ਤਾਜਾ ਖ਼ਬਰਾਂ


ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  56 minutes ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 1 hour ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 1 hour ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 1 hour ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 2 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 3 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 3 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 3 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 3 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  1 minute ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 4 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 4 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 5 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
. . .  about 5 hours ago
ਨਵੀਂ ਦਿੱਲੀ,26 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ...
ਬਾਇਓਲੋਜੀਕਲ ਈ ਦਾ ਕੋਵੀਡ -19 ਟੀਕਾ ਕੋਰਬੇਵੈਕਸ ਸਤੰਬਰ ਦੇ ਅੰਤ ਤੱਕ ਹੋਵੇਗਾ ਸ਼ੁਰੂ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਇਓਲੋਜੀਕਲ ਈ ਦਾ ਕੋਵੀਡ -19...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
. . .  about 5 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਕਾਰਗਿਲ ਵਾਰ ਮੈਮੋਰੀਅਲ, ਚੰਡੀਗੜ੍ਹ ਵਿਖੇ ਕਾਰਗਿਲ ਯੁੱਧ ਦੇ ਸ਼ਹੀਦਾਂ...
ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਮੋਗਾ ਵਿਚ ਸਹਿਤ ਮੰਤਰੀ ਦਾ ਭਾਰੀ ਵਿਰੋਧ, ਪਹੁੰਚੇ ਸਨ ਜ਼ਖ਼ਮੀਆਂ ਦਾ ਹਾਲ ਪੁੱਛਣ
. . .  about 5 hours ago
ਮੋਗਾ, 26 ਜੁਲਾਈ - ਮੋਗਾ ਵਿਚ ਸਹਿਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ । ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਦੀ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਸਭਾ ਦੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ 'ਪੇਗਾਸਸ ਪ੍ਰੋਜੈਕਟ' ਮੀਡੀਆ ਰਿਪੋਰਟ ਦੇ ...
ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਦਿਹਾਂਤ
. . .  about 6 hours ago
ਲੁਧਿਆਣਾ, 26 ਜੁਲਾਈ (ਕਵਿਤਾ ਖੂਲਰ) - ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਬੀਤੀ ਦੇਰ ਰਾਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਪਹਿਲਾ ਸਫ਼ਾ

'ਰਾਸ਼ਟਰ ਪਹਿਲਾਂ, ਹਮੇਸ਼ਾ ਪਹਿਲਾਂ' ਦੇ ਮੰਤਰ ਨਾਲ ਅੱਗੇ ਵਧਣਾ ਹੈ-ਮੋਦੀ

ਭਾਰਤ ਜੋੜੋ ਅੰਦੋਲਨ ਦੀ ਅਗਵਾਈ ਕਰੇ ਹਰੇਕ ਨਾਗਰਿਕ
ਨਵੀਂ ਦਿੱਲੀ, 25 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਰਾਸ਼ਟਰ ਪਹਿਲਾਂ ਹਮੇਸ਼ਾ ਪਹਿਲਾਂ' ਦੇ ਮੰਤਰ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਆਜ਼ਾਦੀ ਦੇ 75ਵੇਂ ਵਰ੍ਹੇ 'ਚ ਦਾਖ਼ਲ ਹੋ ਰਿਹਾ ਹੈ, ਹਰ ਨਾਗਰਿਕ ਨੂੰ ਉਸੇ ਤਰਾਂ 'ਭਾਰਤ ਜੋੜੋ ਅੰਦੋਲਨ' ਦੀ ਅਗਵਾਈ ਕਰਨੀ ਚਾਹੀਦੀ ਹੈ ਜਿਸ ਤਰਾਂ ਮਹਾਤਮਾ ਗਾਂਧੀ ਨੇ 'ਭਾਰਤ ਛੱਡੋ ਅੰਦੋਲਨ' ਦੀ ਅਗਵਾਈ ਕੀਤੀ | ਆਪਣੀ ਮਹੀਨਾਵਾਰ 'ਮਨ ਕੀ ਬਾਤ' 'ਚ ਉਨ੍ਹਾਂ ਕਿਹਾ ਕਿ ਆ ਰਹੀ 15 ਅਗਸਤ ਨੂੰ ਭਾਰਤ ਆਪਣੀ ਆਜ਼ਾਦੀ ਦੇ 75ਵੇਂ ਵਰ੍ਹੇ 'ਚ ਦਾਖ਼ਲ ਹੋ ਜਾਵੇਗਾ ਤੇ ਦੇਸ਼ ਭਰ 'ਚ ਇਸ ਵਰ੍ਹੇ ਨੂੰ ਮਨਾਉਣ ਲਈ ਅੰਮਿ੍ਤ ਮਹਾਂਉਤਸਵ ਮਨਾਇਆ ਜਾ ਰਿਹਾ ਹੈ | ਮੋਦੀ ਨੇ ਕਿਹਾ ਕਿ ਰਾਸ਼ਟਰ ਨੂੰ ਇਕਜੁੱਟ ਹੋ ਕੇ ਰਾਸ਼ਟਰ ਦੇ ਵਿਕਾਸ ਦੀ ਦਿਸ਼ਾ ਵੱਲ ਕੰਮ ਕਰਨ ਦੀ ਜ਼ਰੂਰਤ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਅਜਿਹੇ ਤਰੀਕੇ ਨਾਲ ਆਪਣਾ ਕੰਮ ਕਰੀਏ ਜੋ ਕਿ ਸਾਡੇ ਦੇਸ਼, ਜੋ ਕਿ ਵਿਭਿੰਨਤਾਵਾਂ ਨਾਲ ਭਰਪੂਰ ਹੈ, ਨੂੰ ਇਕਜੁੱਟ ਕਰਨ 'ਚ ਮਦਦ ਕਰੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਨੂੰ 'ਰਾਸ਼ਟਰ ਪਹਿਲਾਂ, ਹਮੇਸ਼ਾ ਪਹਿਲਾਂ' ਨਾਲ ਅੱਗੇ ਵਧਣਾ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮਿ੍ਤ ਮਹਾਂਉਤਸਵ ਦੇ ਨਾਲ ਕਈ ਪ੍ਰੋਗਰਾਮ ਕੀਤੇ ਜਾ ਰਹੇ ਹਨ, ਉਨ੍ਹਾਂ ਅੱਗੇ ਕਿਹਾ ਕਿ ਸਭਿਆਚਾਰ ਮੰਤਰਾਲੇ ਨੇ ਵੱਧ ਤੋਂ ਵੱਧ ਭਾਰਤੀਆਂ ਵਲੋਂ ਇਕੱਠੇ ਰਾਸ਼ਟਰ ਗੀਤ ਗਾਉਣ ਦੀ ਪਹਿਲ ਸ਼ੁਰੂ ਕੀਤੀ ਹੈ | ਇਸ ਲਈ ਬਣਾਈ ਗਈ ਵੈੱਬਸਾਈਟ ਰਾਸ਼ਟਰਗਾਨ ਡਾਟ ਇਨ ਦੀ ਮਦਦ ਨਾਲ ਤੁਸੀਂ ਰਾਸ਼ਟਰ ਗੀਤ ਪੇਸ਼ ਕਰ ਸਕਦੇ ਹੋ ਅਤੇ ਰਿਕਾਰਡ ਕਰ ਸਕਦੇ ਹੋ, ਇਸ ਤਰਾਂ ਮੁਹਿੰਮ ਨਾਲ ਜੁੜ ਸਕਦੇ ਹੋ | ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਟੋਕੀਓ ਉਲੰਪਿਕ 'ਚ ਹਿੱਸਾ ਲੈ ਰਹੇ ਖਿਡਾਰੀਆਂ ਦਾ ਉਤਸ਼ਾਹ ਵਧਾਉਂਦੇ ਰਹਿਣ ਅਤੇ ਉਨ੍ਹਾਂ ਦਾ ਸਮਰਥਨ ਕਰਨ ਲਈ ਕਿਹਾ | ਉਨ੍ਹਾਂ ਵਿਕਟਰੀ ਪੰਚ ਮੁਹਿੰਮ ਨਾਲ ਜੁੜ ਕੇ ਭਾਰਤੀ ਉਲੰਪਿਕਸ ਟੀਮ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ | 26 ਜੁਲਾਈ ਨੂੰ ਮਨਾਏ ਜਾ ਰਹੇ ਕਾਰਗਿਲ ਵਿਜੇ ਦਿਵਸ ਮੌਕੇ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ 1999 'ਚ ਦੇਸ਼ ਲਈ ਕੁਰਬਾਨ ਹੋਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਕਿਹਾ | ਮੋਦੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਖੇਤੀ ਖੇਤਰ 'ਚ ਕੀਤੇ ਜਾ ਰਹੇ ਨਵੀਨਤਾਕਾਰੀ ਪ੍ਰਯੋਗਾਂ ਤੇ ਖੇਤੀ ਰਹਿੰਦ-ਖੂੰਹਦ ਨੂੰ ਨਵੇਂ ਰੂਪ 'ਚ ਪੇਸ਼ ਕਰ ਕੇ ਆਮਦਨੀ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਲੀਕ ਤੋਂ ਹਟ ਕੇ ਜਦੋਂ ਵੀ ਕੋਸ਼ਿਸ਼ਾਂ ਹੁੰਦੀਆਂ ਹਨ, ਮਨੁੱਖਤਾ ਲਈ ਨਵੇਂ ਦਰਵਾਜ਼ੇ ਖੁਲ੍ਹਦੇ ਹਨ ਤੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ | ਮਨ ਕੀ ਬਾਤ ਪ੍ਰੋਗਰਾਮ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰੋਗਰਾਮ ਲਈ ਪ੍ਰਾਪਤ ਹੁੰਦੇ ਸਾਰੇ ਸੁਝਾਵਾਂ ਨੂੰ ਲੈਣ 'ਚ ਅਸਮਰੱਥ ਹਨ ਪਰ ਉਨ੍ਹਾਂ 'ਚੋਂ ਬਹੁਤੇ ਉਹ ਸਬੰਧਿਤ ਮੰਤਰਾਲਿਆਂ ਨੂੰ ਭੇਜ ਦਿੰਦੇ ਹਨ |
ਸਿੰਗਾਪੁਰ 'ਚ ਗੁਰਦੁਆਰਾ ਸਾਹਿਬ ਦੇ ਉਦਘਾਟਨ ਦਾ ਜ਼ਿਕਰ

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੇਨ ਲੁੰਗ ਨੇ ਹਾਲ ਹੀ 'ਚ ਨਵੀਨੀਕਰਨ ਕੀਤੇ ਸਿਲਾਟ ਰੋਡ ਗੁਰਦੁਆਰੇ ਦਾ ਉਦਘਾਟਨ ਕੀਤਾ | ਉਨ੍ਹਾਂ ਨੇ ਇਸ ਮੌਕੇ ਦਸਤਾਰ ਵੀ ਸਜਾਈ ਸੀ | ਉਨ੍ਹਾਂ ਕਿਹਾ ਕਿ ਦੋ ਦੇਸ਼ਾਂ ਦਰਮਿਆਨ ਲੋਕਾਂ ਦਾ ਲੋਕਾਂ ਨਾਲ ਸੰਪਰਕ, ਉਸ ਨੂੰ ਮਜ਼ਬੂਤੀ, ਅਜਿਹੀਆਂ ਦੀ ਗੱਲਾਂ ਤੇ ਯਤਨਾਂ ਨਾਲ ਮਿਲਦੀ ਹੈ |

ਕਿਨੌਰ 'ਚ ਢਿਗਾਂ ਡਿਗਣ ਕਾਰਨ 9 ਮੌਤਾਂ

ਸ਼ਿਮਲਾ, 25 ਜੁਲਾਈ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਵਿਚ ਐਤਵਾਰ ਨੰੂ ਢਿਗਾਂ ਡਿਗਣ ਦੀਆਂ ਕਈ ਘਟਨਾਵਾਂ 'ਚ 9 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖ਼ਮੀ ਹੋ ਗਏ | ਇਸ ਦੀ ਜਾਣਕਾਰੀ ਪੁਲਿਸ ਵਲੋਂ ਦਿੱਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਸਾਂਗਲਾ-ਛਿਤਕੁਲ ਨੇੜੇ ਬਟਸੇਰੀ ਕੋਲ ਢਿਗਾਂ ਡਿਗਣ ਦੀਆਂ ਕਈ ਘਟਨਾਵਾਂ ਹੋਈਆਂ | ਪੁਲਿਸ ਨੇ ਦੱਸਿਆ ਕਿ ਇਕ ਟੈਂਪੂ ਟਰੈਵਲਰ 'ਤੇ ਭਾਰੀ ਚਟਾਨਾਂ ਦੇ ਡਿਗਣ ਨਾਲ ਉਸ 'ਚ ਸਵਾਰ 11 ਲੋਕਾਂ 'ਚੋਂ 9 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖ਼ਮੀ ਹੋ ਗਏ | ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ 'ਚ ਇਸ ਤਰ੍ਹਾਂ ਦੀ ਇਕ ਹੋਰ ਘਟਨਾ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਮਰਨ ਵਾਲਿਆਂ ਦੀ ਪਹਿਚਾਣ ਸੁਨੀਲ ਪਾਟਿਲ (27) ਮਹਾਰਾਸ਼ਟਰ, ਦੀਪਾ ਸ਼ਰਮਾ (34) ਜੈਪੁਰ, ਅਮੋਗ ਬਾਪਤ (27) ਛੱਤੀਸਗੜ੍ਹ, ਉਮਰਾਵ ਸਿੰਘ (42) ਦਿੱਲੀ, ਕੁਮਾਰ ਉਲਾਸ ਵੇਦ ਪਾਠਕ (37) ਅਨੁਰਾਗ ਬਿਆਨੀ (31), ਮਾਇਆ ਦੇਵੀ ਬਿਆਨੀ (55) ਰਿਚਾ ਬਿਆਨੀ (25) ਰਾਜਸਥਾਨ, ਸਤੀਸ਼ ਕਟਕਬਰ (34) ਛੱਤੀਸਗੜ੍ਹ ਵਜੋਂ ਹੋਈ ਹੈ | ਜਦੋਂ ਕਿ ਜ਼ਖ਼ਮੀਆਂ ਦੀ ਪਹਿਚਾਣ ਸ਼ੀਰਿੱਲ ਓਬਰਾਏ ਦਿੱਲੀ, ਨਵੀਨ ਭਰਦਵਾਜ ਮੋਹਾਲੀ (ਪੰਜਾਬ) ਅਤੇ ਰਜੀਤ ਸਿੰਘ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ | ਇਸ ਘਟਨਾ ਦੀ ਸਥਾਨਕ ਲੋਕਾਂ ਵਲੋਂ ਬਣਾਈ ਗਈ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ ਵਿਚ ਢਿੱਗਾਂ ਡਿਗਣ ਨਾਲ ਪੁੱਲ ਵੀ ਟੁੱਟ ਗਿਆ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ |

2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਖੇਤਰੀ ਪਾਰਟੀਆਂ ਕੌਮੀ ਮੋਰਚਾ ਬਣਾਉਣ-ਸੁਖਬੀਰ

ਖੇਤੀ ਕਾਨੂੰਨਾਂ ਨੂੰ ਪੰਜਾਬ 'ਚ ਲਾਗੂ ਨਹੀਂ ਹੋਣ ਦੇਵਾਂਗੇ
ਨਵੀਂ ਦਿੱਲੀ, 25 ਜੁਲਾਈ (ਪੀ.ਟੀ.ਆਈ.)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਟੱਕਰ ਦੇਣ ਲਈ ਖੇਤਰੀ ਪਾਰਟੀਆਂ ਨੂੰ ਇਕ ਮੰਚ 'ਤੇ ਆਉਣਾ ਚਾਹੀਦਾ ਹੈ ਅਤੇ ਰਾਸ਼ਟਰੀ ਮੋਰਚਾ ਬਣਾਉਣਾ ਚਾਹੀਦਾ ਹੈ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਭਾਜਪਾ ਨਾਲ ਕਹਾਣੀ ਖ਼ਤਮ ਹੋ ਗਈ ਹੈ | ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਕਿਸਾਨਾਂ ਦੇ ਮੁੱਦੇ ਸ਼ੋ੍ਰਮਣੀ ਅਕਾਲੀ ਦਲ ਦੀ ਵਿਚਾਰਧਾਰਾ ਦਾ ਮੂਲ ਹਨ, ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ 'ਤੇ ਕਦੇ ਸਮਝੌਤਾ ਨਹੀਂ ਕਰੇਗੀ ਅਤੇ ਇਸੇ ਲਈ 3 ਵਿਵਾਦਿਤ ਖੇਤੀ ਕਾਨੂੰਨਾਂ 'ਤੇ ਭਾਜਪਾ ਨਾਲ ਦਹਾਕਿਆਂ ਪੁਰਾਣਾ ਗੱਠਜੋੜ ਤੋੜ ਦਿੱਤਾ ਅਤੇ ਕੇਂਦਰ ਦੀ ਸਰਕਾਰ ਤੋਂ ਬਾਹਰ ਆ ਗਏ | ਸੁਖਬੀਰ ਸਿੰਘ ਬਾਦਲ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਉਨ੍ਹਾਂ ਦੇ ਮੁੱਦੇ ਸਾਡੀ ਵਿਚਾਰਧਾਰਾ ਦੇ ਮੂਲ 'ਚ ਹਨ | ਉਨ੍ਹਾਂ ਕਿਹਾ ਕਿ ਕੁਝ ਵੀ ਹੋਵੇ, ਸਾਨੂੰ ਕੋਈ ਵੀ ਕੀਮਤ ਚੁਕਾਉਣੀ ਪਵੇ, ਅਸੀਂ ਪੰਜਾਬ 'ਚ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦਿਆਂਗੇ | ਕੇਂਦਰ ਦੇ ਇਨ੍ਹਾਂ ਤਿੰਨਾਂ ਕਾਨੂੰਨਾਂ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਪਿਛਲੇ ਸਾਲ ਸਤੰਬਰ 'ਚ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ 'ਚ ਕੇਂਦਰ 'ਚੋਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ | ਸ਼ੋ੍ਰਮਣੀ ਅਕਾਲੀ ਦਲ ਦੇ ਮਾਇਆਵਤੀ ਦੀ ਅਗਵਾਈ ਵਾਲੀ ਬਹੁਜਨ ਸਮਾਜ ਪਾਰਟੀ ਨਾਲ ਨਵੇਂ ਗੱਠਜੋੜ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ 'ਚ ਗੱਠਜੋੜ ਸਥਾਈ ਹੈ ਅਤੇ ਭਾਜਪਾ ਨਾਲ ਅਕਾਲੀ ਦਲ ਦੀ ਕਹਾਣੀ ਖ਼ਤਮ ਹੋ ਗਈ ਹੈ | ਪਾਰਟੀ ਦੀ ਭਵਿੱਖ ਦੀ ਰਣਨੀਤੀ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਖ-ਵੱਖ ਖੇਤਰੀ ਪਾਰਟੀਆਂ ਨਾਲ ਗੱਲ ਕਰ ਰਿਹਾ ਹੈ ਤਾਂ ਜੋ ਉਹ ਸਾਰੀਆਂ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਇਕ ਮੰਚ 'ਤੇ ਇਕੱਠੀਆਂ ਹੋ ਸਕਣ | ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਦੇ ਇਕੱਠਿਆਂ ਹੋਣ ਦੀ ਜ਼ਰੂਰਤ ਹੈ | ਖੇਤਰੀ ਪਾਰਟੀਆਂ ਜ਼ਮੀਨ ਨਾਲ ਜ਼ਿਆਦਾ ਜੁੜੀਆਂ ਹੋਈਆਂ ਹਨ ਅਤੇ ਲੋਕਾਂ ਦੀ ਬਿਹਤਰ ਸਮਝ ਰੱਖਦੀਆਂ ਹਨ | ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਨੂੰ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਇਕੱਠੀਆਂ ਹੋ ਕੇ ਇਕ ਮੋਰਚਾ ਬਣਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ 2024 ਤੋਂ ਪਹਿਲਾਂ ਇਹ ਮੋਰਚਾ ਇਕ ਮਜ਼ਬੂਤ ਤਾਕਤ ਵਜੋਂ ਉੱਭਰੇਗਾ | ਸੁਖਬੀਰ ਨੇ ਅੱਗੇ ਕਿਹਾ ਕਿ ਇਹ ਤੀਜੇ ਮੋਰਚੇ ਦੀ ਬਜਾਏ ਦੂਜਾ ਮੋਰਚਾ ਹੋਵੇਗਾ ਕਿਉਂਕਿ ਪ੍ਰਮੁੱਖ ਵਿਰੋਧੀ ਧਿਰ ਕਾਂਗਰਸ ਹੁਣ ਸਰਬ ਭਾਰਤੀ ਪਾਰਟੀ ਨਹੀਂ ਰਹੀ | ਉਨ੍ਹਾਂ ਕਿਹਾ ਕਿ ਭਾਜਪਾ ਨਵੇਂ ਫ਼ਰੰਟ ਦਾ ਮੁੱਖ ਨਿਸ਼ਾਨਾ ਹੋਵੇਗੀ | ਸੁਖਬੀਰ ਨੇ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਖੇਤੀ ਕਾਨੂੰਨ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਮੁੱਦਾ ਹੋਣਗੇ ਤੇ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਉਂਦੀ ਹੈ ਤਾਂ ਉਹ ਕਾਨੂੰਨਾਂ ਦੇ ਵਿਰੋਧ 'ਚ ਜਾਰੀ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਸਾਰੇ ਕਿਸਾਨਾਂ ਦੇ ਪਰਿਵਾਰ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇਗੀ ਤੇ ਮਰਨ ਵਾਲੇ ਕਿਸਾਨਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਏਗੀ ਅਤੇ ਮਰਨ ਵਾਲੇ ਨੌਜਵਾਨਾਂ ਦੇ ਮਾਪਿਆਂ ਨੂੰ ਪੈਨਸ਼ਨ ਦਿੱਤੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਗਲੇ ਸਾਲ ਦੇ ਸ਼ੁਰੂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਨਵੇਂ ਅਤੇ ਨੌਜਵਾਨ ਚਿਹਰਿਆਂ 'ਤੇ ਵੱਡਾ ਦਾਅ ਖੇਡੇਗਾ ਅਤੇ ਵੱਧ ਤੋਂ ਵੱਧ ਔਰਤਾਂ ਨੂੰ ਚੋਣ ਮੈਦਾਨ 'ਚ ਉਤਾਰਨ ਦੀ ਕੋਸ਼ਿਸ਼ ਕਰੇਗਾ | ਪੈਗਾਸਸ ਸਪਾਈਵੇਅਰ ਦੀ ਮਦਦ ਨਾਲ ਆਗੂਆਂ, ਕਾਰਜਕਰਤਾਵਾਂ ਤੇ ਪੱਤਰਕਾਰਾਂ ਦੀ ਜਾਸੂਸੀ ਦੀਆਂ ਰਿਪੋਰਟਾਂ ਬਾਰੇ ਪੁੱਛੇ ਸਵਾਲ 'ਤੇ ਉਨ੍ਹਾਂ ਨੇ ਇਸ ਨੂੰ ਲੋਕਤੰਤਰ 'ਤੇ ਹਮਲਾ ਕਰਾਰ ਦਿੱਤਾ ਤੇ ਮਾਮਲੇ ਦੀ ਜਾਂਚ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰ ਦੀ ਅਗਵਾਈ 'ਚ ਸੰਯੁਕਤ ਸੰਸਦੀ ਕਮੇਟੀ ਦਾ ਗਠਨ ਕਰਨ ਦੀ ਮੰਗ ਕੀਤੀ |

10ਵੀਂ ਤੋਂ 12ਵੀਂ ਜਮਾਤਾਂ ਲਈ ਅੱਜ ਤੋਂ ਮੁੜ ਖੁੱਲ੍ਹਣਗੇ ਸਰਕਾਰੀ ਸਕੂਲ

ਐੱਸ. ਏ. ਐੱਸ. ਨਗਰ, 25 ਜੁਲਾਈ (ਕੇ. ਐੱਸ. ਰਾਣਾ)-ਕੋਰੋਨਾ ਦੀ ਦੂਸਰੀ ਲਹਿਰ ਕਾਰਨ ਪੰਜਾਬ ਦੇ ਬੰਦ ਪਏ ਸਕੂਲਾਂ ਨੂੰ ਪੜਾਅਵਾਰ ਖੋਲ੍ਹਣ ਦੀ 26 ਜੁਲਾਈ ਨੂੰ ਸ਼ੁਰੂਆਤ ਹੋਰ ਰਹੀ ਹੈ, ਜਿਸ ਤਹਿਤ ਦਸਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕੋਰੋਨਾ ਨਿਯਮਾਂ ਦੇ ਦਾਇਰੇ 'ਚ ਰਹਿੰਦਿਆਂ ਪੰਜਾਬ ਸਰਕਾਰ ਨੇ ਸਕੂਲ ਆਉਣ ਦੀ ਆਗਿਆ ਦਿੱਤੀ ਹੈ | ਇਸ ਸਬੰਧੀ ਸੈਕੰਡਰੀ ਤੇ ਹਾਈ ਸਕੂਲਾਂ 'ਚ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫਸਰ ਡਾ. ਜਰਨੈਲ ਸਿੰਘ ਕਾਲੇਕੇ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੇ ਪਾਲਣ ਸਬੰਧੀ ਸਕੂਲ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਸਭ ਨੂੰ ਕੋਵਿਡ-19 ਤੋਂ ਬਚਾਅ ਲਈ ਲੋੜੀਦੀਆਂ ਸਾਵਧਾਨੀਆਂ ਵਰਤਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ |

ਕੁਲਗਾਮ ਮੁਕਾਬਲੇ 'ਚ ਅੱਤਵਾਦੀ ਹਲਾਕ

ਸ੍ਰੀਨਗਰ, 25 ਜਲਾਈ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਹੋਏ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ | ਪੁਲਿਸ ਅਨੁਸਾਰ ਐਤਵਾਰ ਤੜਕੇ ਕੁਲਗਾਮ ਦੇ ਮੁਨੰਦ ਇਲਾਕੇ 'ਚ ਫੌਜ, ਪੁਲਿਸ ਅਤੇ ਸੀ.ਆਰ.ਪੀ.ਐਫ. ਵਲੋਂ ਅੱਤਵਾਦੀਆਂ ਦੀ ਮੌਜੂਦਗੀ ਦੀ ਪੱਕੀ ਸੂਚਨਾ ਮਿਲਣ 'ਤੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਛੇੜ ਦਿੱਤੀ, ਇਸ ਦੌਰਾਨ ਜਦੋਂ ਸੁਰੱਖਿਆ ਬਲਾਂ ਦੇ ਜਵਾਨ ਉਸ ਮਕਾਨ ਨੇੜੇ ਪੁੱਜੇ ਜਿਥੇ ਅੱਤਵਾਦੀ ਲੁਕੇ ਹੋਏ ਸਨ ਤਾਂ ਉਨ੍ਹਾਂ ਗੋਲੀਬਾਰੀ ਸ਼ੁਰੂ ਕਰ ਦਿੱਤੀ | ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ 'ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਹੈ | ਸੁਰੱਖਿਆ ਬਲਾਂ ਦੀ ਇਲਾਕੇ 'ਚ ਅਜੇ ਘੇਰਾਬੰਦੀ ਜਾਰੀ ਹੈ | ਗੈਰ ਸਰਕਾਰੀ ਸੂਤਰਾਂ ਅਨੁਸਾਰ 2 ਅੱਤਵਾਦੀ ਗੋਲੀਬਾਰੀ ਦੌਰਾਨ ਹਨੇਰੇ ਦਾ ਫਾਇਦਾ ਉਠਾ ਕੇ ਫਰਾਰ ਹੋਣ 'ਚ ਸਫ਼ਲ ਹੋ ਗਏ ਹਨ | ਉਧਰ ਬੀਤੇ ਦਿਨ ਬਾਂਦੀਪੋਰਾ 'ਚ ਹੋਏ ਮੁਕਾਬਲੇ ਦੇ ਸ਼ੌਕਬਾਬਾ ਜੰਗਲੀ ਇਲਾਕੇ 'ਚ ਸੁਰੱਖਿਆ ਬਲਾਂ ਨੇ ਅੱਜ ਵੀ ਤਲਾਸ਼ੀ ਮੁਹਿੰਮ ਜਾਰੀ ਰੱਖੀ | ਪੁਲਿਸ ਦੇ ਇਕ ਉੱਚ ਅਧਿਕਾਰੀ ਨੇ ਮੁਕਾਬਲੇ 'ਚ ਮਾਰੇ ਗਏ 3 ਅੱਤਵਾਦੀਆਂ 'ਚੋਂ ਇਕ ਦੀ ਪਛਾਣ ਲਸ਼ਕਰ ਅੱਤਵਾਦੀ ਸ਼ਾਕਿਬ ਉਰਫ ਅਲਤਾਫ ਬਾਬਾ ਵਾਸੀ ਵਾਰਡ ਨੰਬਰ-2 ਬਾਂਦੀਪੋਰਾ ਵਜੋਂ ਕੀਤੀ ਹੈ | ਉਹ 2018 'ਚ ਅਟਾਰੀ-ਵਾਘਾ ਸਰੱਹਦ ਰਾਹੀਂ ਪਾਕਿਸਤਾਨ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਕੰਟਰੋਲ ਰੇਖਾ ਦੇ ਗੁਰੇਜ ਸੈਕਟਰ ਤੋਂ 5 ਲਸ਼ਕਰ ਅੱਤਵਾਦੀਆਂ ਨਾਲ ਘੁਸਪੈਠ ਕਰਕੇ ਬਾਂਦੀਪੋਰਾ ਦੇ ਜੰਗਲੀ ਇਲਾਕੇ 'ਚ ਦਾਖਲ ਹੋਇਆ ਸੀ | ਮੁਕਾਬਲੇ 'ਚ ਮਾਰੇ ਗਏ 2 ਅੱਤਵਾਦੀ ਪਾਕਿਸਤਾਨੀ ਦੱਸੇ ਜਾ ਰਹੇ ਹਨ | ਸੈਨਾ ਨੇ ਜੰਗਲ 'ਚ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਦੇ ਚੱਲਦੇ ਤਲਾਸ਼ੀ ਮੁਹਿੰਮ ਜਾਰੀ ਰੱਖੀ ਹੋਈ ਹੈ |

ਮਕਬੂਜ਼ਾ ਕਸ਼ਮੀਰ 'ਚ ਚੋਣਾਂ ਦੌਰਾਨ ਹਿੰਸਾ-2 ਮੌਤਾਂ

ਅੰਮਿ੍ਤਸਰ, 25 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਮਕਬੂਜ਼ਾ ਕਸ਼ਮੀਰ) 'ਚ ਅੱਜ ਹੋਈਆਂ ਵਿਧਾਨ ਸਭਾ ਚੋਣਾਂ 'ਚ ਕਈ ਜਗ੍ਹਾ ਗੋਲੀਬਾਰੀ ਤੇ ਝੜਪਾਂ ਹੋਣ ਦੇ ਮਾਮਲੇ ਸਾਹਮਣੇ ਆਏ ਅਤੇ ਹਿੰਸਾ 'ਚ 2 ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ | ਪੋਲਿੰਗ ਸਟੇਸ਼ਨਾਂ 'ਤੇ ਪੁਲਿਸ ਦੇ ਨਾਲ-ਨਾਲ ਪਾਕਿ ਫ਼ੌਜ ਤੇ ਰੇਂਜਰਜ਼ ਦੀ ਤਾਇਨਾਤੀ ਕਰਨੀ ਪਈ | ਚੋਣਾਂ 'ਚ 45 ਸੀਟਾਂ ਲਈ 32 ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ 321 ਉਮੀਦਵਾਰਾਂ ਸਮੇਤ 310 ਆਜ਼ਾਦ ਉਮੀਦਵਾਰਾਂ ਨੇ ਹਿੱਸਾ ਲਿਆ | ਕੋਟਲੀ, ਲੀਪਾ ਵੈਲੀ ਐਲ. ਏ. 33, ਬਾਗ਼, ਐਲ. ਏ. 35 ਆਦਿ 'ਚ ਪੋਲਿੰਗ ਦੌਰਾਨ ਗੋਲੀਬਾਰੀ ਅਤੇ ਹੋਰ ਹਿੰਸਕ ਝੜਪਾਂ ਹੋਈਆਂ | ਕੋਟਲੀ 'ਚ ਹੋਈ ਹਿੰਸਾ 'ਚ ਇਮਰਾਨ ਖ਼ਾਨ ਦੀ ਪਾਰਟੀ ਦੇ ਦੋ ਲੋਕਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ | ਇਸ ਦੇ ਇਲਾਵਾ ਵੱਡੀ ਗਿਣਤੀ 'ਚ ਪੋਲਿੰਗ ਸਟੇਸ਼ਨਾਂ 'ਤੇ ਮਹਿਲਾ ਵੋਟਰਾਂ ਨਾਲ ਬਦਸਲੂਕੀ ਕੀਤੇ ਜਾਣ ਦੇ ਵੀ ਮਾਮਲੇ ਸਾਹਮਣੇ ਆਏ | ਇਹ ਵੀ ਜਾਣਕਾਰੀ ਮਿਲੀ ਹੈ ਕਿ ਸੱਤਾ ਅਤੇ ਪ੍ਰਸ਼ਾਸਨ ਦੇ ਜ਼ੋਰ 'ਤੇ ਇਮਰਾਨ ਖ਼ਾਨ ਦੀ ਪਾਰਟੀ ਦੇ ਵਰਕਰਾਂ ਨੇ ਕਈ ਪੋਲਿੰਗ ਸਟੇਸ਼ਨਾਂ 'ਤੇ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ | ਇਨ੍ਹਾਂ ਵਧੀਕੀਆਂ ਤੋਂ ਤੰਗ ਆ ਕੇ ਨਵਾਜ਼ ਸ਼ਰੀਫ਼ ਦੀ ਪਾਰਟੀ ਦੇ ਉਮੀਦਵਾਰ ਇਸਮਾਈਲ ਗੁੱਜਰ ਨੇ ਪਾਕਿਸਤਾਨੀ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਰਤ ਨੂੰ ਬੁਲਾਉਣ ਦੀ ਗੱਲ ਕਹੀ ਤੇ ਕਿਹਾ ਕਿ ਤੁਹਾਡੇ (ਪਾਕਿ ਸਰਕਾਰ) ਨਾਲੋਂ ਉਹ (ਭਾਰਤ) ਹੀ ਚੰਗੇ ਹਨ | ਪੀ. ਓ. ਕੇ. ਵਿਧਾਨ ਸਭਾ ਚੋਣਾਂ 'ਚ ਮੁੱਖ ਮੁਕਾਬਲਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪੀ. ਟੀ. ਆਈ., ਨਵਾਜ਼ ਸ਼ਰੀਫ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐਮ. ਐਲ.-ਐਨ.) ਅਤੇ ਬਿਲਾਵਲ ਭੁੱਟੋ ਜ਼ਰਦਾਰੀ ਦੀ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਵਿਚਕਾਰ ਰਿਹਾ | ਹਾਲਾਂਕਿ, ਕੱਟੜਪੰਥੀ ਇਸਲਾਮਿਕ ਪਾਰਟੀ ਤਹਿਰੀਕ-ਏ-ਲੈਬਬੇਕ ਪਾਕਿਸਤਾਨ (ਟੀ. ਐਲ. ਪੀ.), ਜਿਸ 'ਤੇ ਅਪ੍ਰੈਲ 'ਚ ਪਾਕਿ 'ਚ ਹਿੰਸਕ ਗਤੀਵਿਧੀਆਂ ਨੂੰ ਲੈ ਕੇ ਪਾਬੰਦੀ ਲਗਾਈ ਗਈ ਸੀ, ਨੇ ਵੀ 40 ਸੀਟਾਂ 'ਤੋਂ ਆਪਣੇ ਉਮੀਦਵਾਰ ਚੋਣਾਂ 'ਚ ਖੜ੍ਹੇ ਕੀਤੇ |

ਤਾਲਿਬਾਨ ਨੂੰ ਰੋਕਣ ਲਈ ਅਫ਼ਗ਼ਾਨਿਸਤਾਨ 'ਚ ਕਰਫ਼ਿਊ

ਅੰਮਿ੍ਤਸਰ, 25 ਜੁਲਾਈ (ਸੁਰਿੰਦਰ ਕੋਛੜ)-ਅਫ਼ਗ਼ਾਨਿਸਤਾਨ ਸਰਕਾਰ ਵਲੋਂ ਤਾਲਿਬਾਨ ਦੇ ਸ਼ਹਿਰੀ ਇਲਾਕਿਆਂ 'ਤੇ ਜਾਰੀ ਹਮਲਿਆਂ ਨੂੰ ਰੋਕਣ ਲਈ ਦੇਸ਼ ਭਰ 'ਚ ਕਰਫ਼ਿਊ ਲਗਾ ਦਿੱਤਾ ਗਿਆ ਹੈ | ਸਰਕਾਰ ਵਲੋਂ ਜਾਰੀ ਆਦੇਸ਼ਾਂ ਦੇ ਚਲਦਿਆਂ ਰਾਜਧਾਨੀ ਕਾਬੁਲ ਅਤੇ ਦੋ ਹੋਰ ਸੂਬਿਆਂ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 4 ਵਜੇ ਤੱਕ ਕਿਸੇ ਵੀ ਤਰ੍ਹਾਂ ਦੇ ਅੰਦੋਲਨ ਦੀ ਮਨਜ਼ੂਰੀ ਨਹੀਂ ਹੋਵੇਗੀ | ਤਾਲਿਬਾਨ ਵਲੋਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਤੇ ਕਬਜ਼ਾ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ | ਹਿੰਸਾ ਨੂੰ ਰੋਕਣ ਅਤੇ ਤਾਲਿਬਾਨ ਦੀਆਂ ਸਰਗਰਮੀਆਂ ਨੂੰ ਸੀਮਤ ਕਰਨ ਲਈ ਅਫ਼ਗ਼ਾਨ ਸਰਕਾਰ ਵਲੋਂ 31 ਸੂਬਿਆਂ 'ਚ ਰਾਤ ਦਾ ਕਰਫ਼ਿਊ ਲਗਾਇਆ ਗਿਆ ਹੈ | ਗ੍ਰਹਿ ਮੰਤਰਾਲੇ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਫਿਲਹਾਲ ਕਾਬੁਲ, ਪੰਜਸ਼ੀਰ ਅਤੇ ਨੰਗਰਗਰ ਨੂੰ ਕਰਫ਼ਿਊ ਤੋਂ ਛੋਟ ਦਿੱਤੀ ਗਈ ਹੈ | ਉੱਧਰ ਤਾਲਿਬਾਨ ਦੇ ਬੁਲਾਰੇ ਸੁਹੇਲ ਸ਼ਾਹੀਨ ਨੇ ਕਿਹਾ ਹੈ ਕਿ ਜਦੋਂ ਤੱਕ ਅਸ਼ਰਫ਼ ਗਨੀ ਦੀ ਸਰਕਾਰ ਸੱਤਾ ਤੋਂ ਨਹੀਂ ਹਟਦੀ, ਉਦੋਂ ਤੱਕ ਤਾਲਿਬਾਨ ਹਥਿਆਰ ਨਹੀਂ ਰੱਖਣਗੇ | ਇਸ ਦੇ ਬਾਅਦ ਅਜਿਹੀ ਸਰਕਾਰ ਅਫ਼ਗ਼ਾਨਿਸਤਾਨ ਦੀ ਸੱਤਾ ਸੰਭਾਲੇਗੀ ਜੋ ਸੰਘਰਸ਼ 'ਚ ਸ਼ਾਮਿਲ ਸਾਰੀਆਂ ਧਿਰਾਂ ਨੂੰ ਮਨਜ਼ੂਰ ਹੋਵੇ | ਸ਼ਾਹੀਨ ਨੇ ਕਿਹਾ ਹੈ ਕਿ ਅਫ਼ਗ਼ਾਨਿਸਤਾਨ 'ਚ ਬਣਨ ਵਾਲੀ ਨਵੀਂ ਸਰਕਾਰ ਤਹਿਤ ਔਰਤਾਂ ਨੂੰ ਕੰਮ ਕਰਨ, ਸਕੂਲ ਜਾਣ ਅਤੇ ਰਾਜਨੀਤੀ 'ਚ ਹਿੱਸਾ ਲੈਣ ਦੀ ਆਗਿਆ ਦਿੱਤੀ ਜਾਏਗੀ ਪਰ ਉਨ੍ਹਾਂ ਨੂੰ ਹਿਜਾਬ ਜਾਂ ਸਿਰ 'ਤੇ ਸਕਾਰਫ਼ ਪਹਿਨਣਾ ਹੋਵੇਗਾ |

ਮਹਾਰਾਸ਼ਟਰ 'ਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 149 ਹੋਈ

ਮੁੰਬਈ, 25 ਜੁਲਾਈ (ਏਜੰਸੀ)-ਮਹਾਰਾਸ਼ਟਰ ਸਰਕਾਰ ਵਲੋਂ ਦੱਸਿਆ ਗਿਆ ਹੈ ਕਿ ਮੌਨਸੂਨ ਦੌਰਾਨ ਆਏ ਹੜ੍ਹਾਂ, ਢਿਗਾਂ ਡਿਗਣ ਤੇ ਬਾਰਿਸ਼ ਨਾਲ ਸਬੰਧਿਤ ਘਟਨਾਵਾਂ ਦੇ ਚਲਦੇ ਸੂਬੇ 'ਚ 149 ਲੋਕਾਂ ਦੀ ਮੌਤ ਹੋ ਗਈ ਅਤੇ 64 ਲੋਕ ਅਜੇ ਵੀ ਲਾਪਤਾ ਹਨ, ਜਦਕਿ 50 ਦੇ ਕਰੀਬ ਜ਼ਖ਼ਮੀ ਹੋਏ ਹਨ | ...

ਪੂਰੀ ਖ਼ਬਰ »

ਦੇਸ਼ 'ਚ ਕੋਰੋਨਾ ਦੇ 39,742 ਨਵੇਂ ਮਾਮਲੇ, 535 ਹੋਰ ਮੌਤਾਂ

ਨਵੀਂ ਦਿੱਲੀ, 25 ਜੁਲਾਈ (ਏਜੰਸੀ)-ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ ਅੱਜ ਫਿਰ ਵਾਧਾ ਦਰਜ ਕੀਤਾ ਗਿਆ ਤੇ ਪਿਛਲੇ 24 ਘੰਟਿਆਂ ਦੌਰਾਨ 39,742 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਮਾਮਲਿਆਂ ਦੀ ਗਿਣਤੀ 3,13,71,901 ਹੋ ਗਈ ਹੈ | ਜਦਕਿ 535 ਹੋਰ ਕੋਰੋਨਾ ਮਰੀਜ਼ਾਂ ਦੀ ...

ਪੂਰੀ ਖ਼ਬਰ »

ਰਾਸ਼ਟਰਪਤੀ ਜੰਮੂ-ਕਸ਼ਮੀਰ ਤੇ ਲੱਦਾਖ ਦੇ 4 ਦਿਨਾ ਦੌਰੇ 'ਤੇ ਸ੍ਰੀਨਗਰ ਪੁੱਜੇ

ਸ੍ਰੀਨਗਰ ,25 ਜੁਲਾਈ (ਮਨਜੀਤ ਸਿੰਘ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਐਤਵਾਰ ਨੂੰ ਆਪਣੇ 4 ਰੋਜ਼ਾ ਜੰਮੂ-ਕਸ਼ਮੀਰ ਤੇ ਲੱਦਾਖ ਦੇ ਦੌਰੇ 'ਤੇ ਸ੍ਰੀਨਗਰ ਪਹੁੰਚ ਗਏ ਹਨ, ਸ੍ਰੀਨਗਰ ਹਵਾਈ ਅੱਡੇ 'ਤੇ ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨਹਾ ਅਤੇ ਸੈਨਾ, ਪੁਲਿਸ ਤੇ ਉੱਚ ...

ਪੂਰੀ ਖ਼ਬਰ »

ਰਾਮੱਪਾ ਮੰਦਰ ਨੂੰ ਮਿਲਿਆ ਯੂਨੈਸਕੋ ਦੀ ਵਿਸ਼ਵ ਵਿਰਾਸਤ ਦਾ ਦਰਜਾ

ਹੈਦਰਾਬਾਦ, 25 ਜੁਲਾਈ (ਏਜੰਸੀ)-ਤੇਲੰਗਾਨਾ ਦੇ ਵਾਰੰਗਲ ਨਜ਼ਦੀਕ ਸਥਿਤ ਮਸ਼ਹੂਰ ਰਾਮੱਪਾ ਮੰਦਰ ਨੂੰ ਯੂਨੈਸਕੋ ਵਲੋਂ ਵਿਸ਼ਵ ਵਿਰਾਸਤ ਦਾ ਦਰਜਾ ਦਿੱਤਾ ਗਿਆ ਹੈ | ਸੰਸਥਾ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੈਸਕੋ ਵਲੋਂ ਕਾਕਤੀਆ ਰੁਦਰੇਸ਼ਵਰ ...

ਪੂਰੀ ਖ਼ਬਰ »

ਕੁਪਵਾੜਾ 'ਚ ਮਿਲੀਆਂ ਤਿੰਨ ਬਾਰੂਦੀ ਸੁਰੰਗਾਂ

ਸ੍ਰੀਨਗਰ, 25 ਜੁਲਾਈ (ਮਨਜੀਤ ਸਿੰਘ)-ਐਤਵਾਰ ਨੂੰ ਸੁਰੱਖਿਆ ਬਲਾਂ ਨੇ ਸਰਹੱਦੀ ਕੁਪਵਾੜਾ ਜ਼ਿਲ੍ਹੇ ਦੇ ਨਦਰਨਾਗ-ਆਵੋਰਾ ਇਲਾਕੇ 'ਚ ਤਲਾਸ਼ੀ ਕਾਰਵਾਈ ਦੌਰਾਨ ਇਕ ਭਾਰੀ ਪੱਥਰ ਹੇਠ ਲੁਕਾ ਕੇ ਰੱਖੀਆਂ 3 ਬਾਰੂਦੀ ਸੁਰੰਗਾਂ (ਆਈ.ਈ.ਡੀ.) ਦਾ ਪਤਾ ਲਗਾਇਆ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਬਾਰੇ ਕੋਈ ਫ਼ੈਸਲਾ ਨਹੀਂ-'ਆਪ'

ਨਵੀਂ ਦਿੱਲੀ, 25 ਜੁਲਾਈ (ਏਜੰਸੀ)-ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨਾਲ ਸੰਭਾਵਿਤ ਗੱਠਜੋੜ ਦੀਆਂ ਚਲ ਰਹੀਆਂ ਚਰਚਾਵਾਂ ਸਬੰਧੀ ਕਿਹਾ ਕਿ ਇਸ ਬਾਰੇ ਕੋਈ ਫੈਸਲਾ ...

ਪੂਰੀ ਖ਼ਬਰ »

ਪਾਕਿ 'ਚ ਨਿਆਂਪਾਲਿਕਾ ਨੂੰ ਅਧਿਕਾਰ 'ਚ ਲੈਣ ਦੀਆਂ ਕੋਸ਼ਿਸ਼ਾਂ ਕਰ ਰਹੀ ਫ਼ੌਜ

ਅੰਮਿ੍ਤਸਰ, 25 ਜੁਲਾਈ (ਸੁਰਿੰਦਰ ਕੋਛੜ)-ਇਕ ਵਿਦੇਸ਼ੀ ਡਿਜੀਟਲ ਪੋਰਟਲ 'ਤੇ ਪ੍ਰਕਾਸ਼ਿਤ ਹੋਈ ਰਿਪੋਰਟ 'ਚ ਬਿਲਾਲ ਬਲੋਚ ਨਾਮੀ ਵਿਅਕਤੀ ਨੇ ਲਿਖਿਆ ਹੈ ਕਿ ਪਾਕਿਸਤਾਨੀ ਫ਼ੌਜ ਪਾਕਿ ਸਰਕਾਰ 'ਤੇ ਆਪਣਾ ਦਬਾਅ ਬਣਾਉਣ ਤੋਂ ਬਾਅਦ ਹੁਣ ਦੇਸ਼ ਦੀਆਂ ਸਾਰੀਆਂ ਉੱਚ ਅਦਾਲਤਾਂ 'ਚ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਨੇ ਇਮਰਾਨ ਨੂੰ ਦੱਸਿਆ 'ਨਾਲਾਇਕ'

ਅੰਮਿ੍ਤਸਰ, 25 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਬਰਖ਼ਾਸਤ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਮੌਜੂਦਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ 'ਨਾਲਾਇਕ' ਤੇ 'ਬੇਕਾਰ' ਦੱਸਿਆ ਹੈ | ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਦੇ ਦੌਰ 'ਚ ਦੇਸ਼ 'ਚ ਮਹਿੰਗਾਈ, ਗਰੀਬੀ ਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਛੋਲੇ ਭਟੂਰੇ ਖਿਲਾਉਣ ਵਾਲੇ ਦਾ ਜ਼ਿਕਰ

ਪ੍ਰਧਾਨ ਮੰਤਰੀ ਨੇ ਚੰਡੀਗੜ੍ਹ ਦੇ ਛੋਲੇ ਭਟੂਰੇ ਵੇਚਣ ਵਾਲੇ ਵਿਅਕਤੀ ਦਾ ਉਚੇਚਾ ਜ਼ਿਕਰ ਕੀਤਾ, ਜੋ ਕਿ ਕੋਰੋਨਾ ਰੋਕੂ ਟੀਕਾ ਲਗਵਾਉਣ ਵਾਲੇ ਲੋਕਾਂ ਨੂੰ ਮੁਫ਼ਤ 'ਚ ਛੋਲੇ ਭਟੂਰੇ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਸੈਕਟਰ 29 'ਚ ਸੰਜੇ ਰਾਣਾ ਸਾਈਕਲ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX