ਤਾਜਾ ਖ਼ਬਰਾਂ


ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਭਾਰਤ ਨੇ ਪਹਿਲੀ ਪਾਰੀ 'ਚ ਬਣਾਈਆਂ 217 ਦੌੜਾਂ
. . .  about 2 hours ago
ਮੁੱਖ ਮੰਤਰੀ ਪੰਜਾਬ ਦੇ ਸਿਸਵਾਂ ਫਾਰਮ ਹਾਊਸ ਨੇੜੇ ਪੁਲਿਸ ਨੂੰ ਮਿਲੀ ਸਿਰ ਕਟੀ ਲਾਸ਼
. . .  about 2 hours ago
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 20 ਜੂਨ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਪੁਲਿਸ ਥਾਣੇ ਅਧੀਨ ਸ਼ਿਵਾਲਿਕ ਪਹਾੜੀਆਂ ਵਿਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਮਹਿੰਦਰਾ ਬਾਗ ਨੇੜੇ ਅੱਜ ਸਿਰ ...
ਰਾਵੀ ਦਰਿਆ ਵਿਚ ਪਿਕਨਿਕ ਮਨਾਉਣ ਆਏ ਨੌਜਵਾਨਾਂ ਵਿਚੋਂ ਇਕ ਵਹਿਆ ਅਤੇ ਦੋ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ
. . .  about 2 hours ago
ਮਾਧੋਪੁਰ ,20 ਜੂਨ (ਨਰੇਸ਼ ਮਹਿਰਾ) - ਐਤਵਾਰ ਦਿਨ ਸਮੇਂ ਰਾਵੀ ਦਰਿਆ ’ਚ ਪਿਕਨਿਕ ਮਨਾਉਣ ਆਏ ਕੁੱਝ ਨੌਜਵਾਨ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਜ਼ਿਆਦਾ ਆਣ ਕਰਕੇ ਰਾਵੀ ਦਰਿਆ ਦੇ ਵਿਚਕਾਰ ਫਸ ਗਏ ,ਜਿਨ੍ਹਾਂ ਨੂੰ ਸਥਾਨਕ ...
ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 3 hours ago
ਜਲੰਧਰ , 20 ਜੂਨ- ਮਿੱਕੀ ਅਗਵਾ ਕਾਂਡ 'ਚ ਸਜ਼ਾ ਕੱਟ ਚੁੱਕੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ , ਜਦੋਂ ਉਹ ਆਪਣੇ ਬੁਲੇਟ 'ਤੇ ਗੋਪਾਲ ਨਗਰ ਜਾ ਰਹੇ ਸੀ । 4 ਨੌਜਵਾਨਾਂ ਨੇ ...
ਪੰਜਾਬ ਸਰਕਾਰ ਵਲੋਂ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਅਗਲੇ ਹੁਕਮਾਂ ਤਕ ਲਗਾਈ ਰੋਕ
. . .  about 3 hours ago
ਕੈਨੇਡਾ ਬੈਠੇ ਖਾਲਿਸਤਾਨ ਟਾਈਗਰ ਫੋਰਸ ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਮੋਗਾ ਪੁਲਿਸ ਵਲੋਂ ਗ੍ਰਿਫਤਾਰ
. . .  about 3 hours ago
ਮੋਗਾ ,20 ਜੂਨ { ਗੁਰਦੇਵ ਭਾਮ }– ਮੋਗਾ ਪੁਲਿਸ ਨੇ ਐਤਵਾਰ ਨੂੰ ਇੱਕ ਗੈਂਗਸਟਰ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ...
ਪਿਸਤੌਲ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ
. . .  about 3 hours ago
ਜੰਡਿਆਲਾ ਗੁਰੂ , 20 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਜੇ.ਸੀ. ਫਿਊਲ ਪੁਆਇੰਟ ਨਵਾਂ ਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ...
ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
. . .  about 4 hours ago
ਨਵੀਂ ਦਿੱਲੀ, 20 ਜੂਨ – ਡੀ.ਸੀ.ਪੀ. ਕ੍ਰਾਈਮ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ...
ਦੁਬਈ 'ਚ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਰਤੇ
. . .  about 4 hours ago
ਅਜਨਾਲਾ , 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਕੌਮਾਂਤਰੀ ਪੱਧਰ ’ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ...
ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਬਾਈਸਨ ਡਵੀਜ਼ਨ ਦੀ ਕਮਾਨ ਸੰਭਾਲੀ
. . .  1 minute ago
ਨਵੀਂ ਦਿੱਲੀ, 20 ਜੂਨ- ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਅੱਜ ਸਿਕੰਦਰਬਾਦ, ਤੇਲੰਗਾਨਾ ਵਿਖੇ 35 ਵੇਂ ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.) ਵਜੋਂ ਬਾਈਸਨ ਡਿਵੀਜ਼ਨ ਦਾ ਚਾਰਜ ਸੰਭਾਲ ...
ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ
. . .  about 5 hours ago
ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਘਰੋਂ ਗੱਡੀ 'ਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ...
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  about 5 hours ago
ਨੱਥੂਵਾਲਾ ਗਰਬੀ (ਮੋਗਾ), 20 ਜੂਨ (ਸਾਧੂ ਰਾਮ ਲੰਗੇਆਣਾ) - ਅੱਜ ਦੁਪਹਿਰ ਦੇ ਸਮੇਂ ਬਾਘਾਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ...
ਚਿਰਾਗ਼ ਪਾਸਵਾਨ ਵਲੋਂ 5 ਜੁਲਾਈ ਨੂੰ ਕੱਢੀ ਜਾਵੇਗੀ ਆਸ਼ੀਰਵਾਦ ਯਾਤਰਾ
. . .  about 6 hours ago
ਨਵੀਂ ਦਿੱਲੀ, 20 ਜੂਨ - ਆਪਣੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਨਾਲ ਖਿੱਚੋਤਾਣ ਵਿਚਕਾਰ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਅਹਿਮ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਚਿਰਾਗ਼ ਪਾਸਵਾਨ ਨੇ ਕਿਹਾ ਕਿ ਅੱਜ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ
. . .  about 6 hours ago
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ...
ਪੰਜਾਬ ਭਰ 'ਚ 21 ਜੂਨ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਭਰ ਵਿਚ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਯੋਗ ਦਿਵਸ ਦੇ ਮੁਕਾਬਲੇ ਪਾਰਟੀ...
ਮਹਿਬੂਬਾ ਮੁਫ਼ਤੀ ਮੋਦੀ ਦੀ ਅਹਿਮ ਬੈਠਕ 'ਚ ਨਹੀਂ ਕਰੇਗੀ ਸ਼ਿਰਕਤ
. . .  about 7 hours ago
ਨਵੀਂ ਦਿੱਲੀ, 20 ਜੂਨ - ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਨੂੰ ਉੱਥੋਂ ਦੀਆਂ ਸਾਰੀਆਂ ਸਿਆਸੀ ਧਿਰਾਂ ਨਾਲ ਬੈਠਕ ਕਰ ਸਕਦੇ ਹਨ। ਹਾਲਾਂਕਿ ਇਸ ਅਹਿਮ ਬੈਠਕ ਤੋਂ ਪਹਿਲਾ ਰਿਪੋਰਟਾਂ ਮੁਤਾਬਿਕ ਪੀ.ਡੀ.ਪੀ. ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਹਿੱਸਾ ਨਹੀਂ ਲਵੇਗੀ...
ਅਨਲਾਕ ਦੀ ਪ੍ਰਕਿਰਿਆ ਤਹਿਤ ਦਿੱਲੀ ਵਾਸੀਆਂ ਨੂੰ ਭਲਕੇ ਤੋਂ ਹੋਰ ਮਿਲੇਗੀ ਰਾਹਤ
. . .  about 7 hours ago
ਨਵੀਂ ਦਿੱਲੀ, 20 ਜੂਨ - ਦਿੱਲੀ ਵਿਚ ਅਨਲਾਕ ਦੀ ਪ੍ਰਕਿਰਿਆ ਤਹਿਤ ਭਲਕੇ ਸੋਮਵਾਰ ਤੋਂ ਕਈ ਹੋਰ ਖੇਤਰਾਂ ਵਿਚ ਰਾਹਤ ਮਿਲੇਗੀ। ਜਿਸ ਤਹਿਤ ਦਿੱਲੀ ਵਿਚ 50 ਫ਼ੀਸਦੀ ਸਮਰਥਾ ਨਾਲ ਬਾਰ ਸ਼ੁਰੂ ਕਰਨ ਦੀ ਇਜਾਜ਼ਤ...
ਬ੍ਰਾਜ਼ੀਲ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 5 ਲੱਖ ਤੋਂ ਟੱਪੀ
. . .  1 minute ago
ਬ੍ਰਾਸੀਲੀਆ, 20 ਜੂਨ - ਦੱਖਣੀ ਅਮਰੀਕਾ ਦੇ ਸਭ ਤੋਂ ਵੱਡੇ ਦੇਸ਼ ਬ੍ਰਾਜ਼ੀਲ ਵਿਚ ਕੋਰੋਨਾ ਕਾਰਨ ਬੁਰੇ ਹਾਲਾਤ ਹਨ। ਕੋਰੋਨਾ ਵੈਕਸੀਨੇਸ਼ਨ ਦਾ ਕੰਮ ਬੇਹੱਦ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ਵਿਚ ਮਹਾਂਮਾਰੀ ਕਾਰਨ ਬਹੁਤ ਭੈੜੇ ਹਾਲਾਤ ਹੋ ਸਕਦੇ ਹਨ। ਬਰਾਜ਼ੀਲ ਵਿਚ ਕੋਰੋਨਾ...
ਚਿਰਾਗ਼ ਪਾਸਵਾਨ ਨੇ ਪਾਰਟੀ ਆਗੂਆਂ ਨਾਲ ਦਿੱਲੀ ਵਿਚ ਕੀਤੀ ਮੀਟਿੰਗ
. . .  about 8 hours ago
ਨਵੀਂ ਦਿੱਲੀ, 20 ਜੂਨ - ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ...
ਕੈਪਟਨ ਸਰਕਾਰ ਨੇ ਕੀਤਾ ਵਿਸ਼ਵਾਸਘਾਤ - ਧਿਆਨ ਸਿੰਘ ਮੰਡ
. . .  1 minute ago
ਅੰਮ੍ਰਿਤਸਰ , 20 ਜੂਨ (ਹਰਮਿੰਦਰ ਸਿੰਘ ) - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਚੁੱਕਣ 'ਤੇ ਸ਼ਮਾਯਾਚਨਾ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ । ਇਸ ਦੌਰਾਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਮਿਲੇ ਤਿੰਨ ਮੋਬਾਈਲ ਫ਼ੋਨ ਤੇ ਚਾਰਜਰ
. . .  about 9 hours ago
ਫ਼ਿਰੋਜ਼ਪੁਰ, 20 ਜੂਨ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਬੈਰਕ ਅੰਦਰੋਂ ਤਿੰਨ ਮੋਬਾਈਲ ਫ਼ੋਨ (ਕੀ-ਪੈਡ) ਸਮੇਤ ਸਿੰਮ ਕਾਰਡ ਅਤੇ ਦੋ ਦੇਸੀ ਚਾਰਜਰ ਬਰਾਮਦ ਹੋਣ...
ਪ੍ਰਗਟ ਸਿੰਘ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਕੀਤਾ ਵਿਰੋਧ
. . .  about 9 hours ago
ਜਲੰਧਰ, 20 ਜੂਨ - ਕੈਪਟਨ ਸਰਕਾਰ ਵਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਸਮੇਤ ਪੰਜਾਬ 'ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕੁਝ ਵਿਧਾਇਕਾਂ ਵਲੋਂ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਾਬਕਾ ਹਾਕੀ...
ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਸ੍ਰੀ ਬੰਗਲਾ ਸਾਹਿਬ ਟੇਕਿਆ ਮੱਥਾ
. . .  about 9 hours ago
ਨਵੀਂ ਦਿੱਲੀ, 20 ਜੂਨ - ਭਾਰਤ ਦੀ ਉੱਘੀ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੀ। ਇਸ ਮੌਕੇ ਉਨ੍ਹਾਂ ਨਾਲ ਪਰਿਵਾਰਕ...
ਭਾਜਪਾ ਆਗੂ ਤੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸਾਂਪਲਾ ਵਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 9 hours ago
ਅੰਮ੍ਰਿਤਸਰ, 20 ਜੂਨ (ਹਰਮਿੰਦਰ ਸਿੰਘ) - ਭਾਜਪਾ ਆਗੂ ਅਤੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ...
ਮਹਾਰਾਸ਼ਟਰ 'ਚ ਕੋਰੋਨਾ ਦਾ ਨਵਾਂ ਰੂਪ ਡੈਲਟਾ ਪਲੱਸ ਹੋਇਆ ਪ੍ਰਗਟ, ਤੀਸਰੀ ਲਹਿਰ ਦਾ ਖ਼ਤਰਾ ਵਧਿਆ
. . .  about 9 hours ago
ਮੁੰਬਈ, 20 ਜੂਨ - ਭਾਰਤ ਵਿਚ ਕੋਰੋਨਾ ਦੀ ਦੂਸਰੀ ਲਹਿਰ ਬੇਸ਼ੱਕ ਰੁਕਦੀ ਹੋਈ ਨਜ਼ਰ ਆ ਰਹੀ ਹੈ ਪਰ ਖ਼ਤਰਾ ਅਜੇ ਵੀ ਬਰਕਰਾਰ ਹੈ। ਮਹਾਰਾਸ਼ਟਰ ਵਿਚ ਕੋਰੋਨਾ ਦੇ ਨਵਾਂ ਰੂਪ ਪ੍ਰਗਟ ਹੋਇਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਦਿੱਲੀ / ਹਰਿਆਣਾ

ਭਾਰੀ ਪੁਲਿਸ ਸੁਰੱਖਿਆ ਹੇਠ ਡਾ. ਅੰਬੇਡਕਰ ਜੈਅੰਤੀ ਮੌਕੇ ਹੋਇਆ ਪ੍ਰੋਗਰਾਮ

ਕਰਨਾਲ, 18 ਅਪ੍ਰੈਲ (ਗੁਰਮੀਤ ਸਿੰਘ ਸੱਗੂ)­­-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਵਿਰੋਧ ਦਾ ਰਾਜ ਅੰਦਰ ਸਾਹਮਣਾ ਕਰ ਹੀ ਰਾਜ ਸਰਕਾਰ ਅਤੇ ਭਾਜਪਾ ਨੇ ਭਾਰੀ ਪੁਲਿਸ ਸੁਰੱਖਿਆ ਹੇਠ ਇਥੇ ਸੈਕਟਰ 12 ...

ਪੂਰੀ ਖ਼ਬਰ »

ਮੀਂਹ ਨੇ ਵਧਾਈਆਂ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ

ਨਡਾਲਾ, 18 ਅਪੈ੍ਰਲ (ਮਾਨ)- ਅੱਜ ਨਡਾਲਾ ਖੇਤਰ ਵਿਚ ਅਚਾਨਕ ਆਏ ਮੀਂਹ ਨੇ ਮੰਡੀਆਂ ਵਿਚ ਬੈਠੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਕਰ ਦਿੱਤਾ | ਹਲਕਾ ਭੁਲੱਥ ਦੀਆਂ ਮੰਡੀਆਂ ਵਿਚ ਪਈ ਲੱਖਾਂ ਕੁਇੰਟਲ ਕਣਕ ਭਿੱਜ ਗਈ | ਇਸ ਸਬੰਧੀ ਕਾਫ਼ੀ ਦਿਨਾਂ ਤੋ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਦਲਿਤ ਭਾਈਚਾਰੇ ਦੇ ਹੱਕ 'ਚ ਕੀਤਾ ਐਲਾਨ ਸ਼ਲਾਘਾਯੋਗ-ਬੂਲੇ

ਸੁਲਤਾਨਪੁਰ ਲੋਧੀ, 18 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਦਾ ਉਪ ਮੁੱਖ ਮੰਤਰੀ ਇਕ ਦਲਿਤ ਭਾਈਚਾਰੇ ਦਾ ਬਣਾਉਣ ਦੇ ਐਲਾਨ ਕਰਨਾ ਇਕ ਸ਼ਲਾਘਾਯੋਗ ਕਦਮ ਹੈ | ...

ਪੂਰੀ ਖ਼ਬਰ »

ਫਗਵਾੜਾ ਵਿਖੇ ਸੁਪਰ ਸੱਕਸ਼ਨ ਮਸ਼ੀਨ ਦੁਆਰਾ ਸੀਵਰੇਜ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ

ਫਗਵਾੜਾ, 18 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - ਫਗਵਾੜਾ ਵਿਖੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ ਸ਼ਹਿਰ 'ਚ ਸੀਵਰੇਜ ਦੀ ਸਫ਼ਾਈ ਨੂੰ ਹੋਰ ਬਿਹਤਰੀਨ ਤਰੀਕੇ ਨਾਲ ਕਰਨ ਲਈ ਸੁਪਰ ਸੱਕਸ਼ਨ ਮਸ਼ੀਨ ਰਾਹੀਂ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਫਗਵਾੜਾ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਵਸ ਸਬੰਧੀ ਕਰਵਾਇਆ ਸਮਾਗਮ

ਸੁਲਤਾਨਪੁਰ ਲੋਧੀ, 18 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਉਪਰੰਤ ਦਲਿਤਾਂ ਨੂੰ ਪੰਜਾਬ ਵਿਚ ਉਪ ਮੁੱਖ ਮੰਤਰੀ ਨਹੀਂ ਸਗੋਂ ਮੁੱਖ ਮੰਤਰੀ ਬਣਾਇਆ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਸਪਾ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ...

ਪੂਰੀ ਖ਼ਬਰ »

ਸ਼ਹਿਰ ਦੇ ਲੋਕਾਂ ਦੇ ਅਸ਼ੀਰਵਾਦ ਨਾਲ ਮਿਲੀ ਕੰਮ ਕਰਨ ਦੀ ਸ਼ਕਤੀ-ਅਮਨਦੀਪ

ਗੂਹਲਾ ਚੀਕਾ, 18 ਅਪ੍ਰੈਲ (ਓ.ਪੀ. ਸੈਣੀ)-ਹਰ ਸਾਲ ਵਾਂਗ ਇਸ ਸਾਲ ਵੀ ਚੀਕਾ ਪਿੰਡ ਦੇ ਪੂਰਨਕ ਕਾਲੀ ਦੇਵੀ ਮੰਦਰ ਵਿਚ ਮੰਦਰ ਕਮੇਟੀ ਵਲੋਂ ਜਾਗਰਨ ਆਯੋਜਿਤ ਕੀਤਾ ਗਿਆ | ਰਾਤ ਨੂੰ ਕਰਫ਼ਿਊ ਹੋਣ ਦੇ ਕਾਰਨ ਸਾਰਾ ਪ੍ਰੋਗਰਾਮ ਦਿਨ ਵੇਲੇ ਹੋਇਆ | ਜਾਗਰਨ 'ਚ ਪਹੁੰਚੇ ਮਿਊਾਸੀਪਲ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਕਪਤਾਨ ਵਲੋਂ ਸ੍ਰੀ ਜੀਵਨ ਨਗਰ ਚੌਕੀ ਇੰਚਾਰਜ ਲਾਈਨ ਹਾਜ਼ਰ

ਏਲਨਾਬਾਦ, 18 ਅਪ੍ਰੈਲ (ਜਗਤਾਰ ਸਮਾਲਸਰ)- ਥਾਣਾ ਰਾਣੀਆ ਅਧੀਨ ਆਉਦੇ ਸ੍ਰੀ ਜੀਵਨ ਨਗਰ ਪੁਲਿਸ ਚੌਕੀ ਇੰਚਾਰਜ ਜਗਦੀਸ਼ ਕੁਮਾਰ ਨੂੰ ਜ਼ਿਲ੍ਹਾ ਪੁਲਿਸ ਕਪਤਾਨ ਭੁਪਿੰਦਰ ਸਿੰਘ ਵਲੋਂ ਸ਼ਿਕਾਇਤਾਂ ਦੇ ਆਧਾਰ 'ਤੇ ਲਾਈਨ ਹਾਜ਼ਰ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਸਰਕਾਰ ਨੇ ਕਾਰਡ ਧਾਰਕਾਂ ਨੂੰ ਸਰਦੀ ਦਾ ਤੋਹਫਾ ਦਿੱਤਾ ਗਰਮੀ 'ਚ-

ਕਾਲਾਂਵਾਲੀ, 18 ਅਪ੍ਰੈਲ (ਅ.ਬ.)- ਸੂਬਾ ਸਰਕਾਰ ਅਤੇ ਖੁਰਾਕ ਅਤੇ ਵੰਡ ਵਿਭਾਗ ਦੇ ਆਦੇਸ਼ਾਂ ਅਨੁਸਾਰ ਹੁਣ ਮਈ ਮਹੀਨੇ ਵਿੱਚ ਗਰੀਬ ਪਰਿਵਾਰਾਂ ਨੂੰ ਸਰਦੀ ਦਾ ਤੋਹਫਾ ਯਾਨੀ ਮਈ ਮਹੀਨੇ ਵਿੱਚ ਦਿੱਤਾ ਜਾਵੇਗਾ | ਸਰਕਾਰ ਦੇ ਆਦੇਸ਼ ਅਨੁਸਾਰ ਮਈ ਮਹੀਨੇ ਵਿੱਚ ਸੂਬੇ ਦੇ ਗਰੀਬ ...

ਪੂਰੀ ਖ਼ਬਰ »

ਇੱਕ ਕਿੱਲੋ ਤੋਂ ਵੱਧ ਅਫ਼ੀਮ ਸਮੇਤ ਨੌਜਵਾਨ ਕਾਬੂ-

ਸਿਰਸਾ, 18 ਅਪ੍ਰੈਲ (ਅ.ਬ.)- ਸਿਰਸਾ ਦੀ ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਇਕ ਕਿੱਲੋਂ ਤੋਂ ਵੱਧ ਅਫ਼ੀਮ ਸਮੇਤ ਕਾਬੂ ਕੀਤਾ ਹੈ | ਪੁਲਿਸ ਵੱਲੋਂ ਫੜ੍ਹੇ ਗਏ ਨੌਜਵਾਨ ਦੀ ਪਛਾਣ ਭਾਗੀਰਥ ਵਾਸੀ ਮੰਸੁਰੀ ਥਾਣਾ ਗੁਗਾਮੇੜੀ ਰਾਜਸਥਾਨ ਵਜੋਂ ਕੀਤੀ ਗਈ ਹੈ ...

ਪੂਰੀ ਖ਼ਬਰ »

ਅੱਗ ਕਾਰਨ ਫ਼ਸਲਾਂ ਦੇ ਨੁਕਸਾਨ ਦੀ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ-ਸੰਦੀਪ

ਪਿਹੋਵਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ਅੱਗ ਲੱਗਣ ਕਾਰਨ ਨੁਕਸਾਨੇ ਗਏ ਸਾਰੇ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ | ਸਰਕਾਰ ਦੇ ਦਰਵਾਜੇ ਹਰ ਸਮੇਂ ਕਿਸਾਨਾਂ ਲਈ ...

ਪੂਰੀ ਖ਼ਬਰ »

ਭਵਨ ਉਸਾਰੀ ਦੀ ਜਾਂਚ ਕਰਵਾਉਣ ਦੀ ਮੰਗ

ਕਾਲਾਂਵਾਲੀ, 18 ਅਪ੍ਰੈਲ (ਅ.ਬ.)- ਖੇਤਰ ਦੇ ਪਿੰਡ ਸੁਖਚੈਨ ਵਿਚ ਸਰਕਾਰ ਵਲੋਂ ਲੱਖਾਂ ਰੁਪਏ ਦੀ ਰਾਸ਼ੀ ਨਾਲ ਬਣਾਏ ਜਾ ਰਹੇ ਪਸ਼ੂ ਹਸਪਤਾਲ ਭਵਨ ਦੀ ਉਸਾਰੀ ਵਿਚ ਘਟੀਆ ਸਮੱਗਰੀ ਦੀ ਵਰਤੋਂ ਕਰਨ ਅਤੇ ਉਸਾਰੀ ਕੰਮ ਠੀਕ ਤਰੀਕੇ ਨਾਲ ਨਾ ਕਰਨ ਦੇ ਇਲਜ਼ਾਮ ਲਾਉਂਦੇ ਹੋਏ ਪਿੰਡ ...

ਪੂਰੀ ਖ਼ਬਰ »

ਭਗਤ ਧੰਨਾ ਜੀ ਦੇ ਜਨਮ ਸਥਾਨ ਦੀ ਮਿੱਟੀ ਲੈਣ ਲਈ ਕਿਸਾਨਾਂ ਦਾ ਜੱਥਾ ਰਾਜਸਥਾਨ ਦੇ ਟਾਂਕ ਲਈ ਰਵਾਨਾ

ਸਿਰਸਾ, 18 ਅਪ੍ਰੈਲ (ਅ.ਬ.)- ਵੱਖ-ਵੱਖ ਥਾਵਾਂ ਤੋਂ ਦੇਸ਼ ਦੇ ਸ਼ਹੀਦਾਂ ਦੀ ਮਿੱਟੀ ਲੈ ਕੇ ਜੱਥੇ ਜਿਥੇ ਦਿੱਲੀ ਪੁੱਜ ਰਹੇ ਹਨ ਉਥੇ ਹੀ ਹੁਣ ਸਿਰਸਾ ਤੋਂ ਕਿਸਾਨਾਂ ਦਾ ਇਕ ਜੱਥਾ ਅੱਜ ਕਿਸਾਨ ਧੰਨੇ ਭਗਤ ਦੇ ਜਨਮ ਸਥਾਨ ਦੀ ਮਿੱਟੀ ਲੈਣ ਲਈ ਰਵਾਨਾ ਹੋਇਆ ਹੈ | ਇਹ ਜਥੇ ਧੰਨੇ ਭਗਤ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ

ਏਲਨਾਬਾਦ, 18 ਅਪ੍ਰੈਲ (ਜਗਤਾਰ ਸਮਾਲਸਰ)- ਖੇਤਰ ਵਿੱਚ ਵਧ ਰਹੇ ਕੋਰੋਨਾ ਦੇ ਮਾਮਲੇ ਇਲਾਕੇ ਦੇ ਲੋਕਾਂ ਲਈ ਦਿਨੋ-ਦਿਨ ਪਰੇਸ਼ਾਨੀ ਪੈਦਾ ਕਰ ਰਹੇ ਹਨ | ਨਾਗਰਿਕ ਹਸਪਤਾਲ ਦੇ ਡਾਕਟਰ ਸੁਰੇਸ਼ ਗੋਦਾਰਾ ਨੇ ਦੱਸਿਆ ਕਿ ਹੁਣ ਤੱਕ ਖੇਤਰ ਵਿੱਚ 58 ਕੋਰੋਨਾ ਪਾਜੇਟਿਵ ਕੇਸ ਸਾਹਮਣੇ ...

ਪੂਰੀ ਖ਼ਬਰ »

ਜੰਮੂ ਹਸਪਤਾਲ ਕਪੂਰਥਲਾ ਰੋਡ ਦੀ ਨਵੀਂ ਕੋਵਿਡ ਕੇਅਰ ਬ੍ਰਾਂਚ ਸ਼ੁਰੂ

ਜਲੰਧਰ, 18 ਅਪ੍ਰੈਲ (ਅ.ਬ)-ਜੰਮੂ ਹਸਪਤਾਲ ਕਪੂਰਥਲਾ ਰੋਡ, ਜਲੰਧਰ ਦੇ ਡਾਇਰੈਕਟਰ ਡਾ: ਜੀ.ਐੱਸ.ਜੰਮੂ ਨੇ ਕੋਰੋਨਾ ਮਰੀਜ਼ਾਂ ਦੀ ਸੇਵਾ ਲਈ ਇਕ ਵੱਖਰੀ ਕੋਵਿਡ ਫਸਿਲਟੀ ਬ੍ਰਾਂਚ ਸ਼ੁਰੂ ਕੀਤੀ ਹੈ | ਇਸ ਬ੍ਰਾਂਚ ਵਿਚ ਐੱਲ-2 ਅਤੇ ਐੱਲ-3 ਲੈਵਲ ਦੇ ਕੋਵਿਡ ਮਰੀਜ਼ਾਂ ਲਈ ਹਰ ...

ਪੂਰੀ ਖ਼ਬਰ »

ਫਗਵਾੜਾ ਵਿਖੇ ਕਿਸਾਨਾਂ ਦੇ ਹੱਕ 'ਚ ਕੀਤਾ ਸੈਮੀਨਾਰ

ਫਗਵਾੜਾ, 18 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)- ਕਿਸਾਨ ਸੰਘਰਸ਼ ਦੇ ਹੱਕ 'ਚ ਕਰਵਾਏ ਇਕ ਸੈਮੀਨਾਰ ਵਿਚ ਪੰਜਾਬ ਦੇ ਪ੍ਰਸਿੱਧ ਲੇਖਕਾਂ, ਬੁੱਧੀਜੀਵੀਆਂ ਅਤੇ ਕਿਸਾਨ ਆਗੂਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚ ਪ੍ਰਸਿੱਧ ਕਾਲਮਨਵੀਸ ਡਾ: ਗੁਰਚਰਨ ਸਿੰਘ ...

ਪੂਰੀ ਖ਼ਬਰ »

ਮੀਂਹ-ਹਨੇਰੀ ਨਾਲ ਸੜਕ ਕਿਨਾਰੇ ਰੁੱਖ ਡਿੱਗੇ

ਕਾਲਾ ਸੰਘਿਆਂ, 18 ਅਪ੍ਰੈਲ (ਬਲਜੀਤ ਸਿੰਘ ਸੰਘਾ)-ਕੁਝ ਦਿਨਾਂ ਤੋਂ ਮੌਸਮ ਦੇ ਬਦਲਦੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤੇ ਪਏ ਨੇ | ਬੀਤੇ ਕੱਲ੍ਹ ਤੇ ਅੱਜ ਸ਼ਾਮ ਤੇਜ਼ ਰਫ਼ਤਾਰ ਚੱਲੀਆਂ ਹਵਾਵਾਂ, ਮੀਂਹ ਝੱਖੜ ਨੇ ਜਿਥੇ ਕਣਕ ਦਾ ਭਾਰੀ ਨੁਕਸਾਨ ਕੀਤਾ, ਉੱਥੇ ਸੜਕ ਕਿਨਾਰੇ ...

ਪੂਰੀ ਖ਼ਬਰ »

ਇਕ ਜ਼ੋਨ ਵਿਚ ਕੇਵਲ ਇਕ ਸਪਤਾਹਿਕ ਬਾਜ਼ਾਰ ਹੀ ਲੱਗੇਗਾ

ਨਵੀਂ ਦਿੱਲੀ, 18 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੇ ਮਾਮਲੇ ਵਧਦੇ ਦੇਖਦੇ ਹੋਏ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਲੱਗਣ ਵਾਲੇ ਸਪਤਾਹਿਕ ਬਾਜ਼ਾਰ ਹੁਣ ਹਰ ਜ਼ੋਨ ਵਿਚ ਕੇਵਲ ਇਕ ਬਾਜ਼ਾਰ ਹੀ ਲੱਗੇਗਾ, ਜੋ ਕਿ ਕੇਵਲ 6 ਘੰਟੇ ਦਾ ਹੀ ਹੋਵੇਗਾ | ਇਹ ਸਮਾਂ 4 ਵਜੇ ...

ਪੂਰੀ ਖ਼ਬਰ »

ਕੈਂਸਰ, ਅੱਖਾਂ ਤੇੇ ਸੰਪੂਰਨ ਸਿਹਤ ਜਾਂਚ ਦੇ ਕੈਂਪ ਲਗਾਏ ਜਾਣਗੇ-ਪਰਮਜੀਤ ਸਿੰਘ (ਵੀਰ ਜੀ)

ਨਵੀਂ ਦਿੱਲੀ, 18 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਇਨ੍ਹਾਂ ਦਿਨਾਂ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਪ੍ਰਚਾਰ ਦਾ ਦੌਰ ਚੱਲ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਸਵੇਰ ਤੋਂ ਲੈ ਕੇ ਰਾਤ ਤੱਕ ਆਪਣਾ ਚੋਣ ਪ੍ਰਚਾਰ ...

ਪੂਰੀ ਖ਼ਬਰ »

ਵਿੱਦਿਅਕ ਅਦਾਰਿਆਂ ਦਾ ਮਿਆਰ ਉੱਚਾ ਚੁੱਕਿਆ ਜਾਵੇਗਾ-ਡਾ: ਸਰਬਜੀਤ ਸਿੰਘ ਮਿਨਹਾਸ

ਨਵੀਂ ਦਿੱਲੀ, 18 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਅਖਾੜਾ ਇਨ੍ਹਾਂ ਦਿਨਾਂ 'ਚ ਪੂਰੀ ਤਰ੍ਹਾਂ ਨਾਲ ਮਘਿਆ ਹੋਇਆ ਹੈ ਅਤੇ ਹਰ ਪਾਰਟੀ ਦਾ ਉਮੀਦਵਾਰ ਆਪਣੀ ਜਿੱਤ ਲਈ ਆਪਣੇ ਇਲਾਕੇ ਦੇ ਵਾਰਡਾਂ ਵਿਚ ਚੋਣ ...

ਪੂਰੀ ਖ਼ਬਰ »

ਬੇਅਦਬੀ ਤੇ ਕੋਟਕਪੂਰਾ-ਬਹਿਬਲ ਕਲਾਂ ਵਿਖੇ ਗੋਲੀਬਾਰੀ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਤੁਰੰਤ ਹੋਏ ਕਾਰਵਾਈ- ਰਾਠੌਰ

ਨਵੀਂ ਦਿੱਲੀ, 18 ਅਪ੍ਰੈਲ (ਜਗਤਾਰ ਸਿੰਘ)- ਯੂਨਾਈਟਿਡ ਸਿੰਘ ਸਭਾ ਫੈਡਰੇਸ਼ਨ ਦੇ ਮੁਖੀ ਰਾਮ ਸਿੰਘ ਰਾਠੌਰ ਨੇ ਅਪੀਲ ਕੀਤੀ ਹੈ ਕਿ ਸ੍ਰੇੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੇ ਦੋਸ਼ੀ ਅਤੇ ਇਸ ਮਾਮਲੇ ਦੇ ਵਿਰੋਧ 'ਚ ਸ਼ਾਂਤਮਈ ਧਰਨਾ ਦੇਣ ਵਾਲਿਆਂ 'ਤੇ ਗੋਲੀਬਾਰੀ ...

ਪੂਰੀ ਖ਼ਬਰ »

ਕਿ੍ਸ਼ਨਾ ਪਾਰਕ ਹਲਕੇ 'ਚ ਕਾਹਲੋਂ ਵਲੋਂ ਇਤਿਹਾਸ ਦੁਹਰਾਉਣ ਦੀ ਹੋਏਗੀ ਕੋਸ਼ਿਸ਼

ਨਵੀਂ ਦਿੱਲੀ, 18 ਅਪ੍ਰੈਲ (ਜਗਤਾਰ ਸਿੰਘ)- ਕਿ੍ਸ਼ਨਾ ਪਾਰਕ ਹਲਕੇ ਤੋਂ ਦਿੱਲੀ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਉਮੀਦਵਾਰ ਬਣਾਇਆ ਹੈ ਅਤੇ ਸ. ਕਾਹਲੋਂ ਨੂੰ ਚੁਨੌਤੀ ਦੇਣ ਲਈ ਸਰਨਾ ਦਲ ਨੇ ਇਸ ਵਾਰ ਵੀ ਮਨਜੀਤ ਸਿੰਘ ਘਈ ਨੂੰ ...

ਪੂਰੀ ਖ਼ਬਰ »

46 ਸਾਲਾਂ ਦੇ ਇਤਿਹਾਸ 'ਚ ਤੀਜੀ ਵਾਰੀ ਤੈਅ ਸਮੇਂ 'ਤੇ ਹੋਣਗੀਆਂ ਦਿੱਲੀ ਗੁਰਦੁਆਰਾ ਚੋਣਾਂ

ਨਵੀਂ ਦਿੱਲੀ, 18 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਗੁਰਦੁਆਰਾ ਐਕਟ-1971 ਲਾਗੂ ਹੋਣ ਤੋਂ ਬਾਅਦ 8ਵੀਂ ਵਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ 25 ਅਪ੍ਰੈਲ ਨੂੰ ਹੋਣ ਜਾ ਰਹੀਆਂ ਹਨ | ਹਾਲਾਂਕਿ ਕੁੱਝ ਦਿਨਾਂ ਤੋਂ ਦਿੱਲੀ 'ਚ ਕੋਰੋਨਾ ਦੇ ਤੇਜੀ ਨਾਲ ਵਧ ਰਹੇ ਮਾਮਲਿਆਂ ਕਾਰਨ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੀ ਮੰਗ ਵੀ ਉਠਣੀ ਸ਼ੁਰੂ ਹੋ ਗਈ ਹੈ | ਦਿੱਲੀ ਗੁਰਦੁਆਰਾ ਐਕਟ-1971 ਮੁਤਾਬਿਕ ਹਰ 4 ਸਾਲ ਬਾਅਦ ਨਵੀਆਂ ਚੋਣਾਂ ਕਰਵਾਏ ਜਾਣ ਦਾ ਨੇਮ ਹੈ | ਐਕਟ ਲਾਗੂ ਹੋਣ ਉਪਰੰਤ ਪਹਿਲੀ ਵਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ 30 ਮਾਰਚ 1975 ਨੂੰ ਕਰਵਾਈਆਂ ਗਈਆਂ ਸਨ ਅਤੇ ਗੁਰਦੁਆਰਾ ਐਕਟ ਦੇ ਨੇਮ ਮੁਤਾਬਿਕ ਇਸ ਤੋਂ ਅਗਲੀਆਂ ਚੋਣਾਂ ਆਪਣੇ ਤੈਅ ਸਮੇਂ ਮੁਤਾਬਿਕ 4 ਸਾਲ ਬਾਅਦ ਯਾਨੀ ਸਾਲ 1979 ਵਿਚ ਹੋ ਗਈਆਂ ਸਨ | ਪਰ ਇਸ ਤੋਂ ਬਾਅਦ ਜੋ ਅਗਲੀਆਂ ਆਮ ਚੋਣਾਂ 1983 'ਚ ਹੋਣੀਆਂ ਸਨ ਉਹ ਕਈ ਕਾਰਨਾਂ ਕਰਕੇ ਸਮੇਂ ਸਿਰ ਨਹੀਂ ਹੋ ਸਕੀਆਂ ਬਲਕਿ ਅਗਲੀਆਂ ਗੁਰਦੁਆਰਾ ਚੋਣਾਂ ਲਈ ਦਿੱਲੀ ਦੇ ਸਿੱਖ ਵੋਟਰਾਂ ਨੂੰ 16 ਸਾਲ ਦੀ ਲੰਮੀ ਉਡੀਕ ਕਰਨੀ ਪਈ ਅਤੇ ਆਖਿਰ ਕਾਰ 1995 'ਚ ਗੁਰਦੁਆਰਾ ਚੋਣਾਂ ਨੇਪਰੇ ਚੜ੍ਹੀਆ | 1995 ਤੋਂ ਬਾਅਦ 4 ਸਾਲ ਦੇ ਤੈਅ ਸਮੇਂ ਮੁਤਾਬਿਕ 1999 'ਚ ਗੁਰਦੁਆਰਾ ਚੋਣਾਂ ਕਰਵਾਈਆਂ ਜਾਣੀਆਂ ਸਨ ਪਰ ਅਗਲੀਆਂ ਚੋਣਾਂ 4 ਦੀ ਬਜਾਏ 7 ਸਾਲ ਬਾਅਦ ਯਾਨੀ 2002 'ਚ ਹੋ ਸਕੀਆਂ | ਇਸ ਤੋਂ ਅਗਲੀਆਂ 2 ਚੋਣਾਂ ਵੀ ਤੈਅ ਸਮੇਂ ਤੋਂ ਦੇਰੀ ਨਾਲ ਹੋਈਆਂ | 2002 ਤੋਂ ਬਾਅਦ ਅਗਲੀਆਂ ਚੋਣਾਂ 2007 ਅਤੇ 2013 'ਚ ਨੇਪਰੇ ਚੜ੍ਹੀਆ | 2013 ਤੋਂ ਬਾਅਦ ਅਗਲੀਆਂ ਦਿੱਲੀ ਗੁਰਦੁਆਰਾ ਚੋਣਾਂ ਆਪਣੇ ਤੈਅ ਸਮੇਂ ਮੁਤਾਬਿਕ 2017 'ਚ ਕਰਵਾਈਆਂ ਗਈਆਂ ਅਤੇ ਦਿੱਲੀ ਗੁਰਦੁਆਰਾ ਚੋਣਾਂ ਦੇ ਇਤਿਹਾਸ 'ਚ ਅਜਿਹਾ ਤੀਜੀ ਵਾਰ ਹੋ ਰਿਹਾ ਹੈ ਜਦੋਂ ਗੁਰਦੁਆਰਾ ਚੋਣਾਂ ਐਕਟ ਮੁਤਾਬਿਕ ਤੈਅ ਕੀਤੇ ਗਏ ਸਮੇਂ 'ਤੇ ਕਰਵਾਈਆਂ ਜਾ ਰਹੀਆਂ ਹਨ | ਹਾਲਾਕਿ ਫੋਟੋ ਵਾਲੀ ਨਵੀਂ ਵੋਟਰ ਸੂਚੀ ਘਰ-ਘਰ ਜਾ ਕੇ ਤਿਆਰ ਕਰਨ ਦੇ ਸੁਪਰੀਮ ਕੋਰਟ ਦੇ ਪਿਛਲੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਕੋਰੋਨਾ ਦੇ ਮੱਦੇਨਜ਼ਰ ਅਦਾਲਤ ਨੇ ਸੋਧੀ ਹੋਈ ਵੋਟਰ ਸੂਚੀ ਤਹਿਤ ਹੀ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਕਿਉਂਕਿ ਜੇਕਰ ਘਰ-ਘਰ ਜਾ ਕੇ ਫੋਟੋ ਵਾਲੀ ਨਵੀਂ ਵੋਟਰ ਸੂਚੀ ਤਿਆਰ ਕਰਵਾਉਣ ਦੀ ਪ੍ਰਕਿਰਿਆ ਕਾਫੀ ਲੰਮੀ ਹੋ ਸਕਦੀ ਸੀ,ਜਿਸ ਨਾਲ ਚੋਣਾਂ 'ਚ ਦੇਰੀ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਸੀ ਕੀਤਾ ਜਾ ਸਕਦਾ |
ਕੀ ਕੋਰੋਨਾ ਦੇ ਕਾਰਨ ਮੁਲਤਵੀ ਹੋਣਗੀਆਂ ਗੁਰਦੁਆਰਾ ਚੋਣਾਂ ?
ਨਵੀਂ ਦਿੱਲੀ-25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਲਈ ਸਰਕਾਰ ਵਲੋਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਚੋਣ ਵਾਲੀਆਂ ਪਾਰਟੀਆਂ ਤੇ ਉਮੀਦਵਾਰਾਂ ਵੱਲੋ ਵੀ ਚੋਣਾਂ 'ਚ ਪੂਰੀ ਤਾਕਤ ਲਗਾਈ ਹੋਈ ਹੈ |ਪਰ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਦੇ ਤੇਜੀ ਨਾਲ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਕੁੱਝ ਲੋਕਾਂ ਜਾਂ ਸੰਸਥਾਵਾਂ ਵੱਲੋਂ ਚੋਣਾਂ ਮੁਲਤਵੀ ਕਰਨ ਦੀ ਗੱਲ ਕੀਤੀ ਜਾ ਰਹੀ ਹੈ | ਦਿੱਲੀ ਵਿਚ ਹਫ਼ਤਾਵਾਰੀ ਕਰਫਿਊ (ਸ਼ਨਿਚਰਵਾਰ ਤੇ ਐਤਵਾਰ) ਲਾਗੂ ਕੀਤੇ ਜਾਣ ਤੋਂ ਬਾਅਦ ਹੁਣ ਸਿੱਖ ਹਲਕਿਆਂ 'ਚ ਅਜਿਹੀ ਚਰਚਾ ਜ਼ੋਰ ਫੜ ਰਹੀ ਹੈ ਕਿ ਜੇਕਰ ਹਫ਼ਤਾਵਾਰੀ ਕਰਫਿਊ ਅਗਲੇ ਸ਼ਨਿਚਰਵਾਰ ਤੇ ਐਤਵਾਰ ਵੀ ਜਾਰੀ ਰਿਹਾ ਤਾਂ 25 ਅਪ੍ਰੈਲ ਐਤਵਾਰ ਨੂੰ ਹੋਣ ਵਾਲੀਆਂ ਚੋਣਾਂ ਕਿਵੇਂ ਹੋਣਗੀਆਂ |ਹਾਲਾਂਕਿ ਬੀਤੇ ਦਿਨੀ ਹੀ ਕੋਰੋਨਾ ਕਾਰਣ ਚੋਣਾਂ ਮੁਲਤਵੀ ਕਰਾਉਣ ਦੀ ਇਹੀ ਮੰਗ ਨੁੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ਦਿੱਲੀ ਹਾਈ ਕੋਰਟ ਵੱਲੋਂ ਰੱਦ ਵੀ ਕੀਤੀ ਜਾ ਚੁੱਕੀ ਹੈ |ਮਾਹਿਰਾਂ ਮੁਤਾਬਿਕ ਜਦ ਦੇਸ਼ ਦੇ ਦੂਜੇ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ ਤਾਂ ਦਿੱਲੀ ਗੁਰਦੁਆਰਾ ਚੋਣਾਂ ਨੂੰ ਮੁਲਤਵੀ ਕੀਤੇ ਜਾਣ ਦੀ ਸੰਭਾਵਨਾ ਘੱਟ ਹੀ ਨਜ਼ਰ ਆਉਂਦੀ ਹੈ | ਮਾਹਿਰਾਂ ਮੁਤਾਬਿਕ ਜੇਕਰ ਚੋਣਾਂ ਮੁਲਤਵੀ ਕਰਨ ਦੀ ਨੌਬਤ ਆਂਦੀ ਵੀ ਹੈ ਤਾਂ ਪਹਿਲਾਂ ਸਰਕਾਰ ਨੂੰ ਸਾਰੀਆਂ ਸਿੱਖ ਧਿਰਾਂ ਨਾਲ ਗੱਲਬਾਤ ਕਰ ਕੇ ਸਰਬਸੰਮਤੀ ਨਾਲ ਫੈਸਲਾ ਲੈਣਾ ਚਾਹੀਦਾ ਹੈ |
ਚੋਣ ਲੜਨ ਵਾਲੀਆਂ ਪਾਰਟੀਆਂ ਤੇ ਉਮੀਦਵਾਰਾਂ ਦੀ ਚਿੰਤਾ 'ਚ ਵਾਧਾ -
ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੇ ਗੁਰਦੁਆਰਾ ਚੋਣ ਲੜਨ ਵਾਲੀਆਂ ਪਾਰਟੀਆਂ ਅਤੇ ਉਮੀਦਵਾਰਾਂ ਦੀ ਚਿੰਤਾ 'ਚ ਕਾਫੀ ਵਾਧਾ ਕਰ ਦਿੱਤਾ ਹੈ | ਕਿਉਂਕਿ ਪਿਛਲੇ ਕਈ ਦਿਨਾਂ ਤੋਂ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ 'ਚ ਆਪਣੀ ਸਾਰੀ ਤਾਕਤ ਲਗਾ ਦਿੱਤੀ ਗਈ ਹੈ | ਜੇਕਰ ਕਿਸੀ ਕਾਰਨ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਲੈਣਾ ਪੈਂਦਾ ਹੈ ਤਾਂ ਉਮੀਦਵਾਰਾਂ ਦੀ ਮਿਹਨਤ ਅਤੇ ਚੋਣ ਪ੍ਰਚਾਰ 'ਤੇ ਖਰਚ ਕੀਤਾ ਪੈਸਾ ਬੇਕਾਰ ਚਲਾ ਜਾਏਗਾ | ਇਹੀ ਨਹੀਂ ਜੇਕਰ 25 ਅਪ੍ਰੈਲ ਨੂੰ ਚੋਣਾਂ ਹੋ ਵੀ ਜਾਂਦੀਆਂ ਹਨ ਤਾਂ ਤੱਦ ਵੀ ਕੋਰੋਨਾ ਕਾਰਨ ਵੋਟਿੰਗ ਬਹੁਤ ਹੀ ਘੱਟ ਹੋਣ ਦੀ ਸੰਭਾਵਨਾ ਹੈ,ਜਿਸ ਨਾਲ ਕਈਆਂ ਦੇ ਨਤੀਜੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣੀ ਰਹੇਗੀ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX