ਤਾਜਾ ਖ਼ਬਰਾਂ


9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  15 minutes ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  11 minutes ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  33 minutes ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼ - ਰਾਜੇਵਾਲ
. . .  44 minutes ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ...
ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  about 1 hour ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  about 1 hour ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  about 1 hour ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  about 1 hour ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 3 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 3 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 4 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 4 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 12 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਕਪੂਰਥਲਾ / ਫਗਵਾੜਾ

ਫਗਵਾੜਾ ਦੀ ਮੁੱਖ ਅਨਾਜ ਮੰਡੀ ਦੇ ਗੇਟ ਅੱਗੇ ਕਿਸਾਨਾਂ ਤੇ ਆੜ੍ਹਤੀਆਂ ਨੇ ਦਿੱਤਾ ਧਰਨਾ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੀ ਮੁੱਖ ਅਨਾਜ ਮੰਡੀ ਵਿਚ ਬਾਰਦਾਨੇ ਤੇ ਲਿਫ਼ਟਿੰਗ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਮੇਨ ਗੇਟ 'ਤੇ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਮੰਡੀਆਂ 'ਚੋਂ ਕਣਕ ਦੀ ਚੁਕਾਈ ਦੇ ਕੰਮ 'ਚ ਅਗਲੇ ਦੋ ਦਿਨਾਂ 'ਚ ਤੇਜ਼ੀ ਆਵੇਗੀ- ਜਸਪ੍ਰੀਤ ਸਿੰਘ

ਵਧੀਕ ਸਕੱਤਰ ਨੇ ਦਾਣਾ ਮੰਡੀ 'ਚ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਕਪੂਰਥਲਾ, 20 ਅਪ੍ਰੈਲ (ਅਮਰਜੀਤ ਕੋਮਲ)-ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਚੁਕਾਈ ਦਾ ਕੰਮ ਅਗਲੇ ਦੋ ਦਿਨਾਂ 'ਚ ਤੇਜ਼ੀ ਨਾਲ ਹੋਵੇਗਾ ਤੇ ਕਣਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ ਤਿੰਨ ਹੋਰ ਮੌਤਾਂ, 63 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 63 ਮਾਮਲੇ ਸਾਹਮਣੇ ਆਏ ਹਨ, ਜਦਕਿ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ 79 ਸਾਲਾ ਔਰਤ ਵਾਸੀ ਪਿੰਡ ਫ਼ਰੀਦ ਸਰਾਏ, 73 ਸਾਲਾ ਔਰਤ ਵਾਸੀ ਕਪੂਰਥਲਾ ਤੇ 66 ਸਾਲਾ ਵਿਅਕਤੀ ਵਾਸੀ ...

ਪੂਰੀ ਖ਼ਬਰ »

ਕਰਫ਼ਿਊ ਲੱਗਣ ਕਾਰਨ ਲੋਕ ਘਰਾਂ 'ਚ ਤੇ ਚੋਰ-ਲੁਟੇਰੇ ਕਾਲੋਨੀਆਂ ਵਿਚ

ਫਗਵਾੜਾ, 20 ਅਪ੍ਰੈਲ (ਹਰੀਪਾਲ ਸਿੰਘ)-ਫਗਵਾੜਾ ਵਿਚ ਰਾਤ ਨੂੰ ਕਰਫ਼ਿਊ ਦੇ ਚੱਲਦੇ ਜਦੋਂ ਲੋਕ ਘਰਾਂ ਵਿਚ ਵੜ ਜਾਂਦੇ ਹਨ ਤਾਂ ਚੋਰ ਲੁਟੇਰੇ ਬੇਖ਼ੌਫ ਹਥਿਆਰਾਂ ਸਮੇਤ ਕਲੋਨੀਆਂ ਵਿਚ ਆ ਜਾਂਦੇ ਹਨ | ਅਜਿਹੀ ਇਕ ਤਾਜ਼ਾ ਉਦਾਹਰਨ ਬੀਤੀ ਰਾਤ ਫਗਵਾੜਾ ਦੇ ਨਿਊ ਸੁਖਚੈਨ ਨਗਰ ਇਲਾਕੇ ਵਿਚ ਦੇਖਣ ਨੂੰ ਮਿਲੀ, ਜਿੱਥੇ ਅੱਧੀ ਦਰਜਨ ਤੋਂ ਵਧੇਰੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਚੋਰ ਲੁਟੇਰੇ ਕੋਠੀਆਂ ਵਿਚ ਵੜਨ ਦੀ ਕੋਸ਼ਿਸ਼ ਕਰਦੇ ਰਹੇ | ਫਗਵਾੜਾ ਵਿਚ ਤਾਂ ਅਜਿਹਾ ਲੱਗਦਾ ਹੈ, ਜਿਵੇਂ ਇੱਥੇ ਚੋਰ ਲੁਟੇਰਿਆਂ ਨੂੰ ਪੁਲਿਸ ਦਾ ਕੋਈ ਖ਼ੌਫ਼ ਨਹੀਂ ਹੈ ਤੇ ਨਾ ਹੀ ਰਾਤ ਸਮੇਂ ਪੁਲਿਸ ਖ਼ਾਸ ਕਰਕੇ ਪੀ. ਸੀ. ਆਰ. ਟੀਮ ਗਸ਼ਤ 'ਤੇ ਕਦੇ ਵਿਖਾਈ ਦਿੰਦੀ ਹੈ | ਫਗਵਾੜਾ ਪੁਲਿਸ ਕੰਮਕਾਰ ਤੋਂ ਰਾਤ ਸਮੇਂ ਘਰਾਂ ਨੂੰ ਜਾ ਰਹੇ ਲੋਕਾਂ ਨੂੰ ਜ਼ਰੂਰ ਰੋਕ ਕੇ ਤੰਗ ਪ੍ਰੇਸ਼ਾਨ ਕਰਦੀ ਹੈ | ਮਿਲੀ ਜਾਣਕਾਰੀ ਅਨੁਸਾਰ ਫਗਵਾੜਾ ਦੀ ਪੁਲਿਸ ਲਾਈਨ ਦੇ ਬਿਲਕੁਲ ਨਜ਼ਦੀਕ ਨਿਊ ਸੁਖਚੈਨ ਨਗਰ ਕਲੋਨੀ ਵਿਚ ਰਾਤ ਨੂੰ ਅੱਧੀ ਦਰਜਨ ਤੋਂ ਵੱਧ ਲੁਟੇਰੇ ਆਉਂਦੇ ਹਨ ਤੇ ਕੁੱਝ ਕੋਠੀਆਂ ਵਿਚ ਦਾਖ਼ਲ ਵੀ ਹੁੰਦੇ ਹਨ ਤੇ ਕੁੱਝ ਵਿਚ ਭੰਨ-ਤੋੜ ਵੀ ਕਰਦੇ ਹਨ, ਪਰ ਕਲੋਨੀ ਵਾਲਿਆਂ ਦੀ ਮੁਸਤੈਦੀ ਨਾਲ ਇਹ ਲੁਟੇਰੇ ਇਸ ਕਲੋਨੀ ਵਿਚੋਂ ਫ਼ਰਾਰ ਹੋ ਜਾਂਦੇ ਹਨ | ਇਸ ਕਲੋਨੀ ਦੇ ਵਸਨੀਕਾਂ ਨੇ ਦੱਸਿਆ ਕਿ ਇਨ੍ਹਾਂ ਲੁਟੇਰਿਆਂ ਦੇ ਪਾਸ ਤੇਜ਼ਧਾਰ ਹਥਿਆਰ ਸਨ, ਇਨ੍ਹਾਂ ਲੋਕਾਂ ਦੇ ਅਨੁਸਾਰ ਜੇਕਰ ਕੋਈ ਵਿਅਕਤੀ ਇਨ੍ਹਾਂ ਦੇ ਹੱਥ ਆ ਜਾਂਦਾ ਤਾਂ ਉਕਤ ਵਿਅਕਤੀ ਦਾ ਇਹ ਜਾਣੀ ਨੁਕਸਾਨ ਬਹੁਤ ਆਰਾਮ ਦੇ ਨਾਲ ਕਰ ਸਕਦੇ ਸਨ | ਇਨ੍ਹਾਂ ਲੁਟੇਰਿਆਂ ਦੀਆਂ ਅਨੇਕ ਹਰਕਤਾਂ ਇੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈਆਂ, ਜਿਸ ਦੇ ਨਾਲ ਪੁਲਿਸ ਨੂੰ ਵੀ ਵਿਸ਼ਵਾਸ ਹੋ ਜਾਵੇਗਾ ਕਿ ਰਾਤ ਸਮੇਂ ਅੱਧੀ ਦਰਜਨ ਤੋਂ ਵੱਧ ਹਥਿਆਰਬੰਦ ਲੁਟੇਰੇ ਇਸ ਇਲਾਕੇ ਵਿਚ ਵਾਰਦਾਤ ਨੂੰ ਅੰਜਾਮ ਦੇਣ ਆਏ ਸਨ | ਇਲਾਕਾ ਵਾਸੀਆਂ ਵਿਚ ਇਸ ਵਾਰਦਾਤ ਨਾਲ ਡਰ ਦਾ ਮਾਹੌਲ ਹੈ |

ਖ਼ਬਰ ਸ਼ੇਅਰ ਕਰੋ

 

ਸੰਤ ਸੀਚੇਵਾਲ ਵਲੋਂ ਹੜ੍ਹ ਕਾਰਨ ਬੇਆਬਾਦ ਹੋਈ ਜ਼ਮੀਨ ਨੂੰ ਮੁੜ ਆਬਾਦ ਕਰਨ ਦਾ ਕਾਰਜ ਸ਼ੁਰੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਤਿੰਨ ਦਹਾਕੇ ਪਹਿਲਾਂ 1988 ਵਿਚ ਸਤਲੁਜ ਦਰਿਆ ਵਿਚ ਆਏ ਹੜ੍ਹ ਕਾਰਨ ਤਿੰਨ ਕਿਸਾਨ ਭਰਾਵਾਂ ਦੀ 3 ਏਕੜ ਜ਼ਮੀਨ ਵਿਚੋਂ ਇਕ ਏਕੜ ਜ਼ਮੀਨ ਵਿਚ 20-20 ਫੁੱਟ ਡੂੰਘੇ ਟੋਏ ਸਨ, ਨੂੰ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਨੇ ਦੂਜੇ ਮੈਂਬਰਾਂ 'ਤੇ ਲਗਾਏ ਅਣਗੌਲਿਆ ਕਰਨ ਦੇ ਦੋਸ਼

ਭੁਲੱਥ, 20 ਅਪ੍ਰੈਲ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਭੋਗਪੁਰ ਨੇ ਪੱਤਰਕਾਰਾਂ ਨੂੰ ਦੱਸਿਆ ਸੁਸਾਇਟੀ ਦੇ ਮੈਂਬਰਾਂ ਵਲੋਂ ਮੈਨੂੰ ਅਣਗੌਲਿਆ ਕੀਤਾ ਜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਆਰ. ਸੀ. ਐੱਫ. ਨੂੰ ਬਿ੍ਟਿਸ਼ ਕੌਂਸਲ ਵਲੋਂ ਪੁਰਸਕਾਰ ਦੇਣ ਦਾ ਐਲਾਨ

ਕਪੂਰਥਲਾ, 20 ਅਪ੍ਰੈਲ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ. ਸੀ. ਐੱਫ. ਨੂੰ ਬਿ੍ਟਿਸ਼ ਕੌਂਸਲ ਵਲੋਂ ਇੰਟਰਨੈਸ਼ਨਲ ਡਾਈਮੈਨਸ਼ਨ ਇਨ ਸਕੂਲ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ ਹੈ | ਸਕੂਲ ਨੂੰ ਇਹ ਪੁਰਸਕਾਰ ਮਿਲਣ 'ਤੇ ਪ੍ਰਬੰਧਕਾਂ, ਸਟਾਫ਼ ...

ਪੂਰੀ ਖ਼ਬਰ »

112 ਸਾਲਾ ਬਜ਼ੁਰਗ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ

ਕਾਲਾ ਸੰਘਿਆਂ, 20 ਅਪ੍ਰੈਲ (ਬਲਜੀਤ ਸਿੰਘ ਸੰਘਾ)-ਕੋਰੋਨਾ ਦੇ ਲਗਾਤਾਰ ਵਧ ਰਹੇ ਖ਼ਤਰੇ ਕਰਕੇ 45 ਸਾਲ ਤੋਂ ਉੱਪਰ ਵਾਲੇ ਲੋਕ ਕੋਰੋਨਾ ਵੈਕਸੀਨ ਦੇ ਟੀਕੇ ਲਗਵਾ ਰਹੇ ਹਨ, ਜਦਕਿ ਪੇਂਡੂ ਹਲਕਿਆਂ ਵਿਚ ਵੀ ਆਪ ਮੁਹਾਰੇ ਟੀਕੇ ਲਗਵਾਉਣ ਵਾਲਿਆਂ ਦੀ ਗਿਣਤੀ ਵਧ ਰਹੀ ਹੈ | ਪਿੰਡ ...

ਪੂਰੀ ਖ਼ਬਰ »

ਲੋਕ ਹੁਣ ਸੇਵਾ ਕੇਂਦਰਾਂ ਤੋਂ ਫ਼ਰਦਾਂ ਲੈ ਸਕਣਗੇ- ਡੀ. ਸੀ.

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਲੋਕਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੀਆਂ ਫ਼ਰਦਾਂ ਦੇਣ ਦਾ ਕੰਮ ਹੁਣ ਸੇਵਾ ਕੇਂਦਰਾਂ ਰਾਹੀਂ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਹੁਣ ਲੋਕ ਆਪਣੀ ਜ਼ਮੀਨ ਦੀ ਫ਼ਰਦ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ, ਹੈਪੀ)-ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਗਸ਼ਤ ਦੌਰਾਨ 15 ਹਜ਼ਾਰ ਮਿਲੀਲਿਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਸਫ਼ਲਤਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਅਣਪਛਾਤੇ ਵਿਅਕਤੀ ਦੀ ਹੋਈ ਮੌਤ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਬੀਤੇ ਦਿਨੀਂ 108 ਐਂਬੂਲੈਂਸ ਰਾਹੀਂ ਸ਼ੇਖੂਪੁਰ ਨੇੜਿਓ ਲਾਵਾਰਸ ਹਾਲਤ ਵਿਚ ਪਏ ਇਕ ਬਜ਼ੁਰਗ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ...

ਪੂਰੀ ਖ਼ਬਰ »

ਕੰਜਕ ਪੂਜਣ ਨੂੰ ਲੈ ਕੇ ਨੰੂਹ ਨੇ ਕੀਤੀ ਸੱਸ ਦੀ ਮਾਰਕੁੱਟ, ਨੰੂਹ ਵਿਰੁੱਧ ਕੇਸ ਦਰਜ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਕੰਜਕ ਪੂਜਣ ਨੂੰ ਲੈ ਕੇ ਨੰੂਹ ਵਲੋਂ ਸੱਸ ਦੀ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਨੰੂਹ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਪ੍ਰਦੀਪ ਕੌਰ ਵਾਸੀ ਗੁਰੂ ਤੇਗ ਬਹਾਦਰ ਨਗਰ ਪੀਰ ...

ਪੂਰੀ ਖ਼ਬਰ »

ਬਸਪਾ (ਅ) ਨਾਲ ਸਬੰਧਿਤ ਆਗੂ ਤੇ ਵਰਕਰ ਪਾਰਟੀ ਵਿਰੋਧੀ ਸਰਗਰਮੀਆਂ ਕਰਨ ਤੋਂ ਬਾਜ਼ ਆਉਣ-ਨਾਹਰ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪਾਰਟੀ ਵਿਰੋਧੀ ਕੰਮ ਕਰਨ ਵਾਲੇ ਆਗੂਆਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਪਾਰਟੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ 'ਚ ਨਾਕਾਮ ਰਹੀ- ਜਥੇ. ਨਰਿੰਦਰ ਸਿੰਘ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਭਦਾਸ ਚੌਂਕ ਬੇਗੋਵਾਲ 'ਚ ...

ਪੂਰੀ ਖ਼ਬਰ »

ਢੱਡਿਆਂ ਮੁਹੱਲੇ ਦੇ ਆਗੂਆਂ ਵਲੋਂ ਵਿਕਾਸ ਕਾਰਜਾਂ ਬਾਰੇ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਮੀਤ ਪ੍ਰਧਾਨ ਤੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਤੇਜਵੰਤ ਸਿੰਘ ਨਾਲ ਮੁਹੱਲਾ ਢੱਢਿਆਂ ਦੇ ਆਗੂਆਂ ਸ਼ਸ਼ੀ ਚੋਪੜਾ, ਚੱਡਾ ਸਾਹਿਬ, ਮਾ. ਯੋਗੇਸ਼ ਸ਼ੋਰੀ, ਰਮੇਸ਼ ਮੇਸ਼ੀ, ਮਾ. ...

ਪੂਰੀ ਖ਼ਬਰ »

ਮਿੱਠੜਾ ਕਾਲਜ ਦੀ ਸ਼ੀਤਲ ਸ਼ਰਮਾ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਲੋਂ ਕਰਵਾਏ ਗਏ ਅੰਤਰ ਕਾਲਜ ਆਨਲਾਈਨ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਚਾਲਕ ਕਾਬੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 450 ਨਸ਼ੀਲੀਆਂ ਗੋਲੀਆਂ ਸਮੇਤ ਇਕ ਮੋਟਰਸਾਈਕਲ ਚਾਲਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਮੀਟਿੰਗ

ਭੁਲੱਥ, 20 ਅਪ੍ਰੈਲ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਕਸਬਾ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਿਸਾਨੀ ਮਸਲਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਬਾਰਦਾਨੇ ਦੀ ਸਮੱਸਿਆ ਹੋਈ ਗੰਭੀਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰੇ

ਨਡਾਲਾ, 20 ਅਪ੍ਰੈਲ (ਮਾਨ)-ਮੰਡੀਆਂ ਵਿਚ ਬਾਰਦਾਨੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਅਸਮਾਨ 'ਤੇ ਬੱਦਲਵਾਈ, ਮੀਂਹ ਦਾ ਡਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰ ਆਇਆ ਹੈ | ਸਬ ਡਵੀਜ਼ਨ ਭੁਲੱਥ ਵਿਚ ਖ਼ਰੀਦ ਸਬੰਧੀ ਸਰਕਾਰੀ ਦਾਅਵੇ ਖੋਖਲੇ ਸਾਬਤ ਹੋਏ | ਇਸ ...

ਪੂਰੀ ਖ਼ਬਰ »

ਸਵੇਰੇ 10 ਵਜੇ ਖ਼ਰੀਦ ਸ਼ੁਰੂ ਕਰਨ ਦਾ ਦਿੱਤਾ ਭਰੋਸਾ
ਕਿਸਾਨਾਂ ਵਲੋਂ ਧਰਨੇ ਨੇੜੇ ਮੌਤ ਦਾ ਫੰਦਾ ਤਿਆਰ ਕਰਨ ਦੇ ਬਾਅਦ ਪ੍ਰਸ਼ਾਸਨ ਦੌੜਿਆ

ਨਡਾਲਾ, 20 ਅਪ੍ਰੈਲ (ਮਾਨ)-ਇਬਰਾਹੀਮਵਾਲ ਮੰਡੀ ਵਿਚ ਸਹੀ ਖ਼ਰੀਦ ਨਾ ਹੋਣ 'ਤੇ ਕਿਸਾਨ, ਆੜ੍ਹਤੀ ਤੇ ਮਜ਼ਦੂਰਾਂ ਵਲੋਂ ਲਗਾਏ ਰੋਸ ਧਰਨੇ ਲਈ ਕਰੀਬ 4 ਘੰਟੇ ਤੱਕ ਕੋਈ ਸੁਣਵਾਈ ਨਾ ਹੋਣ 'ਤੇ ਕਿਸਾਨਾਂ ਨੇ ਮੰਡੀ ਦੇ ਨੇੜੇ ਰੁੱਖ ਨਾਲ ਮੌਤ ਦਾ ਫੰਦਾ ਤਿਆਰ ਕਰ ਲਿਆ | ਇਸ ਦੀ ਸੂਚਨਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਧਰਨੇ ਨੇੜੇ ਮੌਤ ਦਾ ਫੰਦਾ ਤਿਆਰ ਕਰਨ ਦੇ ਬਾਅਦ ਪ੍ਰਸ਼ਾਸਨ ਦੌੜਿਆ

ਨਡਾਲਾ, 20 ਅਪ੍ਰੈਲ (ਮਾਨ)-ਇਬਰਾਹੀਮਵਾਲ ਮੰਡੀ ਵਿਚ ਸਹੀ ਖ਼ਰੀਦ ਨਾ ਹੋਣ 'ਤੇ ਕਿਸਾਨ, ਆੜ੍ਹਤੀ ਤੇ ਮਜ਼ਦੂਰਾਂ ਵਲੋਂ ਲਗਾਏ ਰੋਸ ਧਰਨੇ ਲਈ ਕਰੀਬ 4 ਘੰਟੇ ਤੱਕ ਕੋਈ ਸੁਣਵਾਈ ਨਾ ਹੋਣ 'ਤੇ ਕਿਸਾਨਾਂ ਨੇ ਮੰਡੀ ਦੇ ਨੇੜੇ ਰੁੱਖ ਨਾਲ ਮੌਤ ਦਾ ਫੰਦਾ ਤਿਆਰ ਕਰ ਲਿਆ | ਇਸ ਦੀ ਸੂਚਨਾ ...

ਪੂਰੀ ਖ਼ਬਰ »

ਬੇਗੋਵਾਲ 'ਚ ਜੈਟਿੰਗ ਮਸ਼ੀਨ ਰਾਹੀਂ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ

ਬੇਗੋਵਾਲ, 20 ਅਪ੍ਰੈਲ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਵਿਚ ਲੰਮੇ ਸਮੇਂ ਤੋਂ ਜੈਟਿੰਗ ਮਸ਼ੀਨ ਦਾ ਇੰਤਜ਼ਾਰ ਸੀ ਤੇ ਅੱਜ ਬੇਗੋਵਾਲ ਨਗਰ ਪੰਚਾਇਤ ਵਲੋਂ ਪ੍ਰਧਾਨ ਰਜਿੰਦਰ ਸਿੰਘ ਲਾਡੀ ਤੇ ਉਪ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਤੇ ਸੀਵਰੇਜ ਬੋਰਡ ਦੇ ...

ਪੂਰੀ ਖ਼ਬਰ »

ਬਾਰਦਾਨਾ ਨਾ ਮਿਲਣ ਕਾਰਨ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਬੇਗੋਵਾਲ, 20 ਅਪ੍ਰੈਲ (ਸੁਖਜਿੰਦਰ ਸਿੰਘ)-ਆੜ੍ਹਤੀ ਐਸੋਸੀਏਸ਼ਨ ਬੇਗੋਵਾਲ ਵਲੋਂ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਕਾਰਨ ਖ਼ਰੀਦ ਨਾ ਹੋਣ ਕਰਕੇ ਕਿਸਾਨ ਯੂਨੀਅਨ ਤੇ ਕਿਸਾਨਾਂ ਦੇ ਸਹਿਯੋਗ ਨਾਲ ਅੱਡਾ ਸਤਿਗੁਰੂ ਵਿਖੇ ਦੋ ਘੰਟੇ ਜਾਮ ਲਗਾ ਕੇ ਕੇਂਦਰ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਸੀ. ਡੀ. ਪੀ. ਓ. ਦਫ਼ਤਰ 'ਚ ਸਮਾਗਮ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਬੇਟੀ ਬਚਾਓ ਤੇ ਬੇਟੀ ਪੜ੍ਹਾਓ ਸਕੀਮ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੁਲਤਾਨਪੁਰ ਲੋਧੀ ਵਲੋਂ ਨਿਵੇਕਲੀ ਪਹਿਲ ਕਰਦੇ ਹੋਏ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣ ਨਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਸਰਵਣ ਸਿੰਘ ਬੱਲ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਕੋਵਿਡ-19 ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਸਰਵਣ ਸਿੰਘ ...

ਪੂਰੀ ਖ਼ਬਰ »

ਧਾਲੀਵਾਲ ਦੇ ਖ਼ਾਸ ਕਾਂਗਰਸੀ ਆਗੂ ਨਹੀਂ ਚਾਹੁੰਦੇ ਕਿ ਫਗਵਾੜਾ ਕਾਰਪੋਰੇਸ਼ਨ ਦੀ ਚੋਣ ਹੋਵੇ- ਅਰੁਣ ਖੋਸਲਾ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੌਂਸਲਰਾਂ ਵਲੋਂ ਅੱਜ ਸਾਬਕਾ ਮੇਅਰ ਅਰੁਣ ਖੋਸਲਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਦਫ਼ਤਰ ਫਗਵਾੜਾ ਵਿਖੇ ਨਵੀਆਂ ਜਾਰੀ ਹੋਈਆਂ ਵੋਟਰ ਸੂਚੀਆਂ ਸਬੰਧੀ ਆਪੋ-ਆਪਣੇ ਇਤਰਾਜ਼ ਦੱਸੇ, ਜਿਸ 'ਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਹਸਪਤਾਲਾਂ 'ਚ ਆਕਸੀਜਨ ਦੀ ਕਮੀ ਕਰਕੇ ਮਚੀ ਹਾਹਾਕਾਰ

ਜਲੰਧਰ, 20 ਅਪ੍ਰੈਲ (ਸਾਬੀ)-ਦੇਸ਼ ਭਰ 'ਚ ਵਧ ਰਹੇ ਕੋਰੋਨਾ ਦੇ ਕੇਸਾਂ ਨੇ ਹਾਹਕਾਰ ਮਚਾ ਦਿੱਤੀ ਹੈ ਤੇ ਦਿੱਲੀ ਤੇ ਮਹਾਰਾਸ਼ਟਰ ਸਮੇਤ ਕਈ ਰਾਜਾਂ ਨੇ ਲਾਕਡਾਊਨ ਤੇ ਕਰਫਿਊ ਤੱਕ ਲਗਾ ਦਿੱਤਾ ਹੈ ਤੇ ਪੰਜਾਬ ਨੇ ਰਾਜ 'ਚ ਕੋਰੋਨਾ ਨੂੰ ਲੈ ਕੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕਰ ...

ਪੂਰੀ ਖ਼ਬਰ »

ਮੈਡੀਕਲ ਆਕਸੀਜਨ ਦੀ ਮੰਗ ਵਧਣ ਨਾਲ ਖਾਲ਼ੀ ਸਿਲੰਡਰ ਵੀ ਹੋਇਆ ਮਹਿੰਗਾ

ਜਲੰਧਰ, 20 ਅਪ੍ਰੈਲ (ਸ਼ਿਵ)-ਸ਼ਹਿਰ 'ਚ ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਨਾਲ ਮੈਡੀਕਲ ਆਕਸੀਜਨ ਦੀ ਮੰਗ ਲਗਾਤਾਰ ਵਧ ਰਹੀ ਹੈ ਜਿਸ ਕਰ ਕੇ ਆਕਸੀਜਨ ਵਾਲੇ ਖ਼ਾਲੀ ਸਿਲੰਡਰ ਵੀ ਮਹਿੰਗੇ ਹੋ ਗਏ ਹਨ | ਪਹਿਲਾਂ ਨਾਲੋਂ ਚਾਹੇ ਆਕਸੀਜਨ ਦੀ ਕੀਮਤ ਵਧ ਗਈ ਹੈ ਪਰ ਮੰਗ ਵੱਧਣ ਨਾਲ ...

ਪੂਰੀ ਖ਼ਬਰ »

ਮਾਤਾ ਨਵ ਦੁਰਗਾ ਮੰਦਰ ਵਿਖੇ ਅਸ਼ਟਮੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨਵ ਦੁਰਗਾ ਮੰਦਰ ਮੁਹੱਲਾ ਪ੍ਰੇਮਪੁਰਾ ਸੁਲਤਾਨਪੁਰ ਲੋਧੀ ਵਿਖੇ ਅਸ਼ਟਮੀ ਦਾ ਪਾਵਨ ਤਿਉਹਾਰ ਨਿਸ਼ਾ ਦੇਵਾ ਦੀ ਅਗਵਾਈ ਹੇਠ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਗਤ ਦਵਿੰਦਰ ...

ਪੂਰੀ ਖ਼ਬਰ »

ਪੇ-ਕਮਿਸ਼ਨ ਰਿਪੋਰਟ 'ਚ ਦੇਰੀ ਬਰਦਾਸ਼ਤ ਨਹੀਂ-ਆਗੂ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਡੀ. ਟੀ. ਐੱਫ. ਫਗਵਾੜਾ ਦੇ ਸੁਖਵਿੰਦਰ ਸਿੰਘ ਤੇ ਰਵਿੰਦਰ ਬੰਗਾ, ਅਧਿਆਪਕ ਭਲਾਈ ਕਮੇਟੀ ਫਗਵਾੜਾ ਦੇ ਸੋਢੀ ਰਾਮ ਤੇ ਸਾਧੂ ਸਿੰਘ ਜੱਸਲ, ਪੈਨਸ਼ਨਰ ਫ਼ਰੰਟ ਦੇ ਹੰਸ ਰਾਜ ਬੰਗੜ ਤੇ ਹਰਚਰਨ ਭਾਰਤੀ ਨੇ ਸਾਂਝੇ ਬਿਆਨ ਵਿਚ ਕਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX