ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਫਿਰੋਜ਼ਪੁਰ

ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 30 ਤੱਕ ਫ਼ਿਰੋਜ਼ਪੁਰ, ਜ਼ੀਰਾ ਅਤੇ ਗੁਰੂਹਰਸਹਾਏ ਦੀਆਂ ਸਾਰੀਆਂ ਅਦਾਲਤਾਂ ਦੇ ਕੰਮਕਾਜ ਘਟਾਏ ਗਏ-ਜ਼ਿਲ੍ਹਾ ਸੈਸ਼ਨ ਜੱਜ

ਫ਼ਿਰੋਜ਼ਪੁਰ, 20 ਅਪ੍ਰੈਲ (ਰਾਕੇਸ਼ ਚਾਵਲਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਅਚਾਨਕ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਲੋਕਾਂ ਨੂੰ ਬਿਮਾਰੀ ਤੋਂ ਬਚਾਉਣ ਵਾਸਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਚੋਰਾਂ ਨੇ ਮੱਲਵਾਲ ਰੋਡ 'ਤੇ ਕਰਿਆਨੇ ਦੀ ਦੁਕਾਨ ਨੂੰ ਦੂਜੀ ਵਾਰ ਬਣਾਇਆ ਨਿਸ਼ਾਨਾ, ਲੱਖਾਂ ਦਾ ਸਾਮਾਨ ਚੋਰੀ

ਫ਼ਿਰੋਜ਼ਪੁਰ, 20 ਅਪ੍ਰੈਲ (ਗੁਰਿੰਦਰ ਸਿੰਘ)-ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਚਲਦਿਆਂ ਚੋਰਾਂ ਦੇ ਹੌਸਲੇ ਇਸ ਕਦਰ ਵੱਧ ਗਏ ਹਨ ਕਿ ਚੋਰਾਂ ਵਲੋਂ ਫ਼ਿਰੋਜ਼ਪੁਰ ਸ਼ਹਿਰ ਦੀ ਪ੍ਰਮੁੱਖ ਮੱਲਵਾਲ ਰੋਡ 'ਤੇ ਸਥਿਤ ਕਰਿਆਨੇ ਦੀ ਦੁਕਾਨ ਨੂੰ ਇਕ ਹਫ਼ਤੇ ਵਿਚ ਦੂਜੀ ਵਾਰ ...

ਪੂਰੀ ਖ਼ਬਰ »

ਬੇਮੌਸਮੀ ਮੀਂਹ ਕਾਰਨ ਕਣਕ ਦੀ ਕਟਾਈ ਤੇ ਤੂੜੀ ਬਣਾਉਣ ਵਾਲੀਆਂ ਮਸ਼ੀਨਾਂ ਦਾ ਕੰਮ ਰੁਕਿਆ

ਆਰਿਫ਼ ਕੇ, 20 ਅਪ੍ਰੈਲ (ਬਲਬੀਰ ਸਿੰਘ ਜੋਸਨ)-ਕਸਬਾ ਆਰਿਫ਼ ਕੇ ਦੇ ਅਧੀਨ ਆਉਂਦੇ ਪਿੰਡਾਂ ਵਿਚ ਅੱਜ ਦੁਪਹਿਰ ਤੋਂ ਹੋ ਰਹੀ ਕਿਣ-ਮਿਣ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ | ਉੱਥੇ ਹੀ ਖੇਤਾਂ ਵਿਚ ਕਣਕ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਤੇ ਤੂੜੀ ਬਣਾਉਣ ...

ਪੂਰੀ ਖ਼ਬਰ »

ਹੁਣ ਸੇਵਾ ਕੇਂਦਰਾਂ 'ਚੋਂ ਲਈ ਜਾ ਸਕੇਗੀ ਫ਼ਰਦ

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)-ਫ਼ਰਦ ਸੇਵਾ ਹੁਣ ਈ-ਸੇਵਾ ਪੰਜਾਬ ਪੋਰਟਲ ਰਾਹੀਂ ਸੇਵਾ ਕੇਂਦਰਾਂ ਵਲੋਂ ਉਪਲਬਧ ਕਰਵਾਏ ਜਾਣ ਦੀ ਸ਼ੁਰੂਆਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਪ੍ਰਾਰਥੀ ਲੋੜੀਂਦੀ ਜਾਣਕਾਰੀ ਮੁਹੱਈਆ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ 104 ਕੋਰੋਨਾ ਦੇ ਮਾਮਲੇ, 4 ਮੌਤਾਂ

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਨੂੰ ਖ਼ਤਮ ਕਰਨ ਲਈ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਟੈਸਟਿੰਗ ਮੁਹਿੰਮ ਤਹਿਤ ਅੱਜ 885 ਕੋਰੋਨਾ ਦੇ ਸੈਂਪਲ ਲਏ ਗਏ, ਜਿਸ ਦੌਰਾਨ 104 ਜਣਿਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 750 ਦੀ ਰਿਪੋਰਟ ਆਉਣਾ ਅਜੇ ...

ਪੂਰੀ ਖ਼ਬਰ »

1 ਕਰੋੜ 35 ਲੱਖ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 20 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਪੁਲਿਸ ਵਲੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਅਨਸਰਾਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ 1 ਕਰੋੜ 35 ਲੱਖ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੰਘਣੀ ਆਬਾਦੀ ਵਾਲੇ ਇਲਾਕੇ 'ਚ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 20 ਅਪ੍ਰੈਲ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਵਿਚ ਵਧੀਆਂ ਚੋਰੀ ਦੀਆਂ ਵਾਰਦਾਤਾਂ ਦੇ ਚੱਲਦਿਆਂ ਬੀਤੀ ਦੇਰ ਸ਼ਾਮ ਚੋਰਾਂ ਵਲੋਂ ਸੰਘਣੀ ਆਬਾਦੀ ਵਾਲੇ ਇਲਾਕੇ ਮੱਲਵਾਲ ਰੋਡ 'ਤੇ ਸਥਿਤ ਅਮਰ ਨਗਰ ਵਿਚ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ...

ਪੂਰੀ ਖ਼ਬਰ »

ਪਵਨ ਧੂੜੀਆ ਨੇ ਮਾਰਕੀਟ ਕਮੇਟੀ ਮੱਲਾਂਵਾਲਾ ਦੇ ਸਕੱਤਰ ਦਾ ਅਹੁਦਾ ਸੰਭਾਲਿਆ

ਮੱਲਾਂਵਾਲਾ, 20 ਅਪ੍ਰੈਲ (ਗੁਰਦੇਵ ਸਿੰਘ)-ਮਾਰਕੀਟ ਕਮੇਟੀ ਮੱਲਾਂਵਾਲਾ ਦੇ ਸਕੱਤਰ ਦਾ ਅਹੁਦਾ ਪਵਨ ਕੁਮਾਰ ਧੂੜੀਆ ਨੇ ਚੇਅਰਮੈਨ ਸੁਸ਼ੀਲ ਕੁਮਾਰ ਦੀ ਹਾਜ਼ਰੀ 'ਚ ਸੰਭਾਲਿਆ | ਪਵਨ ਕੁਮਾਰ ਧੂੜੀਆ ਨੂੰ ਅਹੁਦਾ ਸੰਭਾਲਣ 'ਤੇ ਸੁਸ਼ੀਲ ਕੁਮਾਰ ਸੇਠੀ ਚੇਅਰਮੈਨ, ਆੜ੍ਹਤੀਆਂ ...

ਪੂਰੀ ਖ਼ਬਰ »

ਸੀ. ਜੇ. ਐਮ. ਏਕਤਾ ਉਪਲ ਵਲੋਂ ਪੈਨਲ ਵਕੀਲਾਂ ਨਾਲ ਬੈਠਕ

ਫ਼ਿਰੋਜ਼ਪੁਰ, 20 ਅਪ੍ਰੈਲ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਦੀਆਂ ਹਦਾਇਤਾਂ ਤਹਿਤ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਫ਼ਿਰੋਜ਼ਪੁਰ ਮੈਡਮ ਏਕਤਾ ਉਪਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅੱਜ ਪੈਨਲ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲੇ ਦੇ ਵਾਧੇ ਲਈ ਲਗਾਈ ਗਈ ਪ੍ਰਦਰਸ਼ਨੀ

ਗੁਰੂਹਰਸਹਾਏ, 20 ਅਪ੍ਰੈਲ (ਕਪਿਲ ਕੰਧਾਰੀ)-ਰਾਜੀਵ ਛਾਬੜਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਖਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਦੀ ਅਗਵਾਈ ਵਿਚ ਜਸਪਾਲ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰੂਹਰਸਹਾਏ-1 ਅਤੇ ਗੁਰਮੀਤ ...

ਪੂਰੀ ਖ਼ਬਰ »

ਬਲਾਕ ਮਖੂ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਕੈਂਪ ਲਗਾਇਆ

ਮਖੂ, 20 ਅਪ੍ਰੈਲ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਬਲਾਕ ਮਖੂ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਡੀ.ਪੀ.ਓ. ਮਖੂ ਮੈਡਮ ਸੰਜੂ ਦੀ ਰਹਿਨੁਮਾਈ ਵਿਚ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਕੈਂਪ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਮੰਡੀ ਪੰਜੇ ਕੇ ਉਤਾੜ ਦਾਣਾ ਮੰਡੀ ਵਿਚ ਕੀਤੀ ਕੋਵਿਡ-19 ਸੈਂਪਲਿੰਗ

ਗੋਲੂ ਕਾ ਮੋੜ, 20 ਅਪ੍ਰੈਲ (ਸੁਰਿੰਦਰ ਸਿੰਘ ਪੁਪਨੇਜਾ)-ਡਾ: ਬਲਬੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਪੰਜੇ ਕੇ ਉਤਾੜ ਵਿਖੇ ਕੋਵਿਡ-19 ਤੋਂ ਲੋਕਾਂ ਨੂੰ ਜਾਗਰੂਕ ਕਰਕੇ ਸੈਂਪਲਿੰਗ ਕੀਤੀ ਗਈ | ਇਸ ਮੌਕੇ ਸਿਹਤ ...

ਪੂਰੀ ਖ਼ਬਰ »

ਮੰਡੀਆਂ 'ਚ ਬਾਰਦਾਨਾ ਨਾ ਮਿਲਣ ਕਰਕੇ ਕਿਸਾਨ ਅਤੇ ਆੜ੍ਹਤੀਏ ਪ੍ਰੇਸ਼ਾਨ

ਗੁਰੂਹਰਸਹਾਏ, 20 ਅਪ੍ਰੈਲ (ਕਪਿਲ ਕੰਧਾਰੀ)-ਅਨਾਜ ਮੰਡੀਆਂ ਵਿਚ ਮੁਕੰਮਲ ਖ਼ਰੀਦ ਪ੍ਰਬੰਧਾਂ ਦੇ ਦਾਅਵੇ ਕਰਨ ਵਾਲੀ ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ | ਮੰਡੀਆਂ ਵਿਚ ਬਾਰਦਾਨਾ ਨਾ ਮਿਲਣ ਕਰਕੇ ਕਈ ਦਿਨਾਂ ਤੋਂ ਮੰਡੀਆਂ ਵਿਚ ਰੁਲ ਰਹੇ ਕਿਸਾਨਾਂ ਦੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 100 ਲੋੜਵੰਦ ਪਰਿਵਾਰਾਂ ਨੂੰ ਵੰਡੇ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ

ਫ਼ਿਰੋਜ਼ਪੁਰ, 20 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਉੱਘੇ ਕਾਰੋਬਾਰੀ ਡਾ: ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵਲੋਂ ਫ਼ਿਰੋਜ਼ਪੁਰ, ਤਲਵੰਡੀ ਭਾਈ ਅਤੇ ਮੁੱਦਕੀ ਇਲਾਕਿਆਂ ਨਾਲ ਸਬੰਧਿਤ 100 ...

ਪੂਰੀ ਖ਼ਬਰ »

ਸੀ. ਜੇ. ਐਮ. ਏਕਤਾ ਉੱਪਲ ਵਲੋਂ ਅਨਾਥ ਆਸ਼ਰਮ ਦਾ ਦੌਰਾ

ਫ਼ਿਰੋਜ਼ਪੁਰ, 20 ਅਪ੍ਰੈਲ (ਰਾਕੇਸ਼ ਚਾਵਲਾ)-ਅਨਾਥ ਆਸ਼ਰਮ ਵਿਚ ਰਹਿ ਰਹੇ ਬੱਚਿਆਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦਾ ਜਾਇਜ਼ਾ ਲੈਣ ਲਈ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਮੈਡਮ ਏਕਤਾ ਉੱਪਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ...

ਪੂਰੀ ਖ਼ਬਰ »

ਨਸੀਬ ਸਿੰਘ ਸੰਧੂ ਨੇ ਕੀਤਾ ਦਾਣਾ ਮੰਡੀਆਂ ਦਾ ਦੌਰਾ

ਗੋਲੂ ਕਾ ਮੋੜ, 20 ਅਪ੍ਰੈਲ (ਸੁਰਿੰਦਰ ਸਿੰਘ ਪੁਪਨੇਜਾ)-ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਦਿਆਂ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਵਲੋਂ ਹਲਕਾ ਗੁਰੂਹਰਸਹਾਏ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਤੂਫ਼ਾਨੀ ਦੌਰਾ ਕਰਦਿਆਂ ...

ਪੂਰੀ ਖ਼ਬਰ »

'ਆਪ' ਨੇ ਵੱਖ-ਵੱਖ ਪਿੰਡਾਂ 'ਚ ਬਿਜਲੀ ਦੇ ਬਿੱਲ ਸਾੜ ਕੇ ਕੀਤਾ ਵਿਰੋਧ ਪ੍ਰਦਰਸ਼ਨ

ਖੋਸਾ ਦਲ ਸਿੰਘ, 20 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਬਿਜਲੀ ਅੰਦੋਲਨ ਦੇ ਅਧੀਨ ਹਲਕਾ ਜ਼ੀਰਾ ਦੇ ਨੌਜਵਾਨ ਆਗੂ ਸ਼ਮਿੰਦਰ ਸਿੰਘ ਖਿੰਡਾ ਵਲੋਂ ਨਜ਼ਦੀਕੀ ਪਿੰਡ ਸ਼ੂਸ਼ਕ, ਸੱਜਾਂ ਵਾਲੀ, ਪੀਹੇ ਵਾਲੀ ਆਦਿ ਪਿੰਡਾਂ ਵਿਚ ਬਿਜਲੀ ਦੇ ...

ਪੂਰੀ ਖ਼ਬਰ »

ਮੀਂਹ ਕਾਰਨ ਮੰਡੀ 'ਚ ਭਿੱਜ ਰਹੀ ਕਣਕ ਤੋਂ ਕਿਸਾਨ ਪੇ੍ਰਸ਼ਾਨ

ਖੋਸਾ ਦਲ ਸਿੰਘ, 20 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਅੱਜ ਭਾਰੀ ਮੀਂਹ ਅਤੇ ਹਨੇਰੀ ਕਾਰਨ ਮੰਡੀਆਂ ਵਿਚ ਬੈਠੇ ਕਿਸਾਨਾਂ ਦੇ ਚਿਹਰੇ ਮੁਰਝਾਏ ਦਿਖਾਈ ਦਿੱਤੇ | ਖੋਸਾ ਦਲ ਸਿੰਘ ਅਤੇ ਮਰਖਾਈ ਸਥਿਤ ਅਨਾਜ ਮੰਡੀ ਵਿਚ ਕਣਕ ਦੇ ਅੰਬਾਰ ਲੱਗੇ ਹੋਏ ਹਨ ਅਤੇ ਬਾਰਦਾਨਾ ਨਾ ਮਿਲਣ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਵੈਰੜ ਦੇ ਸਿਰ ਸਜਿਆ ਨਗਰ ਪੰਚਾਇਤ ਮਮਦੋਟ ਦੀ ਪ੍ਰਧਾਨਗੀ ਦਾ ਤਾਜ

ਮਮਦੋਟ, 20 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਕਈ ਦਿਨਾਂ ਤੋਂ ਲੱਗ ਰਹੀਆਂ ਕਿਆਸ ਅਰਾਈਆਂ 'ਤੇ ਵਿਰਾਮ ਲਗਾਉਂਦਿਆਂ ਅੱਜ ਨਗਰ ਪੰਚਾਇਤ ਮਮਦੋਟ ਦੇ ਪ੍ਰਧਾਨ ਅਤੇ ਬਾਕੀ ਅਹੁਦੇਦਾਰਾਂ ਦੀ ਚੋਣ ਕਰ ਦਿੱਤੀ ਗਈ, ਜਿਸ ਦੌਰਾਨ ਪ੍ਰਧਾਨਗੀ ਦਾ ਤਾਜ ਸੁਖਵਿੰਦਰ ਸਿੰਘ ਵੈਰੜ ਦੇ ਸਿਰ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ 'ਤੇ ਕਾਂਗਰਸ ਵਿਧਾਇਕ ਘਟੀਆ ਰਾਜਨੀਤੀ ਬੰਦ ਕਰਨ-ਬਰਾੜ

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਕੇਂਦਰ ਸਰਕਾਰ ਦੀ ਤਰਫ਼ਦਾਰੀ 'ਚ ਰੁੱਝੀ ਕੈਪਟਨ ਸਰਕਾਰ ਵੀ ਕਿਸਾਨਾਂ ਨਾਲ ਧਰੋਹ ਕਮਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ | ਅੱਜ ਪੂਰੇ ਪੰਜਾਬ ਦਾ ਕਿਸਾਨ ਵਰਦੀਆਂ ਬਰਸਾਤ ਅਤੇ ਤੂਫ਼ਾਨਾਂ 'ਚ ਇਨ੍ਹਾਂ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈੱਡਰੇਸ਼ਨ ਅਹੁਦੇਦਾਰਾਂ ਦੀ ਚੋਣ

ਜ਼ੀਰਾ, 20 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਪੀ.ਐੱਸ.ਈ.ਬੀ ਇੰਪਲਾਈਜ਼ ਫੈੱਡਰੇਸ਼ਨ ਦੀ ਮੀਟਿੰਗ ਬਿਜਲੀ ਦਫ਼ਤਰ ਜ਼ੀਰਾ ਵਿਖੇ ਬਲਕਾਰ ਸਿੰਘ ਭੁੱਲਰ ਜ਼ੋਨ ਪ੍ਰਧਾਨ ਅਤੇ ਸੁਖਦੇਵ ਸਿੰਘ ਪੰਜਾਬ ਸਕੱਤਰ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਅਸ਼ਵਨੀ ਕੁਮਾਰ ਸਰਕਲ ...

ਪੂਰੀ ਖ਼ਬਰ »

ਮਾਸਟਰ ਕੇਡਰ ਅਧਿਆਪਕ ਯੂਨੀਅਨ ਦੀ ਇਕੱਤਰਤਾ

ਤਲਵੰਡੀ ਭਾਈ, 20 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਅਧਿਆਪਕਾਂ ਦੀ ਜਥੇਬੰਦੀ ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਦੀ ਇਕੱਤਰਤਾ ਇੱਥੇ ਨਗਰ ਕੌਂਸਲ ਪਾਰਕ ਵਿਖੇ ਹੋਈ, ਜਿਸ ਦੌਰਾਨ ਵਿਚਾਰ ਸਾਂਝੇ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਮਾਸਟਰ ਹਰਸੇਵਕ ਸਿੰਘ ਸਾਧੂਵਾਲਾ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ 3,90,435 ਮੀਟਿ੍ਕ ਟਨ ਕਣਕ ਦੀ ਹੋਈ ਆਮਦ-ਡੀ.ਸੀ.

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 3 ਲੱਖ 90 ਹਜ਼ਾਰ 435 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਮੰਡੀਆਂ ਵਿਚ ਕੱਲ੍ਹ ਸ਼ਾਮ ਤੱਕ 3 ਲੱਖ 72 ਹਜ਼ਾਰ 324 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਮੰਡੀਆਂ ਵਿਚ ਆਮਦ ਹੋਈ ਕੁਲ ਕਣਕ ...

ਪੂਰੀ ਖ਼ਬਰ »

ਟਰੱਕ ਵਲੋਂ ਟੱਕਰ ਮਾਰਨ ਕਾਰਨ ਕੰਬਾਈਨ ਖੇਤਾਂ 'ਚ ਪਲਟੀ

ਲੱਖੋ ਕੇ ਬਹਿਰਾਮ, 20 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)-ਬੀਤੀ ਰਾਤ ਕਰੀਬ 2 ਵਜੇ ਲੱਖੋ ਕੇ ਬਹਿਰਾਮ ਵਿਖੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਜਾ ਰਹੀ ਕੰਬਾਈਨ ਨੂੰ ਪਿਛਲੇ ਪਾਸਿਓਾ ਟਰੱਕ ਵਲੋਂ ਟੱਕਰ ਮਾਰਨ ਕਾਰਨ ਕੰਬਾਈਨ ਸੜਕ ਤੋਂ ਹੇਠਾਂ ਖਤਾਨਾਂ 'ਚ ਪਲਟ ...

ਪੂਰੀ ਖ਼ਬਰ »

ਟਰੱਕ ਵਲੋਂ ਟੱਕਰ ਮਾਰਨ ਕਾਰਨ ਕੰਬਾਈਨ ਖੇਤਾਂ 'ਚ ਪਲਟੀ

ਲੱਖੋ ਕੇ ਬਹਿਰਾਮ, 20 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)-ਬੀਤੀ ਰਾਤ ਕਰੀਬ 2 ਵਜੇ ਲੱਖੋ ਕੇ ਬਹਿਰਾਮ ਵਿਖੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਜਾ ਰਹੀ ਕੰਬਾਈਨ ਨੂੰ ਪਿਛਲੇ ਪਾਸਿਓਾ ਟਰੱਕ ਵਲੋਂ ਟੱਕਰ ਮਾਰਨ ਕਾਰਨ ਕੰਬਾਈਨ ਸੜਕ ਤੋਂ ਹੇਠਾਂ ਖਤਾਨਾਂ 'ਚ ਪਲਟ ...

ਪੂਰੀ ਖ਼ਬਰ »

'ਮੁੱਖ ਮੰਤਰੀ ਮਿਲਾਓ, ਪੁੰਨ ਕਮਾਓ' ਸਰਵ ਸਿੱਖਿਆ ਕਾਮਿਆਂ ਦੀ ਪੁਕਾਰ

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)-ਸਰਵ ਸਿੱਖਿਆ ਅਭਿਆਨ, ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਜਾਂ ਮੰਦਰ ਵਿਖੇ ਹਵਨ ਕਰਵਾਉਣਗੇ ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਵਾਉਣ ਵਾਲੇ ਵਿਅਕਤੀ ਨੂੰ ਪੁੰਨ ਮਿਲ ਸਕੇ ...

ਪੂਰੀ ਖ਼ਬਰ »

ਵਿਧਾਇਕਾ ਸਤਿਕਾਰ ਕੌਰ ਗਹਿਰੀ ਨੇ ਆਪਣੇ ਬੇਟੇ ਦਾ ਸਰਕਾਰੀ ਸਕੂਲ 'ਚ ਕਰਵਾਇਆ ਦਾਖ਼ਲਾ

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)- ਪੰਜਾਬ ਦੇ ਸਿੱਖਿਆ ਵਿਭਾਗ ਵਿਚ ਆਏ ਸੁਧਾਰਾਂ ਅਤੇ ਪਿਛਲੇ ਕੁਝ ਸਾਲਾਂ ਵਿਚ ਸਰਕਾਰੀ ਸਕੂਲਾਂ ਦੇ ਵਧੀਆ ਨਤੀਜਿਆਂ ਨੂੰ ਦੇਖਦਿਆਂ ਅੱਜ ਵਿਧਾਇਕ ਦਿਹਾਤੀ ਸਤਿਕਾਰ ਕੌਰ ਗਹਿਰੀ ਨੇ ਆਪਣੇ ਬੇਟੇ ਕਮਲਪ੍ਰੀਤ ਸਿੰਘ ਦਾ ਦਾਖਲਾ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਐਕਟਿਵਾ ਚੋਰੀ, 2 ਦਿਨ ਵਿਚ ਦੋ ਵਾਰਦਾਤਾਂ

ਤਲਵੰਡੀ ਭਾਈ, 20 ਅਪ੍ਰੈਲ (ਰਵਿੰਦਰ ਸਿੰਘ ਬਜਾਜ)- ਕੱਲ੍ਹ ਸ਼ਾਮ 3 ਵਜੇ ਦੇ ਕਰੀਬ ਇੱਥੇ ਗਲੀ ਨੰਬਰ 4 ਦੇ ਵਿਚ ਸਥਿਤ ਘਰ ਦੇ ਬਾਹਰ ਲਾਕ ਕਰਕੇ ਖੜੀ ਕੀਤੀ ਐਕਟਿਵਾ ਚੋਰੀ ਹੋਣ ਦਾ ਸਮਾਚਾਰ ਹੈ | ਇਸ ਬਾਰੇ ਪੀੜਤ ਜਗਜੀਤ ਸਿੰਘ ਸਮਰਾ ਨੇ ਕਿਹਾ ਕਿ ਉਹ ਆਪਣੇ ਘਰ ਕੱਲ੍ਹ ਸ਼ਾਮ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਡੀ. ਐੱਸ. ਪੀ. ਅਤੇ ਥਾਣਾ ਮੁਖੀ ਨੂੰ ਕੀਤਾ ਸਨਮਾਨਿਤ

ਗੁਰੂਹਰਸਹਾਏ, 20 ਅਪ੍ਰੈਲ (ਕਪਿਲ ਕੰਧਾਰੀ)-ਬੀਤੀ 14 ਅਪ੍ਰੈਲ ਨੂੰ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਚੱਕ ਪੰਜੇ ਕੇ ਵਿਖੇ ਇਕ ਧਿਰ ਵਲੋਂ ਦੂਜੀ ਧਿਰ ਦੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਿਸ ਤਾੋ ਬਾਅਦ ਪਰਿਵਾਰਕ ਮੈਂਬਰਾਂ ਅਤੇ ਸ਼੍ਰੋਮਣੀ ...

ਪੂਰੀ ਖ਼ਬਰ »

ਘਰੇਲੂ ਝਗੜਿਆਂ ਸਬੰਧੀ ਜ਼ੀਰਾ ਵਿਖੇ ਫੈਮਲੀ ਕੋਰਟ 'ਚ ਕੇਸਾਂ ਦੀ ਸੁਣਵਾਈ ਸ਼ੁਰੂ

ਜ਼ੀਰਾ, 20 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਅਦਾਲਤਾਂ ਵਲੋਂ ਘਰਾਂ ਦੇ ਝਗੜਿਆਂ ਨੂੰ ਸੁਖਾਲੇ ਤਰੀਕੇ ਨਾਲ ਹੱਲ ਕਰਵਾਉਣ ਲਈ ਜੁਡੀਸ਼ੀਅਲ ਕੋਰਟ ਕੰਪਲੈਕਸਾਂ ਵਿਚ ਪਰਿਵਾਰਿਕ ਅਦਾਲਤਾਂ (ਫੈਮਲੀ ਕੋਰਟ) ਸਥਾਪਿਤ ਕੀਤੀਆਂ ਗਈਆਂ ਹਨ, ਇਸੇ ਤਹਿਤ ਜ਼ਿਲ੍ਹਾ ਅਤੇ ਸੈਸ਼ਨ ...

ਪੂਰੀ ਖ਼ਬਰ »

ਸ਼ਹਿਰੀ ਆਵਾਸ ਯੋਜਨਾ ਤਹਿਤ 28 ਪਰਿਵਾਰਾਂ ਨੂੰ ਦਿੱਤੇ ਮਨਜ਼ੂਰੀ ਪੱਤਰ

ਗੁਰੂਹਰਸਹਾਏ, 20 ਅਪ੍ਰੈਲ (ਕਪਿਲ ਕੰਧਾਰੀ)-ਪੰਜਾਬ ਸਰਕਾਰ ਵਲੋਂ ਕੱਚੇ ਮਕਾਨਾਂ ਵਿਚ ਰਹਿੰਦੇ ਗ਼ਰੀਬ ਪਰਿਵਾਰਾਂ ਨੂੰ ਪੱਕੇ ਮਕਾਨ ਬਣਾ ਕੇ ਦੇਣ ਦੇ ਲਈ ਸ਼ੁਰੂ ਕੀਤੀ ਗਈ ਸ਼ਹਿਰੀ ਆਵਾਸ ਯੋਜਨਾ ਦੇ ਤਹਿਤ ਅੱਜ ਗੁਰੂਹਰਸਹਾਏ ਦੇ ਵੱਖ-ਵੱਖ ਏਰੀਏ 'ਚ ਰਹਿੰਦੇ 28 ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਨੇ 11 ਕੰਜਕਾਂ ਦਾ ਪੂਜਣ ਕੀਤਾ

ਜ਼ੀਰਾ, 20 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਸੇਵਾ ਭਾਰਤੀ ਸੰਸਥਾ ਜ਼ੀਰਾ ਵਲੋਂ ਅਸ਼ਟਮੀ ਦੇ ਸ਼ੁੱਭ ਮੌਕੇ 'ਤੇ ਜ਼ੀਰਾ ਵਿਖੇ ਇਕ ਸਮਾਗਮ ਕਰਕੇ ਕੰਜਕ ਪੂਜਣ ਕੀਤਾ ਗਿਆ | ਇਸ ਸਬੰਧੀ ਸੰਸਥਾ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਜਾਰੀ ...

ਪੂਰੀ ਖ਼ਬਰ »

ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)-ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਧੀਰ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਧੀਰ ਅਤੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਹਨੂੰ ਤਿਵਾੜੀ ਨੇ ਕਿਹਾ ਕਿ ਸਬੰਧਿਤ ਮੁਲਾਜ਼ਮ ਪਿਛਲੇ ਲਗਭਗ 15 ਸਾਲਾਂ ਤੋਂ ਠੇਕੇ 'ਤੇ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ ਅਤੇ ਪਿਛਲੇ ਇਕ ਸਾਲ ਤੋਂ ਵੱਧ ਸਮਾਂ ਕੋਰੋਨਾ ਐਮਰਜੈਂਸੀ ਡਿਊਟੀਆਂ ਨਿਭਾ ਰਹੇ ਹਨ, ਪਰ ਵਿਭਾਗ ਦੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਬਾਜਵਾ ਵਲੋਂ ਮੰਗਾਂ ਨੂੰ ਲਾਗੂ ਕਰਨ ਵਿਚ ਆਨਾ-ਕਾਨੀ ਕੀਤੀ ਜਾ ਰਹੀ ਹੈ | ਹਨੂੰ ਤਿਵਾੜੀ ਨੇ ਦੱਸਿਆ ਕਿ ਸਮੂਹ ਫਾਰਮਾਸਿਸਟਾਂ ਨੂੰ ਨਾ ਤਾਂ ਰੈਗੂਲਰ ਕੀਤਾ ਜਾ ਰਿਹਾ, ਨਾ ਹੀ ਤਨਖ਼ਾਹ ਵਿਚ ਯੋਗ ਵਾਧਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਤਨਦੇਹੀ ਨਾਲ ਦਿਨ-ਰਾਤ ਡਿਊਟੀਆਂ ਕਰ ਰਹੇ ਫਾਰਮਾਸਿਸਟਾਂ ਨਾਲ ਬਹੁਤ ਹੀ ਨਾਇਨਸਾਫ਼ੀ ਕੀਤੀ ਜਾ ਰਹੀ ਹੈ, ਜਿਸ ਦੇ ਰੋਸ ਵਜੋਂ ਲਗਭਗ 1100 ਫਾਰਮਾਸਿਸਟਾਂ ਵਲੋਂ 20 ਅਪ੍ਰੈਲ ਤੋਂ ਮੁਕੰਮਲ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ | ਇਸ ਦੌਰਾਨ ਕੋਈ ਫਾਰਮਾਸਿਸਟ ਕੋਰੋਨਾ ਡਿਊਟੀ ਨਹੀਂ ਕਰੇਗਾ ਅਤੇ ਆਪਣੀਆਂ ਡਿਸਪੈਂਸਰੀਆਂ ਵਿਚ ਹੀ ਬੈਠੇਗਾ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਨੋਟੀਫ਼ਿਕੇਸ਼ਨ ਨਹੀਂ ਕੀਤਾ ਜਾਂਦਾ, ਓਦੋਂ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਦੇਰੀ ਹੋਣ ਦੀ ਸੂਰਤ ਵਿਚ ਜਲਦ ਹੀ ਪੰਚਾਇਤ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ | ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਰੌਬਿਨ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸ਼ਰਮਾ, ਕੁਲਵੰਤ ਸਿੰਘ, ਰਾਮ ਪ੍ਰਸ਼ਾਦ ਕਲਾਸ ਦੇ ਪ੍ਰਧਾਨ, ਨਰਿੰਦਰ ਸ਼ਰਮਾ ਮੀਤ ਪ੍ਰਧਾਨ ਪੰਜਾਬ, ਅਜੇ ਮੀਤ ਪ੍ਰਧਾਨ ਫ਼ਿਰੋਜ਼ਪੁਰ, ਚਿਮਨ ਸਿੰਘ ਜਥੇਬੰਦੀ ਦੇ ਸੀਨੀਅਰ ਆਗੂ, ਮੀਤ ਪ੍ਰਧਾਨ ਪੁਨੀਤ ਮਹਿਤਾ, ਨਰਸਿੰਗ ਯੂਨੀਅਨ ਦੇ ਜ਼ਿਲ੍ਹਾ ਆਗੂ ਗੁਰਜੰਟ ਸਿੰਘ, ਪ੍ਰਭਜੋਤ ਕੌਰ, ਸਤਨਾਮ ਸਿੰਘ, ਮਲਟੀਪਰਪਜ਼ ਯੂਨੀਅਨ ਦੇ ਆਗੂ ਸ਼ੈਲੀ ਹਾਂਡਾ, ਬੰਦਨਾ, ਅਮਨਦੀਪ ਕੌਰ, ਰਾਜਦੀਪ ਸਿੰਘ, ਮਨਿੰਦਰਜੀਤ ਸਿੰਘ, ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਕੈਸ਼ੀਅਰ ਸੁਮਿਤ, ਰਾਕੇਸ਼ ਕੁਮਾਰ, ਸੀਨੀਅਰ ਆਗੂ ਸੁਤੰਤਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX