ਤਾਜਾ ਖ਼ਬਰਾਂ


ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  9 minutes ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  18 minutes ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  6 minutes ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  34 minutes ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 1 hour ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 1 hour ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  about 1 hour ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 2 hours ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 3 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  about 4 hours ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  about 5 hours ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  about 5 hours ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 5 hours ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  about 6 hours ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸੋਗ ਦੀ ਲਹਿਰ
. . .  about 3 hours ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  about 6 hours ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 8 hours ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 8 hours ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 8 hours ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 8 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸੰਪਾਦਕੀ

ਕੁਝ ਚੰਗੇ ਫ਼ੈਸਲੇ

ਲਗਪਗ ਪਿਛਲੇ 6 ਮਹੀਨਿਆਂ ਤੋਂ ਕਿਸਾਨ ਅੰਦੋਲਨ ਦੇ ਚਲਦਿਆਂ ਸੂਬੇ ਨੂੰ ਹਰ ਪੱਖ ਤੋਂ ਵੱਡਾ ਨੁਕਸਾਨ ਹੋਇਆ ਹੈ। ਇਸ ਤੋਂ ਪਹਿਲਾਂ ਕੋਰੋਨਾ ਮਹਾਂਮਾਰੀ ਨੇ ਵੀ ਇਸ ਨੂੰ ਇਕ ਤਰ੍ਹਾਂ ਨਾਲ ਖੋਖਲਾ ਕਰਕੇ ਰੱਖ ਦਿੱਤਾ ਸੀ। ਹਰ ਪੱਧਰ 'ਤੇ ਵੱਡੀ ਗਿਣਤੀ ਵਿਚ ਲੋਕ ਬੇਰੁਜ਼ਗਾਰ ਹੋ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਨਵਾਂ ਰੂਪ ਦੇਣ ਲਈ ਯਤਨਸ਼ੀਲ ਹਨ ਕਿਸਾਨ ਜਥੇਬੰਦੀਆਂ

ਮੈਂ ਚੁੱਪ ਹੂਆ ਥਾ ਕਿ
ਟਕਰਾਵ ਖ਼ਤਮ ਹੋ ਜਾਏ,
ਵੋ ਮੇਰੇ ਸਬਰ ਕੋ
ਕਮਜ਼ੋਰੀਆਂ ਸਮਝਨੇ ਲਗੇ।

ਇਸ ਵੇਲੇ ਕਿਸਾਨ ਅੰਦੋਲਨ ਵਿਚ ਆਈ ਖੜੋਤ ਨੂੰ ਦੋਵੇਂ ਧਿਰਾਂ ਹੀ ਕੁਝ ਇਸ ਤਰ੍ਹਾਂ ਬਿਆਨ ਕਰ ਰਹੀਆਂ ਹਨ ਕਿ ਅਸੀਂ ਤਾਂ ਸਬਰ ਤੋਂ ਕੰਮ ਲੈ ਰਹੇ ਹਾਂ। ਪਰ ਦੂਜੀ ਧਿਰ ਸਾਡੀ ਚੁੱਪ ਨੂੰ ਕਮਜ਼ੋਰੀ ਸਮਝ ਰਹੀ ਹੈ। ਪਰ ਜੋ 'ਸਰਗੋਸ਼ੀਆਂ' ਸਾਨੂੰ ਸੁਣਾਈ ਦੇ ਰਹੀਆਂ ਹਨ, ਉਨ੍ਹਾਂ ਅਨੁਸਾਰ ਹੁਣ ਇਹ ਖੜੋਤ ਜਲਦੀ ਹੀ ਟਕਰਾਅ ਵਿਚ ਬਦਲਣ ਜਾ ਰਹੀ ਹੈ। ਕਿਉਂਕਿ ਜਿਸ ਤਰ੍ਹਾਂ ਦੀਆਂ ਸੂਚਨਾਵਾਂ ਸਾਡੇ ਕੋਲ ਹਨ, ਉਨ੍ਹਾਂ ਅਨੁਸਾਰ ਕੇਂਦਰ ਸਰਕਾਰ ਅਜੇ ਇਹ ਦੇਖਣਾ ਚਾਹੁੰਦੀ ਹੈ ਕਿ ਕਿਸਾਨ ਕਿੰਨੀ ਦੇਰ ਵਿਚ ਥੱਕਦੇ ਹਨ। ਪਰ ਦੂਜੇ ਪਾਸੇ ਕਿਸਾਨ ਨੇਤਾਵਾਂ ਦੇ ਦਿਮਾਗ ਵੀ ਇਹ ਸਮਝ ਚੁੱਕੇ ਹਨ ਕਿ ਸਿਰਫ ਦਿੱਲੀ ਦੇ ਬਾਰਡਰ 'ਤੇ ਬੈਠ ਕੇ ਹੀ ਉਹ ਸਰਕਾਰ ਨੂੰ ਝੁਕਣ ਲਈ ਮਜਬੂਰ ਨਹੀਂ ਕਰ ਸਕਦੇ। ਸਰਕਾਰ ਤਾਂ ਗੇਂਦ ਕਿਸਾਨਾਂ ਦੇ ਪਾਲੇ ਵਿਚ ਸੁੱਟ ਕੇ ਖਾਮੋਸ਼ ਬੈਠੀ ਹੈ ਕਿ ਉਨ੍ਹਾਂ ਵਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦੀ ਤਜਵੀਜ਼ ਦੇ ਜਵਾਬ ਵਿਚ ਕਿਸਾਨ ਲਿਖਤੀ ਤਜਵੀਜ਼ ਭੇਜਣ ਕਿ ਗੱਲਬਾਤ ਲਈ ਅੱਗੇ ਆਉਣ। ਜਦੋਂ ਕਿ ਕਿਸਾਨ ਚਾਹੁੰਦੇ ਹਨ ਕਿ ਸਰਕਾਰ ਹੀ ਗੱਲਬਾਤ ਦੀ ਨਵੀਂ ਪੇਸ਼ਕਸ਼ ਨਾਲ ਗੱਲਬਾਤ ਦਾ ਸੱਦਾ ਪੱਤਰ ਭੇਜੇ। ਕਿਉਂਕਿ ਸਰਕਾਰ ਦੀ ਡੇਢ ਸਾਲ ਵਾਲੀ ਤਜਵੀਜ਼ ਤਾਂ ਸੰਯੁਕਤ ਕਿਸਾਨ ਮੋਰਚਾ ਪਹਿਲਾਂ ਹੀ ਰੱਦ ਕਰ ਹੀ ਚੁੱਕਾ ਹੈ। ਇਸ ਦਰਮਿਆਨ 26 ਜਨਵਰੀ ਦੀਆਂ ਘਟਨਾਵਾਂ ਦੇ ਆਧਾਰ 'ਤੇ ਕਿਸਾਨ ਆਗੂਆਂ ਸਮੇਤ ਕਈ ਵਿਅਕਤੀਆਂ 'ਤੇ ਪਰਚੇ ਦਰਜ ਹੋ ਚੁੱਕੇ ਹਨ ਜਾਂ ਪਹਿਲਾਂ ਦਰਜ ਪਰਚਿਆਂ ਵਿਚ ਨਵੇਂ ਨਾਂਅ ਵੀ ਜੋੜੇ ਜਾ ਰਹੇ ਹਨ। ਸਵਾ ਸੌ ਦੇ ਕਰੀਬ ਵਿਅਕਤੀ ਗ੍ਰਿਫ਼ਤਾਰ ਹੋ ਚੁੱਕੇ ਹਨ, ਕਈਆਂ ਦੀਆਂ ਜ਼ਮਾਨਤਾਂ ਵੀ ਹੋ ਚੁੱਕੀਆਂ ਹਨ। ਕਿਸਾਨਾਂ ਦੀ ਹਮਦਰਦੀ ਵਿਚ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਇਸ ਪਾਸੇ ਵੱਲ ਜਾਣ ਤੋਂ ਰੋਕਣ ਲਈ ਡਰ ਦਾ ਮਾਹੌਲ ਸਿਰਜਿਆ ਜਾ ਰਿਹਾ ਜਾਪਦਾ ਹੈ। ਪਰ ਸਾਡੀ ਜਾਣਕਾਰੀ ਅਨੁਸਾਰ ਕਿਸਾਨ ਜਥੇਬੰਦੀਆਂ ਹੁਣ ਇਸ ਖੜੋਤ ਤੋਂ ਪ੍ਰੇਸ਼ਾਨ ਹੋ ਗਈਆਂ ਹਨ ਅਤੇ ਉਹ ਅੰਦੋਲਨ ਨੂੰ ਨਵਾਂ ਤੇ ਸਖ਼ਤ ਰੂਪ ਦੇਣ ਲਈ ਮਨ ਬਣਾ ਚੁੱਕੀਆਂ ਹਨ। ਪਤਾ ਲੱਗਾ ਹੈ ਕਿ ਕਿਸਾਨ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਨੇ ਮਾਰਚ ਮਹੀਨੇ ਦੀ 6 ਤਾਰੀਖ਼ ਤੋਂ ਅੰਦੋਲਨ ਨੂੰ ਤੇਜ਼ ਕਰਨ ਦਾ ਫ਼ੈਸਲਾ ਲੈ ਲਿਆ ਹੈ ਤੇ ਇਸ ਬਾਰੇ ਜਨਤਕ ਤੌਰ 'ਤੇ ਐਲਾਨ 27 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕੀਤਾ ਜਾਵੇਗਾ। ਕਿਸਾਨ ਆਗੂ ਹੁਣ ਆਰ-ਪਾਰ ਦੀ ਲੜਾਈ ਲੜਨ ਦੇ ਰੌਂਅ ਵਿਚ ਆਏ ਜਾਪਦੇ ਹਨ।
ਕਿਸਾਨ ਸੰਘਰਸ਼ ਦੇ ਅਗਲੇ ਪ੍ਰੋਗਰਾਮ?
ਸਾਡੀ ਵਿਸ਼ੇਸ਼ ਜਾਣਕਾਰੀ ਅਨੁਸਾਰ ਸੰਘਰਸ਼ ਨੂੰ ਤੇਜ਼ ਕਰਨ ਲਈ 4 ਨਵੇਂ ਪ੍ਰੋਗਰਾਮ ਉਲੀਕੇ ਗਏ ਹਨ। ਇਨ੍ਹਾਂ ਵਿਚ 6 ਮਾਰਚ ਨੂੰ 4 ਘੰਟੇ ਲਈ ਦਿੱਲੀ ਦੇ ਮੁਕੰਮਲ ਘਿਰਾਓ ਦਾ ਪ੍ਰੋਗਰਾਮ ਹੈ। ਇਸ ਵਿਚ ਦਿੱਲੀ ਦੀ ਬਾਹਰੀ ਰਿੰਗ ਰੋਡ ਮੰਨੀ ਜਾਂਦੀ ਕੇ.ਐਮ.ਪੀ. ਰੋਡ ਭਾਵ ਕੁੰਡਲੀ, ਮਾਨੇਸਰ, ਪਲਵਲ ਰੋਡ ਨੂੰ 12 ਤੋਂ 4 ਵਜੇ ਤੱਕ ਪੂੁਰੀ ਤਰ੍ਹਾਂ ਜਾਮ ਕਰਕੇ ਤਾਕਤ ਦਾ ਵਿਖਾਵਾ ਕੀਤਾ ਜਾਵੇਗਾ ਤੇ 4 ਘੰਟੇ ਨਾ ਦਿੱਲੀ ਵਿਚ ਕੁਝ ਜਾਣ ਦਿੱਤਾ ਜਾਵੇਗਾ ਤੇ ਨਾ ਬਾਹਰ ਆਉਣ ਦਿੱਤਾ ਜਾਵੇਗਾ। 8 ਮਾਰਚ ਨੂੰ ਕਿਸਾਨ ਔਰਤ ਸ਼ਕਤੀ ਦਿਵਸ ਵਜੋਂ ਮਨਾਉਣਗੇ ਅਤੇ ਦੇਸ਼ ਭਰ ਵਿਚੋਂ ਔਰਤਾਂ ਨੂੰ ਸਰਕਾਰ ਵਿਰੋਧੀ ਵਿਖਾਵੇ ਲਈ ਦਿੱਲੀ ਬੁਲਾਏ ਜਾਣ ਦੀ ਸੰਭਾਵਨਾ ਹੈ। ਜਦੋਂ ਕਿ 9 ਮਾਰਚ ਤੋਂ ਅੰਦੋਲਨ ਨਵਾਂ ਰੂਪ ਲੈ ਲਵੇਗਾ। ਇਸ ਦਿਨ ਤੋਂ ਇਕ ਤਰ੍ਹਾਂ ਨਾਲ 'ਜੇਲ੍ਹ ਭਰੋ' ਅੰਦੋਲਨ ਦੀ ਸ਼ੁਰੂਆਤ ਹੋ ਜਾਵੇਗੀ। ਇਸ ਦਿਨ ਤੋਂ ਹਰ ਰੋਜ਼ 100 ਕਿਸਾਨਾਂ ਦਾ ਜਥਾ ਪਾਰਲੀਮੈਂਟ ਦੇ ਘਿਰਾਓ ਲਈ ਜਾਇਆ ਕਰੇਗਾ। ਕਿਉਂਕਿ ਜਥਾ ਉਸ ਇਲਾਕੇ ਵਿਚ ਲੱਗੀ ਧਾਰਾ 144 ਦੀ ਉਲੰਘਣਾ ਕਰੇਗਾ। ਇਸ ਲਈ ਗ੍ਰਿਫ਼ਤਾਰੀਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਜਾਵੇਗਾ। ਸਮਝਿਆ ਜਾਂਦਾ ਹੈ ਕਿ ਅੰਦੋਲਨ ਦਾ ਇਹ ਦੌਰ ਸਰਕਾਰ ਨੂੰ ਨਵੀਂ ਤਰ੍ਹਾਂ ਦੀ ਮੁਸ਼ਕਿਲ ਵਿਚ ਪਾ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਜਥੇ ਪੱਛਮੀ ਬੰਗਾਲ, ਆਸਾਮ, ਤਾਮਿਲਨਾਡੂ, ਜੰਮੂ-ਕਸ਼ਮੀਰ ਅਤੇ ਹੋਰ ਰਾਜਾਂ ਜਿਥੇ ਅਪ੍ਰੈਲ 2021 ਵਿਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ, ਵਿਚ ਕਿਸਾਨਾਂ ਨੂੰ ਭਾਜਪਾ ਵਿਰੁੱਧ ਵੋਟਾਂ ਪਾਉਣ ਲਈ ਲਾਮਬੰਦ ਕਰਨ ਲਈ ਵੀ ਭੇਜੇ ਜਾਣਗੇ। ਦੂਜੇ ਪਾਸੇ ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਅਜੇ ਸਿਰਫ ਉਡੀਕੋ ਤੇ ਵੇਖੋ ਦੀ ਰਣਨੀਤੀ 'ਤੇ ਹੀ ਚੱਲ ਰਹੀ ਹੈ। ਪਤਾ ਲੱਗਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨ ਨੇਤਾਵਾਂ ਨਾਲ ਕੇਂਦਰ ਸਰਕਾਰ ਦੀ ਗੱਲਬਾਤ ਸ਼ੁਰੂ ਕਰਵਾਉਣ ਵਾਲੇ ਭਾਜਪਾ ਨੇਤਾਵਾਂ ਹਰਜੀਤ ਸਿੰਘ ਗਰੇਵਾਲ ਅਤੇ ਸਾਬਕ ਮੰਤਰੀ ਸੁਰਜੀਤ ਜਿਆਣੀ ਨੂੰ ਦਿੱਲੀ ਬੁਲਾਇਆ ਸੀ। ਗਰੇਵਾਲ ਤਾਂ ਬਿਮਾਰ ਦੱਸੇ ਜਾਂਦੇ ਹਨ। ਪਰ ਪਤਾ ਲੱਗਾ ਹੈ ਕਿ ਜਿਆਣੀ ਦਿੱਲੀ ਗਏ ਹਨ। ਇਸ ਤੋਂ ਇਹ ਪ੍ਰਭਾਵ ਜ਼ਰੂਰ ਬਣਿਆ ਸੀ ਕਿ ਸ਼ਾਇਦ ਕੇਂਦਰ ਸਰਕਾਰ ਕਿਸਾਨ ਮੋਰਚੇ ਲਈ ਕੋਈ ਠੋਸ ਫ਼ੈਸਲਾ ਲੈਣ ਲਈ ਤਿਆਰ ਹੋ ਗਈ ਹੈ। ਪਰ ਹੁਣ ਪਤਾ ਲੱਗਾ ਹੈ ਕਿ ਸ੍ਰੀ ਜਿਆਣੀ ਨੂੰ ਸਿਰਫ ਇਹ ਹੀ ਕਿਹਾ ਗਿਆ ਹੈ ਕਿ ਉਡੀਕੋ ਤੇ ਅਜੇ ਚੁੱਪ ਹੀ ਰਹੋ। ਸ਼ਾਇਦ ਕੁਝ ਲੋਕ ਨਹੀਂ ਸਮਝਦੇ ਕਿ
ਸ਼ੁਹਰਤ ਕੀ ਬੁਲੰਦੀ ਭੀ
ਪਲ ਭਰ ਕਾ ਤਮਾਸ਼ਾ ਹੈ,
ਜਿਸ ਡਾਲ ਪੇ ਬੈਠੇ ਹੋ
ਵੋ ਟੂਟ ਭੀ ਸਕਤੀ ਹੈ।

ਪੰਜਾਬ ਵਿਚ ਭਾਜਪਾ ਦੀ ਚੋਣ ਰਣਨੀਤੀ?
ਕਿਸਾਨ ਅੰਦੋਲਨ ਦੇ ਚਲਦਿਆਂ ਪੰਜਾਬ ਵਿਧਾਨ ਸਭਾ ਦੀਆਂ 2022 ਵਿਚ ਹੋਣ ਵਾਲੀਆਂ ਚੋਣਾਂ ਵਿਚ ਭਾਜਪਾ ਨੂੰ ਅਛੂਤ ਹੋ ਜਾਣ ਦੀ ਸਥਿਤੀ ਤੋਂ ਬਚਾਉਣ ਅਤੇ ਚੋਣਾਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਲਈ ਭਾਜਪਾ ਦੀ ਸੰਭਾਵਿਤ ਰਣਨੀਤੀ ਸਾਹਮਣੇ ਆਉਣ ਲੱਗੀ ਹੈ। ਪ੍ਰਭਾਵ ਇਹ ਬਣ ਰਿਹਾ ਕਿ ਜੇਕਰ ਕਿਸਾਨ ਮੋਰਚਾ ਕਿਸੇ ਪ੍ਰਵਾਨਿਤ ਸਮਝੌਤੇ 'ਤੇ ਨਾ ਪੁੱਜਾ ਤਾਂ ਭਾਜਪਾ 2022 ਦੀਆਂ ਚੋਣਾਂ ਵਿਚ ਪੰਜਾਬ ਵਿਚ ਕਿਸੇ ਸਿੱਖ ਚਿਹਰੇ ਨੂੰ ਅੱਗੇ ਕਰਨ ਦੀ ਥਾਂ ਹਿੰਦੂ ਅਤੇ ਦਲਿਤ ਗੱਠਜੋੜ ਬਣਾਉਣ ਨੂੰ ਤਰਜੀਹ ਦੇਵੇਗੀ। ਇਹੀ ਕਾਰਨ ਮੰਨਿਆ ਜਾਂਦਾ ਹੈ ਕਿ 26 ਜਨਵਰੀ ਦੀਆਂ ਘਟਨਾਵਾਂ ਤੋਂ ਬਾਅਦ 'ਟੂਲਕਿੱਟ' ਮਾਮਲੇ ਨੂੰ ਤੂਲ ਦੇ ਕੇ ਖਾਲਿਸਤਾਨ ਨਾਲ ਜੋੜਨ ਦੀ ਮੁੁਹਿੰਮ ਹਿੰਦੂ ਵੋਟਾਂ ਨੂੰ ਯਕਮੁਸ਼ਤ ਭਾਜਪਾ ਵੱਲ ਕਰਨ ਦੀ ਕੋਸ਼ਿਸ਼ ਹੈ। ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਦੋਵਾਂ ਧੜਿਆਂ ਦੇ ਦਲਿਤ ਨੇਤਾਵਾਂ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾਣ ਲੱਗਾ ਹੈ। ਸੋਮ ਪ੍ਰਕਾਸ਼ ਤਾਂ ਪਹਿਲਾਂ ਹੀ ਕੇਂਦਰੀ ਮੰਤਰੀ ਹਨ। ਹੁਣ ਸਾਬਕ ਕੇਂਦਰੀ ਮੰਤਰੀ ਵਿਜੈ ਸਾਂਪਲਾ ਜੋ ਖੰਨਾ, ਗਰੇਵਾਲ-ਸਾਂਪਲਾ ਧੜੇ ਨਾਲ ਸਬੰਧਿਤ ਰਹੇ ਹਨ, ਨੂੰ ਵੀ ਕੌਮੀ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਦਾ ਚੇਅਰਮੈਨ ਬਣਾ ਕੇ ਵਿਸ਼ੇਸ਼ ਮਹੱਤਤਾ ਦਿੱਤੀ ਗਈ ਹੈ। ਇਕ ਹੋਰ ਚਰਚਾ ਵੀ ਸੁਣਾਈ ਦੇ ਰਹੀ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੰਗਾਲ ਚੋਣਾਂ ਤੋਂ ਬਾਅਦ ਪੰਜਾਬ ਦੀ ਵਾਗਡੋਰ ਵੀ ਖ਼ੁਦ ਹੀ ਸੰਭਾਲ ਲੈਣਗੇ ਅਤੇ ਜੇ ਲੋੜ ਪਈ ਤਾਂ ਦਲਿਤ-ਹਿੰਦੂ ਵੋਟਾਂ ਨੂੰ ਇਕੱਠੇ ਕਰਨ ਲਈ ਬਸਪਾ ਨਾਲ ਸਮਝੌਤਾ ਵੀ ਕੀਤਾ ਜਾ ਸਕਦਾ ਹੈ। ਪਰ ਜੇਕਰ ਵਕਤ ਰਹਿੰਦੇ ਕਿਸਾਨ ਜਥੇਬੰਦੀਆਂ ਨਾਲ ਕੋਈ ਅਜਿਹਾ ਸਮਝੌਤਾ ਹੋ ਗਿਆ, ਜਿਸ ਨਾਲ ਕਿਸਾਨ ਭਾਜਪਾ ਤੋਂ ਖੁਸ਼ ਹੋ ਜਾਣ ਤਾਂ ਇਹ ਰਣਨੀਤੀ ਬਦਲ ਵੀ ਸਕਦੀ ਹੈ। ਫਿਰ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਭਾਜਪਾ ਕੋਈ ਸਿੱਖ ਚਿਹਰਾ ਅੱਗੇ ਲੈ ਆਵੇ?
ਸਿੱਧੂ ਬਨਾਮ ਕੈਪਟਨ ਬਨਾਮ ਹਾਈ ਕਮਾਂਡ
ਸਾਕੀ ਯੇ ਖਾਮੋਸ਼ੀ ਭੀ
ਤੋ ਕੁਛ ਗ਼ੌਰਤਲਬ ਹੈ,
ਸਾਕੀ ਤੇਰੇ ਮੈ-ਖ਼ਵਾਰ
ਬੜੀ ਦੇਰ ਸੇ ਚੁੱਪ ਹੈਂ।

ਨਵਜੋਤ ਸਿੰਘ ਸਿੱਧੂ ਦੀ ਖਾਮੋਸ਼ੀ ਦੇ ਕਿੰਨੇ ਅਰਥ ਹਨ, ਕੋਈ ਨਹੀਂ ਜਾਣਦਾ। ਕਦੇ-ਕਦੇ ਤਾਂ ਇੰਜ ਵੀ ਜਾਪਦਾ ਹੈ ਕਿਤੇ ਇਹ ਲੰਮੀ ਖਾਮੋਸ਼ੀ ਖ਼ੁਦ ਸਿੱਧੂ ਨੂੰ ਹੀ ਕਿਸੇ ਗੁੰਮਨਾਮੀ ਦੇ ਹਨੇਰੇ ਵਿਚ ਨਾ ਧੱਕ ਦੇਵੇ। ਪਰ ਅਸਲ ਵਿਚ ਅਜਿਹਾ ਨਹੀਂ ਹੈ। ਕਿਉਂਕਿ ਕਾਂਗਰਸ ਹਾਈ ਕਮਾਨ ਸਿੱਧੂ ਨੂੰ ਗਵਾਉਣ ਲਈ ਤਿਆਰ ਨਹੀਂ। ਭਾਵੇਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੇ ਬਿਆਨ ਕਿ ਸਿੱਧੂ ਨੂੰ ਕੈਪਟਨ ਦੀ ਅਗਵਾਈ ਵਿਚ ਹੀ ਚੱਲਣਾ ਪਵੇਗਾ, ਨੇ ਇਕ ਵਾਰ ਇਹ ਪ੍ਰਭਾਵ ਦਿੱਤਾ ਹੈ ਕਿ ਜਿਵੇਂ ਸਿੱਧੂ ਕੋਲ ਹੁਣ ਕੋਈ ਹੋਰ ਚਾਰਾ ਨਹੀਂ ਬਚਿਆ। ਪਰ ਸਾਡੀ ਜਾਣਕਾਰੀ ਅਨੁਸਾਰ ਅਸਲੀਅਤ ਅਜੇ ਵੀ ਇਸ ਤੋਂ ਉਲਟ ਹੈ। ਬੇਸ਼ੱਕ ਕੌਂਸਲ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈ ਕਮਾਨ ਨੂੰ ਸੰਕੇਤ ਦੇ ਰਹੇ ਹਨ ਕਿ ਉਹ ਇਕੱਲੇ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਦੇ ਸਮਰੱਥ ਹਨ, ਪਰ ਫਿਰ ਵੀ ਕਾਂਗਰਸ ਵਿਚ ਸਿੱਧੂ ਦੀ ਪ੍ਰਸੰਗਿਕਤਾ ਅਜੇ ਖ਼ਤਮ ਨਹੀਂ ਹੋਈ। ਅਸਲ ਵਿਚ ਪਤਾ ਲੱਗਾ ਹੈ ਕਿ ਕਾਂਗਰਸ ਹਾਈ ਕਮਾਨ ਹੁਣ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਖ਼ੁਦ ਸਿੱਧੂ ਵੀ ਸ਼ਾਇਦ ਹੁਣ ਮੰਤਰੀ ਮੰਡਲ ਵਿਚ ਸ਼ਾਮਿਲ ਨਹੀਂ ਹੋਣਾ ਚਾਹੁੰਦੇ ਹੋਣਗੇ। ਕਿਉਂਕਿ ਹੁਣ ਮੰਤਰੀ ਵਜੋਂ ਕੰਮ ਕਰਨ ਦੇ ਸਿਰਫ 5 ਕੁ ਮਹੀਨੇ ਹੀ ਬਾਕੀ ਹਨ। ਅਗਸਤ ਵਿਚ ਤਾਂ ਸਾਰੇ ਵਿਧਾਇਕ ਅਗਲੀਆਂ ਚੋਣਾਂ ਦੀ ਤਿਆਰੀ ਵਿਚ ਰੁੱਝ ਜਾਣਗੇ। ਏਨੇ ਥੋੜ੍ਹੇ ਸਮੇਂ ਵਿਚ ਸਿੱਧੂ ਜੇ ਉਪ ਮੁੱਖ ਮੰਤਰੀ ਵੀ ਬਣ ਜਾਣ ਤਾਂ ਵੀ ਕੋਈ ਵੱਡਾ ਮਾਅਰਕਾ ਨਹੀਂ ਮਾਰ ਸਕਣਗੇ। ਇਸੇ ਲਈ ਉਹ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਹੀ ਤਰਜੀਹ ਦੇਣਗੇ। ਦੂਜੇ ਪਾਸੇ ਸੁਨੀਲ ਜਾਖੜ ਵਲੋਂ ਹਾਈ ਕਮਾਨ ਨੂੰ ਪੁੱਛੇ ਬਿਨਾਂ ਹੀ 'ਕੈਪਟਨ ਫਾਰ 2022' ਦਾ ਐਲਾਨ ਕਰ ਦੇਣਾ ਵੀ ਇਹੀ ਪ੍ਰਭਾਵ ਦਿੰਦਾ ਹੈ ਕਿ ਉਹ ਆਪਣੀ ਪ੍ਰਧਾਨਗੀ ਬਚਾਉਣ ਲਈ ਕੈਪਟਨ ਦੀ ਹਮਾਇਤ ਯਕੀਨੀ ਬਣਾਉਣਾ ਚਾਹੁੰਦੇ ਹਨ। ਇਸ ਦਰਮਿਆਨ ਕੈਪਟਨ ਵਲੋਂ ਸਿੱਧੂ ਨੂੰ ਮਿਲਣ ਭੇਜੇ ਨੁਮਾਇੰਦੇ ਵੀ ਸਿੱਧੂ ਦੀ ਵਧਦੀ ਮਹੱਤਤਾ ਦੇ ਸੂਚਕ ਹਨ। ਪਰ ਸਿੱਧੂ ਦੀ ਖਾਮੋਸ਼ੀ ਜਾਰੀ ਰਹਿਣੀ ਇਹੀ ਸੰਕੇਤ ਦਿੰਦੀ ਹੈ ਕਿ ਹੁਣ ਉਹ ਸ਼ਾਇਦ ਹੀ ਪਹਿਲਾਂ ਵਾਲਾ ਮਹਿਕਮਾ ਲੈ ਕੇ ਵੀ ਮੰਤਰੀ ਮੰਡਲ ਵਿਚ ਪਰਤਣ ਲਈ ਸਹਿਮਤ ਹੋਣ।

-1044, ਗੁਰੂ ਨਾਨਕ ਸਟਰੀਟ, ਸਮਰਾਲਾ ਰੋਡ, ਖੰਨਾ
ਫੋਨ : 92168-60000
E. mail : hslall@ymail.com

ਖ਼ਬਰ ਸ਼ੇਅਰ ਕਰੋ

 

ਸ਼ੋਸ਼ਣ ਦੀ ਚੱਕੀ ਵਿਚ ਪਿਸ ਰਹੀ ਹੈ ਦੇਸ਼ ਦੀ ਜਵਾਨੀ

ਭਾਰਤੀ ਸੰਵਿਧਾਨ ਨੇ ਹਰ ਭਾਰਤੀ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ। ਪਰ ਅਸਲ ਵਿਚ ਬਰਾਬਰਤਾ ਹੈ ਕਿੱਥੇ, ਇਹ ਦਿਖਾਈ ਨਹੀਂ ਦਿੰਦੀ। ਸੰਨ 1976 ਤੱਕ ਔਰਤ ਅਤੇ ਪੁਰਸ਼ ਕਰਮਚਾਰੀ ਦੀ ਤਨਖ਼ਾਹ ਵਿਚ ਵੀ ਅੰਤਰ ਸੀ। ਔਰਤਾਂ ਨੂੰ ਪੁਰਸ਼ਾਂ ਦੇ ਬਰਾਬਰ ਕੰਮ ਕਰਨ 'ਤੇ ਵੀ ਘੱਟ ਤਨਖ਼ਾਹ ...

ਪੂਰੀ ਖ਼ਬਰ »

ਦਿਵਾਲੀਆ ਹੋ ਚੁੱਕੀ ਹੈ ਐਫ.ਸੀ.ਆਈ.

ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਤੇ ਕਿਸਾਨ ਖੇਤੀ ਨਾਲ ਸਬੰਧਿਤ ਤਿੰਨੇ ਕਾਨੂੰਨ ਰੱਦ ਕਰਵਾਉਣ ਤੋਂ ਘੱਟ ਮੰਨਣ ਲਈ ਤਿਆਰ ਨਹੀਂ ਤੇ ਸਰਕਾਰ ਸੌਦਾ ਕਰਨ ਨੂੰ ਤਾਂ ਤਿਆਰ ਹੈ ਪਰ ਕਾਨੂੰਨਾਂ ਨੂੰ ਰੱਦ ਕਰਨ ਨੂੰ ਨਹੀਂ। ਐਮ.ਐਸ.ਪੀ. ਇਕ ਵੱਡਾ ਮਸਲਾ ਹੈ ਭਾਵ ਜਿਣਸ ਦਾ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX