ਤਾਜਾ ਖ਼ਬਰਾਂ


ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  1 minute ago
ਜਲੰਧਰ , 18 ਮਈ - ਮੁਹੱਲਾ ਹਰਿਗੋਬਿੰਦਪੁਰਾ ਨੇੜੇ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਸੂਚਨਾ ਮਿਲੀ ਹੈ ।
ਪਠਾਨਕੋਟ ਵਿਚ ਕੋਰੋਨਾ ਦੇ 349 ਨਵੇਂ ਮਾਮਲੇ ਆਏ ਸਾਹਮਣੇ , ਕੋਰੋਨਾ ਨਾਲ 6 ਹੋਰ ਮੌਤਾਂ
. . .  7 minutes ago
ਪਠਾਨਕੋਟ ,18 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ,ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਪਠਾਨਕੋਟ ਵਿਚ ਸਿਹਤ ...
ਅੰਮ੍ਰਿਤਸਰ 'ਚ ਕੋਰੋਨਾ ਦੇ 301 ਨਵੇਂ ਮਾਮਲੇ ਆਏ ਸਾਹਮਣੇ, 16 ਮਰੀਜ਼ਾਂ ਨੇ ਤੋੜਿਆ ਦਮ
. . .  10 minutes ago
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 301 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 41205 ਹੋ ਗਏ ਹਨ, ਜਿਨ੍ਹਾਂ 'ਚੋਂ 5098 ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ-19 ਹੋਰ ਮੌਤਾਂ
. . .  11 minutes ago
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਅਤੇ ਹੁਣ ਇਸ ਮਹਾਂਮਾਰੀ ਨੇ ਪਿੰਡਾਂ ’ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਲਗਾਤਾਰ ਪਿੰਡਾਂ ’ਚੋਂ ਕੋਰੋਨਾ ...
ਕੇਜਰੀਵਾਲ ਦਾ ਵੱਡਾ ਐਲਾਨ - ਕੋਰੋਨਾ ਤੋਂ ਮਰਨ ਵਾਲੇ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 50 ਹਜ਼ਾਰ ਮੁਆਵਜ਼ਾ
. . .  28 minutes ago
ਨਵੀਂ ਦਿੱਲੀ, 18 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ...
ਬੱਚਿਆਂ ਦੇ ਕੋਰੋਨਾ ਟੀਕਾ ਟ੍ਰਾਇਲ 10 ਦਿਨਾਂ ਵਿਚ ਸ਼ੁਰੂ ਹੋਵੇਗਾ, ਡੀ.ਸੀ.ਜੀ.ਆਈ. ਨੇ ਦਿੱਤੀ ਮਨਜ਼ੂਰੀ
. . .  41 minutes ago
ਨਵੀਂ ਦਿੱਲੀ, 18 ਮਈ –ਡਾਕਟਰ ਐਨ. ਕੇ. ਪਾਲ ਨੇ ਕਿਹਾ ਕਿ 2 ਤੋਂ 18 ਸਾਲ ਦੇ ਬੱਚਿਆਂ 'ਤੇ ਕੋਰੋਨਾ ਟੀਕਾ ਟ੍ਰਾਇਲ ਲਈ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੂੰ ਮਨਜ਼ੂਰੀ ਦਿੱਤੀ ਗਈ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ
. . .  about 1 hour ago
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 6 ਮੌਤਾਂ ਹੋ ਗਈਆਂ ਹਨ | ਉੱਥੇ 39 ਨਵੇਂ ਪਾਜ਼ੀਟਿਵ ਕੇਸਾਂ ਦੀ...
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਯੂਥ ਆਗੂ ਵਰਿੰਦਰ ਬਿੱਟੂ ਜ਼ਮਾਨਤ 'ਤੇ ਰਿਹਾਅ ਹੋਏ
. . .  about 1 hour ago
ਨਾਭਾ, 18 ਮਈ (ਕਰਮਜੀਤ ਸਿੰਘ) - ਪਿਛਲੇ ਦਿਨੀਂ ਨਾਭਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਰਿੰਦਰ ਕੁਮਾਰ ਬਿੱਟੂ...
ਮੋਗਾ ਵਿਖੇ ਕੋਰੋਨਾ ਦੀ ਭੇਟ ਚੜ੍ਹੀਆਂ ਦੋ ਹੋਰ ਜਾਨਾਂ, ਆਏ 112 ਨਵੇਂ ਮਾਮਲੇ
. . .  about 1 hour ago
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਵਿਚ ਅੱਜ ਕੋਰੋਨਾ ਦੀ ਭੇਟ 2 ਹੋਰ ਕੀਮਤੀ ਜਾਨਾਂ ਚੜ੍ਹ ਗਈਆਂ ਅਤੇ ਇਕੋ ਦਿਨ ਕੋਰੋਨਾ ਦੇ ਪਾਜ਼ੀਟਿਵ ਮਾਮਲੇ 112...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  about 2 hours ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ, ਜਿਸ ਵਿਚ 21 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ...
ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਦੀ ਮੌਤ
. . .  about 1 hour ago
ਹਠੂਰ,18 ਮਈ (ਜਸਵਿੰਦਰ ਸਿੰਘ ਛਿੰਦਾ) - ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਬੂਟਾ ਸਿੰਘ ਦਾ...
ਪੰਜਾਬ ਪੁਲਿਸ ਦੇ 2 ਡੀ. ਐਸ. ਪੀਜ਼. ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 18 ਮਈ - ਪੰਜਾਬ ਪੁਲਿਸ ਦੇ 2 ਡੀ ਐਸ ਪੀਜ਼ ਦੇ ਤਬਾਦਲੇ ਕੀਤੇ...
ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ - ਬਿਕਰਮਜੀਤ ਸਿੰਘ ਮਜੀਠੀਆ
. . .  about 2 hours ago
ਚੰਡੀਗੜ੍ਹ, 18 ਮਈ ( ਬਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੀ ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ...
ਅੰਮ੍ਰਿਤਸਰ ਨੇੜੇ 1500 ਰੁਪਏ ਬਦਲੇ ਇਕ ਫਾਇਨਾਂਸ ਕੰਪਨੀ ਦੇੇ ਕਰਿੰਦੇ ਦਾ ਵੱਢਿਆ ਗੁੱਟ
. . .  about 2 hours ago
ਜਾਸਾਂਸੀ, 18 ਮਈ (ਹੇਰ, ਰਣਜੀਤ ਜੋਸਨ, ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪਿੰਡ ਨੰਗਲੀ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਫਾਇਨਾਂਸ ਕੰਪਨੀ ਦੇ ਵਿਅਕਤੀ ਜਿਸਦਾ ਨਾਂਅ ਅੰਕਿਤ ਹੈ, ਉਸ ਕੋਲੋਂ 1500 ਰੁਪਏ
ਪੰਜਾਬ : ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ
. . .  about 3 hours ago
ਚੰਡੀਗੜ੍ਹ,18 ਮਈ (ਬਿਕਰਮਜੀਤ ਸਿੰਘ ਮਾਨ) - ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਨਿਊ ਜਰਸੀ ਦੇ ਜੰਗਲਾਂ ਨੂੰ ਵੀ ਲੱਗੀ ਅੱਗ
. . .  about 3 hours ago
ਸੈਕਰਾਮੈਂਟੋ, 18 ਮਈ (ਹੁਸਨ ਲੜੋਆ) - ਦੱਖਣੀ ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਜੇ ਨਿਯੰਤਰਨ ਹੇਠ ਨਹੀਂ ਹੋਈ ਜਦ ਕਿ ਨਿਊ ਜਰਸੀ ਦੇ ਜੰਗਲਾਂ ਨੂੰ ਵੀ...
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਲਾਜ਼ਮ ਫ਼ਰੰਟ ਦਾ ਐਲਾਨ
. . .  about 3 hours ago
ਚੰਡੀਗੜ੍ਹ 18 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ...
ਰੇਲਵੇ ਲਾਈਨਾਂ 'ਤੇ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼
. . .  about 3 hours ago
ਹੰਡਿਆਇਆ,(ਬਰਨਾਲਾ)18 ਮਈ, (ਗੁਰਜੀਤ ਸਿੰਘ ਖੁੱਡੀ) - ਅੱਜ ਹੰਡਿਆਇਆ ਰੇਲਵੇ ਸਟੇਸ਼ਨ ਅਤੇ ਤਪਾ ਰੇਲਵੇ ਸਟੇਸ਼ਨ ਵਿਚਕਾਰ ਪਿੰਡ ਖੁੱਡੀ ਖ਼ੁਰਦ ਦੇ ਨੇੜੇ ਅੰਬਾਲਾ - ਬਠਿੰਡਾ...
ਲੋਪੋਕੇ ਚੌਂਕ 'ਚ ਕਿਸਾਨਾਂ ਨੇ ਖੱਟਰ, ਤੋਮਰ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਦਾ ਪ੍ਰਗਟਾਵਾ
. . .  1 minute ago
ਲੋਪੋਕੇ, 18 ਮਈ (ਗੁਰਵਿੰਦਰ ਸਿੰਘ ਕਲਸੀ) - ਮੋਦੀ ਸਰਕਾਰ, ਤੋਮਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋ ਕਿਸਾਨ ਵਿਰੋਧੀ ਬਿੱਲਾ ਨੂੰ ਲੈ ਕੇ ਹਿਸਾਰ ਵਿਚ ਰੋਸ...
ਰਾਜਸਥਾਨ ਦੀਆਂ ਕਈ ਥਾਵਾਂ 'ਤੇ ਬਾਰਸ਼ ਹੋਣ ਦੀ ਸੰਭਾਵਨਾ - ਆਈ.ਐਮ.ਡੀ.
. . .  about 4 hours ago
ਜੈਪੁਰ, 18 ਮਈ - ਰਾਜਸਥਾਨ ਦੀਆਂ ਕਈ ਥਾਵਾਂ 'ਤੇ ਪਿਛਲੇ 24 ਘੰਟਿਆਂ ਦੌਰਾਨ ਚੱਕਰਵਾਤ ਤੌਕਤੇ ਦੁਆਰਾ ਹਲਕੇ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ ਹੈ ...
ਅਹਿਮਦਾਬਾਦ : ਲਾਕਡਾਊਨ 21 ਮਈ ਸਵੇਰੇ 6 ਵਜੇ ਤੱਕ ਵਧਾਇਆ
. . .  about 5 hours ago
ਅਹਿਮਦਾਬਾਦ, 18 ਮਈ - ਅਹਿਮਦਾਬਾਦ 'ਚ ਲਾਗੂ ਲਾਕਡਾਊਨ 21 ਮਈ ਸਵੇਰੇ ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅੰਤਿਮ ਸਸਕਾਰ ਮੌਕੇ ਪੁੱਜੀਆਂ ਅਹਿਮ ਪੰਥਕ ਸ਼ਖ਼ਸੀਅਤਾਂ
. . .  about 5 hours ago
ਅੰਮ੍ਰਿਤਸਰ,18 ਮਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ....
ਕੋਰੋਨਾ ਲੜਾਈ ਵਿਚ ਤੁਸੀ ਫ਼ੀਲਡ ਕਮਾਂਡਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 5 hours ago
ਨਵੀਂ ਦਿੱਲੀ, 18 ਮਈ - ਕੋਵਿਡ19 ਸਥਿਤੀ 'ਤੇ ਜ਼ਿਲ੍ਹਾ ਅਤੇ ਰਾਜ ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੇ ਦੇਸ਼ ਦੇ ਹਰ ਜ਼ਿਲ੍ਹੇ...
ਕੋਰੋਨਾ ਲੱਛਣ ਦਿਸਦੇ ਸਾਰ ਹੀ ਆਪਣਾ ਟੈੱਸਟ ਕਰਵਾਓ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਚੰਡੀਗੜ੍ਹ , 18 ਮਈ - 'ਕੋਰੋਨਾ ਮੁਕਤ ਪਿੰਡ ਅਭਿਆਨ' ਸ਼ੁਰੂ ਕਰਨ ਲਈ ਪੰਜਾਬ ਦੇ ਸਰਪੰਚਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੱਲਬਾਤ ਕੀਤੀ ਜਾ ਰਹੀ ਹੈ । ਇਸ ਦੌਰਾਨ ਉਨ੍ਹਾਂ...
ਤੇਜ਼ ਰਫ਼ਤਾਰ ਕੈਂਟਰ ਨੇ ਤਿੰਨ ਵਾਹਨਾਂ ਨੂੰ ਮਾਰੀ ਟੱਕਰ, ਦੋਵੇਂ ਲੱਤਾਂ ਕੱਟੇ ਜਾਣ ਕਾਰਨ ਇਕ ਵਿਅਕਤੀ ਦੀ ਮੌਤ, 2 ਜ਼ਖ਼ਮੀ
. . .  about 7 hours ago
ਗੜ੍ਹਸ਼ੰਕਰ, 18 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਸ੍ਰੀ ਅਨੰਦਪੁਰ ਸਾਹਿਬ ਰੋਡ ਤੋਂ ਆ ਰਹੇ ਸੀਮੈਂਟ ਨਾਲ ਭਰੇ ਇਕ ਤੇਜ਼ ਰਫ਼ਤਾਰ ਕੈਂਟਰ ਵਲੋਂ ਤਿੰਨ ਹਾਦਸੇ ਕੀਤੇ ਗਏ ਹਨ। ਕੈਂਟਰ ਚਾਲਕ ਨੇ ਪਹਿਲਾਂ ਪਿੰਡ ਮਹਿਤਾਬਪੁਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਪਹਿਲਾ ਸਫ਼ਾ

ਦੇਸ਼ 'ਚ ਬਣੀ ਕੋਰੋਨਾ ਦੀ ਦਵਾਈ 2-ਡੀਜੀ ਲਾਂਚ

* ਰਾਜਨਾਥ ਤੇ ਹਰਸ਼ਵਰਧਨ ਨੇ ਕੀਤੀ ਜਾਰੀ * ਪਹਿਲੀਆਂ 10 ਹਜ਼ਾਰ ਖੁਰਾਕਾਂ ਦਿੱਲੀ ਨੂੰ

ਨਵੀਂ ਦਿੱਲੀ, 17 ਮਈ (ਜਗਤਾਰ ਸਿੰਘ)-ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਵਲੋਂ ਵਿਕਸਿਤ ਕੋਰੋਨਾ ਵਿਰੋਧੀ ਦਵਾਈ 2-ਡੀਜੀ ਦੀ ਪਹਿਲੀ ਖੇਪ ਸੋਮਵਾਰ ਨੂੰ ਲਾਂਚ ਕੀਤੀ ਗਈ। ਰੱਖਿਆ ਮੰਤਰੀ ਰਾਜਨਾਥ ਸਿਘ ਅਤੇ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ 2-ਡੀਓਕਸੀ-ਡੀ-ਗੁਲੂਕੋਜ਼ (2-ਡੀਜੀ) ਦਵਾਈ ਦੀ ਪਹਿਲੀ ਖੇਪ ਨੂੰ ਲਾਂਚ ਕੀਤਾ। ਇਸ ਤੋਂ ਬਾਅਦ ਸਿਹਤ ਮੰਤਰੀ ਵਲੋਂ ਇਸ ਦਵਾਈ ਨੂੰ ਏਮਜ਼ ਦੇ ਨਿਰਦੇਸ਼ਕ ਡਾ. ਰਣਦੀਪ ਗੁਲੇਰੀਆ ਨੂੰ ਸੌਂਪਿਆ ਗਿਆ। ਇਸ ਮੌਕੇ ਡਾ. ਹਰਸ਼ਵਰਧਨ ਨੇ ਕਿਹਾ ਕਿ ਡੀ.ਆਰ.ਡੀ.ਓ. ਦੇ ਸਹਿਯੋਗ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ 'ਚ ਇਸ ਦਵਾਈ ਨੂੰ ਤਿਆਰ ਕੀਤਾ ਗਿਆ ਹੈ। ਇਹ ਭਾਰਤ ਦੀ ਪਹਿਲੀ ਪੂਰਨ ਸਵਦੇਸ਼ੀ ਵੈਕਸੀਨ ਹੋ ਸਕਦੀ ਹੈ, ਜੋ ਕੋਰੋਨਾ ਸੰਕਟ ਨਾਲ ਲੜਨ 'ਚ ਮਦਦ ਕਰੇਗੀ। ਡਾ. ਹਰਸ਼ਵਰਧਨ ਨੇ ਕਿਹਾ ਕਿ ਇਸ ਦਵਾਈ ਦੇ ਜ਼ਰੀਏ ਕੋਰੋਨਾ ਤੋਂ ਸਿਹਤਯਾਬ ਹੋਣ 'ਚ ਘੱਟ ਸਮਾਂ ਲੱਗੇਗਾ। ਇਸ ਤੋਂ ਇਲਾਵਾ ਆਕਸੀਜਨ 'ਤੇ ਨਿਰਭਰਤਾ ਵੀ ਘੱਟ ਹੋਏਗੀ। ਇਸ ਦਵਾਈ ਨਾਲ ਭਾਰਤ ਹੀ ਨਹੀਂ ਬਲਕਿ ਦੁਨੀਆ ਭਰ 'ਚ ਕੋਰੋਨਾ ਨਾਲ ਜੰਗ ਲੜਨ 'ਚ ਮਦਦ ਮਿਲੇਗੀ। ਡੀ.ਆਰ.ਡੀ.ਓ. ਦੇ ਚੇਅਰਮੈਨ ਡਾ. ਜੀ. ਸਤੀਸ਼ ਰੈਡੀ ਮੁਤਾਬਿਕ ਇਸ ਦਵਾਈ ਦੀ ਪਹਿਲੀ ਤੇ ਦੂਜੀ ਖੇਪ ਸੀਮਤ ਢੰਗ ਨਾਲ ਵੰਡੀ ਜਾਵੇਗੀ। ਇਹ ਏਮਜ਼, ਸੈਨਿਕ ਹਸਪਤਾਲਾਂ, ਡੀ.ਆਰ.ਡੀ.ਓ. ਹਸਪਤਾਲਾਂ ਤੇ ਐਮਰਜੈਂਸੀ 'ਚ ਵਰਤੀ ਜਾਏਗੀ। ਉਨ੍ਹਾਂ ਦਾ ਕਹਿਣਾ ਹੈ ਕਿ ਜੂਨ ਤੋਂ ਬਾਅਦ ਇਹ ਸਾਰੇ ਹਸਪਤਾਲਾਂ ਲਈ ਉਪਲਬਧ ਕਰ ਦਿੱਤੀ ਜਾਏਗੀ। ਜਾਣਕਾਰੀ ਮੁਤਾਬਿਕ ਇਹ ਦਵਾਈ ਅਗਲੇ ਹਫ਼ਤੇ ਤੋਂ ਭਾਰਤ 'ਚ ਮਿਲਣੀ ਸ਼ੁਰੂ ਹੋ ਜਾਏਗੀ। ਪਹਿਲੀ ਖੇਪ ਦੇ ਤਹਿਤ ਇਸ ਦਵਾਈ ਦੀਆਂ ਦਸ ਹਜ਼ਾਰ ਖੁਰਾਕਾਂ ਉਪਲਬਧ ਕਰਵਾਈਆਂ ਜਾਣਗੀਆਂ।

27 ਦਿਨਾਂ ਬਾਅਦ ਕੋਰੋਨਾ ਦੇ ਨਵੇਂ ਮਾਮਲੇ ਤਿੰਨ ਲੱਖ ਤੋਂ ਘਟੇ

ਮੌਤਾਂ ਦਾ ਅੰਕੜਾ ਅਜੇ ਵੀ ਚਿੰਤਾਜਨਕ

ਨਵੀਂ ਦਿੱਲੀ, 17 ਮਈ (ਜਗਤਾਰ ਸਿੰਘ)-ਦੇਸ਼ 'ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਮੱਠੀ ਪੈ ਰਹੀ ਰਫ਼ਤਾਰ ਅਤੇ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋਣ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਹਿਸੂਸ ਹੋ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ 'ਚ 2,81,386 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਵੱਡੀ ਰਾਹਤ ਦੀ ਗੱਲ ਇਹ ਹੈ ਕਿ ਤਕਰੀਬਨ 27 ਦਿਨਾਂ ਬਾਅਦ ਇਕ ਦਿਨ 'ਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ 3 ਲੱਖ ਤੋਂ ਘੱਟ ਦਰਜ ਹੋਈ ਹੈ। ਜਦਕਿ ਕੁੱਝ ਦਿਨ ਪਹਿਲਾਂ ਤੱਕ ਨਵੇਂ ਮਾਮਲਿਆਂ ਦੀ ਗਿਣਤੀ 4 ਲੱਖ ਤੋਂ ਜ਼ਿਆਦਾ ਟਪਦੀ ਰਹੀ ਹੈ। ਹੁਣ ਕੁੱਲ ਮਾਮਿਲਆਂ ਦਾ ਅੰਕੜਾ 2,49,65,463 ਤੱਕ ਪੁੱਜ ਗਿਆ ਹੈ। ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ਕਾਰਨ ਕੋਰੋਨਾ ਦੇ ਐਕਟਿਵ ਮਾਮਲੇ ਵੀ ਘੱਟ ਹੋਣੇ ਸ਼ੁਰੂ ਹੋ ਗਏ ਹਨ ਪਰ ਮੌਤਾਂ ਹਾਲੇ ਵੀ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ 'ਚ 4,106 ਲੋਕਾਂ ਦੀ ਮੌਤ ਹੋਈ ਹੈ।

ਡਾ. ਜਮੀਲ ਨੇ ਵਿਗਿਆਨਕ ਸਲਾਹਕਾਰ ਕਮੇਟੀ ਦੇ ਮੁਖੀ ਦਾ ਛੱਡਿਆ ਅਹੁਦਾ

ਨਵੀਂ ਦਿੱਲੀ, 17 ਮਈ (ਏਜੰਸੀ)- ਸੀਨੀਅਰ ਵਾਇਰੋਲਾਜਿਸਟ ਡਾ. ਸ਼ਾਹਿਦ ਜਮੀਲ ਨੇ ਐਤਵਾਰ ਨੂੰ ਇੰਡੀਅਨ ਜੀਨੋਮਿਕਸ ਕੰਸੋਰਟੀਅਮ ਦੇ ਵਿਗਿਆਨਕ ਸਲਾਹਕਾਰ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼ਾਹਿਦ ਜਮੀਲ ਕੇਂਦਰ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਵਿਗਿਆਨਕ ਸਲਾਹਕਾਰ ਕਮੇਟੀ ਦੇ ਮੁਖੀ ਸਨ, ਜਿਸ ਦੀ ਜ਼ਿੰਮੇਵਾਰੀ ਕੋਰੋਨਾ ਵਾਇਰਸ ਦੇ ਜੀਨੋਮ ਢਾਂਚੇ ਦੀ ਪਛਾਣ ਕਰਨਾ ਸੀ। ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਜਮੀਲ ਨੇ ਫੋਰਮ ਦੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਕਿਉਂ ਦਿੱਤਾ। ਜ਼ਿਕਰਯੋਗ ਹੈ ਕਿ ਸ਼ਾਹਿਦ ਜਮੀਲ ਨੇ ਇਕ ਤਾਜ਼ਾ ਲੇਖ 'ਚ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਸੀ। ਉਨ੍ਹਾਂ ਮੋਦੀ ਸਰਕਾਰ ਨੂੰ ਵਿਗਿਆਨੀਆਂ ਦੀ ਗੱਲ ਸੁਣਨ ਦੀ ਸਲਾਹ ਦਿੱਤੀ ਸੀ। ਡਾ. ਜਮੀਲ ਅਸ਼ੋਕਾ ਯੂਨੀਵਰਸਿਟੀ 'ਚ ਤ੍ਰਿਵੇਦੀ ਸਕੂਲ ਆਫ਼ ਬਾਇਓਸਾਇੰਸ ਦਾ ਡਾਇਰੈਕਟਰ ਵੀ ਹਨ।

ਤਓਤੇ ਨੇ ਮੁੰਬਈ 'ਚ ਮਚਾਈ ਤਬਾਹੀ-ਹੁਣ ਤੱਕ 14 ਮੌਤਾਂ

ਮੁੰਬਈ, 17 ਮਈ (ਏਜੰਸੀਆਂ)-ਅਰਬ ਸਾਗਰ 'ਚੋਂ ਉੱਠਿਆ ਚੱਕਰਵਾਤੀ ਤੂਫ਼ਾਨ 'ਤਓਤੇ' ਦੇਸ਼ ਦੇ ਦੱਖਣੀ ਸੂਬਿਆਂ 'ਚ ਤਬਾਹੀ ਮਚਾਉਣ ਤੋਂ ਬਾਅਦ ਹੁਣ ਮੁੰਬਈ 'ਚ ਤਬਾਹੀ ਮਚਾ ਰਿਹਾ ਹੈ। ਚੱਕਰਵਾਤ ਕਾਰਨ ਮੁੰਬਈ 'ਚ ਤੇਜ਼ ਹਵਾਵਾਂ ਤੇ ਬਾਰਿਸ਼ ਨਾਲ ਭਾਰੀ ਨੁਕਸਾਨ ਹੋਇਆ ਹੈ। ਚੱਕਰਵਾਤ ਕਾਰਨ ਦੇਸ਼ ਦੇ ਤਟੀ ਇਲਾਕਿਆਂ 'ਚ ਹੁਣ ਤੱਕ 14 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕਾਂ ਨੂੰ ਬੇਘਰ ਹੋਣਾ ਪਿਆ ਹੈ। ਇਸ ਤੋਂ ਇਲਾਵਾ ਸੈਂਕੜੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਤੇ ਬਿਜਲੀ ਦੇ ਖੰਭੇ ਤੇ ਦਰੱਖਤ ਜੜ੍ਹੋਂ ਪੁੱਟੇ ਗਏ ਹਨ। ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣਾ ਪਿਆ ਹੈ। ਕਈ ਇਲਾਕਿਆਂ 'ਚ ਬਿਜਲੀ ਸਪਲਾਈ ਠੱਪ ਹੋ ਗਈ ਹੈ। ਤੂਫ਼ਾਨ ਕਾਰਨ ਕਰਨਾਟਕ ਦੇ ਉੱਤਰ ਕੰਨੜ, ਉਡੂਪੀ, ਚਿਕਮੰਗਲੂਰ ਤੇ ਸ਼ਿਵਮੋਗਾ ਜ਼ਿਲ੍ਹਿਆਂ 'ਚ 8 ਲੋਕਾਂ ਦੀ ਮੌਤ ਹੋਈ ਹੈ ਜਦਕਿ ਕਰਨਾਟਕ ਦੇ 121 ਪਿੰਡਾਂ ਨੂੰ ਨੁਕਸਾਨ ਪੁੱਜਾ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਕੋਂਕਨ ਖੇਤਰ 'ਚ 6 ਮੌਤਾਂ ਹੋਈਆਂ ਹਨ। ਮੁੰਬਈ, ਕੇਰਲ, ਕਰਨਾਟਕ ਤੇ ਗੋਆ ਦੇ ਤਟੀ ਇਲਾਕਿਆਂ 'ਚ ਤਬਾਹੀ ਮਚਾਉਣ ਤੋਂ ਬਾਅਦ ਚੱਕਰਵਾਤੀ ਤੂਫ਼ਾਨ 'ਤਓਤੇ' ਹੁਣ ਗੁਜਰਾਤ ਵੱਲ ਵਧ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਚੱਕਰਵਾਤੀ ਤੂਫ਼ਾਨ ਅਗਲੇ 24 ਘੰਟਿਆਂ 'ਚ ਹੋਰ ਤੇਜ਼ ਹੋ ਸਕਦਾ ਹੈ। ਮੌਸਮ ਵਿਭਾਗ ਨੇ ਇਕ ਬੁਲੇਟਿਨ 'ਚ ਕਿਹਾ ਹੈ ਕਿ ਇਹ ਮੰਗਲਵਾਰ ਤੜਕੇ ਤੱਕ ਗੁਜਰਾਤ ਦੇ ਪੋਰਬੰਦਰ ਤੇ ਭਾਵਨਗਰ ਜ਼ਿਲ੍ਹੇ 'ਚ ਮਹੂਵਾ ਵਿਚਕਾਰ ਸੂਬੇ ਦੇ ਤਟ ਨੂੰ ਪਾਰ ਕਰ ਸਕਦਾ ਹੈ। ਗੁਜਰਾਤ ਦੇ ਹੇਠਲੇ ਤਟੀ ਇਲਾਕਿਆਂ ਤੋਂ ਤਕਰੀਬਨ ਡੇਢ ਲੱਖ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ ਜਦਕਿ ਰਾਸ਼ਟਰੀ ਆਫ਼ਤ ਜਵਾਬ ਫੋਰਸ (ਐਨ.ਡੀ.ਆਰ.ਐਫ.) ਤੇ ਰਾਜ ਤਬਾਹੀ ਪ੍ਰਤੀਕ੍ਰਿਆ ਫੋਰਸ (ਐਸ.ਡੀ.ਆਰ.ਐਫ.) ਦੀਆਂ 54 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
410 ਸਵਾਰੀਆਂ ਵਾਲੇ 2 ਸਮੁੰਦਰੀ ਬੇੜੇ ਰੁੜ੍ਹੇ
'ਤਓਤੇ' ਕਾਰਨ ਅੱਜ ਮੁੰਬਈ ਸਮੁੰਦਰੀ ਤਟ 'ਤੇ 2 ਸਮੁੰਦਰੀ ਬੇੜੇ ਵਹਿ ਗਏ, ਜਿਨ੍ਹਾਂ 'ਚ 410 ਲੋਕ ਸਵਾਰ ਸਨ। ਜਲ ਸੈਨਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੰਬੇ ਹਾਈ ਦੇ ਹੀਰਾ ਤੇਲ ਖੇਤਰ 'ਚ ਦੋ ਸਮੁੰਦਰੀ ਬੇੜੇ ਪਾਣੀ ਦੀਆਂ ਲਹਿਰਾਂ 'ਚ ਵਹਿ ਗਏ। ਜ਼ਿਕਰਯੋਗ ਹੈ ਕਿ ਕਿਸ਼ਤੀਆਂ ਦੀ ਸ਼ਕਲ ਦੇ ਵਰਗੇ ਬੇੜੇ ਤੇਲ ਖੇਤਰ 'ਚ ਸਾਮਾਨ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਹਨ। ਇਸ 'ਚ ਸਵਾਰ ਲੋਕਾਂ ਨੂੰ ਬਚਾਉਣ ਲਈ ਐਨ.ਆਈ.ਐਸ. ਕੋਚੀ ਨੂੰ ਤੁਰੰਤ ਰਵਾਨਾ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਾਨ ਨੇ ਦੱਸਿਆ ਕਿ 12 ਮਈ ਤੋਂ ਹੁਣ ਤੱਕ ਇਸ ਤੂਫ਼ਾਨ ਕਾਰਨ ਸੂਬੇ 'ਚ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਖ਼ਬਰ ਲਿਖੇ ਜਾਣ ਤੱਕ ਤਓਤੇ ਤੂਫ਼ਾਨ ਗੁਜਰਾਤ ਦੇ ਸਮੁੰਦਰੀ ਤੱਟ ਨਾਲ ਟਕਰਾਅ ਗਿਆ ਸੀ, ਜਿਸ ਨਾਲ ਗੁਜਰਾਤ ਦੇ ਸ਼ਹਿਰ ਹਨੇਰੇ 'ਚ ਡੁੱਬ ਗਏ। ਤੂਫ਼ਾਨ ਕਾਰਨ ਮੁੰਬਈ ਦਾ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡਾ ਲਗਪਗ 11 ਘੰਟੇ ਬੰਦ ਰਹਿਣ ਤੋਂ ਬਾਅਦ ਸ਼ੁਰੂ ਕੀਤਾ ਗਿਆ।
ਰਾਜਨਾਥ ਵਲੋਂ ਤਿੰਨੇ ਸੈਨਾਵਾਂ ਨੂੰ ਸਥਾਨਕ ਪ੍ਰਸ਼ਾਸਨ ਦੀ ਹਰ ਸੰਭਵ ਮਦਦ ਦੇ ਆਦੇਸ਼
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਗੁਜਰਾਤ ਤੇ ਮਹਾਰਾਸ਼ਟਰ 'ਚ ਤਬਾਹੀ ਮਚਾ ਰਹੇ ਤਓਤੇ ਤੂਫ਼ਾਨ ਨਾਲ ਨਜਿੱਠਣ ਲਈ ਤਿੰਨੇ ਸੈਨਾਵਾਂ ਨੂੰ ਸਥਾਨਕ ਸਿਵਲ ਪ੍ਰਸ਼ਾਸਨ ਦੀ ਹਰ ਸੰਭਵ ਮਦਦ ਕਰਨ ਦੇ ਆਦੇਸ਼ ਦਿੱਤੇ ਹਨ। ਰੱਖਿਆ ਮੰਤਰੀ ਵਲੋਂ ਤਓਤੇ ਤੂਫ਼ਾਨ ਸਬੰਧੀ ਹਾਲਾਤ ਦਾ ਜਾਇਜ਼ਾ ਲੈਣ ਲਈ ਰੱਖਿਆ ਸਟਾਫ ਦੇ ਮੁਖੀ ਬਿਪਿਨ ਰਾਵਤ, ਫੌਜ ਮੁਖੀ ਜਨਰਲ ਐਮ.ਐਮ. ਨਰਵਾਣੇ, ਰੱਖਿਆ ਸਕੱਤਰ, ਅਜੇ ਕੁਮਾਰ, ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਤੇ ਹਵਾਈ ਫੌਜ ਮੁਖੀ ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ ਤੇ ਹੋਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਬੈਠਕ ਤੋਂ ਬਾਅਦ ਉਕਤ ਆਦੇਸ਼ ਜਾਰੀ ਕੀਤੇ।
ਤਿੰਨ ਜੰਗੀ ਬੇੜੇ ਤਾਇਨਾਤ
ਉੱਧਰ ਦੂਜੇ ਪਾਸੇ ਭਾਰਤੀ ਜਲ ਸੈਨਾ ਨੇ ਸੋਮਵਾਰ ਨੂੰ ਮੁੰਬਈ ਤੱਟ ਤੋਂ ਦੋ ਸਮੁੰਦਰੀ ਜਹਾਜ਼ਾਂ 'ਤੇ ਸਵਾਰ 400 ਤੋਂ ਵੱਧ ਲੋਕਾਂ ਨੂੰ ਬਚਾਉਣ ਲਈ ਆਪਣੇ ਤਿੰਨ ਜੰਗੀ ਬੇੜੇ ਤਾਇਨਾਤ ਕੀਤੇ। ਅਧਿਕਾਰੀਆਂ ਨੇ ਕਿਹਾ ਕਿ 'ਜੀ.ਏ.ਐਲ. ਕੰਸਟਰਕਟਰ' 'ਤੇ ਸਵਾਰ 137 ਵਿਚੋਂ 38 ਲੋਕਾਂ ਨੂੰ ਬੇਹੱਦ ਖਰਾਬ ਮੌਸਮ ਵਿਚ ਬਚਾਇਆ ਗਿਆ ਹੈ। ਮੁੰਬਈ ਤੋਂ ਲਗਪਗ 175 ਕਿਲੋਮੀਟਰ ਦੂਰ ਬੰਬੇ ਹਾਈ ਵਿਚ ਹੀਰਾ ਆਇਲ ਫੀਲਡ ਕੋਲ ਇਕ ਕਿਸ਼ਤੀ 'ਤੇ 273 ਦੇ ਕਰੀਬ ਲੋਕ ਫਸੇ ਹੋਣ ਦੀ ਸੂਚਨਾ ਸੀ ਅਤੇ ਸੂਚਨਾ ਮਿਲਦੇ ਹੀ ਸੈਨਾ ਨੇ ਬਚਾਅ ਲਈ ਦੋ ਜਹਾਜ਼ਾਂ ਨੂੰ ਮੌਕੇ 'ਤੇ ਭੇਜਿਆ।
ਪ੍ਰਧਾਨ ਮੰਤਰੀ ਵਲੋਂ ਮੁੱਖ ਮੰਤਰੀਆਂ ਨਾਲ ਗੱਲਬਾਤ-ਸਥਿਤੀ ਦਾ ਲਿਆ ਜਾਇਜ਼ਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਤਓਤੇ' ਤੂਫਾਨ ਨਾਲ ਸਬੰਧਿਤ ਹਾਲਾਤ ਦਾ ਜਾਇਜ਼ਾ ਲੈਣ ਲਈ ਗੁਜਰਾਤ, ਮਹਾਰਾਸ਼ਟਰ ਤੇ ਗੋਆ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਹੈ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਤੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਫੋਨ 'ਤੇ ਕੀਤੀ ਗੱਲਬਾਤ 'ਚ ਪ੍ਰਧਾਨ ਮੰਤਰੀ ਨੇ ਚੱਕਰਵਾਤ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਕੇਂਦਰ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਨਾਰਦਾ ਸਟਿੰਗ ਮਾਮਲਾ

ਸੀ.ਬੀ.ਆਈ. ਵਲੋਂ ਤ੍ਰਿਣਮੂਲ ਦੇ 2 ਮੰਤਰੀਆਂ ਸਮੇਤ ਚਾਰ ਆਗੂ ਗ੍ਰਿਫ਼ਤਾਰ

* ਅਦਾਲਤ ਨੇ ਦਿੱਤੀ ਜ਼ਮਾਨਤ * ਮਮਤਾ ਵਲੋਂ ਧਰਨਾ

ਕੋਲਕਾਤਾ, 17 ਮਈ (ਰਣਜੀਤ ਸਿੰਘ ਲੁਧਿਆਣਵੀ)-ਸੀ.ਬੀ.ਆਈ. ਸੋਮਵਾਰ ਸਵੇਰੇ ਨਾਰਦਾ ਸਟਿੰਗ ਮਾਮਲੇ 'ਚ ਰਾਜ ਦੇ ਆਵਾਜਾਈ ਮੰਤਰੀ ਫਿਰਹਾਦ ਹਾਕਿਮ, ਪੰਚਾਇਤ ਮੰਤਰੀ ਸੁਬਰਤ ਮੁਖਰਜੀ, ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਮਦਨ ਮਿੱਤਰਾ, ਭਾਜਪਾ ਛੱਡਣ ਵਾਲੇ ਸਾਬਕਾ ਮੰਤਰੀ ਅਤੇ ਕੋਲਕਾਤਾ ਦੇ ਸਾਬਕਾ ਮੇਅਰ ਸ਼ੋਭਨ ਚੈਟਰਜੀ ਨੂੰ ਪੁੱਛ-ਗਿੱਛ ਲਈ ਸੀ.ਬੀ.ਆਈ. ਹੈੱਡਕੁਆਰਟਰ ਨਿਜ਼ਾਮ ਪੈਲੇਸ ਲੈ ਕੇ ਆਈ ਸੀ ਅਤੇ ਇੱਥੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਬਾਅਦ 'ਚ ਦੇਰ ਸ਼ਾਮ ਚਾਰਾਂ ਨੇਤਾਵਾਂ ਨੂੰ ਵਰਚੁਅਲ ਤਰੀਕੇ ਨਾਲ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ ਜਿਸ ਉਪਰੰਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਇਨ੍ਹਾਂ ਚਾਰਾਂ ਨੇਤਾਵਾਂ ਨੂੰ ਜ਼ਮਾਨਤ ਦੇ ਦਿੱਤੀ। ਜਾਂਚ ਏਜੰਸੀ ਨੇ ਦੱਸਿਆ ਕਿ ਇਹ ਚਾਰੇ ਨੇਤਾ 2014 ਵਿਚ ਕਥਿਤ ਅਪਰਾਧ ਦੌਰਾਨ ਮੰਤਰੀ ਸਨ। ਦੱਸਣਯੋਗ ਹੈ ਕਿ ਨਾਰਦਾ ਸਟਿੰਗ ਮਾਮਲੇ ਵਿਚ ਕੁਝ ਨੇਤਾਵਾਂ ਵਲੋਂ ਕਥਿਤ ਤੌਰ 'ਤੇ ਪੈਸੇ ਲਏ ਜਾਣ ਦੇ ਮਾਮਲੇ ਦਾ ਖੁਲਾਸਾ ਹੋਇਆ ਸੀ। ਇਸ ਤੋਂ ਪਹਿਲਾਂ ਜਦੋਂ ਅੱਜ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਗ੍ਰਿਫ਼ਤਾਰੀ ਦੀ ਸੂਚਨਾ ਮਿਲੀ ਤਾਂ ਉਹ ਸੀ.ਬੀ.ਆਈ. ਹੈਡਕੁਆਰਟਰ ਪੁੱਜੀ ਅਤੇ ਉਨ੍ਹਾਂ ਨੇ ਸੀ.ਬੀ.ਆਈ. ਦਫ਼ਤਰ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਸੀ ਅਤੇ ਲਗਪਗ 6 ਘੰਟੇ ਤੱਕ ਇੱਥੇ ਰਹੀ। ਇਸ ਮੌਕੇ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ ਮੌਜੂਦ ਸਨ। ਵਿਧਾਨ ਸਭਾ ਦੇ ਸਪੀਕਰ ਭੀਮਨ ਬੈਨਰਜੀ ਨੇ ਗ੍ਰਿਫ਼ਤਾਰੀਆਂ ਨੂੰ ਗੈਰ-ਕਾਨੂੰਨੀ ਦੱਸਿਆ ਸੀ ਅਤੇ ਕਿਹਾ ਸੀ ਕਿ ਵਿਧਾਇਕਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਸਪੀਕਰ ਦੀ ਮਨਜ਼ੂਰੀ ਲੈਣਾ ਲਾਜ਼ਮੀ ਹੁੰਦਾ ਹੈ ਪਰ ਇਸ ਮਾਮਲੇ ਵਿਚ ਇਸ ਤਰ੍ਹਾਂ ਨਹੀਂ ਕੀਤਾ ਗਿਆ। ਦੂਜੇ ਪਾਸੇ ਸਾਰੇ ਸੂਬੇ ਭਰ 'ਚ ਇਨ੍ਹਾਂ ਗ੍ਰਿਫ਼ਤਾਰੀਆਂ ਕਾਰਨ ਵਿਰੋਧ ਪ੍ਰਦਰਸ਼ਨ ਹੋਏ ਅਤੇ ਸੜਕਾਂ ਜਾਮ ਕਰ ਦਿੱਤੀਆਂ ਗਈਆਂ ਸਨ। ਨਿਜ਼ਾਮ ਪੈਲੇਸ ਅਤੇ ਰਾਜ ਭਵਨ ਸਮੇਤ ਸਾਰੇ ਜ਼ਿਲ੍ਹਿਆਂ 'ਚ ਤ੍ਰਿਣਮੂਲ ਸਮਰਥਕਾਂ ਵਲੋਂ ਰੋਸ ਵਿਖਾਵਾ ਕੀਤਾ ਗਿਆ। ਗੁੱਸੇ 'ਚ ਆਏ ਲੋਕਾਂ ਨੇ ਨਾਕਾਬੰਦੀ ਤੋੜ ਕੇ ਨਿਜ਼ਾਮ ਪੈਲੇਸ 'ਚ ਦਾਖ਼ਲ ਹੋਣ ਅਤੇ ਰਾਜ ਭਵਨ 'ਚ ਤ੍ਰਿਣਮੂਲ ਦਾ ਝੰਡਾ ਲਾਉਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਸੁਰੱਖਿਆ ਕਰਮੀਆਂ 'ਤੇ ਪਥਰਾਅ ਵੀ ਕੀਤਾ ਗਿਆ। ਰਾਜਪਾਲ ਜਗਦੀਪ ਧਨਖੜ ਨੇ ਟਵੀਟ ਕਰਕੇ ਕਿਹਾ ਕਿ ਬੰਗਾਲ ਦੀ ਕਾਨੂੰਨ ਵਿਵਸਥਾ ਭੰਗ ਹੋ ਗਈ ਹੈ। ਨਾਰਦਾ ਸਟਿੰਗ ਆਪ੍ਰੇਸ਼ਨ ਕਰਨ ਵਾਲੇ ਮੈਥਯੂ ਸੈਮੂਅਲ ਨੇ ਕਿਹਾ ਕਿ ਸੁਭੇਂਦੂ ਅਧਿਕਾਰੀ ਨੇ ਵੀ ਵੀਡੀਓ 'ਚ ਪੈਸੇ ਲਏ ਸਨ ਅਤੇ ਫੋਰੈਂਸਿਕ ਜਾਂਚ 'ਚ ਵੀ ਸਾਬਤ ਹੋਇਆ ਸੀ ਪਰ ਹੈਰਾਨੀ ਦੀ ਗੱਲ ਹੈ ਕਿ ਉਸ ਨੂੰ ਕਿਉਂ ਨਹੀਂ ਗ੍ਰਿਫ਼ਤਾਰ ਕੀਤਾ ਗਿਆ। ਸੂਬਾ ਕਾਂਗਰਸ ਪ੍ਰਧਾਨ ਅਤੇ ਮਮਤਾ ਬੈਨਰਜੀ ਦੇ ਕੱਟੜ ਵਿਰੋਧੀ ਸਮਝੇ ਜਾਂਦੇ ਅਧੀਰ ਚੌਧਰੀ ਨੇ ਕਿਹਾ ਕਿ ਇਕ ਨੂੰ ਗ੍ਰਿਫ਼ਤਾਰ ਕਰਨਾ ਅਤੇ ਦੂਜੇ ਨੂੰ ਨਾ ਕਰਨਾ ਬਿਲਕੁੱਲ ਗਲਤ ਹੈ ਅਤੇ ਸੀ.ਬੀ.ਆਈ. ਇਸ ਤਰ੍ਹਾਂ ਨਹੀਂ ਕਰ ਸਕਦੀ। ਉੱਧਰ ਦੂਜੇ ਪਾਸੇ ਕੇਂਦਰੀ ਮੰਤਰੀ ਅਤੇ ਭਾਜਪਾ ਸੰਸਦ ਮੈਂਬਰ ਬਾਬੁਲ ਸੁਪ੍ਰੀਉ ਨੇ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਰਾਜ ਸਰਕਾਰ ਨੂੰ ਕਾਨੂੰਨ ਦੀ ਮਦਦ ਕਰਨੀ ਚਾਹੀਦੀ ਹੈ। ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਇਨ੍ਹਾਂ ਗ੍ਰਿਫ਼ਤਾਰੀਆਂ ਲਈ ਮਨਜ਼ੂਰੀ ਦੇਣ ਦੀ ਸੀ.ਬੀ.ਆਈ. ਦੀ ਬੇਨਤੀ 'ਤੇ 7 ਮਈ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਇਸ ਦੋ ਦਿਨ ਪਹਿਲਾਂ ਹੀ ਮਮਤਾ ਬੈਨਰਜੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।
ਸੀ.ਬੀ.ਆਈ. ਦੀ ਅਪੀਲ ਰੱਦ, ਮੰਤਰੀਆਂ ਨੂੰ ਜ਼ਮਾਨਤ
ਕੋਲਕਾਤਾ ਨਗਰ ਨਿਗਮ ਦੇ ਪ੍ਰਸ਼ਾਸਕ ਅਤੇ ਟਰਾਂਸਪੋਰਟ ਮੰਤਰੀ ਫਿਰਹਾਦ ਹਾਕਿਮ, ਪੰਚਾਇਤ ਮੰਤਰੀ ਸੁਬਰਤਾ ਮੁਖਰਜੀ, ਵਿਧਾਇਕ ਮਦਨ ਮਿੱਤਰਾ ਅਤੇ ਸ਼ੋਭਨ ਚੈਟਰਜੀ ਨੂੰ 14 ਦਿਨ ਤੱਕ ਹਿਰਾਸਤ 'ਚ ਰੱਖਣ ਦੀ ਅਪੀਲ ਸੀ.ਬੀ.ਆਈ. ਅਦਾਲਤ ਨੇ ਰੱਦ ਕਰਦਿਆਂ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ। ਇਧਰ ਸੀ.ਬੀ.ਆਈ. ਦੇ ਵਕੀਲਾਂ ਨੇ ਕਿਹਾ ਕਿ ਉਹ ਫੈਸਲੇ ਨੂੰ ਹਾਈਕੋਰਟ 'ਚ ਚੁਣੌਤੀ ਦੇਣਗੇ।

ਢੀਂਡਸਾ ਤੇ ਬ੍ਰਹਮਪੁਰਾ ਨੇ ਐਲਾਨਿਆ ਨਵਾਂ ਦਲ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਹੋਵੇਗਾ ਨਾਂਅ

ਚੰਡੀਗੜ੍ਹ, 17 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਐਲਾਨ ਕਰ ਦਿੱਤਾ ਤੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਚ ਪਾਰਟੀ ਦੇ ਕੁਝ ਚੋਣਵੇਂ ਸੀਨੀਅਰ ਆਗੂਆਂ ਦੀ ਹੋਈ ਮੀਟਿੰਗ 'ਚ ਪੰਥ ਅਤੇ ਪੰਜਾਬ ਦੀਆਂ ਸਿਰਮੌਰ ਹਸਤੀਆਂ ਜਿਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਸਿਹਤ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ, ਜਥੇਦਾਰ ਰਜਿੰਦਰ ਸਿੰਘ ਕਾਂਝਲਾ, ਪੱਤਰਕਾਰ ਜਰਨੈਲ ਸਿੰਘ, ਸ. ਅਭੇ ਸਿੰਘ ਸੰਧੂ ਭਤੀਜਾ ਅਮਰ ਸ਼ਹੀਦ ਭਗਤ ਸਿੰਘ, ਸੰਤ ਬਾਬਾ ਛੋਟਾ ਸਿੰਘ ਜੀ, ਸਾਬਕਾ ਸੰਸਦ ਮੈਂਬਰ ਰਘੂਨੰਦਨ ਲਾਲ ਭਾਟੀਆ, ਸ਼ਹੀਦ ਹਵਾਲਦਾਰ ਅੰਮ੍ਰਿਤਪਾਲ ਸਿੰਘ, ਜਥੇਦਾਰ ਸੰਤੋਖ ਸਿੰਘ ਸਾਹਨੀ ਗੁੜਗਾਉਂ ਤੇ ਡਾ. ਨਿਜ਼ਾਮ ਮਲੇਰਕੋਟਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ 'ਚ ਜਥੇਦਾਰ ਸੇਵਾ ਸਿੰਘ ਸੇਖਵਾਂ, ਜਸਟਿਸ ਨਿਰਮਲ ਸਿੰਘ, ਬੀਰ ਦਵਿੰਦਰ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਜਗਦੀਸ਼ ਸਿੰਘ ਗਰਚਾ, ਮਿੱਠੂ ਸਿੰਘ ਕਾਹਨੇਕੇ, ਰਣਜੀਤ ਸਿੰਘ ਤਲਵੰਡੀ, ਨਿਧੱੜਕ ਸਿੰਘ ਬਰਾੜ, ਕਰਨੈਲ ਸਿੰਘ ਪੀਰ ਮੁਹੰਮਦ, ਬੀਬੀ ਪਰਮਜੀਤ ਕੌਰ ਗੁਲਸ਼ਨ, ਦੇਸਰਾਜ ਸਿੰਘ ਧੁੱਗਾ, ਛਿੰਦਰਪਾਲ ਸਿੰਘ ਬਰਾੜ (ਐਡਵੋਕੇਟ), ਮਨਜੀਤ ਸਿੰਘ ਦਸੂਹਾ, ਤੇਜਿੰਦਰ ਪਾਲ ਸਿੰਘ ਸੰਧੂ, ਗੁਰਪ੍ਰਤਾਪ ਸਿੰਘ ਰਿਆੜ, ਹਰਪ੍ਰੀਤ ਸਿੰਘ ਗਰਚਾ, ਅਰਜਨ ਸਿੰਘ ਸ਼ੇਰਗਿੱਲ, ਮਨਿੰਦਰ ਪਾਲ ਸਿੰਘ ਬਰਾੜ, ਜਸਵਿੰਦਰ ਸਿੰਘ (ਓ.ਐਸ.ਡੀ.) ਤੇ ਦਵਿੰਦਰ ਸਿੰਘ ਸੋਢੀ (ਸਿਆਸੀ ਸਲਾਹਕਾਰ ਸ. ਢੀਂਡਸਾ) ਆਦਿ ਮੌਜੂਦ ਸਨ।

ਭਾਰਤ 'ਚ 'ਸਪੂਤਨਿਕ-ਵੀ' ਟੀਕਾਕਰਨ ਸ਼ੁਰੂ

ਦੇਸ਼ ਭਰ 'ਚ 60 ਥਾਵਾਂ 'ਤੇ ਲੱਗੇਗੀ ਵੈਕਸੀਨ

ਹੈਦਰਾਬਾਦ, 17 ਮਈ (ਏਜੰਸੀ)-ਅਪੋਲੋ ਹਸਪਤਾਲ ਅਤੇ ਡਾ: ਰੈਡੀਜ਼ ਲੈਬਾਰਟਰੀਜ਼ ਵਲੋਂ ਅੱਜ ਭਾਰਤ 'ਚ 'ਸਪੂਤਨਿਕ-ਵੀ' ਟੀਕਾਕਰਨ ਸ਼ੁਰੂ ਕੀਤਾ ਗਿਆ। ਹੈਦਰਾਬਾਦ ਅਤੇ ਅਤੇ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਖੇ ਅਪੋਲੋ ਹਸਪਤਾਲਾਂ ਵਿਚ 'ਸਪੂਤਨਿਕ-ਵੀ' ਟੀਕਾਕਰਨ ਮੁਹਿੰਮ ਦਾ ਪਹਿਲਾ ਪੜਾਅ ਸ਼ੁਰੂ ਕੀਤਾ ਗਿਆ। ਟੀਕਾਕਰਨ ਲਈ 'ਕੋਵਿਨ' 'ਤੇ ਰਜਿਸਟ੍ਰੇਸ਼ਨ ਸਮੇਤ ਕੇਂਦਰ ਸਰਕਾਰ ਦੇ ਸਾਰੇ ਦਿਸ਼ਾ ਨਿਰਦੇਸ਼ਾਂ ਦਾ ਪਾਲਣਾ ਕੀਤੀ ਜਾਵੇਗੀ। ਕੇਂਦਰ ਨੇ ਭਾਰਤ 'ਚ ਕੋਵੈਕਸੀਨ ਅਤੇ ਕੋਵੀਸ਼ੀਲਡ ਦੇ ਇਲਾਵਾ 'ਸਪੂਤਨਿਕ-ਵੀ' ਵੈਕਸੀਨ ਲਗਾਉਣ ਦੀ ਮਨਜ਼ੂਰੀ ਦਿੱਤੀ ਹੋਈ ਹੈ। ਇਸ ਮੌਕੇ ਅਪੋਲੋ ਹਸਪਤਾਲ ਸਮੂਹ ਦੇ ਡਾ: ਕੇ. ਹਰੀ ਪ੍ਰਸਾਦ ਨੇ ਕਿਹਾ ਕਿ ਨਿੱਜੀ ਖੇਤਰ 'ਚ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਦੇ ਨਾਲ ਅਸੀਂ ਆਪਣੇ ਹਸਪਤਾਲ ਨੈੱਟਵਰਕ 'ਚ ਟੀਕਾਕਰਨ ਕੇਂਦਰ ਖੋਲ੍ਹ ਕੇ ਟੀਕਾਕਰਨ ਦਰ 'ਚ ਤੇਜ਼ੀ ਲਿਆਉਣ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਾਰਪੋਰੇਟਾਂ ਨਾਲ ਉਨ੍ਹਾਂ ਦੇ ਕੰਪਲੈਕਸਾਂ 'ਚ ਟੀਕਾਕਰਨ ਕਰਨ ਸਬੰਧੀ ਵੀ ਚਰਚਾ ਕਰ ਰਹੇ ਹਾਂ। ਮੌਜੂਦਾ ਸਮੇਂ ਅਸੀਂ ਅਪੋਲੋ ਹਸਪਤਾਲ, ਅਪੋਲੋ ਸਪੈਕਟ੍ਰਾ ਹਸਪਤਾਲ ਅਤੇ ਅਪੋਲੋ ਕਲੀਨਿਕ ਸਮੇਤ ਦੇਸ਼ ਭਰ 'ਚ 60 ਥਾਵਾਂ 'ਤੇ ਵੈਕਸੀਨ ਦਾ ਪ੍ਰਬੰਧ ਕਰ ਰਹੇ ਹਾਂ। ਇਸ ਮੌਕੇ ਡਾ: ਰੈਡੀਜ਼ ਦੇ ਸੀ. ਈ. ਓ. ਐਮ. ਵੀ. ਰਮਨਾ ਨੇ ਕਿਹਾ ਕਿ ਸਾਨੂੰ ਵਿਸ਼ਵਾਸ ਹੈ ਕਿ 'ਸਪੂਤਨਿਕ-ਵੀ' ਵੈਕਸੀਨ ਦੇ ਨਾਲ ਅਸੀਂ ਵੱਡੇ ਪੱਧਰ 'ਤੇ ਲੋਕਾਂ ਲਈ ਟੀਕਿਆਂ ਦੀ ਉਪਲਬਧਤਾ ਅਤੇ ਪਹੁੰਚ ਨੂੰ ਸੌਖਾ ਬਣਾਉਣ 'ਚ ਮਹੱਤਵਪੂਰਨ ਯੋਗਦਾਨ ਦੇਣ 'ਚ ਸਮਰੱਥ ਹੋਵਾਂਗੇ। 'ਸਪੂਤਨਿਕ-ਵੀ' ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ 'ਚ ਯੋਗਦਾਨ ਪਾਉਣ ਵਾਲੇ ਭਾਰਤ ਵਿਚ ਵਰਤਿਆ ਜਾਣ ਵਾਲਾ ਪਹਿਲਾ ਵਿਦੇਸ਼ੀ ਟੀਕਾ ਹੈ। ਇਸ ਮੌਕੇ ਸ੍ਰੀ ਰਮਨਾ ਨੇ ਦੱਸਿਆ ਕਿ 'ਸਪੂਤਨਿਕ-ਵੀ' ਦੀ ਭਾਰੀ ਮੰਗ ਸੀ। ਇਸ ਟੀਕਾਕਰਨ ਮੁਹਿੰਮ ਤਹਿਤ 1,50,000 ਲੋਕਾਂ ਨੂੰ ਵੈਕਸੀਨ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੈਦਰਾਬਾਦ ਤੇ ਵਿਸ਼ਾਖਾਪਟਨਮ ਤੋਂ ਬਾਅਦ ਦਿੱਲੀ, ਮੁੰਬਈ, ਬੈਂਗਲੁਰੂ, ਅਹਿਮਦਾਬਾਦ, ਚੇਨਈ, ਕੋਲਕਾਤਾ ਅਤੇ ਪੁਣੇ ਦੇ ਅਪੋਲੋ ਹਸਪਤਾਲਾਂ 'ਚ ਵੈਕਸੀਨ ਲਗਾਈ ਜਾਵੇਗੀ।

ਪੰਜਾਬ 'ਚ 194 ਹੋਰ ਮੌਤਾਂ, 6947 ਨਵੇਂ ਮਾਮਲੇ

ਚੰਡੀਗੜ੍ਹ, 17 ਮਈ (ਵਿਕਰਮਜੀਤ ਸਿੰਘ ਮਾਨ)-ਸੂਬੇ 'ਚ ਕੋਰੋਨਾ ਕਾਰਨ ਅੱਜ 194 ਹੋਰ ਮੌਤਾਂ ਹੋਈਆਂ ਅਤੇ 6947 ਨਵੇਂ ਮਾਮਲੇ ਸਾਹਮਣੇ ਆਏ। 8552 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ। ਅੱਜ ਹੋਈਆਂ 194 ਮੌਤਾਂ 'ਚ ਲੁਧਿਆਣਾ ਤੋਂ 20, ਬਠਿੰਡਾ 19, ਸੰਗਰੂਰ 18, ਅੰਮ੍ਰਿਤਸਰ 17, ਫਾਜ਼ਿਲਕਾ 15, ...

ਪੂਰੀ ਖ਼ਬਰ »

ਕਸ਼ਮੀਰ 'ਚ ਮੁਕਾਬਲੇ ਦੌਰਾਨ ਅਲ-ਬਦਰ ਦੇ 2 ਅੱਤਵਾਦੀ ਹਲਾਕ

ਸ੍ਰੀਨਗਰ, 17 ਮਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਸ੍ਰੀਨਗਰ ਜ਼ਿਲ੍ਹੇ ਨਾਲ ਲੱਗਦੇ ਪੰਪੋਰ ਦੇ ਖਾਨਮੋਹ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਅੱਤਵਾਦੀ ਸੰਗਠਨ ਅਲ-ਬਦਰ ਦੇ 2 ਸਥਾਨਕ ਅੱਤਵਾਦੀ ਮਾਰੇ ਗਏ। ਕਸ਼ਮੀਰ ਰੇਂਜ ਦੇ ਆਈ.ਜੀ.ਪੀ. ਵਿਜੇ ਕੁਮਾਰ ਨੇ ...

ਪੂਰੀ ਖ਼ਬਰ »

ਪੰਜਾਬ ਬੋਰਡ ਨੇ 8ਵੀਂ ਅਤੇ 10ਵੀਂ ਦਾ ਨਤੀਜਾ ਐਲਾਨਿਆ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਅਤੇ 10ਵੀਂ ਸ਼੍ਰੇਣੀ ਦੇ ਨਤੀਜੇ ਸੋਮਵਾਰ ਨੂੰ ਐਲਾਨੇ ਗਏ। ਨਤੀਜਿਆਂ ਦਾ ਐਲਾਨ ਬੋਰਡ ਦੇ ਚੇਅਰਮੈਨ ਡਾ: ਯੋਗਰਾਜ ਵਲੋਂ ਜ਼ੂਮ ਐੱਪ ਰਾਹੀਂ ਕੀਤਾ ਗਿਆ ਅਤੇ 18 ਮਈ ਨੂੰ ਸਵੇਰੇ 8 ਵਜੇ ਤੋਂ ਬਾਅਦ ...

ਪੂਰੀ ਖ਼ਬਰ »

ਕੋਰੋਨਾ ਮਾਮਲੇ 'ਚ ਮੋਦੀ ਖ਼ਿਲਾਫ਼ ਲੱਗੇ ਪੋਸਟਰਾਂ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ

ਨਵੀਂ ਦਿੱਲੀ, 17 ਮਈ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੋਸਟਰ ਲਗਾਉਣ ਦਾ ਮਾਮਲਾ ਸੁਪਰੀਮ ਕੋਰਟ ਪੁੱਜ ਗਿਆ ਹੈ। ਦਿੱਲੀ ਪੁਲਿਸ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ ਇਸ ਪਟੀਸ਼ਨ 'ਚ ਦਿੱਲੀ ਪੁਲਿਸ ਦੀ ਉਸ ਐਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ, ...

ਪੂਰੀ ਖ਼ਬਰ »

ਪਹਿਲਵਾਨ ਸੁਸ਼ੀਲ ਦੀ ਸੂਚਨਾ ਦੇਣ 'ਤੇ ਇਕ ਲੱਖ ਦਾ ਇਨਾਮ

ਨਵੀਂ ਦਿੱਲੀ, 17 ਮਈ (ਪੀ.ਟੀ.ਆਈ.)-ਛੱਤਰਸਾਲ ਸਟੇਡੀਅਮ 'ਚ ਲੜਾਈ ਦੌਰਾਨ ਇਕ ਪਹਿਲਵਾਨ ਦੀ ਮੌਤ ਹੋਣ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਦੋ ਵਾਰ ਦੇ ਉਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਸੂਚਨਾ ਦੇਣ ਵਾਲੇ ਨੂੰ ਇਕ ਲੱਖ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸੁਸ਼ੀਲ ਦੇ ...

ਪੂਰੀ ਖ਼ਬਰ »

ਕਾਨੂੰਨ ਵਿਵਸਥਾ ਬਣਾਈ ਰੱਖਣ ਵਾਲੀਆਂ ਏਜੰਸੀਆਂ ਵਲੋਂ ਤਾਕਤ ਦੇ ਅਮਲ ਦੇ ਤਰੀਕੇ ਦੀ ਵੀ ਹੁੰਦੀ ਹੈ ਜਵਾਬਦੇਹੀ-ਅਸ਼ਵਨੀ ਕੁਮਾਰ

ਨਵੀਂ ਦਿੱਲੀ, 17 ਮਈ (ਉਪਮਾ ਡਾਗਾ ਪਾਰਥ)-ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਪੱਛਮੀ ਬੰਗਾਲ 'ਚ ਸੀ.ਬੀ.ਆਈ. ਵਲੋਂ ਟੀ.ਐੱਮ.ਸੀ. ਆਗੂਆਂ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਇਸ ਨੂੰ ਤਾਕਤ ਦੀ ਦੁਰਵਰਤੋਂ ਕਰਾਰ ਦਿੱਤਾ। ਅਸ਼ਵਨੀ ਕੁਮਾਰ ਨੇ ਸੀ.ਬੀ.ਆਈ. ਵਲੋਂ ...

ਪੂਰੀ ਖ਼ਬਰ »

ਟੀਕਾਕਰਨ ਦੇ ਬਾਅਦ ਖ਼ੂਨ ਵਗਣ ਤੇ ਗਤਲੇ ਜੰਮਣ ਦੇ ਮਾਮਲੇ ਬੇਹੱਦ ਘੱਟ-ਸਰਕਾਰ

ਨਵੀਂ ਦਿੱਲੀ, 17 ਮਈ (ਏਜੰਸੀ)-ਦੇਸ਼ 'ਚ ਕੋਰੋਨਾ ਦੀ ਵੈਕਸੀਨ ਲੱਗਣ ਦੇ ਬਾਅਦ ਖੂਨ ਵਗਣ (ਬਲੀਡਿੰਗ) ਅਤੇ ਗਤਲੇ ਜੰਮਣ (ਕਲਾਟਿੰਗ) ਦੇ ਮਾਮਲੇ ਬੇਹੱਦ ਘੱਟ ਹਨ। ਕੇਂਦਰੀ ਸਿਹਤ ਮੰਤਰਾਲੇ ਨੂੰ ਟੀਕਾਕਰਨ ਦੇ ਬਾਅਦ ਹਾਨੀਕਾਰਕ ਪ੍ਰਭਾਵ ਬਾਰੇ ਕੌਮੀ ਕਮੇਟੀ (ਏ.ਈ.ਐਫ.ਆਈ.) ਨੇ ਇਕ ...

ਪੂਰੀ ਖ਼ਬਰ »

ਸੈਂਟਰਲ ਵਿਸਟਾ ਪ੍ਰਾਜੈਕਟ ਮਾਮਲੇ 'ਚ ਦਿੱਲੀ ਹਾਈਕੋਰਟ ਵਲੋਂ ਫ਼ੈਸਲਾ ਰਾਖਵਾਂ

ਨਵੀਂ ਦਿੱਲੀ, 17 ਮਈ (ਜਗਤਾਰ ਸਿੰਘ)-ਸੈਂਟਰਲ ਵਿਸਟਾ ਪ੍ਰਾਜੈਕਟ ਦਾ ਕੰਮ ਰੋਕਣ ਲਈ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਦਿੱਲੀ ਹਾਈਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਕਹਿਰ ਦੇ ਮੱਦੇਨਜ਼ਰ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ...

ਪੂਰੀ ਖ਼ਬਰ »

ਦਿੱਲੀ ਹਵਾਈ ਅੱਡੇ ਦੇ ਟੀ 2 ਟਰਮੀਨਲ 'ਤੇ ਕੰਮਕਾਜ ਬੰਦ

ਨਵੀਂ ਦਿੱਲੀ, 17 ਮਈ (ਏਜੰਸੀ)-ਸੂਤਰਾਂ ਨੇ ਦੱਸਿਆ ਕਿ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡਾ ਸੋਮਵਾਰ ਅੱਧੀ ਰਾਤ ਤੋਂ ਆਪਣਾ ਟੀ 2 ਟਰਮੀਨਲ ਬੰਦ ਕਰ ਦੇਵੇਗਾ, ਕਿਉਂਕਿ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਦੇ ਚੱਲਦਿਆਂ ਉਡਾਨਾਂ 'ਚ ਵੱਡੀ ਗਿਣਤੀ ਕਾਫੀ ਘੱਟ ਗਈ ਹੈ। ਸੂਤਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX