ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  1 day ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  1 day ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  1 day ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  1 day ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਬਰਨਾਲਾ

ਰੇਲਵੇ ਸਟੇਸ਼ਨ, ਕਾਰਪੋਰੇਟ ਘਰਾਣਿਆਂ ਦੇ ਅਦਾਰਿਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਜਾਰੀ

ਬਰਨਾਲਾ, 9 ਅਪੈ੍ਰਲ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਏ ਪੱਕੇ ਮੋਰਚੇ ਦੇ 191ਵੇਂ ਦਿਨ ਕਿਸਾਨ ਮਰਦ ਔਰਤਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰ ਕੇ ਕਿਸਾਨ ਵਿਰੋਧੀ ...

ਪੂਰੀ ਖ਼ਬਰ »

ਜਵਾਨ ਜਗਦੀਪ ਸਿੰਘ ਦੇ ਅੰਤਿਮ ਸੰਸਕਾਰ 'ਤੇ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਦਾ ਨਾ ਪਹੁੰਚਣਾ ਮੰਦਭਾਗੀ ਗੱਲ-ਬੀਹਲਾ

ਬਰਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)- ਪਿਛਲੇ ਦਿਨੀਂ ਬਰਨਾਲਾ ਦੇ ਜੰਮਪਲ ਭਾਰਤੀ ਫ਼ੌਜ ਦੇ ਜਵਾਨ ਜਗਦੀਪ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਦਵਿੰਦਰ ਸਿੰਘ ਬੀਹਲਾ ਵਲੋਂ ਆਪਣੀ ਸਮੁੱਚੀ ਟੀਮ ਨਾਲ ਜਾ ਕੇ ...

ਪੂਰੀ ਖ਼ਬਰ »

ਕੋਰੋਨਾ ਵਿਰੁੱਧ ਟੀਕਾਕਰਨ ਮੁਹਿੰਮ ਤਹਿਤ 83 ਸਿਹਤ ਕੇਂਦਰਾਂ ਤੋਂ ਇਲਾਵਾ ਕੈਂਪਾਂ ਰਾਹੀਂ ਵੀ ਕੀਤਾ ਜਾ ਰਿਹੈ ਟੀਕਾਕਰਨ-ਡਿਪਟੀ ਕਮਿਸ਼ਨਰ

ਬਰਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਵਿਰੁੱਧ ਚੱਲ ਰਹੀ ਟੀਕਾਕਰਨ ਮੁਹਿੰਮ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਜਿੱਥੇ 83 ਟੀਕਾਕਰਨ ਸੈਂਟਰਾਂ ਵਿਚ ਇਹ ਸੁਵਿਧਾ ਮੁਹੱਈਆ ਕਰਾਈ ਜਾ ਰਹੀ ਹੈ, ਉੱਥੇ ਵੱਖ-ਵੱਖ ...

ਪੂਰੀ ਖ਼ਬਰ »

ਕੁਝ ਦਿਨਾਂ ਤੋਂ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ 'ਚ ਕਿਸਾਨਾਂ ਵਲੋਂ ਪਾਵਰਕਾਮ ਦਫ਼ਤਰ 'ਚ ਧਰਨਾ

ਤਪਾ ਮੰਡੀ, 9 ਅਪ੍ਰੈਲ (ਪ੍ਰਵੀਨ ਗਰਗ)- ਪਾਵਰਕਾਮ ਦੀ ਮਾੜੀ ਕਾਰਗੁਜ਼ਾਰੀ ਦੇ ਕਾਰਨ ਰੋਹ 'ਚ ਆਏ ਪਿੰਡ ਦਰਾਜ਼ ਦੇ ਕਿਸਾਨਾਂ ਨੇ ਕਿਸਾਨ ਜਥੇਬੰਦੀ ਦੇ ਸਹਿਯੋਗ ਨਾਲ ਪਾਵਰਕਾਮ ਦਫ਼ਤਰ 'ਚ ਧਰਨਾ ਲਗਾ ਕੇ ਸਬੰਧਤ ਅਧਿਕਾਰੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਭਾਕਿਯੂ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਵਲੋਂ ਕਲਾਲ ਮਾਜਰਾ 'ਚ ਵਿਦਿਆਰਥੀਆਂ ਤੇ ਮਾਪਿਆਂ ਨਾਲ ਵਿਚਾਰਾਂ

ਮਹਿਲ ਕਲਾਂ, 9 ਅਪ੍ਰੈਲ (ਤਰਸੇਮ ਸਿੰਘ ਗਹਿਲ)- ਪੰਜਾਬ ਸਟੂਡੈਂਟ ਯੂਨੀਅਨ ਵਲੋਂ ਦਿਹਾਤੀ ਮਜ਼ਦੂਰ ਸਭਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਲ ਮਾਜਰਾ ਵਿਖੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਭਰਵੇਂ ਇਕੱਠ ਵਿਚ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਵਿਡ-19 ਦਾ ਫੈਲਾਅ ਰੋਕਣ ਲਈ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ

ਬਰਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਚੰਡੀਗੜ੍ਹ ਵਲੋਂ ਰਾਜ ਵਿਚ ਕੋਵਿਡ-19 ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਾਰੀ ਨਵੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਤੇਜ ...

ਪੂਰੀ ਖ਼ਬਰ »

ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਐਨੀਮਲ ਹੈਲਥ ਵਰਕਰ ਟ੍ਰੇਨਿੰਗ ਪ੍ਰੋਗਰਾਮ

ਹੰਡਿਆਇਆ, 9 ਅਪੈ੍ਰਲ (ਗੁਰਜੀਤ ਸਿੰਘ ਖੱੁਡੀ)- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਚਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਭਾਰਤ ਸਰਕਾਰ ਨਵੀਂ ਦਿੱਲੀ ਦਾ 38 ਦਿਨਾਂ ਦਾ ...

ਪੂਰੀ ਖ਼ਬਰ »

33 ਲੱਖ 40 ਹਜ਼ਾਰ ਰੁਪਏ ਦੀ ਠੱਗੀ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 9 ਅਪ੍ਰੈਲ (ਧਰਮਪਾਲ ਸਿੰਘ)- ਧਨੌਲਾ ਪੁਲਿਸ ਨੇ 33 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਦੋ ਔਰਤਾਂ ਸਮੇਤ ਚਾਰ ਜਣਿਆ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਧਨੌਲਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ...

ਪੂਰੀ ਖ਼ਬਰ »

ਪੈਰੋਲ 'ਤੇ ਰਿਹਾਅ ਕੈਦੀ ਵਾਪਸ ਨਹੀਂ ਆਇਆ, ਮਾਮਲਾ ਦਰਜ

ਬਰਨਾਲਾ, 9 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚ ਪੈਰੋਲ 'ਤੇ ਰਿਹਾਅ ਕੈਦੀ ਵਲੋਂ ਵਾਪਸ ਨਾ ਆਉਣ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 34 ਹੋਰ ਨਵੇਂ ਕੇਸ

ਬਰਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਵਾਇਰਸ ਦੇ ਅੱਜ 34 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 10 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਬਰਨਾਲਾ ਤੋਂ 15, ਬਲਾਕ ਤਪਾ ਤੋਂ 2, ਬਲਾਕ ਧਨੌਲਾ ...

ਪੂਰੀ ਖ਼ਬਰ »

ਦੁਕਾਨ ਤੋਂ ਨਕਦੀ ਚੋਰੀ

ਬਰਨਾਲਾ, 9 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਨੇ ਦੁਕਾਨ ਤੋਂ ਨਕਦੀ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸਤਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਯਦ ...

ਪੂਰੀ ਖ਼ਬਰ »

ਗੋਬਿੰਦ ਸਕੂਲ ਦਾ ਅੰਤਰਰਾਸ਼ਟਰੀ ਸੰਸਥਾ ਬਿ੍ਕਸਮਾਥ-ਕਾਮ ਨਾਲ ਸਮਝੌਤਾ

ਭਦੌੜ, 9 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸ)-ਇੱਥੋਂ ਦੇ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਨੇ ਵਿਦਿਆਰਥੀ ਦੇ ਗਿਆਨ ਵਿਚ ਹੋਰ ਵਾਧਾ ਕਰਨ ਦੇ ਮੰਤਵ ਨਾਲ ਬਿ੍ਕਸਮਾਥ-ਕਾਮ ਇਕ ਅੰਤਰਰਾਸ਼ਟਰੀ ਆਨਲਾਈਨ ਗਣਿਤ ਸੰਸਥਾ ਨਾਲ ਸਬੰਧ ਜੋੜੇ ਹਨ ਜਿਸ ਵਿਚ 7 ਦੇਸ਼ਾਂ ...

ਪੂਰੀ ਖ਼ਬਰ »

ਬਿਨਾਂ ਸਵਾਰਥ ਸਾਨੂੰ ਸਭ ਨੂੰ ਨਸ਼ਿਆਂ ਦੀ ਅੱਗ ਫੈਲਣ ਤੋਂ ਰੋਕਣ ਲਈ ਇੰਤਜ਼ਾਮ ਕਰਨੇ ਪੈਣੇ ਹਨ-ਸੰਦੀਪ ਗੋਇਲ

ਟੱਲੇਵਾਲ, 9 ਅਪ੍ਰੈਲ (ਸੋਨੀ ਚੀਮਾ)-ਅੱਜ ਤੋਂ 15 ਸਾਲ ਪਹਿਲਾਂ ਦਿੱਲੀ ਦੀਆਂ ਸੜਕਾਂ 'ਤੇ ਦਿੱਲੀ ਪੁਲਿਸ ਵਿਚ ਪੰਜਾਬੀ ਨੌਜਵਾਨ ਡਿਊਟੀ ਕਰਦੇ ਨਜ਼ਰ ਆਉਂਦੇ ਸਨ, ਪਰ ਉਹ ਸਥਾਨ ਅੱਜ ਦੂਜੇ ਰਾਜਾ ਦੇ ਨੌਜਵਾਨਾਂ ਨੇ ਸਾਂਭ ਲਿਆ ਹੈ, ਇਹ ਸਿਰਫ਼ ਨਸ਼ੇ ਵਰਗੀ ਅਲਾਮਤ ਕਾਰਨ ਹੋਇਆ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਏ ਗਏ ਕੈਮਰਿਆਂ ਦਾ ਕੀਤਾ ਰਸਮੀ ਉਦਘਾਟਨ

ਸ਼ਹਿਣਾ, 9 ਅਪ੍ਰੈਲ (ਸੁਰੇਸ਼ ਗੋਗੀ)-ਸ਼ਹਿਣਾ ਵਿਚ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਬੀਬੜੀਆਂ ਮਾਈਆਂ ਪ੍ਰਬੰਧਕ ਕਮੇਟੀ ਅਤੇ ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਪਿੰਡ ਵਿਚ ਲਗਾਏ ਗਏ ਕੈਮਰਿਆਂ ਦਾ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਕਣਕ ਦੀ ਆਮਦ ਸ਼ੁਰੂ- ਮੰਡੀ ਦੀ ਚਾਰ ਦੀਵਾਰੀ ਕਰਵਾਉਣ ਦੀ ਮੰਗ

ਹੰਡਿਆਇਆ, 9 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਅਤੇ ਖੁੱਡੀ ਕਲਾਂ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਗਈ | ਕਸਬਾ ਹੰਡਿਆਇਆ ਦੀ ਦਾਣਾ ਮੰਡੀ ਵਿਚ ਕਿਸਾਨਾਂ ਵਲੋਂ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ਉਪਰੰਤ ਕਣਕ ਪੁੱਜਣੀ ਸ਼ੁਰੂ ਹੋ ਗਈ ਹੈ | ...

ਪੂਰੀ ਖ਼ਬਰ »

ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਜਾਂਚ

ਤਪਾ ਮੰਡੀ, 9 ਅਪ੍ਰੈਲ (ਪ੍ਰਵੀਨ ਗਰਗ)-ਸਿਵਲ ਸਰਜਨ ਬਰਨਾਲਾ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਸਿਹਤ ਬਲਾਕ ਤਪਾ ਅਧੀਨ ਸਬ ਡਵੀਜ਼ਨਲ ਹਸਪਤਾਲ ਤਪਾ ਅਤੇ ਪ੍ਰਾਇਮਰੀ ਹੈਲਥ ਸੈਂਟਰ ਟੱਲੇਵਾਲ ਵਿਖੇ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਤਕਰੀਬਨ 100 ਤੋਂ ਵੱਧ ਗਰਭਵਤੀ ਔਰਤਾਂ ਦਾ ਸਿਹਤ ਚੈੱਕਅਪ ਕੀਤਾ ਗਿਆ | ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਐਸ.ਐਮ.ਓ. ਡਾ: ਜਸਬੀਰ ਸਿੰਘ ਔਲਖ ਵਲੋਂ ਅਤੇ ਪ੍ਰਾਇਮਰੀ ਹੈਲਥ ਸੈਂਟਰ ਟੱਲੇਵਾਲ ਵਿਖੇ ਡਾ: ਮਨਦੀਪ ਕੌਰ ਬਲ ਵਲੋਂ ਚੈੱਕਅਪ ਕੀਤਾ ਗਿਆ | ਇਸ ਦੌਰਾਨ ਗਰਭਵਤੀ ਔਰਤਾਂ ਦੇ ਪ੍ਰਸੂਤਾ ਦੇਖਭਾਲ ਲਈ ਮੁਫ਼ਤ ਚੈੱਕਅਪ ਕਰ ਕੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਅਤੇ ਲੋੜੀਂਦੇ ਟੈੱਸਟ ਵੀ ਮੌਕੇ 'ਤੇ ਹੀ ਕੀਤੇ ਗਏ | ਡਾ: ਔਲਖ ਨੇ ਦੱਸਿਆ ਕਿ ਗਰਭਵਤੀ ਔਰਤਾਂ ਨੂੰ ਹਰੀਆਂ ਪੱਤੇਦਾਰ ਸਬਜ਼ੀਆਂ, ਮੌਸਮੀ ਫਲ, ਗੁੜ, ਚਣੇ, ਦੁੱਧ, ਦਹੀਂ, ਜੂਸ ਆਦਿ ਪੌਸ਼ਟਿਕ ਭੋਜਨ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ | ਉਨ੍ਹਾਂ ਗਰਭਵਤੀ ਔਰਤਾਂ ਨੂੰ ਸਮੇਂ-ਸਮੇਂ 'ਤੇ ਮਾਹਿਰ ਡਾਕਟਰ ਦੀ ਸਲਾਹ ਲੈਣ ਲਈ ਕਿਹਾ ਤਾਂ ਜੋ ਕਿਸੇ ਵੀ ਤਕਲੀਫ਼ ਦਾ ਸਮੇਂ ਸਿਰ ਪਤਾ ਲਾ ਸਕੇ ਅਤੇ ਜਣੇਪੇ ਦੌਰਾਨ ਕਿਸੇ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਤੇ ਤੰਦਰੁਸਤ ਬੱਚਾ ਜਨਮ ਲੈ ਸਕੇ ਅਤੇ ਸੰਸਥਾਗਤ ਜਣੇਪਾ ਹੀ ਕਰਵਾਉਣ ਲਈ ਕਿਹਾ | ਗਰਭਵਤੀ ਔਰਤਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਲਣ ਵਾਲੀਆਂ ਅਹਿਮ ਤੇ ਮੁਫਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ | ਉਨ੍ਹਾਂ ਆਸ਼ਾ ਵਰਕਰਾਂ ਨੂੰ ਵੀ ਹਦਾਇਤ ਕੀਤੀ ਕਿ ਹਰੇਕ ਗਰਭਵਤੀ ਔਰਤ ਦੇ ਲੋੜੀਂਦੇ ਪ੍ਰਸੂਤਾ ਚੈੱਕਅਪ ਸਮੇਂ-ਸਮੇਂ ਕਰਵਾਉਣੇ ਯਕੀਨੀ ਬਣਾਏ ਜਾਣ |

ਖ਼ਬਰ ਸ਼ੇਅਰ ਕਰੋ

 

ਅਲਕੜਾ ਸਕੂਲ ਵਲੋਂ ਦਾਖ਼ਲਾ ਮੁਹਿੰਮ ਨੂੰ ਲੈ ਕੇ ਨਾਟਕ ਪੇਸ਼

ਭਦੌੜ, 9 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਮਿਡਲ ਸਕੂਲ ਅਲਕੜਾ ਵਲੋਂ ਚੱਲ ਰਹੇ ਦਾਖ਼ਲਿਆਂ ਨੂੰ ਲੈ ਕੇ ਨੁੱਕੜ ਨਾਟਕ ਰਾਹੀਂ ਸਕੂਲਾਂ ਅੰਦਰ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਵਿਸ਼ਾਲ ਖ਼ੂਨਦਾਨ ਕੈਂਪ 13 ਨੂੰ

ਤਪਾ ਮੰਡੀ, 9 ਅਪ੍ਰੈਲ (ਵਿਜੇ ਸ਼ਰਮਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਕਿਸਾਨ-ਮਜਦੂਰ ਅੰਦੋਲਨ ਨੂੰ ਸਮਰਪਿਤ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਪਿੰਡ ਢਿਲਵਾਂ ਦੇ ਸ੍ਰੀ ਗਣੇਸ਼ ਸ਼ਕਤੀ ਕਲੱਬ ਤੇ ਸਮੂਹ ਨਗਰ ਦੇ ਸਹਿਯੋਗ ਨਾਲ 13 ਅਪ੍ਰੈਲ ਨੂੰ ਲਾਇਆ ਜਾ ਰਿਹਾ ਹੈ | ਕਲੱਬ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਮੀਡੀਆ ਕੁਆਰਡੀਨੇਟਰ ਨਿਯੁਕਤ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸਿੱਖਿਆ ਅਫ਼ਸਰ (ਅ.ਸ) ਸੰਗਰੂਰ ਨੇ ਜਗਦੀਸ਼ ਸਿੰਘ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਬਾਸੀਅਰਕ ਬਲਾਕ ਸੁਨਾਮ-2 ਨੂੰ ਪ੍ਰਾਇਮਰੀ ਵਿੰਗ ਦਾ ਪਿੰ੍ਰਟ ਮੀਡੀਆ ਕੁਆਰਡੀਨੇਟਰ ਨਿਯੁਕਤ ਕੀਤਾ ਹੈ | ਜਗਦੀਸ਼ ਸਿੰਘ ਨੇ ...

ਪੂਰੀ ਖ਼ਬਰ »

ਸੂਬੇ ਦੇ ਲੋਕ ਪ੍ਰਸ਼ਾਂਤ ਕਿਸ਼ੋਰ ਦੁਆਰਾ ਤਿਆਰ ਕੀਤੀ ਜਾ ਰਹੀ ਝੂਠਾਂ ਦੀ ਪੰਡ ਪ੍ਰਤੀ ਭਲੀ ਭਾਂਤੀ ਜਾਣੂ ਹਨ- ਰਾਹੀ, ਕੀਤੂ ਤੇ ਘੁੰਨਸ

ਤਪਾ ਮੰਡੀ, 9 ਅਪ੍ਰੈਲ (ਪ੍ਰਵੀਨ ਗਰਗ)- ਸੂਬੇ ਦੀ ਕੈਪਟਨ ਸਰਕਾਰ ਨੇ 2017 ਦੀਆਂ ਚੋਣਾਂ ਦੇ ਮੈਨੀਫੈਸਟੋ ਦੌਰਾਨ ਕੀਤੇ ਵਾਅਦਿਆਂ ਦੇ ਆਧਾਰ 'ਤੇ ਜਿੱਥੇ ਪੰਜਾਬ 'ਚ ਸੱਤਾ ਹਾਸਲ ਕੀਤੀ ਸੀ, ਉੱਥੇ 2022 ਵਿਚ ਦੁਬਾਰਾ ਫਿਰ ਸੱਤਾ ਹਾਸਲ ਕਰਨ ਲਈ ਕੈਪਟਨ ਸਰਕਾਰ ਦੇ ਲੱਗੇ ਪਿ੍ੰਸੀਪਲ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਮਹਿਲ ਕਲਾਂ, 9 ਅਪ੍ਰੈਲ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੀਨੀਵਾਲ ਕਲਾਂ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਗੁਰਦੁਆਰਾ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸੰਤ ਬਾਬਾ ਅਵਤਾਰ ਸਿੰਘ ...

ਪੂਰੀ ਖ਼ਬਰ »

ਮੁੱਖ ਯਾਰਡਾਂ 'ਚ ਕਣਕ ਦੀ ਆਮਦ ਨੇ ਫੜਿਆ ਜ਼ੋਰ

ਤਪਾ ਮੰਡੀ, 9 ਅਪ੍ਰੈਲ (ਪ੍ਰਵੀਨ ਗਰਗ)- ਮਾਰਕੀਟ ਕਮੇਟੀ ਤਪਾ ਵਲੋਂ ਕਣਕ ਦੀ ਆਮਦ ਨੂੰ ਲੈ ਕੇ ਮੰਡੀਆਂ 'ਚ ਭਾਵੇਂ ਸਾਰੇ ਪ੍ਰਬੰਧ ਮੁਕੰਮਲ ਹਨ ਜਿਸ ਦੇ ਚਲਦਿਆਂ ਇਲਾਕੇ ਦੇ ਮੁੱਖ ਯਾਰਡਾਂ 'ਚ ਕਣਕ ਦੀ ਆਮਦ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ ਪਰ ਅਨਾਜ ਮੰਡੀ 'ਚ ਫ਼ਸਲ ਲੈ ...

ਪੂਰੀ ਖ਼ਬਰ »

ਟਰਾਈਡੈਂਟ ਪੀ.ਸੀ.ਏ. ਅੰਤਰ ਜ਼ਿਲ੍ਹਾ ਅੰਡਰ-16 ਕ੍ਰਿਕਟ ਕੱਪ ਲੁਧਿਆਣਾ ਦੀ ਟੀਮ ਨੇ ਜਿੱਤਿਆ

ਬਰਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)- ਟਰਾਈਡੈਂਟ ਗਰੁੱਪ ਵਲੋਂ ਗਰੁੱਪ ਦੇ ਚੇਅਰਮੈਨ ਸ੍ਰੀ ਰਾਜਿੰਦਰ ਗੁਪਤਾ ਪ੍ਰਧਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਅਗਵਾਈ ਹੇਠ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਦੇ ਸਹਿਯੋਗ ਨਾਲ ਟਰਾਈਡੈਂਟ ਪੀ.ਸੀ.ਏ. ਅੰਤਰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਖ਼ਿਲਾਫ਼ ਸਕੂਲ ਨੰੂ ਜਿੰਦਰਾ ਮਾਰ ਕੇ ਕੀਤਾ ਰੋਸ ਪ੍ਰਦਰਸ਼ਨ

ਮਹਿਲ ਕਲਾਂ, 9 ਅਪ੍ਰੈਲ (ਤਰਸੇਮ ਸਿੰਘ ਗਹਿਲ, ਅਵਤਾਰ ਸਿੰੰਘ ਅਣਖੀ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦੇ ਖ਼ਿਲਾਫ਼ ਸਰਕਾਰੀ ਹਾਈ ਸਕੂਲ ਸਹਿਜੜਾ ਦੇ ਮੁੱਖ ਗੇਟ ਨੰੂ ਜਿੰਦਰਾ ਮਾਰ ਨਗਰ ਨਿਵਾਸੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX