ਤਾਜਾ ਖ਼ਬਰਾਂ


ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  8 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  26 minutes ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  41 minutes ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  53 minutes ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  49 minutes ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 1 hour ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 1 hour ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 1 hour ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 1 hour ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 2 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 2 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 2 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਭਾਰੀ ਮੀਂਹ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਬਣਿਆ ਟਾਪੂ
. . .  about 3 hours ago
ਤਲਵੰਡੀ ਸਾਬੋ, 29 ਜੁਲਾਈ (ਰਣਜੀਤ ਸਿੰਘ ਰਾਜੂ) ਅੱਜ ਸਵੇਰ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਸ਼ ...
ਮੁੱਕੇਬਾਜ਼ ਸਤੀਸ਼ ਕੁਮਾਰ ਨੇ ਜਮੈਕਾ ਦੇ ਰਿਕਾਰਡੋ ਬਰਾਊਨ ਨੂੰ 4-1 ਨਾਲ ਹਰਾਇਆ
. . .  about 3 hours ago
ਟੋਕੀਓ ,29 ਜੁਲਾਈ - ਮੁੱਕੇਬਾਜ਼ ਸਤੀਸ਼ ਕੁਮਾਰ ਨੇ ਪੁਰਸ਼ਾਂ ਦੇ ਸੁਪਰ...
ਨਵੀਂ ਸਿੱਖਿਆ ਨੀਤੀ ਦੇ ਅੱਜ ਇਕ ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਕਈ ਪਹਿਲਕਦਮੀਆਂ ਦੀ ਕਰਨਗੇ ਸ਼ੁਰੂਆਤ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵੀਟ ਕਰਕੇ ਕਿਹਾ...
ਇਮਰਾਨ ਖਾਨ ਦਾ ਕਹਿਣਾ ਹੈ ਕਿ ਤਾਲਿਬਾਨ ਆਮ ਨਾਗਰਿਕ ਹੁੰਦੇ ਹਨ ਨਾ ਕਿ ਫ਼ੌਜ ਜਥੇਬੰਦੀਆਂ
. . .  about 4 hours ago
ਇਸਲਾਮਾਬਾਦ, 29 ਜੁਲਾਈ - ਇਮਰਾਨ ਖਾਨ ਦਾ ਕਹਿਣਾ ਹੈ ਕਿ ...
ਟੋਕੀਓ ਉਲੰਪਿਕਸ: ਪੁਰਸ਼ ਹਾਕੀ ਪੂਲ ਏ ਮੈਚ ਵਿਚ ਭਾਰਤ ਨੇ ਅਰਜਨਟੀਨਾ ਨੂੰ 3-1 ਨਾਲ ਹਰਾਇਆ।
. . .  about 4 hours ago
ਟੋਕੀਓ ,29 ਜੁਲਾਈ - ਪੁਰਸ਼ ਹਾਕੀ ਪੂਲ ਏ ਮੈਚ ਵਿਚ ਭਾਰਤ...
ਉਲੰਪਿਕਸ : ਪੀ.ਵੀ. ਸਿੰਧੂ ਨੇ ਡੈਨਮਾਰਕ ਦੀ ਮੀਆ ਬਲਿਚਫੈਲਡ ਨੂੰ ਬੈਡਮਿੰਟਨ 'ਚ 21-15, 21-13 ਨਾਲ ਹਰਾਇਆ।
. . .  about 4 hours ago
ਟੋਕੀਓ, 29 ਜੁਲਾਈ - ਪੀ.ਵੀ. ਸਿੰਧੂ ਨੇ ਡੈਨਮਾਰਕ ਦੀ ਮੀਆ ...
ਜੰਮੂ-ਕਸ਼ਮੀਰ: ਕਿਸ਼ਤਵਾੜ ਦੇ ਹੋਨਜ਼ਾਰ ਦਛਨ ਇਲਾਕੇ 'ਚ ਬੱਦਲ ਫਟਣ ਨਾਲ ਕੁੱਲ 19 ਲੋਕ ਲਾਪਤਾ
. . .  about 4 hours ago
ਜੰਮੂ-ਕਸ਼ਮੀਰ,29 ਜੁਲਾਈ - ਕਿਸ਼ਤਵਾੜ ਦੇ ਹੋਨਜ਼ਾਰ ਦਛਨ ਇਲਾਕੇ ਵਿਚ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552

ਮਾਨਸਾ

ਖੇਤੀ ਕਾਨੂੰਨਾਂ ਤੇ ਬਿਜਲੀ ਐਕਟ ਨੂੰ ਰੱਦ ਕਰਵਾ ਕੇ ਹੀ ਦਮ ਲਿਆ ਜਾਵੇਗਾ- ਕਿਸਾਨ ਆਗੂ

ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 3 ਦਸੰਬਰ- ਖੇਤੀ ਵਿਰੋਧੀ ਕਾਨੂੰਨਾਂ ਤੇ ਬਿਜਲੀ ਬਿੱਲ 2020 ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਲਗਾਇਆ ਮੋਰਚਾ 65ਵੇਂ ਦਿਨ ਵੀ ਜਾਰੀ ਰਿਹਾ | ਜਿੱਥੇ ਦਿੱਲੀ ਮੋਰਚੇ ਲਈ ਜ਼ਿਲੇ੍ਹ 'ਚ ਵੱਖ-ਵੱਖ ਜਥੇ ਜਾ ਰਹੇ ਹਨ, ਉੱਥੇ ਬਣਾਂਵਾਲੀ ਥਰਮਲ ਪਲਾਂਟ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਵੀ ਜਾਰੀ ਹਨ | ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲਿਆ ਜਾਵੇਗਾ | ਇਸ ਮੌਕੇ ਆਤਮਾ ਰਾਮ, ਭਜਨ ਸਿੰਘ ਘੁੰਮਣ, ਸਵਰਨ ਸਿੰਘ ਬੋੜਾਵਾਲ, ਮੇਜਰ ਸਿੰਘ ਦੂਲੋਵਾਲ, ਧੰਨਾ ਮੱਲ ਗੋਇਲ, ਲਾਲ ਚੰਦ ਸਰਦੂਲਗੜ੍ਹ, ਨਰਿੰਦਰ ਕੌਰ ਬੁਰਜ ਹਮੀਰਾ, ਹਰਦੇਵ ਸਿੰਘ ਰਾਠੀ, ਸੀਤਾ ਰਾਮ ਗੋਇਲ ਨੇ ਵੀ ਸੰਬੋਧਨ ਕੀਤਾ |
ਦਿੱਲੀ ਮੋਰਚੇ ਲਈ ਜਥਾ ਰਵਾਨਾ
ਪੰਜਾਬ ਕਿਸਾਨ ਯੂਨੀਅਨ ਦਾ ਜਥਾ ਕਿਸਾਨ ਆਗੂ ਬਘੇਲ ਸਿੰਘ ਤੇ ਹਰਪ੍ਰੀਤ ਸਿੰਘ ਭੈਣੀਬਾਘਾ ਦੀ ਅਗਵਾਈ ਹੇਠ ਦਿੱਲੀ ਰਵਾਨਾ ਹੋਇਆ | ਰੇਲਵੇ ਸਟੇਸ਼ਨ 'ਤੇ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਆਗੂ ਕਾ: ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਬਣਾਇਆ ਇਹ ਕਾਲਾ ਕਾਨੰੂਨ ਹਰ ਵਰਗ ਦੀ ਲੁੱਟ ਦਾ ਲਾਇਸੰਸ ਹੈ, ਖ਼੍ਰੀਦਣ ਵੇਲੇ ਤੇ ਵੇਚਣ ਵੇਲੇ ਵੀ | ਉਨ੍ਹਾਂ ਕਿਹਾ ਕਿ ਲੁੱਟ ਸਭ ਦੀ ਹੋਵੇਗੀ, ਕਿਸੇ ਦੀ 4 ਦਿਨ ਪਹਿਲਾਂ ਕਿਸੇ ਦੀ 4 ਦਿਨ ਬਾਅਦ | ਕਾ. ਰਾਣਾ ਨੇ ਕਿਹਾ ਕਿ ਇਹ ਇਕੱਲੇ ਕਿਸਾਨ ਦੀ ਲੜਾਈ ਨੀ ਹਰ ਵਰਗ ਦੀ ਲੜਾਈ ਹੈ ਕਿਉਂਕਿ ਖੇਤੀ ਕਾਨੂੰਨ ਸਾਰੇ ਵਰਗਾਂ ਦੀ ਆਰਥਿਕਤਾ ਨੂੰ ਸੱਟ ਮਾਰਨਗੇ | ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਆਗੂ ਕਾ. ਗੋਰਾ ਲਾਲ ਅਤਲਾ ਕਲਾਂ ਨੇ ਵੀ ਸੰਬੋਧਨ ਕੀਤਾ | ਇਸ ਦੌਰਾਨ ਭਾਕਿਯੂ ਏਕਤਾ ਦਾ ਜਥਾ ਵੀ ਦਿੱਲੀ ਮੋਰਚੇ ਲਈ ਰਵਾਨਾ ਹੋਇਆ | ਕਿਸਾਨਾਂ ਨੇ ਅਹਿਦ ਕੀਤਾ ਕਿ ਕਾਨੂੰਨ ਵਾਪਸ ਕਰਵਾਉਣ ਤੱਕ ਅੰਦੋਲਨ ਜਾਰੀ ਰਹੇਗਾ | ਇਸ ਮੌਕੇ ਆਗੂ ਹਰਦੇਵ ਸਿੰਘ ਬੁਰਜ ਰਾਠੀ, ਦੇਵ ਸਿੰਘ, ਬੂਟਾ ਸਿੰਘ, ਬਲਵੀਰ ਸਿੰਘ, ਰਣਜੀਤ ਕੌਰ, ਭਜਨ ਕੌਰ ਅਤੇ ਮਨਜੀਤ ਕੌਰ ਆਦਿ ਹਾਜ਼ਰ ਸਨ |
ਥਰਮਲ ਪਲਾਂਟ ਤੇ ਭਾਜਪਾ ਆਗੂ ਦੇ ਘਰ ਅੱਗੇ ਧਰਨੇ ਜਾਰੀ
ਉੱਧਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਅਤੇ ਭਾਜਪਾ ਦੇ ਸੂਬਾਈ ਆਗੂ ਸੂਰਜ ਕੁਮਾਰ ਛਾਬੜਾ ਦੇ ਘਰ ਅੱਗੇ ਧਰਨੇ ਜਾਰੀ ਰੱਖੇ | ਸੰਬੋਧਨ ਕਰਦਿਆਂ ਕਿਸਾਨ ਆਗੂ ਸਾਧੂ ਸਿੰਘ ਅਲੀਸ਼ੇਰ ਨੇ ਦੱਸਿਆ ਕਿ ਜਿੰਨਾ ਚਿਰ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਜਗਸੀਰ ਸਿੰਘ ਕਾਲਾ ਜਵਾਹਰਕੇ, ਗੁਰਤੇਜ ਸਿੰਘ ਦੂਲੋਵਾਲ, ਨਸੀਬ ਕੌਰ, ਜਰਨੈਲ ਕੌਰ, ਮਨਜੋਤ ਕੌਰ ਰੱਲਾ ਆਦਿ ਹਾਜ਼ਰ ਸਨ |
ਆੜ੍ਹਤੀਏ ਅੱਜ ਹੜਤਾਲ ਰੱਖਣਗੇ
ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਪੱਧਰੀ ਮੀਟਿੰਗ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ 4 ਦਸੰਬਰ ਨੂੰ ਮੁਕੰਮਲ ਹੜਤਾਲ ਰੱਖੀ ਜਾਵੇਗੀ | ਬੁਲਾਰਿਆਂ ਨੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦਾ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦਾ ਜਥਾ ਵੀ ਦਿੱਲੀ ਧਰਨੇ ਲਈ ਰਵਾਨਾ ਹੋਵੇਗਾ | ਉਨ੍ਹਾਂ ਮੰਗ ਕੀਤੀ ਕਿ ਕਾਲੇ ਕਾਨੂੰਨ ਰੱਦ ਕੀਤੇ ਜਾਣ | ਇਸ ਮੌਕੇ ਰਮੇਸ਼ ਕੁਮਾਰ ਟੋਨੀ, ਚੰਦਰਕਾਂਤ ਕੁਕੀ, ਰੋਸ਼ਨ ਲਾਲ, ਸੱਤਪਾਲ ਝੇਰਿਆਂਵਾਲੀ, ਸੱਤਪਾਲ ਬਿੱਲੂ ਹੀਰਕੇ, ਨਰਿੰਦਰ ਕੁਮਾਰ ਫੱਤਾ, ਜੌਨੀ ਕੁਮਾਰ ਨੰਦਗੜ੍ਹ, ਬੌਬੀ ਕੁਮਾਰ ਕੋਟਲੀ, ਵਿੱਕੀ ਕੁਮਾਰ ਨੰਗਲ, ਤਾਰਾ ਚੰਦ ਭੰਮਾ ਆਦਿ ਹਾਜ਼ਰ ਸਨ |
ਬੁਢਲਾਡਾ ਦੇ ਰਿਲਾਇੰਸ ਪੰਪ ਅੱਗੇ ਧਰਨਾ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਇੱਥੋਂ ਦੇ ਰਿਲਾਇੰਸ ਪੈਟਰੋਲ ਪੰਪ 'ਤੇ ਜਾਰੀ ਕਿਸਾਨਾਂ ਦਾ ਮੋਰਚਾ ਜਾਰੀ ਹੈ | ਇਕੱਠ ਨੂੰ ਹਰਮੀਤ ਸਿੰਘ ਬੋੜਾਵਾਲ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਨਛੱਤਰ ਸਿੰਘ ਅਹਿਮਦਪੁਰ, ਹਰਿੰਦਰ ਸਿੰਘ ਮੱਤਾ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਸਬੰਧੀ ਅਤੇ ਕਿਸਾਨੀ ਮੰਗਾਂ ਪ੍ਰਤੀ ਅਪਣਾਏ ਅੱਖੜ ਰਵੱਈਏ ਨੇ ਦਰਸਾ ਦਿੱਤਾ ਹੈ ਕਿ ਸਰਕਾਰ ਦੇਸ਼ ਦੇ ਲੋਕਾਂ ਨਾਲੋਂ ਵੱਡੇ ਸਰਮਾਏਦਾਰਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਤਰਜੀਹ ਦੇ ਰਹੀ ਹੈ | ਉਕਤ ਆਗੂਆਂ ਨੇ ਕਿਹਾ ਕਿ ਇਹ ਕਿਸਾਨ ਅੰਦੋਲਨ ਕਿਸਾਨ ਹਿਤਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਦੇਸ਼ ਦੀ ਰਾਜਨੀਤਕ ਦਿਸ਼ਾ ਤੇ ਦਸ਼ਾ ਵੀ ਤਹਿ ਕਰੇਗਾ | ਇਸ ਮੌਕੇ ਅਮਰੀਕ ਸਿੰਘ ਮੰਦਰਾਂ, ਪਿਆਰਾ ਸਿੰਘ ਅਹਿਮਦਪੁਰ, ਗੁਰਚਰਨ ਸਿੰਘ ਰੱਲੀ, ਲੀਲਾ ਸਿੰਘ ਗੁਰਨੇ ਖੁਰਦ, ਜਵਾਲਾ ਸਿੰਘ ਗੁਰਨੇ, ਗੁਰਚਰਨ ਸਿੰਘ ਅਹਿਮਦਪੁਰ, ਆਦਿ ਨੇ ਵੀ ਸੰਬੋਧਨ ਕੀਤਾ | ਧਰਨੇ ਦੌਰਾਨ ਜਗਜੀਤ ਸਿੰਘ ਝਲਬੂਟੀ ਅਤੇ ਚਿੜੀਆ ਸਿੰਘ ਗੁਰਨੇ ਨੇ ਇਨਕਲਾਬੀ ਗੀਤਾਂ ਨਾਲ ਅੰਦੋਲਨਕਾਰੀ ਕਿਸਾਨਾਂ 'ਚ ਜੋਸ਼ ਪੈਦਾ ਕੀਤਾ |
ਦਿੱਲੀ ਬੈਠੇ ਇਲਾਕੇ ਦੇ ਕਿਸਾਨਾਂ ਦੇ ਹੌਸਲੇ ਬੁਲੰਦ
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਹੱਦਾਂ 'ਤੇ ਬੈਠੇ ਕਿਸਾਨ ਬੇਸ਼ੱਕ ਠੰਢੀਆਂ ਰਾਤਾਂ 'ਚ ਬੈਠੇ ਹਨ ਪਰ ਉਨ੍ਹਾਂ ਦੇ ਹੌਾਸਲੇ ਬੁਲੰਦ ਹਨ | ਦਿੱਲੀ ਦੇ ਟਿਕਰੀ ਬਾਰਡਰ ਤੋਂ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ (ਡਕੌਾਦਾ) ਦੇ ਬਲਾਕ ਆਗੂ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਦੱਸਿਆ ਕਿ ਹਰਿਆਣਾ ਦੇ ਕਿਸਾਨਾਂ ਵਲੋਂ ਚਾਹ, ਬਿਸਕੁਟ, ਲੱਸੀ, ਸਰੋ੍ਹਾ ਦੇ ਸਾਗ ਅਤੇ ਹੋਰ ਬਣੀਆਂ ਬਣਾਈਆਂ ਤੇ ਹਰੀਆਂ ਸਬਜ਼ੀਆਂ ਤੇ ਫਲ ਫਰੂਟ ਦੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ | ਇੱਥੋਂ ਦਾ ਮਾਹੌਲ ਬਹੁਤ ਹੀ ਜ਼ਾਬਤਾ ਤੇ ਏਕਤਾ ਭਰਪੂਰ ਹੈ | ਕਿਸਾਨ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹਨ ਪਿੱਛੇ ਨਹੀਂ ਹਟਣਗੇ |
ਕੇਂਦਰ ਦੀ ਕਿਸਾਨ ਵਿਰੋਧੀ ਨੀਤੀ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਹੋਵੇਗਾ
ਬਰੇਟਾ ਤੋਂ ਰਵਿੰਦਰ ਕੌਰ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਖੇਤੀ ਕਾਨੂੰਨ ਰੱਦ ਕਰਵਾਉਣ ਜਿੱਥੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿਖੇ ਸੰਘਰਸ਼ ਵਿੱਢਿਆ ਹੋਇਆ ਹੈ, ਉੱਥੇ ਵੱਖ ਵੱਖ ਜਥੇਬੰਦੀਆਂ ਵਲੋਂ ਸਥਾਨਕ ਪੱਧਰ 'ਤੇ ਵੀ ਸੰਘਰਸ਼ ਜਾਰੀ ਹੈ | ਬਰੇਟਾ ਰੇਲਵੇ ਸਟੇਸ਼ਨ ਨੇੜੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਲਗਾਏ ਮੋਰਚੇ ਨੂੰ 2 ਮਹੀਨਿਆਂ ਤੋਂ ਉੱਪਰ ਸਮਾਂ ਹੋ ਗਿਆ ਹੈ ਪਰ ਕੇਂਦਰ ਸਰਕਾਰ ਮੀਟਿੰਗਾਂ ਹੋਣ ਦੇ ਬਾਵਜੂਦ ਕਿਸਾਨਾਂ ਦੇ ਪੱਲੇ ਕੁਝ ਨਹੀਂ ਪਾ ਰਹੀ | ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਇਸ ਨੀਤੀ ਖ਼ਿਲਾਫ਼ ਹੁਣ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਪੂਰਨ ਸਿੰਘ ਕੁੱਲਰੀਆਂ, ਪਾਲ ਕੌਰ ਧਰਮਪੁਰਾ, ਤਾਰਾ ਚੰਦ ਬਰੇਟਾ, ਸੁਖਦੇਵ ਸਿੰਘ ਬਹਾਦਰਪੁਰ, ਗੁਰਮੇਲ ਸਿੰਘ ਸੈਕਟਰੀ, ਹਰਦੀਪ ਕੌਰ ਬਹਾਦਰਪੁਰ, ਅਸ਼ੋਕ ਕੁਮਾਰ, ਜਗਰੂਪ ਸਿੰਘ ਮੰਘਾਣੀਆਂ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ ਬਰੇਟਾ ਅੱਗੇ ਧਰਨਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਪੰਪ ਦਾ ਘਿਰਾਓ ਜਾਰੀ ਹੈ | ਸੰਬੋਧਨ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਦੇ ਨਾਂਅ 'ਤੇ ਮਜ਼ਾਕ ਕਰ ਰਹੀ ਹੈ ਅਤੇ ਮਸਲੇ ਨੂੰ ਹੋਰ ਉਲਝਾ ਰਹੀ ਹੈ | ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਨੂੰ ਠੱਪ ਰੱਖਿਆ ਜਾਵੇਗਾ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਮੇਵਾ ਸਿੰਘ ਖੁਡਾਲ, ਸਰੋਜ ਕੌਰ ਦਿਆਲਪੁਰਾ, ਮਹਿੰਦਰ ਸਿੰਘ ਰੰਘੜਿਆਲ, ਕਰਮਜੀਤ ਸਿੰਘ ਸੰਘਰੇੜੀ ਨੇ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਵਿਰਾਸਤ-ਏ-ਸਭਾ ਸਰੌਦ ਵਿਖੇ ਕੱਲ੍ਹ ਤੋਂ

ਅਮਰਗੜ੍ਹ, 3 ਦਸੰਬਰ (ਸੁਖਜਿੰਦਰ ਸਿੰਘ ਝੱਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਰਾਸਤ ਏ ਸਭਾ ਪਿੰਡ ਸਰੌਦ ਵਿਖੇ 5-6 ਦਸੰਬਰ ਨੂੰ ਕਰਵਾਈ ਜਾ ਰਹੀ ਹੈ, ਜਿਸ ਦੀਆਂ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਇਸ ਸਬੰਧੀ ਪੰਥ ਰਤਨ ...

ਪੂਰੀ ਖ਼ਬਰ »

-49ਵੇਂ ਬਲੀਦਾਨ ਦਿਵਸ 'ਤੇ ਵਿਸ਼ੇਸ਼-

1971 ਦੀ ਭਾਰਤ-ਪਾਕਿ ਜੰਗ ਦੇ ਸ਼ਹੀਦ ਕੈਪਟਨ ਕੇ. ਕੇ. ਗੌੜ

ਬੁਢਲਾਡਾ, 3 ਦਸੰਬਰ- 1971 ਦੀ ਭਾਰਤ-ਪਾਕਿ ਜੰਗ ਦੇ ਸ਼ਹੀਦ ਕੈਪਟਨ ਕਲਭੂਸ਼ਨ ਕੁਮਾਰ ਗੌੜ ਦਾ ਜਨਮ 10 ਦਸੰਬਰ 1947 ਨੂੰ ਬੁਢਲਾਡਾ ਵਿਖੇ ਮਾਸਟਰ ਰਾਮ ਪ੍ਰਕਾਸ਼ ਗੌੜ ਦੇ ਘਰ ਹੋਇਆ | ਸਥਾਨਕ ਸਰਕਾਰੀ ਹਾਈ ਸਕੂਲ ਤੋਂ ਦਸਵੀਂ ਕਰਨ ਉਪਰੰਤ ਆਪ ਦੇਹਰਾਦੂਨ ਵਿਖੇ ਫ਼ੌਜ 'ਚ ਭਰਤੀ ਹੋ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਾਬਕਾ ਸੈਨਿਕਾਂ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ

ਮਾਨਸਾ, 3 ਦਸੰਬਰ (ਸ. ਰਿ.)- ਇੰਡੀਅਨ ਐਕਸ ਸਰਵਿਸਮੈਨ ਲੀਗ ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਕੈਂਚੀਆਂ ਵਿਖੇ ਹੋਈ, ਜਿਸ 'ਚ ਜ਼ਿਲੇ੍ਹ ਦੇ ਸਾਰੇ ਬਲਾਕਾਂ ਤੋਂ ਸਾਬਕਾ ਸੈਨਿਕਾਂ ਨੇ ਭਾਗ ਲਿਆ | ਇਸ ਮੌਕੇ ਸਾਬਕਾ ਸੈਨਿਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਨ ਪੁਰਸਕਾਰ ਵਾਪਸ ਕਰ ਕੇ ਕਿਸਾਨ ਹਿਤੈਸ਼ੀ ਫ਼ੈਸਲਾ ਲਿਆ-ਬੀਬੀ ਬਾਦਲ

ਮਾਨਸਾ, 3 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੱਕਾਰੀ ਪੁਰਸਕਾਰ ਪਦਮ ਵਿਭੂਸ਼ਨ ਵਾਪਸ ਕਰ ਕੇ ਜਿੱਥੇ ਕਿਸਾਨ ਹਿਤੈਸ਼ੀ ਫ਼ੈਸਲਾ ਲਿਆ ਹੈ, ਉੱਥੇ ਉਨ੍ਹਾਂ ਆਪਣੇ ਮਨ ...

ਪੂਰੀ ਖ਼ਬਰ »

ਘੁੱਲੂ ਸਿੰਘ ਨੇ ਵਸਾਇਆ ਸੀ ਪਿੰਡ ਮੂਲਾ ਸਿੰਘ ਵਾਲਾ

ਬਲਦੇਵ ਸਿੰਘ ਸਿੱਧੂ 98888-25688 ਭੀਖੀ- ਇੱਥੋਂ 4 ਕਿੱਲੋਮੀਟਰ ਦੀ ਦੂਰੀ 'ਤੇ ਵਸਿਆ ਪਿੰਡ ਮੂਲਾ ਸਿੰਘ ਵਾਲਾ ਲਗਪਗ 142 ਸਾਲ ਪਹਿਲਾਂ ਘੁੱਲੂ ਸਿੰਘ ਨੇ ਵਸਾਇਆ ਸੀ | ਜਾਣਕਾਰੀ ਅਨੁਸਾਰ ਮੂਲਾ ਸਿੰਘ ਪਟਿਆਲੇ ਮਹਾਰਾਜੇ ਦੇ ਕੁਮੇਦਾਨ ਦਾ ਕੰਮ ਕਰਦਾ ਸੀ ਜੋ ਕਰਨਲ ਦੇ ਬਰਾਬਰ ਦੀ ...

ਪੂਰੀ ਖ਼ਬਰ »

ਲੋਕ ਲਹਿਰ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ-ਡਿੰਪੀ ਢਿੱਲੋਂ

ਗਿੱਦੜਬਾਹਾ, 3 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਦੇ ਮਾਲਕ ਅਤੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਟਿੱਕਰੀ ਬਾਰਡਰ ਸਮੇਤ ਕਿਸਾਨ ਧਰਨਿਆਂ ...

ਪੂਰੀ ਖ਼ਬਰ »

ਲੋਕ ਲਹਿਰ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ-ਡਿੰਪੀ ਢਿੱਲੋਂ

ਗਿੱਦੜਬਾਹਾ, 3 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਦੇ ਮਾਲਕ ਅਤੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਟਿੱਕਰੀ ਬਾਰਡਰ ਸਮੇਤ ਕਿਸਾਨ ਧਰਨਿਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਸੰਗਰੂਰ, 3 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਸੰਗਰੂਰ ਦੇ 17 ਸੈਕਟਰ 'ਚ ਮੋਟਰਸਾਈਕਲਾਂ 'ਤੇ ਘੁੰਮਦੇ ਮਨਚਲੇ ਬਣੇ ਸਮੱਸਿਆ

ਸੰਗਰੂਰ, 3 ਦਸੰਬਰ (ਅਮਨਦੀਪ ਸਿੰਘ ਬਿੱਟਾ)-ਗੁਰੂ ਨਾਨਕ ਕਾਲੋਨੀ 'ਚ ਅਮਨ ਕਾਨੂੰਨ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਕਲੋਨੀ ਦੇ ਪਤਵੰਤਿਆਂ ਦੀ ਭਰਵੀਂ ਮੀਟਿੰਗ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਦੀ ਰਹਿਨੁਮਾਈ ਹੇਠ ਥਾਣਾ ਸਿਟੀ ਦੇ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਪਿੰਡਾਂ 'ਚ ਰੈਲੀਆਂ

ਜੋਗਾ, 3 ਦਸੰਬਰ (ਹਰਜਿੰਦਰ ਸਿੰਘ ਚਹਿਲ)- ਮਜ਼ਦੂਰ ਮੁਕਤੀ ਮੋਰਚਾ ਵਲੋਂ ਕਸਬਾ ਜੋਗਾ, ਅਕਲੀਆ, ਰੜ੍ਹ ਤੇ ਬੁਰਜ ਢਿਲਵਾਂ ਪਿੰਡਾਂ 'ਚ ਰੈਲੀਆਂ ਕੀਤੀਆਂ ਗਈਆਂ | ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾ. ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ ...

ਪੂਰੀ ਖ਼ਬਰ »

ਬਾਗ ਵਾਲਾ ਵਿਹੜਾ ਸਥਿਤ ਟੁੱਟੀ ਪੁਲੀ ਕਾਰਨ ਆਵਾਜਾਈ ਹੋਈ ਬੰਦ

ਬੋਹਾ, 3 ਦਸੰਬਰ (ਰਮੇਸ਼ ਤਾਂਗੜੀ)- ਕਸਬਾ ਬੋਹਾ ਦੇ ਬਾਗ ਵਾਲਾ ਵਿਹੜਾ ਸਥਿਤ ਫਿਰਨੀ ਦੀ ਸੜਕ 'ਤੇ ਪੁਲੀ ਟੁੱਟ ਜਾਣ ਕਾਰਨ ਸਥਾਨਕ ਲੋਕਾਂ ਅਤੇ ਬਾਹਰਲੇ ਪਿੰਡਾਂ ਉੱਡਤ ਸੈਦੇਵਾਲਾ, ਹਾਕਮਵਾਲਾ, ਭੀਮੜਾ, ਮਲਕੋਂ ਸਮੇਤ ਦੋ ਦਰਜਨ ਪਿੰਡਾਂ ਦੇ ਲੋਕਾਂ ਦੀ ਆਵਾਜਾਈ ਬੰਦ ਹੋ ਗਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 10 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ

ਮਾਨਸਾ, 3 ਦਸੰਬਰ (ਫੱਤੇਵਾਲੀਆ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 10 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ ਇਕ ਸਿਹਤਯਾਬ ਵੀ ਹੋਇਆ ਹੈ | ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਲਏ ਗਏ 754 ਨਮੂਨਿਆਂ ਸਮੇਤ ਕੁੱਲ ਗਿਣਤੀ 67,748 ਹੋ ਗਈ ਹੈ | ਜ਼ਿਲ੍ਹੇ 'ਚ ਪਾਜ਼ੀਟਿਵ ...

ਪੂਰੀ ਖ਼ਬਰ »

ਹੀਰੋਂ ਕਲਾਂ ਕਲੱਬ ਨੇ 17ਵਾਂ ਕਿ੍ਕਟ ਟੂਰਨਾਮੈਂਟ ਕਰਵਾਇਆ

ਭੀਖੀ, 3 ਦਸੰਬਰ (ਗੁਰਿੰਦਰ ਸਿੰਘ ਔਲਖ)- ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਹੀਰੋਂ ਕਲਾਂ ਨਾਲ ਸਬੰਧਿਤ ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਫਿੱਟ ਇੰਡੀਆ ਅਤੇ ਮਿਸ਼ਨ ਤੰਦਰੁਸਤ ਮੁਹਿੰਮ ਤਹਿਤ ਪਿੰਡ ਵਾਸੀਆਂ ਦੇ ਸਹਿਯੋਗ ਨਾਲ 17ਵਾਂ ਕਿ੍ਕਟ ...

ਪੂਰੀ ਖ਼ਬਰ »

ਕਿਰਤੀ ਲੋਕ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਪਵੇਗਾ-ਅਰਸ਼ੀ

ਮਾਨਸਾ, 3 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ 3 ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਰਤੀ ਲੋਕਾ ਵਲੋਂ ਕੀਤੇ ਜਾ ਰਹੇ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਪਵੇਗਾ ...

ਪੂਰੀ ਖ਼ਬਰ »

ਸੀ. ਪੀ. ਐੱਫ. ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬੁਢਲਾਡਾ, 3 ਦਸੰਬਰ (ਸਵਰਨ ਸਿੰਘ ਰਾਹੀ)- ਇੱਥੇ ਆਈ. ਟੀ. ਆਈ. ਬੁਢਲਾਡਾ ਵਿਖੇ ਹੋਈ ਸੀ. ਪੀ. ਐੱਫ. ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰ 2004 ਤੋਂ ...

ਪੂਰੀ ਖ਼ਬਰ »

ਕੌਮੀ ਖੇਡਾਂ 'ਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਦੀ ਝੰਡੀ

ਮਾਨਸਾ, 3 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਿਛਲੇ ਦਿਨੀਂ ਯੂਥ ਗੇਮਜ਼ ਅਤੇ ਸਪੋਰਟਸ ਐਸੋਸੀਏਸ਼ਨ ਇੰਡੀਆ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਕੌਮੀ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਸ 'ਚ ਵੱਖ-ਵੱਖ ਰਾਜਾਂ ਨੇ ਭਾਗ ਲਿਆ ਅਤੇ ਪੰਜਾਬ ਰਾਜ ਵਲੋਂ ਆਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX