ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  42 minutes ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  about 3 hours ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  about 3 hours ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  about 4 hours ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  about 4 hours ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  about 4 hours ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  about 4 hours ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  about 5 hours ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  about 5 hours ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  about 5 hours ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  about 5 hours ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  about 5 hours ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  about 5 hours ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  about 6 hours ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  about 6 hours ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  about 6 hours ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 6 hours ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  about 7 hours ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  about 7 hours ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  about 7 hours ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  about 7 hours ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਪਹਿਲਾ ਸਫ਼ਾ

ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ

• ਲਗਾਤਾਰ ਤੀਸਰੇ ਦਿਨ 2 ਲੱਖ ਤੋਂ ਵੱਧ ਨਵੇਂ ਮਾਮਲੇ • ਪ੍ਰਧਾਨ ਮੰਤਰੀ ਵਲੋਂ ਮੈਡੀਕਲ ਆਕਸੀਜਨ ਦਾ ਉਤਪਾਦਨ ਵਧਾਉਣ ਦੇ ਨਿਰਦੇਸ਼
— ਉਪਮਾ ਡਾਗਾ ਪਾਰਥ—

ਨਵੀਂ ਦਿੱਲੀ, 16 ਅਪ੍ਰੈਲ - ਕੋਰੋਨਾ ਵਾਇਰਸ ਦੀ ਲਗਾਤਾਰ ਵਧਦੀ ਰਫ਼ਤਾਰ ਦੇ ਨਾਲ ਆਕਸੀਜਨ ਦੀ ਕਿੱਲਤ, ਹਸਪਤਾਲਾਂ 'ਚ ਬੈੱਡਾਂ ਦੀ ਕਮੀ ਅਤੇ ਸ਼ਮਸ਼ਾਨਘਾਟਾਂ 'ਚ ਲੱਗੀ ਭੀੜ ਨੇ ਭਾਰਤ 'ਚ ਕੋਰੋਨਾ ਦੇ ਕਹਿਰ ਦੀ ਵਿਗੜਦੀ ਤਸਵੀਰ ਤਾਂ ਪੇਸ਼ ਕੀਤੀ ਹੀ ਹੈ, ਇਸ ਨਾਲ ਹੀ ਦੇਸ਼ 'ਚ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਵੀ ਸਵਾਲਾਂ ਦੇ ਘੇਰੇ 'ਚ ਲੈ ਆਂਦਾ ਹੈ | ਸ਼ੁੱਕਰਵਾਰ ਨੂੰ ਲਗਾਤਾਰ ਤੀਜੇ ਦਿਨ ਭਾਰਤ 'ਚ ਕੋਰੋਨਾ ਮਰੀਜ਼ਾਂ ਦੀ ਅੰਕੜਾ ਦੋ ਲੱਖ ਨੂੰ ਪਾਰ ਕਰ ਗਿਆ | ਪਿਛਲੇ 24 ਘੰਟਿਆਂ 'ਚ ਭਾਰਤ 'ਚ 2,17,353 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਮਾਮਲਿਆਂ ਦੀ ਗਿਣਤੀ 1 ਕਰੋੜ 42 ਲੱਖ 91 ਹਜ਼ਾਰ 917 ਹੋ ਗਈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ 'ਚ ਆਕਸੀਜਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਦਕਿ ਸਿਹਤ ਮੰਤਰੀ ਹਰਸ਼ਵਰਧਨ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਦਿੱਲੀ ਦੇ ਏਮਜ਼ ਹਸਪਤਾਲ ਦਾ ਦੌਰਾ ਕੀਤਾ | ਸਿਹਤ ਮੰਤਰੀ ਨੇ ਡਾਕਟਰਾਂ ਨੂੰ ਹਾਲਾਤ ਦੇ ਮੁਤਾਬਿਕ ਫ਼ੈਸਲਾ ਲੈਣ ਨੂੰ ਕਿਹਾ | ਰਾਸ਼ਟਰੀ ਪੱਧਰ ਦੇ ਨਾਲ-ਨਾਲ ਕੋਰੋਨਾ ਦੇ ਮਾਮਲਿਆਂ ਦਾ ਸੂਬਾ ਪੱਧਰ 'ਤੇ ਮੁਆਇਨਾ ਕਰਦਿਆਂ ਰਾਜ ਸਰਕਾਰਾਂ ਵਲੋਂ ਵੀ ਸਖ਼ਤ ਫ਼ੈਸਲੇ ਲਏ ਜਾ ਰਹੇ ਹਨ, ਜਿਸ ਤਹਿਤ ਉੱਤਰ ਪ੍ਰਦੇਸ਼ ਸਰਕਾਰ ਨੇ ਐਤਵਾਰ ਨੂੰ ਪੂਰੇ ਸੂਬੇ 'ਚ ਤਾਲਾਬੰਦੀ ਦਾ ਐਲਾਨ ਕੀਤਾ ਹੈ ਅਤੇ ਰਾਜਸਥਾਨ ਸਰਕਾਰ ਵਲੋਂ ਦਿੱਲੀ ਸਰਕਾਰ ਦੀ ਤਰਜ਼ 'ਤੇ ਹਫ਼ਤਾਵਾਰੀ ਤਾਲਾਬੰਦੀ ਦਾ ਐਲਾਨ ਕੀਤਾ ਹੈ | ਰਾਜਸਥਾਨ 'ਚ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਹੈ |
10 ਦਿਨਾਂ 'ਚ 13 ਲੱਖ ਮਾਮਲੇ
ਭਾਰਤ 'ਚ ਕੋਰੋਨਾ ਦੀ ਖ਼ਤਰਨਾਕ ਹੁੰਦੀ ਰਫ਼ਤਾਰ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਸਿਰਫ਼ 10 ਦਿਨਾਂ 'ਚ ਹੀ ਕੋਵਿਡ-19 ਦੇ 13 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ | ਸ਼ੁੱਕਰਵਾਰ ਨੂੰ ਭਾਰਤ 'ਚ 2 ਲੱਖ 17 ਹਜ਼ਾਰ ਨਵੇਂ ਕੇਸ ਆਏ ਹਨ, ਜਦਕਿ ਇਸ ਸਮੇਂ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਕੁੱਲ ਗਿਣਤੀ 1182 ਰਹੀ | ਹਾਲੇ ਦੇਸ਼ 'ਚ ਜ਼ੇਰੇ ਇਲਾਜ਼ ਮਰੀਜ਼ਾਂ ਦੀ ਕੁੱਲ ਗਿਣਤੀ 15 ਲੱਖ 63 ਹਜ਼ਾਰ ਹੈ | ਹਾਲੇ ਤੱਕ ਕਿਸੇ ਵੀ ਦੇਸ਼ 'ਚ ਇਕ ਦਿਨ 'ਚ ਸਭ ਤੋਂ ਵੱਧ ਢਾਈ ਲੱਖ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰਵੈਂਸ਼ਨ ਮੁਤਾਬਿਕ 16 ਦਸੰਬਰ 2020 ਨੂੰ ਅਮਰੀਕਾ 'ਚ ਦਿਨ 'ਚ 2.48 ਲੱਖ ਕੋਰੋਨਾ ਵਾਇਰਸ ਦੇ ਮਾਮਲੇ ਮਿਲੇ ਸੀ ਅਤੇ 2706 ਲੋਕਾਂ ਦੀ ਮੌਤ ਹੋਈ ਹੈ | ਪਿਛਲੇ ਹਫ਼ਤੇ ਦੇ ਤੁਲਨਾਤਮਕ ਆਂਕੜਿਆਂ ਮੁਤਾਬਿਕ ਜਿਥੇ ਪਿਛਲੇ ਹਫ਼ਤੇ ਅਮਰੀਕਾ 'ਚ ਕੋਰੋਨਾ ਦੇ 4.73 ਲੱਖ ਕੇਸ ਸਾਹਮਣੇ ਆਏ, ਉਥੇ ਭਾਰਤ 'ਚ ਇਸ ਤੋਂ ਦੱੁਗਣੇ ਮਾਮਲੇ ਸਾਹਮਣੇ ਆਏ | ਇਸ ਤੋਂ ਇਲਾਵਾ ਦੁਨੀਆ 'ਚ ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਿਤ ਪਹਿਲੇ 20 ਸ਼ਹਿਰਾਂ ਦੀ ਸੂਚੀ 'ਚ ਭਾਰਤ ਦੇ 15 ਸ਼ਹਿਰ ਸ਼ਾਮਿਲ ਹਨ | ਇਸ ਸੂਚੀ 'ਚ ਪੁਣੇ ਸਭ ਤੋਂ ਪਹਿਲੇ ਨੰਬਰ 'ਤੇ ਹੈ, ਜਦਕਿ ਮੁੰਬਈ ਦੂਜੇ ਨੰਬਰ 'ਤੇ ਹੈ | ਜਾਣਕਾਰੀ ਮੁਤਾਬਿਕ ਦੇਸ਼ ਦੇ ਤਕਰੀਬਨ 120 ਜ਼ਿਲਿ੍ਹਆਂ 'ਚ ਬੈੱਡ ਆਕਸੀਜਨ ਅਤੇ ਵੈਂਟੀਲੇਟਰ ਜਿਹੀਆਂ ਸੁਵਿਧਾਵਾਂ ਦੀ ਕਮੀ ਦਰਜ ਕੀਤੀ ਗਈ ਹੈ | ਦੇਸ਼ 'ਚ ਹਰ 100 ਲੋਕਾਂ 'ਚੋਂ 13 ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ | ਪਿਛਲੇ 24 ਘੰਟਿਆਂ 'ਚ ਰਾਜਵਾਰ, ਮਹਾਰਾਸ਼ਟਰ 'ਚ ਸਭ ਤੋਂ ਵੱਧ 61,695 ਮਾਮਲੇ ਦਰਜ ਕੀਤੇ ਗਏ | ਦੂਜੇ ਨੰਬਰ 'ਚ ਉੱਤਰ ਪ੍ਰਦੇਸ਼ 'ਚ 22,339 ਦਿੱਲੀ 'ਚ 16,699, ਛੱਤੀਸਗੜ੍ਹ 15256, ਕਰਨਾਟਕ 'ਚ 14,738 ਅਤੇ ਮੱਧ ਪ੍ਰਦੇਸ਼ 'ਚ 10,166 ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ |
ਰਾਜਸਥਾਨ 'ਚ ਹਫ਼ਤਾਵਾਰੀ ਕਰਫ਼ਿਊ
ਰਾਜਸਥਾਨ 'ਚ ਗਹਿਲੋਤ ਸਰਕਾਰ ਨੇ ਵੀਰਵਾਰ ਦੇਰ ਰਾਤ ਕੋਰੋਨਾ ਕੋਰ ਗਰੁੱਪ ਦੇ ਨਾਲ ਬੈਠਕ ਕਰਦੇ ਪੂਰੇ ਸੂਬੇ 'ਚ ਹਫ਼ਤਾਵਾਰ ਤਾਲਾਬੰਦੀ ਦਾ ਐਲਾਨ ਕਰ ਦਿੱਤਾ ਹੈ | ਤਾਲਾਬੰਦੀ ਦਰਮਿਆਨ ਐਂਮਰਜੈਂਸੀ ਸੇਵਾਵਾਂ, ਫਲ-ਸਬਜ਼ੀ, ਦੁੱਧ ਅਤੇ ਬੈਂਕਿੰਗ ਸੇਵਾਵਾਂ ਚਾਲੂ ਰਹਿਣਗੀਆਂ | ਇਸ ਤੋਂ ਇਲਾਵਾ ਤਿੰਨ ਇਲਾਕਿਆਂ 'ਚ ਜਿਥੇ ਜ਼ਿਮਨੀ ਚੋਣਾਂ ਹੋਣੀਆਂ ਹਨ, ਵੋਟਿੰਗ ਦੀ ਛੋਟ ਦਿੱਤੀ ਜਾਵੇਗੀ |
ਉੱਤਰਾਖੰਡ 'ਚ ਇਕ ਮਹੀਨੇ 'ਚ ਕੋਰੋਨਾ ਮਾਮਲਿਆਂ 'ਚ 88.14 ਫ਼ਸਦੀ ਇਜ਼ਾਫ਼ਾ
ਕੋਰੋਨਾ ਦਾ ਗੜ੍ਹ ਬਣੇ ਕੁੰਭ ਮੇਲੇ ਕਾਰਨ ਉੱਤਰਾਖੰਡ 'ਚ ਕੋਰੋਨਾ ਦੇ ਹਾਲਾਤ ਕਾਫ਼ੀ ਗੰਭੀਰ ਹੋ ਗਏ ਹਨ | ਪਿਛਲੇ ਇਕ ਮਹੀਨੇ 'ਚ ਕੋਰੋਨਾ ਦੀ ਰਫ਼ਤਾਰ 'ਚ 88.14 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਫਰਵਰੀ 'ਚ ਜਿਥੇ ਹਰ ਰੋਜ਼ ਸਿਰਫ਼ 30 ਤੋਂ 60 ਲੋਕ ਕੋਰੋਨਾ ਪਾਜ਼ੀਟਿਵ ਪਾਏ ਜਾਂਦੇ ਸਨ, ਜਦਕਿ ਹੁਣ ਇਹ ਅੰਕੜਾ 2 ਹਜ਼ਾਰ ਤੋਂ ਢਾਈ ਹਜ਼ਾਰ ਪਹੁੰਚ ਗਿਆ ਹੈ | ਹਰਿਦਵਾਰ ਦੇ ਮਹਾਂਕੁੰਭ 'ਚ ਸ਼ਾਮਿਲ 30 ਸਾਧੂ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਏ | ਕੋਰੋਨਾ ਦੇ ਕਾਰਨ ਨਿਰੰਜਨੀ ਅਖਾੜੇ ਨੇ ਸਨਿਚਰਵਾਰ ਨੂੰ ਕੁੰਭ ਤੋਂ ਹਟਣ ਦਾ ਫ਼ੈਸਲਾ ਕੀਤਾ ਹੈ | ਤੈਅ ਪ੍ਰੋਗਰਾਮ ਮੁਤਾਬਿਕ ਮਹਾਂਕੁੰਭ ਹਾਲੇ ਦੋ ਹਫ਼ਤੇ ਹੋਰ ਚੱਲੇਗਾ | ਹਾਲਾਂਕਿ ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਕੁੰਭ ਮੇਲੇ ਦੇ ਜਾਰੀ ਰੱਖਣ 'ਤੇ ਸਵਾਲ ਉਠਾਏ ਜਾ ਰਹੇ ਹਨ |
10 ਰਾਜਾਂ 'ਚ 24 ਘੰਟਿਆਂ 'ਚ ਨਹੀਂ ਹੋਈ ਕੋਈ ਮੌਤ
ਕੋਰੋਨਾ ਦੇ ਖ਼ਤਰਨਾਕ ਅੰਕੜਿਆਂ ਦਰਮਿਆਨ ਰਾਹਤ ਦੀ ਖ਼ਬਰ ਵੀ ਆਈ ਹੈ | ਦੇਸ਼ 'ਚ 10 ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਅਜਿਹੇ ਹਨ, ਜਿਨ੍ਹਾਂ 'ਚ ਪਿਛਲੇ 24 ਘੰਟਿਆਂ 'ਚ ਇਕ ਵੀ ਮੌਤ ਨਹੀਂ ਹੋਈ | ਸਿਹਤ ਮੰਤਰਾਲੇ ਮੁਤਾਬਿਕ ਲੱਦਾਖ, ਤਿ੍ਪੁਰਾ, ਮੇਘਾਲਿਆ, ਸਿੱਕਮ, ਨਾਗਾਲੈਂਡ, ਮਿਜ਼ੋਰਮ ਮਣੀਪੁਰ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਅਤੇ ਅਰੁਣਾਚਲ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਇਕ ਵੀ ਮੌਤ ਨਹੀਂ ਹੋਈ |
ਸਿਹਤ ਮੰਤਰੀ ਵਲੋਂ ਹਾਲਾਤ ਦਾ ਜਾਇਜ਼ਾ
ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਦਿੱਲੀ ਦੇ ਏਮਜ਼ ਵਿਖੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ | ਸਿਹਤ ਮੰਤਰੀ ਨੇ ਕਿਹਾ ਕਿ ਦੇਸ਼ ਭਰ 'ਚ ਮਾਮਲਿਆਂ ਦੀ ਗਿਣਤੀ ਵਧ ਰਹੀ ਹੈ, ਪਰ ਹੁਣ ਸਾਡੇ ਕੋਲ ਪਹਿਲਾਂ ਤੋਂ ਕਿਤੇ ਵੱਧ ਤਜਰਬਾ ਹੈ ਅਤੇ ਅਸੀਂ ਬਿਮਾਰੀ ਦੀ ਗੰਭੀਰਤਾ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਾਂ | ਉਨ੍ਹਾਂ ਕਿਹਾ ਕਿ ਹਸਪਤਾਲ 'ਚ ਡਾਕਟਰ ਹਾਲਤ ਦੇ ਮੁਤਾਬਿਕ ਫ਼ੈਸਲਾ ਲੈ ਸਕਦੇ ਹਨ |
ਰੇਮਡੇਸਿਵਿਰ ਵੈਕਸੀਨ ਦੀ ਭਾਰੀ ਕਿੱਲਤ
ਕੋਰੋਨਾ ਮਾਮਲਿਆਂ 'ਚ ਕਾਰਗਰ ਸਾਬਤ ਹੋਇਆ ਰੇਮਡੇਸਿਵਿਰ ਟੀਕੇ ਦੀ ਵੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੇਸ਼ 'ਚ ਰੇਮਡੇਸਿਵਿਰ ਬਣਾਉਣ ਵਾਲੀ ਸਭ ਤੋਂ ਵੱਡੀ ਦਵਾਈਆਂ ਦੀ ਕੰਪਨੀ ਡਾ: ਰੇਡੀਜ਼ ਨੇ ਇਹ ਟੀਕਾ (ਆਉਟ ਆਫ਼ ਸਟਾਕ) ਹੋਣ ਦਾ ਐਲਾਨ ਕਰ ਦਿੱਤਾ ਹੈ | ਕੰਪਨੀ ਨੇ ਕਿਹਾ ਕਿ ਉਤਪਾਦਨ ਵਧਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਕਿਹਾ ਕਿ ਰੇਮਡੇਸਿਵਿਰ ਟੀਕੇ ਤਿਆਰ ਕਰਨ ਵਾਲੀਆਂ ਸਾਰੀਆਂ ਕੰਪਨੀਆਂ ਨੂੰ ਉਤਪਾਦਨ ਵਧਾਉਣ ਲਈ ਕਿਹਾ ਗਿਆ ਹੈ |
ਕੋਰੋਨਾ ਸੰਕਟ 'ਚ ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਦਾ ਸਿਲਸਿਲਾ
ਕੋਰੋਨਾ ਸੰਕਟ ਦਰਮਿਆਨ ਇਕ ਵਾਰ ਫਿਰ ਪ੍ਰਵਾਸੀ ਮਜ਼ਦੂਰ ਆਪੋ-ਆਪਣੇ ਜੱਦੀ ਪਿੰਡਾਂ ਵੱਲ ਪਰਤਣੇ ਸ਼ੁਰੂ ਹੋ ਗਏ ਹਨ | ਕੁਝ ਰਾਜਾਂ ਵਲੋਂ ਚੁੱਕੇ ਗਏ ਅੰਸ਼ਕ ਤਾਲਾਬੰਦੀ ਜਿਹੇ ਕਦਮਾਂ ਤੋਂ ਬਾਅਦ ਪੂਰੇ ਦੇਸ਼ 'ਚ ਤਾਲਾਬੰਦੀ ਦੇ ਕਿਆਸਾਂ ਦਰਮਿਆਨ ਮਜ਼ਦੂਰ ਵਾਪਸ ਪਰਤ ਰਹੇ ਹਨ | ਪ੍ਰਵਾਸੀ ਮਜ਼ਦੂਰਾਂ ਦੀ ਭੀੜ ਦੀਆਂ ਖ਼ਬਰਾਂ ਦਰਮਿਆਨ ਰੇਲਵੇ ਨੇ ਆਪਣੀਆਂ ਸੇਵਾਵਾਂ ਨੂੰ ਕੋਵਿਡ-19 ਤੋਂ ਪਹਿਲਾਂ ਦੇ ਪੱਧਰ ਮੁਤਾਬਿਕ 70 ਫ਼ੀਸਦੀ ਤੱਕ ਬਹਾਲ ਕਰ ਦਿੱਤਾ ਹੈ |

ਖ਼ਬਰ ਸ਼ੇਅਰ ਕਰੋ

 

ਪ੍ਰਕਾਸ਼ ਜਾਵੜੇਕਰ, ਹਰਸਿਮਰਤ, ਸੂਰਜੇਵਾਲਾ, ਦਿਗਵਿਜੇ ਤੇ ਯੇਦੀਯੁਰੱਪਾ ਨੂੰ ਹੋਇਆ ਕੋਰੋਨਾ

ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ, ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ, ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੈ ਸਿੰਘ, ਪਾਰਟੀ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਤੇ ਕਰਨਾਟਕ ਦੇ ਮੁੱਖ ਮੰਤਰੀ ਬੀ. ਐਸ. ਯੈਦੀਯੁਰੱਪਾ ਨੂੰ ਕੋਰੋਨਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਮੁੜ ਹਫ਼ਤਾਵਾਰੀ ਤਾਲਾਬੰਦੀ

ਚੰਡੀਗੜ੍ਹ, 16 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਯੂ. ਕੇ. ਕੋਵਿਡ ਸਟਰੇਨ ਦੀ ਦਸਤਕ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਫ਼ਤਾਵਾਰੀ ਤਾਲਾਬੰਦੀ ਲਾਗੂ ਕਰ ਦਿੱਤੀ ਗਈ ਹੈ | ਇਹ ਫ਼ੈਸਲਾ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ...

ਪੂਰੀ ਖ਼ਬਰ »

ਨੀਰਵ ਮੋਦੀ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ

ਬਰਤਾਨੀਆ ਦੇ ਗ੍ਰਹਿ ਮੰਤਰੀ ਨੇ ਦਿੱਤੀ ਹਰੀ ਝੰਡੀ ਲੰਡਨ, 16 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਨੈਸ਼ਨਲ ਬੈਂਕ ਦੇ ਹਜ਼ਾਰਾਂ ਕਰੋੜ ਰੁਪਏ ਦੇ ਘੁਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਭਾਰਤ ਹਵਾਲਗੀ ਦਾ ਰਸਤਾ ਸਾਫ਼ ਹੋ ਗਿਆ ਹੈ | ਯੂ.ਕੇ. ਦੇ ਗ੍ਰਹਿ ਮੰਤਰੀ ਨੇ ...

ਪੂਰੀ ਖ਼ਬਰ »

ਸਿੱਧੂ ਨੇ ਬੇਅਦਬੀ ਅਤੇ ਨਸ਼ੇ ਦੇ ਮਾਮਲੇ 'ਚ ਆਪਣੀ ਸਰਕਾਰ ਨੂੰ ਕਟਹਿਰੇ 'ਚ ਕੀਤਾ ਖੜ੍ਹਾ

ਕਿਹਾ, ਜਿਹੜੇ ਮੁੱਦਿਆਂ 'ਤੇ ਕਾਂਗਰਸ ਸਰਕਾਰ ਬਣੀ ਸੀ ਉਹ ਅਜੇ ਵੀ ਸਵਾਲ ਬਣੇ ਖੜ੍ਹੇ ਹਨ ਪਟਿਆਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਬਾਗ਼ੀ ਸੁਰ 'ਚ ਅੱਜ ਆਪਣੀ ਹੀ ਕਾਂਗਰਸ ਸਰਕਾਰ 'ਤੇ ਸਿੱਧੇ ਸਵਾਲ ਉਠਾਉਂਦਿਆਂ ਆਖਿਆ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕੋਟਕਪੂਰਾ ਮਾਮਲੇ 'ਤੇ ਸੱਦੀ ਮੀਟਿੰਗ ਰਹੀ ਬੇਸਿੱਟਾ

ਮੰਤਰੀਆਂ ਤੇ ਵਿਧਾਇਕਾਂ ਨੇ ਬਾਦਲਾਂ ਤੇ ਮੁੱਖ ਮੰਤਰੀ ਦਰਮਿਆਨ ਗੱਠਜੋੜ ਦੇ ਚਰਚਿਆਂ ਦਾ ਮੁੱਦਾ ਉਠਾਇਆ -ਹਰਕਵਲਜੀਤ ਸਿੰਘ- ਚੰਡੀਗੜ੍ਹ, 16 ਅਪ੍ਰੈਲ -ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਆਪਣੇ ਕੁਝ ਸੀਨੀਅਰ ਮੰਤਰੀਆਂ, ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ 5ਵੇਂ ਗੇੜ ਦੀਆਂ ਵੋਟਾਂ ਅੱਜ

ਕੋਲਕਾਤਾ, 16 ਅਪ੍ਰੈਲ (ਏਜੰਸੀ)-ਬੇਲਗਾਮ ਹੁੰਦੇ ਜਾ ਰਹੇ ਕੋਰੋਨਾ ਵਾਇਰਸ ਦਰਮਿਆਨ ਪੱਛਮੀ ਬੰਗਾਲ 'ਚ 5ਵੇਂ ਗੇੜ ਦੀਆਂ 45 ਵਿਧਾਨ ਸਭਾ ਸੀਟਾਂ ਲਈ ਇਕ ਕਰੋੜ ਤੋਂ ਵੱਧ ਵੋਟਰ 342 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 17 ਅਪ੍ਰੈਲ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ. ...

ਪੂਰੀ ਖ਼ਬਰ »


ਏ.ਜੇ.ਐਲ. ਮਾਮਲੇ 'ਚ ਹੁੱਡਾ ਖ਼ਿਲਾਫ਼ ਦੋਸ਼ ਤੈਅ

ਅਗਲੀ ਸੁਣਵਾਈ 7 ਮਈ ਨੂੰ ਪੰਚਕੂਲਾ, 16 ਅਪ੍ਰੈਲ (ਕਪਿਲ)-ਐਸੋਸੀਏਟਡ ਜਰਨਲਜ਼ ਲਿਮਟਿਡ (ਏ. ਜੇ. ਐਲ.) ਮੁੜ ਪਲਾਟ ਵੰਡ ਮਾਮਲੇ 'ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਖ਼ਿਲਾਫ਼ ਪੰਚਕੂਲਾ ਸਥਿਤ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਲੋਂ ਦੋਸ਼ ਤੈਅ ਕੀਤੇ ਗਏ ...

ਪੂਰੀ ਖ਼ਬਰ »

ਸੀ.ਆਈ.ਸੀ.ਐਸ.ਈ. ਵਲੋਂ 10ਵੀਂ ਤੇ 12ਵੀਂ ਦੀ ਪ੍ਰੀਖਿਆ ਮੁਲਤਵੀ

ਨਵੀਂ ਦਿੱਲੀ, 16 ਅਪ੍ਰੈਲ (ਏਜੰਸੀ)- ਦੇਸ਼ ਭਰ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਸੀ. ਆਈ. ਸੀ. ਐਸ. ਈ. (ਕੌਂਸਿਲ ਫ਼ਾਰ ਦਾ ਇੰਡੀਅਨ ਸਕੂਲ ਸਰਟੀਫਿਕੇਟ ਐਕਜਾਮੀਨੇਸ਼ਨਜ਼) ਨੇ 10ਵੀਂ ਤੇ 12ਵੀਂ ਜਮਾਤਾਂ ਦੇ ਬੋਰਡ ਇਮਤਿਹਾਨ ਮੁਲਤਵੀ ਕਰ ਦਿੱਤੇ ਹਨ | ਬੋਰਡ ਦੇ ਮੁੱਖ ...

ਪੂਰੀ ਖ਼ਬਰ »

ਕਿਸਾਨਾਂ 'ਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ-ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, 16 ਅਪ੍ਰੈਲ (ਉਪਮਾ ਡਾਗਾ ਪਾਰਥ)-ਦਿੱਲੀ ਦੀਆਂ ਸਰਹੱਦਾਂ ਜਿਥੇ ਪ੍ਰਦਰਸ਼ਨਕਾਰੀ ਕਿਸਾਨ ਪਿਛਲੇ ਸਾਢੇ 4 ਮਹੀਨਿਆਂ ਤੋਂ ਧਰਨੇ 'ਤੇ ਬੈਠੇ ਹੋਏ ਹਨ ਤੇ ਸਰਕਾਰ ਦੀਆਂ ਵਧ ਰਹੀਆਂ ਗਤੀਵਿਧੀਆਂ ਨੂੰ ਵੇਖਦਿਆਂ ਕਿਸਾਨਾਂ ਵਲੋਂ ਸਰਕਾਰ ਦੇ ਕਥਿਤ ਮਨਸੂਬਿਆਂ 'ਤੇ ...

ਪੂਰੀ ਖ਼ਬਰ »

ਕੋਰੋਨਾ ਮਾਮਲਿਆਂ 'ਚ ਪਿਛਲੇ ਇਕ ਹਫ਼ਤੇ 'ਚ ਮੋਹਰੀ ਰਿਹਾ ਭਾਰਤ, ਹਰ ਚੌਥਾ ਪੀੜਤ ਭਾਰਤੀ

ਨਵੀਂ ਦਿੱਲੀ, 16 ਅਪ੍ਰੈਲ (ਏਜੰਸੀ)-ਇਸ ਸਾਲ ਦੁਨੀਆ ਦੇ ਕਈ ਦੇਸ਼ਾਂ ਵਲੋਂ ਕੋਰੋਨਾ ਖ਼ਿਲਾਫ਼ ਟੀਕਾਕਰਨ ਸ਼ੁਰੂ ਹੋਣ ਬਾਅਦ ਜਾਪਦਾ ਸੀ ਕਿ 2020 'ਚ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਮਿਲ ਜਾਵੇਗਾ, ਪਰ ਕੋਰੋਨਾ ਦੀ ਤਾਜ਼ਾ ਲਹਿਰ ਨੇ ਅਮਰੀਕਾ, ਬ੍ਰਾਜ਼ੀਲ ਤੇ ...

ਪੂਰੀ ਖ਼ਬਰ »

ਮੈਡੀਕਲ ਆਕਸੀਜਨ ਲਿਜਾਣ ਵਾਲੇ ਵਾਹਨਾਂ ਦਾ ਨਿਰਵਿਘਨ ਲਾਂਘਾ ਯਕੀਨੀ ਬਣਾਉਣ ਸੂਬੇ-ਗ੍ਰਹਿ ਮੰਤਰਾਲਾ

ਕੇਂਦਰ ਨੇ ਸੂਬਿਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੀਆਂ ਸਰਹੱਦਾਂ 'ਤੇ ਮੈਡੀਕਲ ਆਕਸੀਜਨ ਲਿਜਾਣ ਵਾਲੇ ਵਾਹਨਾਂ ਦੇ ਨਿਰਵਿਘਨ ਲਾਂਘੇ ਨੂੰ ਯਕੀਨੀ ਬਣਾਉਣ | ਗ੍ਰਹਿ ਮੰਤਰਾਲੇ ਦੇ ਸਕੱਤਰ ਅਜੈ ਕੁਮਾਰ ਭੱਲਾ ਨੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਪੱਤਰ ...

ਪੂਰੀ ਖ਼ਬਰ »

ਭਾਰਤ ਜਾਧਵ ਦੀ ਪ੍ਰਤੀਨਿੱਧਤਾ ਲਈ ਵਕੀਲ ਨਿਯੁਕਤ ਕਰੇ- ਪਾਕਿ

ਇਸਲਾਮਾਬਾਦ, 16 ਅਪ੍ਰੈਲ (ਏਜੰਸੀ)-ਪਾਕਿਸਤਾਨ ਨੇ ਫਿਰ ਤੋਂ ਭਾਰਤ ਨੂੰ ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਨੂੰ ਲਾਗੂ ਕਰਨ ਲਈ ਮੌਤ ਦੀ ਸਜ਼ਾ ਭੁਗਤ ਰਹੇ ਕੁਲਭੂਸ਼ਣ ਜਾਧਵ ਦੀ ਪ੍ਰਤੀਨਿੱਧਤਾ ਕਰਨ ਲਈ ਵਕੀਲ ਨਿਯੁਕਤ ਕਰਨ ਦੀ ਅਪੀਲ ਕੀਤੀ ਹੈ | ਵੀਰਵਾਰ ਨੂੰ ਮਾਮਲੇ ਦੀ ...

ਪੂਰੀ ਖ਼ਬਰ »

ਪੰਜਾਬ ਸਮੇਤ 12 ਰਾਜਾਂ 'ਚ ਆਕਸੀਜਨ ਦਾ ਸੰਕਟ

ਦੇਸ਼ ਦੇ 12 ਰਾਜਾਂ ਨੂੰ ਮੈਡੀਕਲ ਆਕਸੀਜਨ ਦਾ ਭਾਰੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੰਜਾਬ ਸਮੇਤ ਇਨ੍ਹਾਂ 12 ਰਾਜਾਂ, ਜਿਨ੍ਹਾਂ 'ਚ ਮਹਾਰਾਸ਼ਟਰ, ਮੱਧਪ੍ਰਦੇਸ਼ ਗੁਜਰਾਤ, ਉੱਤਰ ਪ੍ਰਦੇਸ਼, ਦਿੱਲੀ, ਛੱਤੀਸਗੜ੍ਹ, ਕਰਨਾਟਕ, ਕੇਰਲ, ਤਾਮਿਲਨਾਡੂ, ਹਰਿਆਣਾ ਅਤੇ ...

ਪੂਰੀ ਖ਼ਬਰ »

ਪੰਜਾਬ 'ਚ 3915 ਨਵੇਂ ਮਾਮਲੇ, 51 ਮੌਤਾਂ

ਚੰਡੀਗੜ੍ਹ, 16 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਪੰਜਾਬ 'ਚ ਕੋਰੋਨਾ ਦੇ 3915 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 51 ਹੋਰ ਮੌਤਾਂ ਹੋਈਆਂ ਹਨ ਅਤੇ 3129 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਅੱਜ ਹੋਈਆਂ 51 ਮੌਤਾਂ 'ਚੋਂ ਅੰਮਿ੍ਤਸਰ ਤੋਂ 7, ਫ਼ਰੀਦਕੋਟ ਤੇ ...

ਪੂਰੀ ਖ਼ਬਰ »

'ਹਵਾ ਜ਼ਰੀਏ ਫੈਲਦਾ ਹੈ ਕੋਰੋਨਾ'

ਨਵੀਂ ਦਿੱਲੀ, 16 ਅਪ੍ਰੈਲ (ਏਜੰਸੀ)-ਸਿਹਤ ਬਾਰੇ ਖੋਜ ਕਰਨ ਵਾਲੇ ਦੁਨੀਆ ਦੇ ਸਭ ਤੋਂ ਵੱਡੇ ਮੈਡੀਕਲ ਜਰਨਲ ਲੈਂਸੇਟ ਨੇ ਹਵਾ ਜ਼ਰੀਏ ਤੇਜ਼ੀ ਨਾਲ ਕੋਰੋਨਾ ਮਹਾਂਮਾਰੀ ਫੈਲਣ ਦਾ ਦਾਅਵਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਕੋਲ ਹਵਾ ਨਾਲ ਵਾਇਰਸ ਦੇ ਫੈਲਣ ਦੇ ਪੁਖਤਾ ਸਬੂਤ ਹਨ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX