ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੰਜਾਬ ਵਿਚ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਛਾਪੇਮਾਰੀ
. . .  3 minutes ago
ਚੰਡੀਗੜ੍ਹ, 18 ਜਨਵਰੀ - ਇਨਫੋਰਸਮੈਂਟ ਡਾਇਰੈਕਟੋਰੇਟ ਪੰਜਾਬ ਵਿਚ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਛਾਪੇਮਾਰੀ ਕਰ ਰਿਹਾ ਹੈ | ਅਧਿਕਾਰੀਆਂ ਨੇ ਦੱਸਿਆ ਹੈ ਕਿ ਈ.ਡੀ. ਨੇ ਰੇਤ ਮਾਫੀਆ ਭੁਪਿੰਦਰ ਸਿੰਘ ਹਨੀ ਨਾਲ ...
13 ਆਧੁਨਿਕ ਪਿਸਤੌਲ ਅਤੇ 38 ਜਿੰਦਾ ਕਾਰਤੂਸਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ
. . .  9 minutes ago
ਨਵੀਂ ਦਿੱਲੀ,18 ਜਨਵਰੀ - ਦਿੱਲੀ ਪੁਲਿਸ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਡੀ.ਸੀ.ਪੀ. ਬਾਹਰੀ ਉੱਤਰੀ ਬ੍ਰਿਜੇਂਦਰ ਯਾਦਵ ਦੇ ਅਨੁਸਾਰ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ ਜਿਸ ਦੇ ਬੈਕਪੈਕ ਵਿਚ 13 ਆਧੁਨਿਕ ਪਿਸਤੌਲ ਅਤੇ 38 ਜਿੰਦਾ ਕਾਰਤੂਸ ...
ਪਿਛਲੇ 24 ਘੰਟਿਆਂ ਵਿਚ 2 ਲੱਖ ਤੋਂ ਵਧ ਕੋਰੋਨਾ ਮਾਮਲੇ ਆਏ ਸਾਹਮਣੇ
. . .  59 minutes ago
ਨਵੀਂ ਦਿੱਲੀ,18 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,38,018 ਕੋਵਿਡ ਮਾਮਲੇ (ਕੱਲ੍ਹ ਨਾਲੋਂ 20,071 ਘੱਟ) ਸਾਹਮਣੇ ਆਏ ਹਨ | 310 ਮੌਤਾਂ ਅਤੇ 1,57,421 ਰਿਕਵਰੀ ਦੀ ਰਿਪੋਰਟ ਦਰਜ ਕੀਤੀ ਗਈ...
ਸਿਹਤ ਮੰਤਰਾਲੇ ਨੇ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਨਹੀਂ ਲਿਆ ਕੋਈ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਕੇਂਦਰੀ ਸਿਹਤ ਮੰਤਰਾਲੇ ਵਲੋਂ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਹੈ | ਅਧਿਕਾਰਤ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ...
ਅਲਬਰਟਾ 'ਚ ਕੋਵਿਡ-19 ਦੇ 15886 ਨਵੇਂ ਮਾਮਲੇ ਹੋਏ ਦਰਜ, 23 ਨਵੀਆਂ ਮੌਤਾਂ
. . .  about 1 hour ago
ਕੈਲਗਰੀ, 18 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 3 ਦਿਨਾਂ ਦੀ ਆਈ ਕੋਵਿਡ-19 ਦੀ ਰਿਪੋਰਟ ਮੁਤਾਬਿਕ 15886 ਨਵੇਂ ਮਾਮਲੇ ਦਰਜ ਹੋਏ ਹਨ. ਸੂਬੇ ਵਿਚ ਕੋਵਿਡ-19 ਨਾਲ 23 ਹੋਰ ਨਵੀਆਂ ਮੌਤਾਂ ਦੀ ਰਿਪੋਰਟ ਸਾਹਮਣੇ ਆਈ, ਜਿਨ੍ਹਾਂ...
ਸਾਬਕਾ ਮੁੱਖ ਮੰਤਰੀ ਐਨ.ਚੰਦਰਬਾਬੂ ਨਾਇਡੂ ਹੋਏ ਕੋਰੋਨਾ ਪਾਜ਼ੀਟਿਵ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਸਾਬਕਾ ਮੁੱਖ ਮੰਤਰੀ ਅਤੇ ਆਂਧਰਾ ਪ੍ਰਦੇਸ਼ ਵਿਚ ਵਿਰੋਧੀ ਧਿਰ ਦੇ ਮੌਜੂਦਾ ਨੇਤਾ, ਐਨ ਚੰਦਰਬਾਬੂ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ...
ਇਕ ਵਾਰ ਫਿਰ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  about 2 hours ago
ਨਵੀਂ ਦਿੱਲੀ, 18 ਜਨਵਰੀ - 4.3 ਦੀ ਤੀਬਰਤਾ ਦਾ ਭੂਚਾਲ ਸਵੇਰੇ 7:52 ਵਜੇ ਚੂਰਾਚੰਦਪੁਰ, ਮਣੀਪੁਰ, ਨਗੋਪਾ, ਮਿਜ਼ੋਰਮ ਤੋਂ 46 ਕਿਲੋਮੀਟਰ ਪੂਰਬ-ਉੱਤਰ-ਪੂਰਬ ਵਿਚ ਆਇਆ ਹੈ | ਇਹ ਜਾਣਕਾਰੀ ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ...
ਪ੍ਰਧਾਨ ਮੰਤਰੀ ਮੋਦੀ ਅੱਜ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਗੱਲਬਾਤ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਗ੍ਰਹਿ ਮੈਦਾਨ ਵਾਰਾਣਸੀ ਵਿਚ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ, ਇਕ ਜ਼ਖ਼ਮੀ
. . .  about 2 hours ago
ਬਿਲਾਸਪੁਰ,18 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਕੋਠੀਪੁਰਾ ਵਿਚ ਏਮਜ਼ ਦੇ ਨਿਰਮਾਣ ਅਧੀਨ ਬਿਜਲੀ ਫੀਡਰ ਵਿਚ ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ...
ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਆਪ ਨੇ ਪੁਰਾਣੇ ਜੁਝਾਰੂ ਆਗੂ ਰਜਨੀਸ਼ ਦਹਿਆ ਨੂੰ ਬਣਾਇਆ ਉਮੀਦਵਾਰ
. . .  about 2 hours ago
ਫ਼ਿਰੋਜ਼ਪੁਰ,18 (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਤੋਂ ਬੀਤੇ ਦਿਨ ਆਪ ਉਮੀਦਵਾਰ ਆਸ਼ੂ ਬਾਂਗੜ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਸੀ...
ਡੇਰਾਬਸੀ ਪੰਡਵਾਲਾ ਭੱਠੇ ਤੋਂ 9 ਬੰਧੂਆ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ
. . .  about 2 hours ago
ਡੇਰਾ ਬੱਸੀ,18 ਜਨਵਰੀ (ਰਣਬੀਰ ਸਿੰਘ ਪੜ੍ਹੀ ) - ਡੇਰਾਬਸੀ ਨੇੜੇ ਪੈਂਦੇ ਪਿੰਡ ਪੰਡਵਾਲਾ ਵਿਖੇ ਸਥਿਤ ਪੀ.ਜੀ.ਐਸ. ਨਾਮਕ ਇੱਟਾਂ ਦੇ ਭੱਠੇ ਤੋਂ ਕਥਿਤ ਤੌਰ 'ਤੇ ਬੰਧੂਆ ਮਜ਼ਦੂਰੀ ਕਰ ਰਹੇ 9 ਪ੍ਰਵਾਸੀ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ ਹੈ ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  1 day ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  1 day ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  1 day ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  1 day ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  1 day ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  1 day ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  1 day ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  1 day ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  1 day ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  1 day ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  1 day ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਮਾਘ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਦਗੀ ਦਾ ਇਕ ਪਲ ਕਰੋੜਾਂ ਰੁਪਏ ਖ਼ਰਚ ਕਰਕੇ ਵੀ ਦੁਬਾਰਾ ਨਹੀਂ ਮਿਲਦਾ। -ਚਾਣਕਿਆ

ਪਹਿਲਾ ਸਫ਼ਾ

ਪੰਜਾਬ 'ਚ ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

* ਚੋਣ ਕਮਿਸ਼ਨ ਨੇ ਬਦਲੀ ਤਰੀਕ * ਨਤੀਜੇ 10 ਮਾਰਚ ਨੂੰ

ਨਵੀਂ ਦਿੱਲੀ, 17 ਜਨਵਰੀ (ਪੀ.ਟੀ.ਆਈ.)-ਸੂਬਾ ਸਰਕਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਚੋਣ ਕਮਿਸ਼ਨ ਨੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਪੰਜਾਬ 'ਚ ਵਿਧਾਨ ਸਭਾ ਚੋਣਾਂ ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਚੋਣਾਂ ਇਕੋ ਗੇੜ 'ਚ ਹੋਣਗੀਆਂ। ਦਰਅਸਲ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਮਨਾਉਣ ਲਈ ਪੰਜਾਬ 'ਚੋਂ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਕੁਝ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਵਾਰਾਣਸੀ 'ਚ ਹੋਣ ਵਾਲੇ ਧਾਰਮਿਕ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਜਾਂਦੇ ਹਨ, ਇਸੇ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਅਤੇ ਇਸ ਦੇ ਭਾਈਵਾਲਾਂ, ਬਸਪਾ ਅਤੇ ਹੋਰਨਾਂ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਵੋਟਾਂ ਦੀ ਤਰੀਕ ਟਾਲਣ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਚੋਣ ਕਮਿਸ਼ਨ ਵਲੋਂ ਜਾਰੀ ਇਕ ਬਿਆਨ ਅਨੁਸਾਰ ਹੁਣ ਪੰਜਾਬ 'ਚ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੋਧੇ ਹੋਏ ਪ੍ਰੋਗਰਾਮ ਮੁਤਾਬਿਕ 25 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 1 ਫਰਵਰੀ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ ਅਤੇ ਕਾਗਜ਼ ਵਾਪਸ ਲੈਣ ਦੀ ਤਰੀਕ 4 ਫਰਵਰੀ ਹੋਵੇਗੀ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੀ ਹੋਵੇਗੀ। ਇਸੇ ਦਿਨ ਯੂ.ਪੀ., ਉੱਤਰਾਖੰਡ, ਗੋਆ ਤੇ ਮਨੀਪੁਰ ਦੇ ਚੋਣ ਨਤੀਜੇ ਵੀ ਆਉਣਗੇ। ਜ਼ਿਕਰਯੋਗ ਹੈ ਕਿ ਪਾਰਟੀਆਂ ਨੇ ਕਿਹਾ ਸੀ ਕਿ ਇਸ ਵਾਰ 16 ਫਰਵਰੀ ਨੂੰ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਆਉਣ ਕਾਰਨ 14 ਫਰਵਰੀ ਨੂੰ ਕਈ ਸ਼ਰਧਾਲੂ ਵੋਟ ਨਹੀਂ ਪਾ ਸਕਣਗੇ ਕਿਉਂਕਿ ਉਹ ਸਮਾਗਮਾਂ 'ਚ ਹਿੱਸਾ ਲੈਣ ਲਈ ਵਾਰਾਣਸੀ ਗਏ ਹੋਣਗੇ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਵੋਟਾਂ ਦੀ ਤਰੀਕ 16 ਫਰਵਰੀ ਤੋਂ ਕੁਝ ਦਿਨ ਬਾਅਦ ਬਦਲਣ ਦੀ ਅਪੀਲ ਕੀਤੀ ਸੀ। ਕਮਿਸ਼ਨ ਨੇ ਕਿਹਾ ਕਿ ਉਸ ਨੇ ਇਸ ਸੰਬੰਧ 'ਚ ਰਾਜ ਸਰਕਾਰ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਤੋਂ ਵੀ ਜਾਣਕਾਰੀ ਲਈ ਅਤੇ ਪ੍ਰਤੀਨਿਧੀਆਂ ਤੋਂ ਸਾਹਮਣੇ ਆਏ ਤੱਥਾਂ, ਸੂਬਾ ਸਰਕਾਰ ਤੇ ਸੀ.ਈ.ਓ. ਵਲੋਂ ਦਿੱਤੀ ਜਾਣਕਾਰੀ, ਪੂਰਵ ਅਨੁਮਾਨ ਅਤੇ ਸਾਰੇ ਤੱਥਾਂ ਦੇ ਆਧਾਰ 'ਤੇ ਫ਼ੈਸਲਾ ਲਿਆ ਗਿਆ। ਚੋਣ ਕਮਿਸ਼ਨ ਵਿਚਲੇ ਸੂਤਰਾਂ ਨੇ ਦੱਸਿਆ ਕਿ ਪਹਿਲਾਂ ਵੀ ਅਜਿਹੀਆਂ ਉਦਾਹਰਨਾਂ ਹਨ ਜਦ ਚੋਣ ਕਮਿਸ਼ਨ ਨੇ ਚੋਣ ਪ੍ਰੋਗਰਾਮ ਦਾ ਐਲਾਨ ਕਰਨ ਤੋਂ ਬਾਅਦ ਵਿਧਾਨ ਸਭਾ ਚੋਣਾਂ ਤੇ ਜ਼ਿਮਨੀ ਚੋਣਾਂ ਨੂੰ ਮੁੜ ਤੈਅ ਕੀਤਾ ਸੀ।
ਚੰਨੀ ਵਲੋਂ ਚੋਣ ਕਮਿਸ਼ਨ ਦਾ ਧੰਨਵਾਦ
ਚੰਡੀਗੜ੍ਹ, 17 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਚੋਣਾਂ 6 ਦਿਨ ਅੱਗੇ ਪਾਉਣ ਦਾ ਧੰਨਵਾਦ ਕਰਨ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਚੰਨੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਚੋਣਾਂ ਅੱਗੇ ਪਾਉਣ ਅਤੇ ਇਸ ਵਰਗ ਦੀਆਂ ਭਾਵਨਾਵਾਂ ਨੂੰ ਸਮਝਣ ਲਈ ਉਹ ਚੋਣ ਕਮਿਸ਼ਨ ਦਾ ਖ਼ਾਸ ਤੌਰ 'ਤੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਸ਼ੀਲ ਚੰਦਰਾ ਦਾ ਧੰਨਵਾਦ ਕਰਦੇ ਹਨ।
'ਆਪ' ਵਲੋਂ ਸਵਾਗਤ
ਚੰਡੀਗੜ੍ਹ, (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਚੋਣ ਕਮਿਸ਼ਨ ਵਲੋਂ ਸੂਬੇ 'ਚ ਵੋਟਾਂ ਪਾਉਣ ਦੀ ਤਰੀਕ 20 ਫਰਵਰੀ ਕੀਤੇ ਜਾਣ ਦਾ ਸਵਾਗਤ ਕੀਤਾ ਹੈ। ਮਾਨ ਨੇ ਕਿਹਾ ਕਿ ਅਜਿਹਾ ਸੰਗਤ ਦੀ ਸ਼ਰਧਾ ਦੇ ਸਤਿਕਾਰ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਜਾਣਾ ਜ਼ਰੂਰੀ ਸੀ।
ਡਾ. ਚੀਮਾ ਵਲੋਂ ਸ਼ਲਾਘਾ
ਚੰਡੀਗੜ੍ਹ, (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਵੀਡੀਓ ਰਾਹੀਂ ਪੰਜਾਬ 'ਚ ਵੋਟਾਂ 20 ਫਰਵਰੀ ਨੂੰ ਪਵਾਉਣ ਦਾ ਫ਼ੈਸਲਾ ਕਰਨ ਲਈ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ ਹੈ। ਡਾ. ਚੀਮਾ ਨੇ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ 'ਚ ਸ਼ਰਧਾਲੂ ਬਨਾਰਸ ਜਾਂਦੇ ਹਨ, ਇਸ ਲਈ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਹ ਫ਼ੈਸਲਾ ਸ਼ਲਾਘਾਯੋਗ ਹੈ।
ਅਸ਼ਵਨੀ ਸ਼ਰਮਾ ਵਲੋਂ ਸਵਾਗਤ
ਚੰਡੀਗੜ੍ਹ, (ਅ.ਬ.)-ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਨੇ ਚੋਣ ਕਮਿਸ਼ਨ ਨੂੰ ਇੱਕ ਰਸਮੀ ਪੱਤਰ ਲਿਖ ਕੇ ਚੋਣਾਂ ਅੱਗੇ ਪਾਉਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਇਸ ਫ਼ੈਸਲੇ ਨਾਲ ਲੋਕਤੰਤਰ ਦੀ ਅਸਲ ਭਾਵਨਾ ਨੂੰ ਫ਼ਾਇਦਾ ਹੋਇਆ ਹੈ ਕਿਉਂਕਿ ਕਿਸੇ ਨੂੰ ਵੀ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ।
ਬਸਪਾ ਵਲੋਂ ਚੋਣ ਕਮਿਸ਼ਨ ਦਾ ਧੰਨਵਾਦ
ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਦੀ ਤਰੀਕ ਅੱਗੇ ਪਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਮੂਹ ਬਹੁਜਨ ਸਮਾਜ ਪਾਰਟੀ ਚੋਣ ਕਮਿਸ਼ਨ ਦਾ ਧੰਨਵਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਨੂੰ ਅੱਗੇ ਵਧਾਉਣ ਨੂੰ ਲੈ ਕੇ ਬਸਪਾ ਵਲੋਂ ਸਭ ਤੋਂ ਪਹਿਲਾਂ ਫਗਵਾੜਾ ਐਸ.ਡੀ.ਐਮ ਦੇ ਜ਼ਰੀਏ ਚੋਣ ਕਮਿਸ਼ਨ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਸੀ।
ਸਾਂਪਲਾ ਵਲੋਂ ਸਵਾਗਤ
ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਵੋਟਾਂ ਦੀ ਤਰੀਕ ਅੱਗੇ ਕਰ ਕੇ 20 ਫਰਵਰੀ ਕੀਤੇ ਜਾਣ ਦਾ ਸਵਾਗਤ ਕਰਦਿਆਂ ਕੌਮੀ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਮੁੱਖ ਚੋਣ ਕਮਿਸ਼ਨਰ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਸਾਂਪਲਾ ਨੇ ਮੁੱਖ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਵੋਟਾਂ ਦੀ ਤਰੀਕ ਅੱਗੇ ਕਰਨ ਦੀ ਮੰਗ ਕੀਤੀ ਸੀ।

ਨੀਮ ਫ਼ੌਜੀ ਬਲਾਂ ਦੀਆਂ 1050 ਕੰਪਨੀਆਂ ਹੋਣਗੀਆਂ ਤਾਇਨਾਤ

ਚੰਡੀਗੜ੍ਹ, 17 ਜਨਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਇੱਥੇ ਆਪਣੇ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ ਪਾਰਦਰਸ਼ੀ ਤੇ ਅਮਨ ਅਮਾਨ ਨਾਲ ਵੋਟਾਂ ਪਵਾਉਣ ਲਈ ਕੇਂਦਰ ਤੋਂ ਨੀਮ ਫ਼ੌਜੀ ਬਲਾਂ ਦੀਆਂ 1050 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ 50 ਕੰਪਨੀਆਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ 'ਚ ਕੁੱਲ 3.9 ਲੱਖ ਲਾਇਸੰਸੀ ਹਥਿਆਰਾਂ 'ਚੋਂ ਹੁਣ ਤੱਕ 3.3 ਲੱਖ ਤੋਂ ਵੱਧ ਹਥਿਆਰ ਜਮ੍ਹਾਂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਅਜੇ ਹਥਿਆਰ ਜਮ੍ਹਾਂ ਨਹੀਂ ਕਰਵਾਏ ਉਨ੍ਹਾਂ ਵਿਰੁੱਧ ਸਖ਼ਤੀ ਨਾਲ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਰਾਜੂ ਨੇ ਦੱਸਿਆ ਕਿ 16 ਜਨਵਰੀ ਤੱਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਦੇ ਹੋਏ 42.94 ਕਰੋੜ ਦਾ ਕੀਮਤੀ ਸਾਮਾਨ ਜ਼ਬਤ ਕੀਤਾ ਗਿਆ ਹੈ ਤੇ 1.54 ਕਰੋੜ ਰੁ. ਦੀ 5.44 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਗਈ ਤੇ 40.82 ਕਰੋੜ ਤੋਂ ਇਲਾਵਾ 16 ਲੱਖ ਰੁ. ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ ਗਈ ਹੈ। ਸਮਾਜ ਵਿਰੋਧੀ ਤੇ ਗ਼ਲਤ ਅਨਸਰਾਂ ਵਿਰੁੱਧ ਸਖ਼ਤੀ ਨਾਲ ਨਜਿੱਠਣ ਲਈ ਸੂਬੇ ਭਰ 'ਚ 4979 ਵਿਸ਼ੇਸ਼ ਚੈਕਿੰਗ ਨਾਕੇ ਲਗਾਏ ਗਏ ਹਨ। ਇਕ ਸਵਾਲ ਦੇ ਜਵਾਬ 'ਚ ਡਾ. ਕਰੁਣਾ ਰਾਜੂ ਨੇ ਕਿਹਾ ਕਿ ਪੇਂਡੂ ਖ਼ੇਤਰ 'ਚ ਜਿੱਥੇ ਅਨਪੜ੍ਹ ਤੇ ਬਜ਼ੁਰਗ ਵੋਟਰ ਹਨ ਉਨ੍ਹਾਂ ਤੱਕ ਰਾਜਸੀ ਪਾਰਟੀਆਂ ਵਲੋਂ ਪਹੁੰਚ ਕਰਨ ਲਈ ਵਿਸ਼ੇਸ਼ ਛੋਟ ਦਿੱਤੀ ਜਾਵੇਗੀ। ਸੋਸ਼ਲ ਮੀਡੀਆ 'ਤੇ ਸਿਆਸੀ ਮੁਹਿੰਮ ਚਲਾਉਣ ਲਈ ਵੀ ਇਹੋ ਹੀ ਨਿਯਮ ਲਾਗੂ ਹੋਣਗੇ ਕਿਉਂਕਿ ਸੋਸ਼ਲ ਮੀਡੀਆ ਆਮ ਮੀਡੀਆ ਤੋਂ ਵੱਖਰਾ ਨਹੀਂ ਹੈ। ਰਾਜੂ ਨੇ ਕਿਹਾ ਕਿ ਨਿਯਮਾਂ ਅਨੁਸਾਰ ਪ੍ਰਸ਼ਾਸਨਿਕ ਤੇ ਪੁਲਿਸ ਦੇ ਤਬਾਦਲੇ ਵੀ ਕੀਤੇ ਜਾ ਰਹੇ ਹਨ। ਇਸ ਸੰਬੰਧੀ ਉਨ੍ਹਾਂ ਰਿਪੋਰਟਾਂ ਮੰਗ ਲਈਆਂ ਹਨ।

ਅਗਲੇ 25 ਸਾਲਾਂ 'ਚ ਭਾਰਤ ਦਾ ਵਿਕਾਸ ਸਾਫ਼, ਟਿਕਾਊ ਅਤੇ ਭਰੋਸੇਮੰਦ ਹੋਵੇਗਾ-ਮੋਦੀ

ਵਿਸ਼ਵ ਆਰਥਿਕ ਮੰਚ ਦੇ ਦਾਵੋਸ ਏਜੰਡਾ ਸਿਖ਼ਰ ਸੰਮੇਲਨ 'ਚ ਕੀਤਾ ਸੰਬੋਧਨ

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਡੂੰਘੇ ਆਰਥਿਕ ਸੁਧਾਰ ਅਤੇ ਕਾਰੋਬਾਰ ਕਰਨ ਨੂੰ ਆਸਾਨ ਬਣਾਉਣ ਦੀ ਭਾਰਤ ਦੀ ਪ੍ਰਤੀਬੱਧਤਾ ਦਾ ਹਵਾਲਾ ਦਿੰਦੇ ਹੋਏ ਜ਼ੋਰ ਦਿੱਤਾ ਕਿ ਹੁਣ ਦੇਸ਼ 'ਚ ਨਿਵੇਸ਼ ਕਰਨ ਦਾ ਚੰਗਾ ਮੌਕਾ ਹੈ ਕਿਉਂਕਿ ਨੀਤੀ ਨਿਰਧਾਰਨ ਅਗਲੇ 25 ਸਾਲਾਂ ਲਈ ਸਵੱਛ ਅਤੇ ਹਰਿਤ ਦੇ ਨਾਲ-ਨਾਲ ਟਿਕਾਊ ਅਤੇ ਭਰੋਸੇਯੋਗ ਵਿਕਾਸ ਸਮੇਂ ਲਈ ਜ਼ਰੂਰਤਾਂ 'ਤੇ ਕੇਂਦਰਤ ਹੈ। ਵਿਸ਼ਵ ਆਰਥਿਕ ਮੰਚ ਦੇ ਆਨਲਾਈਨ ਹੋਏ ਦਾਵੋਸ ਏਜੰਡਾ ਸਿਖਰ ਸੰਮੇਲਨ ਦੇ ਵਿਸ਼ੇਸ਼ ਸੰਬੋਧਨ 'ਚ ਮੋਦੀ ਨੇ ਇਸ ਗੱਲ 'ਤੇ ਜ਼ੋਰ ਦੇਣ ਲਈ ਆਪਣੀ ਸਰਕਾਰ ਵਲੋਂ ਕੀਤੇ ਗਏ ਕਈ ਸੁਧਾਰਕ ਉਪਾਵਾਂ ਬਾਰੇ ਦੱਸਿਆ ਕਿ ਇਸ ਨੇ ਕਈ ਖੇਤਰਾਂ ਨੂੰ ਕੰਟਰੋਲਮੁਕਤ ਕਰਕੇ ਕਾਰੋਬਾਰ 'ਚ ਪ੍ਰਸ਼ਾਸਨ ਦੇ ਦਖ਼ਲ ਨੂੰ ਘੱਟ ਕਰਨ ਅਤੇ ਵੱਖ-ਵੱਖ ਦੇਸ਼ਾਂ ਦੇ ਨਾਲ ਮੁਕਤ ਵਪਾਰ ਸਮਝੌਤਿਆਂ ਦਾ ਰਸਤਾ ਸਾਫ਼ ਕਰਨ ਦਾ ਕੰਮ ਕੀਤਾ ਹੈ। ਇਹ ਕਹਿੰਦਿਆਂ ਕਿ ਭਾਰਤ ਕਦੇ ਲਾਇਸੰਸ ਰਾਜ ਨਾਲ ਜੁੜਿਆ ਸੀ, ਉਨ੍ਹਾਂ ਨੇ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਕਾਰਪੋਰੇਟ ਕਰ 'ਚ ਕਮੀ ਲਿਆਉਣ ਅਤੇ 25000 ਤੋਂ ਜ਼ਿਆਦਾ ਅਨੁਪਾਲਨ ਜ਼ਰੂਰਤਾਂ ਨੂੰ ਦੂਰ ਕਰਨ ਸਮੇਤ ਕੀਤੇ ਉਪਾਵਾਂ ਬਾਰੇ ਦੱਸਿਆ। ਉਨ੍ਹਾਂ ਨੇ ਕ੍ਰਿਪਟੋਕਰੰਸੀ ਸਮੇਤ ਵਿਸ਼ਵ ਸਾਹਮਣੇ ਆਉਣ ਵਾਲੀਆਂ ਕਈ ਨਵੀਆਂ ਚੁਣੌਤੀਆਂ ਦਾ ਵੀ ਜ਼ਿਕਰ ਕੀਤਾ ਤੇ ਕਿਹਾ ਕਿ ਉਹ ਸਾਰੇ ਦੇਸ਼ਾਂ ਨੂੰ ਮਿਲ ਕੇ ਕਾਰਵਾਈ ਕਰਨ ਦਾ ਸੱਦਾ ਦਿੰਦੇ ਹਨ ਕਿਉਂਕਿ ਕਿਸੇ ਇਕ ਦੇਸ਼ ਵਲੋਂ ਕੀਤੇ ਉਪਾਅ ਨਾਕਾਫੀ ਹੋ ਸਕਦੇ ਹਨ। ਇਸ ਦੇ ਇਲਾਵਾ ਉਨ੍ਹਾਂ ਨੇ ਮਹਿੰਗਾਈ ਤੇ ਜਲਵਾਯੂ ਤਬਦੀਲੀ ਵਰਗੀਆਂ ਚੁਣੌਤੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਨੌਜਵਾਨਾਂ 'ਚ ਅੱਜ ਉਦਮਤਾ ਇਕ ਨਵੀਂ ਉਚਾਈ 'ਤੇ ਹੈ। ਇਸ ਦਾ ਨਜ਼ਾਰਾ ਇਥੇ ਸਟਾਰਟਅੱਪ ਦੀ ਗਿਣਤੀ ਤੋਂ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀਆਂ 'ਚ ਨਵੀਨਤਾ ਦੀ, ਨਵੀਂ ਤਕਨੀਕ ਨੂੰ ਅਪਡੇਟ ਕਰਨ ਦੀ ਜੋ ਸਮਰੱਥਾ ਹੈ, ਉਦਮਤਾ ਦੀ ਜੋ ਭਾਵਨਾ ਹੈ, ਉਹ ਸਾਡੇ ਹਰ ਕੌਮਾਂਤਰੀ ਭਾਈਵਾਲ ਨੂੰ ਨਵੀਂ ਊਰਜਾ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਰਤ 'ਚ ਨਿਵੇਸ਼ ਦਾ ਸਭ ਤੋਂ ਵਧੀਆ ਮੌਕਾ ਹੈ। ਉਨ੍ਹਾਂ ਕਿਹਾ ਕਿ 2014 'ਚ ਭਾਰਤ 'ਚ ਕੁਝ ਸੌ ਰਜਿਸਟਰਡ ਸਟਾਰਟਅੱਪ ਸੀ। ਉਥੇ ਅੱਜ ਇਨ੍ਹਾਂ ਦੀ ਗਿਣਤੀ 60 ਹਜ਼ਾਰ ਦੇ ਪਾਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ 'ਚ ਸਭ ਨੇ ਦੇਖਿਆ ਕਿ ਕਿਸ ਤਰਾਂ ਭਾਰਤ ਨੇ 'ਵੰਨ ਅਰਥ, ਵੰਨ ਹੈਲਥ' ਦੇ ਦ੍ਰਿਸ਼ਟੀਕੋਣ 'ਤੇ ਚੱਲਦੇ ਹੋਏ ਸਾਰਿਆਂ ਦੀ ਮਦਦ ਕੀਤੀ।

ਅਬੂ ਧਾਬੀ 'ਚ ਤੇਲ ਟੈਂਕਰਾਂ 'ਤੇ ਡਰੋਨ ਨਾਲ ਹਮਲਾ, 2 ਭਾਰਤੀਆਂ ਸਮੇਤ 3 ਮੌਤਾਂ

ਦੁਬਈ, 17 ਜਨਵਰੀ (ਏਜੰਸੀ)- ਅਬੂ ਧਾਬੀ ਦੇ ਕੌਮਾਂਤਰੀ ਹਵਾਈ ਅੱਡੇ ਨੇੜੇ ਹੌਤੀ ਵਿਦਰੋਹੀਆਂ ਵਲੋਂ ਕੀਤੇ ਸ਼ੱਕੀ ਡਰੋਨ ਹਮਲੇ ਕਾਰਨ ਹੋਏ ਧਮਾਕਿਆਂ 'ਚ 2 ਭਾਰਤੀਆਂ ਤੇ 1 ਪਾਕਿ ਨਾਗਰਿਕ ਦੀ ਮੌਤ ਹੋ ਗਈ ਹੈ। ਇਸ ਸੰਬੰਧੀ ਪੁਲਿਸ ਨੇ ਦੱਸਿਆ ਕਿ ਇਹ ਧਮਾਕੇ ਅਬੂ ਧਾਬੀ 'ਚ ਉੱਡ ਰਹੇ ਛੋਟੇ ਉਪਕਰਨਾਂ, ਜੋ ਡਰੋਨ ਸਮਝੇ ਜਾ ਰਹੇ ਹਨ, ਨੇ ਪੈਟਰੋਲ ਦੇ 3 ਟੈਂਕਰਾਂ ਨੂੰ ਨਿਸ਼ਾਨਾ ਬਣਾਇਆ। ਅਮੀਰਾਤ ਦੀ ਸਰਕਾਰੀ ਖਬਰ ਏਜੰਸੀ ਡਬਲਿਊ.ਏ.ਐਮ. ਅਨੁਸਾਰ ਅੱਗ ਲੱਗਣ ਦੀ ਇਕ ਹੋਰ ਛੋਟੀ ਘਟਨਾ ਅਬੂ ਧਾਬੀ ਕੌਮਾਂਤਰੀ ਹਵਾਈ ਅੱਡੇ ਦੇ ਨਵੀਂ ਉਸਾਰੀ ਵਾਲੇ ਖੇਤਰ 'ਚ ਵਾਪਰੀ ਹੈ। ਖਬਰ ਏਜੰਸੀ ਅਨੁਸਾਰ ਆਬੂ ਧਾਬੀ ਨੈਸ਼ਨਲ ਆਇਲ ਕੰਪਨੀ ਦੇ ਨੇੜੇ ਮੁਸਾਫਾਹ ਆਈ.ਸੀ.ਏ.ਡੀ.-3 ਖੇਤਰ 'ਚ ਅੱਗ ਲੱਗਣ ਤੋਂ ਬਾਅਦ ਪੈਟਰੋਲ ਦੇ 3 ਟੈਂਕਰਾਂ 'ਚ ਧਮਾਕਾ ਹੋ ਗਿਆ ਹੈ। ਖਬਰ ਏਜੰਸੀ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਇਹ ਲਗਦਾ ਹੈ ਕਿ ਅੱਗ ਲੱਗਣ ਦਾ ਕਾਰਨ ਉੱਡਣ ਵਾਲੇ ਦੋ ਛੋਟੇ ਉਪਕਰਨ ਹਨ, ਜੋ ਡਰੋਨ ਹੋ ਸਕਦੇ ਹਨ। ਖਬਰ ਏਜੰਸੀ ਨੇ ਦੱਸਿਆ ਕਿ ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਗਲਫ਼ ਨਿਊਜ਼ ਨੇ ਜਾਣਕਾਰੀ ਦਿੱਤੀ ਕਿ ਅਬੂ ਧਾਬੀ ਪੁਲਿਸ ਨੇ ਮਰਨ ਵਾਲਿਆਂ ਦੀ ਪਛਾਣ 2 ਭਾਰਤੀਆਂ ਤੇ 1 ਪਾਕਿ ਨਾਗਰਿਕ ਵਜੋਂ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਜ਼ਖਮੀ ਹੋਏ 6 ਵਿਅਕਤੀਆਂ ਦੀ ਪਛਾਣ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ। ਇਨ੍ਹਾਂ ਤੋਂ ਇਲਾਵਾ ਦੋਵਾਂ ਘਟਨਾਵਾਂ 'ਚ ਕਿਸੇ ਹੋਰ ਵੱਡੇ ਨੁਕਸਾਨ ਦੀ ਜਾਣਕਾਰੀ ਨਹੀਂ ਹੈ। ਯੂ.ਏ.ਈ. 'ਚ ਸਥਿਤ ਭਾਰਤੀ ਦੂਤਘਰ ਨੇ ਭਾਰਤੀਆਂ ਦੀ ਮੌਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਸੀਂ ਹੋਰ ਜਾਣਕਾਰੀ ਲਈ ਯੂ.ਏ.ਈ. ਪ੍ਰਸ਼ਾਸਨ ਦੇ ਸੰਪਰਕ 'ਚ ਹਾਂ। ਹਮਲੇ ਲਈ ਸੰਯੁਕਤ ਅਰਬ ਅਮੀਰਾਤ ਨੇ ਤੁਰੰਤ ਕਿਸੇ 'ਤੇ ਦੋਸ਼ ਨਹੀਂ ਲਗਾਇਆ ਹੈ। ਹਾਲਾਂਕਿ ਯਮਨ ਦੇ ਹੌਤੀ ਵਿਦਰੋਹੀਆਂ ਨੇ ਵਿਸਥਾਰਤ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਨੂੰ ਨਿਸ਼ਾਨਾ ਬਣਾਇਆ ਹੈ।

ਪੰਜਾਬ 'ਚ ਭਾਜਪਾ 60 ਤੋਂ 65 ਸੀਟਾਂ 'ਤੇ ਲੜੇਗੀ ਚੋਣ

ਨਵੀਂ ਦਿੱਲੀ, 17 ਜਨਵਰੀ (ਯੂ.ਐਨ.ਆਈ.)- ਭਾਰਤੀ ਜਨਤਾ ਪਾਰਟੀ ਦੀ ਇੱਥੇ ਪੰਜਾਬ ਚੋਣਾਂ ਲਈ ਕੋਰ ਗਰੁੱਪ ਦੀ ਮੀਟਿੰਗ ਦੇ ਬਾਅਦ ਪਾਰਟੀ ਨੇਤਾਵਾਂ ਨੇ ਕਿਹਾ ਕਿ ਪੰਜਾਬ 'ਚ ਭਾਜਪਾ 60-65 ਸੀਟਾਂ 'ਤੇ ਚੋਣ ਲੜੇਗੀ। ਸੂਤਰਾਂ ਅਨੁਸਾਰ ਉਨ੍ਹਾਂ ਦੀ ਆਪਣੇ ਭਾਈਵਾਲਾਂ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ (ਸੰਯੁਕਤ) ਨਾਲ ਸੀਟਾਂ ਦੀ ਵੰਡ ਬਾਰੇ ਚਰਚਾ ਹੋਈ ਹੈ। ਇਸ ਮੀਟਿੰਗ 'ਚ ਭਾਜਪਾ ਪ੍ਰਧਾਨ ਜੇ.ਪੀ. ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼, ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਪੰਜਾਬ ਭਾਜਪਾ ਸੰਗਠਨ ਇੰਚਾਰਜ ਦੁਸ਼ਿਅੰਤ ਗੌਤਮ, ਸੂਬਾ ਪਾਰਟੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ, ਚੋਣ ਸਹਿ-ਇੰਚਾਰਜ ਮੀਨਾਕਸ਼ੀ ਲੇਖੀ ਆਦਿ ਨੇਤਾ ਹਾਜ਼ਰ ਸਨ। ਮੀਟਿੰਗ ਦੇ ਬਾਅਦ ਗੌਤਮ ਨੇ ਮੀਡੀਆ ਨੂੰ ਕਿਹਾ ਕਿ ਉਨ੍ਹਾਂ ਦੀ ਆਗਾਮੀ ਚੋਣਾਂ 'ਤੇ ਵਿਚਾਰ-ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ 'ਚ ਕੁੱਲ 117 ਸੀਟਾਂ ਦੇ ਮੁਕਾਬਲੇ ਘੱਟੋ-ਘੱਟ ਅੱਧੀਆਂ ਤੋਂ ਵੱਧ ਸੀਟਾਂ 'ਤੇ ਚੋਣ ਲੜਨਾ ਚਾਹੇਗੀ, ਜਿਹੜੀ ਕਿ 60 ਤੋਂ 65 ਦੇ ਦਰਮਿਆਨ ਹੋਣਗੀਆਂ। ਉਨ੍ਹਾਂ ਕਿਹਾ ਕਿ ਸੀਟਾਂ ਦੀ ਵੰਡ ਬਾਰੇ ਉਨ੍ਹਾਂ ਦੀ ਭਾਈਵਾਲਾਂ ਨਾਲ ਚਰਚਾ ਹੋਈ ਹੈ। ਪੰਜਾਬ 'ਚ 20 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਭਾਜਪਾ ਨੇਤਾ ਉਮੀਦਵਾਰਾਂ ਦੀ ਸੂਚੀ ਫਾਈਨਲ ਕਰਨ ਤੋਂ ਪਹਿਲਾਂ ਇਕ ਹੋਰ ਮੀਟਿੰਗ ਕਰਨਗੇ। ਉਮੀਦਵਾਰਾਂ ਦੀ ਸੂਚੀ ਫਾਈਨਲ ਕਰਨ ਲਈ ਪੰਜਾਬ ਕੋਰ ਕਮੇਟੀ ਦੀ ਮੀਟਿੰਗ ਦੇ ਬਾਅਦ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਭਲਕੇ ਮੀਟਿੰਗ ਕਰੇਗੀ।

ਕਾਂਗਰਸ ਦਾ ਚੋਣ ਮਨੋਰਥ ਪੱਤਰ ਤੈਅ ਕਰੇਗਾ ਮੁੱਖ ਮੰਤਰੀ ਦਾ ਨਾਂਅ-ਸਿੱਧੂ

ਅੰਮ੍ਰਿਤਸਰ, 17 ਜਨਵਰੀ (ਸੁਰਿੰਦਰ ਕੋਛੜ, ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਫ਼ ਕੀਤਾ ਕਿ ਕਾਂਗਰਸ ਦਾ ਚੋਣ ਮਨੋਰਥ ਪੱਤਰ ਤੈਅ ਕਰੇਗਾ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਚੋਣ ਮਨੋਰਥ ਪੱਤਰ 'ਚ ਸ਼ਾਮਿਲ ਕਰਨ ਲਈ 13 ਨੁਕਾਤੀ ਏਜੰਡਾ ਹਾਈਕਮਾਨ ਨੂੰ ਭੇਜਿਆ ਗਿਆ ਹੈ। ਜਿਸ ਨੂੰ ਆਉਂਦੇ ਹਫ਼ਤੇ 'ਚ ਜਨਤਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਨਾਰਾਜ਼ ਵਰਕਰਾਂ ਤੇ ਆਗੂਆਂ ਨੂੰ ਮਨਾਉਣ ਦਾ ਉਹ ਹਰ ਯਤਨ ਕਰਨਗੇ ਤੇ ਸੂਬੇ 'ਚ ਕਾਂਗਰਸ ਦੀ ਸਰਕਾਰ ਬਣਨ 'ਤੇ 4000 ਵਰਕਰਾਂ 'ਚ ਚੇਅਰਮੈਨੀਆਂ ਵੰਡੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਕਾਂਗਰਸ ਤੋਂ ਇਲਾਵਾ ਕੋਈ ਹੋਰ ਸਿਆਸੀ ਪਾਰਟੀ ਨਹੀਂ ਹਰਾ ਸਕਦੀ। ਪ੍ਰੈੱਸ ਕਾਨਫ਼ਰੰਸ ਦੌਰਾਨ ਸਿੱਧੂ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਬਦਲੀ ਤਰੀਕ ਬਾਰੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਕਹਿਣ 'ਤੇ ਚੋਣ ਕਮਿਸ਼ਨ ਵਲੋਂ ਪੰਜਾਬ 'ਚ ਹੋਣ ਵਾਲੀਆਂ ਚੋਣਾਂ ਦੀ ਤਰੀਕ ਬਦਲੀ ਗਈ ਹੈ, ਜਿਸ ਦਾ ਉਹ ਸਵਾਗਤ ਕਰਦੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਵਲੋਂ ਚੋਣਾਂ ਲਈ ਐਲਾਨੇ ਗਏ ਉਮੀਦਵਾਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 'ਆਪ' ਕੋਲ ਸਾਰੀ ਕਾਂਗਰਸ ਦੀ ਜੂਠ ਹੈ। ਕਾਂਗਰਸ ਦੇ ਉਮੀਦਵਾਰ ਹੀ 'ਆਪ' 'ਚ ਜਾ ਰਹੇ ਹਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ 'ਆਪ' ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਪ੍ਰਵਾਸੀ ਪੰਛੀ ਤੇ 'ਪੋਲਿਟੀਕਲ ਟੂਰਿਸਟ' ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 'ਰਬੜ ਦਾ ਗੁੱਡਾ' ਦੱਸਿਆ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਵਾਰ ਏਜੰਡੇ 'ਤੇ ਚੋਣਾਂ ਲੜਨ ਜਾ ਰਹੀ ਹੈ ਤੇ ਹੋਰਨਾਂ ਸਿਆਸੀ ਪਾਰਟੀਆਂ ਦੀ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਲਾਲੀਪੌਪ ਨਹੀਂ ਦੇਵੇਗੀ। ਉਨ੍ਹਾਂ ਨੇ 'ਪੰਜਾਬ ਮਾਡਲ' ਤਹਿਤ ਸੂਬੇ ਦੇ ਲੋਕਾਂ ਨੂੰ ਕਈ ਸਹੂਲਤਾਂ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬੇ 'ਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਜ਼ਰੂਰਤਮੰਦ ਘਰੇਲੂ ਔਰਤਾਂ ਨੂੰ 2,000 ਰੁਪਏ ਪ੍ਰਤੀ ਮਹੀਨਾ ਤੇ ਸਾਲ 'ਚ 8 ਐਲ. ਪੀ. ਜੀ. ਸਿਲੰਡਰ ਮੁਫ਼ਤ ਦਿੱਤੇ ਜਾਣਗੇ। ਇਸ ਦੇ ਇਲਾਵਾ ਲੜਕੀਆਂ ਨੂੰ 5ਵੀਂ ਜਮਾਤ ਪਾਸ ਕਰਨ 'ਤੇ 5 ਹਜ਼ਾਰ ਰੁਪਏ, 10ਵੀਂ ਪਾਸ ਕਰਨ 'ਤੇ 15 ਹਜ਼ਾਰ ਰੁਪਏ ਦੇ ਨਾਲ ਟੈਬਲੇਟ ਅਤੇ 12ਵੀਂ ਪਾਸ ਕਰਨ 'ਤੇ 20 ਹਜ਼ਾਰ ਰੁਪਏ ਦੇਣ ਦਾ ਵਾਅਦਾ ਕਰਦਿਆਂ ਕਾਲਜਾਂ 'ਚ ਦਾਖ਼ਲਾ ਲੈਣ ਵਾਲੀਆਂ ਲੜਕੀਆਂ ਲਈ ਦੋ ਪਹੀਆ ਵਾਹਨ ਮੁਹੱਈਆ ਕਰਵਾਏ ਜਾਣ ਦਾ ਵੀ ਭਰੋਸਾ ਦਿੱਤਾ। ਨਾਲ ਹੀ ਉਨ੍ਹਾਂ ਨੇ ਸੂਬੇ ਦੇ ਹਰ ਜ਼ਿਲ੍ਹੇ 'ਚ ਔਰਤਾਂ ਲਈ ਵਿਸ਼ੇਸ਼ ਹੁਨਰ ਕੇਂਦਰ ਸਥਾਪਤ ਕਰਨ ਤੇ ਔਰਤਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਸਰਕਾਰੀ ਦਫ਼ਤਰ 'ਚ ਵੱਖਰੀ ਖਿੜਕੀ ਬਣਾਉਣ ਦਾ ਐਲਾਨ ਕਰਨ ਦੇ ਨਾਲ ਹੀ ਔਰਤਾਂ ਨੂੰ ਘਰ ਤੋਂ ਕਾਰੋਬਾਰ ਸ਼ੁਰੂ ਕਰਨ ਲਈ 2 ਤੋਂ 16 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜ਼ਾ ਦੇਣ ਦਾ ਵੀ ਐਲਾਨ ਕੀਤਾ। ਸ਼ਰਾਬ ਤੇ ਰੇਤ ਮਾਫ਼ੀਆ 'ਤੇ ਵਰ੍ਹਦਿਆਂ ਸਿੱਧੂ ਨੇ ਕਿਹਾ ਕਿ ਸ਼ਰਾਬ ਤੇ ਰੇਤ ਜੀ. ਐਸ. ਟੀ. ਤੋਂ ਬਾਹਰ ਹੈ ਅਤੇ ਇਸ 'ਤੇ ਵੈਟ ਲਗਾਉਣ ਵਾਲੇ ਜ਼ਿਆਦਾ ਪੈਸੇ ਕਮਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮਾਡਲ 'ਚ ਸ਼ਰਾਬ ਅਤੇ ਰੇਤ ਦੀ ਹੋ ਰਹੀ ਗੈਰ-ਕਾਨੂੰਨੀ ਵਿਕਰੀ ਨੂੰ ਬੰਦ ਕਰ ਦਿੱਤਾ ਜਾਵੇਗਾ ਤੇ ਸ਼ਰਾਬ ਦੇ ਸਰਕਾਰੀ ਠੇਕੇ ਖੋਲ੍ਹੇ ਜਾਣਗੇ। ਪੰਜਾਬ ਸਟੇਟ ਕੇਬਲ ਰੈਗੂਲੇਟਰੀ ਕਮਿਸ਼ਨ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ 'ਚ 2 ਕਰੋੜ ਟੀ. ਵੀ. ਸੈੱਟ ਹਨ, ਜਦਕਿ ਇਨ੍ਹਾਂ ਦੀ ਗਿਣਤੀ ਬਹੁਤ ਘੱਟ ਦੱਸੀ ਜਾ ਰਹੀ ਹੈ। ਪੰਜਾਬ ਮਾਡਲ ਤਹਿਤ 400 ਦੀ ਕੇਬਲ 215 ਰੁਪਏ 'ਚ ਦਿੱਤੀ ਜਾਵੇਗੀ, ਜਿਸ ਨਾਲ 3 ਤੋਂ 5 ਹਜ਼ਾਰ ਕਰੋੜ ਦਾ ਮਾਲੀਆ ਹਾਸਲ ਹੋਵੇਗਾ। ਉਨ੍ਹਾਂ ਕਿਹਾ ਕਿ ਬੱਸ ਮਾਫ਼ੀਆ 'ਤੇ ਲਗਾਮ ਲਗਾਏ ਬਗੈਰ ਇਸ 'ਚ ਫੈਲੇ ਭ੍ਰਿਸ਼ਟਾਚਾਰ ਨੂੰ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਸੂਬੇ 'ਚ ਕਾਂਗਰਸ ਸਰਕਾਰ ਬਣਨ 'ਤੇ ਮੁਲਾਜ਼ਮਾਂ ਤੇ ਕਾਮਿਆਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਕਾਮਿਆਂ ਦੀ ਦਿਹਾੜੀ ਤੈਅ ਕਰਨ ਦੇ ਨਾਲ-ਨਾਲ ਮੁਲਾਜ਼ਮਾਂ ਦੀ ਤਬਦੀਲੀ 7 ਸਾਲ ਤੋਂ ਪਹਿਲਾਂ ਨਾ ਕਰਨ ਦੇ ਨਿਯਮ ਲਾਗੂ ਕੀਤੇ ਜਾਣਗੇ।

ਉੱਘੇ ਕੱਥਕ ਉਸਤਾਦ ਬਿਰਜੂ ਮਹਾਰਾਜ ਦਾ ਦਿਹਾਂਤ

ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਪ੍ਰਸਿੱਧ ਕੱਥਕ ਉਸਤਾਦ ਪੰਡਿਤ ਬਿਰਜੂ ਮਹਾਰਾਜ (83) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੋਤੇ ਸਵਰਾਂਸ਼ ਮਿਸ਼ਰਾ ਤੇ ਪੋਤੀ ਰਾਗਨੀ ਮਹਾਰਾਜ ਨੇ ਦਿੱਤੀ ਹੈ। ਰਵਾਇਤੀ ਭਾਰਤੀ ਨ੍ਰਿਤ ਸ਼ੈਲੀ ਕੱਥਕ ਨੂੰ ਵਿਸ਼ਵ ਪੱਧਰ 'ਤੇ ਲੈ ਕੇ ਜਾਣ ਵਾਲੇ ਮਸ਼ਹੂਰ ਕੱਥਕ ਡਾਂਸਰ ਬਿਰਜੂ ਮਹਾਰਾਜ ਅਗਲੇ ਮਹੀਨੇ 4 ਫਰਵਰੀ ਨੂੰ 84 ਸਾਲ ਦੇ ਹੋਣ ਵਾਲੇ ਸਨ। ਉਨ੍ਹਾਂ ਦੇ ਦਿਹਾਂਤ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ-ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਿਰਜੂ ਮਹਾਰਾਜ ਦਾ ਅੰਤਿਮ ਸੰਸਕਾਰ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ ਹੈ, ਜਿਥੇ ਪਰਿਵਾਰਕ ਮੈਂਬਰਾਂ ਤੇ ਵੱਖ-ਵੱਖ ਸ਼ਖਸੀਅਤਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਬਿਰਜੂ ਮਹਾਰਾਜ ਦੀ ਤਸਵੀਰ ਪੋਸਟ ਕਰਦੇ ਹੋਏ ਉਨ੍ਹਾਂ ਦੇ ਪੋਤੇ ਸਵਰਾਂਸ਼ ਮਿਸ਼ਰਾ ਨੇ ਲਿਖਿਆ ਕਿ ਬਹੁਤ ਹੀ ਦੁੱਖ ਤੇ ਪੀੜਾ ਨਾਲ ਇਹ ਸੂਚਿਤ ਕੀਤਾ ਜਾ ਰਿਹਾ ਹੈ ਕਿ ਸਾਡੇ ਪਰਿਵਾਰ ਦੇ ਸਭ ਤੋਂ ਪਿਆਰੇ ਮੈਂਬਰ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਲਖਨਊ ਘਰਾਣੇ ਨਾਲ ਸੰਬੰਧਿਤ ਬਿਰਜੂ ਮਹਾਰਾਜ ਦਾ ਜਨਮ 4 ਫਰਵਰੀ 1938 ਨੂੰ ਲਖਨਊ 'ਚ ਹੋਇਆ ਸੀ। ਉਨ੍ਹਾਂ ਦਾ ਅਸਲੀ ਨਾਂਅ ਪੰਡਿਤ ਬ੍ਰਿਜਮੋਹਨ ਮਿਸ਼ਰਾ ਸੀ। ਕੱਥਕ ਡਾਂਸਰ ਹੋਣ ਦੇ ਨਾਲ-ਨਾਲ ਉਹ ਕਲਾਸੀਕਲ ਗਾਇਕ ਵੀ ਸਨ। ਬਿਰਜੂ ਮਹਾਰਾਜ ਦੇ ਪਿਤਾ ਤੇ ਗੁਰੂ ਅਚਨ ਮਹਾਰਾਜ, ਚਾਚਾ ਸ਼ੰਭੂ ਮਹਾਰਾਜ ਤੇ ਲੱਛੂ ਮਹਾਰਾਜ ਵੀ ਪ੍ਰਸਿੱਧ ਕੱਥਕ ਡਾਂਸਰ ਸਨ। ਬਿਰਜੂ ਮਹਾਰਾਜ ਨੇ ਦੇਵਦਾਸ, ਡੇਢ ਇਸ਼ਕੀਆ, ਉਮਰਾਓ ਜਾਨ ਤੇ ਬਾਜੀਰਾਓ ਮਸਤਾਨੀ ਆਦਿ ਫਿਲਮਾਂ ਲਈ ਡਾਂਸ ਦੀ ਕੋਰੀਓਗ੍ਰਾਫੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਸਤਿਆਜੀਤ ਰੇਅ ਦੀ ਫਿਲਮ 'ਸ਼ਤਰੰਜ ਕੇ ਖਿਲਾੜੀ' 'ਚ ਸੰਗੀਤ ਦਿੱਤਾ ਸੀ। ਬਿਰਜੂ ਮਹਾਰਾਜ ਨੂੰ 1983 'ਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੰਗੀਤ ਨਾਟਕ ਅਕਾਦਮੀ ਪੁਰਸਕਾਰ ਤੇ ਕਾਲੀਦਾਸ ਸਨਮਾਨ ਵੀ ਮਿਲ ਚੁੱਕਾ ਹੈ। ਬਨਾਰਸ ਹਿੰਦੂ ਯੂਨੀਵਰਸਿਟੀ ਤੇ ਖੈਰਾਗੜ੍ਹ ਯੂਨੀਵਰਸਿਟੀ ਨੇ ਵੀ ਬਿਰਜੂ ਮਹਾਰਾਜ ਨੂੰ ਆਨਰੇਰੀ ਡਾਕਟਰੇਟ ਦੀ ਡਿਗਰੀ ਪ੍ਰਦਾਨ ਕੀਤੀ ਹੈ। 2012 'ਚ ਉਨ੍ਹਾਂ ਨੂੰ ਵਿਸ਼ਵਰੂਪਮ ਫਿਲਮ 'ਚ ਡਾਂਸ ਕੋਰੀਓਗ੍ਰਾਫੀ ਲਈ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ ਜਦਕਿ 2016 'ਚ ਬਾਲੀਵੁੱਡ ਫਿਲਮ 'ਬਾਜੀਰਾਓ ਮਸਤਾਨੀ' ਦੇ ਗੀਤ 'ਮੋਹੇ ਰੰਗ ਦੋ ਲਾਲ' ਨੂੰ ਕੋਰੀਓਗ੍ਰਾਫੀ ਲਈ ਫਿਲਮਫੇਅਰ ਪੁਰਸਕਾਰ ਮਿਲਿਆ ਸੀ।

'ਆਪ' ਵਲੋਂ ਪੰਜਾਬ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਅੱਜ

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਦਾ ਐਲਾਨ ਮੰਗਲਵਾਰ ਨੂੰ ਕਰਨਗੇ। ਉਨ੍ਹਾਂ ਨੇ 13 ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਤੇ ਸੰਯੁਕਤ ਸੰਘਰਸ਼ ਪਾਰਟੀ ਚੜੂਨੀ ਵਲੋਂ ਮਿਲ ਕੇ ਚੋਣਾਂ ਲੜਨ ਦਾ ਐਲਾਨ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਸੰਯੁਕਤ ਸਮਾਜ ਮੋਰਚਾ ਤੇ ਗੁਰਨਾਮ ਸਿੰਘ ਚੜੂੰਨੀ ਦੀ ਸੰਯੁਕਤ ਸੰਘਰਸ਼ ਪਾਰਟੀ ਵਲੋਂ ਅੱਜ ਇਥੇ ਮਿਲ ਕੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ। ਸੰਯੁਕਤ ਸਮਾਜ ਮੋਰਚਾ ਨੇ ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਲਈ 10 ਵਿਧਾਨ ਸਭਾ ...

ਪੂਰੀ ਖ਼ਬਰ »

ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਦੇ ਵੇਰਵੇ ਪ੍ਰਕਾਸ਼ਿਤ ਕਰਨ ਨੂੰ ਯਕੀਨੀ ਬਣਾਉਣ ਸੰਬੰਧੀ ਸੁਪਰੀਮ ਕੋਰਟ 'ਚ ਪਟੀਸ਼ਨ

ਨਵੀਂ ਦਿੱਲੀ, 17 ਜਨਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ 'ਚ ਇਕ ਅਰਜ਼ੀ ਦਾਇਰ ਕਰਕੇ ਚੋਣ ਕਮਿਸ਼ਨ ਨੂੰ ਇਹ ਯਕੀਨੀ ਬਣਾਉਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਕਿ ਸਾਰੇ ਸਿਆਸੀ ਦਲ ਆਪਣੀ ਅਧਿਕਾਰਕ ਵੈੱਬਸਾਈਟ ਦੇ ਮੁੱਖ ਪੇਜ 'ਤੇ ਉਮੀਦਵਾਰ ਦੇ ਅਪਰਾਧਿਕ ਮਾਮਲਿਆਂ ਦੇ ...

ਪੂਰੀ ਖ਼ਬਰ »

ਨਹੀਂ ਘਟ ਰਹੀ ਕੋਰੋਨਾ ਦੀ ਰਫ਼ਤਾਰ, ਪਾਜ਼ੀਟਿਵਿਟੀ ਦਰ 19.65 ਫ਼ੀਸਦੀ ਹੋਈ

ਦੇਸ਼ 'ਚ 2.58 ਲੱਖ ਤਾਜ਼ਾ ਮਾਮਲੇ, 385 ਹੋਰ ਮੌਤਾਂ

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਦੇਸ਼ 'ਚ ਕੋਰੋਨਾ ਦੀ ਰਫ਼ਤਾਰ ਅਜੇ ਘੱਟ ਨਹੀਂ ਹੋ ਰਹੀ, ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 2,58,089 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਪਾਜ਼ੀਟਿਵਿਟੀ ਦਰ ਵਧ ਕੇ 19.65 ਤੱਕ ਪੁੱਜ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ...

ਪੂਰੀ ਖ਼ਬਰ »

ਮਾਰਚ 'ਚ ਸ਼ੁਰੂ ਹੋ ਸਕਦੈ 12-14 ਸਾਲ ਦੇ ਬੱਚਿਆਂ ਦਾ ਟੀਕਾਕਰਨ

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਭਾਰਤ 'ਚ 12 ਤੋਂ 14 ਸਾਲ ਤੱਕ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਮਾਰਚ 'ਚ ਸ਼ੁਰੂ ਹੋ ਸਕਦਾ ਹੈ ਕਿਉਂਕਿ ਉਦੋਂ ਤੱਕ 15-18 ਸਾਲ ਦੀ ਆਬਾਦੀ ਦਾ ਟੀਕਾਕਰਨ ਲਗਪਗ ਪੂਰਾ ਹੋ ਚੁੱਕਾ ਹੋਵੇਗਾ। ਕੋਵਿਡ-19 ਮਹਾਂਮਾਰੀ 'ਤੇ ਕੰਮ ਕਰ ਰਹੇ ਮਾਹਿਰਾਂ ਦੇ ...

ਪੂਰੀ ਖ਼ਬਰ »

ਗਣਤੰਤਰ ਪਰੇਡ 'ਚ ਸ਼ਾਮਿਲ ਹੋਣਗੇ 75 ਹਵਾਈ ਜਹਾਜ਼

ਨਵੀਂ ਦਿੱਲੀ, 17 ਜਨਵਰੀ (ਏਜੰਸੀ)- ਇਸ ਸਾਲ ਰਾਜਪਥ 'ਤੇ ਹੋਣ ਵਾਲੀ ਗਣਤੰਤਰ ਦਿਵਸ ਪਰੇਡ ਮੌਕੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਸਮਾਗਮ 'ਚ 75 ਹਵਾਈ ਜਹਾਜ਼ ਸ਼ਾਮਿਲ ਹੋਣਗੇ ਤੇ ਇਸ ਵਾਰ 'ਸਭ ਤੋਂ ਸ਼ਾਨਦਾਰ ਤੇ ਵੱਡਾ' ਫਲਾਈਪਾਸਟ ਵੇਖਣ ਨੂੰ ਮਿਲੇਗਾ। ਭਾਰਤੀ ਹਵਾਈ ਸੈਨਾ ਦੇ ...

ਪੂਰੀ ਖ਼ਬਰ »

ਪੰਜਾਬ ਸਮੇਤ ਉੱਤਰੀ ਭਾਰਤ 'ਚ ਦੋ ਦਿਨ ਹੋਰ ਜਾਰੀ ਰਹੇਗੀ ਸੀਤ ਲਹਿਰ

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਕੜਾਕੇ ਦੀ ਠੰਢ ਤੋਂ ਅਜੇ ਰਾਹਤ ਨਹੀਂ ਮਿਲੇਗੀ, ਪੰਜਾਬ ਸਮੇਤ ਉੱਤਰੀ ਭਾਰਤ 'ਚ ਸੀਤ ਲਹਿਰ ਅਜੇ ਜਾਰੀ ਰਹੇਗੀ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ 'ਚ ਅਗਲੇ ਦੋ ਦਿਨ ਸੀਤ ਲਹਿਰ ਜਾਰੀ ...

ਪੂਰੀ ਖ਼ਬਰ »

ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ 'ਜਾਗੋ' ਵਲੋਂ ਰੋਸ ਮੁਜ਼ਾਹਰਾ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ ਦੇ ਵਿਰੋਧ 'ਚ ਜਾਗੋ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਕਰ ਵਿਭਾਗ ਨੇ 400 ਕਰੋੜ ਦੀ ਬੇਹਿਸਾਬੀ ਵਿਕਰੀ ਦਾ ਪਤਾ ਲਗਾਇਆ

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਆਮਦਨ ਕਰ ਵਿਭਾਗ ਨੇ ਪਤਾ ਲਗਾਇਆ ਹੈ ਕਿ ਪਲਾਈਵੁੱਡ, ਇਨਵਰਟਰ ਬਣਾਉਣ ਅਤੇ ਹੋਰ ਕਾਰੋਬਾਰਾਂ 'ਚ ਹਰਿਆਣਾ ਗਰੁੱਪ ਆਧਾਰਿਤ ਗਰੋਹ ਨੇ ਪਿਛਲੇ ਤਿੰਨ ਸਾਲਾਂ 'ਚ 400 ਕਰੋੜ ਰੁਪਏ ਤੋਂ ਵੱਧ ਦੀ ਵਿਕਰੀ ਨੂੰ ਲੁਕਾਇਆ ਹੈ। ਵਿਭਾਗ ਨੇ 11 ਜਨਵਰੀ ...

ਪੂਰੀ ਖ਼ਬਰ »

ਤਾਲਿਬਾਨ-ਪਾਕਿ ਫ਼ੌਜਾਂ ਵਿਚਾਲੇ ਸਰਹੱਦ 'ਤੇ ਰਾਤ ਭਰ ਹੋਈ ਗੋਲਾਬਾਰੀ

ਅੰਮ੍ਰਿਤਸਰ, 17 ਜਨਵਰੀ (ਸੁਰਿੰਦਰ ਕੋਛੜ)-ਅਫ਼ਗਾਨ ਸਰਹੱਦ 'ਤੇ ਡੂਰੰਡ ਲਾਈਨ ਨੂੰ ਲੈ ਕੇ ਤਾਲਿਬਾਨ ਅਤੇ ਪਾਕਿਸਤਾਨੀ ਫ਼ੌਜ ਵਿਚਾਲੇ ਵਿਵਾਦ ਘਟਣ ਦੀ ਬਜਾਏ ਲਗਾਤਾਰ ਵਧਦਾ ਜਾ ਰਿਹਾ ਹੈ। ਹਾਲਾਤ ਇਹ ਬਣ ਗਏ ਹਨ ਕਿ ਦੋਵੇਂ ਪਾਸਿਓਂ ਫ਼ੌਜਾਂ ਆਹਮੋ-ਸਾਹਮਣੇ ਹਨ ਅਤੇ ਲੰਘੀ ਰਾਤ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX