ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553
ਵਿਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਸਾਡੀ ਸਿਹਤ

ਆਪਾਂ ਵੀ ਬਚਾ ਸਕਦੇ ਹਾਂ ਕਿਡਨੀ

ਜੀਵਨ ਸ਼ੈਲੀ ਵਿਚ ਆਉਣ ਵਾਲੇ ਬਦਲਾਅ ਨੇ ਮਨੁੱਖ ਨੂੰ ਕਈ ਬਿਮਾਰੀਆਂ ਨਾਲ ਜਕੜ ਲਿਆ ਹੈ। ਉਨ੍ਹਾਂ ਵਿਚ ਹੋਰਨਾਂ ਬਿਮਾਰੀਆਂ ਦੇ ਨਾਲ-ਨਾਲ ਕਿਡਨੀ ਖ਼ਰਾਬ ਹੋਣਾ ਵੀ ਵਧਦਾ ਜਾ ਰਿਹਾ ਹੈ। ਕਿਡਨੀ ਦੀ ਬਿਮਾਰੀ ਮਨੁੱਖ ਨੂੰ ਨਿਰਾਸ਼ ਕਰ ਦਿੰਦੀ ਹੈ। ਜੇ ਸਮਾਂ ਰਹਿੰਦਿਆਂ ਉਸ ਦਾ ...

ਪੂਰੀ ਖ਼ਬਰ »

ਸਿਹਤ ਲਈ ਗੁਣਕਾਰੀ ਹੈ ਸਾਬਤ ਅਨਾਜ

ਨਵੀਆਂ ਖੋਜਾਂ ਅਨੁਸਾਰ ਸਾਬਤ ਅਨਾਜ ਦੀ ਵਰਤੋਂ ਕਈ ਰੋਗਾਂ ਦੀਆਂ ਸੰਭਾਵਨਾਵਾਂ ਨੂੰ ਘੱਟ ਕਰਦੀ ਹੈ ਅਤੇ ਉਮਰ ਵੀ ਲੰਮੀ ਕਰਦੀ ਹੈ। ਹਾਲ ਹੀ ਵਿਚ ਮਿਨੇਪੋਲੀਸ ਵਿਚ ਯੂਨੀਵਰਸਿਟੀ ਆਫ ਮਿਨੇਸੋਟਾ ਦੇ ਮਾਹਿਰ ਡਾ: ਡੇਵਿਡ ਜੈਕਬ ਵਲੋਂ ਕੀਤੀ ਗਈ ਇਕ ਖੋਜ ਅਨੁਸਾਰ ਜੋ ...

ਪੂਰੀ ਖ਼ਬਰ »

ਸਿਹਤਮੰਦ ਰਹਿਣ ਲਈ...

ਹਰ ਕੋਈ ਸਿਹਤਮੰਦ ਰਹਿਣਾ ਚਾਹੁੰਦਾ ਹੈ। ਸਿਹਤ ਅਤੇ ਤੰਦਰੁਸਤ ਰਹਿਣ ਲਈ ਇਨ੍ਹਾਂ ਗੱਲਾਂ ਵੱਲ ਧਿਆਨ ਜ਼ਰੂਰ ਦਿਓ:- ਜਲਦੀ ਸੌਣਾ ਅਤੇ ਜਲਦੀ ਉੱਠਣਾ, ਸਿਹਤਮੰਦ ਰਹਿਣ ਲਈ ਪਹਿਲੀ ਸ਼ਰਤ ਹੈ। ਰੋਜ਼ ਸਵੇਰੇ ਸੈਰ ਕਰਨ ਜ਼ਰੂਰ ਜਾਓ। ਸਵੇਰੇ ਦੀ ਤਾਜ਼ਾ ਹਵਾ ਤੁਹਾਡੇ ਵਿਚ ਸ਼ਕਤੀ, ...

ਪੂਰੀ ਖ਼ਬਰ »

ਹਰੀ ਮਿਰਚ ਦੇ ਫਾਇਦੇ ਅਤੇ ਸਾਵਧਾਨੀਆਂ

ਤਿੱਖੇਪਨ ਲਈ ਵਰਤੀ ਜਾਣ ਵਾਲੀ ਹਰੀ ਮਿਰਚ ਪੂਰੀ ਦੁਨੀਆ ਵਿਚ ਹਰ ਤਰ੍ਹਾਂ ਦੇ ਭੋਜਨ ਵਿਚ ਵਰਤੀ ਜਾਂਦੀ ਹੈ। ਕਈ ਤਰ੍ਹਾਂ ਦੇ ਪੌਸ਼ਟਿਕ ਗੁਣਾਂ ਨਾਲ ਭਰਪੂਰ ਹਰੀ ਮਿਰਚ ਨਾ ਸਿਰਫ ਤਿੱਖੇਪਨ ਲਈ ਜਾਣੀ ਜਾਂਦੀ ਹੈ ਸਗੋਂ ਵਿਗਿਆਨਕ ਖੋਜਾਂ ਤੋਂ ਇਸ ਦੇ ਔਸ਼ਧੀ ਗੁਣਾਂ ਦੀ ਵੀ ...

ਪੂਰੀ ਖ਼ਬਰ »

ਸੌਣ ਦੀ ਸਹੀ ਦਿਸ਼ਾ ਬਚਾ ਸਕਦੀ ਹੈ ਪੱਥਰੀ ਤੋਂ

ਜੇਕਰ ਤੁਸੀਂ ਸਿੱਧੇ ਨਾ ਸੌਂ ਕੇ, ਇਕ ਪਾਸੇ ਸੌਂਦੇ ਹੋ ਅਤੇ ਤੁਹਾਡੇ ਸਰੀਰ ਦਾ ਭਾਰ ਉਸ ਪਾਸੇ ਵਧੇਰੇ ਪੈਂਦਾ ਹੈ ਤਾਂ ਤੁਹਾਨੂੰ ਉਸ ਪਾਸੇ ਗੁਰਦੇ ਦੀ ਪੱਥਰੀ ਹੋਣ ਦੀ ਸੰਭਾਵਨਾ ਵਧ ਸਕਦੀ ਹੈ। ਉਂਜ ਤਾਂ ਪੱਥਰੀ ਹੋਣ ਦੇ ਬਹੁਤ ਕਾਰਨ ਹੁੰਦੇ ਹਨ ਪਰ ਯੂ.ਟੀ. ਇਨਫੈਕਸ਼ਨ, ...

ਪੂਰੀ ਖ਼ਬਰ »

ਇੰਝ ਪਾਓ ਕਬਜ਼ ਤੋਂ ਛੁਟਕਾਰਾ

ਕਬਜ਼ ਬਹੁਤ ਸਾਰੇ ਗੰਭੀਰ ਰੋਗਾਂ ਦੀ ਜੜ੍ਹ ਹੈ। ਕਬਜ਼ ਹੋਣ ਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਭੋਜਨ ਵਿਚ ਰੇਸ਼ੇ ਦੀ ਘੱਟ ਮਾਤਰਾ, ਤਣਾਅ, ਗ਼ਲਤ ਜੀਵਨ ਸ਼ੈਲੀ, ਲੋੜੀਂਦੀ ਮਾਤਰਾ ਵਿਚ ਪਾਣੀ ਨਾ ਪੀਣਾ, ਕਸਰਤ ਨਾ ਕਰਨਾ ਆਦਿ। ਕਈ ਵਾਰ ਖਾਣ ਵਾਲੇ ਪਦਾਰਥ ਵੀ ਕਬਜ਼ ਦਾ ਕਾਰਨ ਬਣਦੇ ਹਨ ਪਰ ਇਹ ਜ਼ਰੂਰੀ ਨਹੀਂ ਕਿ ਜੋ ਪਦਾਰਥ ਇਕ ਵਿਅਕਤੀ ਲਈ ਠੀਕ ਨਾ ਹੋਵੇ, ਉਹ ਦੂਜੇ ਲਈ ਵੀ ਠੀਕ ਨਾ ਹੋਵੇ, ਜਿਵੇਂ ਦੁੱਧ ਪੀਣ ਨਾਲ ਕਈ ਵਿਅਕਤੀਆਂ ਨੂੰ ਕਬਜ਼ ਦੀ ਸ਼ਿਕਾਇਤ ਹੁੰਦੀ ਹੈ ਤਾਂ ਕਈ ਦਸਤ ਦੇ ਸ਼ਿਕਾਰ ਹੋ ਜਾਂਦੇ ਹਨ।
ਬਦਲਦੀ ਜੀਵਨ ਸ਼ੈਲੀ ਕਾਰਨ ਖਾਣ-ਪੀਣ ਦੀਆਂ ਆਦਤਾਂ ਠੀਕ ਨਾ ਹੋਣ ਕਾਰਨ, ਤਲਿਆ ਤੇ ਜ਼ੰਕ ਭੂਡ ਦੀ ਬਹੁਤੀ ਵਰਤੋਂ ਕਰਦੇ ਹਾਂ ਜਿਸ ਵਿਚ ਰੇਸ਼ੇ ਦੀ ਮਾਤਰਾ ਘੱਟ ਹੁੰਦੀ ਹੈ। ਸਬਜ਼ੀਆਂ, ਫਲ, ਸਾਬਤ ਅਨਾਜ ਆਦਿ ਵਿਅਕਤੀ ਨੂੰ ਵਧੇਰੇ ਖਾਣੀਆਂ ਚਾਹੀਦੀਆਂ ਹਨ ਕਿਉਂਕਿ ਇਹ ਰੇਸ਼ੇ ਦਾ ਉੱਤਮ ਸਰੋਤ ਹਨ। ਇਸ ਦੇ ਨਾਲ-ਨਾਲ ਕਸਰਤ ਕਰਨੀ ਵੀ ਬਹੁਤ ਜ਼ਰੂਰੀ ਹੈ। ਕਸਰਤ ਅਤੇ ਸਰੀਰਕ ਮਿਹਨਤ ਦੀ ਕਮੀ ਕਾਰਨ ਵੀ ਕਬਜ਼ ਦੀ ਸ਼ਿਕਾਇਤ ਹੋ ਸਕਦੀ ਹੈ। ਅੰਤੜੀਆਂ ਦੇ ਸਹੀ ਕੰਮ ਕਰਨ ਲਈ ਪਾਣੀ ਬਹੁਤ ਜ਼ਰੂਰੀ ਹੈ। ਪਾਣੀ ਦੀ ਕਮੀ ਨਾਲ ਵੀ ਕਬਜ਼ ਹੋ ਸਕਦੀ ਹੈ। ਕਈ ਤਰ੍ਹਾਂ ਦੀਆਂ ਦਵਾਈਆਂ ਵੀ ਕਬਜ਼ ਕਰ ਸਕਦੀਆਂ ਹਨ। ਇਨ੍ਹਾਂ ਦਵਾਈਆਂ ਨਾਲ ਵੀ ਅੰਤੜੀਆਂ ਕਮਜ਼ੋਰ ਹੋ ਜਾਂਦੀਆਂ ਹਨ। ਕਬਜ਼ ਨੂੰ ਦੂਰ ਕਰਨ ਲਈ ਹੇਠ ਲਿਖੀਆਂ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ-
* ਲੋੜ ਤੋਂ ਵਧੇਰੇ ਅਤੇ ਲੋੜ ਤੋਂ ਘੱਟ ਖਾਣਾ, ਦੋਵੇਂ ਹੀ ਸਥਿਤੀਆਂ ਕਬਜ਼ ਦਾ ਕਾਰਨ ਬਣ ਸਕਦੀਆਂ ਹਨ। ਵਧੇਰੇ ਖਾਣ ਨਾਲ ਪਾਚਨ ਤੰਤਰ ਦਾ ਅਮਲ ਪ੍ਰਭਾਵਿਤ ਹੁੰਦਾ ਹੈ ਅਤੇ ਘੱਟ ਖਾਣ ਨਾਲ ਸਹੀ ਮਾਤਰਾ ਵਿਚ ਰੇਸ਼ਾ ਨਹੀਂ ਮਿਲਦਾ, ਇਸ ਲਈ ਜਿੰਨੀ ਭੁੱਖ ਹੋਵੇ, ਓਨਾ ਹੀ ਭੋਜਨ ਕਰੋ।
* ਤੁਸੀਂ ਕੀ ਖਾਂਦੇ ਹੋ, ਇਹ ਤਾਂ ਸਾਡੇ ਸਰੀਰ ਨੂੰ ਪ੍ਰਭਾਵਿਤ ਕਰਦਾ ਹੀ ਹੈ ਪਰ ਤੁਸੀਂ ਸਹੀ ਢੰਗ ਨਾਲ ਭੋਜਨ ਖਾਂਦੇ ਹੋ ਜਾਂ ਨਹੀਂ, ਇਹ ਵੀ ਸਾਡੇ ਸਰੀਰ ਨੂੰ ਪ੍ਰਭਵਿਤ ਕਰਦਾ ਹੈ। ਜੇ ਤੁਸੀਂ ਭੋਜਨ ਸਹੀ ਤਰੀਕੇ ਨਾਲ ਚਬਾ-ਚਬਾ ਕੇ ਖਾਂਦੇ ਹੋ ਤਾਂ ਭੋਜਨ ਆਸਾਨੀ ਨਾਲ ਪਚ ਜਾਂਦਾ ਹੈ। ਇਸ ਨਾਲ ਅੰਤੜੀਆਂ ਨੂੰ ਵੀ ਘੱਟ ਮਿਹਨਤ ਕਰਨੀ ਪੈਂਦੀ ਹੈ।
ਪੜ੍ਹਦੇ ਸਮੇਂ ਜਾਂ ਟੀ.ਵੀ. ਦੇਖਦੇ ਸਮੇਂ ਅਸੀਂ ਏਨੇ ਮਗਨ ਹੋ ਜਾਂਦੇ ਹਾਂ ਕਿ ਭੋਜਨ ਨੂੰ ਸਹੀ ਤਰੀਕੇ ਨਾਲ ਚਬਾਉਂਦੇ ਹੀ ਨਹੀਂ, ਜਿਸ ਨਾਲ ਪਾਚਣ ਕਿਰਿਆ ਜਾਂ ਤਾਂ ਸਹੀ ਕੰਮ ਨਹੀਂ ਕਰਦੀ ਜਾਂ ਕਬਜ਼ ਦਾ ਕਾਰਨ ਬਣ ਜਾਂਦੀ ਹੈ। ਇਸ ਲਈ ਭੋਜਨ ਨੂੰ ਸਹੀ ਤਰੀਕੇ ਨਾਲ ਚਬਾਓ ਅਤੇ ਟੀ.ਵੀ. ਦੇਖਦੇ ਸਮੇਂ ਅਤੇ ਪੜ੍ਹਦੇ ਸਮੇਂ ਭੋਜਨ ਨਾ ਕਰੋ।
* ਕਬਜ਼ ਤੋਂ ਬਚਣ ਲਈ ਸਭ ਤੋਂ ਆਸਾਨ ਤਰੀਕਾ ਹੈ ਫਲਾਂ ਤੇ ਸਬਜ਼ੀਆਂ ਦੀ ਵਧੇਰੇ ਵਰਤੋਂ। ਕਬਜ਼ ਹੋਣ 'ਤੇ ਇਨ੍ਹਾਂ ਦੀ ਵਰਤੋਂ ਨਾਲ ਆਰਾਮ ਮਿਲਦਾ ਹੈ। ਸਬਜ਼ੀਆਂ ਜਿਵੇਂ ਪਾਲਕ, ਮੇਥੀ, ਪੱਤੇਦਾਰ ਸਬਜ਼ੀਆਂ, ਗਾਜਰ ਆਦਿ ਰੇਸ਼ੇ ਦੇ ਚੰਗੇ ਸਰੋਤ ਹਨ। ਇਸ ਲਈ ਇਨ੍ਹਾਂ ਦੀ ਵਧੇਰੇ ਵਰਤੋਂ ਕਰੋ। ਅੰਬ, ਪਪੀਤਾ, ਕੇਲਾ ਆਦਿ ਫਲ ਵੀ ਜ਼ਿਆਦਾ ਖਾਓ। ਆਲੂ ਭਿੰਡੀ ਦੀ ਵਰਤੋਂ ਘੱਟ ਕਰੋ ਕਿਉਂਕਿ ਇਹ ਕਬਜ਼ ਦਾ ਕਾਰਨ ਬਣ ਸਕਦੇ ਹਨ।
* ਅਨਾਜ ਵੀ ਵਧੇਰੇ ਖਾਓ। ਚੋਕਰ ਵਾਲਾ ਆਟਾ ਰੇਸ਼ੇ ਦਾ ਸਭ ਤੋਂ ਉੱਤਮ ਸਰੋਤ ਹੈ। ਮੈਦੇ ਦੀ ਵਰਤੋਂ ਘੱਟ ਕਰੋ।
* ਸਹੀ ਮਾਤਰਾ ਵਿਚ ਪਾਣੀ ਨਾ ਪੀਣਾ ਵੀ ਕਬਜ਼ ਦਾ ਇਕ ਮੁੱਖ ਕਾਰਨ ਹੈ। ਦਿਨ ਵਿਚ 10-12 ਗਿਲਾਸ ਪਾਣੀ ਜ਼ਰੂਰ ਪੀਓ। ਸਵੇਰੇ ਖਾਲੀ ਪੇਟ ਇਕ ਗਿਲਾਸ ਪਾਣੀ ਪੀਣ ਨਾਲ ਕਬਜ਼ ਦੀ ਸ਼ਿਕਾਇਤ ਨਹੀਂ ਰਹਿੰਦੀ।
* ਅਲਕੋਹਲ ਦੀ ਵਧੇਰੇ ਵਰਤੋਂ ਵੀ ਪਾਚਣ ਕਿਰਿਆ ਨੂੰ ਪ੍ਰਭਾਵਿਤ ਕਰਦੀ ਹੈ। ਇਸ ਲਈ ਅਲਕੋਹਲ ਦੀ ਵਰਤੋਂ ਘੱਟ ਤੋਂ ਘੱਟ ਕਰੋ।
* ਚਾਹ ਅਤੇ ਕੌਫੀ ਦੀ ਵਧੇਰੇ ਵਰਤੋਂ ਵੀ ਨੁਕਸਾਨਦਾਇਕ ਹੋ ਸਕਦੀ ਹੈ ਅਤੇ ਜਿਹੜੇ ਵਿਅਕਤੀ ਕਬਜ਼ ਤੋਂ ਪੀੜਤ ਹਨ, ਉਨ੍ਹਾਂ ਨੂੰ ਮਾਸਾਹਾਰੀ ਭੋਜਨ ਨਹੀਂ ਖਾਣਾ ਚਾਹੀਦਾ।
* ਅੱਜਕਲ੍ਹ ਜੰਕ ਫੂਡ ਜਾਂ ਫਾਸਟ ਫੂਡ ਦਾ ਰੁਝਾਨ ਵਧਦਾ ਜਾ ਰਿਹਾ ਹੈ। ਬ੍ਰੈੱਡ, ਬਿਸਕੁਟ, ਪੀਜ਼ਾ, ਬਰਗਰ, ਕੇਕ, ਮੈਦਾ ਆਦਿ ਕਬਜ਼ ਦੇ ਮੁੱਖ ਕਾਰਨ ਹਨ। ਇਸ ਲਈ ਇਸ ਦੀ ਵਰਤੋਂ ਘੱਟ ਕਰੋ। ਇਨ੍ਹਾਂ ਵਿਚ ਰੇਸ਼ਾ ਬਹੁਤ ਘੱਟ ਹੁੰਦਾ ਹੈ। ਮੈਦੇ ਦੀ ਬ੍ਰੈੱਡ ਤੇ ਬਿਸਕੁਟ ਦੀ ਥਾਂ 'ਤੇ ਆਟੇ ਦੀ ਬ੍ਰੈੱਡ ਤੇ ਬਿਸਕੁਟ ਦੀ ਵਰਤੋਂ ਕਰੋ। * ਮਾੜੀ ਜੀਵਨ ਸ਼ੈਲੀ ਤੋਂ ਬਚੋ। ਰੋਜ਼ਾਨਾ ਕਸਰਤ ਕਰੋ। ਪੈਦਲ ਚੱਲੋ, ਸੈਰ ਕਰੋ, ਪੌੜੀਆਂ ਚੜ੍ਹਨਾ-ਉਤਰਨਾ ਆਦਿ ਆਸਾਨ ਕਸਰਤ ਕਰੋ। ਸਵੇਰੇ ਅਤੇ ਰਾਤ ਨੂੰ ਵੀ ਸੈਰ ਕਰੋ। * ਤਣਾਅ ਅਤੇ ਚਿੰਤਾ ਵੀ ਪਾਚਨ ਤੰਤਰ ਨੂੰ ਪ੍ਰਭਾਵਿਤ ਕਰਦੇ ਹਨ। ਇਸ ਲਈ ਇਨ੍ਹਾਂ ਤੋਂ ਦੂਰ ਰਹੋ। ਯੋਗ ਜਾਂ ਧਿਆਨ ਰਾਹੀਂ ਤਣਾਅਮੁਕਤ ਰਹਿਣ ਦੀ ਕੋਸ਼ਿਸ਼ ਕਰੋ।

ਖ਼ਬਰ ਸ਼ੇਅਰ ਕਰੋ

 

ਔਸ਼ਧੀ ਵੀ ਹੈ ਜੀਰਾ

ਜੀਰਾ ਭਾਰਤੀ ਰਸੋਈ ਦੀ ਸ਼ਾਨ ਹੈ। ਜੀਰੇ ਦਾ ਤੜਕਾ ਕਈ ਦਾਲਾਂ, ਸਬਜ਼ੀਆਂ ਅਤੇ ਚੌਲਾਂ ਦੇ ਸਵਾਦ ਨੂੰ ਵਧਾਉਂਦਾ ਹੈ। ਆਮ ਸੁਆਣੀ ਆਮ ਤੌਰ 'ਤੇ ਜੀਰੇ ਦਾ ਤੜਕਾ ਲਗਾਉਣ ਦੀ ਹੀ ਜਾਣਦੀ ਹੈ, ਉਸ ਨੂੰ ਇਸ ਦੇ ਔਸ਼ਧੀ ਗੁਣਾਂ ਦੀ ਜਾਣਕਾਰੀ ਨਹੀਂ ਹੁੰਦੀ। ਆਓ ਜਾਣਦੇ ਹਾਂ ਇਸ ਬਾਰੇ- * ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX