ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ \'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਸੰਪਾਦਕੀ

ਕਣਕ ਦਾ ਮੰਡੀਕਰਨ

ਪੰਜਾਬ ਦੀਆਂ ਮੰਡੀਆਂ ਵਿਚ ਤੇਜ਼ੀ ਨਾਲ ਕਣਕ ਆਉਣੀ ਸ਼ੁਰੂ ਹੋ ਗਈ ਹੈ। ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਖ਼ਰੀਦ ਸਰਕਾਰ ਵਲੋਂ 19 ਅਪ੍ਰੈਲ ਤੋਂ ਬਾਅਦ ਹੀ ਸ਼ੁਰੂ ਹੋ ਸਕੀ ਹੈ। ਪਰ ਇਸ ਵਾਰ ਮੰਡੀਆਂ ਨੂੰ ਜ਼ਰੂਰ ਵਧਾ ਕੇ 4000 ਦੇ ਕਰੀਬ ਕਰ ਦਿੱਤਾ ਗਿਆ ਹੈ। ਪੱਛਮੀ ਬੰਗਾਲ ਵਿਚ ...

ਪੂਰੀ ਖ਼ਬਰ »

ਦੇਸ਼ ਇਕਮੁੱਠ ਹੋ ਕੇ ਕਰੇ ਕੋਰੋਨਾ ਮਹਾਂਮਾਰੀ ਦਾ ਸਾਹਮਣਾ

ਦੇਸ਼ ਵਿਚ ਕੋਰੋਨਾ ਮਹਾਂਮਾਰੀ ਤੇਜ਼ ਹਨੇਰੀ ਦੀ ਤਰ੍ਹਾਂ ਫੈਲ ਰਹੀ ਹੈ। ਖ਼ਾਸ ਕਰਕੇ 7 ਅਪ੍ਰੈਲ ਤੋਂ ਇਸ ਵਿਚ ਬੇਹੱਦ ਤੇਜ਼ੀ ਦੇਖਣ ਨੂੰ ਮਿਲੀ ਹੈ। ਹਾਲਤ ਇਥੋਂ ਤੱਕ ਪਹੁੰਚ ਗਈ ਹੈ ਕਿ ਹੁਣ ਹਰ ਰੋਜ਼ ਦੇਸ਼ ਵਿਚ ਢਾਈ ਲੱਖ ਦੇ ਲਗਪਗ ਨਵੇਂ ਕੇਸ ਆਉਣੇ ਸ਼ੁਰੂ ਹੋ ਗਏ ਹਨ। ਮੈਡੀਕਲ ਖੇਤਰ ਦੇ ਮਾਹਰਾਂ ਦਾ ਅੰਦਾਜ਼ਾ ਹੈ ਕਿ ਜੇਕਰ ਆਉਣ ਵਾਲੇ ਡੇਢ-ਦੋ ਮਹੀਨੇ ਵਿਚ ਇਹ ਮਹਾਂਮਾਰੀ ਇਸੇ ਰਫ਼ਤਾਰ ਨਾਲ ਅੱਗੇ ਵਧਦੀ ਰਹੀ ਤਾਂ ਇਕ ਕਰੋੜ ਤੋਂ ਉੱਪਰ ਲੋਕ ਇਸ ਨਾਲ ਮਾਰੇ ਜਾ ਸਕਦੇ ਹਨ। ਦੇਸ਼ ਵਿਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 175,673 ਤੱਕ ਪਹੁੰਚ ਚੁੱਕੀ ਹੈ ਜਦੋਂ ਕਿ 13,526,600 ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 12671220 ਲੋਕ ਠੀਕ ਵੀ ਹੋ ਚੁੱਕੇ ਹਨ। ਪਰ ਹੁਣ ਜਿਸ ਰਫ਼ਤਾਰ ਨਾਲ ਕੋਰੋਨਾ ਵਧ ਰਿਹਾ ਹੈ, ਉਹ ਬੇਹੱਦ ਚਿੰਤਾ ਵਾਲੀ ਗੱਲ ਹੈ। ਇਸ ਸਮੇਂ ਦੀਆਂ ਸਥਿਤੀਆਂ ਇਹ ਹਨ ਕਿ ਵੱਡੇ ਸ਼ਹਿਰਾਂ ਵਿਚ ਸਰਕਾਰੀ ਤੇ ਗ਼ੈਰ-ਸਰਕਾਰੀ ਹਸਪਤਾਲਾਂ ਵਿਚ ਬੈੱਡਾਂ ਦੀ ਕਮੀ ਹੋ ਗਈ ਹੈ। ਆਕਸੀਜਨ ਸਿਲੰਡਰਾਂ ਅਤੇ ਵੈਂਟੀਲੇਟਰਾਂ ਦੀ ਵੀ ਕਮੀ ਦੇਖਣ ਨੂੰ ਮਿਲ ਰਹੀ ਹੈ। ਕੋਰੋਨਾ ਟੀਕਿਆਂ ਅਤੇ ਰੈਮਡੀਸਿਵਿਰ ਵਰਗੀ ਦਵਾਈ, ਜੋ ਜ਼ਿਆਦਾ ਗੰਭੀਰ ਮਰੀਜ਼ਾਂ ਨੂੰ ਦਿੱਤੀ ਜਾ ਰਹੀ ਹੈ, ਉਸ ਦੀ ਵੀ ਕਮੀ ਹੋ ਗਈ ਹੈ ਜਾਂ ਬਲੈਕ ਵਿਚ ਮਿਲ ਰਹੀ ਹੈ। ਐਂਬੂਲੈਂਸਾਂ ਵਿਚ ਹੀ ਮਰੀਜ਼ ਦਮ ਤੋੜ ਰਹੇ ਹਨ। ਉਨ੍ਹਾਂ ਨੂੰ ਹਸਪਤਾਲ ਤੇ ਇਲਾਜ ਨਸੀਬ ਨਹੀਂ ਹੋ ਰਿਹਾ। ਦੂਜੇ ਪਾਸੇ ਲਖਨਊ, ਵਾਰਾਨਸੀ, ਭੁਪਾਲ, ਅਹਿਮਦਾਬਾਦ ਅਤੇ ਸੂਰਤ ਆਦਿ ਸ਼ਹਿਰਾਂ ਵਿਚ ਮਰਨ ਵਾਲੇ ਲੋਕਾਂ ਦੇ ਸਸਕਾਰਾਂ ਲਈ ਸ਼ਮਸ਼ਾਨਘਾਟਾਂ ਵਿਚ ਵਾਰੀ ਨਹੀਂ ਮਿਲ ਰਹੀ। ਟੈਲੀਵਿਜ਼ਨ ਚੈਨਲਾਂ 'ਤੇ ਇਕੋ ਸਮੇਂ ਬਲਦੇ ਅਨੇਕਾਂ ਸਿਵਿਆਂ ਨੂੰ ਦੇਖ ਕੇ ਰੂਹ ਕੰਬ ਉੱਠਦੀ ਹੈ। ਪਰ ਇਸ ਸਾਰੀ ਸਥਿਤੀ ਵਿਚ ਸਾਡੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਪੱਛਮੀ ਬੰਗਾਲ 'ਚ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਰੈਲੀਆਂ ਤੇ ਰੋਡ ਸ਼ੋਅ ਕਰਨ ਵਿਚ ਰੁੱਝੇ ਹੋਏ ਹਨ। ਦੂਜੀਆਂ ਪਾਰਟੀਆਂ ਦੇ ਆਗੂ ਵੀ ਉਨ੍ਹਾਂ ਦੀ ਪੈਰਵੀ ਕਰਦੇ ਹੋਏ ਅਜਿਹਾ ਹੀ ਕਰ ਰਹੇ ਹਨ।
ਡਾਕਟਰੀ ਮਾਹਰਾਂ ਅਨੁਸਾਰ ਨਵੇਂ ਸਿਰੇ ਤੋਂ ਦੇਸ਼ ਵਿਚ ਤੇਜ਼ੀ ਨਾਲ ਕੋੋਰੋਨਾ ਫੈਲਣ ਦੇ ਦੋ ਵੱਡੇ ਕਾਰਨ ਹਨ। ਪਹਿਲਾ ਕਾਰਨ ਤਾਂ ਇਹ ਹੈ ਕਿ ਹੁਣ ਫੈਲ ਰਿਹਾ ਕੋਰੋਨਾ ਨਵੀਂ ਕਿਸਮ ਦਾ ਹੈ, ਜਿਸ ਨੂੰ ਡਬਲ ਮਿਊਟੇਸ਼ਨ ਵੈਰੀਐਂਟ ਕਿਹਾ ਜਾਂਦਾ ਹੈ। ਕੋਰੋਨਾ ਦੀ ਇਸ ਨਵੀਂ ਵੰਨਗੀ ਵਿਚ ਈ 484 ਕਿਊ ਅਤੇ ਐਲ 452 ਆਰ ਦੋਵੇਂ ਤਰ੍ਹਾਂ ਦੇ ਮਿਊਟੇਸ਼ਨ ਨਾਲ-ਨਾਲ ਪਾਏ ਜਾ ਰਹੇ ਹਨ। ਇਸ ਤਰ੍ਹਾਂ ਦੀ ਵੰਨਗੀ ਦਾ ਕੋਰੋਨਾ ਬਹੁਤ ਤੇਜ਼ੀ ਨਾਲ ਫੈਲਦਾ ਹੈ ਅਤੇ ਵੱਡੀ ਉਮਰ ਦੇ ਲੋਕਾਂ ਦੇ ਨਾਲ-ਨਾਲ ਨੌਜਵਾਨਾਂ ਅਤੇ ਬੱਚਿਆਂ ਨੂੰ ਵੀ ਆਪਣੀ ਲਪੇਟ ਵਿਚ ਲੈਣ ਦੇ ਸਮਰੱਥ ਹੈ। ਦੇਸ਼ ਵਿਚ ਕੋਰੋਨਾ ਫੈਲਣ ਦਾ ਦੂਜਾ ਵੱਡਾ ਕਾਰਨ ਇਹ ਰਿਹਾ ਹੈ ਕਿ ਇਸ ਸਾਲ ਫਰਵਰੀ-ਮਾਰਚ ਵਿਚ ਕੋਰੋਨਾ ਦੇ ਕੇਸਾਂ ਵਿਚ ਕਮੀ ਆਉਣ ਨਾਲ ਕੇਂਦਰ ਸਰਕਾਰ, ਰਾਜ ਸਰਕਾਰਾਂ ਅਤੇ ਇਥੋਂ ਤੱਕ ਕਿ ਆਮ ਲੋਕ ਵੀ ਇਸ ਗੱਲੋਂ ਅਵੇਸਲੇ ਹੋ ਗਏ ਸਨ ਕਿ ਹੁਣ ਕੋਰੋਨਾ ਕੋਈ ਜ਼ਿਆਦਾ ਵੱਡੀ ਚੁਣੌਤੀ ਨਹੀਂ ਹੈ। ਇਹ ਇਕ ਤਰ੍ਹਾਂ ਨਾਲ ਆਪਣੀ ਮੌਤੇ ਆਪ ਮਰਨ ਵੱਲ ਵਧ ਰਿਹਾ ਹੈ। ਪਰ 7 ਅਪ੍ਰੈਲ ਤੋਂ ਬਾਅਦ ਦੇਸ਼ ਵਿਚ ਨਵੀਂ ਵੰਨਗੀ ਦੇ ਕੋਰੋਨਾ ਨੇ ਬਹੁਤ ਤੇਜ਼ੀ ਨਾਲ ਵਾਪਸੀ ਕੀਤੀ ਹੈ। ਭਾਵੇਂ ਦੇਸ਼ ਵਿਚ ਟੀਕਾਕਰਨ ਦਾ ਦੌਰ ਆਰੰਭ ਹੋ ਗਿਆ ਸੀ ਪਰ ਕਿਸੇ ਨੂੰ ਵੀ ਇਹ ਆਸ ਨਹੀਂ ਸੀ ਕਿ ਕੋਰੋਨਾ ਮਹਾਂਮਾਰੀ ਏਨੀ ਤੇਜ਼ ਰਫ਼ਤਾਰ ਨਾਲ ਇਕ ਵਾਰ ਫਿਰ ਦੇਸ਼ ਵਿਚ ਭਿਆਨਕ ਹਾਲਾਤ ਪੈਦਾ ਕਰ ਦੇਵੇਗੀ।
ਹੁਣ ਸਵਾਲਾਂ ਦਾ ਸਵਾਲ ਇਹ ਹੈ ਕਿ ਅਜੋਕੀਆਂ ਸਥਿਤੀਆਂ ਵਿਚ ਕੋਰੋਨਾ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਿਵੇਂ ਕੀਤਾ ਜਾਵੇ?
ਸਾਡੀ ਰਾਏ ਅਨੁਸਾਰ ਇਸ ਸਬੰਧੀ ਹੇਠ ਲਿਖੇ ਕੁਝ ਕਦਮ ਚੁੱਕਣ ਦੀ ਜ਼ਰੂਰਤ ਹੈ
* ਸਭ ਤੋਂ ਪਹਿਲਾਂ ਤਾਂ ਕੇਂਦਰ ਸਰਕਾਰ ਨੂੰ ਰਾਜਾਂ ਨਾਲ ਗੱਲਬਾਤ ਕਰਕੇ ਇਸ ਲਈ ਪ੍ਰਭਾਵਸ਼ਾਲੀ ਕਾਰਜ ਯੋਜਨਾ ਫੌਰੀ ਤੌਰ 'ਤੇ ਬਣਾਉਣੀ ਚਾਹੀਦੀ ਹੈ। ਇਸ ਯੋਜਨਾ ਦਾ ਅਹਿਮ ਹਿੱਸਾ ਇਹ ਹੋਣਾ ਚਾਹੀਦਾ ਹੈ ਕਿ ਦੇਸ਼ ਵਿਚ ਟੀਕਾਕਰਨ ਦੇ ਅਮਲ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਵੱਡੀ ਮਾਤਰਾ ਵਿਚ ਕੋਰੋਨਾ ਦੇ ਟੀਕੇ ਸਾਰੀਆਂ ਰਾਜ ਸਰਕਾਰਾਂ ਨੂੰ ਮੁਹੱਈਆ ਕੀਤੇ ਜਾਣ ਅਤੇ ਹਰ ਉਮਰ ਵਰਗ ਦੇ ਲੋਕਾਂ ਨੂੰ ਬਿਨਾਂ ਭਿੰਨ-ਭੇਦ ਇਹ ਟੀਕੇ ਜੰਗੀ ਪੱਧਰ 'ਤੇ ਲਗਾਏ ਜਾਣ। ਇਨ੍ਹਾਂ ਸੰਭਾਵਨਾਵਾਂ 'ਤੇ ਵੀ ਵਿਚਾਰ ਕੀਤੀ ਜਾਣੀ ਚਾਹੀਦੀ ਹੈ ਕਿ ਕੀ ਇਹ ਟੀਕੇ ਲੋਕਾਂ ਨੂੰ ਘਰ-ਘਰ ਜਾ ਕੇ ਜਾਂ ਸ਼ਹਿਰਾਂ ਅਤੇ ਪਿੰਡਾਂ ਵਿਚ ਕੁਝ ਥਾਵਾਂ ਨਿਸਚਿਤ ਕਰਕੇ ਇਕ ਜਨਤਕ ਮੁਹਿੰਮ ਦੀ ਤਰ੍ਹਾਂ ਲਗਾਏ ਜਾ ਸਕਦੇ ਹਨ ਜਾਂ ਨਹੀਂ?
* ਇਸ ਦੇ ਨਾਲ ਹੀ ਪੂਰੇ ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਇਲਾਜ ਕਰਨ ਵਾਲੇ ਸਰਕਾਰੀ ਅਤੇ ਗ਼ੈਰ-ਸਰਕਾਰੀ ਹਸਪਤਾਲਾਂ ਵਿਚ ਲੋੜੀਂਦੀਆਂ ਦਵਾਈਆਂ, ਵੈਂਟੀਲੇਟਰ, ਆਕਸੀਜਨ ਸਿਲੰਡਰ ਅਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਨ ਲਈ ਠੋਸ ਯਤਨ ਕੀਤੇ ਜਾਣੇ ਚਾਹੀਦੇ ਹਨ। ਰੈਮਡੀਸਿਵਿਰ ਅਤੇ ਹੋਰ ਦਵਾਈਆਂ ਜਿਹੜੀਆਂ ਗੰਭੀਰ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਵਰਤੀਆਂ ਜਾਂਦੀਆਂ ਹਨ, ਉਨ੍ਹਾਂ ਦੀ ਕਮੀ ਨਹੀਂ ਆਉਣੀ ਚਾਹੀਦੀ। ਇਸ ਲਈ ਕੇਂਦਰ ਦੇ ਸਿਹਤ ਵਿਭਾਗ ਅਤੇ ਰਾਜਾਂ ਦੇ ਸਿਹਤ ਵਿਭਾਗਾਂ ਨੂੰ ਮੁਕੰਮਲ ਤਾਲਮੇਲ ਨਾਲ ਦਿਨ-ਰਾਤ ਕੰਮ ਕਰਨਾ ਚਾਹੀਦਾ ਹੈ ਅਤੇ ਇਸ ਵਿਚ ਗ਼ੈਰ-ਸਰਕਾਰੀ ਹਸਪਤਾਲਾਂ ਤੋਂ ਵੀ ਵੱਧ ਤੋਂ ਵੱਧ ਸਹਿਯੋਗ ਲਿਆ ਜਾਣਾ ਚਾਹੀਦਾ ਹੈ।
* ਸਾਡਾ ਇਹ ਵੀ ਸੁਝਾਅ ਹੈ ਕਿ ਵਧ ਰਹੀ ਕੋਰੋਨਾ ਮਹਾਂਮਾਰੀ ਨੂੰ ਵੇਖਦਿਆਂ ਕੇਂਦਰ ਸਰਕਾਰ ਫੌਰੀ ਤੌਰ 'ਤੇ ਤਿੰਨੇ ਖੇਤੀ ਕਾਨੂੰਨ, ਜਿਨ੍ਹਾਂ ਨੂੰ ਲੈ ਕੇ ਕਿਸਾਨ ਪਿਛਲੇ 6 ਮਹੀਨੇ ਤੋਂ ਅੰਦੋਲਨ ਕਰ ਰਹੇ ਹਨ, 'ਤੇ ਅਮਲ ਅਣਮਿੱਥੇ ਸਮੇਂ ਲਈ ਰੋਕਣ ਦਾ ਐਲਾਨ ਕਰੇ ਅਤੇ ਨਵੇਂ ਕਾਨੂੰਨ ਜਾਂ ਨਵੀਂ ਖੇਤੀ ਨੀਤੀ ਬਣਾਉਣ ਲਈ ਕਿਸਾਨਾਂ ਨਾਲ ਨਵੇਂ ਸਿਰੇ ਤੋਂ ਗੱਲਬਾਤ ਕਰਨ ਦਾ ਜਲਦੀ ਤੋਂ ਜਲਦੀ ਫ਼ੈਸਲਾ ਲਵੇ ਤਾਂ ਜੋ ਕਿਸਾਨ ਘਰਾਂ ਨੂੰ ਪਰਤ ਸਕਣ। ਹਰਿਦੁਆਰ ਵਿਚ ਚੱਲ ਰਹੇ ਕੁੰਭ ਮੇਲੇ ਵਿਚ ਭੀੜ ਘਟਾਉਣ ਲਈ ਵੀ ਪ੍ਰਭਾਵੀ ਕਦਮ ਤੁਰੰਤ ਉਠਾਉਣ ਦੀ ਲੋੜ ਹੈ।
* ਆਮ ਲੋਕਾਂ ਨੂੰ ਵੀ ਇਹ ਗੱਲ ਸਮਝਣੀ ਚਾਹੀਦੀ ਹੈ ਕਿ ਪਿਛਲੇ ਸਮਿਆਂ ਵਿਚ ਫੈਲਦੀ ਰਹੀ ਚੇਚਕ, ਪਲੇਗ ਅਤੇ ਹੈਜ਼ਾ ਵਰਗੀਆਂ ਮਹਾਂਮਾਰੀਆਂ ਦੀ ਤਰ੍ਹਾਂ ਇਹ ਵੀ ਇਕ ਭਿਆਨਕ ਮਹਾਂਮਾਰੀ ਹੈ। ਇਸ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ। ਬਿਨਾਂ ਸ਼ੱਕ ਆਮ ਲੋਕਾਂ ਨੂੰ ਰੋਟੀ-ਰੋਜ਼ੀ ਕਮਾਉਣ ਲਈ ਅਤੇ ਹੋਰ ਜ਼ਰੂਰੀ ਕੰਮਾਂ-ਕਾਰਾਂ ਲਈ ਘਰਾਂ ਤੋਂ ਬਾਹਰ ਨਿਕਲਣਾ ਪੈਂਦਾ ਹੈ ਪਰ ਇਸ ਦੇ ਬਾਵਜੂਦ ਉਹ ਸਰੀਰਕ ਦੂਰੀ ਬਣਾਈ ਰੱਖਣ, ਮਾਸਕ ਪਹਿਨਣ ਅਤੇ ਸੈਨੇਟਾਈਜ਼ਰ ਆਦਿ ਦੀ ਵਰਤੋਂ ਜਿੰਨੀ ਵਧੇਰੇ ਚੌਕਸੀ ਨਾਲ ਕਰ ਸਕਦੇ ਹਨ, ਉਨ੍ਹਾਂ ਨੂੰ ਇਹ ਕਰਨੀ ਚਾਹੀਦੀ ਹੈ ਅਤੇ ਗ਼ੈਰ-ਜ਼ਰੂਰੀ ਤੌਰ 'ਤੇ ਭੀੜ ਵਾਲੀਆਂ ਥਾਵਾਂ 'ਤੇ ਨਹੀਂ ਜਾਣਾ ਚਾਹੀਦਾ।
ਕੇਂਦਰ ਸਰਕਾਰ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਕੋਰੋਨਾ ਮਹਾਂਮਾਰੀ ਤੋਂ ਦੇਸ਼ ਨੂੰ ਉਭਾਰਨ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਉਸ ਉੱਪਰ ਹੀ ਆਉਂਦੀ ਹੈ। ਕਿਉਂਕਿ ਪਿਛਲੇ ਸਾਲ ਮਾਰਚ ਵਿਚ ਅਚਾਨਕ ਕੀਤੀ ਤਾਲਾਬੰਦੀ, ਜੋ ਲੰਮੇ ਸਮੇਂ ਤੱਕ ਚਲਦੀ ਰਹੀ ਸੀ, ਉਸ ਦੀ ਸਾਰੀ ਮਾੜੀ ਜਾਂ ਚੰਗੀ ਯੋਜਨਾਬੰਦੀ ਵੀ ਕੇਂਦਰ ਸਰਕਾਰ ਨੇ ਹੀ ਕੀਤੀ ਸੀ। ਉਸ ਕਾਰਨ ਛੋਟੇ ਵਪਾਰੀਆਂ, ਦੁਕਾਨਦਾਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਖ਼ਾਸ ਕਰਕੇ ਪ੍ਰਵਾਸੀ ਮਜ਼ਦੂਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਪਰ ਕੇਂਦਰ ਸਰਕਾਰ ਨੇ ਇਹ ਤਾਲਾਬੰਦੀ ਤਾਂ ਜ਼ਰੂਰ ਕੀਤੀ ਪਰ ਪ੍ਰਭਾਵਿਤ ਲੋਕਾਂ, ਜਿਨ੍ਹਾਂ ਦੇ ਕੰਮਕਾਰ ਬੰਦ ਹੋ ਗਏ ਸਨ, ਉਨ੍ਹਾਂ ਨੂੰ ਵਿੱਤੀ ਸਹਾਇਤਾ ਕੇਂਦਰ ਵਲੋਂ ਨਹੀਂ ਦਿੱਤੀ ਗਈ। ਜਿਹੜੇ ਕੁਝ ਪੈਕੇਜ ਐਲਾਨੇ ਵੀ ਗਏ, ਉਹ ਵੀ ਵੱਡੇ ਸਨਅਤਕਾਰਾਂ ਅਤੇ ਵੱਡੇ ਵਪਾਰੀਆਂ ਦੇ ਪੱਖ ਵਿਚ ਭੁਗਤਣ ਵਾਲੇ ਹੀ ਸਨ। ਹੇਠਲੀ ਪੱਧਰ 'ਤੇ ਸਮਾਜ ਦੇ ਕਮਜ਼ੋਰ ਵਰਗਾਂ ਵਿਚੋਂ ਸਿਰਫ ਸੀਮਤ ਲੋਕਾਂ ਨੂੰ ਮੁਫ਼ਤ ਖੁਰਾਕੀ ਵਸਤਾਂ ਦੀ ਕੁਝ ਸਹਾਇਤਾ ਹੀ ਮਿਲੀ, ਇਸ ਤੋਂ ਇਲਾਵਾ ਕੋਈ ਹੋਰ ਵਧੇਰੇ ਮਦਦ ਨਹੀਂ ਮਿਲੀ। ਪ੍ਰਵਾਸੀ ਮਜ਼ਦੂਰਾਂ ਨੂੰ ਤਾਂ ਹਜ਼ਾਰਾਂ ਕਿਲੋਮੀਟਰ ਪੈਦਲ ਚੱਲ ਕੇ ਆਪਣੇ ਘਰਾਂ ਨੂੰ ਜਾਣਾ ਪਿਆ। ਦੇਸ਼ ਵਿਚ ਇਹੋ ਜਿਹੀਆਂ ਸਥਿਤੀਆਂ ਮੁੜ ਬਣਦੀਆਂ ਜਾ ਰਹੀਆਂ ਹਨ। ਪਿਛਲੀਆਂ ਗ਼ਲਤੀਆਂ ਤੋਂ ਸਿੱਖਦਿਆਂ ਕੋਰੋਨਾ ਮਹਾਂਮਾਰੀ ਦਾ ਸਾਹਮਣਾ ਕਰਨ ਲਈ ਨਵੇਂ ਸਿਰੇ ਤੋਂ ਪ੍ਰਭਾਵੀ ਯੋਜਨਾਬੰਦੀ ਕਰਨ ਦੀ ਬੇਹੱਦ ਲੋੜ ਹੈ। ਜੇਕਰ ਇਸ ਵਾਰ ਵੀ ਲੋਕਾਂ ਦੇ ਕਾਰੋਬਾਰਾਂ 'ਤੇ ਰੋਕਾਂ ਲਾਉਣ ਦੀ ਲੋੜ ਪੈਂਦੀ ਹੈ ਤਾਂ ਪ੍ਰਭਾਵਿਤ ਹੋਣ ਵਾਲਿਆਂ ਨੂੰ ਵਿੱਤੀ ਸਹਾਇਤਾ ਜ਼ਰੂਰ ਮਿਲਣੀ ਚਾਹੀਦੀ ਹੈ। ਹੇਠਲੇ ਵਰਗ ਦਾ ਆਰਥਿਕ ਤੌਰ 'ਤੇ ਪਹਿਲਾਂ ਹੀ ਲੱਕ ਟੁੱਟ ਚੁੱਕਾ ਹੈ।
ਖ਼ਾਸ ਕਰਕੇ ਕੇਂਦਰ ਸਰਕਾਰ ਕੋਰੋਨਾ ਦੇ ਮੁੱਦੇ 'ਤੇ ਪਿਛਲੇ ਸਾਲ ਦੀ ਤਰ੍ਹਾਂ ਹਲਕੀ ਕਿਸਮ ਦੀ ਰਾਜਨੀਤੀ ਵੀ ਨਾ ਕਰੇ। ਜਿਸ ਤਰ੍ਹਾਂ ਪਿਛਲੇ ਸਾਲ ਦਿੱਲੀ ਵਿਚ ਨਿਜ਼ਾਮੂਦੀਨ ਮਰਕਜ਼ ਨਾਲ ਸਬੰਧਿਤ ਤਬਲੀਗੀ ਜਮਾਤ ਨੂੰ ਨਿਸ਼ਾਨਾ ਬਣਾ ਕੇ ਸਾਰੇ ਦੇਸ਼ ਵਿਚ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਗਈ ਕਿ ਜਿਵੇਂ ਇਕ ਘੱਟ-ਗਿਣਤੀ ਹੀ ਕੋਰੋਨਾ ਮਹਾਂਮਾਰੀ ਫੈਲਾਉਣ ਲਈ ਜ਼ਿੰਮੇਵਾਰ ਹੋਵੇ। ਹੁਣ ਵੀ ਕੇਂਦਰੀ ਸਿਹਤ ਮੰਤਰੀ ਅਤੇ ਕੇਂਦਰੀ ਸਿਹਤ ਵਿਭਾਗ ਇਸ ਤਰ੍ਹਾਂ ਦਾ ਪ੍ਰਭਾਵ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਵੇਂ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਵਾਲੇ ਰਾਜਾਂ ਵਿਚ ਹੀ ਵਧੇਰੇ ਕੋਰੋਨਾ ਫੈਲ ਰਿਹਾ ਹੋਵੇ। ਇਸ ਤਰ੍ਹਾਂ ਦੀਆਂ ਹਲਕੀਆਂ ਕੋਸ਼ਿਸ਼ਾਂ ਨਹੀਂ ਹੋਣੀਆਂ ਚਾਹੀਦੀਆਂ, ਬਲਕਿ ਦੇਸ਼ ਨੂੰ ਇਕਮੁੱਠ ਹੋ ਕੇ ਕੋਰੋਨਾ ਮਹਾਂਮਾਰੀ ਦਾ ਸਾਹਮਣਾ ਕਰਨਾ ਚਾਹੀਦਾ ਹੈ। ਇਹ ਬੜੇ ਦੁੱਖ ਵਾਲੀ ਗੱਲ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਹੋਰ ਸਿਆਸੀ ਪਾਰਟੀਆਂ ਚੋਣ ਰੈਲੀਆਂ ਅਤੇ ਹੋਰ ਰਾਜਨੀਤਕ ਭੀੜਾਂ ਵਿਚ ਲੱਖਾਂ ਲੋਕਾਂ ਨੂੰ ਇਕੱਠੇ ਕਰਦੀਆਂ ਹਨ, ਜਿਨ੍ਹਾਂ ਵਿਚ ਨਾ ਤਾਂ ਲੋਕਾਂ ਨੇ ਵੱਡੀ ਪੱਧਰ 'ਤੇ ਮਾਸਕ ਪਾਏ ਹੁੰਦੇ ਹਨ ਅਤੇ ਨਾ ਹੀ ਸਰੀਰਕ ਦੂਰੀ ਲਈ ਕਿਸੇ ਤਰ੍ਹਾਂ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਂਦੀ ਹੈ। ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਪੱਛਮੀ ਬੰਗਾਲ ਵਿਚ ਕੋਰੋਨਾ ਮਹਾਂਮਾਰੀ ਦੇ ਸਮੇਂ ਵਿਚ ਹੋਣ ਵਾਲੀਆਂ ਚੋਣਾਂ ਨੂੰ 8 ਪੜਾਵਾਂ ਤੱਕ ਲਮਕਾਇਆ ਗਿਆ ਅਤੇ ਹੁਣ ਜਦੋਂ ਕਿ ਤ੍ਰਿਣਮੂਲ ਕਾਂਗਰਸ ਨੇ 16 ਅਪ੍ਰੈਲ ਨੂੰ ਚੋਣ ਕਮਿਸ਼ਨ ਨੂੰ ਇਹ ਸੁਝਾਅ ਦਿੱਤਾ ਸੀ ਕਿ ਬਾਕੀ ਬਚਦੇ ਚਾਰ ਪੜਾਵਾਂ ਦੀਆਂ ਚੋਣਾਂ ਇਕੱਠੀਆਂ ਕਰਵਾ ਲਈਆਂ ਜਾਣ ਤਾਂ ਭਾਜਪਾ ਅਤੇ ਸੀ.ਪੀ.ਐਮ. ਵਲੋਂ ਇਸ ਦਾ ਵਿਰੋਧ ਕੀਤਾ ਗਿਆ। ਇਸੇ ਤਰ੍ਹਾਂ ਹਰਿਦੁਆਰ ਵਿਚ ਕੁੰਭ ਦੇ ਮੇਲੇ ਵਿਚ ਵੀ ਲੱਖਾਂ ਲੋਕ ਇਸ਼ਨਾਨ ਕਰਨ ਲਈ ਅਜੇ ਵੀ ਰੋਜ਼ਾਨਾ ਪਹੁੰਚ ਰਹੇ ਹਨ ਅਤੇ ਉਥੇ ਵੀ ਨਾ ਤਾਂ ਬਹੁਤੇ ਲੋਕਾਂ ਨੇ ਮਾਸਕ ਪਾਏ ਹੁੰਦੇ ਹਨ ਅਤੇ ਨਾ ਹੀ ਸਰੀਰਕ ਦੂਰੀ ਦੇ ਨਿਯਮਾਂ ਦੀ ਕੋਈ ਪਾਲਣਾ ਹੋ ਰਹੀ ਹੈ।
ਦੂਜੇ ਪਾਸੇ ਦੇਸ਼ ਦੇ ਬਹੁਤ ਸਾਰੇ ਵੱਡੇ ਸ਼ਹਿਰਾਂ ਵਿਚ ਹਫ਼ਤੇ ਦੇ ਅਖੀਰ ਵਿਚ ਦੋ ਦਿਨ ਲਈ ਤਾਲਾਬੰਦੀ ਲਾਗੂ ਕਰ ਦਿੱਤੀ ਗਈ ਹੈ ਅਤੇ ਹੋਰ ਵੀ ਕਈ ਤਰ੍ਹਾਂ ਦੀਆਂ ਸਖ਼ਤ ਰੋਕਾਂ ਲਾਉਣ ਦੇ ਐਲਾਨ ਕੀਤੇ ਜਾ ਰਹੇ ਹਨ। ਜਾਗਰੂਕ ਲੋਕਾਂ ਵਲੋਂ ਇਹ ਸਵਾਲ ਪੁੱਛਿਆ ਜਾ ਰਿਹਾ ਹੈ ਕਿ ਰਾਜਨੀਤਕ ਪਾਰਟੀਆਂ ਆਪਣੀਆਂ ਸਰਗਰਮੀਆਂ 'ਤੇ ਇਹੋ ਜਿਹੀਆਂ ਪਾਬੰਦੀਆਂ ਕਿਉਂ ਨਹੀਂ ਲਾਉਂਦੀਆਂ, ਜਿਨ੍ਹਾਂ ਨਾਲ ਕਿ ਵੱਡੀ ਗਿਣਤੀ ਵਿਚ ਲੋਕ ਰੈਲੀਆਂ ਅਤੇ ਰੋਡ ਸ਼ੋਆਂ ਲਈ ਇਕੱਠੇ ਨਾ ਹੋਣ। ਮੌਜੂਦਾ ਮਹਾਂਮਾਰੀ ਦੇ ਸਮੇਂ ਵਿਚ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਚੋਣ ਕਮਿਸ਼ਨ ਨੂੰ ਮਿਲ ਕੇ ਵਿਧਾਨ ਸਭਾ ਚੋਣਾਂ ਲਈ ਅਜਿਹੇ ਢੰਗ-ਤਰੀਕੇ ਕਿਉਂ ਈਜਾਦ ਨਹੀਂ ਕੀਤੇ ਗਏ, ਜਿਨ੍ਹਾਂ ਨਾਲ ਚੋਣਾਂ ਬਹੁਤੇ ਪੜਾਵਾਂ ਵਿਚ ਨਾ ਹੁੰਦੀਆਂ ਅਤੇ ਨਾ ਹੀ ਇਨ੍ਹਾਂ ਲਈ ਵੱਡੀਆਂ-ਵੱਡੀਆਂ ਰੈਲੀਆਂ ਕਰਨ ਦੀ ਜ਼ਰੂਰਤ ਪੈਂਦੀ। ਦੇਸ਼ ਵਿਚ ਸਿਆਸੀ ਪਾਰਟੀਆਂ ਦੇ ਇਸ ਦੋਹਰੇ ਵਰਤਾਓ ਕਾਰਨ ਹੀ ਲੋਕਾਂ ਵਿਚ ਇਹ ਪ੍ਰਭਾਵ ਵਧ ਰਿਹਾ ਹੈ ਕਿ ਸਿਆਸੀ ਪਾਰਟੀਆਂ ਨੂੰ ਸਿਰਫ ਵੋਟਾਂ ਚਾਹੀਦੀਆਂ ਹਨ, ਲੋਕਾਂ ਦੀ ਜਾਨ-ਮਾਲ ਦੀ ਕੋਈ ਬਹੁਤੀ ਪ੍ਰਵਾਹ ਨਹੀਂ।
ਅਖੀਰ ਵਿਚ ਅਸੀਂ ਇਹ ਗੱਲ ਮੁੜ ਦੁਹਰਾਉਣੀ ਚਾਹੁੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਦੇ ਪੱਖ ਤੋਂ ਮੌਜੂਦਾ ਸਮਾਂ ਬਹੁਤ ਭਿਆਨਕ ਹੈ ਅਤੇ ਜੇਕਰ ਕੋਰੋਨਾ ਦੀ ਇਸ ਦੂਜੀ ਲਹਿਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾ ਰੋਕਿਆ ਗਿਆ ਤਾਂ ਦੇਸ਼ ਵਿਚ ਆਰਥਿਕ ਨੁਕਸਾਨ ਦੇ ਨਾਲ-ਨਾਲ ਵੱਡੀ ਪੱਧਰ 'ਤੇ ਜਾਨੀ ਨੁਕਸਾਨ ਵੀ ਹੋ ਸਕਦਾ ਹੈ। ਅਜਿਹੀਆਂ ਸਥਿਤੀਆਂ ਪੈਦਾ ਹੋ ਸਕਦੀਆਂ ਹਨ ਜਿਨ੍ਹਾਂ ਦੀ ਇਸ ਸਮੇਂ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।

 

ਖ਼ਬਰ ਸ਼ੇਅਰ ਕਰੋ

 

ਸਰ ਦਾਤਾਰ ਸਿੰਘ ਦੀ ਵਡਿੱਤਣ

ਛੇ ਦਹਾਕੇ ਪਹਿਲਾਂ ਭਾਰਤੀ ਖੇਤੀਬਾੜੀ ਖੋਜ ਕੌੌਂਸਲ ਦਿੱਲੀ ਵਿਖੇ ਕੰਮ ਕਰਦਿਆਂ ਬਰਤਾਨਵੀ ਭਾਰਤ ਵਿਚ ਡੇਅਰੀ ਫਾਰਮਿੰਗ ਨਾਲ ਸਬੰਧਿਤ ਮਹਾਰਥੀਆਂ ਦੀ ਗੱਲ ਹੁੰਦੀ ਤਾਂ ਸਰ ਦਾਤਾਰ ਸਿੰਘ ਦਾ ਗੁਣਗਾਨ ਸ਼ੁਰੂ ਹੋ ਜਾਂਦਾ। ਅੱਜਕਲ੍ਹ ਪੋਠੋਹਾਰ ਦੀ ਜੰਮਪਲ ਪੰਜਾਬੀ ...

ਪੂਰੀ ਖ਼ਬਰ »

ਕਾਂਗਰਸ ਵਿਚ ਅਜੇ ਵੀ ਬਰਕਰਾਰ ਹੈ ਪ੍ਰਧਾਨਗੀ ਦਾ ਸਵਾਲ

ਕਾਂਗਰਸ ਵਿਚ ਅਜੇ ਵੀ ਇਹ ਸਵਾਲ ਬਰਕਰਾਰ ਹੈ ਕਿ, ਕੀ ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਬਣਨ ਲਈ ਤਿਆਰ ਹਨ। ਕਿਉਂਕਿ ਅਜੇ ਤੱਕ ਅਜਿਹਾ ਕੋਈ ਵੀ ਆਗੂ ਨਹੀਂ ਉੱਭਰਿਆ ਜੋ ਕਾਂਗਰਸ ਦਾ ਪ੍ਰਧਾਨ ਬਣਨ ਦਾ ਚਾਹਵਾਨ ਹੋਵੇ। ਸੂਤਰਾਂ ਅਨੁਸਾਰ ਅਗਲੇ ਕੁਝ ਮਹੀਨਿਆਂ ਤੱਕ ਰਾਹੁਲ ...

ਪੂਰੀ ਖ਼ਬਰ »

ਪੰਜਾਬੀ ਦੇ ਰੰਗੀਲੇ ਲਹਿਜਿਆਂ ਭਰੀ ਚੰਗੇਰ

ਕੁਦਰਤੀ ਗੱਲ ਹੈ ਕਿ ਮਾਦਰੀ ਜ਼ਬਾਨ ਸਭ ਨੂੰ ਪਿਆਰੀ ਹੁੰਦੀ ਹੈ ਤੇ ਹੋਰਨਾਂ ਵਾਂਗੂੰ ਮੈਨੂੰ ਵੀ ਆਪਣੀ ਮਾਂ ਬੋਲੀ ਪੰਜਾਬੀ 'ਤੇ ਬਹੁਤ ਨਾਜ਼ ਤੇ ਗੂੜ੍ਹਾ ਪਿਆਰ ਹੈ। ਇਤਿਹਾਸ ਵਿਚ ਝਾਤੀ ਮਾਰੀਏ ਤਾਂ ਪਤਾ ਲਗਦਾ ਹੈ ਕਿ 'ਇੰਡੋ-ਆਰੀਅਨ' ਦੌਰ ਵਿਚ ਈਸਾ ਤੋਂ 300 ਸਾਲ ਪਹਿਲਾਂ ਕਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX