ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  1 day ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  1 day ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੀ.ਜੀ.ਆਈ.'ਚ ਐਡਵਾਂਸਡ ਵੈਸਕੁਲਰ ਇੰਟਰਵੈਂਸ਼ਨਲ ਦੀ ਹੋਈ ਸ਼ੁਰੂਆਤ

ਚੰਡੀਗੜ੍ਹ, 20 ਅਪ੍ਰੈਲ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਰੇਡੀਓਡਾਇਗਨੋਸਿਸ ਅਤੇ ਇਮੇਜਿੰਗ ਵਿਭਾਗ ਵਿਚ ਦੇਸ਼ ਦੀ ਪਹਿਲੀ ਐਡਵਾਂਸਡ ਵੈਸਕੁਲਰ ਇੰਟਰਵੈਂਸ਼ਨਲ ਅਤੇ ਬਿਪਲੇਨ ਡੀ.ਐਸ.ਏ ਐਨੀਮਲ ਰਿਸਰਚ ਫੈਕਿਲਟੀ ਦੀ ਅੱਜ ਸ਼ੁਰੂਆਤ ਕੀਤੀ ਗਈ | ਪੀ.ਜੀ.ਆਈ. ਦੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ ਤਿੰਨ ਗਿ੍ਫ਼ਤਾਰ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-44 ਵਿਚ ਕਾਰ ਸਵਾਰ ਤਿੰਨ ਲੋਕਾਂ ਵਲੋਂ ਧਨਾਸ ਦੇ ਰਹਿਣ ਵਾਲੇ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕਾਰ ਸਵਾਰਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲਾ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਸਕੂਟਰ ਸਵਾਰ ਦੀ ਮੌਤ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-35/43 ਨੂੰ ਵੰਡਦੀ ਸੜਕ 'ਤੇ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਪਛਾਣ ਸੈਕਟਰ-32 ਦੇ ਰਹਿਣ ਵਾਲੇ ਕੁਲਦੀਪ ਸਿੰਘ (39) ਵਜੋਂ ਹੋਈ ਹੈ | ਮਿਲੀ ...

ਪੂਰੀ ਖ਼ਬਰ »

ਫਾਹਾ ਲਗਾ ਵਿਅਕਤੀ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-44 ਦੇ ਰਹਿਣ ਵਾਲੇ ਇਕ 38 ਸਾਲਾ ਵਿਅਕਤੀ ਨੇ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਸੁਮਿਤ ਵਲੋਂ ਹੋਈ ਹੈ, ਜਿਸ ਨੇ ਸੂਸਾਈਡ ਨੋਟ ਵਿਚ ਆਤਮ ਹੱਤਿਆ ਲਈ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦਾ ਪਰਸ ਝਪਟਿਆ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਰਾਤ ਦੇ ਕਰਫਿਊ ਲੱਗਣ ਅਤੇ ਪੁਲਿਸ ਦੀ ਸਖ਼ਤੀ ਦੇ ਬਾਵਜੂਦ ਝਪਟਮਾਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ | ਅਜਿਹਾ ਹੀ ਇਕ ਮਾਮਲਾ ਸੈਕਟਰ-32 ਵਿਚ ਸਾਹਮਣੇ ਆਇਆ ਹੈ, ਜਿੱਥੇ ਮਾਰਕੀਟ ਤੋਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕਰਫ਼ਿਊ ਹੁਣ ਰਾਤ 8 ਵਜੇ ਤੋਂ

ਚੰਡੀਗੜ੍ਹ, 20 ਅਪ੍ਰੈਲ (ਮਨਜੋਤ ਸਿੰਘ ਜੋਤ)-ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਰਾਤ 8 ਵਜੇ ਤੋਂ ਕਰਫਿਊ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ | ਇਹ ਫ਼ੈਸਲਾ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਵਿਨੋਦ ਮਹਿਤਾ ਦੀ ਨਵੀਂ ਨਿਯੁਕਤੀ

ਚੰਡੀਗੜ੍ਹ, 20 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਸਰਕਾਰ ਨੇ ਸੀ. ਪੱਤਰਕਾਰ ਵਿਨੋਦ ਮਹਿਤਾ ਨੂੰ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਦਾ ਪਿੰ੍ਰਸੀਪਲ ਮੀਡੀਆ ਅਡਵਾਈਜ਼ਰ (ਪ੍ਰਧਾਨ ਮੀਡੀਆ ਸਲਾਹਕਾਰ) ਨਿਯੁਕਤ ਕੀਤਾ ਹੈ | ਉਹ ਇਸ ਤੋਂ ਪਹਿਲਾਂ ਵੀ ਕਈ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 483 ਨਵੇਂ ਮਰੀਜ਼ ਸਾਹਮਣੇ ਆਏ

ਪੰਚਕੂਲਾ, 20 ਅਪ੍ਰੈਲ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 483 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 299 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ, ਜਦਕਿ 184 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਕਾਰਨ 4 ਹੋਰ ਮਰੀਜ਼ਾਂ ਦੀ ਮੌਤ

ਚੰਡੀਗੜ੍ਹ, 20 ਅਪ੍ਰੈਲ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 602 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ ਚਾਰ ਮਰੀਜ਼ਾਂ ਦੀ ਮੌਤ ਹੋਣ ਦੀ ਵੀ ਖ਼ਬਰ ਹੈ | ਸਿਹਤ ਵਿਭਾਗ ਅਨੁਸਾਰ ਸੈਕਟਰ-47 ਦੇ ਵਸਨੀਕ 80 ਸਾਲਾ ਕੋਰੋਨਾ ਪਾਜ਼ੀਟਿਵ ਵਿਅਕਤੀ, ...

ਪੂਰੀ ਖ਼ਬਰ »

ਸੇਵਾ ਮੁਕਤ ਹੋਣ ਵਾਲੇ ਅਧਿਕਾਰੀਆਂ ਦੇ ਖੰਭ ਕੁਤਰੇ

ਚੰਡੀਗੜ੍ਹ, 20 ਅਪ੍ਰੈਲ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਉਨ੍ਹਾਂ ਅਧਿਕਾਰੀਆਂ ਦੇ ਖੰਭ ਕੁਤਰਨ ਦਾ ਫ਼ੈਸਲਾ ਕੀਤਾ ਹੈ, ਜੋ ਸੇਵਾ ਮੁਕਤ ਹੋਣ ਦੇ ਨੇੜੇ ਹੁੰਦੇ ਹਨ ਤੇ ਵੱਡੇ-ਵੱਡੇ ਤੇ ਅਹਿਮ ਫ਼ੈਸਲੇ ਲੈਂਦੇ ਹਨ, ਜਿਨ੍ਹਾਂ ਦਾ ਸਬੰਧ ਰਾਜ ਸਰਕਾਰ ਦੀ ਮਾੜੀ ਹਾਲਤ 'ਤੇ ...

ਪੂਰੀ ਖ਼ਬਰ »

ਸੈਕਟਰ 41ਏ ਵਿਖੇ ਸਟੋਰਮ ਵਾਟਰ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ

ਚੰਡੀਗੜ੍ਹ, 20 ਅਪ੍ਰੈਲ (ਮਨਜੋਤ ਸਿੰਘ ਜੋਤ)- ਨਗਰ ਨਿਗਮ ਚੰਡੀਗੜ੍ਹ ਦੇ ਵਾਰਡ ਨੰਬਰ 10 ਅਧੀਨ ਆਉਂਦੇ ਸੈਕਟਰ 41ਏ ਸਥਿਤ ਮੰਦਰ ਨੇੜਲੇ ਘਰਾਂ ਦੇ ਵਸਨੀਕਾਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਸਟੌਰਮ ਵਾਟਰ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕਰ ...

ਪੂਰੀ ਖ਼ਬਰ »

ਬੱਚਿਆਂ ਤੋਂ ਦੁਕਾਨਾਂ 'ਤੇ ਮਜ਼ਦੂਰੀ ਕਰਵਾਉਣ ਵਾਲੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਟਰੀਅਲ ਏਰੀਆ ਵਿਚ ਚਾਰ ਦੁਕਾਨ ਅਤੇ ਢਾਬਾ ਮਾਲਕਾਂ ਖ਼ਿਲਾਫ਼ ਪੁਲਿਸ ਨੇ ਬੱਚਿਆਂ ਤੋਂ ਮਜ਼ਦੂਰੀ ਕਰਵਾਉਣ ਦਾ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਬਾਲ ਸੁਰੱਖਿਆ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 697 ਨਵੇਂ ਮਰੀਜ਼ ਸਾਹਮਣੇ ਆਏ, ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 697 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 5 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 527 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ ...

ਪੂਰੀ ਖ਼ਬਰ »

ਪਤੀ-ਪਤਨੀ ਸਮੇਤ 3 ਖ਼ਿਲਾਫ਼ 7 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ ਹੇਠ ਗਰੀਨ ਇਨਕਲੇਵ ਦੇ ਰਹਿਣ ਵਾਲੇ ਪਤੀ-ਪਤਨੀ ਸਮੇਤ ਤਿੰਨ ਖ਼ਿਲਾਫ਼ ਧਾਰਾ 406, 420 ਅਤੇ 120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਮਾਸਕ ਨਾ ਪਾਉਣ ਵਾਲਿਆਂ ਦੇ ਕੱਟੇ ਚਲਾਨ

ਖਰੜ, 20 ਅਪ੍ਰੈਲ (ਜੰਡਪੁਰੀ)-ਖਰੜ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਕੋਵਿਡ-19 ਦੇ ਨਿਯਮਾਂ ਨੂੰ ਲਾਗੂ ਕਰਵਾਉਣ ਲਈ ਅੱਜ ਸਾਂਝੇ ਤੌਰ 'ਤੇ ਸੰਨੀ ਇਨਕਲੇਵ ਵਿਖੇ ਨਾਕਾ ਲਗਾ ਕੇ ਮਾਸਕ ਨਾ ਪਹਿਨਣ ਵਾਲਿਆਂ ਦੇ ਚਲਾਨ ਕੱਟੇ ਗਏ | ਇਸ ਮੌਕੇ ਪ੍ਰਸ਼ਾਸਨ ਵਲੋਂ ਚਾਰ ਪਟਵਾਰੀ ਵੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 81,550 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ-ਰੇਨੂੰ ਬਾਲਾ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਦੇ ਨਾਲ- ਨਾਲ ਖ਼ਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਕਰੀਬ 83,360 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 81,550 ਮੀਟਿ੍ਕ ...

ਪੂਰੀ ਖ਼ਬਰ »

ਆਰਥਿਕ ਪ੍ਰੇਸ਼ਾਨੀ ਦੇ ਚਲਦਿਆਂ ਨੌਜਵਾਨ ਨੇ ਲਿਆ ਫਾਹਾ

ਜ਼ੀਰਕਪੁਰ, 20 ਅਪ੍ਰੈਲ (ਹੈਪੀ ਪੰਡਵਾਲਾ)-ਆਰਥਿਕ ਤੰਗੀ ਦੇ ਚਲਦਿਆਂ ਇਕ ਨੌਜਵਾਨ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਸਤੀਸ਼ ਕੁਮਾਰ (38) ਵਾਸੀ ਪਿੰਡ ਭਬਾਤ ਵਜੋਂ ਹੋਈ | ਮਿ੍ਤਕ ਮਜ਼ਦੂਰੀ ਕਰਦਾ ਸੀ | ਮਾਮਲੇ ਬਾਬਤ ਸਹਾਇਕ ਇੰਸਪੈਕਟਰ ਅਜੀਤ ਸਿੰਘ ਨੇ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ ਬਣਾਉਣ, ਦਾਜ ਲਈ ਤੰਗ ਕਰਨ, ਨਾਬਾਲਗਾ ਨੂੰ ਵਰਗਲਾਉਣ ਤੇ ਵਾਹਨ ਚੋਰੀ ਦੇ ਮਾਮਲੇ ਦਰਜ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਜਸਬੀਰ ਸਿੰਘ ਜੱਸੀ)-ਮੁਹਾਲੀ ਦੇ ਵੱਖ-ਵੱਖ ਥਾਣਿਆਂ 'ਚ ਜਾਅਲੀ ਦਸਤਾਵੇਜ਼ ਬਣਾਉਣ, ਦਾਜ ਲਈ ਤੰਗ ਪ੍ਰੇਸ਼ਾਨ ਕਰਨ, ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਸਮੇਤ ਵੱਖ-ਵੱਖ ਵਾਹਨ ਚੋਰੀ ਕਰਨ ਸਬੰਧੀ ਮਾਮਲੇ ਦਰਜ ਕੀਤੇ ਗਏ ਹਨ। ਪਹਿਲੇ ਮਾਮਲੇ 'ਚ ...

ਪੂਰੀ ਖ਼ਬਰ »

ਮੈਗਾ ਰੁਜ਼ਗਾਰ ਮੇਲਾ ਮੁਲਤਵੀ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਰਾਣਾ)-ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੁਹਾਲੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਮੁਹਾਲੀ ਅੰਦਰ 22 ਅਪ੍ਰੈਲ ਤੋਂ ਲੈ ਕੇ 30 ਅਪ੍ਰੈਲ ਤੱਕ ਜੋ ਮੈਗਾ ਰੁਜ਼ਗਾਰ ...

ਪੂਰੀ ਖ਼ਬਰ »

ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਫੇਜ਼-11 ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਸਥਾਨਕ ਫੇਜ਼-11 ਵਿਖੇ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਜੀਤੀ ਸਿੱਧੂ ਨੇ ਕਿਹਾ ...

ਪੂਰੀ ਖ਼ਬਰ »

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ 'ਚ ਹਲਕੇ ਦਾ ਸਰਬਪੱਖੀ ਵਿਕਾਸ ਹੋਇਆ-ਗੀਗੇਮਾਜਰਾ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਬਨਣ 'ਤੇ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਭਗਵੰਤ ਸਿੰਘ ਗੀਗੇਮਾਜਰਾ ਨੇ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਜੋ ਮਿਊਾਸੀਪਲ ...

ਪੂਰੀ ਖ਼ਬਰ »

ਪੁਲਿਸ ਨੇ ਪਸ਼ੂ ਮੰਡੀ ਦਾਊਮਾਜਰਾ ਬੰਦ ਕਰਵਾਈ

ਖਰੜ, 20 ਅਪ੍ਰੈਲ (ਮਾਨ)-ਖਰੜ-ਰੋਪੜ ਹਾਈਵੇ 'ਤੇ ਪਿੰਡ ਦਾਊਮਾਜਰਾ ਵਿਖੇ ਲੱਗਣ ਵਾਲੀ ਪਸ਼ੂ ਮੰਡੀ ਨੂੰ ਕੋਵਿਡ ਕਾਰਨ ਪੁਲਿਸ ਵਲੋਂ ਸੂਚਨਾ ਮਿਲਣ 'ਤੇ ਮੌਕੇ 'ਤੇ ਜਾ ਕੇ ਬੰਦ ਕਰਵਾਇਆ | ਏ. ਐੱਸ. ਆਈ. ਜਸਵੰਤ ਸਿੰਘ ਤੇ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ...

ਪੂਰੀ ਖ਼ਬਰ »

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਫਾਇਰ ਬਿ੍ਗੇਡ ਦਫ਼ਤਰ 'ਚ ਅੱਗ ਬੁਝਾਊ ਯੰਤਰਾਂ ਦਾ ਲਿਆ ਜਾਇਜ਼ਾ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਫਾਇਰ ਸੇਫਟੀ ਸਪਤਾਹ ਦੇ ਅੱਜ ਅਖੀਰਲੇ ਦਿਨ ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਫੇਜ਼ 1 ਸਥਿਤ ਫਾਇਰ ਬਿ੍ਗੇਡ ਦਫ਼ਤਰ ਪਹੁੰਚ ਕੇ ਅੱਗ ਬੁਝਾਊ ਯੰਤਰਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਨਿਗਮ ...

ਪੂਰੀ ਖ਼ਬਰ »

ਕੱਲ੍ਹ ਤੋਂ ਸਵੇਰੇ 5 ਵਜੇ ਤੱਕ ਜ਼ਿਲ੍ਹਾ ਮੁਹਾਲੀ ਅੰਦਰ ਲੱਗੇਗਾ ਕਰਫ਼ਿਊ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ ਸੀ. ਆਰ. ਪੀ. ਸੀ. ਦੀ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ...

ਪੂਰੀ ਖ਼ਬਰ »

ਜਰਨੈਲ ਸਿੰਘ ਤੇ ਬਲਜਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਧਿਕਾਰੀ ਨਿਯੁਕਤ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਪੀ. ਈ. ਐਸ. ਕਾਡਰ ਦੀਆਂ ਕੀਤੀਆਂ ਗਈਆਂ ਬਦਲੀਆਂ ਤਹਿਤ ਜਰਨੈਲ ਸਿੰਘ ਕਾਲੇਕੇ ਨੂੰ ਮੁਹਾਲੀ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ.) ਅਤੇ ਬਲਜਿੰਦਰ ਸਿੰਘ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਵਲੋਂ ਅਧਿਕਾਰੀਆਂ ਸਮੇਤ ਵੱਖ-ਵੱਖ ਫੇਜ਼ਾਂ ਦਾ ਦੌਰਾ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਜਸਬੀਰ ਸਿੰਘ ਜੱਸੀ)-ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਵਲੋਂ ਹੋਰਨਾਂ ਸੀਨੀਅਰ ਅਧਿਕਾਰੀਆਂ ਸਮੇਤ ਫੇਜ਼-3ਬੀ2, ਫੇਜ਼-7 ਤੇ ਫੇਜ਼-10 ਦਾ ਦੌਰਾ ਕਰ ਕੇ ਖਾਣ-ਪੀਣ ਦੇ ਸਾਮਾਨ ਦੀਆਂ ਦੁਕਾਨਾਂ, ...

ਪੂਰੀ ਖ਼ਬਰ »

ਪੰਜਾਬ ਰਾਜ ਅਨੂਸਚਿਤ ਜਾਤੀਆਂ ਕਮਿਸ਼ਨ ਦੇ ਮੈਂਬਰਾਂ ਵਲੋਂ ਪਿੰਡ ਝਿੰਗੜਾਂ ਕਲਾਂ ਦਾ ਦੌਰਾ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਪਿੰਡ ਝਿੰਗੜਾਂ ਕਲਾਂ ਦੀ ਸਰਪੰਚ ਸੁਰਿੰਦਰ ਕੌਰ ਵਲੋਂ ਪਿੰਡ ਦੇ ਪਾਣੀ ਦੇ ਨਿਕਾਸ ਅਤੇ ਸਾਂਝੇ ਕੰਮਾਂ ਵਿਚ ਅੜਿੱਕਾ ਪਾਉਣ ਅਤੇ ਇਕ ਵਰਗ ਵਲੋਂ ਜਾਤੀ ਸੂਚਕ ਸ਼ਬਦ ਬੋਲਣ ਦੇ ਦੋਸ਼ਾਂ ਸਬੰਧੀ ਕੀਤੀ ਹੋਈ ਸ਼ਿਕਾਇਤ ਦੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਦੋ ਦੁਕਾਨਦਾਰਾਂ ਖ਼ਿਲਾਫ਼ ਮਾਮਲੇ ਦਰਜ

ਮਾਜਰੀ, 20 ਅਪ੍ਰੈਲ (ਧੀਮਾਨ)-ਡਿਪਟੀ ਕਮਿਸ਼ਨਰ ਮੁਹਾਲੀ ਦੇ ਕਰਫ਼ਿਊ ਸਬੰਧੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ ਦੋ ਦੁਕਾਨਦਾਰਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁੱਲਾਂਪੁਰ ਗਰੀਬਦਾਸ ਦੇ ਮੁਲਜ਼ਮ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਲਕੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਦਸਵੀਂ ਦਾ ਦਿਹਾੜਾ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਲਕੇ 22 ਅਪ੍ਰੈਲ ਨੂੰ ਦਸਵੀਂ ਦਾ ਦਿਹਾੜਾ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁ. ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸਿਮਰਨ ਕੌਰ ਚੀਮਾ ਨੇ ਕੌਂਸਲ ਦੇ ਮੀਤ ਪ੍ਰਧਾਨ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲਿਆ

ਕੁਰਾਲੀ, 20 ਅਪ੍ਰੈਲ (ਹਰਪ੍ਰੀਤ ਸਿੰਘ)-ਆਜ਼ਾਦ ਕੌਂਸਲਰ ਵਜੋਂ ਚੋਣ ਜਿੱਤੀ ਸਿਮਰਨ ਕੌਰ ਚੀਮਾ ਵਲੋਂ ਅੱਜ ਸਥਾਨਕ ਨਗਰ ਕੌਂਸਲ ਦੇ ਮੀਤ ਪ੍ਰਧਾਨ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ | ਇਸ ਮੌਕੇ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਬੀਬੀ ਸਿਮਰਨ ਕੌਰ ਦਾ ਕੌਂਸਲ ਦਫ਼ਤਰ ਪੁੱਜਣ 'ਤੇ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਮੀਤ ਪ੍ਰਧਾਨ ਦੀ ਕੁਰਸੀ 'ਤੇ ਬਿਠਾਇਆ | ਇਸ ਮੌਕੇ ਜੀਤੀ ਪਡਿਆਲਾ ਨੇ ਕਿਹਾ ਕਿ ਸਮੂਹ ਸ਼ਹਿਰ ਵਾਸੀਆਂ ਨੇ ਜਿਸ ਉਮੀਦ ਨਾਲ ਟੀਮ ਨੂੰ ਕੌਂਸਲ ਚੋਣਾਂ ਦੌਰਾਨ ਜਿਤਾ ਕੇ ਭੇਜਿਆ ਹੈ, ਉਸ 'ਤੇ ਖਰਾ ਉਤਰਨ 'ਚ ਉਨ੍ਹਾਂ ਦੀ ਟੀਮ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ | ਉਨ੍ਹਾਂ ਕਿਹਾ ਕਿ ਕੌਂਸਲ ਨੂੰ ਭਿ੍ਸ਼ਟਾਚਾਰ ਮੁਕਤ ਬਣਾਇਆ ਜਾਵੇਗਾ | ਇਸੇ ਦੌਰਾਨ ਸਿਮਰਨ ਕੌਰ ਨੇ ਮੀਤ ਪ੍ਰਧਾਨ ਦੇ ਅਹੁਦੇ ਦਾ ਚਾਰਜ ਸੰਭਾਲ ਉਪਰੰਤ ਕਿਹਾ ਕਿ ਉਹ ਸਾਰੇ ਕੌਂਸਲਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਨਾਲ ਲੈ ਕੇ ਚੱਲਣਗੇ | ਇਸ ਮੌਕੇ ਰਣਜੀਤ ਸਿੰਘ ਜੀਤੀ ਪਡਿਆਲਾ, ਸਿਮਰਨ ਕੌਰ ਨੇ ਪਤੀ ਮਨਜਿੰਦਰ ਸਿੰਘ ਸੈਬੀ ਚੀਮਾ ਅਤੇ ਹੋਰਨਾਂ ਆਗੂਆਂ ਨੇ ਸਿਮਰਨ ਕੌਰ ਦਾ ਮੂੰਹ ਵੀ ਮਿੱਠਾ ਕਰਵਾਇਆ | ਇਸ ਮੌਕੇ ਕੌਂਸਲਰ ਰਮਾਕਾਂਤ ਕਾਲੀਆ, ਜਸਬੀਰ ਸਿੰਘ ਰਾਣਾ, ਹੈਪੀ ਧੀਮਾਨ ਅਤੇ ਦਿਨੇਸ਼ ਗੌਤਮ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੌਂਸਲ ਤੇ ਕਾਰਪੋਰੇਸ਼ਨ ਪ੍ਰਧਾਨਾਂ ਦੀ ਚੋਣ ਬਾਬਤ ਪਛੜੀ ਸ਼੍ਰੇਣੀਆਂ ਨੂੰ ਆਬਾਦੀ ਤਹਿਤ ਦਿੱਤਾ ਮੌਕਾ ਦਿੱਤਾ ਜਾਵੇ-ਅਮਿਤ ਬਾਵਾ

ਜ਼ੀਰਕਪੁਰ, 20 ਅਪ੍ਰੈਲ (ਹੈਪੀ ਪੰਡਵਾਲਾ)-ਪੰਜਾਬ ਵਿਚ ਨਗਰ ਕੌਂਸਲ ਅਤੇ ਕਾਰਪੋਰੇਸ਼ਨ ਚੋਣਾਂ ਮਗਰੋਂ ਪ੍ਰਧਾਨ ਦੇ ਅਹੁਦੇ ਲਈ ਆਬਾਦੀ ਦੇ ਅਨੁਪਾਤ ਮੁਤਾਬਕ ਪਛੜੀਆਂ ਸ਼੍ਰੇਣੀਆਂ ਨੂੰ ਬਣਦੀ ਸਮਾਨਤਾ ਦੇਣ ਲਈ ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਬੁਲਾਰੇ ਅਤੇ ਪੰਜਾਬ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ 2785 ਕਰੋੜ ਦੀ ਹੋਈ ਅਦਾਇਗੀ

ਚੰਡੀਗੜ੍ਹ, 20 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਵਿਚ ਚਾਲੂ ਰਬੀ ਖ਼ਰੀਦ ਸੀਜ਼ਨ ਦੌਰਾਨ 20 ਅਪ੍ਰੈਲ, 2021 ਤਕ ਲਗਭਗ 2785 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਚੁੱਕੀ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਸਟਾਫ਼ ਐਸੋਸੀਏਸ਼ਨ ਦੀਆਂ ਚੋਣਾਂ ਮੁਲਤਵੀ

ਚੰਡੀਗੜ੍ਹ, 20 ਅਪ੍ਰੈਲ (ਮਨਜੋਤ ਸਿੰਘ ਜੋਤ)- ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਯੂਨੀਵਰਸਿਟੀ ਸਟਾਫ਼ ਐਸੋਸੀਏਸ਼ਨ ਅਤੇ ਪੰਜਾਬ ਯੂਨੀਵਰਸਿਟੀ ਸੀ ਕਲਾਸ ਸਟਾਫ਼ ਐਸੋਸੀਏਸ਼ਨ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਬਲਬੀਰ ਸਿੱਧੂ ਨੇ ਭਾਰਤ ਸਰਕਾਰ ਕੋਲ ਕੋਵਿਡ-19 ਵੈਕਸੀਨ ਦੀ ਘਾਟ ਦਾ ਮੁੱਦਾ ਚੁੱਕਿਆ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)- ਜ਼ਿਲ੍ਹਾ ਪਠਾਨਕੋਟ ਪੰਜਾਬ ਭਰ ਵਿਚ ਸਭ ਤੋਂ ਵੱਧ ਲਾਭਪਾਤਰੀਆਂ ਦਾ ਕੋਵਿਡ -19 ਟੀਕਾਕਰਨ ਕਰਵਾ ਕੇ ਮੋਹਰੀ ਰਿਹਾ ਹੈ | ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਹਸਪਤਾਲ, ਮੁਹਾਲੀ ...

ਪੂਰੀ ਖ਼ਬਰ »

ਕੋਰੋਨਾ ਟੈਸਟਿੰਗ ਦੇ ਨਾਲ ਕੋਰੋਨਾ ਵਿਰੋਧੀ ਟੀਕਾਕਰਨ ਅਤਿ ਲੋੜੀਂਦਾ-ਚੇਅਰਮੈਨ ਚੀਮਾ

ਚੰਡੀਗੜ੍ਹ, 20 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਨੇਤਾ ਸ. ਅਮਰਦੀਪ ਸਿੰਘ ਚੀਮਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਸ਼ੁਰੂਆਤੀ ਦੌਰ ਵਿਚ ਆਮ ਲੋਕਾਂ ਵਲੋਂ ਕੋਰੋਨਾ 19 ਦੀ ਟੈਸਟਿੰਗ ਪ੍ਰਤੀ ਟਾਲ਼ਾ ਵੱਟਣ ਦੀ ਅਣਗਹਿਲੀ ਦਿਖਾਉਣਾ ਆਪਣੇ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ ਮਾਮਲਿਆਂ ਵਿਚ ਸ਼ਾਮਿਲ 11 ਮੁਲਾਜ਼ਮਾਂ ਨੂੰ ਕੀਤਾ ਕਾਬੂ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ ਵੱਖ-ਵੱਖ 10 ਮਾਮਲਿਆਂ ਵਿੱਚ ਸ਼ਾਮਲ 11 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ...

ਪੂਰੀ ਖ਼ਬਰ »

ਰਾਹੁਲ ਗਾਂਧੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ-ਰਾਣਾ ਸੋਢੀ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)- ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ ਦੱਸਦਿਆਂ ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਜਦੋਂ ਦੇਸ਼ ਭਰ ਵਿੱਚ ਕੋਵਿਡ ਦੇ ਕੇਸ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਜਨਮ ਦਿਹਾੜੇ ਦੀ ਖੁਸ਼ੀ ਵਿਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ...

ਪੂਰੀ ਖ਼ਬਰ »

ਸੁਰਿੰਦਰ ਕੌਰ ਢਿੱਲੋਂ ਭਾਜਪਾ ਮਹਿਲਾ ਮੋਰਚਾ ਮੰਡਲ ਖਰੜ ਦੀ ਪ੍ਰਧਾਨ ਨਿਯੁਕਤ

ਖਰੜ, 20 ਅਪ੍ਰੈਲ (ਮਾਨ)-ਖਰੜ ਵਿਖੇ ਭਾਜਪਾ ਆਗੂਆਂ ਦੀ ਇਕ ਮੀਟਿੰਗ ਭਾਜਪਾ ਮੰਡਲ ਪ੍ਰਧਾਨ ਪਵਨ ਮਨੋਚਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਭਾਜਪਾ ਦੇ ਜ਼ਿਲ੍ਹਾ ਸਕੱਤਰ ਪ੍ਰਵੇਸ਼ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸੁਰਿੰਦਰ ਕੌਰ ਢਿੱਲੋਂ ਨੂੰ ...

ਪੂਰੀ ਖ਼ਬਰ »

ਜਥੇ: ਬ੍ਰਹਮਪੁਰਾ ਤੇ ਢੀਂਡਸਾ ਨੇ ਪੰਥ ਤੇ ਪੰਜਾਬ ਦੇ ਭਲੇ ਲਈ ਚੌਥੇ ਫਰੰਟ ਦਾ ਮੁੱਢ ਬੰਨਿ੍ਹਆ-ਬਰਾੜ/ਘੜੂੰਆਂ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਪੰਥ ਤੇ ਪੰਜਾਬ ਦੇ ਭਲੇ ਲਈ ਆਪਸੀ ਇਕਜੁੱਟਤਾ ਦਾ ਐਲਾਨ ਕਰਕੇ ਪੰਜਾਬ ਵਿਚ ਚੌਥੇ ਫਰੰਟ ਦਾ ਮੁੱਢ ਬੰਨਿ੍ਹਆ ਹੈ, ਜਿਸ ਨਾਲ ਹਰੇਕ ਵਰਗ ਵਿਚ ...

ਪੂਰੀ ਖ਼ਬਰ »

ਬਿਨਾਂ ਮਾਸਕ ਤੋਂ ਘੁੰਮ ਰਹੇ 15 ਵਿਅਕਤੀਆਂ ਦੇ ਚਲਾਨ ਕੱਟੇ

ਖਰੜ, 20 ਅਪ੍ਰੈਲ (ਮਾਨ)-ਥਾਣਾ ਸਦਰ ਖਰੜ ਅਤੇ ਮਾਲ ਵਿਭਾਗ ਖਰੜ ਦੀ ਟੀਮ ਵਲੋਂ ਸਾਂਝੇ ਤੌਰ 'ਤੇ ਸਬ-ਇੰਸਪੈਕਟਰ ਅਮਨਦੀਪ ਕੌਰ ਦੀ ਅਗਵਾਈ ਹੇਠ ਜਲਵਾਯੂ ਟਾਵਰ ਨਜ਼ਦੀਕ ਨਾਕਾਬੰਦੀ ਕਰਕੇ ਬਿਨਾਂ ਮਾਸਕ ਤੋਂ ਘੁੰਮ ਰਹੇ ਵਿਅਕਤੀਆਂ ਦੇ ਚਲਾਨ ਕੱਟੇ ਗਏ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰ ਮੰਡੀਆਂ 'ਚ ਬਾਰਦਾਨੇ ਦੀ ਘਾਟ ਨੂੰ ਤੁਰੰਤ ਪੂਰਾ ਕਰੇ-ਪਵਨ ਮਨੋਚਾ

ਖਰੜ, 20 ਅਪ੍ਰੈਲ (ਮਾਨ)-ਹਿੰਦ ਸੰਗਰਾਮ ਪ੍ਰੀਸ਼ਦ ਪੰਜਾਬ ਦੇ ਪ੍ਰਧਾਨ ਪਵਨ ਮਨੋਚਾ ਦੇਸੂਮਾਜਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਦੀਆਂ ਮੰਡੀਆਂ ਵਿਚ ਚੱਲ ਰਹੀ ਬਾਰਦਾਨੇ ਦੀ ਘਾਟ ਨੂੰ ਤੁਰੰਤ ਪੂਰਾ ਕਰਵਾਇਆ ਜਾਵੇ ਕਿਉਂਕਿ ਇਸ ਕਾਰਨ ਕਿਸਾਨਾਂ ਨੂੰ ...

ਪੂਰੀ ਖ਼ਬਰ »

ਐਡਵੋਕੇਟ ਰੂਬੀ ਸਿੱਧੂ ਵਲੋਂ ਪਿੰਡ ਕੁਰੜੀ ਵਿਖੇ ਕੋਵਿਡ ਟੀਕਾਕਰਨ ਕੈਂਪ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਰੂਬੀ ਸਿੱਧੂ ਵਲੋਂ ਪਿੰਡ ਕੁਰੜੀ ਵਿਖੇ ਸਿਹਤ ਵਿਭਾਗ ਵਲੋਂ ਲਗਾਏ ਗਏ ਕੋਵਿਡ ਟੀਕਾਕਰਨ ਕੈਂਪ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਰੂਬੀ ...

ਪੂਰੀ ਖ਼ਬਰ »

ਡਾ: ਸੰਜੀਵ ਖੋਸਲਾ ਨੇ ਡਾਇਰੈਕਟਰ ਪਸ਼ੂ ਪਾਲਣ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਡਾ. ਸੰਜੀਵ ਖੋਸਲਾ ਵਲੋਂ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਅੱਜ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦਾ ਚਾਰਜ ਸੰਭਾਲ ਲਿਆ ਹੈ | ਉਨ੍ਹਾਂ ਵਲੋਂ ਪਸ਼ੂ ਪਾਲਣ ਵਿਭਾਗ ਵਿਚ ਬਤੌਰ ਵੈਟਨਰੀ ਅਫ਼ਸਰ 1986 ਨੂੰ ਨੌਕਰੀ ਜੁਆਇਨ ...

ਪੂਰੀ ਖ਼ਬਰ »

ਸਮੂਹ ਖਾਦ, ਬੀਜ ਤੇ ਕੀਟਨਾਸ਼ਕ ਦਵਾਈਆਂ ਦੇ ਡੀਲਰ ਖੇਤੀ ਸਮੱਗਰੀ ਸਬੰਧੀ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਉਣ ਦੇਣ-ਖੇਤੀਬਾੜੀ ਅਫ਼ਸਰ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਉਣੀ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਵਧੀਆ ਕੁਆਲਿਟੀ ਦੇ ਬੀਜ ਅਤੇ ਦਵਾਈਆਂ ਉਪਲੱਬਧ ਕਰਵਾਉਣ ਲਈ ਡਾ. ਰਾਜੇਸ਼ ਕੁਮਾਰ ...

ਪੂਰੀ ਖ਼ਬਰ »

ਪੁਲਿਸ ਨੇ ਮਾਸਕ ਨਾ ਪਾਉਣ ਵਾਲਿਆਂ ਦੇ ਕੱਟੇ ਚਲਾਨ

ਡੇਰਾਬੱਸੀ, 20 ਅਪ੍ਰੈਲ (ਗੁਰਮੀਤ ਸਿੰਘ)-ਕੋਰੋਨਾ ਮਹਾਂਮਾਰੀ ਕਰਕੇ ਖ਼ਰਾਬ ਹੁੰਦੇ ਹਾਲਾਤਾਂ ਦੇ ਬਾਵਜੂਦ ਲੋਕ ਸਰਕਾਰ ਵਲੋਂ ਜਾਰੀ ਨਿਯਮਾਂ ਦੀ ਪਾਲਣਾ ਕਰਦੇ ਨਜ਼ਰ ਨਹੀਂ ਆ ਰਹੇ | ਡੇਰਾਬੱਸੀ ਖੇਤਰ ਵਿਚ ਲੋਕ ਆਮ ਦਿਨਾਂ ਵਾਂਗ ਬਿਨਾਂ ਮਾਸਕ ਤੋਂ ਘੁੰਮਦੇ ਨਜ਼ਰ ਆਉਂਦੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਬਾਰੇ ਆਪਣੀ ਹੀ ਪਾਰਟੀ ਦੇ ਨੇਤਾਵਾਂ ਦੀ ਸੁਣੇ ਸਰਕਾਰ-ਬਿ੍ਗੇ: ਕਾਹਲੋਂ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)-ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਦੇ ਪ੍ਰਸੰਗ 'ਚ ਦੇਸ਼ ਵਿਦੇਸ਼ਾਂ ਤੋਂ ਅਨੇਕਾਂ ਰਾਜਸੀ ਨੇਤਾਵਾਂ, ਕਾਨੂੰਨੀ ਮਾਹਿਰਾਂ, ਚਿੰਤਾਜਨਕ ਵਿਸ਼ੇਸ਼ੱਗੀਆਂ, ਫ਼ੌਜੀ ਤੇ ਵਪਾਰੀ ਵਰਗ ਦੇ ਨਾਲ ਅਫ਼ਸਰਸ਼ਾਹੀ, ਪੁਲਿਸ ਅਧਿਕਾਰੀਆਂ ਦੇ ...

ਪੂਰੀ ਖ਼ਬਰ »

ਸੈਨੇਟ, ਸਿੰਡੀਕੇਟ ਅਤੇ ਡੀਨਜ਼ ਦੀ ਨਿਯੁਕਤੀ ਨੂੰ ਲੈ ਕੇ ਉੱਚ ਪੱਧਰੀ ਕਮੇਟੀ ਦੀ ਬੈਠਕ

ਚੰਡੀਗੜ੍ਹ, 20 ਅਪ੍ਰੈਲ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੀ ਸੈਨੇਟ, ਸਿੰਡੀਕੇਟ, ਫੈਕਿਲਟੀ ਅਤੇ ਡੀਨਜ਼ ਦੀ ਨਿਯੁਕਤੀ ਨੂੰ ਲੈ ਕੇ ਮਾਹਿਰਾਂ ਦੀ ਉੱਚ ਪੱਧਰੀ ਕਮੇਟੀ ਦੀ ਆਨਲਾਈਨ ਬੈਠਕ ਹੋਈ | ਇਹ ਬੈਠਕ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਉਪ ਕੁਲਪਤੀ ਪ੍ਰੋ. ...

ਪੂਰੀ ਖ਼ਬਰ »

ਮਾਮਲਾ ਵਿਦਿਆਰਥੀਆਂ ਨਾਲ ਦੁਰਵਿਹਾਰ ਦੀ ਵਾਇਰਲ ਹੋਈ ਵੀਡੀਓ ਦਾ

ਸਕੱਤਰ ਸਕੂਲ ਸਿੱਖਿਆ ਵਲੋਂ ਮਾਮਲੇ ਦੀ ਜਾਂਚ ਲਈ 3 ਮੈਂਬਰੀ ਕਮੇਟੀ ਗਠਿਤ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੋਪੜ ਦੀ ਪਿੰ੍ਰਸੀਪਲ ਵਲੋਂ ਇਕ ਵਿਦਿਆਰਥਣ ਨਾਲ ਦੁਰਵਿਹਾਰ ਕਰਨ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦਾ ਨੋਟਿਸ ਲੈਂਦਿਆਂ ਇਸ ਘਟਨਾ ਦੀ ਪੜਤਾਲ ਲਈ ...

ਪੂਰੀ ਖ਼ਬਰ »

ਹਰਿਆਣਾ ਵਿਚ ਲਾਕ ਡਾਊਨ ਨਹੀਂ ਲਾਇਆ ਜਾਵੇਗਾ-ਵਿੱਜ ਦਾ ਐਲਾਨ

ਚੰਡੀਗੜ੍ਹ, 20 ਅਪ੍ਰੈਲ (ਐਨ. ਐਸ. ਪਰਵਾਨਾ)-ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਐਲਾਨ ਕੀਤਾ ਕਿ ਨਿੱਜੀ ਤੇ ਸਰਕਾਰੀ ਹਸਪਤਾਲਾਂ ਵਿਚ ਜਾਣ ਵਾਲੇ ਖਾਂਸੀ, ਜ਼ੁਕਾਮ, ਗਲਾ ਦਰਦ ਜਾਂ ਬੁਖ਼ਾਰ ਵਰਗੀ ਲੱਛਣਾਂ ਵਾਲੇ ਮਰੀਜ਼ਾਂ ਦਾ ਕੋਵਿਡ ਟੈੱਸਟ ਕਰਵਾਇਆ ਜਾਵੇਗਾ ...

ਪੂਰੀ ਖ਼ਬਰ »

ਕੀ ਗਮਾਡਾ ਵਲੋਂ ਕੱਢੇ ਜਾ ਰਹੇ ਡਰਾਅ 'ਤੇ ਕੋਵਿਡ ਸਬੰਧੀ ਸ਼ਰਤਾਂ ਲਾਗੂ ਨਹੀਂ ਹੁੰਦੀਆਂ?

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਦੇਸ਼ ਭਰ ਵਿਚ ਕੋਵਿਡ-19 ਦੇ ਵਧ ਰਹੇ ਕਹਿਰ ਦੇ ਚਲਦਿਆਂ ਸਰਕਾਰ ਵਲੋਂ ਇਸ ਤੋਂ ਬਚਾਓ ਲਈ ਵੱਖ-ਵੱਖ ਪਾਬੰਦੀਆਂ ਲਗਾ ਕੇ ਇਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ | ਸਥਾਨਕ ਪ੍ਰਸ਼ਾਸਨ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਬਾਰੇ ਗੁੰਝਲਾਂ ਠੀਕ ਨਾ ਕੀਤੀਆਂ ਤਾਂ ਮੰਤਰੀਆਂ ਤੇ ਅਧਿਕਾਰੀਆਂ ਦਾ ਘਿਰਾਓ ਕਰਾਂਗੇ-ਰਾਣਾ

ਖਰੜ, 20 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਪ੍ਰਬੰਧ ਬਹੁਤ ਨਿਰਾਸ਼ਾਜਨਕ ਹਨ ਅਤੇ ਕਥਿਤ ਤੌਰ 'ਤੇ ਮਜ਼ਦੂਰਾਂ, ਕਿਸਾਨਾਂ ਤੇ ਆੜ੍ਹਤੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਲੈਟਸ ਦਾ ਇਟ ਇੰਡੀਆ ਨਾਮਕ ਐਨ. ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਜਨਰਲ ਵਰਗ ਦੇ ਪ੍ਰਤਿਭਾਵਾਨ ਨੌਜਵਾਨਾਂ ਨੂੰ ਵਿਦੇਸ਼ਾਂ 'ਚ ਜਾਣ ਲਈ ਮਜਬੂਰ ਨਾ ਕਰਨ-ਫੈੱਡਰੇਸ਼ਨ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈੱਡਰੇਸ਼ਨ ਦੀ ਮੁਹਾਲੀ ਇਕਾਈ ਦੇ ਆਗੂਆਂ ਜਸਵੀਰ ਸਿੰਘ ਗੜਾਂਗ, ਸੁਰਜੀਤ ਸ਼ਰਮਾ ਅਤੇ ਗੁਰਮਨਜੀਤ ਸਿੰਘ ਨੇ ਕਿਹਾ ਕਿ ਰਾਖਵੇਂ ਕਰਨ ਦਾ ਆਧਾਰ ਕੋਈ ਵਿਸ਼ੇਸ਼ ਜਾਤੀ ਨਹੀਂ ...

ਪੂਰੀ ਖ਼ਬਰ »

ਬਲਜੀਤ ਕੌਰ ਬਾਲਾ ਸ਼੍ਰੋਮਣੀ ਅਕਾਲੀ ਦਲ (ਡੈਮੋਕੇ੍ਰਟਿਕ) ਦੇ ਇਸਤਰੀ ਵਿੰਗ ਦੀ ਮੀਤ ਪ੍ਰਧਾਨ (ਸ਼ਹਿਰੀ) ਨਿਯੁਕਤ

ਖਰੜ, 20 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਇਸਤਰੀ ਵਿੰਗ ਵਲੋਂ ਬੀਬੀ ਬਲਜੀਤ ਕੌਰ ਬਾਲਾ ਨੂੰ ਖਰੜ ਸ਼ਹਿਰੀ ਦੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਪਾਰਟੀ ਦੇ ਇਸਤਰੀ ਵਿੰਗ ਦੀ ਪ੍ਰਧਾਨ ਹਰਜੀਤ ਕੌਰ ਤਲਵੰਡੀ ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਹੁਣ ਨਹੀਂ ਬਣੇਗੀ ਸਮਾਜ ਵਿਰੋਧੀ ਤਾਕਤਾਂ ਦੀ ਲੁੱਕਣਗਾਹ ਜੈਕ ਚਲਾਏਗੀ ਸੁਸਾਇਟੀਆਂ 'ਚ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਮੁਹਿੰਮ

ਜ਼ੀਰਕਪੁਰ, 20 ਅਪ੍ਰੈਲ (ਹੈਪੀ ਪੰਡਵਾਲਾ)-ਚੰਡੀਗੜ੍ਹ ਤੇ ਪੰਚਕੂਲਾ ਦੀ ਹੱਦ ਨਾਲ ਜੁੜਿਆ ਸ਼ਹਿਰ ਜ਼ੀਰਕਪੁਰ ਸਮੇਂ-ਸਮੇਂ 'ਤੇ ਸਮਾਜ ਵਿਰੋਧੀ ਤਾਕਤਾਂ ਦੀ ਲੁੱਕਣਗਾਹ ਬਣਨ ਕਰਕੇ ਚਰਚਾ 'ਚ ਰਹਿੰਦਾ ਹੈ | ਪਿਛੇ ਜਿਹੇ ਇਥੇ ਗੈਂਗਸਟਰਾਂ ਨੂੰ ਐਨਕਾਊਾਟਰ ਕਰਨ ਦਾ ਮਾਮਲਾ ਵੀ ...

ਪੂਰੀ ਖ਼ਬਰ »

ਪੀ.ਜੀ.ਆਈ. ਵਿਚ ਡਿਜੀਟਲ ਰੇਡੀਓਥਰੈਪੀ ਸਿਸਟਮ ਦੀ ਸ਼ੁਰੂਆਤ

ਚੰਡੀਗੜ੍ਹ, 20 ਅਪ੍ਰੈਲ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਵਲੋਂ ਅੱਜ ਰੇਡੀਓਡਾਇਗਨੋਸਿਸ ਅਤੇ ਇਮੇਜਿੰਗ ਵਿਭਾਗ ਵਿਚ ਦੋ ਹਾਈ ਅਤੇ 800ਐਮਏ ਸਟੇਟ-ਆਫ਼-ਦਾ-ਆਰਟ ਡਿਜੀਟਲ ਰੇਡੀਓਥਰੈਪੀ ਸਿਸਟਮ ਦਾ ਉਦਘਾਟਨ ਕੀਤਾ ਗਿਆ | ਇਨ੍ਹਾਂ ਵਿੱਚੋਂ ਇਕ ...

ਪੂਰੀ ਖ਼ਬਰ »

ਲਾਕਡਾਊਨ ਲਾਉਣ ਦੀ ਲੋੜ ਨਹੀਂ-ਕੌਸ਼ਲ

ਚੰਡੀਗੜ੍ਹ, 20 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਵਿੱਤ ਕਮਿਸ਼ਨਰ ਅਤੇ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਕਿਹਾ ਕਿ ਹਰਿਆਣਾ ਵਿਚ ਕੋਵਿਡ ਸੰਕ੍ਰਮਣ ਨੂੰ ਲੈ ਕੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ...

ਪੂਰੀ ਖ਼ਬਰ »

ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫਿਕੇਸ਼ਨ ਵਲੋਂ ਬਿਨਾਂ ਪਾਸ ਕਰਵਾਏ ਦਸਤਾਵੇਜ਼ ਦਿਖਾਉਣ 'ਤੇ ਮਾਮਲਾ ਦਰਜ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫਿਕੇਸ਼ਨ ਤੋਂ ਬਿਨਾਂ ਪਾਸ ਕਰਵਾਏ ਇਕ ਦਸਤਾਵੇਜ਼ਕ ਫ਼ਿਲਮ ਦਿਖਾਉਣ ਦੇ ਮਾਮਲੇ ਵਿਚ ਪੁਲਿਸ ਸਟੇਸ਼ਨ ਸੈਕਟਰ 36 ਨੇ ਸਿਨੇਮਾਟੋਗਰਾਫੀ ਐਕਟ 1952 ਦੇ ਸੈਕਸ਼ਨ 7 ਤਹਿਤ ਇਕ ਮਾਮਲਾ ਦਰਜ ...

ਪੂਰੀ ਖ਼ਬਰ »

ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਕਹਿਰੇ ਨੰਬਰ ਵਾਲਾ ਕਾਲ ਸੈਂਟਰ ਹੋਵੇਗਾ-ਮੁੱਖ ਮੰਤਰੀ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ) - ਨਾਗਰਿਕ ਕੇਂਦਰਿਤ ਸ਼ਿਕਾਇਤਾਂ ਦਾ ਨਿਵਾਰਨ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਇਸ ਮਹੀਨੇ ਦੇ ਅਖੀਰ ਤੱਕ ਇਕਹਿਰੇ ਨੰਬਰ ਵਾਲਾ ਸੂਬਾ ਪੱਧਰੀ ਕਾਲ ਸੈਂਟਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ | ਇਸ ਸਬੰਧੀ ਮੁੱਖ ਮੰਤਰੀ ...

ਪੂਰੀ ਖ਼ਬਰ »

ਸੁੰਦਰ ਸ਼ਾਮ ਅਰੋੜਾ ਵਲੋਂ ਉਦਯੋਗਾਂ ਲਈ ਹਰ ਕਿਸਮ ਦੀ ਸਹਾਇਤਾ ਦੇਣ ਦਾ ਭਰੋਸਾ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)- ਕੋਵਿਡ ਦੀ ਦੂਜੀ ਲਹਿਰ ਦੇ ਬੁਰੇ ਪ੍ਰਭਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ, ਉਦਯੋਗਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਉਦਯੋਗ ਮੰਤਰੀ ਸ੍ਰੀ ਸੁੰਦਰ ਸਾਮ ਅਰੋੜਾ ਨੇ ਸਨਅਤਕਾਰਾਂ ਨੂੰ ਪ੍ਰਵਾਸੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX