ਤਾਜਾ ਖ਼ਬਰਾਂ


ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  11 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  24 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 3 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 3 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 4 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 17 ਮੱਘਰ ਸੰਮਤ 552

ਬਰਨਾਲਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਰਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਬਾਬਾ ਗਾਂਧਾ ਸਿੰਘ ਤੇ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦੀ ਦੇਖ-ਰੇਖ ਹੇਠ ਮਨਾਏ ਗੁਰਪੁਰਬ ਦੌਰਾਨ ਭਾਈ ਕੁਲਵੀਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਰਾਗੀ ਜਥਾ ਭਾਈ ਹਰਵਿੰਦਰ ਸਿੰਘ ਜੱਸ, ਰਾਗੀ ਜਥੇ ਭਾਈ ਲਖਵੀਰ ਸਿੰਘ ਗੁ: ਬਾਬਾ ਗਾਂਧਾ ਸਿੰਘ, ਰਾਗੀ ਜੱਥਾ ਭਾਈ ਜਰਨੈਲ ਸਿੰਘ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ, ਕਵੀਸ਼ਰੀ ਜਥਾ ਭਾਈ ਰਾਜਵਿੰਦਰ ਸਿੰਘ ਤੇ ਢਾਡੀ ਜੱਥਾ ਭਾਈ ਨੈਬ ਸਿੰਘ ਵਲੋਂ ਗੁਰਬਾਣੀ ਕੀਰਤਨ ਅਤੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮਹੰਤ ਪਿਆਰਾ ਸਿੰਘ ਡੇਰਾ ਬਾਬਾ ਗਾਂਧਾ ਸਿੰਘ, ਜਥੇਦਾਰ ਜਰਨੈਲ ਸਿੰਘ ਭੋਤਨਾ, ਮੈਨੇਜਰ ਸਿੰਘ ਇਕਬਾਲ ਸਿੰਘ ਛੀਨੀਵਾਲ, ਸੁਰਜੀਤ ਸਿੰਘ ਠੀਕਰੀਵਾਲਾ, ਮੀਤ ਮੈਨੇਜਰ ਪਰਮਜੀਤ ਸਿੰਘ, ਕਿੰਗਜ਼ ਗਰੁੱਪ ਦੇ ਚੇਅਰਮੈਨ ਹਰਦੇਵ ਸਿੰਘ ਬਾਜਵਾ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਸਿੱਖ ਵਿਦਵਾਨ ਗਿ: ਕਰਮ ਸਿੰਘ ਭੰਡਾਰੀ, ਭਾਈ ਸੁਖਦਰਸ਼ਨ ਸਿੰਘ, ਭਾਈ ਗੁਰਭੀਤਰ ਸਿੰਘ, ਭਾਈ ਗੁਰਮੇਲ ਸਿੰਘ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰਜੰਟ ਸਿੰਘ ਸੋਨਾ, ਬੇਅੰਤ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਲਵਾਈ |
ਤਪਾ ਮੰਡੀ, (ਵਿਜੇ ਸ਼ਰਮਾ, ਪ੍ਰਵੀਨ ਗਰਗ)-ਨੇੜਲੇ ਪਿੰਡ ਆਲੀਕੇ-ਜੈਮਲ ਸਿੰਘ ਵਾਲਾ ਵਿਖੇ ਸੰਤ ਚਿਤਾਨੰਦ ਗਊਸ਼ਾਲਾ ਵਿਖੇ ਗੁਰਪੁਰਬ ਤੇ ਕਪਾਲ ਮੋਚਨ ਦਾ ਦਿਹਾੜਾ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਸ਼ਰਧਾ ਨਾਲ ਮਨਾਇਆ ਗਿਆ | ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸੰਤ ਰਾਜਗਿਰ ਨੇ ਗੁਰਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰਨ ਤੇ ਵੰਡ ਛਕਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਸੀ | ਇਸ ਮੌਕੇ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਨੇ ਗੁਰਪੁਰਬ ਦਿਹਾੜੇ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੰਤ ਚਿਤਾਨੰਦ ਆਲੀਕੇ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ਵਰ੍ਹੇ ਕਪਾਲ ਮੋਚਨ ਵਿਖੇ ਆਲੇ ਦੁਆਲੇ ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 7 ਦਿਨਾਂ ਵਿਸ਼ਾਲ ਲੰਗਰ ਲਾਇਆ ਜਾਂਦਾ ਸੀ ਪਰ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਗਊਸ਼ਾਲਾ ਆਲੀਕੇ-ਜੈਮਲ ਸਿੰਘ ਵਾਲਾ ਵਿਖੇ ਹੀ ਸਾਲਾਨਾ ਲੰਗਰ ਤੇ ਗੁਰਪੁਰਬ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ਹੈ | ਇਸ ਮੌਕੇ ਪ੍ਰਬੰਧਕਾਂ ਵਲੋਂ ਸੰਤ ਮਹਾਤਮਾਂ, ਰਾਗੀ ਸਿੰਘ ਤੇ ਪਾਠੀ ਸਿੰਘਾਂ ਨੂੰ ਸਿਰਪਾਉ ਪਾ ਕੇ ਸਨਮਾਨ ਕੀਤਾ ਅਤੇ ਅੰਤ 'ਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਅਜਮੇਰ ਸਿੰਘ ਭੋਲਾ, ਇੰਜ: ਗੁਰਦੀਪ ਸਿੰਘ, ਬਲਜਿੰਦਰ ਸਿੰਘ, ਹਰਦੀਪ ਸਿੰਘ ਢਿੱਲੋਂ, ਹਰਦਿਆਲ ਸਿੰਘ, ਬਲਜਿੰਦਰ ਕੁਮਾਰ, ਇਕਬਾਲ ਸਿੰਘ ਛੰਨਾ,
ਪਰਮਜੀਤ ਸਿੰਘ ਖਾਲਸਾ, ਅਮਰਾ ਸਿੰਘ ਧਾਲੀਵਾਲ, ਨਿਰਮਲ ਸਿੰਘ ਨਿੰਮਾ, ਸਾਬਕਾ ਸਰਪੰਚ ਦਲੀਪ ਸਿੰਘ, ਬਲੌਰ ਸਿੰਘ ਢਿੱਲੋਂ, ਗੋਬਿੰਦ ਰਾਏ, ਜਿਊਣ ਸਿੰਘ, ਬਲਜਿੰਦਰ ਕੁਮਾਰ, ਹਰਦੀਪ ਸਿੰਘ ਸੇਖੋਂ, ਗੁਰਦੀਪ ਸਿੰਘ ਬਾਸੀ, ਛੈਂਬਰ ਸਿੰਘ ਮਿਸਤਰੀ ਤੋਂ ਇਲਾਵਾ ਸੰਗਤ ਵੱਡੀ ਗਿਣਤੀ 'ਚ ਹਾਜ਼ਰ ਸੀ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਵਿਖੇ 3 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਤੇ ਰਾਗੀ ਸਿੰਘਾਂ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਉਨ੍ਹਾਂ ਸੰਗਤ ਨੂੰ ਉਪਦੇਸ਼ ਦਿੰਦਿਆਂ ਕਿਹਾ ਕਿ ਪ੍ਰਭੂ ਦਾ ਨਾਮ ਸਿਮਰਨ ਕਰਨ ਨਾਲ ਮਨੁੱਖ ਦੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ | ਧਾਰਮਿਕ ਸਮਾਗਮ ਮੌਕੇ ਸੰਗਤ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਤੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਮੀਤ ਸਿੰਘ, ਖ਼ਜ਼ਾਨਚੀ ਗੁਰਬਚਨ ਸਿੰਘ, ਜੋਗਿੰਦਰ ਸਿੰਘ ਮੋਗਾ, ਰਾਜਾ ਢਿੱਲੋਂ, ਹਰਦੀਪ ਸਿੰਘ, ਜਸਵਿੰਦਰ ਚੱਠਾ, ਗੁਰਮੀਤ ਸਿੰਘ, ਨਰੈਣ ਸਿੰਘ, ਬਲਜੀਤ ਸਿੰਘ, ਕੁਲਤਾਰ ਸਿੰਘ, ਪ੍ਰਗਟ ਸਿੰਘ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ, ਬਲਦੇਵ ਸਿੰਘ, ਜਗਰੂਪ ਸਿੰਘ, ਗੁਰਜੰਟ ਸਿੰਘ, ਚੰਦ ਸਿੰਘ, ਬਿੱਲੂ ਸਿੰਘ ਤੋਂ ਇਲਾਵਾ ਔਰਤਾਂ ਨੇ ਵੀ ਵੱਡੀ ਗਿਣਤੀ 'ਚ ਹਾਜ਼ਰੀ ਲਵਾਈ |
ਬਰਨਾਲਾ, (ਧਰਮਪਾਲ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ 551ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰਸੇਵਕ ਨਗਰ ਬਰਨਾਲਾ ਵਿਖੇ ਗੁਰੂ ਘਰ ਦੀ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸੰਤ ਪ੍ਰੀਤਮ ਸਿੰਘ ਕਾਲੀ ਕੰਬਲੀ ਵਾਲੇ ਤੇ ਭਾਈ ਰਜਿੰਦਰ ਸਿੰਘ ਤਪਾ ਦਰਾਜ਼ ਦੇ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਜਗਸੀਰ ਸਿੰਘ ਗਰੇਵਾਲ, ਪ੍ਰੀਤਮ ਸਿੰਘ ਚਹਿਲ ਤੇ ਜਸਵਿੰਦਰ ਸਿੰਘ ਸਿੱਧੂ ਨੇ ਨੌਜਵਾਨ ਪੀੜ੍ਹੀ ਨੂੰ ਦਸਤਾਰ ਸਜਾਉਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਫਾਰਮਾਸਿਸਟ ਜਸਵਿੰਦਰ ਸਿੰਘ ਹਨੀ ਚਹਿਲ, ਸਬ ਇੰਸਪੈਕਟਰ ਚਮਕੌਰ ਸਿੰਘ, ਭਾਈ ਕੁਲਦੀਪ ਸਿੰਘ, ਰਜਿੰਦਰ ਸਿੰਘ ਢੀਂਡਸਾ, ਰਾਮ ਸਿੰਘ ਭੰਗਾਲ, ਪ੍ਰੀਤਮ ਸਿੰਘ ਧੰਦੀਵਾਲ, ਸੁਖਵਿੰਦਰ ਸਿੰਘ ਧੰਦੀਵਾਲ, ਕੇਵਲ ਸਿੰਘ ਧੰਦੀਵਾਲ, ਗੁਰਦੀਪ ਸਿੰਘ ਦਿਉਲ, ਕੇਵਲ ਸਿੰਘ ਅਕੋਈ, ਜਥੇ: ਮੇਲਾ ਸਿੰਘ, ਸੀਪਾ ਮੋਘੇਦਾਰ, ਸਰਬਜੀਤ ਸਿੰਘ ਲਾਡੀ, ਸੀਪਾ ਮੋਘੇਦਾਰ ਆਦਿ ਹਾਜ਼ਰ ਸਨ |
ਧਨੌਲਾ, (ਜਤਿੰਦਰ ਸਿੰਘ ਧਨੌਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਥਾਣਾ ਧਨੌਲਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਐੱਸ. ਐੱਚ. ਓ. ਕੁਲਦੀਪ ਸਿੰਘ ਦੀ ਅਗਵਾਈ ਹੇਠ ਥਾਣੇ ਅੰਦਰ ਬਣੇ ਗੁਰਦੁਆਰਾ ਸਾਹਿਬ 'ਚ ਤਿੰਨ ਦਿਨ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਐਸ. ਪੀ. ਡੀ. ਸੁਖਦੇਵ ਸਿੰਘ ਵਿਰਕ, ਮੈਡਮ ਹਰਬੰਤ ਕੌਰ ਐੱਸ. ਪੀ. ਹੈੱਡਕੁਆਰਟਰ, ਇੰਸਪੈਕਟਰ ਕੁਲਦੀਪ ਸਿੰਘ, ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀ. ਆਈ. ਏ. ਹੰਡਿਆਇਆ, ਏ. ਐਸ. ਆਈ. ਤਰਸੇਮ ਸਿੰਘ ਤੋਂ ਇਲਾਵਾ ਪਤਵੰਤੇ ਹਾਜ਼ਰ ਸਨ | ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੱੁਡੀ ਕਲਾਂ ਦੇ ਗੁਰਦੁਆਰਾ ਜੀਵਨਸਰ ਸਾਹਿਬ, ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਖੱੁਡੀ ਖ਼ੁਰਦ ਅਤੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਧਨੌਲਾ ਖ਼ੁਰਦ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਖੱੁਡੀ ਕਲਾਂ ਵਿਖੇ ਮਹੰਤ ਬਾਬਾ ਮੱਘਰ ਦਾਸ ਨੂੰ ਖੁਸ਼ਵਿੰਦਰ ਸਿੰਘ, ਹਰਪ੍ਰੀਤ ਸਿੰਘ, ਜ਼ੋਰਾਵਰ ਸਿੰਘ, ਹਰਸਿਮਰਨ ਸਿੰਘ ਤੇ ਲਖਵੀਰ ਸਿੰਘ ਨੇ ਸਿਰੋਪਾਓ ਤੇ ਗਰਮ ਸ਼ਾਲ ਦੇ ਕੇ ਸਨਮਾਨਿਤ ਕੀਤਾ | ਪਿੰਡ ਖੱੁਡੀ ਖ਼ੁਰਦ ਵਿਖੇ ਪ੍ਰਧਾਨ ਜਗਦੇਵ ਸਿੰਘ, ਗੁਰਮੇਲ ਸਿੰਘ ਸੰਧੂ, ਦਿਲਵਰ ਸਿੰਘ, ਸੁਖਵੀਰ ਸਿੰਘ ਬੱਗਾ, ਗ੍ਰੰਥੀ ਕੁਲਦੀਪ ਸਿੰਘ, ਪਿੰਡ ਧਨੌਲਾ ਖ਼ੁਰਦ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਧਨੌਲਾ, ਗੁਰਬਖ਼ਸੀਸ ਸਿੰਘ, ਰਾਮ ਸਿੰਘ, ਗੁਲਜ਼ਾਰ ਸਿੰਘ, ਗ੍ਰੰਥੀ ਭਾਈ ਮਨਜੀਤ ਸਿੰਘ, ਗ੍ਰੰਥੀ ਭਾਈ ਹਰਪਾਲ ਸਿੰਘ, ਬਹਾਦਰ ਸਿੰਘ, ਸੁਖਰਾਜ ਸਿੰਘ ਬਾਠ ਆਦਿ ਸਮੇਤ ਸੰਗਤਾਂ ਨੇ ਸ਼ਮੂਲੀਅਤ ਕੀਤੀ | ਗੁਰੂ ਕਾ ਲੰਗਰ ਅਤੱੁਟ ਵਰਤਿਆ |
ਤਪਾ ਮੰਡੀ, (ਵਿਜੇ ਸ਼ਰਮਾ)-ਪਿੰਡ ਤਾਜੋਕੇ ਦੇ ਤਪ-ਅਸਥਾਨ ਸੰਤ ਬਾਬਾ ਪੰਜਾਬ ਸਿੰਘ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਇਸ ਸਮੇਂ ਮੱੁਖ ਸੇਵਾਦਾਰ ਬਾਬਾ ਬੂਟਾ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਵਿਸਥਾਰ ਰੂਪ 'ਚ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਧਾਨ ਜਗਸੀਰ ਭੱੁਲਰ, ਪਰਮਜੀਤ ਸਿੰਘ ਪੰਮਾ, ਸਰਪੰਚ ਗੁਰਮੀਤ ਸਿੰਘ, ਚਮਕੌਰ ਸਿੰਘ, ਨੈਬੂ ਸਿੰਘ, ਪਰਮਜੀਤ ਟੀਟੂ, ਮੰਦਰ ਸਿੰਘ, ਬੂਟਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਸ਼ਹਿਣਾ, (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਆਰੰਭ ਕਰਵਾਏ ਪਾਠਾਂ ਦੇ ਭੋਗ ਪਾਏ ਗਏ | ਧਾਰਮਿਕ ਸਮਾਗਮ ਦੌਰਾਨ ਬਾਬਾ ਹਰਬੰਸ ਸਿੰਘ ਜੈਨਪੁਰ ਵਾਲਿਆਂ ਨੇ ਧਾਰਮਿਕ ਦੀਵਾਨ ਸਜਾਏ ਗਏ | ਕਥਾ ਵਾਚਕ ਭਾਈ ਸਤਨਾਮ ਸਿੰਘ, ਰਾਗੀ ਭਾਈ ਲਖਵੀਰ ਸਿੰਘ ਸ਼ਹਿਣਾ ਨੇ ਵੀ ਸਮਾਗਮ ਦੌਰਾਨ ਸਿੱਖ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਸਮੇਂ ਪ੍ਰਧਾਨ ਜੋਗਿੰਦਰ ਸਿੰਘ, ਬਾਬਾ ਨਗਿੰਦਰ ਸਿੰਘ, ਨਾਹਰ ਸਿੰਘ ਢੀਂਡਸਾ, ਦਰਸ਼ਨ ਸਿੰਘ ਸਿੱਧੂ, ਮਾ: ਬਲਦੇਵ ਸਿੰਘ, ਸਰਪੰਚ ਮਲਕੀਤ ਕੌਰ ਕਲਕੱਤਾ, ਗ੍ਰੰਥੀ ਨਿਰਮਲ ਸਿੰਘ ਖ਼ਾਲਸਾ, ਹਰਦੇਵ ਸਿੰਘ ਗਿੱਲ, ਹਰਜੀਤ ਸਿੰਘ ਖਹਿਰਾ, ਪ੍ਰੀਤਮ ਸਿੰਘ ਖ਼ਜ਼ਾਨਚੀ, ਕਰਮਜੀਤ ਸਿੰਘ ਜਟਾਣਾ, ਸਵਰਨ ਸਿੰਘ ਗਿੱਲ, ਗੁਰਮੇਲ ਸਿੰਘ ਝੱਲੀ, ਸੁਖਵਿੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਗੁਰਦੁਆਰਾ ਤਿ੍ਵੇਣੀ ਸਾਹਿਬ ਵਿਖੇ ਧਾਰਮਿਕ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਭਾਈ ਲਖਵੀਰ ਸਿੰਘ ਰਾਗੀ ਦੇ ਕੀਰਤਨੀ ਜਥੇ ਵਲੋਂ ਰਸਭਿੰਨੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਖੱਟੜਾ, ਖ਼ਜ਼ਾਨਚੀ ਮਿਸਤਰੀ ਬਿੱਕਰ ਸਿੰਘ, ਦਰਸ਼ਨ ਸਿੰਘ, ਸੈਕਟਰੀ ਜਗਸੀਰ ਸਿੰਘ ਸੀਰਾ, ਸੁਖਵਿੰਦਰ ਸਿੰਘ ਹੇਅਰ, ਦੀਦਾਰ ਸਿੰਘ ਪੰਧੇਰ, ਰਾਜਪ੍ਰੀਤ ਸਿੰਘ ਧਾਲੀਵਾਲ, ਨੇਕ ਸਿੰਘ ਬਾਠ, ਜਸਵਿੰਦਰ ਸਿੰਘ ਭੱਲਾ, ਸੁੱਖਾ ਸਿੰਘ, ਕੁਲਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਪਿੰਡ ਸਹਿਜੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਕਮੇਟੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦਾ ਹਰ ਪੜਾਅ 'ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਤੇ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਾਏ ਗਏ | ਇਸ ਮੌਕੇ ਬੋਲਦਿਆਂ ਭਾਈ ਮਨਜੀਤ ਸਿੰਘ ਸਹਿਜੜਾ, ਹਰਮੇਲ ਸਿੰਘ ਬਾਜਵਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਨੂੰ ਘਰ-ਘਰ ਤੱਕ ਪ੍ਰਚਾਰਨ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਜਿਕ ਅਲਾਮਤਾਂ ਤੋਂ ਬਚ ਕੇ ਸਾਦਗੀ ਭਰਿਆ ਜੀਵਨ ਧਾਰਨ ਕਰਨ ਦੀ ਅਪੀਲ ਕੀਤੀ | ਇੰਟਰਨੈਸ਼ਨਲ ਢਾਡੀ ਭਾਈ ਨਾਥ ਸਿੰਘ ਹਮੀਦੀ ਦੇ ਜਥੇ ਨੇ ਧਾਰਮਿਕ ਪ੍ਰਸੰਗ ਪੇਸ਼ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਵਿਸਥਾਰ-ਪੂਰਵਕ ਚਾਨਣਾ ਪਾਇਆ | ਇਸ ਮੌਕੇ ਪ੍ਰਧਾਨ ਜਗਦੇਵ ਸਿੰਘ ਜੱਗਾ, ਖ਼ਜ਼ਾਨਚੀ ਮਹਿੰਦਰ ਸਿੰਘ ਫ਼ੌਜੀ, ਸੈਕਟਰੀ ਜਗਨ ਸਿੰਘ ਜਵੰਧਾ, ਮੀਤ ਪ੍ਰਧਾਨ ਸੁਖਦੀਪ ਸਿੰਘ, ਹਰਮੇਲ ਸਿੰਘ ਬਾਜਵਾ, ਗੁਰਮੇਲ ਸਿੰਘ ਗੇਲਾ, ਸੂਬੇਦਾਰ ਜਰਨੈਲ ਸਿੰਘ ਬਾਜਵਾ, ਤਾਰਾ ਸਿੰਘ ਬਾਜਵਾ, ਸੈਕਟਰੀ ਮਨਜੀਤ ਸਿੰਘ ਬਾਜਵਾ, ਗੁਰਜੀਤ ਸਿੰਘ ਧਾਲੀਵਾਲ, ਸਰਪੰਚ ਸੁਖਦੇਵ ਸਿੰਘ ਸੁੱਖਾ, ਪੰਚ ਗੁਰਚੇਤ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਸਾਨ ਜਥੇਬੰਦੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਂਝੇ ਸੰਘਰਸ਼ 'ਚ ਮਨਾਇਆ

ਬਰਨਾਲਾ, 30 ਨਵੰਬਰ (ਧਰਮਪਾਲ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ 'ਚ ਲਗਾਤਾਰ ਚੱਲ ਰਹੇ ਸਾਂਝੇ ਸੰਘਰਸ਼ ਦੌਰਾਨ ਇਤਿਹਾਸਕ ਦਿਹਾੜੇ ਸ਼ਹੀਦ ਕਰਤਾਰ ਸਿੰਘ ਸਰਾਭਾ, ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 3 ਨਵੇਂ ਕੇਸ

ਬਰਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਅੱਜ ਕੋਰੋਨਾ ਵਾਇਰਸ ਦੇ 3 ਨਵਾਂ ਕੇਸ ਸਾਹਮਣੇ ਆਇਆ ਹੈ ਜਦ ਕਿ 2 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ 'ਚ ਸ਼ਹਿਰ ...

ਪੂਰੀ ਖ਼ਬਰ »

ਲੌਾਗਪੁਰੀ ਸਕੂਲ ਪੱਖੋ ਕਲਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਰੂੜੇਕੇ ਕਲਾਂ, 30 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸਰਪ੍ਰਸਤ ਸੰਤ ਚਰਨਪੁਰੀ ਜੀ, ਐਮ. ਡੀ. ਮੈਡਮ ਕਰਮਜੀਤ ਕੌਰ ਦੇਵਾ ਦੀ ਅਗਵਾਈ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਰੋਹ ਤੋਂ ਸ਼ਰਾਬ, ਗੱਡੀਆਂ ਤੇ ਅਸਲ੍ਹਾ ਬਰਾਮਦ

ਬਰਨਾਲਾ, 30 ਨਵੰਬਰ (ਰਾਜ ਪਨੇਸਰ)-ਬੀਤੇ ਦਿਨੀਂ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸੱਕਰੀ ਕਰਨ ਵਾਲੇ ਗਰੋਹ ਦੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਸੀ | ਸੀ. ਆਈ. ਏ. ਸਟਾਫ਼ ਵਲੋਂ ਉਨ੍ਹਾਂ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਉਨ੍ਹਾਂ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ 'ਚੋਂ ਅੱਵਲ ਰਹਿਣ ਵਾਲੀ ਲੜਕੀ ਦਾ ਸਨਮਾਨ

ਸ਼ਹਿਣਾ, 30 ਨਵੰਬਰ (ਸੁਰੇਸ਼ ਗੋਗੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਆਨਲਾਈਨ ਮੁਕਾਬਲਿਆਂ 'ਚ ਸੁੰਦਰ ਲਿਖਾਈ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਪਰਿਵਾਰ ਨੂੰ ਸਹਾਇਤਾ ਦੇਣ ਤੱਕ ਜਨਕ ਰਾਜ ਦੀ ਮਿ੍ਤਕ ਦੇਹ ਨਹੀਂ ਚੁੱਕੀ ਜਾਵੇਗੀ-ਕਿਸਾਨ ਆਗੂ

ਧਨੌਲਾ, 30 ਨਵੰਬਰ (ਜਤਿੰਦਰ ਸਿੰਘ ਧਨੌਲਾ)-ਕਿਸਾਨ ਯੂਨੀਅਨ ਦੇ ਹੱਕ 'ਚ ਦਿੱਲੀ ਗਏ ਤੇ ਕਾਰ ਦੁਰਘਟਨਾ 'ਚ ਮਾਰੇ ਗਏ ਜਨਕ ਰਾਜ ਦੇ ਪਰਿਵਾਰ ਨਾਲ ਨਾਇਬ ਤਹਿਸੀਲਦਾਰ ਆਸ਼ੂ ਪ੍ਰਭਾਸ਼ ਜੋਸ਼ੀ, ਐਸ. ਪੀ. ਸੁਖਦੇਵ ਸਿੰਘ ਵਿਰਕ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਸਰਬੋਤਮ ਅਕੈਡਮੀ ਦੇ ਵਿਦਿਆਰਥੀ ਧਾਰਮਿਕ ਮੁਕਾਬਲਿਆਂ 'ਚੋਂ ਰਹੇ ਅੱਵਲ

ਹੰਡਿਆਇਆ, 30 ਨਵੰਬਰ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਿੰਘ ਸਭਾ ਬਰਨਾਲਾ ਤੇ ਗੁਰਦੁਆਰਾ ਮੰਜੀ ਸਾਹਿਬ ਖੱੁਡੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ | ਜਿਨ੍ਹਾਂ 'ਚ ...

ਪੂਰੀ ਖ਼ਬਰ »

ਹਾਈਵੇ ਲਈ ਜ਼ਮੀਨ ਦੇਣ ਤੋਂ ਕਿਸਾਨਾਂ ਦਾ ਕੋਰਾ ਇਨਕਾਰ

ਸੰਗਰੂਰ, 30 ਨਵੰਬਰ (ਧੀਰਜ ਪਸ਼ੌਰੀਆ)-ਦਿੱਲੀ-ਕਟੜਾ ਹਾਈਵੇ ਜੋ ਪੰਜਾਬ ਦੇ ਹੋਰਨਾਂ ਜ਼ਿਲਿ੍ਹਆਂ ਦੇ ਨਾਲ-ਨਾਲ ਜ਼ਿਲ੍ਹਾ ਸੰਗਰੂਰ 'ਚੋਂ ਦੀ ਵੀ ਗੁਜ਼ਰੇਗਾ ਲਈ ਕਈ ਕਿਸਾਨਾਂ ਨੇ ਜ਼ਮੀਨ ਦੇਣ ਤੋਂ ਕੋਰਾ ਇਨਕਾਰ ਕਰ ਦਿੱਤਾ ਹੈ | ਇਸ ਸਬੰਧੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸੰਘਰਸ਼ ਨੰੂ ਤਿੱਖਾ ਕਰਨ ਲਈ ਕੀਤੀਆਂ ਵਿਚਾਰਾਂ

ਸੰਗਰੂਰ, 30 ਨਵੰਬਰ (ਧੀਰਜ ਪਸ਼ੌਰੀਆ)-ਪੰਜਾਬ ਕੋਆਪਰੇਟਿਵ ਸੁਸਾਇਟੀ ਕਰਮਚਾਰੀ ਯੂਨੀਅਨ ਦੀ ਬੈਠਕ ਤਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਸ਼ਾਮਿਲ ਹੋਏ ਸੇਵਾਦਾਰਾਂ ਨੇ ਕਿ ਉਹ ਅੱਠ-ਅੱਠ ਘੰਟਿਆਂ ਦੀ ਡਿਊਟੀ ਕਰ ਰਹੇ ਹਨ ਪਰ ਉਨ੍ਹਾਂ ...

ਪੂਰੀ ਖ਼ਬਰ »

ਬਜ਼ੁਰਗਾਂ ਦੇ ਜਨਮ ਦਿਨ ਮਨਾਏ

ਸੰਗਰੂਰ, 30 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਸੰਗਰੂਰ ਵਲੋਂ ਮੈਂਬਰਾਂ ਚੰਦਰ ਪ੍ਰਕਾਸ਼, ਜਗਜੀਤ ਇੰਦਰ ਸਿੰਘ, ਬੀਬੀ ਕਮਲੇਸ਼ ਮੰਗਲਾ, ਰਾਮ ਲਾਲ ਪਾਂਧੀ, ਰਣਜੀਤ ਸਿੰਘ ਸੁਭਾਸ਼ ਕਪੂਰ, ਸੁਰਜੀਤ ਸਿੰਘ ਕਾਲੀਆ ਰਿਟ: ਈ ਓ, ਸਕਤੀ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਵਲੋਂ ਪੰਜਾਬ ਦੇ ਕਿਸਾਨਾਂ ਖ਼ਿਲਾਫ਼ ਮਾਮਲੇ ਦਰਜ ਕਰਨ ਦੀ ਨਿੰਦਾ

ਸੰਗਰੂਰ, 30 ਨਵੰਬਰ (ਧੀਰਜ ਪਸ਼ੌਰੀਆ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰਿਆਣਾ ਦੇ ਰਸਤਿਓ ਦਿੱਲੀ ਜਾ ਰਹੇ ਪੰਜਾਬ ਦੇ ਕਿਸਾਨਾਂ ਖ਼ਿਲਾਫ਼ ਹਰਿਆਣਾ ਪੁਲਿਸ ਵਲੋਂ ਮਾਮਲੇ ਦਰਜ ਕਰਨ ਦੀ ਨਿੰਦਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ...

ਪੂਰੀ ਖ਼ਬਰ »

ਦਾਮਨ ਥਿੰਦ ਵਲੋਂ ਬਹਾਦਰਪੁਰ ਤੇ ਖੁਰਾਣਾ ਵਿਖੇ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ

ਮਸਤੂਆਣਾ ਸਾਹਿਬ, 30 ਨਵੰਬਰ (ਦਮਦਮੀ)-ਪੰਜਾਬ ਸਰਕਾਰ ਵਲੋਂ ਪਿੰਡ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਤੇ ਸਮੇਂ ਦਾ ਹਾਣੀ ਬਣਾਉਣ ਲਈ ਕਰਵਾਏ ਜਾ ਰਹੇ ਵਿਕਾਸ ਕੰਮਾਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬੀਤੇ 550ਵੇਂ ਪ੍ਰਕਾਸ਼ ਪੁਰਬ ਵਾਲੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਅਲੀਪੁਰ ਦੇ ਵਿਅਕਤੀ ਨਾਲ ਹੋਈ 60 ਲੱਖ ਦੀ ਠੱਗੀ ਦਾ ਥਾਣਾ ਅਮਰਗੜ੍ਹ 'ਚ ਮਾਮਲਾ ਦਰਜ

ਅਮਰਗੜ੍ਹ, 30 ਨਵੰਬਰ (ਮੰਨਵੀ, ਝੱਲ)-ਨੇੜਲੇ ਪਿੰਡ ਅਲੀਪੁਰ ਦੇ ਇਕ ਵਿਅਕਤੀ ਨਾਲ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਪਾਲਿਸੀਆਂ ਕਰਨ ਦਾ ਝਾਂਸਾ ਦੇ ਕੇ 60 ਲੱਖ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਅਮਰਗੜ੍ਹ ਵਿਖੇ ਦਰਜ ਹੋਏ ਮਾਮਲੇ ਮੁਤਾਬਿਕ ਭਜਨ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਦਿੱਲੀ ਗਏ ਕਿਸਾਨਾਂ ਦੇ ਖੇਤ ਪਿਛਾਂਹ ਨੌਜਵਾਨਾਂ ਨੇ ਕਮੇਟੀਆਂ ਬਣਾ ਸੰਭਾਲੇ

ਮਹਿਲ ਕਲਾਂ, 30 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਲੜੇ ਜਾ ਰਹੇ ਕਿਸਾਨੀ ਘੋਲ 'ਚ ਹੁਣ ਬੀਤੇ ਦਿਨਾਂ ਤੋਂ ਦਿੱਲੀ ਗਏ ਇਲਾਕੇ ਦੇ ਬਹੁ-ਗਿਣਤੀ ...

ਪੂਰੀ ਖ਼ਬਰ »

ਕੌਮਾਂਤਰੀ ਕਲਾਕਾਰ ਸੰਗਮ ਤੇ ਅਦਾਰਾ 'ਕਲਾਕਾਰ' ਵਲੋਂ ਸਨਮਾਨ ਸਮਾਗਮ

ਬਰਨਾਲਾ, 30 ਨਵੰਬਰ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ, ਪੰਜਾਬ ਤੇ ਅਦਾਰਾ 'ਕਲਾਕਾਰ' ਵਲੋਂ ਮਾਲਵਾ ਸਾਹਿਤ ਸਭਾ ਬਰਨਾਲਾ ਦੇ ਸਹਿਯੋਗ ਨਾਲ ਸਾਲਾਨਾ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੰਵਰਜੀਤ ਭੱਠਲ ਵਲੋਂ ਸੰਪਾਦਿਤ ਸੋਵੀਨਰ 'ਪਰਿਕਰਮਾ ਅੱਧੀ ਸਦੀ ਦੀ' ...

ਪੂਰੀ ਖ਼ਬਰ »

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਪਿੰਡ ਸੁਖਪੁਰਾ ਦੇ ਗੁਰਦੁਆਰਾ ਸਾਹਿਬ ਤੋਂ ਜੀਰੀ ਦਾ ਟਰੱਕ ਰਵਾਨਾ

ਸ਼ਹਿਣਾ, 30 ਨਵੰਬਰ (ਸੁਰੇਸ਼ ਗੋਗੀ)-ਪਿੰਡ ਸੁਖਪੁਰਾ ਮੌੜ ਵਿਖੇ ਗੁਰਦੁਆਰਾ ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਲਈ ਪਿੰਡ 'ਚੋਂ ਮੁਹਤਵਰ ਸੱਜਣ ਬਲਵੀਰ ਸਿੰਘ ਨੀਲਾ, ਸੁਖਦੇਵ ਸਿੰਘ ਪੰਚ, ਗੁਰਨੈਬ ਸਿੰਘ, ਰਾਜਵੰਤ ਸਿੰਘ, ਹਰਬੰਸ ਸਿੰਘ ਆਦਿ ਦੀ ਅਗਵਾਈ ਵਿਚ ਜੀਰੀ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX