ਤਾਜਾ ਖ਼ਬਰਾਂ


ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  11 minutes ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  59 minutes ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 1 hour ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 2 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 2 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 2 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  51 minutes ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 2 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 3 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 3 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 4 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 4 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 4 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 4 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 5 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 5 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਖਲਵਾੜਾ ਸੁਸਾਇਟੀ ਦੀ ਚੋਣ ਲਈ ਨਹੀਂ ਪਹੁੰਚੇ ਮੈਂਬਰ/ਵੋਟਰ
. . .  about 6 hours ago
ਖਲਵਾੜਾ, 29 ਜੂਨ (ਮਨਦੀਪ ਸਿੰਘ ਸੰਧੂ)- ਅੱਜ ਸਹਿਕਾਰਤਾ ਮਹਿਕਮੇ ਵਲੋਂ ਖਲਵਾੜਾ ਸੁਸਾਇਟੀ ਦੀ ਚੋਣ ਰੱਖੀ ਗਈ ਸੀ। ਇਸ ਸੰਬੰਧੀ ਮਹਿਕਮੇ ਵਲੋਂ ਇੰਸਪੈਕਟਰ ਇੰਦਰਦੀਪ ਸਿੰਘ ਅਤੇ ਕੁਲਦੀਪ ਸਿੰਘ ਚੋਣ ਕਰਵਾਉਣ...
ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਸੰਬੰਧੀ ਗੁਰਮਤਿ ਸਮਾਗਮ
. . .  about 6 hours ago
ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ...
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਡਰੱਗ ਇੰਸਪੈਕਟਰ ਬਬਲੀਨ ਕੌਰ ਗ੍ਰਿਫ਼ਤਾਰ
. . .  about 6 hours ago
ਅੰਮ੍ਰਿਤਸਰ, 29 ਜੂਨ (ਰੇਸ਼ਮ ਸਿੰਘ) - ਗੁਰਦਾਸਪੁਰ ਜ਼ਿਲ੍ਹੇ 'ਚ ਤਾਇਨਾਤ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮਿਲੇ ਵੇਰਵਿਆਂ ਅਨੁਸਾਰ ਉਸ ਦੀ ਗ੍ਰਿਫਤਾਰੀ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ...
ਫੜਨਵੀਸ ਨੇ ਬੁਲਾਈ ਭਾਜਪਾ ਆਗੂਆਂ ਦੀ ਮੀਟਿੰਗ
. . .  about 6 hours ago
ਮੁੰਬਈ, 29 ਜੂਨ - ਮਹਾਰਾਸ਼ਟਰ 'ਚ ਚੱਲ ਰਹੇ ਸਿਆਸੀ ਸੰਕਰ ਦਰਮਿਆਨ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਦੇਵੇਂਦਰ ਫੜਨਵੀਸ ਨੇ ਆਪਣੇ ਗ੍ਰਹਿ ਵਿਖੇ ਭਾਜਪਾ ਆਗੂਆਂ ਦੀ ਮੀਟਿੰਗ...
ਗ੍ਰਹਿ ਮੰਤਰਾਲੇ ਵਲੋਂ ਉਦੈਪੁਰ ਹੱਤਿਆਕਾਂਡ ਦੀ ਜਾਂਚ ਐਨ.ਆਈ.ਏ. ਹਵਾਲੇ
. . .  about 6 hours ago
ਨਵੀਂ ਦਿੱਲੀ, 29 ਜੂਨ - ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਸਥਾਨ ਦੇ ਉਦੈਪੁਰ 'ਚ ਕਨ੍ਹਈਆ ਲਾਲ ਨਾਂਅ ਦੇ ਵਿਅਕਤੀ ਦੀ ਹੋਈ ਹੱਤਿਆ ਦੀ ਜਾਂਚ ਐਨ.ਆਈ.ਏ. ਨੂੰ ਆਪਣੇ ਹੱਥਾਂ 'ਚ ਲੈਣ ਦੇ ਨਿਰਦੇਸ਼...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14506 ਨਵੇਂ ਮਾਮਲੇ, 30 ਮੌਤਾਂ
. . .  about 7 hours ago
ਨਵੀਂ ਦਿੱਲੀ, 29 ਜੂਨ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14506 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 30 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
ਰਾਜਪਾਲ ਦੇ ਨਿਰਦੇਸ਼ ਖ਼ਿਲਾਫ਼ ਮਹਾਰਾਸ਼ਟਰ ਦੇ ਚੀਫ਼ ਵ੍ਹਿਪ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਸਹਿਮਤ
. . .  about 7 hours ago
ਮੁੰਬਈ, 29 ਜੂਨ - ਮਹਾਰਾਸ਼ਟਰ ਦੇ ਚੀਫ਼ ਵ੍ਹਿਪ ਸੁਨੀਲ ਪ੍ਰਭੂ ਨੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਵਲੋਂ ਮੁੱਖ ਮੰਤਰੀ ਊਧਵ ਠਾਕਰੇ ਨੂੰ ਕੱਲ੍ਹ ਬਹੁਮਤ ਸਾਬਤ ਕਰਨ ਦੇ ਨਿਰਦੇਸ਼ ਨੂੰ ਚੁਨੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਯੋਗਰਾਜ ਆਧਨੀਆਂ ਬਣਿਆ ਬੁਲਟ ਮੋਟਰਸਾਈਕਲ ਦਾ ਮਾਲਕ

ਦੋਦਾ, 1 ਦਸੰਬਰ (ਰਵੀਪਾਲ)-ਸੰਤ ਬਾਬਾ ਕਿ੍ਸ਼ਨ ਦਾਸ ਗਊ ਸੇਵਾ ਸੰਮਤੀ ਦੋਦਾ ਵਲੋਂ ਲੱਕੀ ਡਰਾਅ ਕੱਢੇ ਗਏ | ਡੇਰਾ ਬਾਬਾ ਸੰਤ ਕ੍ਰਿਸ਼ਨ ਦਾਸ ਜੀ ਗਊ ਸੇਵਾ ਸੰਮਤੀ ਦੇ ਪ੍ਰਧਾਨ ਸੁਖਪਾਲ ਬਰਾੜ ਤੇ ਬੋਹੜ ਸਿੰਘ ਮੈਂਬਰ ਨੇ ਦੱਸਿਆ ਕਿ ਗਊਸ਼ਾਲਾ ਲਈ ਲੱਕੀ ਡਰਾਅ ਲਾਟਰੀ ਸਕੀਮ ...

ਪੂਰੀ ਖ਼ਬਰ »

ਗੁਰਦੁਆਰਾ ਜੋੜਾ ਸਾਹਿਬ ਵਿਖੇ ਧਾਰਮਿਕ ਸਮਾਗਮ 5 ਨੂੰ -ਭਾਈ ਖ਼ਾਲਸਾ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲ ਪ੍ਰਕਾਸ਼ ਉਤਸਵ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਇਤਿਹਾਸਕ ਗੁਰਦੁਆਰਾ ਜੋੜਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਨੰਗਲ ਵਿਖੇ 15 ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ 'ਤੇ ਖੁਸ਼ੀ ਦਾ ਪ੍ਰਗਟਾਵਾ

ਬਰਗਾੜੀ, 1 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ ਤੇ ਸੀਨੀਅਰ ਅਕਾਲੀ ਆਗੂ ਗੁਰਚੇਤ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਸਵਾਮੀ ਵਿਸ਼ੋਕਾਨੰਦ ਭਾਰਤੀ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ ਨਿਰਵਾਣ ਪੀਠਾਧੀਸ਼ਵਰ ਆਚਾਰਿਆ ਮਹਾਂਮੰਡਲੇਸ਼ਵਰ ਸਵਾਮੀ ਵਿਸ਼ੋਕਾਨੰਦ ਭਾਰਤੀ ਜੀ ਦਾ ਅੱਜ ਸ੍ਰੀ ਰਾਮ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ 'ਤੇ ਸ਼ਰਧਾਲੂਆਂ ...

ਪੂਰੀ ਖ਼ਬਰ »

ਹਰਿਆਣਾ ਦੇ ਮੁੱਖ ਮੰਤਰੀ ਤੇ ਹੋਰਾਂ ਦੇ ਬਿਆਨਾਂ ਦੀ ਕਿਸਾਨ ਆਗੂਆਂ ਵਲੋਂ ਨਿੰਦਾ

ਮੰਡੀ ਬਰੀਵਾਲਾ, 1 ਦਸੰਬਰ (ਨਿਰਭੋਲ ਸਿੰਘ)-ਕਿਸਾਨ ਆਗੂਆਂ ਜਗਦੇਵ ਸਿੰਘ ਕਾਨਿਆਂਵਾਲੀ ਜ਼ਿਲ੍ਹਾ ਪ੍ਰਧਾਨ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਬਲਾਕ ਪ੍ਰਧਾਨ ਬਰੀਵਾਲਾ, ਮਨਜੀਤ ...

ਪੂਰੀ ਖ਼ਬਰ »

ਬਰੀਵਾਲਾ ਨੂੰ ਜਾਣ ਵਾਲੀ ਸੜਕ ਦਾ ਬੇਹੱਦ ਮਾੜਾ ਹਾਲ

ਮੰਡੀ ਬਰੀਵਾਲਾ, 1 ਦਸੰਬਰ (ਨਿਰਭੋਲ ਸਿੰਘ)-ਪਿੰਡ ਵੜਿੰਗ ਦੇ ਨਜ਼ਦੀਕ ਬਰੀਵਾਲਾ ਨੂੰ ਜਾਣ ਵਾਲੀ ਸੜਕ ਦਾ ਹਾਲ ਬੇਹੱਦ ਮਾੜਾ ਹੈ | ਸੜਕ ਕਈ ਜਗ੍ਹਾ ਤੋਂ ਟੁੱਟੀ ਹੋਈ ਹੈ | ਸੜਕ ਤੇ ਪੱਥਰ ਦੇ ਰੋੜੇ ਖਿੱਲਰੇ ਹੋਏ ਹਨ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ...

ਪੂਰੀ ਖ਼ਬਰ »

ਕੰਬੋਜ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਕੋਰੋਨਾ ਜਾਂਚ ਕੈਂਪ ਲਾਇਆ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਦੀ ਟੀਮ ਵਲੋਂ ਕੰਬੋਜ ਮਲਟੀ ਸਪੈਸ਼ਲਿਟੀ ਹਸਪਤਾਲ ਗਿੱਦੜਬਾਹਾ ਵਿਖੇ ਸੀ.ਐਚ.ਓ. ਨਵੀਨਤਾ ਭਾਰਤੀ ਦੀ ਦੇਖ-ਰੇਖ 'ਚ ਕੋਰੋਨਾ ਜਾਂਚ ਕੈਂਪ ਲਾਇਆ ਗਿਆ | ਇਸ ਕੈਂਪ ਵਿੱਚ 12 ਮਰੀਜ਼ਾਂ ਦੇ ਸੈਂਪਲ ਲੈ ਕੇ ਗੁਰੂ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਚੌਥੀ ਵਾਰ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਬੀਬੀ ਜਗੀਰ ਕੌਰ ਦੇ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਬੀਬੀ ਗੁਰਿੰਦਰ ਕੌਰ ਭੋਲੂ ਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ 5 ਅਧਿਆਪਕਾਂ ਦਾ ਸਨਮਾਨ ਕਰਨ ਦਾ ਫ਼ੈਸਲਾ

ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੰਸਥਾਪਕ ਅਸ਼ੌਕ ਕੌਸ਼ਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਮਾਸਟਰ ਸੋਮਨਾਥ ਅਰੋੜਾ, ਮੁੱਖ ਸਲਾਹਕਾਰ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਔਲਖ ਨੇ ਕਿਸਾਨਾਂ ਦੇ ਟਰੈਕਟਰਾਂ ਲਈ ਡੀਜ਼ਲ ਦੀ ਸੇਵਾ ਕਰਨ ਦਾ ਬੀੜਾ ਚੁੱਕਿਆ

ਪੰਜਗਰਾੲੀਂ ਕਲਾਂ, 1 ਦਸੰਬਰ (ਸੁਖਮੰਦਰ ਸਿੰਘ ਬਰਾੜ)-ਕਿਸਾਨੀ ਸੰਘਰਸ਼ ਲਈ ਵੱਖ-ਵੱਖ ਲੋਕਾਂ ਵਲੋਂ ਨੇੜਲੇ ਪਿੰਡ ਔਲਖ ਦੇ ਨੌਜਵਾਨ ਕਿਸਾਨ ਜੋ ਖ਼ੁਦ ਮੱਧ ਵਰਗ ਕਿਸਾਨੀ ਨਾਲ ਸਬੰਧ ਰੱਖਦਾ ਹੈ ਜਿੱਥੇ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਘੋਲ ਦੀ ਹਮਾਇਤੀ ਕੀਤੀ ਉੱਥੇ ...

ਪੂਰੀ ਖ਼ਬਰ »

ਪੀ.ਪੀ.ਟੀ. ਮੁਕਾਬਲੇ 'ਚ ਅਕਾਸ਼ਦੀਪ ਤੇ ਕੰਵਰਪਾਲ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਵਰਗ 'ਚ ਪਹਿਲਾ ਸਥਾਨ ਕੀਤਾ ਪ੍ਰਾਪਤ

ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਮੁਕਾਬਲਿਆਂ ਦੀ ਲੜੀ 'ਚ ਬਲਾਕ ਪੱਧਰੀ ਪੀ.ਪੀ.ਟੀਜ਼ ਮੁਕਾਬਲਾ ਕਰਵਾਇਆ ਗਿਆ | ਫ਼ਰੀਦਕੋਟ ਜ਼ਿਲੇ੍ਹ ਦੇ ਵੱਖ-ਵੱਖ ਬਲਾਕਾਂ 'ਚ ਇਸ ਮੁਕਾਬਲੇ ਦੀ ਸਮੁੱਚੀ ਦੇਖ-ਰੇਖ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਧੰਨਾ ਸਿੰਘ ਦਿਓਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ੍ਰੀ ਸਤਪਾਲ ਨੇ ਕੀਤੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਪੱਧਰ 'ਤੇ ਪੀ.ਪੀ.ਟੀਜ਼ ਤਿਆਰ ਕਰਕੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਇਸ ਮੁਕਾਬਲੇ 'ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ | ਦੋਵਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਜ਼ਿਲੇ੍ਹ ਦੇ ਸਮੂਹ ਪਿ੍ੰਸੀਪਲ, ਮੁੱਖ ਅਧਿਆਪਕ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸੈਂਟਰ ਹੈੱਡ ਟੀਚਰ ਅਤੇ ਗਾਈਡ ਅਧਿਆਪਕਾਂ ਦਾ ਬੱਚਿਆਂ ਦਾ ਮਾਰਗ ਦਰਸ਼ਨ ਕਰਨ 'ਤੇ ਧੰਨਵਾਦ ਵੀ ਕੀਤਾ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ-ਕਮ-ਜ਼ਿਲ੍ਹਾ ਨੋਡਲ ਅਫ਼ਸਰ ਵਿੱਦਿਅਕ ਮੁਕਾਬਲੇ ਐਲੀਮੈਂਟਰੀ ਮਨਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ ਨੇ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪੀ.ਪੀ.ਟੀ.ਮੁਕਾਬਲੇ 'ਚ ਅਕਾਸ਼ਦੀਪ ਸਿੰਘ ਸ.ਹ.ਸ.ਸਾਧਾਂਵਾਲਾ, ਕੰਵਰਪਾਲ ਸਿੰਘ ਸ.ਹ.ਸ.ਵਾੜਾ ਦਰਾਕਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਪੀ.ਪੀ.ਟੀ.ਤਿਆਰ ਕਰਨ ਦੇ ਪ੍ਰਾਇਮਰੀ ਪੱਧਰ ਦੇ ਮੁਕਾਬਲੇ 'ਚ ਬਲਾਕ ਫ਼ਰੀਦਕੋਟ-1 'ਚ ਅਨਮੋਲਦੀਪ ਕੌਰ ਸ.ਪ੍ਰ.ਸ.ਮਹਿਮੂਆਣਾ ਨੇ ਪਹਿਲਾ, ਬਲਾਕ ਫ਼ਰੀਦਕੋਟ-2 'ਚੋਂ ਪ੍ਰਾਂਚੀ ਸ.ਪ੍ਰ.ਸ.ਗੋਬਿੰਦਸਰ ਨੇ ਪਹਿਲਾ, ਬਲਾਕ ਕੋਟਕਪੂਰਾ 'ਚੋਂ ਹਰਮਨਦੀਪ ਕੌਰ ਸ.ਪ੍ਰ.ਸ.ਪੰਜਗਰਾਈਾ ਕਲਾਂ (ਮੇਨ) ਨੇ ਪਹਿਲਾ, ਵੰਸ਼ਵੀਰ ਸਿੰਘ ਸ.ਪ੍ਰ.ਸ.ਹੀਰਾ ਸਿੰਘ ਨਗਰ ਕੋਟਕਪੂਰਾ ਨੇ ਦੂਜਾ, ਬਲਾਕ ਜੈਤੋ 'ਚ ਸੁਖਮਨੀਪ੍ਰੀਤ ਕੌਰ ਸ.ਪ੍ਰ.ਸ.ਸੇਢਾ ਸਿੰਘ ਵਾਲਾ ਨੇ ਪਹਿਲਾ, ਸੁਖਵੀਰ ਕੌਰ ਸ.ਪ੍ਰ.ਸ. ਵਾੜਾ ਭਾਈਕਾ ਨੇ ਦੂਜਾ ਸਥਾਨ ਹਾਸਿਲ ਕੀਤਾ | ਪੀ.ਪੀ.ਟੀ.ਤਿਆਰ ਕਰਨ ਦੇ ਮਿਡਲ ਵਰਗ ਦੇ ਮੁਕਾਬਲੇ 'ਚ ਬਲਾਕ ਫ਼ਰੀਦਕੋਟ-1 'ਚੋਂ ਰਾਜਵੀਰ ਕੌਰ ਸ.ਮਿ.ਸਕੂਲ ਦਾਨਾ ਰੋਮਾਣਾ ਨੇ ਪਹਿਲਾ, ਗੁਰਵੀਰ ਕੌਰ ਸ.ਸ.ਸ.ਸ.ਰੱਤੀਰੋੜੀ-ਡੱਗੋਰੁਮਾਣਾ ਨੇ ਦੂਜਾ, ਬਲਾਕ ਫ਼ਰੀਦਕੋਟ-2 'ਚੋਂ ਸ.ਹ.ਸ.ਔਲਖ ਨੇ ਪਹਿਲਾ, ਨਵਦੀਪ ਕੌਰ ਸ.ਮ.ਸ.ਮਹੁੱਲਾ ਖੋਖਰਾਂ ਨੇ ਦੂਜਾ, ਬਲਾਕ ਫ਼ਰੀਦਕੋਟ-3 'ਚੋਂ ਪਰਮਜੀਤ ਕੌਰ ਸ.ਸ.ਸ.ਸ.ਘੁਗਿਆਣਾ ਨੇ ਪਹਿਲਾ, ਜਸ਼ਨਦੀਪ ਸਿੰਘ ਸ.ਸ.ਸ.ਸ.ਕੋਟ ਸੁਖੀਆ ਨੇ ਦੂਜਾ, ਬਲਾਕ ਕੋਟਕਪੂਰਾ 'ਚੋਂ ਜੈਸਮੀਨ ਕੌਰ ਸ.ਮਿ.ਸ.ਦੇਵੀਵਾਲਾ ਨੇ ਪਹਿਲਾ, ਕੋਮਲਪ੍ਰੀਤ ਕੌਰ ਸ.ਮਿ.ਸ.ਠਾੜਾ ਨੇ ਦੂਜਾ, ਬਲਾਕ ਜੈਤੋ 'ਚੋਂ ਅਮਨਦੀਪ ਕੌਰ ਸ.ਹ.ਸ.ਚੈੱਨਾ ਨੇ ਪਹਿਲਾ ਸਥਾਨ ਹਾਸਲ ਕੀਤਾ | ਪੀ.ਪੀ.ਟੀ.ਸੈਕੰਡਰੀ ਵਰਗ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਵਿੱਦਿਅਕ ਮੁਕਾਬਲਿਆਂ ਦੇ ਜ਼ਿਲਾ ਨੋਡਲ ਅਫ਼ਸਰ ਸੈਕੰਡਰੀ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ ਬਲਾਕ ਫ਼ਰੀਦਕੋਟ-1 'ਚੋਂ ਸੁਖਪ੍ਰੀਤ ਸਿੰਘ ਸ.ਸ.ਸ.ਸ.ਮਚਾਕੀ ਕਲਾਂ ਨੇ ਪਹਿਲਾ, ਗੁਰਸਿਮਰਨ ਕੌਰ ਸ.ਹ.ਸ.ਕੰਮੇਆਣਾ ਨੇ ਦੂਜਾ, ਬਲਾਕ ਫ਼ਰੀਦਕੋਟ-2 'ਚੋਂ ਸੁਖਪ੍ਰੀਤ ਕੌਰ ਸ.ਹ.ਸ.ਔਲਖ ਨੇ ਪਹਿਲਾ, ਅੰਜਲੀ ਸ.ਸ.ਸ.ਸ.ਸੰਧਵਾਂ ਨੇ ਦੂਜਾ, ਬਲਾਕ ਫ਼ਰੀਦਕੋਟ-3 'ਚੋਂ ਲੱਖਾ ਸਿੰਘ ਸ.ਸ.ਸ.ਸ.ਕੋਟ ਸੁਖੀਆ ਨੇ ਪਹਿਲਾ, ਸਿਮਰਨਜੀਤ ਕੌਰ ਸ.ਸ.ਸ.ਸ.ਪੱਖੀ ਕਲਾਂ ਨੇ ਦੂਜਾ, ਬਲਾਕ ਕੋਟਕਪੂਰਾ 'ਚੋਂ ਸ਼ਮੀਰ ਮੁਹੰਮਦ ਸ.ਹ.ਸ.ਸਿਬੀਆਂ ਨੇ ਪਹਿਲਾ, ਜੋਤੀ ਸ.ਹ.ਸ.ਸੁਰਗਾਪੁਰੀ ਨੇ ਦੂਜਾ, ਬਲਾਕ ਜੈਤੋ 'ਚੋਂ ਮਹਿਕਪ੍ਰੀਤ ਕੌਰ ਸ.ਸ.ਸ.ਸ.ਗੋਬਿੰਦਗੜ-ਦਬੜੀਖਾਨਾ ਨੇ ਪਹਿਲਾ, ਪਰਵਿੰਦਰ ਕੌਰ ਸ.ਹ.ਸ.ਕਰੀਰਵਾਲੀ ਨੇ ਦੂਜਾ ਸਥਾਨ ਹਾਸਲ ਕੀਤਾ | ਸਮੂਹ ਜੇਤੂ ਬੱਚਿਆਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਤਾਰ ਸਿੰਘ ਮਾਨ, ਸ਼ੁਸ਼ੀਲ ਕੁਮਾਰ ਆਹੂਜਾ, ਸੁਰਜੀਤ ਸਿੰਘ, ਦਲਬੀਰ ਸਿੰਘ ਰਤਨ ਨੇ ਵਧਾਈ ਦਿੰਦਿਆਂ ਆਉਣ ਵਾਲੇ ਮੁਕਾਬਲਿਆਂ 'ਚ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

ਖ਼ਬਰ ਸ਼ੇਅਰ ਕਰੋ

 

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਹੋਈ ਮੀਟਿੰਗ

ਫ਼ਰੀਦਕੋਟ, 1 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਕਾਰਜਕਾਰੀ ਕਮੇਟੀ ਦੀ ਜ਼ਰੂਰੀ ਮੀਟਿੰਗ ਸਥਾਨਕ ਪੈਨਸ਼ਨਰ ਦਫ਼ਤਰ ਵਿਖੇ ਬਸੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਮੇਟੀ ਮੈਂਬਰ ਹਰਜਿੰਦਰ ...

ਪੂਰੀ ਖ਼ਬਰ »

ਕਿਸਾਨਾਂ ਅੱਗੇ ਕੇਂਦਰ ਦੀ ਭਾਜਪਾ ਸਰਕਾਰ ਦਾ ਅੜੀਅਲ ਵਤੀਰਾ ਨਹੀਂ ਚੱਲੇਗਾ-ਲਖਵਿੰਦਰ ਲੱਕੀ ਅਰੋੜਾ

ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਾਗੂ ਕਰਕੇ ਦੇਸ਼ ਦੇ ਕਿਸਾਨਾਂ 'ਤੇ ਥੋਪ ਦਿੱਤੇ ਹਨ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਿਨ-ਰਾਤ ਸੰਘਰਸ਼ ਕਰ ਰਹੀਆਂ ਹਨ, ਉਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

ਪੰਜਗਰਾਈਾ ਕਲਾਂ, 1 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਸਕੂਲ ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਪਿ੍ੰਸੀਪਲ ਧਵਨ ਕੁਮਾਰ ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰੋੜੀਕਪੂਰਾ 'ਚ ਲਗਾਇਆ ਖ਼ੂਨਦਾਨ ਕੈਂਪ

ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਕਿਸਾਨ ਯੂਨੀਅਨ ਡਕੌਦਾ ਬਲੱਡ ਟੀਮ ਰੋੜੀਕਪੂਰਾ ਅਤੇ ਪਿੰਡ ਦੇ ਅੰਦਰਲੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਖ਼ੂਨਦਾਨ ਕੈਂਪ ਗੁਰਦੁਆਰਾ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ 'ਚ ਆਨਲਾਈਨ ਮੁਕਾਬਲੇ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਪੂਰੀ ...

ਪੂਰੀ ਖ਼ਬਰ »

ਦਸਵੀਂ ਜਮਾਤ ਦੀਆਂ 72 ਹੋਣਹਾਰ ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਵੰਡੇ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਐੱਸ.ਡੀ.ਐੱਮ. ਓਮ ਪ੍ਰਕਾਸ਼ ਨੇ ਦਸਵੀਂ ਜਮਾਤ ਦੀਆਂ 72 ਹੋਣਹਾਰ ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਵੰਡੇ | ਐੱਸ.ਡੀ.ਐੱਮ. ਓਮ ਪ੍ਰਕਾਸ਼ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨੇ ਮੁਫ਼ਤ ਬੱਸ ਸੇਵਾ ਨੂੰ ਕਿਸਾਨ ਝੰਡਾ ਦਿਖਾ ਕੇ ਸ਼ੁਰੂ ਕਰਵਾਇਆ

ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਗਿੱਦੜਬਾਹਾ ਦੇ ਮਾਲਕ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਕਿਸਾਨ ਹੋਣ ਦੇ ਨਾਤੇ ਸਿਰਫ਼ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਸਬੰਧੀ ਡੀ. ਸੀ. ਨੇ ਪਹਿਲਾਂ ਤੋਂ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਭੇਜਿਆ ਜਾਗਰੂਕ ਸੰਦੇਸ਼

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਭਰ ਵਿਚ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਪਹਿਲੇ ਦੌਰ ਦੇ ਖ਼ਾਤਮਾ ਅਜੇ ਤੱਕ ਨਹੀਂ ਹੋਇਆ, ਪਰ ਵਿਸ਼ਵ ਦੇ ਕਈ ਹਿੱਸਿਆਂ ਵਿਚ ਇਸਦੀ ਦੂਸਰੀ ਲਹਿਰ ਨੇ ਯੂਰਪ ਅਤੇ ਦਿੱਲੀ ਭਾਰਤ ਵਿਚ ਦਸਤਕ ਦੇ ਦਿੱਤੀ ਹੈ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਆਰ.ਐੱਮ.ਪੀ. ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜਨਸੰਖਿਆ ਨੂੰ ਕੰਟਰੋਲ ਕਰਨਾ ਅੱਜ ਸਮਾਜ ਦੀ ਮੁੱਖ ਜ਼ਰੂਰਤ ਹੈ | ਇਸ ਸਬੰਧ ਵਿਚ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵਲੋਂ ਜ਼ਿਲੇ੍ਹ ਦੇ ਆਰ.ਐੱਮ.ਪੀ. ਯੂਨੀਅਨ ਦੇ ਨੁਮਾਇੰਦਿਆਂ ਨਾਲ ...

ਪੂਰੀ ਖ਼ਬਰ »

ਜਲਾਲਾਬਾਦ ਰੋਡ ਦੇ ਵਾਸੀਆਂ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਬਾਈਪਾਸ ਨਜ਼ਦੀਕ ਅੱਜ ਦੁਕਾਨਦਾਰਾਂ ਅਤੇ ਮੁਹੱਲਾ ਵਾਸੀਆਂ ਵਲੋਂ ਸੜਕ ਜਾਮ ਕਰਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਖ਼ਿਲਾਫ਼ ਧਰਨਾ ...

ਪੂਰੀ ਖ਼ਬਰ »

ਅਰਥਸ਼ਾਸਤਰ ਵਿਭਾਗ ਦੇ ਮੁਖੀ ਨੂੰ ਸੇਵਾ-ਮੁਕਤੀ ਮੌਕੇ ਕੀਤਾ ਸਨਮਾਨਿਤ

ਮਲੋਟ, 1 ਦਸੰਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ ਸਮਾਰੋਹ ਦੌਰਾਨ ਸਨਮਾਨਿਤ ਕੀਤਾ | ਪਿ੍ੰਸੀਪਲ ਡਾ:ਏਕਤਾ ਖੋਸਲਾ ਨੇ ਇਸ ਮੌਕੇ ਪ੍ਰੋ:ਆਰ.ਕੇ. ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਦੀ ਮੌਤ, 10 ਨਵੇਂ ਮਾਮਲੇ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਹ 70 ਸਾਲਾਂ ਮਰੀਜ਼ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 10 ...

ਪੂਰੀ ਖ਼ਬਰ »

ਕੋਵਿਡ-19 ਤੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਿਹਤ ਵਿਭਾਗ ਪੰਜਾਬ ਵਲੋਂ ਕੋਵਿਡ-19 'ਤੇ ਕਾਬੂ ਪਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਤੇ ਵੱਖ-ਵੱਖ ਸਿਹਤ ਸਕੀਮਾਂ ਬਾਰੇ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੋਰੋਨਾ ਪ੍ਰਤੀ ਜਾਗਰੂਕਤਾ ਸਬੰਧੀ ਜਾਰੀ ਕੀਤਾ ਸਟਿੱਕਰ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਅਰੁਨਵੀਰ ਵਸ਼ਿਸਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਲਾਇਨਜ਼ ਕਲੱਬ ਮੁਕਤਸਰ ਓਲਡ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਸੂਬਾ ਪੱਧਰੀ ਸੋਲੋ ਡਾਂਸ ਮੁਕਾਬਲੇ 'ਚ ਸ੍ਰੀ ਮੁਕਤਸਰ ਸਾਹਿਬ ਦੇ ਬੱਚਿਆਂ ਨੇ ਦੂਜਾ ਸਥਾਨ ਕੀਤਾ ਹਾਸਲ

ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਲਵਲੀ ਪੋ੍ਰਫ਼ੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਪੰਜਾਬ ਪੱਧਰੀ ਸੋਲੋ ਡਾਂਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਬੱਚਿਆਂ ਨੇ ਹਿੱਸਾ ਲਿਆ | ਇਸ ਸਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX