ਤਾਜਾ ਖ਼ਬਰਾਂ


ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  32 minutes ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  50 minutes ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  about 1 hour ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਲਈ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 1 hour ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 2 hours ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 2 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 3 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 4 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 4 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਖੰਨਾ / ਸਮਰਾਲਾ

ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੇ 34ਵੇਂ ਪਿੜਾਈ ਸੀਜ਼ਨ 2020-21 ਦੀ ਸ਼ੁਰੂਆਤ

ਕੁਹਾੜਾ, 1 ਦਸੰਬਰ (ਸੰਦੀਪ ਸਿੰਘ ਕੁਹਾੜਾ) - ਸਹਿਕਾਰੀ ਖੰਡ ਮਿੱਲ ਬੁੱਢੇਵਾਲ ਜ਼ਿਲ੍ਹਾ ਲੁਧਿਆਣਾ ਵਲੋਂ ਆਪਣਾ 34ਵਾਂ ਪਿੜਾਈ ਸੀਜ਼ਨ 2020-21 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਸ਼ੁਰੂ ਕਰ ਦਿੱਤਾ ਗਿਆ। ਪਿੜ੍ਹਾਈ ਸੀਜ਼ਨ ਦਾ ਰਸਮੀ ਉਦਘਾਟਨ ਸ਼ੂਗਰਫੈੱਡ, ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬੀਜਾ, 1 ਦਸੰਬਰ (ਜੰਟੀ ਮਾਨ)-ਨਜ਼ਦੀਕੀ ਪਿੰਡ ਨੌਲੜੀ ਖ਼ੁਰਦ ਵਿਖੇ ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਜ ਸਾਹਿਬ ਦੇ ਵਿਚ ਸਮੂਹ ਨਗਰ ਨਿਵਾਸੀਆਂ ਵਲੋਂ ਤਿੰਨ ਰੋਜ਼ਾ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਮਹਿਲਾਵਾਂ ਨੰੂ ਰੁਜ਼ਗਾਰ ਮੁਹੱਈਆ ਕਰਾਉਣ ਲਈ ਕੈਂਪ 4 ਨੰੂ

ਕੁਹਾੜਾ, 1 ਦਸੰਬਰ (ਕੁਹਾੜਾ) - ਮਹਿਲਾਵਾਂ ਨੰੂ ਰੁਜ਼ਗਾਰ ਮੁਹੱਈਆ ਕਰਾਉਣ ਲਈ ਕਾਂਗਰਸ ਦੇ ਹਲਕਾ ਇੰਚਾਰਜ ਸਾਹਨੇਵਾਲ ਬੀਬੀ ਸਤਵਿੰਦਰ ਕੌਰ ਬਿੱਟੀ ਦੇ ਗ੍ਰਹਿ ਕੰੂਮ ਖ਼ੁਰਦ ਵਿਖੇ 4 ਦਸੰਬਰ ਨੰੂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਸਮਾਜਿਕ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਹਾਮੀ ਸਨ ਸਰੂਪ ਸਿੰਘ ਪੰਧੇਰ-ਬੀ. ਕੇ. ਯੂ. ਆਗੂ

ਮਲੌਦ, 1 ਦਸੰਬਰ (ਸਹਾਰਨ ਮਾਜਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਪ੍ਰਧਾਨ ਸਰੂਪ ਸਿੰਘ ਸਹਾਰਨ ਮਾਜਰਾ ਦੀ ਬੇਵਕਤੀ ਮੌਤ 'ਤੇ ਅਫ਼ਸੋਸ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਪੰਜੇਟਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਵਲੋਂ ਕਿਸਾਨ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਜਾਂ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ-ਪ੍ਰਮੋਦ ਕੁਮਾਰ

ਦੋਰਾਹਾ, 1 ਦਸੰਬਰ (ਜਸਵੀਰ ਝੱਜ)-ਇੰਡੀਅਨ ਓਵਰਸੀਜ਼ ਜਰਮਨੀ ਦੇ ਪ੍ਰਧਾਨ ਪ੍ਰਮੋਦ ਕੁਮਾਰ ਮਿੰਟੂ ਅਤੇ ਉਨ੍ਹਾਂ ਦੀ ਟੀਮ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਭਾਰਤ 'ਚ ਚੱਲ ਰਹੇ ਕਿਸਾਨੀ ਸੰਘਰਸ਼ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਭਾਰਤ ਵਿਚ ...

ਪੂਰੀ ਖ਼ਬਰ »

ਸ਼ੱਕੀ ਹਾਲਤਾਂ ਵਿਚ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਖੰਨਾ, 1 ਦਸੰਬਰ (ਮਨਜੀਤ ਸਿੰਘ ਧੀਮਾਨ)-ਸਥਾਨਕ ਭੱਟੀਆਂ ਵਿਖੇ ਇਕ ਵਿਆਹੁਤਾ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ¢ ਮਿ੍ਤਕ ਔਰਤ ਦੀ ਪਹਿਚਾਣ ਅਮਨਦੀਪ ਕੌਰ ਵਾਸੀ ਭੱਟੀਆਂ ਵਜੋਂ ਹੋਈ | ਘਟਨਾ ਦੀ ਸੂਚਨਾ ਥਾਣਾ ਸਿਟੀ 1 ਖੰਨਾ ਪੁਲਿਸ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ ਦੇ ਦੋਸ਼ 'ਚ ਮਾਮਲਾ ਦਰਜ

ਖੰਨਾ, 1 ਦਸੰਬਰ (ਮਨਜੀਤ ਸਿੰਘ ਧੀਮਾਨ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ ਵਿਚ ਥਾਣਾ ਸਦਰ ਖੰਨਾ ਵਿਖੇ ਨਾ ਮਾਲੂਮ ਵਿਅਕਤੀ ਖਿਲਾਫ ਧਾਰਾ 363, 366-ਏ ਮਾਮਲਾ ਦਰਜ਼ ਕੀਤਾ ਗਿਆ ਹੈ¢ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਗੁਰਮੇਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਿਪ ਦੇ ਹਲਕਾ ਇੰਚਾਰਜ ਕੰਗ ਖ਼ਿਲਾਫ਼ ਇਕ ਵਿਅਕਤੀ ਨੂੰ ਚੁੱਕ ਕੇ ਲਿਜਾਣ ਦਾ ਮਾਮਲਾ ਦਰਜ

ਖੰਨਾ, 1 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ)-ਪਤੀ ਨੂੰ ਜ਼ਬਰਦਸਤੀ ਚੁੱਕ ਕੇ ਨਸ਼ਾ ਛਡਾਊ ਕੇਂਦਰ ਵਿਚ ਰੱਖਣ ਦੇ ਪਤਨੀ ਵਲੋਂ ਲਾਏ ਗਏ ਦੋਸ਼ ਵਿਚ ਲੋਕ ਇਨਸਾਫ਼ ਪਾਰਟੀ ਖੰਨਾ ਦੇ ਹਲਕਾ ਇੰਚਾਰਜ ਸਰਬਜੀਤ ਸਿੰਘ ਕੰਗ ਸੀ. ਆਰ. ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ਼ ਕੀਤਾ ਹੈ ...

ਪੂਰੀ ਖ਼ਬਰ »

ਲਿਪ ਦੇ ਹਲਕਾ ਇੰਚਾਰਜ ਕੰਗ ਖ਼ਿਲਾਫ਼ ਇਕ ਵਿਅਕਤੀ ਨੂੰ ਚੁੱਕ ਕੇ ਲਿਜਾਣ ਦਾ ਮਾਮਲਾ ਦਰਜ

ਖੰਨਾ, 1 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ)-ਪਤੀ ਨੂੰ ਜ਼ਬਰਦਸਤੀ ਚੁੱਕ ਕੇ ਨਸ਼ਾ ਛਡਾਊ ਕੇਂਦਰ ਵਿਚ ਰੱਖਣ ਦੇ ਪਤਨੀ ਵਲੋਂ ਲਾਏ ਗਏ ਦੋਸ਼ ਵਿਚ ਲੋਕ ਇਨਸਾਫ਼ ਪਾਰਟੀ ਖੰਨਾ ਦੇ ਹਲਕਾ ਇੰਚਾਰਜ ਸਰਬਜੀਤ ਸਿੰਘ ਕੰਗ ਸੀ. ਆਰ. ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ਼ ਕੀਤਾ ਹੈ ...

ਪੂਰੀ ਖ਼ਬਰ »

ਆੜ੍ਹਤੀ ਭਾਈਚਾਰਾ ਕਿਸਾਨਾਂ ਦੇ ਸੰਘਰਸ਼ ਦੀ ਲੜਾਈ 'ਚ ਹਰ ਤਰ੍ਹਾਂ ਨਾਲ ਮਦਦ ਕਰੇਗਾ : ਮੋਹਿਤ ਕੁੰਦਰਾ

ਮਾਛੀਵਾੜਾ ਸਾਹਿਬ, 1 ਦਸੰਬਰ (ਸੁਖਵੰਤ ਸਿੰਘ ਗਿੱਲ) : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਾਉਣ ਲਈ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਆਰੰਭੇ ਗਏ ਸੰਘਰਸ਼ ਨੂੰ ਜਿੱਤਣ ਤੱਕ ਆੜ੍ਹਤੀ ਭਾਈਚਾਰਾ ...

ਪੂਰੀ ਖ਼ਬਰ »

ਪਟਾਕਿਆਂ ਨਾਲ ਕਿਸਾਨ ਦੇ ਘਰ ਨੂੰ ਲੱਗੀ ਅੱਗ-ਤਿੰਨ ਡੰਗਰਾਂ ਦੀ ਮੌਤ

ਡੇਹਲੋਂ, 1 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਬੀਤੀ ਰਾਤ ਪਿੰਡ ਭੁੱਟਾ ਵਿਖੇ ਪਟਾਖਿਆਂ ਨਾਲ ਇਕ ਕਿਸਾਨ ਦੇ ਘਰ ਵਿਚ ਅਚਾਨਕ ਅੱਗ ਲੱਗਣ ਕਾਰਨ ਦੋ ਗਾਵਾਂ ਅਤੇ ਇਕ ਮੱਝ ਦੀ ਮੌਤ ਹੋ ਗਈ, ਜਦਕਿ ਡੰਗਰਾਂ ਵਾਲਾ ਸ਼ੈੱਡ ਸੜ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭੁੱਟਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਮੁਲਤਵੀ

ਪਾਇਲ, 1 ਦਸੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਪੰਜਾਬ ਸਰਕਾਰ ਪੈਨਸ਼ਨਰਜ਼ ਯੂਨੀਅਨ ਪਾਇਲ ਦੇ ਪ੍ਰਧਾਨ ਸੇਵਾ ਮੁਕਤ ਪਿ੍ੰਸੀਪਲ ਮੇਜਰ ਸਿੰਘ ਮਕਸੂਦੜਾ ਨੇ ਦੱਸਿਆ ਕਿ ਪੈਨਸ਼ਨਰਜ਼ ਐਸੋਸੀਏਸ਼ਨ ਪਾਇਲ ਦੀ 2 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਕੋਰੋਨਾ ਦੇ ਵਧਦੇ ਪ੍ਰਕੋਪ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ

ਦੋਰਾਹਾ, 1 ਦਸੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਤੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ (ਰਜਿ:) ਜੈਪੁਰਾ ਰੋਡ ਦੋਰਾਹਾ ਦੇ ਸ਼ਰਧਾਲੂਆਂ ਵਲੋਂ ਫੁੱਲਾਂ ਨਾਲ਼ ਸਜੀ ਗੱਡੀ ਵਿਚ ਸੁਭਾਇਮਾਨ ਸ਼੍ਰੀ ਗੁਰੂ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਸਾਹਨੇਵਾਲ ਨੂੰ ਮਿਲੀ ਚੌਥੀ ਵਾਰ ਰੋਲਿੰਗ ਟਰਾਫ਼ੀ

ਸਾਹਨੇਵਾਲ, 1 ਦਸੰਬਰ (ਹਰਜੀਤ ਸਿੰਘ ਢਿੱਲੋਂ)- ਸੈਕਰਡ ਹਾਰਟ ਕਾਨਵੈਂਟ ਸੀਨੀ. ਸੈਕੰ. ਸਕੂਲ ਸਾਹਨੇਵਾਲ ਨੇ ਆਪਣੀ ਵਧੀਆ ਕਾਰਗੁਜ਼ਾਰੀ ਲਈ ਅਤੇ ਡਾਇਓਸਿਸ ਦੇ ਸਾਰੇ ਸਕੂਲਾਂ ਵਿਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਤੇ ਲਗਾਤਾਰ ਚੌਥੀ ਵਾਰ ਰੋਲਿੰਗ ਟਰਾਫ਼ੀ ਪ੍ਰਾਪਤ ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਲਈ ਕਿਸਾਨ ਦਾ ਖ਼ੁਸ਼ਹਾਲ ਹੋਣਾ ਜ਼ਰੂਰੀ- ਸੰਤ ਢੱਕੀ ਵਾਲੇ

ਮਲੌਦ, 1 ਦਸੰਬਰ (ਦਿਲਬਾਗ ਸਿੰਘ ਚਾਪੜਾ)-ਭਾਰਤ ਸਰਕਾਰ ਵਲੋਂ ਕਿਸਾਨੀ ਵਿਰੁੱਧ ਪਾਸ ਕੀਤੇ ਤਿੰਨ ਬਿੱਲਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸੰਘਰਸ਼ ਦੀ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਲੋਂ ਪੁਰਜ਼ੋਰ ਹਮਾਇਤ ਕੀਤੀ ਹੈ ¢ ਭਾਈ ਗੁਰਦੀਪ ਸਿੰਘ ਢੱਕੀ ਸਾਹਿਬ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਵੱਧ ਤੋਂ ਵੱਧ ਟੈਸਟ ਕਰਵਾਉਣੇ ਜ਼ਰੂਰੀ-ਐੱਸ. ਡੀ. ਐਮ. ਢਿੱਲੋਂ

ਡੇਹਲੋਂ, 1 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕਾਂ ਦਾ ਜਾਗਰੂਕ ਹੋਣਾ ਅਤਿ ਜ਼ਰੂਰੀ ਹੈ ਅਤੇ ਲੋਕ ਵੱਧ ਤੋਂ ਵੱਧ ਟੈਸਟ ਕਰਵਾਉਣ ਤਾਂ ਕਿ ਭਿਆਨਕ ਬਿਮਾਰੀ ਤੋਂ ਬਚਾਅ ਹੋ ਸਕੇ | ਕੋਰੋਨਾ ਸਬੰਧੀ ਸਰਕਾਰ ਦੀਆਂ ਹਦਾਇਤਾਂ ਨਾ ਮੰਨਣ ...

ਪੂਰੀ ਖ਼ਬਰ »

ਬੂਲੇਪੁਰ ਸਕੂਲ ਦੀ ਭਾਵਨਾ, ਰੀਆ ਅਤੇ ਲਵਪ੍ਰੀਤ ਕੌਰ ਨੇ ਵੱਖ-ਵੱਖ ਸ਼੍ਰੇਣੀਆਂ ਵਿਚ ਜਿੱਤੇ ਇਨਾਮ

ਖੰਨਾ, 1 ਦਸੰਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਹਾਈ ਸਕੂਲ ਬੂਲੇਪੁਰ ਦੀਆਂ ਤਿੰਨ ਵਿਦਿਆਰਥਣਾਂ ਨੇ ਸਾਹਿੱਤਿਕ ਸੰਸਥਾ ਸਰਮਾਇਆ ਦੁਆਰਾ ਆਯੋਜਿਤ ਰਾਜ ਪੱਧਰੀ ਸਾਹਿੱਤਿਕ ਮੁਕਾਬਲਿਆਂ ਵਿਚ ਭਾਗ ਲਿਆ ਸੀ, ਦੇ ਨਤੀਜੇ ਵਿਚ ਬੂਲੇਪੁਰ ਸਕੂਲ ਦੀ ਭਾਵਨਾ, ਰੀਆ ਅਤੇ ਲਵਪ੍ਰੀਤ ਕੌਰ ਨੇ ਵੱਖ-ਵੱਖ ਸ਼੍ਰੇਣੀਆਂ ਵਿਚ ਕ੍ਰਮਵਾਰ ਦੂਜਾ, ਤੀਜਾ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ¢ ਜੇਤੂ ਵਿਦਿਆਰਥੀਆਂ ਨੂੰ ਸੰਸਥਾ ਵਲੋਂ ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਹੈ¢ ਇਸ ਮੌਕੇ ਸੰਸਥਾ ਸਰਪ੍ਰਸਤ ਡਾਕਟਰ ਰਾਜਿੰਦਰ ਟੋਕੀ ਅਤੇ ਕੇਵਲ ਸਾਹਨੀ ਨੇ ਜੇਤੂ ਵਿਦਿਆਰਥੀਆਂ ਨੂੰ ਜੀਵਨ ਵਿਚ ਸਾਹਿਤ ਨਾਲ ਇਸੇ ਤਰ੍ਹਾਂ ਜੁੜੇ ਰਹਿਣ ਅਤੇ ਕਾਮਯਾਬੀ ਵਲ ਵਧਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ¢ ਸਕੂਲ ਹੈਡ ਮਾਸਟਰ ਰਾਜ ਕੁਮਾਰ ਨੇ ਸੰਸਥਾ ਦੁਆਰਾ ਕਰਵਾਏ ਇਸ ਮੁਕਾਬਲੇ ਲਈ ਪ੍ਰਸ਼ੰਸਾ ਕੀਤੀ ਅਤੇ ਜੇਤੂ ਵਿਦਿਆਰਥੀਆਂ, ਗਾਈਡ ਅਧਿਆਪਕ ਵਿਨੋਦ ਕੁਮਾਰ ਅਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ¢ ਇਸ ਮੌਕੇ ਸੁਨੀਤਾ ਬਾਲੀ, ਨਵਨੀਤ ਚੋਪੜਾ, ਵਰਿੰਦਰ ਪਟੇਲ, ਜਸਬੀਰ ਸਿੰਘ, ਸੰਚਿਤਾ ਸ਼ੋਨਿਕ, ਰਵਿੰਦਰ ਸਿੰਘ, ਕਮਲਜੀਤ ਕੌਰ, ਇੰਦੂ ਕਲਸੀ, ਹਰਵਿੰਦਰ ਸਿੰਘ, ਮੱਖਣ ਸਿੰਘ, ਪਰਮਿੰਦਰ ਸਿੰਘ, ਛਿੰਦਰਪਾਲ ਕੌਰ, ਬੇਅੰਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |

ਖ਼ਬਰ ਸ਼ੇਅਰ ਕਰੋ

 

ਵਿਧਾਇਕ ਲੱਖਾ ਵਲੋਂ ਸੇਵਾ ਫੀਜੀਓਥੈਰੇਪੀ ਚੈਰੀਟੇਬਲ ਸੈਂਟਰ ਦਾ ਉਦਘਾਟਨ

ਪਾਇਲ, 1 ਦਸੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਪਿਛਲੇ ਦੋ ਸਾਲਾਂ ਤੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਭਲਾਈ, ਵਾਤਾਵਰਨ ਬਚਾਉਣ, ਸਬਜ਼ੀਆਂ ਦੇ ਬੀਜਾਂ ਦੀਆਂ ਸੈਂਕੜੇ ਕਿੱਟਾਂ ਵੰਡਣ, ਹਜ਼ਾਰਾਂ ਬੂਟੇ ਲਗਾਉਣ ਤੇ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦੇ ਨਾਲ ਹੋਰ ਸਮਾਜ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਸਮਰਾਲਾ, 1 ਦਸੰਬਰ (ਕੁਲਵਿੰਦਰ ਸਿੰਘ) - ਪੰਜਾਬ ਨੰਬਰਦਾਰ ਯੂਨੀਅਨ ਮਾਨ ਗਰੁੱਪ ਦੇ ਨੰਬਰਦਾਰਾਂ ਦੀ ਮੀਟਿੰਗ ਇੱਥੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਕੋਟਲਾ ਸ਼ਮਸ਼ਪੁਰ ਦੀ ਅਗਵਾਈ 'ਚ ਤਹਿਸੀਲ ਕੰਪਲੈਕਸ 'ਚ ਹੋਈ | ਮੀਟਿੰਗ 'ਚ ਸਕੱਤਰ ਪੰਜਾਬ ਦਲੀਪ ਸਿੰਘ ਬਾਲਿਓਾ ...

ਪੂਰੀ ਖ਼ਬਰ »

ਜਥੇਦਾਰ ਟਿੱਲੂ ਨੇ ਅਕਾਲੀ ਦਲ ਡੈਮੋਕ੍ਰੇਟਿਕ ਦੀਆਂ ਸਰਗਰਮੀਆਂ ਤੇਜ਼ ਕੀਤੀਆਂ, ਕਈ ਨਵੀਆਂ ਨਿਯੁਕਤੀਆਂ

ਖੰਨਾ, 1 ਦਸੰਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਆਗੂ ਤੇ ਹਲਕਾ ਖੰਨਾ ਦੇ ਮੁੱਖ ਸੇਵਾਦਾਰ ਜਥੇਦਾਰ ਸੁਖਵੰਤ ਸਿੰਘ ਟਿੱਲੂ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਖੰਨਾ ਸ਼ਹਿਰ 'ਚ ਨਿਯੁਕਤੀਆਂ ਦਾ ਦੌਰ ਜਾਰੀ ਹੈ¢ ਸਰਕਾਰ ਵਲੋਂ ਜਾਰੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮੂਰਤੀ ਸਥਾਪਨਾ ਦਿਵਸ ਮੌਕੇ ਸ਼ਾਮਿਲ ਹੋਣ ਲਈ ਸੰਗਤਾਂ ਦਾ ਜਥਾ ਰਵਾਨਾ

ਖੰਨਾ, 1 ਦਸੰਬਰ (ਲਾਲ)-ਅੱਜ ਸਮੁੱਚੇ ਵਿਸ਼ਵ ਵਿਚ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ ਅਤੇ ਖੰਨਾ ਦੀ ਬਾਲਮੀਕ ਭਾਈਚਾਰੇ ਦੀ ਸੰਗਤ ਵਲੋਂ ਭਗਵਾਨ ਬਾਲਮੀਕੀ ਦੇ ਚਰਨਾ ਵਿਚ ਹਾਜ਼ਰੀ ਲਗਵਾਈ ਗਈ ¢ ਭਾਵਾਧਸ ਆਗੂ ਬਲਰਾਮ ਬਾਲੂ ਵਲੋਂ ਦੱਸਿਆ ਗਿਆ ਕਿ 1 ਦਸੰਬਰ 2016 ਨੂੰ ਪਾਵਨ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਸਮਰਥਨ 'ਚ ਬਾਰ ਐਸੋਸੀਏਸ਼ਨ ਵੱਲੋਂ ਮੁਜ਼ਾਹਰਾ

ਖੰਨਾ, 1 ਦਸੰਬਰ (ਸ. ਰ.)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਖਿਲਾਫ ਕਿਸਾਨਾਂ ਦੇ ਦਿੱਲੀ ਧਰਨੇ ਦੇ ਹੱਕ ਵਿਚ ਖੰਨਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੰਦੀਪ ਸਿੰਘ ਔਜਲਾ ਦੀ ਅਗਵਾਈ ਵਿਚ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਈਸੜੂ, 1 ਦਸੰਬਰ (ਬਲਵਿੰਦਰ ਸਿੰਘ)-ਈਸੜੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਦੀ ਆਰੰਭਤਾ ਗੁਰਦੁਆਰਾ ਗੁਰੂ ਰਵਿਦਾਸ ਜੀ ਤੋਂ ਹੋਈ ਅਤੇ ਸਾਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਨਗਰ ਕੀਰਤਨ ਸ਼ਾਮ ਨੂੰ ...

ਪੂਰੀ ਖ਼ਬਰ »

ਬਿਨਾਂ ਸ਼ਰਤ ਕੇਂਦਰ ਸਰਕਾਰ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਵਾਪਸ ਲਵੇ-ਉਮੈਦਪੁਰ, ਖੀਰਨੀਆਂ

ਮਾਛੀਵਾੜਾ ਸਾਹਿਬ, 1 ਦਸੰਬਰ (ਸੁਖਵੰਤ ਸਿੰਘ ਗਿੱਲ) - ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਸਮਰਾਲਾ ਦੇ ਮੁੱਖ ਸੇਵਾਦਾਰ ਜਥੇਦਾਰ ਸੰਤਾ ਸਿੰਘ ਉਮੈਦਪੁਰ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ...

ਪੂਰੀ ਖ਼ਬਰ »

ਦਿੱਲੀ ਲਈ ਕਿਸਾਨ ਯੂਨੀਅਨ ਦਾ ਜਥਾ ਰਵਾਨਾ

ਖੰਨਾ, 1 ਦਸੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਵਲੋਂ ਦਿੱਲੀ ਚੱਲੋ ਦੇ ਪ੍ਰੋਗਰਾਮ ਦਾ ਖੰਨਾ ਇਲਾਕੇ ਵਿਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ¢ ਭਾਵੇਂ ਕਿ 26 ਨਵੰਬਰ ਤੇ 27 ਨਵੰਬਰ ਨੂੰ ਭਾਰੀ ਗਿਣਤੀ ਵਿਚ ਕਿਸਾਨ ਟਰੱਕ ਟਰਾਲੀਆਂ ਰਾਹੀਂ ਖੰਨਾ ਤੋਂ ...

ਪੂਰੀ ਖ਼ਬਰ »

ਘਰਖਣਾ ਸਪੋਰਟਸ ਕਲੱਬ ਦਾ ਜਥਾ ਕਿਸਾਨ ਅੰਦੋਲਨ ਲਈ ਦਿੱਲੀ ਰਵਾਨਾ ਹੋਇਆ

ਸਮਰਾਲਾ, 1 ਦਸੰਬਰ (ਗੋਪਾਲ ਸੋਫਤ)- ਪਿੰਡ ਘਰਖਣਾ ਦੇ ਮਾਨ ਸਪੋਰਟਸ ਕਲੱਬ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਾਰਤ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਵਿਖੇ ਦਿੱਤੇ ਜਾ ਰਹੇ ਧਰਨੇ 'ਚ ਸ਼ਾਮਿਲ ਹੋਣ ਲਈ ਤੀਸਰਾ ਜਥਾ ਰਵਾਨਾ ਹੋਇਆ ¢ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਬਿਨਾਂ ਸ਼ਰਤ ਮੰਨੇ ਕੇਂਦਰ ਸਰਕਾਰ- ਦਿਲਬਰ ਖ਼ਾਨ

ਖੰਨਾ, 1 ਦਸੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਨੇ ਅੱਜ ਇੱਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿੱਤ ਸ਼ਾਹ ਕਿਸਾਨਾਂ ...

ਪੂਰੀ ਖ਼ਬਰ »

ਕੇਂਦਰ ਦੀ ਸਰਕਾਰ ਖ਼ਿਲਾਫ਼ ਦਿੱਲੀ ਧਰਨੇ 'ਚ ਆਪਮੁਹਾਰੇ ਨੌਜਵਾਨ ਸ਼ਾਮਿਲ ਹੋ ਰਹੇ ਹਨ-ਬਬਲੂ ਲੋਪੋਂ

ਬੀਜਾ, 1 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਮੋਦੀ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਅਤੇ ਮਜ਼ਦੂਰ ਦੇ ਵਿਰੋਧ ਵਿਚ ਪਾਸ ਕੀਤੇ 3 ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਵੱਖ-ਵੱਖ ਭਾਰਤੀ ਕਿਸਾਨ ਯੂਨੀਅਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਆਪੋ ...

ਪੂਰੀ ਖ਼ਬਰ »

ਰਾੜਾ ਸਾਹਿਬ ਸਕੂਲ 'ਚ ਗੁਰਪੁਰਬ ਨੂੰ ਸਮਰਪਿਤ ਸਮਾਗਮ

ਰਾੜਾ ਸਾਹਿਬ, 1 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਸਨਾਤਨ ਧਰਮ ਮੰਦਰ 'ਚ ਰਾਧਾ ਕਿ੍ਸ਼ਨ ਦੀ ਮੂਰਤੀ ਸਥਾਪਤ

ਖੰਨਾ, 1 ਦਸੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਗੋਲਡਨ ਸਿਟੀ ਰਤਨਹੇੜੀ ਰੋਡ ਤੇ ਸਥਿਤ ਸ੍ਰੀ ਸਨਾਤਨ ਧਰਮ ਮੰਦਿਰ ਵਿਚ ਸ੍ਰੀ ਰਾਧਾ ਕਿ੍ਸ਼ਨ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ ¢ ਇਸ ਮੌਕੇ ਸਭ ਤੋਂ ਪਹਿਲਾਂ ਕਾਲੋਨੀ ਵਿਚ ਸ਼ੋਭਾ ਯਾਤਰਾ ਕੱਢੀ ਗਈ, ਉਸ ਤੋਂ ਬਾਅਦ ਮੂਰਤੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਬੀਜਾ, 1 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਨੇੜਲੇ ਪਿੰਡ ਕੋਟ ਸੇਖੋਂ ਵਿਖੇ ਸਮੂਹ ਨਗਰ ਵਾਸੀਆਂ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ...

ਪੂਰੀ ਖ਼ਬਰ »

ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਲਈ ਲੰਗਰ ਭੇਜਿਆ

ਸਾਹਨੇਵਾਲ, 1 ਦਸੰਬਰ (ਹਰਜੀਤ ਸਿੰਘ ਢਿੱਲੋਂ) - ਲੰਗਰ ਸਾਹਿਬ ਨਾਂਦੇੜ ਦੇ ਕਾਰ ਸੇਵਾ ਮੁਖੀ ਬਾਬਾ ਨਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਅਤੇ ਜਥੇ ਬਾਬਾ ਮੇਜਰ ਸਿੰਘ ਵਲੋਂ ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਨੰਦਪੁਰ-ਸਾਹਨੇਵਾਲ ਤੋਂ ਕੁੰਡਲੀ ਵਿਖੇ ਧਰਨਾ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਾਛੀਵਾੜਾ ਸਾਹਿਬ, 1 ਦਸੰਬਰ (ਸੁਖਵੰਤ ਸਿੰਘ ਗਿੱਲ) : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਢਿਆਣਾ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਖੇਤੀ ਇੰਜਨੀਅਰਿੰਗ ਕਾਲਜ ਪੀ.ਏ.ਯੂ. ਨੇ ਆਨਲਾਈਨ ਅਲੂਮਨੀ ਮੀਟ ਕਰਵਾਈ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਕੱਠ ਕਰਨ ਤੋਂ ਬਚਣ ਲਈ ਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਇੰਜਨੀਅਰਿੰਗ ਤੇ ਤਕਨਾਲੌਜੀ ਕਾਲਜ ਵਲੋਂ ਆਪਣੇ ਸਾਬਕਾ ਵਿਦਿਆਰਥੀਆਂ ...

ਪੂਰੀ ਖ਼ਬਰ »

ਪੰਜਾਬ ਰਾਜ ਪੇਂਡੂ ਜੀਵਿਕਾ ਮਿਸ਼ਨ ਲਈ ਪੀ.ਏ.ਯੂ. ਦੇ 43 ਵਿਦਿਆਰਥੀਆਂ ਦੀ ਹੋਈ ਚੋਣ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਪੰਜਾਬ ਰਾਜ ਪੇਂਡੂ ਜੀਵਿਕਾ ਮਿਸ਼ਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ 43 ਵਿਦਿਆਰਥੀਆਂ ਦੀ ਚੋਣ ਹੋਈ ਹੈ, ਜਿਸ ਵਿਚ 19 ਵਿਦਿਆਰਥੀ ਬਲਾਕ ਪ੍ਰੋਗਰਾਮ ਮੈਨੇਜਰ ਤੇ 24 ਵਿਦਿਆਰਥੀ ਕਲਸਟਰ ਕੁਆਰਡੀਨੇਟਰ ਚੁਣੇ ਗਏ ਸਨ | ਜਿੰਨ੍ਹਾਂ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰਾਂ ਦੇ ਮਾਹਿਰਾਂ ਨੂੰ ਪੀ.ਏ.ਯੂ. ਨੇ ਨਵੀਆਂ ਹੋਮ ਸਾਇੰਸ ਤਕਨੀਕਾਂ ਦੀ ਦਿੱਤੀ ਸਿਖ਼ਲਾਈ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਕਿ੍ਸ਼ੀ ਵਿਗਿਆਨ ਕੇਂਦਰਾਂ ਵਿਚ ਸੇਵਾ ਕਰ ਰਹੇ ਮਾਹਿਰਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੁਨਰ ਵਿਕਾਸ ਕੇਂਦਰ ਵਲੋਂ 2 ਰੋਜ਼ਾ ਆਨਲਾਈਨ ਨਵੀਆਂ ਹੋਮ ਸਾਇੰਸ ਤਕਨੀਕਾਂ ਬਾਰੇ ਜਾਣਕਾਰੀ ਲਈ ਸਿਖ਼ਲਾਈ ਦਿੱਤੀ ਗਈ ਜਿਸ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX