ਤਾਜਾ ਖ਼ਬਰਾਂ


ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  2 minutes ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  3 minutes ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 8 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਸੰਗਰੂਰ

ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰ ਕੇ ਆਂਗਣਵਾੜੀ ਵਰਕਰਾਂ ਨੇ ਕੀਤੀ ਨਾਅਰੇਬਾਜ਼ੀ

ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ)-ਅੱਜ ਵੱਡੀ ਗਿਣਤੀ 'ਚ ਆਂਗਣਵਾੜੀ ਵਰਕਰਾਂ ਨੇ ਸਵੇਰੇ ਹੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਪੁੱਜ ਕੇ ਕੋਠੀ ਦਾ ਘਿਰਾਓ ਕਰ ਕੇ ਆਪਣੀਆਂ ਮੰਗਾਂ ਦੇ ਹੱਕ ਵਿਚ ਅਤੇ ਸਿੱਖਿਆ ਮੰਤਰੀ ਦੇ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਕਿਸਾਨਾਂ ਨੇ ਜ਼ਮੀਨ ਦੇਣ ਤੋਂ ਕੀਤਾ ਇਨਕਾਰ

ਕੁੱਪ ਕਲਾਂ, 29 ਨਵੰਬਰ (ਮਨਜਿੰਦਰ ਸਿੰਘ ਸਰੌਦ) - ਜਦ ਪੰਜਾਬ ਦਾ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਆਪਣੇ ਹੱਕ ਲੈਣ ਲਈ ਸੰਘਰਸ਼ ਕਰ ਰਿਹਾ ਹੈ ਤਾਂ ਦੂਜੇ ਪਾਸੇ ਜਿਹੜੇ ਕਿਸਾਨਾਂ ਦੀ ਜ਼ਮੀਨ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦੇ ਵਿਚ ਆਉਂਦੀ ਹੈ, ਵਲੋਂ ਵੀ ਸੰਘਰਸ਼ ਦਾ ਬਿਗਲ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਸ਼ਹੀਦੀ ਵਰੇ੍ਹ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਲੌਾਗੋਵਾਲ, 29 ਨਵੰਬਰ (ਵਿਨੋਦ, ਖੰਨਾ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਲੌਾਗੋਵਾਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਸ਼ਹੀਦੀ ਵਰੇ੍ਹ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਜਿਸ ਨੂੰ ਸੰਬੋਧਨ ਕਰਦਿਆਂ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ, ਸਕੱਤਰ ...

ਪੂਰੀ ਖ਼ਬਰ »

ਬੀਬੀ ਮਲਕੀਤ ਕੌਰ ਕਮਾਲਪੁਰ ਦਾ ਸਨਮਾਨ

ਦਿੜ੍ਹਬਾ ਮੰਡੀ, 29 ਨਵੰਬਰ (ਹਰਬੰਸ ਸਿੰਘ ਛਾਜਲੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਅੰਤਿ੍ਰਿੰਗ ਕਮੇਟੀ ਮੈਂਬਰ ਚੁਣੇ ਜਾਣ 'ਤੇ ਬੀਬੀ ਮਲਕੀਤ ਕੌਰ ਕਮਾਲਪੁਰ ਨੂੰ ਸਨਮਾਨਿਤ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਮੂਣਕ, 29 ਨਵੰਬਰ (ਵਰਿੰਦਰ ਭਾਰਦਵਾਜ, ਗਮਦੂਰ ਸਿੰਘ ਧਾਲੀਵਾਲ) - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੋਸ਼ਲ ਵੈਲਫੇਅਰ ਐਾਡ ਸਪੋਰਟਸ ਕਲੱਬ ਸਲੇਮਗੜ੍ਹ ਦੀ ਟੀਮ ਵਲੋਂ ਸਰਕਾਰੀ ਸਕੂਲ ਸਲੇਮਗੜ੍ਹ ਵਿਖੇ ਖ਼ੂਨ ਦਾਨ ਕੈਂਪ ਲਗਾਇਆ ਗਿਆ ਜਿਸ ਦਾ ...

ਪੂਰੀ ਖ਼ਬਰ »

ਨੌਜਵਾਨਾਂ ਨੇ ਖੇਤੀ ਕਾਨੰੂਨਾਂ ਖ਼ਿਲਾਫ਼ ਦਿੱਲੀ ਜਾ ਕੇ ਢੀਂਡਸਾ ਨਾਲ ਗਿ੍ਫ਼ਤਾਰੀ ਦਿਤੀ

ਮਲੇਰਕੋਟਲਾ 29 ਨਵੰਬਰ (ਕੁਠਾਲਾ) -ਸਮੁੱਚੇ ਦੇਸ਼ ਦੀਆਂ ਸੈਂਕੜੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰੀ ਖੇਤੀ ਕਾਨੰੂਨ ਰੱਦ ਕਰਵਾਉਣ ਲਈ ਦਿੱਲੀ ਵਿਖੇ ਸ਼ੁਰੂ ਕੀਤੇ ਕਿਸਾਨ ਮੋਰਚੇ ਵਿਚ ਪਹਿਲੇ ਹੀ ਦਿਨ ਸਾਬਕਾ ਵਿੱਤ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ (ਡੈਮੋਕੇ੍ਰਟਿਕ) ...

ਪੂਰੀ ਖ਼ਬਰ »

ਅਕਾਲੀ ਆਗੂ ਅਤੇ ਵਰਕਰ 2 ਦਸੰਬਰ ਨੂੰ ਵੱਡੇ ਕਾਫ਼ਲੇ ਨਾਲ ਦਿੱਲੀ ਪੁੱਜਣਗੇ-ਝੂੰਦਾਂ

ਸ਼ੇਰਪੁਰ, 29 ਨਵੰਬਰ (ਦਰਸ਼ਨ ਸਿੰਘ ਖੇੜੀ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਰਕਰ 2 ਦਸੰਬਰ ਨੂੰ ਬਤੌਰ ਕਿਸਾਨ ਜ਼ਿਲ੍ਹਾ ਸੰਗਰੂਰ ਵਿਚੋਂ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਸੇਵਾ ਮੁਕਤ ਕਾਰਜ ਸਾਧਕ ਅਫ਼ਸਰ ਜਵਾਹਰ ਲਾਲ ਨਮਿਤ ਸ਼ਰਧਾਂਜਲੀ ਸਮਾਗਮ ਕੱਲ੍ਹ

ਲਹਿਰਾਗਾਗਾ 29 ਨਵੰਬਰ (ਅਸ਼ੋਕ ਗਰਗ) - ਨਗਰ ਕੌਾਸਲ ਲਹਿਰਾਗਾਗਾ ਦੇ ਕਾਰਜ ਸਾਧਕ ਅਫ਼ਸਰ ਸੁਰਿੰਦਰ ਗਰਗ ਦੇ ਵੱਡੇ ਭਰਾ ਜਵਾਹਰ ਲਾਲ ਗਰਗ (59 ਸਾਲ) ਸੇਵਾ ਮੁਕਤ ਈ.ਓ. ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿੱਤ ਰੱਖੇ ਸ਼੍ਰੀ ਗਰੁੜ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਵਸ ਮਨਾਇਆ

ਲੌਾਗੋਵਾਲ, 29 ਨਵੰਬਰ (ਸ.ਸ.ਖੰਨਾ) - ਸ਼੍ਰੋਮਣੀ ਭਗਤ ਨਾਮਦੇਵ ਦਾ 750ਵਾਂ ਜਨਮ ਦਿਵਸ ਨਾਮਦੇਵ ਸਭਾ ਲੌਾਗੋਵਾਲ ਦੀਆਂ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ | ਸਲਾਇਟ ਰੋਡ 'ਤੇ ਬਣੀ ਧਰਮਸ਼ਾਲਾ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਜਿਸ ਵਿਚ ਸ਼੍ਰੋਮਣੀ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਵਲੋਂ ਡਾ. ਗੁਰਵਿੰਦਰ ਸਿੰਘ ਦਾ ਸਨਮਾਨ

ਮਲੇਰਕੋਟਲਾ, 29 ਨਵੰਬਰ (ਕੁਠਾਲਾ) - ਇਲਾਕੇ ਦੇ ਲੋਕਾਂ ਦੀ ਪਿਛਲੇ ਦੋ ਦਹਾਕਿਆਂ ਤੋਂ ਸਿਹਤ ਸੇਵਾ ਕਰ ਰਹੇ ਡਾ. ਗੁਰਵਿੰਦਰ ਸਿੰਘ ਐਮ.ਡੀ. ਦਾ ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਵਿਖੇ ਸ਼ਹਿਰ ਦੀਆਂ ਵੱਖ-ਵੱਖ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਕਮੇਟੀ ...

ਪੂਰੀ ਖ਼ਬਰ »

ਰਾਜਾ ਬੀਰ ਕਲਾਂ ਨੇ ਪਾਰਕ ਦਾ ਨੀਂਹ ਪੱਥਰ ਰੱਖਿਆ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਭੁੱਲਰ, ਧਾਲੀਵਾਲ)-ਨੇੜਲੇ ਪਿੰਡ ਤੁੰਗਾਂ ਵਿਖੇ ਗਰਾਮ ਪੰਚਾਇਤ ਵਲੋਂ ਬਣਾਏ ਜਾ ਰਹੇ ਪਾਰਕ ਦਾ ਨੀਂਹ ਪੱਥਰ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਵਲੋਂ ਰੱਖਿਆ ਗਿਆ | ਗਰਾਮ ਪੰਚਾਇਤ ...

ਪੂਰੀ ਖ਼ਬਰ »

ਨਛੱਤਰ ਸੂਫ਼ੀ ਦੀ ਮੌਤ 'ਤੇ ਦੁੱਖ ਪ੍ਰਗਟ

ਸ਼ੇਰਪੁਰ, 29 ਨਵੰਬਰ (ਸੁਰਿੰਦਰ ਚਹਿਲ)-ਸਵਰਗੀ ਦਰਵੇਸ਼ ਗਾਇਕ ਹਾਕਮ ਸੂਫ਼ੀ ਦੇ ਭਰਾ ਕਈ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਬਾਬਾ ਨਛੱਤਰ ਸੂਫ਼ੀ ਅਚਾਨਕ ਸਦੀਵੀ ਵਿਛੋੜਾ ਦੇ ਗਏ | ਜਿੱਥੇ ਉਹ ਗਿੱਦੜਬਾਹਾ ਵਿਖੇ ਹਾਕਮ ਸੂਫ਼ੀ ਦੀ ਯਾਦ ਵਿਚ ਹਰ ਸਾਲ ...

ਪੂਰੀ ਖ਼ਬਰ »

ਮਸਜਿਦ ਦਾ ਨੀਂਹ ਪੱਥਰ ਰੱਖਿਆ

ਸ਼ੇਰਪੁਰ, 29 ਨਵੰਬਰ (ਸੁਰਿੰਦਰ ਚਹਿਲ) - ਸ਼ੇਰਪੁਰ ਬਲਾਕ ਦੇ ਪਿੰਡ ਟਿੱਬਾ ਵਿਖੇ ਮੁਸਲਮਾਨ ਭਾਈਚਾਰੇ ਲਈ ਸਰਪੰਚ ਸਰਬਜੀਤ ਕੌਰ, ਸੁਰਜੀਤ ਸਿੰਘ ਬਲਾਕ ਸੰਮਤੀ ਮੈਂਬਰ ਵਲੋਂ ਦਾਨ ਕੀਤੇ ਗਏ ਥਾਂ ਵਿਚ ਮਸਜਿਦ ਬਨਾਉਣ ਲਈ ਨੀਂਹ ਪੱਥਰ ਰੱਖਿਆ ਗਿਆ | ਇਸ ਸਮੇਂ ਪਿੰਡ ਦੇ ...

ਪੂਰੀ ਖ਼ਬਰ »

ਮਾਤਾ ਮਲਕੀਤ ਕੌਰ ਕਮਾਲਪੁਰ ਸਨਮਾਨਿਤ

ਭਵਾਨੀਗੜ੍ਹ, 29 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਕਮੇਟੀ ਦੀ ਅੰਤਿ੍ਗ ਮੈਂਬਰ ਮਾਤਾ ਮਲਕੀਤ ਕੌਰ ਕਮਾਲਪੁਰ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਾਇਆ ਗਿਆ ਜਿਸ ਵਿਚ ਸਾਬਕਾ ਮੁੱਖ ਸੰਸਦੀ ਸਕੱਤਰ ...

ਪੂਰੀ ਖ਼ਬਰ »

ਭਾਈਚਾਰਕ ਏਕਤਾ ਦਾ ਪ੍ਰਤੀਕ ਪਿੰਡ ਘਨੌਰ ਕਲਾਂ

ਸੁਰਿੰਦਰ ਚਹਿਲ 98763-72921 ਸ਼ੇਰਪੁਰ—ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ ਘੁੱਗ ਵੱਸਦੇ ਪਿੰਡ ਘਨੌਰ ਕਲਾਂ ਦੇ ਬਜ਼ੁਰਗਾਂ ਅਨੁਸਾਰ ਇਸ ਪਿੰਡ ਨੂੰ ਕਲਾਇਤ (ਹਰਿਆਣਾ) ਤੋਂ ਆਏ ਭੋਜੋ ਨਾਂਅ ਦੇ ਵਪਾਰੀ ਦੁਆਰਾ ਕਰੀਬ 400 ਵਰ੍ਹੇ ਪਹਿਲਾਂ ਵਸਾਇਆ ਦੱਸਿਆ ਗਿਆ ਹੈ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਧਾਲੀਵਾਲ, ਭੁੱਲਰ) - ਗੁਰਦੁਆਰਾ ਕਮੇਟੀ ਪਾਤਸ਼ਾਹੀ ਪਹਿਲੀ ਸੁਨਾਮ ਊਧਮ ਸਿੰਘ ਵਾਲਾ ਵਲੋਂ ਸ਼ਹਿਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

56ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 29 ਨਵੰਬਰ (ਰਣਧੀਰ ਸਿੰਘ ਮਹੋਲੀ)-ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੇ ਰਹੀ ਸਮਾਜ ਸੇਵੀਂ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 56ਵਾਂ ਰਾਸ਼ਨ ਵੰਡ ਸਮਾਰੋਹ ...

ਪੂਰੀ ਖ਼ਬਰ »

ਸੜਕ ਵੱਲ ਝੁਕਿਆ ਦਰਖ਼ਤ ਖ਼ਤਰੇ ਦੀ ਘੰਟੀ-ਧੰਦੀਵਾਲ

ਮੂਲੋਵਾਲ, 29 ਨਵੰਬਰ (ਰਤਨ ਸਿੰਘ ਭੰਡਾਰੀ) - ਮੂਲੋਵਾਲ ਤੋਂ ਧੰਦੀਵਾਲ ਵਾਲੀ ਸੜਕ 'ਤੇ ਝੁਕਿਆ ਦਰਖ਼ਤ ਕਿਸੇ ਵੇਲੇ ਵੀ ਹਾਦਸੇ ਦਾ ਸਬੱਬ ਬਣ ਸਕਦਾ ਹੈ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਵਿੰਦਰ ਸਿੰਘ ਕਾਕਾ ਧੰਦੀਵਾਲ ਨੇ ਦਿੰਦਿਆਂ ਦੱਸਿਆ ਕਿ ਸੜਕ ਵੱਲ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਨੇ ਕੀਤਾ ਫੈਕਟਰੀ ਦਾ ਉਦਘਾਟਨ

ਲੌਾਗੋਵਾਲ, 29 ਨਵੰਬਰ (ਸ.ਸ.ਖੰਨਾ, ਵਿਨੋਦ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਨਗਰ ਵਿਚ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਜਾਰੀ ਹੈ | ਅੱਜ ਤੇਰ੍ਹਵੀਂ ਪ੍ਰਭਾਤ ਫੇਰੀ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੇ

ਕੁੱਪ ਕਲਾਂ, 29 ਨਵੰਬਰ (ਸਰੌਦ) - ਪੇਂਡੂ ਲੋਕਾਂ ਨੂੰ ਰਾਤ ਸਮੇਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਲੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਅਹਿਮਦਗੜ੍ਹ ਵਲੋਂ ਅੱਜ ਕਈ ਪਿੰਡਾਂ 'ਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ ਜਿਸ ਵਿਚ ਇਲਾਕੇ ਦੇ ਪਿੰਡਾਂ ਤੋਂ ਆਏ ਪੇਂਡੂ ਡਾਕਟਰਾਂ, ਔਰਤਾਂ ਅਤੇ ਬੱਚਿਆਂ ਵਲੋਂ ਹਿੱਸਾ ਲਿਆ ਗਿਆ | ਇਸ ਮੌਕੇ ਪ੍ਰਧਾਨ ਹਰਦੀਪ ਕੁਮਾਰ ਬਬਲਾ, ਡਾ. ਮਾਘ ਸਿੰਘ, ਡਾ. ਅਮਰਜੀਤ ਸਿੰਘ, ਡਾ. ਸਰਾਜ ਕੰਗਣਵਾਲ, ਜਸਵੰਤ ਸਿੰਘ ਝੁਨੇਰ ਦੀ ਅਗਵਾਈ ਵਿਚ ਸਾਰੇ ਡਾਕਟਰਾਂ ਵਲੋਂ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਨੂੰ ਹਮਾਇਤ ਦਿੰਦੇ ਹੋਏ ਆਖਿਆ ਕਿ ਦਿੱਲੀ ਧਰਨੇ 'ਤੇ ਗਏ ਕਿਸਾਨਾਂ ਦੇ ਪਰਿਵਾਰਾਂ ਅਤੇ ਬੱਚਿਆਂ ਦੀ ਸਿਹਤ ਸੇਵਾਵਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ | ਮੀਟਿੰਗ ਚ ਸ਼ਾਮਲ ਹੋਈਆਂ ਔਰਤਾਂ ਅਤੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੀਤ ਪ੍ਰਧਾਨ ਅਮਰਜੀਤ ਸਿੰਘ ਧਲੇਰ ਕਲਾਂ ਨੇ ਹਿੱਸਾ ਲਿਆ ਅਤੇ ਪੇਂਡੂ ਡਾਕਟਰਾਂ ਦੀ ਇਸ ਪਹਿਲ ਕਦਮੀ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਰੁਪਿੰਦਰ ਸਿੰਘ, ਕਿਰਪਾਲ ਸਿੰਘ ਕੰਗਣਵਾਲ ਸਿੰਘ, ਡਾ. ਪਾਲ ਕੰਗਣਵਾਲ, ਜਸਵੰਤ ਸਿੰਘ ਗੋਲੂ ਪ੍ਰਧਾਨ ਕੰਗਣਵਾਲ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਨੁੱਕੜ ਨਾਟਕਾਂ ਨਾਲ ਦਿੱਤਾ ਸਵੱਛਤਾ ਦਾ ਸੁਨੇਹਾ

ਅਮਰਗੜ੍ਹ, 29 ਨਵੰਬਰ (ਝੱਲ, ਮੰਨਵੀ) - ਨਗਰ ਪੰਚਾਇਤ ਅਮਰਗੜ੍ਹ ਵਲੋਂ ਸਵੱਛ ਭਾਰਤ ਮਿਸ਼ਨ 2021 ਦੇ ਸਰਵੇਖਣ ਨੂੰ ਮੁੱਖ ਰੱਖਦਿਆਂ ਕਾਰਜ ਸਾਧਕ ਅਫ਼ਸਰ ਰਮੇਸ਼ ਕੁਮਾਰ 'ਤੇ ਜੂਨੀਅਰ ਇੰਜ. ਹੇਮੰਤ ਕੁਮਾਰ ਦੇ ਨਿਰਦੇਸ਼ਾਂ ਤਹਿਤ ਅਮਰਗੜ੍ਹ ਵਾਸੀਆਂ ਨੂੰ ਸਾਫ਼ ਸਫ਼ਾਈ ਸੰਬੰਧੀ ...

ਪੂਰੀ ਖ਼ਬਰ »

ਵੋਟਾਂ ਬਣਵਾਉਣ ਲਈ ਲਈ ਕੀਤਾ ਉਤਸ਼ਾਹਿਤ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਭੁੱਲਰ, ਧਾਲੀਵਾਲ) - ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਜ਼ਿਲ੍ਹਾ ਜਰਨਲ ਸਕੱਤਰ ਧੀਰਜ ਗੋਇਲ ਦੀ ਅਗਵਾਈ ਵਿਚ ਨਵੀਆਂ ਵੋਟਾਂ ਬਣਵਾਉਣ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਗਿਆ | ਇਸ ਸਮੇਂ ਮੌਜੂਦ ਭਾਜਪਾ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

ਕੋਰੋਨਾ ਨੇ ਲਈ 85 ਸਾਲਾ ਔਰਤ ਦੀ ਜਾਨ ਜ਼ਿਲ੍ਹੇ 'ਚ 13 ਨਵੇਂ ਮਾਮਲੇ ਆਏ ਸਾਹਮਣੇ

ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਦੇ ਲੌਾਗੋਵਾਲ ਸਿਹਤ ਬਲਾਕ ਦੀ ਕੋਰੋਨਾ ਪੀੜਤ 85 ਸਾਲਾ ਬਜ਼ੁਰਗ ਔਰਤ ਦੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਮੌਤ ਹੋਣ ਨਾਲ ਜ਼ਿਲ੍ਹੇ 'ਚ ਕੋਰੋਨਾ ਕਾਰਨ ਮੌਤਾਂ ਦੀ ਗਿਣਤੀ 187 ਹੋ ਗਈ ਹੈ | ਅੱਜ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਆਨਲਾਈਨ ਸਾਇੰਸ ਪ੍ਰਦਰਸ਼ਨੀ 'ਚ ਕੁਲਵਿੰਦਰ ਜ਼ਿਲ੍ਹੇ ਵਿਚੋਂ ਤੀਸਰੇ ਸਥਾਨ 'ਤੇ ਰਿਹਾ

ਮੂਣਕ, 29 ਨਵੰਬਰ (ਸਿੰਗਲਾ, ਭਾਰਦਵਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਰਾ ਦੇ ਦਸਵੀਂ ਕਲਾਸ ਦੇ ਵਿਦਿਆਰਥੀ ਕੁਲਵਿੰਦਰ ਸਿੰਘ ਨੇ ਸਾਇੰਸ ਅਧਿਆਪਕਾਂ ਹਰਪਾਲ ਕੌਰ ਦੀ ਅਗਵਾਈ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਗਈ ਆਨਲਾਇਨ ਵਿਗਿਆਨ ਪ੍ਰਦਰਸ਼ਨੀ ਵਿਚ ...

ਪੂਰੀ ਖ਼ਬਰ »

ਰਾਜੇ ਦੇ ਬਾਗ਼ ਨੂੰ ਸੁੰਦਰ ਬਣਾਉਣ ਲਈ ਫਲਦਾਰ ਬੂਟੇ ਲਗਾ ਕੇ ਮੁਹਿੰਮ ਦਾ ਕੀਤਾ ਆਗਾਜ਼

ਮਲੇਰਕੋਟਲਾ, 29 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਸ਼ਹਿਰ 'ਚ ਰਾਜੇ ਦੇ ਬਾਗ਼ ਨੂੰ ਖ਼ੂਬਸੂਰਤ ਬਣਾਉਣ ਲਈ ਪੰਜਾਬ ਦੇ ਵਾਤਾਵਰਨ ਪੇ੍ਰਮੀ ਅਤੇ ਉੱਘੇ ਸਮਾਜਸੇਵੀ ਸ. ਇੰਦਰਜੀਤ ਸਿੰਘ ਮੁੰਡੇ ਅਤੇ ਉਨ੍ਹਾਂ ਦੀਆਂ ਪੋਤੀਆਂ ਜਸਪ੍ਰੀਤ ਕੌਰ ਅਤੇ ਰਾਜਬੀਰ ਕੌਰ ਵਲੋਂ ਦਰਜਨ ਦੇ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਅਸ਼ੋਕ ਮੋਹਣ ਗਰਗ ਅਤੇ ਬਾਲਪੁਰੀ ਸੰਧੂ ਸਨਮਾਨਿਤ

ਸੰਗਰੂਰ, 29 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸਮਾਜ ਸੇਵਾ, ਲੋਕ ਭਲਾਈ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਸਮਰਪਿਤ ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਐਮ.ਐਾਡ.ਏ.) ਜ਼ਿਲ੍ਹਾ ਸੰਗਰੂਰ ਵਲੋਂ ਸਭਿਆਚਾਰਕ ਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਸੂਬਾ ...

ਪੂਰੀ ਖ਼ਬਰ »

ਜੇਲ੍ਹਾਂ ਦੇ ਡਰਾਵੇ ਕਿਸਾਨਾਂ ਦੇ ਅੰਦੋਲਨ ਨਹੀਂ ਦਬਾ ਸਕਦੇ-ਨਮੋਲ

ਸੰਗਰੂਰ, 29 ਨਵੰਬਰ (ਗਾਂਧੀ) - ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ਯੂਥ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਗੁਰ ਸਿੰਘ ਨਮੋਲ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ 100 ਵਾਰੀ ਜੇਲ੍ਹ ਜਾਣ ਪਿਆ ਤਾਂ ਵੀ ਜਾਵਾਂਗੇ, ਜੇਲ੍ਹਾਂ ...

ਪੂਰੀ ਖ਼ਬਰ »

ਜਥੇ: ਭਲਵਾਨ ਨੰੂ ਅੰਤਿ੍ੰਗ ਕਮੇਟੀ ਮੈਂਬਰ ਚੁਣਨ 'ਤੇ ਖੁਸ਼ੀ ਪ੍ਰਗਟ

ਧੂਰੀ, 29 ਨਵੰਬਰ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਨਵੀਂ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੰੂ ਅੰਤਰਿੰਗ ਕਮੇਟੀ ਮੈਂਬਰ ਚੁਣੇ ਜਾਣ ਉੱਤੇ ਇਲਾਕਾ ਵਾਸੀਆਂ, ਅਕਾਲੀ ...

ਪੂਰੀ ਖ਼ਬਰ »

ਕੋਰੋਨਾ ਯੋਧਿਆਂ ਵਲੋਂ ਮੋਤੀ ਮਹਿਲ ਦਾ ਘਿਰਾਓ 3 ਨੂੰ

ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ) - ਕੋਵਿਡ-19 ਬੇਰੁਜ਼ਗਾਰ ਪੈਰਾ ਮੈਡੀਕਲ ਸਟਾਫ਼ ਵਲੰਟੀਅਰ ਕਮੇਟੀ ਪੰਜਾਬ ਵੱਲੋਂ 3 ਦਸੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ | ਯੂਨੀਅਨ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਚੇਅਰਮੈਨ ...

ਪੂਰੀ ਖ਼ਬਰ »

ਖ਼ੂਨ ਦਾਨ ਕੈਂਪ ਲਗਾਇਆ

ਭਵਾਨੀਗੜ੍ਹ, 29 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਰੋਟਰੀ ਕਲੱਬ ਸਿਟੀ ਵਲੋਂ ਗੁਰੂ ਤੇਗ ਬਹਾਦਰ ਟਰੱਕ ਆਪਰੇਟਰਜ਼ ਐਸੋਸੀਏਸ਼ਨ ਅਤੇ ਰਾਜਿੰਦਰਾ ਹਸਪਤਾਲ ਦੀ ਟੀਮ ਦੇ ਸਹਿਯੋਗ ਨਾਲ ਟਰੱਕ ਯੂਨੀਅਨ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸੰਬੰਧੀ ਰੋਟਰੀ ਕਲੱਬ ਸਿਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX