ਤਾਜਾ ਖ਼ਬਰਾਂ


ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  about 2 hours ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 3 hours ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 4 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 5 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 5 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 6 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 6 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 6 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 minute ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 7 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 7 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 7 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 8 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 8 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 8 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 8 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 8 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਮੋਗਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੋਟ ਈਸੇ ਖਾਂ, 29 ਨਵੰਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੋਟ ਈਸੇ ਖਾਂ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਵੇਰੇ 10:30 ਵਜੇ ਆਰੰਭ ਹੋਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੌਜਵਾਨਾਂ ਵਲੋਂ ਹੱਥਾਂ ਨਾਲ ਖਿੱਚੀ ਜਾ ਰਹੀ ਫੁੱਲਾਂ ਨਾਲ ਸਜੀ ਵਿਸ਼ੇਸ਼ ਸੁੰਦਰ ਪਾਲਕੀ 'ਚ ਸੁਸ਼ੋਭਿਤ ਸਨ | ਕੇਸਰੀ ਬਾਣਿਆਂ 'ਚ ਸਜੇ ਪੰਜ ਪਿਆਰੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ, ਬੀਬੀਆਂ ਦੇ ਕੀਰਤਨੀ ਜਥੇ ਭਾਈ ਬਾਜ ਸਿੰਘ ਮੋਗੇ ਵਾਲਾ ਕੀਰਤਨੀ, ਬਾਬਾ ਸਾਧਾ ਸਿੰਘ ਦਾ ਕੀਰਤਨੀ ਜਥਾ ਗੁਰੂ ਜੱਸ ਗਾਇਨ ਕਰ ਰਹੇ ਸਨ | ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ | ਅਰੰਭਤਾ ਬਾਅਦ ਜਦ ਇਹ ਵਿਸ਼ਾਲ ਨਗਰ ਕੀਰਤਨ ਸੁੰਦਰ ਨਗਰ, ਧਰਮਕੋਟ ਰੋਡ, ਮੇਨ ਚੌਾਕ, ਮੋਗਾ ਰੋਡ, ਜ਼ੀਰਾ ਰੋਡ, ਅੰਮਿ੍ਤਸਰ ਰੋਡ, ਮਸੀਤਾਂ ਰੋਡ ਵਿਖੇ ਪੁੱਜਾ ਤਾਂ ਥਾਂ ਥਾਂ ਸੰਗਤਾਂ ਵਲੋਂ ਫੁੱਲਾਂ ਦੇ ਗੇਟ ਸਜਾ , ਫੁੱਲਾਂ ਦੀ ਵਰਖਾ ਕਰ, ਸੰਗਤਾਂ ਲਈ ਚਾਹ ਪਾਣੀ ਦੇ ਲੰਗਰ ਲਗਾ ਕੇ ਨਿੱਘਾ ਸਵਾਗਤ ਕੀਤਾ | ਨਗਰ ਕੀਰਤਨ ਦੀ ਸਮਾਪਤੀ ਸਮੇਂ ਪ੍ਰਬੰਧਕ ਅਮਰਜੀਤ ਸਿੰਘ ਸਿੱਧੂ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 30 ਨਵੰਬਰ ਸੋਮਵਾਰ ਨੂੰ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਪ੍ਰਕਾਸ਼ ਪੁਰਬਾਂ ਦੀ ਖ਼ੁਸ਼ੀ 'ਚ ਰੱਖੇ ਅਖੰਡ ਪਾਠ ਦੇ ਭੋਗ ਪੈਣਗੇ | ਪ੍ਰਸਿੱਧ ਰਾਗੀ ਜਥੇ ਕੀਰਤਨ ਦਰਬਾਰ ਸਜਾਉਣਗੇ | ਸਮੂਹ ਸੰਗਤਾਂ ਹਾਜ਼ਰ ਹੋ ਕੇ ਗੁਰੂ ਚਰਨਾਂ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ |
ਮੋਗਾ, (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕੋਵਿਡ-19 ਦੀ ਮਹਾਂਮਾਰੀ ਦੌਰਾਨ ਬੱਚਿਆਂ ਨੂੰ ਆਨ-ਲਾਈਨ ਵਿੱਦਿਆ ਮੁਹੱਈਆ ਕਰਵਾਉਣ ਵਾਲਾ ਸਭ ਤੋਂ ਮੋਹਰੀ ਸਕੂਲ ਰਿਹਾ ਹੈ | ਅੱਜ ਸੰਸਥਾ ਵਿਚ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਦੌਰਾਨ ਸਕੂਲੀ ਅਧਿਆਪਕਾਂ ਵਲੋਂ ਸ਼ਬਦ ਗਾਇਣ ਕੀਤਾ ਗਿਆ, ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧਿਤ ਚਾਰਟ ਆਦਿ ਬਣਾਏ ਗਏ ਅਤੇ ਉਨ੍ਹਾਂ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਗੁਰੂ ਨਾਨਕ ਦੇਵ ਜੀ ਬਾਰੇ ਦੱਸਦਿਆਂ ਕਿਹਾ ਕਿ ਜਿਸ ਵੇਲੇ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸਭ ਪਾਸੇ ਪਾਪ ਹੀ ਪਾਪ ਫੈਲਿਆ ਹੋਇਆ ਸੀ | ਉਸ ਸਮੇਂ ਰਾਜੇ ਪਰਜਾ 'ਤੇ ਜ਼ੁਲਮ ਕਰ ਰਹੇ ਸਨ, ਗੁਰੂ ਜੀ ਦੇ ਅਵਤਾਰ ਲੈਂਦਿਆਂ ਹੀ ਅਗਿਆਨਤਾ ਰੂਪੀ ਹਨੇਰਾ ਦੂਰ ਹੋ ਗਿਆ ਅਤੇ ਗਿਆਨ ਰੂਪੀ ਪ੍ਰਕਾਸ਼ ਸਭ ਪਾਸੇ ਫੈਲ ਗਿਆ | ਉਨ੍ਹਾਂ ਦਾ ਜਨਮ 1469 ਈ. ਨੂੰ ਰਾਇ ਭੋਇ ਦੀ ਤਲਵੰਡੀ ਜੋ ਅੱਜ ਕੱਲ੍ਹ ਪਾਕਿਸਤਾਨ ਵਿਚ ਹੈ, ਹੋਇਆ | ਉਨ੍ਹਾਂ ਦੇ ਪਿਤਾ ਮਹਿਤਾ ਕਾਲੂ ਜੀ ਅਤੇ ਮਾਤਾ ਤਿ੍ਪਤਾ ਦੇਵੀ ਅਤੇ ਭੈਣ ਬੇਬੇ ਨਾਨਕੀ ਸਨ | ਉਹ ਬਚਪਨ ਤੋਂ ਹੀ ਪ੍ਰਭੂ ਦੀ ਭਗਤੀ ਵਿਚ ਲੀਨ ਰਹਿੰਦੇ ਸਨ | ਗੁਰੂ ਜੀ ਦੀਆਂ ਸਿੱਖਿਆਵਾਂ ਦਾ ਨਿਚੋੜ ਹੈ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ | ਆਪ ਜੀ ਨੇ ਚਾਰੋ ਦਿਸ਼ਾਵਾਂ ਦੀਆਂ ਯਾਤਰਾਵਾਂ ਕੀਤੀਆਂ ਅਤੇ ਇਨ੍ਹਾਂ ਯਾਤਰਾਵਾਂ ਦੌਰਾਨ ਕਈ ਲੋਕਾਂ ਨੂੰ ਸਿੱਧੇ ਰਾਹ ਪਾਇਆ | ਆਪ ਜੀ ਨੇ ਔਰਤ ਨੂੰ ਸਮਾਜ ਵਿਚ ਬਰਾਬਰ ਦਾ ਮਾਣ ਸਨਮਾਨ ਕਰਨ ਦੀ ਵੀ ਪਹਿਲ ਕੀਤੀ | ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨ ਸਜਾਏ
ਨੱਥੂਵਾਲਾ ਗਰਬੀ, (ਸਾਧੂ ਰਾਮ ਲੰਗੇਆਣਾ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਉਂਦਿਆਂ ਇਤਿਹਾਸਕ ਗੁਰਦੁਆਰਾ ਦੇਹਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਡਰੋਲੀ ਭਾਈ (ਮੋਗਾ) ਵਿਖੇ ਧਾਰਮਿਕ ਦੀਵਾਨ ਸਜਾਏ ਗਏ | ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਪੰਥ ਪ੍ਰਸਿੱਧ ਅੰਤਰ-ਰਾਸ਼ਟਰੀ ਢਾਡੀ ਭਾਈ ਸਾਧੂ ਸਿੰਘ ਧੰਮੂ ਧੂੜਕੋਟ ਵਾਲਿਆਂ ਦੇ ਢਾਡੀ ਜਥੇ ਨੇ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਆਪਣੇ ਲੈਕਚਰ ਦੌਰਾਨ ਢਾਡੀ ਕਵੀਸ਼ਰ ਕਲਾ ਬਚਾਓ ਲਹਿਰ ਦੇ ਮੁਖੀ ਢਾਡੀ ਸਾਧੂ ਸਿੰਘ ਧੰਮੂ ਨੇ ਕਿਹਾ ਗੁਰੂ ਨਾਨਕ ਦੇਵ ਜੀ ਨੇ ਚਾਰ ਉਦਾਸੀਆਂ ਕਰ ਕੇ ਜਾਤ-ਪਾਤ ਅਤੇ ਧਰਮਾਂ ਦੇ ਵਖਰੇਵਿਆਂ ਵਿਚ ਵੰਡੇ ਹੋਏ ਲੋਕਾਂ ਨੂੰ ਏਕਤਾ ਦਾ ਸਬਕ ਪੜ੍ਹਾਇਆ | ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਮੀਤ ਪ੍ਰਧਾਨ ਦਰਸ਼ਨ ਸਿੰਘ, ਸੇਵਾਦਾਰ ਰਾਜਵੀਰ ਸਿੰਘ, ਮੈਨੇਜਰ ਭੋਲਾ ਸਿੰਘ ਰੁਮਾਣਾ, ਢਾਡੀ ਬੀਬੀ ਚਰਨਜੀਤ ਕੌਰ ਖ਼ਾਲਸਾ, ਬੀਬੀ ਰਾਮਪ੍ਰੀਤ ਕੌਰ ਪ੍ਰੀਤ ਮੱਲਕੇ, ਸਾਰੰਗੀ ਵਾਦਕ ਲਖਵਿੰਦਰ ਸਿੰਘ ਲੱਖਾ ਕੋਟਲੀ ਅਬਲੂ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਫ਼ਤਿਹਗੜ੍ਹ ਪੰਜਤੂਰ ਦਾ ਨੌਜਵਾਨ ਕੋਰੋਨਾ ਦੀ ਲਪੇਟ 'ਚ ਆਇਆ

  ਫ਼ਤਿਹਗੜ੍ਹ ਪੰਜਤੂਰ, 29 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦਿਆਂ ਕੋਰੋਨਾ ਮਹਾਂਮਾਰੀ ਨੇ ਆਪਣੇ ਪੈਰ ਫਿਰ ਤੋਂ ਪਸਾਰਨਾ ਸ਼ੁਰੂ ਕਰ ਦਿੱਤੇ ਹਨ ਤੇ ਲੋਕ ਇਸ ਦਾ ਆਏ ਦਿਨ ਸ਼ਿਕਾਰ ਹੋ ਰਹੇ, ਜਿਸ ਤਹਿਤ ਕਸਬਾ ਫ਼ਤਿਹਗੜ੍ਹ ਪੰਜਤੂਰ ਦੇ ਇਕ 21 ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਪਿੰਡ ਦੁੱਨੇਕੇ 'ਚ ਕਮੇਟੀ ਦੀ ਚੋਣ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪਿੰਡ ਦੁੱਨੇਕੇ ਦੇ ਸਮੂਹ ਵਾਸੀਆਂ ਦਾ ਇਕੱਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ, ਜਿੱਥੇ ਬਲੌਰ ਸਿੰਘ ਘੱਲ ਕਲਾਂ ਜ਼ਿਲ੍ਹਾ ਵਿਤ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੋਦੀ ਕਿਸਾਨ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 1 ਦਸੰਬਰ 2020 ਤੋਂ 31 ਜਨਵਰੀ 2021 ਤੱਕ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੰੂਨਾਂ ਖ਼ਿਲਾਫ਼ ਦੇਸ਼ ਦਾ ਸਮੁੱਚਾ ਕਿਸਾਨ ਇਕਜੁੱਟ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਜਥੇਬੰਦੀਆਂ ਤੇ ਦੇਸ਼ ਦੇ ਸਮੁੱਚੇ ਕਿਸਾਨ ਇਕਜੁੱਟ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਬਘੇਲੇ ਵਾਲਾ ਦੇ ਸਾਬਕਾ ਸਰਪੰਚ ਤਰਸੇਮ ਸਿੰਘ ਬਘੇਲਾ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਵਿਖੇ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ...

ਪੂਰੀ ਖ਼ਬਰ »

ਸਾਹਿਤਕਾਰ ਜਸਵੀਰ ਸ਼ਰਮਾ ਦਾ ਸਨਮਾਨ 3 ਨੂੰ

ਨੱਥੂਵਾਲਾ ਗਰਬੀ, 29 ਨਵੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਦੱਦਾਹੂਰ ਦੇ ਜੰਮਪਲ ਵਿਰਸੇ ਦਾ ਵਾਰਿਸ ਖ਼ਿਤਾਬ ਹਾਸਲ ਕਰ ਚੁੱਕੇ ਉੱਘੇ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ 3 ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਚ. ਐੱਸ. ਕਪੂਰ ਵਲੋਂ ਵਿਰਸੇ ਦੀ ਆਵਾਜ਼ ਨਾਲ ...

ਪੂਰੀ ਖ਼ਬਰ »

ਸਵ. ਮੁਖਤਿਆਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਸੰਤ ਬਾਬਾ ਬਲਦੇਵ ਸਿੰਘ ਮੁੱਖ ਸੇਵਾਦਾਰ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਦੀ ਮਾਤਾ ਮੁਖਤਿਆਰ ਕੌਰ ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ...

ਪੂਰੀ ਖ਼ਬਰ »

ਇਕਬਾਲ ਸਿੰਘ ਗਿੱਲ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਬੱਧਨੀ ਕਲਾਂ, 29 ਨਵੰਬਰ (ਸੰਜੀਵ ਕੋਛੜ)-ਜਗਦੇਵ ਸਿੰਘ ਗਿੱਲ, ਰਾਮ ਸਿੰਘ ਗਿੱਲ ਤੇ ਕੇਵਲ ਸਿੰਘ ਗਿੱਲ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਤੇ ਗੁਰਸੇਵਕ ਸਿੰਘ ਅਤੇ ਗੁਰਨੂਰ ਸਿੰਘ ਦੇ ਸਤਿਕਾਰਯੋਗ ਪਿਤਾ ਨਗਰ ਪੰਚਾਇਤ ਬੱਧਨੀ ਕਲਾਂ ਦੇ ਸਾਬਕਾ ...

ਪੂਰੀ ਖ਼ਬਰ »

ਲੜਕੀ ਨੂੰ ਭਜਾਉਣ ਦੇ ਦੋਸ਼ 'ਚ ਅੱਠ ਨਾਮਜ਼ਦ

ਮੋਗਾ, 29 ਨਵੰਬਰ (ਗੁਰਤੇਜ ਸਿੰਘ)-ਸਕੂਲ 'ਚ ਪੇਪਰ ਦੇਣ ਗਈ ਲੜਕੀ ਨੂੰ ਰਸਤੇ 'ਚੋਂ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪੁਲਿਸ ਵਲੋਂ ਤਿੰਨ ਔਰਤਾਂ ਸਮੇਤ ਅੱਠ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਜਾ ਸਿੰਘ ਨਹੀਂ ਰਹੇ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਬਰਾੜ ਪਰਿਵਾਰ ਦੇ ਜੰਗ ਸਿੰਘ ਬਰਾੜ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਬੀਤੇ ਕੱਲ੍ਹ ਉਨ੍ਹਾਂ ਦੇ ਸਪੁੱਤਰ ਰਾਜਾ ਸਿੰਘ ਬਰਾੜ (48 ਸਾਲ) ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਰਾਜਾ ...

ਪੂਰੀ ਖ਼ਬਰ »

ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਚੋਣ ਲੜਨ ਦੇ ਦਾਅਵੇਦਾਰ ਆਪਣੇ ਸਿਆਸੀ ਆਕਾਵਾਂ ਤੱਕ ਕਰਨ ਲੱਗੇ ਪਹੁੰਚ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਨਗਰ-ਨਿਗਮ, ਨਗਰ-ਕੌਾਸਲ ਚੋਣਾਂ 13 ਫਰਵਰੀ 2021 ਨੂੰ ਕਰਵਾਉਣ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਭਾਵੇਂ ਅਜੇ ਸਰਗਰਮੀਆਂ ਪੂਰੀ ਤਰ੍ਹਾਂ ਨਹੀਂ ਭਖ ਸਕੀਆਂ, ਪਰ ਫਿਰ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ ਬਰਸੀ ਦੀਆਂ ਤਿਆਰੀਆਂ ਮੁਕੰਮਲ- ਭਾਈ ਅਵਤਾਰ ਸਿੰਘ

ਕੋਟ ਈਸੇ ਖਾਂ, 29 ਨਵੰਬਰ (ਨਿਰਮਲ ਸਿੰਘ ਕਾਲੜਾ)-ਧੰਨ ਧੰਨ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੇ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਾਬਾ ਝੁੱਗੀ ਵਾਲਿਆਂ ਦੀ 4 ਦਸੰਬਰ ਨੂੰ ਮਨਾਈ ਜਾ ਰਹੀ 47-ਵੀ ਸਾਲਾਨਾ ਬਰਸੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਭਾਜਪਾ ਪ੍ਰਧਾਨ ਦੇ ਘਰ ਮੂਹਰੇ ਧਰਨਾ ਜਾਰੀ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਰਾਮਾ, ਗੁਰਮੀਤ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਤਲਵੰਡੀ ਮੱਲ੍ਹੀਆਂ 'ਚ ਧਾਰਮਿਕ ਸਮਾਗਮ 7 ਨੂੰ

ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅਕਾਲਸਰ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਹਾਰਵਰਡ ਕਾਨਵੈਂਟ ਸਕੂਲ ਵਿਖੇ ਸਮਾਗਮ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ 'ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ' ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਬਲਾਕ ਕੋਟ ਈਸੇ ਖਾਂ ਵਿਖੇ ਨਸਬੰਦੀ ਪੰਦ੍ਹਰਵਾੜਾ ਮਨਾਇਆ

ਕੋਟ ਈਸੇ ਖਾਂ, 29 ਨਵੰਬਰ (ਨਿਰਮਲ ਸਿੰਘ ਕਾਲੜਾ)-ਸਿਵਲ ਸਰਜਨ ਮੋਗਾ ਡਾ. ਅਮਨਪ੍ਰੀਤ ਕੌਰ ਬਾਜਵਾ ਤੇ ਜ਼ਿਲ੍ਹਾ ਪਰਿਵਾਰ ਨਿਯੋਜਨ ਅਫ਼ਸਰ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ...

ਪੂਰੀ ਖ਼ਬਰ »

ਸਵ. ਸੁਦਾਗਰ ਸਿੰਘ ਸਿੰਮਕ ਨੂੰ ਸ਼ਰਧਾਂਜ਼ਲੀਆਂ ਭੇਟ

ਕਿਸ਼ਨਪੁਰਾ ਕਲਾਂ, 29 ਨਵੰਬਰ (ਪਰਮਿੰਦਰ ਸਿੰਘ ਗਿੱਲ)-ਮਾਸਟਰ ਸੁਦਾਗਰ ਸਿੰਮਕ ਜੋ ਕਿ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਨਮਿਤ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ ਸਾਂਤਸਰ ਸਾਹਿਬ ਕੋਕਰੀ ਰੋਡ ਪਿੰਡ ...

ਪੂਰੀ ਖ਼ਬਰ »

ਗੁਰਮਨ ਸਿੰਘ ਨੇ ਕੀਤਾ ਆਪਣਾ ਤੇ ਸਕੂਲ ਦਾ ਨਾਂਅ ਰੌਸ਼ਨ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀ ਗੁਰਮਨ ਸਿੰਘ ਪੁੱਤਰ ਜਗਦੀਪ ਸਿੰਘ ਵਾਸੀ ਅਟਾਰੀ ਨੇ ਬਾਰ੍ਹਵੀਂ ਦੀ ਪੜ੍ਹਾਈ ਪੂਰੀ ਕਰਕੇ ਨੀਟ 2020 ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਉਸ ਨੇ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਪਿੰਡ ਸ੍ਰੀ ਹਰਿਗੋਬਿੰਦਸਰ

ਬਲਰਾਜ ਕੁਮਾਰ ਸਿੰਗਲਾ 94174-09714 ਪਿੰਡ ਸ੍ਰੀ ਹਰਗੋਬਿੰਦਸਰ ਜੋ ਕਿ ਬਾਘਾ ਪੁਰਾਣਾ-ਮੁਦਕੀ ਡਿਫੈਂਸ ਰੋਡ 'ਤੇ ਬਾਘਾ ਪੁਰਾਣਾ ਤੋਂ 3 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਇਹ ਪਿੰਡ ਪਹਿਲਾ ਲੰਗੇਆਣਾ ਨਵਾਂ ਦੇ ਕੋਠੇ ਸ੍ਰੀ ਹਰਗੋਬਿੰਦਸਰ, ਪੀਰ ਨਿਗਾਹਾ ਆਦਿ ਨਾਵਾਂ ਦੇ ...

ਪੂਰੀ ਖ਼ਬਰ »

ਕੋਹਲੀ ਸਟਾਰ ਇਮੇਜ ਸਕੂਲ ਦੇ ਵਿਦਿਆਰਥੀ ਨੇ ਰੀਡਿੰਗ 'ਚੋਂ 9 ਬੈਂਡ ਹਾਸਲ ਕੀਤੇ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਕੋਹਲੀ ਸਟਾਰ ਇਮੇਜ ਸਕੂਲ ਰਾਮ ਗੰਜ ਦੇ ਵਿਦਿਆਰਥੀ ਯੋਗੇਸ਼ ਮਹਿਤਾ ਨੇ ਓਵਰਆਲ 8 ਬੈਂਡ, ਲਖਵਿੰਦਰ ਕੌਰ ਨੇ 6.5 ਬੈਂਡ ਤੇ ਦਲਜੀਤ ਕੌਰ ਨੇ ਓਵਰਆਲ 6.5 ਬੈਂਡ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਐੱਮ.ਡੀ. ਸਿਲਕੀ ਕੋਹਲੀ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਬਾਸਕਟਬਾਲ ਅਕੈਡਮੀ ਵਲੋਂ ਪਹਿਲੀ ਬਾਸਕਟਬਾਲ ਚੈਂਪੀਅਨਸ਼ਿਪ ਸ਼ੁਰੂ

ਗੁਰੂ ਨਾਨਕ ਬਾਸਕਟਬਾਲ ਅਕੈਡਮੀ ਮੋਗਾ ਵਲੋਂ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਮੌਕੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਦੇ ਮੁੱਖ ਮਹਿਮਾਨ ਚੇਅਰਮੈਨ ਸੰਜੀਵ ਸੈਣੀ, ਨਾਲ ਹਨ ਪਵਿੱਤਰ ਸਿੰਘ ਸੇਖੋਂ, ਮੱਟਾ ਜੌਹਲ ਤੇ ਕੋਚ ਜਸਵੰਤ ਸਿੰਘ | ਤਸਵੀਰ : ਜਸਪਾਲ ਸਿੰਘ ...

ਪੂਰੀ ਖ਼ਬਰ »

ਕੇਂਦਰ ਸਰਕਾਰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀ ਗੱਲ ਮੰਨੇ- ਗੁਰਬਿੰਦ ਸਿੰਘ

ਮੋਗਾ, 29 ਨਵੰਬਰ (ਗੁਰਤੇਜ ਸਿੰਘ)-ਖੇਤੀ ਕਾਨੰੂਨਾਂ ਨੂੰ ਲੈ ਕੇ ਪੰਜਾਬ ਦਾ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਧਰਨਿਆਂ 'ਤੇ ਬੈਠਾ ਹੈ ਤੇ ਹੁਣ ਮਜਬੂਰ ਹੋਏ ਕਿਸਾਨ ਨੇ ਦਿੱਲੀ ਨੂੰ ਵੀ ਜਾ ਘੇਰਿਆ ਪਰ ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ

ਮੋਗਾ, 29 ਨਵੰਬਰ (ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਰੂਰਲ ਐੱਨ. ਜੀ. ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਲੋਂ ਤੀਸਰਾ ਸਾਲਾਨਾ ਪ੍ਰਸ਼ਨ-ਉੱਤਰ ਮੁਕਾਬਲਾ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਅੱਜ ਸੇਵਾ-ਮੁਕਤੀ 'ਤੇ ਵਿਸ਼ੇਸ਼: ਅਧਿਆਪਕਾ ਬਲਵਿੰਦਰ ਕੌਰ

ਸਮਾਧ ਭਾਈ-ਬਲਵਿੰਦਰ ਕੌਰ ਆਰਟ ਐਾਡ ਕਰਾਫਟ ਟੀਚਰ ਸਰਕਾਰੀ ਹਾਈ ਸਕੂਲ ਖੋਟੇ (ਮੋਗਾ) ਵਿਖੇ ਸਿੱਖਿਆ ਵਿਭਾਗ 'ਚ 24 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਤੋਂ ਬਾਅਦ 30 ਨਵੰਬਰ 2020 ਨੂੰ ਸੇਵਾ-ਮੁਕਤ ਹੋ ਰਹੇ ਹਨ | ਇਨ੍ਹਾਂ ਦਾ ਜਨਮ 24 ਨਵੰਬਰ 1962 ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ...

ਪੂਰੀ ਖ਼ਬਰ »

ਭਾਵਾਧਸ ਸੰਗਠਨ ਕੱਲ੍ਹ ਮੂਰਤੀ ਸਥਾਪਨਾ ਦਿਵਸ ਮਨਾਏਗਾ

ਮੋਗਾ, 29 ਨਵੰਬਰ (ਅਸ਼ੋਕ ਬਾਂਸਲ)-ਭਾਰਤੀਆ ਵਾਲਮੀਕਿ ਧਰਮ ਸਮਾਜ ਗੰਜ ਭਾਵਾਧਸ ਸੰਗਠਨ ਦੇ ਪ੍ਰਧਾਨ ਨਰੇਸ਼ ਬੋਹਤ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਭਾਵਾਧਸ ਸੰਗਠਨ ਸਮਾਜ ਭਾਰਤ ਵਲੋਂ 1 ਦਸੰਬਰ ਨੂੰ ਅੰਮਿ੍ਤਸਰ ਵਿਖੇ ਬਣੇ ਵਾਲਮੀਕਿ ਤੀਰਥ ਅਸਥਾਨ 'ਚ ਮੂਰਤੀ ਸਥਾਪਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX