ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  40 minutes ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  about 3 hours ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  about 3 hours ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  about 4 hours ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  about 4 hours ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  about 4 hours ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  about 4 hours ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  about 5 hours ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  about 5 hours ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  about 5 hours ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  about 5 hours ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  about 5 hours ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  about 5 hours ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  about 6 hours ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  about 6 hours ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  about 6 hours ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 6 hours ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  about 7 hours ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  about 7 hours ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  about 7 hours ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  about 7 hours ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਜਗਰਾਓਂ

ਗੋਰਸੀਆਂ ਕਾਦਰਬਖਸ਼ ਦੇ ਲੋਕਾਂ ਵਲੋਂ ਪਿੰਡ ਦੀ ਪੰਚਾਇਤੀ ਜ਼ਮੀਨ 'ਚ ਡੇਅਰੀ ਕੰਪਲੈਕਸ ਤੇ ਡੰਪ ਬਣਾਉਣ ਦਾ ਸਖ਼ਤ ਵਿਰੋਧ

ਸਿੱਧਵਾਂ ਬੇਟ, 25 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਲਾਗਲੇ ਪਿੰਡ ਗੋਰਸੀਆਂ ਕਾਦਰਬਖਸ਼ ਦੀ 365 ਏਕੜ ਪੰਚਾਇਤੀ ਜ਼ਮੀਨ 'ਚੋਂ ਕਰੀਬ 190 ਏਕੜ ਰਕਬੇ ਵਿਚ ਡੇਅਰੀ ਕੰਪਲੈਕਸ, ਕੂੜਾ ਸੁੱਟਣ ਵਾਲਾ ਡੰਪ ਆਦਿ ਬਣਾਉਣ ਲਈ ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ...

ਪੂਰੀ ਖ਼ਬਰ »

ਸਿੱਖ ਯੂਥ ਵੈੱਲਫੇਅਰ ਸੁਸਾਇਟੀ ਦੇ ਨੌਜਵਾਨਾਂ ਦਾ ਭਾਈ ਗਰੇਵਾਲ ਵਲੋਂ ਸਨਮਾਨ

ਜਗਰਾਉਂ, 25 ਫਰਵਰੀ (ਜੋਗਿੰਦਰ ਸਿੰਘ)-ਕੌਮਾਂ ਦੇ ਭਵਿੱਖ ਦੀ ਵਾਗਡੋਰ ਨੌਜਵਾਨ ਪੀੜ੍ਹੀ ਦੇ ਹੱਥ ਹੁੰਦੀ ਹੈ | ਜਵਾਨੀ ਦਾ ਜੋਸ਼ ਅਤੇ ਜਜ਼ਬਾ ਹੋਸ਼ ਨਾਲ ਸੁਮੇਲ ਖਾ ਕੇ ਚੱਲੇ ਤਾਂ ਵੱਡੇ-ਵੱਡੇ ਜ਼ਾਬਰਾ ਨਾਲ ਟਕਰਾਉਣ ਦੀ ਤਾਕਤ ਰੱਖਦਾ ਹੈ | ਸਿੱਖੀ ਸਿਧਾਂਤਾਂ ਨੂੰ ਪ੍ਰਣਾਈ ...

ਪੂਰੀ ਖ਼ਬਰ »

ਪਿੰਡ ਮੀਰਪੁਰ ਹਾਂਸ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੌਂਕੀਮਾਨ, 25 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਮੀਰਪੁਰ ਹਾਂਸ ਵਿਖੇ ਗੁਰਦੁਆਰਾ ਭਗਤ ਰਵਿਦਾਸ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਵਲੋਂ ਸੈਂਟਰ ਰਾਏਕੋਟ ਤੇ ਲੁਧਿਆਣਾ ਵਿਖੇ ਆਈਲੈਟਸ ਤੇ ਨੈਨੀ ਕੋਰਸ ਦਾ ਦਾਖ਼ਲਾ ਸ਼ੁਰੂ

ਰਾਏਕੋਟ, 25 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਯੂਨੀਵਰਸਲ ਇੰਸਟੀਚਿਊਟ ਰਾਏਕੋਟ ਅਤੇ ਲੁਧਿਆਣਾ ਵਿਖੇ ਆਈਲੈਟਸ ਅਤੇ ਨੈਨੀ ਕੋਰਸ ਦਾ ਦਾਖ਼ਲਾ ਸ਼ੁਰੂ ਹੋ ਗਿਆ ਹੈ | ਯੂਨੀਵਰਸਲ ਇੰਸਟੀਚਿਊਟ ਪਿਛਲੇ ਕਈ ਸਾਲਾਂ ਤੋਂ ਸਫ਼ਲਤਾਪੂਰਵਕ ਚੱਲ ਰਿਹਾ ਹੈ | ਇੰਸਟੀਚਿਊਟ ਦੇ ...

ਪੂਰੀ ਖ਼ਬਰ »

ਚੇਅਰਮੈਨ ਗਰੇਵਾਲ ਨੇ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਗਾਏ ਕੈਂਪ ਦਾ ਲਿਆ ਜਾਇਜ਼ਾ

ਚੌਂਕੀਮਾਨ, 25 ਫਰਵਰੀ (ਤੇਜਿੰਦਰ ਸਿੰਘ ਚੱਢਾ)-ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਕਿਸਾਨਾਂ ਦੇ ਬੀਮਾ ਕਾਰਡ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਕੈਂਪ ਲਗਾਏ ਜਾ ਰਹੇ ਹਨ | ਇਸੇ ਤਹਿਤ ਪਿੰਡ ਸਿੱਧਵਾਂ ਕਲਾਂ ਵਿਖੇ ਵੀ ਕੈਂਪ ਲਗਾਇਆ ਗਿਆ, ਜਿਸ 'ਚ ਜਗਰਾਉਂ ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਚੱਲ ਰਹੇ ਕੈਂਪ ਦਾ ਜਾਇਜ਼ਾ ਲਿਆ | ਇਸ ਮੌਕੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ ਦੱਸਿਆ ਕਿ ਮਾਰਕਿਟ ਕਮੇਟੀ ਜਗਰਾਉ ਵਲੋਂ 4500 ਤੋਂ ਵੱਧ ਕਿਸਾਨ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਇਸ ਸਕੀਮ ਤਹਿਤ ਕੀਤੀ ਗਈ ਹੈ ਤੇ ਹੁਣ ਤੱਕ 705 ਕਾਰਡ ਬਣ ਚੁੱਕੇ ਹਨ | ਇਸ ਮੌਕੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ 35 ਕਿਸਾਨ ਵੀਰਾਂ ਨੂੰ ਸਿਹਤ ਬੀਮਾ ਕਾਰਡ ਵੰਡੇ | ਉਨ੍ਹਾਂ ਦੱਸਿਆ ਕਿ ਇਸ ਬੀਮਾ ਕਾਰਡ ਦੀ ਸਹਾਇਤਾ ਨਾਲ ਲੋੜ ਪੈਣ 'ਤੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਕਈ ਨਿੱਜੀ ਹਸਪਤਾਲਾਂ 'ਚ ਸਾਲ ਵਿਚ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਵਾਇਆ ਜਾ ਸਕਦਾ ਹੈ | ਇਸ ਮੌਕੇ ਸਰਪੰਚ ਕੁਲਦੀਪ ਸਿੰਘ ਗਰੇਵਾਲ ਤੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਚੀਮਾ ਸਿੱਧਵਾਂ ਨੇ ਹਲਕਾ ਜਗਰਾਉਂ ਦੇ ਇੰਚਾਰਜ ਮਲਕੀਤ ਸਿੰਘ ਦਾਖਾ ਤੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਦਾ ਧੰਨਵਾਦ ਕੀਤਾ | ਇਸ ਮੌਕੇ ਐੱਮ. ਸੀ. ਵਰਿੰਦਰ ਸਿੰਘ ਕਲੇਰ, ਪੰਚ ਜਗਦੀਪ ਸਿੰਘ ਦੀਪੀ, ਪੰਚ ਹਰਦੇਵ ਸਿੰਘ ਸਿੱਧਵਾਂ, ਪੰਚ ਕੁਲਜਿੰਦਰ ਸਿੰਘ, ਪ੍ਰਧਾਨ ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਕਿੰਦਾ, ਇੰਦਰਜੀਤ ਸਿੰਘ, ਕਰਮ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਸਾਨੀ ਸੰਘਰਸ਼ ਦੇ 148ਵੇਂ ਦਿਨ 13 ਕਿਸਾਨ ਤੇ ਮਜ਼ਦੂਰ ਭੁੱਖ ਹੜਤਾਲ 'ਤੇ ਬੈਠੇ

ਜਗਰਾਉਂ, 25 ਫਰਵਰੀ (ਜੋਗਿੰਦਰ ਸਿੰਘ)-148ਵੇਂ ਦਿਨ 'ਚ ਦਾਖ਼ਲ ਹੋਏ ਸਥਾਨਕ ਰੇਲ ਪਾਰਕ ਕਿਸਾਨੀ ਸੰਘਰਸ਼ 'ਚ ਚੱਲ ਰਹੀ ਭੁੱਖ ਹੜਤਾਲ 'ਚ 13 ਕਿਸਾਨ ਮਜ਼ਦੂਰ ਵੱਖ-ਵੱਖ ਪਿੰਡਾਂ ਦੇ ਸ਼ਾਮਿਲ ਹੋਏ | ਇਨ੍ਹਾਂ ਵਿਚ ਭੁਪਿੰਦਰ ਸਿੰਘ ਅਗਵਾੜ ਲੋਪੋ, ਮਲਕੀਤ ਸਿੰਘ, ਨਿਰਮਲ ਸਿੰਘ, ...

ਪੂਰੀ ਖ਼ਬਰ »

ਭਾਈ ਨੂਰਾ ਮਾਹੀ ਕਲੱਬ ਦੀ ਮੀਟਿੰਗ

ਰਾਏਕੋਟ, 25 ਫ਼ਰਵਰੀ (ਸੁਸ਼ੀਲ)-ਭਾਈ ਨੂਰਾ ਮਾਹੀ ਕਲੱਬ ਦੀ ਅੱਜ ਇੱਥੇ ਪ੍ਰਧਾਨ ਮਾਸਟਰ ਪ੍ਰੀਤਮ ਸਿੰਘ ਬਰ੍ਹਮੀ ਦੀ ਅਗਵਾਈ ਹੇਠ ਹੋਈ ਇਕ ਮੀਟਿੰਗ 'ਚ ਸੁਰਾਂ ਦੇ ਬੇਤਾਜ ਬਾਦਸ਼ਾਹ ਅਤੇ ਹਰਦਿਲ ਅਜ਼ੀਜ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ...

ਪੂਰੀ ਖ਼ਬਰ »

ਛੜੇ ਬਿਨੈਕਾਰ ਨੂੰ ਡਰਾਅ 'ਚ ਸ਼ਾਮਿਲ ਨਾ ਕਰਕੇ ਕਾਂਗਰਸ ਆਲੋਚਨਾ ਦਾ ਸ਼ਿਕਾਰ

ਮੁੱਲਾਂਪੁਰ-ਦਾਖਾ, 25 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਵਾਨਗੀ ਬਾਅਦ ਸੂਬੇ 'ਚ ਕਮਜ਼ੋਰ ਆਰਥਿਕ ਵਰਗਾਂ ਦੇ ਲੋਕਾਂ ਲਈ 25 ਹਜ਼ਾਰ ਘਰ ਬਣਾ ਕੇ ਦੇਣ ਵਾਲੇ ਫ਼ੈਸਲੇ 'ਚ (ਛੜੇ) ਵਡੇਰੀ ਉਮਰ ਅਣਵਿਆਹੇ ਲੋਕਾਂ ਨੂੰ ਸਕੀਮ ਤੋਂ ਬਾਹਰ ਰੱਖਣ ਦਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਆਂਡਲੂ ਦੀ ਅਧਿਆਪਕਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਏਕੋਟ, 25 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਹਾਈ ਸਕੂਲ ਆਂਡਲੂ ਦੀ ਹਿੰਦੀ ਅਧਿਆਪਕਾ ਸ੍ਰੀਮਤੀ ਦੀਪਿਕਾ (30) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸਕੂਲ ਦੇ ਸਮੁੱਚੇ ਸਟਾਫ਼ ਦੇ 10 ਮੈਂਬਰਾਂ ਸਮੇਤ 2 ਮਿਡ-ਡੇ-ਮੀਲ ਕਰਮਚਾਰੀਆਂ ਦੇ ਸਿਹਤ ਵਿਭਾਗ ਪੱਖੋਵਾਲ ...

ਪੂਰੀ ਖ਼ਬਰ »

ਕਾਂਗਰਸ ਨੇ ਸਥਾਨਕ ਚੋਣਾਂ 'ਚ ਧਾਂਦਲੀਆਂ ਨੇ ਲੋਕਤੰਤਰ ਨੂੰ ਸ਼ਰਮਸਾਰ ਕੀਤਾ-ਵਿਧਾਇਕ ਜੱਗਾ

ਮੁੱਲਾਂਪੁਰ-ਦਾਖਾ, 25 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਕਾਂਗਰਸ ਸਰਕਾਰ ਵਲੋਂ ਵਿਰੋਧੀ ਧਿਰ ਨਾਲ ਬਿਨਾਂ ਸਲਾਹ ਮਸ਼ਵਰਾ ਕੀਤੇ ਵੱਖੋ-ਵੱਖ ਅਦਾਰਿਆਂ 'ਚੋਂ ਹਜ਼ਾਰਾਂ ਅਸਾਮੀਆਂ ਖ਼ਤਮ ਕਰਕੇ ਜਿੱਥੇ ਬੇਰੁਜ਼ਗਾਰੀ ਨੂੰ ਬੜਾਵਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਆਂਡਲੂ ਦੀ ਅਧਿਆਪਕਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਏਕੋਟ, 25 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਹਾਈ ਸਕੂਲ ਆਂਡਲੂ ਦੀ ਹਿੰਦੀ ਅਧਿਆਪਕਾ ਸ੍ਰੀਮਤੀ ਦੀਪਿਕਾ (30) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸਕੂਲ ਦੇ ਸਮੁੱਚੇ ਸਟਾਫ਼ ਦੇ 10 ਮੈਂਬਰਾਂ ਸਮੇਤ 2 ਮਿਡ-ਡੇ-ਮੀਲ ਕਰਮਚਾਰੀਆਂ ਦੇ ਸਿਹਤ ਵਿਭਾਗ ਪੱਖੋਵਾਲ ...

ਪੂਰੀ ਖ਼ਬਰ »

ਤਿਹਾੜ ਜੇਲ੍ਹ 'ਚੋਂ ਜ਼ਮਾਨਤ 'ਤੇ ਰਿਹਾਅ ਹੋਏ ਨੌਜਵਾਨ ਕਿਸਾਨ ਪਰਦੀਪ ਸਿੰਘ ਦਾ ਪਿੰਡ ਵਾਸੀਆਂ ਵਲੋਂ ਢੋਲ ਦੇ ਡੱਗੇ ਨਾਲ ਸਵਾਗਤ

ਸਿੱਧਵਾਂ ਬੇਟ, 25 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਨਸ਼ੇ ਨਾਲ 26 ਜਨਵਰੀ ਨੂੰ ਕੀਤੀ ਗਈ ਟਰੈਕਟਰ ਪਰੇਡ ਸਮੇਂ ਹੋਈਆਂ ਹਿੰਸਕ ਝੜਪਾਂ ਦੌਰਾਨ ਦਿੱਲੀ ਪੁਲਿਸ ਦੇ ਹੱਥ ...

ਪੂਰੀ ਖ਼ਬਰ »

ਉਸਤਾਦ ਰਾਗੀ ਜਸਵੰਤ ਸਿੰਘ ਤੀਬਰ (ਕੁਲਾਰ) ਦੀ ਸਾਲਾਨਾ ਯਾਦ 'ਚ ਮਹਾਨ ਕੀਰਤਨ ਦਰਬਾਰ ਅੱਜ ਤੋਂ

ਚੌਂਕੀਮਾਨ, 25 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਕੁਲਾਰ ਵਿਖੇ ਉਸਤਾਦ ਰਾਗੀ ਜਸਵੰਤ ਸਿੰਘ ਤੀਬਰ (ਕੁਲਾਰ) ਦੀ ਸਾਲਾਨਾ ਯਾਦ ਨੂੰ ਸਮਰਪਿਤ ਤਿੰਨ ਦਿਨਾ ਮਹਾਨ ਕੀਰਤਨ ਦਰਬਾਰ ਬਾਬਾ ਮੁਖਤਿਆਰ ਸਿੰਘ ਮੁੱਖੀ ਯੂ. ਐੱਸ. ਏ., ਗੁਰਜਿੰਦਰ ਸਿੰਘ ਰਸੀਆ ਅਤੇ ਸਮੂਹ ...

ਪੂਰੀ ਖ਼ਬਰ »

ਰਾਸ਼ਟਰੀ ਸਹਿਕਾਰੀ ਖੇਤਰੀ ਵਿਕਾਸ ਦਫ਼ਤਰ (ਚੰਡੀਗੜ੍ਹ) ਦੇ ਅਧਿਕਾਰੀਆਂ ਵਲੋਂ ਖੇਤੀਬਾੜੀ ਸਭਾ ਜੰਡੀ ਦਾ ਦੌਰਾ

ਸਿੱਧਵਾਂ ਬੇਟ, 25 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਰਾਸ਼ਟਰੀ ਸਹਿਕਾਰੀ ਖੇਤਰੀ ਵਿਕਾਸ ਦਫ਼ਤਰ (ਚੰਡੀਗੜ੍ਹ) ਦੇ ਅਧਿਕਾਰੀਆਂ ਵਲੋਂ ਅੱਜ ਸਹਿਕਾਰਤਾ ਵਿਭਾਗ 'ਚ ਵਧੀਆ ਸੇਵਾਵਾਂ ਵਜੋਂ ਆਪਣਾ ਨਾਂਅ ਦਰਜ ਕਰਵਾ ਚੁੱਕੀ ਸਹਿਕਾਰੀ ਖੇਤੀਬਾੜੀ ਸਭਾ ਦਾ ਦੌਰਾ ਕੀਤਾ | ਇਸ ...

ਪੂਰੀ ਖ਼ਬਰ »

ਪਿੰਡ ਅਖਾੜਾ ਦੇ ਲੋੜਵੰਦ ਲੋਕਾਂ ਨੂੰ ਡੇਢ ਸਾਲ ਬਾਅਦ ਪੀਣ ਵਾਲਾ ਪਾਣੀ ਹੋਵੇਗਾ ਨਸੀਬ

ਜਗਰਾਉਂ, 25 ਫਰਵਰੀ (ਜੋਗਿੰਦਰ ਸਿੰਘ)-ਵਾਟਰ ਪੰਪ 'ਚ ਖ਼ਰਾਬੀ ਆਉਣ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋਣ ਕਰਕੇ ਪਿੰਡ ਅਖਾੜਾ ਦੇ ਗਰੀਬ ਲੋਕਾਂ ਨੂੰ ਪਿਛਲੇ ਡੇਢ ਸਾਲ ਬਾਅਦ ਸਰਕਾਰੀ ਪਾਣੀ ਮਿਲਣ ਦੀ ਆਸ ਬੱਝੀ ਹੈ | ਜ਼ਿਕਰਯੋਗ ਹੈ ਕਿ ਪਿੰਡ ਅਖਾੜਾ ਦੇ ਸਰਕਾਰੀ ...

ਪੂਰੀ ਖ਼ਬਰ »

ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜੀ. ਐੱਚ. ਜੀ. ਅਕੈਡਮੀ 'ਚ ਸਮਾਗਮ

ਜਗਰਾਉਂ, 25 ਫਰਵਰੀ (ਜੋਗਿੰਦਰ ਸਿੰਘ)-ਜੀ. ਐੱਚ. ਜੀ. ਅਕੈਡਮੀ ਜਗਰਾਉਂ ਵਿਖੇ ਸੱਤਵੇਂ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 25 ਫਰਵਰੀ ਨੂੰ ਮਨਾਇਆ ਗਿਆ | ਇਸ ਮੌਕੇ ਸੱਤਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਨੇ ਭਾਸ਼ਣ ਰਾਹੀਂ ਸ੍ਰੀ ਗੁਰੂ ਹਰਿ ਰਾਇ ਜੀ ਦੇ ...

ਪੂਰੀ ਖ਼ਬਰ »

ਕੇਨਰਾ ਬੈਂਕ ਰਾਏਕੋਟ ਵਲੋਂ ਆੜ੍ਹਤੀਆਂ ਨਾਲ ਗਾਹਕ ਮਿਲਣੀ ਸਮਾਗਮ

ਰਾਏਕੋਟ, 25 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਕੇਨਰਾ ਬੈਂਕ ਬਰਾਚ ਰਾਏਕੋਟ ਵਲੋਂ ਆੜ੍ਹਤੀਆਂ ਨਾਲ ਗਾਹਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ | ਇਸ ਗਾਹਕ ਮਿਲਣੀ ਸਮਾਗਮ ਦੌਰਾਨ ਬਰਾਚ ਮੈਨੇਜਰ ਰੀਨਾ ਰਾਣੀ ਦੀ ਦੇਖ-ਰੇਖ ਹੇਠ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

ਲੈਂਡਮਾਰਗੇਜ ਬੈਂਕ ਰਾਏਕੋਟ ਦੀ ਪ੍ਰਬੰਧਕ ਕਮੇਟੀ ਵਲੋਂ ਮੀਟਿੰਗ

ਰਾਏਕੋਟ, 25 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਲੈਂਡਮਾਰਗੇਜ਼ ਬੈਂਕ ਰਾਏਕੋਟ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਕਰਕੇ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੀਟਿੰਗ ਦੀ ਅਗਵਾਈ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ ਵਲੋਂ ਕੀਤੀ ਗਈ, ਜਿਸ ਦੌਰਾਨ ਸਭਾ ਦੇ ਕਾਰਜਾਂ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਆਨਲਾਈਨ ਸਾਇੰਸ ਮੁਕਾਬਲੇ ਕਰਵਾਏ

ਜਗਰਾਉਂ, 25 ਫਰਵਰੀ (ਜੋਗਿੰਦਰ ਸਿੰਘ)-ਵਿਕਰਮ ਸਾਰਾਭਾਈ ਸਾਇੰਸ ਫਾਊਡੇਸ਼ਨ ਵਲੋਂ ਰਾਸ਼ਟਰੀ ਪੱਧਰ 'ਤੇ ਬੱਚਿਆਂ ਦੇ ਆਨਲਾਈਨ ਸਾਇੰਸ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਪੰਜਾਬ 'ਚੋਂ ਮੂਹਰਲੀ ਕਤਾਰ 'ਚ ਚੁਣੇ ਗਏ ਤਿੰਨੇਂ ਹੀ ਵਿਦਿਆਰਥੀ ਯੂਨੀਰਾਈਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX