ਤਾਜਾ ਖ਼ਬਰਾਂ


ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  about 1 hour ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  about 1 hour ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 2 hours ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  about 2 hours ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 3 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 3 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 3 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 4 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 4 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 4 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 4 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 4 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 4 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 5 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 5 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 5 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 6 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 6 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 7 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਪਟਿਆਲਾ

'ਦਰਸ਼ਨ ਦੀਦਾਰ' ਨਗਰ ਕੀਰਤਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਘਰ ਸਾਹਿਬ ਇਸਰਹੇੜੀ ਤੋਂ ਸਜਾਇਆ

ਦੇਵੀਗੜ੍ਹ, 5 ਮਾਰਚ (ਰਾਜਿੰਦਰ ਸਿੰਘ ਮੌਜੀ)-400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਮਘਰ ਸਾਹਿਬ ਇਸਰਹੇੜੀ ਤੋਂ ਦਰਸ਼ਨ ਦੀਦਾਰ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਲੜੀਵਾਰ ਭੁੱਖ ਹੜਤਾਲ 'ਚ ਕਿਸਾਨੀ ਸੰਘਰਸ਼ ਦੀ ਹਮਾਇਤ

ਪਟਿਆਲਾ, 5 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਇਕਾਈ ਪਟਿਆਲਾ ਵਲੋਂ ਸ਼ੁਰੂ ਕੀਤੀ ਨਿਰਮਾਣ ਭਵਨ ਮਿੰਨੀ ਸਕੱਤਰੇਤ ਵਿਖੇ ਸਮੂਹਿਕ ਭੁੱਖ ਹੜਤਾਲ 'ਤੇ ਵੱਡਾ ਜਥਾ ਬੈਠਾ | ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਅੱਜ ਦੀ ਭੁੱਖ ...

ਪੂਰੀ ਖ਼ਬਰ »

ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ ਲੱਖਾਂ ਦੇ ਗਹਿਣੇ ਲੁੱਟੇ

ਰਾਜਪੁਰਾ, 5 ਮਾਰਚ (ਪ.ਪ.)-ਅੱਜ ਇੱਥੇ ਸਤਸੰਗ ਸੁਣਨ ਆਏ ਪਰਿਵਾਰ ਕੋਲੋਂ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ ਲੱਖਾਂ ਦੇ ਸੋਨੇ ਦੇ ਗਹਿਣੇ ਝਪਟ ਲਏ | ਇਸ ਨਾਲ ਸ਼ਹਿਰ ਵਿਚ ਡਰ ਅਤੇ ਭੈਅ ਦਾ ਮਾਹੌਲ ਬਣ ਗਿਆ | ਮੌਕੇ 'ਤੇ ਆਏ.ਏ.ਐਸ.ਆਈ ਤੇ ਹੋਰ ਪੁਲਿਸ ...

ਪੂਰੀ ਖ਼ਬਰ »

ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਬਨੂੜ, 5 ਮਾਰਚ (ਭੁਪਿੰਦਰ ਸਿੰਘ)-ਬਨੂੜ ਦੇ ਵਾਰਡ ਨੰਬਰ 12 ਦੀ ਵਸਨੀਕ 35 ਸਾਲਾ ਵਿਆਹੁਤਾ ਨੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਔਰਤ ਕਿ੍ਸ਼ਨਾ ਦੇਵੀ 4 ਬੱਚਿਆਂ ਦੀ ਮਾਂ ਸੀ | ਇਸ ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਦੁਪਹਿਰ ਵੇਲੇ ਮਿ੍ਤਕ ਔਰਤ ਦਾ ਪਤੀ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਸਮੇਤ ਦੋ ਕਾਬੂ

ਪਟਿਆਲਾ, 5 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਰੇਲਵੇ ਸਟੇਸ਼ਨ ਲਾਗੇ ਬੰਨੇ ਰੋਡ 'ਤੇ ਕਾਰ 'ਚ ਸਵਾਰ ਦੋ ਵਿਅਕਤੀਆਂ ਤੋਂ ਇਕ ਕਿੱਲੋ ਅਫ਼ੀਮ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਵਿਅਕਤੀਆਂ ਦੀ ਪਹਿਚਾਣ ਸਤਿੰਦਰ ਸਿੰਘ ਡਿੰਪਲ ਅਤੇ ਬਲਵਿੰਦਰ ਸਿੰਘ ਵਾਸੀ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 104 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਪਟਿਆਲਾ, 5 ਮਾਰਚ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ ਪਿਛਲੇ ਦਿਨੀਂ ਕੋਰੋਨਾ ਦੇ ਕੇਸਾਂ 'ਚ ਵਧਣ ਕਾਰਨ ਅੱਜ 104 ਹੋਰ ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਆਈ ਹੈ | ਜ਼ਿਲੇ੍ਹ 'ਚ ਹੁਣ ਤੱਕ 17,507 ਵਿਅਕਤੀ ਕੋਰੋਨਾ ਦੀ ਚਪੇਟ 'ਚ ਆਏ ਹਨ, ਜਿਨ੍ਹਾਂ 'ਚੋਂ 16,378 ਕੋਵਿਡ ...

ਪੂਰੀ ਖ਼ਬਰ »

ਜੰਗਲਾਤ ਕਾਮਿਆਂ ਨੇ ਰੋਸ ਰੈਲੀ ਕਰਕੇ 8 ਤੋਂ ਲਗਾਤਾਰ ਪੱਕੇ ਮੋਰਚੇ ਦਾ ਕੀਤਾ ਐਲਾਨ

ਪਟਿਆਲਾ, 5 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਮੰਡਲ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਸਿੰਘ ਲੂੰਬਾ ਅਤੇ ਦੱਣ ਪ੍ਰਧਾਨ ਬਲਵੀਰ ਸਿੰਘ ਮੰਡੋਲੀ ਅਤੇ ਮੀਤ ਪ੍ਰਧਾਨ ਹਰਵਿੰਦਰ ਸਿੰਘ ਖਰੋੜੀ, ਭਿੰਦਰ ਸਿੰਘ ਘੱਗਾ, ਜਨ.ਸਕੱ. ਅਮਰਜੀਤ ...

ਪੂਰੀ ਖ਼ਬਰ »

ਮਾਂ ਦੇ ਭੋਗ ਵਾਸਤੇ ਕਹਿ ਕੇ ਦੁਕਾਨਦਾਰ ਕੋਲੋਂ ਲਿਜਾ ਕੇ ਟੈਂਟ ਅੱਗੇ ਵੇਚਿਆ, ਦੋ ਖ਼ਿਲਾਫ਼ ਕੇਸ ਦਰਜ

ਪਾਤੜਾਂ, 5 ਮਾਰਚ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਵਿਖੇ ਇਕ ਟੈਂਟਾਂ ਦੀ ਦੁਕਾਨ ਵਾਲੇ ਤੋਂ ਦੋ ਵਿਅਕਤੀਆਂ ਨੇ ਮਾਂ ਦੇ ਭੋਗ ਵਾਸਤੇ ਟੈਂਟ ਲਿਜਾ ਕੇ ਕਰੀਬ ਦੋ ਲੱਖ ਦੀ ਕੀਮਤ ਵਾਲੇ ਇਸ ਸਾਮਾਨ ਨੂੰ ਅੱਗੇ ਵੇਚ ਦਿੱਤਾ | ਦੁਕਾਨਦਾਰ ਵਲੋਂ ਦਿੱਤੀ ਗਈ ਸੂਚਨਾ ਮਗਰੋਂ ...

ਪੂਰੀ ਖ਼ਬਰ »

ਇੰਜੀਨੀਅਰ ਐਸੋਸੀਏਸ਼ਨ ਨੇ ਬਿਜਲੀ ਖੇਤਰ ਨੂੰ ਬਚਾਉਣ ਲਈ ਮੁੱਖ ਮੰਤਰੀ ਨੂੰ ਦਖ਼ਲ ਦੇਣ ਦੀ ਕੀਤੀ ਅਪੀਲ

ਪਟਿਆਲਾ, 5 ਮਾਰਚ (ਮਨਦੀਪ ਸਿੰਘ ਖਰੋੜ)-ਬਿਜਲੀ ਨਿਗਮ ਦੀ ਇੰਜੀਨੀਅਰਜ਼ ਐਸੋਸੀਏਸ਼ਨ ਲੁਧਿਆਣਾ ਵਿਖੇ ਜ਼ੋਨਲ ਬੈਠਕ ਦੌਰਾਨ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਬਿਜਲੀ ਖੇਤਰ 'ਚ ਆਮ ਲੋਕਾਂ ਦੇ ਹਿਤਾਂ ਦੀ ਰਾਖੀ ਕਰਨ 'ਚ ਅਸਫਲ ਰਹਿਣ ਲਈ ਬਿਜਲੀ ਨਿਗਮ ਦੀ ਪ੍ਰਬੰਧਾਂ ਤੇ ...

ਪੂਰੀ ਖ਼ਬਰ »

-ਮਾਮਲਾ ਖੇੜੀ ਗੰਡਿਆਂ ਦੇ ਦੋ ਮਾਸੂਮਾਂ ਦੇ ਅੰਨ੍ਹੇ ਕਤਲ ਦਾ- ਵਿਰੋਧੀ ਪਾਰਟੀਆਂ ਵਲੋਂ ਰਾਜਨੀਤਿਕ ਮੁੱਦਾ ਬਣਾਉਣ 'ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ 'ਚ ਹੋਈ ਦੇਰੀ-ਜਲਾਲਪੁਰ

ਘਨੌਰ, 5 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ)-ਕਰੀਬ ਡੇਢ ਸਾਲ ਪਹਿਲਾਂ ਖੇੜੀ ਗੰਡਿਆਂ ਵਿਖੇ ਬੱਚਿਆਂ ਦੇ ਅੰਨ੍ਹੇ ਕਤਲ ਦੀ ਕਹਾਣੀ ਬਹੁਤ ਹੀ ਦੁਖਦਾਈ ਹੈ ਭਾਵੇਂ ਸਾਡੀ ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਅ ਇਸ ਦੇ ਅਸਲ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ ਪ੍ਰੰਤੂ ਜਦੋਂ ...

ਪੂਰੀ ਖ਼ਬਰ »

ਪੂਟਾ ਵਫ਼ਦ ਵਲੋਂ ਰਾਜਪਾਲ ਨਾਲ 'ਵਰਸਿਟੀ ਦੇ ਵਿੱਤੀ ਸੰਕਟ ਬਾਰੇ ਮੁਲਾਕਾਤ

ਪਟਿਆਲਾ, 5 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਦਾ ਇੱਕ ਵਫ਼ਦ ਕੱਲ੍ਹ ਰਾਜਪਾਲ 'ਤੇ ਕੁਲਪਤੀ ਪੰਜਾਬੀ ਯੂਨੀਵਰਸਿਟੀ ਵੀ.ਪੀ ਸਿੰਘ ਬਦਨੌਰ ਨੰੂ ਮਿਲਿਆ | ਇਸ ਵਫ਼ਦ 'ਚ ਡਾ. ਨਿਸ਼ਾਨ ਸਿੰਘ ਦਿਓਲ ਪ੍ਰਧਾਨ, ਡਾ. ਮਨਿੰਦਰ ਸਿੰਘ ਮੀਤ ...

ਪੂਰੀ ਖ਼ਬਰ »

ਲਾਭ ਸਿੰਘ ਨੂੰ ਵਿਦਾਇਗੀ ਪਾਰਟੀ ਮੌਕੇ ਕੀਤਾ ਸਨਮਾਨਿਤ

ਡਕਾਲਾ, 5 ਮਾਰਚ (ਪ੍ਰਗਟ ਸਿੰਘ ਬਲਬੇੜ੍ਹਾ)-ਸਰਕਾਰੀ ਐਲੀਮੈਂਟਰੀ ਸਕੂਲ ਬੀਬੀਪੁਰ ਵਿਖੇ ਲਾਭ ਸਿੰਘ ਸੀ.ਐੱਚ.ਟੀ. ਜੋ ਕਿ ਸੁਚਜੀ ਸੇਵਾ ਨਿਭਾ ਰਹੇ ਸਨ, ਉਨ੍ਹਾਂ ਨੂੰ ਅੱਜ ਸੈਂਟਰ ਦੇ ਸਮੂਹ ਅਧਿਆਪਕਾਂ ਵਲੋਂ ਸੇਵਾਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਟੈੱਟ ਪ੍ਰੀਖਿਆ ਕਰਵਾਉਣ ਲਈ ਸਿੱਖਿਆ ਸਕੱਤਰ ਨੂੰ ਦਿੱਤਾ ਮੰਗ-ਪੱਤਰ

ਪਟਿਆਲਾ, 5 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀਟੈੱਟ) ਕਰਵਾਉਣ ਦੀ ਮੰਗ ਨੂੰ ਲੈ ਕੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸਿੱਖਿਆ ਸਕੱਤਰ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ 'ਤੇ ਸਿੱਖਿਆ ਸਕੱਤਰ ਨੇ ਯੂਨੀਅਨ ਨੂੰ ਭਰੋਸਾ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਵਲੋਂ ਪ੍ਰੋ. ਹਰਬੰਸ ਸਿੰਘ ਦੇ 100 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਵੈਬੀਨਾਰ

ਪਟਿਆਲਾ, 5 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਹਰਬੰਸ ਸਿੰਘ ਸਿੱਖ ਵਿਸ਼ਵ-ਕੋਸ਼ ਵਿਭਾਗ ਵਲੋਂ ਪ੍ਰੋਫ਼ੈਸਰ ਹਰਬੰਸ ਸਿੰਘ ਦੇ 100 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਵੈਬੀਨਾਰ ਕਰਵਾਇਆ ਗਿਆ | ਡਾ. ਪਰਮਵੀਰ ਸਿੰਘ ...

ਪੂਰੀ ਖ਼ਬਰ »

ਵਿਦਿਆਰਥੀ ਜਥੇਬੰਦੀ ਸੈਫੀ ਨੇ ਪਰਚੇ ਵੰਡੇ

ਪਟਿਆਲਾ, 5 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ (ਸੈਫੀ) ਵਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਪਿਛਲੇ ਸਮੇਂ ਦੌਰਾਨ ਆਰਥਿਕ ਤੇ ਪ੍ਰਸ਼ਾਸਨਿਕ ਘੁਟਾਲਿਆਂ ਸਬੰਧੀ ਜਾਗਰੂਕਤਾ ਅਭਿਆਨ ਚਲਾਇਆ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਹਾਊਸ ਬਣਿਆ ਮਲਟੀਪਰਪਜ਼ ਸਕੂਲ ਖੇਡਾਂ ਦਾ ਚੈਂਪੀਅਨ

ਪਟਿਆਲਾ, 5 ਮਾਰਚ (ਚਹਿਲ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦਾ ਦੋ ਦਿਨਾਂ ਨੌਵਾਂ ਸਾਲਾਨਾ ਖੇਡ ਸਮਾਗਮ ਅੱਜ ਸਕੂਲ ਦੀ ਹਾਈ ਬਰਾਂਚ ਵਿਖੇ ਸ਼ਾਨੋ-ਸ਼ੌਕਤ ਨਾਲ ਨੇਪਰੇ ਚੜ੍ਹ ਗਿਆ | ਪਿ੍ੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਦੀ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਭੋਗ ਪਾਏ

ਪਟਿਆਲਾ, 5 ਮਾਰਚ (ਅ.ਸ. ਆਹਲੂਵਾਲੀਆ)-ਪੰਜਾਬ ਸਟੇਟ ਕਰਮਚਾਰੀ ਦਲ ਮੁੱਖ ਦਫ਼ਤਰ ਪਟਿਆਲਾ ਵਲੋਂ ਮੁਲਾਜ਼ਮਤ ਤੇ ਸਰਬਤ ਦੇ ਭਲੇ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਸ੍ਰੀ ਸੁਖਮਨੀ ਸਾਹਿਬ ਦਾ ਭੋਗ ਪਾਉਣ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਐਸ.ਬੀ.ਆਈ ਨੇ ਆਜੀਵਿਕਾ ਮਿਸ਼ਨ ਦੇ ਸੈਲਫ਼ ਹੈਲਪ ਗਰੁੱਪਾਂ ਤੇ ਜੇ.ਐਲ.ਜੀ. ਨੂੰ ਲੱਖਾਂ ਦੇ ਕਰਜ਼ੇ ਦਿੱਤੇ

ਸ਼ੁਤਰਾਣਾ, 5 ਮਾਰਚ (ਬਲਦੇਵ ਸਿੰਘ ਮਹਿਰੋਕ)-ਸਰਕਾਰ ਵਲੋਂ ਪਿੰਡਾਂ-ਕਸਬਿਆਂ 'ਚ ਘਰੇਲੂ ਬੀਬੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਛੋਟੇ-ਛੋਟੇ ਗਰੁੱਪ ਬਣਾ ਕੇ ਕਾਰੋਬਾਰਾਂ ਲਈ ਸਟੇਟ ਬੈਂਕ ਆਫ਼ ਇੰਡੀਆ ਵਲੋਂ ਲੋਨ ਮੇਲਾ ਲਾ ਕੇ ਗਰੁੱਪਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ | ...

ਪੂਰੀ ਖ਼ਬਰ »

ਆਰਟਿਸਨਲ ਚਾਕਲੇਟ 'ਤੇ ਬੇਕਰੀ ਵਰਕਸ਼ਾਪ

ਮੰਡੀ ਗੋਬਿੰਦਗੜ੍ਹ, 5 ਮਾਰਚ (ਪ.ਪ.)-ਚਾਕਲੇਟ ਇਸ ਗ੍ਰਹਿ 'ਤੇ ਸਭ ਤੋਂ ਮੁੱਖ ਧਾਰਾ ਦੀ ਮਿੱਠੀ ਚੀਜ਼ ਹੈ | ਸਾਰੇ ਉਮਰ ਸਮੂਹ ਵਾਲੇ ਚਾਕਲੇਟ ਖਾਣਾ ਤੇ ਤੋਹਫ਼ੇ ਵਜੋਂ ਦੇਣਾ ਪਸੰਦ ਕਰਦੇ ਹਨ | ਇਸ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ, ਰਿਮਟ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 5 ਮਾਰਚ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਸੇਵ ਮੁਕਤ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ...

ਪੂਰੀ ਖ਼ਬਰ »

ਐਨ.ਆਈ.ਐਸ. ਪਟਿਆਲਾ ਵਿਖੇ ਅਥਲੈਟਿਕਸ ਕੋਚ ਨਿਕੋਲਈ ਸਨੇਸਰਵ ਦੀ ਮੌਤ

ਪਟਿਆਲਾ, 5 ਮਾਰਚ (ਚਹਿਲ)-ਸਪੋਰਟਸ ਅਥਾਰਿਟੀ ਆਫ਼ ਇੰਡੀਆ ਵਲੋਂ ਕੌਮੀ ਅਥਲੈਟਿਕਸ ਟੀਮ ਨਾਲ ਨਿਯੁਕਤ ਕੀਤੇ ਗਏ ਬੇਲਾਰੂਸ ਦੇ ਕੋਚ ਨਿਕੋਲਈ ਸਨੇਸਰਵ ਦਾ ਅੱਜ ਇੱਥੇ ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿਖੇ ਭੇਦਭਰੀ ਹਾਲਤ 'ਚ ਦਿਹਾਂਤ ਹੋ ਗਿਆ | 72 ...

ਪੂਰੀ ਖ਼ਬਰ »

ਮੰਗਣੇ ਤੋਂ ਬਾਅਦ ਵਿਆਹ ਨੂੰ ਨਾਂਅ ਕਰਨ 'ਤੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 5 ਮਾਰਚ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ ਲੜਕੀ ਨਾਲ ਮੰਗਣੀ ਹੋਣ ਤੋਂ ਬਾਅਦ ਵਿਆਹ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਵਿਆਹ ਤੋਂ ਇਨਕਾਰ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ...

ਪੂਰੀ ਖ਼ਬਰ »

ਭਾਰਤ ਚੋਣ ਕਮਿਸ਼ਨ ਦੀ ਐਪ ਡਾਊਨਲੋਡ ਦੀ ਮੁਹਿੰਮ ਅੱਜ ਤੋਂ-ਨਮਨ ਮੜਕਨ

ਸਮਾਣਾ, 5 ਮਾਰਚ (ਸਾਹਿਬ ਸਿੰਘ)-ਉੱਪ-ਮੰਡਲ ਅਫ਼ਸਰ-ਕਮ-ਚੋਣ ਅਧਿਕਾਰੀ ਸਮਾਣਾ ਨਮਨ ਮੜਕਨ ਨੇ ਦੱਸਿਆ ਹੈ ਕਿ ਵੋਟਰਾਂ ਨੂੰ ਆਪਣਾ ਸ਼ਨਾਖ਼ਤੀ ਕਾਰਡ ਬਣਾਉਣਾ ਸੌਖਾ ਹੋ ਗਿਆ ਹੈ | ਉਨ੍ਹਾਂ ਵੇਰਵਾ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ 11ਵੇਂ ਰਾਸ਼ਟਰੀ ਵੋਟਰ ...

ਪੂਰੀ ਖ਼ਬਰ »

ਮਹਿਲਾ ਦਿਵਸ ਮੌਕੇ ਵੋਟ ਤੇ ਲੋਕਤੰਤਰ ਵਿਸ਼ੇ 'ਤੇ ਕਰਵਾਏ ਜਾਣਗੇ ਪੰਜਾਬੀ ਬੋਲੀਆਂ ਦੇ ਮੁਕਾਬਲੇ

ਪਟਿਆਲਾ, 5 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ 'ਤੇ ਅੰਤਰ ਰਾਸ਼ਟਰੀ ਮਹਿਲਾ ਦਿਵਸ 'ਤੇ ਮਹਿਲਾ ਵੋਟਰਾਂ ਲਈ ਜ਼ਿਲ੍ਹਾ ਪੱਧਰ 'ਤੇ ਪੰਜਾਬੀ ਬੋਲੀਆਂ ਦਾ ਮੁਕਾਬਲਾ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ...

ਪੂਰੀ ਖ਼ਬਰ »

ਬਾਬਾ ਬਲਵੰਤ ਸਿੰਘ ਪੰਜੇਟਾ ਵਾਲਿਆਂ ਦੀ ਯਾਦ 'ਚ ਗੁਰਮਤਿ ਸਮਾਗਮ

ਭੁਨਰਹੇੜੀ, 5 ਮਾਰਚ (ਧਨਵੰਤ ਸਿੰਘ)- ਬਾਬਾ ਬਲਵੰਤ ਸਿੰਘ ਪੰਜੇਟਾ ਵਾਲਿਆਂ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਵੱਖ-ਵੱਖ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਬਲਵੰਤ ...

ਪੂਰੀ ਖ਼ਬਰ »

ਔਰਤ ਦਿਵਸ ਨੂੰ ਸਮਰਪਿਤ ਸੈਮੀਨਾਰ

ਨਾਭਾ, 5 ਮਾਰਚ (ਕਰਮਜੀਤ ਸਿੰਘ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰਿਪੁਦਮਨ ਕਾਲਜ ਨਾਭਾ ਵਿਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਮੁੱਖ ਬੁਲਾਰੇ ਦੇ ਤੌਰ 'ਤੇ ਇਸਤਰੀ ਜਾਗਿ੍ਤੀ ਮੰਚ ਦੇ ਸੂਬਾ ਜਰਨਲ ਸਕੱਤਰ ਅਮਨਦੀਪ ਕੌਰ ਦਿਉਲ ...

ਪੂਰੀ ਖ਼ਬਰ »

ਗੈਰ-ਸੰਚਾਰੀ ਰੋਗਾਂ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

ਭਾਦਸੋਂ, 5 ਮਾਰਚ (ਪ੍ਰਦੀਪ ਦੰਦਰਾਲਾ)-ਸਿਵਲ ਸਰਜਨ ਪਟਿਆਲਾ ਡਾ. ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਰਾਸ਼ਟਰੀ ਪ੍ਰੋਗਰਾਮ ਫ਼ਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ਼ ਕੈਂਸਰ, ਡਾਇਬਿਟੀਜ਼, ਕਾਰਡਿਓ ਵਾਸਕੁਲਰ ...

ਪੂਰੀ ਖ਼ਬਰ »

ਸ਼੍ਰੋ.ਅ.ਦ. (ਅ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਜਥੇਬੰਦੀ ਦਾ ਨਵੇਂ ਸਿਰਿਓਾ ਐਲਾਨ

ਫ਼ਤਹਿਗੜ੍ਹ ਸਾਹਿਬ, 5 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਜ਼ਿਲ੍ਹਾ ਜਥੇਬੰਦੀ ਦੇ ਨਵੇਂ ਢਾਂਚੇ ਦਾ ਐਲਾਨ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਨਿਮਰਾਨ ਨੇ ਕੀਤਾ 5 ਰੋਜ਼ਾ ਕੈਂਪ ਦਾ ਨਿਰੀਖਣ

ਗੁਹਲਾ ਚੀਕਾ, 5 ਮਾਰਚ (ਓ.ਪੀ ਸੈਣੀ)-ਸਰਕਾਰੀ ਸੈਕੰਡਰੀ ਸਕੂਲ ਸਲੀਮਪੁਰ ਵਿਖੇ 1 ਮਾਰਚ ਤੋਂ 6ਵੀਂ ਤੋਂ 8ਵੀਂ ਜਮਾਤ ਦੀਆਂ ਲੜਕੀਆਂ ਲਈ ''ਫਨ ਕੈਂਪ ਰਾਹੀਂ ਲਾਈਫ਼ ਸਕਿੱਲ ਡਿਵੈਲਪਮੈਂਟU ਦੇ ਆਖ਼ਰੀ ਦਿਨ ਅੱਜ ਬਲਾਕ ਸਿੱਖਿਆ ਅਧਿਕਾਰੀ ਗੁਹਲਾ ਗੋਪੀ ਚੰਦ ਨਿੰਮਰਾਨ ਨੇ ਕੈਂਪ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰਕਾਰੀ ਮੁਕਾਬਲੇ ਕਰਵਾਏ

ਪਟਿਆਲਾ, 5 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲੇ੍ਹ 'ਚ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਸੰਤ ਸਮਾਗਮ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਹੋਈ ਇਕੱਤਰਤਾ

ਪਟਿਆਲਾ, 5 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 9 ਮਾਰਚ ਤੋਂ ਆਰੰਭ ਹੋਣ ਵਾਲੇ ਪੰਜ ਰੋਜ਼ਾ ਸੰਤ ਸਮਾਗਮ ਦੀ ਤਿਆਰੀ ਲਈ ਸੰਤ ਮਹਾਂਪੁਰਸ਼ਾਂ ਦੀ ਅਹਿਮ ਇਕੱਤਰਤਾ ...

ਪੂਰੀ ਖ਼ਬਰ »

ਜਾਂਸਲਾ ਵਿਖੇ 9 ਨੂੰ ਹੋਵੇਗੀ ਕਿਸਾਨ ਇਕੱਤਰਤਾ

ਬਨੂੜ, 5 ਮਾਰਚ (ਭੁਪਿੰਦਰ ਸਿੰਘ)-ਗਿਆਨ ਸਾਗਰ ਹਸਪਤਾਲ ਦੇ ਸਾਹਮਣੇ ਪਿੰਡ ਜਾਂਸਲਾ ਨੇੜੇ ਬਨੂੜ ਵਿਖੇ 9 ਮਾਰਚ ਨੂੰ ਵਿਸ਼ਾਲ ਕਿਸਾਨ ਇਕੱਤਰਤਾ ਹੋ ਰਹੀ ਹੈ | ਦੁਪਹਿਰ 2 ਵਜੇ ਤੋਂ ਲੈ ਕੇ ਦੇਰ ਰਾਤ ਤੱਕ ਚੱਲਣ ਵਾਲੀ ਇਸ ਕਿਸਾਨ ਰੈਲੀ 'ਚ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ

ਦੇਵੀਗੜ੍ਹ, 5 ਮਾਰਚ (ਰਾਜਿੰਦਰ ਸਿੰਘ ਮੌਜੀ)-ਟਾਂਗਰੀ ਨਦੀ 'ਤੇ ਸਥਿਤ ਗੁਰਦੁਆਰਾ ਸਾਹਿਬ ਭਗਤ ਧੰਨਾ ਜੀ ਪਿੰਡ ਹਰੀਗੜ੍ਹ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਟਹਿਲ ਸਿੰਘ ਦੇ ਯਤਨਾਂ ਸਦਕਾ ਇਲਾਕੇ ਦੀ ਸੰਗਤ ਦੇ ਸਹਿਯੋਗ ...

ਪੂਰੀ ਖ਼ਬਰ »

ਚੋਣ ਅਫ਼ਸਰ ਪੰਜਾਬ ਨੇ ਸੇਵਾ ਕੇਂਦਰ 'ਚ ਬਣੇ ਹੈਲਪ ਡੈਸਕ ਦਾ ਕੀਤਾ ਮੁਆਇਨਾ

ਪਟਿਆਲਾ, 5 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਚੋਣ ਅਫ਼ਸਰ ਪੰਜਾਬ ਹਰੀਸ਼ ਕੁਮਾਰ ਵਲੋਂ ਅੱਜ ਸੇਵਾ ਕੇਂਦਰ ਵਿਖੇ ਵੋਟਰਾਂ ਨੂੰ ਈ ਐਪਿਕ ਸਬੰਧੀ ਜਾਗਰੂਕ ਕਰਨ ਲਈ ਬਣਾਏ ਗਏ ਹੈਲਪ ਡੈਸਕ ਦਾ ਮੁਆਇਨਾ ਕੀਤਾ ਗਿਆ ਅਤੇ ਇਸ ਉਪਰੰਤ ਨਾਭਾ ਰੋਡ 'ਤੇ ਜ਼ਿਲ੍ਹਾ ਚੋਣ ਦਫ਼ਤਰ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ ਮੋਰਚੇ ਦੀ ਭਲਕ ਦੀ ਸੂਬਾਈ ਰੈਲੀ ਨਾਲ ਸਬੰਧਿਤ ਮੰਗਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਰਵਾਇਆ ਜਾਣੂ

ਪਟਿਆਲਾ, 5 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ 7 ਮਾਰਚ ਨੂੰ ਪਟਿਆਲਾ ਸ਼ਹਿਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਮੰਗਾਂ ਤੋਂ ਜਾਣੂ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਦੇ ਨਾਂਅ ਸਹਾਇਕ ਕਮਿਸ਼ਨਰ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਸੰਧੂ ਨੇ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨਾਲ ਤਜ਼ਰਬੇ ਕੀਤੇ ਸਾਂਝੇ

ਪਟਿਆਲਾ, 5 ਮਾਰਚ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਵਿਖੇ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਤੇ ਪੰਜਾਬੀ ਸਾਹਿਤ ਰਤਨ ਨਾਲ ਸਨਮਾਨਿਤ ਗੁਲਜ਼ਾਰ ਸਿੰਘ ਸੰਧੂ ਨੇ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਦੌਰਾ ਕੀਤਾ | ਪਿ੍ੰ. ਡਾ. ਜਸਬੀਰ ਕੌਰ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਗੁਰਮਤਿ ਕਾਲਜ ਦੀਆਂ ਪ੍ਰਾਪਤੀਆਂ ਤੇ ਹੋਰ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਹੋਇਆਂ ਗੁਰਮਤਿ ਕਾਲਜ ਦੇ ਇਤਿਹਾਸ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਗੁਲਜ਼ਾਰ ਸਿੰਘ ਸੰਧੂ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨਾਲ ਆਪਣੀ ਪਾਕਿਸਤਾਨ ਯਾਤਰਾ ਅਤੇ ਜੀਵਨ ਬਾਰੇ ਤਜਰਬੇ ਸਾਂਝੇ ਕੀਤੇ | ਅੰਤ 'ਚ ਪਿ੍ੰਸੀਪਲ ਨੇ ਗੁਲਜ਼ਾਰ ਸਿੰਘ ਸੰਧੂ ਤੇ ਉਨ੍ਹਾਂ ਦੇ ਪਰਿਵਾਰ ਦਾ ਸਿਰਪਾਓ ਅਤੇ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਨਮਾਨ ਕੀਤਾ | ਇਸ ਮੌਕੇ ਡਾ. ਹਰਜੀਤ ਸਿੰਘ, ਡਾ. ਅਸਪ੍ਰੀਤ ਕੌਰ, ਪ੍ਰੋ. ਰਾਜਬਰਿੰਦਰ ਸਿੰਘ, ਕਿਰਪਾਲ ਸਿੰਘ, ਕੁਲਦੀਪ ਸਿੰਘ ਤੇ ਬੀਬੀ ਪ੍ਰਭਜੋਤ ਕੌਰ ਤੇ ਵਿਦਿਆਰਥੀਆਂ ਨੇ ਵੱਡੀ ਪੱਧਰ 'ਤੇ ਸ਼ਮੂਲੀਅਤ ਕੀਤੀ |

ਖ਼ਬਰ ਸ਼ੇਅਰ ਕਰੋ

 

ਹਵਾਲਾਤੀ ਮੋਬਾਈਲ 'ਤੇ ਗੱਲ ਕਰਦਾ ਕਾਬੂ

ਪਟਿਆਲਾ, 5 ਮਾਰਚ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ 'ਚ ਮੋਬਾਈਲ 'ਤੇ ਗੱਲ ਕਰਦਾ ਇਕ ਹਵਾਲਾਤੀ ਤੋਂ ਫੋਨ ਬਰਾਮਦ ਹੋਣ ਦੇ ਨਾਲ 5 ਲਾਵਾਰਸ ਮੋਬਾਈਲ ਜੇਲ੍ਹ 'ਚੋਂ ਹੋਰ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਪਹਿਲੇ ਕੇਸ 'ਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਰਾਜਪਾਲ ਸਿੰਘ ਨੇ ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ ਕਿਸਾਨ ਸੰਘਰਸ਼ 'ਚ ਮਾਰੇ ਹੋਏ ਨੌਜਵਾਨ ਨਵਜੋਤ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਭਾਦਸੋਂ, 5 ਮਾਰਚ (ਗੁਰਬਖਸ਼ ਸਿੰਘ ਵੜੈਚ)-ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਾਦਸੋਂ ਨੇੜਲੇ ਪਿੰਡ ਖੇੜੀ ਜੱਟਾਂ ਵਿਖੇ ਪੁੱਜ ਕੇ ਸਿੰਘੂ ਬਾਰਡਰ 'ਤੇ ਕਿਸਾਨ ਸੰਘਰਸ਼ 'ਚ ਆਪਣੀ ਜਾਨ ਗਵਾਉਣ ਵਾਲੇ ਨੌਜਵਾਨ ਨਵਜੋਤ ਸਿੰਘ ਦੇ ਮਾਤਾ-ਪਿਤਾ ਤੇ ਪਰਿਵਾਰਕ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਵਿਸ਼ਵ ਕੱਪ ਲਈ ਚੋਣ

ਪਟਿਆਲਾ, 5 ਮਾਰਚ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਚੋਣ ਭਾਰਤ ਦੀ ਆਰਚਰੀ ਟੀਮ ਲਈ ਹੋਈ ਹੈ | ਇਹ ਟੀਮ ਵਰਲਡ ਕੱਪ ਸਟੇਜ-1 ਗੌਟੇਮਾਲਾ, ਵਰਲਡ ਕੱਪ ਸਟੇਜ-2 ਸ਼ਿੰਘਾਈ ਅਤੇ ਵਰਲਡ ਕੱਪ ਸਟੇਜ-3 ਪੈਰਿਸ ਵਿਖੇ ਹੋਣ ਵਾਲੇ ਮੁਕਾਬਲਿਆਂ ਵਿਚ ਭਾਗ ਲਵੇਗੀ ...

ਪੂਰੀ ਖ਼ਬਰ »

ਈ.ਟੀ.ਓ. ਬਣੇ ਹਰਜਿੰਦਰ ਸਿੰਘ

ਬਨੂੜ, 5 ਮਾਰਚ (ਭੁਪਿੰਦਰ ਸਿੰਘ)-ਆਬਕਾਰੀ ਅਤੇ ਕਰ ਵਿਭਾਗ ਵਿਚ ਆਪਣੀ ਸੇਵਾਵਾਂ ਨਿਭਾ ਰਹੇ ਹਰਜਿੰਦਰ ਸਿੰਘ ਦੀ ਬਤੌਰ ਆਬਕਾਰੀ ਅਤੇ ਕਰ ਅਫ਼ਸਰ ਤਰੱਕੀ ਹੋਈ ਹੈ | ਉਹ ਪਿੰਡ ਕੁਰਲੀ (ਬਟੌਲੀ) ਦੇ ਜੰਮਪਲ ਹਨ ਤੇ ਪਿਛਲੇ ਲੰਮੇ ਸਮੇਂ ਤੋਂ ਵਿਭਾਗ ਵਿਚ ਨਿਰੀਖ਼ਕ ਦੇ ਤੌਰ ਤੇ ...

ਪੂਰੀ ਖ਼ਬਰ »

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ 'ਵਰਸਿਟੀ ਦੇ ਨਿਰਮਾਣ ਦੇ ਪਹਿਲੇ ਪੜਾਅ ਦਾ ਕੰਮ ਸ਼ੁਰੂ

ਪਟਿਆਲਾ, 5 ਮਾਰਚ (ਗੁਰਵਿੰਦਰ ਸਿੰਘ ਔਲਖ)-ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਨਿਰਮਾਣ ਦੇ ਪਹਿਲੇ ਪੜਾਅ ਦਾ ਕੰਮ ਅੱਜ ਸਿੱਧੂਵਾਲ ਵਿਖੇ ਉਪ ਕੁਲਪਤੀ ਲੈਫ. ਜਨਰਲ (ਸੇਵਾ-ਮੁਕਤ) ਜੇ. ਐਸ. ਚੀਮਾ ਨੇ ਟੱਕ ਲਗਾਕੇ ਸ਼ੁਰੂ ਕਰਵਾਇਆ, ਕੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਜੈਵਲਿਨ ਸੁਟਾਵੇ ਨੀਰਜ ਚੋਪੜਾ ਨੇ ਬਣਾਇਆ ਨਵਾਂ ਕੌਮੀ ਰਿਕਾਰਡ

ਪਟਿਆਲਾ, 5 ਮਾਰਚ (ਚਹਿਲ)-ਇੱਥੇ ਨੇਤਾ ਜੀ ਸ਼ੁਭਾਸ਼ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ ਵਿਖੇ ਕਰਵਾਈ ਗਈ ਇਸ ਸੀਜ਼ਨ ਦੀ ਤੀਸਰੀ ਇੰਡੀਅਨ ਗ੍ਰਾਂ ਪ੍ਰੀ ਅਥਲੈਟਿਕ ਮੀਟ ਦੌਰਾਨ ਦੇਸ਼ ਦੇ ਨਾਮਵਰ ਅਥਲੀਟ ਨੀਰਜ ਚੋਪੜਾ ਨੇ ਜੈਵਲਿਨ ਸੁੱਟਣ 'ਚ ਨਵਾਂ ਕੌਮੀ ਕੀਰਤੀਮਾਨ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਸਵ. ਮਹਾਰਾਜਾ ਯਾਦਵਿੰਦਰਾ ਸਿੰਘ ਦਾ ਸੁਪਨਾ ਸੀ, ਜੋ ਕੈਪਟਨ ਦੇ ਰਾਜ 'ਚ ਦਮ ਤੋੜ ਰਹੀ ਹੈ-ਬੀਰ ਦਵਿੰਦਰ ਸਿੰਘ

ਪਟਿਆਲਾ, 5 ਮਾਰਚ (ਗੁਰਵਿੰਦਰ ਸਿੰਘ ਔਲਖ)-ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਇਕ ਬਿਆਨ 'ਚ ਆਖਿਆ ਕਿ ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਮਰਹੂਮ ਮੁੱਖ ਮੰਤਰੀ ਪੰਜਾਬ ਪ੍ਰਤਾਪ ਸਿੰਘ ਕੈਰੋਂ ਅਤੇ ਸਵਰਗਵਾਸੀ ਮਹਾਰਾਜਾ ਯਾਦਵਿੰਦਰਾ ਸਿੰਘ ਦਾ ਸਾਂਝਾ ਸੁਪਨਾ ...

ਪੂਰੀ ਖ਼ਬਰ »

ਪੰਜਾਬ ਖੋ-ਖੋ ਚੈਂਪੀਅਨਸ਼ਿਪ ਅੱਜ ਤੋਂ

ਪਟਿਆਲਾ, 5 ਮਾਰਚ (ਚਹਿਲ)- 51ਵੀਂ ਪੰਜਾਬ ਸੀਨੀਅਰ ਖੋ-ਖੋ ਚੈਂਪੀਅਨਸ਼ਿਪ (ਪੁਰਸ਼ 'ਤੇ ਔਰਤਾਂ) ਭਲਕੇ 6 ਤੇ 7 ਮਾਰਚ ਨੂੰ ਇੱਥੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਉਂਡ) ਵਿਖੇ ਕਰਵਾਈ ਜਾ ਰਹੀ ਹੈ | ਪੰਜਾਬ ਖੋ-ਖੋ ਐਸੋਸੀਏਸ਼ਨ ਦੇ ਜਨਰਲ ਸਕੱਤਰ 'ਤੇ ਸਾਬਕਾ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋੋਂ ਰੋਸ ਰੈਲੀ

ਨਾਭਾ, 5 ਮਾਰਚ (ਕਰਮਜੀਤ ਸਿੰਘ)-ਨਾਭਾ ਡਵੀਜ਼ਨ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਰੋਸ ਰੈਲੀ ਕੀਤੀ ਗਈ | ਇਹ ਰੋਸ ਰੈਲੀ ਭਗਤਾਂ ਭਾਈ ਸਬ-ਡਵੀਜ਼ਨ ਦੇ ਪਿੰਡ ਕੋਠੇ ਗੁਰੂ ਕੇ ਵਿਖੇ ਚਲਦੇ ਮੋਟਰ ਕੁਨੈਕਸ਼ਨ ਚੈੱਕ ਕਰਨ ਗਏ ਨੂੰ ਖਪਤਕਾਰ ਵਲੋਂ ਅਤੇ ਸ਼ਰਾਰਤੀ ਅਨਸਰ ...

ਪੂਰੀ ਖ਼ਬਰ »

ਸੰਸਦ ਮੈਂਬਰ ਤੇ ਚੇਅਰਪਰਸਨ ਨੇ 11 ਜ਼ਿਲਿ੍ਹਆਂ ਦੀ ਪੁਲਿਸ ਦੇ ਕੰਮਕਾਜ ਦੀ ਕੀਤੀ ਸਮੀਖਿਆ

ਪਟਿਆਲਾ, 5 ਮਾਰਚ (ਮਨਦੀਪ ਸਿੰਘ ਖਰੋੜ)-ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਔਰਤਾਂ ਨੂੰ ਨਿਆਂ ਦਿਵਾਉਣ ਅਤੇ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਸੂਬੇ ਦੇ 11 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX