ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  about 1 hour ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  about 4 hours ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  about 4 hours ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  about 5 hours ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  about 5 hours ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  about 5 hours ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  about 6 hours ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  about 6 hours ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  about 6 hours ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  about 6 hours ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  about 6 hours ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  about 6 hours ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  about 6 hours ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  about 7 hours ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  about 7 hours ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  about 7 hours ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 7 hours ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  about 8 hours ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  about 8 hours ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  about 8 hours ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  about 8 hours ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਪਹਿਲਾ ਸਫ਼ਾ

ਨਾਸਿਕ ਦੇ ਹਸਪਤਾਲ 'ਚ ਆਕਸੀਜਨ ਸਪਲਾਈ ਲੀਕ-24 ਕੋਰੋਨਾ ਮਰੀਜ਼ਾਂ ਦੀ ਮੌਤ

• ਊਧਵ ਠਾਕਰੇ ਵਲੋਂ 5-5 ਲੱਖ ਦੀ ਵਿੱਤੀ ਸਹਾਇਤਾ ਦਾ ਐਲਾਨ • ਰਾਸ਼ਟਰਪਤੀ, ਉਪ-ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਪ੍ਰਗਟ ਨਾਸਿਕ / ਮੁੰਬਈ, 21 ਅਪ੍ਰੈਲ (ਏਜੰਸੀ)-ਮਹਾਰਾਸ਼ਟਰ ਦੇ ਨਾਸਿਕ 'ਚ ਸਥਿਤ ਜ਼ਾਕਿਰ ਹੁਸੈਨ ਹਸਪਤਾਲ 'ਚ ਆਕਸੀਜਨ ਦੀ ਸਪਲਾਈ ਲੀਕ ਹੋ ...

ਪੂਰੀ ਖ਼ਬਰ »

ਦੇਸ਼ 'ਚ ਇਕੋ ਦਿਨ 3 ਲੱਖ ਦੇ ਕਰੀਬ ਨਵੇਂ ਮਾਮਲੇ, 2303 ਮੌਤਾਂ

ਸੀਰਮ ਨੇ ਵਧਾਈ ਟੀਕਿਆਂ ਦੀ ਕੀਮਤ 24 ਤੋਂ 30 ਤੱਕ ਬਰਤਾਨੀਆ ਦੀਆਂ ਉਡਾਣਾਂ ਰੱਦ — ਉਪਮਾ ਡਾਗਾ ਪਾਰਥ — ਨਵੀਂ ਦਿੱਲੀ, 21 ਅਪ੍ਰੈਲ - ਭਾਰਤ 'ਚ ਪਿਛਲੇ 24 ਘੰਟਿਆਂ 'ਚ ਤਕਰੀਬਨ 3 ਲੱਖ ਦੇ ਨੇੜੇ ਪਹੁੰਚ ਚੁੱਕੇ ਕੋਰੋਨਾ ਦੇ ਮਾਮਲਿਆਂ ਅਤੇ 2000 ਤੋਂ ਵੱਧ ਮੌਤਾਂ ਨਾਲ ਮਹਾਂਮਾਰੀ ਦੇ ...

ਪੂਰੀ ਖ਼ਬਰ »

ਭਾਰਤ 'ਚ ਰੋਜ਼ਾਨਾ 7500 ਮੀਟਿ੍ਕ ਟਨ ਮੈਡੀਕਲ ਆਕਸੀਜਨ ਦਾ ਉਤਪਾਦਨ

ਨਵੀਂ ਦਿੱਲੀ, 21 ਅਪ੍ਰੈਲ (ਜਗਤਾਰ ਸਿੰਘ)-ਇਕ ਰਿਪੋਰਟ ਮੁਤਾਬਿਕ ਰੋਜ਼ਾਨਾ ਭਾਰਤ 'ਚ 7500 ਮੀਟਿ੍ਕ ਟਨ ਤੋਂ ਜ਼ਿਆਦਾ ਮੈਡੀਕਲ ਆਕਸੀਜਨ ਦਾ ਉਤਪਾਦਨ ਕੀਤਾ ਜਾ ਰਿਹਾ ਹੈ, ਜਿਸ 'ਚੋਂ 6600 ਮੀਟਿ੍ਕ ਟਨ ਸੂਬਿਆਂ ਨੂੰ ਮੈਡੀਕਲ ਵਰਤੋਂ ਲਈ ਦਿੱਤਾ ਜਾਂਦਾ ਹੈ | ਕੇਂਦਰੀ ਸਿਹਤ ...

ਪੂਰੀ ਖ਼ਬਰ »

ਫਰਾਂਸ ਤੋਂ 4 ਹੋਰ ਰਾਫੇਲ ਭਾਰਤ ਪੁੱਜੇ

ਨਵੀਂ ਦਿੱਲੀ, 21 ਅਪ੍ਰੈਲ (ਪੀ.ਟੀ.ਆਈ.)-ਭਾਰਤੀ ਹਵਾਈ ਫ਼ੌਜ ਨੇ ਕਿਹਾ ਕਿ ਰਾਫੇਲ ਜਹਾਜ਼ਾਂ ਦਾ ਪੰਜਵਾਂ ਬੇੜਾ ਫਰਾਂਸ ਤੋਂ ਲਗਪਗ 8000 ਕਿਲੋਮੀਟਰ ਉਡਾਣ ਭਰ ਕੇ ਭਾਰਤ ਪੁੱਜ ਗਿਆ ਹੈ | ਹਾਲਾਂਕਿ ਭਾਰਤੀ ਹਵਾਈ ਫ਼ੌਜ ਨੇ ਕਿੰਨੇ ਜਹਾਜ਼ ਭਾਰਤ ਆਏ ਹਨ ਇਸ ਬਾਰੇ ਨਹੀਂ ਦੱਸਿਆ ਪਰ ...

ਪੂਰੀ ਖ਼ਬਰ »

ਪੰਜਾਬ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਤੇ ਖ਼ਰੀਦ ਦੇ ਟੁੱਟੇ ਰਿਕਾਰਡ

ਕਿਸਾਨਾਂ ਨੂੰ ਹੁਣ ਤੱਕ 3400 ਕਰੋੜ ਦੀ ਅਦਾਇਗੀ, ਕਰੀਬ 6 ਹਜ਼ਾਰ 800 ਕਰੋੜ ਦੀ ਅਦਾਇਗੀ ਅਜੇ ਬਾਕੀ ਹਰਜਿੰਦਰ ਸਿੰਘ ਲਾਲ ਖੰਨਾ, 21 ਅਪ੍ਰੈਲ-ਇਸ ਵਾਰ ਸਿਰਫ਼ 11 ਦਿਨਾਂ ਦੀ ਖ਼ਰੀਦ 'ਚ ਹੀ ਪੰਜਾਬ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਅਤੇ ਖ਼ਰੀਦ ਦੇ ਸਾਰੇ ਰਿਕਾਰਡ ਟੁੱਟ ਗਏ ਹਨ | ...

ਪੂਰੀ ਖ਼ਬਰ »

ਆਸਾਮ 'ਚ ਅੱਤਵਾਦੀਆਂ ਵਲੋਂ ਓ.ਐਨ.ਜੀ.ਸੀ. ਦੇ 3 ਮੁਲਾਜ਼ਮ ਅਗਵਾ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)-ਆਸਾਮ 'ਚ ਸਰਕਾਰੀ ਮਾਲਕੀਅਤ ਵਾਲੀ ਕੰਪਨੀ ਤੇਲ ਤੇ ਕੁਦਰਤੀ ਗੈਸ ਕਾਰਪੋਰੇਸ਼ਨ (ਓ. ਐਨ. ਜੀ. ਸੀ.) ਦੇ ਤਿੰਨ ਮੁਲਾਜ਼ਮਾਂ ਨੂੰ ਅੱਤਵਾਦੀਆਂ ਵਲੋਂ ਅਗਵਾ ਕਰ ਲਿਆ ਗਿਆ ਹੈ | ਕੰਪਨੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਲਾਜ਼ਮ ਜ਼ਿਲ੍ਹਾ ...

ਪੂਰੀ ਖ਼ਬਰ »

ਹਸਪਤਾਲਾਂ ਨੂੰ ਤੁਰੰਤ ਆਕਸੀਜਨ ਮੁਹੱਈਆ ਕਰਵਾਏ ਕੇਂਦਰ-ਹਾਈਕੋਰਟ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)-ਦਿੱਲੀ ਹਾਈਕੋਰਟ ਨੇ ਬੁੱਧਵਾਰ ਨੂੰ ਕੇਂਦਰ ਨੂੰ ਨਿਰਦੇਸ਼ ਦਿੱਤਾ ਕਿ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦਾ ਇਲਾਜ ਕਰ ਰਹੇ ਅਤੇ ਆਕਸੀਜਨ ਦੀ ਕਿੱਲਤ ਨਾਲ ਜੂਝ ਰਹੇ ਦਿੱਲੀ ਦੇ ਹਸਪਤਾਲਾਂ ਨੂੰ ਤੁਰੰਤ ਕਿਸੇ ਵੀ ਤਰਾਂ ਆਕਸੀਜਨ ਮੁਹੱਈਆ ਕਰਵਾਈ ਜਾਵੇ | ਹਾਈਕੋਰਟ ਨੇ ਕਿਹਾ ਕਿ ਕੇਂਦਰ ਸਥਿਤੀ ਦੀ ਗੰਭੀਰਤਾ ਪ੍ਰਤੀ ਜਾਗ ਕਿਉਂ ਨਹੀਂ ਰਿਹਾ | ਅਦਾਲਤ ਨੇ ਕਿਹਾ ਕਿ ਅਸੀਂ ਹੈਰਾਨ ਅਤੇ ਨਿਰਾਸ਼ ਹਾਂ ਕਿ ਹਸਪਤਾਲਾਂ 'ਚ ਆਕਸੀਜਨ ਦੀ ਕਮੀ ਹੈ ਅਤੇ ਸਟੀਲ ਪਲਾਂਟ ਚੱਲ ਰਹੇ ਹਨ | ਹਾਈਕੋਰਟ ਨੇ ਕਿਹਾ ਕਿ ਆਕਸੀਜਨ ਦਰਾਮਦ ਕਰਨ ਤੱਕ ਸਟੀਲ ਅਤੇ ਪੈਟਰੋਲੀਅਮ ਸਮੇਤ ਉਦਯੋਗਾਂ ਦੇ ਘੱਟ ਸਮਰੱਥਾ ਨਾਲ ਚੱਲਣ 'ਤੇ ਅਸਮਾਨ ਨਹੀਂ ਡਿਗਣ ਲੱਗਾ | ਜਸਟਿਸ ਵਿਪਿਨ ਸਾਂਘੀ ਅਤੇ ਰੇਖਾ ਪੱਲੀ ਦੇ ਬੈਂਚ ਨੇ ਇਕ ਹਸਪਤਾਲ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਆਕਸੀਜਨ ਸਪਲਾਈ ਕਰਨ ਦੀ ਜ਼ਿੰਮੇਵਾਰੀ ਕੇਂਦਰ ਦੀ ਹੈ ਅਤੇ ਜੇਕਰ ਲੋੜ ਪਈ ਤਾਂ ਆਕਸੀਜਨ ਦੀ ਸਪਲਾਈ ਉਦਯੋਗਾਂ ਨੂੰ ਰੋਕ ਦੇ ਮੈਡੀਕਲ ਵਰਤੋਂ ਲਈ ਕੀਤੀ ਜਾ ਸਕਦੀ ਹੈ | ਬੈਂਚ ਨੇ ਕਿਹਾ ਕਿ ਸਟੀਲ ਅਤੇ ਪੈਟਰੋਕੈਮੀਕਲ ਉਦਯੋਗਾਂ ਵੱਲ ਆਕਸੀਜਨ ਦੀ ਸਪਲਾਈ ਰੋਕ ਕੇ ਹਸਪਤਾਲਾਂ ਦੀ ਜ਼ਰੂਰਤ ਪੂਰੀ ਕੀਤੀ ਜਾ ਸਕਦੀ ਹੈ |

ਖ਼ਬਰ ਸ਼ੇਅਰ ਕਰੋ

 

ਬੰਗਾਲ ਚੋਣਾਂ ਦੇ ਰਹਿੰਦੇ ਪੜਾਅ ਇਕੋ ਸਮੇਂ ਕਰਵਾਉਣੇ ਅਸੰਭਵ-ਚੋਣ ਕਮਿਸ਼ਨ

ਕੋਲਕਾਤਾ, 21 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਤਿ੍ਣਮੂਲ ਕਾਂਗਰਸ ਨੂੰ ਕਿਹਾ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਬਾਕੀ ਰਹਿੰਦੇ ਪੜਾਵਾਂ ਨੂੰ ਇਕੋ ਸਮੇਂ ਕਰਵਾਉਣ ਵਾਲਾ ਉਸ ਦਾ ਸੁਝਾਅ ਲਾਗੂ ਕਰਨ ਯੋਗ ਨਹੀਂ ਹੈ | ਤਿ੍ਣਮੂਲ ...

ਪੂਰੀ ਖ਼ਬਰ »

ਕੋਵੀਸ਼ੀਲਡ ਜਾਂ ਕੋਵੈਕਸੀਨ ਦੀ ਪਹਿਲੀ ਖ਼ੁਰਾਕ ਲੈਣ ਦੇ ਬਾਅਦ ਵੀ 21 ਹਜ਼ਾਰ ਤੋਂ ਜ਼ਿਆਦਾ ਹੋਏ ਕੋਰੋਨਾ ਪਾਜ਼ੀਟਿਵ-ਸਰਕਾਰ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)-ਕੇਂਦਰ ਨੇ ਬੁੱਧਵਾਰ ਨੂੰ ਕਿਹਾ ਕਿ ਕੋਵੀਸ਼ੀਲਡ ਜਾਂ ਕੋਵੈਕਸੀਨ ਦੀ ਪਹਿਲੀ ਖ਼ੁਰਾਕ ਲੈਣ ਦੇ ਬਾਅਦ 21 ਹਜ਼ਾਰ ਤੋਂ ਜ਼ਿਆਦਾ ਲੋਕ ਕੋਵਿਡ-19 ਪਾਜ਼ੀਟਿਵ ਪਾਏ ਗਏ ਹਨ, ਜਦੋਂ ਕਿ ਇਨ੍ਹਾਂ ਦੀਆਂ ਦੋਵੇਂ ਖ਼ੁਰਾਕਾਂ ਲੈ ਚੁੱਕੇ ਲੋਕਾਂ ...

ਪੂਰੀ ਖ਼ਬਰ »

'ਹਮ ਤੋਂ ਡੂਬੇਂਗੇ ਸਨਮ, ਤੁਮਹੇ ਭੀ ਲੇ ਡੂਬੇਂਗੇ'-ਸਿੱਧੂ

ਚੰਡੀਗੜ੍ਹ, 21 ਅਪ੍ਰੈਲ (ਪੀ. ਟੀ. ਆਈ.)-2015 'ਚ ਬੇਅਦਬੀ ਦੀਆਂ ਘਟਨਾਵਾਂ ਅਤੇ ਪੁਲਿਸ ਗੋਲੀਬਾਰੀ ਦੇ ਮਾਮਲੇ 'ਚ ਇਨਸਾਫ 'ਚ ਦੇਰੀ ਦੇ ਮੁੱਦੇ ਨੂੰ ਮੁੜ ਉਠਾਉਂਦਿਆਂ ਕਾਂਗਰਸ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਇਕ ਵਿਅਕਤੀ ਦੀ ਅਸਫਲਤਾ ਹੈ, ਜੋ ਦੋਸ਼ੀਆਂ ਨਾਲ ...

ਪੂਰੀ ਖ਼ਬਰ »

ਪੰਜਾਬ 'ਚ 4970 ਨਵੇਂ ਮਾਮਲੇ, 69 ਮੌਤਾਂ 2727 ਹੋਏ ਸਿਹਤਯਾਬ

ਚੰਡੀਗੜ੍ਹ, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਰੋਨਾ ਦੇ ਮਾਮਲਿਆਂ 'ਚ ਵੱਡਾ ਉਛਾਲ ਜਾਰੀ ਹੈ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 69 ਹੋਰ ਮੌਤਾਂ ਹੋ ਗਈਆਂ, ਉਥੇ 2727 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ...

ਪੂਰੀ ਖ਼ਬਰ »

ਅੰਦੋਲਨਕਾਰੀ ਕਿਸਾਨਾਂ ਨੇ ਆਕਸੀਜਨ ਸਪਲਾਈ ਰੋਕਣ ਦੇ ਦੋਸ਼ ਨਕਾਰੇ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)-ਦਿੱਲੀ ਦੀਆਂ ਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਉਨ੍ਹਾਂ 'ਤੇ ਮੈਡੀਕਲ ਆਕਸੀਜਨ ਰੋਕਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ | ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ਬੀਤੇ ਕੱਲ੍ਹ ਦੋਸ਼ ਲਾਏ ਸਨ ਕਿ ਦਿੱਲੀ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਅਤੇ ਧੋਨੀ ਦੇ ਮਾਤਾ-ਪਿਤਾ ਕੋਰੋਨਾ ਪਾਜ਼ੀਟਿਵ

ਪ੍ਰਸਿੱਧ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੇ ਮਾਤਾ-ਪਿਤਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਦੋਵਾਂ ਨੂੰ ਰਾਂਚੀ ਦੇ ਇਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਡਾਕਟਰਾਂ ਮੁਤਾਬਿਕ ਦੋਵਾਂ ਦੀ ਸਥਿਤੀ ਠੀਕ ਹੈ | ਕੇਂਦਰੀ ਮੰਤਰੀ ਰਮੇਸ਼ ਪੋਖਰੀਆਲ ਨਿੰਸ਼ਕ ਵੀ ...

ਪੂਰੀ ਖ਼ਬਰ »

ਵਾਢੀ ਤੋਂ ਬਾਅਦ ਕਿਸਾਨਾਂ ਨੇ ਫਿਰ ਘੱਤੀਆਂ ਦਿੱਲੀ ਵੱਲ ਵਹੀਰਾਂ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)-ਸੰਯੁਕਤ ਕਿਸਾਨ ਮੋਰਚਾ ਨੇ ਦੱਸਿਆ ਕਿ ਕਣਕ ਦੀ ਵਾਢੀ ਤੋਂ ਬਾਅਦ ਵੱਡੀ ਗਿਣਤੀ 'ਚ ਕਿਸਾਨਾਂ ਨੇ ਫਿਰ ਦਿੱਲੀ ਦੀਆਂ ਸਰਹੱਦਾਂ ਵੱਲ ਵਹੀਰਾਂ ਘੱਤ ਲਈਆਂ ਹਨ ਤਾਂ ਜੋ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ...

ਪੂਰੀ ਖ਼ਬਰ »

ਘਰ-ਘਰ ਟੀਕਾਕਰਨ ਮੁਹਿੰਮ ਸੰਭਵ ਨਹੀਂ-ਕੇਂਦਰ

ਮੁੰਬਈ, 21 ਅਪ੍ਰੈਲ (ਏਜੰਸੀ)-ਕੇਂਦਰ ਸਰਕਾਰ ਨੇ ਬੰਬੇ ਹਾਈ ਕੋਰਟ ਨੂੰ ਦੱਸਿਆ ਕਿ ਵੱਖ-ਵੱਖ ਕਾਰਨਾਂ, ਜਿਨ੍ਹਾਂ 'ਚ ਵੈਕਸੀਨ ਦੇ ਵਿਅਰਥ ਜਾਣ ਦਾ ਵੀ ਖ਼ਤਰਾ ਹੈ, ਕਾਰਨ ਘਰ-ਘਰ ਜਾ ਕੇ ਕੋਰੋਨਾ ਰੋਕੂ ਟੀਕੇ ਲਗਾਉਣੇ ਸੰਭਵ ਨਹੀਂ ਹਨ | ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ...

ਪੂਰੀ ਖ਼ਬਰ »

ਜਾਪਾਨ ਦੇ ਪ੍ਰਧਾਨ ਮੰਤਰੀ ਵਲੋਂ ਭਾਰਤ ਦੌਰਾ ਰੱਦ

ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ)-ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨੇ ਇਸ ਮਹੀਨੇ ਦੇ ਅੰਤ 'ਚ ਪਹਿਲਾਂ ਤੋਂ ਨਿਰਧਾਰਤ ਆਪਣੀ ਭਾਰਤ ਯਾਤਰਾ ਰੱਦ ਕਰ ਦਿੱਤੀ ਹੈ | ਭਾਰਤ ਤੇ ਜਾਪਾਨ ਵਲੋਂ ਇਸ ਹਫ਼ਤੇ ਦੇ ਅਖੀਰ 'ਚ ਟੋਕੀਓ 'ਚ ਹੋਣ ਵਾਲੀ ਵਿਦੇਸ਼ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX