ਤਾਜਾ ਖ਼ਬਰਾਂ


ਕੱਲ੍ਹ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  1 day ago
ਸੀਰਮ ਇੰਸਟੀਚਿਊਟ ਨੇ ਦੇਸ਼ ਵਿਚ ਟੀਕੇ ਦੀ ਘਾਟ 'ਤੇ ਦਿੱਤੀ ਸਫ਼ਾਈ
. . .  1 day ago
ਪੁਣੇ, 18 ਮਈ - ਸੀਰਮ ਇੰਸਟੀਚਿਊਟ ਨੇ ਕੋਰੋਨਾ ਦੇ ਭਾਰਤ ਵਿਚ ਟੀਕੇ ਦੀ ਘਾਟ 'ਤੇ ਸਪੱਸ਼ਟਕਰਨ ਦਿੱਤਾ ਹੈ । ਸੀਰਮ ਇੰਸਟੀਚਿਊਟ ਦੇ ਸੀ.ਈ.ਓ. ਆਦਰ ਪੂਨਾਵਾਲਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤ ...
ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
. . .  1 day ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ...
ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ , 18 ਮਈ (ਅਮਰੀਕ ਸਿੰਘ ਬਤਰਾ, ਰੂਪੇਸ਼ ਕੁਮਰ) - ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ ...
ਪਠਾਨਕੋਟ ਵਿਚ ਕੋਰੋਨਾ ਦੇ 349 ਨਵੇਂ ਮਾਮਲੇ ਆਏ ਸਾਹਮਣੇ , ਕੋਰੋਨਾ ਨਾਲ 6 ਹੋਰ ਮੌਤਾਂ
. . .  1 day ago
ਪਠਾਨਕੋਟ ,18 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ,ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਪਠਾਨਕੋਟ ਵਿਚ ਸਿਹਤ ...
ਅੰਮ੍ਰਿਤਸਰ 'ਚ ਕੋਰੋਨਾ ਦੇ 301 ਨਵੇਂ ਮਾਮਲੇ ਆਏ ਸਾਹਮਣੇ, 16 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 301 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 41205 ਹੋ ਗਏ ਹਨ, ਜਿਨ੍ਹਾਂ 'ਚੋਂ 5098 ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ-19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਅਤੇ ਹੁਣ ਇਸ ਮਹਾਂਮਾਰੀ ਨੇ ਪਿੰਡਾਂ ’ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਲਗਾਤਾਰ ਪਿੰਡਾਂ ’ਚੋਂ ਕੋਰੋਨਾ ...
ਕੇਜਰੀਵਾਲ ਦਾ ਵੱਡਾ ਐਲਾਨ - ਕੋਰੋਨਾ ਤੋਂ ਮਰਨ ਵਾਲੇ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 50 ਹਜ਼ਾਰ ਮੁਆਵਜ਼ਾ
. . .  1 day ago
ਨਵੀਂ ਦਿੱਲੀ, 18 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ...
ਬੱਚਿਆਂ ਦੇ ਕੋਰੋਨਾ ਟੀਕਾ ਟ੍ਰਾਇਲ 10 ਦਿਨਾਂ ਵਿਚ ਸ਼ੁਰੂ ਹੋਵੇਗਾ, ਡੀ.ਸੀ.ਜੀ.ਆਈ. ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 18 ਮਈ –ਡਾਕਟਰ ਐਨ. ਕੇ. ਪਾਲ ਨੇ ਕਿਹਾ ਕਿ 2 ਤੋਂ 18 ਸਾਲ ਦੇ ਬੱਚਿਆਂ 'ਤੇ ਕੋਰੋਨਾ ਟੀਕਾ ਟ੍ਰਾਇਲ ਲਈ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੂੰ ਮਨਜ਼ੂਰੀ ਦਿੱਤੀ ਗਈ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ
. . .  1 day ago
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 6 ਮੌਤਾਂ ਹੋ ਗਈਆਂ ਹਨ | ਉੱਥੇ 39 ਨਵੇਂ ਪਾਜ਼ੀਟਿਵ ਕੇਸਾਂ ਦੀ...
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਯੂਥ ਆਗੂ ਵਰਿੰਦਰ ਬਿੱਟੂ ਜ਼ਮਾਨਤ 'ਤੇ ਰਿਹਾਅ ਹੋਏ
. . .  1 day ago
ਨਾਭਾ, 18 ਮਈ (ਕਰਮਜੀਤ ਸਿੰਘ) - ਪਿਛਲੇ ਦਿਨੀਂ ਨਾਭਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਰਿੰਦਰ ਕੁਮਾਰ ਬਿੱਟੂ...
ਮੋਗਾ ਵਿਖੇ ਕੋਰੋਨਾ ਦੀ ਭੇਟ ਚੜ੍ਹੀਆਂ ਦੋ ਹੋਰ ਜਾਨਾਂ, ਆਏ 112 ਨਵੇਂ ਮਾਮਲੇ
. . .  1 day ago
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਵਿਚ ਅੱਜ ਕੋਰੋਨਾ ਦੀ ਭੇਟ 2 ਹੋਰ ਕੀਮਤੀ ਜਾਨਾਂ ਚੜ੍ਹ ਗਈਆਂ ਅਤੇ ਇਕੋ ਦਿਨ ਕੋਰੋਨਾ ਦੇ ਪਾਜ਼ੀਟਿਵ ਮਾਮਲੇ 112...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ, ਜਿਸ ਵਿਚ 21 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ...
ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਦੀ ਮੌਤ
. . .  1 day ago
ਹਠੂਰ,18 ਮਈ (ਜਸਵਿੰਦਰ ਸਿੰਘ ਛਿੰਦਾ) - ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਬੂਟਾ ਸਿੰਘ ਦਾ...
ਪੰਜਾਬ ਪੁਲਿਸ ਦੇ 2 ਡੀ. ਐਸ. ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਮਈ - ਪੰਜਾਬ ਪੁਲਿਸ ਦੇ 2 ਡੀ ਐਸ ਪੀਜ਼ ਦੇ ਤਬਾਦਲੇ ਕੀਤੇ...
ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ - ਬਿਕਰਮਜੀਤ ਸਿੰਘ ਮਜੀਠੀਆ
. . .  1 day ago
ਚੰਡੀਗੜ੍ਹ, 18 ਮਈ ( ਬਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੀ ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ...
ਅੰਮ੍ਰਿਤਸਰ ਨੇੜੇ 1500 ਰੁਪਏ ਬਦਲੇ ਇਕ ਫਾਇਨਾਂਸ ਕੰਪਨੀ ਦੇੇ ਕਰਿੰਦੇ ਦਾ ਵੱਢਿਆ ਗੁੱਟ
. . .  1 day ago
ਜਾਸਾਂਸੀ, 18 ਮਈ (ਹੇਰ, ਰਣਜੀਤ ਜੋਸਨ, ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪਿੰਡ ਨੰਗਲੀ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਫਾਇਨਾਂਸ ਕੰਪਨੀ ਦੇ ਵਿਅਕਤੀ ਜਿਸਦਾ ਨਾਂਅ ਅੰਕਿਤ ਹੈ, ਉਸ ਕੋਲੋਂ 1500 ਰੁਪਏ
ਪੰਜਾਬ : ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ,18 ਮਈ (ਬਿਕਰਮਜੀਤ ਸਿੰਘ ਮਾਨ) - ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਨਿਊ ਜਰਸੀ ਦੇ ਜੰਗਲਾਂ ਨੂੰ ਵੀ ਲੱਗੀ ਅੱਗ
. . .  1 day ago
ਸੈਕਰਾਮੈਂਟੋ, 18 ਮਈ (ਹੁਸਨ ਲੜੋਆ) - ਦੱਖਣੀ ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਜੇ ਨਿਯੰਤਰਨ ਹੇਠ ਨਹੀਂ ਹੋਈ ਜਦ ਕਿ ਨਿਊ ਜਰਸੀ ਦੇ ਜੰਗਲਾਂ ਨੂੰ ਵੀ...
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਲਾਜ਼ਮ ਫ਼ਰੰਟ ਦਾ ਐਲਾਨ
. . .  1 day ago
ਚੰਡੀਗੜ੍ਹ 18 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ...
ਰੇਲਵੇ ਲਾਈਨਾਂ 'ਤੇ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼
. . .  1 day ago
ਹੰਡਿਆਇਆ,(ਬਰਨਾਲਾ)18 ਮਈ, (ਗੁਰਜੀਤ ਸਿੰਘ ਖੁੱਡੀ) - ਅੱਜ ਹੰਡਿਆਇਆ ਰੇਲਵੇ ਸਟੇਸ਼ਨ ਅਤੇ ਤਪਾ ਰੇਲਵੇ ਸਟੇਸ਼ਨ ਵਿਚਕਾਰ ਪਿੰਡ ਖੁੱਡੀ ਖ਼ੁਰਦ ਦੇ ਨੇੜੇ ਅੰਬਾਲਾ - ਬਠਿੰਡਾ...
ਲੋਪੋਕੇ ਚੌਂਕ 'ਚ ਕਿਸਾਨਾਂ ਨੇ ਖੱਟਰ, ਤੋਮਰ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਦਾ ਪ੍ਰਗਟਾਵਾ
. . .  1 day ago
ਲੋਪੋਕੇ, 18 ਮਈ (ਗੁਰਵਿੰਦਰ ਸਿੰਘ ਕਲਸੀ) - ਮੋਦੀ ਸਰਕਾਰ, ਤੋਮਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋ ਕਿਸਾਨ ਵਿਰੋਧੀ ਬਿੱਲਾ ਨੂੰ ਲੈ ਕੇ ਹਿਸਾਰ ਵਿਚ ਰੋਸ...
ਰਾਜਸਥਾਨ ਦੀਆਂ ਕਈ ਥਾਵਾਂ 'ਤੇ ਬਾਰਸ਼ ਹੋਣ ਦੀ ਸੰਭਾਵਨਾ - ਆਈ.ਐਮ.ਡੀ.
. . .  1 day ago
ਜੈਪੁਰ, 18 ਮਈ - ਰਾਜਸਥਾਨ ਦੀਆਂ ਕਈ ਥਾਵਾਂ 'ਤੇ ਪਿਛਲੇ 24 ਘੰਟਿਆਂ ਦੌਰਾਨ ਚੱਕਰਵਾਤ ਤੌਕਤੇ ਦੁਆਰਾ ਹਲਕੇ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ ਹੈ ...
ਅਹਿਮਦਾਬਾਦ : ਲਾਕਡਾਊਨ 21 ਮਈ ਸਵੇਰੇ 6 ਵਜੇ ਤੱਕ ਵਧਾਇਆ
. . .  1 day ago
ਅਹਿਮਦਾਬਾਦ, 18 ਮਈ - ਅਹਿਮਦਾਬਾਦ 'ਚ ਲਾਗੂ ਲਾਕਡਾਊਨ 21 ਮਈ ਸਵੇਰੇ ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅੰਤਿਮ ਸਸਕਾਰ ਮੌਕੇ ਪੁੱਜੀਆਂ ਅਹਿਮ ਪੰਥਕ ਸ਼ਖ਼ਸੀਅਤਾਂ
. . .  1 day ago
ਅੰਮ੍ਰਿਤਸਰ,18 ਮਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਬਠਿੰਡਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਲੌਕਿਕ ਨਗਰ ਕੀਰਤਨ ਸਜਾਇਆ

ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਲੌਕਿਕ ਨਗਰ ...

ਪੂਰੀ ਖ਼ਬਰ »

ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਸੰਘਰਸ਼ੀ ਆਗੂਆਂ ਦੇ ਘਰ ਜਬਰੀ ਪੁਲਿਸ ਫੇਰੀਆਂ ਖ਼ਿਲਾਫ਼ ਰੋਸ ਮੁਜ਼ਾਹਰਾ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜਮਹੂਰੀ ਅਧਿਕਾਰ ਸਭਾ ਇਕਾਈ ਬਠਿੰਡਾ ਦੇ ਸੱਦੇ 'ਤੇ ਅੱਜ ਜਨਤਕ ਜਮਹੂਰੀ ਜਥੇਬੰਦੀਆਂ ਨੇ ਸੰਘਰਸ਼ੀ ਆਗੂਆਂ ਦੇ ਘਰ ਜਬਰੀ ਪਾਈਆਂ ਪੁਲਿਸ ਫੇਰੀਆਂ ਵਿਰੁੱਧ ਬਠਿੰਡਾ ਸ਼ਹਿਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜੋ ...

ਪੂਰੀ ਖ਼ਬਰ »

ਦਿੱਲੀ ਬਾਰਡਰ 'ਤੇ ਸੰਘਰਸ਼ਾਂ 'ਚ ਡਟੇ ਕਿਸਾਨਾਂ ਲਈ ਸੰਜੀਵਨੀ ਬਣ ਬਹੁੜ ਰਿਹਾ ਸਥਾਨਕ ਲੋਕਾਂ ਦਾ ਸਮਰਥਨ

ਬਠਿੰਡਾ, 29 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਨੂੰ ਸੰਘਰਸ਼ਾਂ ਦੇ ਰਾਹ 'ਤੇ ਤੁਰੇ ਹੋਏ ਕਿਸਾਨਾਂ ਦੇ ਕਾਫ਼ਲਿਆਂ 'ਚ ਸ਼ਾਮਿਲ ਕਿਸਾਨਾਂ ਵਲੋਂ ਟਿਕਰੀ ਸਮੇਤ ਹੋਰ ਦਿੱਲੀ ਬਾਰਡਰ ਤੇ ਜਰਨੈਲੀ ਸੜਕਾਂ 'ਤੇ ...

ਪੂਰੀ ਖ਼ਬਰ »

ਪੰਜਾਬ ਟੈਕਨੀਕਲ ਯੂਨੀਵਰਸਿਟੀ 'ਚ ਕੋਰੋਨਾ ਦੀ ਦਸਤਕ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ ਕਈ ਦਿਨਾਂ ਤੋਂ ਸਿੱਖਿਆ ਸੰਸਥਾਵਾਂ ਵਿਚ ਲਗਾਤਾਰ ਕੋਰੋਨਾ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ | ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ ਵੀ ਕੋਰੋਨਾ ਦੇ ਦਸਤਕ ਦਿੱਤੀ, ਜਿਸ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪਿੰਡ ਲਹਿਰੀ ਦੀ ਸਰਬਸੰਮਤੀ ਨਾਲ ਚੋਣ

ਸੀਂਗੋ ਮੰਡੀ, 29 ਨਵੰਬਰ (ਪਿ੍ੰਸ ਗਰਗ)- ਕਾਂਗਰਸ ਪਾਰਟੀ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਿੰਡ ਲਹਿਰੀ ਦੇ ਸਰਪੰਚ ਗੁਰਮੀਤ ਸਿੰਘ ਮੀਤਾ ਦੀ ਯੋਗ ਅਗਵਾਈ ਹੇਠ ਦੀ ਬਹੁਮੰਤਵੀ ਸਹਿਕਾਰੀ ਸਭਾ ਲਹਿਰੀ ਦੀ ਸਰਬਸੰਮਤੀ ਨਾਲ ਚੋਣ ਕੀਤੀ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਉੱਪ ਪ੍ਰਧਾਨ ਅਜ਼ੀਜ਼ ਖ਼ਾਨ ਦੇ ਯਤਨਾਂ ਸਦਕਾ ਲੇਲੇਵਾਲਾ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ

ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ)- ਨਗਰ ਪੰਚਾਇਤ ਤਲਵੰਡੀ ਸਾਬੋ ਦੇ ਉੱਪ ਪ੍ਰਧਾਨ ਅਜ਼ੀਜ਼ ਖ਼ਾਨ ਦੇ ਯਤਨਾਂ ਸਦਕਾ ਅੱਜ ਵਾਰਡ ਨੰਬਰ-4 ਅਧੀਨ ਆਉਂਦੀ ਲੇਲੇਵਾਲਾ ਪਿੰਡ ਨੂੰ ਜਾਂਦੀ ਸੜਕ ਦੀ ਮੁਰੰਮਤ ਦਾ ਕਾਰਜ ਸ਼ੁਰੂ ਹੋ ਗਿਆ ਹੈ | ਸੜਕ ਦੀ ਮੁਰੰਮਤ ਦਾ ਕੰਮ ...

ਪੂਰੀ ਖ਼ਬਰ »

ਵਿਅਕਤੀ ਵਲੋਂ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ

ਗੋਨਿਆਣਾ, 29 ਨਵੰਬਰ (ਲਛਮਣ ਦਾਸ ਗਰਗ)- ਸਥਾਨਕ ਸ਼ਹਿਰ 'ਚ ਅੱਜ ਬਾਅਦ ਦੁਪਹਿਰ ਇਕ ਅੱਧਖੜ ਉਮਰ ਦੇ ਵਿਅਕਤੀ ਨੇ ਆਪਣੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ (ਬਿੱਲਾ) 50 ਸਾਲ ਪੁੱਤਰ ਸ਼ੇਰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵਿਕਾਸ 'ਚ ਨਹੀਂ ਰਹਿਣ ਦਿੱਤੀ ਜਾਵੇਗੀ ਕੋਈ ਕਮੀ ਬਾਕੀ- ਖੁਸ਼ਬਾਜ਼ ਜਟਾਣਾ

ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਹਲਕਾ ਤਲਵੰਡੀ ਸਾਬੋ ਅਤੇ ਇਸ ਦੇ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ 'ਚ ਕਿਸੇ ਵੀ ਕਿਸਮ ਦੀ ...

ਪੂਰੀ ਖ਼ਬਰ »

ਭਾਜਪਾ ਸਰਕਾਰ ਪੂਰੀ ਤਰ੍ਹਾਂ ਕਿਸਾਨ ਵਿਰੋਧੀ-ਕਾਂਗਰਸੀ ਆਗੂ

ਰਾਮਾਂ ਮੰਡੀ, 29 ਨਵੰਬਰ (ਅਮਰਜੀਤ ਸਿੰਘ ਲਹਿਰੀ)- ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਨਾ ਲੋਕਤੰਤਰ 'ਚ ਹਰ ਇਕ ਦਾ ਹੱਕ ਹੈ ਪਰ ਜਿਸ ਤਰ੍ਹਾਂ ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਦੇ ਦਿੱਲੀ ਜਾਂਦੇ ਹੋਏ ਹਰ ਜਗ੍ਹਾ 'ਤੇ ਰੋਕਾਂ ਲਾਈਆਂ, ਉਸ ਤੋਂ ਸਾਬਿਤ ਹੰੁਦਾ ਹੈ ਕਿ ...

ਪੂਰੀ ਖ਼ਬਰ »

ਕਿਸਾਨ ਸੰਗਠਨਾਂ ਨੇ ਕੇਂਦਰੀ ਤਾਲਮੇਲ ਕਮੇਟੀ ਦੇ 2 ਮੋਦੀ ਭਗਤ ਮੈਂਬਰਾਂ ਨੂੰ ਦਿਖਾਇਆ ਬਾਹਰ ਦਾ ਰਸਤਾ

ਰਾਮਪੁਰਾ ਫੂਲ, 29 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਦੇਸ਼ ਪੱਧਰ 'ਤੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੀ ਸੰਯੁਕਤ ਤਾਲਮੇਲ ਸੰਘਰਸ਼ ਕਮੇਟੀ 'ਚੋਂ 2 ਮੈਂਬਰਾਂ ਨੂੰ ਲੀਡਰਸ਼ਿਪ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ ¢ ਦੋਸ਼ ਲੱਗੇ ਹਨ ਕਿ ਉਹ ਕਿਸਾਨ ਸੰਘਰਸ਼ ਨੂੰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੱਦੇ 'ਤੇ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ

ਲਹਿਰਾ ਮੁਹੱਬਤ, 29 ਨਵੰਬਰ (ਭੀਮ ਸੈਨ ਹਦਵਾਰੀਆ, ਸੁਖਪਾਲ ਸਿੰਘ ਸੁੱਖੀ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ 'ਤੇ ਸੂਬਾਈ ਆਗੂਆਂ ਜਗਰੂਪ ਸਿੰਘ ਤੇ ਜਗਸੀਰ ਸਿੰਘ ਭੰਗੂ ਦੀ ਅਗਵਾਈ 'ਚ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ ਸਾਹਮਣੇ ...

ਪੂਰੀ ਖ਼ਬਰ »

ਹਰ ਸੰਘਰਸ਼ 'ਚ ਯੋਗਦਾਨ ਪਾਉਣ ਵਾਲੇ ਯੋਧਿਆਂ ਦਾ ਪਿੰਡ ਹੈ ਜਗਾ ਰਾਮ ਤੀਰਥ

ਰਣਜੀਤ ਸਿੰਘ ਰਾਜੂ
94630-76326
ਤਲਵੰਡੀ ਸਾਬੋ- ਹਰ ਕੌਮੀ ਸੰਘਰਸ਼ 'ਚ ਵਧ ਚੜ ਕੇ ਯੋਗਦਾਨ ਪਾਉਣ ਵਾਲਿਆਂ ਦਾ ਪਿੰਡ ਜਗਾ ਰਾਮ ਤੀਰਥ ਇਤਿਹਾਸਿਕ ਨਗਰ ਤਲਵੰਡੀ ਸਾਬੋ ਤੋਂ 8 ਕਿ:ਮੀ: ਦੀ ਦੂਰੀ 'ਤੇ ਮਾਨਸਾ ਰੋਡ 'ਤੇ ਸਥਿਤ ਹੈ | ਪਿੰਡ ਦੇ ਬਜ਼ੁਰਗਾਂ ਅਨੁਸਾਰ ਕਰੀਬ 500 ਸਾਲ ਪਹਿਲਾਂ 'ਜਗਾ' ਨਾਮੀ ਬਜ਼ੁਰਗ ਨੇ ਪਿੰਡ ਨੂੰ ਵਸਾਇਆ ਸੀ | ਕੁਝ ਬਜ਼ੁਰਗ ਪਿੰਡ ਦੇ ਮੂਲ ਵਸਨੀਕਾਂ ਦਾ ਪਿਛੋਕੜ ਰਾਜਸਥਾਨ ਦੇ ਜੈਸਲਮੇਰ ਨਾਲ ਜੋੜਦੇ ਹਨ ਅਤੇ ਪਿੰਡ ਦਾ ਸਬੰਧ ਰਮਾਇਣ ਕਾਲ ਨਾਲ ਵੀ ਜੋੜਿਆ ਜਾਂਦਾ ਹੈ | ਦੰਦ ਕਥਾ ਅਨੁਸਾਰ 10 ਹਜ਼ਾਰ ਵਰ੍ਹੇ ਤੋਂ ਵੀ ਪਹਿਲਾਂ ਉਕਤ ਪਿੰਡ ਵਾਲੀ ਜਗਾ ਤੋਂ ਸਰਸਵਤੀ ਨਦੀ ਦਾ ਵਹਾਅ ਹੁੰਦਾ ਸੀ ਅਤੇ ਬਨਵਾਸ ਦੌਰਾਨ ਭਗਵਾਨ ਰਾਮ ਚੰਦਰ ਇਸ ਪਿੰਡ ਆਏ ਸਨ ਤੇ ਉਨ੍ਹਾਂ ਨਦੀ ਵਾਲੀ ਜਗਾ ਨੂੰ ਤੀਰਥ ਦਾ ਦਰਜਾ ਵੀ ਦਿੱਤਾ ਸੀ | ਮੌਜੂਦਾ ਸਮੇਂ ਇਹ ਪਿੰਡ ਹਲਕੇ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਪਿੰਡ ਵਜੋਂ ਜਾਣਿਆ ਜਾਂਦਾ ਹੈ | ਸੰਯੁਕਤ ਪੰਜਾਬ ਦੇ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਸਪੁੱਤਰ ਸੁਰਿੰਦਰ ਸਿੰਘ ਕੈਰੋਂ ਇਸੇ ਪਿੰਡ ਵਿਆਹੇ ਹੋਏ ਸਨ | ਪਿੰਡ ਦੇ ਲੋਕ ਰਾਜਨੀਤੀ ਵਿਚ ਗਹਿਰੀ ਦਿਲਚਸਪੀ ਰੱਖਦੇ ਹਨ | ਪਿੰਡ ਦੇ ਲੋਕਾਂ ਨੇ ਹਰ ਕੌਮੀ ਸੰਘਰਸ਼ ਵਿਚ ਵਧ ਚੜ੍ਹ ਕੇ ਹਿੱਸਾ ਪਾਇਆ | ਮਿਲੀ ਜਾਣਕਾਰੀ ਅਨੁਸਾਰ ਜਦੋਂ ਬਾਬਾ ਦੀਪ ਸਿੰਘ ਜੀ ਦਰਬਾਰ ਸਾਹਿਬ ਦੀ ਰਾਖੀ ਲਈ ਦਮਦਮਾ ਸਾਹਿਬ ਤੋਂ ਅੰਮਿ੍ਤਸਰ ਸਾਹਿਬ ਨੂੰ ਚੱਲਣ ਲੱਗੇ ਤਾਂ ਉਨ੍ਹਾਂ ਨਾਲ ਜਾਣ ਵਾਲੇ ਜਥੇ ਵਿਚ ਇਕ ਵਿਅਕਤੀ ਜਗਾ ਰਾਮ ਤੀਰਥ ਦਾ ਵੀ ਸੀ | ਦੇਸ਼ ਦੀ ਆਜ਼ਾਦੀ ਦੀ ਲਹਿਰ ਵਿਚ ਪਿੰਡ ਦੇ ਗਿਆਨੀ ਸੋਹਣ ਸਿੰਘ ਨੇ ਵਧ-ਚੜ੍ਹ ਕੇ ਯੋਗਦਾਨ ਪਾਇਆ | ਉਨ੍ਹਾਂ ਦੇ ਪੋਤਰੇ ਨੰਬਰਦਾਰ ਚਰਨਜੀਵ ਸਿੰਘ ਅਨੁਸਾਰ ਇਸੇ ਦੇ ਚੱਲਦਿਆਂ ਇੰਦਰਾ ਗਾਂਧੀ ਸਰਕਾਰ ਸਮੇਂ ਉਨ੍ਹਾਂ ਨੂੰ ਤਾਮਿਰ ਪੱਤਰ ਦੇ ਕੇ ਸਨਮਾਨਿਆ ਗਿਆ | ਆਜ਼ਾਦੀ ਉਪਰੰਤ ਪੰਜਾਬੀ ਸੂਬੇ ਦੀ ਲੜਾਈ, ਐਮਰਜੈਂਸੀ ਮੋਰਚਾ ਅਤੇ ਧਰਮ ਯੁੱਧ ਮੋਰਚੇ ਵਿਚ ਪਿੰਡ ਦੇ ਲੋਕਾਂ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ | ਸਾਕਾ ਨੀਲਾ ਤਾਰਾ ਉਪਰੰਤ ਆਰੰਭ ਹੋਏ ਖਾਲਿਸਤਾਨੀ ਸੰਘਰਸ਼ ਸਮੇਂ ਇਹ ਪਿੰਡ ਬੱਬਰ ਖ਼ਾਲਸਾ ਦੇ ਗੜ੍ਹ ਵਜੋਂ ਜਾਣਿਆ ਜਾਂਦਾ ਰਿਹਾ | ਬੱਬਰ ਖ਼ਾਲਸਾ ਦੇ ਚੋਟੀ ਦੇ ਖਾੜਕੂ ਭਾਈ ਸੁਖਪਾਲ ਸਿੰਘ ਪਾਲਾ ਇਸੇ ਪਿੰਡ ਦੇ ਵਸਨੀਕ ਸਨ | ਮੌਜੂਦਾ ਕਿਸਾਨ ਸੰਘਰਸ਼ ਮੌਕੇ ਵੀ ਪਿੰਡ ਦਾ ਕਰੀਬ ਡੇਢ ਸੌ ਨੌਜਵਾਨ ਦਿੱਲੀ ਡੇਰੇ ਲਾਈ ਬੈਠਾ ਹੈ | ਪਿੰਡ 'ਚ 3 ਗੁਰਦੁਆਰਾ ਸਾਹਿਬਾਨ ਗੁ: ਗੁਰਦਰਸ਼ਨ ਪ੍ਰਕਾਸ਼ ਸਾਹਿਬ, ਗੁ: ਥੰਮ ਸਾਹਿਬ ਅਤੇ ਗੁ: ਰਾਮਗੜ੍ਹੀਆ ਸਾਹਿਬ ਹਨ | ਡੇਰਾ ਬਾਬਾ ਸੰਝਾ ਦਾਸ ਪਿੰਡ ਦੇ ਲੋਕਾਂ ਦੀ ਆਸਥਾ ਦਾ ਵੱਡਾ ਕੇਂਦਰ ਹੈ ਜਦੋਂਕਿ ਪਿੰਡ ਦੇ ਅਗਰਵਾਲ ਨਿਗਾਹਾ ਪੀਰਖਾਨਾ 'ਚ ਹਰ ਸਾਲ ਭਾਰੀ ਮੇਲਾ ਲੱਗਦਾ ਹੈ | ਬਾਬਾ ਧਰਮ ਦਾਸ ਦੇ ਟਿੱਲੇ ਤੋਂ ਇਲਾਵਾ ਸਰਕਾਰੀ ਸੈਕੰਡਰੀ ਸਮਾਰਟ ਸਕੂਲ, ਅਕਾਲ ਅਕੈਡਮੀ, ਸਰਕਾਰੀ ਪਸ਼ੂ ਡਿਸਪੈਂਸਰੀ ਅਤੇ ਬੈਂਕ ਵੀ ਪਿੰਡ ਵਿਚ ਮੌਜੂਦ ਹੈ |
ਸਰਪੰਚ ਅਤੇ ਮੁਹਤਬਰ-ਪਿੰਡ ਦੇ ਪਹਿਲੇ ਸਰਪੰਚ ਸਵ. ਜ਼ੈਲਦਾਰ ਨਿਹਾਲ ਸਿੰਘ ਮੌਜੂਦਾ ਵਿਧਾਇਕਾ ਬਲਜਿੰਦਰ ਕੌਰ ਦੇ ਦਾਦਾ ਜੀ ਸਨ | ਬਾਬੂ ਸਿੰਘ, ਮਹਿੰਦਰ ਸਿੰਘ, ਬਲਵੀਰ ਸਿੰਘ ਧਾਲੀਵਾਲ, ਜੀਤ ਸਿੰਘ, ਮੇਜਰ ਸਿੰਘ, ਵੀਰਪਾਲ ਕੌਰ ਚੋਟੀਆ ਸਮੇਂ-ਸਮੇਂ 'ਤੇ ਪਿੰਡ ਦੇ ਸਰਪੰਚ ਰਹੇ | ਪਿਛਲੇ ਸਮੇਂ ਵਿਚ ਪਿੰਡ ਨੂੰ ਜਗਾ ਰਾਮ ਤੀਰਥ ਅਤੇ ਕਲਾਂ 'ਚ ਵੰਡ ਕੇ ਦੋ ਪੰਚਾਇਤਾਂ ਦਾ ਗਠਨ ਕਰ ਦਿੱਤਾ ਗਿਆ | ਮੌਜੂਦਾ ਸਮੇਂ ਜਗਸੀਰ ਸਿੰਘ ਪਿੰਡ ਜਗਾ ਰਾਮ ਤੀਰਥ ਅਤੇ ਜੱਸਾ ਸਿੰਘ ਕਲਾਂ ਵਾਲੇ ਹਿੱਸੇ ਦੇ ਸਰਪੰਚ ਹਨ | ਪਿੰਡ ਦੀਆਂ ਮੁਹਤਬਰ ਸ਼ਖ਼ਸੀਅਤਾਂ ਵਿਚ ਡੇਰਾ ਬਾਬਾ ਸੰਝਾ ਦਾਸ ਦੇ ਮੁਖੀ ਬਾਬਾ ਹਰਬੰਸ ਦਾਸ, ਭਾਰਤੀ ਫ਼ੌਜ ਵਿਚੋਂ ਡਾਕਟਰ ਵਜੋਂ ਸੇਵਾ-ਮੁਕਤ ਹੋ ਕੇ ਨਿਰਸਵਾਰਥ ਲੋਕਾਂ ਦੀ ਸੇਵਾ ਕਰਨ ਵਾਲੇ ਸਵ. ਡਾ. ਬਲਵੰਤ ਸਿੰਘ ਫ਼ੌਜੀ, ਧਾਰਮਿਕ ਖੇਤਰ ਵਿਚ ਨਾਮੀ ਨਿੱਕਾ ਬਾਬਾ, ਮੌਜੂਦਾ ਸਮੇਂ ਥਾਣਾ ਜੈਤੋ ਦੇ ਐੱਸ. ਐੱਚ. ਓ. ਬਿਕਰਮਜੀਤ ਸਿੰਘ, ਜੋਗਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੀ. ਅਕਾਲੀ ਆਗੂ ਗਿਆਨੀ ਨਛੱਤਰ ਸਿੰਘ, ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਦਲਜੀਤ ਸੰਧੂ, ਜਸਵਿੰਦਰ ਸਿੰਘ ਜ਼ੈਲਦਾਰ ਸਰਕਲ ਪ੍ਰਧਾਨ ਸ਼੍ਰੋ. ਅ. ਦਲ, ਦਿਲਪ੍ਰੀਤ ਸਿੰਘ ਬਲਾਕ ਪ੍ਰਧਾਨ ਕਾਂਗਰਸ, ਬਿੱਕਰ ਸਿੰਘ ਮੈਂਬਰ ਬਲਾਕ ਸੰਮਤੀ, ਸੁਰਜੀਤ ਸ਼ਰਮਾ ਸਰਕਲ ਪ੍ਰਧਾਨ ਯੂਥ ਅਕਾਲੀ ਦਲ, ਬੀਬੀ ਸੁਖਬੀਰ ਕੌਰ, ਗੁਰਦੀਪ ਸਿੰਘ ਅਤੇ ਲਵਦੀਪ ਸਿੰਘ ਤਿੰਨੇ ਪੰਚ, ਰੇਸ਼ਮ ਸਿੰਘ ਸਰਕਲ ਪ੍ਰਧਾਨ 'ਆਪ', ਅਜਮੇਰ ਸਿੰਘ ਪੰਚ, ਮੰਗਤ ਰਾਮ ਪੰਚ, ਅਗਾਂਹਵਧੂ ਕਿਸਾਨ ਰਾਜਵਿੰਦਰ ਸਿੰਘ ਆਦਿ ਦੇ ਨਾਂਅ ਆਉਂਦੇ ਹਨ |
ਮੁਸ਼ਕਿਲਾਂ- ਸਰਕਾਰਾਂ ਵਲੋਂ ਸਮੇਂ-ਸਮੇਂ ਕਰੋੜਾਂ ਰੁਪਏ ਗ੍ਰਾਂਟਾ ਦੇਣ ਤੋਂ ਬਾਅਦ ਵੀ ਪਿੰਡ ਦੀਆਂ ਗਲੀਆਂ ਨਾਲੀਆਂ ਦੀ ਹਾਲਤ ਵਿਚ ਕੋਈ ਬਹੁਤਾ ਸੁਧਾਰ ਨਹੀਂ ਹੈ | ਪਿੰਡ ਦਾ ਸਕੂਲ ਕਹਿਣ ਨੂੰ ਭਾਵੇਂ ਸਮਾਰਟ ਹੈ ਪਰ ਪਿੰਡ ਵਾਸੀਆਂ ਦੀ ਮੰਨੀਏ ਤਾਂ ਅਧਿਆਪਕਾਂ ਦੀਆਂ ਕਈ ਅਸਾਮੀਆਂ ਖ਼ਾਲੀ ਹੋਣ ਕਾਰਨ ਬੱਚਿਆਂ ਦਾ ਨੁਕਸਾਨ ਹੋ ਰਿਹਾ ਹੈ | ਵਰਿ੍ਹਆਂ ਪਹਿਲਾਂ ਬਣੀ ਪਸ਼ੂ ਡਿਸਪੈਂਸਰੀ ਵਿਚ ਪੱਕੇ ਡਾਕਟਰ ਦੀ ਨਿਯੁਕਤੀ ਦੀ ਮੰਗ ਵੀ ਪ੍ਰਮੁੱਖ ਹੈ | ਨੌਜਵਾਨ ਵਰਗ ਪਿੰਡ ਦੀ ਅਨਾਜ ਮੰਡੀ ਨੂੰ ਪਿੰਡ ਵਿਚੋਂ ਬਾਹਰ ਤਬਦੀਲ ਕਰਕੇ ਉੱਥੇ ਸਟੇਡੀਅਮ ਬਣਾਉਣ ਦੀ ਮੰਗ ਲੰਬੇ ਸਮੇਂ ਤੋਂ ਕਰਦਾ ਆ ਰਿਹਾ ਹੈ | ਨਸ਼ਿਆਂ ਦੀ ਪਿੰਡ ਵਿਚ ਖੁੱਲ੍ਹੀ ਖ਼ਰੀਦੋ ਫ਼ਰੋਖ਼ਤ ਤੋਂ ਆਮ ਲੋਕ ਆਪਣੇ ਬੱਚਿਆਂ ਦੇ ਭਵਿੱਖ ਪ੍ਰਤੀ ਚਿੰਤਿਤ ਹਨ, ਨੌਜਵਾਨ ਲਾਇਬ੍ਰੇਰੀ ਦੀ ਮੰਗ ਵੀ ਕਰਦੇ ਹਨ ਜਦਕਿ ਛੱਪੜਾਂ ਦੀ ਸਾਫ਼ ਸਫ਼ਾਈ ਵੀ ਇਕ ਵੱਡੀ ਸਮੱਸਿਆ ਹੈ | ਸਰਕਾਰ ਦੇ ਨਾਲ-ਨਾਲ ਲੋਕਾਂ ਨੇ ਪਿੰਡ ਵਿਚ ਰਹਿ ਰਹੀ ਹਲਕਾ ਵਿਧਾਇਕਾ ਬਲਜਿੰਦਰ ਕੌਰ ਤੋਂ ਪਿੰਡ ਦੀਆਂ ਸਮੱਸਿਆਵਾਂ ਦੇ ਹੱਲ ਦੀ ਅਪੀਲ ਕੀਤੀ ਹੈ |

ਖ਼ਬਰ ਸ਼ੇਅਰ ਕਰੋ

 

ਕੇਂਦਰ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਦਿੱਤਾ ਹੋਰ ਆਰਥਿਕ ਝਟਕਾ

ਬਠਿੰਡਾ, 29 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀਬਾੜੀ ਕਾਨੂੰਨ, ਬਿਜਲੀ ਸੋਧ ਬਿੱਲ ਅਤੇ ਪਰਾਲੀ ਸਾੜਨ ਵਰਗੇ ਕਾਨੂੰਨਾਂ ਦੇ ਵਿਰੋਧ 'ਚ ਜਿੱਥੇ ਦਿੱਲੀ 'ਚ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਿਹਾ ਹੈ, ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ ਸਮੇਤ ਇਕ ਗਿ੍ਫਤਾਰ

ਭਾਈਰੂਪਾ, 29 ਨਵੰਬਰ (ਵਰਿੰਦਰ ਲੱਕੀ)- ਥਾਣਾ ਫੂਲ ਪੁਲਿਸ ਨੇ ਨਾਕੇ ਦੌਰਾਨ ਇਕ ਕਾਰ ਸਵਾਰ ਤੋਂ 36 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ ਤਹਿਤ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 29 ਨਵੰਬਰ (ਲਛਮਣ ਦਾਸ ਗਰਗ)- ਪਿੰਡ ਭੋਖੜਾ ਵਿਖੇ ਕਿਸੇ ਪੁਰਾਣੀ ਰੰਜ਼ਿਸ ਨੂੰ ਲੈ ਕੇ ਇਕ ਵਿਅਕਤੀ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਗੁਰਮੇਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਹਰਰਾਏਪੁਰ ਨੇ ਪੁਲਿਸ ...

ਪੂਰੀ ਖ਼ਬਰ »

ਦਿੱਲੀ ਬੈਠੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਸ਼ੁਰੂ ਕਰੇ ਕੇਂਦਰ ਸਰਕਾਰ-ਅਕਾਲੀ ਆਗੂ

ਤਲਵੰਡੀ ਸਾਬੋ, 29 ਨਵੰਬਰ (ਰਣਜੀਤ ਸਿੰਘ ਰਾਜੂ)- ਆਪਣੇ ਹੱਕਾਂ ਲਈ ਹਰਿਆਣਾ ਸਰਕਾਰ ਵਲੋਂ ਖੜ੍ਹੀਆਂ ਕੀਤੀਆਂ ਰੋਕਾਂ ਨੂੰ ਤੋੜ ਕੇ ਦਿੱਲੀ ਪੁੱਜੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਕੇਂਦਰ ਸਰਕਾਰ ਉਨ੍ਹਾਂ ਨਾਲ ਬਿਨਾਂ ਕਿਸੇ ਸ਼ਰਤ ਦੇ ਗੱਲਬਾਤ ਸ਼ੁਰੂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ

ਤਲਵੰਡੀ ਸਾਬੋ/ਸੀਂਗੋ ਮੰਡੀ, 29 ਨਵੰਬਰ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ)- ਬੀਤੇ ਦਿਨ ਸੜਕ 'ਤੇ ਆ ਰਹੀ ਇਕ ਗਾਂ ਨੂੰ ਬਚਾਉਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਜ਼ਖ਼ਮੀ ਹੋਏ ਨੇੜਲੇ ਪਿੰਡ ਸ਼ੇਖਪੁਰਾ ਦੇ ਨੌਜਵਾਨ ਦੀ ਬੀਤੀ ਦੇਰ ਰਾਤ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ...

ਪੂਰੀ ਖ਼ਬਰ »

ਰਾਖ ਦੇ ਖੱਡਿਆਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਸਮੇਤ 15 ਨਾਮਾਲੂਮ 'ਤੇ ਪਰਚਾ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਥਾਣਾ ਥਰਮਲ ਦੀ ਪੁਲਿਸ ਨੇ ਥਰਮਲ ਪਲਾਂਟ ਦੀ ਰਾਖ ਵਾਲੇ ਖੱਡਿਆਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਅਤੇ 15 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕਾਂਗਰਸ ਨਗਰ ਕੌ ਾਸਲ ਤੇ ਨਗਰ ਪੰਚਾਇਤ ਚੋਣਾਂ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ-ਵਿਧਾਇਕ ਕੋਟਭਾਈ

ਲਹਿਰਾ ਮੁਹੱਬਤ, 29 ਨਵੰਬਰ (ਸੁਖਪਾਲ ਸਿੰਘ ਸੁੱਖੀ) -ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਸਥਾਨਕ ਸਰਕਾਰਾਂ ਅਧੀਨ ਨਗਰ ਨਿਗਮ, ਨਗਰ ਕੌਾਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਤਿਆਰੀ ਸਬੰਧੀ ਹਲਕੇ ਦੇ ਸਬੰਧਿਤ ਕਾਂਗਰਸੀ ਆਗੂਆਂ ਤੇ ...

ਪੂਰੀ ਖ਼ਬਰ »

ਸੈਲੂਨ 'ਚ ਲੱਗੀ ਅੱਗ ਕਾਰਨ ਸਾਮਾਨ ਤੇ ਫ਼ਰਨੀਚਰ ਸੜਿਆ

ਬਠਿੰਡਾ, 29 ਨਵੰਬਰ (ਨਿ.ਪ.ਪ.)- ਅੱਜ ਸਥਾਨਕ ਸ਼ਹਿਰ ਦੀ ਗੋਨਿਆਣਾ ਰੋਡ ਸਥਿਤ ਮਿੱਤਲ ਮਾਲ ਕੋਲ ਇਕ ਪੀਜ਼ਾ ਹੱਟ ਦੇ ਉੱਪਰ ਬਣੇ ਸੈਲੂਨ 'ਚ ਅੱਗ ਲੱਗ ਗਈ, ਜਿਸ ਕਾਰਨ ਸੈਲੂਨ ਅੰਦਰ ਪਿਆ ਸਾਮਾਨ ਤੇ ਫ਼ਰਨੀਚਰ ਅੱਗ ਦੀ ਭੇਟ ਚੜ੍ਹ ਗਿਆ | ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ...

ਪੂਰੀ ਖ਼ਬਰ »

ਟਵੇਰਾ ਤੇ ਟਰਾਲੇ ਦੀ ਟੱਕਰ 'ਚ ਵਿਦਿਆਰਥਣ ਦੀ ਮੌਤ

ਭੀਖੀ, 29 ਨਵੰਬਰ (ਬਲਦੇਵ ਸਿੰਘ ਸਿੱਧੂ)- ਭੀਖੀ-ਮਾਨਸਾ ਸੜਕ 'ਤੇ ਅੱਜ ਸਵੇਰੇ ਹਾਦਸੇ 'ਚ ਵਿਦਿਆਰਥਣ ਦੀ ਮੌਤ ਅਤੇ ਕੁਝ ਲੜਕੀਆਂ ਜ਼ਖ਼ਮੀ ਹੋ ਗਈਆਂ | ਜਾਣਕਾਰੀ ਅਨੁਸਾਰ ਟਵੇਰਾ ਗੱਡੀ 'ਚ 7 ਲੜਕੀਆਂ ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈੱਸਟ ਦੇਣ ਮੋਹਾਲੀ ...

ਪੂਰੀ ਖ਼ਬਰ »

ਬੇਰੁਜ਼ਗਾਰ ਵਰਕਰ ਭਲਕੇ ਪਟਿਆਲੇ ਕਰਨਗੇ ਪ੍ਰਦਰਸ਼ਨ

ਮਾਨਸਾ, 29 ਨਵੰਬਰ (ਵਿ. ਪ੍ਰਤੀ. )- ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਭਰਤੀ ਤੇ ਦੀ ਮੰਗ ਨੂੰ ਲੈ ਕੇ 1 ਦਸੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ | ਬੇਰੁਜ਼ਗਾਰ ਮਲਟੀਪਰਪਜ਼ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਭਲਕੇ ਗੋਬਿੰਦਪੁਰਾ 'ਚ

ਬਰੇਟਾ, 29 ਨਵੰਬਰ (ਵਿ. ਪ੍ਰਤੀ.)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਪਹਿਲੀ ਦਸੰਬਰ ਨੂੰ ਗੋਬਿੰਦਪੁਰਾ ਵਿਖੇ ਸਵ. ਸਾਬਕਾ ਸਰਪੰਚ ਨਿਰੰਜਨ ਸਿੰਘ ਦੇ ਘਰ ਪੁੱਜ ਰਹੇ ਹਨ ਜਿੱਥੇ ਉਹ ਪਰਿਵਾਰ ਅਤੇ ਹੋਰ ਵਰਕਰਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX