ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਤਰਨਤਾਰਨ

ਲੋਕਾਂ ਨੇ ਸਰਕਾਰ ਦੀਆਂ ਹਦਾਇਤਾਂ ਨਾ ਮੰਨੀਆਂ ਤਾਂ ਚਲਾਨ ਕੱਟਣ ਦੇ ਨਾਲ-ਨਾਲ ਹੋਣਗੇ ਕੇਸ ਦਰਜ-ਐੱਸ. ਡੀ. ਐੱਮ.

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਵਧ ਰਹੇ ਕੋਵਿਡ-19 ਦੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀਆਂ ਹਦਾਇਤਾਂ 'ਤੇ ਤਰਨ ਤਾਰਨ ਦੇ ਐੱਸ. ਡੀ. ਐੱਮ. ਰਜਨੀਸ਼ ਅਰੋੜਾ ...

ਪੂਰੀ ਖ਼ਬਰ »

ਨਕਦੀ ਤੇ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

ਤਰਨ ਤਾਰਨ, 20 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਨਕਦੀ ਤੇ ਮੋਬਾਈਲ ਫ਼ੋਨ ਖੋਹਣ ਦੇ ਦੋਸ਼ ਹੇਠ 2 ਅਣਪਛਾਤੇ ਲੁਟੇਰਿਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਾਏ ਅਮਾਨਤ ਖਾਂ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਨੇ ਸਿਹਤਯਾਬ ਹੋਣ ਤੋਂ ਬਾਅਦ ਫਿਰ ਸੰਭਾਲੀ ਡਿਊਟੀ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਦੇ ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ, ਜੋ ਕਿ ਪਿਛਲੇ ਦਿਨਾਂ ਦੌਰਾਨ ਕੋਵਿਡ-19 ਤੋਂ ਪੀੜਤ ਪਾਏ ਗਏ ਸਨ, 14 ਦਿਨ ਦੇ ਇਕਾਂਤਵਾਸ ਤੋਂ ਬਾਅਦ ਸਿਹਤਯਾਬ ਹੋਣ 'ਤੇ ਉਨ੍ਹਾਂ ਨੇ ਮੰਗਲਵਾਰ ਨੂੰ ਆਪਣੇ ਦਫ਼ਤਰ ਪਹੁੰਚ ਕੇ ...

ਪੂਰੀ ਖ਼ਬਰ »

ਖ਼ਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 8 ਕਰੋੜ 75 ਲੱਖ ਰੁਪਏ ਦੀ ਅਦਾਇਗੀ-ਡੀ.ਸੀ.

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚੋਂ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 8 ਕਰੋੜ 75 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ. ਸੀ. ਵਲੋਂ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਦਾ ਦੌਰਾ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਕੋਵਿਡ-19 ਮਾਂਹਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਗੁਰੂ ਨਾਨਕ ਦੇਵ ਸੁਪਰ-ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਵਿਖੇ ਲੈੱਵਲ-2 ਤੇ ਲੈੱਵਲ-3 ਦੀਆਂ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਸਟੂਡੈਂਟਸ ਦਾ ਕੈਨੇਡਾ ਸਟੱਡੀ ਵੀਜ਼ਾ ਲਗਵਾਇਆ-ਸੈਮ ਗਿੱਲ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜੰਡਿਆਲਾ ਰੋਡ ਸਥਿਤ ਦਾ ਟੀਮ ਗਲੋਬਲ ਵਿਖੇ ਟੀਮ ਦੇ ਡਾਇਰੈਕਟਰ ਤੇ ਵੀਜ਼ਾ ਮਾਹਿਰ ਸੈਮ ਗਿੱਲ ਨੇ ਹਰਸਿਮਰਨ ਕੌਰ ਵਾਸੀ ਪਿੰਡ ਵਿੱਠਵਾਂ ਜ਼ਿਲ੍ਹਾ ਗੁਰਦਾਸਪੁਰ ਨੂੰ ਕੈਨੇਡਾ ਦਾ ਸਟੱਡੀ ਵੀਜ਼ਾ ਦਿੰਦੇ ਹੋਏ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਸਰਾਏ ਅਮਾਨਤ ਖਾਂ ਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਜਾਣਕਾਰੀ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ, 5 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਹਥਿਆਰਾ ਨਾਲ ਲੈੱਸ ਹੋ ਕੇ ਸੱਟਾਂ ਮਾਰਨ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

'ਆਪ' ਵਲੋਂ ਡਾ. ਸੋਹਲ ਦੀ ਅਗਵਾਈ 'ਚ ਨਗਰ ਪ੍ਰੀਸ਼ਦ ਤਰਨ ਤਾਰਨ ਮੂਹਰੇ ਰੋਸ ਧਰਨਾ

ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੂੰ ਤਰਨ ਤਾਰਨ ਸ਼ਹਿਰ ਦੀ ਵਾਰਡਬੰਦੀ ਦੀਆਂ ਲਿਸਟਾਂ ਤੇ ਨਕਸ਼ਾ ਦੇਣ ਵਾਸਤੇ ਅਪਣਾਈ ਟਾਲ ਮਟੌਲ ਦੀ ਨੀਤੀ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਹਲਕਾ ਤਰਨ ਤਾਰਨ ਦੇ ਵਲੰਟੀਅਰਾਂ ਵਲੋਂ ਹਲਕੇ ਦੇ ...

ਪੂਰੀ ਖ਼ਬਰ »

ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ-ਵਿਧਾਇਕ ਗਿੱਲ

ਪੱਟੀ, 20 ਅਪ੍ਰੈਲ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-­ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...

ਪੂਰੀ ਖ਼ਬਰ »

ਸੰਧੂ ਵਲੋਂ ਦਾਣਾ ਮੰਡੀ ਤਰਨ ਤਾਰਨ ਦਾ ਦੌਰਾ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਕਣਕ ਦੇ ਸੀਜਨ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ | ਇਕ ਪਾਸੇ ਕਿਸਾਨ ਖੇਤੀ ਮਾਰੂ ਕਾਨੂੰਨਾਂ ਦੀ ਮਾਰ ਝੱਲ ਰਹੇ ਹਨ ਤੇ ਹੁਣ ਪੰਜਾਬ ਸਰਕਾਰ ਵਲੋਂ ਵੀ ਦੂਹਰੀ ਮਾਰ ਆਪਣੇ ਪਿੰਡੇ 'ਤੇ ਹੰਢਾ ਰਹੇ ਹਨ | ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਸਿਆ ਸੀ ਪਿੰਡ ਚੀਮਾ ਕਲਾਂ

ਅਵਤਾਰ ਸਿੰਘ ਪੱਟੀ 9815550432 ਪੱਟੀ-ਸ਼ਹਿਰ ਪੱਟੀ ਤੋਂ 7 ਕੁ ਕਿਲੋਮੀਟਰ ਦੂਰੀ 'ਤੇ ਕੋਟਬੁੱਢਾ ਰੋਡ 'ਤੇ ਸਥਿਤ ਪਿੰਡ ਚੀਮਾ ਕਲਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਵੱਸਿਆ ਸੀ | ਪਿੰਡ ਦੇ ਵਸਨੀਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੱਥਾ ਸਿੰਘ ਤੇ ਵੀਰ ਸਿੰਘ ਦੋ ਭਰਾ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਮਹਿੰਗੀ ਬਿਜਲੀ ਦੇ ਬਿੱਲ ਬਰਦਾਸ਼ਤ ਨਹੀਂ ਕਰਨਗੇ-ਚੀਮਾ

ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਹਲਕਾ ਪੱਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੀਮਾ ਜਰਨਲ ਸਕੱਤਰ ਪੰਜਾਬ ਦੀ ਅਗਵਾਈ 'ਚ ਪਿੰਡ ਸਹਾਬਪੁਰ ਵਿਖੇ ਬਿਜਲੀ ਦੇ ਬਿੱਲ ਸਾੜੇ ਗਏ | ਇਸ ਮੌਕੇ ਸ. ਚੀਮਾ ਨੇ ਬੋਲਦਿਆਂ ਕਿਹਾ ਕਿ ਮਹਿੰਗੀ ਬਿਜਲੀ ਦੇ ਬਿੱਲ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਨੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤੀਆਂ ਹੱਲ

ਖਡੂਰ ਸਾਹਿਬ, 20 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-2022 'ਚ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ਦੇ ਮੱਦੇਨਜ਼ਰ ਜਸਬੀਰ ਸਿੰਘ ਗਿੱਲ ਡਿੰਪਾ ਮੈਂਬਰ ਪਾਰਲੀਮੈਂਟ ਵਲੋਂ ਕਾਂਗਰਸ ਦੀ ਗਰਾਂਊਡ ਤਿਆਰ ਕਰਨ ਲਈ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ, ਜਿਸ ਦੇ ਤਹਿਤ ਆਮ ਜਨਤਾ ਦੇ ਦੁਖ ...

ਪੂਰੀ ਖ਼ਬਰ »

ਮੌਸਮ ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੀਤੇ ਗਏ ਲੋੜੀਂਦੇ ਪ੍ਰਬੰਧ-ਡੀ. ਸੀ.

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਮੀਂਹ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਕਿਸੇ ਵੀ ਲਾਭਪਾਤਰੀ ਨੂੰ ਸਿਹਤ ਬੀਮਾ ਯੋਜਨਾ ਕਾਰਡ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ- ਚੇਅ. ਬਿੱਟੂ ਖਵਾਸਪੁਰ

ਫਤਿਆਬਾਦ, 20 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਸੂਬੇ ਵਿਚ ਕੈਪਟਨ ਸਰਕਾਰ ਵਲੋਂ ਲੋਕਾਂ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਯੂਸ਼ਮਾਨ ਭਾਰਤ ਸਕੀਮ ਰਾਹੀ ਪੰਜ ਲੱਖ ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਡੀ. ਸੀ. ਵਲੋਂ ਵੱਖ-ਵੱਖ ਆਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨੌਜਵਾਨ ਪੀੜੀ ਨੂੰ ਨਸ਼ੇ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕਰਨ ਲਈ ਵੱਖ-ਵੱਖ ਵਿਭਾਗਾਂ ਵਲੋਂ ਕਰਵਾਈਆਂ ਜਾ ਰਹੀਆਂ ਵਿਸ਼ੇਸ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੁਲਵੰਤ ...

ਪੂਰੀ ਖ਼ਬਰ »

ਮਾਂ-ਪੁੱਤ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮਾਂ-ਪੁੱਤ ਨਾਲ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਪੱਟੀ ਵਿਖੇ ਗੁਰਜੰਟ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕੇਂਦਰ ਨਾਲ ਪੂਰੀ ਭਾਈਵਾਲੀ ਨਿਭਾਅ ਰਹੀ-ਹਰਜੀਤ ਸਿੰਘ

ਮੀਆਂਵਿੰਡ, 20 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਵੱਡੇ-ਵੱਡੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਸ਼ੁਰੂ ਤੋਂ ਹੀ ਸੂਬੇ ਦੀ ਜਨਤਾ ਦੇ ਉਲਟ ਜਾ ਕੇ ਲੋਕ ਵਿਰੋਧੀ ਫ਼ੈਸਲੇ ਕਰਦੀ ਆ ਰਹੀ ਹੈ, ਪਰ ਹੁਣ ਜਿੱਥੇ ਪੰਜਾਬ ਦਾ ਕਿਸਾਨ ਆਪਣਾ ਹੱਕ ਲੈਣ ਲਈ ਦਿੱਲੀ ਵਿਚ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਯੂਥ ਅਕਾਲੀ ਦਲ ਨਿਭਾਵੇਗਾ ਅਹਿਮ ਰੋਲ-ਏਕਮਜੋਤ ਸਿੰਘ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਦੀਆਂ ਆ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਏਕਮਜੋਤ ਸਿੰਘ ਨੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਨੌਜਵਾਨਾਂ ਨੇ ਕਿਸਾਨਾਂ ਮਜ਼ਦੂਰਾਂ ਦੇ ਹੱਕ 'ਚ ਲੜਦੇ ਰਹਿਣ ਦਾ ਪ੍ਰਣ ਦੁਹਰਾਇਆ

ਝਬਾਲ, 20 ਅਪ੍ਰੈਲ (ਸੁਖਦੇਵ ਸਿੰਘ)-ਦਿੱਲੀ ਵਿਚ ਕਿਸਾਨ ਸੰਘਰਸ਼ ਨੂੰ ਪੂਰੀ ਮਜ਼ਬੂਤੀ ਨਾਲ ਚਲਦਾ ਰੱਖਣ ਦੇ ਮਕਸਦ ਨਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਮੀਆਂਪੁਰ ਵਿਖੇ ਡਾ. ਕਸ਼ਮੀਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਔਲਖ ਦੀ ਅਗਵਾਈ 'ਚ 'ਆਪ' ਨੇ ਬਿਜਲੀ ਦੇ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਸ੍ਰੀ ਗੋਇੰਦਵਾਲ ਸਾਹਿਬ, 20 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਨਿੱਤ ਦਿਨ ਬਿਜਲੀ ਦੇ ਰੇਟ ਵਧਾ ਕੇ ਲੋਕਾਂ 'ਤੇ ਭਾਰੀ ਬੋਝ ਪਾਇਆ ਜਾ ਰਿਹਾ ਹੈ ਅਤੇ ਇਹ ਬਿੱਲ ਤਾਰਨ ਤੋਂ ਆਮ ਵਰਗ ਦੇ ਲੋਕ ਅਸਮੱਰਥ ਹੈ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਆਮ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵਲੋਂ 27 ਨੂੰ ਜਲੰਧਰ ਵਿਖੇ ਕੀਤੀ ਜਾਵੇਗੀ ਰੈਲੀ

ਤਰਨ ਤਾਰਨ, 20 ਅਪ੍ਰੈਲ (ਵਿਕਾਸ ਮਰਵਾਹਾ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਲਗਾਤਾਰ ਮੁਲਾਜ਼ਮ ਮੰਗਾਂ ਨੂੰ ਪੂਰੀਆਂ ਨਾ ਕਰਨ ਤੇ ਪੰਜਾਬ ਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਤਰਨ ਤਾਰਨ ਵਲੋਂ 27 ਅਪ੍ਰੈਲ ਨੂੰ ਜਲੰਧਰ ਵਿਖੇ ਵਿਸ਼ਾਲ ਰੈਲੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਜ਼ਿਲ੍ਹਾ ਡਿਪਟੀ ਮੰਡੀ ਅਫ਼ਸਰ ਸਲੋਦ ਬਿਸ਼ਨੋਈ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਟੇਕਿਆ ਮੱਥਾ

ਡਗੋਇੰਦਵਾਲ ਸਾਹਿਬ, 20 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਜ਼ਿਲ੍ਹਾ ਡਿਪਟੀ ਮੰਡੀ ਅਫ਼ਸਰ ਸਲੋਦ ਬਿਸ਼ਨੋਈ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਕੇ ਗੁਰੂ ਮਹਾਰਾਜ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਫ਼ਰਾਰ

ਤਰਨ ਤਾਰਨ, 20 ਅਪ੍ਰੈਲ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਔਰਤ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਈ | ਥਾਣਾ ਸਦਰ ਤਰਨ ...

ਪੂਰੀ ਖ਼ਬਰ »

ਕੋਵਿਡ-19 ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਕੀਤੀ ਜਾਵੇ ਵੱਧ ਤੋਂ ਵੱਧ ਸੈਂਪਲਿੰਗ-ਡੀ. ਸੀ.

ਤਰਨ ਤਾਰਨ, 20 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹੇ ਵਿਚ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਹੋਰ ਪੁਖਤਾ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਹਲਕਾ ਪੂਰਬੀ ਨੂੰ ਕਾਂਗਰਸ ਮੁਕਤ ਕਰਨ ਲਈ ਲੋਕ ਉਤਾਵਲੇ-ਬੀਬੀ ਵੇਰਕਾ

ਵੇਰਕਾ, 20 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਆਉਣ ਵਾਲੀਆ ਵਿਧਾਨ ਸਭਾ ਦੀਆ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ (ਬ) ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੂਰਬੀ ਨੂੰ ...

ਪੂਰੀ ਖ਼ਬਰ »

ਇੰਡੀਅਨ ਆਇਲ ਗੁਰੂ ਨਾਨਕ ਦੇਵ ਹਸਪਤਾਲ ਨੂੰ ਦੇਵੇਗਾ ਹੋਰ ਆਕਸੀਜਨ ਸਪਲਾਈ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)–ਬੀਤੇ ਦਿਨ ਜਿੱਥੇ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਆਕਸੀਜਨ ਸਪਲਾਈ ਦੀ ਕੋਈ ਕਮੀਂ ਨਹੀਂ ਹੈ, ਉੱਥੇ ਬੀਤੇ ਦਿਨ ਬਫਰ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਮਾਂ-ਧੀ ਦੀ ਕੀਤੀ ਕੁੱਟਮਾਰ

ਹਰੀਕੇ ਪੱਤਣ, 20 ਅਪ੍ਰੈਲ (ਸੰਜੀਵ ਕੁੰਦਰਾ)-ਥਾਣਾ ਹਰੀਕੇ ਅਧੀਨ ਆਉਂਦੇ ਪਿੰਡ ਬੂਹ ਵਿਖੇ 10-12 ਵਿਅਕਤੀਆਂ ਨੇ ਘਰ ਵਿਚ ਦਾਖ਼ਲ ਹੋ ਕੇ ਮਾਂ-ਧੀ ਦੀ ਕੁੱਟਮਾਰ ਕੀਤੀ ਅਤੇ ਘਰ ਵਿਚ ਪਏ ਸਾਮਾਨ ਦੀ ਭੰਨ-ਤੋੜ ਕੀਤੀ | ਇਸ ਸਬੰਧੀ ਮਨਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਬੂਹ ਨੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਦੀ ਅਗਵਾਈ ਹੇਠ ਹਲਕੇ 'ਚ ਅਕਾਲੀ ਦਲ ਮਜ਼ਬੂਤ ਹੋਇਆ-ਬੀਬੀ ਧਨੋਆ

ਖਡੂਰ ਸਾਹਿਬ, 20 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਵਿਚ ਅਕਾਲੀ ਦਲ ਇਸ ਵੇਲੇ ਬੁਲੰਦੀਆਂ ਨੂੰ ਸਰ ਕਰ ਰਿਹਾ ਹੈ ਤੇ 2022 ਵਿਚ ਉਕਤ ਹਲਕੇ ਦੀ ਸੀਟ ਤੇ ਚੌਥੀ ਵਾਰ ਸ਼ਾਨਦਾਰ ਜਿੱਤ ਦਰਜ ਕਰਕੇ ਸੀਟ ...

ਪੂਰੀ ਖ਼ਬਰ »

63 ਲੋਕਾਂ ਨੇ ਪੀ. ਐੱਚ. ਸੀ. ਫਤਿਆਬਾਦ ਵਿਖੇ ਪਹੁੰਚ ਕੇ ਵੈਕਸੀਨ ਲਗਵਾਈ

ਫਤਿਆਬਾਦ, 20 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੱਖ-ਵੱਖ ਸੈਂਟਰਾਂ ਵਿਚ ਦਿੱਤੀ ਜਾ ਰਹੀ ਕੋਵਾਸ਼ੀਲਡ ਵੈਕਸੀਨ ਦੇ ਮੱਦੇਨਜ਼ਰ ਪ੍ਰਾਇਮਰੀ ਹੈਲਥ ਸੈਂਟਰ ਫਤਿਆਬਾਦ ਵਿਖੇ ਅੱਜ 63 ਵਿਅਕਤੀਆਂ ਵਲੋਂ ਕੋਵਾਸ਼ੀਲਡ ਵੈਕਸੀਨ ਲਵਾਈ | ਇਸ ਮੌਕੇ ਹੈਲਥ ਇੰਸਪੈਕਟਰ ਸਰਬਜੀਤ ਸਿੰਘ, ਮਲਟੀ ਪਰਪਜ ਹੈਲਥ ਵਰਕਰ ਅਮਨਦੀਪ ਸਿੰਘ, ਕੁਲਵਿੰਦਰ ਸਿੰਘ ਤੇ ਰਾਜਵੰਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਇਸ ਵੈਕਸੀਨ ਦਾ ਕੋਈ ਵੀ ਬੁਰਾ ਅਸਰ ਨਹੀਂ ਹੈ | ਇਸ ਲਈ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੋਵਾਸ਼ੀਲਡ ਵੈਕਸੀਨ ਲੈ ਕੇ ਆਪਣਾ ਤੇ ਆਪਣਿਆਂ ਦਾ ਬਚਾਅ ਕਰੋ | ਇਸ ਮੌਕੇ ਮਾ. ਖਿਦਮਤ ਰਾਏ, ਕਮਲੇਸ਼ ਰਾਣੀ, ਚੰਨ ਚੋਪੜਾ, ਭਾਪਾ ਜਗਤਾਰ ਸਿੰਘ ਤੇ ਹੋਰਨਾਂ ਵਲੋਂ ਹਸਪਤਾਲ ਪਹੰੁਚ ਕੇ ਕੋਵਾਸ਼ੀਲਡ ਵੈਕਸੀਨ ਦੀ ਦੂਜੀ ਖੁਰਾਕ ਲਈ ਗਈ |

ਖ਼ਬਰ ਸ਼ੇਅਰ ਕਰੋ

 

ਮਜੀਠੀਆ ਵਲੋਂ ਐੱਸ. ਓ. ਆਈ. ਦੇ ਨਵਚੇਤਨ ਸ਼ਹਿਰੀ ਤੇ ਤੇਜਬੀਰ ਦਿਹਾਤੀ ਦੇ ਪ੍ਰਧਾਨ ਨਿਯਕੁਤ

ਛੇਹਰਟਾ, 20 ਅਪ੍ਰੈਲ (ਵਡਾਲੀ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਮਿਹਨਤੀ ਤੇ ਸੂਝਵਾਨ ਨੌਜਵਾਨ ਨਵਚੇਤਨ ਸਿੰਘ ਗਿੱਲ ਅੰਮਿ੍ਤਸਰ ਸ਼ਹਿਰੀ ਤੇ ਤੇਜਬੀਰ ਸਿੰਘ ਨੰਗਲੀ ਨੂੰ ਅੰਮਿ੍ਤਸਰ ਦਿਹਾਤੀ ਦਾ ਐੱਸ. ਓ. ਆਈ. ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਤੇ ਕਿਹਾ ਕਿ ਆ ...

ਪੂਰੀ ਖ਼ਬਰ »

ਬਿਜਲੀ ਕੰਪਨੀਆਂ ਨੂੰ ਲੁਟਾਇਆ ਜਾ ਰਿਹਾ ਹੈ ਸਰਕਾਰੀ ਖਜ਼ਾਨਾ-ਭੁੱਲਰ

ਪੱਟੀ, 20 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)-ਪੱਟੀ ਹਲਕੇ ਅਧੀਨ ਪੈਂਦੇ ਪਿੰਡ ਸ਼ਹੀਦ, ਚੀਮਾ ਕਲਾਂ, ਤਲਵੰਡੀ ਮੋਹਰ ਸਿੰਘ ਤੇ ਕਾਲੇਕੇ ਉਤਾੜ ਆਦਿ ਪਿੰਡਾਂ ਅੰਦਰ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਹਮਿਖ਼ਆਲੀ ਪਾਰਟੀਆਂ ਨੂੰ ਇਕ ਮੰਚ 'ਤੇ ਇਕੱਠੇ ਹੋਣ ਦੀ ਲੋੜ–ਗਿੱਲ

ਅਮਰਕੋਟ, 20 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਸੀਨੀਅਰ ਟਕਸਾਲੀ ਆਗੂ ਦਲਜੀਤ ਸਿੰਘ ਗਿੱਲ ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਪੰਜਾਬ ਤੇ ਪੰਥ ਦੀ ...

ਪੂਰੀ ਖ਼ਬਰ »

ਕਾਂਸ਼ੀ ਰਾਮ ਚੰਨ ਦਾ ਸਿੰਗਲ ਟਰੈਕ 'ਫਾਦਰ ਇਜ਼ ਗੌਡ' ਰਿਲੀਜ਼

ਗੋਇੰਦਵਾਲ ਸਾਹਿਬ, 20 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਆਪਣੀਆਂ ਹਾਸਰਸ ਫਿਲਮਾਂ ਨਾਲ ਪੰਜਾਬੀ ਫ਼ਿਲਮ ਇੰਡਸਟਰੀ ਵਿਚ ਨਾਮਣਾ ਖੱਟਣ ਵਾਲੇ ਉੱਘੇ ਹਾਸਰਸ ਕਲਾਕਾਰ ਕਾਂਸ਼ੀ ਰਾਮ ਚੰਨ ਦੀ ਨਵੀਂ ਮਿਊਜ਼ਿਕ ਐਲਬਮ 'ਫਾਦਰ ਇਜ਼ ਗੌਡ' ਦੀ ਘੁੰਡ ਚੁਕਾਈ ਪੰਜਾਬ ਦੇ ਨਾਮਵਰ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਦੀ ਮੀਟਿੰਗ ਹੋਈ

ਤਰਨ ਤਾਰਨ, 20 ਅਪ੍ਰੈਲ (ਵਿਕਾਸ ਮਰਵਾਹਾ)-ਸਫ਼ਾਈ ਸੇਵਕ ਯੂਨੀਅਨ ਸੂਬਾ ਕਮੇਟੀ ਦੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਰਮੇਸ਼ ਕੁਮਾਰ ਸ਼ੇਰਗਿੱਲ ਵਲੋਂ ਕੀਤੀ ਗਈ | ਮੀਟਿੰਗ ਵਿਚ 13 ਮਈ ਨੂੰ ਹੋ ਰਹੀ ਪੰਜਾਬ ਪੱਧਰੀ ਹੜਤਾਲ ਤੇ ਕੱਚੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX