ਤਾਜਾ ਖ਼ਬਰਾਂ


ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  9 minutes ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  21 minutes ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  38 minutes ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  52 minutes ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 1 hour ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 1 hour ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 1 hour ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 1 hour ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 2 hours ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 2 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 2 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 2 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 2 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 3 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 2 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 3 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 4 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 3 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 4 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 5 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 5 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 5 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਿਵਲ ਹਸਪਤਾਲ ਬੰਗਾ ਅਤੇ ਢਾਹਾਂ ਕਲੇਰਾਂ ਹਸਪਤਾਲ ਵਿਖੇ ਕੋਵਿਡ-19 ਸਬੰਧੀ ਦੂਜੇ ਦੌਰ ਦਾ ਟੀਕਾਕਰਨ ਸ਼ੁਰੂ

ਬੰਗਾ, 25 ਫਰਵਰੀ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਿਵਲ ਹਸਪਤਾਲ ਬੰਗਾ ਵਿਖੇ ਦੂਜੇ ਦੌਰ ਦੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਨ ਪਹਿਲਾ ਟੀਕਾ ਬੰਗਾ ਹਲਕਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਲਗਵਾਇਆ ਅਤੇ ਲੋਕਾਂ ਨੂੰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 25 ਫਰਵਰੀ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਵਲੋਂ ਅੱਜ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪਲੇਸਮੈਂਟ ਮੁਹਿੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ, ਤਾਂ ...

ਪੂਰੀ ਖ਼ਬਰ »

ਡਵੀਜ਼ਨਲ ਕਮਿਸ਼ਨਰ ਰਾਹੁਲ ਤਿਵਾੜੀ ਨੇ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਨਵਾਂਸ਼ਹਿਰ, 25 ਫਰਵਰੀ (ਗੁਰਬਖਸ਼ ਸਿੰਘ ਮਹੇ)- ਡਵੀਜ਼ਨਲ ਕਮਿਸ਼ਨਰ ਰੂਪਨਗਰ ਰਾਹੁਲ ਤਿਵਾੜੀ, ਆਈ.ਏ.ਐੱਸ. ਵਲੋਂ ਅੱਜ ਜ਼ਿਲ੍ਹੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ | ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਦੀ ਮੌਜੂਦਗੀ 'ਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ | ਜ਼ਿਲ੍ਹੇ 'ਚ ਤੇਜ਼ੀ ਨਾਲ ਵੱਧ ਰਹੇ ਕੋਵਿਡ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਦਾ ਕੋਈ ਲਿਹਾਜ਼ ਨਾ ਕੀਤਾ ਜਾਵੇ ਅਤੇ ਉਨ੍ਹਾਂ ਖਿਲਾਫ਼ ਸਖ਼ਤੀ ਵਰਤਦਿਆਂ ਵੱਧ ਤੋਂ ਵੱਧ ਚਲਾਨ ਕੱਟੇ ਜਾਣ | ਉਨ੍ਹਾਂ ਕਿਹਾ ਕਿ ਇਸ ਵੇਲੇ ਕੋਵਿਡ ਦੇ ਫੈਲਾਅ ਨੂੰ ਰੋਕਣਾ ਸਾਡੇ ਲਈ ਸਭ ਤੋਂ ਵੱਡੀ ਚੁਨੌਤੀ ਹੈ, ਜਿਸ ਨਾਲ ਨਿਪਟਣ ਲਈ ਲੋਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ | ਮਾਲ ਮਹਿਕਮੇ ਦੇ ਕੰਮ-ਕਾਜ ਦੀ ਸਮੀਖਿਆ ਕਰਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਜਮ੍ਹਾਬੰਦੀਆਂ ਦੇ ਕੰਮ ਵਿਚੋਂ ਟੈਕਸ ਐਂਟਰੀਆਂ ਖ਼ਤਮ ਕਰਨੀਆਂ ਯਕੀਨੀ ਬਣਾਈਆਂ ਜਾਣ | ਰੁਜ਼ਗਾਰ ਵਿਭਾਗ ਦੇ ਕੰਮਾਂ ਦਾ ਮੁਲਾਂਕਣ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਪ੍ਰੈਲ ਮਹੀਨੇ ਤੋਂ 50 ਹਜ਼ਾਰ ਹੋਣਹਾਰ ਲੜਕੇ-ਲੜਕੀਆਂ ਨੂੰ ਵੱਕਾਰੀ ਸੰਸਥਾਵਾਂ ਰਾਹੀਂ ਸਰਕਾਰੀ ਨੌਕਰੀਆਂ ਅਤੇ ਮੁਕਾਬਲੇ ਦੇ ਇਮਤਿਹਾਨਾਂ ਦੀ ਮੁਫ਼ਤ ਤਿਆਰੀ ਦਾ ਟੀਚਾ ਮਿਥਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਅਪ੍ਰੈਲ ਮਹੀਨੇ ਲੱਗ ਰਹੇ ਮੈਗਾ ਰੁਜ਼ਗਾਰ ਮੇਲੇ 'ਚ ਜ਼ਿਲ੍ਹੇ ਦੇ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾਣ | ਇਸ ਦੌਰਾਨ ਉਨ੍ਹਾਂ ਮਾਲ, ਸਿਹਤ, ਸਿੱਖਿਆ, ਰੁਜ਼ਗਾਰ ਜਨਰੇਸ਼ਨ, ਸਮਾਜਿਕ ਸੁਰੱਖਿਆ, ਪੇਂਡੂ ਵਿਕਾਸ ਤੇ ਪੰਚਾਇਤ, ਸਥਾਨਕ ਸਰਕਾਰਾਂ, ਫੂਡ ਤੇ ਸਿਵਲ ਸਪਲਾਈ, ਕਰ ਤੇ ਆਬਕਾਰੀ, ਖੇਤੀਬਾੜੀ ਅਤੇ ਹੋਰਨਾਂ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਮੁਲਾਂਕਣ ਕਰਦਿਆਂ ਅਧਿਕਾਰੀਆਂ ਨੂੰ ਮਿਹਨਤ ਤੇ ਲਗਨ ਨਾਲ ਕੰਮ ਕਰਨ ਦੀ ਤਾਕੀਦ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐੱਸ.ਡੀ.ਐਮ. ਬੰਗਾ ਵਿਰਾਜ ਤਿੜਕੇ, ਐੱਸ.ਡੀ.ਐਮ. ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐੱਸ.ਡੀ.ਐਮ. ਬਲਾਚੌਰ ਦੀਪਕ ਰੁਹੇਲਾ, ਜ਼ਿਲ੍ਹਾ ਮਾਲ ਅਫ਼ਸਰ ਵਿਪਨ ਭੰਡਾਰੀ, ਡੀ.ਡੀ.ਪੀ.ਓ. ਦਵਿੰਦਰ ਕੁਮਾਰ, ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਤੋਂ ਇਲਾਵਾ ਸਮੂਹ ਤਹਿਸੀਲਦਾਰ, ਕਾਰਜ ਸਾਧਕ ਅਫ਼ਸਰ, ਬੀ.ਡੀ.ਪੀ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਕੂਲ ਭਲਾਈ ਕਮੇਟੀਆਂ ਬੱਚਿਆਂ ਦੇ ਰੌਸ਼ਨ ਭਵਿੱਖ ਲਈ ਵੱਡੀ ਭੂਮਿਕਾ ਨਿਭਾਉਣ- ਡੀ.ਈ.ਓ

ਬੰਗਾ, 25 ਫਰਵਰੀ (ਕਰਮ ਲਧਾਣਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲ ਗਹਿਲਾ ਵਿਖੇ ਸਕੂਲ ਸਿੱਖਿਆ ਸੁਧਾਰ ਹਿੱਤ ਸਕੂਲ ਭਲਾਈ ਕਮੇਟੀਆਂ ਦੀ ਭੂਮਿਕਾ ਵਿਸ਼ੇ 'ਤੇ ਸੈਮੀਨਾਰ ਕਰਾਇਆ ਗਿਆ | ਇਸ ਸਮਾਗਮ 'ਚ ਬਤੌਰ ਮੁੱਖ ਮਹਿਮਾਨ ਪਹੁੰਚੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ

ਔੜ/ਝਿੰਗੜਾਂ, 25 ਫਰਵਰੀ (ਕੁਲਦੀਪ ਸਿੰਘ ਝਿੰਗੜ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਝਿੰਗੜਾਂ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 644ਵੇਂ ਆਗਮਨ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ...

ਪੂਰੀ ਖ਼ਬਰ »

ਲੋਕਾਂ ਦੇ ਸਰਕਾਰ ਵਿਰੋਧੀ ਗੁੱਸੇ ਨੂੰ ਦਬਾਉਣ ਲਈ ਲਾਕਡਾਊਨ ਦੀ ਕੀਤੀ ਜਾ ਰਹੀ ਹੈ ਤਿਆਰੀ- ਆਗੂ

ਨਵਾਂਸ਼ਹਿਰ, 25 ਫਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਨੇ ਸੂਬੇ ਅੰਦਰ ਕੋਵਿਡ ਦੇ ਵਧ ਰਹੇ ਕੋਰੋਨਾ ਮਾਮਲਿਆਂ ਦਾ ਹਵਾਲਾ ਦੇ ਕੇ ਪਹਿਲੀ ਮਾਰਚ ਤੋਂ ਸੂਬੇ ਅੰਦਰ ਕਈ ਬੰਦਸ਼ਾਂ ਲਾਉਣ ਦੇ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਵਿਚ ਇਕੱਠਾਂ ਦੀ ਗਿਣਤੀ ਸੀਮਤ ...

ਪੂਰੀ ਖ਼ਬਰ »

5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਆਪਣੇ ਈ-ਕਾਰਡ ਬਣਵਾਉਣ ਸਮੂਹ ਲਾਭਪਾਤਰੀ-ਡੀ.ਸੀ.

ਨਵਾਂਸ਼ਹਿਰ, 25 ਫਰਵਰੀ (ਗੁਰਬਖਸ਼ ਸਿੰਘ ਮਹੇ)- ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਪੱਧਰ 'ਤੇ ਰਜਿਸਟਰਡ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ 28 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਦਾ ਜ਼ਿਲ੍ਹੇ ਦੇ ਸਮੂਹ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 111 ਮਾਮਲੇ ਆਏ ਸਾਹਮਣੇ, 2 ਮੌਤਾਂ

ਨਵਾਂਸ਼ਹਿਰ, 25 ਫਰਵਰੀ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 111 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ ਬਲਾਕ ਮੁਕੰਦਪੁਰ ਦੀ 62 ਸਾਲਾ ਔਰਤ ਬੀ.ਪੀ., ਸ਼ੂਗਰ ਅਤੇ ਗੁਰਦੇ ਖ਼ਰਾਬ ਹੋਣ ਕਾਰਨ ਨਿੱਜੀ ਹਸਪਤਾਲ ਜਲੰਧਰ ਵਿਖੇ ...

ਪੂਰੀ ਖ਼ਬਰ »

ਮਜਾਰੀ ਗੋਲੀ ਕਾਂਡ ਦੇ ਮਾਮਲੇ 'ਚ ਦੋ ਖ਼ਿਲਾਫ਼ ਮਾਮਲਾ ਦਰਜ

ਬੰਗਾ, 25 ਫਰਵਰੀ (ਜਸਬੀਰ ਸਿੰਘ ਨੂਰਪੁਰ) - ਥਾਣਾ ਸਦਰ ਬੰਗਾ ਅਧੀਨ ਪੈਂਦੇ ਪਿੰਡ ਮਜਾਰੀ ਵਿਖੇ ਬੀਤੀ ਸ਼ਾਮ ਬੰਗਾ-ਫਗਵਾੜਾ ਮਾਰਗ ਉਤੇ ਕੁੱਝ ਵਿਆਕਤੀਆਂ ਵਲੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਪੈਦਲ ਜਾ ਰਹੇ ਅਜੇ ਕੁਮਾਰ ਵਾਸੀ ਮਜਾਰੀ 'ਤੇ ਫਾਇਰਿੰਗ ਕੀਤੀ ਗਈ ਸੀ, ਜਿਸ ...

ਪੂਰੀ ਖ਼ਬਰ »

ਚੁਸ਼ਮਾਂ ਵਿਖੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ 'ਚ 60 ਮਰੀਜ਼ਾਂ ਦੇ ਲੈਂਜ਼ ਪਾਏ

ਮਜਾਰੀ/ਸਾਹਿਬਾ, 25 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਲੱਖ ਦਾਤਾ ਪੀਰ ਭੈਰੋਂ ਯਤੀ ਮੰਦਰ ਚੁਸ਼ਮਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦੋ ਦਿਨਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਅੱਖਾਂ ਦੇ ਮਾਹਿਰ ਡਾ:ਦੀਪਕ ਪਾਂਡੇ ਵਲੋਂ ...

ਪੂਰੀ ਖ਼ਬਰ »

ਮਜਾਰੀ ਟੋਲ ਪਲਾਜ਼ਾ 'ਤੇ ਭਲਕੇ ਮਨਾਇਆ ਜਾਵੇਗਾ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ- ਕਿਸਾਨ ਆਗੂ

ਮਜਾਰੀ/ਸਾਹਿਬਾ, 25 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਨਿਰਦੇਸ਼ਾਂ ਮੁਤਾਬਿਕ ਕਸਬਾ ਮਜਾਰੀ ਲਾਗੇ ਟੋਲ ਪਲਾਜ਼ਾ 'ਤੇ ਧਰਨਾ ਲਗਾਈ ਬੈਠੇ ਕਿਸਾਨਾਂ ਵਲੋਂ 27 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਅਤੇ ਚੰਦਰ ਸ਼ੇਖਰ ...

ਪੂਰੀ ਖ਼ਬਰ »

ਸੀ.ਜੇ.ਐਮ. ਹਰਪ੍ਰੀਤ ਕੌਰ ਵਲੋਂ ਬਿਰਧ ਆਸ਼ਰਮ ਦਾ ਦੌਰਾ

ਨਵਾਂਸ਼ਹਿਰ, 25 ਫਰਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਹੀਦ ਭਗਤ ਸਿੰਘ ਨਗਰ ਦੇ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਹਰਪ੍ਰੀਤ ਕੌਰ ਵਲੋਂ ਰਾਜਾ ਸਾਹਿਬ ਨਾਭ ਕੰਵਲ ਜੀ ਬਿਰਧ ਆਸ਼ਰਮ ਭਰੋਮਜਾਰਾ-ਫੱਤੂਆਣਾ ਦਾ ਦੌਰਾ ਕਰ ਕੇ ...

ਪੂਰੀ ਖ਼ਬਰ »

ਨਗਰ ਕੀਰਤਨ ਲਈ ਲੰਗਰ ਬਣਾਉਂਦਿਆਂ ਸਿਲੰਡਰ ਦਾ ਪਾਈਪ ਖੁੱਲਿ੍ਹਆ, ਬੱਚੇ ਸਮੇਤ ਦੋ ਔਰਤਾਂ ਝੁਲਸੀਆਂ

ਰਾਹੋਂ, 25 ਫਰਵਰੀ (ਬਲਬੀਰ ਸਿੰਘ ਰੂਬੀ)- ਇਥੋਂ ਨਜ਼ਦੀਕੀ ਪਿੰਡ ਕੋਟ ਰਾਂਝਾ ਵਿਖੇ ਸ੍ਰ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਸਜਾਏ ਨਗਰ ਕੀਰਤਨ ਵਿਚ ਆਈਆਂ ਸੰਗਤਾਂ ਲਈ ਬਣਾਏ ਜਾ ਰਹੇ ਲੰਗਰ ਸਮੇਂ ਸਿਲੰਡਰ ਦਾ ਪਾਈਪ ਖੁੱਲ੍ਹਣ ਕਾਰਨ ਅੱਗ ਦੀਆਂ ਲਪਟਾਂ ਨਾਲ ...

ਪੂਰੀ ਖ਼ਬਰ »

ਸੋਲਰ ਲਾਈਟਾਂ ਲਗਾਉਂਦੇ ਸਮੇਂ ਕਰੰਟ ਲੱਗਣ ਕਾਰਨ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਰੈਲਮਾਜਰਾ, 25 ਫਰਵਰੀ (ਰਾਕੇਸ਼ ਰੋਮੀ)- ਨਜ਼ਦੀਕੀ ਪਿੰਡ ਭਰਥਲਾ ਵਿਖੇ ਸੋਲਰ ਲਾਈਟਾਂ ਲਗਾਉਂਦੇ ਸਮੇਂ ਬਿਜਲੀ ਦੀ ਹਾਈਵੋਲਟੇਜ਼ ਤਾਰ ਨਾਲ ਖੰਭੇ ਦਾ ਪੋਲ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਪਿੰਡ ਭਰਥਲਾ ...

ਪੂਰੀ ਖ਼ਬਰ »

ਸੜਕ ਨਾ ਬਣਨ ਕਾਰਨ ਸੰਗਤਾਂ 'ਚ ਰੋਸ

ਸੰਧਵਾਂ, 25 ਫਰਵਰੀ (ਪ੍ਰੇਮੀ ਸੰਧਵਾਂ)- ਵੈਸੇ ਤਾਂ ਵੱਖ-ਵੱਖ ਪਿੰਡਾਂ ਦੀਆਂ ਸੰਪਰਕ ਸੜਕਾਂ ਦਾ ਕੰਮ ਅੱਧ ਵਿਚਾਲੇ ਛੱਡੇ ਜਾਣ ਕਾਰਨ ਰਾਹਗੀਰ ਡਾਢੇ ਪ੍ਰੇਸ਼ਾਨ ਹੋ ਚੁੱਕੇ ਹਨ, ਕਿਉਂਕਿ ਉਨ੍ਹਾਂ ਨੂੰ ਹੋਰ ਪਿੰਡਾਂ ਰਾਹੀਂ ਘੁੰਮ- ਘੁੰਮਾ ਕੇ ਆਪਣੀ ਮੰਜਿਲ ਵੱਲ ਜਾਣਾ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਰਾਹੀਂ ਪੀ.ਐਮ.ਐਸ.ਵੀ.ਏ. ਨਿਧੀ ਸਕੀਮ ਦਾ ਲਾਭ ਲੈਣ ਸਟਰੀਟ ਵੈਂਡਰ- ਡੀ.ਸੀ.

ਨਵਾਂਸ਼ਹਿਰ, 25 ਫਰਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਨਿਧੀ ਸਕੀਮ (ਪੀ.ਐਮ.ਐਸ.ਵੀ.ਏ. ਨਿਧੀ ਸਕੀਮ) ਅਧੀਨ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦਾ ਲਾਭ ਸਟਰੀਟ ਵੈਂਡਰ ਲੈ ਸਕਦੇ ਹਨ | ਇਹ ...

ਪੂਰੀ ਖ਼ਬਰ »

ਕਿਸਾਨੀ ਘੋਲ ਫ਼ੇਲ੍ਹ ਕਰਨ ਲਈ ਸਰਕਾਰ 'ਤੇ ਕੋਰੋਨਾ ਸਾਜਿਸ਼ ਘੜਨ ਦਾ ਦੋਸ਼

ਜਾਡਲਾ, 25 ਫਰਵਰੀ (ਬੱਲੀ)- ਲਾਗਲੇ ਪਿੰਡ ਗਰਲੇ ਢਾਹਾਂ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਪਿੰਡ ਦੇ ਕਿਸਾਨਾਂ ਦੀ ਮੀਟਿੰਗ ਕੀਤੀ ਗਈ ਜਿਸ ਨੰੂ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਜੀਤ ਸਿੰਘ ਭਾਰਾਪੁਰ ਨੇ ਕਿਹਾ ਕਿ ਮੌਜੂਦਾ ਕਿਸਾਨ ਘੋਲ ਲੰਬਾ ਚੱਲ ਸਕਦਾ ਹੈ | ਇਸ ਲਈ ...

ਪੂਰੀ ਖ਼ਬਰ »

ਪਠਲਾਵਾ 'ਚ ਲੱਗੇਗਾ ਸੀਚੇਵਾਲ ਮਾਡਲ ਤਹਿਤ ਵਾਟਰ ਰੀਟ੍ਰੀਟਮੈਂਟ ਪਲਾਂਟ- ਪੱਲੀ ਝਿੱਕੀ

ਬੰਗਾ, 25 ਫਰਵਰੀ (ਕਰਮ ਲਧਾਣਾ)- ਪੰਜਾਬ ਦੀ ਕੈਪਟਨ ਸਰਕਾਰ ਪੰਜਾਬ ਦੇ ਹਰੇਕ ਪਿੰਡ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਪੂਰੀ ਤਰ੍ਹਾਂ ਤਤਪਰ ਹੈ, ਜਿਸ ਤਹਿਤ ਪਿੰਡਾਂ ਦੇ ਛੱਪੜਾਂ 'ਚ ਇਕੱਠੇ ਹੋਏ ਮੀਂਹ ਦੇ ਪਾਣੀ ਨੂੰ ਮੁੜ ਸ਼ੁੱਧ ਕਰਨ ਹਿੱਤ ਧਰਤੀ ਦੀ ਤਹਿ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਦੋ ਅਧਿਆਪਕ ਜੋੜੀਆਂ ਨੇ ਕੋਰੋਨਾ ਕਾਲ ਦੌਰਾਨ ਡੀ.ਡੀ. ਪੰਜਾਬੀ ਦੇ ਆਨਲਾਈਨ ਸਟੱਡੀ ਪ੍ਰੋਗਰਾਮ 'ਚ ਪਾਇਆ ਭਰਪੂਰ ਯੋਗਦਾਨ

ਨਵਾਂਸ਼ਹਿਰ, 25 ਫ਼ਰਵਰੀ (ਹਰਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਨੂੰ ਮਾਣ ਹੈ ਕਿ ਡੀ.ਡੀ. ਪੰਜਾਬੀ ਰਾਹੀਂ ਚਲਾਏ ਗਏ ਆਨ ਲਾਈਨ ਸਟੱਡੀ ਪ੍ਰੋਗਰਾਮ ਵਿਚ ਵਿਸ਼ਾ ਪੰਜਾਬੀ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਦੋ ਅਧਿਆਪਕ ਜੋੜੀਆਂ ਨੇ ਆਪਣਾ ਵਿਸ਼ੇਸ਼ ਯੋਗਦਾਨ ...

ਪੂਰੀ ਖ਼ਬਰ »

ਔੜ-ਗੜੁੱਪੜ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਔੜ, 25 ਫਰਵਰੀ (ਜਰਨੈਲ ਸਿੰਘ ਖੁਰਦ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਔੜ-ਗੜੁਪੜ ਦੀਆਂ ਪ੍ਰਬੰਧਕ ਕਮੇਟੀਆਂ ਸਮੇਤ ਦੋਹਾ ਪਿੰਡਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ...

ਪੂਰੀ ਖ਼ਬਰ »

ਗੁ. ਸ੍ਰੀ ਚਰਨ ਕੰਵਲ 'ਚ ਸਮਾਗਮ ਭਲਕੇ

ਬੰਗਾ, 25 ਫਰਵਰੀ (ਕਰਮ ਲਧਾਣਾ) - ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਿਖੇ ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ 27 ਫਰਵਰੀ ਦਿਨ ਸ਼ਨੀਵਾਰ ਨੂੰ ...

ਪੂਰੀ ਖ਼ਬਰ »

ਗੁ: ਗੁਰਪਲਾਹ ਪੰਜ ਟਾਹਲੀਆਂ ਵਿਖੇ ਗੁਰਮਤਿ ਸਮਾਗਮ ਭਲਕੇ

ਬਹਿਰਾਮ, 25 ਫਰਵਰੀ (ਸਰਬਜੀਤ ਸਿੰਘ ਚੱਕਰਾਮੂੰ)- ਇਤਿਹਾਸਕ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ...

ਪੂਰੀ ਖ਼ਬਰ »

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਨੌਜਵਾਨ ਪੀੜ੍ਹੀ ਦਾ ਸਹਿਯੋਗ ਜ਼ਰੂਰੀ : ਰਾਜ ਕੁਮਾਰ

ਮੁਕੰਦਪੁਰ, 25 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)- ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਰਕਾਰੀ ਹਸਪਤਾਲ ਮੁਕੰਦਪੁਰ ਦੇ ਐਸ. ਐਮ. ਓ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ 'ਨਸ਼ਾ ਮੁਕਤ ਭਾਰਤ ਅਭਿਆਨ' ...

ਪੂਰੀ ਖ਼ਬਰ »

ਹਕੀਮਪੁਰ ਵਿਖੇ ਸਮਾਜ ਸੇਵੀ ਪੁਰੇਵਾਲ ਪਰਿਵਾਰ ਨੂੰ ਕੀਤਾ ਸਨਮਾਨਿਤ

ਮੁਕੰਦਪੁਰ, 25 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)- ਇਤਿਹਾਸਕ ਪਿੰਡ ਹਕੀਮਪੁਰ ਵਿਖੇ ਐਨ. ਆਰ. ਆਈ. ਸਮਾਜ ਸੇਵੀ ਗੁਰਮੀਤ ਸਿੰਘ ਪੁਰੇਵਾਲ, ਕੁਲਦੀਪ ਸਿੰਘ ਪੁਰੇਵਾਲ, ਮੱਖਣ ਸਿੰਘ ਪੁਰੇਵਾਲ, ਅਵਤਾਰ ਸਿੰਘ ਪੂਰੇਵਾਲ ਜਿਨ੍ਹਾਂ ਨੇ ਆਪਣੇ ਮਾਤਾ-ਪਿਤਾ ਦੀ ਯਾਦ 'ਚ ਸ਼ਮਸਾਨ ...

ਪੂਰੀ ਖ਼ਬਰ »

ਸਾਧਪੁਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਮੁਕੰਦਪੁਰ, 25 ਫਰਵਰੀ (ਸੁਖਜਿੰਦਰ ਸਿੰਘ ਬਖਲੌਰ, ਦੇਸ ਰਾਜ ਬੰਗਾ) - ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਸਾਧਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇੇ ਸਬੰਧੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ...

ਪੂਰੀ ਖ਼ਬਰ »

ਬੱਗੂਵਾਲ 'ਚ ਲਗਾਇਆ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਬਲਾਚੌਰ, 25 ਫਰਵਰੀ (ਸ਼ਾਮ ਸੁੰਦਰ ਮੀਲੂ)- ਅੱਜ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਬੱਗੂਵਾਲ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦੀ ਪ੍ਰਧਾਨਗੀ ਅਕਸ਼ਯ ਕੁਮਾਰ ਸਾਬਕਾ ਸਰਪੰਚ ਨੇ ਕੀਤੀ | ...

ਪੂਰੀ ਖ਼ਬਰ »

ਆਉਣ ਵਾਲੀਆਂ ਨਸਲਾਂ ਲਈ ਬੂਹੇ ਬੰਦ ਕਰ ਦੇਣਗੇ ਨਵੇਂ ਖੇਤੀ ਕਾਨੂੰਨ- ਰਣਜੀਤ ਰਟੈਂਡਾ

ਮੁਕੰਦਪੁਰ, 25 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)- ਭਾਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਟੈਂਡਾ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਕਾਨੂੰਨ ਆਉਣ ਵਾਲੀਆਂ ਪੀੜ੍ਹੀਆਂ ਲਈ ਦਰਵਾਜ਼ੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX