ਤਾਜਾ ਖ਼ਬਰਾਂ


ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਦਿਹਾਂਤ
. . .  1 day ago
ਐੱਸ. ਏ. ਐੱਸ. ਨਗਰ, 13 ਜੂਨ (ਕੇ. ਐੱਸ. ਰਾਣਾ)-ਪ੍ਰਸਿੱਧ ਦੌੜਾਕ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਕੋਵਿਡ ਦੇ ਚਲਦਿਆਂ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ। ਉਹ ਚੰਡੀਗੜ੍ਹ ਵਿਖੇ ਫਾਰਮਰ ...
ਕਾਨਪੁਰ ਦੇ ਹੈਲੇਟ ਹਸਪਤਾਲ ਵਿਚ ਵੱਡੀ ਧੋਖਾਧੜੀ, ਮ੍ਰਿਤਕਾਂ ਦੇ ਨਾਮ ’ਤੇ ਜਾਰੀ ਕੀਤੇ ਗਏ ਰੈਮਡੇਸਿਵਿਰ ਟੀਕੇ
. . .  1 day ago
ਨਵੀਂ ਦਿੱਲੀ, 13 ਜੂਨ -ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਹੈਲਟ ਹਸਪਤਾਲ ਵਿਚ ਇਕ ਵੱਡੀ ਧੋਖਾਧੜੀ ਸਾਹਮਣੇ ਆਈ ਹੈ। ਇਸ ਹਸਪਤਾਲ ਵਿਚ ਮ੍ਰਿਤਕਾਂ ਦੇ ਨਾਮ ‘ਤੇ ਰੈਮਡੇਸਿਵਿਰ ਟੀਕੇ ਜਾਰੀ ਕੀਤੇ ਗਏ ਸਨ। ਮੁੱਖ ਮੰਤਰੀ ਯੋਗੀ ਨੇ ...
ਸੜਕ ਹਾਦਸੇ ਵਿਚ ਪਿਤਾ ਪੁੱਤਰ ਦੀ ਮੌਤ, ਲੜਕੇ ਦੀ ਮਾਤਾ ਗੰਭੀਰ ਜ਼ਖ਼ਮੀ
. . .  1 day ago
ਅਜਨਾਲਾ ,13 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਭਿੰਡੀ ਸ਼ੈਦਾਂ ਮੁੱਖ ਮਾਰਗ ’ਤੇ ਪਿੰਡ ਕੋਟਲਾ ਨਜ਼ਦੀਕ ਅੱਜ ਇਕ ਗੱਡੀ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਦੌਰਾਨ ਪਿਤਾ ਪੁੱਤ ਦੀ ਮੌਤ ਹੋ ਗਈ ਜਦ...
ਜ਼ਿਲ੍ਹੇ ’ਚ 82 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ
. . .  1 day ago
ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 82 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 27942 ਅਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 946 ਹੋ ...
ਜ਼ਿਲ੍ਹੇ ਵਿਚ ਕੋਰੋਨਾ ਨਾਲ ਗਈ 3 ਹੋਰ ਜਾਨਾਂ ,ਆਏ 18 ਨਵੇਂ ਮਾਮਲੇ
. . .  1 day ago
ਮੋਗਾ ,13 ਮਈ (ਗੁਰਤੇਜ ਸਿੰਘ ਬੱਬੀ) -ਅੱਜ ਮੋਗਾ ਵਿਚ ਕੋਰੋਨਾ ਨਾਲ 3 ਹੋਰ ਜਾਨਾਂ ਚਲੀਆਂ ਗਈਆਂ ਅਤੇ 18 ਨਵੇਂ ਮਾਮਲੇ ਹੋਰ ਸਾਹਮਣੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ 8409 ’ਚੋਂ ਸਰਗਰਮ ਮਾਮਲੇ...
ਮੋਦੀ ਸਰਕਾਰ ਡਰੋਨ ਰਾਹੀਂ ਦੂਰ ਦੁਰਾਡੇ ਦੇ ਇਲਾਕਿਆਂ ਵਿਚ ਪਹੁੰਚਾਏਗੀ ਵੈਕਸੀਨ
. . .  1 day ago
ਨਵੀਂ ਦਿੱਲੀ, 13 ਜੂਨ -ਦੇਸ਼ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਰਹਿੰਦੇ ਲੋਕਾਂ ਨੂੰ ਜਲਦੀ ਹੀ ਡਰੋਨ ਦੇ ਜ਼ਰੀਏ ਟੀਕੇ ਪ੍ਰਦਾਨ ਕੀਤੇ ਜਾਣਗੇ। ਇਸ ਦੇ ਲਈ, ਇੰਡੀਆ ਕੌਂਸਲ ਆਫ ਮੈਡੀਕਲ ਰਿਸਰਚ ਦੀ ਤਰਫੋਂ ਐਚ.ਐਲ.ਐਲ...
ਦਿੱਲੀ 'ਚ ਕਾਬੂ 'ਚ ਆਇਆ ਕੋਰੋਨਾ
. . .  1 day ago
ਨਵੀਂ ਦਿੱਲੀ, 13 ਜੂਨ - ਦਿੱਲੀ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 255 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 23 ਮਰੀਜ਼ਾਂ ਦੀ ਮੌਤ ਹੋਈ...
ਅਗਲੇ 48 ਘੰਟਿਆਂ ਦੌਰਾਨ ਦਿੱਲੀ-ਪੰਜਾਬ-ਹਰਿਆਣਾ 'ਚ ਮਾਨਸੂਨ ਦੇ ਪੁੱਜਣ ਦੀ ਸੰਭਾਵਨਾ
. . .  1 day ago
ਨਵੀਂ ਦਿੱਲੀ, 13 ਜੂਨ - ਦੱਖਣੀ ਪੱਛਮੀ ਮਾਨਸੂਨ ਚੰਗੀ ਗਤੀ ਨਾਲ ਅੱਗੇ ਵੱਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ, ਬਿਹਾਰ ਤੇ ਪੂਰਬੀ ਉਤਰ ਪ੍ਰਦੇਸ਼ ਤੋਂ ਬਾਅਦ ਹੁਣ ਮਾਨਸੂਨ ਦੇ ਅਗਲੇ 48...
ਚੀਨ ਵਿਚ ਵੱਡਾ ਹਾਦਸਾ, ਗੈਸ ਪਾਈਪ ਧਮਾਕੇ 'ਚ 11 ਲੋਕਾਂ ਦੀ ਮੌਤ, 37 ਜ਼ਖਮੀ
. . .  1 day ago
ਬੀਜਿੰਗ, 13 ਜੂਨ - ਮੱਧ ਚੀਨ ਦੇ ਹੁਬੇਈ ਪ੍ਰਾਂਤ ਵਿਚ ਅੱਜ ਐਤਵਾਰ ਨੂੰ ਭਿਆਨਕ ਹਾਦਸਾ ਵਾਪਰਿਆ। ਭਿਆਨਕ ਗੈਸ ਪਾਈਪ ਧਮਾਕੇ ਵਿਚ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਜਦਕਿ 37 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ...
ਸਰੀਰ 'ਤੇ ਗੁੱਝੇ ਜ਼ਖ਼ਮਾਂ ਦੇ ਨਿਸ਼ਾਨ ਸਾਹਮਣੇ ਆਉਣ 'ਤੇ ਪਰਿਵਾਰ ਵਲੋਂ ਜੈਪਾਲ ਭੁੱਲਰ ਦਾ ਸਸਕਾਰ ਰੋਕਿਆ
. . .  1 day ago
ਫ਼ਿਰੋਜ਼ਪੁਰ, 13 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਸਰੀਰ 'ਤੇ ਗੁੱਝੇ ਜ਼ਖ਼ਮਾਂ ਦੇ ਨਿਸ਼ਾਨ ਸਾਹਮਣੇ ਆਉਣ 'ਤੇ ਪਰਿਵਾਰ ਵਲੋਂ ਬੀਤੇ ਦਿਨੀਂ ਹੋਏ ਪੁਲਿਸ ਮੁਕਾਬਲੇ 'ਤੇ ਸਵਾਲ ਖੜੇ ਕਰਦਿਆਂ ਜੈਪਾਲ ਭੁੱਲਰ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜੈਪਾਲ ਭੁੱਲਰ ਦੇ ਪਿਤਾ ਵਲੋਂ ਜੈਪਾਲ...
ਕਾਂਗਰਸ ਦੀ ਸੀਨੀਅਰ ਆਗੂ ਡਾ. ਇੰਦਰਾ ਹਿਰਦੇਸ਼ ਦਾ ਹੋਇਆ ਦਿਹਾਂਤ
. . .  1 day ago
ਨਵੀਂ ਦਿੱਲੀ, 13 ਜੂਨ - ਉਤਰਾਖੰਡ ਕਾਂਗਰਸ ਦੀ ਸੀਨੀਅਰ ਨੇਤਾ ਡਾ. ਇੰਦਰਾ ਹਿਰਦੇਸ਼ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਨੇ ਉਤਰਾਖੰਡ ਸਦਨ ਵਿਚ ਆਖ਼ਰੀ ਸਾਹ ਲਿਆ। ਉਨ੍ਹਾਂ ਦਾ ਦਿਹਾਂਤ ਦਿਲ...
ਨਾਲੀਆਂ ਵਿਚ ਪਾਣੀ ਦੀ ਨਿਕਾਸੀ ਸਹੀ ਨਾ ਹੋਣ ਕਾਰਨ ਸ਼ਿਵ ਸੈਨਾ ਦੇ ਵਿਧਾਇਕ ਨੇ ਠੇਕੇਦਾਰ ਨੂੰ ਜਬਰੀ ਗੰਦੇ ਪਾਣੀ 'ਚ ਬਿਠਾਇਆ
. . .  1 day ago
ਮੁੰਬਈ, 13 ਜੂਨ - ਮੁੰਬਈ ਵਿਚ ਭਾਰੀ ਮਾਨਸੂਨ ਦੇ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਕੁਰਲਾ ਇਲਾਕੇ ਦਾ ਵੀ ਇਹੀ ਹਾਲ ਹੈ। ਜਿੱਥੇ ਨਾਲੀਆਂ ਜਾਮ ਹਨ ਤੇ ਸੜਕਾਂ 'ਤੇ ਪਾਣੀ ਵਹਿ ਰਿਹਾ ਹੈ। ਇਸ ਨੂੰ ਦੇਖ ਕੇ ਸ਼ਿਵ ਸੈਨਾ ਵਿਧਾਇਕ ਦਲੀਪ ਲਾਂਡੇ ਨੇ ਗੁੱਸੇ ਵਿਚ ਆਉਂਦੇ ਹੋਏ ਠੇਕੇਦਾਰ ਨੂੰ...
ਦਿੱਲੀ 'ਚ ਲੱਗੀਆਂ ਪਾਬੰਦੀਆਂ ਵਿਚ ਢਿੱਲ, 50 ਫ਼ੀਸਦੀ ਸਮਰਥਾ ਨਾਲ ਖੁੱਲ੍ਹ ਸਕਣਗੇ ਰੈਸਟੋਰੈਂਟ ਅਤੇ ਦੁਕਾਨਾਂ
. . .  1 day ago
ਨਵੀਂ ਦਿੱਲੀ, 13 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਕਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਪ੍ਰੈਸ ਕਾਨਫ਼ਰੰਸ ਕੀਤੀ ਗਈ। ਜਿਸ ਵਿਚ ਐਲਾਨ ਕੀਤਾ ਗਿਆ ਕਿ ਸੋਮਵਾਰ ਤੋਂ ਰੈਸਟੋਰੈਂਟ 50 ਫ਼ੀਸਦੀ 'ਤੇ ਕੰਮ ਕਰਨਗੇ। ਨਿੱਜੀ ਦਫ਼ਤਰ 50 ਫ਼ੀਸਦੀ ਦੇ ਸਮਰਥਾ ਦੇ ਨਾਲ ਸਵੇਰੇ...
ਘਰ ਬੁਲਾ ਕੇ ਨੌਜਵਾਨ ਨੂੰ ਬੰਨ੍ਹ ਕੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮੁਕਾਇਆ
. . .  1 day ago
ਡੱਬਵਾਲੀ (ਹਰਿਆਣਾ) , 13 ਜੂਨ (ਇਕਬਾਲ ਸਿੰਘ ਸ਼ਾਂਤ) - ਚੌਟਾਲਾ ਵਿਖੇ ਵਿਆਹੁਤਾ ਔਰਤ ਨਾਲ ਕਥਿਤ ਨਾਜਾਇਜ਼ ਸੰਬੰਧਾਂ ਤਹਿਤ ਇਕ ਨੌਜਵਾਨ ਨੂੰ ਘਰ ਬੁਲਾ ਕੇ ਬੰਧਕ ਬਣਾ ਕੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰਨ ਦੀ ਘਟਨਾ ਵਾਪਰੀ ਹੈ। ਪੁਲਿਸ ਨੇ ਹੱਤਿਆ ਦੇ ਦੋਸ਼ਾਂ ਤਹਿਤ ਔਰਤ, ਉਸ ਦੇ ਪਤੀ ਸਮੇਤ...
ਦਿੱਲੀ 'ਚ ਰੋਹਿੰਗੀਆਂ ਸ਼ਰਨਾਰਥੀ ਕੈਂਪ 'ਚ ਭਿਆਨਕ ਅੱਗ, 50 ਤੋਂ ਉੱਪਰ ਝੌਂਪੜੀਆਂ ਸੜ ਕੇ ਸੁਆਹ
. . .  1 day ago
ਨਵੀਂ ਦਿੱਲੀ, 13 ਜੂਨ - ਦੱਖਣੀ ਪੂਰਬੀ ਦਿੱਲੀ ਦੇ ਕਾਲਿੰਦੀ ਕੁੰਜ ਮੈਟਰੋ ਸਟੇਸ਼ਨ ਦੇ ਕੋਲ ਲੱਗੀ ਅੱਗ ਵਿਚ 53 ਝੌਂਪੜੀਆਂ ਸੜ ਕੇ ਰਾਖ ਹੋ ਗਈਆਂ ਹਨ। ਇਹ ਅੱਗ ਰਾਤ ਕਰੀਬ 11 ਵੱਜ ਕੇ 55 ਮਿੰਟ 'ਤੇ ਲੱਗੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਤੜਕੇ ਕਰੀਬ 3 ਵਜੇ ਅੱਗ 'ਤੇ ਕਾਬੂ ਪਾਇਆ ਗਿਆ। ਜਿੱਥੇ ਅੱਗ...
ਮੈਕਸੀਕੋ 'ਚ ਇਕ ਬਜ਼ੁਰਗ ਦੇ ਘਰ ਵਿਚੋਂ ਮਿਲੀਆਂ ਹਜ਼ਾਰਾਂ ਹੱਡੀਆਂ, 17 ਲੋਕਾਂ ਦੀਆਂ ਹੱਤਿਆਵਾਂ ਹੋਣ ਦਾ ਖ਼ਦਸ਼ਾ
. . .  1 day ago
ਮੈਕਸੀਕੋ ਸਿਟੀ, 13 ਜੂਨ - ਮੈਕਸੀਕੋ ਸਿਟੀ ਦੇ ਬਾਹਰੀ ਇਲਾਕੇ ਵਿਚ ਇਕ ਬਜ਼ੁਰਗ ਸ਼ੱਕੀ ਹਤਿਆਰੇ ਦੇ ਘਰ ਦੀ ਖੁਦਾਈ ਦੌਰਾਨ ਜਾਂਚਕਰਤਾਵਾਂ ਨੂੰ ਹੁਣ ਤੱਕ ਹੱਡੀਆਂ ਦੇ 3 ਹਜ਼ਾਰ 787 ਟੁਕੜੇ ਮਿਲੇ ਹਨ ਅਤੇ ਇਹ ਹੱਡੀਆਂ 17 ਵੱਖ ਵੱਖ ਲੋਕਾਂ ਦੀਆਂ ਪ੍ਰਤੀਤ ਹੋ ਰਹੀਆਂ ਹਨ। ਇਹ ਖੁਦਾਈ ਅਜੇ ਵੀ ਰੁਕੀ ਨਹੀਂ ਹੈ...
ਮੁੰਬਈ ਵਿਚ ਤੇਜ਼ ਮੀਂਹ ਦਾ ਅਲਰਟ
. . .  1 day ago
ਮੁੰਬਈ, 13 ਜੂਨ - ਮੌਸਮ ਵਿਭਾਗ ਵਲੋਂ ਮਾਨਸੂਨ ਦੇ ਚੱਲਦਿਆਂ ਮੁੰਬਈ ਵਿਚ ਤੇਜ਼ ਮੀਂਹ ਦਾ ਅਨੁਮਾਨ ਲਗਾਇਆ ਹੈ। ਉੱਥੇ ਹੀ, ਉਤਰ ਪ੍ਰਦੇਸ਼ ਤੇ ਦਿੱਲੀ ਵਿਚ ਜਲਦ ਮਾਨਸੂਨ ਦਸਤਕ...
ਕਿਰਤੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਰਹੇ ਮਾਲਵੇ ਦੇ ਲੋਕ ਆਗੂ ਸੁਖਦੇਵ ਸਿੰਘ ਬੜੀ ਨਮਿਤ ਸ਼ਰਧਾਂਜਲੀ ਸਮਾਗਮ ਅੱਜ
. . .  1 day ago
ਸੰਗਰੂਰ, 13 ਜੂਨ (ਧੀਰਜ ਪਸ਼ੋਰੀਆ) - ਜੀਵਨ ਭਰ ਅਧਿਆਪਕਾਂ, ਮੁਲਾਜ਼ਮਾਂ ਅਤੇ ਕਿਰਤੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਰਹੇ ਮਾਲਵੇ ਦੇ ਲੋਕ ਆਗੂ ਸੁਖਦੇਵ ਸਿੰਘ ਬੜੀ ਨਮਿਤ ਸ਼ਰਧਾਂਜਲੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 80 ਹਜ਼ਾਰ ਤੋਂ ਉੱਤੇ ਆਏ ਕੋਰੋਨਾ ਕੇਸ, 3303 ਹੋਈਆਂ ਮੌਤਾਂ
. . .  1 day ago
ਨਵੀਂ ਦਿੱਲੀ, 13 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 80 ਹਜ਼ਾਰ 834 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3 ਹਜ਼ਾਰ 303 ਮਰੀਜ਼ਾਂ ਦੀ...
ਹੁਣ ਦੇਸ਼ ਦੇ ਦੂਰ ਦਰਾਜ਼ ਇਲਾਕਿਆਂ 'ਚ ਡਰੋਨ ਨਾਲ ਕੋਰੋਨਾ ਵੈਕਸੀਨ ਪਹੁੰਚਾਏਗੀ ਸਰਕਾਰ
. . .  1 day ago
ਨਵੀਂ ਦਿੱਲੀ, 13 ਜੂਨ - ਦੇਸ਼ ਵਿਚ ਕੋਰੋਨਾਵਾਇਰਸ ਦੇ ਮਾਮਲੇ ਹੁਣ ਲਗਾਤਾਰ ਘੱਟ ਹੋ ਰਹੇ ਹਨ। ਇਸ ਵਿਚਕਾਰ ਦੇਸ਼ ਵਿਚ ਵੱਡੇ ਪੱਧਰ 'ਤੇ ਵੈਕਸੀਨੇਸ਼ਨ ਦਾ ਅਭਿਆਨ ਵੀ ਚੱਲ ਰਿਹਾ...
ਪੰਜਾਬ ਵਿਚ ਪੈ ਰਹੀ ਗਰਮੀ ਤੋਂ ਮੀਂਹ ਨੇ ਦਿਵਾਈ ਰਾਹਤ, ਝੋਨੇ ਦੀ ਬਿਜਾਈ ਲਈ ਮਦਦਗਾਰ
. . .  1 day ago
ਫ਼ਿਰੋਜ਼ਪੁਰ/ਸ੍ਰੀ ਮੁਕਤਸਰ ਸਾਹਿਬ/ਸੁਲਤਾਨਪੁਰ ਲੋਧੀ, 13 ਜੂਨ ( ਜਸਵਿੰਦਰ ਸਿੰਘ ਸੰਧੂ/ਰਣਜੀਤ ਸਿੰਘ ਢਿੱਲੋਂ/ਥਿੰਦ, ਲਾਡੀ) - ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਮੀਂਹ ਪੈਣ ਨਾਲ ਲੋਕਾਂ ਨੇ ਭਾਰੀ ਰਾਹਤ ਮਹਿਸੂਸ ਕੀਤੀ...
ਅੱਜ ਦਾ ਵਿਚਾਰ
. . .  1 day ago
ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  2 days ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  2 days ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  2 days ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਪਹਿਲਾ ਸਫ਼ਾ

ਕਿਸਾਨਾਂ ਵਲੋਂ ਗ੍ਰਹਿ ਮੰਤਰੀ ਦਾ ਸੱਦਾ ਰੱਦ-ਦਿੱਲੀ ਦੀ ਘੇਰਾਬੰਦੀ ਦਾ ਐਲਾਨ

• ਬੁਰਾੜੀ ਜਾਣ ਤੋਂ ਇਨਕਾਰ, ਕਿਹਾ-ਜੰਤਰ ਮੰਤਰ ਹੀ ਜਾਵਾਂਗੇ • ਭਰਪੂਰ ਜੋਸ਼ ਅਤੇ ਮਜ਼ਬੂਤ ਹੌਸਲੇ ਨਾਲ ਡਟੇ ਕਿਸਾਨ ਜਸਪਾਲ ਸਿੰਘ/ਰਾਮ ਸਿੰਘ ਬਰਾੜ ਤਸਵੀਰਾਂ: ਜੀ.ਪੀ. ਸਿੰਘ ਕਿਸਾਨ ਮੋਰਚੇ ਦੇ ਮੁਹਾਜ਼ ਤੋਂ/ ਚੰਡੀਗੜ੍ਹ , 29 ਨਵੰਬਰ -ਕਿਸਾਨ ਜਥੇਬੰਦੀਆਂ ਨੇ ...

ਪੂਰੀ ਖ਼ਬਰ »

ਕਿਸਾਨ ਪ੍ਰਦਰਸ਼ਨਾਂ ਸਬੰਧੀ ਸ਼ਾਹ, ਰਾਜਨਾਥ ਤੇ ਤੋਮਰ ਵਲੋਂ ਭਾਜਪਾ ਪ੍ਰਧਾਨ ਨਾਲ ਅਹਿਮ ਗੱਲਬਾਤ

ਨਵੀਂ ਦਿੱਲੀ, 29 ਨਵੰਬਰ (ਏਜੰਸੀ)-ਕਿਸਾਨਾਂ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਹਿਲਾਂ ਬੁਰਾੜੀ ਮੈਦਾਨ 'ਚ ਪਹੁੰਚਣ ਤੇ ਫਿਰ ਗੱਲਬਾਤ ਕਰਨ ਦੀ ਸ਼ਰਤ ਠੁਕਰਾਉਣ ਤੋਂ ਬਾਅਦ ਕੇਂਦਰ ਦੇ ਚੋਟੀ ਦੇ ਆਗੂ ਹਰਕਤ 'ਚ ਆ ਗਏ ਹਨ, ਜਿਸ ਦੇ ਨਤੀਜੇ ਵਜੋਂ ਕੇਂਦਰੀ ਗ੍ਰਹਿ ਮੰਤਰੀ ...

ਪੂਰੀ ਖ਼ਬਰ »

ਬੁਰਾੜੀ ਮੈਦਾਨ ਨੂੰ ਸਰਕਾਰ ਸ਼ਾਹੀਨ ਬਾਗ਼ ਬਣਾਉਣਾ ਚਾਹੁੰਦੀ ਹੈ-ਰਾਕੇਸ਼ ਟਿਕੈਤ

ਗਾਜੀਪੁਰ ਬਾਰਡਰ (ਦਿੱਲੀ/ਯੂ.ਪੀ.), 29 ਨਵੰਬਰ (ਏਜੰਸੀ)- ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੀ ਅਗਵਾਈ 'ਚ ਕਿਸਾਨਾਂ ਦਾ ਕਾਫ਼ਲਾ ਗਾਜ਼ੀਪੁਰ ਬਾਰਡਰ ਪਹੁੰਚ ਕੇ ਸਰਕਾਰ ਖਿਲਾਫ਼ ਆਪਣਾ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ | ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ...

ਪੂਰੀ ਖ਼ਬਰ »

ਕੈਪਟਨ ਤੇ ਖੱਟਰ ਵਿਚਾਲੇ ਸ਼ਬਦੀ ਜੰਗ ਜਾਰੀ

ਚੰਡੀਗੜ੍ਹ, 29 ਨਵੰਬਰ (ਰਾਮ ਸਿੰਘ ਬਰਾੜ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣਾ ਦੇ ਉਨ੍ਹਾਂ ਦੇ ਹਮਰੁਤਬਾ ਵਿਚਾਲੇ ਸ਼ਬਦੀ ਜੰਗ ਜਾਰੀ ਹੈ | ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੂਬੇ ਦੀਆਂ ਦਿੱਲੀ ਨਾਲ ਲੱਗਦੀਆਂ ...

ਪੂਰੀ ਖ਼ਬਰ »

ਦਿੱਲੀ ਯੂ.ਪੀ.-ਗਾਜ਼ੀਪੁਰ ਬਾਰਡਰ 'ਤੇ ਕਿਸਾਨ ਡਟੇ ਪੁਲਿਸ ਵਲੋਂ ਸਖ਼ਤ ਪ੍ਰਬੰਧ

ਨਵੀਂ ਦਿੱਲੀ, 29 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ-ਯੂ.ਪੀ. ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਤੇ ਪੁਲਿਸ ਵਿਚ ਪੂਰੀ ਤਰ੍ਹਾਂ ਤਣਾਅ ਬਣਿਆ ਹੋਇਆ ਹੈ | ਕਿਸਾਨ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ ਅਤੇ ਉਨ੍ਹਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਵੀ ...

ਪੂਰੀ ਖ਼ਬਰ »

ਟਿਕਰੀ ਬਾਰਡਰ ਬਣਿਆ ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ

ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ, ਵਿਪਿਨ ਪਾਲੀਵਾਲ ਟਿਕਰੀ ਬਾਰਡਰ, ਬਹਾਦਰਗੜ੍ਹ, 29 ਨਵੰਬਰ -ਕਿਸਾਨ ਸੰਘਰਸ਼ ਦਾ ਮੁੱਖ ਕੇਂਦਰ ਬਿੰਦੂ ਬਣਿਆ ਟਿੱਕਰੀ ਬਾਰਡਰ ਇਸ ਵੇਲੇ ਕੇਵਲ ਦਿੱਲੀ ਦੀ 'ਆਪ' ਸਰਕਾਰ ਲਈ ਹੀ ਨਹੀਂ ਬਲਕਿ ਕੇਂਦਰ ਸਰਕਾਰ ਲਈ ਹੁਣ ਤੱਕ ਦੀ ਸ਼ਾਇਦ ਸਭ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਖੇਤੀ ਕਾਨੂੰਨਾਂ ਦਾ ਫਿਰ ਪੱਖ ਪੂਰਿਆ

ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ-ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਦਾ ਕੀਤਾ ਜ਼ਿਕਰ
— ਜਗਤਾਰ ਸਿੰਘ —

ਨਵੀਂ ਦਿੱਲੀ, 29 ਨਵੰਬਰ -ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਭਰਮ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਨ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਨੂੰ ਕਾਨੂੰਨੀ ਕਾਰਵਾਈ ਕਰਨ ਦੀ ਤਾਕਤ ਮਿਲਦੀ ਹੈ | 'ਮਨ ਕੀ ਬਾਤ' ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਅਤੇ ਕੋਰੋਨਾ ਤੋਂ ਇਲਾਵਾ ਹੋਰਨਾਂ ਕਈ ਮੁੱਦਿਆਂ ਬਾਰੇ ਵਿਚਾਰ ਸਾਂਝੇ ਕੀਤੇ | ਮੋਦੀ ਨੇ ਕੁਝ ਕਿਸਾਨਾਂ ਦਾ ਉਦਾਹਰਨ ਅਤੇ ਇਨ੍ਹਾਂ ਕਾਨੂੰਨਾਂ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਮਨ ਬਦਲਣ ਦੀ ਕੋਸ਼ਿਸ਼ ਵੀ ਕੀਤੀ | ਮੋਦੀ ਨੇ ਕਿਹਾ ਕਿ ਬੀਤੇ ਦਿਨੀਂ ਹੋਏ ਖੇਤੀ ਸੁਧਾਰਾਂ ਨੇ ਕਿਸਾਨਾਂ ਲਈ ਸੰਭਾਵਨਾਵਾਂ ਦੇ ਕਈ ਦਰਵਾਜ਼ੇ ਖੋਲ੍ਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰਾਂ ਨੇ ਬਹੁਤ ਹੀ ਘੱਟ ਸਮੇਂ 'ਚ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ ਨੂੰ ਘੱਟ ਕਰਨਾ ਸ਼ੁਰੂ ਕਰ ਦਿੱਤਾ ਹੈ | ਮੋਦੀ ਨੇ ਇਹ ਵੀ ਕਿਹਾ ਕਿ ਕਾਫ਼ੀ ਵਿਚਾਰ ਵਟਾਂਦਰੇ ਤੋਂ ਬਾਅਦ ਹੀ ਭਾਰਤ ਦੀ ਸੰਸਦ ਨੇ ਖੇਤੀ ਸੁਧਾਰਾਂ ਨੂੰ ਕਾਨੂੰਨੀ ਸਰੂਪ ਦਿੱਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ 'ਚ ਕਿਸਾਨਾਂ ਨੂੰ ਕਾਫ਼ੀ ਤਾਕਤ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਕ ਹੋਰ ਵੱਡੀ ਗੱਲ ਹੈ ਕਿ ਇਸ ਕਾਨੂੰਨ 'ਚ ਵਿਵਸਥਾ ਕੀਤੀ ਗਈ ਹੈ ਕਿ ਖੇਤਰ ਦੇ ਐਸ.ਡੀ.ਐਮ. ਨੂੰ ਇਕ ਮਹੀਨੇ ਦੇ ਅੰਦਰ ਹੀ ਕਿਸਾਨ ਦੀ ਸ਼ਿਕਾਇਤ ਦਾ ਨਿਪਟਾਰਾ ਕਰਨਾ ਪਵੇਗਾ | ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਇਕ ਕਿਸਾਨ ਜਿਤੇਂਦਰ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਉਸ ਕਿਸਾਨ ਨੇ ਨਵੇਂ ਕਾਨੂੰਨਾਂ ਦਾ ਫ਼ਾਇਦਾ ਚੁੱਕਦਿਆਂ ਆਪਣਾ ਬਕਾਇਆ ਵਸੂਲ ਕੀਤਾ |
ਉਪਦੇਸ਼ਾਂ ਦਾ ਜ਼ਿਕਰ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 30 ਨਵੰਬਰ ਨੂੰ ਅਸੀਂ ਸਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਵਾਂਗੇ | ਉਨ੍ਹਾਂ ਕਿਹਾ ਕਿ ਪੂਰੀ ਦੁਨੀਆ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਭਾਵ ਸਪਸ਼ਟ ਰੂਪ 'ਚ ਨਜ਼ਰ ਆਉਂਦਾ ਹੈ ਅਤੇ ਦੇਸ਼ਾਂ-ਵਿਦੇਸ਼ਾਂ 'ਚ ਗੁਰੂ ਸਾਹਿਬ ਦੇ ਉਪਦੇਸ਼ ਸੁਣਾਈ ਦਿੰਦੇ ਹਨ | ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਦਰਜ ਇਕ ਪੰਕਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੇਵਕ ਦਾ ਕੰਮ ਸੇਵਾ ਕਰਨਾ ਹੁੰਦਾ ਹੈ ਅਤੇ ਬੀਤੇ ਕੁਝ ਸਾਲਾਂ 'ਚ ਅਜਿਹੇ ਮੌਕੇ ਆਏ ਅਤੇ ਇਕ ਸੇਵਕ ਦੇ ਤੌਰ 'ਤੇ ਸਾਨੂੰ ਬਹੁਤ ਕੁਝ ਕਰਨ ਦਾ ਮੌਕਾ ਮਿਲਿਆ |

ਖ਼ਬਰ ਸ਼ੇਅਰ ਕਰੋ

 

ਕਾਰ ਨੂੰ ਅੱਗ ਲੱਗਣ ਨਾਲ ਕਿਸਾਨ ਦੀ ਮੌਤ

ਦੇਰ ਰਾਤ ਇਕ ਕਾਰ 'ਚ ਅੱਗ ਲੱਗਣ ਨਾਲ ਇਕ ਕਿਸਾਨ ਦੀ ਮੌਤ ਹੋ ਗਈ | ਬਜ਼ੁਰਗ ਕਿਸਾਨ ਜਨਕ ਰਾਜ (65) ਸਵਿੱਫਟ ਕਾਰ 'ਚ ਸੌ ਰਿਹਾ ਸੀ, ਜੋ ਟਰੈਕਟਰ ਮਿਸਤਰੀ ਦਾ ਕੰਮ ਕਰਦਾ ਸੀ | ਅੰਦੋਲਨ 'ਚ ਕਿਸਾਨਾਂ ਦੇ ਨਾਲ ਸ਼ਾਮਿਲ ਬਜ਼ੁਰਗ ਕਿਸਾਨ ਪੰਜਾਬ ਦੇ ਬਰਨਾਲਾ ਦੇ ਧਨੌਲਾ ਪਿੰਡ ਦਾ ...

ਪੂਰੀ ਖ਼ਬਰ »

ਕਿਸਾਨ ਧਰਨੇ 'ਚ ਔਜਲਾ, ਵਡਾਲਾ ਸਮੇਤ ਹੋਰ ਸਿਆਸੀ ਆਗੂਆਂ ਦਾ ਵਿਰੋਧ

ਜਲੰਧਰ, 29 ਨਵੰਬਰ (ਜਸਪਾਲ ਸਿੰਘ)-ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ ਸਿਆਸੀ ਆਗੂਆਂ ਨੂੰ ਅੱਜ ਉਸ ਸਮੇਂ ਕਿਸਾਨਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਉਨ੍ਹਾਂ ਕਿਸਾਨ ਆਗੂਆਂ ਨਾਲ ਸਟੇਜ ਸਾਂਝੀ ਕਰਨ ਦੀ ਕੋਸ਼ਿਸ਼ ਕੀਤੀ ...

ਪੂਰੀ ਖ਼ਬਰ »


Fatal error: in /home/ajitjala/public_html/beta/Connections/ajitepaper.php on line 9