ਤਾਜਾ ਖ਼ਬਰਾਂ


ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  42 minutes ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  52 minutes ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  about 1 hour ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  about 1 hour ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  about 2 hours ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  about 3 hours ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  about 3 hours ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  about 3 hours ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  about 4 hours ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  about 4 hours ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  about 4 hours ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  about 4 hours ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  about 5 hours ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  about 5 hours ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਜੀ.ਆਰ.ਪੀ. ਦੇ ਏ.ਆਈ.ਜੀ. ਵਲੋਂ ਰੇਲਵੇ ਸਟੇਸ਼ਨ ਦੀ ਚੈਕਿੰਗ
. . .  about 6 hours ago
ਅੰਮ੍ਰਿਤਸਰ, 2 ਜੁਲਾਈ (ਗਗਨਦੀਪ ਸ਼ਰਮਾ)-ਜੀ.ਆਰ.ਪੀ. ਦੇ ਏ.ਆਈ.ਜੀ. ਅਜੇ ਮਲੂਜਾ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਦੌਰਾਨ ਯਾਤਰੀਆਂ ਦੇ ਸਾਮਾਨ ਨੂੰ ਵੀ ਚੈੱਕ ਕੀਤਾ ਗਿਆ।
ਬਰਗਾੜੀ ਬੇਅਦਬੀ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਆਗੂਆਂ ਨੂੰ ਸੌਂਪੀ ਜਾਂਚ ਰਿਪੋਰਟ
. . .  about 6 hours ago
ਅਜਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਵਿਦਿਆਲਾ ਦਮਦਮੀ ਟਕਸਾਲ...
ਜਬਰ ਜਨਾਹ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦਾ ਭਰਾ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ...
ਗਗਨਦੀਪ ਸਿੰਘ ਚੱਢਾ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  about 7 hours ago
ਪਟਿਆਲਾ, 2 ਜੁਲਾਈ (ਅਮਨਦੀਪ ਸਿੰਘ)-ਪਟਿਆਲਾ ਵਿਖੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਸਟੇਟ ਸੈਕਟਰੀ ਗਗਨਦੀਪ ਸਿੰਘ ਚੱਢਾ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ...
ਮਣੀਪੁਰ ਜ਼ਮੀਨ ਖਿਸਕਣ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 24
. . .  about 7 hours ago
ਗੁਹਾਟੀ, 2 ਜੁਲਾਈ-ਮਣੀਪੁਰ ਦੇ ਨੋਨੀ ਜ਼ਿਲ੍ਹੇ 'ਚ ਇਕ ਰੇਲਵੇ ਨਿਰਮਾਣ ਸਥਾਨ 'ਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ। ਦਸ ਦੇਈਏ ਕਿ ਤੁਪੁਲ ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਸ੍ਰੀ ਦਰਬਾਰ ਸਾਹਿਬ 'ਤੇ 1955 'ਚ ਕੀਤੇ ਹਮਲੇ ਦੀ ਯਾਦ 'ਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਆਰੰਭ
. . .  about 8 hours ago
ਅੰਮ੍ਰਿਤਸਰ, 2 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਉਸ ਵੇਲੇ ਦੀ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਕਰਵਾਏ ਗਏ ਹਮਲੇ ਦੀ ਯਾਦ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ...
ਦਿੱਲੀ ਪੁਲਿਸ ਨੇ ਮੁਹੰਮਦ ਜ਼ੁਬੈਰ ਦੀ ਨਿਆਇਕ ਹਿਰਾਸਤ ਦੀ ਕੀਤੀ ਮੰਗ
. . .  about 8 hours ago
ਨਵੀਂ ਦਿੱਲੀ, 2 ਜੁਲਾਈ-ਦਿੱਲੀ ਪੁਲਿਸ ਨੇ ਮੁਹੰਮਦ ਜ਼ੁਬੈਰ ਦੀ ਨਿਆਇਕ ਹਿਰਾਸਤ ਦੀ ਕੀਤੀ ਮੰਗ
ਅਮਰੀਕਾ 'ਚ ਵਾਰੰਟਾਂ ਦੀ ਤਾਮੀਲ ਕਰਵਾਉਣ ਗਏ ਪੁਲਿਸ ਅਫ਼ਸਰਾਂ 'ਤੇ ਚਲਾਈ ਗੋਲੀ, 2 ਦੀ ਮੌਤ 6 ਜ਼ਖ਼ਮੀ
. . .  about 7 hours ago
ਸੈਕਰਾਮੈਂਟੋ, 2 ਜੁਲਾਈ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਕੈਂਟੁਕੀ ਰਾਜ 'ਚ ਅਦਾਲਤ ਵਲੋਂ ਜਾਰੀ ਵਾਰੰਟਾਂ ਦੀ ਤਾਮੀਲ ਕਰਵਾਉਣ ਗਏ ਪੁਲਿਸ ਅਧਿਕਾਰੀਆਂ 'ਤੇ ਸ਼ੱਕੀ ਦੋਸ਼ੀ ਨੇ ਰਾਈਫ਼ਲ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਸਿੱਟੇ ਵਜੋਂ 2 ਪੁਲਿਸ ਅਫ਼ਸਰਾਂ ਦੀ ਮੌਤ ਹੋ ਗਈ ਤੇ 6 ਹੋਰ ਜ਼ਖ਼ਮੀ ਹੋ ਗਏ।
ਇਕਬਾਲ ਸਿੰਘ ਲਾਲਪੁਰਾ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ
. . .  about 9 hours ago
ਸ੍ਰੀ ਚਮਕੌਰ ਸਾਹਿਬ, 2ਜੁਲਾਈ (ਜਗਮੋਹਨ ਸਿੰਘ ਨਾਰੰਗ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੜੀ ਸਾਹਿਬ ਵਿਖੇ ਨਤਮਸਤਕ ਹੋਏ...
ਸੀਵਰੇਜ ਟਰੀਟਮੈਂਟ ਪਲਾਂਟ 'ਚ ਗੈਸ ਲੀਕ, ਇਕ ਮੁਲਾਜ਼ਮ ਦੀ ਵਿਗੜੀ ਸਿਹਤ
. . .  about 9 hours ago
ਤਲਵੰਡੀ ਸਾਬੋ, 2 ਜੁਲਾਈ (ਰਣਜੀਤ ਸਿੰਘ ਰਾਜੂ)-ਸਥਾਨਕ ਨਗਰ ਦੇ ਸੀਵਰੇਜ ਟਰੀਟਮੈਂਟ ਪਲਾਂਟ 'ਚ ਬੀਤੀ ਅੱਧੀ ਰਾਤ ਤੋਂ ਬਾਅਦ ਪਾਣੀ ਸਾਫ਼ ਕਰਨ ਵਾਲੀ ਗੈਸ ਲੀਕ ਹੋਣ ਕਾਰਨ ਇਕ ਮੁਲਾਜ਼ਮ ਦੀ ਸਿਹਤ ਵਿਗੜ ਜਾਣ ਦੀ ਖ਼ਬਰ ਸਾਹਮਣੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਮੋਗਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੋਟ ਈਸੇ ਖਾਂ, 29 ਨਵੰਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੋਟ ਈਸੇ ਖਾਂ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਤੇ ਸਮੂਹ ਸੰਗਤਾਂ ...

ਪੂਰੀ ਖ਼ਬਰ »

ਫ਼ਤਿਹਗੜ੍ਹ ਪੰਜਤੂਰ ਦਾ ਨੌਜਵਾਨ ਕੋਰੋਨਾ ਦੀ ਲਪੇਟ 'ਚ ਆਇਆ

  ਫ਼ਤਿਹਗੜ੍ਹ ਪੰਜਤੂਰ, 29 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦਿਆਂ ਕੋਰੋਨਾ ਮਹਾਂਮਾਰੀ ਨੇ ਆਪਣੇ ਪੈਰ ਫਿਰ ਤੋਂ ਪਸਾਰਨਾ ਸ਼ੁਰੂ ਕਰ ਦਿੱਤੇ ਹਨ ਤੇ ਲੋਕ ਇਸ ਦਾ ਆਏ ਦਿਨ ਸ਼ਿਕਾਰ ਹੋ ਰਹੇ, ਜਿਸ ਤਹਿਤ ਕਸਬਾ ਫ਼ਤਿਹਗੜ੍ਹ ਪੰਜਤੂਰ ਦੇ ਇਕ 21 ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਪਿੰਡ ਦੁੱਨੇਕੇ 'ਚ ਕਮੇਟੀ ਦੀ ਚੋਣ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪਿੰਡ ਦੁੱਨੇਕੇ ਦੇ ਸਮੂਹ ਵਾਸੀਆਂ ਦਾ ਇਕੱਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ, ਜਿੱਥੇ ਬਲੌਰ ਸਿੰਘ ਘੱਲ ਕਲਾਂ ਜ਼ਿਲ੍ਹਾ ਵਿਤ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੋਦੀ ਕਿਸਾਨ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 1 ਦਸੰਬਰ 2020 ਤੋਂ 31 ਜਨਵਰੀ 2021 ਤੱਕ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੰੂਨਾਂ ਖ਼ਿਲਾਫ਼ ਦੇਸ਼ ਦਾ ਸਮੁੱਚਾ ਕਿਸਾਨ ਇਕਜੁੱਟ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਜਥੇਬੰਦੀਆਂ ਤੇ ਦੇਸ਼ ਦੇ ਸਮੁੱਚੇ ਕਿਸਾਨ ਇਕਜੁੱਟ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਬਘੇਲੇ ਵਾਲਾ ਦੇ ਸਾਬਕਾ ਸਰਪੰਚ ਤਰਸੇਮ ਸਿੰਘ ਬਘੇਲਾ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਵਿਖੇ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ...

ਪੂਰੀ ਖ਼ਬਰ »

ਸਾਹਿਤਕਾਰ ਜਸਵੀਰ ਸ਼ਰਮਾ ਦਾ ਸਨਮਾਨ 3 ਨੂੰ

ਨੱਥੂਵਾਲਾ ਗਰਬੀ, 29 ਨਵੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਦੱਦਾਹੂਰ ਦੇ ਜੰਮਪਲ ਵਿਰਸੇ ਦਾ ਵਾਰਿਸ ਖ਼ਿਤਾਬ ਹਾਸਲ ਕਰ ਚੁੱਕੇ ਉੱਘੇ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ 3 ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਚ. ਐੱਸ. ਕਪੂਰ ਵਲੋਂ ਵਿਰਸੇ ਦੀ ਆਵਾਜ਼ ਨਾਲ ...

ਪੂਰੀ ਖ਼ਬਰ »

ਸਵ. ਮੁਖਤਿਆਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਸੰਤ ਬਾਬਾ ਬਲਦੇਵ ਸਿੰਘ ਮੁੱਖ ਸੇਵਾਦਾਰ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਦੀ ਮਾਤਾ ਮੁਖਤਿਆਰ ਕੌਰ ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ...

ਪੂਰੀ ਖ਼ਬਰ »

ਇਕਬਾਲ ਸਿੰਘ ਗਿੱਲ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਬੱਧਨੀ ਕਲਾਂ, 29 ਨਵੰਬਰ (ਸੰਜੀਵ ਕੋਛੜ)-ਜਗਦੇਵ ਸਿੰਘ ਗਿੱਲ, ਰਾਮ ਸਿੰਘ ਗਿੱਲ ਤੇ ਕੇਵਲ ਸਿੰਘ ਗਿੱਲ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਤੇ ਗੁਰਸੇਵਕ ਸਿੰਘ ਅਤੇ ਗੁਰਨੂਰ ਸਿੰਘ ਦੇ ਸਤਿਕਾਰਯੋਗ ਪਿਤਾ ਨਗਰ ਪੰਚਾਇਤ ਬੱਧਨੀ ਕਲਾਂ ਦੇ ਸਾਬਕਾ ...

ਪੂਰੀ ਖ਼ਬਰ »

ਲੜਕੀ ਨੂੰ ਭਜਾਉਣ ਦੇ ਦੋਸ਼ 'ਚ ਅੱਠ ਨਾਮਜ਼ਦ

ਮੋਗਾ, 29 ਨਵੰਬਰ (ਗੁਰਤੇਜ ਸਿੰਘ)-ਸਕੂਲ 'ਚ ਪੇਪਰ ਦੇਣ ਗਈ ਲੜਕੀ ਨੂੰ ਰਸਤੇ 'ਚੋਂ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪੁਲਿਸ ਵਲੋਂ ਤਿੰਨ ਔਰਤਾਂ ਸਮੇਤ ਅੱਠ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਜਾ ਸਿੰਘ ਨਹੀਂ ਰਹੇ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਬਰਾੜ ਪਰਿਵਾਰ ਦੇ ਜੰਗ ਸਿੰਘ ਬਰਾੜ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਬੀਤੇ ਕੱਲ੍ਹ ਉਨ੍ਹਾਂ ਦੇ ਸਪੁੱਤਰ ਰਾਜਾ ਸਿੰਘ ਬਰਾੜ (48 ਸਾਲ) ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਰਾਜਾ ...

ਪੂਰੀ ਖ਼ਬਰ »

ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਚੋਣ ਲੜਨ ਦੇ ਦਾਅਵੇਦਾਰ ਆਪਣੇ ਸਿਆਸੀ ਆਕਾਵਾਂ ਤੱਕ ਕਰਨ ਲੱਗੇ ਪਹੁੰਚ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਨਗਰ-ਨਿਗਮ, ਨਗਰ-ਕੌਾਸਲ ਚੋਣਾਂ 13 ਫਰਵਰੀ 2021 ਨੂੰ ਕਰਵਾਉਣ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਭਾਵੇਂ ਅਜੇ ਸਰਗਰਮੀਆਂ ਪੂਰੀ ਤਰ੍ਹਾਂ ਨਹੀਂ ਭਖ ਸਕੀਆਂ, ਪਰ ਫਿਰ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ ਬਰਸੀ ਦੀਆਂ ਤਿਆਰੀਆਂ ਮੁਕੰਮਲ- ਭਾਈ ਅਵਤਾਰ ਸਿੰਘ

ਕੋਟ ਈਸੇ ਖਾਂ, 29 ਨਵੰਬਰ (ਨਿਰਮਲ ਸਿੰਘ ਕਾਲੜਾ)-ਧੰਨ ਧੰਨ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੇ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਾਬਾ ਝੁੱਗੀ ਵਾਲਿਆਂ ਦੀ 4 ਦਸੰਬਰ ਨੂੰ ਮਨਾਈ ਜਾ ਰਹੀ 47-ਵੀ ਸਾਲਾਨਾ ਬਰਸੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਇਸ ਸੰਬੰਧਾਂ 'ਚ 2 ਦਸੰਬਰ ਨੂੰ ਤਪ ਅਸਥਾਨ ਦੌਲੇਵਾਲਾ ਵਿਖੇ 51 ਸ੍ਰੀ ਅਖੰਡ ਪਾਠ ਪ੍ਰਕਾਸ਼ ਕੀਤੇ ਜਾਣਗੇ | ਜਿਨ੍ਹਾਂ ਦੇ ਭੋਗ 4 ਦਸੰਬਰ ਸ਼ੁੱਕਰਵਾਰ ਨੂੰ ਭੋਗ ਪਾਏ ਜਾਣਗੇ | ਉਪਰੰਤ ਸਾਰਾ ਦਿਨ ਦੀਵਾਨ ਸਜਣਗੇ, ਜਿਨ੍ਹਾਂ 'ਚ ਪੰਥ ਦੇ ਰਾਗੀ ਢਾਡੀ ਕਥਾ ਵਾਚਕ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕਰਨਗੇ | ਭਾਈ ਅਵਤਾਰ ਸਿੰਘ ਨੇ ਦੱਸਿਆ ਕਿ 3 ਦਸੰਬਰ ਨੂੰ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 5 ਦਸੰਬਰ ਨੂੰ ਇੰਟਰਨੈਸ਼ਨਲ 8 ਅਕੈਡਮੀਆਂ ਦਾ ਕਬੱਡੀ ਕੱਪ ਹੋਵੇਗਾ | ਬਾਬਾ ਜੀ ਨੇ ਦੱਸਿਆ ਕਿ ਇਸ ਸਾਲਾਨਾ ਧਾਰਮਿਕ ਜੋੜ ਮੇਲੇ ਤੇ ਦੇਸ਼ੋਂ ਵਿਦੇਸ਼ਾਂ ਸੰਗਤਾਂ ਪਹੁੰਚ ਰਹੀਆਂ ਹਨ | ਜਿਨ੍ਹਾਂ ਦਾ ਠਹਿਰਨ ਵਾਸਤੇ ਪ੍ਰਬੰਧ ਕੀਤੇ ਜਾ ਚੁੱਕੇ ਹਨ | ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਸੇਵਾਦਾਰਾਂ ਦੀ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਇਸ ਸਾਲਾਨਾ ਬਰਸੀ ਦੇ ਸਬੰਧ 'ਚ ਇਲਾਕੇ ਦੀਆਂ ਸੰਗਤਾਂ 'ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਮੇਂ ਗੱਲਬਾਤ ਕਰਦੇ ਸਮੇਂ ਬੂਟਾ ਸਿੰਘ ਸੀਨੀਅਰ ਮੀਤ ਪ੍ਰਧਾਨ, ਮੁੱਖ ਗ੍ਰੰਥੀ ਬਾਬਾ ਜਗਤਾਰ ਸਿੰਘ, ਬਲਵਿੰਦਰ ਸਿੰਘ ਫ਼ੌਜੀ, ਹਰਦੀਪ ਸਿੰਘ, ਬਿੱਕਰ ਸਿੰਘ, ਸ਼ਿੰਗਾਰਾ ਸਿੰਘ, ਦਰਸ਼ਨ ਸਿੰਘ ਗਹਿਲੀ ਵਾਲ, ਸੁੱਖਾ ਸਿੰਘ, ਕੁਲਵੰਤ ਸਿੰਘ ਖਾਈ, ਹਰਦਿਆਲ ਸਿੰਘ, ਬਲਵਿੰਦਰ ਸਿੰਘ ਰਾਏ, ਬਲਵੀਰ ਸਿੰਘ ਜਗਤਾਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਸਾਨ ਜਥੇਬੰਦੀ ਵਲੋਂ ਭਾਜਪਾ ਪ੍ਰਧਾਨ ਦੇ ਘਰ ਮੂਹਰੇ ਧਰਨਾ ਜਾਰੀ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਰਾਮਾ, ਗੁਰਮੀਤ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਤਲਵੰਡੀ ਮੱਲ੍ਹੀਆਂ 'ਚ ਧਾਰਮਿਕ ਸਮਾਗਮ 7 ਨੂੰ

ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅਕਾਲਸਰ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਹਾਰਵਰਡ ਕਾਨਵੈਂਟ ਸਕੂਲ ਵਿਖੇ ਸਮਾਗਮ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ 'ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ' ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਬਲਾਕ ਕੋਟ ਈਸੇ ਖਾਂ ਵਿਖੇ ਨਸਬੰਦੀ ਪੰਦ੍ਹਰਵਾੜਾ ਮਨਾਇਆ

ਕੋਟ ਈਸੇ ਖਾਂ, 29 ਨਵੰਬਰ (ਨਿਰਮਲ ਸਿੰਘ ਕਾਲੜਾ)-ਸਿਵਲ ਸਰਜਨ ਮੋਗਾ ਡਾ. ਅਮਨਪ੍ਰੀਤ ਕੌਰ ਬਾਜਵਾ ਤੇ ਜ਼ਿਲ੍ਹਾ ਪਰਿਵਾਰ ਨਿਯੋਜਨ ਅਫ਼ਸਰ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ...

ਪੂਰੀ ਖ਼ਬਰ »

ਸਵ. ਸੁਦਾਗਰ ਸਿੰਘ ਸਿੰਮਕ ਨੂੰ ਸ਼ਰਧਾਂਜ਼ਲੀਆਂ ਭੇਟ

ਕਿਸ਼ਨਪੁਰਾ ਕਲਾਂ, 29 ਨਵੰਬਰ (ਪਰਮਿੰਦਰ ਸਿੰਘ ਗਿੱਲ)-ਮਾਸਟਰ ਸੁਦਾਗਰ ਸਿੰਮਕ ਜੋ ਕਿ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਨਮਿਤ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ ਸਾਂਤਸਰ ਸਾਹਿਬ ਕੋਕਰੀ ਰੋਡ ਪਿੰਡ ...

ਪੂਰੀ ਖ਼ਬਰ »

ਗੁਰਮਨ ਸਿੰਘ ਨੇ ਕੀਤਾ ਆਪਣਾ ਤੇ ਸਕੂਲ ਦਾ ਨਾਂਅ ਰੌਸ਼ਨ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀ ਗੁਰਮਨ ਸਿੰਘ ਪੁੱਤਰ ਜਗਦੀਪ ਸਿੰਘ ਵਾਸੀ ਅਟਾਰੀ ਨੇ ਬਾਰ੍ਹਵੀਂ ਦੀ ਪੜ੍ਹਾਈ ਪੂਰੀ ਕਰਕੇ ਨੀਟ 2020 ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਉਸ ਨੇ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਪਿੰਡ ਸ੍ਰੀ ਹਰਿਗੋਬਿੰਦਸਰ

ਬਲਰਾਜ ਕੁਮਾਰ ਸਿੰਗਲਾ 94174-09714 ਪਿੰਡ ਸ੍ਰੀ ਹਰਗੋਬਿੰਦਸਰ ਜੋ ਕਿ ਬਾਘਾ ਪੁਰਾਣਾ-ਮੁਦਕੀ ਡਿਫੈਂਸ ਰੋਡ 'ਤੇ ਬਾਘਾ ਪੁਰਾਣਾ ਤੋਂ 3 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਇਹ ਪਿੰਡ ਪਹਿਲਾ ਲੰਗੇਆਣਾ ਨਵਾਂ ਦੇ ਕੋਠੇ ਸ੍ਰੀ ਹਰਗੋਬਿੰਦਸਰ, ਪੀਰ ਨਿਗਾਹਾ ਆਦਿ ਨਾਵਾਂ ਦੇ ...

ਪੂਰੀ ਖ਼ਬਰ »

ਕੋਹਲੀ ਸਟਾਰ ਇਮੇਜ ਸਕੂਲ ਦੇ ਵਿਦਿਆਰਥੀ ਨੇ ਰੀਡਿੰਗ 'ਚੋਂ 9 ਬੈਂਡ ਹਾਸਲ ਕੀਤੇ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਕੋਹਲੀ ਸਟਾਰ ਇਮੇਜ ਸਕੂਲ ਰਾਮ ਗੰਜ ਦੇ ਵਿਦਿਆਰਥੀ ਯੋਗੇਸ਼ ਮਹਿਤਾ ਨੇ ਓਵਰਆਲ 8 ਬੈਂਡ, ਲਖਵਿੰਦਰ ਕੌਰ ਨੇ 6.5 ਬੈਂਡ ਤੇ ਦਲਜੀਤ ਕੌਰ ਨੇ ਓਵਰਆਲ 6.5 ਬੈਂਡ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਐੱਮ.ਡੀ. ਸਿਲਕੀ ਕੋਹਲੀ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਬਾਸਕਟਬਾਲ ਅਕੈਡਮੀ ਵਲੋਂ ਪਹਿਲੀ ਬਾਸਕਟਬਾਲ ਚੈਂਪੀਅਨਸ਼ਿਪ ਸ਼ੁਰੂ

ਗੁਰੂ ਨਾਨਕ ਬਾਸਕਟਬਾਲ ਅਕੈਡਮੀ ਮੋਗਾ ਵਲੋਂ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਮੌਕੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਦੇ ਮੁੱਖ ਮਹਿਮਾਨ ਚੇਅਰਮੈਨ ਸੰਜੀਵ ਸੈਣੀ, ਨਾਲ ਹਨ ਪਵਿੱਤਰ ਸਿੰਘ ਸੇਖੋਂ, ਮੱਟਾ ਜੌਹਲ ਤੇ ਕੋਚ ਜਸਵੰਤ ਸਿੰਘ | ਤਸਵੀਰ : ਜਸਪਾਲ ਸਿੰਘ ...

ਪੂਰੀ ਖ਼ਬਰ »

ਕੇਂਦਰ ਸਰਕਾਰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀ ਗੱਲ ਮੰਨੇ- ਗੁਰਬਿੰਦ ਸਿੰਘ

ਮੋਗਾ, 29 ਨਵੰਬਰ (ਗੁਰਤੇਜ ਸਿੰਘ)-ਖੇਤੀ ਕਾਨੰੂਨਾਂ ਨੂੰ ਲੈ ਕੇ ਪੰਜਾਬ ਦਾ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਧਰਨਿਆਂ 'ਤੇ ਬੈਠਾ ਹੈ ਤੇ ਹੁਣ ਮਜਬੂਰ ਹੋਏ ਕਿਸਾਨ ਨੇ ਦਿੱਲੀ ਨੂੰ ਵੀ ਜਾ ਘੇਰਿਆ ਪਰ ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ

ਮੋਗਾ, 29 ਨਵੰਬਰ (ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਰੂਰਲ ਐੱਨ. ਜੀ. ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਲੋਂ ਤੀਸਰਾ ਸਾਲਾਨਾ ਪ੍ਰਸ਼ਨ-ਉੱਤਰ ਮੁਕਾਬਲਾ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਅੱਜ ਸੇਵਾ-ਮੁਕਤੀ 'ਤੇ ਵਿਸ਼ੇਸ਼: ਅਧਿਆਪਕਾ ਬਲਵਿੰਦਰ ਕੌਰ

ਸਮਾਧ ਭਾਈ-ਬਲਵਿੰਦਰ ਕੌਰ ਆਰਟ ਐਾਡ ਕਰਾਫਟ ਟੀਚਰ ਸਰਕਾਰੀ ਹਾਈ ਸਕੂਲ ਖੋਟੇ (ਮੋਗਾ) ਵਿਖੇ ਸਿੱਖਿਆ ਵਿਭਾਗ 'ਚ 24 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਤੋਂ ਬਾਅਦ 30 ਨਵੰਬਰ 2020 ਨੂੰ ਸੇਵਾ-ਮੁਕਤ ਹੋ ਰਹੇ ਹਨ | ਇਨ੍ਹਾਂ ਦਾ ਜਨਮ 24 ਨਵੰਬਰ 1962 ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ...

ਪੂਰੀ ਖ਼ਬਰ »

ਭਾਵਾਧਸ ਸੰਗਠਨ ਕੱਲ੍ਹ ਮੂਰਤੀ ਸਥਾਪਨਾ ਦਿਵਸ ਮਨਾਏਗਾ

ਮੋਗਾ, 29 ਨਵੰਬਰ (ਅਸ਼ੋਕ ਬਾਂਸਲ)-ਭਾਰਤੀਆ ਵਾਲਮੀਕਿ ਧਰਮ ਸਮਾਜ ਗੰਜ ਭਾਵਾਧਸ ਸੰਗਠਨ ਦੇ ਪ੍ਰਧਾਨ ਨਰੇਸ਼ ਬੋਹਤ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਭਾਵਾਧਸ ਸੰਗਠਨ ਸਮਾਜ ਭਾਰਤ ਵਲੋਂ 1 ਦਸੰਬਰ ਨੂੰ ਅੰਮਿ੍ਤਸਰ ਵਿਖੇ ਬਣੇ ਵਾਲਮੀਕਿ ਤੀਰਥ ਅਸਥਾਨ 'ਚ ਮੂਰਤੀ ਸਥਾਪਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX