ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਪਹਿਲਾ ਸਫ਼ਾ

ਔਰਤਾਂ ਤੇ ਵਿਦਿਆਰਥੀਆਂ ਲਈ ਮੁਫ਼ਤ ਬੱਸ ਸਫ਼ਰ

*ਪੰਜਾਬ ਬਜਟ 'ਚ ਕੋਈ ਨਵਾਂ ਟੈਕਸ ਨਹੀਂ *1.13 ਲੱਖ ਹੋਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਵੀ ਕਰਜ਼ਾ ਮੁਆਫ਼ੀ ਦਾ ਐਲਾਨ *ਸਿਹਤ ਸੈਕਟਰ ਲਈ 3882 ਕਰੋੜ ਰੱਖੇ, ਆਯੁਸ਼ਮਾਨ ਭਾਰਤ ਲਈ 324 ਕਰੋੜ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਲਈ 150 ਕਰੋੜ

ਹਰਕਵਲਜੀਤ ਸਿੰਘ
ਚੰਡੀਗੜ੍ਹ, 8 ਮਾਰਚ -ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਆਪਣੀ ਸਰਕਾਰ ਦਾ ਆਖ਼ਰੀ ਅਤੇ 5ਵਾਂ 1, 68, 015 ਕਰੋੜ ਦਾ 2021-22 ਲਈ ਬਜਟ ਪੰਜਾਬ ਵਿਧਾਨ ਸਭਾ 'ਚ ਪੇਸ਼ ਕੀਤਾ, ਜਿਸ ਵਿਚ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਵੱਖ-ਵੱਖ ਵਰਗਾਂ ਨੂੰ ਖ਼ੁਸ਼ ਕਰਨ ਲਈ ਵੱਡੀਆਂ ਰਿਆਇਤਾਂ ਦੇ ਐਲਾਨ ਕੀਤੇ ਗਏ। ਵਿੱਤ ਮੰਤਰੀ ਨੇ ਸਮਾਜਿਕ ਸੇਵਾਵਾਂ ਹੇਠ ਬਜ਼ੁਰਗਾਂ, ਵਿਧਵਾਵਾਂ ਅਤੇ ਕੁਝ ਹੋਰ ਵਰਗਾਂ ਨੂੰ ਮਿਲਦੀਆਂ ਪੈਨਸ਼ਨਾਂ ਨੂੰ 750 ਤੋਂ ਵਧਾ ਕੇ 1500 ਰੁਪਏ ਕਰਨ ਦਾ ਐਲਾਨ ਕੀਤਾ, ਜਦੋਂ ਕਿ ਔਰਤਾਂ ਲਈ ਅਸ਼ੀਰਵਾਦ ਸਕੀਮ ਵਿਚ 21 ਹਜ਼ਾਰ ਦੀ ਰਾਸ਼ੀ ਨੂੰ ਵਧਾ ਕੇ ਸ਼ਗਨ ਰਾਸ਼ੀ 51 ਹਜ਼ਾਰ ਰੁਪਏ ਕਰਨ ਦਾ ਵੀ ਐਲਾਨ ਕੀਤਾ। ਇਸੇ ਤਰਾਂ ਸਰਕਾਰੀ ਬੱਸਾਂ 'ਚ ਔਰਤਾਂ ਲਈ ਸਫ਼ਰ ਮੁਫ਼ਤ ਕਰਨ ਦਾ ਵੀ ਅੱਜ ਐਲਾਨ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਕਰਜ਼ਾ ਮੁਆਫ਼ੀ ਸਕੀਮ ਹੇਠ ਬਾਕੀ ਰਹਿੰਦੇ 1.13 ਲੱਖ ਕਿਸਾਨਾਂ ਨੂੰ 1, 186 ਕਰੋੜ ਦੀ ਕਰਜ਼ਾ ਮੁਆਫ਼ੀ ਦੇਵੇਗੀ, ਜਦੋਂ ਕਿ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ 526 ਕਰੋੜ ਦੀ ਕਰਜ਼ਾ ਮੁਆਫ਼ੀ ਦਿੱਤੀ ਜਾਵੇਗੀ। ਵਿੱਤ ਮੰਤਰੀ ਨੇ ਅੱਜ ਸਦਨ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਯਾਦ ਵਿਚ ਕਪੂਰਥਲਾ ਵਿਖੇ ਇਕ ਮਿਊਜ਼ੀਅਮ (ਅਜਾਇਬ ਘਰ) ਬਣਾਉਣ ਦਾ ਵੀ ਐਲਾਨ ਕੀਤਾ, ਜਿਸ ਲਈ ਬਜਟ 'ਚ 100 ਕਰੋੜ ਰੁਪਏ ਰੱਖੇ ਜਾ ਰਹੇ ਹਨ। ਉਨ੍ਹਾਂ ਸਦਨ 'ਚ ਦੱਸਿਆ ਕਿ 6ਵੇਂ ਵਿੱਤ ਕਮਿਸ਼ਨ ਦੀ ਰਿਪੋਰਟ ਰਾਜ ਸਰਕਾਰ ਨੂੰ 31 ਮਾਰਚ ਤੱਕ ਮਿਲ ਜਾਵੇਗੀ ਤੇ ਇਸ ਨੂੰ ਲਾਗੂ ਕਰਨ ਲਈ ਆਉਂਦੇ ਸਾਲ 'ਚ 9000 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਸੁਤੰਤਰਤਾ ਸੰਗਰਾਮੀਆਂ ਅਤੇ ਅੱਤਵਾਦ ਪੀੜਤ ਲੋਕਾਂ ਦੀਆਂ ਪੈਨਸ਼ਨਾਂ 'ਚ ਵਾਧੇ ਦਾ ਵੀ ਐਲਾਨ ਕੀਤਾ। ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਸਦਨ ਤੋਂ ਬਜਟ ਤਜਵੀਜ਼ਾਂ ਦਾ ਵਿਰੋਧ ਕਰਦੇ ਕੁਝ ਮਿੰਟ ਸਪੀਕਰ ਦੀ ਕੁਰਸੀ ਸਾਹਮਣੇ ਨਾਅਰੇ ਲਗਾਉਣ ਤੋਂ ਬਾਅਦ ਵਾਕਆਊਟ ਕਰ ਗਏ, ਜਦੋਂ ਕਿ ਅਕਾਲੀ ਦਲ ਦੇ ਸਦਨ ਵਿਚ ਹਾਜ਼ਰ ਦੋ ਵਿਧਾਇਕ ਸ. ਲਖਬੀਰ ਸਿੰਘ ਲੋਧੀ ਨੰਗਲ ਦੀ ਅਗਵਾਈ 'ਚ ਬਜਟ ਤਜਵੀਜ਼ਾਂ ਦਾ ਵਿਰੋਧ ਕਰਦਿਆਂ ਕੁਝ ਸਮਾਂ ਬਜਟ ਤਜਵੀਜ਼ਾਂ ਸੁਣਨ ਤੋਂ ਬਾਅਦ ਨਾਅਰੇ ਮਾਰਦੇ ਵਾਕਆਊਟ ਕਰ ਗਏ। ਵਿੱਤ ਮੰਤਰੀ ਨੇ ਅੱਜ ਸਦਨ ਵਿਚ ਪੰਜਾਬ ਦੇ ਸ਼ਹਿਰਾਂ ਦੇ ਵਿਕਾਸ ਲਈ ਸਮਾਰਟ ਸਿਟੀ ਮਿਸ਼ਨ ਅਧੀਨ 1600 ਕਰੋੜ ਰੁਪਏ ਰੱਖੇ ਜਾਣ ਦਾ ਐਲਾਨ ਕੀਤਾ ਤੇ ਇਹ ਵੀ ਕਿਹਾ ਕਿ ਰਾਜ ਸਰਕਾਰ ਵਲੋਂ 7 ਸ਼ਹਿਰਾਂ ਜਲੰਧਰ, ਲੁਧਿਆਣਾ, ਪਟਿਆਲਾ, ਮੁਹਾਲੀ, ਮਾਨਸਾ ਅਤੇ ਬਠਿੰਡਾ ਵਿਖੇ ਕੰਮ ਕਰਨ ਵਾਲੀਆਂ ਔਰਤਾਂ ਲਈ ਵੂਮੇਨ ਹੋਸਟਲ ਬਣਾਉਣ ਦਾ ਵੀ ਫ਼ੈਸਲਾ ਲਿਆ ਗਿਆ ਹੈ, ਜਿਨ੍ਹਾਂ ਨੂੰ ਆਉਂਦੇ ਵਿੱਤੀ ਸਾਲਾਂ 'ਚ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਸਾਹਿਤ ਰਤਨ ਅਤੇ ਸ਼੍ਰੋਮਣੀ ਐਵਾਰਡਾਂ ਦੀ ਰਾਸ਼ੀ ਵਧਾਉਣ ਦਾ ਫ਼ੈਸਲਾ
ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬੀ ਸਾਹਿਤ ਰਤਨ ਐਵਾਰਡ ਦੀ ਰਾਸ਼ੀ 10 ਲੱਖ ਤੋਂ ਵਧਾ ਕੇ 20 ਲੱਖ ਕਰਨ ਦਾ ਐਲਾਨ ਕੀਤਾ ਤੇ ਕਿਹਾ ਕਿ ਹੁਣ ਸ਼੍ਰੋਮਣੀ ਐਵਾਰਡਾਂ ਦੀ ਰਾਸ਼ੀ ਵੀ 5 ਲੱਖ ਤੋਂ ਵਧਾ ਕੇ 10 ਲੱਖ ਕਰ ਦਿੱਤੀ ਜਾਵੇਗੀ ਤੇ ਚੰਗੀ ਪ੍ਰਿੰਟਿੰਗ ਵਾਲੀਆਂ ਕਿਤਾਬਾਂ ਨੂੰ 10 ਦੀ ਥਾਂ 20 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ, ਜਦੋਂ ਕਿ ਬਜ਼ੁਰਗ ਨਾਮਵਰ ਲਿਖਾਰੀਆਂ ਨੂੰ ਦਿੱਤੀ ਜਾਂਦੀ 5000 ਦੀ ਰਾਸ਼ੀ ਵਧਾ ਕੇ 15 ਹਜ਼ਾਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 100 ਸਫ਼ਿਆਂ ਦੀ ਕਿਤਾਬ ਛਾਪਣ ਲਈ ਸਹਾਇਤਾ ਰਾਸ਼ੀ 10 ਹਜ਼ਾਰ ਤੋਂ ਵਧਾ ਕੇ 20 ਹਜ਼ਾਰ ਅਤੇ 100 ਸਫ਼ਿਆਂ ਤੋਂ ਵੱਧ ਦੀ ਕਿਤਾਬ ਲਈ ਸਹਾਇਤਾ ਰਾਸ਼ੀ 15 ਹਜ਼ਾਰ ਤੋਂ ਵਧਾ ਕੇ 30 ਹਜ਼ਾਰ ਕੀਤੀ ਜਾਵੇਗੀ।
ਤਕਨੀਕੀ ਸਿੱਖਿਆ
ਵਿੱਤ ਮੰਤਰੀ ਨੇ ਕਿਹਾ ਕਿ ਤਕਨੀਕੀ ਸਿੱਖਿਆ ਨਾਲ ਸਬੰਧਿਤ ਸੰਸਥਾਵਾਂ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ਅਤੇ ਇਨ੍ਹਾਂ ਦੀਆਂ ਸੀਟਾਂ, ਜੋ ਪਹਿਲਾਂ 40 ਪ੍ਰਤੀਸ਼ਤ ਤੱਕ ਭਰੀਆਂ ਜਾਂਦੀਆਂ ਸਨ, ਹੁਣ 100 ਪ੍ਰਤੀਸ਼ਤ ਭਰੀਆਂ ਜਾ ਰਹੀਆਂ ਹਨ। ਉਨ੍ਹਾਂ ਬੇਅੰਤ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਗੁਰਦਾਸਪੁਰ ਅਤੇ ਸ਼ਹੀਦ ਭਗਤ ਸਿੰਘ ਤਕਨੀਕੀ ਸੈਂਟਰ ਫ਼ਿਰੋਜ਼ਪੁਰ ਨੂੰ ਯੂਨੀਵਰਸਿਟੀ ਦਾ ਦਰਜਾ ਦੇਣ ਲਈ ਵਿੱਤੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ।
ਐਸ. ਸੀ. ਸਕਾਲਰਸ਼ਿਪ
ਵਿੱਤ ਮੰਤਰੀ ਨੇ ਐਸ. ਸੀ. ਸਕਾਲਰਸ਼ਿਪ ਮੁੱਦੇ 'ਤੇ ਚੱਲ ਰਹੇ ਵਿਵਾਦ ਸਬੰਧੀ ਕਿਹਾ ਕਿ ਭਾਰਤ ਸਰਕਾਰ ਵਲੋਂ 2017 ਤੱਕ ਇਸ ਯੋਜਨਾ ਅਧੀਨ ਜੋ ਪੈਸੇ ਆਏ ਸਨ, ਉਸ ਵਿਚੋਂ 109 ਕਰੋੜ ਰੁਪਏ ਸਰਕਾਰ ਕੋਲ ਬਕਾਇਆ ਹਨ, ਜੋ 31 ਮਾਰਚ ਤੱਕ ਕਾਲਜਾਂ ਸਬੰਧੀ ਜਾਂਚ ਰਿਪੋਰਟਾਂ ਦੇ ਆਧਾਰ 'ਤੇ ਜਾਰੀ ਕਰ ਦਿੱਤੀ ਜਾਵੇਗੀ, ਉਨ੍ਹਾਂ ਦੱਸਿਆ ਕਿ 2017 ਤੋਂ ਬਾਅਦ ਤਿੰਨ ਸਾਲ ਲਈ ਕੇਂਦਰ ਵਲੋਂ ਇਹ ਯੋਜਨਾ ਬੰਦ ਕਰ ਦਿੱਤੀ ਗਈ ਸੀ ਅਤੇ ਰਾਜ ਨੂੰ ਇਸ ਲਈ ਕੋਈ ਰਾਸ਼ੀ ਨਹੀਂ ਮਿਲੀ ਅਤੇ ਕਾਲਜਾਂ ਵਲੋਂ ਇਨ੍ਹਾਂ ਤਿੰਨ ਸਾਲਾਂ ਲਈ ਜਿਸ 1500 ਕਰੋੜ ਦੀ ਮੰਗ ਕੀਤੀ ਜਾ ਰਹੀ ਹੈ, ਉਹ ਕੇਂਦਰ ਵਲੋਂ ਸੂਬਾ ਸਰਕਾਰ ਨੂੰ ਮਿਲਿਆ ਹੀ ਨਹੀਂ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਇਹ ਯੋਜਨਾ ਦੁਬਾਰਾ ਚਾਲੂ ਕਰ ਦਿੱਤੀ ਗਈ ਹੈ, ਪਰ ਪਹਿਲਾਂ ਵਜ਼ੀਫ਼ੇ ਲਈ ਜੋ ਗਰਾਂਟ 90 ਫ਼ੀਸਦੀ ਮਿਲਦੀ ਸੀ, ਉਹ ਘਟਾ ਕੇ ਹੁਣ 60 ਪ੍ਰਤੀਸ਼ਤ ਕਰ ਦਿੱਤੀ ਗਈ ਹੈ ਤੇ 40 ਪ੍ਰਤੀਸ਼ਤ ਹਿੱਸਾ ਰਾਜ ਸਰਕਾਰ ਵਲੋਂ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਨਿੱਜੀ ਸੰਸਥਾਵਾਂ ਵਲੋਂ ਲਈ ਜਾਂਦੀ ਫ਼ੀਸ 'ਤੇ ਵੀ ਸੀਮਾ ਹੱਦ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਉਕਤ ਸੰਸਥਾਵਾਂ ਨੂੰ ਤਿੰਨ ਸਾਲਾਂ ਦੇ ਵਜ਼ੀਫ਼ਿਆਂ ਦੀ ਰਾਸ਼ੀ ਦਾ ਕੇਂਦਰ ਦੀ ਸੀਮਾ ਹੱਦ ਅਨੁਸਾਰ 40 ਪ੍ਰਤੀਸ਼ਤ ਇਨ੍ਹਾਂ ਕਾਲਜਾਂ ਨੂੰ ਜਾਰੀ ਕਰਨ ਦੀ ਤਜਵੀਜ਼ ਦਿੱਤੀ ਹੈ, ਪਰ ਇਹ ਨਿੱਜੀ ਸੰਸਥਾਵਾਂ ਇਸ ਲਈ ਅਜੇ ਤਿਆਰ ਨਹੀਂ ਹੋ ਰਹੀਆਂ।
ਜੇਲ੍ਹਾਂ ਤੇ ਨਸ਼ਾ ਮੁਕਤੀ
ਵਿੱਤ ਮੰਤਰੀ ਨੇ ਜੇਲ੍ਹਾਂ ਦੇ ਕੰਮਕਾਜ ਵਿਚ ਸੁਧਾਰ ਲਈ 10 ਕੇਂਦਰੀ ਜੇਲ੍ਹਾਂ ਵਿਚ ਵੀਡੀਓ ਨਿਗਰਾਨੀ ਤੇ ਆਰਟੀਫਿਸ਼ਲ ਇੰਟੈਲੀਜੈਂਸ ਲਾਗੂ ਕਰਨ ਅਤੇ 2 ਨਵੀਆਂ ਜੇਲ੍ਹਾਂ ਸ੍ਰੀ ਗੋਇੰਦਵਾਲ ਸਾਹਿਬ, ਜਿਸ ਦੀ ਸਮਰੱਥਾ 2780 ਕੈਦੀਆਂ ਦੀ ਹੋਵੇਗੀ ਅਤੇ ਦੂਜੀ ਕੇਵਲ ਔਰਤਾਂ ਲਈ ਜੇਲ੍ਹ ਜਿਸ ਦੀ ਸਮਰੱਥਾ 250 ਹੋਵੇਗੀ, ਬਠਿੰਡਾ ਵਿਖੇ ਬਣਾਉਣਾ ਦਾ ਐਲਾਨ ਕੀਤਾ। ਇਸੇ ਤਰ੍ਹਾਂ ਨਸ਼ਾ ਮੁਕਤੀ ਕੇਂਦਰਾਂ 'ਚ ਮੁਫ਼ਤ ਦਵਾਈਆਂ ਦੇਣ ਲਈ ਉਨ੍ਹਾਂ ਦੱਸਿਆ ਕਿ 50 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ ਅਤੇ ਰਾਜ ਸਰਕਾਰ ਨਸ਼ਾ ਮੁਕਤੀ ਨੂੰ ਤਰਜੀਹ ਵਾਲਾ ਖੇਤਰ ਸਮਝਦੀ ਰਹੇਗੀ।
ਸ਼ਹਿਰੀ ਖੇਤਰ
ਵਿੱਤ ਮੰਤਰੀ ਨੇ ਸ਼ਹਿਰੀ ਖੇਤਰਾਂ ਦੇ ਵਿਕਾਸ ਲਈ 7192 ਕਰੋੜ ਦੀ ਰਾਸ਼ੀ ਰੱਖਣ ਦਾ ਐਲਾਨ ਕੀਤਾ, ਜੋ ਮਗਰਲੇ ਸਾਲ ਨਾਲੋਂ 68 ਪ੍ਰਤੀਸ਼ਤ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸ਼ਹਿਰੀ ਖੇਤਰਾਂ ਦੇ ਜਨਜੀਵਨ ਵਿਚ ਸੁਧਾਰ ਕਰਨਾ ਚਾਹੁੰਦੀ ਹੈ ਤੇ ਲੁਧਿਆਣਾ, ਮੁਹਾਲੀ ਅਤੇ ਅੰਮ੍ਰਿਤਸਰ ਵਿਖੇ ਵਪਾਰਕ ਕੰਪਲੈਕਸ ਕਮ ਪ੍ਰਦਰਸ਼ਨੀ ਕੇਂਦਰਾਂ ਦੀ ਸਥਾਪਤੀ ਲਈ ਕ੍ਰਮਵਾਰ 125, 150 ਅਤੇ 250 ਕਰੋੜ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਨੂੰ ਦਰਿਆਈ ਪਾਣੀ ਦੇਣ ਲਈ ਵੀ ਯੋਜਨਾ ਅਮਲ ਹੇਠ ਹੈ।
ਸੜਕਾਂ ਅਤੇ ਪੁਲ
ਉਨ੍ਹਾਂ ਦੱਸਿਆ ਕਿ 560 ਕਿੱਲੋਮੀਟਰ ਲੰਬੀਆਂ ਸੜਕਾਂ ਅਤੇ ਪੁਲਾਂ ਦੀ ਉਸਾਰੀ ਅਤੇ ਨਵੀਨੀਕਰਨ ਲਈ 775 ਕਰੋੜ ਰੱਖੇ ਗਏ ਹਨ, ਜਦੋਂ ਕਿ 124 ਪੇਂਡੂ ਸੜਕਾਂ ਅਤੇ 13 ਪੁਲਾਂ ਲਈ 160 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ 13 ਜ਼ਿਲ੍ਹਿਆਂ ਵਿਚ 1045 ਕਿੱਲੋਮੀਟਰ ਸੜਕਾਂ ਨੂੰ ਅਪਗਰੇਡ ਕਰਨ ਲਈ ਰਾਜ ਸਰਕਾਰ 250 ਕਰੋੜ ਰੁਪਏ ਦਾ ਹਿੱਸਾ ਪਾਵੇਗੀ, ਜਦੋਂ ਕਿ ਇਹ ਪ੍ਰਾਜੈਕਟ 758 ਕਰੋੜ ਰੁਪਏ ਦਾ ਹੈ।
- ਖੇਤੀ -

ਵਿੱਤ ਮੰਤਰੀ ਵਲੋਂ ਬਜਟ ਤਜਵੀਜ਼ਾਂ ਵਿਚ ਖੇਤੀ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਅਤੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਅਤੇ ਬੇਜ਼ਮੀਨੇ ਖੇਤੀ ਮਜ਼ਦੂਰਾਂ ਨੂੰ ਕਰਜ਼ਾ ਰਾਹਤ ਤੋਂ ਇਲਾਵਾ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 4650 ਕਰੋੜ ਰੁਪਏ ਰੱਖੇ ਗਏ ਹਨ, ਜਦੋਂ ਕਿ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਲਈ 361 ਕਰੋੜ, ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਹੇਠ 40 ਕਰੋੜ ਤੇ ਖੇਤੀਬਾੜੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ 200 ਕਰੋੜ ਰੁਪਏ ਰੱਖੇ ਗਏ ਹਨ। ਇਸੇ ਤਰਾਂ ਖੰਡ ਮਿੱਲਾਂ ਨੂੰ ਸਹਾਇਤਾ ਦੇਣ ਲਈ ਵੀ 200 ਕਰੋੜ ਅਤੇ ਗੁਰਦਾਸਪੁਰ ਵਿਚ ਕਲਾਨੌਰ ਵਿਖੇ ਗੰਨਾ ਖੋਜ ਕੇਂਦਰ ਲਈ 47 ਕਰੋੜ, ਬਟਾਲਾ ਅਤੇ ਗੁਰਦਾਸਪੁਰ ਖੰਡ ਮਿੱਲਾਂ ਦੇ ਵਿਸਤਾਰ ਲਈ 60 ਕਰੋੜ ਤੇ ਬੱਸੀ ਪਠਾਣਾ ਵਿਖੇ ਵੇਰਕਾ ਮੈਗਾ ਪ੍ਰਾਜੈਕਟ ਲਈ 10 ਕਰੋੜ ਰੁਪਏ ਰੱਖੇ ਗਏ ਹਨ।
- ਮੈਡੀਕਲ ਸਿੱਖਿਆ-

ਵਿੱਤ ਮੰਤਰੀ ਨੇ ਦੱਸਿਆ ਕਿ ਬਜਟ ਵਿਚ ਮੈਡੀਕਲ ਸਿੱਖਿਆ ਲਈ 85 ਪ੍ਰਤੀਸ਼ਤ ਵਾਧੂ ਰਾਸ਼ੀ ਰੱਖੀ ਗਈ ਹੈ, ਉਨ੍ਹਾਂ ਕਿਹਾ ਕਿ ਕਪੂਰਥਲਾ ਵਿਖੇ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਲਈ 650 ਕਰੋੜ ਅਤੇ ਹੁਸ਼ਿਆਰਪੁਰ ਮੈਡੀਕਲ ਕਾਲਜ ਲਈ 80 ਕਰੋੜ ਰੁਪਏ ਰੱਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਰ ਜ਼ਿਲ੍ਹਾ ਹੈੱਡਕੁਆਟਰ 'ਤੇ ਮੈਡੀਕਲ ਕਾਲਜ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਤਿੰਨ ਨਵੇਂ ਟ੍ਰੋਮਾ ਸੈਂਟਰ ਸਥਾਪਿਤ ਕਰਨ ਲਈ ਪਟਿਆਲਾ ਦੇ ਗੌਰਮਿੰਟ ਮੈਡੀਕਲ ਕਾਲਜ ਨੂੰ 42 ਕਰੋੜ, ਅੰਮ੍ਰਿਤਸਰ ਦੇ ਗੌਰਮਿੰਟ ਮੈਡੀਕਲ ਕਾਲਜ ਨੂੰ 93 ਕਰੋੜ ਅਤੇ ਫ਼ਰੀਦਕੋਟ ਦੇ ਗੌਰਮਿੰਟ ਮੈਡੀਕਲ ਕਾਲਜ ਨੂੰ 12 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਨਿਊ ਚੰਡੀਗੜ੍ਹ ਵਿਖੇ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ 1 ਜੁਲਾਈ ਤੋਂ ਕੰਮ ਚਾਲੂ ਕਰ ਦੇਵੇਗਾ ਤੇ ਉਨ੍ਹਾਂ ਫ਼ਾਜ਼ਿਲਕਾ ਵਿਖੇ ਕੈਂਸਰ ਕੇਅਰ ਸੈਂਟਰ ਦੀ ਸਥਾਪਤੀ ਲਈ 16 ਕਰੋੜ ਤੇ ਅੰਮ੍ਰਿਤਸਰ ਵਿਖੇ ਕੈਂਸਰ ਕੇਅਰ ਇੰਸਟੀਚਿਊਟ ਲਈ 39 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ।
-ਸਿੱਖਿਆ-

ਸਕੂਲੀ ਸਿੱਖਿਆ ਲਈ ਬਜਟ ਵਿਚ 11, 861 ਕਰੋੜ ਰੁਪਏ ਰੱਖੇ ਗਏ ਹਨ ਤੇ ਵਿੱਤ ਮੰਤਰੀ ਨੇ ਦਾਅਵਾ ਕੀਤਾ ਕਿ ਸੈਕੰਡਰੀ ਪੱਧਰ ਤੱਕ ਸਰਕਾਰੀ ਸਕੂਲਾਂ ਵਿਚ ਦਾਖ਼ਲਾ 14.9 ਪ੍ਰਤੀਸ਼ਤ ਵਧਿਆ ਹੈ ਅਤੇ ਸਕੂਲਾਂ ਵਿਚ 21 ਬੱਚਿਆਂ ਪਿੱਛੇ ਇਕ ਅਧਿਆਪਕ ਹੈ ਜੋ ਕਿ ਦੇਸ਼ ਦੇ ਦੂਜਿਆਂ ਸੂਬਿਆਂ ਨਾਲੋਂ ਕਾਫ਼ੀ ਚੰਗਾ ਅਨੁਪਾਤ ਹੈ। ਉਨ੍ਹਾਂ 250 ਸਕੂਲ ਅਗਲੇ ਵਿੱਤੀ ਸਾਲ ਵਿਚ ਅਪਗਰੇਡ ਕਰਨ ਦਾ ਵੀ ਫ਼ੈਸਲਾ ਕੀਤਾ ਤੇ ਕਿਹਾ ਕਿ ਰਾਜ ਦੇ 14,957 ਸਰਕਾਰੀ ਸਕੂਲਾਂ ਵਿਚ ਅੰਗਰੇਜ਼ੀ ਮਾਧਿਅਮ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਸੂਬੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਨੂੰ 931 ਕਰੋੜ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਦੇਣਦਾਰੀਆਂ ਤੋਂ ਕੱਢਣ ਲਈ 90 ਕਰੋੜ ਦੀ ਵਿਸ਼ੇਸ਼ ਗਰਾਂਟ ਦਾ ਵੀ ਐਲਾਨ ਕੀਤਾ। ਵਿੱਤ ਮੰਤਰੀ ਨੇ ਸਮਾਰਟ ਫ਼ੋਨ ਯੋਜਨਾ ਵਿਚ ਅਗਲੇ ਸਾਲ ਲਈ 100 ਕਰੋੜ ਰੱਖੇ ਜਾਣ ਅਤੇ ਡਿਜੀਟਲ ਸਿੱਖਿਆ ਲਈ 140 ਕਰੋੜ ਰੱਖਣ ਦਾ ਵੀ ਐਲਾਨ ਕੀਤਾ।
ਬਜਟ ਸਾਰ
ਸਰਕਾਰ ਵਲੋਂ ਜਾਰੀ ਕੀਤੇ ਗਏ ਬਜਟ ਸਾਰ ਵਿਚ ਦੱਸਿਆ ਗਿਆ ਕਿ ਉਨ੍ਹਾਂ ਆਪਣੇ ਸੈਕਟਰ ਵਾਰ ਯੋਜਨਾ ਉਪਬੰਦ ਵਿਚ ਸਭ ਤੋਂ ਵੱਧ 62 ਪ੍ਰਤੀਸ਼ਤ ਪੈਸਾ ਸਮਾਜਿਕ ਸੇਵਾਵਾਂ ਲਈ ਰੱਖਿਆ ਹੈ, ਜਦੋਂ ਕਿ ਖੇਤੀਬਾੜੀ ਅਤੇ ਸਬੰਧਿਤ ਸੇਵਾਵਾਂ ਲਈ 15.13 ਪ੍ਰਤੀਸ਼ਤ, ਦਿਹਾਤੀ ਵਿਕਾਸ ਲਈ 6.98 ਪ੍ਰਤੀਸ਼ਤ, ਸਿੰਜਾਈ ਅਤੇ ਹੜ੍ਹ ਕੰਟਰੋਲ ਲਈ 5.08, ਟਰਾਂਸਪੋਰਟ ਲਈ 5.48, ਸਾਇੰਸ ਟੈਕਨਾਲੋਜੀ ਅਤੇ ਵਾਤਾਵਰਨ ਲਈ 1.33 ਪ੍ਰਤੀਸ਼ਤ, ਉਦਯੋਗ ਅਤੇ ਖਣਿਜ ਲਈ 0.46, ਆਮ ਆਰਥਿਕ ਸੇਵਾਵਾਂ ਲਈ 1.77 ਅਤੇ ਪਾਵਰ ਲਈ 0.62 ਪ੍ਰਤੀਸ਼ਤ ਬਜਟ ਦਾ ਹਿੱਸਾ ਰੱਖਿਆ ਗਿਆ ਹੈ। ਰਿਪੋਰਟ 'ਚ ਇਹ ਵੀ ਦੱਸਿਆ ਗਿਆ ਹੈ ਕਿ ਸੂਬੇ ਦਾ ਕੁੱਲ ਖ਼ਰਚੇ ਦਾ 23 ਫ਼ੀਸਦੀ ਹਿੱਸਾ ਤਨਖ਼ਾਹਾਂ ਅਤੇ ਉਜ਼ਰਤਾਂ ਵਿਚ ਜਾਂਦਾ ਹੈ, ਜਦੋਂ ਕਿ 16 ਪ੍ਰਤੀਸ਼ਤ ਕੁੱਲ ਖ਼ਰਚੇ ਦਾ ਹਿੱਸਾ ਵਿਆਜ ਦੀਆਂ ਅਦਾਇਗੀਆਂ ਵਿਚ ਜਾਂਦਾ ਹੈ। 11 ਪ੍ਰਤੀਸ਼ਤ ਪੈਨਸ਼ਨ ਅਤੇ ਸੇਵਾ ਨਿਵਿਰਤੀ ਲਾਭਾਂ ਵਿਚ ਦਿੱਤਾ ਜਾਂਦਾ ਹੈ। ਸੂਬੇ ਦੀ ਆਮਦਨ ਵਿਚ 28 ਪ੍ਰਤੀਸ਼ਤ ਰਾਜ ਦੀ ਆਪਣੇ ਕਰਾਂ ਤੋਂ ਆਮਦਨ ਹੈ, ਜਦੋਂ ਕਿ 29 ਪ੍ਰਤੀਸ਼ਤ ਕੇਂਦਰ ਦੀਆਂ ਗਰਾਂਟਾਂ ਰਾਹੀਂ ਮਿਲਦਾ ਹੈ ਤੇ 28 ਪ੍ਰਤੀਸ਼ਤ ਕਰਜ਼ਿਆਂ ਆਦਿ ਦੇ ਰੂਪ 'ਚ ਪ੍ਰਾਪਤ ਹੁੰਦਾ ਹੈ। ਕੇਂਦਰੀ ਟੈਕਸਾਂ 'ਚੋਂ ਹਿੱਸੇ ਦੀ ਪ੍ਰਾਪਤੀ ਕੁੱਲ ਆਮਦਨ ਦਾ ਕੋਈ 9 ਪ੍ਰਤੀਸ਼ਤ ਹੈ, ਜਦੋਂ ਕਿ ਰਾਜ ਦੀ ਗ਼ੈਰ ਕਰਾਂ ਤੋਂ ਆਮਦਨ ਕੁੱਲ ਆਮਦਨ ਦਾ 6 ਪ੍ਰਤੀਸ਼ਤ ਹੈ।
ਮੁੱਖ ਮੰਤਰੀ ਬਜਟ ਤਜਵੀਜ਼ਾਂ ਦੌਰਾਨ ਸਦਨ 'ਚ ਹਾਜ਼ਰ ਰਹੇ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਬਜਟ ਸਮਾਗਮ ਦੇ ਮਗਰਲੇ ਦਿਨਾਂ ਦੌਰਾਨ ਸਦਨ ਤੋਂ ਕਾਫ਼ੀ ਗ਼ੈਰ-ਹਾਜ਼ਰ ਰਹੇ, ਅੱਜ ਬਜਟ ਪੇਸ਼ ਹੋਣ ਮੌਕੇ ਪੂਰਾ ਸਮਾਂ ਸਦਨ ਵਿਚ ਹਾਜ਼ਰ ਰਹੇ ਅਤੇ ਤਕਰੀਬਨ ਪੌਣੇ ਦੋ ਘੰਟੇ ਉਨ੍ਹਾਂ ਵਿੱਤ ਮੰਤਰੀ ਵਲੋਂ ਪੇਸ਼ ਕੀਤੀਆਂ ਗਈਆਂ ਬਜਟ ਤਜਵੀਜ਼ਾਂ ਵੀ ਸੁਣੀਆਂ। ਉਨ੍ਹਾਂ ਵਿੱਤ ਮੰਤਰੀ ਦਾ ਬਾਅਦ ਵਿਚ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਇਹ ਬਜਟ ਵੱਖ-ਵੱਖ ਵਰਗਾਂ ਨਾਲ ਸਬੰਧਿਤ ਮੁਸ਼ਕਿਲਾਂ ਨੂੰ ਹੱਲ ਕਰਨ 'ਚ ਵੱਡੀ ਮਦਦ ਦੇਵੇਗਾ ਤੇ ਸੂਬੇ ਨੂੰ ਤਰੱਕੀ ਦੇ ਰਾਹ ਪਾਵੇਗਾ। ਉਨ੍ਹਾਂ ਕਿਹਾ ਕਿ ਬਜਟ ਤਜਵੀਜ਼ਾਂ ਤੋਂ ਸਪਸ਼ਟ ਹੈ ਕਿ ਰਾਜ ਦੀ ਵਿੱਤੀ ਹਾਲਤ 'ਚ ਵੱਡਾ ਸੁਧਾਰ ਹੋਇਆ ਹੈ ਤੇ ਪੰਜਾਬ ਫਿਰ ਦੁਬਾਰਾ ਵਿੱਤੀ ਪੱਖੋਂ ਮਜ਼ਬੂਤੀ ਵੱਲ ਵੱਧ ਰਿਹਾ ਹੈ।
ਰਾਜ ਸਰਕਾਰ ਦਾ ਮਾਲੀਆ ਚਾਲੂ ਸਾਲ ਦੌਰਾਨ ਕੋਰੋਨਾ ਦੇ ਬਾਵਜੂਦ ਵਧਿਆ-ਵਿੱਤ ਮੰਤਰੀ
ਕਿਹਾ-ਡੀਜ਼ਲ 'ਤੇ ਕੇਂਦਰ ਆਪਣਾ ਵੈਟ ਘਟਾਉਣ ਦਾ ਫ਼ੈਸਲਾ ਲਵੇ ਤਾਂ ਅਸੀਂ ਵੀ ਵਿਚਾਰਾਂਗੇ

ਵਿੱਤ ਮੰਤਰੀ ਨੇ ਆਪਣੀਆਂ ਬਜਟ ਤਜਵੀਜ਼ਾਂ ਪੇਸ਼ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜ ਸਰਕਾਰ ਦਾ ਮਾਲੀਆ ਚਾਲੂ ਸਾਲ ਦੌਰਾਨ ਕੋਵਿਡ ਦੇ ਬਾਵਜੂਦ ਵਧਿਆ ਤੇ ਮਗਰਲੇ 4 ਸਾਲਾਂ ਦੌਰਾਨ ਸਰਕਾਰ ਦੀ ਆਪਣੀ ਵਿੱਤੀ ਆਮਦਨ ਦੋਗੁਣਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਲਈ ਇਹ ਸਾਲ 12 ਪ੍ਰਤੀਸ਼ਤ ਵਾਧੂ ਰਾਸ਼ੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਨਵੀਂ ਖੇਤੀ ਨੀਤੀ ਤਿਆਰ ਹੋ ਗਈ ਹੈ ਪਰ ਇਸ ਨੂੰ ਵਿਧਾਨ ਸਭਾ ਦੇ ਅਗਲੇ ਇਜਲਾਸ ਵਿਚ ਪੇਸ਼ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਕਰਜ਼ਾ ਮੁਆਫ਼ੀ ਯੋਜਨਾ ਖ਼ਤਮ ਹੋਣ ਵਾਲੀ ਨਹੀਂ ਤੇ ਆਉਂਦੇ ਸਾਲਾਂ ਦੌਰਾਨ ਵੀ ਹਰ ਸਾਲ ਕੋਈ 2000 ਕਰੋੜ ਰੁਪਏ ਰੱਖਣੇ ਪੈਣਗੇ। ਉਨ੍ਹਾਂ ਕਿਹਾ ਕਿ ਭਾਵੇਂ ਇਸ ਵੇਲੇ ਤੁਹਾਨੂੰ ਅੰਕੜਿਆਂ ਵਿਚ 8600 ਕਰੋੜ ਦਾ ਵਿੱਤੀ ਘਾਟਾ ਨਜ਼ਰ ਆਉਂਦਾ ਹੈ ਪਰ ਇਸ ਦਾ ਮੁੱਖ ਕਾਰਨ ਕੈਪੀਟਲ ਐਕਸਪੈਂਡੀਚਰ ਲਈ ਬਹੁਤ ਵੱਧ 14 ਹਜ਼ਾਰ ਕਰੋੜ ਰੁਪਏ ਰੱਖਣਾ ਅਤੇ 6ਵੇਂ ਤਨਖ਼ਾਹ ਕਮਿਸ਼ਨ ਲਈ 9000 ਕਰੋੜ ਰੁਪਏ ਰੱਖਣਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਹਿਲੀ ਜੁਲਾਈ ਤੋਂ ਤਨਖ਼ਾਹ ਕਮਿਸ਼ਨ ਲਾਗੂ ਕਰ ਦੇਵੇਗੀ ਅਤੇ ਮੁਲਾਜ਼ਮਾਂ ਦੇ ਬਕਾਇਆਂ ਦੀ ਅਦਾਇਗੀ ਵੀ ਕਿਸ਼ਤਾਂ ਵਿਚ ਕੀਤੀ ਜਾਣੀ ਸ਼ੁਰੂ ਹੋ ਜਾਵੇਗੀ। ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਰਾਜ ਸਰਕਾਰ ਅਜੇ ਕੋਈ ਫ਼ੈਸਲਾ ਨਹੀਂ ਲੈ ਸਕੀ ਪਰ ਉਨ੍ਹਾਂ ਦਾਅਵਾ ਕੀਤਾ ਕਿ ਰਾਜ ਸਰਕਾਰ 48,989 ਅਸਾਮੀਆਂ ਆਉਂਦੇ ਵਿੱਤੀ ਸਾਲ ਵਿਚ ਭਰੇਗੀ, ਜਿਸ ਨਾਲ ਬੇਰੁਜ਼ਗਾਰੀ ਨੂੰ ਕੁਝ ਠੱਲ੍ਹ ਪਵੇਗੀ। ਉਨ੍ਹਾਂ ਬਿਜਲੀ ਦੇ ਵਧੀਆਂ ਦਰਾਂ ਸਬੰਧੀ ਉਨ੍ਹਾਂ ਕਿਹਾ ਕਿ ਬਿਜਲੀ ਦੇ ਰੇਟ ਘੱਟ ਕਰਨੇ ਅਤਿ ਜ਼ਰੂਰੀ ਹਨ ਕਿਉਂਕਿ ਉਸੇ ਨਾਲ ਸਨਅਤ ਅਤੇ ਵਪਾਰ ਨੂੰ ਉਤਸ਼ਾਹ ਮਿਲੇਗਾ ਅਤੇ ਰਾਜ ਦਾ ਕੁੱਲ ਘਰੇਲੂ ਉਤਪਾਤ ਵਧੇਗਾ। ਪ੍ਰੰਤੂ ਉਨ੍ਹਾਂ ਕਿਹਾ ਕਿ ਰਾਜ ਦੇ ਸਾਰੇ ਬਿਜਲੀ ਪਲਾਂਟ ਕੋਲੇ ਨਾਲ ਚੱਲ ਰਹੇ ਹਨ ਅਤੇ ਕੋਲੇ ਦੀ ਢੁਆਈ ਅਤੇ ਕੀਮਤ ਲਗਾਤਾਰ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਬਿਜਲੀ ਪਲਾਂਟਾਂ ਨੂੰ ਚਲਾਉਣ ਲਈ ਗੈਸ ਦੀ ਮੰਗ ਕੀਤੀ ਹੈ। ਬਿਜਲੀ ਸਮਝੌਤੇ ਰੱਦ ਕਰਨ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਮਜ਼ਾਕ ਵਿਚ ਕਿਹਾ ਕਿ ਸਾਡਾ ਇਰਾਦਾ ਕਤਲ ਤਾਂ ਹੈ ਪ੍ਰੰਤੂ ਵੇਲਾ ਆਉਣ ਦਿਓ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਸ ਲਈ ਰੈਗੂਲੇਟਰੀ ਅਥਾਰਿਟੀ ਹੈ ਅਤੇ ਉਹ ਇਸ ਵੇਲੇ ਸਾਡੇ ਵਿਰੁੱਧ ਹਨ। ਡੀਜ਼ਲ 'ਤੇ ਉਨ੍ਹਾਂ ਕਿਹਾ ਕਿ ਇਕੱਲੇ ਰਾਜ ਹੀ ਵੈਟ ਕਿਉਂ ਘਟਾਉਣ, ਜੇ ਕੇਂਦਰ ਆਪਣਾ ਵੈਟ ਘਟਾਉਣ ਦਾ ਫ਼ੈਸਲਾ ਲਵੇਗਾ ਤਾਂ ਅਸੀਂ ਵੀ ਇਸ ਸਬੰਧੀ ਵਿਚਾਰ ਲਵਾਂਗੇ।
ਵਿੱਤ ਮੰਤਰੀ ਨੇ ਕਿਹਾ ਕਿ ਮਗਰਲੀ ਅਕਾਲੀ-ਭਾਜਪਾ ਸਰਕਾਰ ਸਾਨੂੰ ਸਰਕਾਰ ਛੱਡਣ ਮੌਕੇ 7791 ਕਰੋੜ ਦੀਆਂ ਦੇਣਦਾਰੀਆਂ ਅਤੇ 31 ਹਜ਼ਾਰ ਕਰੋੜ ਰੁਪਏ ਦੀ ਅਨਾਜ ਕਰਜ਼ਾ ਲਿਮਟ ਕਰਜ਼ੇ ਵਿਚ ਬਦਲਣ ਦਾ ਫ਼ੈਸਲਾ ਦੇ ਕੇ ਗਈ ਸੀ। ਉਨ੍ਹਾਂ ਕਿਹਾ ਕਿ ਮਗਰਲੀ ਸਰਕਾਰ ਦੇ 365 ਦਿਨਾਂ 'ਚੋਂ 179 ਦਿਨ ਓਵਰਡਰਾਫਟ ਸੀ ਅਤੇ 44 ਦਿਨ ਸਰਕਾਰ ਡਬਲ ਓਵਰਡਰਾਫਟ ਵਿਚ ਸੀ, ਜਿਸ 'ਤੇ ਜੁਰਮਾਨਾ ਵੀ ਲਗਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭਾਵੇਂ ਚਾਲੂ ਵਿੱਤੀ ਸਾਲ ਵਿਚ ਤਿੰਨ ਮਹੀਨੇ ਕੋਵਿਡ ਕਾਰਨ ਕੋਈ ਵਿੱਤੀ ਆਮਦਨ ਨਹੀਂ ਹੋਈ, ਪਰ ਅਸੀਂ ਇਕ ਵੀ ਦਿਨ ਓਵਰਡਰਾਫ਼ਟ ਜਾਂ ਡਬਲ ਓਵਰਡਰਾਫਟ ਵਿਚ ਨਹੀਂ ਗਏ ਅਤੇ ਰਿਜ਼ਰਵ ਬੈਂਕ ਕੋਲ ਅਸੀਂ ਆਪਣਾ 1168 ਕਰੋੜ ਰੁਪਏ ਦਾ ਸਿੰਕਿੰਗ ਫੰਡ ਰਾਖਵਾਂ ਰੱਖਿਆ ਹੋਇਆ ਹੈ, ਜੋ ਕਿਸੇ ਮੁਸ਼ਕਿਲ ਵਿਚ ਵਰਤਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਦਾ ਟੈਕਸ ਆਮਦਨ ਵਿਚ 41 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ, ਜਦੋਂ ਕਿ ਗੈਰ ਟੈਕਸ ਆਮਦਨ ਵਿਚ 32 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਵਲੋਂ ਚਾਹਪੱਤੀ ਅਤੇ ਘਿਉ ਵਰਗੀਆਂ ਚੀਜ਼ਾਂ ਗ਼ਰੀਬਾਂ ਨੂੰ ਫ਼ਿਲਹਾਲ ਨਾ ਦੇਣ ਦਾ ਫ਼ੈਸਲਾ ਲੈਂਦਿਆਂ ਭਾਰੀ ਮੰਗ ਕਾਰਨ 9 ਲੱਖ ਉਨ੍ਹਾਂ ਗ਼ਰੀਬਾਂ ਨੂੰ ਮੁਫ਼ਤ ਕਣਕ ਦੇਣ ਦਾ ਫ਼ੈਸਲਾ ਲਿਆ ਹੈ, ਜੋ ਭਾਰਤ ਸਰਕਾਰ ਦੀ ਯੋਜਨਾ ਹੇਠ ਨਹੀਂ ਆਉਂਦੇ।
ਵੱਖ-ਵੱਖ ਸਿਆਸੀ ਆਗੂਆਂ ਦੀ ਨਜ਼ਰ 'ਚ ਬਜਟ
ਬਜਟ ਮਹਿਜ਼ ਇਕ ਡਰਾਮਾ-ਬਾਦਲ

ਲੰਬੀ, 8 ਮਾਰਚ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਬਾਰੇ ਕਿਹਾ ਕਿ ਇਹ ਕੈਪਟਨ ਸਰਕਾਰ ਵਲੋਂ ਲਿਆਂਦਾ ਗਿਆ ਬਜਟ ਮਹਿਜ਼ ਇਕ ਡਰਾਮਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ 'ਚੋਂ ਚਾਰ ਸਾਲਾਂ ਵਿਚ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਪੰਜਾਬ ਦੀ ਜਨਤਾ ਨੂੰ ਲੁਭਾਉਣ ਲਈ ਵੱਡੇ-ਵੱਡੇ ਵਾਅਦੇ ਕਰਦੇ ਹਨ, ਪ੍ਰੰਤੂ ਇਹ ਪਹਿਲਾਂ ਵਾਂਗ ਹੁਣ ਵੀ ਪੂਰੇ ਨਹੀਂ ਉੱਤਰਦੇ।
ਲੋਕਹਿਤ ਦਾ ਦਸਤਾਵੇਜ਼-ਜਾਖੜ

ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਬਜਟ ਨੂੰ ਲੋਕਹਿੱਤ ਦਾ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਜੋ ਕਿਹਾ ਗਿਆ ਉਹ ਕੀਤਾ ਗਿਆ ਹੈ ਤੇ ਅੱਜ ਪੇਸ਼ ਕੀਤਾ ਬਜਟ ਸੂਬੇ ਦੇ ਸਮਾਜਿਕ ਆਰਥਿਕ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ।
ਅੱਖਾਂ 'ਚ ਘੱਟਾ ਪਾਉਣ ਦਾ ਯਤਨ- ਸੁਖਬੀਰ

ਸ਼੍ਰੋੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਬਜਟ ਰਾਹੀਂ ਸਰਕਾਰ ਨੇ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਦਾ ਯਤਨ ਕੀਤਾ ਹੈ। ਵਿੱਤ ਮੰਤਰੀ ਨੇ ਚਾਲਬਾਜ਼ੀ ਤੇ ਪਹਿਲਾਂ ਪੂਰੇ ਨਾ ਕੀਤੇ ਵਾਅਦਿਆਂ ਨੂੰ ਨਵੇਂ ਸਿਰੇ ਤੋਂ ਪੈਕ ਕਰ ਕੇ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰ ਵਾਅਦੇ ਨੂੰ ਪੂਰਾ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਕਾਂਗਰਸ ਸਰਕਾਰ ਆਪਣੇ ਐਲਾਨਾਂ ਨਾਲ ਚੋਣ ਵਰ੍ਹੇ 'ਚ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਦਾ ਯਤਨ ਕਰ ਰਹੀ ਹੈ।
ਪ੍ਰਸ਼ਾਂਤ ਕਿਸ਼ੋਰ ਦਾ ਨਹੀਂ, ਪੰਜਾਬੀਆਂ ਦਾ ਬਜਟ ਚਾਹੀਦਾ-ਚੀਮਾ

ਵਿਰੋਧੀ ਧਿਰ ਦੇ ਆਗੂ ਤੇ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਨੂੰ ਪ੍ਰਸ਼ਾਂਤ ਕਿਸ਼ੋਰ ਦਾ ਨਹੀਂ ਬਲਕਿ ਪੰਜਾਬੀਆਂ ਦਾ ਬਜਟ ਚਾਹੀਦਾ ਹੈ। ਬਜਟ ਨੂੰ ਕੈਪਟਨ ਸਰਕਾਰ ਦੇ ਵਿੱਤ ਮੰਤਰੀ ਨੇ ਨਹੀਂ, ਪ੍ਰਸ਼ਾਂਤ ਕਿਸ਼ੋਰ ਨੇ ਬਣਾਇਆ ਹੈ, ਜਿਸ ਤੋਂ ਪਤਾ ਚਲਦਾ ਹੈ ਕਿ ਕੈਪਟਨ ਕਿੰਨੇ ਨਾਕਾਮ ਤੇ ਆਲਸੀ ਮੁੱਖ ਮੰਤਰੀ ਹਨ।
ਜੁਮਲੇਬਾਜ਼ੀ ਨਾਲ ਭਰਪੂਰ-ਪਰਮਿੰਦਰ

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਸਰਕਾਰ ਦੇ ਆਖ਼ਰੀ ਬਜਟ ਨੂੰ ਸਿਆਸੀ ਲਾਹਾ ਲੈਣ ਲਈ ਤੇ 2022 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜ਼ਮੀਨ ਤਿਆਰ ਕਰਨ ਪੇਸ਼ ਕੀਤਾ ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ 'ਚ ਜੋ ਐਲਾਨ ਕੀਤੇ ਹਨ ਉਹ ਇਸ ਸਰਕਾਰ ਦੇ ਪਿਛਲੇ ਸਾਲਾਂ ਦੌਰਾਨ ਪੇਸ਼ ਕੀਤੇ ਬਜਟਾਂ ਦਾ ਕੇਵਲ ਦੁਹਰਾਉ ਤੇ ਅੰਕੜਿਆਂ ਦਾ ਫੇਰਬਦਲ ਹੈ।
ਕਿਸਾਨ ਤੇ ਨੌਜਵਾਨ ਵਿਰੋਧੀ-ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਬਜਟ ਕੈਪਟਨ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੀਆਂ ਨਾਕਾਮੀਆਂ 'ਤੇ ਪਰਦਾ ਪਾਉਣ ਤੋਂ ਇਲਾਵਾ ਕੁਝ ਵੀ ਨਹੀਂ ਹੈ। ਕਾਂਗਰਸ ਸਰਕਾਰ ਵਲੋਂ ਪੇਸ਼ ਬਜਟ ਨਾ ਸਿਰਫ ਕਿਸਾਨ ਵਿਰੋਧੀ ਤੇ ਨੌਜਵਾਨ ਵਿਰੋਧੀ ਹੈ ਬਲਕਿ ਪੰਜਾਬ ਦੇ ਉਦਯੋਗਿਕ ਤੇ ਵਪਾਰਕ ਵਰਗ ਲਈ ਵੀ ਬਹੁਤ ਨਿਰਾਸ਼ਾਜਨਕ ਰਿਹਾ ਹੈ।
ਖੇਡਾਂ ਲਈ 20 % ਦਾ ਵਾਧਾ ਸ਼ਲਾਘਾਯੋਗ-ਰਾਣਾ ਸੋਢੀ

ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿੱਤ ਮੰਤਰੀ ਦਾ ਖੇਡ ਬਜਟ ਵਿਚ ਵਾਧੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਲਈ 2021-22 ਦੇ ਬਜਟ ਵਿਚ 147 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ, ਜੋ ਪਿਛਲੇ ਵਰ੍ਹੇ ਦੇ ਮੁਕਾਬਲੇ 20 ਫ਼ੀਸਦੀ ਵੱਧ ਹੈ।
ਹਰ ਵਰਗ ਲਈ ਕੁਝ ਨਾ ਕੁਝ-ਭੱਠਲ

ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਸਰਕਾਰ ਦੇ ਬਜਟ 'ਚ ਹਰ ਵਰਗ ਲਈ ਕੁਝ ਨਾ ਕੁਝ ਦੇਖਣ ਨੂੰ ਮਿਲਿਆ ਹੈ। ਸਰਕਾਰ ਨੇ ਨਾ ਸਿਰਫ਼ ਆਪਣੇ ਚੋਣ ਵਾਅਦੇ ਪੁਗਾਏ ਹਨ ਬਲਕਿ ਔਰਤਾਂ ਤੇ ਬਜ਼ੁਰਗਾਂ ਪ੍ਰਤੀ ਆਪਣੇ ਫਰਜ਼ਾਂ ਦੀ ਵੀ ਪੂਰਤੀ ਕੀਤੀ ਹੈ। ਬੇਜ਼ਮੀਨੇ ਖੇਤ ਮਜ਼ਦੂਰਾਂ ਲਈ 526 ਕਰੋੜ ਰੁਪਏ ਰੱਖਣਾ ਵਧੀਆ ਫ਼ੈਸਲਾ ਹੈ।
ਮਹਿਲਾ-ਪੱਖੀ ਬਜਟ-ਅਰੁਣਾ ਚੌਧਰੀ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਹੈ ਕਿ ਬਜਟ ਸੂਬੇ ਦੀਆਂ ਮਹਿਲਾਵਾਂ ਦੇ ਸ਼ਕਤੀਕਰਨ ਲਈ ਸਹਾਈ ਹੋਵੇਗਾ। ਔਰਤਾਂ ਨੂੰ ਮੁਫਤ ਸਫਰ ਤੋਂ ਇਲਾਵਾ ਬਜ਼ੁਰਗ ਔਰਤਾਂ ਤੇ ਵਿਧਵਾਵਾਂ ਨੂੰ ਹੁਣ ਦੁੱਗਣੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਉਦਯੋਗਿਕ ਵਿਕਾਸ 'ਚ ਤੇਜ਼ੀ ਆਵੇਗੀ-ਸੁੰਦਰ ਸ਼ਾਮ ਅਰੋੜਾ

ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਬਜਟ ਨਾਲ ਸੂਬੇ ਦੇ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਉਦਯੋਗਿਕ ਤੇ ਵਪਾਰ ਵਿਕਾਸ ਨੀਤੀ 2017 ਨੇ ਵਪਾਰ ਨੂੰ ਪ੍ਰਫੁਲਿਤ ਕਰਨ ਲਈ ਨਿਵੇਸ਼ਕ ਸਮਰੱਥਕੀ ਮਾਹੌਲ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਕੁੱਲ ਮਿਲਾ ਕੇ ਉਦਯੋਗ ਨੂੰ ਹੁਲਾਰਾ ਦੇਣ ਵਾਲਾ ਬਜਟ ਹੈ।

ਖ਼ਬਰ ਸ਼ੇਅਰ ਕਰੋ

 

ਕੋਲਕਾਤਾ 'ਚ ਰੇਲਵੇ ਦੀ ਇਮਾਰਤ 'ਚ ਅੱਗ ਲੱਗਣ ਕਾਰਨ 7 ਮੌਤਾਂ

ਕੋਲਕਾਤਾ, 8 ਮਾਰਚ (ਪੀ.ਟੀ.ਆਈ.)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੱਸਿਆ ਕਿ ਇੱਥੇ ਨਿਊ ਕੋਇਲਾਘਾਟ 'ਚ ਪੂਰਬੀ ਤੇ ਦੱਖਣ ਪੂਰਬੀ ਰੇਲਵੇ ਦੇ ਜ਼ੋਨਲ ਦਫ਼ਤਰਾਂ ਵਾਲੀ ਰੇਲਵੇ ਦੀ ਇਕ ਇਮਾਰਤ 'ਚ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 4 ਅੱਗ ...

ਪੂਰੀ ਖ਼ਬਰ »

ਜੇ.ਈ.ਈ. ਮੇਨ ਨਤੀਜਾ

ਮੁਹਾਲੀ ਦੇ ਗੁਰਅੰਮ੍ਰਿਤ ਸਿੰਘ ਸਮੇਤ 6 ਉਮੀਦਵਾਰਾਂ ਨੇ ਹਾਸਲ ਕੀਤੇ 100 ਫ਼ੀਸਦੀ ਅੰਕ

ਨਵੀਂ ਦਿੱਲੀ, 8 ਮਾਰਚ (ਏਜੰਸੀ)-ਨੈਸ਼ਨਲ ਟੈਸਟਿੰਗ ਏਜੰਸੀ (ਐਨ. ਟੀ. ਏ.) ਦੇ ਅਧਿਕਾਰੀਆਂ ਨੇ ਦੱਸਿਆ ਕਿ ਇੰਜੀਨੀਅਰਿੰਗ ਦੀ ਦਾਖਲਾ ਪ੍ਰੀਖਿਆ ਜੇ.ਈ.ਈ.-ਮੇਨ ਦੇ ਸੋਮਵਾਰ ਨੂੰ ਐਲਾਨੇ ਨਤੀਜੇ 'ਚ 6 ਉਮੀਦਵਾਰਾਂ ਨੇ 100 ਫ਼ੀਸਦੀ ਅੰਕ ਹਾਸਲ ਕੀਤੇ ਹਨ। ਅਧਿਕਾਰੀਆਂ ਅਨੁਸਾਰ ਇਸ ...

ਪੂਰੀ ਖ਼ਬਰ »

ਬੀਬੀਆਂ ਨੇ ਸੰਭਾਲੀ ਕਿਸਾਨੀ ਮੋਰਚਿਆਂ ਦੀ ਕਮਾਨ ਇਨਕਲਾਬੀ ਮਹਿੰਦੀ ਲਗਾ ਕੇ ਮਨਾਇਆ ਔਰਤ ਦਿਵਸ

ਨਵੀਂ ਦਿੱਲੀ, 8 ਮਾਰਚ (ਉਪਮਾ ਡਾਗਾ ਪਾਰਥ)-ਪਿਛਲੇ 100 ਦਿਨਾਂ ਤੋਂ ਵੱਧ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ 'ਚ ਸੋਮਵਾਰ ਨੂੰ ਪ੍ਰਦਸ਼ਨਕਾਰੀਆਂ ਨੇ ਇਸ ਨੂੰ ਨਿਵੇਕਲੇ ਢੰਗ ਨਾਲ ਮਨਾਇਆ। ਦਿੱਲੀ ਦੀਆਂ ਸਰਹੱਦਾਂ 'ਤੇ ਵੱਖ-ਵੱਖ ਧਰਨਿਆਂ ਵਾਲੀਆਂ ਥਾਵਾਂ ਤੇ ਸੋਮਵਾਰ ਨੂੰ ...

ਪੂਰੀ ਖ਼ਬਰ »

ਬਰਤਾਨੀਆ ਦੀ ਸੰਸਦ 'ਚ ਕਿਸਾਨੀ ਅੰਦੋਲਨ 'ਤੇ ਬਹਿਸ

ਲੰਡਨ, 8 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਦੀ ਸੰਸਦ 'ਚ ਅੱਜ ਭਾਰਤ 'ਚ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਸੁਰੱਖਿਆ ਅਤੇ ਪੱਤਰਕਾਰਤਾ ਦੀ ਆਜ਼ਾਦੀ ਨੂੰ ਲੈ ਕੇ 90 ਮਿੰਟ ਦੀ ਬਹਿਸ ਹੋਈ। ਕੌਂਸਲਰ ਗੁਰਚਰਨ ਸਿੰਘ ਵਲੋਂ ਦਾਇਰ ...

ਪੂਰੀ ਖ਼ਬਰ »

ਹਰੀਸ਼ ਰਾਵਤ ਕੈਪਟਨ ਨਾਲ ਅੱਜ ਕਰਨਗੇ ਮੁਲਾਕਾਤ

* ਨਵਜੋਤ ਸਿੰਘ ਸਿੱਧੂ ਦੀ ਬਹਾਲੀ ਏਜੰਡੇ 'ਤੇ ਹੋਣ ਦੇ ਚਰਚੇ

ਚੰਡੀਗੜ੍ਹ, 8 ਮਾਰਚ (ਹਰਕਵਲਜੀਤ ਸਿੰਘ)-ਪੰਜਾਬ ਕਾਂਗਰਸ ਲਈ ਪਾਰਟੀ ਹਾਈਕਮਾਂਡ ਵਲੋਂ ਇੰਚਾਰਜ ਸ੍ਰੀ ਹਰੀਸ਼ ਰਾਵਤ ਕੱਲ੍ਹ ਚੰਡੀਗੜ੍ਹ ਆ ਰਹੇ ਹਨ। ਜਿਥੇ ਉਨ੍ਹਾਂ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੇ ਜਾਣ ਦਾ ਪ੍ਰੋਗਰਾਮ ਹੈ। ਹਾਲਾਂਕਿ ਸਰਕਾਰੀ ਹਲਕਿਆਂ ਵਲੋਂ ...

ਪੂਰੀ ਖ਼ਬਰ »

ਹੰਗਾਮੇ 'ਚ ਸ਼ੁਰੂ ਹੋਇਆ ਬਜਟ ਇਜਲਾਸ ਦਾ ਦੂਜਾ ਪੜਾਅ

* ਹੁਣ ਪਹਿਲਾਂ ਵਾਂਗ 11 ਵਜੇ ਤੋਂ ਚੱਲੇਗੀ ਦੋਵੇਂ ਸਦਨਾਂ ਦੀ ਕਾਰਵਾਈ * ਹੋਲੀ ਤੋਂ ਪਹਿਲਾਂ ਖ਼ਤਮ ਹੋ ਸਕਦਾ ਹੈ ਇਜਲਾਸ

- ਉਪਮਾ ਡਾਗਾ ਪਾਰਥ - ਨਵੀਂ ਦਿੱਲੀ, 8 ਮਾਰਚ -ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਹੀ ਹੰਗਾਮਿਆਂ , ਬਦਲਾਵਾਂ ਅਤੇ ਕਿਆਸਰਾਈਆਂ ਦਾ ਬੋਲਬਾਲਾ ਰਿਹਾ, ਜਿੱਥੇ ਹੰਗਾਮਿਆਂ 'ਚ ਪੈਟਰੋਲ, ਡੀਜ਼ਲ ਆਦਿ ਦੀਆਂ ਕੀਮਤਾਂ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ 'ਤੇ ...

ਪੂਰੀ ਖ਼ਬਰ »

ਬਾਟਲਾ ਹਾਊਸ ਮੁਕਾਬਲਾ: ਅੱਤਵਾਦੀ ਆਰਿਜ਼ ਖ਼ਾਨ ਦੋਸ਼ੀ ਕਰਾਰ-ਸਜ਼ਾ ਦਾ ਐਲਾਨ 15 ਨੂੰ

ਨਵੀਂ ਦਿੱਲੀ, 8 ਮਾਰਚ (ਏਜੰਸੀ)-ਦਿੱਲੀ 'ਚ ਹੋਏ ਬਾਟਲਾ ਹਾਊਸ ਮੁਕਾਬਲਾ ਮਾਮਲੇ 'ਚ ਅੱਜ ਦਿੱਲੀ ਦੀ ਅਦਾਲਤ ਨੇ ਆਰਿਜ਼ ਖ਼ਾਨ ਨੂੰ ਦੋਸ਼ੀ ਕਰਾਰ ਦਿੱਤਾ ਹੈ। ਆਰਿਜ਼ ਨੂੰ ਸਜ਼ਾ 15 ਮਾਰਚ ਨੂੰ ਸੁਣਾਈ ਜਾਵੇਗੀ। 13 ਵਰ੍ਹੇ ਪੁਰਾਣੇ ਬਾਟਲਾ ਹਾਊਸ ਮੁਕਾਬਲੇ 'ਚ ਇੰਡੀਅਨ ਮੁਜਾਹਦੀਨ ...

ਪੂਰੀ ਖ਼ਬਰ »

ਰਾਫ਼ੇਲ ਨਿਰਮਾਤਾ ਕੰਪਨੀ ਦੇ ਮਾਲਕ ਦੀ ਹੈਲੀਕਾਪਟਰ ਹਾਦਸੇ 'ਚ ਮੌਤ

ਪੈਰਿਸ, 8 ਮਾਰਚ (ਏਜੰਸੀ)-ਫਰਾਂਸ ਦੇ ਅਰਬਪਤੀਆਂ 'ਚੋਂ ਇਕ ਤੇ ਰਾਫੇਲ ਲੜਾਕੂ ਜਹਾਜ਼ ਬਣਾਉਣ ਵਾਲੀ ਕੰਪਨੀ ਦੇ ਮਾਲਕ ਓਲੀਵੀਅਰ ਡਸਾਲਟ ਦੀ ਇਕ ਹੈਲੀਕਾਪਟਰ ਹਾਦਸੇ 'ਚ ਮੌਤ ਹੋ ਗਈ ਹੈ। ਡਸਾਲਟ ਫਰਾਂਸ ਦਾ ਸੰਸਦ ਮੈਂਬਰ ਵੀ ਸੀ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX