ਤਾਜਾ ਖ਼ਬਰਾਂ


ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  8 minutes ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  14 minutes ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  20 minutes ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 minute ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  about 2 hours ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  about 2 hours ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  about 2 hours ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  about 4 hours ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  about 4 hours ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 5 hours ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  about 6 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  about 6 hours ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  about 6 hours ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 7 hours ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 7 hours ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 7 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 7 hours ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  about 7 hours ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਇਨ੍ਹਾਂ ਮੰਤਰੀਆਂ ਨੇ ਬਚਾਈਆਂ ਆਪਣੀਆਂ ਸੀਟਾਂ
. . .  about 7 hours ago
ਬ੍ਰਹਮ ਮਹਿੰਦਰਾ ਮਨਪ੍ਰੀਤ ਬਾਦਲ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸਰਕਾਰੀਆ ਅਰੁਣਾ ਚੌਧਰੀ ਰਜ਼ੀਆ ਸੁਲਤਾਨਾ.....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552

ਫਰੀਦਕੋਟ

ਵਧੀਕ ਜ਼ਿਲਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋੋਟ ਗੁਰਜੀਤ ਸਿੰਘ ਨੇ ਫੌੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 24 ਜਨਵਰੀ 2021 ਤੱਕ ਲਾਗੂ ਰਹਿਣਗੇ |
ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਪੂਰਨ 'ਤੇ ਪਾਬੰਦੀ-
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋੋਟ ਨੇ ਜ਼ਿਲ੍ਹਾ ਫ਼ਰੀਦਕੋੋਟ ਦੇ ਪੇਂਡੂ ਖੇਤਰਾਂ ਵਿਚ ਜਨਤਕ ਛੱਪੜ ਪੂਰਨ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰਾਂ ਵਿਚ ਆਮ ਲੋੋਕਾਂ/ਪੰਚਾਇਤਾਂ ਵਲੋੋਂ ਜਨਤਕ ਛੱਪੜ ਪੂੂਰਨ ਦਾ ਕੰਮ ਕੀਤਾ ਜਾਂਦਾ ਹੈ, ਜਿਸ ਕਰਕੇ ਪਿੰਡਾਂ ਦੇ ਪਾਣੀ ਦਾ ਵਹਾਓ ਰੁਕ ਜਾਂਦਾ ਹੈ, ਜਿਸ ਕਾਰਨ ਝਗੜਾ ਹੋੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ | ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਕੋੋਈ ਵੀ ਵਿਅਕਤੀ/ਪੰਚਾਇਤ ਨਿਮਨ ਹਸਤਾਖਰ, ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਜਾਂ ਸਬੰਧਿਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਪਾਸੋੋਂ ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਨਹੀਂ ਪੂਰੇਗਾ | ਇਹ ਪਾਬੰੰਦੀ 24 ਜਨਵਰੀ 2021 ਤੱਕ ਲਾਗੂ ਰਹੇਗੀ |
ਧਾਰਮਿਕ ਜਾਂ ਖ਼ੁਸ਼ੀ ਆਦਿ ਦੇ ਸਮਾਗਮਾਂ ਸਮੇਂ ਗਲੀ, ਮੁਹੱਲਿਆ 'ਚ ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ 'ਤੇ ਪਾਬੰਦੀ-
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫ਼ਰੀਦਕੋਟ ਦੀ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ ਤੇ ਪਾਬੰਦੀ ਲਗਾਈ ਹੈ | ਇਸ ਦੇ ਨਾਲ ਹੀ ਜ਼ਿਲ੍ਹਾ ਫ਼ਰੀਦਕੋੋਟ ਦੇ ਸ਼ਹਿਰੀ ਇਲਾਕਿਆਂ ਵਿਚ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਦੀ ਪ੍ਰਵਾਨਗੀ ਲਏ ਬਿਨਾਂ ਗਲੀ, ਮੁਹੱਲਿਆ, ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਪਬਲਿਕ ਸਥਾਨਾਂ 'ਤੇ ਸ਼ਾਮੇਆਣਾ ਲਗਾ ਕੇ ਕੋੋਈ ਵੀ ਧਾਰਮਿਕ ਪ੍ਰੋੋਗਰਾਮ, ਜਲਸੇ, ਰੈਲੀਆਂ ਆਦਿ ਨਹੀਂ ਕਰੇਗਾ |
ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਪੰਜ ਜਾਂ ਪੰਜ ਤੋੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋੋਣ 'ਤੇ ਪਾਬੰਦੀ-
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ ਨਜ਼ਰ ਪੰਜ ਜਾਂ ਪੰਜ ਤੋੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ਸਿਰਫ਼ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ ਤੇ ਪ੍ਰਬੰਧਕਾਂ ਵਲੋਂ ਲਿਖਤੀ ਬੇਨਤੀ ਕਰਨ ਤੇ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਪਾਸੋੋ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ | ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਹੋੋਮ ਗਾਰਡਜ਼, ਸੈਨਿਕਾਂ/ਅਰਧ ਸੈਨਿਕ ਬਲਾਂ ਅਤੇ ਵਿਆਹ ਸ਼ਾਦੀਆਂ ਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ ਤੇ ਲਾਗੂ ਨਹੀਂ ਹੋੋਵੇਗਾ |
ਵਪਾਰਕ ਸਥਾਨਾਂ 'ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ 'ਤੇ ਪਾਬੰਦੀ-
ਇਸ ਦੇ ਨਾਲ ਹੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋੋਟ ਨੇ ਕਿਸੇ ਵੀ ਰੈਸਟੋੋਰੈਂਟ, ਢਾਬੇ ਚਾਹ ਦੀਆਂ ਦੁਕਾਨਾਂ ਆਦਿ ਦੇ ਮਾਲਕਾਂ ਵਲੋੋਂ ਆਪਣੇ ਵਪਾਰਕ ਸਥਾਨ ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋੋਂ ਕਰਨ ਤੇ ਪਾਬੰਦੀ ਲਗਾਈ ਹੈ | ਇਹ ਪਾਬੰਦੀ 24 ਜਨਵਰੀ 2021 ਤੱਕ ਲਾਗੂ ਰਹੇਗੀ |
ਤੀਹਰੀ ਸਵਾਰੀ, ਬਿਨਾਂ ਨੰਬਰ ਪਲੇਟਾਂ, ਘੱਟ ਉਮਰ ਦੇ ਵਿਅਕਤੀਆਂ ਨੂੰ ਵਹੀਕਲਾਂ ਦੀ ਵਰਤੋਂ 'ਤੇ ਪਾਬੰਦੀ-
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋੋਟ ਨੇ ਜ਼ਿਲ੍ਹਾ ਫ਼ਰੀਦਕੋੋਟ ਅੰਦਰ ਦੋ ਪਹੀਆਂ ਵਹੀਕਲਾਂ ਪਿੱਛੇ ਤੀਹਰੀ ਸਵਾਰੀ (ਸਿਵਾਏ ਔੌਰਤਾਂ ਤੇ ਬੱਚੇ) ਬਿਠਾਉਣ, ਬਿਨਾਂ ਨੰਬਰ ਪਲੇਟਾਂ ਦੇ, 18 ਸਾਲ ਤੋੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਵਹੀਕਲਾਂ (ਮੋਟਰਸਾਈਕਲ ਅਤੇ ਸਕੂਟਰ) ਦੀ ਵਰਤੋਂ ਕਰਨ ਅਤੇ ਵੱਖ ਵੱਖ ਆਵਾਜ਼ਾਂ ਵਾਲੇ ਹਾਰਨ ਅਤੇ ਵਹੀਕਲਾਂ ਦੇ ਸੈਲੰਸਰ ਕੱਢਵਾ ਕੇ ਵੱਖਰੀ ਕਿਸਮ ਦੀਆਂ ਡਰਾਉਣੀਆਂ ਆਵਾਜ਼ਾਂ ਪੈਦਾ ਕਰਨ ਤੇ ਪੁੂਰਨ ਤੌਰ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਇਹ ਪਾਬੰਦੀ 24 ਜਨਵਰੀ 2021 ਤੱਕ ਜਾਰੀ ਰਹੇਗੀ |

ਖ਼ਬਰ ਸ਼ੇਅਰ ਕਰੋ

 

ਕਿਸਾਨ ਜਥੇਬੰਦੀਆਂ ਨੂੰ ਭਰੋਸੇ 'ਚ ਲੈ ਕੇ ਕੇਂਦਰ ਸਰਕਾਰ ਨੂੰ ਬਿੱਲ ਪਾਸ ਕਰਨੇ ਚਾਹੀਦੇ ਸਨ- ਢੀਂਡਸਾ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ, ਚਰਨਜੀਤ ਸਿੰਘ ਗੋਂਦਾਰਾ)-ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਖੇਤੀ ਕਾਨੂੰਨ ਪਾਸ ਕਰਨ ਤੋਂ ਪਹਿਲਾਂ ਕਿਸਾਨਾਂ ਦੀਆਂ ਜਥੇਬੰਦੀਆਂ ਤੇ ਰਾਜਨੀਤਿਕ ਪਾਰਟੀਆਂ ਨਾਲ ਸਲਾਹ ਮਸ਼ਵਰਾ ਕਰਨਾ ਚਾਹੀਦਾ ਸੀ ਤੇ ਕਿਸਾਨ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਮਚਾਕੀ ਖੁਰਦ ਤੋਂ ਜਥਾ ਰਵਾਨਾ

ਸਾਦਿਕ, 2 ਦਸੰਬਰ (ਆਰ. ਐਸ. ਧੁੰਨਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਸਾਦਿਕ ਅਧੀਨ ਆਉਂਦੇ ਪਿੰਡ ਮਚਾਕੀ ਖੁਰਦ ਤੋਂ ਨੌਜਵਾਨਾਂ ਅਤੇ ਕਿਸਾਨਾਂ ਦਾ ਇਕ ਜਥਾ ਬੀਤੀ ਰਾਤ ਸਾਬਕਾ ਸਰਪੰਚ ਮੇਜਰ ਸਿੰਘ ਬਰਾੜ ਦੀ ਟਰੈਕਟਰ ਟਰਾਲੀ 'ਤੇ ਸਵਾਰ ਹੋ ਕੇ ਕੇਂਦਰ ...

ਪੂਰੀ ਖ਼ਬਰ »

ਫ਼ਰੀਦਕੋਟ ਬਾਰ ਐਸੋਸੀਏਸ਼ਨ ਨੇ ਕਿਸਾਨਾਂ ਦੇ ਸਮਰਥਨ 'ਚ ਮੰਗ-ਪੱਤਰ ਸੌਾਪਿਆ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਇਕ ਮੀਟਿੰਗ ਬਾਰ ਰੂਮ ਵਿਖੇ ਵਿਨੋਦ ਮੈਣੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮਤਾ ਪਾਸ ਕਰਕੇ ਸਮੂਹ ਵਕੀਲਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਕਰ ਰਹੇ ਦੇਸ਼ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਢਿੱਲੋਂ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਫ਼ਰੀਦਕੋੋਟ ਤੋੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਵਿਧਾਨ ਸਭਾ ਹਲਕਾ ਫ਼ਰੀਦਕੋੋਟ ਅਧੀਨ ਆਉਂਦੇ ਵੱਖ-ਵੱਖ ਪਿੰਡਾਂ, ਗ੍ਰਾਮ ਪੰਚਾਇਤਾਂ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਰੀਦਕੋਟ ਦੇ ਹੋਟਲ, ਰੈਸਟੋਰੈਂਟ ਮਾਲਕ ਇਤਰਾਜ਼ਹੀਣਤਾ ਸਰਟੀਫ਼ਿਕੇਟ ਪ੍ਰਾਪਤ ਕਰਨ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ...

ਪੂਰੀ ਖ਼ਬਰ »

ਦਲਿਤ ਪਰਿਵਾਰ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਫ਼ਰੀਦਕੋਟ, 2 ਦਸੰਬਰ (ਸਰਬਜੀਤ ਸਿੰਘ)-ਪਿੰਡ ਨੰਗਲ ਦੇ ਇਕ ਦਲਿਤ ਪਰਿਵਾਰ ਨੂੰ ਧਮਕਾਉਣ ਅਤੇ ਉਸ ਦੇ ਖੇਤਾਂ ਦੇ ਪਾਣੀ ਨੂੰ ਰੋਕਣ ਦੇ ਮਾਮਲੇ ਵਿਚ ਸ਼ਾਮਿਲ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਅੱਜ ਕਰੀਬ ਇਕ ਦਰਜਨ ਪਿੰਡਾਂ ਦੀਆਂ ਪੰਚਾਇਤਾਂ ਅਤੇ ਵਸਨੀਕਾਂ ਵਲੋਂ ...

ਪੂਰੀ ਖ਼ਬਰ »

ਨੰਗਲ ਨੇ ਮੋਗਾ ਸੜਕ 'ਤੇ ਚੱਲ ਰਹੇ ਧਰਨੇ ਸਬੰਧੀ ਪਿੰਡ ਦੇ ਮੁਹਤਬਰ ਵਿਅਕਤੀਆਂ ਦੀ ਮੌਜੂਦਗੀ 'ਚ ਆਪਣਾ ਪੱਖ ਰੱਖਿਆ

ਕੋਟਕਪੂਰਾ, 2 ਦਸੰਬਰ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਨੰਗਲ ਦੇ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਇਕ ਵਿਅਕਤੀ ਦੀ ਰਿਹਾਈ ਅਤੇ ਐਸ.ਸੀ ਐਕਟ ਤਹਿਤ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ...

ਪੂਰੀ ਖ਼ਬਰ »

ਮੋਹਨਜੀਤ ਸਿੰਘ ਸਿੱਧੂ ਨਹੀਂ ਰਹੇ-ਅੰਤਿਮ ਸੰਸਕਾਰ ਅੱਜ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬਹਿਨੋਈ ਅਤੇ ਬੀਬਾ ਅੰਮਿ੍ਤਬੀਰ ਕੌਰ ਸਿੱਧੂ ਸਾਬਕਾ ਪ੍ਰਧਾਨ ਨਗਰ ਕੌਾਸਲ ਦੇ ਪਤੀ ਮੋਹਨਜੀਤ ਸਿੰਘ ਸਿੱਧੂ ਸਪੁੱਤਰ ਸਵ: ਊਦਮ ਸਿੰਘ ਸਿੱਧੂ ਅਰਾਈਆਂਵਾਲਾ ਕਲਾਂ ...

ਪੂਰੀ ਖ਼ਬਰ »

ਰੇਨੂੰ ਬਾਂਸਲ ਨੇ ਡੀ.ਏ.ਵੀ. ਸਕੂਲ ਜੈਤੋ ਦਾ ਚਾਰਜ ਸੰਭਾਲਿਆ

ਜੈਤੋ, 2 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਚੁੰਨੀ ਲਾਲ ਸੱਚਦੇਵਾ ਡੀ.ਏ.ਵੀ ਪਬਲਿਕ ਸਕੂਲ (ਬਠਿੰਡਾ ਰੋਡ) ਜੈਤੋ ਵਿਖੇ ਰੇਨੂੰ ਬਾਂਸਲ ਨੇ ਸਕੂਲ ਦਾ ਚਾਰਜ ਸੰਭਾਲ ਲਿਆ ਹੈ | ਆਰੀਆ ਰਤਨ ਡਾ: ਪੂਨਮ ਸੂਰੀ ਅਤੇ ਡੀ.ਏ.ਵੀ. ਸਕੂਲ ਦੀ ਮੈਨੇਜਮੈਂਟ ਨੇ ਦੱਸਿਆ ਰੇਨੂੰ ਬਾਂਸਲ ਦਾ ...

ਪੂਰੀ ਖ਼ਬਰ »

ਬਦਲਦੇ ਮੌਸਮ 'ਚ ਲੋਕ ਸਿਹਤ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ-ਡਾ. ਗੁਰਲੀਨ

ਫ਼ਰੀਦਕੋਟ, 2 ਦਸੰਬਰ (ਸਤੀਸ਼ ਬਾਗ਼ੀ)-ਡਾ. ਗੁਰਲੀਨ ਕੌਰ ਆਯੁਰਵੈਦਿਕ ਮੈਡੀਕਲ ਅਫ਼ਸਰ ਨੇ ਕਿਹਾ ਕਿ ਬਦਲਦੇ ਮੌਸਮ ਵਿਚ ਸਿਹਤ ਪੱਖੋਂ ਜ਼ਿਆਦਾ ਸੁਚੇਤ ਰਹਿਣ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਜਿੱਥੇ ਕੋਰੋਨਾ ਮਹਾਂਮਾਰੀ ਚੱਲ ਰਹੀ ਹੈ, ਉਸ ਦੇ ਨਾਲ ਹੀ ਡੇਂਗੂ ਦੇ ...

ਪੂਰੀ ਖ਼ਬਰ »

ਰੇਨੂੰ ਬਾਂਸਲ ਨੇ ਡੀ.ਏ.ਵੀ. ਸਕੂਲ ਜੈਤੋ ਦਾ ਚਾਰਜ ਸੰਭਾਲਿਆ

ਜੈਤੋ, 2 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਚੁੰਨੀ ਲਾਲ ਸੱਚਦੇਵਾ ਡੀ.ਏ.ਵੀ ਪਬਲਿਕ ਸਕੂਲ (ਬਠਿੰਡਾ ਰੋਡ) ਜੈਤੋ ਵਿਖੇ ਰੇਨੂੰ ਬਾਂਸਲ ਨੇ ਸਕੂਲ ਦਾ ਚਾਰਜ ਸੰਭਾਲ ਲਿਆ ਹੈ | ਆਰੀਆ ਰਤਨ ਡਾ: ਪੂਨਮ ਸੂਰੀ ਅਤੇ ਡੀ.ਏ.ਵੀ. ਸਕੂਲ ਦੀ ਮੈਨੇਜਮੈਂਟ ਨੇ ਦੱਸਿਆ ਰੇਨੂੰ ਬਾਂਸਲ ਦਾ ...

ਪੂਰੀ ਖ਼ਬਰ »

ਕਿਸਾਨ ਅੰਦੋੋਲਨ 'ਚ ਭਾਗ ਲੈਣ ਵਾਲੇ ਕਿਸਾਨਾਂ, ਆਮ ਲੋਕਾਂ ਲਈ ਫ਼ਰੀਦਕੋਟ ਤੋਂ ਰੋਜ਼ਾਨਾ ਬੱਸ ਸੇਵਾ ਸ਼ੁਰੂ-ਕਿੱਕੀ ਢਿੱਲੋਂ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਵਿਖੇ ਕੇਂਦਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਹੋਰ ਵਰਗਾਂ ਦੇ ਲੋਕਾਂ ਨੂੰ ਫ਼ਰੀਦਕੋਟ ਤੋਂ ਰੋਜ਼ਾਨਾ ਦਿੱਲੀ ਲਿਜਾਣ ਅਤੇ ਵਾਪਸ ਲਿਆਉਣ ਲਈ ਮੁਫ਼ਤ ਬੱਸ ਸੇਵਾ ਮੁੱਖ ਮੰਤਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਗਊ ਸੈੱਸ ਦੇ ਪੈਸਿਆਂ ਨੂੰ ਨਿੱਜੀ ਕੰਮਾਂ ਲਈ ਵਰਤ ਰਹੀ ਹੈ-ਪ੍ਰਦੀਪ ਸਿੰਗਲਾ

ਜੈਤੋ, 2 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੀ ਕਾਂਗਰਸ ਸਰਕਾਰ ਗਾਊ ਸੈੱਸ ਤੋਂ ਕਰੋੜਾਂ ਰੁਪਏ ਇਕੱਠੇ ਕਰਕੇ ਨਿੱਜੀ ਕੰਮਾਂ ਲਈ ਵਰਤ ਰਹੀ ਹੈ, ਸਰਕਾਰ ਦੀ ਅਣਗਹਿਲੀ ਕਾਰਨ ਗਾਊਆਂ ਸੜਕਾਂ 'ਤੇ ਘੁੰਮ ਰਹੀਆਂ ਹਨ ਤੇ ਹਾਦਸੇ ਵਾਪਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੇਂਦਰ ਵਲੋਂ ਕਿਸਾਨਾਂ ਵਿਰੋਧੀ ਪਾਸ ਬਿੱਲਾਂ ਦੀ ਕੀਤੀ ਨਿਖੇਧੀ

ਫ਼ਰੀਦਕੋਟ, 2 ਦਸੰਬਰ (ਸਤੀਸ਼ ਬਾਗ਼ੀ)-ਭਾਰਤ ਦੀ ਸੁਮੱਚੀ ਆਰਥਿਕਤਾ ਅਤੇ ਵਿਕਾਸ ਦਾ ਦਾਰੋਮਦਾਰ ਪੰਜਾਬ ਅਤੇ ਭਾਰਤ ਦੇ ਸਮੂਹ ਕਿਸਾਨਾਂ 'ਤੇ ਨਿਰਭਰ ਹੋਣ ਦੇ ਬਾਵਜੂਦ ਵੀ ਇਨ੍ਹਾਂ ਬਹਾਦਰ ਯੋਧਿਆਂ ਨੂੰ ਸੜਕਾਂ 'ਤੇ ਰੋਲਣ ਅਤੇ ਸੰਕਟ ਵਿਚ ਪਾਉਣ 'ਤੇ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਪੰਜਾਬ ਬਚਾਓ ਕਾਫ਼ਲੇ ਵਲੋਂ ਜਾਗਰੂਕਤਾ ਮਾਰਚ

ਪੰਜਗਰਾੲੀਂ ਕਲਾਂ, 2 ਦਸੰਬਰ (ਸੁਖਮੰਦਰ ਸਿੰਘ ਬਰਾੜ)-ਪਿੰਡ ਬਚਾਓ, ਪੰਜਾਬ ਬਚਾਓ ਕਮੇਟੀ ਵਲੋਂ 1 ਨਵੰਬਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ (ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ) ਦੀ ਅਗਵਾਈ ਹੇਠ ਪੰਜਾਬ ...

ਪੂਰੀ ਖ਼ਬਰ »

ਕੌਮੀ ਬਾਗਬਾਨੀ ਮਿਸ਼ਨ ਸੁਸਾਇਟੀ ਫ਼ਰੀਦਕੋਟ ਦੀ ਹੋਈ ਮੀਟਿੰਗ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਰੀਦਕੋਟ ਪ੍ਰੀਤ ਮਹਿੰਦਰ ਸਿੰਘ ਸਹੋਤਾ ਚੇਅਰਮੈਨ ਕੌਮੀ ਬਾਗਬਾਨੀ ਮਿਸ਼ਨ ਸੁਸਾਇਟੀ, ਜ਼ਿਲ੍ਹਾ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਫ਼ਸਲੀ ਵਿਭਿੰਨਤਾ ਨੂੰ ਮੁੱਖ ਰੱਖਦਿਆਂ ਬਾਗਬਾਨਾਂ ...

ਪੂਰੀ ਖ਼ਬਰ »

ਭਾਈ ਰਣ ਸਿੰਘ ਵਲੋਂ ਵਸਾਇਆ ਪਿੰਡ ਰਣ ਸਿੰਘ ਵਾਲਾ

ਸੁਖਰਾਜ ਸਿੰਘ ਗੋਂਦਾਰਾ 9914530330 ਬਰਗਾੜੀ : ਪਿੰਡ ਰਣ ਸਿੰਘ ਵਾਲਾ ਦੇ ਇਤਿਹਾਸ ਬਾਰੇ ਕੋਈ ਪ੍ਰਮਾਣਿਕ ਜਾਣਕਾਰੀ ਤਾਂ ਨਹੀਂ ਮਿਲਦੀ ਪ੍ਰੰਤੂ ਪੁਰਾਣੇ ਬਜ਼ੁਰਗਾਂ ਦੇ ਦੱਸਣ ਅਨੁਸਾਰ ਇਹ ਪਿੰਡ ਅੱਜ ਤੋਂ ਲਗਪਗ 250 ਸਾਲ ਪਹਿਲਾਂ ਭਾਈ ਕਪੂਰੇ ਦੇ ਖਾਨਦਾਨ ਨਾਲ ਸਬੰਧਿਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਦੋਦਾ, 2 ਦਸੰਬਰ (ਰਵੀਪਾਲ)-ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਡਾ: ਜਗਦੀਪ ਸਿੰਘ ਕਾਲਾ ਸੋਢੀ ਤੇ ਸਾਬਕਾ ਸਰਪੰਚ ਗੁਰਪਿਆਰ ਸਿੰਘ ਸੋਢੀ ਅਤੇ ਉਨ੍ਹਾਂ ਦੀ ਮਾਤਾ ਸਰਪੰਚ ਸੰਤੋਸ਼ ਕੌਰ ਸੋਢੀ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕਾਨੂੰਨੀ ਜਾਗਰੂਕਤਾ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮਾਣਯੋਗ ਅਰੁਨਵੀਰ ਵਸ਼ਿਸ਼ਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮੁਕਤਸਰ ਸਾਹਿਬ ਅਤੇ ਮਾਣਯੋਗ ਅਰੁਣ ਗੁਪਤਾ ਮੈਂਬਰ ਸਕੱਤਰ ਪੰਜਾਬ ਰਾਜ ...

ਪੂਰੀ ਖ਼ਬਰ »

ਜਸਪਾਲ ਸਿੰਘ ਢਿੱਲੋਂ ਮਲੋਟ ਦੇ ਨਵੇਂ ਡੀ.ਐਸ.ਪੀ. ਲਾਏ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਸ: ਜਸਪਾਲ ਸਿੰਘ ਢਿੱਲੋਂ ਜੋ ਮਲੋਟ ਵਿਖੇ ਨਵੇਂ ਡੀ.ਐਸ.ਪੀ ਲਾਏ ਗਏ ਹਨ | ਸ: ਢਿੱਲੋਂ ਜੋ ਪਹਿਲਾਂ ਫ਼ਰੀਦਕੋਟ ਵਿਖੇ ਡੀ.ਐਸ.ਪੀ (ਪੀ.ਬੀ.ਆਈ) ਵਜੋਂ ਸੇਵਾਵਾ ਨਿਭਾਅ ਰਹੇ ਸਨ, ਨੂੰ ਬਦਲ ਕੇ ਮਲੋਟ ਵਿਖੇ ਲਾ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਪਹੁੰਚੇ ਟਿਕਰੀ ਬਾਰਡਰ

ਗਿੱਦੜਬਾਹਾ, 2 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਕਿਸਾਨਾਂ ਦੇ ਸੰਘਰਸ਼ ਵਿਚ ਟਿਕਰੀ ਬਾਰਡਰ ਦਿੱਲੀ ਪਹੁੰਚੇ | ਡਿੰਪੀ ਢਿੱਲੋਂ ਨੇ ਕੇਂਦਰ ਸਰਕਾਰ ਨੂੰ ਵੰਗਾਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸੁਰਿੰਦਰ ਕੌਰ ਬਾਵਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਪ੍ਰਧਾਨ ਬਾਵਾ ਗੁਰਿੰਦਰ ਸਿੰਘ ਕੋਕੀ, ਸਵ: ਭੁਪਿੰਦਰ ਸਿੰਘ ਬਾਵਾ ਅਤੇ ਪਟਵਾਰੀ ਰਵਿੰਦਰ ਸਿੰਘ ਬਾਵਾ ਦੇ ਮਾਤਾ ਸਰਦਾਰਨੀ ਸੁਰਿੰਦਰ ਕੌਰ ਬਾਵਾ (83) ਪਤਨੀ ਸਵ: ਸ: ...

ਪੂਰੀ ਖ਼ਬਰ »

ਭਾਜਪਾ ਸਰਕਾਰ ਡਾ: ਸੁਆਮੀਨਾਥਨ ਰਿਪੋਰਟ ਲਾਗੂ ਕਰਨ ਤੋਂ ਭੱਜੀ-ਸੰਗੂਧੌਣ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਭਾਜਪਾ ਸਰਕਾਰ ਨੇ ਡਾ: ਸੁਆਮੀਨਾਥਨ ਰਿਪੋਰਟ ਲਾਗੂ ਨਾ ਕਰਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਡਾ: ਸੀਮਾ ਗੋਇਲ, ਹਾਜ਼ਰ ਹੋਰ ਅਧਿਕਾਰੀ ਤੇ ਕਰਮਚਾਰੀ | ਤਸਵੀਰ:ਬਲਕਰਨ ਸਿੰਘ ਖਾਰਾ ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵੱਖ-ਵੱਖ ਨੈਸ਼ਨਲ ਪੋ੍ਰਗਰਾਮਾਂ ਦਾ ਰੀਵਿਊ ਕਰਨ ...

ਪੂਰੀ ਖ਼ਬਰ »

ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਸੁਰੱਖਿਅਤ ਕਰਨ ਲਈ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ-ਡਾ:ਜਾਗਿ੍ਤੀ ਚੰਦਰ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ-ਰੇਖ 'ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਟੀਕਾਕਰਨ ਮੁਹਿੰਮ ਬਹੁਤ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ 100 ਪ੍ਰਤੀਸ਼ਤ ਟੀਚੇ ਪ੍ਰਾਪਤ ਕਰਨ ਦੇ ਯਤਨ ਕੀਤੇ ਜਾ ...

ਪੂਰੀ ਖ਼ਬਰ »

ਮੁਕਤੀਸਰ ਸੰਸਥਾ ਨੇ ਔਰਤਾਂ ਨੂੰ ਮੁਫ਼ਤ ਸੈਨੇਟਾਈਜ਼ਰ ਵੰਡੇ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਸੋਸਵਾ ਐੱਨ.ਜੀ.ਓ. ਚੰਡੀਗੜ੍ਹ ਦੇ ਸਹਿਯੋਗ ਨਾਲ ਜ਼ਰੂਰਤਮੰਦ ਲੜਕੀਆਂ ਲਈ ਸਾਂਝੀਵਾਲ ਗੁਰਦੁਆਰਾ ਸਾਹਿਬ ਵਿਖੇ ਚਲਾਏ ਜਾ ਰਹੇ ਸਿਲਾਈ ਸੈਂਟਰ ਵਿਚ ਔਰਤਾਂ ਨੂੰ ...

ਪੂਰੀ ਖ਼ਬਰ »

ਮਾਸਕ ਵੰਡ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਦੀਆਂ ਹਦਾਇਤਾਂ ਅਨੁਸਾਰ ਅੱਜ ਹੇਮੰਤ ਕੁਮਾਰ ਸ਼ਰਮਾ ਡੀ.ਐੱਸ.ਪੀ. (ਐੱਚ) ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਭਾਈ ਕੇਹਰ ਸਿੰਘ ਚੌਾਕ ਵਿਖੇ ਲੋਕਾਂ ਨੂੰ ...

ਪੂਰੀ ਖ਼ਬਰ »

ਝੁੱਗੀਆਂ ਝੌਾਪੜੀਆਂ 'ਚ ਜੀਵਨ ਬਸਰ ਕਰ ਰਹੇ ਲੋੜਵੰਦਾਂ ਨੂੰ ਵੰਡੇ ਕੰਬਲ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਸਿਟੀਜਨ ਕਲੱਬ ਮਲੋਟ ਦੇ ਪ੍ਰਧਾਨ ਅਰੁਣ ਅਹੂਜਾ ਵਲੋਂ ਆਪਣੇ ਪਿਤਾ ਸ੍ਰੀ ਸੁਧਰਸ਼ ਅਹੂਜਾ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਬਰਸੀ ਮੌਕੇ ਲੋੜਵੰਦਾਂ ਨੂੰ ਕੰਬਲ ਮੁਹੱਈਆ ਕਰਵਾਏ ਗਏ ਤਾਂ ਜੋ ਝੁੱਗੀਆਂ ਝੌਾਪੜੀਆਂ 'ਚ ਜੀਵਨ ਬਸਰ ਕਰ ...

ਪੂਰੀ ਖ਼ਬਰ »

ਸੇਵਾ-ਮੁਕਤ ਹੋਏ ਡਾ. ਆਰ.ਕੇ. ਉੱਪਲ ਦਾ ਵਿਸ਼ੇਸ਼ ਸਨਮਾਨ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਡੀ.ਏ.ਵੀ. ਕਾਲਜ ਮਲੋਟ ਵਿਖੇ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਡਾ: ਆਰ.ਕੇ ਉੱਪਲ ਆਖਿਰ ਸਿੱਖਿਆ ਦੇ ਖੇਤਰ ਵਿਚ ਵਿਦਿਆਰਥੀਆਂ ਲਈ ਅਭੁੱਲ ਯਾਦਾਂ ਤੇ ਪ੍ਰਾਪਤੀਆਂ ਦਿੰਦੇ ਹੋਏ 30 ਨਵੰਬਰ ਨੂੰ ਸੇਵਾ ਮੁਕਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX