ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਕਪੂਰਥਲਾ / ਫਗਵਾੜਾ

ਫਗਵਾੜਾ ਦੀ ਮੁੱਖ ਅਨਾਜ ਮੰਡੀ ਦੇ ਗੇਟ ਅੱਗੇ ਕਿਸਾਨਾਂ ਤੇ ਆੜ੍ਹਤੀਆਂ ਨੇ ਦਿੱਤਾ ਧਰਨਾ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੀ ਮੁੱਖ ਅਨਾਜ ਮੰਡੀ ਵਿਚ ਬਾਰਦਾਨੇ ਤੇ ਲਿਫ਼ਟਿੰਗ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਮੇਨ ਗੇਟ 'ਤੇ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਮੰਡੀਆਂ 'ਚੋਂ ਕਣਕ ਦੀ ਚੁਕਾਈ ਦੇ ਕੰਮ 'ਚ ਅਗਲੇ ਦੋ ਦਿਨਾਂ 'ਚ ਤੇਜ਼ੀ ਆਵੇਗੀ- ਜਸਪ੍ਰੀਤ ਸਿੰਘ

ਵਧੀਕ ਸਕੱਤਰ ਨੇ ਦਾਣਾ ਮੰਡੀ 'ਚ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ


ਕਪੂਰਥਲਾ, 20 ਅਪ੍ਰੈਲ (ਅਮਰਜੀਤ ਕੋਮਲ)-ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਚੁਕਾਈ ਦਾ ਕੰਮ ਅਗਲੇ ਦੋ ਦਿਨਾਂ 'ਚ ਤੇਜ਼ੀ ਨਾਲ ਹੋਵੇਗਾ ਤੇ ਕਣਕ ਦੀਆਂ ਸਪੈਸ਼ਲਾਂ ਲੱਗਣ ਨਾਲ ਕਣਕ ਸਟੋਰ ਕਰਨ ਦੀ ਸਮੱਸਿਆ ਕਾਫ਼ੀ ਹੱਦ ਤੱਕ ਖ਼ਤਮ ਹੋ ਜਾਵੇਗੀ | ਇਹ ਗੱਲ ਜਸਪ੍ਰੀਤ ਸਿੰਘ ਵਧੀਕ ਸਕੱਤਰ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਨੇ ਅੱਜ ਕਪੂਰਥਲਾ ਦਾਣਾ ਮੰਡੀ ਦੇ ਦੌਰੇ ਦੌਰਾਨ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਕਹੀ | ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਕੋਲੋਂ ਖ਼ਰੀਦੀ ਗਈ ਕਣਕ ਸਬੰਧੀ ਵੇਰਵੇ ਤੁਰੰਤ ਖ਼ਰੀਦ ਪੋਰਟਲ 'ਤੇ ਦਰਜ ਕਰਨ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਹੋ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਵਰਤੇ ਗਏ ਚੰਗੀ ਕੁਆਲਿਟੀ ਦੇ ਬਾਰਦਾਨੇ ਨੂੰ ਕਣਕ ਦੇ ਸੀਜ਼ਨ ਦੌਰਾਨ ਵਰਤਣ ਦੀ ਆਗਿਆ ਦੇਣ ਨਾਲ ਬਾਰਦਾਨਾ ਢੁਕਵੀਂ ਮਾਤਰਾ ਵਿਚ ਵੱਖ-ਵੱਖ ਮੰਡੀਆਂ ਵਿਚ ਭੇਜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਨੂੰ 2185 ਬੇਲ ਅਲਾਟ ਕੀਤੇ ਗਏ ਹਨ | ਮੰਡੀ ਦੇ ਦੌਰੇ ਸਮੇਂ ਵਧੀਕ ਸਕੱਤਰ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਮੰਡੀ ਵਿਚ ਖ਼ਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ | ਬਾਅਦ ਵਿਚ ਉਨ੍ਹਾਂ ਮਾਰਕੀਟ ਕਮੇਟੀ ਦੇ ਦਫ਼ਤਰ ਵਿਚ ਖ਼ਰੀਦ ਏਜੰਸੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਜੋ ਬਾਰਦਾਨੇ ਦੀ ਉਪਲਬਧਤਾ ਸਬੰਧੀ ਨੋਡਲ ਅਧਿਕਾਰੀ ਵੀ ਹਨ, ਪਾਸੋਂ ਬਾਰਦਾਨਾ ਮੁਹੱਈਆ ਕਰਵਾਏ ਜਾਣ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ | ਇਸੇ ਦੌਰਾਨ ਹੀ ਉਨ੍ਹਾਂ ਆੜ੍ਹਤੀਆਂ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ, ਇੱਥੇ ਵਰਨਣਯੋਗ ਹੈ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੇ ਦਿਨ 1,61,012 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 1,39,968 ਮੀਟਰਿਕ ਟਨ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕਣਕ ਖ਼ਰੀਦੀ ਜਾ ਚੁੱਕੀ ਹੈ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਕੌੜਾ ਤੋਂ ਇਲਾਵਾ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ, ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

 

ਜ਼ਿਲ੍ਹੇ 'ਚ ਕੋਰੋਨਾ ਕਾਰਨ ਤਿੰਨ ਹੋਰ ਮੌਤਾਂ, 63 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 63 ਮਾਮਲੇ ਸਾਹਮਣੇ ਆਏ ਹਨ, ਜਦਕਿ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ 79 ਸਾਲਾ ਔਰਤ ਵਾਸੀ ਪਿੰਡ ਫ਼ਰੀਦ ਸਰਾਏ, 73 ਸਾਲਾ ਔਰਤ ਵਾਸੀ ਕਪੂਰਥਲਾ ਤੇ 66 ਸਾਲਾ ਵਿਅਕਤੀ ਵਾਸੀ ...

ਪੂਰੀ ਖ਼ਬਰ »

ਕਰਫ਼ਿਊ ਲੱਗਣ ਕਾਰਨ ਲੋਕ ਘਰਾਂ 'ਚ ਤੇ ਚੋਰ-ਲੁਟੇਰੇ ਕਾਲੋਨੀਆਂ ਵਿਚ

ਫਗਵਾੜਾ, 20 ਅਪ੍ਰੈਲ (ਹਰੀਪਾਲ ਸਿੰਘ)-ਫਗਵਾੜਾ ਵਿਚ ਰਾਤ ਨੂੰ ਕਰਫ਼ਿਊ ਦੇ ਚੱਲਦੇ ਜਦੋਂ ਲੋਕ ਘਰਾਂ ਵਿਚ ਵੜ ਜਾਂਦੇ ਹਨ ਤਾਂ ਚੋਰ ਲੁਟੇਰੇ ਬੇਖ਼ੌਫ ਹਥਿਆਰਾਂ ਸਮੇਤ ਕਲੋਨੀਆਂ ਵਿਚ ਆ ਜਾਂਦੇ ਹਨ | ਅਜਿਹੀ ਇਕ ਤਾਜ਼ਾ ਉਦਾਹਰਨ ਬੀਤੀ ਰਾਤ ਫਗਵਾੜਾ ਦੇ ਨਿਊ ਸੁਖਚੈਨ ਨਗਰ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਹੜ੍ਹ ਕਾਰਨ ਬੇਆਬਾਦ ਹੋਈ ਜ਼ਮੀਨ ਨੂੰ ਮੁੜ ਆਬਾਦ ਕਰਨ ਦਾ ਕਾਰਜ ਸ਼ੁਰੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਤਿੰਨ ਦਹਾਕੇ ਪਹਿਲਾਂ 1988 ਵਿਚ ਸਤਲੁਜ ਦਰਿਆ ਵਿਚ ਆਏ ਹੜ੍ਹ ਕਾਰਨ ਤਿੰਨ ਕਿਸਾਨ ਭਰਾਵਾਂ ਦੀ 3 ਏਕੜ ਜ਼ਮੀਨ ਵਿਚੋਂ ਇਕ ਏਕੜ ਜ਼ਮੀਨ ਵਿਚ 20-20 ਫੁੱਟ ਡੂੰਘੇ ਟੋਏ ਸਨ, ਨੂੰ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਨੇ ਦੂਜੇ ਮੈਂਬਰਾਂ 'ਤੇ ਲਗਾਏ ਅਣਗੌਲਿਆ ਕਰਨ ਦੇ ਦੋਸ਼

ਭੁਲੱਥ, 20 ਅਪ੍ਰੈਲ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਭੋਗਪੁਰ ਨੇ ਪੱਤਰਕਾਰਾਂ ਨੂੰ ਦੱਸਿਆ ਸੁਸਾਇਟੀ ਦੇ ਮੈਂਬਰਾਂ ਵਲੋਂ ਮੈਨੂੰ ਅਣਗੌਲਿਆ ਕੀਤਾ ਜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਆਰ. ਸੀ. ਐੱਫ. ਨੂੰ ਬਿ੍ਟਿਸ਼ ਕੌਂਸਲ ਵਲੋਂ ਪੁਰਸਕਾਰ ਦੇਣ ਦਾ ਐਲਾਨ

ਕਪੂਰਥਲਾ, 20 ਅਪ੍ਰੈਲ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ. ਸੀ. ਐੱਫ. ਨੂੰ ਬਿ੍ਟਿਸ਼ ਕੌਂਸਲ ਵਲੋਂ ਇੰਟਰਨੈਸ਼ਨਲ ਡਾਈਮੈਨਸ਼ਨ ਇਨ ਸਕੂਲ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ ਹੈ | ਸਕੂਲ ਨੂੰ ਇਹ ਪੁਰਸਕਾਰ ਮਿਲਣ 'ਤੇ ਪ੍ਰਬੰਧਕਾਂ, ਸਟਾਫ਼ ...

ਪੂਰੀ ਖ਼ਬਰ »

112 ਸਾਲਾ ਬਜ਼ੁਰਗ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ

ਕਾਲਾ ਸੰਘਿਆਂ, 20 ਅਪ੍ਰੈਲ (ਬਲਜੀਤ ਸਿੰਘ ਸੰਘਾ)-ਕੋਰੋਨਾ ਦੇ ਲਗਾਤਾਰ ਵਧ ਰਹੇ ਖ਼ਤਰੇ ਕਰਕੇ 45 ਸਾਲ ਤੋਂ ਉੱਪਰ ਵਾਲੇ ਲੋਕ ਕੋਰੋਨਾ ਵੈਕਸੀਨ ਦੇ ਟੀਕੇ ਲਗਵਾ ਰਹੇ ਹਨ, ਜਦਕਿ ਪੇਂਡੂ ਹਲਕਿਆਂ ਵਿਚ ਵੀ ਆਪ ਮੁਹਾਰੇ ਟੀਕੇ ਲਗਵਾਉਣ ਵਾਲਿਆਂ ਦੀ ਗਿਣਤੀ ਵਧ ਰਹੀ ਹੈ | ਪਿੰਡ ...

ਪੂਰੀ ਖ਼ਬਰ »

ਲੋਕ ਹੁਣ ਸੇਵਾ ਕੇਂਦਰਾਂ ਤੋਂ ਫ਼ਰਦਾਂ ਲੈ ਸਕਣਗੇ- ਡੀ. ਸੀ.

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਲੋਕਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੀਆਂ ਫ਼ਰਦਾਂ ਦੇਣ ਦਾ ਕੰਮ ਹੁਣ ਸੇਵਾ ਕੇਂਦਰਾਂ ਰਾਹੀਂ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਹੁਣ ਲੋਕ ਆਪਣੀ ਜ਼ਮੀਨ ਦੀ ਫ਼ਰਦ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ, ਹੈਪੀ)-ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਗਸ਼ਤ ਦੌਰਾਨ 15 ਹਜ਼ਾਰ ਮਿਲੀਲਿਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਸਫ਼ਲਤਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਅਣਪਛਾਤੇ ਵਿਅਕਤੀ ਦੀ ਹੋਈ ਮੌਤ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਬੀਤੇ ਦਿਨੀਂ 108 ਐਂਬੂਲੈਂਸ ਰਾਹੀਂ ਸ਼ੇਖੂਪੁਰ ਨੇੜਿਓ ਲਾਵਾਰਸ ਹਾਲਤ ਵਿਚ ਪਏ ਇਕ ਬਜ਼ੁਰਗ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ...

ਪੂਰੀ ਖ਼ਬਰ »

ਕੰਜਕ ਪੂਜਣ ਨੂੰ ਲੈ ਕੇ ਨੰੂਹ ਨੇ ਕੀਤੀ ਸੱਸ ਦੀ ਮਾਰਕੁੱਟ, ਨੰੂਹ ਵਿਰੁੱਧ ਕੇਸ ਦਰਜ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਕੰਜਕ ਪੂਜਣ ਨੂੰ ਲੈ ਕੇ ਨੰੂਹ ਵਲੋਂ ਸੱਸ ਦੀ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਨੰੂਹ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਪ੍ਰਦੀਪ ਕੌਰ ਵਾਸੀ ਗੁਰੂ ਤੇਗ ਬਹਾਦਰ ਨਗਰ ਪੀਰ ...

ਪੂਰੀ ਖ਼ਬਰ »

ਬਸਪਾ (ਅ) ਨਾਲ ਸਬੰਧਿਤ ਆਗੂ ਤੇ ਵਰਕਰ ਪਾਰਟੀ ਵਿਰੋਧੀ ਸਰਗਰਮੀਆਂ ਕਰਨ ਤੋਂ ਬਾਜ਼ ਆਉਣ-ਨਾਹਰ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪਾਰਟੀ ਵਿਰੋਧੀ ਕੰਮ ਕਰਨ ਵਾਲੇ ਆਗੂਆਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਪਾਰਟੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ 'ਚ ਨਾਕਾਮ ਰਹੀ- ਜਥੇ. ਨਰਿੰਦਰ ਸਿੰਘ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਭਦਾਸ ਚੌਂਕ ਬੇਗੋਵਾਲ 'ਚ ...

ਪੂਰੀ ਖ਼ਬਰ »

ਢੱਡਿਆਂ ਮੁਹੱਲੇ ਦੇ ਆਗੂਆਂ ਵਲੋਂ ਵਿਕਾਸ ਕਾਰਜਾਂ ਬਾਰੇ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਮੀਤ ਪ੍ਰਧਾਨ ਤੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਤੇਜਵੰਤ ਸਿੰਘ ਨਾਲ ਮੁਹੱਲਾ ਢੱਢਿਆਂ ਦੇ ਆਗੂਆਂ ਸ਼ਸ਼ੀ ਚੋਪੜਾ, ਚੱਡਾ ਸਾਹਿਬ, ਮਾ. ਯੋਗੇਸ਼ ਸ਼ੋਰੀ, ਰਮੇਸ਼ ਮੇਸ਼ੀ, ਮਾ. ...

ਪੂਰੀ ਖ਼ਬਰ »

ਮਿੱਠੜਾ ਕਾਲਜ ਦੀ ਸ਼ੀਤਲ ਸ਼ਰਮਾ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਲੋਂ ਕਰਵਾਏ ਗਏ ਅੰਤਰ ਕਾਲਜ ਆਨਲਾਈਨ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਚਾਲਕ ਕਾਬੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 450 ਨਸ਼ੀਲੀਆਂ ਗੋਲੀਆਂ ਸਮੇਤ ਇਕ ਮੋਟਰਸਾਈਕਲ ਚਾਲਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਮੀਟਿੰਗ

ਭੁਲੱਥ, 20 ਅਪ੍ਰੈਲ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਕਸਬਾ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਿਸਾਨੀ ਮਸਲਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਬਾਰਦਾਨੇ ਦੀ ਸਮੱਸਿਆ ਹੋਈ ਗੰਭੀਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰੇ

ਨਡਾਲਾ, 20 ਅਪ੍ਰੈਲ (ਮਾਨ)-ਮੰਡੀਆਂ ਵਿਚ ਬਾਰਦਾਨੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਅਸਮਾਨ 'ਤੇ ਬੱਦਲਵਾਈ, ਮੀਂਹ ਦਾ ਡਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰ ਆਇਆ ਹੈ | ਸਬ ਡਵੀਜ਼ਨ ਭੁਲੱਥ ਵਿਚ ਖ਼ਰੀਦ ਸਬੰਧੀ ਸਰਕਾਰੀ ਦਾਅਵੇ ਖੋਖਲੇ ਸਾਬਤ ਹੋਏ | ਇਸ ...

ਪੂਰੀ ਖ਼ਬਰ »

ਸਵੇਰੇ 10 ਵਜੇ ਖ਼ਰੀਦ ਸ਼ੁਰੂ ਕਰਨ ਦਾ ਦਿੱਤਾ ਭਰੋਸਾ
ਕਿਸਾਨਾਂ ਵਲੋਂ ਧਰਨੇ ਨੇੜੇ ਮੌਤ ਦਾ ਫੰਦਾ ਤਿਆਰ ਕਰਨ ਦੇ ਬਾਅਦ ਪ੍ਰਸ਼ਾਸਨ ਦੌੜਿਆ

ਨਡਾਲਾ, 20 ਅਪ੍ਰੈਲ (ਮਾਨ)-ਇਬਰਾਹੀਮਵਾਲ ਮੰਡੀ ਵਿਚ ਸਹੀ ਖ਼ਰੀਦ ਨਾ ਹੋਣ 'ਤੇ ਕਿਸਾਨ, ਆੜ੍ਹਤੀ ਤੇ ਮਜ਼ਦੂਰਾਂ ਵਲੋਂ ਲਗਾਏ ਰੋਸ ਧਰਨੇ ਲਈ ਕਰੀਬ 4 ਘੰਟੇ ਤੱਕ ਕੋਈ ਸੁਣਵਾਈ ਨਾ ਹੋਣ 'ਤੇ ਕਿਸਾਨਾਂ ਨੇ ਮੰਡੀ ਦੇ ਨੇੜੇ ਰੁੱਖ ਨਾਲ ਮੌਤ ਦਾ ਫੰਦਾ ਤਿਆਰ ਕਰ ਲਿਆ | ਇਸ ਦੀ ਸੂਚਨਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਧਰਨੇ ਨੇੜੇ ਮੌਤ ਦਾ ਫੰਦਾ ਤਿਆਰ ਕਰਨ ਦੇ ਬਾਅਦ ਪ੍ਰਸ਼ਾਸਨ ਦੌੜਿਆ

ਨਡਾਲਾ, 20 ਅਪ੍ਰੈਲ (ਮਾਨ)-ਇਬਰਾਹੀਮਵਾਲ ਮੰਡੀ ਵਿਚ ਸਹੀ ਖ਼ਰੀਦ ਨਾ ਹੋਣ 'ਤੇ ਕਿਸਾਨ, ਆੜ੍ਹਤੀ ਤੇ ਮਜ਼ਦੂਰਾਂ ਵਲੋਂ ਲਗਾਏ ਰੋਸ ਧਰਨੇ ਲਈ ਕਰੀਬ 4 ਘੰਟੇ ਤੱਕ ਕੋਈ ਸੁਣਵਾਈ ਨਾ ਹੋਣ 'ਤੇ ਕਿਸਾਨਾਂ ਨੇ ਮੰਡੀ ਦੇ ਨੇੜੇ ਰੁੱਖ ਨਾਲ ਮੌਤ ਦਾ ਫੰਦਾ ਤਿਆਰ ਕਰ ਲਿਆ | ਇਸ ਦੀ ਸੂਚਨਾ ...

ਪੂਰੀ ਖ਼ਬਰ »

ਬੇਗੋਵਾਲ 'ਚ ਜੈਟਿੰਗ ਮਸ਼ੀਨ ਰਾਹੀਂ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ

ਬੇਗੋਵਾਲ, 20 ਅਪ੍ਰੈਲ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਵਿਚ ਲੰਮੇ ਸਮੇਂ ਤੋਂ ਜੈਟਿੰਗ ਮਸ਼ੀਨ ਦਾ ਇੰਤਜ਼ਾਰ ਸੀ ਤੇ ਅੱਜ ਬੇਗੋਵਾਲ ਨਗਰ ਪੰਚਾਇਤ ਵਲੋਂ ਪ੍ਰਧਾਨ ਰਜਿੰਦਰ ਸਿੰਘ ਲਾਡੀ ਤੇ ਉਪ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਤੇ ਸੀਵਰੇਜ ਬੋਰਡ ਦੇ ...

ਪੂਰੀ ਖ਼ਬਰ »

ਬਾਰਦਾਨਾ ਨਾ ਮਿਲਣ ਕਾਰਨ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਬੇਗੋਵਾਲ, 20 ਅਪ੍ਰੈਲ (ਸੁਖਜਿੰਦਰ ਸਿੰਘ)-ਆੜ੍ਹਤੀ ਐਸੋਸੀਏਸ਼ਨ ਬੇਗੋਵਾਲ ਵਲੋਂ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਕਾਰਨ ਖ਼ਰੀਦ ਨਾ ਹੋਣ ਕਰਕੇ ਕਿਸਾਨ ਯੂਨੀਅਨ ਤੇ ਕਿਸਾਨਾਂ ਦੇ ਸਹਿਯੋਗ ਨਾਲ ਅੱਡਾ ਸਤਿਗੁਰੂ ਵਿਖੇ ਦੋ ਘੰਟੇ ਜਾਮ ਲਗਾ ਕੇ ਕੇਂਦਰ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਸੀ. ਡੀ. ਪੀ. ਓ. ਦਫ਼ਤਰ 'ਚ ਸਮਾਗਮ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਬੇਟੀ ਬਚਾਓ ਤੇ ਬੇਟੀ ਪੜ੍ਹਾਓ ਸਕੀਮ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੁਲਤਾਨਪੁਰ ਲੋਧੀ ਵਲੋਂ ਨਿਵੇਕਲੀ ਪਹਿਲ ਕਰਦੇ ਹੋਏ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣ ਨਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਸਰਵਣ ਸਿੰਘ ਬੱਲ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਕੋਵਿਡ-19 ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਸਰਵਣ ਸਿੰਘ ...

ਪੂਰੀ ਖ਼ਬਰ »

ਧਾਲੀਵਾਲ ਦੇ ਖ਼ਾਸ ਕਾਂਗਰਸੀ ਆਗੂ ਨਹੀਂ ਚਾਹੁੰਦੇ ਕਿ ਫਗਵਾੜਾ ਕਾਰਪੋਰੇਸ਼ਨ ਦੀ ਚੋਣ ਹੋਵੇ- ਅਰੁਣ ਖੋਸਲਾ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੌਂਸਲਰਾਂ ਵਲੋਂ ਅੱਜ ਸਾਬਕਾ ਮੇਅਰ ਅਰੁਣ ਖੋਸਲਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਦਫ਼ਤਰ ਫਗਵਾੜਾ ਵਿਖੇ ਨਵੀਆਂ ਜਾਰੀ ਹੋਈਆਂ ਵੋਟਰ ਸੂਚੀਆਂ ਸਬੰਧੀ ਆਪੋ-ਆਪਣੇ ਇਤਰਾਜ਼ ਦੱਸੇ, ਜਿਸ 'ਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਹਸਪਤਾਲਾਂ 'ਚ ਆਕਸੀਜਨ ਦੀ ਕਮੀ ਕਰਕੇ ਮਚੀ ਹਾਹਾਕਾਰ

ਜਲੰਧਰ, 20 ਅਪ੍ਰੈਲ (ਸਾਬੀ)-ਦੇਸ਼ ਭਰ 'ਚ ਵਧ ਰਹੇ ਕੋਰੋਨਾ ਦੇ ਕੇਸਾਂ ਨੇ ਹਾਹਕਾਰ ਮਚਾ ਦਿੱਤੀ ਹੈ ਤੇ ਦਿੱਲੀ ਤੇ ਮਹਾਰਾਸ਼ਟਰ ਸਮੇਤ ਕਈ ਰਾਜਾਂ ਨੇ ਲਾਕਡਾਊਨ ਤੇ ਕਰਫਿਊ ਤੱਕ ਲਗਾ ਦਿੱਤਾ ਹੈ ਤੇ ਪੰਜਾਬ ਨੇ ਰਾਜ 'ਚ ਕੋਰੋਨਾ ਨੂੰ ਲੈ ਕੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕਰ ...

ਪੂਰੀ ਖ਼ਬਰ »

ਮੈਡੀਕਲ ਆਕਸੀਜਨ ਦੀ ਮੰਗ ਵਧਣ ਨਾਲ ਖਾਲ਼ੀ ਸਿਲੰਡਰ ਵੀ ਹੋਇਆ ਮਹਿੰਗਾ

ਜਲੰਧਰ, 20 ਅਪ੍ਰੈਲ (ਸ਼ਿਵ)-ਸ਼ਹਿਰ 'ਚ ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਨਾਲ ਮੈਡੀਕਲ ਆਕਸੀਜਨ ਦੀ ਮੰਗ ਲਗਾਤਾਰ ਵਧ ਰਹੀ ਹੈ ਜਿਸ ਕਰ ਕੇ ਆਕਸੀਜਨ ਵਾਲੇ ਖ਼ਾਲੀ ਸਿਲੰਡਰ ਵੀ ਮਹਿੰਗੇ ਹੋ ਗਏ ਹਨ | ਪਹਿਲਾਂ ਨਾਲੋਂ ਚਾਹੇ ਆਕਸੀਜਨ ਦੀ ਕੀਮਤ ਵਧ ਗਈ ਹੈ ਪਰ ਮੰਗ ਵੱਧਣ ਨਾਲ ...

ਪੂਰੀ ਖ਼ਬਰ »

ਮਾਤਾ ਨਵ ਦੁਰਗਾ ਮੰਦਰ ਵਿਖੇ ਅਸ਼ਟਮੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨਵ ਦੁਰਗਾ ਮੰਦਰ ਮੁਹੱਲਾ ਪ੍ਰੇਮਪੁਰਾ ਸੁਲਤਾਨਪੁਰ ਲੋਧੀ ਵਿਖੇ ਅਸ਼ਟਮੀ ਦਾ ਪਾਵਨ ਤਿਉਹਾਰ ਨਿਸ਼ਾ ਦੇਵਾ ਦੀ ਅਗਵਾਈ ਹੇਠ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਗਤ ਦਵਿੰਦਰ ...

ਪੂਰੀ ਖ਼ਬਰ »

ਪੇ-ਕਮਿਸ਼ਨ ਰਿਪੋਰਟ 'ਚ ਦੇਰੀ ਬਰਦਾਸ਼ਤ ਨਹੀਂ-ਆਗੂ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਡੀ. ਟੀ. ਐੱਫ. ਫਗਵਾੜਾ ਦੇ ਸੁਖਵਿੰਦਰ ਸਿੰਘ ਤੇ ਰਵਿੰਦਰ ਬੰਗਾ, ਅਧਿਆਪਕ ਭਲਾਈ ਕਮੇਟੀ ਫਗਵਾੜਾ ਦੇ ਸੋਢੀ ਰਾਮ ਤੇ ਸਾਧੂ ਸਿੰਘ ਜੱਸਲ, ਪੈਨਸ਼ਨਰ ਫ਼ਰੰਟ ਦੇ ਹੰਸ ਰਾਜ ਬੰਗੜ ਤੇ ਹਰਚਰਨ ਭਾਰਤੀ ਨੇ ਸਾਂਝੇ ਬਿਆਨ ਵਿਚ ਕਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX