ਤਾਜਾ ਖ਼ਬਰਾਂ


ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  8 minutes ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  36 minutes ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  50 minutes ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  about 1 hour ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  about 1 hour ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  about 1 hour ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  about 1 hour ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ.....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  about 1 hour ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  about 2 hours ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  about 2 hours ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਦੋਸ਼ੀ ਕਰਾਰ
. . .  about 1 hour ago
ਲਖਨਊ, 28 ਮਾਰਚ- ਪ੍ਰਯਾਗਰਾਜ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ, ਦਿਨੇਸ਼ ਪਾਸੀ ਅਤੇ ਖ਼ਾਨ ਸੌਲਤ ਹਨੀਫ਼ ਨੂੰ ਉਮੇਸ਼ ਪਾਲ ਅਗਵਾ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਅਤੀਕ ਅਹਿਮਦ....
ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਹਥਿਆਰ ਬਰਾਮਦ
. . .  about 2 hours ago
ਫ਼ਾਜ਼ਿਲਕਾ,28 ਮਾਰਚ (ਪ੍ਰਦੀਪ ਕੁਮਾਰ)- ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਟਲ 8 ਜ਼ਿੰਦਾ ਰੌਂਦ ਨਾਲ ਭਰੀ ਬੀ.ਐਸ.ਐਫ਼. ਵਲੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਬੋਹਰ ਸੈਕਟਰ ਵਿਚ ਜਲਾਲਾਬਾਦ ਦੇ ਕੋਲ ਐਨ.ਐਸ. ਵਾਲਾ....
ਸਰਕਾਰੀ ਬੰਗਲਾ ਖ਼ਾਲੀ ਕਰਨ ਸੰਬੰਧੀ ਰਾਹੁਲ ਗਾਂਧੀ ਨੇ ਲਿਖਿਆ ਪੱਤਰ
. . .  about 2 hours ago
ਨਵੀਂ ਦਿੱਲੀ, 28 ਮਾਰਚ-ਰਾਹੁਲ ਗਾਂਧੀ ਨੇ ਆਪਣਾ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ ਬਾਰੇ ਲੋਕ ਸਭਾ ਸਕੱਤਰੇਤ ਦੀ ਐਮ.ਐਸ. ਸ਼ਾਖ਼ਾ ਦੇ ਡਿਪਟੀ ਸਕੱਤਰ ਨੂੰ ਇਕ ਪੱਤਰ ਲਿਖਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਪਿਛਲੀਆਂ 4 ਵਾਰ ਲੋਕ ਸਭਾ ਦੇ ਚੁਣੇ ਗਏ ਮੈਂਬਰ ਵਜੋਂ, ਇਹ ਲੋਕਾਂ ਦਾ ਫ਼ਤਵਾ ਹੈ, ਜਿਸ ਲਈ ਮੈਂ ਇੱਥੇ...
ਸੁਪਰੀਮ ਕੋਰਟ ਵਲੋਂ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
. . .  1 minute ago
ਨਵੀਂ ਦਿੱਲੀ, 28 ਮਾਰਚ- ਸੁਪਰੀਮ ਕੋਰਟ ਨੇ ਸੁਰੱਖਿਆ ਦੀ ਮੰਗ ਕਰਨ ਵਾਲੀ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਉਸ ਵਲੋਂ ਕਿਹਾ ਗਿਆ ਸੀ ਕਿ ਉਹ ਯੂ.ਪੀ. ਜੇਲ੍ਹ ’ਚ ਤਬਦੀਲ ਨਹੀਂ ਹੋਣਾ ਚਾਹੁੰਦੇ। ਸੁਪਰੀਮ ਕੋਰਟ ਨੇ ਅਤੀਕ ਅਹਿਮਦ ਦੇ ਵਕੀਲ....
ਕਾਂਗਰਸ ਵਲੋਂ ਅੱਜ ਕੱਢਿਆ ਜਾਵੇਗਾ ਮਸ਼ਾਲ ਮਾਰਚ
. . .  about 3 hours ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਅੱਜ ਸ਼ਾਮ ਦਿੱਲੀ ਦੇ ਲਾਲ ਕਿਲੇ ਤੋਂ ਟਾਊਨ ਹਾਲ ਤੱਕ ਮਸ਼ਾਲ ਮਾਰਚ ਕੱਢੇਗੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੰਸਦ ਮੈਂਬਰ ਪਾਰਟੀ....
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕੋ ਪਰਿਵਾਰ ਦੇ ਚਾਰ ਬੱਚਿਆਂ ਸਮੇਤ 6 ਜ਼ਖ਼ਮੀ
. . .  about 3 hours ago
ਮਾਹਿਲਪੁਰ, 28 ਮਾਰਚ (ਰਜਿੰਦਰ ਸਿੰਘ)- ਅੱਜ ਸਵੇਰੇ 8 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਦੋਹਲਰੋਂ ਕੋਲ ਇਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਰੇਹੜੀ ’ਤੇ ਸਵਾਰ ਪ੍ਰਵਾਸੀ ਮਜ਼ਦੂਰਾਂ ਦੇ ਇਕੋ ਪਰਿਵਾਰ ਦੇ ਚਾਰ ਬੱਚਿਆ ਸਮੇਤ 6 ਜ਼ਖ਼ਮੀ ਹੋ ਗਏ। ਇਨ੍ਹਾਂ ਜ਼ਖ਼ਮੀਆਂ ਨੂੰ.....
ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਐਡਵੋਕੇਟ ਧਾਮੀ
. . .  about 3 hours ago
ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ, ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ....
ਪੀ.ਐਫ਼. ’ਤੇ ਵਿਆਜ ਦਰ ’ਚ ਹੋਇਆ ਵਾਧਾ
. . .  about 3 hours ago
ਨਵੀਂ ਦਿੱਲੀ, 28 ਮਾਰਚ- ਈ.ਪੀ.ਐਫ਼.ਓ. ਈ.ਪੀ.ਐਫ਼ ਦੀ ਵਿਆਜ ਦਰ ਦਾ ਫ਼ੈਸਲਾ ਕਰਦਾ ਹੈ। ਵਿੱਤ ਸਾਲ-23 ਲਈ ਪੀ.ਐਫ਼. ’ਤੇ ਵਿਆਜ ਦੀ ਦਰ 8.15% ਕੀਤੀ ਜਾਵੇਗੀ। ਕਿਰਤ ਮੰਤਰਾਲੇ ਵਲੋਂ ਇਸ ਪ੍ਰਸਤਾਵ ਨੂੰ.....
ਅੰਮ੍ਰਿਤਪਾਲ ਸੰਬੰਧੀ ਪਟੀਸ਼ਨਾਂ ’ਤੇ ਹਾਈਕੋਰਟ ਵਿਚ ਸੁਣਵਾਈ ਅੱਜ
. . .  about 3 hours ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਲੋਂ ਪਾਈਆਂ ਸਾਰੀਆਂ ਪਟੀਸ਼ਨਾ ’ਤੇ ਹਾਈਕੋਰਟ ਵਿਚ ਅੱਜ ਸੁਣਵਾਈ ਕੀਤੀ ਜਾਵੇਗੀ।
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 4 hours ago
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ
. . .  about 4 hours ago
ਚੰਡੀਗੜ੍ਹ, 28 ਮਾਰਚ-ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਚੇਅਰਪਰਸਨ...
ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਘੁਸਪੈਠ
. . .  about 4 hours ago
ਅੰਮ੍ਰਿਤਸਰ, 28 ਮਾਰਚ-ਕੱਲ੍ਹ ਰਾਤ ਕਰੀਬ 10:30 ਵਜੇ, ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸੈਕਟਰ ਬੀ.ਓ.ਪੀ. ਰਾਜਾਤਾਲ ਦੇ ਖੇਤਰ ਵਿਚ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਡਰੋਨ ਘੁਸਪੈਠ ਦਾ ਪਤਾ ਲਗਾਇਆ। ਜਵਾਨਾਂ ਨੇ ਡਰੋਨ 'ਤੇ ਗੋਲੀਬਾਰੀ...
ਰਾਹੁਲ ਗਾਂਧੀ ਪ੍ਰਤੀ ਸਰਕਾਰ ਦੇ ਰਵੱਈਏ ਦੀ ਨਿੰਦਾ-ਖੜਗੇ
. . .  about 4 hours ago
ਨਵੀਂ ਦਿੱਲੀ, 28 ਮਾਰਚ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇnਕਿਹਾ ਕਿ ਉਹ ਉਸ (ਰਾਹੁਲ ਗਾਂਧੀ) ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਕਰਨਗੇ, ਪਰ ਜੇਕਰ ਉਹ ਬੰਗਲਾ ਖਾਲੀ ਕਰ ਦਿੰਦਾ ਹੈ ਤਾਂ ਉਹ ਆਪਣੀ ਮਾਂ ਨਾਲ ਰਹਿਣ ਜਾਵੇਗਾ ਜਾਂ ਉਹ ਮੇਰੇ ਕੋਲ ਆ ਸਕਦਾ...
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 4 hours ago
ਨਵੀਂ ਦਿੱਲੀ, 28 ਮਾਰਚ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦੀ ਦਲ ਦੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜਾਅ 'ਚ ਹੋਣ ਵਾਲੀ ਭਾਜਪਾ ਦੀ ਇਹ ਪਹਿਲੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਰੂਪਨਗਰ

ਕਾਹਨਪੁਰ ਖੂਹੀ ਵਿਖੇ 'ਆਪ' ਦੇ ਆਗੂਆਂ ਦੀ ਇਕੱਤਰਤਾ-ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ

ਕਾਹਨਪੁਰ ਖੂਹੀ, 9 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਆਮ ਆਦਮੀ ਪਾਰਟੀ ਨੂੰ ਹੁਣ ਵੀ ਪੰਜਾਬ ਅਤੇ ਦੇਸ਼ ਦੇ ਲੋਕ ਇੱਕ ਬਦਲ ਵਜੋਂ ਦੇਖ ਰਹੇ ਹਨ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਵਜੋਂ ਉੱਭਰ ਕੇ ਸਾਹਮਣੇ ਆ ਰਹੀ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ ਅਨਾਜ ਮੰਡੀਆਂ ਦੇ ਆੜ੍ਹਤੀਆਂ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਕਰਨੈਲ ਸਿੰਘ)-ਸਥਾਨਕ ਮਾਰਕੀਟ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੀਆਂ ਅਨਾਜ ਮੰਡੀਆਂ ਦੇ ਸਮੂਹ ਆੜ੍ਹਤੀਆਂ ਦੀ ਹੰਗਾਮੀ ਮੀਟਿੰਗ ਅੱਜ ਇੱਥੇ ਹੋਈ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਮੰਡੀ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਮੇਜਰ ਸਿੰਘ ...

ਪੂਰੀ ਖ਼ਬਰ »

ਯੂ.ਪੀ. ਤੋਂ ਸਸਤੀ ਕਣਕ ਦੇ 44 ਟਰਾਲੇ ਵਾਪਸ ਭੇਜਣ ਬਾਅਦ ਕਿਸਾਨਾਂ ਨੇ ਚੁੱਕਿਆ ਧਰਨਾ

ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ)-ਹਰ ਸਾਲ ਦੀ ਤਰ੍ਹਾਂ ਉੱਤਰ ਪ੍ਰਦੇਸ਼ ਤੋਂ ਸਸਤੀ ਕਣਕ ਖ਼ਰੀਦਣ ਵਾਲੀ ਰੂਪਨਗਰ ਨੇੜਲੇ ਪਿੰਡ ਸੋਲਖੀਆਂ ਦੀ 'ਮੈਗਾ ਸਟਾਰ ਫੂਡਜ਼' ਨਾਮਕ ਆਟਾ ਮਿੱਲ ਦੇ 44 ਟਰਾਲੇ ਇਸ ਵਾਰ ਕਿਸਾਨਾਂ ਨੇ ਭਿਣਕ ਮਿਲਦਿਆਂ ਹੀ ਮਿਲ ਦੇ ਬਾਹਰ ਘੇਰ ਲਏ ਸਨ ...

ਪੂਰੀ ਖ਼ਬਰ »

ਅਚਾਨਕ ਲੱਗੀ ਅੱਗ ਕਾਰਨ ਚੰਗਰ ਦੇ ਕਈ ਪਿੰਡ ਹੋਏ ਪ੍ਰਭਾਵਿਤ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਜੇ.ਐਸ. ਨਿੱਕੂਵਾਲ)-ਅੱਜ ਅਚਾਨਕ ਕੋਟਲਾ ਦੇ ਜੰਗਲਾਂ ਕੋਲ ਲੱਗੀ ਕਾਰਨ ਇੱਕ ਵਾਰ ਤਾਂ ਕਿਸਾਨਾਂ ਦੇ ਸਾਹ ਸੂਤੇ ਹੋ ਗਏ ਅਤੇ ਇਹ ਅੱਗ ਕੋਟਲਾ ਤੋਂ ਬੱਢਲ, ਮਿੱਠਾਸਰ ਹੁੰਦੀ ਹੋਈ ਰਾਏਪੁਰ ਸਾਹਨੀ ਦੇ ਜੰਗਲਾਂ ਤੱਕ ਪਹੁੰਚ ਗਈ ਪਰੰਤੂ ਕੋਈ ...

ਪੂਰੀ ਖ਼ਬਰ »

ਨਗਰ ਕੌਂਸਲ ਮੋਰਿੰਡਾ ਦੀ ਪ੍ਰਧਾਨਗੀ ਨੂੰ ਰਾਖਵੀਂ ਸੀਟ ਕਰਨ 'ਤੇ ਕੌਂਸਲਰ ਹਾਈ ਕੋਰਟ ਪੁੱਜਾ

ਮੋਰਿੰਡਾ, 9 ਅਪ੍ਰੈਲ (ਕੰਗ)-ਨਗਰ ਕੌਂਸਲ ਮੋਰਿੰਡਾ ਦੀ ਪ੍ਰਧਾਨਗੀ ਵਾਲੀ ਸੀਟ ਨੂੰ ਪੰਜਾਬ ਸਰਕਾਰ ਨੇ ਮਗਰਲੇ ਦਿਨੀਂ ਐੱਸ.ਸੀ., ਐੱਸ.ਟੀ. ਵਰਗ ਲਈ ਰਾਖਵੀਂ ਕਰ ਦਿੱਤੀ ਸੀ | ਜਿਸ ਦੇ ਵਿਰੋਧ ਵਿਚ ਮੋਰਿੰਡਾ ਤੋਂ ਕੌਂਸਲਰ ਰਾਕੇਸ਼ ਕੁਮਾਰ ਸ਼ਰਮਾ (ਬੱਗਾ) ਨੇ ਮਗਰਲੇ ਦਿਨੀਂ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ 46 ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ

ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜ਼ਿਲੇ੍ਹ ਦੀਆਂ 23 ਪੱਕੀਆਂ ਅਤੇ 23 ਆਰਜ਼ੀ ਮੰਡੀਆਂ ਵਿਚ ਸ਼ਨੀਵਾਰ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਜਾਵੇਗੀ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਪਾਸ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਕੋਵਿਡ -19 ਹੋਣ ਕਾਰਨ ਖ਼ਰੀਦ ਦੌਰਾਨ ਮੰਡੀਆਂ ਵਿਚ ਕਿਸਾਨਾਂ ਨੂੰ ਇੰਤਜ਼ਾਰ ਨਾ ਕਰਨਾ ਪਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਇੰਤਜ਼ਾਰ ਨਾ ਕਰਨਾ ਪਵੇ ਅਤੇ ਖ਼ਰੀਦ ਸੁਚਾਰੂ ਢੰਗ ਨਾਲ ਹੋ ਸਕੇ | ਉਨ੍ਹਾਂ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦ ਦੌਰਾਨ ਕੋਵਿਡ ਨਾਲ ਸਬੰਧਿਤ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪੂਰੀ ਪਾਲਨਾ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਣੀ ਚਾਹੀਦੀ | ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਕਣਕ ਦੀ ਖ਼ਰੀਦ ਸੁਚਾਰੂ ਕਰਨ ਲਈ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੇ ਹੱਥ ਧੋਣ ਲਈ ਮਾਸਕ, ਸੈਨੀਟਾਈਜਰ ਤੋਂ ਇਲਾਵਾ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਜਿਸ ਵਿਚ ਉਹ ਬਿਨਾਂ ਹੱਥ ਲਗਾਏ ਸਾਬਣ ਨਾਲ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਲਿਫ਼ਟਿੰਗ ਦੇ ਸਬੰਧ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਸਾਨੀ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਕਣਕ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਪੇ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਹਰ ਤਰਾਂ ਨਾਲ ਕਿਸਾਨਾਂ ਦਾ ਸਹਿਯੋਗ ਕਰ ਰਹੀਆਂ ਹਨ, ਇਸ ਲਈ ਕਿਸ ਨੂੰ ਵਧੇਰੇ ਨਮੀ ਵਾਲੀ ਕਣਕ ਦੀਆਂ ਫ਼ਸਲਾਂ ਮੰਡੀਆਂ ਵਿਚ ਲਿਆਉਣ ਤੋਂ ਬਚਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗਾ ਅਤੇ ਕਿਸਾਨਾਂ ਨੂੰ ਵੀ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ | ਸ੍ਰੀਮਤੀ ਸੋਨਾਲੀ ਗਿਰੀ ਨੇ ਕਿਸਾਨਾਂ ਨੂੰ ਕਣਕ ਦੀ ਨਾੜ ਅਤੇ ਫ਼ਸਲਾਂ ਦੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਅੱਗ 'ਤੇ ਨਾੜ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਧਰਤੀ ਦੀ ਉਪਜਾਊ ਸ਼ਕਤੀ ਵੀ ਵਿਗੜਦੀ ਹੈ | ਇਸ ਤੋਂ ਇਲਾਵਾ, ਦੋਸਤ ਕੀੜੇ ਮਿੱਟੀ ਦੇ ਅੰਦਰ ਮਰ ਜਾਂਦੇ ਹਨ, ਜੋ ਜ਼ਮੀਨ ਦੇ ਉਤਪਾਦਨ ਨੂੰ ਪ੍ਰਭਾਵਿਤ ਕਰਦੇ ਹਨ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਨੇ ਘਰ-ਘਰ ਜਾ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਲਈ ਪ੍ਰੇਰਿਆ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਕਰਨੈਲ ਸਿੰਘ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਤਹਿਤ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਰਾਜ ਕੁਮਾਰ ਖੋਸਲਾ ਵਲੋਂ ਸ਼ਹੀਦ ਸਿਪਾਹੀ ਪਰਗਨ ...

ਪੂਰੀ ਖ਼ਬਰ »

ਅਗੰਮਪੁਰ ਅਨਾਜ ਮੰਡੀ 'ਚ ਕਿਸਾਨਾਂ ਨੂੰ ਮਿਲਣਗੀਆਂ ਸਾਰੀਆਂ ਸਹੂਲਤਾਂ-ਰਾਣਾ ਕੇ.ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਜੇ.ਐਸ. ਨਿੱਕੂਵਾਲ)-ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਚ ਅਨਾਜ ਮੰਡੀ ਦੀ ਕਮੀ ਜਲਦੀ ਪੂਰੀ ਹੋ ਜਾਵੇਗੀ | 10.25 ਕਰੋੜ ਦੀ ਲਾਗਤ ਨਾਲ ਅਗੰਮਪੁਰ ਵਿਚ ਕਿਸਾਨਾਂ ਲਈ ਸਾਰੀਆਂ ਸਹੂਲਤਾਂ ਵਾਲੀ ਅਨਾਜ ਮੰਡੀ ਜਲਦੀ ਮੁਕੰਮਲ ਕਰਕੇ ...

ਪੂਰੀ ਖ਼ਬਰ »

ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੇ ਪੈਨਸ਼ਨਾਂ ਨਾ ਮਿਲਣ 'ਤੇ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 9 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਪੰਚਾਇਤੀ ਰਾਜ ਦੇ ਪੈਨਸ਼ਨਰਾਂ ਵਲੋਂ ਅੱਜ ਇੱਥੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਪੈਨਸ਼ਨਾਂ ਤੁਰੰਤ ਖਾਤਿਆਂ ...

ਪੂਰੀ ਖ਼ਬਰ »

ਭੈਰੋਮਾਜਰੇ ਵਾਲਿਆਂ ਮਹਾਂਪੁਰਸ਼ਾਂ ਵਲੋਂ ਦਿੱਲੀ ਵਿਖੇ ਚਲਾਏ ਜਾ ਰਹੇ ਲੰਗਰਾਂ ਲਈ ਭੇਜਿਆ ਰਸਦ ਭਰਿਆ ਟਰੱਕ

ਸ੍ਰੀ ਚਮਕੌਰ ਸਾਹਿਬ, 9 ਅਪੈ੍ਰਲ (ਜਗਮੋਹਣ ਸਿੰਘ ਨਾਰੰਗ)-ਪਿਛਲੇ ਕਰੀਬ 4 ਮਹੀਨਿਆਂ ਤੋਂ ਦਿੱਲੀ ਵਿਖੇ ਕਿਸਾਨੀ ਅੰਦੋਲਨ ਲਈ ਵੱਖ ਵੱਖ ਸੰਸਥਾਵਾਂ ਵੱਲੋਂ ਚਲਾਏ ਜਾ ਰਹੇ ਲੰਗਰਾਂ ਲਈ ਗੁ: ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਵੱਲੋਂ ਸੰਤ ਬਾਬਾ ਅਮਰ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਯੂਥ ਅਕਾਲੀ ਦਲ (ਡੀ) ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਸ਼੍ਰੋਮਣੀ ਯੂਥ ਅਕਾਲੀ ਦਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਕਲੋਤਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਲੋਤਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿਚ 45 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਦਾ ਕੀਤਾ ਜਾ ਰਿਹਾ ਹੈ ਕੋਵਿਡ-19 ਟੀਕਾਕਰਨ-ਐਸ.ਐਮ.ਓ.

ਨੂਰਪੁਰ ਬੇਦੀ, 9 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਜੀ ਦੇ ਹੁਕਮਾਂ ਤਹਿਤ ਡਾ: ਦਵਿੰਦਰ ਕੁਮਾਰ ਢਾਂਡਾ ਸਿਵਲ ਸਰਜਨ ਰੂਪਨਗਰ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਕਾਮਿਆਂ ਵਲੋਂ ਪ੍ਰੇਰਿਤ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੇ ਰਾਣਾ ਕੇ. ਪੀ. ਸਿੰਘ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਪ੍ਰੇਮ ਸਿੰਘ ਸਿੱਧੂ ਦੀ ਅਗਵਾਈ ਵਿਚ ਕੀਤਾ ਧੰਨਵਾਦ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਕਰਨੈਲ ਸਿੰਘ)-ਸਥਾਨਕ ਸ਼ਹਿਰ ਵਾਸੀਆਂ ਵਲੋਂ ਸੀਨੀਅਰ ਕਾਂਗਰਸੀ ਆਗੂ ਪ੍ਰੇਮ ਸਿੰਘ ਸਿੱਧੂ ਸਾਬਕਾ ਕੌਂਸਲਰ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਸ਼ਹਿਰ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਇਕੱਤਰਤਾ

ਮੋਰਿੰਡਾ, 9 ਅਪ੍ਰੈਲ (ਤਰਲੋਚਨ ਸਿੰਘ ਕੰਗ)-ਮੋਰਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੁਖਵਿੰਦਰ ਸਿੰਘ ਉਧਮਪੁਰ ਦੀ ਅਗਵਾਈ ਹੇਠ ਇਕੱਤਰਤਾ ਕੀਤੀ, ਜਿਸ ਵਿਚ ਸਰਪ੍ਰਸਤ ਪਰਗਟ ਸਿੰਘ ਰੋਲੂਮਾਜਰਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਸਬੰਧੀ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮੁਫ਼ਤ ਗੈਸ ਕੁਨੈਕਸ਼ਨ ਵੰਡਣ ਦੀ ਕੀਤੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਪੰਜਾਬ ਸਰਕਾਰ ਦੇ ਪ੍ਰੋਜੈਕਟ ਹਰਿਆਵਲ ਤਹਿਤ ਅਨੰਦਪੁਰ ਸਾਹਿਬ ਇਲਾਕੇ ਦੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ 400 ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਜਾਣ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ...

ਪੂਰੀ ਖ਼ਬਰ »

ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਜ਼ੋਰਦਾਰ ਸਵਾਗਤ

ਮਾਮਲਾ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਚੁੱਕਣ ਦਾ ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ-ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 9 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਮਾਡਲ ਟਾਊਨ ਨੇੜੇ ਥੀਮ ਪਾਰਕ ਟੀ ਪੁਆਇੰਟ ਸ੍ਰੀ ਚਮਕੌਰ ਸਾਹਿਬ ਵਿਖੇ ਇੱਕ ਮੋਟਰ ਸਾਈਕਲ ਚਾਲਕ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਨੇ ਮੀਟਿੰਗ ਦੌਰਾਨ ਨਵੇਂ ਜ਼ਿਲ੍ਹਾ ਪ੍ਰਧਾਨ ਦੀ ਕੀਤੀ ਚੋਣ

ਨੂਰਪੁਰ ਬੇਦੀ, 9 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਭਰਵੀਂ ਮੀਟਿੰਗ ਨੂਰਪੁਰ ਬੇਦੀ ਵਿਖੇ ਜੇਤੇਵਾਲ ਦੇ ਕਮਿਊਨਿਟੀ ਸੈਂਟਰ 'ਚ ਹੋਈ | ਜਿਸ ਵਿਚ ਵਿਸ਼ੇਸ਼ ਤੌਰ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀ ਮੀਟਿੰਗ ਵਿਚ ਏ.ਡੀ.ਸੀ. ਵਲੋਂ ਘੰਟਾ ਲੇਟ ਆਉਣ 'ਤੇ ਵਿਧਾਇਕ ਹੋਏ ਖ਼ਫ਼ਾ

ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੀ ਵੱਖ-ਵੱਖ ਕੰਮਾਂ-ਕਾਜਾਂ ਸਬੰਧੀ ਮੀਟਿੰਗ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਰੂਪਨਗਰ ਵਿਖੇ ਰੱਖੀ ਗਈ ਸੀ | ਜਿਸ ਵਿਚ ਹਲਕਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ 2 ਮੈਂਬਰੀ ਟੀਮ ਵਲੋਂ ਕੋਰੋਨਾ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਰੂਪਨਗਰ ਦਾ ਦੌਰਾ

ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਸਿਹਤ ਵਿਭਾਗ ਦੀ 2 ਮੈਂਬਰੀ ਟੀਮ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਦਾ ਦੌਰਾ ਕੀਤਾ ਗਿਆ | ਇਹ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ...

ਪੂਰੀ ਖ਼ਬਰ »

ਰੋਟਰੀ ਕਲੱਬ ਰੂਪਨਗਰ ਵਲੋਂ ਮਨਾਇਆ ਗਿਆ ਵਿਸ਼ਵ ਸਿਹਤ ਦਿਹਾੜਾ

ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਉਲੀਕੇ ਗਏ ਹਫ਼ਤਾਵਾਰੀ ਪ੍ਰੋਗਰਾਮ ਅਨੁਸਾਰ ਵਿਸ਼ਵ ਸਿਹਤ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਤਹਿਤ ਪਹਿਲੇ ਦਿਨ ਦੀ ਸ਼ੁਰੂਆਤ ਆਮ ਪਬਲਿਕ ਨੂੰ ਕਰੋਨਾ ਦੀ ਬਿਮਾਰੀ ਤੋਂ ਬਚਾਓ ਲਈ ਮਾਸਕ ...

ਪੂਰੀ ਖ਼ਬਰ »

ਸਰਪੰਚ ਨੇ ਰੇਂਜ ਅਫ਼ਸਰ ਦੀ ਮਿਲੀਭੁਗਤ ਨਾਲ ਪੰਚਾਇਤੀ ਜੰਗਲ 'ਚੋਂ ਖ਼ੈਰ ਦੇ ਦਰਖ਼ਤ ਕਟਵਾਉਣ ਦੇ ਲਗਾਏ ਦੋਸ਼

ਪੁਰਖਾਲੀ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਸਨਾਣਾ ਦੇ ਸਰਪੰਚ ਕਰਮਜੀਤ ਕੌਰ ਨੇ ਪਿੰਡ ਦੇ ਪੰਚਾਇਤੀ ਜੰਗਲ ਵਿਚੋਂ ਖ਼ੈਰ ਦੇ ਦਰਖ਼ਤ ਕੱਟਣ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਵਲੋਂ ਮੁੱਖ ਵਣਪਾਲ ਹਿੱਲਜ਼ ਨੂੰ ਭੇਜੀ ਦਰਖਾਸਤ ਵਿਚ ਕਿਹਾ ਕਿ ਇਹ ...

ਪੂਰੀ ਖ਼ਬਰ »

ਨਾਅਰਿਆਂ ਦੀ ਗੰੂਜ 'ਚ ਦਿੱਲੀ ਦੇ ਕਿਸਾਨੀ ਅੰਦੋਲਨ ਲਈ ਜਥਾ ਰਵਾਨਾ

ਨੂਰਪੁਰ ਬੇਦੀ, 9 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਦਿੱਲੀ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਤੇ 10 ਅਪ੍ਰੈਲ ਨੂੰ ਦਿੱਲੀ ਦੇ ਕੇ. ਐੱਮ. ਪੀ. ਰੋਡ ਨੂੰ 24 ਘੰਟੇ ਬੰਦ ਰੱਖਣ ਦੇ ਸੰਯੁਕਤ ਕਿਸਾਨ ਮੋਰਚਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ-ਰਾਣਾ ਕੇ.ਪੀ. ਸਿੰਘ

ਨੂਰਪੁਰ ਬੇਦੀ, 9 ਅਪ੍ਰੈਲ (ਵਿੰੰਦਰ ਪਾਲ ਝਾਂਡੀਆ)-ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ | ਸਰਕਾਰ ਵਲੋਂ ਕਿਸਾਨਾਂ ਨੂੰ ਲੋੜੀਂਦੀਆਂ ਬਿਹਤਰ ਸਹੂਲਤਾਂ ਉਪਲਬਧ ਕਰਵਾਉਣ ਲਈ ਲਗਾਤਾਰ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

'ਆਪ' ਵਲੋਂ ਡਾ: ਚਰਨਜੀਤ ਸਿੰਘ ਡਾਕਟਰ ਵਿੰਗ ਦੇ ਸੂਬਾ ਉਪ-ਪ੍ਰਧਾਨ ਨਿਯੁਕਤ

ਮੋਰਿੰਡਾ, 9 ਅਪ੍ਰੈਲ (ਤਰਲੋਚਨ ਸਿੰਘ ਕੰਗ)-ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸੀਨੀਅਰ ਆਗੂ ਡਾ. ਚਰਨਜੀਤ ਸਿੰਘ ਨੂੰ ਡਾਕਟਰ ਵਿੰਗ ਦਾ ਸੂਬਾ ਉਪ-ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਅੱਗ ਲੱਗਣ ਦੇ ਨਾਲ ਦੋ ਏਕੜ ਕਣਕ ਦੀ ਫ਼ਸਲ ਤਬਾਹ

ਢੇਰ, 9 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਅੱਜ ਪਿੰਡ ਢੇਰ ਰੇਲਵੇ ਲਾਈਨ ਪਾਰ ਦੇ ਖੇਤਾਂ ਨੂੰ ਅੱਗ ਲੱਗਣ ਦੇ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਪੰਚ ਰਜਿੰਦਰ ਸਿੰਘ ਡੋਡ, ਕੁਲਜਿੰਦਰ ਸਿੰਘ ਗੋਗੀ ਨੇ ਦੱਸਿਆ ਕਿ ਅੱਗ ਦੇ ...

ਪੂਰੀ ਖ਼ਬਰ »

ਪਿੰਡ ਸਲੇਮਪੁਰ ਦੇ ਕਿਸਾਨ ਲਗਜਰੀ ਟਰਾਲੀ 'ਚ ਅਗਲਾ ਕਾਫ਼ਲਾ ਲੈ ਕੇ ਦਿੱਲੀ ਲਈ ਹੋਇਆ ਰਵਾਨਾ

ਸ੍ਰੀ ਚਮਕੌਰ ਸਾਹਿਬ, 9 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਸਲੇਮਪੁਰ ਦੇ ਦਰਜਨਾਂ ਕਿਸਾਨ ਅੱਜ ਅਧੂਨਿਕ ਸਹੂਲਤਾਂ ਨਾਲ ਲੈਸ ਕੀਤੀ ਟਰਾਲੀ ਵਿਚ ਰਸਦ ਲੈ ਕੇ ਦਿੱਲੀ ਲਈ ਰਵਾਨਾ ਹੋਏ | ਇਸ ਮੌਕੇ ਇਨ੍ਹਾਂ ਕਿਸਾਨਾਂ ਨੇ ਮੋਦੀ ਸਰਕਾਰ ਜ਼ੋਰਦਾਰ ਨਾਅਰੇਬਾਜ਼ੀ ...

ਪੂਰੀ ਖ਼ਬਰ »

ਲੋਦੀਮਾਜਰਾ ਤੋਂ ਕਿਸਾਨਾਂ ਦਾ 11ਵਾਂ ਜਥਾ ਦਿੱਲੀ ਕਿਸਾਨੀ ਮੋਰਚੇ ਲਈ ਰਵਾਨਾ

ਘਨੌਲੀ, 9 ਅਪੈ੍ਰਲ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਲੋਦੀਮਾਜਰਾ ਤੋਂ ਦਿੱਲੀ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਲਈ ਕਿਸਾਨੀ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ | ਇਸ ਮੋਰਚੇ ਦਾ ਹਿੱਸਾ ਬਣਨ ਲਈ ਅਮਰਿੰਦਰ ਸਿੰਘ, ਹਰਜੀਤ ਸਿੰਘ, ਜਸਵੰਤ ਸਿੰਘ, ਕਸ਼ਮੀਰਾ ਸਿੰਘ ਤੇ ...

ਪੂਰੀ ਖ਼ਬਰ »

ਸ.ਸੀ.ਸੈਕੰ.ਸਮਾਰਟ ਸਕੂਲ ਡੱਲਾ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਬੇਲਾ, 9 ਅਪ੍ਰੈਲ (ਮਨਜੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡੱਲਾ ਰੂਪਨਗਰ ਵਿਖੇ ਸੈਸ਼ਨ 2020-21 ਦੌਰਾਨ ਨਾਨ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਿੱਖਿਆ ਵਿਭਾਗ ਦੀਆਂ ...

ਪੂਰੀ ਖ਼ਬਰ »

ਸਿਹਤ ਕੇਂਦਰ ਪੁਰਖਾਲੀ ਵਿਖੇ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣ ਦਾ ਕੰਮ ਜਾਰੀ

ਪੁਰਖਾਲੀ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਪੀ. ਐੱਚ. ਸੀ. ਪੁਰਖਾਲੀ ਵਿਖੇ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣ ਦਾ ਕੰਮ ਲਗਾਤਾਰ ਜਾਰੀ ਹੈ | ਇਸ ਸਬੰਧੀ ਮੈਡੀਕਲ ਅਫ਼ਸਰ ਕਰਨਵੀਰ ਸਿੰਘ ਅਤੇ ਐਸ ਆਈ ਜਗਦੀਸ਼ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਿੱਲੀ ਤੋਂ ਆਈਆਂ ਸੰਗਤਾਂ ਬਾਬਾ ਬਾਲਕ ਨਾਥ ਮੰਦਿਰ ਮੀਆਂਪੁਰ ਵਿਖੇ ਹੋਈਆਂ ਨਤਮਸਤਕ

ਪੁਰਖਾਲੀ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਦਿੱਲੀ ਤੋਂ ਆਈਆਂ ਸੰਗਤਾਂ ਬਾਬਾ ਬਾਲਕ ਨਾਥ ਮੰਦਿਰ ਮੀਆਂਪੁਰ ਵਿਖੇ ਨਤਮਸਤਕ ਹੋਈਆਂ | ਨਗਰ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸਬੰਧੀ ਸੰਗਤਾਂ ਨੇ ਦੱਸਿਆ ਕਿ ਸੰਨ 1971 ਤੋਂ ਦਿੱਲੀ ਦੀਆਂ ਸੰਗਤਾਂ ...

ਪੂਰੀ ਖ਼ਬਰ »

ਗੰਭੀਰਪੁਰ ਪੰਚਾਇਤ ਵਲੋਂ 25 ਸੋਲਰ ਲਾਈਟਾਂ ਲਗਾਈਆਂ

ਢੇਰ, 9 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਗਰਾਮ ਪੰਚਾਇਤ ਗੰਭੀਰਪੁਰ (ਬਸਤੀ ਬਾਠ ਬਾਹਤੀ) ਵਲੋਂ ਪਿੰਡ ਦੇ ਚਾਰੇ ਪਾਸੇ 25 ਸੋਲਰ ਲਾਈਟਾਂ ਲਗਾਈਆਂ ਗਈਆਂ ਹਨ | ਜਿਨ੍ਹਾਂ ਦੇ ਲੱਗਣ ਨਾਲ ਪਿੰਡ ਗੰਭੀਰਪੁਰ ਦੀ ਹਰ ਰਾਤ ਉਜਾਲੇ ਵਿਚ ਬਦਲ ਗਈ ਹੈ ਪਿੰਡ ਦੇ ਸਰਪੰਚ ਜਗਤਾਰ ਸਿੰਘ ...

ਪੂਰੀ ਖ਼ਬਰ »

ਪਿੰਡ ਅਲੀਪੁਰ ਤੋਂ ਦਿੱਲੀ ਕਿਸਾਨੀ ਮੋਰਚੇ ਲਈ ਸੁੱਕੀਆਂ ਰਸਦਾਂ ਦਾ ਟਰੱਕ ਭੇਜਿਆ

ਘਨੌਲੀ, 9 ਅਪ੍ਰੈਲ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਅਲੀਪੁਰ ਤੋਂ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਵਿਰੋਧੀ ਬਿੱਲਾ ਦੇ ਵਿਰੋਧ ਵਿਚ ਕਿਸਾਨਾਂ ਦੁਆਰਾ ਦਿੱਲੀ ਵਿਖੇ ਲਗਾਏ ਕਿਸਾਨ ਮੋਰਚਿਆਂ ਲਈ ਪਿੰਡ ਅਲੀਪੁਰ ਤੋਂ ਸੁੱਕੀਆਂ ਰਸਦਾ ਬੇਸਣ, ਚੀਨੀ, ਚਾਹ ਪੱਤੀ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX