ਬਰਨਾਲਾ, 9 ਅਪੈ੍ਰਲ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਏ ਪੱਕੇ ਮੋਰਚੇ ਦੇ 191ਵੇਂ ਦਿਨ ਕਿਸਾਨ ਮਰਦ ਔਰਤਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰ ਕੇ ਕਿਸਾਨ ਵਿਰੋਧੀ ...
ਬਰਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)- ਪਿਛਲੇ ਦਿਨੀਂ ਬਰਨਾਲਾ ਦੇ ਜੰਮਪਲ ਭਾਰਤੀ ਫ਼ੌਜ ਦੇ ਜਵਾਨ ਜਗਦੀਪ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਦਵਿੰਦਰ ਸਿੰਘ ਬੀਹਲਾ ਵਲੋਂ ਆਪਣੀ ਸਮੁੱਚੀ ਟੀਮ ਨਾਲ ਜਾ ਕੇ ...
ਬਰਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਵਿਰੁੱਧ ਚੱਲ ਰਹੀ ਟੀਕਾਕਰਨ ਮੁਹਿੰਮ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਜਿੱਥੇ 83 ਟੀਕਾਕਰਨ ਸੈਂਟਰਾਂ ਵਿਚ ਇਹ ਸੁਵਿਧਾ ਮੁਹੱਈਆ ਕਰਾਈ ਜਾ ਰਹੀ ਹੈ, ਉੱਥੇ ਵੱਖ-ਵੱਖ ...
ਤਪਾ ਮੰਡੀ, 9 ਅਪ੍ਰੈਲ (ਪ੍ਰਵੀਨ ਗਰਗ)- ਪਾਵਰਕਾਮ ਦੀ ਮਾੜੀ ਕਾਰਗੁਜ਼ਾਰੀ ਦੇ ਕਾਰਨ ਰੋਹ 'ਚ ਆਏ ਪਿੰਡ ਦਰਾਜ਼ ਦੇ ਕਿਸਾਨਾਂ ਨੇ ਕਿਸਾਨ ਜਥੇਬੰਦੀ ਦੇ ਸਹਿਯੋਗ ਨਾਲ ਪਾਵਰਕਾਮ ਦਫ਼ਤਰ 'ਚ ਧਰਨਾ ਲਗਾ ਕੇ ਸਬੰਧਤ ਅਧਿਕਾਰੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਭਾਕਿਯੂ ...
ਮਹਿਲ ਕਲਾਂ, 9 ਅਪ੍ਰੈਲ (ਤਰਸੇਮ ਸਿੰਘ ਗਹਿਲ)- ਪੰਜਾਬ ਸਟੂਡੈਂਟ ਯੂਨੀਅਨ ਵਲੋਂ ਦਿਹਾਤੀ ਮਜ਼ਦੂਰ ਸਭਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਲ ਮਾਜਰਾ ਵਿਖੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਭਰਵੇਂ ਇਕੱਠ ਵਿਚ ਮੀਟਿੰਗ ਕੀਤੀ ਗਈ | ਇਸ ...
ਬਰਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਚੰਡੀਗੜ੍ਹ ਵਲੋਂ ਰਾਜ ਵਿਚ ਕੋਵਿਡ-19 ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਾਰੀ ਨਵੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਤੇਜ ...
ਹੰਡਿਆਇਆ, 9 ਅਪੈ੍ਰਲ (ਗੁਰਜੀਤ ਸਿੰਘ ਖੱੁਡੀ)- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਚਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਭਾਰਤ ਸਰਕਾਰ ਨਵੀਂ ਦਿੱਲੀ ਦਾ 38 ਦਿਨਾਂ ਦਾ ...
ਬਰਨਾਲਾ, 9 ਅਪ੍ਰੈਲ (ਧਰਮਪਾਲ ਸਿੰਘ)- ਧਨੌਲਾ ਪੁਲਿਸ ਨੇ 33 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਦੋ ਔਰਤਾਂ ਸਮੇਤ ਚਾਰ ਜਣਿਆ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਧਨੌਲਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ...
ਬਰਨਾਲਾ, 9 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚ ਪੈਰੋਲ 'ਤੇ ਰਿਹਾਅ ਕੈਦੀ ਵਲੋਂ ਵਾਪਸ ਨਾ ਆਉਣ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ...
ਬਰਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਵਾਇਰਸ ਦੇ ਅੱਜ 34 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 10 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਬਰਨਾਲਾ ਤੋਂ 15, ਬਲਾਕ ਤਪਾ ਤੋਂ 2, ਬਲਾਕ ਧਨੌਲਾ ...
ਬਰਨਾਲਾ, 9 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਨੇ ਦੁਕਾਨ ਤੋਂ ਨਕਦੀ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸਤਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਯਦ ...
ਭਦੌੜ, 9 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸ)-ਇੱਥੋਂ ਦੇ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਨੇ ਵਿਦਿਆਰਥੀ ਦੇ ਗਿਆਨ ਵਿਚ ਹੋਰ ਵਾਧਾ ਕਰਨ ਦੇ ਮੰਤਵ ਨਾਲ ਬਿ੍ਕਸਮਾਥ-ਕਾਮ ਇਕ ਅੰਤਰਰਾਸ਼ਟਰੀ ਆਨਲਾਈਨ ਗਣਿਤ ਸੰਸਥਾ ਨਾਲ ਸਬੰਧ ਜੋੜੇ ਹਨ ਜਿਸ ਵਿਚ 7 ਦੇਸ਼ਾਂ ...
ਟੱਲੇਵਾਲ, 9 ਅਪ੍ਰੈਲ (ਸੋਨੀ ਚੀਮਾ)-ਅੱਜ ਤੋਂ 15 ਸਾਲ ਪਹਿਲਾਂ ਦਿੱਲੀ ਦੀਆਂ ਸੜਕਾਂ 'ਤੇ ਦਿੱਲੀ ਪੁਲਿਸ ਵਿਚ ਪੰਜਾਬੀ ਨੌਜਵਾਨ ਡਿਊਟੀ ਕਰਦੇ ਨਜ਼ਰ ਆਉਂਦੇ ਸਨ, ਪਰ ਉਹ ਸਥਾਨ ਅੱਜ ਦੂਜੇ ਰਾਜਾ ਦੇ ਨੌਜਵਾਨਾਂ ਨੇ ਸਾਂਭ ਲਿਆ ਹੈ, ਇਹ ਸਿਰਫ਼ ਨਸ਼ੇ ਵਰਗੀ ਅਲਾਮਤ ਕਾਰਨ ਹੋਇਆ ...
ਸ਼ਹਿਣਾ, 9 ਅਪ੍ਰੈਲ (ਸੁਰੇਸ਼ ਗੋਗੀ)-ਸ਼ਹਿਣਾ ਵਿਚ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਬੀਬੜੀਆਂ ਮਾਈਆਂ ਪ੍ਰਬੰਧਕ ਕਮੇਟੀ ਅਤੇ ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਪਿੰਡ ਵਿਚ ਲਗਾਏ ਗਏ ਕੈਮਰਿਆਂ ਦਾ ...
ਹੰਡਿਆਇਆ, 9 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਅਤੇ ਖੁੱਡੀ ਕਲਾਂ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਗਈ | ਕਸਬਾ ਹੰਡਿਆਇਆ ਦੀ ਦਾਣਾ ਮੰਡੀ ਵਿਚ ਕਿਸਾਨਾਂ ਵਲੋਂ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ਉਪਰੰਤ ਕਣਕ ਪੁੱਜਣੀ ਸ਼ੁਰੂ ਹੋ ਗਈ ਹੈ | ...
ਤਪਾ ਮੰਡੀ, 9 ਅਪ੍ਰੈਲ (ਪ੍ਰਵੀਨ ਗਰਗ)-ਸਿਵਲ ਸਰਜਨ ਬਰਨਾਲਾ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਸਿਹਤ ਬਲਾਕ ਤਪਾ ਅਧੀਨ ਸਬ ਡਵੀਜ਼ਨਲ ਹਸਪਤਾਲ ਤਪਾ ਅਤੇ ਪ੍ਰਾਇਮਰੀ ਹੈਲਥ ਸੈਂਟਰ ...
ਭਦੌੜ, 9 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਮਿਡਲ ਸਕੂਲ ਅਲਕੜਾ ਵਲੋਂ ਚੱਲ ਰਹੇ ਦਾਖ਼ਲਿਆਂ ਨੂੰ ਲੈ ਕੇ ਨੁੱਕੜ ਨਾਟਕ ਰਾਹੀਂ ਸਕੂਲਾਂ ਅੰਦਰ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਪ੍ਰਗਟਾਵਾ ...
ਤਪਾ ਮੰਡੀ, 9 ਅਪ੍ਰੈਲ (ਵਿਜੇ ਸ਼ਰਮਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਕਿਸਾਨ-ਮਜਦੂਰ ਅੰਦੋਲਨ ਨੂੰ ਸਮਰਪਿਤ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਪਿੰਡ ਢਿਲਵਾਂ ਦੇ ਸ੍ਰੀ ਗਣੇਸ਼ ਸ਼ਕਤੀ ਕਲੱਬ ਤੇ ਸਮੂਹ ਨਗਰ ਦੇ ਸਹਿਯੋਗ ਨਾਲ 13 ਅਪ੍ਰੈਲ ਨੂੰ ਲਾਇਆ ਜਾ ਰਿਹਾ ਹੈ | ਕਲੱਬ ...
ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸਿੱਖਿਆ ਅਫ਼ਸਰ (ਅ.ਸ) ਸੰਗਰੂਰ ਨੇ ਜਗਦੀਸ਼ ਸਿੰਘ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਬਾਸੀਅਰਕ ਬਲਾਕ ਸੁਨਾਮ-2 ਨੂੰ ਪ੍ਰਾਇਮਰੀ ਵਿੰਗ ਦਾ ਪਿੰ੍ਰਟ ਮੀਡੀਆ ਕੁਆਰਡੀਨੇਟਰ ਨਿਯੁਕਤ ਕੀਤਾ ਹੈ | ਜਗਦੀਸ਼ ਸਿੰਘ ਨੇ ...
ਤਪਾ ਮੰਡੀ, 9 ਅਪ੍ਰੈਲ (ਪ੍ਰਵੀਨ ਗਰਗ)- ਸੂਬੇ ਦੀ ਕੈਪਟਨ ਸਰਕਾਰ ਨੇ 2017 ਦੀਆਂ ਚੋਣਾਂ ਦੇ ਮੈਨੀਫੈਸਟੋ ਦੌਰਾਨ ਕੀਤੇ ਵਾਅਦਿਆਂ ਦੇ ਆਧਾਰ 'ਤੇ ਜਿੱਥੇ ਪੰਜਾਬ 'ਚ ਸੱਤਾ ਹਾਸਲ ਕੀਤੀ ਸੀ, ਉੱਥੇ 2022 ਵਿਚ ਦੁਬਾਰਾ ਫਿਰ ਸੱਤਾ ਹਾਸਲ ਕਰਨ ਲਈ ਕੈਪਟਨ ਸਰਕਾਰ ਦੇ ਲੱਗੇ ਪਿ੍ੰਸੀਪਲ ...
ਮਹਿਲ ਕਲਾਂ, 9 ਅਪ੍ਰੈਲ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੀਨੀਵਾਲ ਕਲਾਂ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਗੁਰਦੁਆਰਾ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸੰਤ ਬਾਬਾ ਅਵਤਾਰ ਸਿੰਘ ...
ਤਪਾ ਮੰਡੀ, 9 ਅਪ੍ਰੈਲ (ਪ੍ਰਵੀਨ ਗਰਗ)- ਮਾਰਕੀਟ ਕਮੇਟੀ ਤਪਾ ਵਲੋਂ ਕਣਕ ਦੀ ਆਮਦ ਨੂੰ ਲੈ ਕੇ ਮੰਡੀਆਂ 'ਚ ਭਾਵੇਂ ਸਾਰੇ ਪ੍ਰਬੰਧ ਮੁਕੰਮਲ ਹਨ ਜਿਸ ਦੇ ਚਲਦਿਆਂ ਇਲਾਕੇ ਦੇ ਮੁੱਖ ਯਾਰਡਾਂ 'ਚ ਕਣਕ ਦੀ ਆਮਦ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ ਪਰ ਅਨਾਜ ਮੰਡੀ 'ਚ ਫ਼ਸਲ ਲੈ ...
ਬਰਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)- ਟਰਾਈਡੈਂਟ ਗਰੁੱਪ ਵਲੋਂ ਗਰੁੱਪ ਦੇ ਚੇਅਰਮੈਨ ਸ੍ਰੀ ਰਾਜਿੰਦਰ ਗੁਪਤਾ ਪ੍ਰਧਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਅਗਵਾਈ ਹੇਠ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਦੇ ਸਹਿਯੋਗ ਨਾਲ ਟਰਾਈਡੈਂਟ ਪੀ.ਸੀ.ਏ. ਅੰਤਰ ...
ਮਹਿਲ ਕਲਾਂ, 9 ਅਪ੍ਰੈਲ (ਤਰਸੇਮ ਸਿੰਘ ਗਹਿਲ, ਅਵਤਾਰ ਸਿੰੰਘ ਅਣਖੀ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦੇ ਖ਼ਿਲਾਫ਼ ਸਰਕਾਰੀ ਹਾਈ ਸਕੂਲ ਸਹਿਜੜਾ ਦੇ ਮੁੱਖ ਗੇਟ ਨੰੂ ਜਿੰਦਰਾ ਮਾਰ ਨਗਰ ਨਿਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਮਾਮਲਾ ਬੀਤੇ ਦਿਨੀਂ ਸਕੂਲ ਦੇ ਤਿੰਨ ਅਧਿਆਪਕਾਂ ਨੰੂ ਅਚਾਨਕ ਸਕੂਲ ਵਿਚੋਂ ਬਦਲਣ ਦਾ ਹੈ | ਸਮਾਜ ਸੇਵਕ ਮਨਜੀਤ ਸਿੰਘ ਸਹਿਜੜਾ, ਭਾਕਿਯੂ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਮੇਲ ਸਿੰਘ ਨੇ ਧਰਨੇ ਨੰੂ ਸੰਬੋਧਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ ਸਮੇਂ ਮੁੱਖ ਵਿਸ਼ਿਆਂ ਨਾਲ ਸਬੰਧਿਤ ਸਕੂਲ ਵਿਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਨੰੂ ਇਕੋ ਸਮੇਂ ਬਦਲਣਾ ਅਤੇ ਇਨ੍ਹਾਂ ਵਿਸ਼ਿਆਂ ਲਈ ਖਾਲੀ ਹੋਈਆਂ ਅਸਾਮੀਆਂ ਨੰੂ ਪੂਰਾ ਕਰਨਾ ਵਿਭਾਗ ਵਲੋਂ ਆਪਣੀ ਜਿੰਮੇਵਾਰੀ ਨਹੀਂ ਸਮਝੀ ਗਈ | ਆਗੂਆਂ ਨੇ ਕਿਹਾ ਕਿ ਪਹਿਲਾ ਕੋਰੋਨਾ ਮਹਾਂਮਾਰੀ ਕਾਰਨ ਸਕੂਲ ਨਾ ਖੁੱਲ੍ਹਣ ਦੇ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋਇਆ ਹੈ ਅਤੇ ਹੁਣ ਵਿਭਾਗ ਵਲੋਂ ਬਿਨਾਂ ਵਜਾ ਤਿੰਨ ਮੁੱਖ ਵਿਸ਼ਿਆਂ ਦੇ ਅਧਿਆਪਕਾਂ ਨੰੂ ਬਦਲ ਵਿਦਿਆਰਥੀਆਂ ਦੀ ਪੜਾਈ ਦਾ ਨੁਕਸਾਨ ਕੀਤਾ ਹੈ | ਵਿਭਾਗੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋਏ ਬਹੁ-ਗਿਣਤੀ ਲੋਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੰੂ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਦਫ਼ਤਰ ਵਲੋਂ ਭੇਜੀ ਟੀਮ ਦੇ ਭਰੋਸੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਸਕੂਲ ਦਾ ਜਿੰਦਰਾ ਖੋਲਿ੍ਹਆ | ਇਸ ਸਮੇਂ ਜਦੋਂ ਸਕੂਲ ਹਿੰਦੀ ਅਧਿਆਪਕ ਜਸਵਿੰਦਰ ਕੌਰ ਜਿਸ ਦੀ ਬਦਲੀ ਵੀ ਬੀਤੇ ਦਿਨੀਂ ਹੋਈ ਹੈ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸਕੂਲ ਮੁੱਖ ਅਧਿਆਪਕ ਛੁੱਟੀ 'ਤੇ ਗਏ ਹਨ, ਉਹ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਨਹੀਂ ਦੇ ਸਕਦੇ | ਖ਼ੁਦ ਉਨ੍ਹਾਂ ਦੀ ਬਦਲੀ ਵੀ ਸਕੂਲ ਵਿਚੋਂ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਮੈਨੂੰ ਮੇਰੀ ਬਦਲੀ ਸਬੰਧੀ ਕੋਈ ਜਾਣਕਾਰੀ ਨਹੀਂ | ਇਸ ਮੌਕੇ ਦੁਖਵਿੰਦਰ ਸਿੰਘ, ਸਰਪੰਚ ਸੁਖਦੇਵ ਸਿੰਘ, ਕਰਨੈਲ ਸਿੰਘ ਗਾਂਧੀ ਕਿਸਾਨ ਆਗੂ, ਭਾਕਿਯੂ ਕਾਦੀਆਂ ਦੇ ਪ੍ਰਧਾਨ ਜਗਸੀਰ ਸਿੰਘ, ਗੁਰਧਿਆਨ ਸਿੰਘ ਸਹਿਜੜਾ, ਕੁਲਦੀਪ ਸਿੰਘ, ਨੇਕ ਦਰਸ਼ਨ ਸਿੰਘ, ਜਸਵੀਰ ਸਿੰਘ, ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ, ਭਰਪੂਰ ਸਿੰਘ ਨੰਬਰਦਾਰ ਆਦਿ ਆਗੂਆਂ ਨੇ ਖਾਲੀ ਅਸਾਮੀਆਂ ਨੰੂ ਤੁਰੰਤ ਭਰਨ ਦੀ ਮੰਗ ਕੀਤੀ ਗਈ |
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX