ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫ਼ਤਹਿਗੜ੍ਹ ਸਾਹਿਬ

'ਦਿੱਲੀ ਚੱਲੋ' ਮੁਹਿੰਮ ਤਹਿਤ ਕਿਸਾਨ ਅੰਦੋਲਨ ਦੇ ਹੱਕ ਵਿਚ ਕੱਢੀ ਮੋਟਰਸਾਈਕਲ ਰੈਲੀ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਅਤੇ ਨੌਜਵਾਨਾਂ ਵਲੋਂ ਅੱਜ ਸਾਂਝੇ ਰੂਪ 'ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ 'ਦਿੱਲੀ ਚੱਲੋ' ਮੁਹਿੰਮ ਤਹਿਤ ਮੋਟਰ ਸਾਈਕਲ ਰੈਲੀ ਕੱਢੀ ਗਈ | ਇਸ ਮੌਕੇ ਕਿਸਾਨ ਆਗੂ ਨਿਰਮਲ ...

ਪੂਰੀ ਖ਼ਬਰ »

ਭਾਜਪਾ ਦਾ ਝੰਡਾ ਪਾੜਨ ਦੇ ਦੋਸ਼ 'ਚ ਦੋ ਨੌਜਵਾਨਾਂ ਖ਼ਿਲਾਫ਼ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਸਰਹਿੰਦ ਪੁਲਿਸ ਵਲੋਂ ਭਾਜਪਾ ਦੇ ਝੰਡੇ ਨੂੰ ਪਾੜਨ ਦੇ ਦੋਸ਼ਾਂ ਤਹਿਤ ਦੋ ਨੌਜਵਾਨਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਭਾਜਪਾ ਸਰਹਿੰਦ ਮੰਡਲ ਦੇ ਪ੍ਰਧਾਨ ਅੰਕੁਰ ਸ਼ਰਮਾ ਵਲੋਂ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਲੱਖ 57 ਹਜ਼ਾਰ 903 ਮੀਟਿ੍ਕ ਟਨ ਕਣਕ ਦੀ ਆਮਦ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ 1 ਲੱਖ 57 ਹਜ਼ਾਰ 903 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ ਅਤੇ 1 ਲੱਖ 57 ਹਜ਼ਾਰ 350 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ ਹੋਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ...

ਪੂਰੀ ਖ਼ਬਰ »

ਬਿਨਾਂ ਪਰਮਿਟ ਤੋਂ ਪ੍ਰਵਾਸੀ ਮਜ਼ਦੂਰਾਂ ਨਾਲ ਭਰੀ ਬੱਸ ਕਾਬੂ, ਪਰਚਾ ਦਰਜ

ਮੰਡੀ ਗੋਬਿੰਦਗੜ੍ਹ, 21 ਅਪ੍ਰੈਲ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਬਿਨਾਂ ਪਰਮਿਟ ਤੋਂ ਪ੍ਰਵਾਸੀ ਮਜ਼ਦੂਰਾਂ ਨਾਲ ਭਰੀ ਇਕ ਬੱਸ ਨੂੰ ਕਾਬੂ ਕਰਕੇ ਉਸ ਦੇ ਡਰਾਈਵਰ ਦੇ ਖ਼ਿਲਾਫ਼ ਪਰਚਾ ਦਰਜ ਕਰਕੇ ਬੱਸ ਨੂੰ ਬੰਦ ਕਰ ਦਿੱਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਕੌਂਸਲਰਾਂ ਨਾਲ ਕੀਤੀ ਪਲੇਠੀ ਬੈਠਕ

ਮੰਡੀ ਗੋਬਿੰਦਗੜ੍ਹ, 21 ਅਪ੍ਰੈਲ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਕੌਂਸਲ ਦੇ ਮੀਟਿੰਗ ਹਾਲ 'ਚ ਕੌਂਸਲਰਾਂ ਨਾਲ ਪਲੇਠੀ ਮੀਟਿੰਗ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਲੋਕ ਇਨਸਾਫ਼ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਪ੍ਰੋ. ਧਰਮਜੀਤ ਸਿੰਘ ਮਾਨ ਜਲਵੇੜਾ ਅਤੇ ਐਡਵੋਕੇਟ ਸਰਬਜੀਤ ਸਿੰਘ (ਸੀ.ਆਰ) ਦੀ ਪ੍ਰਧਾਨਗੀ ਹੇਠ ਸਰਹਿੰਦ ਵਿਖੇ ਹੋਈ ਮੀਟਿੰਗ ਦੌਰਾਨ ਹਰਪ੍ਰੀਤ ...

ਪੂਰੀ ਖ਼ਬਰ »

ਹਲਕਾ ਇੰਚਾਰਜ ਰਾਜੂ ਖੰਨਾ ਨੇ ਐਸ.ਸੀ. ਵਿੰਗ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਅਮਲੋਹ, 21 ਅਪ੍ਰੈਲ (ਰਿਸ਼ੂ ਗੋਇਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਪਾਰਟੀ ਦਾ ਵਿਸਥਾਰ ਕਰਦਿਆਂ ਪਾਰਟੀ ਦੇ ਐਸ.ਸੀ. ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ ਜਿਸ ਦੇ ਚੱਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ...

ਪੂਰੀ ਖ਼ਬਰ »

ਘੁਮੰਡਗੜ੍ਹ ਤੋਂ ਖੇੜੀ ਚੌਕ ਜਾਂਦੀ ਸੜਕ 'ਤੇ ਡੇਢ ਸਾਲ ਪਹਿਲਾਂ ਪੱਥਰ ਪਾ ਕੇ ਭੁੱਲੀ ਸਰਕਾਰ-ਕਿੱਕੀ

ਬਸੀ ਪਠਾਣਾਂ, 21 ਅਪ੍ਰੈਲ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਆਗੂ ਮਨਦੀਪ ਸਿੰਘ ਕਿੱਕੀ ਨੇ ਘੁਮੰਡਗੜ੍ਹ ਤੋਂ ਖੇੜੀ ਚੌਕ ਜਾਂਦੀ ਡੇਢ ਸਾਲ ਪਹਿਲਾਂ ਪੱਥਰ ਪਾ ਕੇ ਭੁੱਲੀ ਸਰਕਾਰ ਤੋਂ ਸੜਕ ਜਲਦੀ ਬਣਵਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਹ ਸੜਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 51 ਨਵੇਂ ਮਰੀਜ਼ ਆਏ ਸਾਹਮਣੇ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਵਿਚ ਅੱਜ 51 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਉਣ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ 4,564 ਹੋ ਗਈ ਹੈ | ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਹਲਕੇ ਦੀਆਂ ਮੰਡੀਆਂ 'ਚ ਫ਼ਸਲ ਦੀ ਖ਼ਰੀਦ ਚੱਲ ਰਹੀ ਜ਼ੋਰਾਂ 'ਤੇ-ਭੱਲਾ, ਭੱਟੋਂ

ਅਮਲੋਹ, 21 ਅਪ੍ਰੈਲ (ਰਿਸ਼ੂ ਗੋਇਲ)-ਹਲਕਾ ਅਮਲੋਹ ਅਧੀਨ ਆਉਂਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਦੀ ਅਗਵਾਈ ਵਿਚ ਹਾੜੀ ਦੀ ਫ਼ਸਲ ਕਣਕ ਦੀ ਖ਼ਰੀਦ ਜ਼ੋਰਾਂ 'ਤੇ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਵੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਕਾਬੂ ਮੁਲਜ਼ਮ ਨੂੰ 12 ਸਾਲ ਕੈਦ

ਬਸੀ ਪਠਾਣਾਂ, 21 ਅਪ੍ਰੈਲ (ਰਵਿੰਦਰ ਮੌਦਗਿਲ)-ਵਿਸ਼ੇਸ਼ ਅਦਾਲਤ ਫ਼ਤਹਿਗੜ੍ਹ ਸਾਹਿਬ ਨੇ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦੇ ਹੋਏ 12 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਫ਼ੈਸਲੇ ਮੁਤਾਬਿਕ ਦੋਸ਼ੀ ਨੂੰ 2 ਲੱਖ ਰੁਪਏ ਜੁਰਮਾਨਾ ਵੀ ਲਗਾਇਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿੱਦਿਅਕ ਸੰਸਥਾਵਾਂ ਦੇ ਅਧਿਆਪਕਾਂ ਨੂੰ ਆਪਣੇ ਘਰਾਂ ਤੋਂ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਦੇ ਜਾਰੀ ਕਰੇ ਆਦੇਸ਼-ਡਾ. ਵਿਨੇ ਸੋਫਤ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਸਟਾਫ਼ ਰਿਪੋਰਟਰ)-ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਪ੍ਰਧਾਨ ਡਾ. ਵਿਨੇ ਸੋਫਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸੂਬੇ ਦੇ ਸਮੂਹ ਕਾਲਜਾਂ ਅਤੇ ਹੋਰ ਉੱਚ ਵਿੱਦਿਅਕ ਅਦਾਰਿਆਂ ਦੇ ...

ਪੂਰੀ ਖ਼ਬਰ »

ਵਪਾਰ ਵਿੰਗ ਦੇ ਸੂਬਾ ਉਪ ਪ੍ਰਧਾਨ ਲਿਬੜਾ ਨੇ ਪਿੰਡ ਮੁੱਲਾਂਪੁਰ 'ਚ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਸਟਾਫ਼ ਰਿਪੋਰਟਰ)-ਆਮ ਆਦਮੀ ਪਾਰਟੀ ਵਪਾਰ ਵਿੰਗ ਦੇ ਸੂਬਾ ਉਪ ਪ੍ਰਧਾਨ ਅਜੈ ਸਿੰਘ ਲਿਬੜਾ ਨੇ ਪਿੰਡ ਮੁੱਲਾਂਪੁਰ 'ਚ ਪਾਰਟੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬਿਜਲੀ ਦੀਆਂ ਦਰਾਂ ਵਿਚ ਕੀਤੇ ...

ਪੂਰੀ ਖ਼ਬਰ »

ਗਿ. ਦਿੱਤ ਸਿੰਘ ਦੇ ਜਨਮ ਦਿਵਸ 'ਤੇ ਕਰਵਾਇਆ ਧਾਰਮਿਕ ਸਮਾਗਮ

ਨੰਦਪੁਰ ਕਲੌੜ, 21 ਅਪ੍ਰੈਲ (ਜਰਨੈਲ ਸਿੰਘ ਧੁੰਦਾ)-ਸਿੰਘ ਸਭਾ ਲਹਿਰ ਦੇ ਮੋਢੀ, ਪੱਤਰਕਾਰੀ ਦੇ ਪਿਤਾਮਾ, ਪੰਜਾਬੀ ਦੇ ਪਹਿਲੇ ਪ੍ਰੋਫ਼ੈਸਰ, ਸਮਾਜ ਸੁਧਾਰਕ ਅਤੇ ਗਿਆਨੀ ਦਿੱਤ ਸਿੰਘ ਦਾ ਜਨਮ ਦਿਹਾੜੇ ਧਾਰਮਿਕ ਸਮਾਗਮ ਗੁਰਦੁਆਰਾ ਸਿੰਘ ਸਭਾ ਯਾਦਗਾਰ ਪਿੰਡ ਕਲੌੜ ਵਿਖੇ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਸਮਾਜ ਸੇਵਾ ਵੱਲ ਆਵੇ ਤੇ ਇਕ ਤੰਦਰੁਸਤ ਸਮਾਜਿਕ ਤਾਣਾ ਬਾਣਾ ਖੜ੍ਹਾ ਕਰੇ-ਸਿੱਧੂਪੁਰ

ਚੁੰਨ੍ਹੀ, 21 ਅਪ੍ਰੈਲ (ਗੁਰਪ੍ਰੀਤ ਸਿੰਘ ਬਿਲਿੰਗ)-ਲੋੜਵੰਦ ਪਰਿਵਾਰਾਂ ਦੀ ਆਰਥਿਕ, ਸਮਾਜਿਕ, ਰਾਜਨੀਤਿਕ, ਸਰਕਾਰੀ ਆਦਿ ਮਦਦ ਕਰਨ ਲਈ ਲੋਕਾਂ ਨੂੰ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ, ਪਰ ਕੁਝ ਖ਼ੁਦਗ਼ਰਜ਼ ਲੋਕ ਇਨ੍ਹਾਂ ਤੋਂ ਮੂੰਹ ਫੇਰਦੇ ਹਨ ਤੇ ਲੋੜਵੰਦ ਪਰਿਵਾਰਾਂ ...

ਪੂਰੀ ਖ਼ਬਰ »

'ਆਪ' ਵਲੋਂ ਮਹਿੰਗੀ ਬਿਜਲੀ ਵਿਰੋਧੀ ਪ੍ਰਚਾਰ ਮੁਹਿੰਮ ਜਾਰੀ

ਬਸੀ ਪਠਾਣਾਂ, 21 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)-ਆਮ ਆਦਮੀ ਪਾਰਟੀ ਵਲੋਂ ਬਸੀ ਪਠਾਣਾਂ ਦੇ ਪਿੰਡਾਂ ਸੈਂਪਲੀ, ਕਸੁੰਬੜੀ, ਰੁਪਾਲਹੇੜੀ, ਪਮੌਰ, ਦੁਫੇੜਾ, ਕੋਟਲਾ ਫਾਜ਼ਲ ਅਤੇ ਗਡਹੇੜਾ 'ਚ ਮਹਿੰਗੀ ਬਿਜਲੀ ਅਤੇ ਲੱਕ-ਤੋੜ ਮਹਿੰਗਾਈ ਵਿਰੁੱਧ ਨਿਰਮਲਜੀਤ ਸਿੰਘ ਦੀਵਾਨਾ, ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਜਿੱਤ ਯਕੀਨਨ-ਡਾ. ਸੰਧੂ

ਸਮਾਣਾ, 21 ਅਪ੍ਰੈਲ (ਸਾਹਿਬ ਸਿੰਘ, ਹਰਵਿੰਦਰ ਸਿੰਘ ਟੋਨੀ, ਪ੍ਰੀਤਮ ਸਿੰਘ ਨਾਗੀ)-ਖੇਤੀਬਾੜੀ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਇੰਦਰਪਾਲ ਸਿੰਘ ਸੰਧੂ ਨੇ ਆਪਣੇ ਸਾਥੀਆਂ ਨਾਲ ਸਿੰਘੂ ਅਤੇ ਟਿਕਰੀ ਬਾਰਡਰ ਦਿੱਲੀ ਦਾ ਦੌਰਾ ਕੀਤਾ ਅਤੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ...

ਪੂਰੀ ਖ਼ਬਰ »

ਰਾਮਗੜ੍ਹੀਆ ਵੈੱਲਫੇਅਰ ਕਲੱਬ ਦੇ ਅਵਤਾਰ ਸਿੰਘ ਮਠਾੜੂ ਬਣੇ ਸਰਬਸੰਮਤੀ ਨਾਲ ਪ੍ਰਧਾਨ

ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)-ਓ.ਬੀ.ਸੀ. ਡਿਪਾਰਟਮੈਂਟ ਕਾਂਗਰਸ ਦੇ ਜ਼ਿਲ੍ਹਾ ਸੈਕਟਰੀ ਅਵਤਾਰ ਸਿੰਘ ਮਠਾੜੂ ਨੂੰ ਅੱਜ ਸਥਾਨਕ ਰਾਮਗੜ੍ਹੀਆ ਵੈੱਲਫੇਅਰ ਕਲੱਬ ਦਾ ਸਰਬਸੰਮਤੀ ਨਾਲ ਸਮੁੱਚੇ ਭਾਈਚਾਰੇ ਵਲੋਂ ਪ੍ਰਧਾਨ ਚੁਣ ਲਿਆ ਗਿਆ ਹੈ, ਉਪਰੰਤ ਅਵਤਾਰ ਸਿੰਘ ਮਠਾੜੂ ...

ਪੂਰੀ ਖ਼ਬਰ »

ਢੀਂਡਸਾ ਤੇ ਬ੍ਰਹਮਪੁਰਾ ਦੀ ਅਗਵਾਈ 'ਚ ਇਕ ਮਜ਼ਬੂਤ ਪਾਰਟੀ ਹੋਂਦ 'ਚ ਆਵੇਗੀ-ਤੇਜਿੰਦਰਪਾਲ ਸਿੰਘ ਸੰਧੂ

ਪਟਿਆਲਾ, 21 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਅਤੇ ਸ਼੍ਰੋਮਣੀ ...

ਪੂਰੀ ਖ਼ਬਰ »

ਸ੍ਰੀ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਸਾਰਥਕ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 21 ਅਪ੍ਰੈਲ (ਸਾਹਿਬ ਸਿੰਘ)-ਰਾਮ ਨੌਮੀ ਦੇ ਸ਼ੁੱਭ ਮੌਕੇ 'ਤੇ ਪ੍ਰਵਾਸੀ ਭਲਾਈ ਮੰਚ ਸਮਾਣਾ ਵਲੋਂ ਇਕ ਸਧਾਰਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਧਾਇਕ ਰਜਿੰਦਰ ਸਿੰਘ, ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਬੀਬੀ ...

ਪੂਰੀ ਖ਼ਬਰ »

ਅਸ਼ਵਨੀ ਗੁਪਤਾ ਨੇ ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਸਮਾਣਾ, 21 ਅਪ੍ਰੈਲ (ਹਰਵਿੰਦਰ ਸਿੰਘ ਟੋਨੀ, ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)- ਅਸ਼ਵਨੀ ਗੁਪਤਾ ਐਡਵੋਕੇਟ ਨੇ ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਵਜੋਂ ਰਾਜ ਕੁਮਾਰ ਸਚਦੇਵਾ ਅਤੇ ਜੂਨੀਅਰ ...

ਪੂਰੀ ਖ਼ਬਰ »

ਸ਼ਾਹੀ ਮੁਟਿਆਰ ਗਰੁੱਪ ਨੇ ਸੱਭਿਆਚਾਰਕ ਪਹਿਰਾਵੇ ਦੇ ਮੁਕਾਬਲੇ ਕਰਵਾਏ

ਪਟਿਆਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬੀ ਮੁਟਿਆਰਾਂ ਅਤੇ ਹੋਰ ਸਭਿਆਚਾਰਕ ਪਹਿਰਾਵੇ ਦੀ ਪ੍ਰਫੁੱਲਤਾ ਲਈ ਕੰਮ ਕਰ ਰਹੀ ਸੰਸਥਾ ਸ਼ਾਹੀ ਮੁਟਿਆਰ ਗਰੁੱਪ ਨੇ ਪਟਿਆਲਾ ਦੇ ਨਿੱਜੀ ਹੋਟਲ 'ਚ ਪੰਜਾਬੀ ਮੁਟਿਆਰ ਪਹਿਰਾਵੇ ਸਬੰਧੀ ਮੁਕਾਬਲੇ ਕਰਵਾਏ | ਇਸ ਵਿਚ ...

ਪੂਰੀ ਖ਼ਬਰ »

ਖੱਤਰੀ ਮਹਾਂ ਸਭਾ ਵਲੋਂ ਧੂਮ-ਧਾਮ ਨਾਲ ਮਨਾਈ ਸ੍ਰੀ ਰਾਮ ਨੌਮੀ

ਮੰਡੀ ਗੋਬਿੰਦਗੜ੍ਹ, 21 ਅਪ੍ਰੈਲ (ਮੁਕੇਸ਼ ਘਈ)-ਖੱਤਰੀ ਮਹਾਂ ਸਭਾ ਮੰਡੀ ਗੋਬਿੰਦਗੜ੍ਹ ਵਲੋਂ ਅੱਜ ਸ੍ਰੀ ਰਾਮ ਨੌਮੀ ਦੇ ਪਾਵਨ ਪਵਿੱਤਰ ਦਿਹਾੜੇ ਤੇ ਸ੍ਰੀ ਨੈਨਾ ਦੇਵੀ ਦੁਰਗਾ ਮਾਤਾ ਮੰਦਰ ਵਿਖੇ ਰਾਮ ਜਨਮ ਉਤਸਵ ਬੜੀ ਸ਼ਰਧਾ ਨਾਲ ਮਨਾਇਆ | ਇਸ ਮੌਕੇ ਤੇ ਭਗਵਾਨ ਰਾਮ ਦਾ ਗੁਣਗਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਜੀਵਨ ਬਾਰੇ ਰੋਸ਼ਨੀ ਪਾਈ | ਅੰਤ 'ਚ ਆਰਤੀ ਅਤੇ ਪ੍ਰਸ਼ਾਦਿ ਵੰਡਿਆ ਗਿਆ | ਇਸ ਮੌਕੇ ਤੇ ਸਨਾਤਨ ਧਰਮ ਮਹਾਂਵੀਰ ਦਲ ਵਲੋਂ ਖੱਤਰੀ ਮਹਾਂ ਸਭਾ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਤੇ ਚੇਅਰਮੈਨ ਰਵਿੰਦਰਪਾਲ ਜਲੂਰੀਆ, ਵੇਦ ਪ੍ਰਕਾਸ਼ ਸ਼ਾਹੀ, ਨਰਿੰਦਰ ਪੁਰੀ, ਪਵਨ ਕੁਮਾਰ ਸ਼ਰਮਾ, ਪ੍ਰਧਾਨ ਅਰੁਣ ਮੜਕਨ, ਸੀਨੀਅਰ ਮੀਤ ਪ੍ਰਧਾਨ ਮੁਕੇਸ਼ ਘਈ, ਮੀਤ ਪ੍ਰਧਾਨ ਦੀਪਕ ਮਲਹੋਤਰਾ, ਉਮੇਸ਼ ਟੰਡਨ, ਖ਼ਜ਼ਾਨਚੀ ਰਜਿੰਦਰ ਭਾਂਬਰੀ, ਸਕੱਤਰ ਇੰਦਰਜੀਤ ਕਾਲੜਾ, ਪਵਨ ਜਲੂਰੀਆ, ਸ਼ੁੱਭ ਖੁੱਲਰ, ਮਹੇਸ਼ ਮਲਹੋਤਰਾ, ਦੀਪਕ ਭਾਰਤੀ, ਨਰੇਂਦਰ ਗੁਪਤਾ, ਰਾਜੇਸ਼ ਗੁਪਤਾ, ਅਸ਼ਵਨੀ ਭਾਟੀਆ, ਸੰਜੀਵ ਭਾਟੀਆ, ਦੀਪਕ ਘਈ, ਰਾਜਨ ਕੱਕੜ ਅਤੇ ਡਾ. ਸੁਖਵਿੰਦਰ ਸਿੰਘ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਜਲਦ ਹੱਲ ਹੋਣਗੀਆਂ-ਬਲਜੀਤ ਕੌਰ

ਬਸੀ ਪਠਾਣਾਂ, 21 ਅਪ੍ਰੈਲ (ਰਵਿੰਦਰ ਮੌਦਗਿਲ)-ਪਿੰਡ ਸ਼ਹੀਦਗੜ੍ਹ ਤੋਂ ਪੰਚਾਇਤ ਸੰਮਤੀ ਦਫ਼ਤਰ ਬਸੀ ਪਠਾਣਾਂ ਪਹੰੁਚੀਆਂ ਨਰੇਗਾ ਮਜ਼ਦੂਰਾਂ ਨੇ ਚੇਅਰਪਰਸਨ ਬਲਜੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਦੱਸਿਆ, ਜਿਸ 'ਤੇ ਚੇਅਰਪਰਸਨ ...

ਪੂਰੀ ਖ਼ਬਰ »

ਪਿੰਡ ਬਰਵਾਲੀ ਕਲਾਂ ਵਿਖੇ 400 ਸਾਲਾ ਨੂੰ ਸਮਰਪਿਤ ਗੁਰਬਾਣੀ ਕਥਾ ਸਮਾਗਮ

ਜਟਾਣਾ ਉੱਚਾ, 21 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਪਿੰਡ ਬਰਵਾਲੀ ਕਲਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਦੇ ਸਹਿਯੋਗ ਨਾਲ ਪਿੰਡ ਦੀ ਲੋਕਲ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸੱਤ ਰੋਜ਼ਾ ਕਥਾ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਿਸਾਨ ਕੰਪਨੀ ਵਲੋਂ 4 ਕੇਂਦਰਾਂ 'ਤੇ ਕਣਕ ਦੀ ਖ਼ਰੀਦ ਸ਼ੁਰੂ

ਨੰਦਪੁਰ ਕਲੌੜ, 21 ਅਪ੍ਰੈਲ (ਜਰਨੈਲ ਸਿੰਘ ਧੁੰਦਾ)-ਫ਼ਤਿਹਗੜ੍ਹ ਸਾਹਿਬ ਵੈਜੀਟੇਬਲ ਪ੍ਰੋਡਿਊਸਰ ਕੰਪਨੀ ਨੇ ਕਣਕ ਦੀ ਖ਼ਰੀਦ ਅਨਾਜ ਮੰਡੀ ਬਸੀ ਪਠਾਣਾਂ, ਕਲੌੜ, ਰਾਇਲੋਂ ਵਿਖੇ ਸ਼ੁਰੂ ਕਰਨ ਤੋਂ ਬਾਅਦ ਖ਼ਰੀਦ ਕੇਂਦਰ ਸੰਘੋਲ ਵਿਖੇ ਵੀ ਕਣਕ ਦੀ ਖ਼ਰੀਦ ਦਾ ਕੰਮ ਸ਼ੁਰੂ ਕਰ ...

ਪੂਰੀ ਖ਼ਬਰ »

ਸਿੱਧੂਪੁਰ ਵਲੋਂ ਪਿੰਡ ਨੰਗਲਾਂ 'ਚ ਕਿ੍ਕਟ ਟੂਰਨਾਮੈਂਟ ਦਾ ਕੀਤਾ ਉਦਘਾਟਨ ਤੇ ਜੇਤੂਆਂ ਨੂੰ ਵੰਡੇ ਇਨਾਮ

ਖਮਾਣੋਂ, 21 ਅਪੈ੍ਰਲ (ਮਨਮੋਹਨ ਸਿੰਘ ਕਲੇਰ)-ਕੁਲਦੀਪ ਸਿੰਘ ਸਿੱਧੂਪੁਰ ਇੰਚਾਰਜ ਆਈ.ਟੀ ਵਿੰਗ ਕਾਂਗਰਸ ਪੰਜਾਬ ਅਤੇ ਦਾਮਾਦ ਕੈਬਨਿਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਨੇ ਬਲਾਕ ਖਮਾਣੋਂ ਦੇ ਪਿੰਡ ਨੰਗਲਾਂ ਵਿਖੇ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਅਤੇ ਜੇਤੂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ 'ਚ ਦਾਖ਼ਲਾ ਪ੍ਰਕਿਰਿਆ 'ਚ ਲਿਆਂਦੀ ਤੇਜ਼ੀ

ਫ਼ਤਹਿਗੜ੍ਹ ਸਾਹਿਬ, 21 ਅਪੈ੍ਰਲ (ਰਾਜਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖ਼ਲਿਆਂ 'ਚ ਵਾਧਾ ਕਰਕੇ ਸਰਕਾਰ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX