ਤਾਜਾ ਖ਼ਬਰਾਂ


ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  2 minutes ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  59 minutes ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 1 hour ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 1 hour ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  1 minute ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਮਾਘ ਸੰਮਤ 552
ਵਿਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ ਵਿਚ ਤਿੰਨ ਜ਼ਖ਼ਮੀ

ਮਮਦੋਟ/ਲੱਖੋ ਕੇ ਬਹਿਰਾਮ, 16 ਜਨਵਰੀ (ਸੁਖਦੇਵ ਸਿੰਘ ਸੰਗਮ, ਰਾਜਿੰਦਰ ਸਿੰਘ ਹਾਂਡਾ)- ਥਾਣਾ ਮਮਦੋਟ ਦੇ ਅਧੀਨ ਪੈਂਦੇ ਪਿੰਡ ਹੂਸੈਨਸ਼ਾਹ ਵਾਲਾ ਨੇੜੇ ਫ਼ਿਰੋਜ਼ਪੁਰ ਸੜਕ 'ਤੇ ਦੋ ਕਾਰਾਂ ਦੀ ਆਹਮੋਂ-ਸਾਹਮਣੇ ਹੋਈ ਟੱਕਰ ਵਿਚ ਛੋਟੀ ਬੱਚੀ ਸਮੇਤ ਤਿੰਨ ਜਣਿਆਂ ਦੇ ਜ਼ਖ਼ਮੀ ...

ਪੂਰੀ ਖ਼ਬਰ »

ਕੇਂਦਰ ਨੂੰ ਕਿਸੇ ਵੀ ਕੀਮਤ 'ਤੇ ਰਾਜਾਂ ਤੇ ਲੋਕਾਂ ਦੇ ਅਧਿਕਾਰ ਨਹੀਂ ਖੋਹਣ ਦੇਵਾਂਗੇ- ਉਗਰਾਹਾਂ

ਕੁੱਲਗੜ੍ਹੀ, 16 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਰਿਲਾਇੰਸ ਪੰਪ ਵਲੂਰ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਰੋਸ ਧਰਨਾ ਅੱਜ 108ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ | ਇਹ ਰੋਸ ਧਰਨਾ ਭਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ...

ਪੂਰੀ ਖ਼ਬਰ »

ਮਹਿਲਾ ਕਿਸਾਨ ਦਿਵਸ ਮੌਕੇ ਅੱਜ ਤੇ ਕੱਲ੍ਹ ਨੂੰ ਪੰਜਾਬ ਵਿਚੋਂ ਸੈਂਕੜੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਪੁੱਜਣਗੀਆਂ

ਗੁਰੂਹਰਸਹਾਏ, 16 ਜਨਵਰੀ (ਹਰਚਰਨ ਸੰਘ ਸੰਧੂ)- ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮਹਿਲਾ ਕਿਸਾਨ ਦਿਵਸ ਮੌਕੇ 17 ਤੇ 18 ਜਨਵਰੀ ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਨਾਲ ਸਬੰਧਿਤ ਪੰਜਾਬ ਭਰ ਵਿਚੋਂ ਸੈਂਕੜੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਕੋਰੋਨਾ ਦਾ ਇਕ ਮਾਮਲਾ ਆਇਆ ਸਾਹਮਣੇ, 4 ਹੋਏ ਤੰਦਰੁਸਤ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਅੱਜ 186 ਸ਼ੱਕੀਆਂ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 1 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ, ਜਦਕਿ 11 ਦੀ ਰਿਪੋਰਟ ਆਉਣਾ ਅਜੇ ਬਾਕੀ ਹੈ | ਸਿਹਤ ਵਿਭਾਗ ਪਾਸੋਂ ਪ੍ਰਾਪਤ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਕੁੱਲਗੜ੍ਹੀ ਦੇ ਬੱਸ ਅੱਡੇ 'ਤੇ ਚੱਲੀ ਗੋਲੀ

ਕੁੱਲਗੜ੍ਹੀ, 16 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ਕੁੱਲਗੜ੍ਹੀ ਦੇ ਬੱਸ ਅੱਡੇ 'ਤੇ ਗੋਲੀ ਚੱਲਣ ਦੀ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਅੱਡੇ 'ਤੇ ਇਕ ਦੁਕਾਨ ਤੋਂ ਖਾਣ-ਪੀਣ ...

ਪੂਰੀ ਖ਼ਬਰ »

ਵਾਰਡ ਨੰਬਰ 3 ਵਿਚ ਸਫ਼ਾਈ ਦਾ ਮੰਦਾ ਹਾਲ ਤੇ ਨਾਲਿਆਂ ਦੇ ਬਣੇ ਹੋਲਾਂ ਦੇ ਢੱਕਣ ਟੁੱਟੇ

ਮੱਲਾਂਵਾਲਾ, 16 ਜਨਵਰੀ (ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਨਗਰ ਪੰਚਾਇਤ ਦੇ ਵਾਰਡ ਨੰਬਰ 3 ਦੇ ਵਿਚ ਪਏ ਸੀਵਰੇਜ ਦੇ ਹੋਲਾਂ ਦੇ ਢੱਕਣ ਪਿਛਲੇ ਕਾਫ਼ੀ ਸਮੇਂ ਤੋਂ ਟੁੱਟੇ ਪਏ ਹਨ, ਜਿਸ ਨਾਲ ਕਿਸੇ ਸਮੇਂ ਵੀ ਕੋਈ ਦਰਦਨਾਕ ਹਾਦਸਾ ਵਾਪਰ ਜਾਂਦਾ ਹੈ | ਦੂਸਰਾ ਇਸ ਵਾਰਡ ਵਿਚ ...

ਪੂਰੀ ਖ਼ਬਰ »

ਧੀਆਂ ਨੂੰ ਲੁਧਿਆਣੇ ਮਿਲਣ ਗਏ ਵਿਅਕਤੀ ਦੇ ਘਰ ਚੋਰੀ, ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 16 ਜਨਵਰੀ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਚੱਕ ਮੇਘਾ ਵਿਰਾਨ ਉਰਫ਼ ਪਿੱਪਲੀ ਚੱਕ ਵਿਖੇ ਚੋਰਾਂ ਵਲੋਂ ਇਕ ਘਰ ਦੇ ਤਾਲੇ ਤੋੜ ਕੇ ਘਰ ਵਿਚ ਪਿਆ ਸੋਨਾ, ਐਲ.ਸੀ.ਡੀ. ਅਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਸਮੁੱਚੇ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਪੰਜਾਬ 'ਚ ਕੋਵਿਡ ਤੋਂ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਸ਼ੁਰੂ ਹੋਈ ਟੀਕਾਕਰਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪੱਧਰੀ ਵਰਚੂਅਲ ਪ੍ਰੋਗਰਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਇਕ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਭੂਆ ਦੀਪੋ ਦੀ ਬਰਸੀ ਅੱਜ ਮਨਾਈ ਜਾਵੇਗੀ

ਮੱਲਾਂਵਾਲਾ, 16 ਜਨਵਰੀ (ਸੁਰਜਨ ਸਿੰਘ ਸੰਧੂ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ-ਧੰਨ ਬਾਬਾ ਮਹਿਤਾਬ ਸਿੰਘ ਮਹੰਤ ਛੋਟੇ ਨਨਕਾਣਾ ਸਾਹਿਬ ਮਾਂਗੇ ਵਾਲੇ ਉਨ੍ਹਾਂ ਦੀ ਅੰਸ਼ਵਾਨੀ ਬਾਬਾ ਹਜ਼ਾਰਾ ਸਿੰਘ, ਬਾਬਾ ਦੀਪੋ ਜਿਨ੍ਹਾਂ ਦੀ ਸਾਲਾਨਾ ਬਰਸੀ 17 ਜਨਵਰੀ ਨੂੰ ਬੜੀ ...

ਪੂਰੀ ਖ਼ਬਰ »

ਆਨਲਾਈਨ ਵਿਗਿਆਨ ਪ੍ਰਦਰਸ਼ਨੀ 'ਚ ਸ਼ੇਰਖਾਂ ਸਕੂਲ ਦੀ ਵਿਦਿਆਰਥਣ ਨੇ ਬਲਾਕ 'ਚੋਂ ਦੂਸਰਾ ਸਥਾਨ ਕੀਤਾ ਹਾਸਲ

ਕੁੱਲਗੜ੍ਹੀ, 16 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਉਪਰਾਲੇ ਨਾਲ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਰਾਸ਼ਟਰੀ ਆਵਿਸ਼ਕਾਰ ਅਭਿਆਨ ਅਧੀਨ ਆਨਲਾਈਨ ਵਿਗਿਆਨ ਪ੍ਰਦਰਸ਼ਨੀ ਕਰਵਾਈ ਗਈ, ਜਿਸ ਵਿਚ ...

ਪੂਰੀ ਖ਼ਬਰ »

ਅਸੰਭਵ ਨੂੰ ਸੰਭਵ ਬਣਾਵਾਂਗੇ, ਸ਼ਤ-ਪ੍ਰਤੀਸ਼ਤ ਨਤੀਜੇ ਲਿਆਵਾਂਗੇ- ਕੋਮਲ ਅਰੋੜਾ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਮਿਸ਼ਨ ਸ਼ਤ-ਪ੍ਰਤੀਸ਼ਤ 2021 ਵਿਚ ਸਾਰੇ ਵਿਦਿਆਰਥੀ ਪਾਸ ਹੋਣ, 90 ਫ਼ੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧੇ ਅਤੇ ਵੇਟੇਡ ਐਵਰੇਜ ਵਿਚ ਵਧੀਆ ਸੁਧਾਰ ਹੋਵੇ ਦੇ ਮੰਤਵ ਨਾਲ ਸਿੱਖਿਆ ਸੁਧਾਰ ਟੀਮ ਉਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਭਲਕੇ ਰਾਣਾ ਸੋਢੀ ਭੂਮੀ ਪੂਜਣ ਉਪਰੰਤ ਕਰਨਗੇ ਖੇਡ ਸਟੇਡੀਅਮ ਦੇ ਨਵੀਨੀਕਰਨ ਦੀ ਸ਼ੁਰੂਆਤ

ਗੁਰੂਹਰਸਹਾਏ, 16 ਜਨਵਰੀ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਦੀ ਅਪਗਰੇਡੇਸ਼ਨ ਅਤੇ ਨਵੀਨੀਕਰਨ ਲਈ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਭਲਕੇ ਸੋਮਵਾਰ 18 ਜਨਵਰੀ ਨੂੰ ਸਵੇਰੇ 11 ਵਜੇ ਭੂਮੀ ਪੂਜਣ ਕਰਨ ਉਪਰੰਤ ਇਸ ਕੰਮ ਦੀ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਭਾਜਪਾਈ ਤੁਲ ਸਕਦੇ ਹਨ ਅਕਾਲੀ ਦਲ ਦੀ ਤੱਕੜੀ 'ਚ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਪੰਜਾਬ ਅੰਦਰ ਨਗਰ ਕੌਾਸਲ, ਨਗਰ ਪੰਚਾਇਤ ਤੇ ਨਗਰ ਨਿਗਮ ਚੋਣਾਂ ਦੇ ਐਲਾਨ ਦੇ ਨਾਲ ਹੀ ਫ਼ਿਰੋਜ਼ਪੁਰ ਵਿਚ ਚੋਣ ਮਾਹੌਲ ਗਰਮਾਉਣ ਲੱਗਾ ਹੈ | ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਸਿਹਤ ਕਰਮੀਆਂ ਨੇ ਖ਼ੁਦ ਨੂੰ ਕੋਰੋਨਾ ਟੀਕਾ ਲਗਵਾਉਣ ਤੋਂ ਕੀਤਾ ਇਨਕਾਰ

ਫ਼ਿਰੋਜ਼ਪੁਰ/ਗੁਰੂਹਰਸਹਾਏ, 16 ਜਨਵਰੀ (ਤਪਿੰਦਰ ਸਿੰਘ, ਹਰਚਰਨ ਸਿੰਘ ਸੰਧੂ)- ਦੇਸ਼ ਭਰ 'ਚ ਕੋਰੋਨਾ ਵਾਇਰਸ ਖ਼ਿਲਾਫ਼ ਅੱਜ ਤੋਂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਉਸ ਸਮੇਂ ਵੱਡਾ ਧੱਕਾ ਲੱਗਾ, ਜਦੋਂ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਪੈਂਦੇ ਗੁਰੂਹਰਸਹਾਏ ਦੇ ਸਰਕਾਰੀ ...

ਪੂਰੀ ਖ਼ਬਰ »

ਆਰਮੀ ਦਿਵਸ ਮੌਕੇ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ

ਜ਼ੀਰਾ, 16 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)- ਦੇਸ਼ ਦੀ ਖ਼ਾਤਰ ਸ਼ਹਾਦਤ ਪਾਉਣ ਵਾਲੇ ਸੂਰਬੀਰ ਸੈਨਿਕਾਂ ਨੂੰ ਯਾਦ ਕਰਨ ਲਈ ਜ਼ੀਰਾ ਤਹਿਸੀਲ ਦੇ ਸਾਬਕਾ ਸੈਨਿਕ ਜ਼ੀਰਾ ਵਿਖੇ ਇਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਰਣਜੀਤ ਸਿੰਘ ਭੁੱਲਰ ਐੱਸ.ਡੀ.ਐਮ ਜ਼ੀਰਾ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਗੋਪਾਲ ਗਊਸ਼ਾਲਾ ਵਿਖੇ 15 ਲੱਖ ਦੀ ਲਾਗਤ ਨਾਲ ਬਣਵਾਏ ਤਿੰਨ ਸ਼ੈੱਡਾਂ ਦਾ ਰਸਮੀ ਉਦਘਾਟਨ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਨੂੰ ਲੈ ਕੇ ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਗੋਪਾਲ ਗਊਸ਼ਾਲਾ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਤਿੰਨ ਸ਼ੈੱਡਾਂ ਦਾ ਰਸਮੀ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਮਾਮਲਾ ਦਰਜ

ਬੱਲੂਆਣਾ, 16 ਜਨਵਰੀ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਜਣਿਆਂ ਮਾਮਲਾ ਦਰਜ ਕੀਤਾ ਹੈ | ਥਾਣੇ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਾਰਦਾ ਪਤਨੀ ਪੂਰਨ ਚੰਦ ...

ਪੂਰੀ ਖ਼ਬਰ »

ਪ੍ਰੇਮ ਜਾਲ 'ਚ ਫਸਾ ਕੇ, ਡਰਾ ਧਮਕਾ ਕੇ ਬਲੈਕਮੇਲ ਕਰਨ ਵਾਲੇ ਗਰੋਹ ਦੀਆਂ 3 ਔਰਤਾਂ 'ਤੇ ਮੁਕੱਦਮਾ ਦਰਜ

ਜਲਾਲਾਬਾਦ, 16 ਜਨਵਰੀ (ਜਤਿੰਦਰ ਪਾਲ ਸਿੰਘ)- ਥਾਣਾ ਸਦਰ ਅਮੀਰ ਖ਼ਾਸ ਨੇ ਤਿੰਨ ਔਰਤਾਂ ਖ਼ਿਲਾਫ਼ ਪ੍ਰੇਮ ਜਾਲ ਵਿਚ ਫਸਾ ਕੇ ਬਲੈਕਮੇਲ ਕਰਨ ਵਾਲੀਆਂ ਤਿੰਨ ਔਰਤਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਦਰ ਅਮੀਰ ਖ਼ਾਸ ਨੇ ਸਹਾਇਕ ਥਾਣੇਦਾਰ ਹਰਮੀਤ ਲਾਲ ਨੇ ਦੱਸਿਆ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਅਬੋਹਰ, 16 ਜਨਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਨਵੀਂ ਆਬਾਦੀ ਵਿਚ ਰਹਿਣ ਵਾਲੇ ਇਕ ਨੌਜਵਾਨ ਨੇ ਕਮਰੇ ਵਿਚ ਆਪਣੇ ਨੂੰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਭਾਸ਼ ਪੁੱਤਰ ਮਹੇਸ਼ ਚੰਦਰ ਵਾਸੀ ਨਵੀਂ ਆਬਾਦੀ ਗਲੀ ਨੰਬਰ 13 ਛੋਟੀ ਪੌੜੀ ...

ਪੂਰੀ ਖ਼ਬਰ »

ਅਰੁਣ ਵਧਵਾ ਦੀ ਅਗਵਾਈ 'ਚ ਪਰਜਾਪਤ ਪਰਿਵਾਰ ਨੇ ਭਾਜਪਾ ਛੱਡ ਫੜਿਆ 'ਆਪ' ਦਾ ਪੱਲਾ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)- ਨਗਰ ਕੌਾਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਟਰੇਡ ਵਿੰਗ ਆਗੂ ਅਰੁਣ ਵਧਵਾ ਵਲੋਂ ਚਲਾਈ ਗਈ ਜਨਸੰਪਰਕ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਤਹਿਤ ਆਪ ਆਦਮੀ ਪਾਰਟੀ ਵਲੋਂ ਸਥਾਨਕ ਵਾਰਡ ...

ਪੂਰੀ ਖ਼ਬਰ »

ਬਾਬੂ ਰਾਉ ਦਾਸ ਸਾਹਿਬ ਦੀ ਸਮਾਧ 'ਤੇ ਸਾਲਾਨਾ ਜੋੜ ਮੇਲਾ ਲਗਾਇਆ

ਮੰਡੀ ਘੁਬਾਇਆ , 16 ਜਨਵਰੀ (ਅਮਨ ਬਵੇਜਾ)-ਮੰਡੀ ਘੁਬਾਇਆ ਦੇ ਲਾਗਲੇ ਪਿੰਡ ਚੱਕ ਖੁੰਡ ਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਦੀ ਤਰ੍ਹਾਂ ਦੀ ਪਿੰਡ ਪੰਚਾਇਤ ਅਤੇ ਮੇਲਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਬੜੀ ਹੀ ਧੂਮਧਾਮ ਮਨਾਇਆ ਗਿਆ | ਮੇਲੇ ਦੀ ...

ਪੂਰੀ ਖ਼ਬਰ »

ਬਾਬੂ ਰਾਉ ਦਾਸ ਸਾਹਿਬ ਦੀ ਸਮਾਧ 'ਤੇ ਸਾਲਾਨਾ ਜੋੜ ਮੇਲਾ ਲਗਾਇਆ

ਮੰਡੀ ਘੁਬਾਇਆ , 16 ਜਨਵਰੀ (ਅਮਨ ਬਵੇਜਾ)-ਮੰਡੀ ਘੁਬਾਇਆ ਦੇ ਲਾਗਲੇ ਪਿੰਡ ਚੱਕ ਖੁੰਡ ਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਦੀ ਤਰ੍ਹਾਂ ਦੀ ਪਿੰਡ ਪੰਚਾਇਤ ਅਤੇ ਮੇਲਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਬੜੀ ਹੀ ਧੂਮਧਾਮ ਮਨਾਇਆ ਗਿਆ | ਮੇਲੇ ਦੀ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਵਲੋਂ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਆੜ੍ਹਤੀਆਂ ਨੂੰ ਹੀ ਵੇਚਣ ਦੀ ਅਪੀਲ

ਤਲਵੰਡੀ ਭਾਈ, 16 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਕੇਂਦਰ ਸਰਕਾਰ ਵਲੋਂ ਸਰਮਾਏਦਾਰ ਵਪਾਰਕ ਘਰਾਣਿਆਂ ਤੋਂ ਕਿਸਾਨ ਵਰਗ ਦੀ ਲੁੱਟ ਕਰਵਾਉਣ ਲਈ ਕਾਲੇ ਕਾਨੂੰਨ ਲਿਆਂਦੇ ਗਏ ਹਨ, ਜਿਸ ਤੋਂ ਬਚਣ ਲਈ ਕਿਸਾਨ ਆਪਣੀਆਂ ਫ਼ਸਲਾਂ ਦੀ ਵਿੱਕਰੀ ਆੜ੍ਹਤੀਆਂ ਰਾਹੀਂ ਹੀ ਕਰਵਾਉਣ ...

ਪੂਰੀ ਖ਼ਬਰ »

ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ 'ਆਪ' ਵਲੋਂ ਦਾਅਵੇਦਾਰੀਆਂ ਦਾ ਦੌਰ ਹੋਇਆ ਸ਼ੁਰੂ

ਕੁੱਲਗੜ੍ਹੀ, 16 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਰਾਖਵੀਂ ਸੀਟ ਤੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਦਾਅਵੇਦਾਰੀਆਂ ਪੇਸ਼ ਕਰਨ ਦਾ ਦੌਰ ਸ਼ੁਰੂ ਹੋ ਚੁੱਕਿਆ | ਆਮ ਆਦਮੀ ਪਾਰਟੀ ਵਲੋਂ ਇਸ ਹਲਕੇ ਵਿਚ ਪਿਛਲੀਆਂ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੇ ਕਾਮਰਸ ਵਿਭਾਗ ਵਲੋਂ ਸਟੂਡੈਂਟਸ ਸਿਖਲਾਈ ਪ੍ਰੋਗਰਾਮ ਕਰਵਾਇਆ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਭਿੰਨ ਸਿੱਖਿਅਕ ਗਤੀਵਿਧੀਆਂ ਵਿਚ ਨਿਰੰਤਰ ਕਾਰਜਸ਼ੀਲ ਹੈ | ਇਸੇ ਲੜੀ ਤਹਿਤ ਕਾਲਜ ਦੇ ਪੋਸਟ-ਗ੍ਰੈਜੂਏਟ ਕਾਮਰਸ ਵਿਭਾਗ ਵਲੋਂ 5 ਰੋਜ਼ਾ Tਫਾਇਨੈਸ਼ਲ ਇਨਕਲਊਜ਼ਨ ਅਤੇ ਫਾਇਨੈਸ਼ਲ ਲਿਟਰੇਸੀ ਟੂ ਮੇਕ ਸਟੂਡੈਂਟਸ ਇੰਪਲਾਇਏਬਲU ਵਿਸ਼ੇ 'ਤੇ ਸਟੂਡੈਂਟਸ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਇਹ ਸਿਖਲਾਈ 'ਬੰਬੇ ਸਟਾਕ ਐਕਸਚੇਂਜ ਇਨਵੈਸਟਰ ਪ੍ਰੋਟੈਕਸ਼ਨ ਫ਼ੰਡ' ਦੁਆਰਾ ਦਿੱਤੀ ਗਈ | ਸਿਖਲਾਈ ਦਾ ਉਦੇਸ਼ ਵਿਦਿਆਰਥੀਆਂ ਨੂੰ ਸਟਾਕ ਮਾਰਕੀਟ ਦੇ ਕੰਮ ਕਰਨ ਦੇ ਤਰੀਕੇ ਨੂੰ ਸਮਝਾਉਣਾ ਸੀ ਅਤੇ ਮੋਨੇਟਰੀ ਪਾਲਸੀ ਅਤੇ ਮਿਊਚਲ ਫ਼ੰਡ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਇਸ ਸਿਖਲਾਈ ਪ੍ਰੋਗਰਾਮ ਵਿਚ ਡਾ: ਅਦਿੱਤਿਆ ਸ੍ਰੀਨਿਵਾਸ, ਅਮਿਤ ਸਲਸਕਰ ਅਤੇ ਕੌਸ਼ਲ ਮਿਸ਼ਰਾ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ਪ੍ਰੋਗਰਾਮ ਵਿਚ ਕਾਲਜ ਦੇ ਕਾਮਰਸ ਵਿਭਾਗ ਦੇ ਸਾਰੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਕਾਲਜ ਪਿ੍ੰਸੀਪਲ ਡਾ: ਰਮਨੀਤਾ ਸ਼ਾਰਦਾ ਨੇ ਇਸ ਸਟੂਡੈਂਟਸ ਸਿਖਲਾਈ ਪ੍ਰੋਗਰਾਮ ਦੀ ਸਫਲਤਾ 'ਤੇ ਕਾਮਰਸ ਵਿਭਾਗ ਦੇ ਮੁਖੀ ਲੀਨਾ ਕੱਕੜ ਅਤੇ ਸਾਰੇ ਵਿਭਾਗੀ ਅਧਿਆਪਕਾਂ ਨੂੰ ਵਧਾਈ ਦਿੱਤੀ | ਨਿਰਮਲ ਸਿੰਘ ਢਿੱਲੋਂ ਚੇਅਰਮੈਨ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਨੇ ਕਾਮਰਸ ਵਿਭਾਗ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |

ਖ਼ਬਰ ਸ਼ੇਅਰ ਕਰੋ

 

ਦਸੰਬਰ 2020 ਵਿਚ ਸੇਵਾ-ਮੁਕਤ ਹੋਏ ਕਰਮਚਾਰੀਆਂ ਨਾਲ ਮੰਡਲ ਮੈਨੇਜਰ ਨੇ ਕੀਤੀ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ

ਫ਼ਿਰੋਜ਼ਪੁਰ, 16 ਜਨਵਰੀ (ਕੁਲਬੀਰ ਸਿੰਘ ਸੋਢੀ)- ਮੰਡਲ ਰੇਲਵੇ ਮੈਨੇਜਰ ਰਾਜੇਸ਼ ਅਗਰਵਾਲ ਨੇ ਦਸੰਬਰ 2020 ਵਿਚ ਸੇਵਾ-ਮੁਕਤ ਹੋਏ ਰੇਲਵੇ ਕਰਮਚਾਰੀਆਂ ਨਾਲ ਉਨ੍ਹਾਂ ਦੇ ਰਹਿੰਦੇ ਭੁਗਤਾਨ ਸਬੰਧੀ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਵੈਕਸੀਨ ਦੀ ਸ਼ੁਰੂਆਤ

ਜ਼ੀਰਾ, 16 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)- ਕੋਰੋਨਾ ਮਹਾਂਮਾਰੀ (ਕੋਵਿਡ-19) ਤੋਂ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈ ਕੋਵੀ ਸ਼ੀਲਡ ਵੈਕਸੀਨ ਲਗਾਉਣ ਦੀ ਸ਼ੁਰੂਆਤ ਸਿਵਲ ਹਸਪਤਾਲ ਜ਼ੀਰਾ ਵਿਖੇ ਜਥੇ: ਇੰਦਰਜੀਤ ਸਿੰਘ ਜ਼ੀਰਾ ਸਾਬਕਾ ਸਿਹਤ ...

ਪੂਰੀ ਖ਼ਬਰ »

ਦਿਹਾਤੀ ਹਲਕੇ ਦੇ ਪਿੰਡਾਂ 'ਚੋਂ 22 ਜਨਵਰੀ ਨੂੰ ਵੱਡਾ ਕਾਫ਼ਲਾ ਦਿੱਲੀ ਵੱਲ ਹੋਵੇਗਾ ਰਵਾਨਾ- ਗਹਿਰੀ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਅਧੀਨ ਪੈਂਦੇ ਪਿੰਡਾਂ ਵਿਚੋਂ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਰਵਾਨਾ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ...

ਪੂਰੀ ਖ਼ਬਰ »

ਨਗਰ ਪੰਚਾਇਤ ਮੁੱਦਕੀ ਦੀਆਂ ਚੋਣਾਂ ਲਈ ਕਾਂਗਰਸੀ ਦਾਅਵੇਦਾਰਾਂ ਨੇ ਅਬਜ਼ਰਵਰ ਨੂੰ ਆਪਣੇ ਨਾਂਅ ਪੇਸ਼ ਕੀਤੇ

ਮੁੱਦਕੀ, 16 ਜਨਵਰੀ (ਭੁਪਿੰਦਰ ਸਿੰਘ)- ਕਸਬਾ ਮੁੱਦਕੀ ਵਿਚ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਅਖਾੜਾ ਭਖ ਪਿਆ ਹੈ ਅਤੇ ਉਮੀਦਵਾਰੀ ਦੇ ਵੱਖ-ਵੱਖ ਦਾਅਵੇਦਾਰਾਂ ਵਲੋਂ ਟਿਕਟ ਲੈਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ | ਟਿਕਟ ਲੈਣ ਦੇ ਚਾਹਵਾਨ ਕਾਂਗਰਸੀ ...

ਪੂਰੀ ਖ਼ਬਰ »

ਨਵੇਂ ਖੇਤੀ ਬਿੱਲਾਂ ਦੇ ਵਿਰੋਧ 'ਚ ਜ਼ੀਰਾ ਵਿਖੇ ਔਰਤਾਂ ਵਲੋਂ ਵਿਸ਼ਾਲ ਰੋਸ ਮਾਰਚ

ਜ਼ੀਰਾ, 16 ਜਨਵਰੀ (ਮਨਜੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਨਵੇਂ ਖੇਤੀ ਬਿੱਲਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਸਾਂਝੇ ਮੋਰਚੇ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਦੀ ਲੜੀ ਤਹਿਤ ਅੱਜ ਜ਼ੀਰਾ ਔਰਤਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX