ਤਾਜਾ ਖ਼ਬਰਾਂ


ਬੇਗੋਵਾਲ ਵਿਚ 2 ਨੌਜਵਾਨਾਂ ਨੇ ਇਕ ਨੌਜਵਾਨ ਨੂੰ ਦੇਰ ਰਾਤ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ
. . .  13 minutes ago
ਬੇਗੋਵਾਲ, 19 ਜੂਨ (ਸੁਖਜਿੰਦਰ ਸਿੰਘ) - ਬੀਤੀ ਰਾਤ ਦੋ ਹਥਿਆਰਬੰਦ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਰਾਤ ਸਮੇਂ ਆਪਣੇ ਘਰ ਜਾ ਰਹੇ ਨੂੰ ਗੋਲੀ...
ਸਾਬਕਾ ਭਾਰਤੀ ਦੌੜਾਕ ਸ. ਮਿਲਖਾ ਸਿੰਘ ਦਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ ਅੰਤਿਮ ਸਸਕਾਰ - ਕੈਪਟਨ
. . .  7 minutes ago
ਚੰਡੀਗੜ੍ਹ, 19 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਸਾਬਕਾ ਭਾਰਤੀ ਦੌੜਾਕ ਮਿਲਖਾ ਸਿੰਘ ਦਾ ਪੰਜਾਬ ਸਰਕਾਰ ਵਲੋਂ ਅੰਤਿਮ ਸਸਕਾਰ ਕੀਤਾ...
ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦਾ 356ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  19 minutes ago
ਸ੍ਰੀ ਅਨੰਦਪੁਰ ਸਾਹਿਬ, 19 ਜੂਨ ( ਨਿੱਕੂਵਾਲ,ਕਰਨੈਲ ਸਿੰਘ ) - ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦਾ 356ਵਾਂ ਸਥਾਪਨਾ ਦਿਵਸ ਗੁਰਦੁਆਰਾ ਗੁਰੂ ਕੇ ਮਹਿਲ ਭੌਰਾ ਸਾਹਿਬ ਵਿਖੇ...
5 ਮਹੀਨਿਆਂ ਵਿਚ 30 ਕਰੋੜ ਅਮਰੀਕੀਆਂ ਦੇ ਟੀਕਾਕਰਨ ਹੋਇਆ - ਬਾਇਡਨ
. . .  37 minutes ago
ਸੈਕਰਾਮੈਂਟੋ (ਅਮਰੀਕਾ),19 ਜੁਲਾਈ (ਹੁਸਨ ਲੜੋਆ ਬੰਗਾ) - ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਨੇ 5 ਮਹੀਨਿਆਂ ਵਿਚ 30 ਕਰੋੜ ਅਮਰੀਕੀਆਂ ਦੇ ਕੋਵਿਡ-19 ...
ਬਾਰਾਮੂਲਾ ਦੇ ਉੜੀ ਖੇਤਰ ਵਿਚ ਤਿੰਨ ਅੱਤਵਾਦੀ ਗ੍ਰਿਫ਼ਤਾਰ
. . .  about 1 hour ago
ਸ਼੍ਰੀਨਗਰ,19 ਜੂਨ - ਬਾਰਾਮੂਲਾ ਦੇ ਉੜੀ ਖੇਤਰ ਵਿਚ ਤਿੰਨ ਅੱਤਵਾਦੀ ਸਾਥੀ ਗ੍ਰਿਫ਼ਤਾਰ ਕੀਤੇ ਗਏ ਹਨ। ਹਥਿਆਰ ਅਤੇ ਅਸਲਾ ਇਨ੍ਹਾਂ ਕੋਲੋਂ ਬਰਾਮਦ ਹੋਇਆ...
ਭਾਰਤ ਚੀਨ ਸਰਹੱਦੀ ਵਿਵਾਦ 'ਤੇ ਆਰ.ਕੇ. ਸਿੰਘ ਭਦੌਰੀਆ ਦਾ ਕਹਿਣਾ - ਚੀਨ ਨਾਲ ਗੱਲਬਾਤ ਜਾਰੀ
. . .  about 1 hour ago
ਨਵੀਂ ਦਿੱਲੀ, 19 ਜੂਨ - ਭਾਰਤ ਚੀਨ ਵਿਚਾਲੇ ਚੱਲ ਸਰਹੱਦੀ ਵਿਵਾਦ 'ਤੇ ਏਅਰ ਚੀਫ਼ ਮਾਰਸ਼ਲ ਆਰ.ਕੇ. ਸਿੰਘ ਭਦੌਰੀਆ ਦਾ ਕਹਿਣਾ ਹੈ ਕਿ ...
ਪਟਿਆਲਾ ਦੇ ਪਿੰਡ ਦੋਦੜਾ ਵਿਖੇ ਗੋਬਰ ਗੈਸ ਖੂਹ ਵਿਚ ਡਿੱਗਣ ਨਾਲ ਦੋ ਕਿਸਾਨਾਂ ਦੀ ਮੌਤ
. . .  about 2 hours ago
ਸਮਾਣਾ (ਪਟਿਆਲਾ), 19 ਜੂਨ (ਸਾਹਿਬ ਸਿੰਘ) - ਅੱਜ ਸਵੇਰੇ ਉੱਪ-ਮੰਡਲ ਸਮਾਣਾ ਦੇ ਪਿੰਡ ਦੋਦੜਾ ਵਿਖੇ ਗੋਬਰ ਗੈਸ ਪਲਾਂਟ ਦੇ ਖੂਹ ਵਿਚ ਡਿੱਗਣ ਨਾਲ ਦੋ ਕਿਸਾਨਾਂ ਦੀ ਮੌਤ ਹੋ ਗਈ ਹੈ...
ਸ. ਮਿਲਖਾ ਸਿੰਘ ਦਾ ਸਸਕਾਰ ਅੱਜ ਸ਼ਾਮ 5 ਵਜੇ
. . .  about 2 hours ago
ਚੰਡੀਗੜ੍ਹ, 19 ਜੂਨ - ਉੱਡਣਾ ਸਿੱਖ ਪਦਮਸ੍ਰੀ ਸ. ਮਿਲਖਾ ਸਿੰਘ ਦਾ ਸਸਕਾਰ ਅੱਜ ਸਨਿਚਰਵਾਰ ਨੂੰ ਪੂਰੇ ਸਨਮਾਨਾਂ ਨਾਲ ਸ਼ਾਮ 5 ਵਜੇ ਕੀਤਾ ਜਾਵੇਗਾ...
ਉੱਤਰਾਖੰਡ 'ਚ ਲਗਾਤਾਰ ਪੈ ਰਹੀ ਬਾਰਸ਼ ਕਾਰਨ ਅਲਕਨੰਦਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
. . .  about 3 hours ago
ਉੱਤਰਾਖੰਡ,19 ਜੂਨ - ਉੱਤਰਾਖੰਡ ਅਲਕਨੰਦਾ ਨਦੀ ਵਿਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਰਾਜ ਕੰਟਰੋਲ ਰੂਮ ਨੇ ਰਿਸ਼ੀਕੇਸ਼...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 60,753 ਨਵੇਂ ਕੋਰੋਨਾ ਮਾਮਲੇ ਆਏ, 1,647 ਮੌਤਾਂ
. . .  about 3 hours ago
ਨਵੀਂ ਦਿੱਲੀ,19 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ...
ਪ੍ਰਧਾਨ ਮੰਤਰੀ ਅਗਲੇ ਹਫ਼ਤੇ ਜੰਮੂ-ਕਸ਼ਮੀਰ ਦੇ ਨੇਤਾਵਾਂ ਨਾਲ ਸਰਬ ਪਾਰਟੀ ਬੈਠਕ ਦੀ ਕਰਨਗੇ ਪ੍ਰਧਾਨਗੀ
. . .  about 3 hours ago
ਨਵੀਂ ਦਿੱਲੀ,19 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ...
ਅਲਬਰਟਾ ਪਹਿਲਾਂ ਵਾਂਗ 1 ਜੁਲਾਈ ਤੋਂ ਪੂਰਨ ਖੋਲ੍ਹਣ ਦਾ ਪ੍ਰੀਮੀਅਰ ਜੇਸਨ ਕੈਨੀ ਵਲੋਂ ਐਲਾਨ
. . .  about 1 hour ago
ਕੈਲਗਰੀ,19 ਜੂਨ (ਜਸਜੀਤ ਸਿੰਘ ਧਾਮੀ) - ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ 1 ਜੁਲਾਈ ਕੈਨੇਡਾ ...
ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ ਰਾਸ਼ਟਰਪਤੀ,ਪ੍ਰਧਾਨ ਮੰਤਰੀ,ਮੁੱਖ ਮੰਤਰੀ ਅਤੇ ਸੁਖਬੀਰ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਨਵੀਂ ਦਿੱਲੀ,19 ਜੂਨ - ਪਦਮਸ੍ਰੀ ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ...
ਨਿਊਜ਼ੀਲੈਂਡ ਦੇ ਪਾਪਾਟੋਏਟੋਏ ਖੇਤਰ 'ਚ ਤੂਫ਼ਾਨੀ ਚੱਕਰਵਾਤ ਟੋਰਨਾਡੋ ਨੇ ਮਚਾਈ ਤਬਾਹੀ
. . .  about 4 hours ago
ਆਕਲੈਂਡ,19 ਜੂਨ (ਹਰਮਨਪ੍ਰੀਤ ਸਿੰਘ )ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਨਜ਼ਦੀਕ ਪੈਂਦੇ ਖੇਤਰ...
ਅੱਜ ਦਾ ਵਿਚਾਰ
. . .  1 minute ago
ਅੱਜ ਦਾ ਵਿਚਾਰ
ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 12 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਲੁਧਿਆਣਾ

ਕੰਟੇਨਮੈਂਟ ਜ਼ੋਨ ਦੁੱਗਰੀ ਇਲਾਕੇ 'ਚ ਚੌਥੇ ਦਿਨ ਵੀ ਸਿਹਤ ਤੇ ਪੁਲਿਸ ਮੁਲਾਜ਼ਮਾਂ ਵਲੋਂ ਰੱਖੀ ਗਈ ਚੌਕਸੀ

ਲੁਧਿਆਣਾ, 21 ਅਪ੍ਰੈਲ (ਸਲੇਮਪੁਰੀ)-ਲੁਧਿਆਣਾ ਸ਼ਹਿਰ ਦੇ ਪਾਸ਼ ਇਲਾਕੇ ਦੇ ਤੌਰ 'ਤੇ ਜਾਣੇ ਜਾਂਦੇ ਦੁਗਰੀ ਫੇਸ 1 ਤੇ 2 ਵਿਚ ਪਿਛਲੇ ਦਿਨੀਂ ਅਚਾਨਕ ਕੋਰੋਨਾ ਤੋਂ ਪ੍ਰਭਾਵਿਤ ਵੱਡੀ ਗਿਣਤੀ 'ਚ ਮਰੀਜ਼ ਸਾਹਮਣੇ ਆਉਣ ਪਿੱਛੋਂ 18 ਅਪ੍ਰੈਲ ਤੋਂ ਕੰਟੇਨਮੈਂਟ ਜ਼ੋਨ ਬਣਾਇਆ ਗਿਆ ...

ਪੂਰੀ ਖ਼ਬਰ »

ਨਗਰ ਨਿਗਮ ਦੀਆਂ ਸਟਰੀਟ ਲਾਈਟਾਂ ਚੋਰੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਨਗਰ ਨਿਗਮ ਦੀਆਂ ਸਟਰੀਟ ਲਾਈਟਾਂ ਚੋਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ 6 ਦੇ ਐਸ.ਐਚ.ਓ. ਅਮਨਦੀਪ ਸਿੰਘ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹੇ 'ਚ ਤਾਲਾਬੰਦੀ ਕਰਨ ਜਾਂ ਕਾਰਖਾਨਿਆਂ ਨੂੰ ਬੰਦ ਕਰਨ ਦਾ ਹਾਲੇ ਕੋਈ ਵਿਚਾਰ ਨਹੀਂ-ਸ਼ਰਮਾ

ਲੁਧਿਆਣਾ, 21 ਅਪ੍ਰੈਲ( ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਮੈਜਿਸਟਰੇਟ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਅਧਿਕਾਰਿਕ ਫੇਸਬੁੱਕ ਪੇਜ਼ 'ਤੇ ਜ਼ਿਲ੍ਹਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲ ਦੀ ਘੜੀ ਜ਼ਿਲ੍ਹਾ ...

ਪੂਰੀ ਖ਼ਬਰ »

ਮਿਲਕ ਪਲਾਂਟ ਲੁਧਿਆਣਾ ਦੀਆਂ 3 ਮੀਟਿੰਗਾਂ 'ਚ ਹਾਜ਼ਰ ਨਾ ਹੋਣ ਵਾਲੇ 7 ਡਾਇਰੈਕਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਮੰਡਲ ਪਟਿਆਲਾ ਵਲੋਂ ਮਿਲਕ ਪਲਾਂਟ ਲੁਧਿਆਣਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ 7 ਡਾਇਰੈਕਟਰਾਂ ਨੂੰ ਲਗਾਤਾਰ 3 ਮੀਟਿੰਗਾਂ ਵਿਚ ਹਾਜ਼ਰ ਨਾ ਹੋਣ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ...

ਪੂਰੀ ਖ਼ਬਰ »

ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਸੰਘਰਸ਼ ਦਾ ਐਲਾਨ

ਲੁਧਿਆਣਾ, 21 ਅਪ੍ਰੈਲ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਧੀਨ ਚੱਲ ਰਹੀ ਏਡਜ਼ ਕੰਟਰੋਲ ਸੰਸਥਾ 'ਚ ਤਾਇਨਾਤ ਮੁਲਾਜ਼ਮਾਂ ਦੀ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਅਸੋਸੀਏਸ਼ਨ ਦੀ ਸੂਬਾ ਪੱਧਰੀ ਹੰਗਾਮੀ ਮੀਟਿੰਗ ਅਸੋਸੀਏਸ਼ਨ ਦੇ ਮੁੱਖ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਥਾਣਾ ਦਰੇਸੀ ਦੀ ਪੁਲਿਸ ਨੇ ਪ੍ਰਦੀਪ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਕਰਤਾਰ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਵੱਖ-ਵੱਖ ਰੇਟਾਂ ਦੇ ਦੇਣ ਬਾਰੇ ਸਰਕਾਰ ਦੀ ਨੀਤੀ ਦੀ ਡਾਕਟਰਾਂ ਵਲੋਂ ਨਿਖੇਧੀ

ਲੁਧਿਆਣਾ, 21 ਅਪ੍ਰੈਲ (ਸਲੇਮਪੁਰੀ)-ਕੇਂਦਰ ਸਰਕਾਰ ਵਲੋਂ ਰਾਜ ਸਰਕਾਰਾਂ ਤੇ ਨਿੱਜੀ ਖੇਤਰ ਨੂੰ ਕੋਰੋਨਾ ਦੀ ਵੈਕਸੀਨ ਵੱਧ ਵੱਖ-ਵੱਖ ਰੇਟਾਂ ਦੇ ਦੇਣ ਬਾਰੇ ਸਰਕਾਰ ਦੀ ਨੀਤੀ ਦੀ ਡਾਕਟਰਾਂ ਵਲੋਂ ਨਿਖੇਧੀ ਕੀਤੀ ਗਈ ਹੈ | ਡਾ. ਜੀ.ਐਸ. ਗਰੇਵਾਲ ਸਾਬਕਾ ਪ੍ਰਧਾਨ ਪੰਜਾਬ ...

ਪੂਰੀ ਖ਼ਬਰ »

ਲੁਧਿਆਣਾ 'ਚ 974 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

ਲੁਧਿਆਣਾ, 21 ਅਪ੍ਰੈਲ (ਸਲੇਮਪੁਰੀ)-ਕੋਰੋਨਾ ਦੇ ਬੁਰੇ ਪ੍ਰਭਾਵ ਨੇ ਲੁਧਿਆਣਾ ਨਿਵਾਸੀਆਂ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 974 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ...

ਪੂਰੀ ਖ਼ਬਰ »

ਮੀਂਹ ਪੈਣ ਕਰਕੇ ਮੰਡੀਆਂ 'ਚ ਪਈਆਂ ਕਣਕ ਦੀਆਂ ਢੇਰੀਆਂ ਦਾ ਨੁਕਸਾਨ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਮੀਂਹ ਪੈਣ ਕਰਕੇ ਜਿੱਥੇ ਮੰਡੀਆਂ 'ਚ ਕਣਕ ਦੀਆਂ ਭਰੀਆਂ ਬੋਰੀਆਂ ਗਿੱਲੀਆਂ ਹੋ ਗਈਆਂ, ਉਥੇ ਖੁੱਲੇ ਅਸਮਾਨ ਵਿਚ ਪਈਆਂ ਕਣਕ ਦੀਆਂ ਢੇਰੀਆਂ ਗਿੱਲੀਆਂ ਹੋ ਗਈਆਂ, ਅੱਜ ਸਾਰਾ ਦਿਨ ਮਜ਼ਦੂਰ, ਕਿਸਾਨ ਤੇ ਹੋਰ ਗਿੱਲੀ ਹੋਈ ਕਣਕ ਦੀ ਸੰਭਾਲ ...

ਪੂਰੀ ਖ਼ਬਰ »

ਐਤਵਾਰ ਲਾਕਡਾਊਨ ਹੋਣ ਕਾਰਨ ਕੈਲੀਬਰ ਪਲਾਜ਼ਾ ਤੇ ਅਕਾਲ ਮਾਰਕੀਟ ਸੋਮਵਾਰ ਨੂੰ ਖੁੱਲ੍ਹੀਆਂ ਰਹਿਣਗੀਆਂ

ਲੁਧਿਆਣਾ, 21 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਕਾਰਨ ਰਾਜ ਸਰਕਾਰ ਵਲੋਂ ਐਤਵਾਰ ਨੂੰ ਲਾਕਡਾਊਨ ਰੱਖਣ ਦੇ ਜਾਰੀ ਕੀਤੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਹਿਰ ਦੀਆਂ ਰੈਡੀਮੇਡ ਤੇ ਕੱਪੜਿਆਂ ਦੀਆਂ ਪ੍ਰਮੁੱਖ ...

ਪੂਰੀ ਖ਼ਬਰ »

ਵੱਡ ਅਕਾਰੀ ਦਰੱਖਤ ਬਿਜਲੀ ਦੀਆਂ ਤਾਰਾਂ 'ਤੇ ਡਿੱਗਣ ਕਾਰਨ 18 ਘੰਟੇ ਠੱਪ ਰਹੀ ਬਿਜਲੀ ਸਪਲਾਈ

ਲੁਧਿਆਣਾ, 21 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਮਾਡਲ ਟਾਊਨ ਵਿਚ ਮੰਗਲਵਾਰ ਰਾਤ ਕਰੀਬ 8 ਵਜੇ ਇਕ ਵੱਡ ਅਕਾਰੀ ਪੁਰਾਣਾ ਦਰੱਖਤ ਬਿਜਲੀ ਦੀਆਂ ਤਾਰਾਂ ਉੱਪਰ ਡਿੱਗ ਜਾਣ ਕਾਰਨ ਜਬਰਦਸਤ ਧਮਾਕਾ ਹੋਇਆ ਤੇ ਬਿਜਲੀ ਸਪਲਾਈ ਠੱਪ ਹੋ ਗਈ | ਸੜਕ 'ਤੇ ਆਵਾਜਾਈ ਨਹੀਂ ਸੀ ਤੇ ਜਿਸ ਕੋਠੀ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ ਦੇ ਆੜ੍ਹਤੀਆਂ ਨੂੰ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਦਿੱਤੀ ਚਿਤਾਵਨੀ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਰੋਜ਼ਾਨਾ ਸੈਂਕੜੇ ਕੋਰੋਨਾ ਪ੍ਰਭਾਵਿਤ ਮਰੀਜ਼ ਹਸਪਤਾਲਾਂ 'ਚ ਦਾਖ਼ਲ ਹੋਣ ਲਈ ਆ ਰਹੇ ਹਨ ਤੇ ਮੌਤਾਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੋਣ ਕਾਰਨ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪੁਲਿਸ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਭਾਰੀ ਮਾਤਰਾ 'ਚ ਸਾਮਾਨ ਬਰਾਮਦ ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਸ਼ਹਿਰ 'ਚ ਦਰਜਨਾਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ 10 ਸਾਲ ਦੇ ਬੱਚੇ ਵਲੋਂ ਖੁਦਕੁਸ਼ੀ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ 'ਚ ਇਕ 10 ਸਾਲ ਦੇ ਬੱਚੇ ਵਲੋਂ ਸ਼ੱਕੀ ਹਲਾਤ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੇ ਦੀ ਸ਼ਨਾਖਤ ਅਨੂਪ ਮਿਸ਼ਰਾ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਹਲਕਾ ਆਤਮ ਨਗਰ ਦੇ ਨਵੇਂ ਪੈਨਸ਼ਨ ਧਾਰਕਾਂ ਨੂੰ ਕੜਵਲ ਨੇ ਵੰਡੀਆਂ ਪੈਨਸ਼ਨਾਂ ਦੀਆਂ ਚਿੱਠੀਆਂ

ਲੁਧਿਆਣਾ, 21 ਅਪੈ੍ਰਲ (ਪੁਨੀਤ ਬਾਵਾ)-ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਵਲੋਂ ਆਪਣੇ ਮੁੱਖ ਦਫ਼ਤਰ ਵਿਖੇ ਨਵੇਂ ਪੈਨਸ਼ਨ ਧਾਰਕਾਂ ਨੂੰ ਚਿੱਠੀਆਂ ਵੰਡੀਆਂ ਗਈਆਂ | ਉਨ੍ਹਾਂ ਨੇ ਭਵਿੱਖ 'ਚ ਹੋਰ ਲਾਭਪਾਤਰੀਆਂ ਨੂੰ ਵੀ ਸਰਕਾਰ ਦੀਆਂ ...

ਪੂਰੀ ਖ਼ਬਰ »

ਕਾਰੋਬਾਰੀਆਂ ਦੀ ਮਹਤੱਵਪੂਰਨ ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ

ਲੁਧਿਆਣਾ, 21 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਮਹੱਤਵਪੂਰਨ ਬੈਠਕ ਹੋਈ, ਜਿਸ 'ਚ ਵੱਖ-ਵੱਖ ਮੁਦਿਆਂ ਉੱਪਰ ਵਿਚਾਰ ਵਟਾਦਰਾਂ ਕੀਤਾ ਗਿਆ | ਬੈਠਕ 'ਚ ਵੱਡੀ ਗਿਣਤੀ 'ਚ ਕੱਪੜਾ ਕਾਰੋਬਾਰੀ ਤੇ ਹੋਰ ਕਾਰੋਬਾਰੀ ਵੀ ਸ਼ਾਮਿਲ ਹੋਏ, ...

ਪੂਰੀ ਖ਼ਬਰ »

ਤਰਸੇਮ ਭਿੰਡਰ ਨੇ ਕੈਪਟਨ ਸਰਕਾਰ ਖਿਲਾਫ ਤੇਜ਼ ਕੀਤਾ ਬਿਜਲੀ ਬਿੱਲ ਫੂਕ ਅੰਦੋਲਨ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਤੇ ਸਾਬਕਾ ਕੌਂਸਲਰ ਤਰਸੇਮ ਸਿੰਘ ਭਿੰਡਰ ਨੇ ਕੈਪਟਨ ਸਰਕਾਰ ਵਲੋਂ ਵਾਰ ਵਾਰ ਮਹਿੰਗੀ ਕੀਤੀ ਜਾ ਰਹੀ ਬਿਜਲੀ ਦੇ ਖਿਲਾਫ ਪਾਰਟੀ ਵਲੋਂ ਸੂਬਾ ਪੱਧਰ 'ਤੇ ਸ਼ੁਰੂ ਕੀਤੇ ਬਿਜਲੀ ਅੰਦੋਲਨ ...

ਪੂਰੀ ਖ਼ਬਰ »

ਸਰਬ-ਧਰਮ ਸਾਂਝੀ ਵੈੱਲਫੇਅਰ ਸੁਸਾਇਟੀ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ)-ਸਰਵ-ਧਰਮ ਸਾਂਝੀ ਵੈਲਫੇਅਰ ਸੁਸਾਇਟੀ ਵਲੋਂ 185ਵਾਂ ਰਾਸ਼ਨ ਵੰਡ ਸਮਾਗਮ ਚੇਅਰਮੈਨ ਤੇ ਅਕਾਲੀ ਦਲ ਵਪਾਰ ਵਿੰਗ ਦੇ ਰਾਸ਼ਟਰੀ ਉਪ-ਪ੍ਰਧਾਨ (ਸਾਬਕਾ ਰਾਜ ਮੰਤਰੀ) ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਸਲੇਮ ਟਾਬਰੀ ਸਥਿਤ ਸੁਸਾਇਟੀ ...

ਪੂਰੀ ਖ਼ਬਰ »

ਸਟੂਡੈਂਟ ਇਨਸਾਫ ਮੋਰਚਾ ਵਲੋਂ ਮਨਿੰਦਰ ਸਿੰਘ ਜਵਾਹਰ ਲਾਲ ਨਹਿਰੂ ਕਾਲਜ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਵਿਦਿਆਰਥੀ ਵਿੰਗ 'ਸਟੂਡੈਂਟ ਇਨਸਾਫ ਮੋਰਚਾ' ਨੂੰ ਹੋਰ ਮਜ਼ਬੂਤ ਕਰਦੇ ਹੋਏ ਮੋਰਚਾ ਦੇ ਪੰਜਾਬ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਵਿਦਿਆਰਥੀਆਂ ਦੇ ਹੱਕਾਂ ਲਈ ਲੜਨ ਵਾਲੇ ਮਨਿੰਦਰ ਸਿੰਘ ਨੂੰ ਜਵਾਹਰ ਲਾਲ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਹਨ ਕਾਰਵਾਈਆਂ

ਲੁਧਿਆਣਾ, 21 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਕਾਫ਼ੀ ਸਖਤ ਮੂਡ 'ਚ ਨਜ਼ਰ ਆ ਰਿਹਾ ਹੈ ਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ ਰਾਸ਼ਨ ਡਿਪੂਆਂ ਖ਼ਿਲਾਫ਼ ਕਾਰਵਾਈਆਂ ਵੀ ਕੀਤੀਆਂ ਜਾ ਰਹੀਆਂ ਹਨ ਤੇ ਪਿਛਲੇ ਦਿਨੀ ਇਨ੍ਹਾਂ ਕਾਰਵਾਈਆਂ ਦੌਰਾਨ ਵੱਡੀ ਗਿਣਤੀ 'ਚ ਰਾਸ਼ਨ ਡਿਪੂ ਮੁਅੱਤਲ ਵੀ ਕਰ ਦਿੱਤੇ ਗਏ | ਖੁਰਾਕ ਸਪਲਾਈ ਵਿਭਾਗ ਨਿਯਮਾਂ ਦੀ ਉਲੰਘਣਾ ਰੋਕਣ ਲਈ ਕਾਫੀ ਜੋਰਦਾਰ ਕਾਰਵਾਈਆਂ ਕਰਦੇ ਹੋਏ ਰਾਸ਼ਨ ਡਿਪੂ ਮੁਅੱਤਲ ਵੀ ਕੀਤੇ ਜਾ ਰਹੇ ਹਨ | ਵਿਭਾਗ ਵਲੋਂ ਰਾਸ਼ਨ ਡਿਪੂ ਮੁਅੱਤਲ ਕਰਨ ਤੋਂ ਬਾਅਦ ਫੌਰੀ ਤੌਰ 'ਤੇ ਉਸਦੀ ਸਪਲਾਈ ਬੰਦ ਕਰ ਦਿੱਤੀ ਜਾਂਦੀ ਹੈ ਤੇ ਜਾਂਚ ਦਾ ਕੰਮ ਕੀਤਾ ਜਾਂਦਾ ਹੈ | ਕੁਝ ਦਿਨਾਂ ਪਹਿਲਾਂ ਵੀ ਵਿਭਾਗ ਵਲੋਂ 7 ਰਾਸ਼ਨ ਡਿਪੂ ਮੁਅੱਤਲ ਕੀਤੇ ਗਏ | ਇਸ ਦੌਰਾਨ ਵਿਭਾਗ ਵਲੋਂ ਇਸ ਗੱਲ ਦਾ ਵੀ ਧਿਆਨ ਰੱਖਿਆ ਜਾਂਦਾ ਹੈ ਕਿ ਮੁਅੱਤਲ ਡਿਪੂ ਨਾਲ ਜੁੜੇ ਖਪਤਕਾਰਾਂ ਨੂੰ ਰਾਸ਼ਨ ਦੀ ਸਪਲਾਈ ਦੇ ਮਾਮਲੇ 'ਚ ਕੋਈ ਦਿੱਕਤ ਪੇਸ਼ ਨਾ ਆਵੇ, ਇਸ ਲਈ ਖਪਤਕਾਰਾਂ ਨੂੰ ਨੇੜੇ ਦੇ ਡਿਪੂ ਨਾਲ ਜੋੜ ਦਿੱਤਾ ਜਾਂਦਾ ਹੈ | ਗੱਲਬਾਤ ਦੌਰਾਨ ਵਿਭਾਗ ਦੇ ਡੀ.ਐਫ.ਸੀ. ਪੱਛਮੀ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਖਪਤਕਾਰਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਤੇ ਕਿਸੇ ਵੀ ਨੂੰ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸ਼ਿਕਾਇਤ ਆਉਣ ਤੇ ਮੌਕੇ ਦੀ ਚੈਕਿੰਗ ਦੌਰਾਨ ਉਲੰਘਣਾ ਪਾਏ ਜਾਣ 'ਤੇ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਸਟਰੀਟ ਲਾਈਟ ਦਾ ਖੰਭਾ ਬਿਜਲੀ ਦੀਆਂ ਤਾਰਾਂ 'ਤੇ ਡਿਗਣ ਨਾਲ ਲੱਗਾ ਟਰੈਫਿਕ ਜਾਮ

ਲੁਧਿਆਣਾ, 21 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਮਾਡਲ ਟਾਊਨ ਮੁੱਖ ਸੜਕ 'ਤੇ ਬੁੱਧਵਾਰ ਦੁਪਹਿਰ 3.30 ਵਜੇ ਸੜਕ ਦੇ ਡਿਵਾਈਡਰ 'ਚ ਲੱਗਾ ਸਟਰੀਟ ਲਾਈਟ ਦਾ ਵੱਡਾ ਖੰਭਾ ਬਿਜਲੀ ਦੀਆਂ ਤਾਰਾਂ ਉਪਰ ਡਿੱਗਣ ਕਾਰਨ ਜਿੱਥੇ ਇਲਾਕੇ ਦੀ ਬਿਜਲੀ ...

ਪੂਰੀ ਖ਼ਬਰ »

ਨਵੇਂ ਬਣੇ ਡਾਕਘਰ ਤੇ ਪੰਚਾਇਤ ਘਰ ਦਾ ਵੈਦ ਵਲੋਂ ਉਦਘਾਟਨ

ਹੰਬੜਾਂ, 21 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਮਲਕਪੁਰ ਬੇਟ ਵਿਖੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਹਿਯੋਗ ਸਦਕਾ ਨਵੇਂ ਬਣੇ ਡਾਕਘਰ ਤੇ ਪੰਚਾਇਤ ਘਰ ਦਾ ਰਸਮੀ ਉਦਘਾਟਨ ਕੌਂਸਲਰ ਹਰਕਰਨ ਸਿੰਘ ਵੈਦ ਤੇ ਸਰਪੰਚ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਸੈਕਟਰ 32 ਦੇੇ ਆਟੋਮੋਟਿਵ ਡਰਾਈਵਿੰਗ ਟੈਸਟ ਟਰੈਕ 'ਤੇ ਕਲਰਕ ਨੂੰ ਪੱਕਾ ਚਾਰਜ ਦੇਣ ਸਬੰਧੀ ਸ਼ਿਕਾਇਤ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਸਥਾਨਕ ਸੈਕਟਰ-32 ਵਿਖੇ ਸਥਿਤ ਆਟੋਮੋਟਿਵ ਡਰਾਈਵਿੰਗ ਟੈਸਟ ਟਰੈਕ ਵਿਖੇ ਕਲਰਕ ਦੀ ਤਾਇਨਾਤੀ ਨੂੰ ਲੈ ਕੇ ਲੁਧਿਆਣਾ ਹੈਲਪਏਜ਼ ਚੈਰੀਟੇਬਲ ਟਰੱਸਟ ਵਲੋਂ ਐਸ.ਡੀ.ਐਮ. ਲੁਧਿਆਣਾ ਪੂਰਬੀ ਨੂੰ ਸ਼ਿਕਾਇਤ ਕੀਤੀ ਗਈ ਹੈ | ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਆਲੀਵਾਲ ਨੂੰ ਸ਼ੂਗਰਫੈੱਡ ਦੇ ਮੁੜ ਚੇਅਰਮੈਨ ਨਿਯੁਕਤ ਕਰਨ 'ਤੇ ਕਿਸਾਨਾਂ 'ਚ ਖੁਸ਼ੀ ਦੀ ਲਹਿਰ

ਹੰਬੜਾਂ, 21 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਇਤਿਹਾਸਿਕ ਨਗਰ ਆਲੀਵਾਲ ਤੋਂ ਸਰਪੰਚੀ ਦਾ ਸਫ਼ਰ ਸ਼ੁਰੂ ਕਰਕੇ ਤੇ ਦੋ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਅਮਰੀਕ ਸਿੰਘ ਆਲੀਵਾਲ ਨੂੰ ਪੰਜਾਬ ਸ਼ੂਗਰਫੈਡ ਦਾ ਮੁੜ ਚੇਅਰਮੈਨ ਨਿਯੁਕਤ ਕਰਨ 'ਤੇ ਲੋਕਾਂ 'ਚ ਖੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਵਿਨੈ ਭਾਰਤੀ ਵਾਸੀ ਚੰਦਰਨਗਰ ਦੀ ਸ਼ਿਕਾਇਤ 'ਤੇ ਰਜੇਸ਼ ਨਾਮੀ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਸ਼ਿਵ ...

ਪੂਰੀ ਖ਼ਬਰ »

ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਸਿਮਰਜੋਤ ਕੌਰ ਦਾ ਸਨਮਾਨ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ)-ਨਵਚੇਤਨਾ ਬਾਲ ਭਲਾਈ ਕਮੇਟੀ ਦੁਆਰਾ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਬਾਲ ਅਧਿਕਾਰਾਂ ਅਤੇ ਸਮਾਜਿਕ ਬੁਰਾਈਆਂ ਖਿਲਾਫ ਲਗਾਤਾਰ ਯਤਨ ਜਾਰੀ ਹਨ, ਜਿਨ੍ਹਾਂ ਵਿਚੋਂ ਬੇਟੀ ...

ਪੂਰੀ ਖ਼ਬਰ »

ਸ਼ਿਮਲਾਪੁਰੀ 'ਚ ਕੋਵਿਡ ਵੈਕਸੀਨੇਸ਼ਨ ਕੈਂਪ

ਡਾਬਾ/ਲੁਹਾਰਾ, 21 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਪੰਜਾਬ ਸਰਕਾਰ ਦੇ ਕੋਵਿਡ-19 ਦੇ ਵਿਰੁੱਧ ਟੀਕਾਕਰਨ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਸਤਗੁਰ ਨਗਰ ਸ਼ਿਮਲਾਪੁਰੀ ਮੁੱਖ ਦਫ਼ਤਰ ਵਿਧਾਨ ਸਭਾ ਹਲਕਾ ਦੱਖਣੀ ਵਿਖੇ ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਦੀ ...

ਪੂਰੀ ਖ਼ਬਰ »

ਭਾਮੀਆਂ ਖੁਰਦ ਵਿਖੇ ਟੀਕਾਕਰਨ ਕੈਂਪ

ਭਾਮੀਆਂ ਕਲਾਂ , 21 ਅਪ੍ਰੈਲ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੀ ਭਾਮੀਆਂ ਖੁਰਦ ਦੀ ਪੰਚਾਇਤ ਵਲੋਂ ਬਲਾਕ ਸੰਮਤੀ 2 ਦੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਦੀ ਅਗਵਾਈ ਹੇਠ ਕੋਰੋਨਾ ਵੈਕਸੀਨ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ 'ਚ ਇਲਾਕੇ ਦੇ ...

ਪੂਰੀ ਖ਼ਬਰ »

ਸੀਸੂ ਵਲੋਂ ਕੋਵਿਡ-19 ਟੀਕਾਕਰਨ ਕੈਂਪ

ਲੁਧਿਆਣਾ, 21 ਅਪੈ੍ਰਲ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਨੇ ਆਪਣੀ ਮੈਂਬਰ ਕੰਪਨੀ ਮਹਿਤਾ ਆਟੋਮੋਟਿਵ ਪ੍ਰਾਈਵੇਟ ਲਿਮਟਿਡ ਵਿਖੇ ਕੋਵਿਡ-19 ਟੀਕਾਕਰਨ ਕੈਂਪ ਲਗਾਇਆ, ਜਿਸ ਦਾ ਉਦਘਾਟਨ ਨਗਰ ਨਿਗਮ ਲੁਧਿਆਣਾ ਦੀ ਕੌਂਸਲਰ ...

ਪੂਰੀ ਖ਼ਬਰ »

ਕੋਵੀਸ਼ੀਲਡ ਵੈਕਸੀਨ ਦੀ ਸਪਲਾਈ ਘੱਟ ਹੋਣ ਕਾਰਨ ਟੀਕਾਕਰਨ ਦਾ ਗ੍ਰਾਫ ਅੱਜ ਨੀਵਾਂ ਗਿਆ!

ਲੁਧਿਆਣਾ, 21 ਅਪ੍ਰੈਲ (ਸਲੇਮਪੁਰੀ)-ਲੁਧਿਆਣਾ ਵਿਚ ਕੋਵੀਸ਼ੀਲਡ ਦੀ ਸਪਲਾਈ ਅੱਜ ਨਹੀਂ ਮਿਲੀ ਤੇ ਇਸ ਵੇਲੇ ਕੇਵਲ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਕੋਲ ਲਗਭਗ 500 ਦੇ ਕਰੀਬ ਹੀ ਕੋਵੀਸ਼ੀਲਡ ਦੇ ਟੀਕੇ ਮੌਜੂਦ ਹਨ, ਜਿਸ ਕਰਕੇ ਸ਼ਹਿਰ ਦੇ ਕੁਝ ਹਸਪਤਾਲ ਜਿਨ੍ਹਾਂ ਵਿਚ ਸਿਵਲ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣ ਨੂੰ ਅਗਵਾ ਕਰਨ ਦੇ ਮਾਮਲੇ 'ਚ ਭਗੌੜਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਕੂਲੀ ਵਿਦਿਆਰਥਣ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਭਗੌੜੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਕਿਚਲੂ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਨੇ ...

ਪੂਰੀ ਖ਼ਬਰ »

ਸ਼ਹਿਰ 'ਚ ਸਫਾਈ ਦੇ ਪ੍ਰਬੰਧ ਤੋਂ ਅਸੰਤੁਸ਼ਟ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਦੀ ਲਗਾਈ ਕਲਾਸ

ਲੁਧਿਆਣਾ, 21 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਸਫਾਈ ਪ੍ਰਬੰਧਾਂ ਤੇ ਕੂੜੇ ਦੀ ਲਿਫਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸ਼ੁੱਕਰਵਾਰ ਨੂੰ ਮੇਅਰ ਬਲਕਾਰ ਸਿੰਘ ਸੰਧੂ ਤੇ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ...

ਪੂਰੀ ਖ਼ਬਰ »

ਮੌਸਮ 'ਚ ਤਬਦੀਲੀ ਜੇ ਨਾ ਰੋਕੀ ਗਈ ਤਾਂ ਮਨੁੱਖੀ ਜੀਵਨ ਉੱਤੇ ਗੰਭੀਰ ਅਸਰ ਪੈਣਗੇ-ਵਿਗਿਆਨੀ

ਲੁਧਿਆਣਾ, 21 ਅਪ੍ਰੈਲ (ਸਲੇਮਪੁਰੀ)-ਸੰਸਾਰ ਪੱਧਰੀ ਮੌਸਮ 'ਚ ਆ ਰਹੀਆਂ ਤਬਦੀਲੀਆਂ ਦਾ ਮਨੁੱਖੀ ਜੀਵਾਂ ਉਪਰ ਪੈਣ ਵਾਲੇ ਚੰਗੇ/ਮਾੜੇ ਪ੍ਰਭਾਵਾਂ ਬਾਰੇ ਇਕ ਕੌਮੀ ਪੱਧਰ 'ਤੇ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ 26 ਡਾਕਟਰ, ਮੌਸਮ ਤੇ ਖੇਤੀ ਵਿਗਿਆਨੀਆਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਸਿਟੀ ਸੈਂਟਰ ਬੇਸਮੈਂਟ ਦੇ ਆਸ ਪਾਸ ਸੁਰੱਖਿਆ ਸੀਟਾਂ ਲਗਾਉਣ ਦਾ ਕੰਮ ਬੰਦ ਕਰਨ ਵਿਰੁੱਧ ਉੱਚ ਅਧਿਕਾਰੀਆਂ ਨੂੰ ਭੇਜੀ ਸ਼ਿਕਾਇਤ

ਲੁਧਿਆਣਾ, 21 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਸਕੀਮ ਸ਼ਹੀਦ ਭਗਤ ਸਿੰਘ ਨਗਰ 'ਚ ਸਿਟੀ ਸੈਂਟਰ ਦੀ ਇਮਾਰਤ ਜੋ ਖੰਡਰ ਹੋ ਚੁੱਕੀ ਹੈ, ਦੀ ਬੇਸਮੈਂਟ ਦੀਆਂ ਸੁਰੱਖਿਆ ਸੀਟਾਂ ਲਗਾਏ ਜਾਣ ਦਾ ਕੰਮ ਬੰਦ ਕਰ ਦਿੱਤੇ ਜਾਣ ਵਿਰੁੱਧ ਕਾਲੋਨੀ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਨੂੰ ਮਿਲਿਆ ਵੱਡਾ ਹੁੰਗਾਰਾ 300 ਫੈਕਟਰੀ ਵਰਕਰਾਂ ਨੇ ਲਵਾਇਆ ਕੋਰੋਨਾ ਟੀਕਾ-ਐਡਵੋਕੇਟ ਸਿੱਧੂ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ)-ਐਡਵੋਕੇਟ ਬਿਕਰਮ ਸਿੰਘ ਸਿੱਧੂ ਮੈਂਬਰ ਕਾਰਜਕਰਨੀ ਕਮੇਟੀ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਯਤਨਾਂ ਸਦਕਾ ਫੋਕਲ ਪੁਆਇੰਟ ਸਥਿਤ ਊਸ਼ਾ ਇੰਡਸਟਰੀਜ਼ ਵਿਖੇ ਕੋਵਿਡ ਟੀਕਾਕਰਨ ਕੈਂਪ ਦਾ ਪ੍ਰਬੰਧ ਕੀਤਾ ਗਿਆ ਜਿਸ 'ਚ 300 ਤੋਂ ਵਧੇਰੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਉਪਰ ਅਮਲ ਜ਼ਰੂਰੀ-ਟੋਨੀ

ਲੁਧਿਆਣਾ, 21 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਚੇਅਰਮੈਨ ਅਰਵਿੰਦਰ ਸਿੰਘ ਟੋਨੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਤੇ ਪ੍ਰਸ਼ਾਸਨ ...

ਪੂਰੀ ਖ਼ਬਰ »

ਨਸ਼ੇ ਵੇਚਣ ਵਾਲੇ ਆਗੂਆਂ ਕਾਰਨ ਦਾਗਦਾਰ ਹੋਇਆ ਸ਼ੋ੍ਰਮਣੀ ਅਕਾਲੀ ਦਲ-ਗਰੇਵਾਲ

ਇਯਾਲੀ/ਥਰੀਕੇ, 21 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਦੁਨੀਆਂ ਭਰ 'ਚ ਵੱਸਦੇ ਪੰਜਾਬੀਆਂ ਦੇ ਦਿਲਾਂ ਤੇ ਪੇਂਡੂ ਸਫ਼ਾਂ 'ਚ ਰਾਜ ਕਰਨ ਤੇ ਪੰਥ ਦੀ ਆਨ ਸ਼ਾਨ ਕਹੇ ਜਾਣ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਪਤਾ ਨਹੀਂ ਕਿਸ ਦੀ ਨਜ਼ਰ ਲੱਗ ਗਈ ਹੈ ਕਿ ਬੀਤੇ ਸਮੇਂ ਤੋਂ ਇਸ ਅਕਾਲੀ ...

ਪੂਰੀ ਖ਼ਬਰ »

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਆਨਲਾਈਨ ਧਰਤੀ ਦਿਵਸ ਮਨਾਇਆ

ਫੁੱਲਾਂਵਾਲ, 21 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਕੋਵਿਡ-19 ਦੇ ਚਲਦਿਆਂ ਸਕੂਲ ਦੇ ਵਿਦਿਆਰਥੀਆਂ ਲਈ ਧਰਤੀ ਦਿਵਸ ਮਨਾਉਣ ਲਈ ਆਨ ਲਾਈਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਧਰਤੀ ਤੇ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ)-ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਪ੍ਰਚੰਡ ਕਰਨ ਦੇ ਉਦੇਸ਼ ਤਹਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ ਦੌਰਾਨ ਬੀਬੀ ਰਣਜੀਤ ...

ਪੂਰੀ ਖ਼ਬਰ »

ਮੰਡੀ ਬੋਰਡ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਨੂੰ 5000 ਫੇਸ ਮਾਸਕ ਵੰਡਣ ਦੀ ਸ਼ੁਰੂਆਤ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)- ਮੰਡੀ ਬੋਰਡ ਵਲੋਂ ਖਰੀਦ ਕਾਰਜਾਂ 'ਚ ਲੱਗੇ ਕਿਸਾਨਾਂ, ਮਜਦੂਰਾਂ, ਆੜਤੀਆਂ ਤੇ ਹੋਰ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੁਣ ਤੱਕ ਅਨਾਜ ਮੰਡੀਆ 'ਚ 5000 ਮਾਸਕ ਵੰਡੇ ਹਨ | ਇਹ ਮੁਹਿੰਮ ਅੱਗੇ ਵੀ ਨਿਰੰਤਰ ਜਾਰੀ ਹੈ | ...

ਪੂਰੀ ਖ਼ਬਰ »

ਐਮ.ਜੀ.ਐਮ. ਪਬਲਿਕ ਸਕੂਲ ਵਲੋਂ ਵਿਰਾਸਤ ਦਿਵਸ ਮਨਾਇਆ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਐਮ.ਜੀ.ਐਮ. ਪਬਲਿਕ ਸਕੂਲ ਵਲੋਂ ਆਨਲਾਇਨ ਵਿਰਾਸਤ ਦਿਵਸ ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਅਮੀਰ ਵਿਰਾਸਤ ਤੋਂ ਜਾਣੂ ਕਰਵਾਇਆ ਗਿਆ ਤੇ ਵਿਰਾਸਤ ਨਾਲ ਸੰਬੰਧਤ ਕਈ ਤਰ੍ਹਾਂ ਦੇ ਮੁਕਾਬਲੇ ਉਲੀਕੇ ਗਏ | ਇਨ੍ਹਾਂ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਜਾਇਬਘਰ 'ਚ ਚੋਰੀ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਜਾਇਬਘਰ ਵਿਚ ਚੋਰਾਂ ਵਲੋਂ ਪੁਰਾਣੇ ਪਿੱਤਲ ਦੇ ਭਾਂਡੇ ਤੇ ਹੋਰ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਨਕ ਰਾਜ ਨੇ ...

ਪੂਰੀ ਖ਼ਬਰ »

ਜਥੇਦਾਰ ਡੰਗ ਨੂੰ ਸਦਮਾ, ਭਰਾ ਦਾ ਦਿਹਾਂਤ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦਾ ਛੋਟਾ ਭਰਾ ਰਣਜੀਤ ਸਿੰਘ ਡੰਗ (62) ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ | ਸਵ. ...

ਪੂਰੀ ਖ਼ਬਰ »

ਮਾਤਾ ਬਲਵਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਫੁੱਲਾਂਵਾਲ, 21 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਲਲਤੋਂ ਕਲਾਂ ਦੇ ਵੱਡਾ ਗੁਰਦੁਆਰਾ ਸਾਹਿਬ (ਦੋ ਗੇਟਾਂ ਵਾਲਾ) ਵਿਖੇ ਬਲਕਾਰ ਸਿੰਘ ਗਰੇਵਾਲ ਦੀ ਮਾਤਾ ਬਲਵਿੰਦਰ ਕੌਰ ਨਮਿਤ ਅੰਤਮ ਅਰਦਾਸ ਹੋਈ | ਗਰੇਵਾਲ ਪਰਿਵਾਰ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX