ਤਾਜਾ ਖ਼ਬਰਾਂ


ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  45 minutes ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  55 minutes ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  1 minute ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 1 hour ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 2 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 2 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 2 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 3 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  31 minutes ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 3 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਲੱਥੀ,3 ਵਿਅਕਤੀਆਂ ਦੀ ਮੌਤ,ਸੈਂਕੜੇ ਲੋਕ ਜ਼ਖ਼ਮੀ
. . .  about 4 hours ago
ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ) - ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਉੱਤਰ ਜਾਣ ਕਾਰਨ ਕਾਫ਼ੀ ਲੋਕ ਜ਼ਖ਼ਮੀ ਹੋ ਗਏ। ਐਮ ਟਰੈਕ ਦੇ ਬੁਲਾਰੇ ਜੇਸਨ ਅਬਰਾਮਸ ਨੇ ....
ਟਰੰਪ ਪ੍ਰਸ਼ਾਸਨ ਨੇ ਐੱਚ 1 ਬੀ ਵੀਜ਼ੇ ਜਾਰੀ ਕਰਨ ਤੋਂ ਰੋਕਣ ਲਈ ਸਿਰਤੋੜ ਕੋਸ਼ਿਸ਼ਾਂ ਕੀਤੀਆਂ
. . .  about 4 hours ago
ਸੈਕਰਾਮੈਂਟੋ 26 ਸਤੰਬਰ (ਹੁਸਨ ਲੜੋਆ ਬੰ ਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਐੱਚ1ਬੀ ਵੀਜ਼ਾ ਪ੍ਰੋਗਰਾਮ ਉੱਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਗਈਆਂ ਅਨੇਕਾਂ ਕੋਸ਼ਿਸ਼ਾਂ ਦੇ....
ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ਭਵਨ ਪਹੁੰਚੇ
. . .  about 4 hours ago
ਨਵੀਂ ਦਿੱਲੀ,26 ਸਤੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ....
ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੀ ਜ਼ਿੰਮੇਵਾਰੀ ਭੁੱਲ ਜਾਂਦੇ ,ਪਰ ਮੇਰੇ ਨਾਲ ਅਜਿਹਾ ਨਹੀਂ ਹੋਵੇਗਾ - ਵਿਧਾਇਕ ਪਰਗਟ ਸਿੰਘ
. . .  about 4 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਹੁੰ ਚੁੱਕਣ ਤੋਂ ਕੁਝ ਘੰਟੇ ਪਹਿਲਾਂ ਮੰਤਰੀਆਂ ਦੀ ਸੂਚੀ ਭੇਜੀ ਜਾਵੇਗੀ। ਇਹ ਮੰਤਰੀਸ਼ਿਪ ਇਕ ਜ਼ਿੰਮੇਵਾਰੀ ਹੈ ਨਾ ਸਿਰਫ਼ ਅਹੁਦਾ। ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ....
ਸਿੰਘੁ ਬਾਰਡਰ 'ਤੇ ਜਾ ਰਹੇ ਕਿਸਾਨ ਦੀ ਕਰਨੈਲ ਨਜ਼ਦੀਕ ਸੜਕ ਹਾਦਸੇ 'ਚ ਹੋਈ ਮੌਤ
. . .  about 4 hours ago
ਪੱਟੀ,26 ਸਤੰਬਰ(ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ) 25 ਸਤੰਬਰ ਨੂੰ ਪੱਟੀ ਹਲਕੇ ਤੋਂ ਸਿੰਘੁ ਬਾਰਡਰ ਲਈ ਟਰੈਕਟਰ ਟਰਾਲੀਆਂ 'ਤੇ ਕਿਸਾਨ ਸੰਘਰਸ਼ ਕਮੇਟੀ ਦੇ ਜਥੇਦਾਰ ਢਾਂਚੇ ਦੇ ....
ਗੁਲਾਬੀ ਸੁੰਡੀ ਤੋਂ ਬਚਾਅ ਲਈ ਸਭ ਤੋਂ ਪਹਿਲਾਂ ਦਵਾਈਆਂ ਭੇਜ ਕੇ ਇਸ ਦਾ ਬਚਾਅ ਕੀਤਾ ਜਾਵੇਗਾ - ਚੰਨੀ
. . .  about 4 hours ago
ਗੁਲਾਬੀ ਸੁੰਡੀ ਤੋਂ ਬਚਾਅ ਲਈ ਸਭ ਤੋਂ ਪਹਿਲਾਂ ਦਵਾਈਆਂ ਭੇਜ ਕੇ ਇਸ ਦਾ ਬਚਾਅ ਕੀਤਾ ਜਾਵੇਗਾ। ਕਿਸਾਨਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ....
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਠਿੰਡਾ ਖੇਤਰ 'ਚ ਗੁਲਾਬੀ ਸੁੰਡੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ
. . .  about 5 hours ago
ਚੰਡੀਗੜ੍ਹ, 26 ਸਤੰਬਰ(ਗੁਰਪ੍ਰੀਤ ਸਿੰਘ ਅਜਨਾਲਾ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਠਿੰਡਾ ਖੇਤਰ 'ਚ ਗੁਲਾਬੀ ਸੁੰਡੀ ਨਾਲ ਫਸਲਾਂ ਦੇ ਹੋਏ ਨੁਕਸਾਨ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ ਦੇ 28,326 ਨਵੇਂ ਮਾਮਲੇ, 260 ਮੌਤਾਂ
. . .  about 5 hours ago
ਨਵੀਂ ਦਿੱਲੀ, 26 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ ਦੇ 28,326 ਨਵੇਂ ਮਾਮਲੇ ਅਤੇ 260 ਮੌਤਾਂ ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 17 ਮੱਘਰ ਸੰਮਤ 552

ਦਿੱਲੀ / ਹਰਿਆਣਾ

ਗੁਰਦੁਆਰਾ ਬੰਗਲਾ ਸਾਹਿਬ ਵਿਖੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਨਵੀਂ ਦਿੱਲੀ, 30 ਨਵੰਬਰ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਹਰਿਆਣਾ ਕਮੇਟੀ ਵਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਗੁਹਲਾ ਚੀਕਾ, 30 ਨਵੰਬਰ (ਓ.ਪੀ. ਸੈਣੀ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ | ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਦੇ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਕਿਸਾਨਾਂ ਦੇ ਹੱਕ 'ਚ ਮੰਡੀ ਮਜ਼ਦੂਰਾਂ ਨੇ ਕੱਢਿਆ ਰੋਸ ਮਾਰਚ

ਸਿਰਸਾ, 30 ਨਵੰਬਰ (ਸਚਦੇਵਾ)- ਜ਼ਿਲ੍ਹਾ ਸਿਰਸਾ ਦੀ ਮੰਡੀ ਕਾਲਾਂਵਾਲੀ ਦੀ ਅਨਾਜ ਮੰਡੀ 'ਚ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨ ਦੇ ਵਿਰੋਧ ਵਿਚ ਕਿਸਾਨ ਸੰਗਠਨਾਂ ਵਲੋਂ ਕੀਤੇ ਜਾ ਰਹੇ ਦਿੱਲੀ ਅੰਦੋਲਨ ਦੇ ਹੱਕ ਵਿੱਚ ਅੱਜ ਅਨਾਜ ਮੰਡੀ ਮਜ਼ਦੂਰ ਯੂਨੀਅਨ ਵੱਲੋਂ ਪ੍ਰਧਾਨ ਮੁਕੇਸ਼ ਕੁਮਾਰ ਦੀ ਅਗਵਾਈ 'ਚ ਅਨਾਜ ਮੰਡੀ ਵਿੱਚ ਰੋਸ਼ ਮਾਰਚ ਕੱਢਿਆ ਅਤੇ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ ਗਈ | ਇਸ ਮੌਕੇ ਮਜ਼ਦੂਰ ਆਗੂ ਮੁਕੇਸ਼ ਕੁਮਾਰ ਨੇ ਕਿਹਾ ਕਿ ਸਰਕਾਰ ਨੇ ਸਾਡੀ ਰੋਜੀ-ਰੋਟੀ ਖੋਹ ਲਈ ਹੈ ਅਤੇ ਸਾਨੂੰ ਬੇਰੁਜ਼ਗਾਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੰਡੀ ਮਜ਼ਦੂਰ ਪਿਛਲੇ 70 ਸਾਲਾਂ ਤੋਂ ਮੰਡੀ ਵਿਚ ਕੰਮ ਕਰ ਰਹੇ ਸਨ ਅਤੇ ਆਪਣੇ ਪਰਿਵਾਰ ਪਾਲ ਰਹੇ ਸਨ, ਪਰ ਭਾਜਪਾ ਸਰਕਾਰ ਨੇ ਉਹਨਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਵਿਰੋਧ ਕਰ ਰਹੇ ਹਨ ਪਰ ਇਸਦੇ ਬਾਵਜੂਦ ਸਰਕਾਰ ਇਹਨਾਂ ਨੂੰ ਲਾਗੂ ਕਰ ਚੁੱਕੀ ਹੈ | ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਬਰਬਾਦ ਕਰ ਦੇਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਕਿਸਾਨ ਸੰਗਠਨਾਂ ਦਾ ਸਮਰਥਨ ਕਰਦੀ ਹੈ ਅਤੇ ਜੇਕਰ ਉਨ੍ਹਾਂ ਦੇ ਸਮਰਥਨ ਵਿੱਚ ਦਿੱਲੀ ਵੀ ਜਾਣਾ ਪਿਆ ਤਾਂ ਉਹ ਦਿੱਲੀ ਵੀ ਜਾਣਗੇ | ਇਸ ਮੌਕੇ ਉੱਤੇ ਸੰਨੀ ਕੁਮਾਰ, ਅਜੈ ਕੁਮਾਰ, ਸੁਰੇਸ਼ ਕੁਮਾਰ, ਮੁਕੇਸ਼ ਕੁਮਾਰ, ਰਾਜੂ, ਵਿਜੈ ਕੁਮਾਰ, ਤੇ ਰਾਜੇਸ਼ ਕੁਮਾਰ ਆਦਿ ਮੌਜੂਦ ਸਨ | ਉਥੇ ਹੀ ਅਨਾਜ ਮੰਡੀ ਦੇ ਆੜ੍ਹਤੀ, ਮੁਨੀਮ ਅਤੇ ਮਜ਼ਦੂਰ ਅਤੇ ਐਗਰੀਇਨਪੁਟ ਡੀਲਰ ਐਸੋਸੀਏਸ਼ਨ ਵੱਲੋਂ 2 ਦਸੰਬਰ ਨੂੰ ਅਨਾਜ ਮੰਡੀ 'ਚ ਹੜਤਾਲ ਕਰਕੇ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ ਜਾਵੇਕਾ |

ਖ਼ਬਰ ਸ਼ੇਅਰ ਕਰੋ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਅੰਦਰ ਪ੍ਰਭਾਤ ਫੇਰੀਆਂ 'ਚ ਸੰਗਤਾਂ ਦੀ ਭਾਰੀ ਰੌਣਕ

ਯਮੁਨਾਨਗਰ, 30 ਨਵੰਬਰ (ਗੁਰਦਿਆਲ ਸਿੰਘ ਨਿਮਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਪ੍ਰਸ਼ਾਸਨ ਵਲੋਂ ਆਗਿਆ ਨਾ ਦਿੱਤੇ ਜਾਣ ਕਾਰਨ ਸੰਗਤਾਂ ਦੇ ਮਨਾਂ 'ਚ ਮਲਾਲ ਦਿਖਾਈ ਦੇ ਰਿਹਾ ਸੀ, ਪਰ ਅੱਜ ਸਵੇਰੇ ਪ੍ਰਭਾਤ ਫੇਰੀਆਂ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਦੀਵਾਨ ਨਾ ਸਜਾਏ ਜਾਣ ਕਾਰਨ ਸਿੱਖ ਸੰਗਤਾਂ ਦੇ ਮਨਾਂ 'ਚ ਭਾਰੀ ਰੋਸ

ਸ਼ਾਹਬਾਦ ਮਾਰਕੰਡਾ, 30 ਨਵੰਬਰ (ਅਵਤਾਰ ਸਿੰਘ)- ਸ਼ਾਹਬਾਦ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੀਵਾਨ ਨਾ ਸਜਾਏ ਜਾਣ ਕਾਰਨ ਸਿੱਖ ਸੰਗਤਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਦਿਨ ਸਮੇਂ ...

ਪੂਰੀ ਖ਼ਬਰ »

ਹਾਸੋਹੀਣਾ ਬਿਆਨ ਦੇਣ ਕਾਰਨ ਭਾਜਪਾ ਆਗੂ ਨੂੰ ਤਿ੍ਣਮੂਲ ਨੇ ਕਿਹਾ ਮੂਰਖ

ਕੋਲਕਾਤਾ, 30 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਭਾਜਪਾ ਸੰਸਦ ਮੈਂਬਰ ਸੌਮਿੱਤਰਾ ਖਾਂ ਤਿ੍ਣਮੂਲ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ, ਪਰ ਬੰਗਾਲ ਭਾਜਪਾ ਪ੍ਰਧਾਨ ਦਿਲੀਪ ਘੋਸ਼ ਨਾਲ 36 ਦਾ ਅੰਕੜਾ ਹੈ | ਇਸ ਲਈ ਉਹ ਪਾਰਟੀ ਹਾਈਕਮਾਨ ਦੀਆਂ ਨਜਰਾਂ 'ਚ ਆਉਣ ਲਈ ਕਈ ਬਾਰ ਬੇਲੋੜਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਵੀ ਕੋਲਕਾਤਾ 'ਚ ਕੋਰੋਨਾ ਦਾ ਅਸਰ

ਕੋਲਕਾਤਾ, 30 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੱਛਮੀ ਬੰਗਾਲ 'ਚ ਕੋਰੋਨਾ ਦਾ ਅਸਰ ਵਿਖਾਈ ਦਿੱਤਾ, ਪਰ ਸੰਗਤਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰਕਾਸ਼ ਪੁਰਬ ਮਨਾਇਆ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ

ਫਗਵਾੜਾ, 30 ਨਵੰਬਰ (ਹਰੀਪਾਲ ਸਿੰਘ)-ਇੱਥੋਂ ਦੇ ਪਿੰਡ ਨੰਗਲ ਮੱਝਾਂ ਵਿਖੇ ਇਕ ਔਰਤ ਦੀ ਕੁੱਟਮਾਰ ਕਰਨ ਤੇ ਘਰ ਦਾ ਸਾਮਾਨ ਖ਼ੁਰਦ ਬੁਰਦ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਔਰਤਾਂ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਮਨ ਪਤਨੀ ...

ਪੂਰੀ ਖ਼ਬਰ »

ਸਾਡੇ 'ਚ ਪੂਰੀ ਤਰ੍ਹਾਂ ਏਕਤਾ ਹੈ, ਫੁੱਟ ਪਾਉਣ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ-ਕਿਸਾਨ

ਨਵੀਂ ਦਿੱਲੀ, 30 ਨਵੰਬਰ (ਬਲਵਿੰਦਰ ਸਿੰਘ ਸੋਢੀ)-ਬੁਰਾੜੀ ਦੇ ਡੀ.ਡੀ.ਏ. ਦੀ ਗਰਾਊਾਡ ਵਿਚ ਜੋ ਕਿਸਾਨ ਪਹਿਲੇ ਦਿਨ ਇੱਥੇ ਆਏ ਸਨ ਉਹ ਪੂਰੇ ਜੋਸ਼ ਨਾਲ ਡਟੇ ਹੋਏ ਸਨ | ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੇ ਹੱਕ ਮੰਗ ਰਹੇ ਹਨ ਤਾਂ ਕਿ ਸਰਕਾਰ ਤੋਂ ਕੋਈ ਭੀਖ ਮੰਗ ਰਹੇ ਹਨ | ...

ਪੂਰੀ ਖ਼ਬਰ »

ਜ਼ਮਾਨਤ ਮਿਲਣ ਤੋਂ ਬਾਅਦ ਕਿਸਾਨ ਆਗੂ ਪ੍ਰਹਿਲਾਦ ਸਿੰਘ ਭਾਰੂਖੇੜਾ ਦਿੱਲੀ ਰਵਾਨਾ

ਸਿਰਸਾ, 30 ਨਵੰਬਰ (ਸਚਦੇਵਾ)- ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਰਿਆਣਾ ਕਿਸਾਨ ਮੰਚ ਦੇ ਸੂਬਾ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਜ਼ਮਾਨਤ ਮਿਲਣ ਤੋਂ ਬਾਅਦ ਅੱਜ 30 ਗੱਡੀਆਂ ਦੇ ਕਾਫਲੇ ਸਮੇਤ ਕਿਸਾਨਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸਿਰਸਾ, 30 ਨਵੰਬਰ (ਸਚਦੇਵਾ)- ਜ਼ਿਲ੍ਹਾ ਸਿਰਸਾ ਦੀ ਮੰਡੀ ਕਾਲਾਂਵਾਲੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਹਜ਼ੂਰ ਸਾਹਿਬ ਸਮੇਤ ਮੰਡੀ ਦੇ ਸਾਰੇ ਗੁਰੂ ਘਰਾਂ ਵਿੱਚ ਸ਼ਰਧਾ ਅਤੇ ਉਤਸ਼ਾਹ ...

ਪੂਰੀ ਖ਼ਬਰ »

ਮਕਾਨ 'ਚੋਂ ਗਹਿਣੇ ਅਤੇ ਮੋਬਾਈਲ ਚੋਰੀ

ਸਿਰਸਾ, 30 ਨਵੰਬਰ (ਸਚਦੇਵਾ)-ਸਿਰਸਾ ਦੀ ਨਿਊ ਹਾਊਸਿੰਗ ਬੋਰਡ ਕਾਲੋਨੀ ਵਿਚ ਚੋਰਾਂ ਨੇ ਇੱਕ ਮਕਾਨ ਵਿੱਚ ਪਾੜ ਲਾ ਕੇ ਗਹਿਣੇ ਅਤੇ ਮੋਬਾਇਲ ਚੋਰੀ ਕਰ ਲਿਆ | ਪੁਲੀਸ ਨੇ ਸ਼ਿਕਾਇਤ ਦੇ ਆਧਾਰ ਉੱਤੇ ਅਣਪਛਾਤੇ ਚੋਰਾਂ ਖਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ

ਸਿਰਸਾ, 30 ਨਵੰਬਰ (ਸਚਦੇਵਾ)- ਜ਼ਿਲ੍ਹਾ ਸਿਰਸਾ ਦੀ ਮੰਡੀ ਕਾਲਾਂਵਾਲੀਂ ਦੀ ਸੀਆਈਏ ਸਟਾਫ ਪੁਲੀਸ ਦੀ ਟੀਮ ਨੇ ਗਸ਼ਤ ਅਤੇ ਜਾਂਚ ਦੌਰਾਨ ਮੰਡੀ ਕਾਲਾਂਵਾਲੀ ਖੇਤਰ 'ਚੋਂ ਇਕ ਨੌਜਵਾਨ ਨੂੰ 12 ਬੋਰ ਦੇ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ 'ਚ 34 ਨਵੇਂ ਕੋਰੋਨਾ ਮਾਮਲੇ

ਸਿਰਸਾ, 30 ਨਵੰਬਰ (ਸਚਦੇਵਾ)- ਸਿਰਸਾ ਜ਼ਿਲ੍ਹੇ 'ਚ ਅੱਜ 34 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ ਮਿਲੇ ਹਨ ਜਿਸ ਨਾਲ ਕੋਰੋਨਾ ਪਾਜ਼ੀਟਿਵ ਮਰੀਜਾਂ ਦਾ ਅੰਕੜਾ 7314 ਹੋ ਗਿਆ ਹੈ | ਚੇਤੇ ਰਹੇ ਕਿ ਜ਼ਿਲ੍ਹੇ 'ਚ ਹੁਣ ਤੱਕ ਕਰੋਨਾ ਨਾਲ 93 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ | ਇਹ ...

ਪੂਰੀ ਖ਼ਬਰ »

ਥੈਲੀਸੀਮਿਆ ਸੁਸਾਇਟੀ ਨੇ ਲਾਇਆ 12ਵਾਂ ਖ਼ੂਨਦਾਨ ਕੈਂਪ

ਸਿਰਸਾ, 30 ਨਵੰਬਰ (ਸਚਦੇਵਾ)-ਸਿਰਸਾ ਦੀ ਥੈਲੀਸੀਮਿਆ ਸੁਸਾਇਟੀ ਵੱਲੋਂ ਸ਼ਿਵ ਸ਼ਕਤੀ ਬਲੱਡ ਬੈਂਕ ਸਿਰਸਾ ਵਿੱਚ ਥੈਲੀਸੀਮਿਆ ਰੋਗੀਆਂ ਦੀ ਸਹਾਇਤਾ ਲਈ 12ਵਾਂ ਸਾਲਾਨਾ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਕੋਰੋਨਾ ਨਾਲ ਸੰਬੰਧਿਤ ਸਾਵਧਾਨੀਆਂ ਨੂੰ ਧਿਆਨ ਵਿੱਚ ...

ਪੂਰੀ ਖ਼ਬਰ »

ਹੁਣ ਦਿੱਲੀ 'ਚ ਆਰ.ਟੀ.ਪੀ.ਸੀ.ਆਰ. ਟੈਸਟ ਹੋਇਆ ਸਸਤਾ

ਨਵੀਂ ਦਿੱਲੀ, 30 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੱੁਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸਹੂਲਤ ਦੇਣ ਪ੍ਰਤੀ ਇਕ ਵੱਡਾ ਫ਼ੈਸਲਾ ਕੀਤਾ ਹੈ | ਦਿੱਲੀ ਵਿਚ ਹੁਣ ਕੋਰੋਨਾ ਦਾ ਆਰ.ਟੀ.ਪੀ.ਸੀ.ਆਰ. ਟੈਸਟ ਸਸਤਾ ਕਰ ਦਿੱਤਾ ਗਿਆ ਹੈ | ਇਸ ਤੋਂ ਪਹਿਲਾਂ ਇਸ ...

ਪੂਰੀ ਖ਼ਬਰ »

ਛੋਟੀਆਂ-ਛੋਟੀਆਂ ਟੋਲੀਆਂ ਬਣਾ ਕੇ ਦਿੱਲੀ ਵਿਚ ਪ੍ਰਵੇਸ਼ ਕਰਨ ਦੇ ਡਰ ਕਾਰਨ ਪੁਲਿਸ ਨੇ ਹੋਰ ਕੀਤੀ ਸਖ਼ਤਾਈ

ਨਵੀਂ ਦਿੱਲੀ, 30 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕਿਸਾਨਾਂ ਨੂੰ ਅੰਦੋਲਨ ਕਰਦੇ ਹੋਏ ਅੱਜ ਪੰਜਵਾਂ ਦਿਨ ਹੋ ਗਿਆ ਹੈ ਅਤੇ ਉਹ ਬਾਰਡਰ 'ਤੇ ਇਸ ਅੰਦੋਲਨ ਨੂੰ ਵੇਖਦੇ ਡਟੇ ਹੋਏ ਹਨ | ਕਿਸਾਨਾਂ ਦੇ ਇਸ ਅੰਦੋਲਨ ਨੂੰ ਵੇਖਦੇ ਹੋਏ ਦਿੱਲੀ ਵਿਚ ਹਾਈ ਅਲਰਟ ਕੀਤਾ ਗਿਆ ਹੈ ਅਤੇ ...

ਪੂਰੀ ਖ਼ਬਰ »

ਦਿੱਲੀ 'ਚ ਫਲਾਂ ਤੇ ਸਬਜ਼ੀਆਂ ਦੀ ਆਮਦ ਘਟਣ 'ਤੇ ਕੀਮਤਾਂ ਵਧੀਆਂ

ਨਵੀਂ ਦਿੱਲੀ, 30 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸਿੰਧੂ ਬਾਰਡਰ ਅਤੇ ਟੀਕਰੀ ਬਾਰਡਰ ਦੇ ਸੀਲ ਹੋਣ 'ਤੇ ਦਿੱਲੀ ਵਿਚ ਸਬਜ਼ੀਆਂ ਅਤੇ ਫਲਾਂ ਦੀ ਆਪੂਰਤੀ 'ਤੇ ਪ੍ਰਭਾਵ ਪੈ ਰਿਹਾ ਹੈ | ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਸਮੇਤ ਹੋਰ ਪ੍ਰਾਂਤਾਂ ਤੋਂ ਆਉਣ ਵਾਲੇ ਟਰੱਕ ...

ਪੂਰੀ ਖ਼ਬਰ »

ਹੁਣ ਸਫ਼ਦਰਜੰਗ ਹਸਪਤਾਲ 'ਚ 18 ਬੈੱਡ ਵੈਂਟੀਲੇਟਰ ਵਾਲੇ ਸ਼ੁਰੂ ਹੋਏ

ਨਵੀਂ ਦਿੱਲੀ, 30 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦੇ ਵਧ ਰਹੇ ਮਰੀਜ਼ਾਂ ਦੀ ਗਿਣਤੀ ਨੂੰ ਵੇਖਦੇ ਹੋਏ ਕੋਵਿਡ ਸੈਂਟਰ 'ਤੇ ਹਸਪਤਾਲਾਂ ਵਿਚ ਕੋਰੋਨਾ ਦੇ ਮਰੀਜ਼ਾਂ ਲਈ ਪ੍ਰਬੰਧ ਕੀਤੇ ਜਾ ਰਹੇ ਹਨ | ਹੁਣ ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਕੋਵਿਡ ...

ਪੂਰੀ ਖ਼ਬਰ »

ਵੱਜਦੇ ਨਗਾਰਿਆਂ ਤੇ ਤਕਰੀਰਾਂ ਨਾਲ ਕਿਸਾਨਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ

ਨਵੀਂ ਦਿੱਲੀ, 30 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸਿੰਘੂ ਸਰਹੱਦ 'ਤੇ ਕਿਸਾਨਾਂ ਦਾ ਬੋਲਬਾਲਾ ਦਿੱਲੀ ਨੂੰ ਪੂਰੀ ਤਰ੍ਹਾਂ ਲਲਕਾਰ ਰਿਹਾ ਹੈ ਅਤੇ ਇਹ ਸਰਹੱਦ ਇਵੇਂ ਲੱਗ ਰਹੀ ਹੈ ਜਿਵੇਂ ਕਿ ਪੰਜਾਬ ਦਾ ਹਿੱਸਾ ਹੋਵੇ | ਸਾਰੇ ਪਾਸੇ ਪੰਜਾਬੀ ਦਾ ਬੋਲਬਾਲਾ ਹੈ ਅਤੇ ਪੰਜਾਬੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਯੂਥ ਵਿੰਗ ਵੀ ਕੁੱਦਿਆ ਕਿਸਾਨੀ ਸੰਘਰਸ਼ 'ਚ

ਮੁਹਾਜ਼ ਤੋਂ 30 ਨਵੰਬਰ (ਜਸਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਾਗੋਵਾਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਿੰਘੂ ਬਾਰਡਰ ਤੋਂ ਅਪੀਲ ਕਰਦਿਆਂ ਕਿਹਾ ਕਿ ਅੱਜ ਇਹ ਅੰਦੋਲਨ ਕੇਂਦਰ ਸਰਕਾਰ ਦੇ ਗਲੇ ਦੀ ਹੱਡੀ ਬਣ ਚੁੱਕਿਆ ...

ਪੂਰੀ ਖ਼ਬਰ »

ਖੇਤਰ ਲਈ ਸਭ ਤੋਂ ਵੱਡੀ ਚੁਣੌਤੀ ਅੱਤਵਾਦ-ਭਾਰਤ

ਨਵੀਂ ਦਿੱਲੀ, 30 ਨਵੰਬਰ (ਏਜੰਸੀ)-ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਸੋਮਵਾਰ ਨੂੰ 19ਵੇਂ ਐਸ. ਸੀ. ਓ. ਸਿਖਰ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਡੇ ਖੇਤਰ 'ਚ ਅੱਤਵਾਦ ਸਭ ਤੋਂ ਵੱਡੀ ਚੁਣੌਤੀ ਹੈ, ਵਿਸ਼ੇਸ਼ ਤੌਰ 'ਤੇ ਸਰਹੱਦ ਪਾਰੋਂ ਆਉਣ ਵਾਲਾ ...

ਪੂਰੀ ਖ਼ਬਰ »

'ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਸਰਕਾਰ ਦਾ ਸਿੱਖਾਂ ਨਾਲ ਖ਼ਾਸ ਰਿਸ਼ਤਾ' ਪੁਸਤਕ ਜਾਰੀ

ਨਵੀਂ ਦਿੱਲੀ, 30 ਨਵੰਬਰ (ਏਜੰਸੀ)-ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਤੇ ਆਵਾਸ ਤੇ ਸ਼ਹਿਰੀ ਮਾਮਲੇ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਪੁਸਤਿਕਾ 'ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਸਰਕਾਰ ਦਾ ਸਿੱਖਾਂ ਨਾਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਪ੍ਰਕਾਸ਼ ਪੁਰਬ ਦੀ ਵਧਾਈ

ਨਵੀਂ ਦਿੱਲੀ, 30 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਗੁਰੂ ਸਾਹਿਬ ਦੇ ਵਿਚਾਰ ਸਾਨੂੰ ਸਮਾਜ ਦੀ ਸੇਵਾ ਕਰਨ ਤੇ ਵਿਸ਼ਵ ਨੂੰ ਯਕੀਨੀ ਤੌਰ ...

ਪੂਰੀ ਖ਼ਬਰ »

ਵਾਦੀ 'ਚ ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ

ਸ੍ਰੀਨਗਰ, 30 ਨਵੰਬਰ (ਮਨਜੀਤ ਸਿੰਘ)-ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ੍ਰੀਨਗਰ ਤੇ ਕਸ਼ਮੀਰ ਵਾਦੀ 'ਚ ਪੂਰੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ ਹੈ, ਕੋਵਿਡ-19 ਮਹਾਂਮਾਰੀ ਦੇ ਚੱਲਦੇ ਪੂਰਾ ਸਾਲ ਬੰਦ ਰਹੇ ਸਮਾਗਮਾਂ ਦੀ ਲੜੀ ਦਾ ਆਰੰਭ ਵੀ ਅੱਜ ਜਗਤ ...

ਪੂਰੀ ਖ਼ਬਰ »

ਐਨ.ਜੀ.ਟੀ. ਨੇ ਸੰਗਰੂਰ ਦੀ ਗ਼ੈਰ-ਕਾਨੂੰਨੀ ਸਨਅਤੀ ਇਕਾਈ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਰਿਪੋਰਟ ਮੰਗੀ

ਨਵੀਂ ਦਿੱਲੀ, 30 ਨਵੰਬਰ (ਏਜੰਸੀ)-ਕੌਮੀ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੰਗਰੂਰ ਦੇ ਅਹਿਮਦਗੜ੍ਹ ਸ਼ਹਿਰ 'ਚ ਇਕ ਸਨਅਤੀ (ਆਟੋਮੋਬਾਈਲ) ਇਕਾਈ ਦੇ ਗ਼ੈਰ-ਕਾਨੂੰਨੀ ਸੰਚਾਲਨ ਖ਼ਿਲਾਫ਼ ਦਾਇਰ ਪਟੀਸ਼ਨ ਸਬੰਧੀ ਰਿਪੋਰਟ ਦਾਖ਼ਲ ਕਰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX