ਤਾਜਾ ਖ਼ਬਰਾਂ


ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  8 minutes ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  59 minutes ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  about 1 hour ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 minute ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  about 2 hours ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  about 2 hours ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  about 2 hours ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  about 3 hours ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  about 3 hours ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  about 3 hours ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  about 3 hours ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  about 5 hours ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  about 5 hours ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਜੀ.ਆਰ.ਪੀ. ਦੇ ਏ.ਆਈ.ਜੀ. ਵਲੋਂ ਰੇਲਵੇ ਸਟੇਸ਼ਨ ਦੀ ਚੈਕਿੰਗ
. . .  about 5 hours ago
ਅੰਮ੍ਰਿਤਸਰ, 2 ਜੁਲਾਈ (ਗਗਨਦੀਪ ਸ਼ਰਮਾ)-ਜੀ.ਆਰ.ਪੀ. ਦੇ ਏ.ਆਈ.ਜੀ. ਅਜੇ ਮਲੂਜਾ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਦੌਰਾਨ ਯਾਤਰੀਆਂ ਦੇ ਸਾਮਾਨ ਨੂੰ ਵੀ ਚੈੱਕ ਕੀਤਾ ਗਿਆ।
ਬਰਗਾੜੀ ਬੇਅਦਬੀ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਆਗੂਆਂ ਨੂੰ ਸੌਂਪੀ ਜਾਂਚ ਰਿਪੋਰਟ
. . .  about 5 hours ago
ਅਜਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਵਿਦਿਆਲਾ ਦਮਦਮੀ ਟਕਸਾਲ...
ਜਬਰ ਜਨਾਹ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦਾ ਭਰਾ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ...
ਗਗਨਦੀਪ ਸਿੰਘ ਚੱਢਾ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  about 6 hours ago
ਪਟਿਆਲਾ, 2 ਜੁਲਾਈ (ਅਮਨਦੀਪ ਸਿੰਘ)-ਪਟਿਆਲਾ ਵਿਖੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਸਟੇਟ ਸੈਕਟਰੀ ਗਗਨਦੀਪ ਸਿੰਘ ਚੱਢਾ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ...
ਮਣੀਪੁਰ ਜ਼ਮੀਨ ਖਿਸਕਣ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 24
. . .  about 6 hours ago
ਗੁਹਾਟੀ, 2 ਜੁਲਾਈ-ਮਣੀਪੁਰ ਦੇ ਨੋਨੀ ਜ਼ਿਲ੍ਹੇ 'ਚ ਇਕ ਰੇਲਵੇ ਨਿਰਮਾਣ ਸਥਾਨ 'ਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ। ਦਸ ਦੇਈਏ ਕਿ ਤੁਪੁਲ ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਸ੍ਰੀ ਦਰਬਾਰ ਸਾਹਿਬ 'ਤੇ 1955 'ਚ ਕੀਤੇ ਹਮਲੇ ਦੀ ਯਾਦ 'ਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਆਰੰਭ
. . .  about 7 hours ago
ਅੰਮ੍ਰਿਤਸਰ, 2 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਉਸ ਵੇਲੇ ਦੀ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਕਰਵਾਏ ਗਏ ਹਮਲੇ ਦੀ ਯਾਦ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ...
ਦਿੱਲੀ ਪੁਲਿਸ ਨੇ ਮੁਹੰਮਦ ਜ਼ੁਬੈਰ ਦੀ ਨਿਆਇਕ ਹਿਰਾਸਤ ਦੀ ਕੀਤੀ ਮੰਗ
. . .  about 7 hours ago
ਨਵੀਂ ਦਿੱਲੀ, 2 ਜੁਲਾਈ-ਦਿੱਲੀ ਪੁਲਿਸ ਨੇ ਮੁਹੰਮਦ ਜ਼ੁਬੈਰ ਦੀ ਨਿਆਇਕ ਹਿਰਾਸਤ ਦੀ ਕੀਤੀ ਮੰਗ
ਅਮਰੀਕਾ 'ਚ ਵਾਰੰਟਾਂ ਦੀ ਤਾਮੀਲ ਕਰਵਾਉਣ ਗਏ ਪੁਲਿਸ ਅਫ਼ਸਰਾਂ 'ਤੇ ਚਲਾਈ ਗੋਲੀ, 2 ਦੀ ਮੌਤ 6 ਜ਼ਖ਼ਮੀ
. . .  about 7 hours ago
ਸੈਕਰਾਮੈਂਟੋ, 2 ਜੁਲਾਈ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਕੈਂਟੁਕੀ ਰਾਜ 'ਚ ਅਦਾਲਤ ਵਲੋਂ ਜਾਰੀ ਵਾਰੰਟਾਂ ਦੀ ਤਾਮੀਲ ਕਰਵਾਉਣ ਗਏ ਪੁਲਿਸ ਅਧਿਕਾਰੀਆਂ 'ਤੇ ਸ਼ੱਕੀ ਦੋਸ਼ੀ ਨੇ ਰਾਈਫ਼ਲ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਸਿੱਟੇ ਵਜੋਂ 2 ਪੁਲਿਸ ਅਫ਼ਸਰਾਂ ਦੀ ਮੌਤ ਹੋ ਗਈ ਤੇ 6 ਹੋਰ ਜ਼ਖ਼ਮੀ ਹੋ ਗਏ।
ਇਕਬਾਲ ਸਿੰਘ ਲਾਲਪੁਰਾ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ
. . .  about 8 hours ago
ਸ੍ਰੀ ਚਮਕੌਰ ਸਾਹਿਬ, 2ਜੁਲਾਈ (ਜਗਮੋਹਨ ਸਿੰਘ ਨਾਰੰਗ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੜੀ ਸਾਹਿਬ ਵਿਖੇ ਨਤਮਸਤਕ ਹੋਏ...
ਸੀਵਰੇਜ ਟਰੀਟਮੈਂਟ ਪਲਾਂਟ 'ਚ ਗੈਸ ਲੀਕ, ਇਕ ਮੁਲਾਜ਼ਮ ਦੀ ਵਿਗੜੀ ਸਿਹਤ
. . .  about 8 hours ago
ਤਲਵੰਡੀ ਸਾਬੋ, 2 ਜੁਲਾਈ (ਰਣਜੀਤ ਸਿੰਘ ਰਾਜੂ)-ਸਥਾਨਕ ਨਗਰ ਦੇ ਸੀਵਰੇਜ ਟਰੀਟਮੈਂਟ ਪਲਾਂਟ 'ਚ ਬੀਤੀ ਅੱਧੀ ਰਾਤ ਤੋਂ ਬਾਅਦ ਪਾਣੀ ਸਾਫ਼ ਕਰਨ ਵਾਲੀ ਗੈਸ ਲੀਕ ਹੋਣ ਕਾਰਨ ਇਕ ਮੁਲਾਜ਼ਮ ਦੀ ਸਿਹਤ ਵਿਗੜ ਜਾਣ ਦੀ ਖ਼ਬਰ ਸਾਹਮਣੇ...
ਜਬਰ-ਜਨਾਹ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ 'ਚ ਟੈਂਕੀ ਪੀੜਤਾਂ ਦੇ ਦੋ ਦਿਉਰ ਟੈਂਕੀ 'ਤੇ ਚੜੇ
. . .  about 9 hours ago
ਭਗਤਾ ਭਾਈਕਾ, 2 ਜੁਲਾਈ (ਵਰਿੰਦਰ ਲੱਕੀ,ਸੁਖਪਾਲ ਸਿੰਘ ਸੋਨੀ)-ਜਬਰ-ਜਨਾਹ ਦੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਪੀੜਤਾਂ ਦੇ ਦੋ ਦਿਉਰ ਪਿੰਡ ਦਿਆਲਪੁਰਾ ਭਾਈਕਾ ਵਿਖੇ ਪਾਣੀ ਵਾਲੀ ਟੈਂਕੀ ਉਪਰ ਚੜ ਗਏ ਹਨ।ਇਸ ਸਮੇਂ ਪੀੜਤ ਪਰਿਵਾਰ ਦੇ ਵੱਡੀ ਗਿਣਤੀ ਸਹਿਯੋਗੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 61ਵੇਂ ਦਿਨ ਵੀ ਰੋਸ ਪ੍ਰਦਰਸ਼ਨ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 29 ਨਵੰਬਰ- ਖੇਤੀ ਵਿਰੋਧੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ-2020 ਰੱਦ ਕਰਵਾਉਣ ਲਈ ਜਿੱਥੇ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਦਿੱਲੀ ਦੇ ਸਿੰਘੂ ਤੇ ਟਿੱਕਰੀ ਬਾਰਡਰ ਸਮੇਤ ਬਹਾਦਰਗੜ੍ਹ ਕੋਲ ਧਰਨੇ/ਮੁਜ਼ਾਹਰਿਆਂ 'ਚ ਡਟੇ ਹੋਏ ਹਨ, ਉੱਥੇ ...

ਪੂਰੀ ਖ਼ਬਰ »

ਕਾਮਰੇਡ ਫ਼ੱਕਰ ਦੀ ਬਰਸੀ ਮੁਲਤਵੀ

ਮਾਨਸਾ, 29 ਨਵੰਬਰ (ਵਿ. ਪ੍ਰਤੀ.)- ਮੁਜ਼ਾਰਾ ਲਹਿਰ ਦੇ ਬਾਨੀ ਅਤੇ ਸਾਬਕਾ ਵਿਧਾਇਕ ਕਾਮਰੇਡ ਧਰਮ ਸਿੰਘ ਫ਼ੱਕਰ ਦੀ 47ਵੀਂ ਬਰਸੀ ਜੋ 30 ਨਵੰਬਰ ਨੂੰ ਪਿੰਡ ਦਲੇਲ ਸਿੰਘ ਵਾਲਾ ਵਿਖੇ ਮਨਾਈ ਜਾਣੀ ਸੀ, ਦਿੱਲੀ ਅੰਦੋਲਨ ਕਰ ਕੇ ਮੁਲਤਵੀ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਸੀ. ਪੀ. ਆਈ. ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 32 ਨਵੇਂ ਮਾਮਲੇ ਆਏ ਸਾਹਮਣੇ

ਮਾਨਸਾ, 29 ਨਵੰਬਰ (ਫੱਤੇਵਾਲੀਆ)- ਮਾਨਸਾ ਜ਼ਿਲ੍ਹੇ 'ਚ ਜਿੱਥੇ ਅੱਜ ਕੋਰੋਨਾ ਦੇ 32 ਨਵੇਂ ਮਾਮਲੇ ਸਾਹਮਣੇ ਆਏ ਹਨ, ਉੱਥੇ 3 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਲਏ ਗਏ 396 ਨਮੂਨਿਆਂ ਸਮੇਤ ਕੁੱਲ ਗਿਣਤੀ 56,923 ਹੋ ਗਈ ਹੈ | ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਮੋਦੀ ਸਰਕਾਰ ਦੀ ਗੋਡਣੀ ਲਵਾ ਦੇਵੇਗਾ-ਕਾਮਰੇਡ ਅਰਸ਼ੀ

ਮਾਨਸਾ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਕਿਸਾਨ ਸਭਾ ਦੇ ਆਗੂ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਦਾਅਵਾ ਕੀਤਾ ਹੈ ਕਿ ਖੇਤੀ ਵਿਰੋਧੀ ਕਾਨੂੰਨਾਂ ਤੇ ਬਿਜਲੀ ਐਕਟ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤਾ ਸੰਘਰਸ਼ ਕੇਂਦਰ ਦੀ ਮੋਦੀ ਸਰਕਾਰ ਦੀ ਗੋਡਣੀ ਲਗਵਾ ਦੇਵੇਗਾ | ਕਾ: ਅਰਸ਼ੀ ਜੋ ਸਾਥੀਆਂ ਸਮੇਤ ਦਿੱਲੀ ਦੇ ਟਿੱਕਰੀ ਬਾਰਡਰ ਮੋਰਚੇ 'ਤੇ ਡਟੇ ਹੋਏ ਹਨ, ਨੇ ਟੈਲੀਫ਼ੋਨ 'ਤੇ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ 'ਚ ਜੋਸ਼ ਦੇ ਨਾਲ ਹੋਸ਼ ਵੀ ਕਾਇਮ ਹੈ | ਉਨ੍ਹਾਂ ਕਿਹਾ ਕਿ ਐਤਕੀਂ ਪਹਿਲੀ ਵਾਰ ਹੈ ਕਿ ਲੋਕ ਘੋਲ 'ਚ ਨੌਜਵਾਨ ਵਰਗ ਦੀ ਸ਼ਮੂਲੀਅਤ ਵਧੇਰੇ ਹੈ ਜੋ ਸੰਘਰਸ਼ਸ਼ੀਲ ਧਿਰਾਂ ਲਈ ਸ਼ੁੱਭ ਸ਼ਗਨ ਹੈ | ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਰੇ ਪਾਸਿਓਾ ਤੋਂ ਘੇਰ ਲਿਆ ਹੈ ਅਤੇ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ | ਸਾਬਕਾ ਵਿਧਾਇਕ ਨੇ ਹਰਿਆਣਾ ਸਰਕਾਰ ਵਲੋਂ ਥਾਂ ਥਾਂ 'ਤੇ ਡਾਹੇ ਅੜਿੱਕੇ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਸੰਘਰਸ਼ਕਾਰੀਆਂ ਬਾਰੇ ਕੀਤੀਆਂ ਬੇਤੁਕੀਆਂ ਟਿੱਪਣੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਦੇ ਦਿਨ ਨੇੜੇ ਆ ਗਏ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤਮਈ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰੱਖਣ | ਇਸ ਮੌਕੇ ਕਿਸਾਨ ਸਭਾ ਦੇ ਜ਼ਿਲ੍ਹੇ ਆਗੂ ਕ੍ਰਿਸ਼ਨ ਚੌਹਾਨ, ਸੀਤਾ ਰਾਮ, ਮੇਜਰ ਸਿੰਘ ਦਲੇਲ ਸਿੰਘ ਵਾਲਾ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ 'ਚੋਂ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਦਿੱਲੀ ਮੋਰਚੇ 'ਚ ਡਟੇ ਹੋਏ ਹਨ |

ਖ਼ਬਰ ਸ਼ੇਅਰ ਕਰੋ

 

ਹਰਿਆਣਾ ਸਰਕਾਰ ਦੇ ਤਸ਼ੱਦਦ ਨੂੰ ਕਿਸਾਨ ਕਦੇ ਵੀ ਨਹੀਂ ਭੁੱਲਣਗੇ-ਵਿਧਾਇਕ ਬੁੱਧ ਰਾਮ

ਮਾਨਸਾ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਬੁਧ ਰਾਮ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਉਲਟ ਫ਼ੈਸਲੇ ਲੈ ਰਹੀ ਹੈ | ਇੱਥੇ ਜਾਰੀ ਬਿਆਨ 'ਚ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਖ਼ੂਨਦਾਨ ਕੈਂਪ ਅੱਜ

ਮਾਨਸਾ, 29 ਨਵੰਬਰ (ਸਭਿ. ਪ੍ਰਤੀ.)- ਸਥਾਨਕ ਗੁਰਦੁਆਰਾ ਸਿੰਘ ਸਭਾ ਦੇ ਸਹਿਯੋਗ ਨਾਲ ਸਹਿਯੋਗ ਕਲੱਬ ਮਾਨਸਾ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖ਼ੂਨਦਾਨ ਕੈਂਪ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਜਾਵੇਗਾ | ਇਸੇ ...

ਪੂਰੀ ਖ਼ਬਰ »

ਸ਼ਹਿਣੇ ਭਦੌੜ ਤੋਂ ਰਾਮ ਸਿੰਘ ਮੱਲ੍ਹੀ ਨੇ ਗੱਡੀ ਸੀ ਪਿੰਡ ਜੌੜਕੀਆਂ ਦੀ ਮੋਹੜੀ

ਰਮਨਦੀਪ ਸਿੰਘ ਸੰਧੂ 98154-50352 ਝੁਨੀਰ-ਸਥਾਨਕ ਬਲਾਕ ਦੇ ਪਿੰਡ ਜੌੜਕੀਆਂ ਦਾ ਇਤਿਹਾਸ ਕਈ ਸੌ ਸਾਲ ਪੁਰਾਣਾ ਹੈ | ਪਿੰਡ ਦੀ ਮੋਹੜੀ ਸ਼ਹਿਣੇ ਭਦੌੜ ਤੋਂ ਆਏ ਰਾਮ ਸਿੰਘ ਮੱਲ੍ਹੀ ਨੇ ਗੱਡੀ ਸੀ | ਪਹਿਲਾਂ ਇਸ ਪਿੰਡ ਨੂੰ ਰਾਮਗੜ੍ਹ ਕਿਹਾ ਜਾਂਦਾ ਸੀ | ਪਿੰਡ ਵਿਚ ਨਹਿਰੀ ਆਰਾਮ ਘਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਦਿੱਤਾ ਹੋਰ ਆਰਥਿਕ ਝਟਕਾ

ਬਠਿੰਡਾ, 29 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀਬਾੜੀ ਕਾਨੂੰਨ, ਬਿਜਲੀ ਸੋਧ ਬਿੱਲ ਅਤੇ ਪਰਾਲੀ ਸਾੜਨ ਵਰਗੇ ਕਾਨੂੰਨਾਂ ਦੇ ਵਿਰੋਧ 'ਚ ਜਿੱਥੇ ਦਿੱਲੀ 'ਚ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਿਹਾ ਹੈ, ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ ਸਮੇਤ ਇਕ ਗਿ੍ਫਤਾਰ

ਭਾਈਰੂਪਾ, 29 ਨਵੰਬਰ (ਵਰਿੰਦਰ ਲੱਕੀ)- ਥਾਣਾ ਫੂਲ ਪੁਲਿਸ ਨੇ ਨਾਕੇ ਦੌਰਾਨ ਇਕ ਕਾਰ ਸਵਾਰ ਤੋਂ 36 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ ਤਹਿਤ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 29 ਨਵੰਬਰ (ਲਛਮਣ ਦਾਸ ਗਰਗ)- ਪਿੰਡ ਭੋਖੜਾ ਵਿਖੇ ਕਿਸੇ ਪੁਰਾਣੀ ਰੰਜ਼ਿਸ ਨੂੰ ਲੈ ਕੇ ਇਕ ਵਿਅਕਤੀ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਗੁਰਮੇਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਹਰਰਾਏਪੁਰ ਨੇ ਪੁਲਿਸ ...

ਪੂਰੀ ਖ਼ਬਰ »

ਦਿੱਲੀ ਬੈਠੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਸ਼ੁਰੂ ਕਰੇ ਕੇਂਦਰ ਸਰਕਾਰ-ਅਕਾਲੀ ਆਗੂ

ਤਲਵੰਡੀ ਸਾਬੋ, 29 ਨਵੰਬਰ (ਰਣਜੀਤ ਸਿੰਘ ਰਾਜੂ)- ਆਪਣੇ ਹੱਕਾਂ ਲਈ ਹਰਿਆਣਾ ਸਰਕਾਰ ਵਲੋਂ ਖੜ੍ਹੀਆਂ ਕੀਤੀਆਂ ਰੋਕਾਂ ਨੂੰ ਤੋੜ ਕੇ ਦਿੱਲੀ ਪੁੱਜੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਕੇਂਦਰ ਸਰਕਾਰ ਉਨ੍ਹਾਂ ਨਾਲ ਬਿਨਾਂ ਕਿਸੇ ਸ਼ਰਤ ਦੇ ਗੱਲਬਾਤ ਸ਼ੁਰੂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ

ਤਲਵੰਡੀ ਸਾਬੋ/ਸੀਂਗੋ ਮੰਡੀ, 29 ਨਵੰਬਰ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ)- ਬੀਤੇ ਦਿਨ ਸੜਕ 'ਤੇ ਆ ਰਹੀ ਇਕ ਗਾਂ ਨੂੰ ਬਚਾਉਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਜ਼ਖ਼ਮੀ ਹੋਏ ਨੇੜਲੇ ਪਿੰਡ ਸ਼ੇਖਪੁਰਾ ਦੇ ਨੌਜਵਾਨ ਦੀ ਬੀਤੀ ਦੇਰ ਰਾਤ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ...

ਪੂਰੀ ਖ਼ਬਰ »

ਰਾਖ ਦੇ ਖੱਡਿਆਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਸਮੇਤ 15 ਨਾਮਾਲੂਮ 'ਤੇ ਪਰਚਾ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਥਾਣਾ ਥਰਮਲ ਦੀ ਪੁਲਿਸ ਨੇ ਥਰਮਲ ਪਲਾਂਟ ਦੀ ਰਾਖ ਵਾਲੇ ਖੱਡਿਆਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਅਤੇ 15 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕਾਂਗਰਸ ਨਗਰ ਕੌ ਾਸਲ ਤੇ ਨਗਰ ਪੰਚਾਇਤ ਚੋਣਾਂ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ-ਵਿਧਾਇਕ ਕੋਟਭਾਈ

ਲਹਿਰਾ ਮੁਹੱਬਤ, 29 ਨਵੰਬਰ (ਸੁਖਪਾਲ ਸਿੰਘ ਸੁੱਖੀ) -ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਸਥਾਨਕ ਸਰਕਾਰਾਂ ਅਧੀਨ ਨਗਰ ਨਿਗਮ, ਨਗਰ ਕੌਾਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਤਿਆਰੀ ਸਬੰਧੀ ਹਲਕੇ ਦੇ ਸਬੰਧਿਤ ਕਾਂਗਰਸੀ ਆਗੂਆਂ ਤੇ ...

ਪੂਰੀ ਖ਼ਬਰ »

ਸੈਲੂਨ 'ਚ ਲੱਗੀ ਅੱਗ ਕਾਰਨ ਸਾਮਾਨ ਤੇ ਫ਼ਰਨੀਚਰ ਸੜਿਆ

ਬਠਿੰਡਾ, 29 ਨਵੰਬਰ (ਨਿ.ਪ.ਪ.)- ਅੱਜ ਸਥਾਨਕ ਸ਼ਹਿਰ ਦੀ ਗੋਨਿਆਣਾ ਰੋਡ ਸਥਿਤ ਮਿੱਤਲ ਮਾਲ ਕੋਲ ਇਕ ਪੀਜ਼ਾ ਹੱਟ ਦੇ ਉੱਪਰ ਬਣੇ ਸੈਲੂਨ 'ਚ ਅੱਗ ਲੱਗ ਗਈ, ਜਿਸ ਕਾਰਨ ਸੈਲੂਨ ਅੰਦਰ ਪਿਆ ਸਾਮਾਨ ਤੇ ਫ਼ਰਨੀਚਰ ਅੱਗ ਦੀ ਭੇਟ ਚੜ੍ਹ ਗਿਆ | ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ...

ਪੂਰੀ ਖ਼ਬਰ »

ਟਵੇਰਾ ਤੇ ਟਰਾਲੇ ਦੀ ਟੱਕਰ 'ਚ ਵਿਦਿਆਰਥਣ ਦੀ ਮੌਤ

ਭੀਖੀ, 29 ਨਵੰਬਰ (ਬਲਦੇਵ ਸਿੰਘ ਸਿੱਧੂ)- ਭੀਖੀ-ਮਾਨਸਾ ਸੜਕ 'ਤੇ ਅੱਜ ਸਵੇਰੇ ਹਾਦਸੇ 'ਚ ਵਿਦਿਆਰਥਣ ਦੀ ਮੌਤ ਅਤੇ ਕੁਝ ਲੜਕੀਆਂ ਜ਼ਖ਼ਮੀ ਹੋ ਗਈਆਂ | ਜਾਣਕਾਰੀ ਅਨੁਸਾਰ ਟਵੇਰਾ ਗੱਡੀ 'ਚ 7 ਲੜਕੀਆਂ ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈੱਸਟ ਦੇਣ ਮੋਹਾਲੀ ...

ਪੂਰੀ ਖ਼ਬਰ »

ਬੇਰੁਜ਼ਗਾਰ ਵਰਕਰ ਭਲਕੇ ਪਟਿਆਲੇ ਕਰਨਗੇ ਪ੍ਰਦਰਸ਼ਨ

ਮਾਨਸਾ, 29 ਨਵੰਬਰ (ਵਿ. ਪ੍ਰਤੀ. )- ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਭਰਤੀ ਤੇ ਦੀ ਮੰਗ ਨੂੰ ਲੈ ਕੇ 1 ਦਸੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ | ਬੇਰੁਜ਼ਗਾਰ ਮਲਟੀਪਰਪਜ਼ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਭਲਕੇ ਗੋਬਿੰਦਪੁਰਾ 'ਚ

ਬਰੇਟਾ, 29 ਨਵੰਬਰ (ਵਿ. ਪ੍ਰਤੀ.)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਪਹਿਲੀ ਦਸੰਬਰ ਨੂੰ ਗੋਬਿੰਦਪੁਰਾ ਵਿਖੇ ਸਵ. ਸਾਬਕਾ ਸਰਪੰਚ ਨਿਰੰਜਨ ਸਿੰਘ ਦੇ ਘਰ ਪੁੱਜ ਰਹੇ ਹਨ ਜਿੱਥੇ ਉਹ ਪਰਿਵਾਰ ਅਤੇ ਹੋਰ ਵਰਕਰਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX