ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 8 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਬਰਨਾਲਾ

ਟੱਲੇਵਾਲ ਵਿਖੇ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ

ਟੱਲੇਵਾਲ, 16 ਅਪ੍ਰੈਲ (ਸੋਨੀ ਚੀਮਾ)-ਪਿੰਡ ਟੱਲੇਵਾਲ ਦੇ ਗੁਰਦੁਆਰਾ ਰਵਿਦਾਸ ਭਗਤ ਵਿਖੇ ਬੀਤੀ ਦੇਰ ਰਾਤ ਵਾਪਰੀ ਅੱਗ ਦੀ ਮੰਦਭਾਗੀ ਘਟਨਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਗਏ ਅਤੇ ਮੌਕੇ 'ਤੇ ਪਹੁੰਚੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੰਜ ...

ਪੂਰੀ ਖ਼ਬਰ »

40 ਏਕੜ ਕਣਕ ਦੀ ਨਾੜ ਅੱਗ ਲੱਗਣ ਕਰ ਕੇ ਹੋਈ ਸੁਆਹ

ਤਪਾ ਮੰਡੀ, 16 ਅਪ੍ਰੈਲ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ 'ਤੇ ਸਥਿਤ ਪੁਲਿਸ ਥਾਣੇ ਤੋਂ ਕੁਝ ਦੂਰੀ 'ਤੇ 40 ਏਕੜ ਦੇ ਲਗਪਗ ਕਣਕ ਦੀ ਨਾੜ ਅੱਗ ਲੱਗਣ ਕਰ ਕੇ ਸੁਆਹ ਹੋਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਕ ਕਿਸਾਨ ਜਗਰੂਪ ਸਿੰਘ, ਗੁਲਾਬ ਸਿੰਘ ਕਾਲਾ, ...

ਪੂਰੀ ਖ਼ਬਰ »

ਸੀ.ਪੀ.ਐਫ. ਕਰਮਚਾਰੀ ਯੂਨੀਅਨ ਵਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਦਿੱਤਾ ਮੰਗ ਪੱਤਰ

ਮਹਿਲ ਕਲਾਂ, 16 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਵਲੋਂ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ ਪੱਤਰ ਦਿੱਤਾ ਗਿਆ | ਵਿਧਾਇਕ ਪੰਡੋਰੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਗੇਟ ਰੈਲੀ

ਬਰਨਾਲਾ, 16 ਅਪ੍ਰੈਲ (ਰਾਜ ਪਨੇਸਰ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੀ.ਆਰ.ਟੀ.ਸੀ. ਦੇ ਬਰਨਾਲਾ ਡੀਪੂ ਦੇ ਗੇਟ ਅੱਗੇ ਮੁਲਾਜ਼ਮਾਂ ਵਲੋਂ ਰੈਲੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਦੋ ਖੇਤਰ ਮਾਇਕਰੋ ਕੰਨਟੋਨਮੈਂਟ ਜ਼ੋਨ ਘੋਸ਼ਿਤ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਵਲੋਂ ਜ਼ਿਲ੍ਹੇ ਦੇ ਵਿਚ ਵਧ ਰਹੇ ਕੋਰੋਨਾ ਕੇਸਾਂ ਨੂੰ ਦੇਖਦੇ ਹੋਏ ਜਿਲ੍ਹੇ ਦੇ ਦੋ ਖੇਤਰਾਂ ਨੂੰ ਮਾਇਕਰੋ ਕੰਨਟੋਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 27 ਨਵੇਂ ਕੇਸ, 32 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 27 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 32 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ 19, ਬਲਾਕ ਤਪਾ ਤੋਂ 7 ਅਤੇ ਬਲਾਕ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਮੈਗਾ ਰੋਜ਼ਗਾਰ ਮੇਲੇ 27 ਤੋਂ 30 ਤੱਕ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਬਰਨਾਲਾ ਵਿਚ 22 ਅਪ੍ਰੈਲ ਤੋਂ 30 ਅਪ੍ਰੈਲ ਤੱਕ ਮੈਗਾ ਰੋਜ਼ਗਾਰ ਮੇਲੇ ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਸਰਪੰਚ ਠੁੱਲੇਵਾਲ ਨਾਲ ਧੱਕਾ ਮੁੱਕੀ ਕਰਨ ਦੇ ਮਾਮਲੇ 'ਚ ਇਕ ਖ਼ਿਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 16 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਠੁੱਲੇਵਾਲ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਸਰਦਾਰਾ ਸਿੰਘ ਨਾਲ ਪਿੰਡ ਵਿਚ ਹੋਈ ਧੱਕਾ ਮੁੱਕੀ ਦੇ ਮਾਮਲੇ ਵਿਚ ਠੁੱਲੀਵਾਲ ਪੁਲਿਸ ਵਲੋਂ ਪਿੰਡ ਨਾਲ ਸਬੰਧਿਤ ਵਿਅਕਤੀ ਚਮਕੌਰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 16 ਅਪ੍ਰੈਲ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿਚ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ...

ਪੂਰੀ ਖ਼ਬਰ »

ਅਨਾਜ ਮੰਡੀਆਂ 'ਚ ਪ੍ਰਬੰਧਾਂ 'ਤੇ ਨਿਗਰਾਨੀ ਰੱਖਣ ਲਈ ਕਲੱਸਟਰ ਅਫ਼ਸਰ ਨਿਯੁਕਤ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਮੰਡੀਆਂ ਵਿਚ ਜਿਣਸ ਦੀ ਸੁਚੱਜੀ ਖ਼ਰੀਦ ਅਤੇ ਹੋਰ ਪ੍ਰਬੰਧਾਂ ਦੀ ਨਿਗਰਾਨੀ ਲਈ ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ | ਜਿਸ ਅਨੁਸਾਰ ਨਾਇਬ ...

ਪੂਰੀ ਖ਼ਬਰ »

ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਦੀ ਫ਼ਸਲ ਸਾਂਭ ਰਹੇ ਹਨ ਸਥਾਨਕ ਆਗੂ

ਟੱਲੇਵਾਲ, 16 ਅਪ੍ਰੈਲ (ਸੋਨੀ ਚੀਮਾ)-ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਦਿੱਲੀ ਅਤੇ ਪੰਜਾਬ ਵਿਚ ਚੱਲ ਰਿਹਾ ਕਿਸਾਨ/ਲੋਕ ਸੰਘਰਸ਼ ਇਕ ਨਹੀਂ ਅਨੇਕਾਂ ਹਕੂਮਤੀ ਚੁਨੌਤੀਆਂ ਦਾ ਸਾਹਮਣਾ ਕਰਦਾ ਹੋਇਆ ਅੱਗੇ ਵਧ ਰਿਹਾ ਹੈ | ਸਭ ਤੋਂ ਵੱਡੀ ਮੁਸ਼ਕਿਲ ਹੁੰਦੀ ਹੈ ਕਿਸਾਨ ...

ਪੂਰੀ ਖ਼ਬਰ »

ਨਰਿੰਦਰ ਗਰਗ ਨੀਟਾ ਨੇ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਦਾ ਅਹੁਦਾ ਸੰਭਾਲਿਆ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਂਸਲ ਦੇ ਨਵੇਂ ਚੁਣੇ ਵਾਈਸ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਆਪਣਾ ਅਹੁਦਾ ਸੰਭਾਲ ਲਿਆ | ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ...

ਪੂਰੀ ਖ਼ਬਰ »

ਵਿਧਾਇਕ ਪਿਰਮਲ ਸਿੰਘ ਧੌਲਾ ਨੇ ਦੋ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ

ਸ਼ਹਿਣਾ, 16 ਅਪ੍ਰੈਲ (ਸੁਰੇਸ਼ ਗੋਗੀ)-ਸਮਾਜ ਦੇ ਨਿਆਸਰੇ ਲੋਕਾਂ ਲਈ ਸਾਨੂੰ ਆਸਰਾ ਬਣਨਾ ਚਾਹੀਦਾ ਹੈ | ਸਰਕਾਰਾਂ ਨੇ ਜੋ ਕੰਮ ਮਨੁੱਖਤਾ ਲਈ ਕਰਨੇ ਹੁੰਦੇ ਹਨ, ਉਹ ਕਰਨ ਦੀ ਬਿਜਾਏ ਸਰਕਾਰਾਂ ਪਬਲਸਿਟੀ 'ਤੇ ਵੱਧ ਜ਼ੋਰ ਦਿੰਦੀਆਂ ਹਨ | ਜਿਸ ਲਈ ਆਮ ਮਨੁੱਖ ਦੂਹਰੀ ਚੱਕੀ ਵਿਚ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਵਿਖੇ ਆਈਲਟਸ ਦਾ ਨਵਾਂ ਬੈਚ 19 ਤੋਂ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਵਿਖੇ 19 ਅਪ੍ਰੈਲ ਤੋਂ ਆਈਲਟਸ ਦਾ ਨਵਾਂ ਬੈਚ ਸ਼ੁਰੂ ਹੋ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਨੇ ਮਨਾਇਆ ਡਾ: ਅੰਬੇਡਕਰ ਦਾ ਜਨਮ ਦਿਹਾੜਾ

ਮਹਿਲ ਕਲਾਂ, 16 ਅਪ੍ਰੈਲ (ਅਵਤਾਰ ਸਿੰਘ ਅਣਖੀ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਬਲਾਕ ਮਹਿਲ ਕਲਾਂ ਵਲੋਂ ਡਾ: ਭੀਮ ਰਾਓ ਅੰਬੇਕਰ ਦਾ ਜਨਮ ਦਿਹਾੜਾ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਬਲਦੇਵ ਸਿੰਘ ਬਿੱਲੂ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੈਪਟਨ ਤੇ ਬਾਦਲਾਂ ਦੀ ਮਿਲੀਭੁਗਤ ਜੱਗ ਜ਼ਾਹਰ ਹੋਈ-ਵਿਧਾਇਕ ਪੰਡੋਰੀ

ਮਹਿਲ ਕਲਾਂ, 16 ਅਪ੍ਰੈਲ (ਅਵਤਾਰ ਸਿੰਘ ਅਣਖੀ)-ਕੋਟਕਪੂਰਾ/ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ 'ਚ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਹਾਈਕੋਰਟ 'ਚੋਂ ਖ਼ਾਰਜ ਕਰਵਾ ਕੇ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨਾਲ ਆਪਣੀ ਯਾਰੀ ਪੁਗਾਈ ਹੈ ਕਿਉਂਕਿ ਮੁੱਖ ...

ਪੂਰੀ ਖ਼ਬਰ »

ਹੰਡਿਆਇਆ ਨਗਰ ਪੰਚਾਇਤ ਦੇ ਮੁਲਾਜ਼ਮਾਂ ਵਲੋਂ ਈ.ਓ. ਤੇ ਪ੍ਰਧਾਨ ਖ਼ਿਲਾਫ਼ ਨਾਅਰੇਬਾਜ਼ੀ

ਹੰਡਿਆਇਆ, 16 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੇ ਸਮੂਹ ਮੁਲਾਜ਼ਮਾਂ ਅਤੇ ਸਫ਼ਾਈ ਸੇਵਕਾਂ ਨੇ ਤਿੰਨ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਨਗਰ ਪੰਚਾਇਤ ਹੰਡਿਆਇਆ ਦੇ ਪ੍ਰਧਾਨ ਤੇ ਈ.ਓ. ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਪ੍ਰਧਾਨ ...

ਪੂਰੀ ਖ਼ਬਰ »

ਮੌਸਮ ਦੇ ਬਦਲੇ ਮਿਜ਼ਾਜ ਨੇ ਛੋਟੇ ਤੇ ਦਰਮਿਆਨੇ ਕਿਸਾਨਾਂ ਦੇ ਸਾਹ ਸੂਤੇ

ਧਨੌਲਾ, 16 ਅਪ੍ਰੈਲ (ਚੰਗਾਲ)-ਕਸਬਾ ਧਨੌਲਾ ਤੇ ਇਸ ਦੇ ਆਸ ਪਾਸ ਦੇ ਪਿੰਡਾਂ ਵਿਚ ਅੱਜ ਸ਼ਾਮ ਆਏ ਝੱਖੜ, ਹਨੇਰੀ ਤੇ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ | ਹਾੜੀ ਦੀਆਂ ਫ਼ਸਲਾਂ ਕਣਕ, ਜੌਂ ਤੇ ਛੋਲੇ ਪੱਕ ਕੇ ਤਿਆਰ ਹੋਈਆਂ ਖੇਤਾਂ ਵਿਚ ਖੜ੍ਹੀਆਂ ਹਨ ਪ੍ਰੰਤੂ ਕੁਦਰਤ ...

ਪੂਰੀ ਖ਼ਬਰ »

ਠੁੱਲੀਵਾਲ ਪੁਲਿਸ ਨੇ ਨੌਜਵਾਨ ਪਾਸੋਂ 960 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ

ਮਹਿਲ ਕਲਾਂ, 16 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਵਲੋਂ ਇਕ ਨੌਜਵਾਨ ਪਾਸੋਂ 960 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਗੁਰਜੀਤ ਸਿੰਘ ਉਰਫ਼ ਜੀਤ ਪੁੱਤਰ ਅਮਰੀਕ ਸਿੰਘ ਵਾਸੀ ਘਨੌਰ ਜ਼ਿਲ੍ਹਾ aਸੰਗਰੂਰ ਵਜੋਂ ਹੋਈ | ਪੁਲਿਸ ਕਾਰਵਾਈ ਅਨੁਸਾਰ ਸਹਾਇਕ ਥਾਣੇਦਾਰ ਗੁਰਤੇਜ ਸਿੰਘ 307 ਸਾਥੀ ਕਰਮਚਾਰੀਆਂ ਸਮੇਤ ਦੌਰਾਨ ਏ ਗਸ਼ਤ ਪਿੰਡ ਕਰਮਗੜ੍ਹ ਵਿਖੇ ਮੌਜੂਦ ਸੀ ਤਾਂ ਰਸਤੇ ਵਿਚ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਗੁਰਜੀਤ ਸਿੰਘ ਉਰਫ਼ ਜੀਤ ਪੁੱਤਰ ਅਮਰੀਕ ਸਿੰਘ ਵਾਸੀ ਘਨੌਰ ਗੋਲੀਆਂ ਲਿਆ ਕੇ ਇਲਾਕੇ ਵਿਚ ਵੇਚਣ ਦਾ ਕੰਮ ਕਰਦਾ ਹੈ ਅਤੇ ਅੱਜ ਵੀ ਸ਼ੇਰਪੁਰ ਰੋਡ 'ਤੇ ਬਰਨਾਲਾ ਨੂੰ ਜਾਂਦੇ ਹੋਏ ਦੇਖਿਆ ਗਿਆ ਹੈ | ਜੇਕਰ ਪਿੰਡ ਨੰਗਲ ਨਜ਼ਦੀਕ ਨਾਕਾਬੰਦੀ ਕੀਤੀ ਜਾਵੇ ਤਾਂ ਇਹ ਦੋਸ਼ੀ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਆ ਸਕਦਾ ਹੈ | ਪੁਲਿਸ ਵਲੋਂ ਰੁੱਕਾ ਪਰ ਕਾਰਵਾਈ ਕਰਦਿਆਂ ਐਸ.ਆਈ. ਸਤਪਾਲ ਸਿੰਘ ਵਲੋਂ ਮੌਕਾ 'ਤੇ ਪੁੱਜ ਕੇ ਗੁਰਜੀਤ ਸਿੰਘ ਨੂੰ ਗਿ੍ਫ਼ਤਾਰ ਕੀਤਾ ਤਾਂ ਉਸ ਦੇ ਪਾਸੋਂ 160 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਰੰਗ ਚਿੱਟਾ ਬਰਾਮਦ ਕਰ ਕੇ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀ ਧਾਰਾ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਸੀ ਅਤੇ ਬਾਅਦ ਵਿਚ ਗਿ੍ਫ਼ਤਾਰ ਕੀਤੇ ਨੌਜਵਾਨ ਦੀ ਨਿਸ਼ਾਨਦੇਹੀ 'ਤੇ 800 ਹੋਰ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਪੁਲਿਸ ਵਲੋਂ ਕੀਤਾ ਗਿਆ | ਪੁਲਿਸ ਥਾਣਾ ਦੇ ਮੁੱਖ ਅਫ਼ਸਰ ਗੁਰਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਸਮੇਂ 160 ਅਤੇ ਬਾਅਦ ਵਿਚ ਕੀਤੀ ਗਈ ਪੁੱਛਗਿੱਛ ਦੇ ਅਧੀਨ ਦੋਸ਼ੀ ਦੀ ਨਿਸ਼ਾਨਦੇਹੀ 'ਤੇ 800 ਨਸ਼ੀਲੀਆਂ ਹੋਰ ਗੋਲੀਆਂ ਬਰਾਮਦ ਹੋਈਆਂ ਹਨ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਧੰਦੇ ਵਿਚ ਲੱਗੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ

ਬਰਨਾਲਾ, 16 ਅਪੈ੍ਰਲ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 198ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ ...

ਪੂਰੀ ਖ਼ਬਰ »

ਲੜਾਈ ਦੇ ਮਾਮਲੇ 'ਚ ਮਾਂ-ਪੁੱਤਰ ਖ਼ਿਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 16 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਵਜੀਦਕੇ ਕਲਾਂ ਵਿਖੇ ਹੋਈ ਲੜਾਈ ਦੇ ਮਾਮਲੇ ਵਿਚ ਮਾਂ ਅਤੇ ਪੁੱਤਰ ਖ਼ਿਲਾਫ਼ ਮੁਕੱਦਮਾ ਦਰਜ ਹੋਣ ਦਾ ਪਤਾ ਲੱਗਿਆ ਹੈ | ਪਿੰਡ ਵਜੀਦਕੇ ਕਲਾਂ ਨਾਲ ਸਬੰਧਿਤ ਗੁਰਮੇਲ ਸਿੰਘ ...

ਪੂਰੀ ਖ਼ਬਰ »

ਅੱਗ ਨਾਲ ਕਣਕ ਤੇ ਕਿਸਾਨ ਦਾ ਟਰੈਕਟਰ ਸੜਿਆ

ਰੂੜੇਕੇ ਕਲਾਂ, 16 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਧੌਲਾ ਦੇ ਖੇਤਾਂ ਵਿਚ ਕੰਬਾਈਨ ਨਾਲ ਕਣਕ ਦੀ ਫ਼ਸਲ ਵੱਢਦੇ ਸਮੇਂ ਬੈਟਰੀ ਸਪਾਰਕਿੰਗ ਕਾਰਨ ਅਚਾਨਕ ਲੱਗੀ ਅੱਗ 'ਚ ਕਣਕ, ਨਾੜ ਤੇ ਕਿਸਾਨ ਦਾ ਟਰੈਕਟਰ ਸੜਨ ਦੀ ਖ਼ਬਰ ਹੈ | ਮੌਕੇ 'ਤੇ ਹਾਜ਼ਰ ਕਿਸਾਨਾਂ ...

ਪੂਰੀ ਖ਼ਬਰ »

ਨੈਸ਼ਨਲ ਦੌੜ ਮੁਕਾਬਲੇ 'ਚ ਲਵਪ੍ਰੀਤ ਰਿਹਾ ਮੋਹਰੀ

ਲਹਿਰਾਗਾਗਾ, 16 ਅਪ੍ਰੈਲ (ਸੂਰਜ ਭਾਨ ਗੋਇਲ) - ਨੈਸ਼ਨਲ ਸਿੱਖ ਖੇਡਾਂ ਜੋ ਕਿ ਕਾਮਨਵੈਲਥ ਖੇਡ ਸਟੇਡੀਅਮ ਦਿੱਲੀ ਵਿਖੇ ਕਰਵਾਈਆਂ ਗਈਆਂ, ਇਨ੍ਹਾਂ ਖੇਡਾਂ ਵਿਚ ਲਹਿਰਾਗਾਗਾ ਦੇ ਲਵਪ੍ਰੀਤ ਸਿੰਘ ਨੇ ਅੰਡਰ 18 (ਲੜਕੇ) 800 ਮੀਟਰ ਦੌੜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਇਸੇ ...

ਪੂਰੀ ਖ਼ਬਰ »

ਸੂਬੇ ਤੇ ਪੰਥ ਦੇ ਭਲੇ ਲਈ ਇਕਜੁੱਟ ਹੋਣਾ ਸਮੇਂ ਦੀ ਲੋੜ-ਢੀਂਡਸਾ

ਧਰਮਗੜ੍ਹ, 16 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਸੂਬੇ ਦੀ ਰਾਜਨੀਤੀ 'ਚ ਅਗਾਮੀ ਦਿਨਾਂ ਦੌਰਾਨ ਮਹੱਤਵਪੂਰਨ ਬਦਲਾਅ ਹੋਣਾ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਅਤੇ ਅਕਾਲੀ ਦਲ ਡੈਮੋਕ੍ਰਟਿਕ ਦੇ ਪ੍ਰਧਾਨ ਸੁਖਦੇਵ ...

ਪੂਰੀ ਖ਼ਬਰ »

ਵਿਸਾਖੀ ਨੂੰ ਸਮਰਪਿਤ ਤ੍ਰੈ-ਭਾਸ਼ੀ ਆਨਲਾਈਨ 'ਸੰਗਮ' ਕਵੀ ਦਰਬਾਰ

ਮਾਲੇਰਕੋਟਲਾ, 16 ਅਪੈ੍ਰਲ (ਮੁਹੰਮਦ ਹਨੀਫ਼ ਥਿੰਦ) - ਸਰਕਾਰੀ ਕਾਲਜ ਮਾਲੇਰਕੋਟਲਾ ਦੇ ਵਰਚੂਅਲ ਵਿਹੜੇ ਜ਼ੂਮ ਐਪ ਵਿਖੇ ਪਿ੍ੰਸੀਪਲ ਡਾ. ਗੁਰਪ੍ਰੀਤ ਕੌਰ ਦੀ ਪ੍ਰਧਾਨਗੀ ਤੇ ਕੋਆਰਡੀਨੇਟਰ ਅਰਵਿੰਦ ਕੌਰ ਮੰਡ ਦੀ ਅਗਵਾਈ ਹੇਠ ਯੂਥ ਕਲੱਬ ਅਤੇ ਐਨ.ਐਸ.ਐਸ ਵਿਭਾਗ ਵਲੋਂ ...

ਪੂਰੀ ਖ਼ਬਰ »

ਮੈਜਿਸਟ੍ਰੇਟ ਨੇ ਨਗਰ ਕੌਂਸਲ ਧਨੌਲਾ ਦੇ ਕੌਂਸਲਰਾਂ ਨੂੰ ਚੁਕਾਈ ਸਹੁੰ ਤੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਕੀਤੀ ਚੋਣ

8 13 'ਚੋਂ 12 ਕੌਂਸਲਰਾਂ ਨੇ ਚੁੱਕੀ ਕੌਂਸਲਰ ਵਜੋਂ ਸਹੁੰ, 1 ਕੌਂਸਲਰ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਰਿਹਾ ਗੈਰਹਾਜ਼ਰ ਧਨੌਲਾ, 16 ਅਪ੍ਰੈਲ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਨਗਰ ਕੌਂਸਲ ਧਨੌਲਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਅਤੇ ਕੌਂਸਲਰਾਂ ਦੀ ਸਹੁੰ ਚੁੱਕ ...

ਪੂਰੀ ਖ਼ਬਰ »

ਪਰਿਵਾਰ ਦੇ 7 ਜਣਿਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ 'ਤੇ ਸ਼ਹਿਰ ਅੰਦਰ ਸਹਿਮ ਦਾ ਮਾਹੌਲ

ਤਪਾ ਮੰਡੀ, 16 ਅਪ੍ਰੈਲ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਤਪਾ ਮੰਡੀ ਦੋ ਇਕੋ ਪਰਿਵਾਰ ਦੇ 7 ਜਾਣਿਆਂ ਦੀ ਕੋਰੋਨਾ ਪਾਜ਼ੀਟਿਵ ਰਿਪੋਰਟ ਆਉਣ 'ਤੇ ਸ਼ਹਿਰ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਰਕਾਰੀ ਹਸਪਤਾਲ ਤੋਂ ਪਤਾ ਲੱਗਾ ਹੈ ਕਿ ਕੱੁਝ ਦਿਨ ਪਹਿਲਾਂ ਤਪਾ ਦੇ ਇਕ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਫਾਇਰ ਟੈਂਡਰਾਂ ਦੀ ਜਗ੍ਹਾ ਨਿਰਧਾਰਤ

ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਹਾੜ੍ਹੀ ਦੇ ਸੀਜ਼ਨ ਦੌਰਾਨ ਕਣਕ ਦੀ ਪੱਕੀ ਫ਼ਸਲ ਦਾ ਅੱਗ ਲੱਗਣ ਜਿਹੀਆਂ ਘਟਨਾਵਾਂ ਨਾਲ ਨੁਕਸਾਨ ਹੋਣ ਤੋਂ ਬਚਾਉਣ ਲਈ ਫਾਇਰ ਸਟੇਸ਼ਨ ਬਰਨਾਲਾ ਦੇ ਫਾਇਰ ਟੈਂਡਰਾਂ ਦੇ ਖੜ੍ਹਨ ਦੀ ਜਗ੍ਹਾ ਨਿਰਧਾਰਿਤ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਡਰਾਈਵਰ, ਕੰਡਕਟਰ ਦੀ ਕੁੱਟਮਾਰ ਕਰਨ 'ਤੇ ਸੜਕ 'ਤੇ ਲਗਾਇਆ ਜਾਮ

ਭਵਾਨੀਗੜ੍ਹ, 16 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਚੰਡੀਗੜ੍ਹ-ਬਠਿੰਡਾ ਮੁੱਖ ਮਾਰਗ 'ਤੇ ਉਸ ਸਮੇਂ ਤਣਾਅ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਸਰਦੂਲਗੜ੍ਹ ਤੋਂ ਸ਼ਿਮਲਾ ਜਾ ਰਹੀ ਸਰਕਾਰੀ ਬੱਸ ਨੂੰ ਰੋਕ ਕੇ ਕੁਝ ਨੌਜਵਾਨਾਂ ਵਲੋਂ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ...

ਪੂਰੀ ਖ਼ਬਰ »

ਕੁਲਵੰਤ ਸਿੰਘ ਗਿੱਲ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 16 ਅਪ੍ਰੈਲ (ਧਾਲੀਵਾਲ, ਭੁੱਲਰ) - ਸੁਨਾਮ ਵਿਖੇ ਸਿੰਜਾਈ ਵਿਭਾਗ 'ਚ ਤਾਇਨਾਤ ਸਹਾਇਕ ਮਾਲ ਕਲਰਕ ਕੁਲਵੰਤ ਸਿੰਘ ਗਿੱਲ ਮਾਲ ਕਲਰਕ ਵਜੋਂ ਪੱਦ ਉੱਨਤ ਹੋ ਕੇ ਡਿਪਟੀ ਕੁਲੈਕਟਰ (ਲਹਿਲ) ਪਟਿਆਲਾ ਦੇ ਰੀਡਰ ਨਿਯੁਕਤ ਕੀਤੇ ਗਏ ਹਨ | ਉਨ੍ਹਾਂ ਦੀ ਪੱਦ ...

ਪੂਰੀ ਖ਼ਬਰ »

ਖਨੌਰੀ ਵਿਖੇ ਦਿਨ ਦਿਹਾੜੇ ਚੋਰੀ

ਖਨੌਰੀ, 16 ਅਪ੍ਰੈਲ (ਬਲਵਿੰਦਰ ਸਿੰਘ ਥਿੰਦ) - ਸ਼ਹਿਰ ਦੇ ਵਾਰਡ ਨੰਬਰ 4 ਵਿਖੇ ਪਿੰਡ ਰੋਡ ਦੇ ਨਜ਼ਦੀਕ ਇਕ ਘਰ ਅੰਦਰ ਦਿਨ ਦਿਹਾੜੇ ਚੋਰਾਂ ਵਲੋਂ ਧਾਵਾ ਬੋਲੇ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧ ਵਿਚ ਭਾਰਤੀ ਲਾਲ ਵਰਮਾ ਨੇ ਦੱਸਿਆ ਕਿ ਉਸ ਦੀ ਪਤਨੀ ਕਾਂਤਾ ਦੇਵੀ ਜੋ ਕਿ ...

ਪੂਰੀ ਖ਼ਬਰ »

ਸੋਲ੍ਹਾਂ ਦਾ ਮੰਦਰ ਵਿਖੇ ਮੇਲਾ 19 ਨੂੰ

ਸ਼ਹਿਣਾ, 16 ਅਪ੍ਰੈਲ (ਸੁਰੇਸ਼ ਗੋਗੀ)-ਪਿੰਡ ਚੀਮਾ-ਜੋਧਪੁਰ ਨੇੜੇ ਪ੍ਰਸਿੱਧ ਮੰਦਰ ਸੋਲ੍ਹਾ ਦਾ ਮੱਠ ਮਾਤਾ ਦੇ ਮੰਦਰ ਵਿਖੇ ਛਿਮਾਹੀ ਨਰਾਤਿਆਂ ਵਿਚ ਲੱਗਣ ਵਾਲਾ ਮੇਲਾ 19 ਅਪ੍ਰੈਲ ਦਿਨ ਸੋਮਵਾਰ ਨੂੰ ਲੱਗੇਗਾ | ਇਹ ਜਾਣਕਾਰੀ ਦਿੰਦਿਆਂ ਬਾਬਾ ਪਵਨ ਕੁਮਾਰ ਮੁੱਖ ਪੁਜਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX