ਮੰਡੀ ਕਿੱਲਿਆਂਵਾਲੀ, 29 ਨਵੰਬਰ (ਇਕਬਾਲ ਸਿੰਘ ਸ਼ਾਂਤ)-ਅੱਜ ਦੇਰ ਸ਼ਾਮ ਲੰਬੀ-ਗਿੱਦੜਬਾਹਾ ਮੁੱਖ ਮਾਰਗ 'ਤੇ ਪਿੰਡ ਲਾਲਬਾਈ ਨੇੜੇ ਕਾਰ ਅਤੇ ਪਿਕਅੱਪ 'ਚ ਟੱਕਰ ਹੋਣ ਕਰਕੇ ਰਾਜਸਥਾਨ ਤੋਂ ਪਰਤ ਰਹੇ ਦਰਜਨ ਭਰ ਮਰਦ-ਔਰਤ ਖੇਤ ਮਜ਼ਦੂਰ ਸਮੇਤ ਕਰੀਬ 15 ਜਣੇ ਜ਼ਖ਼ਮੀ ਹੋ ਗਏ | ਇਸ ...
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਹਰਮਹਿੰਦਰ ਪਾਲ)-ਬੀਤੀ ਦੇਰ ਸ਼ਾਮ ਮਲੋਟ ਰੋਡ 'ਤੇ ਪਿੰਡ ਰੁਪਾਣਾ ਦੇ ਨਜ਼ਦੀਕ ਇਕ ਸੜਕ ਹਾਦਸੇ 'ਚ ਰੇਹੜਾ ਚਾਲਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਰੁਪਾਣਾ ਜਨ ਸਹਾਰਾ ਕਲੱਬ ਦੇ ਰਾਜਾ ਸ਼ਰਮਾ ਨੇ ਦੱਸਿਆ ਕਿ ...
ਮੰਡੀ ਬਰੀਵਾਲਾ, 29 ਨਵੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਜਗਦੇਵ ਸਿੰਘ ਕਾਨਿਆਂਵਾਲੀ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਜਗਮੇਲ ਸਿੰਘ ਜੰਡੋਕੇ, ਹਰਦੀਪ ਸਿੰਘ ਹਰੀਕੇ ਕਲਾਂ, ਦਵਿੰਦਰ ਸਿੰਘ ...
ਮਲੋਟ, 29 ਨਵੰਬਰ (ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਭਾਈ ਜਗਤਾ ਜੀ, ਜੀ.ਟੀ. ਰੋਡ ਮਲੋਟ ਤੋਂ ਪੈਦਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਮੋਢਿਆਂ 'ਤੇ ਚੁੱਕ ਕੇ ਸੰਗਤਾਂ ਨੇ ਸ਼ਹਿਰ ਦੀ ਫੇਰੀ ਲਾਈ | ਪੈਦਲ ਨਗਰ ਕੀਰਤਨ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਇਸਤਰੀ ਸਤਿਸੰਗ ਸੁਖਮਨੀ ਸਭਾ ਗੁਰਦੁਆਰਾ ਭਾਈ ਜਗਤਾ ਜੀ, ਸ੍ਰੀ ਗੁਰੂ ਤੇਗ਼ ਬਹਾਦਰ ਸੁਖਮਨੀ ਸਭਾ ਮਲੋਟ, ਇਸਤਰੀ ਸਤਿਸੰਗ ਸੁਖਮਨੀ ਸਭਾ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ, ਇਸਤਰੀ ਸਤਿਸੰਗ ਸੁਖਮਨੀ ਸਭਾ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ, ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸਿੰਘ ਸਭਾ, ਨੌਜਵਾਨ ਜੋੜਾ ਸੇਵਾ ਸੁਸਾਇਟੀ ਗੁਰਦੁਆਰਾ ਸਿੰਘ ਸਭਾ, ਇਸਤਰੀ ਸਤਿਸੰਗ ਸੁਖਮਨੀ ਸਭਾ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਮੰਡੀ ਹਰਜੀ ਰਾਮ ਮਲੋਟ, ਚੜ੍ਹਦੀਕਲਾ ਸੇਵਾ ਸੁਸਾਇਟੀ ਮੰਡੀ ਹਰਜੀ ਰਾਮ ਮਲੋਟ ਦੁਆਰਾ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਤੋਂ ਸ਼ੁਰੂ ਹੋ ਕੇ ਮੁਹੱਲਾ ਕਰਨੈਲ ਸਿੰਘ, ਖੇਸਾਂ ਵਾਲੀ ਗਲੀ ਤੋਂ ਬਿਰਲਾ ਰੋਡ ਤੋਂ ਵਾਪਸ ਮੇਨ ਬਾਜ਼ਾਰ ਤੋਂ ਪੁਲ ਰਾਹੀਂ ਗੁਰਮੀਤ ਮੈਡੀਕਲ ਸਟੋਰ ਵਾਲੀ ਗਲੀ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਵਾਪਸ ਪੁੱਜਾ |
ਦੋਦਾ, (ਰਵੀਪਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੋਦਾ ਦੀ ਲੋਕਲ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਪਾਲਕੀ ਸਾਹਿਬ ਨੂੰ ਬਹੁਤ ਹੀ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਅਤੇ ਕੀਰਤੀਨੇ ਜਥੇ ਵਲੋਂ ਕੀਰਤਨ ਕੀਤਾ ਜਾ ਰਿਹਾ ਸੀ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖ਼ਾਲਸਾ ਤੇ ਬਾਹਲਾ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਗਰ ਕੀਰਤਨ ਨਗਰ ਦੀਆਂ ਵੱਖ-ਵੱਖ ਗਲੀਆਂ, ਮੁਹੱਲਿਆਂ, ਬਾਜ਼ਾਰਾਂ 'ਚੋਂ ਹੰੁਦਾ ਹੋਇਆ ਸਮਾਪਤ ਹੋਇਆ | ਇਸ ਮੌਕੇ ਸੰਗਤਾਂ 'ਚ ਨਗਰ ਕੀਰਤਨ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਪਿੰਡ ਵਾਸੀਆਂ ਵਲੋਂ ਥਾਂ-ਥਾਂ ਨਗਰ ਕੀਰਤਨ ਨਾਲ ਚੱਲ ਰਹੀਆਂ ਵੱਡੀ ਗਿਣਤੀ 'ਚ ਸੰਗਤਾਂ ਲਈ ਚਾਹ, ਬਿਸਕੁਟ ਪਕੌੜਿਆਂ ਬਰੈੱਡ ਆਦਿ ਦੇ ਲੰਗਰ ਲਗਾਏ ਗਏ |
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਭੁੱਟੀਵਾਲਾ)-ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ-7 ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਵਾਪਸ ਗੇਟ ਨੰਬਰ-7 'ਤੇ ਹੀ ਸਮਾਪਤ ਹੋਇਆ | ਇਸ ਮੌਕੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ 'ਚ ਨਿਹੰਗ ਸਿੰਘਾਂ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ | ਇਸ ਮੌਕੇ ਰਾਗੀ ਜਥਿਆਂ ਵਲੋਂ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਢਾਡੀ ਜਥਿਆਂ ਨੇ ਵਾਰਾਂ ਪੇਸ਼ ਕੀਤੀਆਂ | ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਨੇ ਕਿਹਾ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢਿਆ ਗਿਆ ਹੈ ਅਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਥਾਂ-ਥਾਂ ਭਰਵਾਂ ਸਵਾਗਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ 30 ਦਸੰਬਰ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਜਾਣਗੇ ਤੇ ਸ਼ਾਮ ਨੂੰ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੀ ਅੰਤਿ੍ਗ ਕਮੇਟੀ ਦੇ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਜਥੇਦਾਰ ਹੀਰਾ ਸਿੰਘ ਚੜ੍ਹੇਵਣ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਬਰਾੜ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਵਧਾਈ ਦਿੱਤੀ ਗਈ | ਇਸ ਮੌਕੇ ...
ਲੰਬੀ, 29 ਨਵੰਬਰ (ਮੇਵਾ ਸਿੰਘ)- ਲਾਂਸ ਨਾਇਕ ਸ਼ਹੀਦ ਮਨਦੀਪ ਸਿੰਘ ਦੇ ਪਿੰਡ ਆਧਨੀਆਂ ਦੇ ਸ਼ਮਸ਼ਾਨਘਾਟ ਵਿਖੇ ਹੋਏ ਅੰਤਿਮ ਸੰਸਕਾਰ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਆਖਿਆ ਕਿ ਜਿੱਥੇ ਉਹ, ਨਗਰ ...
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਸਮੇਂ ਨਵੀਂ ਬਣਾਈ ਅੰਤਿ੍ਗ ਕਮੇਟੀ ਵਿਚ ਜਥੇਦਾਰ ਨਵਤੇਜ ਸਿੰਘ ਕਾਉਣੀ ਨੂੰ ਸ਼ਾਮਿਲ ਕੀਤਾ ਗਿਆ ਹੈ | ਅੱਜ ਜਥੇ: ਕਾਉਣੀ ਸ੍ਰੀ ਦਰਬਾਰ ਸਾਹਿਬ ...
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਹਰਮਹਿੰਦਰ ਪਾਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਥਾਣਾ ਸਦਰ ਦੇ ਮੁਖੀ ਪ੍ਰੇਮ ਨਾਥ ਅਤੇ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਕਲੀਨ ਐਾਡ ਗਰੀਨ ਸੇਵਾ ਸੁਸਾਇਟੀ ਦੇ ਪ੍ਰਧਾਨ ਤਰਸੇਮ ਗੋਇਲ ਦੀ ਅਗਵਾਈ ਵਿਚ ਕੋਟਕਪੂਰਾ ਰੋਡ ਬਾਈਪਾਸ ਅਤੇ ...
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ. ਸੁਡਰਵਿਲੀ ਦੇ ਦਿਸ਼ਾ-ਨਿਰਦੇਸ਼ 'ਤੇ ਪੀ.ਸੀ.ਆਰ. ਟੀਮ ਵਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਅਤੇ ਜਿਹੜੇ ਲੋਕਾਂ ਨੇ ਟ੍ਰੈਫਿਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX