ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਸੁਰੱਖਿਆ ਸਮੀਖਿਆ ਮੀਟਿੰਗ, 370 ਹਟਾਏ ਜਾਣ ਤੋਂ ਬਾਅਦ ਪਹਿਲਾ ਜੰਮੂ - ਕਸ਼ਮੀਰ ਦੌਰਾ
. . .  17 minutes ago
ਸ੍ਰੀਨਗਰ, 23 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਸੁਰੱਖਿਆ ਸਮੀਖਿਆ ਮੀਟਿੰਗ ਕਰ ਰਹੇ ਹਨ | ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਦਾ ਇਹ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ...
ਜਲ੍ਹਿਆਂਵਾਲਾ ਬਾਗ਼ ਦੇ ਇਤਿਹਾਸਕ ਸਰੂਪ ਦੇ ਨਾਲ ਕੀਤੀ ਛੇੜਛਾੜ ਖ਼ਿਲਾਫ਼ ਵੱਖ - ਵੱਖ ਜਥੇਬੰਦੀਆਂ ਵਲੋਂ ਰੋਸ ਮਾਰਚ
. . .  41 minutes ago
ਅੰਮ੍ਰਿਤਸਰ, 23 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ) - ਜਲ੍ਹਿਆਂਵਾਲਾ ਬਾਗ਼ ਦੇ ਇਤਿਹਾਸਕ ਸਰੂਪ ਅਤੇ ਪ੍ਰਮਾਣਿਤ ਤੱਥਾਂ ਨਾਲ ਕੀਤੀ ਗਈ ਕਥਿਤ ਛੇੜਛਾੜ ਦੇ ਖ਼ਿਲਾਫ਼ ਅਤੇ ਇਸ ਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ ਹੇਠ ਸਮੂਹ...
ਸੁਰੱਖਿਆ ਬਲਾਂ ਦੀ ਪੁਣਛ ਜ਼ਿਲ੍ਹੇ ਵਿਚ ਅੱਤਵਾਦ ਵਿਰੋਧੀ ਮੁਹਿੰਮ ਜਾਰੀ
. . .  51 minutes ago
ਪੁਣਛ, 23 ਅਕਤੂਬਰ - ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਜੰਗਲੀ ਖੇਤਰ ਵਿਚ ਅੱਤਵਾਦ ਵਿਰੋਧੀ ਮੁਹਿੰਮ ਜਾਰੀ ਹੈ। ਜ਼ਿਕਰਯੋਗ ਹੈ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸੁਰੱਖਿਆ ਸਥਿਤੀ ਦਾ...
ਦੂਸ਼ਿਤ ਪਾਣੀ ਕਾਰਨ ਅਮਰੀਕਾ ਦੇ ਬੈਨਟਨ ਹਾਰਬਰ ਸ਼ਹਿਰ ਵਿਚ ਹੰਗਾਮੀ ਸਥਿਤੀ ਐਲਾਨੀ
. . .  about 1 hour ago
ਸੈਕਰਾਮੈਂਟੋ, 23 ਅਕਤੂਬਰ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਮਿਸ਼ੀਗਨ ਸੂਬੇ ਦੇ ਸ਼ਹਿਰ ਬੈਨਟਨ ਹਾਰਬਰ ਵਿਚ ਪਾਣੀ ਦੀਆਂ ਪਾਈਪਾਂ ਵਿਚ ਦੂਸ਼ਿਤ ਪਾਣੀ ਆਉਣ ਕਾਰਨ ਅਧਿਕਾਰੀਆਂ ਨੂੰ ਹੰਗਾਮੀ ਸਥਿਤੀ ਦਾ ਐਲਾਨ ਕਰਨਾ ਪਿਆ ਹੈ। ਮੇਅਰ ਨੇ ਕਿਹਾ ਹੈ ਕਿ ਇਹ ਕਦਮ ਇਸ ...
ਹੱਤਿਆ ਦੇ ਦੋਸ਼ੀ ਸਮਿਥ ਨੂੰ ਲਾਇਆ ਜ਼ਹਿਰ ਦਾ ਟੀਕਾ, ਤਕਰੀਬਨ 30 ਸਾਲਾ ਬਾਅਦ ਪੀੜਤ ਪਰਿਵਾਰ ਨੂੰ ਮਿਲਿਆ ਨਿਆਂ
. . .  about 1 hour ago
ਸੈਕਰਾਮੈਂਟੋ, 23 ਅਕਤੂਬਰ (ਹੁਸਨ ਲੜੋਆ ਬੰਗਾ) - ਬਹੁਤ ਹੀ ਬੇਰਹਿਮੀ ਨਾਲ 30 ਸਾਲ ਪਹਿਲਾਂ ਹੋਈ ਹੱਤਿਆ ਦੇ ਦੋਸ਼ੀ ਵਿਲੀ ਬੀ ਸਮਿਥ ਨੂੰ ਜ਼ਹਿਰ ਦਾ ਟੀਕਾ ਲਾ ਕੇ ਮੌਤ ਦੀ ਸਜ਼ਾ ਦਿੱਤੀ ਗਈ। ਸੁਪਰੀਮ ਕੋਰਟ ਵਲੋਂ ਦੋਸ਼ੀ ਦੁਆਰਾ ਆਖ਼ਰੀ ਪਲਾਂ ਵਿਚ...
ਐਂਟੀ ਨਾਰਕੋਟਿਕਸ ਸੈੱਲ ਨੇ ਗਾਂਜਾ ਵੇਚਣ ਵਾਲੇ ਦੋ ਵਿਅਕਤੀ ਕੀਤੇ ਕਾਬੂ
. . .  about 1 hour ago
ਪੁਣੇ (ਮਹਾਰਾਸ਼ਟਰ), 23 ਅਕਤੂਬਰ - ਪੁਣੇ ਸਿਟੀ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਗਾਂਜਾ ਨੂੰ ਆਪਣੇ ਖੇਤ ਵਿਚ ਪੈਦਾ ਕਰ ਕੇ ਵਪਾਰਕ ਤੌਰ 'ਤੇ ਵੇਚਣ ਵਿਚ ਸ਼ਾਮਿਲ ਸਨ। 11 ਲੱਖ ਰੁਪਏ ਦੀ ਕੀਮਤ ਦੇ ਗਾਂਜੇ ਦੇ ਕੁੱਲ ...
ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਅਮਿਤ ਸ਼ਾਹ ਪਹੁੰਚੇ ਸ੍ਰੀਨਗਰ
. . .  about 1 hour ago
ਸ੍ਰੀਨਗਰ, 23 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ 'ਤੇ ਸ੍ਰੀਨਗਰ...
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਮ੍ਰਿਤਕ ਆਸ਼ਰਿਤ ਦੀ ਪਾਲਿਸੀ ਲਾਗੂ ਕਰਨ ਸਬੰਧੀ ਕਮੇਟੀ ਦਾ ਗਠਨ
. . .  about 1 hour ago
ਮਲੌਦ, 23 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਚਰਨਜੀਤ ਸਿੰਘ ਦਿਉਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਬਿਜਲੀ ਬੋਰਡ ਵਿਚ ਤਰਸ ਦੇ ਆਧਾਰ 'ਤੇ ਨੌਕਰੀਆਂ ਦੀ ਮੰਗ ਬਾਰੇ ਸਾਲ 2004 ਤੋਂ 2011 ਦੌਰਾਨ ਮ੍ਰਿਤਕ...
ਅਦਾਕਾਰਾ ਮੀਨੂੰ ਮੁਮਤਾਜ਼ ਦਾ 79 ਸਾਲ ਦੀ ਉਮਰ ਦਿਹਾਂਤ
. . .  1 minute ago
ਮੁੰਬਈ, 23 ਅਕਤੂਬਰ - ਹਿੰਦੀ ਫਿਲਮਾਂ ਦੀ ਉੱਘੀ ਅਦਾਕਾਰਾ ਮੀਨੂੰ ਮੁਮਤਾਜ਼ ਦਾ 79 ਸਾਲ ਦੀ ਉਮਰ ਵਿਚ ਕੈਨੇਡਾ ਵਿਚ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਭਰਾ ...
ਸੀ.ਆਈ.ਐੱਸ.ਸੀ.ਈ.ਨੇ ਆਈ.ਸੀ.ਐੱਸ.ਈ. 10 ਵੀਂ ਅਤੇ ਆਈ.ਐੱਸ.ਸੀ. ਕਲਾਸ 12 ਸਮੈਸਟਰ 1 ਦੀਆਂ ਪ੍ਰੀਖਿਆਵਾਂ ਦੀ ਤਾਰੀਖ਼ ਕੀਤੀ ਜਾਰੀ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਆਈ.ਸੀ.ਐੱਸ.ਈ. 10 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਹੁਣ 29 ਨਵੰਬਰ ਤੋਂ 16 ਦਸੰਬਰ ਦਰਮਿਆਨ ਹੋਣਗੀਆਂ ਅਤੇ 12 ਵੀਂ ਦੀਆਂ ਆਈ.ਐੱਸ.ਸੀ. ਦੀਆਂ ਪ੍ਰੀਖਿਆਵਾਂ 22 ਨਵੰਬਰ ਤੋਂ 20 ਦਸੰਬਰ ਤੱਕ ਹੋਣਗੀਆਂ...
ਦਿੱਲੀ ਪੁਲਿਸ ਨੇ ਕੀਤਾ ਅੰਤਰਰਾਜੀ 'ਜਬਰ-ਜਨਾਹ' ਗਿਰੋਹ ਦਾ ਮਾਸਟਰਮਾਈਂਡ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਅੰਤਰਰਾਜੀ 'ਜਬਰ-ਜਨਾਹ' ਗਿਰੋਹ ਦੇ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕੀਤਾ ਹੈ। ਕ੍ਰਾਈਮ ਬਰਾਂਚ ਨੇ ਕਿਹਾ ਕਿ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਈ ਲੋਕਾਂ ਤੋਂ ਕਥਿਤ ਤੌਰ 'ਤੇ ਉਨ੍ਹਾਂ ਦੇ 'ਇਤਰਾਜ਼ਯੋਗ ਵੀਡੀਓ' ਨੂੰ ਪ੍ਰਸਾਰਿਤ...
ਵਿਅਕਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ
. . .  about 2 hours ago
ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ) - ਫਗਵਾੜਾ ਹੁਸ਼ਿਆਰਪੁਰ ਸੜਕ 'ਤੇ ਸਥਿਤ ਪਿੰਡ ਖੁਰਮਪੁਰ ਵਿਖੇ ਇਕ 67 ਸਾਲਾ ਵਿਅਕਤੀ ਨੇ ਪਿੱਲਰ ਨਾਲ ਲਟਕ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮ੍ਰਿਤਕ ਦੀ ਪਛਾਣ ਸਰਵਨ ਸਿੰਘ ਪੁੱਤਰ ਰਤਨ ਸਿੰਘ ਵਜੋਂ ...
ਪਿਛਲੇ 24 ਘੰਟਿਆਂ ਵਿਚ 16,326 ਨਵੇਂ ਕੇਸ, 666 ਮੌਤਾਂ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,326 ਨਵੇਂ ਕੇਸ ਅਤੇ 666 ਮੌਤਾਂ ਹੋਈਆਂ ਹਨ | ਸਰਗਰਮ ਮਾਮਲੇ ਇਸ ਸਮੇਂ 1,73,728 ...
ਜੰਮੂ-ਕਸ਼ਮੀਰ : ਭਾਰੀ ਬਰਫ਼ਬਾਰੀ ਕਾਰਨ ਮੁਗਲ ਰੋਡ ਬੰਦ
. . .  about 3 hours ago
ਸ੍ਰੀਨਗਰ, 23 ਅਕਤੂਬਰ - ਪੀਰ ਕੀ ਗਲੀ ਖੇਤਰ ਵਿਚ ਭਾਰੀ ਬਰਫ਼ਬਾਰੀ ਕਾਰਨ ਮੁਗਲ ਰੋਡ ਬੰਦ ਕਰ ਦਿੱਤਾ ਗਿਆ ਹੈ | ਜੰਮੂ ਅਤੇ ਕਸ਼ਮੀਰ ਟ੍ਰੈਫਿਕ ਪੁਲਿਸ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸੜਕ ਸ਼ੋਪੀਆਂ ਜ਼ਿਲ੍ਹੇ ...
ਜੰਮੂ -ਕਸ਼ਮੀਰ ਪਹਿਲਗਾਮ 'ਚ ਸੀਜ਼ਨ ਦੀ ਪਹਿਲੀ ਬਰਫ਼ ਪਈ
. . .  about 3 hours ago
ਜੰਮੂ -ਕਸ਼ਮੀਰ, 23 ਅਕਤੂਬਰ - ਜੰਮੂ -ਕਸ਼ਮੀਰ ਪਹਿਲਗਾਮ 'ਚ ਸੀਜ਼ਨ ਦੀ ਪਹਿਲੀ ਬਰਫ਼ ....
ਹਰਸੀਲ 'ਚ ਲਾਪਤਾ ਹੋਏ 11 ਟ੍ਰੈਕਰਾਂ ਦੇ ਸਮੂਹ ਵਿਚੋਂ 7 ਟ੍ਰੈਕਰਾਂ ਦੀਆਂ ਲਾਸ਼ਾਂ ਬਰਾਮਦ
. . .  about 4 hours ago
ਉੱਤਰਾਖੰਡ, 23 ਅਕਤੂਬਰ - ਉੱਤਰਾਖੰਡ ਦੇ ਡੀ.ਜੀ.ਪੀ. ਅਸ਼ੋਕ ਕੁਮਾਰ ਨੇ ਦੱਸਿਆ ਕਿ ਹਰਸੀਲ ਵਿਚ ਲਾਪਤਾ ਹੋਏ 11 ਟ੍ਰੈਕਰਾਂ ਦੇ ਸਮੂਹ ਵਿਚੋਂ 7 ਟ੍ਰੈਕਰਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ, 2 ਨੂੰ ਬਚਾਇਆ ਗਿਆ ਅਤੇ 2 ਲਾਪਤਾ ਹਨ। ਲਮਖਾਗਾ ਪਾਸ ਦੇ ਨੇੜੇ....
ਸਵਰਨੀਮ ਵਿਜੇ ਮਸ਼ਾਲ ਕੱਲ੍ਹ ਮਨੀਪੁਰ ਦੇ ਕੇਥਲਮਨਬੀ ਪਹੁੰਚੀ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ - 1971 ਦੀ ਜੰਗ ਵਿਚ ਪਾਕਿਸਤਾਨ ਉੱਤੇ ਭਾਰਤ ਦੀ ਜਿੱਤ ਦੀ 50 ਵੀਂ ਵਰ੍ਹੇਗੰਢ ਦੇ ਜਸ਼ਨਾਂ ਦੀ ਸ਼ੁਰੂਆਤ ਦੇ ਸਿਲਸਿਲੇ ਵਿਚ ਪਿਛਲੇ ਸਾਲ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਪ੍ਰਕਾਸ਼ਿਤ....
ਬਰਨਾਲਾ ਬੱਸ ਸਟੈਂਡ ਪਹੁੰਚੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ
. . .  about 4 hours ago
ਬਰਨਾਲਾ 23 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ) - ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਬੱਸ ਸਟੈਂਡ ਬਰਨਾਲਾ ਵਿਖੇ ਪਹੁੰਚੇ ਹਨ। ਜਿਨ੍ਹਾਂ ਵਲੋਂ ਬੱਸ ਸਟੈਂਡ ਵਿਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ....
ਮਮਤਾ ਬੈਨਰਜੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 28 ਅਕਤੂਬਰ ਨੂੰ ਗੋਆ ਦਾ ਦੌਰਾ ਕਰੇਗੀ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਨੇਤਾ ਮਮਤਾ ਬੈਨਰਜੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ....
ਸੀਰੀਆ 'ਚ ਅਮਰੀਕੀ ਡਰੋਨ ਹਮਲੇ 'ਚ ਅਲ-ਕਾਇਦਾ ਦਾ ਸੀਨੀਅਰ ਆਗੂ ਮਾਰਿਆ ਗਿਆ
. . .  about 4 hours ago
ਸੀਰੀਆ, 23 ਅਕਤੂਬਰ - ਸੀਰੀਆ ਵਿਚ ਅਮਰੀਕੀ ਡਰੋਨ ਹਮਲੇ ਵਿਚ ਅਲ-ਕਾਇਦਾ ਦਾ ਸੀਨੀਅਰ ਆਗੂ ਮਾਰਿਆ ....
22 ਅਕਤੂਬਰ ਪਾਕਿਸਤਾਨ ਦੇ ਅੱਤਿਆਚਾਰਾਂ ਦੀ ਯਾਦ ਦਿਵਾਉਂਦਾ ਹੈ ਅਤੇ ਹਮੇਸ਼ਾ ਕਾਲਾ ਦਿਨ ਰਹੇਗਾ - ਉਪ ਰਾਜਪਾਲ
. . .  about 5 hours ago
ਜੰਮੂ-ਕਸ਼ਮੀਰ, 23 ਅਕਤੂਬਰ - ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦਾ ਕਹਿਣਾ ਹੈ ਕਿ ਪਾਕਿਸਤਾਨੀ ਅੱਤਵਾਦੀ ਹਮਲੇ ਦਾ ਜ਼ਖ਼ਮ ਅਜੇ ਵੀ ਤਾਜ਼ਾ ਹੈ। 22 ਅਕਤੂਬਰ ਪਾਕਿਸਤਾਨ ਦੇ ਅੱਤਿਆਚਾਰਾਂ ਦੀ ਯਾਦ ਦਿਵਾਉਂਦਾ ਹੈ ਅਤੇ....
ਪੁਣੇ : ਨਾਵਲ ਪੁਲ ਦੇ ਕੋਲ ਹੋਏ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਅਤੇ ਲਗਭਗ 12 ਜ਼ਖਮੀ ਹੋਏ
. . .  about 5 hours ago
ਮਹਾਰਾਸ਼ਟਰ, 23 ਅਕਤੂਬਰ - ਬੀਤੀ ਰਾਤ ਪੁਣੇ ਦੇ ਨਾਵਲ ਪੁਲ ਦੇ ਕੋਲ ਹੋਏ ਇਕ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਪੰਜਾਬ ਕੈਬਨਿਟ ਦੀ 25 ਅਕਤੂਬਰ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
. . .  1 day ago
ਜੰਮੂ -ਕਸ਼ਮੀਰ: ਐਨ.ਆਈ.ਏ. ਨੇ 6 ਥਾਵਾਂ 'ਤੇ ਕੀਤੀ ਛਾਪੇਮਾਰੀ, 8 ਲੋਕਾਂ ਨੂੰ ਕੀਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਫਿਰੋਜ਼ਪੁਰ

ਆਰਿਫ਼ ਕੇ ਮੰਡੀ ਵਿਚ ਸਰਕਾਰੀ ਖ਼ਰੀਦ ਦੇ ਦਾਅਵੇ ਖੋਖਲੇ

ਆਰਿਫ਼ ਕੇ, 16 ਅਪ੍ਰੈਲ (ਬਲਬੀਰ ਸਿੰਘ ਜੋਸਨ)-ਬੇਮੌਸਮੀ ਬੱਦਲਵਾਈ ਤੇ ਨਿੱਕੀ-ਨਿੱਕੀ ਕਿਣ-ਮਿਣ ਨੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਡੂੰਘੀ ਚਿੰਤਾ ਵਿਚ ਪਾ ਦਿੱਤਾ ਹੈ | ਕਣਕ ਦੀ ਫ਼ਸਲ ਦੀ ਕਟਾਈ ਦਾ ਕੰਮ ਖੇਤਾਂ 'ਚ ਕੰਬਾਈਨਾਂ ਰਾਹੀਂ ਚੱਲ ਰਿਹਾ ਹੈ ਅਤੇ ਕਣਕ ਦੀ ਫ਼ਸਲ ...

ਪੂਰੀ ਖ਼ਬਰ »

ਅਕਾਲੀ ਦਲ (ਬ) ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

ਗੁਰੂਹਰਸਹਾਏ, 16 ਅਪ੍ਰੈਲ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)-ਗੁਰੂਹਰਸਹਾਏ ਹਲਕੇ ਦੇ ਪਿੰਡ ਚੱਕ ਪੰਜੇ ਕੇ (ਝੁੱਗੇ ਕਚੂਰਿਆਂ ਵਾਲੇ) ਵਿਖੇ ਜ਼ਮੀਨੀ ਵਿਵਾਦ ਕਾਰਨ ਅਕਾਲੀ ਵਰਕਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਦੇ ਸਬੰਧ 'ਚ ਪਰਚੇ 'ਚ ਨਾਮਜ਼ਦ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਦੀ ਅਗਵਾਈ ਹੇਠ ਲਾਈਟਾਂ ਵਾਲੇ ਚੌਕ 'ਚ ਗੁਰੂਹਰਸਹਾਏ ਵਿਖੇ ਅਣਮਿੱਥੇ ਸਮੇਂ 'ਤੇ ਸ਼ੁਰੂ ਕੀਤੇ ਧਰਨੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦਾ ਧਰਨਾ ਸਾਰੀ ਰਾਤ ਜਾਰੀ ਰਿਹਾ ਤੇ ਦੂਸਰੇ ਦਿਨ ਵੀ ਵੱਡੀ ਗਿਣਤੀ 'ਚ ਧਰਨੇ 'ਚ ਲੋਕ ਹਾਜ਼ਰ ਹੋਏ | ਇਸ ਧਰਨੇ ਨੂੰ ਅਕਾਲੀ ਆਗੂ ਵਰਦੇਵ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਕਤਲ ਦੇ ਮਾਮਲੇ 'ਚ ਜਿੰਨਾ ਚਿਰ ਦੋਸ਼ੀ ਗਿ੍ਫ਼ਤਾਰ ਨਹੀਂ ਕੀਤੇ ਜਾਂਦੇ, ਓਨਾ ਚਿਰ ਧਰਨਾ ਜਾਰੀ ਰਹੇਗਾ ਅਤੇ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਵੀ ਨਹੀਂ ਕੀਤਾ ਜਾਵੇਗਾ | ਅਕਾਲੀ ਦਲ ਦੇ ਇਸ ਧਰਨੇ ਵਿਚ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸਾਬਕਾ ਮੰਤਰੀ ਹੰਸ ਰਾਜ ਜੋਸਨ, ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ, ਪ੍ਰੀਤਮ ਸਿੰਘ ਮਲਸੀਆਂ ਦੋਵੇਂ ਮੈਂਬਰ ਸ਼ੋ੍ਰਮਣੀ ਕਮੇਟੀ, ਮਾਂਟੂ ਵੋਹਰਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਹਰਜਿੰਦਰ ਸਿੰਘ ਗੁਰੂ, ਸੁਰਿੰਦਰਪਾਲ ਸਿੰਘ ਪੋਪਾ ਦੋਵੇਂ ਸਾਬਕਾ ਚੇਅਰਮੈਨ, ਹਰਪਾਲ ਸਿੰਘ ਬੇਦੀ, ਐਡਵੋਕੇਟ ਅਰਵਿੰਦਰਜੀਤ ਸਿੰਘ ਮਿੰਟੂ ਗਿੱਲ, ਹੈਪੀ ਬਰਾੜ, ਜਸਵਿੰਦਰ ਸਿੰਘ ਬਾਘੂ ਵਾਲਾ, ਸੁਖਚੈਨ ਸਿੰਘ ਸੇਖੋਂ, ਦਰਸ਼ਨ ਸਿੰਘ ਕੋਹਰ ਸਿੰਘ ਵਾਲਾ, ਬਲਦੇਵ ਰਾਜ ਕੰਬੋਜ, ਹੰਸ ਰਾਜ ਕੰਬੋਜ, ਬੱਬੂ ਜੈਮਲ ਵਾਲਾ, ਗੁਰਦਿੱਤ ਸਿੰਘ, ਤਿਲਕ ਰਾਜ ਸਮੇਤ ਕਈ ਹੋਰ ਅਕਾਲੀ ਆਗੂ ਅਤੇ ਮਿ੍ਤਕ ਵਿਅਕਤੀ ਮਹਿੰਦਰ ਸਿੰਘ ਦਾ ਸਮੁੱਚਾ ਪਰਿਵਾਰ ਵੀ ਮੌਜੂਦ ਰਿਹਾ | ਓਧਰ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਧਰਨੇ 'ਤੇ ਜਾਂਦੇ ਗੱਲਬਾਤ ਕੀਤੀ ਜਾ ਰਹੀ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ, ਪਰ ਧਰਨਾਕਾਰੀ ਗਿ੍ਫ਼ਤਾਰ ਕਰਨ ਦੀ ਮੰਗ 'ਤੇ ਅੜੇ ਹੋਏ ਹਨ | ਇਸ ਧਰਨੇ 'ਚ ਅਕਾਲੀ ਆਗੂਆਂ ਵਲੋਂ ਸੱਤਾਧਾਰੀ ਆਗੂਆਂ ਸਮੇਤ ਪੁਲਿਸ ਪ੍ਰਸ਼ਾਸਨ 'ਤੇ ਕਈ ਸਵਾਲ ਚੁੱਕੇ ਗਏ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਨੇ 45 ਹੋਰ ਵਿਅਕਤੀਆਂ ਨੂੰ ਲਿਆ ਲਪੇਟ 'ਚ

ਫ਼ਿਰੋਜ਼ਪੁਰ, 16 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਜਿੱਥੇ 45 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ, ਉੱਥੇ ਇਲਾਜ ਅਧੀਨ ਕੋਰੋਨਾ ਮਰੀਜ਼ਾਂ 'ਚੋਂ 2 ਸਾਲਾਂ ਬੱਚੇ ਸਮੇਤ 2 ਜਣਿਆਂ ਦੀ ਮੌਤ ਹੋ ਜਾਣ ਦੀ ...

ਪੂਰੀ ਖ਼ਬਰ »

ਕੋਰੋਨਾ ਕਾਲ ਦੇ ਚੱਲਦੇ ਇਕ ਵਾਰ ਫਿਰ ਲੀਹ ਤੋਂ ਉੱਤਰਿਆ ਸਿਵਲ ਹਸਪਤਾਲ ਫ਼ਿਰੋਜ਼ਪੁਰ

ਫ਼ਿਰੋਜ਼ਪੁਰ, 16 ਅਪ੍ਰੈਲ (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਵਲੋਂ ਕੁਝ ਦਿਨ ਪਹਿਲਾ ਦਿੱਤੇ ਆਦੇਸ਼ਾਂ 'ਤੇ ਸਿਹਤ ਵਿਭਾਗ ਪੰਜਾਬ ਵਲੋਂ ਕੀਤੀਆਂ ਬਦਲੀਆਂ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁੱਖ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ...

ਪੂਰੀ ਖ਼ਬਰ »

ਸਿੱਖ ਸਟੂਡੈਂਟ ਫੈੱਡਰੇਸ਼ਨ ਗਰੇਵਾਲ ਵਲੋਂ ਜਨਮੇਜਾ ਸਿੰਘ ਸੇਖੋਂ ਦੀ ਹਮਾਇਤ ਦਾ ਫ਼ੈਸਲਾ

ਜ਼ੀਰਾ, 16 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਸਿੱਖ ਸਟੂਡੈਂਟ ਫੈੱਡਰੇਸ਼ਨ ਗਰੇਵਾਲ ਵਲੋਂ ਇਕ ਵਿਸ਼ੇਸ਼ ਮੀਟਿੰਗ ਕਰਕੇ ਜ਼ੀਰਾ ਵਿਧਾਨ ਸਭਾ ਹਲਕੇ ਵਿਚ ਅਕਾਲੀ ਦਲ ਵਲੋਂ ਐਲਾਨੇ ਗਏ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਪੰਜਾਬ ਦੀ ਹਮਾਇਤ ਕਰਨ ਦਾ ਐਲਾਨ ...

ਪੂਰੀ ਖ਼ਬਰ »

ਮੌਜੂਦਾ ਕਾਂਗਰਸੀ ਐਮ. ਸੀ. ਦੇ ਘਰ 'ਚ ਚੋਰਾਂ ਕੀਤਾ ਹੱਥ ਸਾਫ਼

ਗੁਰੂਹਰਸਹਾਏ, 16 ਅਪ੍ਰੈਲ (ਹਰਚਰਨ ਸਿੰਘ ਸੰਧੂ)- ਬੀਤੀ ਰਾਤ ਸਥਾਨਕ ਸ਼ਹਿਰ ਦੇ ਮੌਜੂਦਾ ਕਾਂਗਰਸੀ ਐਮ.ਸੀ. ਸੋਨੀਆ ਸੇਠੀ ਪਤਨੀ ਵਿੱਕੀ ਸੇਠੀ ਦੇ ਘਰ ਚੋਰੀ ਹੋਣ ਦਾ ਸਮਾਚਾਰ ਹੈ | ਜ਼ਿਕਰਯੋਗ ਹੈ ਕਿ ਇਸ ਐਮ.ਸੀ. ਦਾ ਘਰ ਡੀ.ਐੱਸ.ਪੀ. ਗੁਰੂਹਰਸਹਾਏ ਦੀ ਰਿਹਾਇਸ਼ ਦੇ ਬਿਲਕੁਲ ...

ਪੂਰੀ ਖ਼ਬਰ »

ਕਤਲ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਹਾਈਕੋਰਟ ਵਲੋਂ ਪੇਸ਼ਗੀ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 16 ਅਪ੍ਰੈਲ (ਰਾਕੇਸ਼ ਚਾਵਲਾ)-ਪੋ੍ਰਗਰਾਮ ਵਿਚ ਜਬਰੀ ਡੀ.ਜੇ. ਚਲਾਉਣ ਨੂੰ ਲੈ ਕੇ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾਉਂਦੇ ਹੋਏ ਪੇਸ਼ਗੀ ਜ਼ਮਾਨਤ ਮਨਜ਼ੂਰ ...

ਪੂਰੀ ਖ਼ਬਰ »

ਸੀ.ਆਈ.ਏ ਸਟਾਫ਼ ਵਲੋਂ 7020 ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਕਾਬੂ

ਫ਼ਿਰੋਜ਼ਪੁਰ, 16 ਅਪ੍ਰੈਲ (ਤਪਿੰਦਰ ਸਿੰਘ, ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ, ਜਦੋਂ ਸੀ.ਆਈ.ਏ ਸਟਾਫ਼ ਵਲੋਂ 7020 ਮੈਡੀਕਲ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਉਪ ਕਪਤਾਨ ਪੁਲਿਸ (ਡੀ) ...

ਪੂਰੀ ਖ਼ਬਰ »

ਕਤਲ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਹਾਈਕੋਰਟ ਵਲੋਂ ਪੇਸ਼ਗੀ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 16 ਅਪ੍ਰੈਲ (ਰਾਕੇਸ਼ ਚਾਵਲਾ)-ਪੋ੍ਰਗਰਾਮ ਵਿਚ ਜਬਰੀ ਡੀ.ਜੇ. ਚਲਾਉਣ ਨੂੰ ਲੈ ਕੇ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾਉਂਦੇ ਹੋਏ ਪੇਸ਼ਗੀ ਜ਼ਮਾਨਤ ਮਨਜ਼ੂਰ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਤੋਂ ਕਬਜ਼ਾ ਧਾਰਕਾਂ ਵਲੋਂ ਕਣਕ ਵੱਢਣ 'ਤੇ ਮਾਮਲਾ ਦਰਜ

ਮਮਦੋਟ, 16 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਪਿੰਡ ਹਜ਼ਾਰਾ ਸਿੰਘ ਵਾਲਾ ਦੀ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਧਾਰਕਾਂ ਵਲੋਂ ਕਣਕ ਵੱਢਣ ਦੇ ਦੋਸ਼ ਹੇਠ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਮਮਦੋਟ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਮਮਦੋਟ ਪੁਲਿਸ ਨੂੰ ਪਿੰਡ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦਾਖ਼ਲਾ ਮੁਹਿੰਮ ਵੈਨ ਨੂੰ ਦਿੱਤੀ ਹਰੀ ਝੰਡੀ

ਫ਼ਿਰੋਜ਼ਪੁਰ/ਮੱਲਾਂਵਾਲਾ, 16 ਅਪ੍ਰੈਲ (ਤਪਿੰਦਰ ਸਿੰਘ, ਗੁਰਦੇਵ ਸਿੰਘ)-ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੱਲਾਂਵਾਲਾ ਖ਼ਾਸ ਵਿਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡੀ.ਈ.ਓ. ਫ਼ਿਰੋਜ਼ਪੁਰ ਕੁਲਵਿੰਦਰ ਕੌਰ, ਨੋਡਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਸੋਢੀ ਵਲੋਂ ਸਰਕਾਰੀ ਕੰਨਿਆ ਸਕੂਲ ਦੇ ਬਣੇ ਨਵੇਂ ਗੇਟ ਦਾ ਉਦਘਾਟਨ

ਗੁਰੂਹਰਸਹਾਏ, 16 ਅਪ੍ਰੈਲ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇ ਕੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਕਣਕ ਦੀ ਰਹਿੰਦ-ਖੰੂਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ

ਫ਼ਿਰੋਜ਼ਪੁਰ, 16 ਅਪ੍ਰੈਲ (ਤਪਿੰਦਰ ਸਿੰਘ)-ਪ੍ਰਸ਼ਾਸਨ ਵਲੋਂ ਫ਼ਿਰੋਜ਼ਪੁਰ ਵਿਚ ਕਣਕ ਦੀ ਰਹਿੰਦ-ਖੰੂਹਦ ਨੂੰ ਅੱਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟਰੇਟ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਆਮ ਤੌਰ 'ਤੇ ਦੇਖਣ ਵਿਚ ਆਇਆ ਹੈ ਕਿ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਸਿਹਤ ਲਈ ਪੂਰੀ ਤਰ੍ਹਾਂ ਸੁਰੱਖਿਅਤ-ਏ.ਡੀ.ਸੀ.

ਫ਼ਿਰੋਜ਼ਪੁਰ, 16 ਅਪ੍ਰੈਲ (ਤਪਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ 138 ਦੇ ਕਰੀਬ ਸਿਹਤ ਕੇਂਦਰਾਂ ਵਿਖੇ ਸਵੇਰੇ 9 ਤੋਂ ਸ਼ਾਮ 3 ਵਜੇ ਤੱਕ ਕੋਵਿਡ-19 ਟੀਕਾਕਰਨ ਦਾ ਕੰਮ ਚੱਲ ਰਿਹਾ ਹੈ | ਇਸ ਤੋਂ ਇਲਾਵਾ ਵੱਖਰੇ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਤਲਵੰਡੀ ਭਾਈ, 16 ਅਪ੍ਰੈਲ (ਰਵਿੰਦਰ ਸਿੰਘ ਬਜਾਜ)-ਪੰਜਾਬ ਸਰਕਾਰ ਵਲੋਂ ਘੋਸ਼ਿਤ 'ਕਾਮਯਾਬ ਕਿਸਾਨ, ਖ਼ੁਸ਼ਹਾਲ ਪੰਜਾਬ' ਪੋ੍ਰਗਰਾਮ ਤਹਿਤ ਡਾ: ਰਾਜਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਘੱਲ ਖ਼ੁਰਦ ਦੀ ਅਗਵਾਈ ਹੇਠ ਪਿੰਡ ਘੱਲ ਖ਼ੁਰਦ ਵਿਖੇ ਕਿਸਾਨ ਸਿਖਲਾਈ ਕੈਂਪ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਦਫ਼ਤਰ ਮੂਹਰੇ ਧਰਨਾ 27 ਨੂੰ

ਫ਼ਿਰੋਜ਼ਪੁਰ, 16 ਅਪ੍ਰੈਲ (ਤਪਿੰਦਰ ਸਿੰਘ)-ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਲ ਸਪਲਾਈ ਦਫ਼ਤਰ ਮੂਹਰੇ ਪਰਿਵਾਰਾਂ ਸਮੇਤ 27 ਅਪ੍ਰੈਲ ਨੂੰ ਧਰਨਾ ਦੇਣ ਦਾ ਐਲਾਨ ਕੀਤਾ | ...

ਪੂਰੀ ਖ਼ਬਰ »

ਮੰਡੀਆਂ 'ਚ ਬਰਦਾਨਾ ਨਾ ਮਿਲਣ 'ਤੇ ਆੜ੍ਹਤੀ ਅਤੇ ਕਿਸਾਨਾਂ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 16 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਪਾਸ ਕਰਕੇ ਕਿਸਾਨ ਵਰਗ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਦੂਸਰੇ ਪਾਸੇ ਮੌਸਮ ਵਿਚ ਅਚਾਨਕ ਆਈ ਤਬਦੀਲੀ ਕਰਕੇ ਬੱਦਲਵਾਈ ਛਾਈ ਹੋਣ ਕਰਕੇ ਹਾੜੀ ਦੀ ਫ਼ਸਲ ਮੰਡੀਆਂ ਵਿਚ ...

ਪੂਰੀ ਖ਼ਬਰ »

-ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ- ਗਰੈਜੂਏਟ ਹਲਕੇ ਤੋਂ ਮਨਿੰਦਰ ਕੌਰ ਵਲੋਂ ਚੋਣ ਮੁਹਿੰਮ ਦਾ ਆਗਾਜ਼

ਫ਼ਿਰੋਜ਼ਪੁਰ, 16 ਅਪ੍ਰੈਲ (ਗੁਰਿੰਦਰ ਸਿੰਘ)-16 ਮਈ ਨੂੰ ਹੋਣ ਜਾ ਰਹੀਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਲਈ ਰਜਿਸਟਰਡ ਗਰੈਜੂਏਟ ਹਲਕੇ ਤੋਂ ਫ਼ਿਰੋਜ਼ਪੁਰ ਨਾਲ ਸਬੰਧਿਤ ਮਨਿੰਦਰ ਕੌਰ ਪਤਨੀ ਅੰਮਿ੍ਤ ਪਾਲ ਸਿੰਘ ਜਿਨ੍ਹਾਂ ਦਾ ਸੀਰੀਅਲ ਨੰਬਰ 24 ...

ਪੂਰੀ ਖ਼ਬਰ »

ਬਲਾਕ ਫ਼ਿਰੋਜ਼ਪੁਰ-1 ਦਾ ਦਾਖ਼ਲਾ ਮੁਹਿੰਮ ਰਿਕਾਰਡ ਤੋੜ

ਫ਼ਿਰੋਜ਼ਪੁਰ, 16 ਅਪ੍ਰੈਲ (ਤਪਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਰਾਜੀਵ ਛਾਬੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਮੁਹਿੰਮ ਨੇ ਪੂਰੇ ਇਲਾਕੇ ਵਿਚ ਸਰਕਾਰੀ ਸਕੂਲਾਂ ਪ੍ਰਤੀ ਜਿਗਿਆਸਾ ...

ਪੂਰੀ ਖ਼ਬਰ »

ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ 'ਆਪ' ਉਤਾਰੇ ਹਲਕੇ ਨਾਲ ਸਬੰਧਿਤ ਉਮੀਦਵਾਰ-ਸਿੰਧੀ

ਮਮਦੋਟ, 16 ਅਪ੍ਰੈਲ (ਸੁਖਦੇਵ ਸਿੰਘ ਸੰਗਮ)-2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਨੂੰ ਹਲਕੇ ਨਾਲ ਸਬੰਧਿਤ ਉਮੀਦਵਾਰ ਨੂੰ ਹੀ ਮੈਦਾਨ ਵਿਚ ਉਤਾਰਨਾ ਚਾਹੀਦਾ ਹੈ | ਇਹ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਡਾਕਟਰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਲਾਇਆ ਮੁਫ਼ਤ ਕੋਵਿਡ ਟੀਕਾਕਰਨ ਕੈਂਪ

ਗੁਰੂਹਰਸਹਾਏ, 16 ਅਪ੍ਰੈਲ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਸਮਾਜ ਸੇਵਾ ਦੇ ਕੰਮਾਂ ਵਿਚ ਹਮੇਸ਼ਾ ਆਪਣਾ ਅਹਿਮ ਯੋਗਦਾਨ ਦੇਣ ਵਾਲੀ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਗੁਰੂਹਰਸਹਾਏ ਵਲੋਂ ਕੋਵਿਡ ਮਹਾਂਮਾਰੀ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਦੇ ਲਈ ਮੁਫ਼ਤ ...

ਪੂਰੀ ਖ਼ਬਰ »

ਆਰ.ਟੀ.ਓ. ਦਫਤਰ ਦੇ ਅਧਿਕਾਰੀਆਂ 'ਤੇ ਖ਼ੱਜਲ਼-ਖ਼ੁਆਰ ਕਰਨ ਦਾ ਦੋਸ਼

ਤਲਵੰਡੀ ਭਾਈ, 16 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਇਕ ਵਿਅਕਤੀ ਨੇ ਫ਼ਿਰੋਜ਼ਪੁਰ ਦੇ ਆਰ.ਟੀ.ਓ. ਦਫਤਰ 'ਤੇ ਲੋਕਾਂ ਨੂੰ ਖ਼ੱਜਲ਼-ਖ਼ੁਆਰ ਕਰਨ ਦਾ ਦੋਸ਼ ਲਗਾਇਆ ਹੈ | ਇਸ ਸਬੰਧੀ ਰਾਜ ਕੁਮਾਰ ਗਾਬਾ ਪੁੱਤਰ ਸਤਪਾਲ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਸਬ-ਡਵੀਜ਼ਨ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਹਫ਼ਤੇ 'ਚ ਇਕ ਦਿਨ ਲੱਗੇਗੀ ਫੈਮਲੀ ਕੋਰਟ

ਫ਼ਿਰੋਜ਼ਪੁਰ, 16 ਅਪ੍ਰੈਲ (ਰਾਕੇਸ਼ ਚਾਵਲਾ)-ਵਿਆਹੁਤਾ ਮਾਮਲਿਆਂ ਦੇ ਝਗੜਿਆਂ ਦੇ ਨਿਪਟਾਰੇ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਤਹਿਤ ਸੂਬੇ ਭਰ ਵਿਚ ਫੈਮਲੀ ਕੋਰਟ ਗਠਿਤ ਕੀਤੀਆਂ ਗਈਆਂ ਹਨ | ਇਨ੍ਹਾਂ ਕੋਰਟਾਂ ਅੰਦਰ ਤਲਾਕ, ਵਸਾਉਣਾ, ਖ਼ਰਚਾ, ਡੀ.ਵੀ. ...

ਪੂਰੀ ਖ਼ਬਰ »

ਵਿਧਾਇਕ ਆਵਲਾ ਨੂੰ ਪੰਜਾਬੀ ਸਟੈਨੋ ਟਾਈਪਿਸਟ ਯੂਨੀਅਨ ਨੇ ਦਿੱਤਾ ਮੰਗ ਪੱਤਰ

ਗੁਰੂਹਰਸਹਾਏ, 16 ਅਪ੍ਰੈਲ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਵਸਨੀਕ ਅਤੇ ਜਲਾਲਾਬਾਦ ਹਲਕੇ ਤੋਂ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਨੂੰ ਉਨ੍ਹਾਂ ਦੇ ਘਰ ਗੁਰੂਹਰਸਹਾਏ ਵਿਖੇ ਪੰਜਾਬੀ ਸਟੈਨੋ ਟਾਈਪਿਸਟ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਸਿਹਤ ਕੇਂਦਰਾਂ 'ਤੇ ਸਰਕਾਰ ਦੁਆਰਾ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ

ਜ਼ੀਰਾ, 16 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਆਯੂਸ਼ਮਾਨ ਭਾਰਤ ਤਹਿਤ ਸਰਕਾਰ ਵਲੋਂ ਲੋਕਾਂ ਨੂੰ ਪਿੰਡ ਪੱਧਰ 'ਤੇ ਵਧੀਆ ਸਿਹਤ ਸਹੂਲਤਾਂ ਦੇਣ ਦੇ ਟੀਚੇ ਤਹਿਤ ਹੈਲਥ ਅਤੇ ਵੈੱਲਨੈੱਸ ਸੈਂਟਰ ਖੋਲ੍ਹੇ ਗਏ ਹਨ ਅਤੇ ਜਿਨ੍ਹਾਂ ਦੀ ਤੀਜੀ ਵਰੇ੍ਹਗੰਢ ਮੌਕੇ ਜਾਗਰੂਕਤਾ ਅਤੇ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ 2 ਵਰਿ੍ਹਆਂ ਦੇ ਬੱਚੇ ਦੀ ਮੌਤ

ਤਲਵੰਡੀ ਭਾਈ, 16 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਨਾਲ ਲੱਗਦੇ ਪਿੰਡ ਹਰਾਜ ਦੇ ਦੋ ਵਰਿ੍ਹਆਂ ਦੇ ਕੋਰੋਨਾ ਪਾਜ਼ੀਟਿਵ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪ੍ਰਭਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਹਰਾਜ ਜੋ ਕਿ ਕੁਝ ਦਿਨਾਂ ...

ਪੂਰੀ ਖ਼ਬਰ »

ਮਨਜੀਤ ਸਿੰਘ ਮਠਾੜੂ ਨੇ ਐਕਸੀਅਨ ਬਿਜਲੀ ਦਫ਼ਤਰ ਜ਼ੀਰਾ ਦਾ ਅਹੁਦਾ ਸੰਭਾਲਿਆ

ਜ਼ੀਰਾ, 16 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਪੰਜਾਬ ਪਾਵਰਕਾਮ ਵਿਭਾਗ ਵਲੋਂ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਉਪਰੰਤ ਇੰਜ: ਮਨਜੀਤ ਸਿੰਘ ਮਠਾੜੂ ਨੇ ਐਕਸੀਅਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਮੰਡਲ ਜ਼ੀਰਾ ਦਾ ਅਹੁਦਾ ਸੰਭਾਲ ਕੇ ਕੰਮ ਸ਼ੁਰੂ ਕਰ ...

ਪੂਰੀ ਖ਼ਬਰ »

ਖ਼ਰੀਦ ਕੇਂਦਰਾਂ 'ਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਨਹੀਂ ਆਵੇਗੀ ਕੋਈ ਦਿੱਕਤ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 16 ਅਪ੍ਰੈਲ (ਤਪਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿਚ ਪੂਰੇ ਪੁਖ਼ਤਾ ਇੰਤਜ਼ਾਮ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਮੰਡੀਆਂ ਦੇ ਪ੍ਰਬੰਧਾਂ ...

ਪੂਰੀ ਖ਼ਬਰ »

'ਆਪ' ਨੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਵਿਰੋਧ ਪ੍ਰਦਰਸ਼ਨ

ਖੋਸਾ ਦਲ ਸਿੰਘ, 16 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਬਿਜਲੀ ਦਰਾਂ ਵਿਚ ਹੋਏ ਹੱਦ ਤੋਂ ਵੱਧ ਵਾਧੇ ਕਾਰਨ ਲੋਕਾਂ ਨੂੰ ਆ ਰਹੇ ਭਾਰੀ ਰਕਮ ਦੇ ਬਿੱਲਾਂ ਦੇ ਵਿਰੋਧ ਵਿਚ ਬਿਜਲੀ ਅੰਦੋਲਨ ਵਿੱਢਿਆ ਗਿਆ ਹੈ, ਜਿਸ ਦੇ ਅਧੀਨ ਹਲਕਾ ਜ਼ੀਰਾ ਦੇ ...

ਪੂਰੀ ਖ਼ਬਰ »

ਪੰਜਾਬ ਬਾਰਡਰ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਮਾਰਕੀਟ ਕਮੇਟੀ ਸੈਕਟਰੀ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 16 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕਣਕ ਦੀ ਖ਼ਰੀਦ ਦੇ ਚੱਲ ਰਹੇ ਮੁੱਦੇ ਤੋਂ ਪ੍ਰੇਸ਼ਾਨ ਕਿਸਾਨ ਵਰਗ ਦੀ ਸਾਰ ਲੈਂਦੇ ਹੋਏ ਪੰਜਾਬ ਬਾਰਡਰ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦੇ ਸੈਕੇਟਰੀ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਸੀ.ਜੇ.ਐਮ. ਏਕਤਾ ਉੱਪਲ ਵਲੋਂ ਜੇਲ੍ਹ ਦਾ ਦੌਰਾ, ਸੁਣੀਆਂ ਸਮੱਸਿਆਵਾਂ

ਫ਼ਿਰੋਜ਼ਪੁਰ, 16 ਅਪ੍ਰੈਲ (ਰਾਕੇਸ਼ ਚਾਵਲਾ)-ਕੇਂਦਰੀ ਜੇਲ੍ਹ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਦਰਪੇਸ਼ ਮੁਸ਼ਕਿਲਾਂ ਬਾਬਤ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਏਕਤਾ ਉੱਪਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਜ਼ੀਰਾ ਹਲਕੇ ਦੇ ਵਿਕਾਸ 'ਚ ਨਹੀਂ ਛੱਡੀ ਜਾਵੇਗੀ ਕੋਈ ਕਸਰ-ਵਿਧਾਇਕ ਜ਼ੀਰਾ

ਖੋਸਾ ਦਲ ਸਿੰਘ, 16 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਹਲਕਾ ਜ਼ੀਰਾ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜਾਰੀ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕੇ ਦੇ ਰਹਿੰਦੇ ਅਧੂਰੇ ਕੰਮਾਂ ਨੂੰ ਵੀ ਨੇਪਰੇ ਚਾੜ੍ਹ ਹਲਕੇ ਦੇ ਵਿਕਾਸ ਕਾਰਜਾਂ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX