ਤਾਜਾ ਖ਼ਬਰਾਂ


ਕਰਨਾਟਕ: ਅਮਿਤ ਸ਼ਾਹ ਵਲੋਂ ਕੱਢਿਆ ਗਿਆ ਰੋਡ ਸ਼ੋਅ
. . .  14 minutes ago
ਬੈਂਗਲੁਰੂ, 28 ਜਨਵਰੀ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਧਾਰਵਾੜ ਦੇ ਕੁੰਡਗੋਲ ਵਿਚ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਬਸਵਰਾਜ ਬੋਮਈ ਅਤੇ ਸਾਬਕਾ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਵੀ ਮੌਜੂਦ..
ਯੇਰੂਸ਼ਲਮ ਵਿਚ ਹੋਏ ਹਮਲੇ ਦੀ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  19 minutes ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਯੇਰੂਸ਼ਲਮ ਵਿਚ ਬੀਤੀ ਰਾਤ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ...
‘ਬੀਟਿੰਗ ਦਾ ਰਿਟਰੀਟ’ ਸਮਾਰੋਹ ਭਲਕੇ ਕੀਤਾ ਜਾਵੇਗਾ ਆਯੋਜਿਤ
. . .  43 minutes ago
ਨਵੀਂ ਦਿੱਲੀ, 28 ਜਨਵਰੀ- ‘ਬੀਟਿੰਗ ਦਾ ਰਿਟਰੀਟ’ ਸਮਾਰੋਹ 2023 ਵਿਜੇ ਚੌਕ ਨਵੀਂ ਦਿੱਲੀ ਵਿਖੇ 29 ਜਨਵਰੀ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਮੌਜੂਦਗੀ ਵਿਚ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਵਿਚ ਕਲਾਸੀਕਲ ਰਾਗਾਂ ’ਤੇ ਆਧਾਰਿਤ 29 ਧੁਨਾਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਦੇ...
ਇੰਡੀਅਨ ਮੁਜ਼ਾਹਿਦੀਨ ਦੇ ਸੰਚਾਲਕ ਸ਼ਹਿਜ਼ਾਦ ਅਹਿਮਦ ਦੀ ਮੌਤ
. . .  55 minutes ago
ਨਵੀਂ ਦਿੱਲੀ, 28 ਜਨਵਰੀ- ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਇੰਡੀਅਨ ਮੁਜ਼ਾਹਿਦੀਨ ਦੇ ਸੰਚਾਲਕ ਸ਼ਹਿਜ਼ਾਦ ਅਹਿਮਦ ਦੀ ਅੱਜ ਏਮਜ਼ ਦਿੱਲੀ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਦੱਸ ਦਈਏ ਕਿ ਉਸ ਨੂੰ ਇੰਸਪੈਕਟਰ ਮੋਹਨ ਚੰਦ ਸ਼ਰਮਾ ਦੀ ਹੱਤਿਆ ਅਤੇ ਹੋਰ ਅਧਿਕਾਰੀਆਂ ’ਤੇ ਹਮਲਾ ਕਰਨ ਲਈ 2008 ਦੇ ਬਾਟਲਾ ਹਾਊਸ...
ਕਾਠਮੰਡੂ: ਸਿਸਟਮ ਵਿਚ ਖ਼ਰਾਬੀ ਕਾਰਨ ਸਾਰੀਆਂ ਫ਼ਲਾਈਟਾਂ ਰੋਕੀਆਂ
. . .  52 minutes ago
ਕਾਠਮੰਡੂ, 28 ਜਨਵਰੀ- ਨਿਪਾਲ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿਸਟਮ ਵਿਚ ਖ਼ਰਾਬੀ ਕਾਰਨ ਕਾਠਮੰਡੂ ਵਿਚ ਸਾਰੀਆਂ ਉਡਾਣਾਂ ਤ੍ਰਿਭੁਵਨ ਹਵਾਈ ਅੱਡੇ ’ਤੇ ਰੋਕ ਦਿੱਤੀਆਂ ਗਈਆਂਣ ਹਨ।
ਤ੍ਰਿਪੁਰਾ ਚੋਣਾਂ- ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਕਾਂਗਰਸ ਨੇ ਤ੍ਰਿਪੁਰਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਅਧੀਰ ਰੰਜਨ ਚੌਧਰੀ, ਪਿ੍ਰਅੰਕਾ ਗਾਂਧੀ ਵਾਡਰਾ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਿਮਾਚਲ ਦੇ ਮੁੱਖ ਮੰਤਰੀ...
ਦਿੱਲੀ ਯੂਨੀਵਰਸਿਟੀ ਦੇ ਵੀ.ਸੀ. ਵਲੋਂ ਅਨੁਸ਼ਾਸਨ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਮੇਟੀ ਦਾ ਗਠਨ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਯੂਨੀਵਰਸਿਟੀ ਦੇ ਵੀ.ਸੀ. ਨੇ ਅਨੁਸ਼ਾਸਨ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਵਿਸ਼ੇਸ਼ ਤੌਰ ’ਤੇ 27 ਜਨਵਰੀ ਨੂੰ ਪ੍ਰਬੰਧਿਤ ਬੀ.ਬੀ.ਸੀ. ਦਸਤਾਵੇਜ਼ੀ ਦੀ ਸਕ੍ਰੀਨਿੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦੀ ਘਟਨਾ ਦੀ ਜਾਂਚ ਕਰ ਸਕਦੀ...
ਨਿਪਾਲ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ
. . .  about 2 hours ago
ਕਾਠਮੰਡੂ, 28 ਜਨਵਰੀ- ਨਿਪਾਲ ਦੇ ਰਾਸ਼ਟਰਪਤੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਨਿਪਾਲ ਦਾ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਦੇ ਅਧਿਕਾਰ ਖ਼ੇਤਰ ਵਿਚ ਰਹੇਗਾ। ਇਹ ਫ਼ੈਸਲਾ ਰਬੀ ਲਾਮਿਛਨੇ ਦੇ ਅਸਤੀਫ਼ੇ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਬਰਖ਼ਾਸਤ...
ਪਿ੍ਅੰਕਾ ਗਾਂਧੀ ਵਾਡਰਾ ਹੋਈ ਭਾਰਤ ਜੋੜੋ ਯਾਤਰਾ ਵਿਚ ਸ਼ਾਮਿਲ
. . .  about 2 hours ago
ਸ੍ਰੀਨਗਰ, 28 ਜਨਵਰੀ- ਕਾਂਗਰਸ ਦੀ ਭਾਰਤ ਜੋੜੋ ਯਾਤਰਾ ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਵਿਚ ਜਾਰੀ ਹੈ। ਇਸ ਵਿਚ ਅੱਜ ਕਾਂਗਰਸ ਦੀ ਜਨਰਲ ਸੈਕਟਰੀ ਪਿ੍ਅੰਕਾ ਗਾਂਧੀ ਵਾਡਰਾ ਵੀ ਸ਼ਾਮਿਲ ਹੋਈ।
ਸਥਾਨਕ ਪ੍ਰਸ਼ਾਸਨ ਰਾਹਤ ਤੇ ਬਚਾਅ ਕਾਰਜਾਂ ’ਚ ਭਾਰਤੀ ਹਵਾਈ ਸੈਨਾ ਦੀ ਮਦਦ ਕਰੇ- ਮੁੱਖ ਮੰਤਰੀ
. . .  about 2 hours ago
ਭੋਪਾਲ, 28 ਜਨਵਰੀ- ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਸੁਖੋਈ-30 ਅਤੇ ਮਿਰਾਜ 2000 ਜਹਾਜ਼ ਹਾਦਸੇ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰਕੇ ਸਥਾਨਕ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਕਾਰਜਾਂ ’ਚ ਭਾਰਤੀ ਹਵਾਈ ਸੈਨਾ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ
ਜਹਾਜ਼ ਹਾਦਸੇ ਵਿਚ ਇਕ ਪਾਇਲਟ ਗੰਭੀਰ ਜ਼ਖ਼ਮੀ- ਭਾਰਤੀ ਹਵਾਈ ਫ਼ੌਜ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਹਵਾਈ ਫ਼ੌਜ ਵਲੋਂ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ਾਂ ਬਾਰੇ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਜਹਾਜ਼ ਰੁਟੀਨ ਸੰਚਾਲਨ ਉਡਾਣ ਸਿਖਲਾਈ ਮਿਸ਼ਨ ’ਤੇ ਸਨ। ਇਸ ਵਿਚ ਸ਼ਾਮਿਲ 3 ਪਾਇਲਟਾਂ ਵਿਚੋਂ ਇਕ ਨੂੰ ਘਾਤਕ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਦੇ...
ਨਿਊਜ਼ੀਲੈਂਡ ਵਿਚ ਮੀਂਹ ਕਾਰਨ 3 ਲੋਕਾਂ ਦੀ ਮੌਤ
. . .  about 2 hours ago
ਵੈਲਿੰਗਟਨ, 28 ਜਨਵਰੀ- ਨਿਊਜ਼ੀਲੈਂਡ ਵਿਚ ਮੀਂਹ ਕਾਰਨ ਆਏ ਹੜ੍ਹ ਵਿਚ ਹੋਏ ਨੁਕਸਾਨ ’ਤੇ ਬੋਲਦਿਆਂ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਕਿਹਾ ਕਿ ਇਸ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਇਕ ਦੇ ਲਾਪਤਾ ਹੋਣ ਦੀ ਖ਼ਬਰ ਹੈ। ਉਨ੍ਹਾਂ ਐਮਰਜੈਂਸੀ ਸੇਵਾਵਾਂ ਨਾਲ ਆਪਣੀ ਮੀਟਿੰਗ ਤੋਂ ਬਾਅਦ ...
ਸਾਨੂੰ ਆਪਣੇ ਹਜ਼ਾਰਾਂ ਸਾਲ ਪੁਰਾਣੇ ਇਤਿਹਾਸ, ਸੱਭਿਅਤਾ ਅਤੇ ਸੱਭਿਆਚਾਰ ’ਤੇ ਮਾਣ- ਪ੍ਰਧਾਨ ਮੰਤਰੀ
. . .  about 2 hours ago
ਸੂਰਤ, 28 ਜਨਵਰੀ- ਰਾਜਸਥਾਨ ਦੇ ਭੀਲਵਾੜਾ ਵਿਚ ਲੋਕਾਂ ਦੇ ਵੱਡੇ ਇਕੱਠ ਨੂੰ ਸੰਬਧੋਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਨੂੰ ਆਪਣੇ ਹਜ਼ਾਰਾਂ ਸਾਲ ਪੁਰਾਣੇ ਇਤਿਹਾਸ, ਸੱਭਿਅਤਾ ਅਤੇ ਸੱਭਿਆਚਾਰ ’ਤੇ ਮਾਣ ਹੈ। ਸੰਸਾਰ ਦੀਆਂ ਕਈ ਸੱਭਿਅਤਾਵਾਂ ਸਮੇਂ ਦੇ ਨਾਲ ਖ਼ਤਮ ਹੋ ਗਈਆਂ। ਭਾਰਤ ਨੂੰ ਭੂਗੋਲਿਕ, ਸੱਭਿਆਚਾਰਕ, ...
ਪੰਜ ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਵਾਲਾ ਨਾਬਾਲਗ ਕਾਬੂ
. . .  about 3 hours ago
ਮਹਾਰਾਸ਼ਟਰ, 28 ਜਨਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਇਕ ਨਾਬਾਲਗ ਲੜਕੇ ਨੂੰ 5 ਸਾਲ ਦੀ ਬੱਚੀ ਨਾਲ ਜਬਰ ਜਨਹਾ ਕਰਨ ਦੇ ਦੋਸ਼ ਵਿਚ ਹਿਰਾਸਤ ’ਚ ਲਿਆ ਗਿਆ ਅਤੇ ਆਈ.ਪੀ.ਸੀ. ਅਤੇ ਪੋਕਸੋ ਦੇ ਤਹਿਤ ਮਾਮਲਾ ਦਰਜ ਕਰ ਉਸ ਨੂੰ ਨਾਬਾਲਗ ਸੁਧਾਰ ਕੇਂਦਰ ਭੇਜ ਦਿੱਤਾ ਗਿਆ। ਨਾਗਪੜਾ ਪੁਲਿਸ...
ਵਾਪਰੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ
. . .  about 3 hours ago
ਫਗਵਾੜਾ, 28 ਜਨਵਰੀ- ਫਗਵਾੜਾ ਹੁਸ਼ਿਆਰਪੁਰ ਰੋਡ ’ਤੇ ਵਾਪਰੇ ਦਰਦਨਾਕ ਹਾਦਸੇ ਵਿਚ ਬਰਨਾਲਾ ਇਲਾਕੇ ਦੇ ਰਹਿਣ ਵਾਲੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਵੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਰੋਡ ’ਤੇ ਇਕ ਕਾਰ ਬੇਕਾਬੂ...
ਤ੍ਰਿਪੁਰਾ ਚੋਣਾਂ: ਕਾਂਗਰਸ ਨੇ ਐਲਾਨੇ 17 ਉਮੀਦਵਾਰ
. . .  about 3 hours ago
ਨਵੀਂ ਦਿੱਲੀ, 28 ਜਨਵਰੀ- ਕਾਂਗਰਸ ਨੇ ਆਗਾਮੀ ਤ੍ਰਿਪੁਰਾ ਚੋਣਾਂ ਲਈ 17 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ ਜਿਸ ਵਿਚ ਸੁਦੀਪ ਰਾਏ ਬਰਮਨ ਨੂੰ ਅਗਰਤਲਾ ਤੋਂ ਉਮੀਦਵਾਰ ਐਲਾਨਿਆ...
ਬਿਹਾਰ ਪੁਲਿਸ ਦੀ ਮਾਓਵਾਦੀਆਂ ਵਿਰੁੱਧ ਸਖ਼ਤ ਕਾਰਵਾਈ, ਵੱਡੀ ਮਾਤਰਾ ਵਿਚ ਹਥਿਆਰ ਜ਼ਬਤ- ਸੀ.ਆਰ.ਪੀ.ਐਫ਼
. . .  about 4 hours ago
ਪਟਨਾ, 28 ਜਨਵਰੀ- ਬਿਹਾਰ ਪੁਲਿਸ ਨੇ ਮਾਓਵਾਦੀਆਂ ਦੇ ਖ਼ਿਲਾਫ਼ ਤਿੱਖੀ ਕਾਰਵਾਈ ਵਿਚ 162 ਆਈ.ਈ.ਡੀ. ਲਗਾਏ ਗਏ ਹਥਿਆਰਾਂ ਅਤੇ ਗੋਲਾ ਬਾਰੂਦ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਵਲੋਂ ਮਾਓਵਾਦੀ ਪ੍ਰਭਾਵਿਤ ਖ਼ੇਤਰਾਂ ਵਿਚ ਹੋਰ ਗੋਲਾ ਬਾਰੂਦ ਤੇ ਹਥਿਆਰ ਬਰਾਮਦ ਕਰਨ ਲਈ ਕਾਰਵਾਈਆਂ ਜਾਰੀ ਹਨ। ਸੀ.ਆਰ.ਪੀ.ਐਫ਼ ...
ਰੱਖਿਆ ਮੰਤਰੀ ਵਲੋਂ ਵਾਪਰੇ ਜਹਾਜ਼ ਹਾਦਸਿਆਂ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ- ਰੱਖਿਆ ਸੂਤਰ
. . .  about 4 hours ago
ਨਵੀਂ ਦਿੱਲੀ, 28 ਜਨਵਰੀ- ਸੁਖੋਈ-30 ਅਤੇ ਮਿਰਾਜ 2000 ਜਹਾਜ਼ ਜੋ ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਹਾਦਸਾਗ੍ਰਸਤ ਹੋ ਗਏ, ਸੰਬੰਧੀ ਰੱਖਿਆ ਮੰਤਰੀ ਰਾਜਨਾਥ ਸਿੰਘ ਸੀ.ਡੀ.ਐਸ. ਜਨਰਲ ਅਨਿਲ ਚੌਹਾਨ ਅਤੇ ਆਈ.ਏ.ਐਫ਼. ਮੁੱਖੀ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਦੇ ਸੰਪਰਕ ਵਿਚ ਹਨ। ਹਵਾਲੀ ਸੈਨਾ ਮੁੱਖੀ ਵਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ...
ਤ੍ਰਿਪੁਰਾ ਚੋਣਾਂ: ਭਾਜਪਾ ਨੇ ਐਲਾਨੇ 48 ਉਮੀਦਵਾਰ
. . .  about 3 hours ago
ਨਵੀਂ ਦਿੱਲੀ, 28 ਜਨਵਰੀ- ਤ੍ਰਿਪੁਰਾ ਵਿਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਕੁੱਲ 60 ਸੀਟਾਂ ’ਚੋਂ 48 ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਾਕੀ ਰਹਿੰਦੇ 12 ਉਮੀਦਵਾਰਾਂ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ। ਮੁੱਖ ਮੰਤਰੀ ਡਾ. ਮਾਨਿਕ ਸਾਹਾ ਕਸਬਾ ...
ਲੜਾਕੂ ਜਹਾਜ਼ ਹਾਦਸਾ: ਆਈ.ਏ.ਐਫ਼. ਕੋਰਟ ਆਫ਼ ਇਨਕੁਆਇਰੀ ਵਲੋਂ ਜਾਂਚ ਸ਼ੁਰੂ
. . .  about 4 hours ago
ਭੋਪਾਲ, 28 ਜਨਵਰੀ- ਰੱਖਿਆ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਸੁਖੋਈ-20 ਵਿਚ 2 ਪਾਇਲਟ ਅਤੇ ਮਿਰਾਜ-2000 ਵਿਚ ਇਕ ਪਾਇਲਟ ਸੀ। ਆਈ.ਏ.ਐਫ਼. ਕੋਰਟ ਆਫ਼ ਇਨਕੁਆਇਰੀ ਇਹ ਪਤਾ ਲਗਾ ਰਹੀ ਹੈ ਕਿ ਕੀ ਇਹ ਮੱਧ-ਹਵਾਈ ਟੱਕਰ ਸੀ ਜਾਂ ਨਹੀਂ। ਸ਼ੁਰੂਆਤੀ ਰਿਪੋਰਟਾਂ...
ਰਾਜਸਥਾਨ ਦੇ ਭਰਤਪੁਰ ਵਿਚ ਇਕ ਚਾਰਟਰਡ ਜਹਾਜ਼ ਹਾਦਸਾਗ੍ਰਸਤ
. . .  about 4 hours ago
ਸੂਰਤ, 28 ਜਨਵਰੀ- ਰਾਜਸਥਾਨ ਦੇ ਭਰਤਪੁਰ ਵਿਚ ਇਕ ਚਾਰਟਰਡ ਜਹਾਜ਼ ਕਰੈਸ਼ ਹੋ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਨੂੰ ਮੌਕੇ ’ਤੇ ਭੇਜ ਦਿੱਤਾ ਗਿਆ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਲੜਾਕੂ ਜਹਾਜ਼ ਸੁਖੋਈ-30 ਅਤੇ ਮਿਰਾਜ 2000 ਹਾਦਸਾਗ੍ਰਸਤ
. . .  about 4 hours ago
ਭੋਪਾਲ, 28 ਜਨਵਰੀ- ਰੱਖਿਆ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਸੁਖੋਈ-30 ਅਤੇ ਮਿਰਾਜ 2000 ਜਹਾਜ਼ ਹਾਦਸਾਗ੍ਰਸਤ ਹੋ ਗਏ ਹਨ। ਹੋਰ ਵੇਰਵਿਆਂ ਦੀ ਉਡੀਕ ਹੈ। ਖ਼ੋਜ ਅਤੇ ਬਚਾਅ ਮੁਹਿੰਮ ਸ਼ੁਰੂ ਕਰ...
ਸ਼ਰਾਬ ਤਸਕਰਾਂ ਵਲੋਂ ਪੁਲਿਸ ’ਤੇ ਹਮਲਾ
. . .  about 4 hours ago
ਪਟਨਾ, 28 ਜਨਵਰੀ- ਮਸੂਮ ਗੰਜ ’ਚ ਸ਼ਰਾਬ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਵਾਪਿਸ ਪਰਤ ਰਹੇ ਛਪਰਾ ’ਚ ਇਕ ਪੁਲਿਸ ਪਾਰਟੀ ’ਤੇ ਸ਼ਰਾਬ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਪਾਰਟੀ ਦੇ ਇਕ ਮੈਂਬਰ ਨੇ ਦੱਸਿਆ ਕਿ ਤਸਕਰਾਂ ਨੇ ਸਾਨੂੰ ਪੁੱਛਿਆ ਕਿ ਅਸੀਂ ਉਨ੍ਹਾਂ ਨੂੰ ਕਿੱਥੇ ਲੈ ਜਾ ਰਹੇ ਹਾਂ ਅਤੇ ਅਸੀਂ ਕੌਣ ਹਾਂ। ਇਸ ਤੋਂ ਬਾਅਦ...
ਝਾਰਖੰਡ ਦੇ ਮੁੱਖ ਮੰਤਰੀ ਨੇ ਧਨਬਾਦ ਦੇ ਕਲੀਨਿਕ 'ਚ ਅੱਗ ਲੱਗਣ ਨਾਲ ਹੋਈਆਂ ਮੌਤਾਂ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 5 hours ago
ਝਾਰਖੰਡ, 28 ਜਨਵਰੀ- ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਧਨਬਾਦ ਦੇ ਆਰਸੀ ਹਾਜ਼ਰਾ ਮੈਮੋਰੀਅਲ ਹਸਪਤਾਲ ਦੇ ਰਿਹਾਇਸ਼ੀ ਕੰਪਲੈਕਸ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ..
ਅਮਰੀਕਾ: ਰਾਜਨੀਤੀ ਮਾਮਲਿਆਂ ਦੇ ਰਾਜ ਦੀ ਅੰਡਰ ਸੈਕਟਰੀ ਆਫ਼ ਸਟੇਟ ਵਿਕਟੋਰੀਆ ਦਾ ਨੂਲੈਂਡ ਦਾ ਦੌਰਾ
. . .  about 6 hours ago
ਵਾਸ਼ਿੰਗਟਨ, 28 ਜਨਵਰੀ-ਰਾਜਨੀਤਿਕ ਮਾਮਲਿਆਂ ਲਈ ਸੰਯੁਕਤ ਰਾਜ ਦੀ ਅੰਡਰ ਸੈਕਟਰੀ ਆਫ ਸਟੇਟ ਵਿਕਟੋਰੀਆ ਨੂਲੈਂਡ 28 ਜਨਵਰੀ ਤੋਂ 3 ਫਰਵਰੀ ਤੱਕ ਨੇਪਾਲ, ਭਾਰਤ, ਸ਼੍ਰੀਲੰਕਾ ਅਤੇ ਕਤਰ ਦੀ ਯਾਤਰਾ ਕਰੇਗੀ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553

ਸੰਗਰੂਰ

ਹਾਲ-ਏ-ਸਿਵਲ ਹਸਪਤਾਲ ਸੰਗਰੂਰ

ਸੜਕ ਹਾਦਸੇ 'ਚ ਵੱਢੀ ਲੱਤ ਸਾਧਾਰਨ ਲਿਫ਼ਾਫ਼ੇ 'ਚ ਪਾ ਕੇ ਜ਼ਖਮੀ ਦੇ ਪਰਿਵਾਰ ਨੂੰ ਸੌਂਪੀ

ਐਮਰਜੈਂਸੀ ਵਾਰਡ ਦੇ ਡਾਕਟਰ ਨੇ ਪੱਟੀ ਕਰਨ ਤੋਂ ਵੀ ਦਿੱਤਾ ਜਵਾਬ ਸੜਕ ਦੁਰਘਟਨਾ ਵਿਚ ਗੰਭੀਰ ਜ਼ਖਮੀ ਮਨੀਸ਼ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਗਪਗ 1 ਘੰਟੇ ਦੀ ਲੰਬੀ ਦੇਰੀ ਉਪਰੰਤ ਉਨ੍ਹਾਂ ਵਲੋਂ ਇਕ ਨਿੱਜੀ ਐਂਬੂਲੈਂਸ ਵਿਚ ਮਨੀਸ਼ ਕੁਮਾਰ ਨੰੂ ...

ਪੂਰੀ ਖ਼ਬਰ »

ਕਿਸਾਨਾਂ ਨੇ ਐਸ.ਡੀ.ਐਮ. ਤੇ ਤਹਿਸੀਲਦਾਰ ਲਹਿਰਾਗਾਗਾ ਨੂੰ ਬਣਾਇਆ ਬੰਦੀ

ਲਹਿਰਾਗਾਗਾ, 21 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਇਲਾਕੇ ਦੇ ਖ਼ਰੀਦ ਕੇਂਦਰਾਂ ਵਿਚ ਬਾਰਦਾਨਾ ਖ਼ਤਮ ਹੋਣ ਕਾਰਨ ਆੜ੍ਹਤੀ ਅਤੇ ਕਿਸਾਨ ਪ੍ਰੇਸ਼ਾਨ ਹਨ ਇਸ ਕਾਰਨ ਖ਼ਰੀਦ ਏਜੰਸੀਆਂ ਬੋਲੀ ਨਹੀਂ ਲਗਾ ਰਹੀਆਂ | ਮੀਂਹ ਨੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਸੰਦੌੜ ਦਾਣਾ ਮੰਡੀ 'ਚ ਕਣਕ ਚੋਰੀ ਦੀਆਂ ਵਾਰਦਾਤਾਂ ਕਾਰਨ ਕਿਸਾਨਾਂ 'ਚ ਰੋਸ

ਸੰਦੌੜ, 21 ਅਪ੍ਰੈਲ (ਜਸਵੀਰ ਸਿੰਘ ਜੱਸੀ) - ਮਾਰਕੀਟ ਕਮੇਟੀ ਅਧੀਨ ਪੈਂਦੀ ਦਾਣਾ ਮੰਡੀ ਸੰਦੌੜ ਵਿਖੇ ਆਏ ਦਿਨ ਮੰਡੀ ਵਿਚ ਆਈ ਕਣਕ ਦੇ ਢੇਰ ਵਿਚੋਂ ਕਣਕ ਚੋਰੀ ਹੋਣ ਦੀਆਂ ਵਾਰਦਾਤਾਂ ਕਾਰਨ, ਅੱਜ ਮਾਰਕੀਟ ਕਮੇਟੀ ਸੰਦੌੜ ਦੇ ਮੁੱਖ ਦਫ਼ਤਰ ਸਾਹਮਣੇ ਆਪਣਾ ਰੋਸ ਪ੍ਗਟਾਇਆ | ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਨੰੂ ਲੱਗੀ ਅੱਗ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਹੁਕਮ

ਸੰਗਰੂਰ, 21 ਅਪ੍ਰੈਲ (ਧੀਰਜ਼ ਪਸ਼ੌਰੀਆ) - ਜ਼ਿਲ੍ਹਾ ਖ਼ਪਤਕਾਰ ਝਗੜਾ ਨਿਵਾਰਣ ਫੋਰਮ ਨੇ ਪਾਵਰਕਾਮ ਨੰੂ ਹੁਕਮ ਕੀਤਾ ਹੈ ਕਿ ਬਿਜਲੀ ਸਪਲਾਈ ਲਾਇਨ 'ਚ ਹੋਈ ਸਪਾਰਕਿੰਗ ਕਾਰਨ ਕਣਕ ਦੀ ਫ਼ਸਲ ਨੰੂ ਲੱਗੀ ਅੱਗ ਨਾਲ ਹੋਏ ਨੁਕਸਾਨ ਦਾ ਕਿਸਾਨ ਨੰੂ ਮੁਆਵਜ਼ਾ ਦਿੱਤਾ ਜਾਵੇ | ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਨੂੰ ਲੈ ਕੇ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਸੰਗਰੂਰ-ਧੂਰੀ ਮੁੱਖ ਮਾਰਗ 'ਤੇ ਧਰਨਾ

ਧੂਰੀ, 21 ਅਪ੍ਰੈਲ (ਸੰਜੇ ਲਹਿਰੀ) - ਅਨਾਜ ਮੰਡੀ ਧੂਰੀ ਅਤੇ ਉਸ ਦੇ ਨਾਲ ਲੱਗਦੇ ਸੈਂਟਰਾਂ ਵਿਚ ਬਾਰਦਾਨੇ ਦੀ ਭਾਰੀ ਕਮੀ ਦੇ ਚੱਲਦਿਆਂ ਅੱਜ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੇ ਸੰਗਰੂਰ-ਧੂਰੀ ਮੁੱਖ ਮਾਰਗ 'ਤੇ ਧਰਨਾ ਲਗਾ ਕੇ ਮੁੱਖ ਮਾਰਗ ਜਾਮ ਕਰਕੇ ਜਿੱਥੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਉੱਥੇ ਹੀ ਮੰਡੀਆਂ ਵਿਚ ਕਣਕ ਦੀ ਖ਼ਰੀਦ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਮੰਡੀਆਂ ਵਿਚ ਤੁਰੰਤ ਬਾਰਦਾਨੇ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ | ਇਸ ਧਰਨੇ ਵਿਚ ਸ਼ਾਮਿਲ ਬੁਲਾਰਿਆਂ ਵਿਚ ਕਿਸਾਨ ਆਗੂ ਸ. ਨਰੰਜਣ ਸਿੰਘ ਦੋਹਲਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸ. ਜਗਤਾਰ ਸਿੰਘ ਸਮਰਾ, ਆਪ ਆਗੂ ਡਾ. ਅਨਵਰ ਭਸੌੜ, ਕਾਮਰੇਡ ਸੁਖਦੇਵ ਸ਼ਰਮਾ, ਸ਼੍ਰੀ ਮੇਜਰ ਸਿੰਘ ਪੂੰਨਾਵਾਲ ਆਦਿ ਨੇ ਕੈਪਟਨ ਸਰਕਾਰ ਦੇ ਖ਼ਿਲਾਫ਼ ਬੋਲਦਿਆਂ ਕਿਹਾ ਕਿ ਸਰਕਾਰ ਵਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕੀਤੀ ਬਿਆਨਬਾਜ਼ੀ ਦੀ ਅਸਲ ਹਕੀਕਤ ਕੁਝ ਹੋਰ ਹੀ ਹੈ, ਕਿਸਾਨ ਮੰਡੀਆਂ ਵਿਚ ਰੁਲ਼ ਰਹੇ ਹਨ, ਕਣਕ ਦੀ ਲਿਫ਼ਟਿੰਗ ਦਾ ਕੰਮ ਬਹੁਤ ਢਿੱਲਾ ਹੈ, ਕਿਸਾਨਾਂ ਦੀ ਅਦਾਇਗੀ ਸਮੇਂ ਸਿਰ ਨਹੀਂ ਹੋ ਰਹੀ | ਆਪ ਆਗੂ ਡਾ. ਅਨਵਰ ਭਸੌੜ ਨੇ ਕੈਪਟਨ ਸਰਕਾਰ ਖ਼ਿਲਾਫ਼ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ ਅਤੇ ਇਸ ਦੇ ਆਪਣੇ ਹੀ ਕਈ ਆਗੂ ਅਤੇ ਵਿਧਾਇਕ ਆਪਣੀ ਹੀ ਸਰਕਾਰ ਦੀ ਕਾਰਗੁਜ਼ਾਰੀ ਦੇ ਖ਼ਿਲਾਫ਼ ਬੋਲਣ ਲੱਗ ਪਏ ਹਨ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਵੀ ਕੀਤੀ ਗਈ | ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਜਗਤਾਰ ਸਿੰਘ ਸਮਰਾ ਨੇ ਦੱਸਿਆ ਕਿ ਬਾਰਦਾਨੇ ਦੀ ਕਮੀ ਨੂੰ ਲੈ ਕੇ ਕਈ ਵਾਰ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਹੋ ਚੁੱਕੀ ਹੈ, ਪ੍ਰੰਤੂ ਕੋਈ ਸਾਰਥਕ ਹੱਲ ਨਹੀਂ ਨਿਕਲਿਆ | ਧਰਨਾ ਚੁੱਕੇ ਜਾਣ ਸਬੰਧੀ ਪੁੱਛਣ 'ਤੇ ਉਨਾਂ ਕਿਹਾ ਕਿ ਜਦੋਂ ਤੱਕ ਉੱਚ ਅਧਿਕਾਰੀਆਂ ਵਲੋਂ ਉਹਨਾਂ ਨੂੰ ਬਾਰਦਾਨੇ ਦੀ ਕਮੀ ਸਬੰਧੀ ਕੋਈ ਠੋਸ ਹੱਲ ਨਹੀਂ ਕਰਵਾ ਕੇ ਦਿੱਤਾ ਜਾਂਦਾ, ਉਦੋਂ ਤੱਕ ਪ੍ਰਸ਼ਾਸਨ ਅਤੇ ਸਰਕਾਰ ਦੇ ਖ਼ਿਲਾਫ਼ ਇਹ ਧਰਨਾ ਜਾਰੀ ਰਹੇਗਾ | ਇਸ ਮੌਕੇ ਆਪ ਆਗੂ ਸੰਦੀਪ ਸਿੰਗਲਾ, ਕਿਰਪਾਲ ਸਿੰਘ ਬਟੂਹਾ, ਵਰਿੰਦਰ ਸਿੰਘ ਬਰੜਵਾਲ, ਨਿਰਮਲ ਸਿੰਘ ਘਨੌਰ, ਜਰਨੈਲ ਸਿੰਘ ਜਹਾਂਗੀਰ, ਰਣਜੀਤ ਸਿੰਘ ਹਰਚੰਦਪੁਰ, ਧਰਮਪਾਲ ਬਾਂਸਲ, ਪਰਮਿੰਦਰ ਸਿੰਘ, ਅਮਰੀਕ ਸਿੰਘ ਕਾਂਝਲਾ, ਜਗਤਾਰ ਸਿੰਘ ਤਾਰੀ, ਆੜ੍ਹਤੀ ਸ਼੍ਰੀ ਪ੍ਰੇਮ ਬਾਂਸਲ, ਆੜ੍ਹਤੀ ਸ਼੍ਰੀ ਬਸੰਤ ਕੁਮਾਰ ਅਤੇ ਸ਼੍ਰੀ ਖ਼ਰੈਤੀ ਲਾਲ ਆਦਿ ਵੀ ਹਾਜ਼ਰ ਸਨ |
ਕਣਕ ਦੀ ਤੁਲਾਈ ਨਾ ਹੋਣ ਕਾਰਨ ਕਿਸਾਨਾਂ ਵਲੋਂ ਮਲੇਰਕੋਟਲਾ-ਖੰਨਾ ਮੁੱਖ ਸੜਕ 'ਤੇ ਧਰਨਾ
ਕੁੱਪ ਕਲਾਂ, (ਮਨਜਿੰਦਰ ਸਿੰਘ ਸਰੌਦ) - ਅੱਜ ਖ਼ਾਨਪੁਰ ਦਾਣਾ ਮੰਡੀ ਅੰਦਰ ਬਾਰਦਾਨੇ ਦੀ ਕਮੀ ਨੂੰ ਲੈ ਕੇ ਕਿਸਾਨਾਂ ਵਲੋਂ ਸਵੇਰ ਤੋਂ ਖੰਨਾ-ਮਾਲੇਰਕੋਟਲਾ ਮੁੱਖ ਸੜਕ 'ਤੇ ਧਰਨਾ ਲਾ ਕੇ ਸੜਕ ਨੂੰ ਪੂਰੀ ਤਰ੍ਹਾਂ ਜਾਮ ਕਰ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਧਰਨੇ 'ਤੇ ਬੈਠੇ ਨੰਬਰਦਾਰ ਦਲਜਿੰਦਰ ਸਿੰਘ ਅਤੇ ਸੁਖਦੇਵ ਸਿੰਘ ਫ਼ੌਜੀ ਨੇ ਗੱਲਬਾਤ ਦੌਰਾਨ ਆਖਿਆ ਕਿ ਉੱਪਰੋਂ ਮੌਸਮ ਖ਼ਰਾਬ ਹੋਣ ਕਾਰਨ ਤੁਲਾਈ ਨਹੀਂ ਹੋ ਰਹੀ ਜਿਸ ਕਾਰਨ ਕਿਸਾਨ ਵਰਗ ਬੇਹੱਦ ਪ੍ਰੇਸ਼ਾਨੀ ਦੇ ਆਲਮ ਵਿਚੋਂ ਗੁਜ਼ਰ ਰਿਹਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਦਿਨਾਂ ਤੋਂ ਦਾਣਾ ਮੰਡੀ ਅੰਦਰ ਬਾਰਦਾਨੇ ਦੀਆਂ ਮਹਿਜ਼ ਕੁੱਝ ਕੁ ਸੌ ਬੋਰੀਆਂ ਦੇ ਕੇ ਕੰਮ ਚਲਾਇਆ ਜਾ ਰਿਹਾ ਹੈ | ਜਿਸ ਕਾਰਨ ਕਣਕ ਦੀ ਤੁਲਾਈ ਦਾ ਕੰਮ ਬਿਲਕੁਲ ਠੱਪ ਪਿਆ ਹੈ ਅਤੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਮੰਡੀਆਂ ਵਿਚ ਰੁਲ ਰਹੇ ਹਨ ਇਸ ਲਈ ਅੱਕ ਕੇ ਸਾਨੂੰ ਇਸ ਮੁੱਖ ਸੜਕ ਨੂੰ ਜਾਮ ਕਰਨਾ ਪਿਆ | ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਥਾਣਾ ਮੁਖੀ ਅਮਰਗੜ੍ਹ ਸੁਖਦੀਪ ਸਿੰਘ ਵਲੋਂ ਬਾਰਦਾਨੇ ਦਾ ਭਰੋਸਾ ਦੇ ਕੇ ਕਿਸਾਨਾਂ ਨੂੰ ਜਾਮ ਖੋਲ੍ਹਣ ਲਈ ਮਨਾਉਣ ਦੇ ਯਤਨ ਕੀਤੇ ਜਾਂਦੇ ਰਹੇ, ਆਖ਼ਰ ਕਿਸਾਨਾਂ ਵਲੋਂ ਪ੍ਰਸ਼ਾਸਨ ਨੂੰ ਕੱਲ੍ਹ 11 ਵਜੇ ਤੱਕ ਦਾ ਸਮਾਂ ਦੇ ਕੇ ਸਾਮ ਨੂੰ ਧਰਨਾ ਚੁੱਕ ਲਿਆ ਗਿਆ | ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂ ਮੋਹਨ ਦਾਸ ਸੇਹਕੇ, ਨੌਜਵਾਨ ਆਗੂ ਕੰਵਰ ਸਿੰਘ ਖ਼ਾਨਪੁਰ, ਦਲਜਿੰਦਰ ਸਿੰਘ ਨੰਬਰਦਾਰ ਖ਼ਾਨਪੁਰ, ਰਾਜ ਸਿੰਘ, ਚਮਕੌਰ ਸਿੰਘ, ਰਣਜੀਤ ਸਿੰਘ, ਅਮਰੀਕ ਸਿੰਘ ਦੱਲਣਵਾਲ, ਕੁਲਦੀਪ ਸਿੰਘ, ਸਨੀ ਛੋਕਰਾਂ, ਸੰਦੀਪ ਛੋਕਰਾਂ, ਜਗਤਾਰ ਸਿੰਘ, ਜਗਵਿੰਦਰ ਸਿੰਘ, ਸੋਹਣ ਸਿੰਘ, ਸੁਖਦੇਵ ਸਿੰਘ, ਕਰਮਜੀਤ ਸਿੰਘ, ਹਰਜਿੰਦਰ ਸਿੰਘ, ਹਰਜੀਤ ਸਿੰਘ, ਦਵਿੰਦਰ ਸਿੰਘ, ਜਗਤਾਰ ਸਿੰਘ ਤੋ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਪ੍ਰਭਾਵਸ਼ਾਲੀ ਧਰਨਿਆਂ ਦੌਰਾਨ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਕੱਢੀ ਭੜਾਸ

ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਅੱਜ ਵੀ ਕਿਸਾਨਾਂ ਵਲੋਂ ਪ੍ਰਭਾਵਸ਼ਾਲੀ ਧਰਨੇ ਦਿੱਤੇ ਗਏ | ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ ਬਾਹਰ ਕਿਸਾਨ ਜਥੇਬੰਦੀਆਂ ਦੇ ਨਿਰੰਤਰ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ 182 ਨਵੇਂ ਮਾਮਲਿਆਂ ਨਾਲ ਹੋਇਆ ਕੋਰੋਨਾ ਧਮਾਕਾ

ਸੰਗਰੂਰ, 21 ਅਪ੍ਰੈਲ (ਧੀਰਜ ਪਸ਼ੌਰੀਆ) - ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 182 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਹੁਣ ਤੱਕ ਦੇ ਕੁਲ ਮਾਮਲਿਆਂ ਦੀ ਗਿਣਤੀ 7100 ਨੰੂ ਪਾਰ ਕਰਦੀ ਹੋਈ 7118 ਹੋ ਗਈ ਹੈ ਜਦ ਕਿ ਐਕਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 816 ਹੋ ਗਈ ਹੈ | ਅੱਜ ਸਭ ਤੋਂ ਵੱਧ 37 ...

ਪੂਰੀ ਖ਼ਬਰ »

ਐਂਬੂਲੈਂਸਾਂ 4 ਪਰ ਡਰਾਈਵਰ 2

ਸਿਵਲ ਹਸਪਤਾਲ ਸੰਗਰੂਰ ਦੇ ਐਮਰਜੈਂਸੀ ਵਾਰਡ ਦੇ ਇੰਚਾਰਜ ਡਾਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਰਾਤ ਸਮੇਂ ਜਦ ਇਹ ਦੁਰਘਟਨਾ ਘਟੀ ਸੀ ਉਸ ਸਮੇਂ ਸਿਵਲ ਹਸਪਤਾਲ ਦੀ ਇਕ ਐਂਬੂਲੈਂਸ ਕੋਰੋਨਾ ਮਰੀਜ਼ ਛੱਡਣ ਗਈ ਸੀ ਅਤੇ ਦੂਸਰੀ ਡਿਲਵਰੀ ਕੇਸ ਲੈ ਕੇ ਗਈ ਹੋਈ ਸੀ ਜਿਸ ਕਾਰਨ ...

ਪੂਰੀ ਖ਼ਬਰ »

-ਮਾਮਲਾ ਅੱਗ ਨਾਲ ਤਬਾਹ ਹੋਈ ਕਣਕ ਦਾ-

ਯੂਥ ਕਾਂਗਰਸ ਦੇ ਉਪ ਪ੍ਰਧਾਨ ਗੁਰਜੋਤ ਸਿੰਘ ਢੀਂਡਸਾ ਨੇ ਕਿਸਾਨਾਂ ਦੇ ਦੁੱਖੜੇ ਸੁਣੇ, ਮੌਕੇ 'ਤੇ ਕੀਤੀ ਮਾਲੀ ਸਹਾਇਤਾ

ਕੁੱਪ ਕਲਾਂ, 21 ਅਪ੍ਰੈਲ (ਮਨਜਿੰਦਰ ਸਿੰਘ ਸਰੌਦ) - ਬੀਤੇ ਦਿਨੀਂ ਨੇੜਲੇ ਪਿੰਡਾਂ ਵਜੀਦਗੜ੍ਹ ਰੋਹਣੋ ਤੇ ਜਿੱਤਵਾਲ ਖ਼ੁਰਦ ਵਿਖੇ ਅੱਗ ਦੇ ਨਾਲ ਵਾਪਰੀਆਂ ਘਟਨਾਵਾਂ ਨੇ ਬਹੁਤ ਸਾਰੇ ਕਿਸਾਨਾਂ ਨੂੰ ਕੱਖੋਂ ਹੌਲੇ ਕਰ ਦਿੱਤਾ ਤੇ ਕਿਸਾਨਾਂ ਦੀ ਕਣਕ ਦਾ ਸੈਂਕੜੇ ਏਕੜ ਰਕਬਾ ...

ਪੂਰੀ ਖ਼ਬਰ »

ਛਾਜਲੀ ਪਿੰਡ ਦੀ ਮੇਨ ਬੱਸ ਸਟੈਂਡ ਰੋਡ ਤੇ ਅੰਦਰਲੀ ਬਾਰਾਂਦਰੀ ਵਾਲੀ ਰੋਡ ਦੁਬਾਰਾ ਬਣਾਉਣ ਦੀ ਮੰਗ

ਛਾਜਲੀ, 21 ਅਪ੍ਰੈਲ (ਕੁਲਵਿੰਦਰ ਸਿੰਘ ਰਿੰਕਾ) - ਪਿੰਡ ਛਾਜਲੀ ਦੀ ਮੇਨ ਰੋਡ ਦੁਬਾਰਾ ਬਣਾਉਣ ਦੀ ਮੰਗ ਪਿੰਡ ਦੇ ਆਮ ਲੋਕਾਂ ਅਤੇ ਦੁਕਾਨਦਾਰਾਂ ਨੇ ਜ਼ੋਰ ਨਾਲ ਉਠਾਈ ਹੈ | ਇਸ ਮੌਕੇ ਮਾਰਕੀਟ ਪ੍ਰਧਾਨ ਮੰਗਲ ਸਿੰਘ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਬਣੇ ਜੋਤੀ ਸਰਪੰਚ

ਧਰਮਗੜ੍ਹ, 21 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਵਿਧਾਨ ਸਭਾ ਹਲਕਾ ਦਿੜ੍ਹਬਾ ਸ਼੍ਰੋਮਣੀ ਅਕਾਲੀ ਦਲ ਵਲੋਂ ਨਵਜੋਤ ਸਿੰਘ ਜੋਤੀ ਵਿਰਕ ਸਾਬਕਾ ਸਰਪੰਚ ਰੱਤਾਖੇੜਾ ਨੂੰ ਯੂਥ ਵਿੰਗ ਸਰਕਲ ਧਰਮਗੜ੍ਹ ਦਾ ਪ੍ਰਧਾਨ ਨਿਯੁਕਤ ਕੀਤਾ ਹੈ ਅਤੇ ਡਾ. ਨਰਿੰਦਰ ਸਿੰਘ ਡਸਕਾ ਨੂੰ ...

ਪੂਰੀ ਖ਼ਬਰ »

ਬਾਬਾ ਹੀਰਾ ਸਿੰਘ ਭੱਠਲ ਕਾਲਜ ਦੇ ਮੁੜ ਸੁਰਜੀਤ ਹੋਣ ਦੀ ਜਾਗੀ ਉਮੀਦ

ਲਹਿਰਾਗਾਗਾ, 21 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਵਿਖੇ ਆਜ਼ਾਦੀ ਘੁਲਾਈਟੇ ਦੇ ਨਾਂਅ ਉੱਪਰ ਬਣੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ ਜੋ ਪਿਛਲੇ 2 ਸਾਲਾਂ ਤੋਂ ਆਖ਼ਰੀ ਸਾਹਾਂ ਉੱਪਰ ਪੁੱਜ ਗਿਆ ਸੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ-ਘੁੰਨਸ

ਸ਼ੇਰਪੁਰ, 21 ਅਪ੍ਰੈਲ (ਸੁਰਿੰਦਰ ਚਹਿਲ) - ਝੂਠੇ ਵਾਅਦੇ ਅਤੇ ਲਾਰੇ ਲਾ ਕੇ ਸੱਤਾ ਵਿਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਫ਼ਰੰਟ ਉੱਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ | ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ

ਮੂਨਕ, 21 ਅਪ੍ਰੈਲ (ਧਾਲੀਵਾਲ, ਸਿੰਗਲਾ, ਭਾਰਦਵਾਜ) - ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੂਨਕ ਵਿਖੇ 13 ਰੋਜ਼ਾ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ 30 ਦੇ ਕਰੀਬ ਨੌਜਵਾਨਾਂ ਬੱਚਿਆਂ ਨੇ ਭਾਗ ਲਿਆ | ਦਸਤਾਰ ਕੋਚ ਅਮਰਜੀਤ ਸਿੰਘ ਨਵਾਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ

ਕੌਹਰੀਆਂ, 21 ਅਪ੍ਰੈਲ (ਮਾਲਵਿੰਦਰ ਸਿੰਘ ਸਿੱਧੂ) - ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਸਤਪਾਲ ਸਿੰਘ, ਦਰਸ਼ਨ ਸਿੰਘ ਅਤੇ ਸੁੰਦਰ ਸਿੰਘ ਧੀਮਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਵਰਕਰਾਂ ਦੇ ਕੰਮਾਂ ਕਾਰਾਂ ਦੇ ਸਬੰਧ ਵਿਚ ਚੱਲ ਰਹੇ ਸੰਘਰਸ਼ਾਂ ਸਬੰਧੀ ...

ਪੂਰੀ ਖ਼ਬਰ »

ਸੰਗਰੂਰ 'ਚ ਪੌਣੇ 3 ਕਰੋੜ ਰੁਪਏ ਦੀ ਲਾਗਤ ਨਾਲ ਛੇ ਮਹੀਨੇ 'ਚ ਤਿਆਰ ਹੋਣਗੇ ਚਾਰ ਗੇਟ

ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਜੀਂਦ ਰਿਆਸਤ ਦੀ ਰਾਜਧਾਨੀ ਰਿਹਾ ਜ਼ਿਲ੍ਹਾ ਸੰਗਰੂਰ ਕਦੇ ਆਪਣੇ ਸੁਹੱਪਣ ਅਤੇ ਸੁੰਦਰਤਾ ਕਾਰਨ ਵਿਸ਼ਵ ਪ੍ਰਸਿੱਧ ਸੀ | ਜੈਪੁਰ ਸ਼ਹਿਰ ਦੇ ਨਕਸ਼ੇ ਉੱਤੇ ਬਣੇ ਇਸ ਸ਼ਹਿਰ ਦੀ ਸੁੰਦਰਤਾ ਨੂੰ ਸ਼ਹਿਰ ਬਾਹਰ ਲੱਗੇ ਚਾਰ ...

ਪੂਰੀ ਖ਼ਬਰ »

ਰਿਲਾਇੰਸ ਪੰਪ ਵਿਖੇ ਲੱਗਿਆ ਧਰਨਾ 201ਵੇਂ ਦਿਨ 'ਚ ਸ਼ਾਮਿਲ

ਲਹਿਰਾਗਾਗਾ, 21 ਅਪ੍ਰੈਲ (ਕੰਵਲਜੀਤ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਲਹਿਲ ਖ਼ੁਰਦ ਨੇੜੇ ਖੇਤੀ ਕਾਨੂੰਨ ਦੇ ਵਿਰੋਧ ਵਿਚ ਰਿਲਾਇੰਸ ਪੰਪ ਵਿਖੇ ਲਗਾਇਆ ਧਰਨਾ ਅੱਜ 201ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

ਐਸ. ਡੀ. ਐਮ ਦਫਤਰ 'ਚ ਆਰ.ਓ. ਤੇ ਵਾਟਰ ਕੂਲਰ ਲਗਵਾਇਆ

ਅਹਿਮਦਗੜ੍ਹ, 21 ਅਪ੍ਰੈਲ (ਰਣਧੀਰ ਸਿੰਘ ਮਹੋਲੀ) - ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਅਹਿਮਦਗੜ੍ਹ ਵਲੋਂ ਵੱਖ-ਵੱਖ ਸਮਾਜ ਸੇਵੀ ਕਾਰਜਾਂ ਵਿਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ | ਕਲੱਬ ਪ੍ਰਧਾਨ ਤਰਸੇਮ ਗਰਗ ਦੀ ਅਗਵਾਈ ਵਿਚ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਐਸ. ਡੀ. ਐਮ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਲਈ ਪੰਜਾਬ ਸਰਕਾਰ ਜ਼ਿੰਮੇਵਾਰ-ਡਾ. ਜਵੰਧਾ

ਕੋਰੋਨਾ ਪੀੜਤ ਪੰਜਾਬ ਲਈ ਕੇਂਦਰ ਨੇ ਆਕਸੀਜਨ ਦੀ ਸਪਲਾਈ ਘਟਾਈ ਸੰਗਰੂਰ, 21 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਹੈ ਕਿ ਪੰਜਾਬ ਵਿਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਰੁਲ ਰਿਹਾ ਹੈ ਅਤੇ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਨੇ ਮਹਿੰਗੀ ਬਿਜਲੀ ਖ਼ਿਲਾਫ਼ ਬਿੱਲਾਂ ਨੂੰ ਲਗਾਈ ਅੱਗ

ਕੁੱਪ ਕਲਾਂ, 21 ਅਪ੍ਰੈਲ (ਮਨਜਿੰਦਰ ਸਿੰਘ ਸਰੌਦ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਅੰਦਰ ਮਹਿੰਗੀ ਬਿਜਲੀ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਕੜੀ ਤਹਿਤ ਨੇੜਲੇ ਪਿੰਡ ਖ਼ਾਨਪੁਰ ਵਿਖੇ ਆਪ ਪਾਰਟੀ ਦੇ ਕੌਮੀ ਆਗੂ ਤੇ ਕਿਸਾਨ ਵਿੰਗ ਪੰਜਾਬ ਦੇ ਉਪ ਪ੍ਰਧਾਨ ...

ਪੂਰੀ ਖ਼ਬਰ »

ਬਾਪੂ ਸੁੰਦਰ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਗਮ

ਸ਼ੇਰਪੁਰ, 21 ਅਪ੍ਰੈਲ (ਦਰਸਨ ਸਿੰਘ ਖੇੜੀ) - ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਸ਼ੇਰਪੁਰ ਵਿਖੇ ਸਰਕਾਰ ਦੀਆਂ ਹਦਾਇਤਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਕਸਬਾ ਸ਼ੇਰਪੁਰ ਦੇ ਸਰਪੰਚ ਰਣਜੀਤ ਸਿੰਘ ਧਾਲੀਵਾਲ ਦੇ ਪਿਤਾ ਬਾਪੂ ਸੁੰਦਰ ਸਿੰਘ ਧਾਲੀਵਾਲ ਨਮਿੱਤ ਪਾਠ ...

ਪੂਰੀ ਖ਼ਬਰ »

ਪਿੰਡ ਛਾਜਲੀ ਦਾ ਨਗਰ ਪੰਚਾਇਤ ਘਰ ਹੋਇਆ ਲਾਵਾਰਸ

ਛਾਜਲੀ, 21 ਅਪ੍ਰੈਲ (ਕੁਲਵਿੰਦਰ ਸਿੰਘ ਰਿੰਕਾ) - ਪੁਰਾਣੇ ਸਮਿਆਂ ਵਿਚ ਪੰਚਾਇਤ ਦਾ ਦਰਜਾ ਪਰਮੇਸਵਰ ਦੇ ਬਰਾਬਰ ਮੰਨਿਆ ਜਾਂਦਾ ਸੀ | ਪੰਚਾਇਤ ਦੇ ਸਥਾਨ ਨੂੰ ਵਿਸ਼ੇਸ਼ ਤੌਰ 'ਤੇ ਮਾਨਤਾ ਪ੍ਰਾਪਤ ਸੀ ਪਰ ਅੱਜ ਕੱਲ੍ਹ ਲੋਕਾਂ ਦਾ ਮੂੰਹ ਥਾਣੇ ਕਚਹਿਰੀਆਂ ਵੱਲ ਜ਼ਿਆਦਾ ਹੈ | ...

ਪੂਰੀ ਖ਼ਬਰ »

ਸੁਨਾਮ ਮੰਡੀ 'ਚ ਮੀਂਹ ਕਾਰਨ ਕਣਕ ਦੀ ਖ਼ਰੀਦ ਨੂੰ ਲੱਗੀ ਬ੍ਰੇਕ

ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਭੁੱਲਰ, ਧਾਲੀਵਾਲ)- ਆਪਣੀ ਕਣਕ ਵੇਚਣ ਲਈ ਜਿੱਥੇ ਪਹਿਲਾਂ ਹੀ ਬਾਰਦਾਨੇ ਦੀ ਘਾਟ ਅਤੇ ਅਦਾਇਗੀ ਨੂੰ ਲੈ ਕੇ ਕਿਸਾਨ ਮੰਡੀਆਂ 'ਚ ਰੁਲ ਰਹੇ ਹਨ, ਉੱਥੇ ਹੀ ਅੱਜ ਪਏ ਮੀਂਹ ਕਾਰਨ ਕਣਕ ਦੀ ਖ਼ਰੀਦ ਨੂੰ ਵੀ ਕੁਝ ਸਮੇਂ ਲਈ ਇਕ ਵਾਰ ਬ੍ਰੇਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਅਵੇਸਲੇਪਣ ਕਾਰਨ ਮੰਡੀਆਂ ਵਿਚ ਰੁਲ਼ ਰਹੇ ਕਿਸਾਨ- ਜਥੇਦਾਰ ਕਮਾਲਪੁਰ

ਕੌਹਰੀਆਂ, 21 ਅਪ੍ਰੈਲ (ਮਾਲਵਿੰਦਰ ਸਿੰਘ ਸਿੱਧੂ)- ਕਣਕ ਦੀ ਆਮਦ ਨਾਲ ਪੰਜਾਬ ਦੀਆਂ ਅਨਾਜ ਮੰਡੀਆਂ ਨੱਕੋਂ ਨੱਕ ਭਰੀਆਂ ਪਈਆਂ ਹਨ ਪਰ ਪੰਜਾਬ ਸਰਕਾਰ ਅਵੇਸਲਾਪਣ ਦਿਖਾ ਰਹੀ ਹੈ ਕਿਸਾਨ ਮੰਡੀਆਂ ਵਿਚ ਖੱਜਲ ਖ਼ੁਆਰ ਹੋ ਰਿਹਾ ਹੈ | ਇਹ ਵਿਚਾਰ ਜਥੇਦਾਰ ਤੇਜਾ ਸਿੰਘ ਕਮਾਲਪੁਰ ...

ਪੂਰੀ ਖ਼ਬਰ »

ਦੁਰਗਾ ਅਸ਼ਟਮੀ ਮਨਾਈ

ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਧਾਲੀਵਾਲ, ਭੁੱਲਰ)- ਸ਼ਿਵ ਸ਼ਕਤੀ ਵੁਮੈਨ ਕਲੱਬ ਸੁਨਾਮ ਵਲੋਂ ਕਲੱਬ ਪ੍ਰਧਾਨ ਲਲਿਤਾ ਪਾਠਕ ਦੀ ਅਗਵਾਈ ਵਿਚ ਸਥਾਨਕ ਪ੍ਰਾਚੀਨ ਸ਼੍ਰੀ ਵਿਸ਼ਵਨਾਥ ਸ਼ਿਵ ਮੰਦਿਰ ਵਿਖੇ ਦੁਰਗਾ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਅਕਾਲ ਕੌਂਸਲ ਵਲੋਂ ਮਿ੍ਤਕ ਕਿਸਾਨ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਭੇਟ

ਚੀਮਾਂ ਮੰਡੀ, 21 ਅਪ੍ਰੈਲ (ਜਸਵਿੰਦਰ ਸਿੰਘ ਸ਼ੇਰੋਂ)- ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਪਿੰਡ ਝਾੜੋਂ ਦੇ ਕਿਸਾਨ ਲਖਵੀਰ ਸਿੰਘ ਦੇ ਪਰਿਵਾਰ ਨੂੰ ਅਕਾਲ ਕਾਲਜ ਕੌਂਸਲ ਮਸਤੂਆਣਾ ...

ਪੂਰੀ ਖ਼ਬਰ »

ਅਗਰਵਾਲ ਹਸਪਤਾਲ 'ਚ ਮੁਫ਼ਤ ਕੋਰੋਨਾ ਟੀਕਾਕਰਨ 24 ਨੂੰ

ਸੰਗਰੂਰ, 21 ਅਪ੍ਰੈਲ (ਦਮਨਜੀਤ ਸਿੰਘ) - ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਸੰਗਰੂਰ ਵਲੋਂ ਜ਼ਿਲ੍ਹਾ ਸਿਹਤ ਵਿਭਾਗ ਸੰਗਰੂਰ ਦੇ ਸਹਿਯੋਗ ਨਾਲ 24 ਅਪ੍ਰੈਲ ਨੂੰ ਪ੍ਰੋ. ਆਰ.ਡੀ. ਅਗਰਵਾਲ ਮੈਮੋਰੀਅਲ ਹੈਲਥ ਕੇਅਰ ਸੰਗਰੂਰ ਵਿਖੇ ਮੁਫ਼ਤ ਕੋਰੋਨਾ ਟੀਕਾਕਰਨ ਕੈਂਪ ...

ਪੂਰੀ ਖ਼ਬਰ »

ਮਲੇਰਕੋਟਲਾ ਤੇ ਅਮਰਗੜ੍ਹ ਹਲਕਿਆਂ ਦੀਆਂ ਮੰਡੀਆਂ 'ਚ ਬਾਰਦਾਨੇ ਦੀ ਭਾਰੀ ਕਿੱਲਤ

ਮਲੇਰਕੋਟਲਾ, ਅਮਰਗੜ੍ਹ, 21 ਅਪ੍ਰੈਲ (ਕੁਠਾਲਾ, ਥਿੰਦ, ਮੰਨਵੀਂ) - ਮਲੇਰਕੋਟਲਾ ਅਤੇ ਅਮਰਗੜ੍ਹ ਹਲਕਿਆਂ ਨਾਲ ਸਬੰਧਤ ਦਾਣਾ ਮੰਡੀਆਂ ਵਿਚ ਬਾਰਦਾਨੇ ਦੀ ਭਾਰੀ ਕਿੱਲਤ ਕਾਰਨ ਕਈ ਕਈ ਦਿਨਾਂ ਤੋਂ ਆਪਣੀ ਕਣਕ ਵੇਚਣ ਲਈ ਮੰਡੀਆਂ ਵਿਚ ਰੁਲ ਰਹੇ ਕਿਸਾਨਾਂ ਨੇ ਭਾਰਤੀ ਕਿਸਾਨ ...

ਪੂਰੀ ਖ਼ਬਰ »

25 ਨੂੰ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਬੇਰੁਜ਼ਗਾਰਾਂ ਨੇ ਕੀਤੀ ਤਿਆਰੀ ਬੈਠਕ

ਸੰਗਰੂਰ, 21 ਅਪੈ੍ਰਲ (ਧੀਰਜ ਪਸ਼ੋਰੀਆ) - ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਚੋਣ ਵਾਅਦੇ ਕਾਂਗਰਸ ਦੇ ਗਲੇ ਦੀ ਹੱਡੀ ਬਣਦੇ ਜਾ ਰਹੇ ਹਨ | ਜਿਨ੍ਹਾਂ ਦੀ ਪੂਰਤੀ ਕਰਵਾਉਣ ਲਈ ਹਰੇਕ ਵਰਗ ਸਰਕਾਰ ਦੇ ਆਖ਼ਰੀ ਵਰ੍ਹੇ ਕਾਰਨ ਸੰਘਰਸ਼ ਦੇ ਰਾਹ ਪਿਆ ਹੋਇਆ ਹੈ | ਸੂਬਾ ...

ਪੂਰੀ ਖ਼ਬਰ »

ਕੈਪਟਨ ਦੇ ਹੁਕਮਾਂ ਤੋਂ ਗੁਸਾਏ ਹੋਟਲ ਮਾਲਕਾਂ ਨੇ ਹੋਟਲਾਂ ਨੂੰ ਤਾਲੇ ਮਾਰਨ ਦੀ ਦਿੱਤੀ ਚਿਤਾਵਨੀ

ਸੰਗਰੂਰ, 21 ਅਪ੍ਰੈਲ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਸੂਬੇ ਅੰਦਰ ਰੈਸਟੋਰੈਂਟਾਂ ਅਤੇ ਬੀਅਰ ਬਾਰਾਂ ਉੱਤੇ ਲਗਾਈ ਮੁਕੰਮਲ ਪਾਬੰਦੀ ਅਤੇ ਵਿਆਹ ਸਮਾਗਮਾਂ ਵਿਚ ਸਿਰਫ਼ 20 ਵਿਅਕਤੀਆਂ ਦੇ ਹੀ ਸ਼ਾਮਿਲ ਹੋ ਸਕਣ ਦੇ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਵਲੋਂ ਧਰਨਾ ਦੇ ਕੇ ਨਾਅਰੇਬਾਜ਼ੀ

ਲੌਂਗੋਵਾਲ, 21 ਅਪ੍ਰੈਲ (ਵਿਨੋਦ, ਖੰਨਾ) - ਪਿਛਲੇ ਕਈ ਦਿਨਾਂ ਤੋਂ ਬਾਰਦਾਨੇ ਦੀ ਸਮੱਸਿਆ ਕਾਰਨ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਦੇ ਸਬਰ ਦਾ ਬੰਨ੍ਹ ਅੱਜ ਆਖਿਰ ਟੁੱਟ ਗਿਆ | ਗ਼ੁੱਸੇ ਵਿਚ ਭੜਕੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਾਸਕ ਪਾਉਣ ਨੂੰ ਲੈ ਕੇ ਪੁਲਿਸ ਨਾਲ ਖਹਿਬੜ ਰਹੇ ਨੇ ਲੋਕ

ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਭੁੱਲਰ, ਧਾਲੀਵਾਲ) - ਸੁਨਾਮ ਪੁਲਿਸ ਵਲੋਂ ਡੀ.ਐਸ.ਪੀ.ਬਲਜਿੰਦਰ ਸਿੰਘ ਪੰਨੂ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਅਤੇ ਕੋਵਿਡ-19 ਤੋਂ ਲੋਕਾਂ ਨੂੰ ਸੁਚੇਤ ਕਰਨ ਦੇ ਮੰਤਵ ਨਾਲ ...

ਪੂਰੀ ਖ਼ਬਰ »

ਮੋਟਰਾਂ ਤੋਂ ਤਾਰਾਂ ਚੋਰੀ

ਸੰਦੌੜ, 21 ਅਪ੍ਰੈਲ (ਜਸਵੀਰ ਸਿੰਘ ਜੱਸੀ) - ਪੁਲਿਸ ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਮਾਣਕਵਾਲ ਅਤੇ ਇਸ ਦੇ ਨਾਲ ਵਾਲੇ ਪਿੰਡਾਂ ਦੀਆਂ 6 ਮੋਟਰਾਂ ਤੋਂ ਚੋਰਾਂ ਵਲੋਂ ਤਾਰਾਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਸੰਦੌੜ ਤੋਂ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX