ਤਾਜਾ ਖ਼ਬਰਾਂ


ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  5 minutes ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  45 minutes ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 1 hour ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 2 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 2 hours ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 3 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 3 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 4 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 5 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 5 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 6 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 6 hours ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 6 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਭਗਵੰਤ ਮਾਨ ਸਰਕਾਰ ਦੀ 'ਅਜੀਤ' ਨੂੰ ਦਬਾਉਣ ਦੀ ਨੀਤੀ ਦੀ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਵਿਚ ਸਖ਼ਤ ਨਿਖੇਧੀ
. . .  1 day ago
ਸ੍ਰੀ ਮੁਕਤਸਰ ਸਾਹਿਬ ,1 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸਮਾਜ ਸੇਵੀ ਸੰਸਥਾ ਵਿਕਾਸ ਮਿਸ਼ਨ ਦੀ ਮੀਟਿੰਗ ਜਗਦੀਸ਼ ਰਾਏ ਢੋਸੀਵਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਭਗਵੰਤ ਮਾਨ ...
ਡਾ: ਬਰਜਿੰਦਰ ਸਿੰਘ ਹਮਦਰਦ ਦੇ ਹੱਕ ‘ਚ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਮਾਨ ਸਰਕਾਰ ਦੀਆਂ ਵਧੀਕੀਆਂ ਦਾ ਮਿਲਿਆ ਜਵਾਬ-ਕੰਵਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹੱਕ-ਸੱਚ ਦੀ ਆਵਾਜ਼ ਰੋਜ਼ਾਨਾਂ ‘ਅਜੀਤ’ ਦੇ ਮੁੱਖ ਸੰਪਾਦਕ ਸਤਿਕਾਰਯੋਗ ਭਾਅਜੀ ਡਾ: ਬਰਜਿੰਦਰ ਸਿੰਘ ਹਮਦਰਦ ਨਾਲ ਨਿੱਜੀ ਕਿੜ ਕੱਢਦਿਆਂ ਉਨ੍ਹਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ...
ਜਸਪਾਲ ਸਿੰਘ ਪੰਧੇਰ ਕਾਹਨੂੰਵਾਨ ਮਾਰਕੀਟ ਕਮੇਟੀ ਅਤੇ ਮੋਹਨ ਸਿੰਘ ਬੋਪਾਰਾਏ ਕਾਦੀਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ
. . .  1 day ago
ਕਾਹਨੂੰਵਾਨ, 1 ਜੂਨ (ਕੁਲਦੀਪ ਸਿੰਘ ਜਾਫਲਪੁਰ)-ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਜੋ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਸ ਤਰ੍ਹਾਂ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਵਜੋਂ ਡਾਕਟਰ ਜਸਪਾਲ ਸਿੰਘ ਪੰਧੇਰ ਲਾਧੂਪੁਰ ਨੂੰ...
ਕੇਰਲਾ ਦੀ ਨੰਨ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਫਰੈਂਕੋ ਮੁਲੱਕਲ ਨੇ ਜਲੰਧਰ ਬਿਸ਼ਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜਲੰਧਰ, 1 ਜੂਨ- ਕੇਰਲਾ ਦੀ ਨਨ ਨਾਲ ਰੇਪ ਕੇਸ ਦੇ ਦੋਸ਼ੀ ਜਲੰਧਰ ਦੇ ਬਿਸ਼ਪ ਫਰੈਂਕੋ ਮਲੱਕਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਰੈਂਕੋ ਮੁਲੱਕਲ - ਜਿਸ ਨੂੰ ਇਕ ਨੰਨ ਦੁਆਰਾ ਜਬਰ-ਜ਼ਿਨਾਹ ਦੇ ਦੋਸ਼ਾਂ ਤੋਂ ਬਾਅਦ 2018 'ਚ ਅਸਥਾਈ ਤੌਰ 'ਤੇ...
ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਔਰਤ ਦੀ ਮੌਤ
. . .  1 day ago
ਘੋਗਰਾ, 1 ਮਈ (ਆਰ.ਐਸ.ਸਲਾਰੀਆ)- ਦਸੂਹਾ ਹਾਜ਼ੀਪੁਰ ਸੜ੍ਹਕ ’ਤੇ ਪੈਂਦੇ ਪਿੰਡ ਹਲੇੜ ਦੇ ਨਜ਼ਦੀਕ ਮੋਟਰਸਾਈਕਲ ਕਾਰ ਦੀ ਟੱਕਰ ’ਚ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ....
ਕੱਟਾਰੂਚੱਕ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ- ਰਾਜਪਾਲ
. . .  1 day ago
ਚੰਡੀਗੜ੍ਹ, 1 ਜੂਨ- ਅੱਜ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ’ਤੇ ਬੋਲਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੇ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਖੰਨਾ / ਸਮਰਾਲਾ

ਜੰਡਾਲੀ ਦੀ ਪ੍ਰਧਾਨਗੀ ਹੇਠ ਮੀਟਿੰਗ 'ਚ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦਾ 5 ਕਰੋੜ 23 ਲੱਖ ਦਾ ਬਜਟ ਪਾਸ

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਜਿਸ ਵਿਚ ਖੰਨਾ, ਸਮਰਾਲਾ, ਮਾਛੀਵਾੜਾ, ਜਗਰਾਓ, ਦੋਰਾਹਾ, ਪਾਇਲ, ਮਲੌਦ ਆਦਿ ਬਲਾਕ ਵੀ ਸ਼ਾਮਿਲ ਹਨ, ਦੇ ਜਨਰਲ ਹਾਊਸ ਦੀ ਮੀਟਿੰਗ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਪੱਤਰਕਾਰ ਕਵਿਤਾ ਖੁੱਲਰ ਦੇ ਪਿਤਾ ਨਿਰਮਲਪਾਲ ਵਰਮਾ ਦਾ ਅੰਤਿਮ ਸੰਸਕਾਰ

 ਲੁਧਿਆਣਾ, 9 ਅਪ੍ਰੈਲ (ਪੁਨੀਤ ਬਾਵਾ)-'ਅਜੀਤ' ਉਪ ਦਫ਼ਤਰ ਲੁਧਿਆਣਾ ਦੇ ਇੰਚਾਰਜ ਕਵਿਤਾ ਖੁੱਲਰ ਦੇ ਪਿਤਾ ਤੇ ਦੀਪਕ ਖੁੱਲਰ ਦੇ ਸਹੁਰਾ ਨਿਰਮਲਪਾਲ ਵਰਮਾ (74) ਦਾ 8 ਅਪ੍ਰੈਲ ਨੂੰ ਲੁਧਿਆਣਾ ਦੇ ਮੈਡੀਵੇਜ਼ ਹਸਪਤਾਲ ਵਿਖੇ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਸੀ, ...

ਪੂਰੀ ਖ਼ਬਰ »

ਕੌਂਸਲਰ ਪੱਪੂ ਦੋਰਾਹਾ ਨਗਰ ਕੌਂਸਲ ਦੇ ਪ੍ਰਧਾਨ ਬਣੇ ਰਣਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਤੇ ਬਲਜੀਤ ਕੌਰ ਬਣੇ ਮੀਤ ਪ੍ਰਧਾਨ

ਦੋਰਾਹਾ, 9 ਅਪ੍ਰੈਲ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਦੋਰਾਹਾ ਨਗਰ ਕੌਂਸਲ ਦੇ ਚੁਣੇ ਗਏ ਕੌਂਸਲਰਾਂ ਦੀ ਇਕੱਤਰਤਾ ਹਲਕਾ ਪਾਇਲ ਦੇ ਵਿਧਾਨਕਾਰ ਲਖਵੀਰ ਸਿੰਘ ਲੱਖਾ ਦੀ ਪ੍ਰਧਾਨਗੀ ਹੇਠ ਤੇ ਐੱਸ. ਡੀ. ਐਮ. ਪਾਇਲ ਮਨਕੰਵਲ ਸਿੰਘ ਚਾਹਲ ਦੀ ਹਾਜ਼ਰੀ ਵਿਚ ਬੁਲਾਈ ਗਈ, ਜਿਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਮਰਾਲਾ ਤੇ ਮਾਛੀਵਾੜਾ ਬਲਾਕ ਇਕਾਈਆਂ ਦੀ ਚੋਣ

ਸਮਰਾਲਾ, 9 ਅਪ੍ਰੈਲ (ਗੋਪਾਲ ਸੋਫਤ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਮਾਛੀਵਾੜਾ ਤੇ ਸਮਰਾਲਾ ਬਲਾਕਾਂ ਦੀ ਚੋਣ ਸਰਬਸੰਮਤੀ ਨਾਲ ਕਰ ਲਈ ਗਈ ਹੈ ¢ਜਥੇਬੰਦੀ ਵਲੋਂ ਇਹ ਚੋਣ ਯੂਨੀਅਨ ਦੇ ਸੀਨੀਅਰ ਆਗੂ ਹਰਦੀਪ ਸਿੰਘ ਗਿਆਸਪੁਰਾ ਦੀ ਪ੍ਰਧਾਨਗੀ ਹੇਠ ਘੁਲਾਲ ਟੋਲ ਪਲਾਜ਼ਾ ...

ਪੂਰੀ ਖ਼ਬਰ »

ਖੰਨਾ ਅਨਾਜ ਮੰਡੀ 'ਚ ਕਣਕ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ- ਚੇਅਰਮੈਨ ਰਸੂਲੜਾ

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਕੱਲ੍ਹ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਸਰਕਾਰੀ ਖ਼ਰੀਦ ਸਬੰਧੀ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਖ਼ਰੀਦ ਪ੍ਰਬੰਧਾਂ ਬਾਰੇ ਖੰਨਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕੁਲਵੰਤ ਸਿੰਘ ਨੇ ਐੱਸ.ਐੱਚ.ਓ. ਵਜੋਂ ਅਹੁਦਾ ਸੰਭਾਲਿਆ

ਸਮਰਾਲਾ, 9 ਅਪ੍ਰੈਲ (ਰਾਮ ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਸਥਾਨਕ ਥਾਣੇ ਦੇ ਨਵੇਂ ਨਿਯੁਕਤ ਹੋਏ ਐੱਸ.ਐੱਚ.ਓ. ਕੁਲਵੰਤ ਸਿੰਘ ਨੇ ਕਿਹਾ ਕਿ ਹਲਕੇ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਜਾਵੇਗਾ ਤੇ ਹਰ ਫ਼ਰਿਆਦੀ ਨੂੰ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਕਰਮਜੀਤ ਕੌਰ ਝੱਮਟ ਤੇ ਰਵਿੰਦਰ ਸਿੰਘ ਝੱਮਟ ਹਾਊਸਫੈੱਡ ਦੇ ਡਾਇਰੈਕਟਰ ਬਣੇ

ਮਲੌਦ, 9 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਦਿਹਾਤੀ ਦੇ ਪ੍ਰਧਾਨ ਅਤੇ ਪੀ.ਏ.ਡੀ.ਬੀ. ਬੈਂਕ ਮਲੌਦ ਦੇ ਚੇਅਰਮੈਨ ਪਿ੍ਤਪਾਲ ਸਿੰਘ ਝੱਮਟ ਦੀ ਪਤਨੀ ਕਰਮਜੀਤ ਕੌਰ ਤੇ ਰਵਿੰਦਰ ਸਿੰਘ ਝੱਮਟ ਹਾਊਸਫੈੱਡ ਡੇਹਲੋਂ ਦੇ ਡਾਇਰੈਕਟਰ ਬਣੇ | ਇਸ ਮੌਕੇ ...

ਪੂਰੀ ਖ਼ਬਰ »

ਐੱਸ. ਡੀ. ਐਮ. ਤੇ ਐੱਸ. ਐਮ. ਓ. ਦੀ ਅਗਵਾਈ 'ਚ ਟੀਕਾਕਰਨ ਕੈਂਪ

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਅੱਜ ਵਿੱਦਿਅਕ ਸੰਸਥਾ ਰਾਧਾ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਸ. ਡੀ. ਐਮ. ਹਰਬੰਸ ਸਿੰਘ ਦੀ ਅਗਵਾਈ 'ਚ ਸਿਵਲ ਹਸਪਤਾਲ ਖੰਨਾ ਦੇ ਐੱਸ. ਐਮ. ਓ. ਡਾ. ਸਤਪਾਲ ਤੇ ਉਨ੍ਹਾਂ ਦੀ ਟੀਮ ਮੈਂਬਰ ਸ਼ਾਂਤੀ ਪਿ੍ਆ ਜੋਸ਼ੀ, ਮਲਕੀਤ ਕੌਰ ...

ਪੂਰੀ ਖ਼ਬਰ »

4 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ 3 ਖ਼ਿਲਾਫ ਮਾਮਲਾ ਦਰਜ

ਖੰਨਾ, 9 ਅਪ੍ਰੈਲ (ਮਨਜੀਤ ਸਿੰਘ ਧੀਮਾਨ)-4 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਖੰਨਾ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ 1 ਵਿਖੇ ਸ਼ਿਕਾਇਤ ਕਰਤਾ ...

ਪੂਰੀ ਖ਼ਬਰ »

ਭੂਮੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਹਰੀ ਖਾਦ ਅਹਿਮ ਭੂਮਿਕਾ ਨਿਭਾਉਂਦੀ ਹੈ - ਏ. ਡੀ. ਓ.

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ 'ਚ ਕਣਕ-ਝੋਨਾ ਫ਼ਸਲੀ ਚੱਕਰ, ਰਸਾਇਣਿਕ ਖਾਦਾਂ 'ਤੇ ਜ਼ਿਆਦਾ ਨਿਰਭਰਤਾ ਕਾਰਨ ਭੂਮੀ 'ਚ ਖੁਰਾਕੀ ਤੱਤਾਂ ਦੀ ਲਗਾਤਾਰ ਘਾਟ ਆ ਰਹੀ ਹੈ | ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਕਿਸਾਨ ਹਰੀ ਖਾਦ ਦੀ ਵਰਤੋਂ ਨੂੰ ਤਰਜੀਹ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਨੇ ਮਾਤਾ ਨਸੀਬ ਕੌਰ ਸਹਾਰਨਮਾਜਰਾ ਦੇ ਦਿਹਾਂਤ 'ਤੇ ਕੀਤਾ ਦੁੱਖ ਸਾਂਝਾ

ਮਲੌਦ, 9 ਅਪ੍ਰੈਲ (ਸਹਾਰਨ ਮਾਜਰਾ)-ਪਿੰਡ ਸਹਾਰਨ ਮਾਜਰਾ ਦੇ ਸਭ ਤੋਂ ਵਡੇਰੀ ਉਮਰ 116 ਸਾਲਾਂ ਮਾਤਾ ਸੁਰਜੀਤ ਕੌਰ ਉਰਫ਼ ਨਸੀਬ ਕੌਰ ਦੇ ਦਿਹਾਂਤ 'ਤੇ ਮੈਂਬਰ ਰਾਜ ਸਭਾ ਸ਼ਮਸ਼ੇਰ ਸਿੰਘ ਦੂਲੋ, ਮੈਂਬਰ ਲੋਕ ਸਭਾ ਡਾਕਟਰ ਅਮਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ...

ਪੂਰੀ ਖ਼ਬਰ »

ਵੱਖ -ਵੱਖ ਆਗੂਆਂ ਨੇ ਹਰਦੇਵ ਸਿਆੜ ਨਾਲ ਕੀਤਾ ਦੁੱਖ ਦਾ ਇਜ਼ਹਾਰ

ਮਲੌਦ, 9 ਅਪ੍ਰੈਲ (ਸਹਾਰਨ ਮਾਜਰਾ)- ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਆਗੂ ਠੇਕੇਦਾਰ ਹਰਦੇਵ ਸਿੰਘ ਸਿਆੜ ਦੀ ਹਮਸਫ਼ਰ ਸੁਪਤਨੀ ਬੀਬੀ ਕਰਮਜੀਤ ਕੌਰ (46) ਦਾ ਭਰ ਜਵਾਨੀ 'ਚ ਅਚਾਨਕ ਦਿਹਾਂਤ ਹੋਣ 'ਤੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ, ਜ਼ਿਲ੍ਹਾ ਜਥੇਦਾਰ ...

ਪੂਰੀ ਖ਼ਬਰ »

ਕਾਲੇ ਕਾਨੰੂਨ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਦੀ ਹਮਾਇਤ ਜਾਰੀ ਰਹੇਗੀ

ਦੋਰਾਹਾ, 9 ਅਪ੍ਰੈਲ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਦਿੱਲੀ ਵਿਖੇ ਕਿਸਾਨ ਅੰਦੋਲਨ ਨੂੰ ਸਿਖ਼ਰਾਂ 'ਤੇ ਲਿਜਾਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ, ਕੇਂਦਰ ਸਰਕਾਰ ਤੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਸਦਭਾਵਨਾ, ਸ਼ਾਂਤੀ, ਪਿਆਰ ਤੇ ਮਿਹਨਤਕਸ਼ਾਂ ਦਾ 'ਪਿੰਡ ਰਾਣਵਾਂ'

ਸਥਾਨ ਧੰਨ ਧੰਨ ਬਾਬਾ ਰਾਮ ਜੋਗੀ ਪੀਰ ਜੀ ਰਾਣਵਾਂ | ਮਨੋਜ ਕੁਮਾਰ 94170-44424 ਮਾਛੀਵਾੜਾ ਸਾਹਿਬ - ਆਜ਼ਾਦੀ ਤੋਂ ਪਹਿਲਾਂ ਦਾ ਵਸਿਆ ਬਲਾਕ ਮਾਛੀਵਾੜਾ ਦਾ ਰਾਣਵਾਂ ਪਿੰਡ ਅੱਜ ਕਿਸੇ ਪਹਿਚਾਣ ਦਾ ਮੋਹਤਾਜ ਨਹੀਂ, ਸਮਾਂ ਬਦਲਿਆ ਤੇ ਇਸ ਨਿੱਕੇ ਜਿਹੇ ਪਿੰਡ ਨੇ ਆਪਣੀ ...

ਪੂਰੀ ਖ਼ਬਰ »

ਐੱਸ.ਡੀ.ਐਮ. ਦੀ ਅਗਵਾਈ 'ਚ ਟੀਕਾਕਰਨ ਕੈਂਪ

ਈਸੜੂ, 9 ਅਪ੍ਰੈਲ (ਬਲਵਿੰਦਰ ਸਿੰਘ)-ਪੰਜਾਬ 'ਚ ਕੋਰੋਨਾ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੋਟਲਾ ਢੱਕ ਵਿਖੇ ਐੱਸ.ਐਮ.ਓ. ਮਾਨੂੰਪੁਰ ਡਾ. ਰਵੀ ਦੱਤ ਦੀ ਅਗਵਾਈ 'ਚ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ¢ ਜਿਸ 'ਚ ਐੱਸ.ਡੀ.ਐਮ. ਖੰਨਾ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਕਿਸਾਨ ਖ਼ੁਦ ਵੀ ਧਿਆਨ ਦੇਣ- ਐੱਸ.ਡੀ.ਓ.

ਮਲੌਦ, 9 ਅਪ੍ਰੈਲ (ਨਿਜ਼ਾਮਪੁਰ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਉਪ ਮੰਡਲ ਦਫ਼ਤਰ ਧਮੋਟ ਦੇ ਐੱਸ. ਡੀ. ਓ. ਸੋਹਿੰਦਰ ਸਿੰਘ ਨੇ ਕਿਹਾ ਕਿ ਚਾਲੂ ਹੋਣ ਵਾਲੇ ਕਣਕ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਕਿਸਾਨ ਵਰਗ ਦੀ ਪੱਕੀ ਫ਼ਸਲ ਲਈ ਬਿਜਲੀ ਬੋਰਡ ਆਪਣੀ ਜ਼ਿੰਮੇਵਾਰੀ ...

ਪੂਰੀ ਖ਼ਬਰ »

ਦੀ ਸੇਖਾ ਬਹੁਮੰਤਵੀ ਸਹਿਕਾਰੀ ਸਭਾ ਦੇ ਦਲਜੀਤ ਸਿੰਘ ਸੇਖਾ ਪ੍ਰਧਾਨ ਬਣੇ

ਮਲੌਦ, 9 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਸੇਖਾ ਦੀ 9 ਮੈਂਬਰੀ ਕਮੇਟੀ ਦੀ ਚੋਣ ਹੋਈ, ਜਿਸ 'ਚ ਦਲਜੀਤ ਸਿੰਘ ਸੇਖਾ ਪ੍ਰਧਾਨ ਤੇ ਯੂਥ ਆਗੂ ਗੁਰਦੀਪ ਸਿੰਘ ਮੀਤ ਪ੍ਰਧਾਨ ਚੁਣੇ ਗਏ ਤੇ ਇਸ ਤੋਂ ਇਲਾਵਾ ਕਮਲਜੀਤ ਸਿੰਘ, ਕੁਲਦੀਪ ਸਿੰਘ, ...

ਪੂਰੀ ਖ਼ਬਰ »

ਪਿ੍ੰਸੀਪਲ ਜਗਦੇਵ ਸਿੰਘ ਗਰੇਵਾਲ ਨਹੀਂ ਰਹੇ

ਦੋਰਾਹਾ, 9 ਅਪ੍ਰੈਲ (ਜਸਵੀਰ ਝੱਜ)-ਪਿੰ੍ਰਸੀਪਲ ਜਗਦੇਵ ਸਿੰਘ ਗਰੇਵਾਲ (10 ਜਨਵਰੀ 1946, 66 ਚੱਕ, ਪਾਕਿਸਤਾਨ) ਆਪਣੀ ਜੀਵਨ ਯਾਤਰਾ ਸੰਪੂਰਨ ਕਰਦੇ ਹੋਏ 3 ਅਪ੍ਰੈਲ ਨੂੰ ਅਚਾਨਕ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਦੀ ਸੁਪਤਨੀ ਧੰਨਇੰਦਰਪ੍ਰਕਾਸ਼ ਕੌਰ, ਸਪੁੱਤਰ ਵਸੁਦੇਵਜੀਵਦ ...

ਪੂਰੀ ਖ਼ਬਰ »

ਪੱਤਰਕਾਰ ਮੰਗਲੀ ਨੂੰ ਸਦਮਾ, ਮਾਤਾ ਦਾ ਦਿਹਾਂਤ

ਕੁਹਾੜਾ, 9 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਪੱਤਰਕਾਰ ਅਮਰਜੀਤ ਸਿੰਘ ਮੰਗਲੀ ਦੇ ਸਤਿਕਾਰਯੋਗ ਮਾਤਾ ਗੁਰਮੀਤ ਕੌਰ (72) ਜਿਨ੍ਹਾਂ ਦਾ ਬੀਤੀ ਦਿਨ ਅਚਾਨਕ ਦਿਹਾਂਤ ਹੋ ਗਿਆ | ਮਾਤਾ ਗੁਰਮੀਤ ਕੌਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਮੰਗਲੀ ਉਬਚੀ ਦੀ ਸਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਘਣਗਸ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਰਾੜਾ ਸਾਹਿਬ, 9 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਆਪ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਦੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਡਾ, ਪੰਜਾਬ ਪ੍ਰਧਾਨ ਭਗਵੰਤ ਮਾਨ ਸੰਸਦ ਮੈਂਬਰ, ਵਿਰੋਧੀ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਤਹਿਸੀਲਦਾਰ ਨੂੰ ਮੰਗ ਪੱਤਰ

ਪਾਇਲ, 9 ਅਪ੍ਰੈਲ (ਰਜਿੰਦਰ ਸਿੰਘ)-ਨੰਬਰਦਾਰ ਐਸੋਸੀਏਸ਼ਨ ਗ਼ਾਲਿਬ ਸਬ ਡਵੀਜ਼ਨ ਪਾਇਲ ਦੇ ਨੰਬਰਦਾਰਾਂ ਵਲੋਂ ਪ੍ਰਧਾਨ ਨਰਿੰਦਰ ਸਿੰਘ ਜਰਗੜੀ ਤੇ ਐਕਟਿੰਗ ਪ੍ਰਧਾਨ ਗੁਰਦੀਪ ਸਿੰਘ ਥਾਪੜਾ ਦੀ ਅਗਵਾਈ 'ਚ ਤਹਿਸੀਲਦਾਰ ਪ੍ਰਦੀਪ ਸਿੰਘ ਬੈਂਸ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪਾਇਲ ਵਿਖੇ ਨੰਬਰਦਾਰ ਭਵਨ ਬਣਾਉਣ ਲਈ ਥਾਂ ਅਲਾਟ ਕੀਤੀ ਜਾਵੇ ਤਾਂ ਕਿ ਨੰਬਰਦਾਰ ਆਪਣੇ ਮਸਲੇ ਤੇ ਮੰਗਾਂ ਭਵਨ 'ਚ ਬੈਠ ਕੇ ਹੀ ਹੱਲ ਕਰ ਸਕਣ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਨੇਕਾਂ ਤਹਿਸੀਲਾਂ ਵਿਚ ਨੰਬਰਦਾਰਾਂ ਨੂੰ ਭਵਨ ਬਣਾਉਣ ਲਈ ਥਾਂ ਦਿੱਤੀ ਹੈ ਤੇ ਉੱਥੇ ਭਵਨਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ¢ ਇਸ ਮੌਕੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ¢

ਖ਼ਬਰ ਸ਼ੇਅਰ ਕਰੋ

 

ਬੀਜਾ ਚੌਂਕ ਤੋਂ ਕੇ. ਐਮ. ਪੀ. ਰੋਡ ਜਾਮ ਕਰਨ ਲਈ ਰਵਾਨਾ ਹੋਏ ਜਥੇ

ਬੀਜਾ, 9 ਅਪ੍ਰੈਲ (ਅਵਤਾਰ ਸਿੰਘ ਜੰਟੀ ਮਾਨ)-ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਨੂੰ ਮੁੱਖ ਰੱਖਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਰਜਿੰਦਰ ਸਿੰਘ ਕੋਟ ਪਨੈਚ, ਗੁਰਮੇਲ ਸਿੰਘ ਸਿਹੋੜਾ ਦੀ ਅਗਵਾਈ ਹੇਠ ਦਿੱਲੀ ਦੇ ਸਿੰਘੂ ਬਾਰਡਰ ਤੋਂ 10 ਅਪ੍ਰੈਲ ਨੂੰ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਕਾਲਜ 'ਚ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਬੂਟੇ ਲਗਾਏ

ਕੁਹਾੜਾ, 9 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਕਾਲਜ ਆਫ਼ ਐਜੂਕੇਸ਼ਨ ਦੇ ਐਨ.ਐੱਸ.ਐੱਸ ਯੂਨਿਟ ਕੋਟ ਗੰਗੂ ਰਾਏ ਤੇ ਈਕੋ ਕਲੱਬ ਵਲੋਂ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਗ੍ਰਾਮ ਪੰਚਾਇਤ ਤੇ ਸਰਕਾਰੀ ਨਰਸਰੀ ਵਣ ਵਿਭਾਗ ਦੇ ਅਫ਼ਸਰ ਜਸਵੀਰ ਸਿੰਘ ਰਾਏ ਦੇ ...

ਪੂਰੀ ਖ਼ਬਰ »

ਲਿਬੜਾ ਵਲੋਂ ਟੀਕਾ ਲਗਵਾ ਕੇ ਵੈਕਸੀਨ ਕੈਂਪ ਦਾ ਉਦਘਾਟਨ

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਪਿੰਡ ਲਿਬੜਾ ਵਿਖੇ ਸਿਹਤ ਵਿਭਾਗ ਖੰਨਾ ਵਲੋਂ ਕੋਵਿਡ-19 ਦੇ ਟੀਕਾ ਕਰਨ ਦਾ ਵੈਕਸੀਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ 80 ਦੇ ਕਰੀਬ ਪਿੰਡ ਵਾਸੀਆਂ ਨੇ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਏ | ਇਸ ਮੌਕੇ ਬਲਾਕ ਯੂਥ ਕਾਂਗਰਸ ਖੰਨਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੀਟਿੰਗ

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪਿੰਡ ਮਲਕਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨਵੇਂ ਨਵੇਂ ਕਾਨੂੰਨ ਤੇ ਸ਼ਰਤਾਂ ਲਾ ਕੇ ਕਿਸਾਨੀ ਨੂੰ ਤਬਾਹ ਕਰਨ ...

ਪੂਰੀ ਖ਼ਬਰ »

ਏ.ਐੱਸ.ਮਾਡਰਨ ਸਕੂਲ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਏ.ਐੱਸ.ਮਾਡਰਨ ਸੀਨੀਅਰ ਸੈਕੰਡਰੀ ਸਕੂਲ 'ਚ ਅੱਜ ਕੋਵਿਡ-19 ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ ਗਿਆ | ਕੈਂਪ 'ਚ ਸਕੂਲ ਦੇ ਟੀਚਿੰਗ, ਨਾਨ-ਟੀਚਿੰਗ ਤੇ ਦਰਜਾ ਚਾਰ ਦੇ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਕਮੇਟੀ ਵਲੋਂ ਕਣਕ ਖ਼ਰੀਦ ਸਬੰਧੀ ਪ੍ਰਬੰਧ ਮੁਕੰਮਲ

ਡੇਹਲੋਂ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਅਧੀਨ ਪੈਂਦੇ ਖ਼ਰੀਦ ਕੇਂਦਰਾਂ ਅੰਦਰ ਕਣਕ ਦੀ ਖ਼ਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ¢ ਇਹ ਪ੍ਰਗਟਾਵਾ ਦਫ਼ਤਰ ਵਿਖੇ ਹੋਈ ਮੀਟਿੰਗ ਸਮੇਂ ਚੇਅਰਮੈਨ ਰਣਜੀਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX