ਤਾਜਾ ਖ਼ਬਰਾਂ


ਜਬਰ ਜਨਾਹ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦਾ ਭਰਾ ਗ੍ਰਿਫ਼ਤਾਰ
. . .  22 minutes ago
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ...
ਗਗਨਦੀਪ ਸਿੰਘ ਚੱਢਾ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  49 minutes ago
ਪਟਿਆਲਾ, 2 ਜੁਲਾਈ (ਅਮਨਦੀਪ ਸਿੰਘ)-ਪਟਿਆਲਾ ਵਿਖੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਸਟੇਟ ਸੈਕਟਰੀ ਗਗਨਦੀਪ ਸਿੰਘ ਚੱਢਾ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ...
ਮਣੀਪੁਰ ਜ਼ਮੀਨ ਖਿਸਕਣ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 24
. . .  58 minutes ago
ਗੁਹਾਟੀ, 2 ਜੁਲਾਈ-ਮਣੀਪੁਰ ਦੇ ਨੋਨੀ ਜ਼ਿਲ੍ਹੇ 'ਚ ਇਕ ਰੇਲਵੇ ਨਿਰਮਾਣ ਸਥਾਨ 'ਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ। ਦਸ ਦੇਈਏ ਕਿ ਤੁਪੁਲ ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਸ੍ਰੀ ਦਰਬਾਰ ਸਾਹਿਬ 'ਤੇ 1955 'ਚ ਕੀਤੇ ਹਮਲੇ ਦੀ ਯਾਦ 'ਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਆਰੰਭ
. . .  about 2 hours ago
ਅੰਮ੍ਰਿਤਸਰ, 2 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਉਸ ਵੇਲੇ ਦੀ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਕਰਵਾਏ ਗਏ ਹਮਲੇ ਦੀ ਯਾਦ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ...
ਦਿੱਲੀ ਪੁਲਿਸ ਨੇ ਮੁਹੰਮਦ ਜ਼ੁਬੈਰ ਦੀ ਨਿਆਇਕ ਹਿਰਾਸਤ ਦੀ ਕੀਤੀ ਮੰਗ
. . .  about 2 hours ago
ਨਵੀਂ ਦਿੱਲੀ, 2 ਜੁਲਾਈ-ਦਿੱਲੀ ਪੁਲਿਸ ਨੇ ਮੁਹੰਮਦ ਜ਼ੁਬੈਰ ਦੀ ਨਿਆਇਕ ਹਿਰਾਸਤ ਦੀ ਕੀਤੀ ਮੰਗ
ਅਮਰੀਕਾ 'ਚ ਵਾਰੰਟਾਂ ਦੀ ਤਾਮੀਲ ਕਰਵਾਉਣ ਗਏ ਪੁਲਿਸ ਅਫ਼ਸਰਾਂ 'ਤੇ ਚਲਾਈ ਗੋਲੀ, 2 ਦੀ ਮੌਤ 6 ਜ਼ਖ਼ਮੀ
. . .  about 1 hour ago
ਸੈਕਰਾਮੈਂਟੋ, 2 ਜੁਲਾਈ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਕੈਂਟੁਕੀ ਰਾਜ 'ਚ ਅਦਾਲਤ ਵਲੋਂ ਜਾਰੀ ਵਾਰੰਟਾਂ ਦੀ ਤਾਮੀਲ ਕਰਵਾਉਣ ਗਏ ਪੁਲਿਸ ਅਧਿਕਾਰੀਆਂ 'ਤੇ ਸ਼ੱਕੀ ਦੋਸ਼ੀ ਨੇ ਰਾਈਫ਼ਲ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਸਿੱਟੇ ਵਜੋਂ 2 ਪੁਲਿਸ ਅਫ਼ਸਰਾਂ ਦੀ ਮੌਤ ਹੋ ਗਈ ਤੇ 6 ਹੋਰ ਜ਼ਖ਼ਮੀ ਹੋ ਗਏ।
ਇਕਬਾਲ ਸਿੰਘ ਲਾਲਪੁਰਾ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ
. . .  about 2 hours ago
ਸ੍ਰੀ ਚਮਕੌਰ ਸਾਹਿਬ, 2ਜੁਲਾਈ (ਜਗਮੋਹਨ ਸਿੰਘ ਨਾਰੰਗ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੜੀ ਸਾਹਿਬ ਵਿਖੇ ਨਤਮਸਤਕ ਹੋਏ...
ਸੀਵਰੇਜ ਟਰੀਟਮੈਂਟ ਪਲਾਂਟ 'ਚ ਗੈਸ ਲੀਕ, ਇਕ ਮੁਲਾਜ਼ਮ ਦੀ ਵਿਗੜੀ ਸਿਹਤ
. . .  about 2 hours ago
ਤਲਵੰਡੀ ਸਾਬੋ, 2 ਜੁਲਾਈ (ਰਣਜੀਤ ਸਿੰਘ ਰਾਜੂ)-ਸਥਾਨਕ ਨਗਰ ਦੇ ਸੀਵਰੇਜ ਟਰੀਟਮੈਂਟ ਪਲਾਂਟ 'ਚ ਬੀਤੀ ਅੱਧੀ ਰਾਤ ਤੋਂ ਬਾਅਦ ਪਾਣੀ ਸਾਫ਼ ਕਰਨ ਵਾਲੀ ਗੈਸ ਲੀਕ ਹੋਣ ਕਾਰਨ ਇਕ ਮੁਲਾਜ਼ਮ ਦੀ ਸਿਹਤ ਵਿਗੜ ਜਾਣ ਦੀ ਖ਼ਬਰ ਸਾਹਮਣੇ...
ਜਬਰ-ਜਨਾਹ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ 'ਚ ਟੈਂਕੀ ਪੀੜਤਾਂ ਦੇ ਦੋ ਦਿਉਰ ਟੈਂਕੀ 'ਤੇ ਚੜੇ
. . .  about 3 hours ago
ਭਗਤਾ ਭਾਈਕਾ, 2 ਜੁਲਾਈ (ਵਰਿੰਦਰ ਲੱਕੀ,ਸੁਖਪਾਲ ਸਿੰਘ ਸੋਨੀ)-ਜਬਰ-ਜਨਾਹ ਦੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਪੀੜਤਾਂ ਦੇ ਦੋ ਦਿਉਰ ਪਿੰਡ ਦਿਆਲਪੁਰਾ ਭਾਈਕਾ ਵਿਖੇ ਪਾਣੀ ਵਾਲੀ ਟੈਂਕੀ ਉਪਰ ਚੜ ਗਏ ਹਨ।ਇਸ ਸਮੇਂ ਪੀੜਤ ਪਰਿਵਾਰ ਦੇ ਵੱਡੀ ਗਿਣਤੀ ਸਹਿਯੋਗੀਆਂ...
ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋਇਆ 3 ਸਾਲਾ ਪਾਕਿਸਤਾਨੀ ਬੱਚਾ, ਬੀ.ਐੱਸ.ਐੱਫ. ਜਵਾਨਾਂ ਨੇ ਪਾਕਿ ਰੇਂਜਰਾਂ ਹਵਾਲੇ ਕੀਤਾ
. . .  about 3 hours ago
ਫਿਰੋਜ਼ਪੁਰ, 2 ਜੁਲਾਈ- ਇਕ ਪਾਕਿਸਤਾਨੀ 3 ਸਾਲਾ ਬੱਚਾ ਜੋ ਅਣਜਾਣੇ 'ਚ ਭਾਰਤ ਸਰਹੱਦ ਅੰਦਰ ਗਲਤੀ ਨਾਲ ਦਾਖ਼ਲ ਹੋ ਗਿਆ ਸੀ, ਨੂੰ ਬੀ.ਐੱਸ.ਐੱਫ. ਨੇ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ। ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ...
ਰਾਤ ਸਮੇਂ ਡੀ.ਜੇ. ਪਾਰਟੀ ਦੌਰਾਨ ਚੱਲੀ ਗੋਲੀ 'ਚ ਇਕ ਨੌਜਵਾਨ ਦੀ ਮੌਤ
. . .  about 3 hours ago
ਪੱਟੀ, 2 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੇ ਨਜ਼ਦੀਕੀ ਪਿੰਡ ਚੂਸਲੇਵੜ ਵਿਖੇ ਬੀਤੀ ਰਾਤ ਡੀ.ਜੇ. ਪਾਰਟੀ ਦੌਰਾਨ ਚੱਲੀ ਗੋਲੀ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਚੂਸਲੇਵੜ ਦੇ ਸਾਬਕਾ ਸਰਪੰਚ ਰਸਾਲ ਸਿੰਘ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 17,092 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 2 ਜੁਲਾਈ- ਭਾਰਤ 'ਚ ਪਿਛਲੇ 24 ਘੰਟਿਆਂ 'ਚ 17,092 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 14,684 ਠੀਕ ਹੋਏ ਤੇ 29 ਮੌਤਾਂ ਹੋਈਆਂ ਹਨ।
ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  about 4 hours ago
ਓਠੀਆਂ, 2 ਜੁਲਾਈ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਤੱਲੇ ਦਾ ਕਿਸਾਨ ਹਰਜਿੰਦਰ ਸਿੰਘ ਜੋ 7ਕੁ ਵਜੇ ਆਪਣੀ ਬੰਬੀ ਦੀ ਮੋਟਰ ਚਲਾਉਣ ਲੱਗਾ ਤਾਂ ਜ਼ੋਰਦਾਰ ਪਏ ਬਿਜਲੀ ਦੇ ਕਰੰਟ ਲੱਗਣ ਕਾਰਨ ਉਸ ਦੀ ਮੌਕੇ ਤੇ ਮੌਤ ਗਈ...
ਜਬਲਪੁਰ ਜਾ ਰਹੀ ਸਪਾਈਸਜੈੱਟ ਦੀ ਫਲਾਈਟ 5000 ਫੁੱਟ ਦੀ ਉਚਾਈ ਤੋਂ ਸੁਰੱਖਿਅਤ ਪਹੁੰਚੀ ਦਿੱਲੀ
. . .  about 4 hours ago
ਨਵੀਂ ਦਿੱਲੀ, 2 ਜੁਲਾਈ-ਦਿੱਲੀ ਤੋਂ ਜਬਲਪੁਰ ਜਾ ਰਹੀ ਸਪਾਈਸ ਜੈੱਟ ਦੀ ਉਡਾਣ ਦੇ ਕੈਬਿਨ 'ਚੋਂ ਧੂੰਆਂ ਨਿਕਲਣ ਤੋਂ ਬਾਅਦ ਦਿੱਲੀ 'ਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਜਹਾਜ਼ 'ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ...
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਸਹਿਤ ਮਨਾਇਆ
. . .  about 4 hours ago
ਅੰਮ੍ਰਿਤਸਰ, 2 ਜੁਲਾਈ (ਜਸਵੰਤ ਸਿੰਘ ਜੱਸ)-ਅੱਜ ਭਗਤੀ ਤੇ ਸ਼ਕਤੀ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ...
ਊਧਵ ਠਾਕਰੇ ਨੇ 'ਪਾਰਟੀ ਵਿਰੋਧੀ ਗਤੀਵਿਧੀਆਂ' ਲਈ ਸ਼ਿਵ ਸੈਨਾ ਤੋਂ ਨਵੇਂ ਬਣੇ ਮੁੱਖ ਮੰਤਰੀ ਸ਼ਿੰਦੇ ਨੂੰ ਕੱਢਿਆ ਬਾਹਰ
. . .  about 5 hours ago
ਮੁੰਬਈ, 2 ਜੁਲਾਈ-ਸ਼ਿਵਸੈਨਾ ਮੁਖੀ ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਸ਼ਿੰਦੇ ਨੂੰ ਸੰਬੋਧਿਤ ਇਕ ਪੱਤਰ 'ਚ ਊਧਵ ਠਾਕਰੇ ਨੇ ਲਿਖਿਆ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਿਲ ਹੋਣ ਲਈ ਉਨ੍ਹਾਂ (ਏਕਨਾਥ ਸ਼ਿੰਦੇ) ਪਾਰਟੀ ਤੋਂ ਕੱਢਿਆ ਜਾ ਰਿਹਾ ਹੈ।
ਤੇਜ਼ ਭੂਚਾਲ ਦੇ ਝਟਕਿਆਂ ਨਾਲ ਦਹਿਲਿਆ ਦੱਖਣੀ ਈਰਾਨ, 3 ਦੀ ਮੌਤ
. . .  about 5 hours ago
ਤੇਹਰਾਨ, 2 ਜੁਲਾਈ-ਦੱਖਣੀ ਈਰਾਨ 'ਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਇਟਰਜ਼ ਦੇ ਮੁਤਾਬਿਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.1 ਮਾਪੀ ਗਈ ਹੈ। ਭੂਚਾਲ ਦੇ ਨਾਲ 3 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਮੁੰਬਈ: ਸ਼ਿਵ ਸੈਨਾ ਆਗੂ ਸੰਜੇ ਰਾਊਤ ਈ.ਡੀ. ਦਫ਼ਤਰ ਤੋਂ ਆਏ ਬਾਹਰ
. . .  1 day ago
ਅਮਰਨਾਥ ਯਾਤਰਾ ਦੀ ਹਾਈਟੈੱਕ ਸੁਰੱਖਿਆ,200 ਤੋਂ ਵੱਧ ਬੁਲੇਟ ਪਰੂਫ ਵਾਹਨ ਤਾਇਨਾਤ,ਆਈ.ਈ.ਡੀ. ਧਮਾਕੇ ਦਾ ਕੋਈ ਅਸਰ ਨਹੀਂ ਹੋਵੇਗਾ
. . .  1 day ago
ਚੰਡੀਗੜ੍ਹ : ਪੰਜਾਬ ਕਾਂਗਰਸ ਕਮੇਟੀ ਦੀ ਹੋਵੇਗੀ 7 ਨੂੰ ਮੀਟਿੰਗ
. . .  1 day ago
ਕੇਂਦਰੀ ਖ਼ੇਤੀਬਾੜੀ ਮੰਤਰੀ ਨੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਐੱਮ.ਐੱਸ.ਪੀ. ਦਿੱਤੇ ਜਾਣ ਦੀ ਮੰਗ ਤੇ ਸੰਯੁਕਤ ਕਿਸਾਨ ਮੋਰਚੇ ਦੇ ਪਾਲੇ ’ਚ ਸੱਟੀ ਗੇਂਦ
. . .  1 day ago
ਕਰਨਾਲ, 1 ਜੁਲਾਈ (ਗੁਰਮੀਤ ਸਿੰਘ ਸੱਗੂ )- ਸੀ.ਐਮ.ਸਿਟੀ ਹਰਿਆਣਾ ਕਰਨਾਲ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਕਿਸਾਨ ਕਲਿਆਣ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਦੀ ਪਿਛਲੇ ਲੰਮੇ ਸਮੇਂ ਤੋਂ ਫ਼ਸਲਾਂ ਦੇ ਐੱਮ.ਐੱਸ.ਪੀ. ਨੂੰ ਲੈ ਕੇ ਕੀਤੀ ਜਾ...
ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਰਵਿੰਦਰ ਸਿੰਘ ਖ਼ਾਲਸਾ ਨਾਲ ਕੀਤਾ ਦੁੱਖ ਸਾਂਝਾ
. . .  1 day ago
ਅਮਲੋਹ, 1 ਜੁਲਾਈ (ਕੇਵਲ ਸਿੰਘ)- ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਹਲਕਾ ਅਮਲੋਹ ਤੋਂ ਮੈਂਬਰ ਐੱਸ.ਜੀ.ਪੀ.ਸੀ. ਭਾਈ ਰਵਿੰਦਰ ਸਿੰਘ ਖ਼ਾਲਸਾ ਦੇ ਘਰ ਦੁੱਖ ਸਾਂਝਾ ਕਰਨ ਲਈ ਪਹੁੰਚੇ ਦੋ ਦਿਨ ਪਹਿਲਾਂ ਭਾਈ ਰਵਿੰਦਰ ਸਿੰਘ ਖ਼ਾਲਸਾ ਦੀ...
ਮਾਮਲਾ ਡੇਰਾਬੱਸੀ ਰੇਲਵੇ ਲਾਈਨ ਨੇੜੇ ਮਿਲੀ ਅਣਪਛਾਤੀ ਲਾਸ਼ ਦਾ, ਪਤਨੀ ਨੇ ਕੀਤਾ ਪ੍ਰੇਮੀ 'ਤੇ ਮਾਮੇ ਦੇ ਲੜਕੇ ਨਾਲ ਮਿਲ ਕੇ ਕੀਤਾ ਕਤਲ
. . .  1 day ago
ਡੇਰਾਬੱਸੀ, 1 ਜੁਲਾਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਰੇਲਵੇ ਲਾਈਨ ਦੇ ਨੇੜੇ ਪੈਂਦੀ ਅਮਰਦੀਪ ਕਲੋਨੀ ਦੇ ਗੰਦੇ ਪਾਣੀ ਦੇ ਚੋਂਅ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼ ਦਾ ਮਾਮਲਾ ਰੇਲਵੇ ਪੁਲਿਸ ਨੇ ਦੋ ਦਿਨਾਂ 'ਚ ਹੱਲ ਕਰ ਲਿਆ। ਮ੍ਰਿਤਕ ਦੀ ਪਛਾਣ ਸਹਿਦੇਵ ਵਾਸੀ ਸਿਆਓ ਜ਼ਿਲ੍ਹਾ ਬਿਜਨੌਰ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਹੋਣਗੇ ਮੁਆਫ਼
. . .  1 day ago
ਚੰਡੀਗੜ੍ਹ, 1 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮੁਆਫ਼ ਹੋਣਗੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਯੋਗਰਾਜ ਆਧਨੀਆਂ ਬਣਿਆ ਬੁਲਟ ਮੋਟਰਸਾਈਕਲ ਦਾ ਮਾਲਕ

ਦੋਦਾ, 1 ਦਸੰਬਰ (ਰਵੀਪਾਲ)-ਸੰਤ ਬਾਬਾ ਕਿ੍ਸ਼ਨ ਦਾਸ ਗਊ ਸੇਵਾ ਸੰਮਤੀ ਦੋਦਾ ਵਲੋਂ ਲੱਕੀ ਡਰਾਅ ਕੱਢੇ ਗਏ | ਡੇਰਾ ਬਾਬਾ ਸੰਤ ਕ੍ਰਿਸ਼ਨ ਦਾਸ ਜੀ ਗਊ ਸੇਵਾ ਸੰਮਤੀ ਦੇ ਪ੍ਰਧਾਨ ਸੁਖਪਾਲ ਬਰਾੜ ਤੇ ਬੋਹੜ ਸਿੰਘ ਮੈਂਬਰ ਨੇ ਦੱਸਿਆ ਕਿ ਗਊਸ਼ਾਲਾ ਲਈ ਲੱਕੀ ਡਰਾਅ ਲਾਟਰੀ ਸਕੀਮ ...

ਪੂਰੀ ਖ਼ਬਰ »

ਗੁਰਦੁਆਰਾ ਜੋੜਾ ਸਾਹਿਬ ਵਿਖੇ ਧਾਰਮਿਕ ਸਮਾਗਮ 5 ਨੂੰ -ਭਾਈ ਖ਼ਾਲਸਾ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲ ਪ੍ਰਕਾਸ਼ ਉਤਸਵ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਇਤਿਹਾਸਕ ਗੁਰਦੁਆਰਾ ਜੋੜਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਨੰਗਲ ਵਿਖੇ 15 ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ 'ਤੇ ਖੁਸ਼ੀ ਦਾ ਪ੍ਰਗਟਾਵਾ

ਬਰਗਾੜੀ, 1 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ ਤੇ ਸੀਨੀਅਰ ਅਕਾਲੀ ਆਗੂ ਗੁਰਚੇਤ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਸਵਾਮੀ ਵਿਸ਼ੋਕਾਨੰਦ ਭਾਰਤੀ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ ਨਿਰਵਾਣ ਪੀਠਾਧੀਸ਼ਵਰ ਆਚਾਰਿਆ ਮਹਾਂਮੰਡਲੇਸ਼ਵਰ ਸਵਾਮੀ ਵਿਸ਼ੋਕਾਨੰਦ ਭਾਰਤੀ ਜੀ ਦਾ ਅੱਜ ਸ੍ਰੀ ਰਾਮ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ 'ਤੇ ਸ਼ਰਧਾਲੂਆਂ ...

ਪੂਰੀ ਖ਼ਬਰ »

ਹਰਿਆਣਾ ਦੇ ਮੁੱਖ ਮੰਤਰੀ ਤੇ ਹੋਰਾਂ ਦੇ ਬਿਆਨਾਂ ਦੀ ਕਿਸਾਨ ਆਗੂਆਂ ਵਲੋਂ ਨਿੰਦਾ

ਮੰਡੀ ਬਰੀਵਾਲਾ, 1 ਦਸੰਬਰ (ਨਿਰਭੋਲ ਸਿੰਘ)-ਕਿਸਾਨ ਆਗੂਆਂ ਜਗਦੇਵ ਸਿੰਘ ਕਾਨਿਆਂਵਾਲੀ ਜ਼ਿਲ੍ਹਾ ਪ੍ਰਧਾਨ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਬਲਾਕ ਪ੍ਰਧਾਨ ਬਰੀਵਾਲਾ, ਮਨਜੀਤ ...

ਪੂਰੀ ਖ਼ਬਰ »

ਬਰੀਵਾਲਾ ਨੂੰ ਜਾਣ ਵਾਲੀ ਸੜਕ ਦਾ ਬੇਹੱਦ ਮਾੜਾ ਹਾਲ

ਮੰਡੀ ਬਰੀਵਾਲਾ, 1 ਦਸੰਬਰ (ਨਿਰਭੋਲ ਸਿੰਘ)-ਪਿੰਡ ਵੜਿੰਗ ਦੇ ਨਜ਼ਦੀਕ ਬਰੀਵਾਲਾ ਨੂੰ ਜਾਣ ਵਾਲੀ ਸੜਕ ਦਾ ਹਾਲ ਬੇਹੱਦ ਮਾੜਾ ਹੈ | ਸੜਕ ਕਈ ਜਗ੍ਹਾ ਤੋਂ ਟੁੱਟੀ ਹੋਈ ਹੈ | ਸੜਕ ਤੇ ਪੱਥਰ ਦੇ ਰੋੜੇ ਖਿੱਲਰੇ ਹੋਏ ਹਨ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ...

ਪੂਰੀ ਖ਼ਬਰ »

ਕੰਬੋਜ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਕੋਰੋਨਾ ਜਾਂਚ ਕੈਂਪ ਲਾਇਆ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਦੀ ਟੀਮ ਵਲੋਂ ਕੰਬੋਜ ਮਲਟੀ ਸਪੈਸ਼ਲਿਟੀ ਹਸਪਤਾਲ ਗਿੱਦੜਬਾਹਾ ਵਿਖੇ ਸੀ.ਐਚ.ਓ. ਨਵੀਨਤਾ ਭਾਰਤੀ ਦੀ ਦੇਖ-ਰੇਖ 'ਚ ਕੋਰੋਨਾ ਜਾਂਚ ਕੈਂਪ ਲਾਇਆ ਗਿਆ | ਇਸ ਕੈਂਪ ਵਿੱਚ 12 ਮਰੀਜ਼ਾਂ ਦੇ ਸੈਂਪਲ ਲੈ ਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਭੇਜੇ ਗਏ | ਕੰਬੋਜ ਹਸਪਤਾਲ ਦੇ ਇੰਚਾਰਜ ਡਾ: ਰਵੀ ਕੰਬੋਜ ਨੇ ਦੱਸਿਆ ਕਿ ਇਸ ਹਸਪਤਾਲ ਵਿਚ ਕੋਵਿਡ-19 ਦੇ ਟੈੱਸਟ ਹਰ ਰੋਜ਼ ਕੀਤੇ ਜਾ ਰਹੇ ਅਤੇ ਕੋਰੋਨਾ ਦੇ ਲੱਛਣ ਵਾਲੇ ਮਰੀਜ਼ਾਂ ਨੂੰ ਦਾਖਲ ਕਰਕੇ ਇਲਾਜ ਵੀ ਕੀਤਾ ਜਾ ਰਿਹਾ ਹੈ, ਜਿਸ ਲਈ ਹਸਪਤਾਲ ਵਿਚ ਵੱਖਰਾ ਆਈਸੋਲੇਸ਼ਨ ਵਾਰਡ ਬਣਾਇਆ ਗਿਆ ਹੈ | ਇਸ ਮੌਕੇ ਸਿਵਲ ਹਸਪਤਾਲ ਗਿੱਦੜਬਾਹਾ ਦੀ ਟੀਮ, ਡਾ: ਰੇਜ਼ਾ ਗੁਪਤਾ, ਮਨਦੀਪ ਕੰਬੋਜ, ਸ਼ੁੱਭਮ, ਕਰਮ ਚੰਦ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬੀਬੀ ਜਗੀਰ ਕੌਰ ਦੇ ਚੌਥੀ ਵਾਰ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਬੀਬੀ ਜਗੀਰ ਕੌਰ ਦੇ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਬੀਬੀ ਗੁਰਿੰਦਰ ਕੌਰ ਭੋਲੂ ਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ 5 ਅਧਿਆਪਕਾਂ ਦਾ ਸਨਮਾਨ ਕਰਨ ਦਾ ਫ਼ੈਸਲਾ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੰਸਥਾਪਕ ਅਸ਼ੌਕ ਕੌਸ਼ਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਮਾਸਟਰ ਸੋਮਨਾਥ ਅਰੋੜਾ, ਮੁੱਖ ਸਲਾਹਕਾਰ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਔਲਖ ਨੇ ਕਿਸਾਨਾਂ ਦੇ ਟਰੈਕਟਰਾਂ ਲਈ ਡੀਜ਼ਲ ਦੀ ਸੇਵਾ ਕਰਨ ਦਾ ਬੀੜਾ ਚੁੱਕਿਆ

ਪੰਜਗਰਾੲੀਂ ਕਲਾਂ, 1 ਦਸੰਬਰ (ਸੁਖਮੰਦਰ ਸਿੰਘ ਬਰਾੜ)-ਕਿਸਾਨੀ ਸੰਘਰਸ਼ ਲਈ ਵੱਖ-ਵੱਖ ਲੋਕਾਂ ਵਲੋਂ ਨੇੜਲੇ ਪਿੰਡ ਔਲਖ ਦੇ ਨੌਜਵਾਨ ਕਿਸਾਨ ਜੋ ਖ਼ੁਦ ਮੱਧ ਵਰਗ ਕਿਸਾਨੀ ਨਾਲ ਸਬੰਧ ਰੱਖਦਾ ਹੈ ਜਿੱਥੇ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਘੋਲ ਦੀ ਹਮਾਇਤੀ ਕੀਤੀ ਉੱਥੇ ...

ਪੂਰੀ ਖ਼ਬਰ »

ਪੀ.ਪੀ.ਟੀ. ਮੁਕਾਬਲੇ 'ਚ ਅਕਾਸ਼ਦੀਪ ਤੇ ਕੰਵਰਪਾਲ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਵਰਗ 'ਚ ਪਹਿਲਾ ਸਥਾਨ ਕੀਤਾ ਪ੍ਰਾਪਤ

ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਮੁਕਾਬਲਿਆਂ ਦੀ ਲੜੀ 'ਚ ਬਲਾਕ ਪੱਧਰੀ ਪੀ.ਪੀ.ਟੀਜ਼ ਮੁਕਾਬਲਾ ਕਰਵਾਇਆ ਗਿਆ | ਫ਼ਰੀਦਕੋਟ ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਹੋਈ ਮੀਟਿੰਗ

ਫ਼ਰੀਦਕੋਟ, 1 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਕਾਰਜਕਾਰੀ ਕਮੇਟੀ ਦੀ ਜ਼ਰੂਰੀ ਮੀਟਿੰਗ ਸਥਾਨਕ ਪੈਨਸ਼ਨਰ ਦਫ਼ਤਰ ਵਿਖੇ ਬਸੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਮੇਟੀ ਮੈਂਬਰ ਹਰਜਿੰਦਰ ...

ਪੂਰੀ ਖ਼ਬਰ »

ਕਿਸਾਨਾਂ ਅੱਗੇ ਕੇਂਦਰ ਦੀ ਭਾਜਪਾ ਸਰਕਾਰ ਦਾ ਅੜੀਅਲ ਵਤੀਰਾ ਨਹੀਂ ਚੱਲੇਗਾ-ਲਖਵਿੰਦਰ ਲੱਕੀ ਅਰੋੜਾ

ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਾਗੂ ਕਰਕੇ ਦੇਸ਼ ਦੇ ਕਿਸਾਨਾਂ 'ਤੇ ਥੋਪ ਦਿੱਤੇ ਹਨ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਿਨ-ਰਾਤ ਸੰਘਰਸ਼ ਕਰ ਰਹੀਆਂ ਹਨ, ਉਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

ਪੰਜਗਰਾਈਾ ਕਲਾਂ, 1 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਸਕੂਲ ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਪਿ੍ੰਸੀਪਲ ਧਵਨ ਕੁਮਾਰ ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰੋੜੀਕਪੂਰਾ 'ਚ ਲਗਾਇਆ ਖ਼ੂਨਦਾਨ ਕੈਂਪ

ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਕਿਸਾਨ ਯੂਨੀਅਨ ਡਕੌਦਾ ਬਲੱਡ ਟੀਮ ਰੋੜੀਕਪੂਰਾ ਅਤੇ ਪਿੰਡ ਦੇ ਅੰਦਰਲੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਖ਼ੂਨਦਾਨ ਕੈਂਪ ਗੁਰਦੁਆਰਾ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ 'ਚ ਆਨਲਾਈਨ ਮੁਕਾਬਲੇ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਪੂਰੀ ...

ਪੂਰੀ ਖ਼ਬਰ »

ਦਸਵੀਂ ਜਮਾਤ ਦੀਆਂ 72 ਹੋਣਹਾਰ ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਵੰਡੇ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਐੱਸ.ਡੀ.ਐੱਮ. ਓਮ ਪ੍ਰਕਾਸ਼ ਨੇ ਦਸਵੀਂ ਜਮਾਤ ਦੀਆਂ 72 ਹੋਣਹਾਰ ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਵੰਡੇ | ਐੱਸ.ਡੀ.ਐੱਮ. ਓਮ ਪ੍ਰਕਾਸ਼ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨੇ ਮੁਫ਼ਤ ਬੱਸ ਸੇਵਾ ਨੂੰ ਕਿਸਾਨ ਝੰਡਾ ਦਿਖਾ ਕੇ ਸ਼ੁਰੂ ਕਰਵਾਇਆ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਗਿੱਦੜਬਾਹਾ ਦੇ ਮਾਲਕ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਕਿਸਾਨ ਹੋਣ ਦੇ ਨਾਤੇ ਸਿਰਫ਼ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਸਬੰਧੀ ਡੀ. ਸੀ. ਨੇ ਪਹਿਲਾਂ ਤੋਂ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਭੇਜਿਆ ਜਾਗਰੂਕ ਸੰਦੇਸ਼

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਭਰ ਵਿਚ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਪਹਿਲੇ ਦੌਰ ਦੇ ਖ਼ਾਤਮਾ ਅਜੇ ਤੱਕ ਨਹੀਂ ਹੋਇਆ, ਪਰ ਵਿਸ਼ਵ ਦੇ ਕਈ ਹਿੱਸਿਆਂ ਵਿਚ ਇਸਦੀ ਦੂਸਰੀ ਲਹਿਰ ਨੇ ਯੂਰਪ ਅਤੇ ਦਿੱਲੀ ਭਾਰਤ ਵਿਚ ਦਸਤਕ ਦੇ ਦਿੱਤੀ ਹੈ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਆਰ.ਐੱਮ.ਪੀ. ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜਨਸੰਖਿਆ ਨੂੰ ਕੰਟਰੋਲ ਕਰਨਾ ਅੱਜ ਸਮਾਜ ਦੀ ਮੁੱਖ ਜ਼ਰੂਰਤ ਹੈ | ਇਸ ਸਬੰਧ ਵਿਚ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵਲੋਂ ਜ਼ਿਲੇ੍ਹ ਦੇ ਆਰ.ਐੱਮ.ਪੀ. ਯੂਨੀਅਨ ਦੇ ਨੁਮਾਇੰਦਿਆਂ ਨਾਲ ...

ਪੂਰੀ ਖ਼ਬਰ »

ਜਲਾਲਾਬਾਦ ਰੋਡ ਦੇ ਵਾਸੀਆਂ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਬਾਈਪਾਸ ਨਜ਼ਦੀਕ ਅੱਜ ਦੁਕਾਨਦਾਰਾਂ ਅਤੇ ਮੁਹੱਲਾ ਵਾਸੀਆਂ ਵਲੋਂ ਸੜਕ ਜਾਮ ਕਰਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਖ਼ਿਲਾਫ਼ ਧਰਨਾ ...

ਪੂਰੀ ਖ਼ਬਰ »

ਅਰਥਸ਼ਾਸਤਰ ਵਿਭਾਗ ਦੇ ਮੁਖੀ ਨੂੰ ਸੇਵਾ-ਮੁਕਤੀ ਮੌਕੇ ਕੀਤਾ ਸਨਮਾਨਿਤ

ਮਲੋਟ, 1 ਦਸੰਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ ਸਮਾਰੋਹ ਦੌਰਾਨ ਸਨਮਾਨਿਤ ਕੀਤਾ | ਪਿ੍ੰਸੀਪਲ ਡਾ:ਏਕਤਾ ਖੋਸਲਾ ਨੇ ਇਸ ਮੌਕੇ ਪ੍ਰੋ:ਆਰ.ਕੇ. ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਦੀ ਮੌਤ, 10 ਨਵੇਂ ਮਾਮਲੇ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਹ 70 ਸਾਲਾਂ ਮਰੀਜ਼ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 10 ...

ਪੂਰੀ ਖ਼ਬਰ »

ਕੋਵਿਡ-19 ਤੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਿਹਤ ਵਿਭਾਗ ਪੰਜਾਬ ਵਲੋਂ ਕੋਵਿਡ-19 'ਤੇ ਕਾਬੂ ਪਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਤੇ ਵੱਖ-ਵੱਖ ਸਿਹਤ ਸਕੀਮਾਂ ਬਾਰੇ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੋਰੋਨਾ ਪ੍ਰਤੀ ਜਾਗਰੂਕਤਾ ਸਬੰਧੀ ਜਾਰੀ ਕੀਤਾ ਸਟਿੱਕਰ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਅਰੁਨਵੀਰ ਵਸ਼ਿਸਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਲਾਇਨਜ਼ ਕਲੱਬ ਮੁਕਤਸਰ ਓਲਡ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਸੂਬਾ ਪੱਧਰੀ ਸੋਲੋ ਡਾਂਸ ਮੁਕਾਬਲੇ 'ਚ ਸ੍ਰੀ ਮੁਕਤਸਰ ਸਾਹਿਬ ਦੇ ਬੱਚਿਆਂ ਨੇ ਦੂਜਾ ਸਥਾਨ ਕੀਤਾ ਹਾਸਲ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਲਵਲੀ ਪੋ੍ਰਫ਼ੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਪੰਜਾਬ ਪੱਧਰੀ ਸੋਲੋ ਡਾਂਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਬੱਚਿਆਂ ਨੇ ਹਿੱਸਾ ਲਿਆ | ਇਸ ਸਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX