ਤਾਜਾ ਖ਼ਬਰਾਂ


ਪਟਿਆਲਾ ਵਿਚ ਪੁਲਿਸ ਰਾਹੀਂ ਮੁਨਿਆਦੀ ਕਰਵਾ ਕੇ ਦੁਕਾਨਾਂ ਬੰਦ ਕਰਵਾਉਣ ਦੀ ਕਵਾਇਦ ਆਰੰਭ
. . .  9 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਜਿਸ ਤਰ੍ਹਾਂ ਵਪਾਰੀਆਂ ਵਲੋਂ ਲਾਮਬੰਦ ਹੋ ਕੇ ਸਰਕਾਰ ਦੁਆਰਾ ਤਾਲਾਬੰਦੀ ਦੀਆਂ ਨਿਰਧਾਰਿਤ ਸ਼ਰਤਾਂ ਦੇ ਉਲਟ ...
ਈ. ਜੀ. ਐਸ. ਵਲੰਟੀਅਰ ਦੀ ਕੋਰੋਨਾ ਨਾਲ ਮੌਤ, ਸਰਕਾਰ ਦੇਵੇ ਨੌਕਰੀ ਤੇ ਮੁਆਵਜ਼ਾ
. . .  12 minutes ago
ਤਪਾ ਮੰਡੀ, 6 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ) - ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ । ਜਿਸ ਤਹਿਤ ਸੂਬੇ ਅੰਦਰ ਹਰ ਰੋਜ਼ ਮੌਤਾਂ ਹੋ ਰਹੀਆ ਹਨ | ਇਸੇ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ...
ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  54 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  about 1 hour ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 3 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 4 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 4 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਖੇਡ ਜਗਤ

ਸਾਡਾ ਕਾਲੇ ਰੰਗ ਦਾ ਯਾਰ ਸਾਦੀਓ ਮਾਨੇ

ਸਾਦੀਓ ਦਾ ਜਨਮ ਦੱਖਣੀ ਸੇਨੇਗਲ ਦੇ ਛੋਟੇ ਜਿਹੇ ਪਿੰਡ ਬੰਬਾਲੀ ਵਿਚ 10 ਅਪ੍ਰੈਲ 1992 ਨੂੰ ਹੋਇਆ। ਮਾਨੇ ਦਾ ਪਰਿਵਾਰ ਗਰੀਬੀ ਵਿਚ ਜੀਵਨ ਬਸਰ ਕਰ ਰਿਹਾ ਸੀ ਅਤੇ ਉਸ ਦੇ ਕਈ ਭੈਣ ਭਰਾ ਹਨ। ਪਿਤਾ ਦੀ ਆਮਦਨ ਨਾਲ ਪਰਿਵਾਰ ਦਾ ਗੁਜ਼ਾਰਾ ਪੂਰਾ ਨਾ ਪੈਂਦਾ, ਇਸ ਲਈ ਉਹ ਆਪਣੇ ਕਿਸੇ ...

ਪੂਰੀ ਖ਼ਬਰ »

ਆਨਲਾਈਨ ਪੜ੍ਹਾਈ ਵਾਂਗ ਖੇਡਾਂ ਦੀ ਵੀ ਆਨਲਾਈਨ ਸਿੱਖਿਆ ਦੇਣ ਦੀ ਲੋੜ

ਕੋਰੋਨਾ ਮਹਾਂਮਾਰੀ ਕਾਰਨ ਵੱਖ-ਵੱਖ ਸਕੂਲਾਂ ਵਲੋਂ ਆਪਣੇ ਵਿਦਿਆਰਥੀਆਂ ਨੂੰ ਘਰ ਬੈਠੇ ਹੀ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਕੋਰੋਨਾ ਮਹਾਂਮਾਰੀ ਦੇ ਬਾਵਜੂਦ ਬੱਚਿਆਂ ਦੀ ਪੜ੍ਹਾਈ ਦਾ ਆਨਲਾਈਨ ਤਰੀਕਾ ਤਾਂ ਲੱਭ ਲਿਆ ਗਿਆ ਹੈ, ਪਰ ਬੱਚਿਆਂ ਨੂੰ ਖੇਡਾਂ ਬਾਰੇ ਆਨਲਾਈਨ ਜਾਣਕਾਰੀ ਅਤੇ ਯੋਗ ਸਿੱਖਿਆ ਦੇਣ ਸਬੰਧੀ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ, ਸਗੋਂ ਬੱਚਿਆਂ ਨੂੰ ਖੇਡਾਂ ਬਾਰੇ ਆਨਲਾਈਨ ਜਾਣਕਾਰੀ ਅਤੇ ਸਿੱਖਿਆ ਦੇਣ ਵਿਚ ਸਕੂਲ ਪ੍ਰਸ਼ਾਸਨ, ਸਰਕਾਰ ਦੇ ਨਾਲ- ਨਾਲ ਮਾਪਿਆਂ ਵਲੋਂ ਵੀ ਘੇਸਲ ਮਾਰ ਲਈ ਗਈ ਹੈ, ਜਿਸ ਕਾਰਨ ਬੱਚੇ ਆਨਲਾਈਨ ਪੜ੍ਹਾਈ ਕਰਕੇ ਪੜ੍ਹਾਈ ਕਰਨ ਜੋਗੇ ਤਾਂ ਹੋ ਗਏ ਹਨ ਪਰ ਖੇਡਾਂ ਦੇ ਖੇਤਰ ਵਿਚ ਪਿਛੜ ਗਏ ਹਨ।
ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ ਅਤੇ ਤੰਦਰੁਸਤ ਸਰੀਰ ਵਿਚ ਤੰਦਰੁਸਤ ਮਨ ਦਾ ਨਿਵਾਸ ਹੁੰਦਾ ਹੈ। ਇਸ ਲਈ ਬੱਚਿਆਂ ਦਾ ਖੇਡਾਂ ਵਿਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ। ਆਨਲਾਈਨ ਪੜ੍ਹਾਈ ਕਾਰਨ ਬੱਚਿਆਂ ਦੇ ਸਰੀਰ ਅਤੇ ਅੱਖਾਂ ਉੱਪਰ ਸਮਾਰਟ ਫੋਨ ਜਾਂ ਲੈਪਟਾਪ/ਕੰਪਿਊਟਰ ਦਾ ਬਹੁਤ ਮਾੜਾ ਅਸਰ ਪੈਂਦਾ ਹੈ, ਇਸ ਲਈ ਬੱਚਿਆਂ ਲਈ ਖੇਡਾਂ ਹੋਰ ਵੀ ਜ਼ਰੂਰੀ ਹੋ ਜਾਂਦੀਆਂ ਹਨ।
ਚਾਲੂ ਸਾਲ ਦੌਰਾਨ ਕੋਰੋਨਾ ਮਹਾਂਮਾਰੀ ਕਾਰਨ ਬੱਚੇ ਇਕ ਤਰ੍ਹਾਂ ਘਰਾਂ ਅੰਦਰ ਕੈਦ ਹੋ ਕੇ ਰਹਿ ਗਏ ਹਨ। ਦਿਨ-ਰਾਤ ਘਰਾਂ ਦੀ ਚਾਰਦੀਵਾਰੀ ਵਿਚ ਰਹਿਣ ਕਰਕੇ ਬੱਚਿਆਂ ਦੀ ਸਿਹਤ ਉੱਪਰ ਮਾਰੂ ਪ੍ਰਭਾਵ ਪੈ ਰਹੇ ਹਨ, ਕਈ ਬੱਚੇ ਚਿੜਚਿੜੇ ਵੀ ਹੋ ਰਹੇ ਹਨ। ਸਕੂਲਾਂ ਵਲੋਂ ਬੱਚਿਆਂ ਨੂੰ ਪੜ੍ਹਾਈ ਤਾਂ ਆਨਲਾਈਨ ਕਰਵਾਈ ਜਾ ਰਹੀ ਹੈ, ਪਰ ਬੱਚਿਆਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਤੋਂ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਵਲੋਂ ਘੇਸਲ ਵੱਟੀ ਜਾ ਰਹੀ ਹੈ। ਜਦੋਂ ਕਿ ਇਸ ਸਮੇਂ ਬੱਚਿਆਂ ਦਾ ਖੇਡਾਂ ਵਿਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ ਤਾਂ ਕਿ ਬੱਚਿਆਂ ਦੀ ਸਿਹਤ ਠੀਕ ਰਹੇ ਅਤੇ ਉਹ ਤੰਦਰੁਸਤ ਰਹਿਣ।
ਬੱਚਿਆਂ ਨੂੰ ਆਨਲਾਈਨ ਪੜ੍ਹਾਈ ਦੇ ਨਾਲ-ਨਾਲ ਆਨਲਾਈਨ ਖੇਡਾਂ ਦੀ ਸਿੱਖਿਆ ਵੀ ਦਿੱਤੀ ਜਾ ਸਕਦੀ ਹੈ। ਇਸ ਲਈ ਹਰ ਦਿਨ ਹੁੰਦੀ ਪੜ੍ਹਾਈ ਵਿਚੋਂ ਕੁਝ ਸਮਾਂ ਖੇਡਾਂ ਲਈ ਵੀ ਰੱਖਿਆ ਜਾ ਸਕਦਾ ਹੈ। ਜਦੋਂ ਆਨਲਾਈਨ ਪੜ੍ਹਾਈ ਦੌਰਾਨ ਬੱਚਿਆਂ ਤੋਂ ਸੱਭਿਆਚਾਰਕ ਵੰਨਗੀਆਂ ਦਾ ਟੈਸਟ ਲਿਆ ਜਾ ਸਕਦਾ ਹੈ ਤਾਂ ਫਿਰ ਖੇਡਾਂ ਤੋਂ ਮੂੰਹ ਕਿਉਂ ਮੋੜਿਆ ਜਾ ਰਿਹਾ ਹੈ।
ਅੱਜ ਦੇ ਯੁੱਗ ਵਿਚ ਹਰ ਮਾਪੇ ਚਾਹੁੰਦੇ ਹਨ ਕਿ ਉਨ੍ਹਾਂ ਦਾ ਬੱਚਾ ਪੜ੍ਹਾਈ ਵਿਚ ਹੁਸ਼ਿਆਰ ਹੋਵੇ ਪਰ ਇਸ ਸਭ ਵਿਚ ਬੱਚਾ ਕਿਤਾਬੀ ਕੀੜਾ ਤਾਂ ਬਣ ਜਾਂਦਾ ਹੈ ਪਰ ਖੇਡਾਂ ਵਿਚ ਉਸ ਦੀ ਰੁਚੀ ਨਾਂਹ ਦੇ ਬਰਾਬਰ ਹੁੰਦੀ ਹੈ, ਜਿਸ ਕਾਰਨ ਅਜਿਹੇ ਬੱਚੇ ਸਰੀਰਕ ਤੌਰ 'ਤੇ ਕਮਜ਼ੋਰ ਰਹਿ ਜਾਂਦੇ ਹਨ। ਦੂਜੇ ਪਾਸੇ ਇਹ ਵੀ ਇਕ ਹਕੀਕਤ ਹੈ ਕਿ ਜਿਹੜੇ ਬੱਚੇ ਖਾਸ ਕਰਕੇ ਲੜਕੀਆਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਹਿੱਸਾ ਲੈਂਦੀਆਂ ਹਨ, ਉਨ੍ਹਾਂ ਵਿਚੋਂ ਵੱਡੀ ਗਿਣਤੀ 'ਚ ਲੜਕੀਆਂ ਅਕਸਰ ਗ਼ਰੀਬੀ ਕਾਰਨ ਅੱਗੇ ਨਹੀਂ ਵੱਧ ਸਕਦੀਆਂ। ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਚੰਗੀਆਂ ਮੱਲਾਂ ਮਾਰਨ ਦੇ ਬਾਵਜੂਦ ਗ਼ਰੀਬੀ ਉਨ੍ਹਾਂ ਦੀ ਖੇਡ ਕਲਾ ਨੂੰ ਖਾ ਜਾਂਦੀ ਹੈ ਅਤੇ ਉਨ੍ਹਾਂ ਦੀ ਖੇਡ ਕਲਾ ਨੂੰ ਗ਼ਰੀਬੀ ਦਾ ਘੁਣ ਖਾ ਜਾਂਦਾ ਹੈ। ਇਸ ਤਰ੍ਹਾਂ ਖੇਡਾਂ ਵਿਚ ਚੰਗੀ ਮੁਹਾਰਤ ਹੋਣ ਦੇ ਬਾਵਜੂਦ ਅਨੇਕਾਂ ਬੱਚੇ ਦਸਵੀਂ ਤੋਂ ਬਾਅਦ ਆਪਣੀ ਅਗਲੀ ਪੜ੍ਹਾਈ ਅਤੇ ਖੇਡਾਂ ਗ਼ਰੀਬੀ ਕਾਰਨ ਜਾਰੀ ਨਹੀਂ ਰੱਖ ਪਾਉਂਦੇ। ਇਸ ਤਰ੍ਹਾਂ ਇਕੋ ਤਸਵੀਰ ਦੇ ਦੋ ਪਾਸੇ ਹਨ। ਇਕ ਪਾਸੇ ਜਿਹੜੇ ਮਾਪੇ ਸਰਦੇ ਪੁੱਜਦੇ ਹਨ, ਉਹ ਆਪਣੇ ਬੱਚਿਆਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਤੋਂ ਗੁਰੇਜ਼ ਕਰਦੇ ਹਨ, ਦੂਜੇ ਪਾਸੇ ਆਮ ਮੱਧਵਰਗੀ ਅਤੇ ਗ਼ਰੀਬ ਵਰਗ ਦੇ ਮਾਪਿਆਂ ਦੇ ਬੱਚੇ ਮਾਪਿਆਂ ਦੀ ਹੱਲਾਸ਼ੇਰੀ ਅਤੇ ਖੇਡ ਅਧਿਆਪਕਾਂ ਵਲੋਂ ਦਿੱਤੀ ਯੋਗ ਅਗਵਾਈ ਕਾਰਨ ਸਕੂਲੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਂਦੇ ਹਨ, ਪਰ ਗ਼ਰੀਬੀ ਅਤੇ ਘਰੇਲੂ ਮਜਬੂਰੀਆਂ ਉਨ੍ਹਾਂ ਦੀ ਖੇਡ ਕਲਾ ਦੇ ਅੱਗੇ ਵਧਣ ਵਿਚ ਵੱਡੀ ਰੁਕਾਵਟ ਬਣ ਜਾਂਦੀਆਂ ਹਨ, ਜਿਸ ਕਾਰਨ ਇਹ ਬੱਚੇ ਵੱਡੀ ਇੱਛਾ ਹੋਣ ਦੇ ਬਾਵਜੂਦ ਖੇਡਾਂ ਅਤੇ ਪੜ੍ਹਾਈ ਤੋਂ ਦੂਰ ਹੋ ਜਾਂਦੇ ਹਨ। ਇਸ ਤਰ੍ਹਾਂ ਇਨ੍ਹਾਂ ਬੱਚਿਆਂ ਦੀ ਤਕਦੀਰ ਹੀ ਇਨ੍ਹਾਂ ਦੀ ਸੌਂਕਣ ਬਣ ਜਾਂਦੀ ਹੈ ਅਤੇ ਤਦਬੀਰਾਂ ਇਨ੍ਹਾਂ ਬੱਚਿਆਂ ਤੋਂ ਹੁੰਦੀਆਂ ਹੀ ਨਹੀਂ।
ਅੱਜ ਦੇ ਕੋਰੋਨਾ ਮਹਾਂਮਾਰੀ ਦੇ ਦੌਰ ਵਿਚ ਇਹ ਠੀਕ ਹੈ ਕਿ ਬੱਚਿਆਂ ਨੂੰ ਘਰਾਂ ਤੋਂ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਬਾਹਰ ਨਹੀਂ ਨਿਕਲਣਾ ਚਾਹੀਦਾ ਪਰ ਇਸ ਦੇ ਬਾਵਜੂਦ ਬੱਚਿਆਂ ਨੂੰ ਮੋਬਾਈਲ ਉੱਪਰ ਗੇਮਾਂ ਖੇਡਣ ਦੀ ਥਾਂ ਗਲੀ-ਮੁਹੱਲੇ ਜਾਂ ਖੇਡ ਗਰਾਊਂਡ ਵਿਚ ਖੇਡਾਂ ਖੇਡਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਖੇਡਾਂ ਖੇਡਣ ਵਾਲੇ ਖਿਡਾਰੀਆ ਨੂੰ ਕਿਸੇ ਬਿਮਾਰੀ ਦਾ ਖ਼ਤਰਾ ਨਹੀਂ ਹੁੰਦਾ, ਇਸ ਲਈ ਬਿਨਾਂ ਕਿਸੇ ਡਰ ਦੇ ਖੇਡਾਂ ਵਿਚ ਹਿੱਸਾ ਲੈਣਾ ਹਰ ਬੱਚੇ ਲਈ ਜ਼ਰੂਰੀ ਹੋਣਾ ਚਾਹੀਦਾ ਹੈ। ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਮੋਬਾਈਲ, ਲੈਪਟਾਪ, ਕੰਪਿਊਟਰ ਤੋਂ ਬਾਹਰੀ ਦੁਨੀਆ ਦੀਆਂ ਖੇਡ ਸਰਗਰਮੀਆਂ ਦੀ ਜਾਣਕਾਰੀ ਦੇ ਕੇ ਬੱਚਿਆਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ।

-ਲੱਕੀ ਨਿਵਾਸ, 61 ਏ ਵਿਦਿਆ ਨਗਰ ਪਟਿਆਲਾ।
ਮੋਬਾਈਲ : 94638-19174

ਖ਼ਬਰ ਸ਼ੇਅਰ ਕਰੋ

 

ਹਾਕੀ ਦਾ ਪੈਨਲਟੀ ਕਾਰਨਰ ਕਿੰਗ ਪ੍ਰਿਥੀਪਾਲ ਸਿੰਘ

ਕੋਈ ਨਹੀਂ ਜਾਣਦਾ ਸੀ ਕਿ 28 ਜਨਵਰੀ 1932 ਨੂੰ ਪੈਦਾ ਹੋਇਆ ਲੜਕਾ ਜਿਸ ਦਾ ਨਾਂਅ ਪ੍ਰਿਥੀਪਾਲ ਸਿੰਘ (ਪਿਤਾ ਸ: ਵਧਾਵਾ ਸਿੰਘ ਅਤੇ ਮਾਤਾ ਸਰ: ਰਾਮ ਕੌਰ) ਇਕ ਦਿਨ ਭਾਰਤੀ ਹਾਕੀ ਟੀਮ ਦੇ ਪੈਨਲਟੀ ਕਾਰਨਰ ਕਿੰਗ ਬਣੇਗਾ। ਪ੍ਰਿਥੀਪਾਲ ਸਿੰਘ ਨੇ 1947 ਵਿਚ ਗੁਰੂ ਨਾਨਕ ਹਾਈ ਸਕੂਲ ...

ਪੂਰੀ ਖ਼ਬਰ »

ਫੁੱਟਬਾਲ ਵਿਚ ਬੁਲੰਦੀਆਂ ਨੂੰ ਛੂੰਹਦਾ ਪੰਜਾਬ

ਫੁੱਟਬਾਲ ਦੁਨੀਆ ਵਿਚ ਕੋਨੇ -ਕੋਨੇ ਵਿਚ ਖੇਡਿਆ ਜਾਂਦਾ ਹੈ। ਦੁਨੀਆ ਵਿਚ ਕੋਈ ਅਜਿਹਾ ਦੇਸ਼ ਨਹੀਂ ਹੋਵੇਗਾ ਜਿਥੇ ਫੁੱਟਬਾਲ ਨਾ ਖੇਡਿਆ ਜਾਂਦਾ ਹੋਵੇ। ਫੁੱਟਬਾਲ ਦੁਨੀਆ ਦੀ ਸਭ ਤੋਂ ਮਕੂਬਲ ਖੇਡ ਹੈ। ਭਾਰਤ ਨੇ ਵੀ ਫੁੱਟਬਾਲ ਵਿਚ ਕਈ ਅਹਿਮ ਪ੍ਰਾਪਤੀਆਂ ਕੀਤੀਆਂ ...

ਪੂਰੀ ਖ਼ਬਰ »

ਖਿਡਾਰੀ ਨੂੰ ਬਚਪਨ ਤੋਂ ਹੀ ਜਾਗਰੂਕ ਬਣਾਇਆ ਜਾਵੇ

ਖੇਡ ਪ੍ਰਤੀ ਕਿਸੇ ਖਿਡਾਰੀ ਦੀ ਵਚਨਬੱਧਤਾ ਉਸ ਦੇ ਖੇਡ ਕੈਰੀਅਰ ਦੀ ਸ਼ੁਰੂਆਤ ਨਾਲ ਹੀ ਆਪਣੀ ਅਹਿਮ ਭੂਮਿਕਾ ਨਿਭਾਉਣੀ ਸ਼ੁਰੂ ਕਰ ਦਿੰਦੀ ਹੈ। ਅਕਸਰ ਵੇਖਿਆ ਜਾਂਦਾ ਹੈ ਕਿ ਕਿਸੇ ਦੇਸ਼ ਦੇ ਸਫਲ ਪੇਸ਼ਾਵਰ ਖਿਡਾਰੀਆਂ ਦਾ ਖੇਡ ਕੈਰੀਅਰ ਉਦੋਂ ਤੋਂ ਹੀ ਸ਼ੁਰੂ ਹੋ ਜਾਂਦਾ ਹੈ, ...

ਪੂਰੀ ਖ਼ਬਰ »

ਪੰਜਾਬ ਦੀਆਂ ਜ਼ਿਆਦਾਤਰ ਵਿੱਦਿਅਕ ਸੰਸਥਾਵਾਂ 'ਚੋਂ ਖੇਡ ਸਰਗਰਮੀਆਂ ਗਾਇਬ

ਪੰਜਾਬ ਦੇ ਤਕਰੀਬਨ ਹਰੇਕ ਪਿੰਡ, ਸ਼ਹਿਰ ਤੇ ਕਸਬੇ 'ਚ ਸਥਾਪਤ ਵਿੱਦਿਅਕ ਸੰਸਥਾ ਕੋਲ ਕਿਸੇ ਨਾ ਕਿਸੇ ਖੇਡ ਦਾ ਮੈਦਾਨ ਜ਼ਰੂਰ ਉਪਲਬਧ ਹੈ ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਇਨ੍ਹਾਂ ਮੈਦਾਨਾਂ ਦੀ ਬਹੁਤ ਘੱਟ ਵਰਤੋਂ ਹੋ ਰਹੀ ਹੈ। ਰਾਜ ਦੇ ਜ਼ਿਆਦਾਤਰ ਸਕੂਲਾਂ, ਕਾਲਜਾਂ ਤੇ ...

ਪੂਰੀ ਖ਼ਬਰ »

ਫੁੱਟਬਾਲ ਸਟਾਰਾਂ ਦੀ ਧਰਤੀ ਯੂਥ ਫੁੱਟਬਾਲ ਅਕੈਡਮੀ ਰੁੜਕਾ ਕਲਾਂ

ਯੂਥ ਫੁੱਟਬਾਲ ਕਲੱਬ (ਵਾਈ.ਐਫ.ਸੀ.) ਰੁੜਕਾ ਕਲਾਂ ਦਾ ਗਠਨ ਪਿੰਡ ਦੇ ਅਗਾਂਹਵਧੂ ਨੌਜਵਾਨ ਗੁਰਮੰਗਲ ਦਾਸ ਸੋਨੀ ਦੀ ਅਗਵਾਈ ਹੇਠ 2001 ਵਿਚ ਕੀਤਾ ਗਿਆ। ਜਦੋਂ ਪੰਜਾਬ ਦੇ ਪਿੰਡਾਂ ਵਿਚ ਨਸ਼ੇ ਦਾ ਕੋਹੜ ਆਪਣੇ ਪੈਰ ਬੁਰੀ ਤਰ੍ਹਾਂ ਪਸਾਰ ਰਿਹਾ ਸੀ, ਤਦ ਪੰਜਾਬ ਦੀ ਜਵਾਨੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX