ਤਾਜਾ ਖ਼ਬਰਾਂ


ਨਿਊਜ਼ੀਲੈਂਡ ਨੇ ਭਾਰਤ ਨੂੰ 21 ਦੌੜਾਂ ਨਾਲ ਹਰਾਇਆ
. . .  1 day ago
ਅੰਮ੍ਰਿਤਸਰ 'ਚ ਪ੍ਰੇਮੀ ਨੇ ਚਲਾਈ ਆਪਣੀ ਪ੍ਰੇਮਿਕਾ 'ਤੇ ਗੋਲੀ , ਦੋਸ਼ੀ ਫ਼ਰਾਰ
. . .  1 day ago
ਮੁੰਬਈ : ਐੱਸ.ਸੀ.ਓ.ਫਿਲਮ ਫੈਸਟੀਵਲ ਦਾ ਅਨੁਰਾਗ ਠਾਕੁਰ ਅਤੇ ਮੀਨਾਕਸ਼ੀ ਲੇਖੀ ਨੇ ਕੀਤਾ ਉਦਘਾਟਨ
. . .  1 day ago
ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ
. . .  1 day ago
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਮੋਸ਼ੀ ਹੋਈ। ਦੱਸਿਆ ਜਾ ਰਿਹਾ ਕਿ ਫੂਸਗੜ੍ਹ ਮਾਰਗ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗਾਵਾਂ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  1 day ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  1 day ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  1 day ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  1 day ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  1 day ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  1 day ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  1 day ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  1 day ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  1 day ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  1 day ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  1 day ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  1 day ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  1 day ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553

ਫਰੀਦਕੋਟ

ਬਾਰਦਾਨੇ ਦੀ ਕਮੀ ਤੇ ਲਿਫ਼ਟਿੰਗ ਦੀ ਸੁਸਤ ਰਫ਼ਤਾਰ ਨੂੰ ਲੈ ਕੇ ਭਾਕਿਯੂ (ਸਿੱਧੂਪੁਰ) ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਅਤੇ ਲਿਫ਼ਟਿੰਗ ਦੀ ਸੁਸਤ ਰਫ਼ਤਾਰ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਸਥਾਨਕ ...

ਪੂਰੀ ਖ਼ਬਰ »

--ਦੀਪ ਸਿੰਘ ਵਾਲਾ ਕਤਲ ਮਾਮਲਾ--

ਨਸ਼ੇ ਦੀ ਪੂਰਤੀ ਲਈ ਪੁੱਤ ਨੇ ਹੀ ਕੀਤਾ ਪਿਤਾ ਦਾ ਕਤਲ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਦੀਪ ਸਿੰਘ ਵਾਲਾ ਵਿਖੇ ਹੋਏ ਇਕ ਵਿਅਕਤੀ ਦੇ ਅੰਨੇ ਕਤਲ ਦੀ ਫ਼ਰੀਦਕੋਟ ਪੁਲਿਸ ਨੇ ਚਾਰ ਦਿਨਾਂ 'ਚ ਹੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਗਿਆ | ਪੁਲਿਸ ਨੇ ਅੱਜ ਇੱਥੇ ਕੀਤੀ ਗਈ ਪੈ੍ਰਸ ਕਾਨਫਰੰਸ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਖ਼ਰੀਦ 'ਚ ਦੇਰੀ ਤੇ ਬਦਲਦੇ ਮੌਸਮ ਨੇ ਵੀ ਕਿਸਾਨਾਂ ਦੇ ਸਾਹ ਸੁਕਾਏ

ਮਲੋਟ, 21 ਅਪ੍ਰੈਲ (ਅਜਮੇਰ ਸਿੰਘ ਬਰਾੜ)-ਹਰ ਸਾਲ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਇਸ ਵਾਰ ਪਹਿਲਾਂ ਹੀ 10 ਦਿਨ ਲੇਟ ਸ਼ੁਰੂ ਹੋਈ ਹੈ, ਪਰ ਅੱਜ 10 ਦਿਨ ਬੀਤ ਜਾਣ ਦੇ ਬਾਵਜੂਦ ਵੀ ਕਿਸਾਨ ਆਪਣੀ ਕਣਕ ਦੀ ਰਾਖੀ ਲਈ ਮਜ਼ਬੂਰਨ ਮੰਡੀਆਂ 'ਚ ਰੁਲ ਰਹੇ ਹਨ, ਕਿਉਂਕਿ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਤੇ ਮੀਤ ਪ੍ਰਧਾਨ ਰਾਜਪਾਲ ਦਾ ਜ਼ੋਰਦਾਰ ਸਵਾਗਤ

ਮਲੋਟ, 21 ਅਪ੍ਰੈਲ (ਅਜਮੇਰ ਸਿੰਘ ਬਰਾੜ)-ਸ: ਸ਼ੁਭਦੀਪ ਸਿੰਘ ਬਿੱਟੂ ਨੂੰ ਨਗਰ ਕੌਂਸਲ ਮਲੋਟ ਦਾ ਪ੍ਰਧਾਨ ਬਣਾਏ ਜਾਣ 'ਤੇ ਕਾਂਗਰਸੀ ਵਰਕਰਾਂ ਤੇ ਉਨ੍ਹਾਂ ਨੂੰ ਚਾਹੁਣ ਵਾਲਿਆਂ ਦੇ ਮਨਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਦੇ ਨਾਲ ਹੀ ਵੀਰ ਰਾਜਪਾਲ ਨੂੰ ਮੀਤ ...

ਪੂਰੀ ਖ਼ਬਰ »

40 ਮੁਕਤਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ 25 ਤੋਂ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਸਮੂਹ ਸੰਗਤ ਦੇ ਸਹਿਯੋਗ ਨਾਲ 3 ਮਈ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਪਰੂਥੀ ਅਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਖੁਦ ਬਰਗਾੜੀ ਦਾਣਾ ਮੰਡੀ ਪਹੁੰਚ ਕੇ ਲਿਆ ਜਾਇਜ਼ਾ

ਬਰਗਾੜੀ, 21 ਅਪ੍ਰੈਲ (ਲਖਵਿੰਦਰ ਸ਼ਰਮਾ)-ਪਿਛਲੇ ਕੁਝ ਦਿਨਾਂ ਤੋਂ ਬਰਗਾੜੀ ਦੀ ਆਰਜੀ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਸਬੰਧੀ ਅਖਬਾਰਾਂ ਵਿਚ ਛਪ ਰਹੀਆਂ ਲਗਾਤਾਰ ਖਬਰਾਂ ਅਤੇ ਬੀਤੀ ਦੇਰ ਸ਼ਾਮ ਸਾਬਕਾ ਸਰਪੰਚ ...

ਪੂਰੀ ਖ਼ਬਰ »

ਮੁਫ਼ਤ ਫ਼ੈਬਰੋਸਕੈਨ ਕੈਂਪ 'ਚ 65 ਵਿਅਕਤੀਆਂ ਦੀ ਜਾਂਚ

ਫ਼ਰੀਦਕੋਟ, 21 ਅਪ੍ਰੈਲ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਵਲੋਂ ਗਰਗ ਮਲਟੀਸ਼ਪੈਸ਼ਲਿਟੀ ਹਸਪਤਾਲ ਫ਼ਰੀਦਕੋਟ ਵਿਖੇ ਮੁਫ਼ਤ ਫ਼ੈਬਰੋਸਕੈਨ ਕੈਂਪ ਲਗਾਇਆ ਗਿਆ | ਕੈਂਪ 'ਚ ਡਾ.ਬਿਮਲ ਗਰਗ ਦੀ ਦੇਖ-ਰੇਖ ਹੇਠ 65 ਲੋਕਾਂ ਦੀ ਮੁਫ਼ਤ ਜਾਂਚ ਕੀਤੀ ਗਈ | ਕਲੱਬ ਦੇ ਪ੍ਰਧਾਨ ਭਾਰਤ ...

ਪੂਰੀ ਖ਼ਬਰ »

ਕਿਸਾਨ ਦੀ ਦਾਣਾ ਮੰਡੀ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਪੰਜਗਰਾੲੀਂ ਕਲਾਂ, 21 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ ਦੇ ਕਿਸਾਨ ਦੀ ਦੇਰ ਰਾਤ ਕੋਟਕਪੂਰਾ ਦੀ ਦਾਣਾ ਮੰਡੀ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਤਾ ਸਿੰਘ ਪੁੱਤਰ ਮੱਲ ਸਿੰਘ ਪਿਛਲੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 126 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 126 ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 25, ਮਲੋਟ 38, ਗਿੱਦੜਬਾਹਾ 3, ਜ਼ਿਲ੍ਹਾ ਜੇਲ੍ਹ 11, ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਪ੍ਰਬੰਧਾਂ ਦੀ ਘਾਟ ਤੋਂ ਕਿਸਾਨ ਹੋ ਰਹੇ ਨੇ ਪ੍ਰੇਸ਼ਾਨ

ਮੰਡੀ ਲੱਖੇਵਾਲੀ, 21 ਅਪ੍ਰੈਲ (ਮਿਲਖ ਰਾਜ)-ਇਲਾਕੇ ਦੀ ਸਭ ਤੋਂ ਪੁਰਾਣੀ ਅਨਾਜ ਮੰਡੀ 'ਚ ਪ੍ਰਬੰਧਾਂ ਦੀ ਘਾਟ ਦੇ ਚੱਲਦੇ ਇਸ ਇਲਾਕੇ ਦੇ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੱਖੇਵਾਲੀ ਯੂਥ ਸਰਕਲ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ਗੁਰਸ਼ਮਿੰਦਰ ਸਿੰਘ ਅਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਮੰਡੀ ਅੰਦਰ ਸਭ ਤੋਂ ਮਾੜਾ ਹਾਲ ਸਫਾਈ ਦਾ ਹੈ, ਜੋ ਕਿ ਮਾਰਕੀਟ ਕਮੇਟੀ ਵਲੋਂ ਇਕ ਵਾਰ ਵੀ ਨਹੀਂ ਕਰਵਾਈ ਗਈ | ਮਾਮੂਲੀ ਬਾਰਿਸ਼ ਆਉਣ 'ਤੇ ਮੰਡੀ ਦੇ ਪਿੜ ਮੁੱਖ ਸੜਕ ਨਾਲੋਂ ਨੀਵੇਂ ਹੋਣ ਕਾਰਨ ਪਾਣੀ ਨਾਲ ਭਰ ਜਾਂਦੇ ਹੈ ਹਨ, ਜੋ ਕਿ ਕਿਸਾਨਾਂ ਦੀ ਫ਼ਸਲ ਦੀ ਬਰਬਾਦੀ ਦਾ ਕਾਰਨ ਬਣਦੇ ਹਨ | ਮੰਡੀ ਅੰਦਰ ਦੁਕਾਨਦਾਰਾਂ ਵਲੋਂ ਬਰਾਂਡਿਆਂ 'ਤੇ ਮੁਕੰਮਲ ਕਬਜ਼ੇ ਕਰਨ ਬਾਅਦ ਹੁਣ ਵੱਡੀ ਪੱਧਰ 'ਤੇ ਬਾਹਰ ਤੱਕ ਥੜੇ੍ਹ ਵਧਾ ਕੇ ਕਬਜ਼ੇ ਕੀਤੇ ਜਾ ਰਹੇ ਹਨ, ਜਿਸ ਕਾਰਨ ਕਿਸਾਨ ਫ਼ਸਲ ਸੁੱਟਣ ਤੋਂ ਹੋਰ ਵੀ ਪ੍ਰੇਸ਼ਾਨ ਹੋ ਰਹੇ ਹਨ, ਲੇਕਿਨ ਅੱਜ ਤੱਕ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਇਨ੍ਹਾਂ ਕਬਜ਼ਿਆਂ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ | ਮੰਡੀ ਅੰਦਰ ਬਿਜਲੀ, ਪਾਣੀ, ਪਖਾਨੇ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੀ ਵੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ | ਮੰਡੀ ਦੀ ਲਿਫ਼ਟਿੰਗ ਨਾ ਹੋਣ ਕਾਰਨ ਇਥੇ ਬੋਰੀਆਂ ਦੇ ਅੰਬਾਰ ਲਗਦੇ ਜਾ ਰਹੇ ਹਨ ਅਤੇ ਇਥੇ ਪਹਿਲਾਂ ਤੋਂ ਹੀ ਸੀਮਤ ਜਗਾ ਹੋਰ ਘਟਦੀ ਜਾ ਰਹੀ ਹੈ | ਸਿੱਟੇ ਵਜੋਂ ਕਿਸਾਨ ਹੋਰ ਫ਼ਸਲ ਲਿਆਉਣ ਲਈ ਜਗਾ ਦੀ ਉਡੀਕ ਕਰ ਰਹੇ ਹਨ | ਕਿਸਾਨਾਂ ਨੇ ਮੰਗ ਕੀਤੀ ਕਿ ਲਿਫ਼ਟਿੰਗ ਸਮੇਤ ਹੋਰ ਜ਼ਰੂਰੀ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ, ਤਾਂ ਜੋ ਕਿਸਾਨ ਹੋ ਰਹੀਆਂ ਪ੍ਰੇਸ਼ਾਨੀਆਂ ਤੋਂ ਬਚ ਸਕਣ |

ਖ਼ਬਰ ਸ਼ੇਅਰ ਕਰੋ

 

ਪੱਤਰਕਾਰਾਂ ਵਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਬਾਈਕਾਟ ਦਾ ਐਲਾਨ

ਮਲੋਟ, 21 ਅਪ੍ਰੈਲ (ਅਜਮੇਰ ਸਿੰਘ ਬਰਾੜ)-ਬੀਤੇ ਦਿਨੀਂ ਮਲੋਟ ਵਿਖੇ ਨਗਰ ਪਾਲਿਕਾ ਦੇ ਪ੍ਰਧਾਨ ਦੀ ਚੋਣ ਮੌਕੇ ਪ੍ਰਸ਼ਾਸਨ ਦੇ ਮਾੜੇ ਰਵੱਈਏ ਨੂੰ ਲੈ ਕੇ ਪੱਤਰਕਾਰਾਂ ਵਿਚ ਰੋਸ ਹੈ | ਇਸ ਸਬੰਧੀ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਜੈਤੋ ਪੁਲਿਸ ਨੇ 100 ਲੀਟਰ ਲਾਹਣ ਕੀਤੀ ਬਰਾਮਦ

ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੇ 100 ਲੀਟਰ ਲਾਹਣ ਬਰਾਮਦ ਕੀਤੀ ਹੈ ਜਦਕਿ ਕਥਿਤ ਦੋਸ਼ੀ ਫ਼ਰਾਰ ਹੋਣ ਵਿਚ ਸਫ਼ਲ ਰਿਹਾ ਹੈ | ਥਾਣਾ ਜੈਤੋ ਦੇ ਐਸ.ਐਚ.ਓ ਰਾਜੇਸ਼ ਕੁਮਾਰ ਨੇ ਦੱਸਿਆ ਏ.ਐਸ.ਆਈ. ਗੁਰਦੀਪ ਸਿੰਘ ਮੱਲ੍ਹਣ ਆਪਣੇ ਸਮੇਤ ਸਾਥੀ ਪੁਲਿਸ ...

ਪੂਰੀ ਖ਼ਬਰ »

ਰਾਮ ਨੌਮੀ ਪੁਰਬ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬੈਂਕ ਰੋਡ ਸਥਿਤ ਸ੍ਰੀ ਮਹਾਂਦੇਵ ਮੰਦਰ ਵਿਖੇ ਚੇਤ ਨਰਾਤਿਆਂ ਮੌਕੇ ਰੱਖੇ ਗਏ ਸ੍ਰੀ ਰਮਾਇਣ ਪਾਠਾਂ ਦੇ ਭੋਗ ਅੱਜ ਰਾਮ ਨੌਮੀ ਮੌਕੇ ਪਾਏ ਗਏ | ਭੋਗ ਉਪਰੰਤ ਕੰਜਕ ਪੂਜਣ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲੋਕ ਭਲਾਈ ਸੇਵਾ ਕਲੱਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੋਕ ਭਲਾਈ ਸੇਵਾ ਕਲੱਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੱਸਲ ਸਿੰਘ ਰਹੂੜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਕਿਸਾਨ ਅੰਦੋਲਨ 'ਚ ਮੈਡੀਕਲ ਸੇਵਾਵਾਂ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪ੍ਰਸਿੱਧ ਸਮਾਜਸੇਵੀ ਸ਼ਖ਼ਸੀਅਤ ਤੇ ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਡਾ: ਐਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਕਿਸਾਨ ਸੰਘਰਸ਼ ਦੌਰਾਨ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਟਿਕਰੀ, ਸ਼ੰਭੂ, ...

ਪੂਰੀ ਖ਼ਬਰ »

ਸ੍ਰੀ ਰਘੂਨਾਥ ਮੰਦਰ ਵਿਖੇ ਰਾਮ ਨੌਮੀ ਮੌਕੇ ਰਮਾਇਣ ਦੇ ਪਾਠ ਕਰਵਾਏ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਰਘੂਨਾਥ ਮੰਦਰ ਵਿਖੇ ਰਾਮ ਨੌਮੀ ਮੌਕੇ ਸ੍ਰੀ ਰਮਾਇਣ ਪਾਠ ਅੱਜ ਸਮਾਪਤ ਹੋ ਗਏ | ਨਰਾਤਿਆਂ ਦੇ ਆਰੰਭ ਤੋਂ ਹੀ ਮੰਦਰ 'ਚ 31 ਸ੍ਰੀ ਰਮਾਇਣ ਪਾਠ ਹੋ ਰਹੇ ਸਨ | ਪਾਠਾਂ ਦੀ ਸਮਾਪਤੀ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਵਲੋਂ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਾਸੀ ਇਕਬਾਲ ਸਿੰਘ ਮਾਨ ਪੁੱਤਰ ਜਗਜੀਤ ਸਿੰਘ ਮਾਨ (52) ਪਿਛਲੇ ਦਿਨੀਂ ਬੇਵਕਤ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਵਾਲਾ ਚੌਧਰੀਆਂ ਦਾ ਵਸਾਇਆ ਪਿੰਡ ਕਰਮਗੜ੍ਹ

ਰਣਜੀਤ ਸਿੰਘ ਪਾਟਿਲ 9814460621 ਪਿਛੋਕੜ-ਮਲੋਟ ਤੇ ਅਬੋਹਰ ਰੋਡ ਤੋਂ ਿਲੰਕ ਰੋਡ ਨੂੰ ਜਾਂਦੀ ਸੜਕ 'ਤੇ ਸਥਿਤ ਪਿੰਡ ਕਰਮਗੜ੍ਹ ਚੌਧਰੀਆਂ ਵਲੋਂ ਵਸਾਇਆ ਗਿਆ ਇਕ ਭਾਈਚਾਰਕ ਸਾਂਝ ਵਾਲਾ ਪਿੰਡ ਹੈ, ਜਿਸ ਨੂੰ ਪਹਿਲਾਂ ਕਰਮਖੇੜਾ ਦੇ ਨਾਂਅ ਨਾਲ ਵੀ ਜਾਣਿਆਂ ਜਾਂਦਾ ਰਿਹਾ ਹੈ | ...

ਪੂਰੀ ਖ਼ਬਰ »

ਬਸਤੀ 'ਚੋਂ ਪਾਣੀ ਦੀ ਨਿਕਾਸੀ ਦੀ ਮੰਗ

ਮੰਡੀ ਬਰੀਵਾਲਾ, 21 ਅਪ੍ਰੈਲ (ਨਿਰਭੋਲ ਸਿੰਘ)-ਸੁਰਿੰਦਰ ਕੁਮਾਰ, ਸਰਾਂਸ ਕੁਮਾਰ, ਰਾਮ ਲਾਲ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥੋੜ੍ਹੀ ਜਿਹੀ ਬਾਰਿਸ਼ ਹੋਣ ਕਾਰਨ ਹੀ ਨਹਿਰੂ ਬਸਤੀ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਨੀਵੀਂ ਜਗ੍ਹਾ 'ਤੇ ਇਕੱਠਾ ਹੋ ਜਾਂਦਾ ...

ਪੂਰੀ ਖ਼ਬਰ »

ਪੰਜਾਬ ਦੇ ਭਲੇ ਲਈ ਡੈਮੋਕ੍ਰੇਟਿਕ ਤੇ ਟਕਸਾਲੀ ਅਕਾਲੀ ਦਲ ਦਾ ਸਿਰਜੋੜਨਾ ਸ਼ੁਭ ਸੰਕੇਤ-ਜਥੇਦਾਰ ਨੰਗਲ

ਕੋਟਕਪੂਰਾ, 21 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਦੇ ਭਲੇ ਲਈ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਅਤੇ ਅਕਾਲੀ ਦਲ ਡੈਮੋਕੇ੍ਰਟਿਕ ਦਾ ਸਿਰ ਜੋੜ ਕੇ ਬੈਠਣਾ ਸ਼ੁੱਭ ਸੰਕੇਤ ਹੈ | ਇਸ ਗੱਲ ਦੀ ਲੋੜ ਪਿਛਲੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ | ਇਹ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »

ਕੋਰੋਨਾ ਪੀੜਤ ਵਿਅਕਤੀ ਦਾ ਇਲਾਜ ਹਸਪਤਾਲਾਂ 'ਚ ਮੁਫ਼ਤ ਕੀਤਾ ਜਾਵੇ-ਡਾ: ਗੁੁਰਚਰਨ ਭਗਤੂਆਣਾ

ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਪੂਰੇ ਭਾਰਤ ਅਤੇ ਪੰਜਾਬ ਵਿਚ ਪਿਛਲੇ ਇਕ ਸਾਲ ਤੋਂ ਸ਼ੁੁਰੂ ਹੋਈ ਕੋਰੋਨਾ ਦੀ ਬਿਮਾਰੀ ਕਾਰਨ ਹਜ਼ਾਰਾਂ ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ | ਇਸ ਦਹਿਸ਼ਤ ਦੇ ਮਾਹੌਲ 'ਚ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗੇ ਇਲਾਜ ...

ਪੂਰੀ ਖ਼ਬਰ »

ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਚੋਰੀ

ਕੋਟਕਪੂਰਾ, 21 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਅੱਜ ਤੜਕਸਾਰ ਸਥਾਨਕ ਸ਼ਹਿਰ ਦੀਆਂ ਦੁਕਾਨਾਂ ਦੇ ਜਿੰਦਰੇ ਟੁੱਟਣ ਦੀਆਂ ਘਟਨਾਵਾਂ ਵਾਪਰੀਆਂ | ਚੋਰਾਂ ਨੇ ਦੁਕਾਨਾਂ 'ਚੋਂ ਨਕਦ ਰਕਮਾਂ ਹੀ ਚੋਰੀ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ | ਲਗਾਤਾਰ ਵਾਪਰੀਆਂ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੇ ਡਾਕਟਰ ਤੋਂ ਮੋਬਾਈਲ ਖੋਹ ਕੇ ਫ਼ਰਾਰ

ਫ਼ਰੀਦਕੋਟ, 21 ਅਪ੍ਰੈਲ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਇਕ ਡਾਕਟਰ ਤੋਂ ਮੋਟਰਸਾਈਕਲ ਸਵਾਰ ਇਕ ਵਿਅਕਤੀ ਵਲੋਂ ਝਪਟ ਮਾਰ ਕੇ ਮੋਬਾਈਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਮੋਟਰਸਾਈਕਲ ਸਵਾਰ ਮੋਬਾਈਲ ਖੋਹ ਕੇ ਮੌਕੇ ਤੋਂ ...

ਪੂਰੀ ਖ਼ਬਰ »

ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਨੇ ਕੋਰੋਨਾ ਵੈਕਸੀਨੇਸ਼ਨ ਦਾ ਕੈਂਪ ਲਗਾਇਆ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਕੋਰੋਨਾ ਦੀ ਬਿਮਾਰੀ 'ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਿਹਤ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਟੀਕਾਕਰਨ ਦਾ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ ਦੇ ਬੱਸ ਅੱਡੇ 'ਤੇ ਸਥਿਤ ਸਬਜ਼ੀ ਦੀ ਦੁਕਾਨ 'ਚ ਚੋਰੀ

ਪੰਜਗਰਾੲੀਂ ਕਲਾਂ, 21 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸਥਾਨਕ ਬੱਸ ਅੱਡੇ 'ਤੇ ਸਥਿਤ ਸਬਜ਼ੀ ਦੀ ਦੁਕਾਨ ਦੇ ਸ਼ਟਰ ਦਾ ਜਿੰਦਰਾ ਭੰਨ ਕੇ ਚੋਰਾਂ ਵਲੋਂ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਦੁਕਾਨ ਦੇ ਮਾਲਕ ਗੁਰਮੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪੰਜਗਰਾੲੀਂ ਕਲਾਂ ਨੇ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਬੇਅਦਬੀ ਮਾਮਲੇ 'ਚ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ-ਪਰਮਬੰਸ ਸਿੰਘ ਰੋਮਾਣਾ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਬੇਅਦਬੀ ਮਾਮਲੇ 'ਚ ਸਾਬਕਾ ਸਾਂਸਦ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅਤੇ ...

ਪੂਰੀ ਖ਼ਬਰ »

ਬਲਦੇਵ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ ਕੱਲ੍ਹ

ਬਰਗਾੜੀ, 21 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬੁਰਜ ਹਰੀਕਾ ਨਿਵਾਸੀ ਸਤਨਾਮ ਸਿੰਘ ਬਰਾੜ ਅਤੇ ਸੁਖਰਾਜ ਸਿੰਘ ਰਾਜਾ ਬਰਾੜ ਦੇ ਸਤਿਕਾਰਤ ਪਿਤਾ ਸ: ਬਲਦੇਵ ਸਿੰਘ ਬਰਾੜ ਸਪੁੱਤਰ ਸਵ. ਮੇਲਾ ਸਿੰਘ ਬਰਾੜ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਸਿੱਧੂਪੁੁਰ ਵਲੋਂ ਦਿੱਲੀ 'ਚ ਚੱਲ ਰਹੇ ਅੰਦੋਲਨ 'ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ

ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਿਸਾਨ ਭਰਾਵਾਂ ਨੂੰ ਵੱਡੀ ਗਿਣਤੀ ਵਿਚ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ | ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

140 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਪੁਲਿਸ ਵਲੋਂ ਕਾਬੂ

ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਪਰਸ਼ਨ ਸਿੰਘ ਵਲੋਂ ਨਸਾ ਸਮਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਗੁਰਵਿੰਦਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਥਾਣਾ ਨਿਹਾਲ ...

ਪੂਰੀ ਖ਼ਬਰ »

ਖੱਤਰੀ ਭਵਨ 'ਚ ਰਾਮ ਨੌਮੀ ਦਾ ਤਿਉਹਾਰ ਮਨਾਇਆ

ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਸਭਾ, ਮਹਿਲਾ ਖੱਤਰੀ ਸਭਾ ਅਤੇ ਯੁਵਾ ਖੱਤਰੀ ਸਭਾ ਨੇ ਰਾਮਨੌਮੀ ਦਾ ਤਿਉਹਾਰ ਕੋਰੋਨਾ ਦੀਆਂ ਸਾਵਧਾਨੀਆਂ ਅਤੇ ਪਾਬੰਦੀਆਂ ਦਰਮਿਆਨ ਖੱਤਰੀ ਸਭਾ ਪ੍ਰਧਾਨ ਵਿਜੇ ਧੀਰ ਐਡਵੋਕੇਟ, ਮਹਿਲਾ ਖੱਤਰੀ ...

ਪੂਰੀ ਖ਼ਬਰ »

ਮੰਡੀਆਂ 'ਚ ਆਈ ਕਣਕ ਨੂੰ ਮੀਂਹ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੇ ਪੁਖ਼ਤਾ ਪ੍ਰਬੰਧ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)–ਕਣਕ ਦੇ ਖ਼ਰੀਦ ਪ੍ਰਕਿਰਿਆ ਦੌਰਾਨ ਮੀਂਹ ਦੇ ਮੌਸਮ ਨੂੰ ਧਿਆਨ ਵਿਚ ਰਖਦਿਆਂ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਇਹ ...

ਪੂਰੀ ਖ਼ਬਰ »

ਗਾਇਕ ਗੁਰਪ੍ਰੀਤ ਗੈਰੀ ਦਾ ਨਵਾਂ ਗੀਤ 'ਯਾਦਾਂ' 1 ਮਈ ਨੂੰ ਹੋਵੇਗਾ ਰਿਲੀਜ਼

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਪੰਜਾਬੀ ਗਾਇਕ ਗੁਰਪ੍ਰੀਤ ਗੈਰੀ ਦਾ ਨਵਾਂ ਗੀਤ 'ਯਾਦਾਂ' 1 ਮਈ ਨੂੰ ਰਿਲੀਜ਼ ਹੋਵੇਗਾ | ਇਸ ਗੀਤ ਦੇ ਨਿਰਮਾਤਾ ਜਤਿੰਦਰ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗੀਤ ਨੂੰ ਗੀਤਕਾਰ ਸਤਨਾਮ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂ ਜਸਵੰਤ ਸਿੰਘ ਸੰਧੂ ਵਲੋਂ ਅਨਾਜ ਮੰਡੀਆਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਆਗੂ ਜਸਵੰਤ ਸਿੰਘ ਸੰਧੂ ਵਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸ ਮੌਕੇ 'ਆਪ' ਦੇ ਜ਼ਿਲ੍ਹਾ ਜਨਰਲ ਸਕੱਤਰ ਸਰਬਜੀਤ ਸਿੰਘ ਹੈਪੀ ਭੁੱਲਰ ਵੀ ਹਾਜ਼ਰ ਸਨ | ਉਨ੍ਹਾਂ ਪਿੰਡ ...

ਪੂਰੀ ਖ਼ਬਰ »

ਕੂੜਾ ਡੰਪ ਨੂੰ ਲੈ ਕੇ ਪਿੰਡ ਵਾਸੀਆਂ ਤੇ ਪ੍ਰਸ਼ਾਸਨ 'ਚ ਭਖਿਆ ਵਿਵਾਦ ਹੋਇਆ ਸ਼ਾਂਤ

ਬੀੜ ਚਹਿਲ (ਫ਼ਰੀਦਕੋਟ), 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪਿੰਡ ਬੀੜ ਚਹਿਲ ਅੰਦਰ ਫ਼ਰੀਦਕੋਟ ਸ਼ਹਿਰ ਦੇ ਕੂੜੇ ਨੂੰ ਸੁੱਟਣ ਲਈ ਸਰਕਾਰ ਵਲੋਂ ਅਲਾਟ ਜਗ੍ਹਾ 'ਤੇ ਕੂੜਾ ਸੁੱਟਣ ਨੂੰ ਲੈ ਕੇ ਸਥਾਨਕ ਪਿੰਡ ਵਾਸੀਆਂ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਵਿਚਕਾਰ ਕਾਫ਼ੀ ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਨਾ ਹੋਣ ਕਾਰਨ ਅਨਾਜ ਮੰਡੀਆਂ 'ਚ ਬੋਰੀਆਂ ਦੇ ਅੰਬਾਰ ਲੱਗੇ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਅਨਾਜ ਮੰਡੀਆਂ ਵਿਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ਇਸ ਸਮੇਂ ਕਿਸਾਨ ਅਤੇ ਆੜ੍ਹਤੀਏ ਦੋ ਸਮੱਸਿਆਵਾਂ ਨਾਲ ਜੂਝ ਰਹੇ ਹਨ, ਜਿਨ੍ਹਾਂ ਵਿਚ ਵੱਡੀ ਸਮੱਸਿਆ ...

ਪੂਰੀ ਖ਼ਬਰ »

ਫ਼ਰੀਦਕੋਟ 'ਚ 166 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ, 1 ਮਰੀਜ਼ ਦੀ ਮੌਤ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 166 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਇਕ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX