ਤਾਜਾ ਖ਼ਬਰਾਂ


ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  26 minutes ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  47 minutes ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 1 hour ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 2 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 2 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 2 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਦਿਨ-ਦਿਹਾੜੇ ਕਾਪਾ ਦਿਖਾ ਕੇ ਔਰਤ ਤੇ ਉਸ ਦੇ ਬੱਚੇ ਸਮੇਤ ਕਾਰ ਨੂੰ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  about 3 hours ago
ਜਲਾਲਾਬਾਦ, 25 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ। ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਗਿਆ ਹੋਵੇ...
ਗਿਆਨਵਾਪੀ ਮਸਜਿਦ ਕੇਸ ਸਿਵਿਲ ਜੱਜ ਤੋਂ ਫਾਸਟ ਟਰੈਕ ਕੋਰਟ ਟਰਾਂਸਫ਼ਰ, 30 ਮਈ ਨੂੰ ਹੋਵੇਗੀ ਅਗਲੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 25 ਮਈ-ਗਿਆਨਵਾਪੀ ਮਾਮਲੇ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਨੇ ਬਿਨਾਂ ਸਮਾਂ ਗਵਾਏ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ 'ਤੇ ਤਬਦੀਲ ਕਰ ਦਿੱਤਾ। ਹੁਣ ਗਿਆਨਵਾਪੀ ਮਸਜਿਦ ਦਾ ਮਾਮਲਾ ਤੇਜ਼ੀ ਨਾਲ ਅੱਗੇ ਵਧੇਗਾ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋ ਸਕਦੀ ਹੈ ਅਤੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾ ਸਕਦਾ ਹੈ...
ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ
. . .  about 3 hours ago
ਚੰਡੀਗੜ੍ਹ, 25 ਮਈ-ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ ਕੀਤਾ ਗਿਆ। ਜਾਣਕਾਰੀ ਮੁਤਾਬਿਕ 425 ਕਰੋੜ ਰੁਪਏ ਦਾ ਫ਼ੰਡ ਜਾਰੀ ਕੀਤਾ...
ਖੁੱਲ੍ਹੇ ਬੋਰਵੈੱਲ ਨੂੰ ਲੈ ਕੇ ਮਾਨ ਸਰਕਾਰ ਸਖ਼ਤ, ਬੋਰਵੈੱਲ ਬੰਦ ਨਾ ਹੋਣ 'ਤੇ ਹੋਵੇਗੀ ਅਪਰਾਧਿਕ ਕਾਰਵਾਈ
. . .  about 3 hours ago
ਚੰਡੀਗੜ੍ਹ, 25 ਮਈ-ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਸੰਬੰਧੀ ਸਰਕਾਰ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਐਡਵਾਇਜ਼ਰੀ ਜਾਰੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੋਰਵੈੱਲ ਬੰਦ ਨਾ ਹੋਣ 'ਤੇ ਅਪਰਾਧਿਕ ਕਾਰਵਾਈ ਹੋਵੇਗੀ...
ਸੀ.ਟੀ.ਯੂ. ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਅਜਨਾਲਾ ਅੰਮ੍ਰਿਤਸਰ ਮਾਰਗ ਜਾਮ
. . .  about 4 hours ago
ਹਰਸ਼ ਛੀਨਾ, 25 ਮਈ (ਕੜਿਆਲ)-ਮਹਾਤਮਾ ਗਾਂਧੀ ਰੁਜ਼ਗਾਰ ਗਾਰੰਟੀ ਯੋਜਨਾ ਤਹਿਤ ਕੰਮ ਕਰਦੇ ਕਾਮਿਆਂ ਵਲੋਂ ਮਿਹਨਤਾਨਾ ਨਾ ਮਿਲਣ ਕਾਰਨ ਸੈਂਟਰਲ ਟਰੇਡ ਯੂਨੀਅਨ ਦੇ ਝੰਡੇ ਹੇਠ ਮਗਨਰੇਗਾ ਕਾਮਿਆਂ ਵਲੋਂ ਅਜਨਾਲਾ ਅੰਮ੍ਰਿਤਸਰ...
ਉੱਘੇ ਸਾਹਿਤਕਾਰ ਹਰਬੰਸ ਸਿੰਘ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
. . .  about 4 hours ago
ਧੂਰੀ, 25 ਮਈ (ਦੀਪਕ)-ਪੰਜਾਬੀ ਫ਼ਿਲਮਾਂ ਦੇ ਉੱਘੇ ਅਦਾਕਾਰ ਬੀਨੂੰ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਉੱਘੇ ਸਾਹਿਤਕਾਰ ਤੇ ਚਿੱਤਰਕਾਰ ਹਰਬੰਸ ਸਿੰਘ ਢਿੱਲੋਂ ਦਾ ਅੱਜ ਰਾਮਬਾਗ ਧੂਰੀ ਵਿਖੇ ਸੇਜ਼ਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਆਦਮਪੁਰ: ਸਰਕਾਰੀ ਸਕੂਲ ਸਾਹਮਣੇ ਨਵੀਂ ਆਬਾਦੀ 'ਚ ਚੱਲੀਆਂ ਗੋਲੀਆਂ
. . .  about 4 hours ago
ਆਦਮਪੁਰ, 25 ਮਈ (ਹਰਪ੍ਰੀਤ ਸਿੰਘ)- ਆਦਮਪੁਰ ਦੇ ਮੁਹੱਲਾ ਗਾਜ਼ੀਪੁਰ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਨਵੀਂ ਕਾਲੋਨੀ 'ਚ ਪੰਜ ਦੇ ਕਰੀਬ ਅਣਪਛਾਤਿਆਂ ਵਲੋਂ ਇਕ ਨੌਜਵਾਨ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ...
ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਸਰਕਾਰ 'ਤੇ ਕੱਸਿਆ ਤਨਜ਼
. . .  about 4 hours ago
ਨਵੀਂ ਦਿੱਲੀ, 25 ਮਈ-ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵਲੋਂ ਅੱਜ ਕਾਂਗਰਸ ਸਰਕਾਰ 'ਤੇ ਤਨਜ਼ ਕੱਸਿਆ ਗਿਆ ਹੈ। ਉਨ੍ਹਾਂ ਨੇ ਤਨਜ਼ ਕਸਦਿਆਂ ਕਿਹਾ ਕਿ ਸਾਰੇ ਕਾਂਗਰਸ ਛੱਡ ਜਾਣਗੇ ਕਾਂਗਰਸ 'ਚ ਸਿਰਫ਼ ਮਾਂ, ਧੀ ਅਤੇ ਪੁੱਤਰ ਤਿੰਨ ਜਾਣੇ ਹੀ ਰਹਿ ਜਾਣਗੇ ਅਤੇ ਕਾਂਗਰਸ...
ਚਿੱਟੇ ਦਿਨ ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਕਟਾਰੀਆਂ, 25 ਮਈ (ਨਵਜੋਤ ਸਿੰਘ ਜੱਖੂ)- ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਇਕ ਨੌਜਵਾਨ ਦੀ ਚਿੱਟੇ ਦਿਨ ਗੋਲੀ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਮਰਜੀਤ ਸਿੰਘ ਦੀ ਲੜਕੀ ਮਹਿਕਪ੍ਰੀਤ ਕੌਰ ਨੇ ਦੱਸਿਆ...
ਬੈਰਕ 'ਚ ਨਜ਼ਰਬੰਦ ਹਵਾਲਾਤੀ ਨੇ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ, ਮਚੀ ਹਫੜਾ-ਦਫ਼ੜੀ
. . .  about 5 hours ago
ਫਰੀਦਕੋਟ, 25 ਮਈ (ਜਸਵੰਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਨਜ਼ਰਬੰਦ ਇਕ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢੀ ਹੈ। ਜੇਲ੍ਹ 'ਚ ਗੰਭੀਰ ਅਪਰਾਧਾਂ ਵਾਲੇ ਕੈਦੀਆਂ ਤੇ ਹਵਾਲਾਤੀਆਂ...
ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਕੀਤਾ ਜਾਰੀ
. . .  about 2 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸਟਰੇਸ਼ਨ...
ਬੇਭਰੋਸਗੀ ਮਤਾ ਪਾ ਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਨੂੰ ਕੀਤਾ ਲਾਂਭੇ
. . .  about 5 hours ago
ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅੱਜ 12 ਕੌਂਸਲਰਾਂ ਵਲੋਂ ਬੇਭਰੋਸਗੀ ਦਾ ਮਤਾ ਪਾ ਕੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਨੂੰ...
ਪਤੀ ਪਤਨੀ ਨੇ ਕੀਤੀ ਖ਼ੁਦਕੁਸ਼ੀ ਪੁਲਿਸ ਵਲੋਂ ਪੜਤਾਲ ਜਾਰੀ
. . .  about 5 hours ago
ਰਨਾਲਾ/ਰੂੜੇਕੇ ਕਲਾਂ, 25 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਰੂੜੇਕੇ ਕਲਾਂ ਦੇ ਵਸਨੀਕ ਸੁਖਵਿੰਦਰ ਰਾਮ 35 ਸਾਲ ਪੁੱਤਰ ਸ਼ਿੰਗਾਰਾ ਰਾਮ ਅਤੇ ਭੋਲੀ ਦੇਵੀ ਪਤਨੀ ਸੁਖਵਿੰਦਰ ਰਾਮ ਵਲੋਂ ਆਪਣੇ ਘਰ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ...
ਵੱਡੀ ਖ਼ਬਰ: ਹੁਣ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸੰਭਾਲਣਗੇ ਸਿਹਤ ਮੰਤਰੀ ਦਾ ਮਹਿਕਮਾ
. . .  about 5 hours ago
ਚੰਡੀਗੜ੍ਹ, 25 ਮਈ (ਗੁਰਪ੍ਰੀਤ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਾਲ੍ਹੀ ਹੋਇਆ ਸਿਹਤ ਵਿਭਾਗ ਦਾ ਕੰਮਕਾਜ ਖ਼ੁਦ ਹੀ ਸੰਭਾਲਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਇਹ ਮੰਤਰਾਲਾ ਕਿਸੇ ਹੋਰ ਮੰਤਰੀ ਨੂੰ ਦੇਣ ਦੀ ਬਜਾਏ ਖ਼ੁਦ ਹੀ ਸੰਭਾਲਣਗੇ। ਹੁਣ ਸਿਹਤ ਵਿਭਾਗ ਦਾ ਕੰਮਕਾਜ ਮੁੱਖ ਮੰਤਰੀ ਦੀ ਨਿਗਰਾਨੀ ਹੇਠ ਹੀ ਹੋਵੇਗਾ।
ਕਪਿਲ ਸਿੱਬਲ ਨੇ ਛੱਡੀ ਕਾਂਗਰਸ, ਸਮਾਜਵਾਦੀ ਪਾਰਟੀ ਦੀ ਟਿਕਟ ’ਤੇ ਰਾਜ ਸਭਾ ਲਈ ਨਾਮਜ਼ਦਗੀ ਕਾਗਜ਼ ਭਰੇ
. . .  about 5 hours ago
ਲਖਨਊ, 25 ਮਈ-ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਿਕ ਅੱਜ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਂਗਰਸ ਦਾ ਪੱਲਾ ਛੱਡ ਸਿੱਬਲ ਨੇ ਸਮਾਜਵਾਦੀ ਪਾਰਟੀ...
ਓਡੀਸ਼ਾ : ਬੱਸ ਪਲਟਣ ਕਾਰਨ 6 ਲੋਕਾਂ ਦੀ ਮੌਤ
. . .  about 6 hours ago
ਓਡੀਸ਼ਾ , 25 ਮਈ - ਓਡੀਸ਼ਾ ਗੰਜਮ ਦੇ ਕਲਿੰਗਾ ਘਾਟ ਨੇੜੇ ਬੀਤੀ ਰਾਤ ਬੱਸ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਜ਼ਖ਼ਮੀ ਹੋ ਗਏ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552

ਪੰਜਾਬ / ਜਨਰਲ

2 ਥਾਣੇਦਾਰਾਂ ਸਮੇਤ 7 ਪੁਲਿਸ ਮੁਲਾਜ਼ਮਾਂ ਨੇ ਲਈ ਇਕ ਲੱਖ ਦੀ ਰਿਸ਼ਵਤ

ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ)-ਲੜਾਈ ਝਗੜੇ 'ਚ ਸੱਟਾਂ ਲੱਗਣ ਦੇ ਮਾਮਲੇ 'ਚ ਇਕ ਲੱਖ ਰੁਪਏ ਰਿਸ਼ਵਤ ਵਸੂਲਣ ਵਾਲੇ ਥਾਣਾ ਚਾਟੀਵਿੰਡ ਦੇ ਸੱਤ ਪੁਲਿਸ ਮੁਲਾਜਮਾਂ ਖ਼ਿਲਾਫ਼ ਵਿਜੀਲੈਂਸ ਵਲੋਂ ਕਾਰਵਾਈ ਕਰਦਿਆਂ ਭਿ੍ਸ਼ਟਾਚਾਰ ਰੋਕੂ ਐਕਟ ਅਧੀਨ ਪਰਚਾ ਦਰਜ ਕਰ ਲਿਆ ਗਿਆ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ 'ਤੇ ਨਿਹੰਗ ਸਿੰਘਾਂ ਨੇ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਸੁਲਤਾਨਪੁਰ ਲੋਧੀ, 1 ਦਸੰਬਰ (ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ...

ਪੂਰੀ ਖ਼ਬਰ »

ਸਾਬਕਾ ਸਿਹਤ ਮੰਤਰੀ ਤੇ ਡਿਪਟੀ ਸਪੀਕਰ ਸਤਪਾਲ ਗੋਸਾਈਾ ਦਾ ਦਿਹਾਂਤ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਡਿਪਟੀ ਸਪੀਕਰ ਸਤਪਾਲ ਗੋਸਾਈਾ (85) ਦਾ ਅੱਜ ਸ਼ਾਮ ਲੁਧਿਆਣਾ ਦੇ ਸੀ.ਐਮ.ਸੀ. ਹਸਪਤਾਲ ਵਿਖੇ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਪੋਤਰੇ ਅਮਿਤ ਗੋਸਾਈਾ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾ ਕੇ ਜਥਾ ਭਾਰਤ ਪੁੱਜਾ

ਅਟਾਰੀ, 1 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਉਪਰੰਤ ਸ਼ਰਧਾਲੂਆਂ ਦਾ ਜਥਾ ਅੱਜ ਵਾਹਗਾ-ਅਟਾਰੀ ਕੌਮਾਂਤਰੀ ਸਰਹੱਦ ਰਸਤੇ ਭਾਰਤ ਪੁੱਜਾ | ਭਾਰਤ ...

ਪੂਰੀ ਖ਼ਬਰ »

ਪੰਜਾਬ 'ਚ ਰੇਲ ਯਾਤਰਾ ਸਬੰਧੀ ਰੇਲਵੇ ਵਲੋਂ ਗੱਡੀਆਂ ਰੱਦ/ਵੰਡ /ਛੋਟੇ ਪੜਾਅ/ਰੇਲ ਦੀ ਸ਼ੁਰੂਆਤ ਸਬੰਧੀ ਅਹਿਮ ਫ਼ੈਸਲਾ

ਫ਼ਿਰੋਜ਼ਪੁਰ, 1 ਦਸੰਬਰ (ਕੁਲਬੀਰ ਸਿੰਘ ਸੋਢੀ)- ਰੇਲਵੇ ਵਿਭਾਗ ਵਲੋਂ ਲਗਾਤਾਰ ਜਾਰੀ ਕਿਸਾਨ ਅੰਦੋਲਨ ਦੇ ਕਾਰਨ ਪੰਜਾਬ ਵਿਚ ਆਉਣ ਤੇ ਜਾਣ ਵਾਲੀਆਂ ਰੇਲ ਗੱਡੀਆਂ ਦੇ ਰੱਦ/ਥੋੜੇ੍ਹ ਸਮੇਂ ਲਈ ਬੰਦ ਤੇ ਰੂਟ ਵਿਚ ਤਬਦੀਲੀ ਆਦਿ ਬਾਰੇ ਅਹਿਮ ਫ਼ੈਸਲਾ ਲੈ ਕੇ ਜਾਣਕਾਰੀ ਜਨਤਕ ...

ਪੂਰੀ ਖ਼ਬਰ »

ਆਈ. ਐਸ. ਆਈ. ਪਾਕਿ ਅੱਤਵਾਦੀਆਂ ਨੂੰ ਮੁਹੱਈਆ ਕਰਵਾ ਰਹੀ ਆਧੁਨਿਕ ਚੀਨੀ ਡਰੋਨ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਉੱਥੋਂ ਦੀ ਫੌਜ ਅਤੇ ਖ਼ੁਫੀਆ ਏਜੰਸੀ ਆਈ. ਐੱਸ. ਆਈ. ਵਲੋਂ ਪਾਕਿ ਆਧਾਰਿਤ ਅੱਤਵਾਦੀ ਸੰਗਠਨਾਂ ਨੂੰ ਚੀਨ ਦੇ ਬਣੇ ਆਧੁਨਿਕ ਡਰੋਨ ਵੱਡੇ ਪੱਧਰ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ | ਇਨ੍ਹਾਂ ਡਰੋਨਾਂ ਦੀ ਵਰਤੋਂ ਨਾ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਮੁੜ 'ਆਪ' 'ਚ ਸ਼ਾਮਿਲ

ਨਵੀਂ ਦਿੱਲੀ, 1 ਦਸੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਮੁੜ 'ਆਪ' 'ਚ ਸ਼ਾਮਿਲ ਹੋ ਗਏ ਹਨ | ਜ਼ਿਕਰਯੋਗ ਹੈ ਕਿ ਵਿਧਾਇਕ ਸੰਦੋਆ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੱਤਾਧਾਰੀ ਕਾਂਗਰਸ ਪਾਰਟੀ ਵਿਚ ਚਲੇ ਗਏ ਸਨ, ਜਿਸ ...

ਪੂਰੀ ਖ਼ਬਰ »

ਔਰਤ ਨੇ ਤਿੰਨ ਬੱਚਿਆਂ ਸਮੇਤ ਨਿਗਲਿਆ ਜ਼ਹਿਰ, ਇਕ ਬੱਚੀ ਦੀ ਮੌਤ

ਫਗਵਾੜਾ, 1 ਦਸੰਬਰ (ਹਰੀਪਾਲ ਸਿੰਘ, ਅਸ਼ੋਕ ਵਾਲੀਆ)-ਫਗਵਾੜਾ ਦੇ ਨੇੜਲੇ ਪਿੰਡ ਮਲਕਪੁਰ ਵਿਖੇ ਇਕ ਔਰਤ ਵਲੋਂ ਭੇਦਭਰੀ ਹਾਲਤ ਵਿਚ ਆਪਣੇ ਤਿੰਨ ਬੱਚਿਆਂ ਸਮੇਤ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ, ਜਿਸ ਦੇ ਚੱਲਦੇ 12 ਸਾਲਾ ਲੜਕੀ ਦੀ ਮੌਤ ਹੋ ਗਈ ਜਦਕਿ ਬਾਕੀਆਂ ਦੀ ਹਾਲਤ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ ਕਰਕੇ ਹਵਾਈ ਜਹਾਜ਼ ਕੰਪਨੀਆਂ ਨੇ ਕਈ ਗੁਣਾਂ ਕਿਰਾਏ ਵਧਾਏ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ, ਹਰਿਆਣਾ ਤੇ ਹੋਰ ਸੂਬਿਆਂ ਦੇ ਕਿਸਾਨ ਦਿੱਲੀ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਘੇਰ ਕੇ ਬੈਠੇ ਹਨ, ਜਿਸ ਕਰਕੇ ਬਹੁ ਗਿਣਤੀ ਯਾਤਰੀ ਪੰਜਾਬ ਤੋਂ ਦਿੱਲੀ ਜਾਣ ਲਈ ਹਵਾਈ ਜਹਾਜ਼ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਲਾਨਾ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 1 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਬੁੱਢਾ ਦਲ ਦੇ 7ਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ 'ਚ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ...

ਪੂਰੀ ਖ਼ਬਰ »

ਟਿਕਰੀ ਧਰਨੇ 'ਚ ਜਿਊਾਦੇ ਸੜੇ ਜਨਕ ਰਾਜ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ

ਮਾਨਸਾ, 1 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਮੰਗਾਂ ਨਾ ਮੰਨਣ ਕਰਕੇ 29 ਨਵੰਬਰ ਨੂੰ ਬਹਾਦਰਗੜ੍ਹ ਨੇੜੇ ਧਰਨੇ ਦੌਰਾਨ ਕਾਰ ਨੂੰ ਅਚਾਨਕ ਅੱਗ ਲੱਗਣ ਕਾਰਨ ਮੌਤ ਦੇ ਮੂੰਹ 'ਚ ਜਾ ਪਏ ਜਨਕ ਰਾਜ ਦਾ ਤੀਜੇ ਦਿਨ ਵੀ ਸਸਕਾਰ ਕਰਨ ਲਈ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਅੱਜ ਹੋਵੇਗੀ 29ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਆਰੰਭਤਾ

ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰਵਾਸੀ ਸੰਤ ਬਾਬਾ ਸੁੱਚਾ ਸਿੰਘ ਵਲੋਂ ਗੁਰਮਤਿ ਸੰਗੀਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ 29ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਗੁਰਦੁਆਰਾ ਗੁਰ ਗਿਆਨ ...

ਪੂਰੀ ਖ਼ਬਰ »

ਪੰਜਾਬ ਤੋਂ ਸੈਂਕੜੇ ਅਧਿਆਪਕ ਅੱਜ ਦਿੱਲੀ ਲਈ ਹੋਣਗੇ ਰਵਾਨਾ

ਸੰਗਰੂਰ, 1 ਦਸੰਬਰ (ਧੀਰਜ ਪਸ਼ੌਰੀਆ)-ਪੰਜਾਬ ਤੋਂ ਸੈਂਕੜੇ ਅਧਿਆਪਕਾਂ ਦਾ ਕਾਫ਼ਲਾ 2 ਦਸੰਬਰ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਅਗਵਾਈ ਵਿਚ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਦਿੱਲੀ ਰਵਾਨਾ ਹੋਵੇਗਾ | ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

15 ਦਿਨ ਤੱਕ ਹੋਰ ਰਹਿੰਦੇ ਲੋਕਾਂ ਨੂੰ ਮਿਲੇਗੀ ਕੇਂਦਰ ਤੋਂ ਮਿਲਦੀ ਮੁਫਤ ਕਣਕ

ਜਲੰਧਰ, 1 ਦਸੰਬਰ (ਸ਼ਿਵ ਸ਼ਰਮਾ)-ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਆਉਣ ਵਾਲੇ 15 ਦਿਨਾਂ ਤੱਕ ਮੁਫ਼ਤ ਅਨਾਜ ਦਿੱਤਾ ਜਾ ਸਕੇਗਾ | ਕੇਂਦਰ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਮਾਰਚ ਤੋਂ ਬਾਅਦ ਦੇਸ਼ ਦੇ 80 ਕਰੋੜ ਰਾਸ਼ਨ ਕਾਰਡ ਵਾਲੇ ...

ਪੂਰੀ ਖ਼ਬਰ »

ਪਾਕਿਸਤਾਨੀ ਫ਼ਰੰਟੀਅਰ ਕੋਰ ਨੇ ਪਸ਼ਤੂਨ ਨਾਗਰਿਕਾਂ 'ਤੇ ਚਲਾਈ ਗੋਲੀ-ਇਕ ਦੀ ਮੌਤ, ਛੇ ਜ਼ਖ਼ਮੀ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ਰੰਟੀਅਰ ਕੋਰ (ਐਫ. ਸੀ.) ਨੇ ਇਕ ਵਾਰ ਫਿਰ ਚਮਨ-ਸਪਿਨਬੋਲਡਕ (ਅਫ਼ਗਾਨਿਸਤਾਨ-ਪਾਕਿਸਤਾਨ) ਸਰਹੱਦ ਦੇ ਗੇਟ 'ਤੇ ਪਸ਼ਤੂਨ ਨਾਗਰਿਕਾਂ 'ਤੇ ਗੋਲੀਆਂ ਚਲਾਈਆਂ, ਜਿਸ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ | ਦੱਸਿਆ ਜਾ ਰਿਹਾ ਕਿ ਪਸ਼ਤੂਨ ਵਪਾਰੀ ਚਮਨ-ਸਪਿਨਬੋਲਕ ਸਰਹੱਦੀ ਗੇਟ ਰਾਹੀਂ ਆਪਣੇ ਮਾਲ ਨਾਲ ਪੈਦਲ ਸਰਹੱਦ ਪਾਰ ਕਰਦੇ ਹਨ | ਲੰਘੇ ਦਿਨ ਕੁਝ ਪਾਕਿਸਤਾਨੀ ਫ਼ਰੰਟੀਅਰ ਕੋਰ ਅਧਿਕਾਰੀਆਂ ਵਲੋਂ ਵਪਾਰੀਆਂ ਨੂੰ ਸਰਹੱਦ ਪਾਰ ਕਰਨ ਤੋਂ ਰੋਕਣ ਤੋਂ ਬਾਅਦ ਉੱਥੇ ਆਪਸੀ ਤਕਰਾਰ ਸ਼ੁਰੂ ਹੋ ਗਈ | ਜਿਸ ਦੇ ਬਾਅਦ ਸਰਹੱਦ ਦੇ ਫ੍ਰੈਂਡਸ਼ਿਪ ਗੇਟ 'ਤੇ ਪਸ਼ਤੂਨ ਵਪਾਰੀਆਂ ਨੇ ਇਕੱਠੇ ਹੋ ਕੇ ਪ੍ਰਦਰਸ਼ਨ ਕਰਦਿਆਂ ਜਦੋਂ ਸੁਰੱਖਿਆ ਕਰਮਚਾਰੀਆਂ ਨੂੰ ਗੇਟ ਖੋਲ੍ਹਣ ਦੀ ਅਪੀਲ ਕੀਤੀ ਤਾਂ ਉੱਥੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਵਲੋਂ ਗੋਲੀਆਂ ਚਲਾਉਣ ਨਾਲ ਇਕ ਪਸ਼ਤੂਨ ਨਾਗਰਿਕ ਮੌਕੇ 'ਤੇ ਮਾਰਿਆ ਗਿਆ | ਬਾਅਦ 'ਚ ਸਥਿਤੀ ਹਿੰਸਕ ਹੋ ਗਈ ਅਤੇ ਪਸ਼ਤੂਨ ਵਪਾਰੀਆਂ ਵਲੋਂ ਗੇਟ ਦੇ ਨੇੜੇ ਕਰਮਚਾਰੀਆਂ 'ਤੇ ਪੱਥਰ ਅਤੇ ਟਾਇਰਾਂ ਨੂੰ ਅੱਗ ਲਗਾ ਕੇ ਹਮਲਾ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਰਾਜ ਚੋਣ ਕਮਿਸ਼ਨ ਵਲੋਂ ਮਿਊਾਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ

ਚੰਡੀਗੜ੍ਹ, 1 ਦਸੰਬਰ (ਅਜੀਤ ਬਿਊਰੋ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਪੱਤਰ ਜਾਰੀ ਕਰਕੇ ਸੂਬੇ ਦੀਆਂ ਮਿਊਾਸੀਪਲ ਕਾਰਪੋਰੇਸ਼ਨ, ਮਿਊਾਸੀਪਲ ਕੌਾਸਲ ਅਤੇ ਨਗਰ ਪੰਚਾਇਤਾਂ ਦੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 630 ਨਵੇਂ ਮਾਮਲੇ, 14 ਮੌਤਾਂ

ਚੰਡੀਗੜ੍ਹ, 1 ਦਸੰਬਰ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 14 ਹੋਰ ਮੌਤਾਂ ਹੋ ਗਈਆਂ, ਉੱਥੇ 812 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 630 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 14 ...

ਪੂਰੀ ਖ਼ਬਰ »

ਲਾਹੌਰ 'ਚ ਨਾਸਿਰ ਬਾਗ਼ ਬਾਹਰ ਲਗਾਈ ਲਾਲਾ ਲਾਜਪਤ ਰਾਏ ਨਾਲ ਸਬੰਧਿਤ ਤਖ਼ਤੀ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਭਗਤ ਸਿੰਘ ਮੈਮੋਰੀਅਲ ਫਾਊਾਡੇਸ਼ਨ ਪਾਕਿਸਤਾਨ ਦੇ ਉਦਮਾਂ ਸਦਕਾ ਪਾਕਿ ਸਰਕਾਰ ਵਲੋਂ ਲਾਹੌਰ ਦੀ ਮਾਲ ਰੋਡ 'ਤੇ ਟਾਊਨ ਹਾਲ ਦੇ ਸਾਹਮਣੇ ਨਾਸਿਰ ਬਾਗ਼ ਦੀ ਮੁੱਖ ਦੀਵਾਰ 'ਤੇ ਲਾਲਾ ਲਾਜਪਤ ਰਾਏ ਨਾਲ ਸਬੰਧਤ ਤਖ਼ਤੀ ਲਗਾਈ ਗਈ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਦੀ ਸਾਜਿਸ਼ ਵਿਰੁੱਧ ਕੀਤਾ ਚੌਕਸ

ਚੰਡੀਗੜ੍ਹ, 1 ਦਸੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼ਾਂਤੀਪੂਰਨ ਢੰਗ ਨਾਲ ਰੋਸ ਮੁਜ਼ਾਹਰਾ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਫ਼ੇਲ੍ਹ ਹੋਣ ਦਾ ਠੀਕਰਾ ਭਾਰਤ ਸਰਕਾਰ 'ਤੇ ਭੰਨਿਆ ਤੇ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਕਿਸਾਨਾਂ ਦੇ ਅੰਦੋਲਨ ਨੂੰ ...

ਪੂਰੀ ਖ਼ਬਰ »

ਕਿਸਾਨੀ ਘੋਲ ਨਾਲ ਪਹਿਲੇ ਦਿਨ ਤੋਂ ਚਟਾਨ ਵਾਂਗ ਖੜ੍ਹਾ ਹਾਂ-ਇਯਾਲੀ

ਮੁੱਲਾਂਪੁਰ-ਦਾਖਾ, 1 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨਕਾਰੀ ਕਿਸਾਨਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀ ਘੇਰਾਬੰਦੀ ਕਰਨ ਤੋਂ ਬਿਨਾਂ ਕਿਸਾਨਾਂ ਅਤੇ ਮਜਦੂਰਾਂ ਕੋਲ ਕੋਈ ਚਾਰਾ ਨਹੀਂ ਸੀ ਕਿਉਂਕਿ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਸੰਗਠਨਾਂ ਦੀ ਲੀਡਰਸ਼ਿਪ ਆਰ.ਐਸ.ਐਸ. ਤੇ ਭਾਜਪਾ ਦੇ ਛੱਲ-ਕਪਟਾਂ ਤੋਂ ਸੁਚੇਤ ਰਹੇ-ਦਲ ਖ਼ਾਲਸਾ

ਅੰਮਿ੍ਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਕਿ ਉਨ੍ਹਾਂ ਦੀ ਸਰਕਾਰ ਦੇ ਇਰਾਦੇ ਗੰਗਾ ਵਾਂਗ ਪਵਿੱਤਰ ਹਨ, 'ਤੇ ਸਖ਼ਤ ਟਿੱਪਣੀ ਕਰਦਿਆਂ ਤੇ ਕਿਸਾਨ ਸੰਗਠਨਾਂ ਦੀ ਲੀਡਰਸ਼ਿਪ ਨੂੰ ਆਰ. ਐਸ. ਐਸ. ਤੇ ...

ਪੂਰੀ ਖ਼ਬਰ »

ਮੰਗਾਂ ਨਾ ਮੰਨ ਕੇ ਅਤੇ ਸੰਘਰਸ਼ ਲਮਕਾ ਕੇ ਮੋਦੀ ਸਰਕਾਰ ਅੱਗ ਨਾਲ ਖੇਡ ਰਹੀ ਹੈ-ਕਾਮਰੇਡ ਤੱਗੜ

ਜਲੰਧਰ 1 ਦਸੰਬਰ (ਅਜੀਤ ਬਿਊਰੋ)-ਪੰਜਾਬ ਦੀ ਸਿਰਮੌਰ, ਜੁਝਾਰੂ ਅਤੇ ਜੇਤੂ ਇਤਿਹਾਸਕ ਕਿਸਾਨ ਸੰਘਰਸ਼ਾਂ ਦੀ ਵਾਰਸ ਕਿਸਾਨ ਜਥੇਬੰਦੀ, ਪੰਜਾਬ ਕਿਸਾਨ ਸਭਾ ਦੇ 22 ਸਾਲ ਜਨਰਲ ਸਕੱਤਰ ਰਹੇ ਅਤੇ ਸੀ.ਪੀ.ਆਈ. (ਐਮ) ਦੇ ਵਰਤਮਾਨ ਸੂਬਾ ਸਕੱਤਰ ਕਾਮਰੇਡ ਲਹਿੰਬਰ ਸਿੰਘ ਤੱਗੜ ਨੇ ...

ਪੂਰੀ ਖ਼ਬਰ »

ਖੱਟਰ ਸਰਕਾਰ ਵਲੋਂ ਕਿਸਾਨਾਂ 'ਤੇ ਕੀਤਾ ਤਸ਼ੱਦਦ ਅਤਿ ਨਿੰਦਣਯੋਗ-ਸੁਖਬੀਰ

ਨਾਭਾ, 1 ਦਸੰਬਰ (ਅਮਨਦੀਪ ਸਿੰਘ ਲਵਲੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਮੰਤਰੀ ਸੂਬੇ ਪੰਜਾਬ ਦੇ ਲੋਕਾਂ ਨੂੰ ਝੂਠੀ ਬਿਆਨਬਾਜ਼ੀ ਕਰ ਮੂਰਖ ਬਣਾ ਰਹੇ ਨੇ ਜਦੋਂ ਕਿ ਉਨ੍ਹਾਂ ਵਲੋਂ ਚੋਣ ਮੈਨੀਫੈਸਟੋ ਸਮੇਂ ਕੀਤੇ ਵਾਅਦੇ ਵੀ ਹੁਣ ਤੱਕ ਪੂਰੇ ਨਹੀਂ ਕੀਤੇ ...

ਪੂਰੀ ਖ਼ਬਰ »

ਆਰ.ਸੀ.ਐਫ. ਵਲੋਂ ਮੈਸਰਜ਼ ਰਾਈਟਸ ਲਿਮਟਿਡ ਨਾਲ ਸਮਝੌਤੇ 'ਤੇ ਦਸਤਖ਼ਤ

ਕਪੂਰਥਲਾ, 1 ਦਸੰਬਰ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਨੇ ਇਕ ਅਹਿਮ ਨੀਤੀਗਤ ਫ਼ੈਸਲਾ ਲੈਂਦਿਆਂ ਮੈਸਰਜ਼ ਰਾਈਟਸ ਲਿਮਟਿਡ ਨਾਲ ਇਕ ਸਮਝੌਤੇ 'ਤੇ ਦਸਤਖ਼ਤ ਕੀਤੇ ਹਨ, ਜਿਸ ਤਹਿਤ ਆਰ.ਸੀ.ਐਫ. ਨੂੰ ਪਹਿਲੀ ਵਾਰ ਸਾਮਾਨ ਸਪਲਾਈ ਕਰਨ ਵਾਲੀਆਂ ਫ਼ਰਮਾਂ ਦੀ ...

ਪੂਰੀ ਖ਼ਬਰ »

ਕੇਂਦਰ ਨੇ ਅੰਨਦਾਤੇ ਨੂੰ ਧੋਖਾ ਦਿੱਤਾ-ਪ੍ਰੋ: ਚੰਦੂਮਾਜਰਾ

ਅੰਮਿ੍ਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸਾਬਕਾ ਅਕਾਲੀ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ | ਪ੍ਰੋ: ਚੰਦੂਮਾਜਰਾ ਨੇ ਕਿਹਾ ...

ਪੂਰੀ ਖ਼ਬਰ »

ਬੇਨਜ਼ੀਰ ਭੁੱਟੋ ਦੀ ਧੀ ਆਸਿਫ਼ਾ ਵੀ ਰਾਜਨੀਤੀ 'ਚ ਉਤਰੀ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੀ ਧੀ ਆਸਿਫ਼ਾ ਵੀ ਰਾਜਨੀਤੀ 'ਚ ਦਾਖਲ ਹੋ ਗਈ ਹੈ | ਆਸਿਫ਼ਾ ਨੇ ਲੰਘੇ ਦਿਨ ਸੋਮਵਾਰ ਨੂੰ ਮੁਲਤਾਨ 'ਚ ਪਾਕਿਸਤਾਨ ਡੈਮੋਕ੍ਰੈਟਿਕ ਮੂਵਮੈਂਟ (ਪੀ. ਡੀ. ਐਮ.) ਦੀ ਰੈਲੀ ਨੂੰ ...

ਪੂਰੀ ਖ਼ਬਰ »

ਪ੍ਰਾਈਮ ਵੀਜ਼ਾ ਐਡਵਾਈਜ਼ਰ ਨੇ ਬਿਨਾਂ ਆਈਲਟਸ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਕੀਤੀ ਨਿਵੇਕਲੀ ਪਹਿਲ

ਧੂਰੀ, 1 ਦਸੰਬਰ (ਸੰਜੇ ਲਹਿਰੀ)-ਪ੍ਰਾਈਮ ਵੀਜ਼ਾ ਐਡਵਾਈਜ਼ਰ ਧੂਰੀ ਦੇ ਐਮ. ਡੀ. ਅੰਮਿ੍ਤਪਾਲ ਸਿੰਘ ਢੀਂਡਸਾ ਅਤੇ ਮਨਦੀਪ ਸਿੰਘ ਰਾਜੋਮਾਜਰਾ ਨੇ ਦੱਸਿਆ ਕਿ ਪ੍ਰਾਈਮ ਵੀਜ਼ਾ ਐਡਵਾਈਜ਼ਰ ਵਲੋਂ ਪਿੰਡ ਭੂਰਾ ਕੁੱਬਾ ਧਨੌਲਾ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਸੰਧੂ ਦੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :

ਕਿਸਾਨੀ ਹਿੱਤਾਂ ਦਾ ਰਖਵਾਲਾ ਨੱਥਾ ਸਿੰਘ ਸੰਧੂ

ਫ਼ਿਰੋਜ਼ਪੁਰ- ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਿਸਾਨ ਹਿੱਤਾਂ ਦੀ ਰਖਵਾਲੀ ਲਈ ਕਿਸਾਨਾਂ ਨੂੰ ਲਾਮਬੰਦ ਤੇ ਜਥੇਬੰਦ ਕਰਨ 'ਚ ਸੰਧੂ ਪਰਿਵਾਰ ਦੀ ਵੱਡੀ ਭੂਮਿਕਾ ਰਹੀ ਹੈ | ਜ਼ਿਲ੍ਹਾ ਫ਼ਿਰੋਜ਼ਪੁਰ ਦੇ ਇਸ ਉੱਘੇ ਸੰਧੂ ਪਰਿਵਾਰ ਦੇ ਮੁਖੀ ਅਤੇ ਸਮਾਜ ਸੇਵੀ ਨੱਥਾ ਸਿੰਘ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ 'ਚ ਰਸਾਲਾ 'ਸਰਬੱਤ ਦਾ ਭਲਾ' ਜਾਰੀ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮਾਂ ਦੌਰਾਨ ਦਿਆਲ ਸਿੰਘ ਰਿਸਰਚ ਐਾਡ ਕਲਚਰਲ ਫੋਰਮ ਲਾਹੌਰ ਵਲੋਂ ਪ੍ਰਕਾਸ਼ਿਤ ਪੰਜਾਬੀ ਤਿਮਾਹੀ ...

ਪੂਰੀ ਖ਼ਬਰ »

ਹਾਈਕੋਰਟ ਨੇ ਪਿੰਡ ਸਿਉਂਕ ਦੀ ਜ਼ਮੀਨ ਦੀ ਕਥਿਤ ਘਪਲੇਬਾਜ਼ੀ ਮਾਮਲੇ 'ਚ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੰਡੀਗੜ੍ਹ, 1 ਦਸੰਬਰ (ਬਿ੍ਜੇਂਦਰ ਗੌੜ)-ਮੋਹਾਲੀ ਦੇ ਪਿੰਡ ਸਿਉਂਕ ਵਿਚ ਵੱਡੇ ਪੱਧਰ 'ਤੇ ਕਥਿਤ ਤੌਰ 'ਤੇ ਹੋਏ ਜ਼ਮੀਨ ਦੇ ਘਪਲੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਦੀ ਜਾਂਚ ਵਿਚ ਬੀਤੇ 3 ਸਾਲਾਂ ਤੋਂ ਕੋਈ ਕਾਰਵਾਈ ਨਾ ਹੁੰਦੀ ਦੇਖ ਪਿੰਡ ਦੇ ਵਸਨੀਕ ਹਰਜੀਤ ਸਿੰਘ ਨੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਦਾ ਕੀਤਾ ਬਾਈਕਾਟ

ਜਲੰਧਰ, 1 ਦਸੰਬਰ (ਮੇਜਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰੀ ਮੰਤਰੀਆਂ ਵਲੋਂ ਬੁਲਾਈ ਮੀਟਿੰਗ ਵਿਚ ਨਾ ਜਾਣ ਦਾ ਫ਼ੈਸਲਾ ਕੀਤਾ ਹੈ ਤੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਗੱਲਬਾਤ ਲਈ ਸਿਰਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਸੱਦਾ ਦੇਣਾ ਸੰਘਰਸ਼ 'ਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ 'ਚ ਮਨਾਵੇਗਾ 100ਵਾਂ ਸਥਾਪਨਾ ਦਿਵਸ

ਸ੍ਰੀ ਅਨੰਦਪੁਰ ਸਾਹਿਬ, 1 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼ੋ੍ਰਮਣੀ ਅਕਾਲੀ ਦਲ (ਬਾਦਲ) ਵਲੋਂ ਆਪਣਾ 100ਵਾਂ ਸਥਾਪਨਾ ਦਿਵਸ ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਇਸ ਮੌਕੇ 12 ਦਸੰਬਰ ਤੋਂ 14 ਦਸੰਬਰ ...

ਪੂਰੀ ਖ਼ਬਰ »

ਕੈਪਟਨ ਨੇ ਦਿੱਲੀ ਸਰਕਾਰ ਵਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫ਼ਿਕੇਸ਼ਨ 'ਤੇ ਪ੍ਰਗਟਾਈ ਹੈਰਾਨੀ

ਚੰਡੀਗੜ੍ਹ, 1 ਦਸੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਦੇ ਕਿਸਾਨੀ ਪ੍ਰਦਰਸ਼ਨ ਬਾਰੇ ਦੋਗਲੇਪਣ ਰਵੱਈਏ ਉਤੇ ਹੈਰਾਨੀ ਜ਼ਾਹਿਰ ਕਰਦਿਆਂ ਕਿਹਾ ਕਿ ਸੰਕਟ ਦੌਰਾਨ ਖ਼ਤਰਨਾਕ ਖੇਤੀ ਕਾਨੂੰਨਾਂ ਨੂੰ ਸ਼ਰਮਨਾਕ ਤਰੀਕੇ ਨਾਲ ...

ਪੂਰੀ ਖ਼ਬਰ »

ਗੌਹਰ ਖ਼ਾਨ ਤੇ ਜ਼ੈਦ 25 ਨੂੰ ਵਿਆਹ ਬੰਧਨ 'ਚ ਬੱਝਣਗੇ

ਮੁੰਬਈ, 1 ਦਸੰਬਰ (ਏਜੰਸੀ)-ਬਾਲੀਵੁੱਡ ਅਦਾਕਾਰਾ ਗੌਹਰ ਖ਼ਾਨ ਤੇ ਡਾਂਸਰ ਜ਼ੈਦ ਦਰਬਾਰ ਨੇ ਆਪਣੇ ਰਿਸ਼ਤੇ ਨੂੰ ਅਗਲੇ ਪੜਾਅ 'ਤੇ ਲਿਜਾਣ ਦਾ ਫੈਸਲਾ ਕੀਤਾ ਹੈ ਤੇ ਦੋਹਾਂ ਨੇ 25 ਦਸੰਬਰ ਆਪਣੇ ਵਿਆਹ ਦੀ ਤਰੀਕ ਦਾ ਐਲਾਨ ਕੀਤਾ ਹੈ | ਦੋਵਾਂ ਦੀ ਪਿਛਲੇ ਮਹੀਨੇ ਮੰਗਣੀ ਹੋਈ ਸੀ | ...

ਪੂਰੀ ਖ਼ਬਰ »

ਨੀਰਵ ਮੋਦੀ ਦੀ ਹਿਰਾਸਤ 'ਚ 29 ਦਸੰਬਰ ਤੱਕ ਵਾਧਾ

ਲੰਡਨ, 1 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇਥੋਂ ਦੀ ਇਕ ਅਦਾਲਤ ਨੇ ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਮਾਮਲੇ 'ਚ ਮੁਲਜ਼ਮ ਭਗੌੜੇ ਹੀਰਾ ਵਪਾਰੀ ਨੀਰਵ ਮੋਦੀ ਦੀ ਹਿਰਾਸਤ ਮੰਗਲਵਾਰ ਨੂੰ 29 ਦਸੰਬਰ ਤਕ ਵਧਾ ਦਿੱਤੀ¢ ਅਦਾਲਤ ਨੇ ਨੀਰਵ ਮੋਦੀ ਦੀ ਸੁਪਰਦਗੀ ਸਬੰਧੀ ...

ਪੂਰੀ ਖ਼ਬਰ »

ਸੰਨੀ ਦਿਓਲ ਨੂੰ ਹੋਇਆ ਕੋਰੋਨਾ

ਸ਼ਿਮਲਾ, 1 ਦਸੰਬਰ (ਪੀ. ਟੀ. ਆਈ.)-ਬਾਲੀਵੁੱਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਹਿਮਾਚਲ ਪ੍ਰਦੇਸ਼ ਦੇ ਸਿਹਤ ਸਕੱਤਰ ਅਮਿਤਾਬ ਅਵਸਥੀ ਨੇ ਦੱਸਿਆ ਕਿ ਕੁਝ ਦਿਨਾਂ ਤੋਂ ਕੁੱਲੂ ਜ਼ਿਲ੍ਹੇ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX