ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਦਾ ਸਾਬਕਾ ਮੰਤਰੀ ਸੇਖੋਂ ਤੇ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਪ੍ਰਧਾਨ ਮਾਨ ਵਲੋਂ ਸਨਮਾਨ

ਫ਼ਿਰੋਜ਼ਪੁਰ, 1 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਮ ਕਮੇਟੀ ਦੇ ਨਵੇਂ ਬਣੇ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਦੀ ਨਿਯੁਕਤੀ ਦਾ ਜਿੱਥੇ ਚੁਫੇਰਿਓਾ ਸਵਾਗਤ ਹੋ ਰਿਹਾ ਹੈ, ਉਥੇ ਸ਼ੇਰਖਾਂ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ | ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਕੌਰ ਕਮੇਟੀ ਮੈਂਬਰ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਵਰਦੇਵ ਸਿੰਘ ਨੋਨੀ ਮਾਨ ਆਦਿ ਜਥੇਬੰਦਕ ਆਗੂਆਂ ਵਲੋਂ ਸ਼ੋ੍ਰਮਣੀ ਕਮੇਟੀ ਅੰਤਿ੍ਮ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਨੂੰ ਵਧਾਈਆਂ ਦਿੰਦੇ ਹੋਏ ਜਿੱਥੇ ਲੱਡੂ ਖੁਆ ਕੇ ਮੂੰਹ ਮਿੱਠਾ ਕਰਵਾਇਆ, ਉਥੇ ਪੰਥ ਦੇ ਪਸਾਰ ਅਤੇ ਵਿਸਥਾਰ ਲਈ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ | ਜਥੇਦਾਰ ਸ਼ੇਰਖਾਂ ਨੇ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਵਾਇਆ ਕਿ ਉਹ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੌਾਪੀਆਂ ਗਈਆਂ ਜ਼ਿੰਮੇਵਾਰੀਆਂ 'ਤੇ ਖਰਾ ਉੱਤਰਨ ਲਈ ਦਿਨ-ਰਾਤ ਪੰਥ ਦੀ ਸੇਵਾ ਨੂੰ ਸਮਰਪਿਤ ਰਹਿ ਧਰਮ ਦਾ ਪ੍ਰਚਾਰ ਕਰਨਗੇ | ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ, ਸਤਪਾਲ ਸਿੰਘ ਤਲਵੰਡੀ ਮੈਂਬਰ ਸ਼ੋ੍ਰਮਣੀ ਕਮੇਟੀ, ਮਾਸਟਰ ਗੁਰਨਾਮ ਸਿੰਘ ਪੀ.ਏ ਟੂ ਜਨਮੇਜਾ ਸਿੰਘ ਸੇਖੋਂ, ਜਸਵਿੰਦਰ ਸਿੰਘ ਸੰਧੂ ਬੂਟੇਵਾਲਾ, ਸੰਜੂ ਪ੍ਰਧਾਨ ਸਰਕਲ ਅਕਾਲੀ ਦਲ, ਹਰਪ੍ਰੀਤ ਸਿੰਘ ਸ਼ੇਰਖਾਂ, ਚਮਕੌਰ ਸਿੰਘ ਟਿੱਬੀ ਪ੍ਰਧਾਨ ਸਰਕਲ ਅਕਾਲੀ ਦਲ, ਜੋਗਾ ਸਿੰਘ ਮੁਰਕਵਾਲਾ ਸਾਬਕਾ ਚੇਅਰਮੈਨ, ਜਸਵੀਰ ਸਿੰਘ ਜੱਸਾ ਉਸਮਾਨ ਵਾਲਾ ਪ੍ਰਧਾਨ ਸਰਕਲ ਅਕਾਲੀ ਦਲ, ਲਖਬੀਰ ਸਿੰਘ ਉੱਪਲ ਵਕੀਲਾਂ ਵਾਲੀ, ਬਲਵਿੰਦਰ ਸਿੰਘ ਵਸਤੀ ਰਾਮ ਲਾਲ, ਭਗਵੰਤ ਸਿੰਘ ਨਵਾਂ ਜਮਸ਼ੇਰ, ਭਗਵਾਨ ਸਿੰਘ ਉੱਪਲ ਸਾਬਕਾ ਸਰਪੰਚ, ਗੁਰਮੁਖ ਸਿੰਘ, ਰਸ਼ਪਾਲ ਸਿੰਘ ਹਾਜੀਵਾਲਾ, ਹਰਮੀਤ ਸਿੰਘ ਸੰਧੂ ਖਾਈ, ਦਰਸ਼ਨ ਸਿੰਘ, ਸੁਖਮਿੰਦਰ ਸਿੰਘ ਲਾਡੂ, ਅਮਨਜੀਤ ਸਿੰਘ ਏ.ਸੀ. ਵਾਲੇ, ਗੁਰਨਿਸ਼ਾਨ ਸਿੰਘ, ਗੁਰਵਿੰਦਰ ਸਿੰਘ ਸੋਢੇਵਾਲਾ ਆਦਿ ਨੇ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਨੂੰ ਵਧਾਈਆਂ ਦਿੰਦੇ ਹੋਏ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ |

ਖ਼ਬਰ ਸ਼ੇਅਰ ਕਰੋ

 

 

ਕੋਵਿਡ-19 ਵੀ ਨਾ ਰੋਕ ਸਕਿਆ ਵਿਧਾਇਕ ਪਿੰਕੀ ਦੀ ਵਿਕਾਸ ਮੁਹਿੰਮ

ਫ਼ਿਰੋਜ਼ਪੁਰ, 1 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸਰਹੱਦੀ ਤੇ ਦਰਿਆਈ ਮਾਰਾਂ ਸਮੇਂ-ਸਮੇਂ ਪੈਣ ਕਾਰਨ ਪਛੜੇਪਣ ਦਾ ਸ਼ਿਕਾਰ ਹੋਏ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਅੰਦਰ ਬਹੁਪੱਖੀ ਵਿਕਾਸ ਕਰਵਾਉਣ ਲਈ ਸਰਕਾਰ ਕੋਲੋਂ ਵੱਡੇ-ਵੱਡੇ ਵਿਕਾਸ ਪ੍ਰੋਜੈਕਟ ਮਨਜ਼ੂਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਏਡਜ਼ ਦਿਵਸ ਮਨਾਇਆ

ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)- ਸਰਹੱਦੀ ਪਿੰਡ ਬਾਰੇ ਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਏਡਜ਼ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਪਿ੍ੰਸੀਪਲ ਵਿਨੀਤ ਬਾਲਾ ਦੇ ਭਾਸ਼ਣ ਨਾਲ ਹੋਈ | ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਹਰ ਬਿਮਾਰੀ ਦਾ ...

ਪੂਰੀ ਖ਼ਬਰ »

ਮੁੱਦਕੀ ਦੇ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਮੁੱਦਕੀ, 1 ਦਸੰਬਰ (ਭੁਪਿੰਦਰ ਸਿੰਘ)- ਅੱਜ ਕਿਸਾਨ ਆਗੂਆਂ ਦਾ ਇਕ ਜਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਦੇ ਪ੍ਰਧਾਨ ਸਤਨਾਮ ਸਿੰਘ ਬਾਸੀ ਤੇ ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਇਆ | ...

ਪੂਰੀ ਖ਼ਬਰ »

ਕਿਸਾਨ ਦਾ ਪੁੱਤ ਹੋਣ ਨਾਤੇ ਸਭ ਤੋਂ ਪਹਿਲਾ ਫ਼ਰਜ਼ ਕਿਸਾਨ ਅੰਦੋਲਨ ਵਿਚ ਕਿਸਾਨਾਂ ਦੇ ਨਾਲ ਖੜ੍ਹਨਾ-ਮਲਕੀਤ ਥਿੰਦ

ਗੋਲੂ ਕਾ ਮੋੜ, 1 ਦਸੰਬਰ (ਸੁਰਿੰਦਰ ਸਿੰਘ ਪੁਪਨੇਜਾ)- ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਲੈ ਕੇ ਜਿੱਥੇ ਵੱਡੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਅੰਦੋਲਨ ਵਿਚ ਜਿੱਥੇ ਸੈਂਕੜੇ ਜਥੇਬੰਦੀਆਂ ਕਿਸਾਨਾਂ ਦੀ ਮਦਦ ਕਰਨ ...

ਪੂਰੀ ਖ਼ਬਰ »

ਸੇਖੋਂ ਪਰਿਵਾਰ ਕਿਸਾਨਾਂ ਦੀ ਹਰ ਤਰ੍ਹਾਂ ਨਾਲ ਮਦਦ ਕਰੇਗਾ- ਐਡਵੋਕੇਟ ਬਲਵੰਤ ਸੇਖੋਂ

ਫ਼ਿਰੋਜ਼ਪੁਰ, 1 ਦਸੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਕਚਹਿਰੀ ਦੇ ਸੀਨੀਅਰ ਵਕੀਲ ਬਲਵੰਤ ਸਿੰਘ ਸੇਖੋਂ ਨੇ ਦਿੱਲੀ ਦੀ ਦਹਿਲੀਜ਼ 'ਤੇ ਬੈਠੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਮਰਥਨ ਦਿੱਤਾ ਹੈ | ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਤਨੋ-ਮਨੋ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੇ ਹੱਕ 'ਚ ਤਹਿਸੀਲ ਕੰਪਲੈਕਸ 'ਚ ਅੱਜ ਰਹੇਗੀ ਮੁਕੰਮਲ ਹੜਤਾਲ-ਭੁੱਲਰ

ਫ਼ਿਰੋਜ਼ਪੁਰ, 1 ਦਸੰਬਰ (ਗੁਰਿੰਦਰ ਸਿੰਘ)- ਕਿਸਾਨ ਵਿਰੋਧੀ ਬਿੱਲਾਂ ਤੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਵਿਚ ਸਥਾਨਕ ਤਹਿਸੀਲ ਕੰਪਲੈਕਸ ਦੇ ਸਮੂਹ ਵਸੀਕਾ ਨਵੀਸ, ਵਕੀਲ, ਫੋਟੋ ...

ਪੂਰੀ ਖ਼ਬਰ »

ਮਾਹਮੂਜੋਈਆ ਟੋਲ ਪਲਾਜ਼ੇ ਤੋਂ ਦਿੱਲੀ ਧਰਨੇ 'ਚ ਸ਼ਾਮਿਲ ਹੋਣ ਲਈ ਹੋਰ ਕਿਸਾਨ ਹੋਏ ਰਵਾਨਾ

ਗੁਰੂਹਰਸਹਾਏ, 1 ਦਸੰਬਰ (ਹਰਚਰਨ ਸਿੰਘ ਸੰਧੂ)- ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਪੂਰੇ ਉਤਸ਼ਾਹ ਤੇ ਹੌਸਲੇ ਹੁਣ ਦਿੱਲੀ ਦੇ ਕਿਸਾਨ ਮੋਰਚੇ 'ਚ ਸ਼ਾਮਿਲ ਹੋਣ ਲਈ ਗੁਰੂਹਰਸਹਾਏ ਦੇ ਪਿੰਡਾਂ ਤੋਂ ਕਿਸਾਨ ਜਾਣੇ ਸ਼ੁਰੂ ਹੋ ਗਏ | ਭਾਵੇਂ ਪਹਿਲਾਂ ਵੀ ਕਈ ਕਿਸਾਨ ...

ਪੂਰੀ ਖ਼ਬਰ »

ਸਾਹਿਤ ਸਭਾ ਜ਼ੀਰਾ ਦੀ ਮੀਟਿੰਗ 'ਚ ਚੱਲਿਆ ਰਚਨਾਵਾਂ ਦਾ ਦੌਰ

ਜ਼ੀਰਾ, 1 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਜੀਵਨ ਮੱਲ ਸਕੂਲ ਜ਼ੀਰਾ ਵਿਖੇ ਸਾਹਿਤ ਸਭਾ ਦੀ ਇਕੱਤਰਤਾ ਪ੍ਰਧਾਨ ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ਪਹਿਲਾਂ ਸਾਹਿਤ ਸਭਾ ਜ਼ੀਰਾ ਦੇ ਮੈਂਬਰ ਅਤੇ ਪ੍ਰਸਿੱਧ ਗੀਤਕਾਰ ਮੁਖਤਿਆਰ ਸਿੰਘ ...

ਪੂਰੀ ਖ਼ਬਰ »

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਜੀਤ ਸਿੰਘ ਚਾਹਲ ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਫ਼ਿਰੋਜ਼ਪੁਰ, 1 ਦਸੰਬਰ (ਗੁਰਿੰਦਰ ਸਿੰਘ)- ਕਰੀਬ 26 ਸਾਲ ਯੁਵਕ ਸੇਵਾਵਾਂ ਵਿਭਾਗ ਵਿਚ ਬਤੌਰ ਸਹਾਇਕ ਡਾਇਰੈਕਟਰ ਸੇਵਾਵਾਂ ਨਿਭਾਉਣ ਵਾਲੇ ਜਗਜੀਤ ਸਿੰਘ ਚਾਹਲ ਦੀ ਸੇਵਾ ਮੁਕਤੀ 'ਤੇ ਫ਼ਿਰੋਜ਼ਪੁਰ ਦੇ ਸਕੂਲਾਂ/ਕਾਲਜਾਂ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਯੁਵਕ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਸਹਿਕਾਰੀ ਸਭਾ ਬਹਿਕ ਗੁੱਜਰਾਂ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਜ਼ੀਰਾ, 1 ਦਸੰਬਰ (ਮਨਜੀਤ ਸਿੰਘ ਢਿੱਲੋਂ)- ਦੀ ਬਹੁਮੰਤਵੀ ਸਹਿਕਾਰੀ ਸਭਾ ਬਹਿਕ ਗੁੱਜ਼ਰਾਂ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਇਜਲਾਸ ਬਹਾਦਰ ਸਿੰਘ ਸੈਕਟਰੀ ਦੀ ਦੇਖ-ਰੇਖ ਹੇਠ ਹੋਇਆ, ਜਿਸ ਦੌਰਾਨ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਕੋਟ ਕਰੋੜ ਕਲਾਂ ਟੋਲ ਪਲਾਜ਼ਾ ਦਾ ਘਿਰਾਓ 62ਵੇਂ ਦਿਨ ਵੀ ਜਾਰੀ

ਤਲਵੰਡੀ ਭਾਈ, 1 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਕਿਸਾਨ ਅੰਦੋਲਨ ਤਹਿਤ ਤਲਵੰਡੀ ਭਾਈ ਨੇੜੇ ਪਿੰਡ ਕੋਟ ਕਰੋੜ ਕਲਾਂ ਦੇ ਟੋਲ ਪਲਾਜ਼ਾ 'ਤੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਲਗਾਇਆ ਗਿਆ ਮੋਰਚਾ ਅੱਜ 62ਵਾ ਦਿਨ ਵੀ ਜਾਰੀ ਹੈ, ਜਿਸ ਤਹਿਤ ਅੱਜ ਇਕੱਤਰ ਹੋਏ ...

ਪੂਰੀ ਖ਼ਬਰ »

ਝਾੜੀ ਵਾਲਾ ਪਿੰਡ ਤੋਂ ਰਾਸ਼ਨ ਲੈ ਕੇ ਦਿੱਲੀ ਮੋਰਚੇ ਲਈ ਦੂਜਾ ਜਥਾ ਰਵਾਨਾ

ਗੁਰੂਹਰਸਹਾਏ, 1 ਦਸੰਬਰ (ਹਰਚਰਨ ਸਿੰਘ ਸੰਧੂ)- ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਲਾਏ ਪੱਕੇ ਮੋਰਚੇ 'ਚ ਸ਼ਾਮਿਲ ਹੋਣ ਲਈ ਜਿੱਥੇ ਪਹਿਲਾਂ ਹੀ ਗੁਰੂਹਰਸਹਾਏ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ...

ਪੂਰੀ ਖ਼ਬਰ »

ਲਾਕਡਾਊਨ ਦੌਰਾਨ ਬਦਲੀ ਸਰਕਾਰੀ ਹਾਈ ਸਕੂਲ ਪੀਰ ਇਸਮਾਈਲ ਖਾਂ ਫ਼ਿਰੋਜ਼ਪੁਰ ਦੀ ਨੁਹਾਰ

ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)- ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਪ੍ਰੇਰਨਾਦਾਇਕ ਅਗਵਾਈ ਸਦਕਾ ਸਰਕਾਰੀ ਹਾਈ ਸਕੂਲ ਪੀਰ ਇਸਮਾਈਲ ਖਾਂ ਅੱਜ ਸਮਾਰਟ ਸਕੂਲਾਂ ਦੀ ਸ਼੍ਰੇਣੀ ਵਿਚ ਦਾਖਲ ਹੋ ...

ਪੂਰੀ ਖ਼ਬਰ »

ਨਛੱਤਰ ਸਿੰਘ ਸਿੱਧੂ ਕਰਮੂਵਾਲਾ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਕੁੱਲਗੜ੍ਹੀ, 1 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਸਿੱਧੂ ਕਰਮੂਵਾਲਾ ਦੇ ਪਿਤਾ ਅਤੇ ਬਚਿੱਤਰ ਸਿੰਘ ਮੋਰ ਰੁਕਣਾ ਬੇਗੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਭਰਾ ਨਛੱਤਰ ਸਿੰਘ ਸਿੱਧੂ ਦੀ ਅੰਤਿਮ ਅਰਦਾਸ ...

ਪੂਰੀ ਖ਼ਬਰ »

ਸੀ. ਜੇ. ਐਮ. ਅਮਨ ਪ੍ਰੀਤ ਸਿੰਘ ਵਲੋਂ ਵਿਸ਼ਵ ਏਡਜ਼ ਦਿਵਸ 'ਤੇ ਸੈਮੀਨਾਰ

ਫ਼ਿਰੋਜ਼ਪੁਰ, 1 ਦਸੰਬਰ (ਰਾਕੇਸ਼ ਚਾਵਲਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐੱਸ. ਮੁਰਲੀਧਰਨ ਅਤੇ ਮੈਂਬਰ ਸਕੱਤਰ ਅਰੁਣ ਗੁਪਤਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਿਰਦੇਸ਼ਾਂ ਅਧੀਨ ਲੋਕਾਂ ਨੂੰ ਏਡਜ਼ ਵਰਗੀ ...

ਪੂਰੀ ਖ਼ਬਰ »

ਕੋਰੋਨਾ ਦੇ 3 ਹੋਰ ਆਏ ਮਾਮਲੇ

ਫ਼ਿਰੋਜ਼ਪੁਰ, 1 ਦਸੰਬਰ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੀ ਲਪੇਟ 'ਚ 3 ਹੋਰ ਜਣਿਆਂ ਦੇ ਆ ਜਾਣ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਦੇ ਖ਼ਾਤਮੇ ਲਈ ਸ਼ੱਕੀ ਵਿਅਕਤੀਆਂ ਦੇ ਕੀਤੇ ਜਾ ਰਹੇ ਟੈੱਸਟਾਂ ਦੌਰਾਨ ਅੱਜ 124 ਸੈਂਪਲ ...

ਪੂਰੀ ਖ਼ਬਰ »

ਕੈਪੀਟਲ ਬੈਂਕ ਨੇ ਖੋਲ੍ਹੀ ਮੱਲਾਂਵਾਲਾ ਖ਼ਾਸ ਵਿਖੇ 156ਵੀਂ ਬਰਾਂਚ

ਮੱਲਾਂਵਾਲਾ, 1 ਦਸੰਬਰ (ਗੁਰਦੇਵ ਸਿੰਘ)- ਕੈਪੀਟਲ ਸਮਾਲ ਫਾਈਨਾਂਸ ਬੈਂਕ ਦੀ ਮੱਲਾਂਵਾਲਾ ਖ਼ਾਸ ਵਿਖੇ ਬਰਾਂਚ ਦਾ ਉਦਘਾਟਨ ਰਿਜਨਲ ਬਿਜ਼ਨਸ ਹੈੱਡ ਕਮਲ ਟੰਡਨ ਵਲੋਂ ਕੀਤਾ ਗਿਆ | ਉਦਘਾਟਨ ਮੌਕੇ ਕਲੱਸਟਰ ਹੈੱਡ ਸ਼ਾਹਬਾਜ਼ ਸਿੰਘ ਸਮਰਾ ਅਤੇ ਕਲੱਸਟਰ ਹੈੱਡ ਵਿਕਰਮ ਕੋਚਰ ...

ਪੂਰੀ ਖ਼ਬਰ »

ਇੰਚਾਰਜ ਜ਼ਿਲ੍ਹਾ ਸੈਸ਼ਨ ਜੱਜ ਸਚਿਨ ਸ਼ਰਮਾ ਵਲੋਂ ਇਕ ਬਿਰਧ ਵਿਧਵਾ ਨੂੰ 2 ਲੱਖ ਦਾ ਮੁਆਵਜ਼ਾ

ਫ਼ਿਰੋਜ਼ਪੁਰ, 1 ਦਸੰਬਰ (ਰਾਕੇਸ਼ ਚਾਵਲਾ)- ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਚਿਨ ਸ਼ਰਮਾ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਪੰਜਾਬ ਪੀੜਤ ਮੁਆਵਜ਼ਾ 2017 ਤਹਿਤ ਇਕ 56 ਵਰਿ੍ਹਆਂ ਦੀ ਬਿਰਧ ਵਿਧਵਾ ਗੁਰਵੰਤ ਕੌਰ ਨੂੰ 2 ਲੱਖ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੁੱਲਗੜ੍ਹੀ, 1 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਪਿੰਡ ਕੁੱਲਗੜ੍ਹੀ ਦੇ ਗੁਰਦੁਆਰਾ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮੇਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਦਵਿੰਦਰ ਸਿੰਘ ਜੰਗ ਵਲੋਂ ਕਿਸਾਨ ਆਗੂਆਂ ਨੂੰ ਸਹਾਇਤਾ ਰਾਸ਼ੀ ਭੇਟ

ਲੱਖੋ ਕੇ ਬਹਿਰਾਮ, 1 ਦਸੰਬਰ (ਰਾਜਿੰਦਰ ਸਿੰਘ ਹਾਂਡਾ)- ਕਿਸਾਨ ਵਿਰੋਧੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਗੁਰਬਚਨ ਸਿੰਘ ਕਿਲੀ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਖੇਡ ਮੰਤਰੀ ਦੀ ਅਗਵਾਈ ਹੇਠ ਹੋ ਰਿਹੈ ਪਿੰਡ ਜਤਾਲਾ ਦਾ ਵਿਕਾਸ-ਕੁਲਦੀਪ ਸਿੰਘ

ਮਮਦੋਟ, 1 ਦਸੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਬਲਾਕ ਦੇ ਪਿੰਡ ਜਤਾਲਾ ਵਿਚ ਖੇਡ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਗੁਰੂਹਰਸਹਾਏ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਚਹੁਮੁਖੀ ਵਿਕਾਸ ਨਿਰਵਿਘਨ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਰੋਟਰੀ ਕਲੱਬ ਜ਼ੀਰਾ ਨੇ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ

ਜ਼ੀਰਾ, 1 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਸਰਦੀ ਦੇ ਮੌਸਮ ਦੌਰਾਨ ਆਉਣ ਵਾਲੇ ਸਮੇਂ ਦੌਰਾਨ ਧੁੰਦ ਪੈਣ ਕਾਰਨ ਵਾਪਰਦੀਆਂ ਅਣਸੁਖਾਵੀਆਂ ਘਟਨਾਵਾਂ ਤੋਂ ਲੋਕਾਂ ਨੂੰ ੂ ਬਚਾਉਣ ਲਈ ਇੰਟਰਨੈਸ਼ਨਲ ਰੋਟਰੀ ਕਲੱਬ ਜ਼ੀਰਾ ਵਲੋਂ ਟਰੈਫ਼ਿਕ ਪੁਲਿਸ ਜ਼ੀਰਾ ਦੇ ਸਹਿਯੋਗ ...

ਪੂਰੀ ਖ਼ਬਰ »

ਗੁਰਦੁਆਰਾ ਠੱਠਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜ਼ੀਰਾ, 1 ਦਸੰਬਰ (ਮਨਜੀਤ ਸਿੰਘ ਢਿੱਲੋਂ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਵਸ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਠੱਠਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਵਾ ਨਿਵਾਸੀਆਂ ਵਲੋਂ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੂਰ ਰਿਲਾਇੰਸ ਪੰਪ ਦਾ ਘਿਰਾਓ 62ਵੇਂ ਦਿਨ 'ਚ ਹੋਇਆ ਦਾਖ਼ਲ

ਕੁੱਲਗੜ੍ਹੀ, 1 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਦੇਸ਼ ਭਰ 'ਚ ਚੱਲ ਰਹੇ ਕਿਸਾਨ ਅੰਦੋਲਨ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਵਲੂਰ ਪੰਪ ਦਾ ਚੱਲ ਰਿਹਾ ਘਿਰਾਓ ਅੱਜ 62ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਇਹ ਰੋਸ ਧਰਨਾ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ...

ਪੂਰੀ ਖ਼ਬਰ »

ਸੜਕ 'ਤੇ ਜਾਂਦੀ ਪੋਪ ਲਾਈਨ ਮਸ਼ੀਨ ਇੰਡੀਗੋ ਕਾਰ ਨਾਲ ਟਕਰਾਈ

ਫ਼ਿਰੋਜ਼ਪੁਰ/ਕੁੱਲਗੜ੍ਹੀ, 1 ਦਸੰਬਰ (ਤਪਿੰਦਰ ਸਿੰਘ, ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਤੋਂ ਕਮੱਗਰ ਨੂੰ ਜਾਂਦੀ ਿਲੰਕ ਸੜਕ 'ਤੇ ਇਕ ਟਾਟਾ ਇੰਡੀਗੋ ਕਾਰ ਜਿਸ ਦਾ ਨੰਬਰ ਪੀ.ਬੀ. 05 ਐੱਸ. 3366 ਸੜਕ 'ਤੇ ਆ ਰਹੀ ਪੋਪ ਲਾਈਨ ਨਾਲ ਟਕਰਾ ਗਈ | ਇਸ ਹਾਦਸੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਂਦਿਆਂ ਕਰਵਾਏ ਦਸਤਾਰ ਮੁਕਾਬਲੇ

ਫ਼ਿਰੋਜ਼ਪੁਰ, 1 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਗੁਰਦੁਆਰਾ ਸ੍ਰੀ ਅਨੰਦ ਸਾਹਿਬ ਕਸੂਰੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX