ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 6 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਪੰਜਾਬ / ਜਨਰਲ

ਪੰਜਾਬ ਸਰਕਾਰ ਦੇ ਅਨਾਜ ਖ਼ਰੀਦ ਪੋਰਟਲ ਦੀ ਕਾਰਗੁਜ਼ਾਰੀ ਤੋਂ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ

ਹਰਜਿੰਦਰ ਸਿੰਘ ਲਾਲ ਖੰਨਾ-ਭਾਵੇਂ ਕੇਂਦਰ ਸਰਕਾਰ ਤੇ ਫੂਡ ਕਾਰਪੋਰੇਸ਼ਨ ਦੇ ਹੁਕਮਾਂ ਮੁਤਾਬਿਕ ਕਿਸਾਨਾਂ ਨੂੰ ਬੈਂਕ ਖਾਤਿਆਂ 'ਚ ਸਿੱਧੀ ਅਦਾਇਗੀ ਰਾਹੀਂ ਕਣਕ ਦੀ ਖ਼ਰੀਦ ਪੰਜਾਬ ਸਰਕਾਰ ਦੀਆਂ ਸਰਕਾਰੀ ਖ਼ਰੀਦ ਏਜੰਸੀਆਂ ਨੇ ਸ਼ੁਰੂ ਕਰ ਦਿੱਤੀ ਹੈ ਤੇ ਪਿਛਲੇ 1 ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਅੰਮਿ੍ਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਅੰਮਿ੍ਤਸਰ, 16 ਅਪ੍ਰੈਲ (ਰੇਸ਼ਮ ਸਿੰਘ)-ਅੰਮਿ੍ਤਸਰ ਦਿਹਾਤੀ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਸ ਵਲੋਂ ਮੱਧ ਪ੍ਰਦੇਸ਼ ਦੇ ਬੁਹਰਾਮਪੁਰ 'ਚ ਕਾਰਵਾਈ ਕਰਕੇ ਇਕ ਅੰਤਰਰਾਜੀ ਗ਼ੈਰ-ਕਾਨੂੰਨੀ ਹਥਿਆਰ ਬਣਾਉਣ ਤੇ ਸਪਲਾਈ ਕਰਨ ਵਾਲੇ ਗਰੋਹ ਦਾ ...

ਪੂਰੀ ਖ਼ਬਰ »

ਵਕੀਲ ਹਰਪਾਲ ਖਾਰਾ ਵਲੋਂ ਕੋਟਕਪੂਰਾ ਗੋਲੀਕਾਂਡ ਸਬੰਧੀ ਚਲਾਨ ਦੀ ਰਿਪੋਰਟ ਜਨਤਕ

ਬਠਿੰਡਾ, 16 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਟਕਪੂਰਾ ਗੋਲੀਕਾਂਡ ਸਬੰਧੀ ਸਿੱਟ ਮੁਖੀ ਕੁੰਵਰ ਵਿਜੈ ਪ੍ਰਤਾਪ ਦੁਆਰਾ ਹਾਈਕੋਰਟ 'ਚ ਪੇਸ਼ ਕੀਤੇ ਚਲਾਨ ਨੰ. 129 ਅਤੇ 130 ਦੀ ਰਿਪੋਰਟ ਬਠਿੰਡਾ ਦੇ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਨੇ ਜਨਤਕ ਕੀਤੀ ਹੈ | ਰਿਪੋਰਟ 'ਚ ...

ਪੂਰੀ ਖ਼ਬਰ »

300 ਰੁਪਏ ਕੁਇੰਟਲ ਖੰਡ ਮਹਿੰਗੀ ਹੋਣ ਨਾਲ ਲੋਕਾਂ ਦੀ ਚਾਹ ਹੋਈ ਕੌੜੀ

ਸ਼ਿਵ ਸ਼ਰਮਾ ਜਲੰਧਰ, 16 ਅਪ੍ਰੈਲ- ਕੋਰੋਨਾ ਮਹਾਂਮਾਰੀ 'ਚ ਲਗਾਤਾਰ ਵਧ ਰਹੀ ਮਹਿੰਗਾਈ ਰੋਜ਼ਾਨਾ ਹੀ ਨਵੇਂ-ਨਵੇਂ ਰਿਕਾਰਡ ਤੋੜ ਰਹੀ ਹੈ | ਚਾਹੇ ਕਿਸਾਨਾਂ ਨੂੰ ਗੰਨੇ ਦੀਆਂ ਕੀਮਤਾਂ ਕਈ ਵਾਰ ਪੂਰੀਆਂ ਨਾ ਮਿਲਣ ਦੇ ਮਾਮਲਿਆਂ ਦੀ ਚਰਚਾ ਹੁੰਦੀ ਰਹੀ ਹੈ ਕਿ ਗੰਨੇ ਦੇ ...

ਪੂਰੀ ਖ਼ਬਰ »

ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮਾਰਨ ਉਪਰੰਤ ਬਜ਼ੁਰਗ ਪਿਤਾ ਵਲੋਂ ਖ਼ੁਦਕੁਸ਼ੀ

ਬੁਢਲਾਡਾ, 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖ਼ੁਦਕੁਸ਼ੀ ਕਰ ਲੈਣ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਕਮੇਟੀਆਂ ਦੀ ਗਿਣਤੀ ਵਧਾਈ

ਚੰਡੀਗੜ੍ਹ, 16 ਅਪ੍ਰੈਲ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਕਮੇਟੀਆਂ ਦੀ ਗਿਣਤੀ 13 ਤੋਂ ਵਧਾ ਕੇ 15 ਕਰ ਦਿੱਤੀ ਗਈ ਹੈ | ਵਿਧਾਨ ਸਭਾ ਸਕੱਤਰੇਤ ਤੋਂ ਮਿਲੀ ਜਾਣਕਾਰੀ ਅਨੁਸਾਰ ਕਿ ਖੇਤੀਬਾੜੀ ਤੇ ਸਹਿਕਾਰਤਾ ਪੰਚਾਇਤੀ ਰਾਜ ਤੇ ਲੋਕਲ ਬਾਡੀਜ਼ ਕਮੇਟੀਆਂ ਵੱਖੋ-ਵੱਖ ਬਣਾ ...

ਪੂਰੀ ਖ਼ਬਰ »

'ਆਪ' ਵਲੋਂ ਗੁਜਰਾਤ ਦੇ ਉਪ ਮੁੱਖ ਮੰਤਰੀ ਤੇ ਸੰਸਦ ਮੈਂਬਰ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ

ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਜਬਰੀ ਥੋਪੇ ਜਾ ਰਹੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਧਰਨੇ ਲਗਾ ਕੇ ਬੈਠੇ ਕਿਸਾਨਾਂ ਨੂੰ ਅੱਤਵਾਦੀ, ਖ਼ਾਲਿਸਤਾਨੀ, ...

ਪੂਰੀ ਖ਼ਬਰ »

ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਮਾਮਲੇ 'ਚ ਨਾਮਜ਼ਦ 6 ਮੁਲਜ਼ਮਾਂ ਦੀ ਆਵਾਜ਼ ਦੇ ਨਮੂਨੇ ਲਵੇਗੀ ਐਨ.ਆਈ.ਏ.

ਐੱਸ.ਏ.ਐੱਸ. ਨਗਰ, 16 ਅਪ੍ਰੈਲ (ਜਸਬੀਰ ਸਿੰਘ ਜੱਸੀ)-ਭਿੱਖੀਵਿੰਡ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ 6 ਮੁਲਜ਼ਮਾਂ ਸੁਖਮੀਤਪਾਲ ਸਿੰਘ ...

ਪੂਰੀ ਖ਼ਬਰ »

ਮੋੜ ਮੰਡੀ ਬੰਬ ਧਮਾਕਾ ਕੇਸ 'ਚ ਹਾਈਕੋਰਟ ਐਸ.ਆਈ.ਟੀ. ਦੀ ਜਾਂਚ ਤੋਂ ਸੰਤੁਸ਼ਟ

ਚੰਡੀਗੜ੍ਹ, 16 ਅਪ੍ਰੈਲ (ਬਿ੍ਜੇਂਦਰ ਗੌੜ)-ਮੌੜ ਮੰਡੀ ਬੰਬ ਧਮਾਕੇ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਹਾਈਕੋਰਟ ਦੇ ਆਦੇਸ਼ਾਂ ਦੀ ਕਥਿਤ ਤੌਰ 'ਤੇ ਪਾਲਣਾ ਨਾ ਕਰਨ ਦੇ ਮਾਮਲੇ 'ਚ ਪੰਜਾਬ ਦੇ ਡੀ.ਜੀ.ਪੀ ਅਤੇ ਹੋਰਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨ ਵਾਲੀ 'ਕੰਟੈਂਪਟ ਆਫ਼ ਕੋਰਟ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਤੋਂ ਪਰਤੇ 2 ਕਿਸਾਨਾਂ ਦੀ ਮੌਤ

ਭਵਾਨੀਗੜ੍ਹ, 16 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਫਤਹਿਗੜ੍ਹ ਭਾਦਸੋਂ ਦੇ ਇਕ ਕਿਸਾਨ ਦੀ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਬਿਮਾਰ ਹੋ ਕੇ ਪਰਤਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਪਿੰਡ ਦੇ ਸਰਪੰਚ ਅਮਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ ਅਸਤੀਫ਼ੇ 'ਤੇ ਕਾਇਮ

ਚੰਡੀਗੜ੍ਹ, 16 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਕੇਸ ਦੀ ਜਾਂਚ ਕਰਨ ਵਾਲੀ ਐਸ.ਆਈ.ਟੀ. ਦੇ ਮੁਖੀ ਰਹੇ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਪੰਜਾਬ ਦੇ ਰਾਜਪਾਲ ਨੂੰ ਮਿਲੇ ਅਤੇ ਉਨ੍ਹਾਂ ਦੀ ਰਾਜਪਾਲ ਨਾਲ ਇਹ ਮਿਲਣੀ ਚਰਚਾ ਦਾ ...

ਪੂਰੀ ਖ਼ਬਰ »

ਜਥੇ ਨੇ ਕੀਤੇ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ

ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਪਹੁੰਚੇ ਸਿੱਖ ਯਾਤਰੂਆਂ ਨੇ ਅੱਜ ਫਾਰੂਖਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ ਸਾਹਿਬ ਦੇ ਦਰਸ਼ਨ ਕੀਤੇ | ਯਾਤਰੂਆਂ ਨੂੰ ਸਵੇਰੇ ਗੁਰਦੁਆਰਾ ਜਨਮ ਅਸਥਾਨ ਸ੍ਰੀ ...

ਪੂਰੀ ਖ਼ਬਰ »

ਅਦਾਕਾਰ ਸਤੀਸ਼ ਕੌਲ ਨੂੰ ਕਲਾਕਾਰਾਂ, ਅਦਾਕਾਰਾਂ, ਆਪਣਿਆਂ ਤੇ ਸਰਕਾਰ ਨੇ ਵਿਸਾਰਿਆ

ਲੁਧਿਆਣਾ, 16 ਅਪ੍ਰੈਲ (ਪੁਨੀਤ ਬਾਵਾ)- ਬੀਤੇ ਦਿਨ ਪੰਜਾਬੀ ਤੇ ਹਿੰਦੀ ਫ਼ਿਲਮਾਂ ਦੇ ਕਲਾਕਾਰ ਸਤੀਸ਼ ਕੌਲ ਜਿਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ, ਨਮਿੱਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ...

ਪੂਰੀ ਖ਼ਬਰ »

ਕਪੂਰਥਲਾ ਨਗਰ ਨਿਗਮ ਦੀ ਪਹਿਲੀ ਮਹਿਲਾ ਮੇਅਰ ਬਣੀ ਕੁਲਵੰਤ ਕੌਰ

ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ)-ਨਗਰ ਨਿਗਮ ਕਪੂਰਥਲਾ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਕੁਲਵੰਤ ਕੌਰ ਨੂੰ ਨਗਰ ਨਿਗਮ ਦੀ ਪਹਿਲੀ ਮਹਿਲਾ ਮੇਅਰ ਬਣਨ ਦਾ ਮਾਣ ਹਾਸਲ ਹੋਇਆ ਹੈ | ਚੋਣ ਦੌਰਾਨ ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ, ਮਾਸਟਰ ਵਿਨੋਦ ਸੂਦ ...

ਪੂਰੀ ਖ਼ਬਰ »

ਅਮਿਤ ਕੁਮਾਰ ਨੇ ਆਯੂਸ਼ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਜਲੰਧਰ, 16 ਅਪ੍ਰੈਲ (ਸ਼ਿਵ)-ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਮਿੱਤ ਕੁਮਾਰ ਨੇ ਚੰਡੀਗੜ੍ਹ 'ਚ ਆਯੂਸ਼ ਕਮਿਸ਼ਨਰ ਦਾ ਕੰਮਕਾਜ ਸੰਭਾਲ ਲਿਆ ਹੈ | ਅਮਿੱਤ ਕੁਮਾਰ ਨੇ ਕੁਮਾਰ ਰਾਹੁਲ ਦੀ ਜਗ੍ਹਾ ਕਮਿਸ਼ਨਰ ਦਾ ਕਾਰਜਭਾਰ ਸੰਭਾਲਿਆ ਹੈ | ਉਨ੍ਹਾਂ ਵਲੋਂ ਅਹੁਦੇ ਦਾ ਕਾਰਜਭਾਰ ...

ਪੂਰੀ ਖ਼ਬਰ »

ਰਕੇਸ਼ ਗੁਪਤਾ ਕੇਂਦਰੀ ਮੰਤਰਾਲੇ ਦੇ ਅਧੀਨ ਬੋਰਡ 'ਚ ਪੰਜਾਬ ਤੋਂ ਇਕਲੌਤੇ ਡਾਇਰੈਕਟਰ ਬਣੇ

ਮੰਡੀ ਗੋਬਿੰਦਗੜ੍ਹ, 16 ਅਪ੍ਰੈਲ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਪ੍ਰਸਿੱਧ ਉਦਯੋਗਪਤੀ ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਰਾਕੇਸ਼ ਗੁਪਤਾ ਨੂੰ ਭਾਰਤ ਸਰਕਾਰ ਵਲੋਂ ਇਕ ਮਹੱਤਵਪੂਰਨ ਜ਼ਿੰਮੇਵਾਰੀ ਦੇ ਨਾਲ ਨਿਵਾਜਿਆ ...

ਪੂਰੀ ਖ਼ਬਰ »

ਪਹਿਲੀ ਵਾਰ ਸਿੱਖ ਨੌਜਵਾਨ ਨਵਦੀਪ ਸਿੰਘ ਪੰਨੂੰ ਬਣੇ ਨਗਰ ਕੌ ਾਸਲ ਸ੍ਰੀ ਹਰਿਗੋਬਿੰਦਪੁਰ ਦੇ ਪ੍ਰਧਾਨ

ਬਟਾਲਾ, 16 ਅਪ੍ਰੈਲ (ਕਾਹਲੋਂ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਐਸ.ਡੀ.ਐਮ. ਬਟਾਲਾ ਬਲਵਿੰਦਰ ਸਿੰਘ ਦੀ ਹਾਜ਼ਰੀ 'ਚ ਹੋਈ, ਜਿਸ 'ਚ 11 ਮੈਂਬਰਾਂ 'ਚੋਂ 8 ਮੈਂਬਰਾਂ ਨੇ ਨੌਜਵਾਨ ਕੌਂਸਲਰ ਨਵਦੀਪ ਸਿੰਘ ਪੰਨੂੰ ਨੂੰ ਪ੍ਰਧਾਨ ਚੁਣ ਲਿਆ ਅਤੇ ਮੰਜੂ ਖੋਸਲਾ ...

ਪੂਰੀ ਖ਼ਬਰ »

ਭਾਰਤ 'ਚ ਨਵੀਂ ਸਿੱਖਿਆ ਨੀਤੀ ਤਹਿਤ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਦੇ ਕੇਂਦਰ ਖੋਲ੍ਹਣਾ ਵਿਦਿਆਰਥੀਆਂ ਦੇ ਹਿਤ 'ਚ-ਡਾ. ਰਮੇਸ਼ ਪੋਖਰੀਆਲ

ਜਲੰਧਰ, 16 ਅਪ੍ਰੈਲ (ਰਣਜੀਤ ਸਿੰਘ ਸੋਢੀ)-ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਵਲੋਂ ਗਲੋਬਲ ਵਿਸ਼ਵ-ਵਿਦਿਆਲਾ ਦੀ ਮੈਨੇਜਮੈਂਟ ਆਧਾਰਿਤ ਅੰਤਰਰਾਸ਼ਟਰੀ ਵਰਚੂਅਲ ਸੰਮੇਲਨ ਕਰਵਾਇਆ ਗਿਆ, ਜਿਸ 'ਚ ਕੋਵਿਡ-19 ਤੋਂ ਬਾਅਦ ਉਚੇਰੀ ਸਿੱਖਿਆ ਲਈ ਨਵੀਂ ਕੌਮੀ ਸਿੱਖਿਆ ਨੀਤੀ-2020 ...

ਪੂਰੀ ਖ਼ਬਰ »

ਮਜ਼ਦੂਰ ਦੀ ਇਕ ਕਰੋੜ ਦੀ ਨਿਕਲੀ ਲਾਟਰੀ

ਪਠਾਨਕੋਟ, 16 ਅਪ੍ਰੈਲ (ਚੌਹਾਨ)-ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਸਟਾਕਿਸਟ ਅਸ਼ੋਕ ਬਾਵਾ ਲਾਟਰੀ ਏਜੰਸੀ ਲਾਈਟਾਂ ਵਾਲਾ ਚੌਕ ਪਠਾਨਕੋਟ ਤੋਂ ਇਕ ਗਾਹਕ ਵਲੋਂ ਖ਼ਰੀਦੀ ਸਰਕਾਰੀ ਬੰਪਰ 100 ਰੁਪਏ ਵਾਲੀ ਲਾਟਰੀ ਨਾਲ ਉਹ ਗਾਹਕ ਕਰੋੜਪਤੀ ਬਣ ਗਿਆ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪਾਕਿ ਵਲੋਂ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਸੋਸ਼ਲ ਮੀਡੀਆ ਸੇਵਾਵਾਂ ਬੰਦ

ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਕੱਟੜਪੰਥੀ ਧਾਰਮਿਕ ਸੰਗਠਨ ਤਹਿਰੀਕ-ਏ-ਲੈਬਬੈਕ ਪਾਕਿਸਤਾਨ (ਟੀ.ਐਲ.ਪੀ.) ਦੇ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਟਵਿੱਟਰ, ਫੇਸਬੁੱਕ ਅਤੇ ਵਟਸਐਪ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਸ ਦੀਆਂ ਸੇਵਾਵਾਂ 'ਤੇ ਅਸਥਾਈ ...

ਪੂਰੀ ਖ਼ਬਰ »

ਸੀ.ਬੀ.ਆਈ. ਦੇ ਸਾਬਕਾ ਨਿਰਦੇਸ਼ਕ ਰਣਜੀਤ ਸਿਨਹਾ ਦਾ ਦਿਹਾਂਤ

ਨਵੀਂ ਦਿੱਲੀ, 16 ਅਪ੍ਰੈਲ (ਏਜੰਸੀ)-ਸੀ. ਬੀ. ਆਈ. ਦੇ ਸਾਬਕਾ ਨਿਰਦੇਸ਼ਕ ਰਣਜੀਤ ਸਿਨਹਾ (68) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਕੋਵਿਡ-19 ਕਾਰਨ ਹੋਈ ਹੈ | ਸੂਤਰਾਂ ਅਨੁਸਾਰ ਸਿਨਹਾ ਨੂੰ ਵੀਰਵਾਰ ਰਾਤ ਕੋਰੋਨਾ ਪਾਜ਼ੀਟਿਵ ਹੋਣ ਬਾਰੇ ...

ਪੂਰੀ ਖ਼ਬਰ »

ਨਵੀਆਂ ਬਿਜਲੀ ਦਰਾਂ ਦੇ ਐਲਾਨ ਕਰਨ ਦੀ ਤਿਆਰੀ

ਸ਼ਿਵ ਸ਼ਰਮਾ ਜਲੰਧਰ, 16 ਅਪ੍ਰੈਲ-ਨਵੇਂ ਚੇਅਰਮੈਨ ਦੀ ਨਿਯੁਕਤੀ ਹੋਣ ਤੋਂ ਬਾਅਦ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਵਲੋਂ ਸਾਲ 21-22 ਨੂੰ ਲਾਗੂ ਹੋਣ ਵਾਲੀਆਂ ਨਵੀਆਂ ਬਿਜਲੀ ਦਰਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ | ਪਾਵਰਕਾਮ ਵਲੋਂ ਇਸ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 'ਏਕ ਭਾਰਤ ਸਰੇਸ਼ਠ ਭਾਰਤ' ਤੇ 'ਜਲ ਸ਼ਕਤੀ ਅਭਿਆਨ' ਦੇ ਹੇਠ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਦੇ ਨਿਰਦੇਸ਼

ਚੰਡੀਗੜ੍ਹ, 16 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 'ਏਕ ਭਾਰਤ ਸਰੇਸ਼ਠ ਭਾਰਤ' ਅਤੇ 'ਜਲ ਸ਼ਕਤੀ ਅਭਿਆਨ' ਦੇ ਹੇਠ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਾਸਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ | ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ ਬਿਨਾਂ ਬਿਜਲੀ ਵਰਤੇ ਨਿੱਜੀ ਤਾਪ ਘਰਾਂ ਨੂੰ ਦਿੱਤੇ 4000 ਕਰੋੜ ਰੁਪਏ

ਪਟਿਆਲਾ, 16 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪੰਜਾਬ ਨੂੰ ਬਿਜਲੀ ਸਰਪਲੱਸ ਕਰਨ ਲਈ ਅਕਾਲੀ-ਭਾਜਪਾ ਸਰਕਾਰ ਵਲੋਂ ਨਿੱਜੀ ਤਾਰ-ਘਰਾਂ ਨਾਲ ਕੀਤੇ 25 ਸਾਲਾ ਬਿਜਲੀ ਖ਼ਰੀਦ ਸਮਝੌਤਿਆਂ ਦਾ ਸੇਕ ਬਿਜਲੀ ਨਿਗਮ ਦੇ ਨਾਲ ਖਪਤਕਾਰਾਂ ਨੂੰ ਵੀ ਝੱਲਣਾ ਪੈ ਰਿਹਾ ਹੈ | ਪਾਵਰਕਾਮ ਦੇ ...

ਪੂਰੀ ਖ਼ਬਰ »

ਕੈਪਟਨ ਨੇ ਵਪਾਰ ਲਈ ਸਭ ਤੋਂ ਸੁਰੱਖਿਅਤ ਸਥਾਨ ਵਜੋਂ ਪੰਜਾਬ ਨੂੰ ਕੀਤਾ ਪੇਸ਼

ਚੰਡੀਗੜ੍ਹ, 16 ਅਪ੍ਰੈਲ (ਅਜੀਤ ਬਿਊਰੋ)-ਇਨਵੈੱਸਟ ਪੰਜਾਬ ਰਾਹੀਂ ਜਾਪਾਨ ਤੋਂ ਸੂਬੇ 'ਚ ਨਿਵੇਸ਼ ਲਿਆਉਣ ਪ੍ਰਤੀ ਸੂਬਾ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ 'ਚ 'ਛੋਟਾ ਜਾਪਾਨ' ਬਣਾਉਣ ਦੀ ਸੋਚ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਰਚੀ ਗਈ ਸਾਜ਼ਿਸ਼ ਬੇਨਕਾਬ-ਡਾ. ਚੀਮਾ

ਚੰਡੀਗੜ੍ਹ, 16 ਅਪ੍ਰੈਲ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਰਚੀ ਗਈ ਸਾਜ਼ਿਸ਼ ਕੋਟਕਪੂਰਾ ਗੋਲੀਕਾਂਡ ਕੇਸ ਦੀ ਸਰਕਾਰ ਵਲੋਂ ਕੀਤੀ ਗਈ ਜਾਂਚ ਖ਼ਾਰਜ ਹੋਣ ਨਾਲ ਬੇਨਕਾਬ ਹੋ ਗਈ ਹੈ ਅਤੇ ਇਹ ...

ਪੂਰੀ ਖ਼ਬਰ »

ਲੁਧਿਆਣਾ 'ਚ ਹੋਈ ਦੁਨੀਆ ਦੀ ਦੂਜੀ ਵਿਸ਼ੇਸ਼ ਸਰਜਰੀ

ਲੁਧਿਆਣਾ, 16 ਅਪ੍ਰੈਲ (ਸਲੇਮਪੁਰੀ)-ਫੋਰਟਿਸ ਹਸਪਤਾਲ ਲੁਧਿਆਣਾ ਦੇ ਗੈਸਟ੍ਰੋ ਇੰਸਟੀਚਿਊਟ ਆਫ ਗੈਸਟ੍ਰੋ ਐਂਡ ਲਿਵਰ ਡਿਜੀਜ ਦੇ ਡਾਇਰੈਕਟਰ ਡਾ. ਨਿਤਿਨ ਬਹਿਲ ਨੇ ਇਕ ਬਜੁਰਗ ਔਰਤ ਦੀ ਭੋਜਨ ਨਾਲੀ 'ਚੋਂ ਟਿਊਮਰ ਹਟਾ ਕੇ ਉਸ ਦੀ ਜਾਨ ਬਚਾ ਲਈ | ਉਹ ਔਰਤ ਟਿਊਮਰ ਦੇ ਨਾਲ-ਨਾਲ ...

ਪੂਰੀ ਖ਼ਬਰ »

ਸੈਂਕੜੇ ਵਰ੍ਹੇ ਪੁਰਾਣੇ ਤੇ ਦੁਰਲਭ ਪ੍ਰਜਾਤੀ ਦੇ ਬੂਟਿਆਂ ਨੂੰ ਨਵਾਂ ਜੀਵਨ ਦੇਣ ਲਈ ਵਿੱਢੀ ਮੁਹਿੰਮ

ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰ ਕੋਛੜ)-ਸ਼ਹਿਰਾਂ 'ਚ ਧੜਾ-ਧੜ ਉਸਾਰੀਆਂ ਜਾ ਰਹੀਆਂ ਰਿਹਾਇਸ਼ੀ ਕਾਲੋਨੀਆਂ ਤੇ ਸੜਕਾਂ ਨੂੰ ਖੁੱਲ੍ਹਾ ਅਤੇ ਕਥਿਤ ਦੌਰ 'ਤੇ ਖ਼ੂਬਸੂਰਤ ਦਿੱਖ ਦੇਣ ਦੇ ਨਾਂਅ 'ਤੇ ਖ਼ਤਮ ਕੀਤੇ ਜਾ ਰਹੇ ਸੈਂਕੜੇ ਵਰ੍ਹੇ ਪੁਰਾਣੇ ਤੇ ਦੁਰਲੱਭ ਪ੍ਰਜਾਤੀ ਦੇ ਬੂਟਿਆਂ ਨੂੰ ਨਵਾਂ ਜੀਵਨ ਦੇਣ ਲਈ ਵਿੱਢੀ ਮੁਹਿੰਮ ਦੇ ਚੱਲਦਿਆਂ ਹਜ਼ਾਰਾਂ ਦੀ ਗਿਣਤੀ 'ਚ ਬੂਟਿਆਂ ਤੇ ਛਾਂਦਾਰ ਰੁੱਖਾਂ ਨੂੰ ਨਵਾਂ ਜੀਵਨ ਦਿੱਤਾ ਜਾ ਚੁੱਕਿਆ ਹੈ | ਇਸ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕਰਨ ਵਾਲੇ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਰੋਹਿਤ ਮਹਿਰਾ ਨੇ ਅੱਜ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਨੂੰ ਹਰਿਆ-ਭਰਿਆ ਬਣਾਉਣਾ ਹੈ ਤਾਂ ਕਿ ਲੋਕਾਂ ਨੂੰ ਸ਼ੁੱਧ ਅਤੇ ਪ੍ਰਦੂਸ਼ਨ ਰਹਿਤ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਬਾਗ਼ਾਂ, ਸੜਕਾਂ, ਲੋਕਾਂ ਦੇ ਘਰਾਂ ਤੇ ਬਗ਼ੀਚਿਆਂ 'ਚ ਲੱਗੇ ਸੈਂਕੜੇ ਵਰ੍ਹੇ ਪੁਰਾਣੇ ਰੁੱਖ ਸਿਉਂਕ ਜਾਂ ਕਿਸੇ ਵੱਖਰੀ ਤਰ੍ਹਾਂ ਦਾ ਕੀੜਾ ਲੱਗਣ 'ਤੇ ਅਣਗਹਿਲੀ ਦੇ ਚੱਲਦਿਆਂ ਵੱਢ ਦਿੱਤੇ ਜਾਂਦੇ ਹਨ ਜਾਂ ਕੋਈ ਤਰੀਕਾ ਵਰਤ ਕੇ ਸਾੜ ਦਿੱਤੇ ਜਾਂਦੇ ਹਨ, ਜਦਕਿ ਅਜਿਹੇ ਰੁੱਖਾਂ ਨੂੰ ਨਾ ਸਿਰਫ਼ ਬਚਾਉਣ ਬਲਕਿ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਸੁਰੱਖਿਅਤ ਤਬਦੀਲ ਕਰਨ ਦੀ ਵੀ ਸੁਵਿਧਾ ਪ੍ਰਾਪਤ ਹੈ, ਜਿਸ ਦੇ ਚੱਲਦਿਆਂ ਹੁਣ ਤੱਕ ਸੈਂਕੜੇ ਰੁੱਖਾਂ ਨੂੰ ਖ਼ਤਮ ਕੀਤੇ ਜਾਣ ਤੋਂ ਬਚਾਅ ਕੇ ਨਵੀਂ ਜਗ੍ਹਾ ਲਗਾਇਆ ਜਾ ਚੁੱਕਿਆ ਹੈ, ਜਿੱਥੇ ਉਹ ਸੰਘਣੀ ਛਾਂ ਅਤੇ ਫਲ ਦੇਣ ਦੇ ਨਾਲ-ਨਾਲ ਪੰਛੀਆਂ ਦੀ ਰਿਹਾਇਸ਼ਗਾਹ ਵੀ ਬਣੇ ਹੋਏ ਹਨ | ਉਨ੍ਹਾਂ ਦੱਸਿਆ ਕਿ ਸਥਾਨਕ ਮਜੀਠਾ ਰੋਡ 'ਤੇ ਲਗਪਗ 15 ਹਜ਼ਾਰ ਗਜ਼ ਜਗ੍ਹਾ 'ਚ ਬਣਾਈ ਬਗੀਚੀ 'ਚ ਉਨ੍ਹਾਂ ਵਲੋਂ ਸ਼ੁਰੂ ਕੀਤੇ ਗਏ 'ਸ੍ਰੀਮਤੀ ਪੁਸ਼ਪਾ ਪੌਦ ਅਤੇ ਪਲਾਂਟ ਹਸਪਤਾਲ ਤੇ ਡਿਸਪੈਂਸਰੀ' 'ਚ ਬੂਟਿਆਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਦਾ ਆਯੁਰਵੈਦਿਕ ਆਧਾਰਿਤ ਦਵਾਈਆਂ ਨਾਲ ਇਲਾਜ ਕੀਤਾ ਜਾ ਰਿਹਾ ਹੈ | ਰੋਹਿਤ ਮਹਿਰਾ ਨੇ ਦੱਸਿਆ ਕਿ ਬੂਟਿਆਂ ਨੂੰ ਬਚਾਉਣ ਤੇ ਹਵਾ ਨੂੰ ਸ਼ੁੱਧ ਬਣਾਉਣ ਲਈ ਉਹ ਆਪਣੀ ਟੀਮ ਦੇ ਸਹਿਯੋਗ ਨਾਲ ਪੂਰੇ ਦੇਸ਼ 'ਚ 80 ਤੋਂ ਵਧੇਰੇ ਛੋਟੇ ਜੰਗਲ ਆਬਾਦ ਕਰ ਚੁੱਕੇ ਹਨ, ਇਨ੍ਹਾਂ 'ਚੋਂ 5 ਛੋਟੇ ਜੰਗਲ ਇਕੱਲੇ ਅੰਮਿ੍ਤਸਰ 'ਚ ਲਗਾਏ ਗਏ ਹਨ | ਦੱਸਣਯੋਗ ਹੈ ਕਿ ਪੰਜਾਬ 'ਚ ਵਰਟੀਕਲ ਗਾਰਡਨ ਦੀ ਸ਼ੁਰੂਆਤ ਕਰਨ ਵਾਲੇ ਰੋਹਿਤ ਮਹਿਰਾ ਪੰਜਾਬ ਤੇ ਹੋਰਨਾਂ ਸੂਬਿਆਂ 'ਚ 100 ਤੋਂ ਵਧੇਰੇ ਵਰਟੀਕਲ ਗਾਰਡਨ ਤਿਆਰ ਕਰ ਚੁੱਕੇ ਹਨ | ਉਕਤ ਹਸਪਤਾਲ ਵਿਖੇ ਸੇਵਾਵਾਂ ਦੇਣ ਵਾਲੇ ਵਿਕਰਮ ਵਿੱਜ ਤੇ ਉਨ੍ਹਾਂ ਦੀ ਪਤਨੀ ਪੱਲਵੀ ਵਿੱਜ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਗਿਆਨੀ ਵੀ ਸਹਿਯੋਗ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕ ਬਿਮਾਰ ਹੋਣ 'ਤੇ ਖ਼ੁਦ ਹਸਪਤਾਲ ਇਲਾਜ ਲਈ ਪਹੁੰਚ ਸਕਦੇ ਹਨ, ਪਰ ਬੂਟਿਆਂ ਦੇ ਬਿਮਾਰ ਹੋਣ ਭਾਵ ਸਿਉਂਕ ਵਗ਼ੈਰਾ ਲੱਗਣ 'ਤੇ ਉਨ੍ਹਾਂ ਦਾ ਖ਼ੁਦ ਹਸਪਤਾਲ ਪਹੁੰਚਣਾ ਸੰਭਵ ਨਹੀਂ ਹੁੰਦਾ, ਇਸ ਲਈ ਅਜਿਹੀ ਸਥਿਤੀ 'ਚ ਸੂਚਨਾ ਮਿਲਣ 'ਤੇ ਬੂਟਿਆਂ ਦੇ ਇਲਾਜ ਹਿਤ ਭੇਜਣ ਲਈ ਬਕਾਇਦਾ ਈ-ਰਿਕਸ਼ਾ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ | ਇਹ ਸੇਵਾ ਦੇਸ਼ 'ਚ ਪਹਿਲੀ ਵਾਰ ਉਕਤ ਅਦਾਰੇ ਵਲੋਂ ਸ਼ੁਰੂ ਕੀਤੀ ਗਈ ਹੈ | ਇਸ ਦੇ ਇਲਾਵਾ ਜੋ ਲੋਕ ਬੂਟਿਆਂ ਦੇ ਰੋਗਾਂ ਬਾਰੇ ਉਨ੍ਹਾਂ ਕੋਲ ਹਸਪਤਾਲ ਨਹੀਂ ਪਹੁੰਚ ਸਕਦੇ, ਉਨ੍ਹਾਂ ਨੂੰ ਫ਼ੋਨ 'ਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ |

ਖ਼ਬਰ ਸ਼ੇਅਰ ਕਰੋ

 

ਗੁਰਦੁਆਰਾ ਸ੍ਰੀ ਨਾਭਾ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕੇ. ਐੱਸ. ਰਾਣਾ ਐੱਸ.ਏ.ਐੱਸ. ਨਗਰ-ਗੁਰਦੁਆਰਾ ਸ੍ਰੀ ਨਾਭਾ ਸਾਹਿਬ ਉਹ ਪਵਿੱਤਰ ਅਸਥਾਨ ਹੈ, ਜਿੱਥੇ ਭਾਈ ਜੈਤਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪਵਿੱਤਰ ਸੀਸ ਸ੍ਰੀ ਅਨੰਦਪੁਰ ਸਾਹਿਬ ਨੂੰ ਲੈ ਕੇ ਜਾਂਦੇ ਸਮੇਂ ਇਕ ਰਾਤ ਲਈ ਇੱਥੇ ਰੱਖਿਆ ਸੀ | ਇਹ ਅਸਥਾਨ ...

ਪੂਰੀ ਖ਼ਬਰ »

ਇਸ ਸਾਲ ਸਾਧਾਰਨ ਰਹੇਗਾ ਮੌਨਸੂਨ-ਮੌਸਮ ਵਿਭਾਗ

ਨਵੀਂ ਦਿੱਲੀ, 16 ਅਪ੍ਰੈਲ (ਏਜੰਸੀ)-ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ 'ਚ 75 ਫੀਸਦੀ ਤੋਂ ਜ਼ਿਆਦਾ ਬਾਰਿਸ਼ ਲੈ ਕੇ ਆਉਣ ਵਾਲੀ ਦੱਖਣ-ਪੱਛਮੀ ਮਾਨਸੂਨ ਦੇ ਇਸ ਵਾਰ ਸਾਧਾਰਣ ਰਹਿਣ ਦੀ ਉਮੀਦ ਹੈ | ਭੂ-ਵਿਗਿਆਨ ਮੰਤਰਾਲੇ ਦੇ ਸਕੱਤਰ ਐਮ. ...

ਪੂਰੀ ਖ਼ਬਰ »

ਪੂਨਾਵਾਲਾ ਨੇ ਅਮਰੀਕਾ ਨੂੰ ਵੈਕਸੀਨ ਲਈ ਕੱਚੇ ਮਾਲ ਤੋਂ ਰੋਕ ਹਟਾਉਣ ਦੀ ਲਗਾਈ ਗੁਹਾਰ

ਮੁੰਬਈ, 16 ਅਪ੍ਰੈਲ (ਏਜੰਸੀ)-ਪੁਣੇ ਸਥਿਤ ਦੇਸ਼ ਦੀ ਸਭ ਤੋਂ ਵੱਡੀ ਦਵਾਈ ਨਿਰਮਾਤਾ ਕੰਪਨੀ ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ. ਆਈ. ਆਈ.) ਦੇ ਸੀ. ਈ. ਓ. ਅਦਾਰ ਪੂਨਾਵਾਲਾ ਨੇ ਅਮਰੀਕਾ ਦੇ ਰਾਸ਼ਟਰਪਤੀ ਨੂੰ ਗੁਹਾਰ ਲਗਾਈ ਹੈ ਕਿ ਜੇਕਰ ਅਸੀ ਕੋਰੋਨਾ ਵਾਇਰਸ ਖ਼ਿਲਾਫ਼ ਸਚਮੁੱਚ ...

ਪੂਰੀ ਖ਼ਬਰ »

ਮਸ਼ੀਨਾਂ ਰਾਹੀਂ ਹੱਥੀਂ ਕਣਕ ਕੁਤਰਨ ਦੀ ਰਵਾਇਤ ਟਾਵੀਂ-ਟਾਵੀਂ ਅਜੇ ਵੀ ਲੈ ਰਹੀ ਹੈ ਸਾਹ

ਪੁਰਾਣਾ ਸ਼ਾਲਾ, 16 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)-ਇਨ੍ਹੀਂ ਦਿਨੀਂ ਇਕ ਪਾਸੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਕਣਕ ਦੀ ਵਾਢੀ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ, ਦੂਜੇ ਪਾਸੇ ਮੌਸਮ ਦੇ ਵਿਗੜੇ ਮਿਜ਼ਾਜ ਦੇ ਚੱਲਦਿਆਂ ਅੱਜ ਸਵੇਰੇ ਤੜਕਸਾਰ ਤੋਂ ਚੱਲ ...

ਪੂਰੀ ਖ਼ਬਰ »

ਧੂੜ ਭਰੀ ਹਨੇਰੀ ਤੇ ਗਰਦ ਗੁਬਾਰ ਨਾਲ ਛਾਇਆ ਹਨੇਰਾ-ਜਨਜੀਵਨ ਪ੍ਰਭਾਵਿਤ

ਬਠਿੰਡਾ, 16 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਦੇ ਮੌਸਮ ਵਿਭਾਗ ਵਲੋਂ ਕੀਤੀ ਗਈ ਭਵਿੱਖਬਾਣੀ ਤਹਿਤ ਅੱਜ ਬਠਿੰਡਾ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਚੱਲੀ ਧੂੜ ਭਰੀ ਗਰਦ ਗ਼ੁਬਾਰ ਵਾਲੀ ਹਨੇਰੀ ਕਾਰਨ ਦੁਪਹਿਰ ਸਮੇਂ ਅਸਮਾਨ 'ਤੇ ਇਕਦਮ ਹਨੇਰਾ ਛਾ ਗਿਆ | ਇਹ ...

ਪੂਰੀ ਖ਼ਬਰ »

12ਵੀਂ ਦੀ ਪ੍ਰੀਖਿਆ ਬਾਰੇ ਫ਼ੈਸਲਾ ਅਗਲੇ ਮਹੀਨੇ- ਸਿੰਗਲਾ

ਸੰਗਰੂਰ, 16 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਸ਼੍ਰੇਣੀ ਦੀ ਪ੍ਰੀਖਿਆ ਲੈਣ ਬਾਰੇ ਅਗਲੇ ਮਹੀਨੇ ਦੇ ਸ਼ੁਰੂ 'ਚ ਵਿਚਾਰ ਕੀਤਾ ਜਾਵੇਗਾ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਗਿੱਦੜਬਾਹਾ, 16 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਖੇ ਚਿੱਟੇ ਦੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਪਿੰਡ ਵਿਰਕ ਖ਼ੁਰਦ ਦੇ ਨੌਜਵਾਨ ਦੀ ਮੌਤ ਹੋ ਗਈ | ਬਲਵਿੰਦਰ ਸਿੰਘ (25) ਪੁੱਤਰ ਹਰਫ਼ੂਲ ਸਿੰਘ ਵਾਸੀ ਪਿੰਡ ਵਿਰਕ ਖ਼ੁਰਦ ਜ਼ਿਲ੍ਹਾ ਬਠਿੰਡਾ ਜੋ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX