ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਸੀਹ ਭਾਈਚਾਰੇ ਵਲੋਂ ਸੁੱਕਾ ਤਲਾਬ ਤੋਂ ਲੈ ਕੇ ਐੱਸ.ਐੱਸ.ਪੀ. ਦਫ਼ਤਰ ਤੱਕ ਰੋਸ ਪ੍ਰਦਰਸ਼ਨ

ਮਾਮਲਾ ਰੋਕਾ ਮਸੀਹ ਦੇ ਕਾਤਲਾਂ ਨੰੂ ਗਿ੍ਫ਼ਤਾਰ ਨਾ ਕਰਨ ਅਤੇ ਐੱਸ. ਐੱਚ. ਓ.'ਤੇ ਕਾਰਵਾਈ ਨਾ ਕਰਨ ਦਾ ਗੁਰਦਾਸਪੁਰ, 25 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਕ੍ਰਿਸਚਨ ਨੈਸ਼ਨਲ ਫ਼ਰੰਟ, ਸੀ.ਐੱਸ.ਐਫ ਯੂਥ ਫ਼ਰੰਟ, ਦਲ ਖ਼ਾਲਸਾ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਸਾਂਝਾ ...

ਪੂਰੀ ਖ਼ਬਰ »

'ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ 'ਚ ਤਜਰਬੇਕਾਰ ਅਧਿਆਪਕ ਦੇ ਰਹੇ ਹਨ ਸਿੱਖਿਆ-ਚੇਅ: ਬੂਟਾ ਸਿੰਘ

ਬਟਾਲਾ, 25 ਫਰਵਰੀ (ਕਾਹਲੋਂ)-'ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਸਕੂਲ ਚੇਅਰਮੈਨ ਬੂਟਾ ਸਿੰਘ ਮੱਲਿਆਂਵਾਲ ਨੇ ਵਿਦਿਆਰਥੀਆਂ ਨੂੰ ਵਧੀਆ ਤੇ ਮਿਆਰੀ ਸਿੱਖਿਆ ਮੁਹੱਈਆ ਕਰਨ ਦੇ ਸਬੰਧ ਵਿਚ ਸਕੂਲ ਦੇ ਸਮੁੱਚੇ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਉਪਰੰਤ ...

ਪੂਰੀ ਖ਼ਬਰ »

ਖੇਤਾਂ 'ਚੋਂ ਸੋਲਰ ਪੈਨਲ ਚੋਰੀ

ਕਲਾਨੌਰ, 25 ਫਰਵਰੀ (ਸਤਵੰਤ ਸਿੰਘ ਕਾਹਲੋਂ)-ਸਥਾਨਕ ਕਸਬੇ ਦੀ ਕਿਰਨ ਤੋਂ ਪਾਰ ਪੈਂਦੀ ਜ਼ਮੀਨ (ਰੱਕੜ) 'ਚ ਜਿੰਮੀਦਾਰ ਵਲੋਂ ਆਪਣੇ ਖੇਤਾਂ 'ਚ ਲਗਾਇਆ ਹੋਇਆ ਸੋੋਲਰ ਪੈਨਲ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਕਿਸਾਨ ਰਣਜੀਤ ਸਿੰਘ ਪੁੱਤਰ ਚਰਨ ਸਿੰੰਘ ਵਾਸੀ ਕਲਾਨੌਰ ਨੇ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਬਟਾਲਾ, 25 ਫਰਵਰੀ (ਕਾਹਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕਾਦੀਆਂ ਦੀ ਪ੍ਰਧਾਨ ਹਰਦੀਪ ਕÏਰ ਦੀ ਅਗਵਾਈ ਵਿਚ ਇਕ ਵਫ਼ਦ, ਜਿਸ ਵਿਚ ਦਵਿੰਦਰ ਕÏਰ ਰਸੂਲਪੁਰ, ਬਲਵਿੰਦਰ ਕÏਰ ਧੰਨੇ, ਕਰਮਜੀਤ ਕÏਰ ਮਨਸੂਰਕੇ, ਪਰਮਜੀਤ ਕÏਰ ਹਰਚੋਵਾਲ, ਪਨਦੀਪ ਪੰਜਗਰਾਈਆਂ, ...

ਪੂਰੀ ਖ਼ਬਰ »

6 ਮਹੀਨੇ ਪਹਿਲਾਂ ਜਰਮਨ ਗਏ 21 ਸਾਲਾ ਨੌਜਵਾਨ ਦੀ ਮੌਤ

ਫਤਹਿਗੜ੍ਹ ਚੂੜੀਆਂ, 25 ਫਰਵਰੀ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਨਾਲ ਲਗਦੇ ਪਿੰਡ ਸ਼ਮਸ਼ੇਰਪੁਰ 21 ਸਾਲਾ ਨੌਜਵਾਨ ਦੀ ਜਰਮਨ 'ਚ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪਰਿਵਾਰਕ ਮੈਂਬਰ ਐਸ.ਆਈ. ਮਲਕੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਅੰਦਰ ਬਿਜਲੀ ਮਹਿੰਗੀ ਹੋਣ ਕਾਰਨ ਛੋਟੇ ਉਦਯੋਗ ਹੋਏ ਬੰਦ

ਪੁਰਾਣਾ ਸ਼ਾਲਾ, 25 ਫਰਵਰੀ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਕੈਪਟਨ ਸਰਕਾਰ ਸਮੇਂ ਛੋਟੇ ਉਦਯੋਗਾਂ ਦੀ ਬਿਜਲੀ ਮਹਿੰਗੀ ਹੋਣ ਕਰਕੇ ਸੈਂਕੜੇ ਯੂਨਿਟ ਬੰਦ ਹੋ ਗਏ ਹਨ ਅਤੇ ਜਿਹੜੇ ਖ਼ਪਤਕਾਰਾਂ ਨੇ ਬਿਜਲੀ ਦੇ ਬਿੱਲ ਅਦਾ ਨਹੀਂ ਕੀਤੇ, ਪਾਵਰ ਕਾਮ ਵਲੋਂ ਉਨ੍ਹਾਂ ਦੇ ...

ਪੂਰੀ ਖ਼ਬਰ »

ਡੀ.ਈ.ਓ. ਵਲੋਂ ਐਲੀਮੈਟਰੀ ਟੀਚਰਜ਼ ਯੂਨੀਅਨ ਦੇ ਵਫ਼ਦ ਨੂੰ 8 ਮਾਰਚ ਤੱਕ ਤਰੱਕੀਆਂ ਕਰਨ ਦਾ ਭਰੋਸਾ

ਬਟਾਲਾ, 25 ਫਰਵਰੀ (ਬੁੱਟਰ)-ਐਲੀਮੈਂਟਰੀ ਟੀਚਰਜ਼ ਯੂਨੀਅਨ ਗੁਰਦਾਸਪੁਰ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਧਰਮਕੋਟ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਰਜੀਤ ਪਾਲ ਨਾਲ ਹੋਈ | ਮੀਟਿੰਗ ਵਿਚ ਵਫ਼ਦ ਵਲੋਂ ਪਿਛਲੇ 5 ਸਾਲਾਂ ...

ਪੂਰੀ ਖ਼ਬਰ »

ਈ-ਵੋਟਰ ਫ਼ੋਟੋ ਸ਼ਨਾਖਤੀ ਕਾਰਡ ਬਣਾਉਣ ਸਬੰਧੀ ਦੋ ਰੋਜ਼ਾ ਲਗਾਇਆ ਜਾਵੇਗਾ ਕੈਂਪ

ਗੁਰਦਾਸਪੁਰ, 25 ਫਰਵਰੀ (ਭਾਗਦੀਪ ਸਿੰਘ ਗੋਰਾਇਆ/ਸੁਖਵੀਰ ਸਿੰਘ ਸੈਣੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਰਜਿਸਟਰ ਹੋਏ ਵੋਟਰਾਂ ਨੰੂ ਈ ਵੋਟਰ ਫ਼ੋਟੋ ਸ਼ਨਾਖਤੀ ਕਾਰਡ ਮੁਹੱਈਆ ਕਰਵਾਏ ਜਾਣੇ ਸਨ | ਪਰ ਮਿਥੇ ...

ਪੂਰੀ ਖ਼ਬਰ »

ਬੇਰੁਜ਼ਗਾਰ ਪਤੀ ਅਧਿਆਪਕਾ ਪਤਨੀ ਦੇ ਸਕੂਲ 'ਚ ਸ਼ਰੇਆਮ ਕਰ ਰਿਹਾ ਬੇਲੋੜੀ ਦਖ਼ਲ ਅੰਦਾਜ਼ੀ

ਪੁਰਾਣਾ ਸ਼ਾਲਾ, 25 ਫਰਵਰੀ (ਗੁਰਵਿੰਦਰ ਸਿੰਘ ਗੋਰਾਇਆ)-ਸਰਕਾਰੀ ਪ੍ਰਾਇਮਰੀ ਸਕੂਲ ਨਰੈਣੀਪੁਰ ਵਿਖੇ ਮਾਹੌਲ ਉਸ ਵੇਲੇ ਤਣਾਅਪੂਰਨ ਬਣ ਗਿਆ ਜਦੋਂ ਇਸ ਸਕੂਲ 'ਚ ਕੰਮ ਕਰ ਰਹੀ ਸਿੱਖਿਆ ਕਰਮੀ ਉਂਕਾਰਜੀਤ ਕੌਰ ਦੇ ਪਤੀ ਪਰਮਵੀਰ ਸਿੰਘ ਵਲੋਂ ਅਕਸਰ ਹੀ ਸਕੂਲ ਪ੍ਰਬੰਧਾਂ 'ਚ ...

ਪੂਰੀ ਖ਼ਬਰ »

ਬਹਿਰਾਮਪੁਰ ਸਰਕਾਰੀ ਸਕੂਲ ਦੇ ਨੇੜੇ ਸ਼ਰੇਆਮ ਖੇਡਿਆ ਜਾ ਰਿਹਾ ਜੂਆ

ਗੁਰਦਾਸਪੁਰ, 25 ਫਰਵਰੀ (ਆਰਿਫ਼)-ਕਸਬਾ ਬਹਿਰਾਮਪੁਰ ਦੀ ਘਾਹ ਮੰਡੀ ਨਜ਼ਦੀਕ ਦੁਪਹਿਰ ਤੋਂ ਸ਼ਾਮ ਤੱਕ ਕੁਝ ਵਿਅਕਤੀਆਂ ਵਲੋਂ ਸ਼ਰੇਆਮ ਮੈਦਾਨ ਵਿਚ ਬੈਠ ਕੇ ਜੂਆ ਖੇਡੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ | ਜ਼ਿਕਰਯੋਗ ਹੈ ਕਿ ਕਸਬੇ ਦੇ ਕੁਝ ਲੋਕਾਂ ਵਲੋਂ ਇਸ ਦਾ ਇੰਤਰਾਜ਼ ...

ਪੂਰੀ ਖ਼ਬਰ »

ਪਾਕਿ ਜਾਣ ਵਾਲੇ ਜਥੇ 'ਤੇ ਰੋਕ ਲਗਾਉਣ 'ਤੇ ਕਾਂਗਰਸੀ ਆਗੂਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਕਲਾਨੌਰ, 25 ਫਰਵਰੀ (ਪੁਰੇਵਾਲ)-ਪਾਕਿਤਸਾਨ 'ਚ ਸਾਕਾ ਸ੍ਰੀ ਨਨਕਾਣਾ ਸਾਹਿਬ ਜੀ ਦੇ ਸ਼ਤਾਬਦੀ ਸਮਾਗਮਾਂ 'ਚ ਸ਼ਿਕਰਤ ਕਰਨ ਜਾਣ ਵਾਲੇ ਜਥੇ 'ਤੇ ਦੇਸ਼ ਦੀ ਕੇਂਦਰ ਸਰਕਾਰ ਵਲੋਂ ਐਨ ਮੌਕੇ 'ਤੇ ਰੋਕ ਲਗਾਉਣ ਦੇ ਮਾਮਲੇ ਦੀ ਸਥਾਨਕ ਕਸਬੇ 'ਚ ਕਾਂਗਰਸੀ ਵਰਕਰਾਂ ਵਲੋਂ ਨਿਖੇਧੀ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ 'ਤੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 25 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਇਕ ਵਿਆਹੁਤਾ ਨੰੂ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਭੱਪੀ ਮਸੀਹ ਨੇ ਦੱਸਿਆ ਕਿ ਦਸੰਬਰ ...

ਪੂਰੀ ਖ਼ਬਰ »

ਵੀਲਾ ਤੇਜਾ ਦਾ ਨੌਜਵਾਨ ਰਮਿੰਦਰ ਸਿੰਘ ਦਿੱਲੀ ਵਿਖੇ ਕਿਸਾਨੀ ਸੰਘਰਸ਼ 'ਚ ਦੌੜ ਕੇ ਪੁੱਜਣ ਲਈ ਹੋਇਆ ਰਵਾਨਾ

ਕਾਲਾ ਅਫਗਾਨਾ/ਤਲਵੰਡੀ ਰਾਮਾ, 25 ਫਰਵਰੀ (ਅਵਤਾਰ ਸਿੰਘ ਰੰਧਾਵਾ/ਹਰਜਿੰਦਰ ਸਿੰਘ ਖਹਿਰਾ)-ਭਾਰਤ ਦੀ ਕੇਂਦਰ ਸਰਕਾਰ ਵਲੋਂ ਕਿਸਾਨੀ ਸਬੰਧੀ ਥਾਪੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਬਾਰਡਰਾਂ ਉਪਰ ...

ਪੂਰੀ ਖ਼ਬਰ »

ਪੱਕਾ ਕਿਸਾਨ ਮੋਰਚਾ 148ਵੇਂ ਦਿਨ ਵਿਚ ਦਾਖ਼ਲ-ਅੱਜ ਮਨਾਇਆ ਜਾਵੇਗਾ ਨੌਜਵਾਨ ਦਿਵਸ

ਗੁਰਦਾਸਪੁਰ, 25 ਫਰਵਰੀ (ਆਰਿਫ਼)-ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਚੱਲ ਰਿਹਾ ਪੱਕਾ ਕਿਸਾਨ ਮੋਰਚਾ ਅੱਜ 148ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਜਦੋਂ ਕਿ ਅੱਜ 65ਵੇਂ ਜਥੇ ਨੇ ਭੁੱਖ ਹੜਤਾਲ ਰੱਖੀ | ਜਿਸ ਵਿਚ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਗੁਰਮੀਤ ਸਿੰਘ, ਸਰਬਜੀਤ ...

ਪੂਰੀ ਖ਼ਬਰ »

ਚਾਨਣ ਮੁਨਾਰਾ ਸਾਬਤ ਹੋ ਰਿਹਾ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ

ਗੁਰਦਾਸਪੁਰ, 25 ਫਰਵਰੀ (ਆਰਿਫ਼)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ ਇਲਾਕੇ ਦੇ ਸਿਖਿਆਰਥੀਆਂ ਲਈ 16 ਸਾਲ ਤੋਂ ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ | ਕਾਲਜ ਦੇ ਐਮ.ਡੀ.ਰਿਸ਼ਬਦੀਪ ਸਿੰਘ ਸੰਧੂ ਜੋ ਆਪਣੀ ਸਿੱਖਿਆ ਵਿਦੇਸ਼ ਤੋਂ ਪ੍ਰਾਪਤ ਕਰਕੇ ਆਏ ਹਨ, ...

ਪੂਰੀ ਖ਼ਬਰ »

ਪਗੜੀ ਸੰਭਾਲ ਜੱਟਾ ਲਹਿਰ ਨੇ ਮੋਦੀ ਸਰਕਾਰ ਖ਼ਿਲਾਫ਼ ਮੁੜ ਕੀਤੀ ਜੰਮ ਕੇ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 25 ਫਰਵਰੀ (ਗੁਰਵਿੰਦਰ ਸਿੰਘ ਗੋਰਾਇਆ)-ਕਾਲੇ ਖੇਤੀ ਕਾਨੰੂਨਾਂ ਨੰੂ ਲੈ ਕੇ ਮੋਦੀ ਸਰਕਾਰ ਵਲੋਂ ਅਪਣਾਏ ਅੜੀਅਲ ਰਵੱਈਏ ਤੋਂ ਸਾਫ਼ ਜ਼ਾਹਿਰ ਹੁੰਦਾ ਜਾ ਰਿਹਾ ਹੈ ਕਿ ਦਿੱਲੀ ਸਰਹੱਦਾਂ 'ਤੇ ਕਿਸਾਨੀ ਅੰਦੋਲਨ ਦੀ ਛਿੜੀ ਜੰਗ ਜਿੱਤ ਦੇ ਅੰਜ਼ਾਮ ਤੱਕ ...

ਪੂਰੀ ਖ਼ਬਰ »

ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਨੇ ਦੀਨਾਨਗਰ-ਗੁਰਦਾਸਪੁਰ ਜੀ.ਟੀ. ਰੋਡ ਕੀਤਾ 5 ਘੰਟੇ ਲਈ ਜਾਮ

ਦੀਨਾਨਗਰ, 25 ਫਰਵਰੀ (ਸੰਧੂ/ਸੋਢੀ/ਸ਼ਰਮਾ)-ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਵਲੋਂ ਸੀਜ਼ਨ 2020-21 ਦੇ ਕੀਤੇ ਗੰਨੇ ਦੇ ਬਾਂਡ ਦੀ ਪਨੈਲਟੀ ਮੁਆਫ਼ ਕਰਨ, ਸੀਜ਼ਨ 2019-20 ਤੇ 2020-21 ਦੇ ਕਿਸਾਨਾਂ ਦੇ ਗੰਨੇ ਦੇ ਬਕਾਏ ਜਾਰੀ ਕਰਨ 'ਤੇ ਇਜਲਾਸ ਦੌਰਾਨ ਆਪਣੀ ਗੱਲ ਰੱਖਣ ਪਹੁੰਚੇ ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਦੀਆਂ ਕੀਮਤਾਂ 'ਚ ਵਾਧੇ ਨੇ ਮਹਿੰਗਾਈ ਨੂੰ ਸ਼ਿਖ਼ਰਾਂ 'ਤੇ ਪਹੁੰਚਾਇਆ-ਕਾਹਲੋਂ

ਡੇਰਾ ਬਾਬਾ ਨਾਨਕ, 25 ਫਰਵਰੀ (ਵਿਜੇ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨਿਰਮਲ ਸਿੰਘ ਕਾਹਲੋਂ ਨੇ ਪਿਛਲੇ ਕੁਝ ਦਿਨਾਂ ਦੌਰਾਨ ਪੈਟਰੋਲ, ਡੀਜ਼ਲ, ਰਸੋਈ ਗੈਸ ਆਦਿ ਦੀਆਂ ਕੀਮਤਾਂ 'ਚ ਕੀਤੇ ਗਏ ਭਾਰੀ ਵਾਧੇ ਲਈ ...

ਪੂਰੀ ਖ਼ਬਰ »

ਤੇਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਅਕਾਲੀ ਆਗੂਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਕਲਾਨੌਰ, 25 ਫਰਵਰੀ (ਪੁਰੇਵਾਲ)-ਤੇਲ, ਗੈਸ ਸਮੇਤ ਹੋਰਨਾਂ ਵਸਤੂਆਂ ਦੀਆਂ ਕੀਮਤਾਂ 'ਚ ਦਿਨ-ਬ-ਦਿਨ ਹੋ ਰਹੇ ਵਾਧੇ ਦੇ ਮਾਮਲੇ ਦੀ ਅਕਾਲੀ ਵਰਕਰਾਂ ਵਲੋਂ ਨਿਖੇਧੀ ਕਰਦਿਆਂ ਪਿੰਡ ਨੜਾਂਵਾਲੀ 'ਚ ਮੀਟਿੰਗ ਕਰ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਦੌੜ ਕੇ ਦਿੱਲੀ ਜਾਣ ਵਾਲੇ ਨੌਜਵਾਨ ਦਾ ਬਟਾਲਾ 'ਚ ਜੋਸ਼ੋ-ਖਰੋਸ਼ ਨਾਲ ਭਰਵਾਂ ਸਵਾਗਤ

ਬਟਾਲਾ, 25 ਫਰਵਰੀ (ਕਾਹਲੋਂ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਜੁਝਾਰੂ ਨੌਜਵਾਨ ਕੈਪਟਨ ਰਮਿੰਦਰ ਸਿੰਘ ਵੀਲਾ ਤੇਜਾ 500 ਕਿੱਲੋਮੀਟਰ ਦਾ ਸਫ਼ਰ ਦੌੜ ਲਗਾ ਕੇ ਤੈਅ ਕਰ ਕੇ ਸਿੰਘੂ ਬਾਰਡਰ ਪਹੁੰਚੇਗਾ, ਜਿਸ ਦਾ ਬਟਾਲਾ ਪਹੁੰਚਣ 'ਤੇ ਸੁੱਖਾ ...

ਪੂਰੀ ਖ਼ਬਰ »

ਪਿੰਡ ਚਾਵਾ 'ਚ ਗੁਰੂ ਰਵਿਦਾਸ ਦਾ ਜਨਮ ਦਿਹਾੜਾ 27 ਨੂੰ

ਪੁਰਾਣਾ ਸ਼ਾਲਾ, 25 ਫਰਵਰੀ (ਅਸ਼ੋਕ ਸ਼ਰਮਾ)-ਪਿੰਡ ਚਾਵਾ ਦੇ ਗੁਰੂ ਰਵਿਦਾਸ ਦੇ ਮੰਦਰ 'ਚ ਗੁਰੂ ਰਵਿਦਾਸ ਦਾ ਜਨਮ ਦਿਹਾੜਾ 27 ਫਰਵਰੀ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪਿਛਲੇ 15 ਦਿਨਾਂ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਤਪਾਲ, ਬਲਦੇਵ ਰਾਜ, ਬਲਕਾਰ ਚੰਦ, ਪ੍ਰਭੂ ਰਾਮ ਲੰਬੜਦਾਰ ਅਤੇ ਸੰਸਾਰ ਚੰਦ ਨੇ ਦੱਸਿਆ ਕਿ ਇਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਮਾਗਮ ਵਿਚ ਦਰਜਨ ਤੋਂ ਵੱਧ ਪਿੰਡਾਂ ਦੇ ਲੋਕ ਭਾਗ ਲੈਣਗੇ | ਉਨ੍ਹਾਂ ਦੱਸਿਆ ਕਿ ਇਸ ਸ਼ੁੱਭ ਦਿਹਾੜੇ ਮੌਕੇ ਉੱਚ ਕੋਟੀ ਦੇ ਵਿਦਵਾਨ ਪਹੁੰਚ ਕੇ ਸ੍ਰੀ ਗੁਰੂ ਰਵਿਦਾਸ ਦੀ ਜੀਵਨੀ 'ਤੇ ਚਾਨਣਾ ਪਾਉਣਗੇ |

ਖ਼ਬਰ ਸ਼ੇਅਰ ਕਰੋ

 

ਪਿੰਡ ਸ਼ਕਰੀ ਵਿਖੇ ਸਰਪੰਚੀ ਚੋਣਾਂ ਦÏਰਾਨ ਬੂਥ 'ਤੇ ਕਬਜ਼ੇ ਮਾਮਲੇ 'ਚ ਹਾਈਕੋਰਟ ਵਲੋਂ ਐੱਸ. ਡੀ. ਐੱਮ. ਕਲਾਨÏਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਵਡਾਲਾ ਬਾਂਗਰ, 25 ਫਰਵਰੀ (ਮਨਪ੍ਰੀਤ ਸਿੰਘ ਘੁੰਮਣ)-2019 ਵਿਚ ਹੋਈਆਂ ਸਰਪੰਚੀ ਦੀਆਂ ਚੋਣਾਂ ਵਿਚ ਬਲਾਕ ਕਲਾਨÏਰ ਅਧੀਨ ਆਉਂਦੇ ਪਿੰਡ ਸ਼ਕਰੀ ਵਿਖੇ ਚੋਣ ਬੂਥ 'ਤੇ ਕਬਜ਼ੇ ਦੇ ਮਾਮਲੇ ਵਿਚ ਅੱਜ ਹਾਈਕੋਰਟ ਨੇ ਮÏਜੂਦਾ ਐਸ.ਡੀ.ਐਮ. ਕਲਾਨÏਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਵਿਡ-19 ਕੇਸ ਵਧਣ ਦੇ ਮੱਦੇਨਜ਼ਰ ਪਹਿਲੀ ਮਾਰਚ ਤੋਂ ਅੰਦਰੂਨੀ ਤੇ ਬਾਹਰੀ ਇਕੱਠਾਂ 'ਤੇ ਬੰਦਿਸ਼ਾਂ ਦੇ ਹੁਕਮ ਜਾਰੀ

ਗੁਰਦਾਸਪੁਰ, 25 ਫਰਵਰੀ (ਆਰਿਫ਼)-ਜ਼ਿਲ੍ਹਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ ਕੋਵਿਡ-19 ਨੂੰ ਮੁੱਖ ਰੱਖਦਿਆਂ ਪਹਿਲੀ ਮਾਰਚ ਤੋਂ ਇਕੱਠ ਨੂੰ ਲੈ ਕੇ ਨਵੀਆਂ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ ਵਿਖੇ ਕੋਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ

ਬਟਾਲਾ, 25 ਫਰਵਰੀ (ਕਾਹਲੋਂ)-ਐਸ.ਐਸ. ਬਾਜਵਾ ਸਕੂਲ ਕਾਦੀਆਂ ਵਿਖੇ ਸਵੇਰੇ ਅਚਾਨਕ ਕੋਰੋਨਾ ਨਿਯਮਾਂ ਦੇ ਪਾਲਣਾ ਦੀ ਦੇਖ-ਰੇਖ ਸਕੂਲ ਵਿਚ ਆਪ ਨੈਸ਼ਨਲ ਆਵਾਰਡੀ ਸ੍ਰੀ ਐੱਮ.ਐੱਲ. ਸ਼ਰਮਾ ਨੇ ਕੀਤੀ | ਹਰ ਬੱਚੇ ਦਾ ਸਕੂਲ ਦਾਖ਼ਲ ਹੋਣ ਤੋਂ ਪਹਿਲਾਂ ਤਾਪਮਾਨ ਚੈੱਕ ਕੀਤਾ ਗਿਆ, ...

ਪੂਰੀ ਖ਼ਬਰ »

ਜੁਗਰਾਜ ਸਿੰਘ ਸਿੱਧੂ ਦਾ ਜੱਜ ਬਣ ਕੇ ਸਹੁਰੇ ਫਤਹਿਗੜ੍ਹ ਚੂੜੀਆਂ ਪਹੁੰਚਣ 'ਤੇ ਨਿੱਘਾ ਸਵਾਗਤ

ਫਤਹਿਗੜ੍ਹ ਚੂੜੀਆਂ, 25 ਫ਼ਰਵਰੀ (ਐਮ.ਐਸ. ਫੁੱਲ, ਧਰਮਿੰਦਰ ਸਿੰਘ ਬਾਠ)-ਮਾਸਟਰ ਕੁਲਵੰਤ ਸਿੰਘ ਪੰਨੂ ਦੇ ਦਾਮਾਦ ਜੁਗਰਾਜ ਸਿੰਘ ਸਿੱਧੂ ਜੱਜ ਬਣ ਕੇ ਚੰਡੀਗੜ੍ਹ ਤੋ ਫਤਹਿਗੜ੍ਹ ਚੂੜੀਆਂ ਪਹੁੰਚੇ ਤਾਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਮਾਸਟਰ ਅਮੋਲਕ ...

ਪੂਰੀ ਖ਼ਬਰ »

ਦੀ ਲੀਲ ਕਲਾਂ ਖੇਤੀਬਾੜੀ ਸਹਿਕਾਰੀ ਸਭਾ ਦੀ ਹੋਈ ਚੋਣ

ਕਾਦੀਆਂ, 25 ਫਰਵਰੀ (ਕੁਲਵਿੰਦਰ ਸਿੰਘ)-ਦੀ ਲੀਲ ਕਲਾਂ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਲੀਲ ਕਲਾਂ ਦੀ ਕਮੇਟੀ ਚੋਣ ਸਭਾ ਦੇ ਹਿੱਸੇਦਾਰ ਮੈਂਬਰਾਂ ਅਤੇ ਮੁਹਤਬਰ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਕੀਤੀ ਗਈ ਹੈ | ਇਸ ਚੋਣ ਵਿਚ ਸਰਬਸੰਮਤੀ ਨਾਲ ਸੇਵਾ-ਮੁਕਤ ...

ਪੂਰੀ ਖ਼ਬਰ »

ਰੰਧਾਵਾ ਵਲੋਂ ਇਤਿਹਾਸਕ ਕਸਬਾ ਕਲਾਨੌਰ 'ਚ ਵਿਕਾਸੀ ਕਾਰਜ ਆਰੰਭਣ ਦਾ ਕਾਂਗਰਸੀਆਂ ਨੇ ਕੀਤਾ ਸਵਾਗਤ

ਕਲਾਨੌਰ, 25 ਫਰਵਰੀ (ਪੁਰੇਵਾਲ)-ਇਤਿਹਾਸਕ ਕਸਬਾ ਕਲਾਨੌਰ ਦੀ ਇਤਿਹਾਸਕਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕਲਾਨੌਰ 'ਚ ਕਰਵਾਏ ਜਾ ਰਹੇ ਵਿਕਾਸੀ ਕਾਰਜਾਂ ਦਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਪ੍ਰਧਾਨ ਨੂੰ ਹਰਾਉਣ ਨਾਲ ਰਜਿੰਦਰ ਸਿੰਘ ਬਿੰਦੂ ਦਾ ਸਿਆਸੀ ਕੱਦ ਹੋਰ ਹੋਇਆ ਉੱਚਾ

ਫਤਹਿਗੜ੍ਹ ਚੂੜੀਆਂ, 25 ਫਰਵਰੀ (ਧਰਮਿੰਦਰ ਸਿੰਘ ਬਾਠ)-ਨਗਰ ਕੌਂਸਲ ਚੋਣਾਂ ਦੇ ਆਏ ਨਤੀਜਿਆਂ 'ਚ ਵਾਰਡ ਨੰਬਰ 6 'ਚੋਂ ਕਾਂਗਰਸੀ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਰਜਿੰਦਰ ਸਿੰਘ ਬਿੰਦੂ ਵਲੋਂ ਪਿਛਲੇ ਅਕਾਲੀ-ਭਾਜਪਾ ਦੇ ਸਮੇਂ ਰਹੇ ਨਗਰ ਕੌਂਸਲ ਦੇ ਪ੍ਰਧਾਨ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦੇ ਐਕਸ ਸਰਵਿਸਮੈਨ ਐਸੋਸੀਏਸ਼ਨ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ

ਫਤਹਿਗੜ੍ਹ ਚੂੜੀਆਂ, 25 ਫਰਵਰੀ (ਧਰਮਿੰਦਰ ਸਿੰਘ ਬਾਠ)-ਬੀ.ਐੱਸ.ਐੱਫ. ਦੇ ਐਕਸ ਸਰਵਿਸਮੈਨ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੀ.ਐਸ.ਐਫ. ਦੇ ਐਕਸ ਸਰਵਿਸਮੈਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਹੂੰਝਾ ਫੇਰ ਜਿੱਤ ਵਿਧਾਇਕ ਪਾਹੜਾ ਦੀਆਂ ਲੋਕ ਹਿਤ ਨੀਤੀਆਂ 'ਤੇ ਮੋਹਰ-ਸਰਪੰਚ ਮਾਨੇਪੁਰ

ਤਿੱਬੜ, 25 ਫਰਵਰੀ (ਭੁਪਿੰਦਰ ਸਿੰਘ ਬੋਪਾਰਾਏ)-ਹਾਲ ਹੀ ਵਿਚ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਨਤੀਜਿਆਂ 'ਚ ਸ਼ਹਿਰ ਗੁਰਦਾਸਪੁਰ ਵਿਚ 29 ਦੀਆਂ 29 ਸੀਟਾਂ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਇਤਿਹਾਸਕ ਜਿੱਤ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਸਬ-ਡਵੀਜ਼ਨ ਕਰਮਚਾਰੀਆਂ ਦੀ ਚੋਣ

ਸ੍ਰੀ ਹਰਿਗੋਬਿੰਦਪੁਰ, 25 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਪਾਵਰਕਾਮ ਦਫ਼ਤਰ ਵਿਚ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਸ੍ਰੀ ਹਰਿਗੋਬਿੰਦਪੁਰ ਸਬ-ਡਵੀਜ਼ਨ ਦੀ ਚੋਣ ਮੰਡਲ ਪ੍ਰਧਾਨ ਗੁਰਨਾਮ ਸਿੰਘ ਬੁੱਟਰ ਦੀ ਪ੍ਰਧਾਨੀ ਹੇਠ ਅਹਿਮ ਬੈਠਕ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ ਵਿਧਾਇਕ ਲਾਡੀ ਵਲੋਂ ਨਵੇਂ ਚੁਣੇ ਕੌਂਸਲਰਾਂ ਨਾਲ ਅਹਿਮ ਬੈਠਕ

ਸ੍ਰੀ ਹਰਿਗੋਬਿੰਦਪੁਰ, 25 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਮਾਰਕੀਟਿ ਕਮੇਟੀ ਦਫ਼ਤਰ 'ਚ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨਗਰ ਕੌਂਸਲ ਦੇ ਚੁਣੇ ਗਏ ਨਵੇਂ ਕੌਂਸਲਰਾਂ ਨਾਲ ਪਲੇਠੀ ਬੈਠਕ ਕਰਨ ਲਈ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਦੀ ਅਗਵਾਈ ਵਿਚ ਸਰਹੱਦੀ ਕਲੱਬ ਨੇ ਯੂਥ ਪਾਰਲੀਮੈਂਟ ਕਰਵਾਈ

ਬਟਾਲਾ, 25 ਫਰਵਰੀ (ਕਾਹਲੋਂ)-ਜ਼ਿਲ੍ਹਾ ਯੂਥ ਕੋਆਰਡੀਨੇਟਰ ਮਿਸ ਅਲਕਾ ਰਾਵਤ ਦੀ ਅਗਵਾਈ ਵਿਚ ਸਰਹੱਦੀ ਸਪੋਰਟਸ ਐਂਡ ਵੈੱਲਫ਼ੇਅਰ ਕਲੱਬ ਬਟਾਲਾ ਦੇ ਸਹਿਯੋਗ ਨਾਲ ਬਲਾਕ ਪੱਧਰੀ ਯੂਥ ਪਾਰਲੀਮੈਂਟ ਬਟਾਲਾ ਵਿਖੇ ਕਰਵਾਈ ਗਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਟੇਟ ...

ਪੂਰੀ ਖ਼ਬਰ »

ਭੈਣੀ ਮੀਆਂ ਖਾਂ ਬੇਟ ਖੇਤਰ ਵਿਚ ਦਿਨੋ-ਦਿਨ ਵਧ ਰਹੀਆਂ ਹਨ ਚੋਰੀਆਂ

ਭੈਣੀ ਮੀਆਂ ਖਾਂ, 25 ਫਰਵਰੀ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਮੁੱਲਾਂਵਾਲ ਵਿਚੋਂ ਬੀਤੀ ਰਾਤ 6 ਕਿਸਾਨਾਂ ਦੀਆਂ ਟਿਊਬਵੈਲ ਮੋਟਰਾਂ ਚੋਰੀ ਹੋ ਗਈਆਂ ਹਨ | ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵਿਚੋਂ ਬਹੁਤੇ ਕਿਸਾਨ ਦਿੱਲੀ ਕਿਸਾਨ ਮੋਰਚੇ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX