ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਦਿੱਲੀ / ਹਰਿਆਣਾ

ਡੀ. ਸੀ. ਨੇ ਪਿੰਡ ਖੈਰਾਤੀ ਖੇੜਾ ਵਿਚ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਤਿਹਾਬਾਦ, 25 ਫਰਵਰੀ (ਹਰਬੰਸ ਸਿੰਘ ਮੰਡੇਰ)-ਡਿਪਟੀ ਕਮਿਸ਼ਨਰ ਡਾ. ਨਰਹਰੀ ਸਿੰਘ ਬੰਗੜ ਨੇ ਪਿੰਡ ਖੈਰਾਤੀ ਖੇੜਾ ਵਿਚ ਵੱਖ-ਵੱਖ ਸਕੀਮਾਂ ਤਹਿਤ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਸਫ਼ਾਈ ਪ੍ਰਣਾਲੀ ਦਾ ਜਾਇਜ਼ਾ ਵੀ ਲਿਆ | ਇਸ ਮੌਕੇ ਡਿਪਟੀ ...

ਪੂਰੀ ਖ਼ਬਰ »

ਮੇਰੀ ਫ਼ਸਲ ਮੇਰਾ ਵੇਰਵਾ 'ਚ 28 ਤੱਕ ਰਜਿਸਟਰ ਕਰਵਾਉਣ ਕਿਸਾਨ-ਡੀ.ਸੀ.

ਫ਼ਤਿਹਾਬਾਦ, 25 ਫਰਵਰੀ (ਹਰਬੰਸ ਸਿੰਘ ਮੰਡੇਰ) ਡਿਪਟੀ ਕਮਿਸ਼ਨਰ ਡਾ. ਨਰਹਰੀ ਸਿੰਘ ਬੰਗੜ ਨੇ ਖੇਤੀਬਾੜੀ, ਮਾਰਕੀਟਿੰਗ ਬੋਰਡ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਅਤੇ ਮੇਰੀ ਫ਼ਸਲ ਮੇਰਾ ਬਿਓਰਾ ਪੋਰਟਲ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਸਾਰੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਕੋਰੋਨਾ ਬਾਰੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਖ਼ਤਰਨਾਕ ਸਾਬਿਤ ਹੋ ਸਕਦੀ ਹੈ-ਡਾ: ਸੀਮਾ

ਕਪੂਰਥਲਾ, 25 ਫਰਵਰੀ (ਵਿ.ਪ੍ਰ.)- ਕੋਰੋਨਾ ਮਹਾਂਮਾਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਖ਼ਤਰਨਾਕ ਸਾਬਿਤ ਹੋ ਸਕਦੀ ਹੈ | ਇਹ ਗੱਲ ਡਾ: ਸੀਮਾ ਸਿਵਲ ਸਰਜਨ ਕਪੂਰਥਲਾ ਨੇ ਇਕ ਬਿਆਨ ਵਿਚ ਕਹੀ | ਉਨ੍ਹਾਂ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਕੇਸ ਸਾਡੇ ਲਈ ਚਿੰਤਾ ਦਾ ...

ਪੂਰੀ ਖ਼ਬਰ »

ਕੇਂਦਰ ਵਲੋਂ ਗ੍ਰਾਂਟ ਭੇਜਣ ਦੇ ਬਾਵਜੂਦ ਨਹੀਂ ਖੋਲ੍ਹੇ ਜਾ ਰਹੇ ਗਲੀਆਂ ਦੀ ਉਸਾਰੀ ਦੇ ਟੈਂਡਰ- ਅਰੁਣ ਖੋਸਲਾ

ਫਗਵਾੜਾ, 25 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਦੇ ਯਤਨਾ ਸਦਕਾ ਮੋਦੀ ਸਰਕਾਰ ਵਲੋਂ 17.50 ਲੱਖ ਰੁਪਏ ਦੀ ਗ੍ਰਾਂਟ ਭੇਜਣ ਦੇ ਬਾਵਜੂਦ ਵੀ ਕਾਰਪੋਰੇਸ਼ਨ ਫਗਵਾੜਾ ਵਲੋਂ ਗੋਬਿੰਦਪੁਰਾ ਤੇ ਪਹਿਚਾਣ ਨਗਰ ਦੀਆਂ ਗਲੀਆਂ ਦੀ ਉਸਾਰੀ ਲਈ ...

ਪੂਰੀ ਖ਼ਬਰ »

ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਮਿਸ਼ਨ ਰੈੱਡ ਸਕਾਈ ਤਹਿਤ ਰੁਜ਼ਗਾਰ ਦੇ ਸਮਰੱਥ ਬਣਾਇਆ ਜਾਵੇਗਾ- ਡਾ: ਚਾਰੂਮਿਤਾ

ਕਪੂਰਥਲਾ, 25 ਫਰਵਰੀ (ਵਿ.ਪ੍ਰ.)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਕੇ ਉਨ੍ਹਾਂ ਨੂੰ ਰੁਜ਼ਗਾਰ ਦਿਵਾਉਣ ਲਈ ਮਿਸ਼ਨ ਰੈੱਡ ਸਕਾਈ ਸ਼ੁਰੂ ਕੀਤਾ ਗਿਆ ਹੈ | ਇਹ ਡਾ: ਚਾਰੂਮਿਤਾ ਐਸ.ਡੀ.ਐਮ. ਕਮ ਨੋਡਲ ਅਫ਼ਸਰ ਮਿਸ਼ਨ ...

ਪੂਰੀ ਖ਼ਬਰ »

ਬਠਿੰਡਾ ਜਾਮਨਗਰ ਐਕਸਪੈੱ੍ਰਸ ਵੇਅ ਲਈ ਸਰਵੇ ਕਰਨ ਆਈ ਟੀਮ ਦਾ ਕਿਸਾਨਾਂ ਵਲੋਂ ਜ਼ਬਰਦਸਤ ਘਿਰਾਓ

ਸੁਲਤਾਨਪੁਰ ਲੋਧੀ, 25 ਫਰਵਰੀ (ਪ.ਪ. ਰਾਹੀਂ)- ਭਾਰਤ ਮਾਲਾ ਪ੍ਰੋਜੈਕਟ ਤਹਿਤ ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਉਸਾਰੇ ਜਾ ਰਹੇ ਬਠਿੰਡਾ ਜਾਮਨਗਰ ਐਕਸਪੈੱ੍ਰਸ ਵੇਅ ਲਈ ਸਰਵੇ ਕਰ ਰਹੀ ਟੀਮ ਦਾ ਅੱਜ ਪਿੰਡ ਰਣਧੀਰ ਪੁਰ ਨੇੜੇ ਕਿਸਾਨਾਂ ਵੱਲੋਂ ਐਕਸਪੈੱ੍ਰਸ ਵੇਅ ਸੰਘਰਸ਼ ...

ਪੂਰੀ ਖ਼ਬਰ »

ਚੋਰਾਂ ਨੇ ਤਿੰਨ ਟਰਾਂਸਫਾਰਮਰਾਂ 'ਚੋਂ ਤੇਲ ਤੇ ਤਾਰ ਕੀਤੀ ਚੋਰੀ

ਏਲਨਾਬਾਦ, 25 ਫਰਵਰੀ (ਜਗਤਾਰ ਸਮਾਲਸਰ)-ਏਲਨਾਬਾਦ ਖੇਤਰ ਵਿਚ ਚੋਰਾਂ ਦੇ ਹੌਸਲੇ ਦਿਨੋਂ-ਦਿਨ ਵਧਦੇ ਨਜ਼ਰ ਆ ਰਹੇ ਹਨ, ਜਿੱਥੇ ਸ਼ਹਿਰ ਵਿਚ ਮੋਟਰਸਾਈਕਲ ਚੋਰੀ ਦੀਆ ਵਾਰਦਾਤਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ ਉੱਥੇ ਹੀ ਆਸਪਾਸ ਦੇ ਪਿੰਡਾਂ ਵਿਚ ਵੀ ਚੋਰ ਬੇਖੌਫ ਚੋਰੀ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਲੱਗਾ ਜੂਸ ਦਾ ਲੰਗਰ

ਨਵੀਂ ਦਿੱਲੀ, 25 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸਿੰਘੂ ਬਾਰਡਰ 'ਤੇ ਪ੍ਰਸ਼ਾਦਿਆਂ ਦੇ ਲੰਗਰ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੇ ਲੰਗਰ ਲੱਗੇ ਹੋਏ ਹਨ | ਗਰਮੀ ਦੇ ਮੌਸਮ ਨੂੰ ਵੇਖਦੇ ਹੋਏ ਹੁੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਢੱਡੇ ਫ਼ਤਹਿ ਸਿੰਘ ਦੇ ਕਿਸਾਨਾਂ ਨੇ ਜੂਸ ਦਾ ...

ਪੂਰੀ ਖ਼ਬਰ »

ਚੋਰਾਂ ਨੇ ਸੁਵਿਧਾ ਕੇਂਦਰ ਨੂੰ ਬਣਾਇਆ ਨਿਸ਼ਾਨਾ

ਏਲਨਾਬਾਦ, 25 ਫਰਵਰੀ (ਜਗਤਾਰ ਸਮਾਲਸਰ)-ਪਿਛਲੀ ਰਾਤ ਪਿੰਡ ਮਿਠੁਨਪੁਰਾ ਦੇ ਗਰਾਮ ਸੁਵਿਧਾ ਕੇਂਦਰ ਦਾ ਤਾਲਾ ਤੋੜ ਕੇ ਚੋਰ ਕਰੀਬ 60 ਹਜ਼ਾਰ ਦਾ ਸਾਮਾਨ ਤੇ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ | ਗਰਾਮ ਸੁਵਿਧਾ ਕੇਂਦਰ ਦੇ ਸੰਚਾਲਕ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਪਿਛਲੀ ...

ਪੂਰੀ ਖ਼ਬਰ »

ਨੈਸ਼ਨਲ ਐਵਾਰਡੀ ਮੰਗਲ ਸਿੰਘ ਭੰਡਾਲ 'ਗਰਾਂਟ ਇਨ ਏਡ' ਜ਼ਿਲ੍ਹਾ ਪੱਧਰੀ ਕਮੇਟੀ ਦੇ ਮੈਂਬਰ ਨਾਮਜ਼ਦ

ਭੰਡਾਲ ਬੇਟ, 25 ਫਰਵਰੀ (ਜੋਗਿੰਦਰ ਸਿੰਘ ਜਾਤੀਕੇ)- ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਲੋਂ ਬਿਰਧ ਘਰਾਂ ਲਈ ਗੈਰ ਸਰਕਾਰੀ ਸੰਸਥਾਵਾਂ ਨੂੰ ਗਰਾਂਟ ਇਨ ਏਡ ਜਾਰੀ ਕਰਨ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਉੱਘੇ ਸਮਾਜ ਸੇਵੀ ਨੈਸ਼ਨਲ ...

ਪੂਰੀ ਖ਼ਬਰ »

ਮੇਲਾ ਦੇਖਣ ਗਏ ਪਤੀ ਪਤਨੀ ਲਾਪਤਾ

ਭੰਡਾਲ ਬੇਟ, 25 ਫਰਵਰੀ (ਜੋਗਿੰਦਰ ਸਿੰਘ ਜਾਤੀਕੇ)- ਗੁਰਦੁਆਰਾ ਗੁਰਸਰ ਸਾਹਿਬ ਵਿਖੇ ਬੀਤੇ ਦਿਨੀ ਘਰੋਂ ਮੇਲਾ ਦੇਖਣ ਗਏ ਪਤੀ ਪਤਨੀ ਦੇ ਲਾਪਤਾ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਫੱਤੂਢੀਂਗਾ ਅਧੀਨ ਪੈਂਦੇ ਪਿੰਡ ਸੁਰਖਪੁਰ ਨਿਵਾਸੀ ਬਾਬਾ ਟੱਲ ਦਾਸ ਦਾ ...

ਪੂਰੀ ਖ਼ਬਰ »

ਅੱਪਰ ਏਜ ਲਿਮਟ ਲੱਗਣ 'ਤੇ ਕਈ ਬੱਚਿਆਂ ਦੇ ਮਾਪੇ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 25 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਨਰਸਰੀ ਕਲਾਸ ਦੇ ਦਾਖ਼ਲੇ ਪ੍ਰਤੀ ਮਾਮਲਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ ਅਤੇ ਬੱਚਿਆਂ ਦੇ ਮਾਪੇ ਆਪਣੇ ਬੱਚੇ ਦੇ ਦਾਖ਼ਲੇ ਪ੍ਰਤੀ ਬਹੁਤ ਪ੍ਰੇਸ਼ਾਨ ਹਨ ਕਿਉਂਕਿ ਨਰਸਰੀ ਦੇ ਦਾਖ਼ਲੇ ਵਿਚ ਅੱਪਰ ਏਜ ...

ਪੂਰੀ ਖ਼ਬਰ »

ਉੱਤਰੀ ਨਗਰ ਨਿਗਮ ਬਾਜ਼ਾਰਾਂ ਪ੍ਰਤੀ ਨਵੀਂ ਨੀਤੀ ਤਿਆਰ ਕਰੇਗਾ

ਨਵੀਂ ਦਿੱਲੀ, 25 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਤਕਰੀਬਨ ਹਰ ਇਲਾਕੇ ਵਿਚ ਹਫ਼ਤਾਵਾਰੀ ਬਾਜ਼ਾਰ ਦਿਨਾਂ ਦੇ ਹਿਸਾਬ ਨਾਲ ਲਗਦੇ ਹਨ, ਜੋ ਜ਼ਿਆਦਾ ਕਰਕੇ ਸੜਕ ਦੇ ਦੋਵੇਂ ਕਿਨਾਰਿਆਂ 'ਤੇ ਲਗਦੇ ਹਨ | ਇਨ੍ਹਾਂ ਕਾਰਨ ਟ੍ਰੈਫ਼ਿਕ ਜਾਮ ਦੀ ਸਥਿਤੀ ਵੀ ਪੈਦਾ ਹੁੰਦੀ ...

ਪੂਰੀ ਖ਼ਬਰ »

ਤੀਸਰੀ ਤੋਂ ਅੱਠਵੀਂ ਤੱਕ ਕਲਾਸ ਦੇ ਬੱਚਿਆਂ ਨੂੰ ਵਰਕਸ਼ੀਟ ਤੇ ਅਸਾਇਨਮੈਂਟ ਦੇ ਆਧਾਰ 'ਤੇ ਅਗਲੀਆਂ ਕਲਾਸਾਂ 'ਚ ਭੇਜਿਆ ਜਾਵੇਗਾ

ਨਵੀਂ ਦਿੱਲੀ, 25 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਪੜ੍ਹਨ ਵਾਲੇ ਤੀਸਰੀ ਤੋਂ ਅੱਠਵੀਂ ਕਲਾਸ ਦੇ ਬੱਚਿਆਂ ਦੀ ਪ੍ਰੀਖਿਆ ਨਹੀਂ ਹੋਵੇਗੀ | ਇਨ੍ਹਾਂ ਨੂੰ 'ਨੋ ਡਿਟੇਂਸਨ ਪਾਲਿਸੀ' ਅਧੀਨ ਅਗਲੀ ਕਲਾਸ ਵਿਚ ਕੀਤਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 59 ਮਾਮਲੇ ਆਏ ਸਾਹਮਣੇ, 2 ਵਿਅਕਤੀਆਂ ਦੀ ਮੌਤ

ਕਪੂਰਥਲਾ, 25 ਫਰਵਰੀ (ਸਡਾਨਾ)- ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 59 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਦੋ ਵਿਅਕਤੀਆਂ ਦੀ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਮੌਤ ਹੋ ਗਈ | ਪਾਜ਼ੀਟਿਵ ਆਉਣ ਵਾਲੇ ਵਿਅਕਤੀਆਂ ਵਿਚ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਇਕ 47 ਸਾਲਾ ...

ਪੂਰੀ ਖ਼ਬਰ »

ਪੈਸਿਆਂ ਵਾਲਾ ਪਰਸ ਤੇ ਹੋਰ ਕਾਗਜ਼ ਮਾਲਕ ਨੂੰ ਦਿੱਤੇ

ਨਵੀਂ ਦਿੱਲੀ, 25 ਫਰਵਰੀ (ਬਲਵਿੰਦਰ ਸਿੰਘ ਸੋਢੀ)-ਵਿਰਾਸਤ ਸਿੱਖਇਜ਼ਮ ਟਰੱਸਟ ਦੇ ਚੇਅਰਮੈਨ ਰਾਜਿੰਦਰ ਸਿੰਘ ਕਿਸੇ ਕੰਮ ਲਈ ਦਿੱਲੀ ਦੇ ਇਕ ਬਾਜ਼ਾਰ ਵਿਚ ਗਏ ਸੀ ਅਤੇ ਉੱਥੇ ਉਨ੍ਹਾਂ ਦਾ ਪਰਸ (ਬਟੂਆ) ਅਚਾਨਕ ਡਿਗ ਗਿਆ ਜਿਸ ਵਿਚ ਕਾਫ਼ੀ ਰਾਸ਼ੀ, ਡੈਬਿਟ ਕਾਰਡ, ਕ੍ਰੈਡਿਟ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਸੁਲਤਾਨਪੁਰ ਲੋਧੀ, 25 ਫਰਵਰੀ (ਨਰੇਸ਼ ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਨਾਕਾਬੰਦੀ ਦੇ ਦੌਰਾਨ 75000 ਮਿਲੀਲੀਟਰ ਨਾਜਾਇਜ਼ ਸ਼ਰਾਬ ਸਣੇ 1 ਮੋਟਰ ਸਾਈਕਲ ਚਾਲਕ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਐਸ ਐਚ ਓ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ

ਗੂਹਲਾ ਚੀਕਾ, 25 ਫਰਵਰੀ (ਓ.ਪੀ. ਸੈਣੀ)-ਐੱਸ. ਡੀ. ਐੱਮ. ਸਸੀ ਵਸੁੰਧਰਾ ਨੇ ਕੋਵਿਡ-19 ਅਧੀਨ ਸਬ-ਡਵੀਜ਼ਨ ਗੂਹਲਾ ਦੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਕੋਰੋਨਾ ਮਹਾਂਮਾਰੀ ਤਹਿਤ ਜਾਰੀ ਨਿਰਦੇਸ਼ਾਂ ਅਨੁਸਾਰ ਕੀਤੇ ਪ੍ਰਬੰਧਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਆਨ-ਲਾਈਨ ਵਰਕਸ਼ਾਪ ਕਰਵਾਈ

ਯਮੁਨਾਨਗਰ, 25 ਫਰਵਰੀ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਦੇ ਰਾਜਨੀਤੀ ਸ਼ਾਸਤਰ ਤੇ ਲੋਕ ਪ੍ਰਸ਼ਾਸਨ ਵਿਭਾਗ ਵਲੋਂ ਇਕ ਰੋਜ਼ਾ ਆਨਲਾਈਨ ਵਰਕਸ਼ਾਪ ਕਰਵਾਈ ਗਈ, ਜਿਸ ਦਾ ਵਿਸ਼ਾ 'ਰਿਸਰਚ ਮੈਥੋਲੋਜੀ' ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੇਨਹੋਲ 'ਚ ਡੁੱਬ ਕੇ 4 ਮਜ਼ਦੂਰਾਂ ਦੀ ਮੌਤ

ਕੋਲਕਾਤਾ, 25 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਨਗਰ ਨਿਗਮ ਦੇ ਚਾਰ ਕਰਮਚਾਰੀਆਂ ਦੀ ਕੁਟਘਾਟ ਪੰਪ ਹਾਉਸ ਲਾਗੇ ਇਕ ਮੇਨ ਹੋਲ 'ਚ ਕੰਮ ਕਰਦਿਆਂ ਡੁੱਬਣ ਨਾਲ ਮੌਤ ਹੋ ਗਈ ਅਤੇ ਤਿੰਨ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ | ਪੁਲਿਸ ਨੇ ਦੱਸਿਆ ਕਿ ਮਿ੍ਤਕਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਵਿਸ਼ਵਕਰਮਾ ਵਿਖੇ ਸਿੱਖ ਅਜਾਇਬ ਘਰ ਬਣਾਉਣ ਲਈ ਬੈਠਕ

ਰਤੀਆ, 25 ਫਰਵਰੀ (ਬੇਅੰਤ ਕੌਰ ਮੰਡੇਰ)-ਬਾਬਾ ਵਿਸ਼ਵਕਰਮਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਮਾਡਲ ਟਾਊਨ ਵਿਖੇ ਸਥਿਤ ਆਰਟ ਗੈਲਰੀ ਵਿਚ ਸਿੱਖ ਧਰਮ ਨਾਲ ਸਬੰਧਿਤ ਪੇਂਟਿੰਗਾਂ ਬਣਾਉਣ ਤੇ ਗੁਰਦੁਆਰਾ ਵਿਸ਼ਵਕਰਮਾ ਵਿਖੇ ਸਿੱਖ ਅਜਾਇਬ ਘਰ (ਚਿੱਤਰਸ਼ਾਲਾ) ...

ਪੂਰੀ ਖ਼ਬਰ »

ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੀਟਿੰਗ

ਸੁਲਤਾਨਪੁਰ ਲੋਧੀ, 25 ਫਰਵਰੀ (ਨਰੇਸ਼ ਹੈਪੀ, ਥਿੰਦ)- ਸ਼੍ਰੋਮਣੀ ਕਮੇਟੀ ਦੇ ਆਗੂਆਂ ਤੇ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਹੋਈ | ਸੰਬੋਧਨ ਕਰਦਿਆਂ ਡਾ: ਉਪਿੰਦਰਜੀਤ ਕੌਰ ...

ਪੂਰੀ ਖ਼ਬਰ »

ਖਾਲਿਸਤਾਨ ਦੇ ਪੋਸਟਰ ਲਗਾਉਣ ਵਾਲਾ ਗਿ੍ਫ਼ਤਾਰ

ਬਟਾਲਾ, 25 ਫ਼ਰਵਰੀ (ਬੁੱਟਰ)-ਸਥਾਨਕ ਤਹਿਸੀਲ ਕੰਪਲੈਕਸ ਬਟਾਲਾ ਦੀਆਂ ਕੰਧਾਂ 'ਤੇ ਖਾਲਿਸਤਾਨ ਦੇ ਪੋਸਟਰ ਲਗਾਉਣ ਵਾਲੇ ਨੂੰ ਬਟਾਲਾ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. ਹੈੱਡਕਵਾਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ...

ਪੂਰੀ ਖ਼ਬਰ »

ਚੋਰਾਂ ਨੇ ਮੈਡੀਕਲ ਸਟੋਰ ਦਾ ਸ਼ਟਰ ਤੋੜ ਕੇ ਕੀਤੀ ਚੋਰੀ

ਦੀਨਾਨਗਰ, 25 ਫਰਵਰੀ (ਸ਼ਰਮਾ)-ਦੀਨਾਨਗਰ ਮਗਰਾਲਾ ਰੋਡ ਸਥਿਤ ਰਾਜ ਮੈਡੀਕਲ ਸਟੋਰ ਦੀ ਦੁਕਾਨ 'ਤੇ ਚੋਰਾਂ ਵਲੋਂ ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਨਵਤੇਸ਼ ਮਹਾਜਨ ਨੇ ਦੱਸਿਆ ਕਿ ਚੋਰ ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਘਰ 'ਚ ਲੱਗੀ ਅੱਗ-ਲੱਖਾਂ ਤੋਂ ਵੱਧ ਦਾ ਹੋਇਆ ਨੁਕਸਾਨ

ਦੀਨਾਨਗਰ, 25 ਫਰਵਰੀ (ਸੰਧੂ/ਸੋਢੀ)-ਦੀਨਾਨਗਰ ਦੀ ਕ੍ਰਿਸ਼ਨਾ ਗਲੀ ਵਿਖੇ ਇਕ ਮਕਾਨ 'ਚ ਅੱਗ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਮੇਸ਼ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੰੂ ਸੂਚਨਾ ਮਿਲੀ ਕਿ ਘਰ ਦੇ ਅੰਦਰੋਂ ਧੰੂਆਂ ਨਿਕਲ ...

ਪੂਰੀ ਖ਼ਬਰ »

ਚੋਰਾਂ ਵਲੋਂ ਦੋ ਦੁਕਾਨਾਂ 'ਚ ਚੋਰੀ

ਗੁਰਦਾਸਪੁਰ, 25 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਅੱਜ ਸਵੇਰੇ ਤੜਕਸਾਰ ਚਾਰ ਬਲੈਰੋ ਕਾਰ ਸਵਾਰ ਚੋਰਾਂ ਵਲੋਂ ਦੋ ਮੈਡੀਕਲ ਸਟੋਰਾਂ ਦੇ ਸ਼ਟਰਾਂ ਨੰੂ ਜੈੱਕ ਨਾਲ ਚੱੁਕ ਕੇ ਚੋਰੀ ਦੀ ਵਾਰਦਾਤ ਨੰੂ ਅੰਜਾਮ ਦਿੱਤਾ ਹੈ | ਇਸ ਸਬੰਧੀ ਸੁਭਾਸ਼ ਮੈਡੀਕਲ ਸਟੋਰ ਦੇ ਮਾਲਕ ਸੁਮਿਤ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਡੀ.ਸੀ. ਰਾਹੀਂ ਰਾਸ਼ਟਰਪਤੀ ਨੰੂ ਭੇਜਿਆ ਮੰਗ ਪੱਤਰ

ਗੁਰਦਾਸਪੁਰ, 25 ਫਰਵਰੀ (ਆਰਿਫ਼)-ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਚੱਲ ਰਿਹਾ ਪੱਕਾ ਕਿਸਾਨ ਮੋਰਚਾ ਅੱਜ 147ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਜਦੋਂ ਕਿ ਅੱਜ 64ਵੇਂ ਜਥੇ ਨੇ ਭੁੱਖ ਹੜਤਾਲ ਰੱਖੀ | ਜਿਸ ਵਿਚ ਸਾਬਕਾ ਸੈਨਿਕ ਭਲਾਈ ਕਮੇਟੀ ਵਲੋਂ ਦਿਲਬਾਗ਼ ਸਿੰਘ, ...

ਪੂਰੀ ਖ਼ਬਰ »

ਠੱਗੀ ਦੇ ਮਾਮਲੇ 'ਚ ਇਕ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 25 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਇਕ ਡਾਕਟਰ ਨਾਲ ਐਂਬੂਲੈਂਸ ਲੈ ਕੇ ਦੇਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਸਿਟੀ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ ਅਜੇ ਰਾਜਨ ਨੇ ਦੱਸਿਆ ਕਿ ਪਿਛਲੇ ਸਾਲ ਅਗਸਤ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਸਬੰਧੀ ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੰੂ ਭੇਜਿਆ ਮੰਗ ਪੱਤਰ

ਗੁਰਦਾਸਪੁਰ, 25 ਫਰਵਰੀ (ਆਰਿਫ਼)-ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਬੇਲੋੜੇ ਵਾਧੇ ਨੰੂ ਵਾਪਸ ਲੈਣ ਦੀ ਮੰਗ ਨੰੂ ਲੈ ਕੇ ਅੱਜ ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਸਬੰਧੀ ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੰੂ ਭੇਜਿਆ ਮੰਗ ਪੱਤਰ

ਗੁਰਦਾਸਪੁਰ, 25 ਫਰਵਰੀ (ਆਰਿਫ਼)-ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਬੇਲੋੜੇ ਵਾਧੇ ਨੰੂ ਵਾਪਸ ਲੈਣ ਦੀ ਮੰਗ ਨੰੂ ਲੈ ਕੇ ਅੱਜ ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਬਟਾਲਾ ਵਲੋਂ ਰਸਦਾਂ ਸਮੇਤ ਦੂਸਰਾ ਜਥਾ ਦਿੱਲੀ ਰਵਾਨਾ

ਬਟਾਲਾ, 25 ਫਰਵਰੀ (ਕਾਹਲੋਂ)-ਕਿਸਾਨ ਸੰਘਰਸ਼ ਕਮੇਟੀ ਅਰਬਨ ਅਸਟੇਟ ਬਟਾਲਾ ਦਿੱਲੀ 'ਚ ਸੰਘਰਸ਼ ਕਰ ਰਹੇ ਕਿਸਾਨਾਂ ਲਈ ਦੂਸਰੀ ਵਾਰ ਉਪਰਾਲਾ ਕਰਦਿਆਂ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਦੇ ਨਾਲ ਕਿਸਾਨਾਂ ਲਈ ਜ਼ਰੂਰੀ ਵਸਤਾਂ, ...

ਪੂਰੀ ਖ਼ਬਰ »

ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਮਿ੍ਤਕ ਦੀ ਦੇਹ ਚੌਕ 'ਚ ਰੱਖ ਕੇ ਲਗਾਇਆ ਧਰਨਾ

ਬਟਾਲਾ, 25 ਫ਼ਰਵਰੀ (ਹਰਦੇਵ ਸਿੰਘ ਸੰਧੂ)-ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਹਰਪੁਰਾ ਦੇ ਇਕ ਵਿਅਕਤੀ ਦੀ ਮੌਤ ਹੋਣ 'ਤੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਹੀ ਕੁਝ ਵਿਅਕਤੀਆਂ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦਿਆਂ ਲਾਸ਼ ਨੂੰ ਕਾਦੀਆਂ ਚੁੰਗੀ ਚੌਕ 'ਚ ਰੱਖ ਕੇ ਧਰਨਾ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਸੰਘਰਸ਼ ਨੂੰ ਹੋਰ ਵਿਸ਼ਾਲ ਤੇ ਮਜ਼ਬੂਤ ਕੀਤਾ ਜਾ ਰਿਹਾ-ਡਾ. ਦਰਸ਼ਨਪਾਲ, ਹਰਪ੍ਰੀਤ ਸਿੰਘ ਕਾਹਲੋਂ

ਬਟਾਲਾ, 25 ਫਰਵਰੀ (ਕਾਹਲੋਂ)-ਦਿੱਲੀ ਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਕਿਸਾਨ ਸੰਯੁਕਤ ਮੋਰਚਾ ਵਲੋਂ ਪੱਗੜੀ ਸੰਭਾਲ ਜੱਟਾ ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »

20 ਤੋਂ 24 ਮਾਰਚ ਤੱਕ ਹੋਵੇਗੀ ਬਟਾਲਾ ਵਿਚ 12ਵੀਂ ਕÏਮੀ ਪਸ਼ੂਧਨ ਐਕਸਪੋਰਟ ਚੈਂਪੀਅਨਸ਼ਿਪ

ਬਟਾਲਾ, 25 ਫਰਵਰੀ (ਕਾਹਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਬਟਾਲਾ ਵਿਖੇ 20 ਤੋਂ 24 ਮਾਰਚ ਤਕ ਬਾਰ੍ਹਵੀਂ ਨੈਸ਼ਨਲ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਕਸਪੋ 2021 ਕਰਵਾਈ ਜਾ ਰਹੀ ਹੈ | ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ...

ਪੂਰੀ ਖ਼ਬਰ »

ਬੰਗਾ 'ਚ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤਨੀ ਨੂੰ ਅੱਗ ਲਗਾ ਕੇ ਸਾੜਿਆ

ਬੰਗਾ, 25 ਫਰਵਰੀ (ਜਸਬੀਰ ਸਿੰਘ ਨੂਰਪੁਰ)-ਬੰਗਾ ਸ਼ਹਿਰ 'ਚ ਇਕ ਪ੍ਰਵਾਸੀ ਮਜ਼ਦੂਰ ਅਨਿਲ ਕੁਮਾਰ ਜੋ ਕਿ ਗਿ੍ੱਲ ਰੋਡ ਬਣਾਉਣ ਕੰਪਨੀ ਦੇ ਮੈਨੇਜਰ ਦਾ ਕੰਮ ਕਰਦਾ ਹੈ ਉਸ ਨੇ ਆਪਣੀ ਪਤਨੀ ਅਨੂਪਾ (30) ਦੀ ਕਿਸੇ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ਦੇ ਅਧਾਰ 'ਤੇ ਬੜੀ ਬੇਰਹਿਮੀ ...

ਪੂਰੀ ਖ਼ਬਰ »

ਪੰਜਾਬੀ ਵਿਸ਼ੇ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ

ਐੱਸ. ਏ. ਐੱਸ. ਨਗਰ, 24 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਰ ਤਿੰਨ ਮਹੀਨੇ ਬਾਅਦ ਲਈ ਜਾਂਦੀ ਮੈਟਿ੍ਕੁਲੇਸ਼ਨ ਪੱਧਰੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਦੇ ਤਹਿਤ ਜਨਵਰੀ 2021 ਦੇ ਆਖਰੀ ਹਫ਼ਤੇ ਵਿਚ ਕਰਵਾਈ ਗਈ ਉੱਚੇਚੀ ਪ੍ਰੀਖਿਆ ਦਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਭ ਤੋਂ ਵੱਧ ਪਰਿਵਾਰਾਂ ਨੂੰ ਕਵਰ ਕਰਨ 'ਚ ਪਠਾਨਕੋਟ ਮੋਹਰੀ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)-ਪੰਜਾਬ 'ਚ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਦੂਜੇ ਅਤੇ ਤੀਜੇ ਪੱਧਰ ਦੀਆਂ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ, ਸਾਰੇ ਜ਼ਿਲਿ੍ਹਆਂ 'ਚ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਜ਼ੋਰਾਂ-ਸ਼ੋਰਾਂ ਨਾਲ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਮਜ਼ਦੂਰ ਨੇਤਾ ਦੀ ਜੇਲ੍ਹ 'ਚ ਕੁੱਟਮਾਰ ਮਾਮਲੇ 'ਚ ਸੁਣਵਾਈ

ਚੰਡੀਗੜ੍ਹ, 25 ਫਰਵਰੀ (ਬਿ੍ਜੇਂਦਰ ਗੌੜ)- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ ਲੇਬਰ ਐਕਟੀਵਿਸਟ ਸ਼ਿਵ ਕੁਮਾਰ ਦੇ ਖ਼ਿਲਾਫ਼ ਹਰਿਆਣਾ ਪੁਲਿਸ ਵਲੋਂ ਦਰਜ ਕੀਤੇ ਅਪਰਾਧਕ ਮਾਮਲਿਆਂ ਤੋਂ ਬਾਅਦ ਉਸ ਨਾਲ ਕਥਿਤ ਤੌਰ 'ਤੇ ਜੇਲ੍ਹ ਵਿਚ ...

ਪੂਰੀ ਖ਼ਬਰ »

ਗੁਰਲਾਲ ਭਲਵਾਨ ਕਤਲ ਮਾਮਲੇ 'ਚ 4 ਹੋਰ ਨੌਜਵਾਨ ਗਿ੍ਫ਼ਤਾਰ

ਫ਼ਰੀਦਕੋਟ, 25 ਫਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਗੁਰਲਾਲ ਭਲਵਾਨ ਹੱਤਿਆ ਮਾਮਲੇ 'ਚ ਫ਼ਰੀਦਕੋਟ ਪੁਲਿਸ ਵਲੋਂ ਚਾਰ ਹੋਰ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਇਨ੍ਹਾਂ ਨੌਜਵਾਨਾਂ ਤੋਂ ਅਸਲਾ ਵੀ ਬਰਾਮਦ ਕਰਨ ਦਾ ਵੀ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਨੂੰ ਆਧੁਨਿਕ ਦਿੱਖ ਦੇਣ ਲਈ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਕਾਰਵਾਈ

ਅੰਮਿ੍ਤਸਰ, 25 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਨੂੰ ਨਵੇਂ ਨਮੂਨੇ ਦੇ ਅਤੇ ਬਿਹਤਰੀਨ ਸੁਵਿਧਾਵਾਂ ਵਾਲੇ ਸ਼ਹਿਰ ਵਜੋਂ ਵਿਕਸਿਤ ਕਰਨ ਲਈ ਜੰਗੀ ਪੱਧਰ 'ਤੇ ਉਸਾਰੀ ਦੇ ਕੰਮ ਕਰਵਾਏ ਜਾ ਰਹੇ ਹਨ | ਜਿੱਥੇ ਇਕ ਪਾਸੇ ਗੁਰੂ ਨਾਨਕ ...

ਪੂਰੀ ਖ਼ਬਰ »

ਬੇਰੁਜ਼ਗਾਰੀ ਤੋਂ ਤੰਗ ਆਏ ਨੌਜਵਾਨ ਵਲੋਂ ਖ਼ੁਦਕੁਸ਼ੀ

ਤਲਵੰਡੀ ਭਾਈ, 25 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਪਿੰਡ ਘੱਲ ਖ਼ੁਰਦ ਦੇ ਇਕ ਨੌਜਵਾਨ ਵਲੋਂ ਬੇਰੁਜ਼ਗਾਰੀ ਤੋਂ ਤੰਗ ਆ ਕੇ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗ਼ਰੀਬ ਪਰਿਵਾਰ ਨਾਲ ਸਬੰਧਿਤ ਬੰਟੀ (21) ਪੁੱਤਰ ਬਲਦੇਵ ਸਿੰਘ ਵਾਸੀ ਘੱਲ ਖ਼ੁਰਦ ਬਾਰ੍ਹਵੀਂ ਜਮਾਤ ਪਾਸ ਸੀ ਅਤੇ ਉਹ ਫ਼ੌਜ ਵਿਚ ਭਰਤੀ ਹੋਣਾ ਚਾਹੁੰਦਾ ਸੀ, ਜਿਸ ਦੇ ਯਤਨ ਵਜੋਂ ਉਸ ਨੇ ਫ਼ੌਜ ਦੀਆਂ ਕਈ ਭਰਤੀਆਂ ਵਿਚ ਭਾਗ ਲਿਆ, ਪ੍ਰੰਤੂ ਉਹ ਨੌਕਰੀ ਲੈਣ ਵਿਚ ਸਫਲ ਨਾ ਹੋ ਸਕਿਆ | ਬੇਰੁਜ਼ਗਾਰ ਹੋਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ | ਬੀਤੀ ਰਾਤ ਉਹ ਆਪਣੇ ਦੋਸਤ ਨਾਲ ਜੌੜੀਆਂ ਨਹਿਰਾਂ 'ਤੇ ਘੱਲ ਖ਼ੁਰਦ ਵਿਖੇ ਸਥਿਤ ਬੱਸ ਅੱਡੇ 'ਤੇ ਆਇਆ ਅਤੇ ਆਪਣੇ ਦੋਸਤ ਨਾਲ ਨਹਿਰ ਕਿਨਾਰੇ ਬੈਠਾ ਰਿਹਾ, ਪ੍ਰੰਤੂ ਵਾਪਸ ਜਾਣ ਲੱਗਿਆਂ ਉਸ ਨੇ ਸਰਹਿੰਦ ਫੀਡਰ ਨਹਿਰ ਵਿਚ ਛਾਲ ਮਾਰ ਦਿੱਤੀ | ਇਸ ਦੌਰਾਨ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਪਾਣੀ ਦਾ ਤੇਜ਼ ਵਹਾਅ ਉਸ ਨੂੰ ਰੋੜ ਕੇ ਲੈ ਗਿਆ ਤੇ ਉਹ ਨਹਿਰ ਵਿਚ ਡੁੱਬ ਕੇ ਲਾਪਤਾ ਹੋ ਗਿਆ |

ਖ਼ਬਰ ਸ਼ੇਅਰ ਕਰੋ

 

ਸਿੰਘੂ ਬਾਰਡਰ 'ਤੇ ਪੱਦੀ ਸੂਰਾ ਸਿੰਘ ਦੇ ਕਿਸਾਨ ਦੀ ਮੌਤ

ਸੈਲਾ ਖੁਰਦ, 25 ਫਰਵਰੀ (ਹਰਵਿੰਦਰ ਸਿੰਘ ਬੰਗਾ)-ਸਿੰਘੂ ਬਾਰਡਰ ਦਿੱਲੀ ਪੱਦੀ ਸੂਰਾ ਸਿੰਘ ਦੇ ਕਿਸਾਨ ਮਲਕੀਤ ਸਿੰਘ ਹੀਰ (70) ਦੀ ਅਚਾਨਕ ਮੌਤ ਹੋ ਗਈ | ਮਿ੍ਤਕ ਕਿਸਾਨ ਮਲਕੀਤ ਸਿੰਘ ਹੀਰ ਦੇ ਪੁੱਤਰ ਪਰਮਵੀਰ ਸਿੰਘ ਅਤੇ ਸਤਨਾਮ ਸਿੰਘ, ਭੁਪਿੰਦਰ ਸਿੰਘ ਤੇ ਰਣਜੀਤ ਸਿੰਘ ਹੀਰ ...

ਪੂਰੀ ਖ਼ਬਰ »

2 ਟਰਾਲਿਆਂ 'ਚੋਂ 4 ਬੈਟਰੀਆਂ ਚੋਰੀ

ਡੇਰਾਬੱਸੀ, 25 ਫਰਵਰੀ (ਗੁਰਮੀਤ ਸਿੰਘ)-ਪਿੰਡ ਮੁਬਾਰਿਕਪੁਰ ਵਿਖੇ ਚੋਰੀਆਂ ਦਾ ਸਿਲਸਿਲਾ ਰੱਕਣ ਦਾ ਨਾਂਅ ਨਹੀਂ ਲੈ ਰਿਹਾ | ਬੀਤੀ ਰਾਤ ਰਿਹਾਇਸ਼ੀ ਇਲਾਕੇ 'ਚ ਖੜ੍ਹੇ 12 ਟਾਇਰੀ ਟਰਾਲੇ ਦੇ ਸ਼ੀਸ਼ੇ ਤੋੜ ਕੇ ਚੋਰ ਟਰਾਲੇ ਦੇ ਕੈਬਿਨ ਵਿਚੋਂ 2 ਬੈਟਰੀਆਂ ਚੋਰੀ ਕਰਕੇ ਲੈ ਗਏ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ

ਐਸ. ਏ. ਐੱਸ. ਨਗਰ, 25 ਫਰਵਰੀ (ਕੇ. ਐੱਸ. ਰਾਣਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਬਲੱਡ ਡੋਨਰ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼ 8 ਮੁਹਾਲੀ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਆਗੂਆਂ ਨਾਲ ਦੁਰਵਿਵਹਾਰ ਕਰਨ ਵਾਲੇ ਅਧਿਕਾਰੀ ਵਿਰੁੱਧ ਰੋਸ ਧਰਨਾ 2 ਨੂੰ

ਐੱਸ. ਏ. ਐੱਸ. ਨਗਰ, 25 ਫਰਵਰੀ (ਬੈਨੀਪਾਲ)-ਜੰਗਲਾਤ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਮੀਟਿੰਗ ਪੁੱਡਾ ਪਾਰਕ ਵਿਖੇ ਹੋਈ, ਜਿਸ ਵਿਚ ਸਾਰੀਆਂ ਰੇਂਜਾਂ ਤੋਂ ਇਲਾਵਾ ਫੈਡਰੇਸ਼ਨ ਆਗੂਆਂ ਵਲੋਂ ਭਾਗ ਲਿਆ ਗਿਆ | ਮੀਟਿੰਗ ਦੌਰਾਨ ਆਗੂਆਂ ਨੇ ਵਣ ਮੰਡਲ ਅਫ਼ਸਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਖਰੜ, 25 ਫਰਵਰੀ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਦੀਪਕ ਉਰਫ਼ ਬਬਲੂ ਅਤੇ ਗੁਰਜੀਤ ਸਿੰਘ ਉਰਫ਼ ਕਾਕਾ ਨਾਮਕ ਦੋ ਮੁਲਜ਼ਮਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰਕੇ ਖਰੜ ਦੀ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 25 ਫਰਵਰੀ (ਕੇ. ਐੱਸ. ਰਾਣਾ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਕੰਬਾਲੀ ਤੋਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਫੇਜ਼-11 ਵਿਖੇ ਪੁੱਜਾ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਜੂਨੀਅਰ ਮੀਤ ਪ੍ਰਧਾਨ ਬਣਨ ਦੀ ਦੌੜ 'ਚ ਲੱਗੇ ਕੌਂਸਲਰ

ਖਰੜ, 25 ਫਰਵਰੀÐ (ਜੰਡਪੁਰੀ)-ਨਗਰ ਕੌਂਸਲ ਖਰੜ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਜੂਨੀਅਰ ਮੀਤ ਪ੍ਰਧਾਨ ਬਣਨ ਦੀ ਦੌੜ 'ਚ ਲੱਗੇ ਜੇਤੂ ਕੌਂਸਲਰ ਕੁਰਸੀ ਹਥਿਆਉਣ ਲਈ ਸਥਾਨਕ ਆਜ਼ਾਦ ਕੌਸਲਰਾਂ ਅਤੇ ਹੋਰਨਾਂ ਕੌਸਲਰਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਪਰ ਅਜੇ ਤੱਕ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੂਜੇ ਦਿਨ ਵੱਡੀ ਗਿਣਤੀ ਸੰਗਤਾਂ ਹੋਈ ਨਤਮਸਤਕ

ਐਸ. ਏ. ਐਸ. ਨਗਰ, 25 ਫਰਵਰੀ (ਕੇ. ਐਸ. ਰਾਣਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਵਿਖੇ ਚੱਲ ਰਹੇ ਸਾਲਾਨਾ ਜੋੜ-ਮੇਲ ਦੇ ਦੂਸਰੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਇਸ ਮੌਕੇ ਸਵੇਰੇ ਤੋਂ ਹੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਖਰੜ, 25 ਫਰਵਰੀ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਰਵਿਦਾਸ ਸਭਾ ਖਰੜ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਨਗਰ ਖਰੜ ਤੋਂ ਆਰੰਭ ਹੋ ਕੇ ...

ਪੂਰੀ ਖ਼ਬਰ »

ਸਿਹਤ ਅਧਿਕਾਰੀਆਂ ਨੇ ਈ-ਕਾਰਡ ਬਣਾਉਣ ਦੇ ਕੰਮ ਦਾ ਲਿਆ ਜਾਇਜ਼ਾ

ਐੱਸ. ਏ. ਐੱਸ. ਨਗਰ, 25 ਫਰਵਰੀ (ਕੇ. ਐੱਸ. ਰਾਣਾ)-ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਈ-ਕਾਰਡ ਬਣਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦਾ ...

ਪੂਰੀ ਖ਼ਬਰ »

ਖਰੜ ਸ਼ਹਿਰ ਦਾ ਵਧੇਰੇ ਵਿਕਾਸ ਕਰਵਾਉਣਾ ਹੀ ਮੁੱਖ ਟੀਚਾ- ਕੰਗ

ਖਰੜ, 25 ਫਰਵਰੀ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਚੁਣੇ ਗਏ ਕੌਂਸਲਰਾਂ, ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਤੇਲ ਤੇ ਗੈਸ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਐੱਸ. ਏ. ਐੱਸ. ਨਗਰ, 25 ਫਰਵਰੀ (ਕੇ. ਐੱਸ. ਰਾਣਾ)-ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਗਏ ਬੇਲੋੜੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਇਕ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ...

ਪੂਰੀ ਖ਼ਬਰ »

ਐਨ. ਆਰ. ਆਈ. ਲੜਕੀ ਨਾਲ ਵਿਆਹ ਕਰਵਾਉਣ ਵਾਲਾ ਲਾੜਾ ਨਿਕਲਿਆ ਕਤਲ ਕੇਸ ਦਾ ਮੁਲਜ਼ਮ

ਐੱਸ. ਏ. ਐੱਸ. ਨਗਰ, 25 ਫਰਵਰੀ (ਜਸਬੀਰ ਸਿੰਘ ਜੱਸੀ)-ਕੈਨੇਡਾ ਰਹਿੰਦੀ ਇਕ ਐਨ. ਆਰ. ਆਈ. ਲੜਕੀ ਜੋ ਕਿ ਇਕ ਲਾੜੇ ਵਲੋਂ ਕੀਤੀ ਗਈ ਧੋਖਾਧੜੀ ਦਾ ਸ਼ਿਕਾਰ ਹੋ ਗਈ, ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਪੁਲਿਸ ਕੋਲੋਂ ਇਨਸਾਫ਼ ਨਹੀਂ ਮਿਲਿਆ | ਇਹ ਮਾਮਲਾ ਰਵਿੰਦਰ ਕੌਰ ਗਿੱਲ ਵਾਸੀ ...

ਪੂਰੀ ਖ਼ਬਰ »

ਐਨ. ਆਰ. ਆਈ. ਲੜਕੀ ਨਾਲ ਵਿਆਹ ਕਰਵਾਉਣ ਵਾਲਾ ਲਾੜਾ ਨਿਕਲਿਆ ਕਤਲ ਕੇਸ ਦਾ ਮੁਲਜ਼ਮ

ਐੱਸ. ਏ. ਐੱਸ. ਨਗਰ, 25 ਫਰਵਰੀ (ਜਸਬੀਰ ਸਿੰਘ ਜੱਸੀ)-ਕੈਨੇਡਾ ਰਹਿੰਦੀ ਇਕ ਐਨ. ਆਰ. ਆਈ. ਲੜਕੀ ਜੋ ਕਿ ਇਕ ਲਾੜੇ ਵਲੋਂ ਕੀਤੀ ਗਈ ਧੋਖਾਧੜੀ ਦਾ ਸ਼ਿਕਾਰ ਹੋ ਗਈ, ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਪੁਲਿਸ ਕੋਲੋਂ ਇਨਸਾਫ਼ ਨਹੀਂ ਮਿਲਿਆ | ਇਹ ਮਾਮਲਾ ਰਵਿੰਦਰ ਕੌਰ ਗਿੱਲ ਵਾਸੀ ...

ਪੂਰੀ ਖ਼ਬਰ »

ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ 27 ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਰਵਿਦਾਸ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 25 ਫਰਵਰੀ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ 27 ਫਰਵਰੀ ਨੂੰ ਪੂਰਨ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ...

ਪੂਰੀ ਖ਼ਬਰ »

ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਅੱਜ

ਜਲੰਧਰ, 25 ਫਰਵਰੀ (ਹਰਵਿੰਦਰ ਸਿੰਘ ਫੁੱਲ)- ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਵਿਸ਼ੇਸ਼ ਗੁਰਮਤਿ ਸਮਾਗਮ 26 ਫਰਵਰੀ ਦਿਨ ਸ਼ੁੱਕਰਵਾਰ ਰਾਤ ਨੂੰ ਕਰਵਾਏ ਜਾ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁਲਾਜ਼ਮਾਂ ਵਲੋਂ ਅਰਥੀ ਫੂਕ ਮੁਜ਼ਾਹਰਾ

ਜਲੰਧਰ, 25 ਫਰਵਰੀ (ਜਸਪਾਲ ਸਿੰਘ)- ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਐਨ.ਪੀ.ਐਸ. ਤਹਿਤ ਭਰਤੀ ਹੋਏ ਮੁਲਾਜਮਾਂ 'ਤੇ ਲਾਗੂ ਕੀਤੇ ਵਿੱਤ ਵਿਭਾਗ ਪੰਜਾਬ ਸਰਕਾਰ ਦੇ 4% ਹਿੱਸੇ 'ਤੇ ਲਗਾਏ ਟੈਕਸ ਵਾਲੇ ਪੱਤਰ ਨੂੰ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »

ਘਰ ਦੇ ਬਾਹਰ ਬੈਠੀ ਔਰਤ ਕੋਲੋਂ ਚੇਨੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ

ਚੁਗਿੱਟੀ/ਜੰਡੂਸਿੰਘਾ, 25 ਫਰਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਨਿਊ ਵਿਨੈ ਨਗਰ ਵਿਖੇ ਆਪਣੇ ਘਰ ਦੇ ਬਾਹਰ ਆਪਣੀ ਨੂੰ ਹ ਨਾਲ ਬੈਠੀ ਨਗਰ ਨਿਗਮ ਦੀ ਅਕਾਊਾਟ ਬ੍ਰਾਂਚ ਦੇ ਇਕ ਕਰਮਚਾਰੀ ਦੀ ਮਾਂ ਕੋਲੋਂ ਸੋਨੇ ਦੀ ਅੱਧੀ ਚੈਨੀ ਲੁੱਟ ਕੇ ਮੋਟਰਸਾਈਕਲ ...

ਪੂਰੀ ਖ਼ਬਰ »

ਬੂਟਾ ਪਿੰਡ ਮੰਦਰ ਨਜ਼ਦੀਕ ਸੜਕ ਬਣਾਉਣ ਵਾਲੇ ਹੈਪੀ ਦਾ ਸਨਮਾਨ

ਜਲੰਧਰ, 25 ਫਰਵਰੀ (ਸ਼ਿਵ)- ਵਾਰਡ ਨੰਬਰ 31 'ਚ ਪੈਂਦੇ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਸੜਕ 5 ਦਿਨ 'ਚ ਬਣਾਉਣ ਅਤੇ ਇਲਾਕੇ ਵਿਚ ਐਲ.ਈ.ਡੀ. ਲਾਈਟਾਂ ਲਗਵਾਉਣ ਤੋਂ ਬਾਅਦ ਲੋਕਾਂ ਨੇ ਇਲਾਕੇ ਦੀ ਕੌਂਸਲਰ ਹਰਸ਼ਰਨ ਕੌਰ ਹੈਪੀ ਦਾ ਸਨਮਾਨ ਕੀਤਾ | ਇਸ ਮੌਕੇ ਹੈਪੀ ਨੇ ਕਿਹਾ ਕਿ ਇਸ ਕੰਮ ...

ਪੂਰੀ ਖ਼ਬਰ »

ਪਿ੍ੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਡਾ. ਮਧੂਮੀਤ ਨੂੰ ਸਫਲਤਾ ਲਈ ਕੀਤਾ ਸਨਮਾਨਿਤ

ਜਲੰਧਰ, 25 ਫ਼ਰਵਰੀ (ਰਣਜੀਤ ਸਿੰਘ ਸੋਢੀ)- ਸੰਸਥਾ ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਡਾ. ਮਧੂਮੀਤ, ਮੁਖੀ, ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਇੰਗਲਿਸ਼ ਵਲੋਂ ਸਮਥਿੰਗ ਅਨਸਪੋਕਨ ਟੂ ਸਿਰਲੇਖ ਹੇਠ ਪੁਸਤਕ 'ਚ ਅਨੁਵਾਦਿਤ ਕਹਾਣੀਆਂ ਸਾਹਿਤ ਅਕਾਦਮੀ ਦੁਆਰਾ ...

ਪੂਰੀ ਖ਼ਬਰ »

ਸਾਰੇ ਬੈਂਕਾਂ 'ਚ ਰੇਹੜੀ ਵਾਲਿਆਂ ਲਈ ਹਰ ਸਨਿਚਰਵਾਰ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ

ਜਲੰਧਰ, 25 ਫਰਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਨਗਰ ਨਿਗਮ ਦੀ ਹੱਦ ਅੰਦਰ ਰੇਹੜੀਆਂ ਵਾਲਿਆਂ ਨੂੰ ਆਪਣੇ ਕਾਰੋਬਾਰ ਨੂੰ ਹੋਰ ਵਧਾਉਣ ਲਈ 10 ਰੁਪਏ ਦਾ ਕਰਜ਼ ਯਕੀਨੀ ਬਣਾਉਣ ਲਈ ਹਰ ਸਨਿਚਰਵਾਰ ਸਾਰੇ ਬੈਂਕਾਂ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਐਚ.ਐਮ.ਵੀ. ਕਾਲਜੀਏਟ ਸਕੂਲ ਵਿਖੇ ਮਨਾਇਆ ਅਚੀਵਰਜ਼- ਡੇਅ

ਜਲੰਧਰ, 25 ਫ਼ਰਵਰੀ (ਰਣਜੀਤ ਸਿੰਘ ਸੋਢੀ)- ਐਚ.ਐਮ.ਵੀ. ਕਾਲਜੀਏਟ ਸਕੂਲ 'ਚ ਸਿੱਖਿਅਕ ਅਤੇ ਗੈਰ-ਸਿਖਿਅਕ ਖੇਤਰ ਵਿਚ ਹਾਸਲ ਉਪਲਬਧੀਆਂ ਲਈ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਐਚੀਵਰਜ਼ ਡੇਅ-2021 ਪਿ੍ੰਸੀਪਲ ਪ੍ਰੋ.ਡਾ. (ਸ੍ਰੀਮਤੀ) ਅਜੇ ਸਰੀਨ ਦੀ ਦੇਖ ਰੇਖ ਹੇਠ ਮਨਾਇਆ ...

ਪੂਰੀ ਖ਼ਬਰ »

ਲੋਕ ਗੁਰੂ ਮਹਾਰਾਜ ਵਲੋਂ ਦਿੱਤੀਆਂ ਸਿੱਖਿਆਵਾਂ 'ਤੇ ਚੱਲਦੇ ਹੋਏ ਲੋਕ ਭਲਾਈ ਦੇ ਕਾਰਜ ਕਰਨ- ਵਿੱਕੀ ਤੁਲਸੀ

ਜਲੰਧਰ ਛਾਉਣੀ, 25 ਫਰਵਰੀ (ਪਵਨ ਖਰਬੰਦਾ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ ਅੱਜ ਰਾਮਾ ਮੰਡੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ (ਕਾਕੀ ਪਿੰਡ) ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ...

ਪੂਰੀ ਖ਼ਬਰ »

ਤੇਲ ਕੀਮਤਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਡੀ) ਵਲੋਂ ਰੋਸ ਪ੍ਰਦਰਸ਼ਨ

ਜਲੰਧਰ, 25 ਫਰਵਰੀ (ਜਸਪਾਲ ਸਿੰਘ)- ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਵਿਸ਼ਾਲ ਰੋਸ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਨੇ ਨਿਰਦੋਸ਼ ਕਿਸਾਨਾਂ ਦੀ ਰਿਹਾਈ ਲਈ ਰਾਸ਼ਟਰਪਤੀ ਦੇ ਨਾਂਅ ਦਿੱਤਾ ਏ.ਡੀ.ਸੀ. ਨੂੰ ਮੰਗ ਪੱਤਰ

ਜਲੰਧਰ, 25 ਫਰਵਰੀ (ਹਰਵਿੰਦਰ ਸਿੰਘ ਫੁੱਲ)- ਸ਼ਹਿਰ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਨਿਰਦੋਸ਼ ਕਿਸਾਨਾਂ ਦੀ ਰਿਹਾਈ ਅਤੇ ਕੇਂਦਰ ਸਰਕਾਰ ਵਲੋਂ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਢਾਹੇ ਜਾ ਰਹੇ ਜ਼ੁਲਮਾਂ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁਲਾਜ਼ਮਾਂ ਵਲੋਂ ਅਰਥੀ ਫੂਕ ਮੁਜ਼ਾਹਰਾ

ਜਲੰਧਰ, 25 ਫਰਵਰੀ (ਜਸਪਾਲ ਸਿੰਘ)- ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਐਨ.ਪੀ.ਐਸ. ਤਹਿਤ ਭਰਤੀ ਹੋਏ ਮੁਲਾਜਮਾਂ 'ਤੇ ਲਾਗੂ ਕੀਤੇ ਵਿੱਤ ਵਿਭਾਗ ਪੰਜਾਬ ਸਰਕਾਰ ਦੇ 4% ਹਿੱਸੇ 'ਤੇ ਲਗਾਏ ਟੈਕਸ ਵਾਲੇ ਪੱਤਰ ਨੂੰ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX