ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਬਰਨਾਲਾ

ਕਿਸਾਨ ਜਥੇਬੰਦੀਆਂ ਨੇ ਮੰਡੀਆਂ 'ਚ ਅਧੂਰੇ ਪ੍ਰਬੰਧਾਂ ਨੂੰ ਲੈ ਕੇ ਬਰਨਾਲਾ-ਹੰਡਿਆਇਆ ਮੁੱਖ ਮਾਰਗ ਜਾਮ ਕਰ ਕੀਤੀ ਨਾਅਰੇਬਾਜ਼ੀ

ਬਰਨਾਲਾ, 21 ਅਪ੍ਰੈਲ (ਧਰਮਪਾਲ ਸਿੰਘ)-ਜ਼ਿਲ੍ਹੇ ਅੰਦਰ ਅਨਾਜ ਮੰਡੀਆਂ 'ਚ ਅਧੂਰੇ ਪ੍ਰਬੰਧਾਂ ਅਤੇ ਬਾਰਦਾਨੇ ਦੀ ਘਾਟ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨ ਮਰਦ ਔਰਤਾਂ ਵਲੋਂ ਬਰਨਾਲਾ ਹੰਡਿਆਇਆ ਮੁੱਖ ਮਾਰਗ ਜਾਮ ਕਰ ਕੇ ਕੇਂਦਰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਧਰਨੇ ਜਾਰੀ

ਬਰਨਾਲਾ, 21 ਅਪ੍ਰੈਲ (ਧਰਮਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਬਰਨਾਲਾ ਰਾਏਕੋਟ ਰੋਡ 'ਤੇ ਪਿੰਡ ...

ਪੂਰੀ ਖ਼ਬਰ »

ਦਾਣਾ ਮੰਡੀ ਸ਼ਹਿਣਾ ਵਿਖੇ ਖ਼ਰੀਦ ਏਜੰਸੀ ਦੇ ਅਧਿਕਾਰੀਆਂ ਨੇ ਬਾਰਦਾਨੇ ਨੂੰ ਪੂਰਾ ਕਰਨ ਦਾ ਕੀਤਾ ਵਾਅਦਾ

ਸ਼ਹਿਣਾ, 21 ਅਪ੍ਰੈਲ (ਸੁਰੇਸ਼ ਗੋਗੀ)-ਦਾਣਾ ਮੰਡੀ ਸ਼ਹਿਣਾ ਵਿਖੇ ਪਿਛਲੇ ਕਈ ਦਿਨਾਂ ਤੋਂ ਬਾਰਦਾਨੇ ਦੀ ਘਾਟ ਤੋਂ ਪੇ੍ਰਸ਼ਾਨ ਅਤੇ ਮੌਸਮ ਦੇ ਬਦਲੇ ਮਿਜ਼ਾਜ ਕਾਰਨ ਮੀਂਹ ਕਾਰਨ ਭਿੱਜ ਰਹੀ ਕਣਕ ਤੋਂ ਦੁਖੀ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੇ ਬਾਰਦਾਨੇ ਦੀ ਘਾਟ ਨੂੰ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਨੂੰ ਲੈ ਭਾਕਿਯੂ ਉਗਰਾਹਾਂ ਦੀ ਅਗਵਾਈ 'ਚ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ

ਟੱਲੇਵਾਲ, 21 ਅਪ੍ਰੈਲ (ਸੋਨੀ ਚੀਮਾ)-ਟੱਲੇਵਾਲ ਵਿਖੇ ਭਾਕਿਯੂ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਬਾਰਦਾਨੇ ਦੀ ਘਾਟ ਨੂੰ ਲੈ ਕੇ ਟੱਲੇਵਾਲ ਨਹਿਰ ਦੇ ਪੁਲ 'ਤੇ ਮੋਗਾ-ਬਰਨਾਲਾ ਨੈਸ਼ਨਲ ਹਾਈਵੇ ਜਾਮ ਕਰ ਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨਾਂ ਤੇ ਕਿਸਾਨਾਂ ਨੇ ਭਾਜਪਾ ਆਗੂ ਦੇ ਘਰ ਅੱਗੇ ਕੀਤੀ ਆਗੂਆਂ ਦੀ ਘੇਰਾਬੰਦੀ

ਧਨੌਲਾ, 21 ਅਪ੍ਰੈਲ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਤੇ ਕਿਸਾਨਾਂ ਵਲੋਂ ਅੱਜ ਧਨੌਲਾ ਦੇ ਬੀ.ਜੇ.ਪੀ. ਬਰਨਾਲਾ ਦੇ ਜ਼ਿਲ੍ਹਾ ਆਗੂ ਪਰਮਿੰਦਰ ਸਿੰਘ ਦੇ ਗ੍ਰਹਿ ਵਿਖੇ ਬੀ.ਜੇ.ਪੀ. ਪਟਿਆਲਾ ਦੇ ਆਗੂ ਗੁਰਤੇਜ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੌਂਸਲਰ ਵਿਨੋਦ ਕਾਲਾ ਨੂੰ ਰਿਹਾਅ ਕਰਵਾਉਣ ਲਈ ਥਾਣੇ ਅੱਗੇ ਧਰਨਾ

ਤਪਾ ਮੰਡੀ, 21 ਅਪੈ੍ਰਲ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ਨੂੰ ਜਾਮ ਕਰ ਕੇ ਸਥਿਤ ਪੁਲਿਸ ਥਾਣੇ ਸਾਹਮਣੇ ਨਾਅਰੇਬਾਜ਼ੀ ਦੇਰ ਰਾਤ ਤੱਕ ਵਰ੍ਹਦੇ ਮੀਂਹ 'ਚ ਕੀਤੀ ਗਈ ਪਰ ਅੱਜ ਮੁੜ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਅਤੇ ਸੀਨੀਅਰ ਆਗੂ ਦਵਿੰਦਰ ਸਿੰਘ ਬੀਹਲਾ ਤੇ ਸੈਂਕੜੇ ਵਰਕਰਾਂ ਤੋਂ ਇਲਾਵਾ ਸਫ਼ਾਈ ਸੇਵਕਾਂ ਨੇ ਸ਼ਹਿਰ ਅੰਦਰ ਨਾਅਰੇਬਾਜ਼ੀ ਕਰ ਕੇ ਮੁੜ ਕੌਮੀ ਮਾਰਗ 'ਤੇ ਪੁਲਿਸ ਥਾਣੇ ਸਾਹਮਣੇ ਧਰਨੇ 'ਤੇ ਬੈਠ ਗਏ ਅਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਥਾਣੇ ਅੱਗੇ ਕੂੜੇ ਦੀਆਂ ਰੇਹੜੀਆਂ ਵੀ ਖੜੀਆਂ ਕਰ ਦਿੱਤੀਆਂ ਗਈਆਂ | ਅਕਾਲੀ ਦਲ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਿੰਨੀ ਦੇਰ ਕੌਂਸਲਰ ਵਿਨੋਦ ਕਾਲਾ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਨ੍ਹੀਂ ਦੇਰ ਤੱਕ ਅਕਾਲੀ ਦਲ ਧਰਨੇ 'ਤੇ ਬੈਠਾ ਰਹੇਗਾ | ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਦਵਿੰਦਰ ਸਿੰਘ ਬੀਹਲਾ ਅਤੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ ਨੇ ਕਿਹਾ ਕਿ ਕਾਂਗਰਸ ਦੀ ਸ਼ਹਿ 'ਤੇ ਸ਼ਰੇ੍ਹਆਮ ਸਾਡੇ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਅਤੇ ਜਦ ਸਾਡੇ ਕੌਂਸਲਰ ਚੋਣ ਲਈ ਨਗਰ ਕੌਂਸਲ ਦੇ ਦਫ਼ਤਰ ਜਾ ਰਹੇ ਸਨ ਤਾਂ ਸਾਡੇ ਸਾਹਮਣੇ ਪੁਲਿਸ ਵਲੋਂ ਅਕਾਲੀ ਕੌਂਸਲਰ ਵਿਨੋਦ ਕਾਲਾ ਨੂੰ ਧੱਕੇ ਨਾਲ ਚੁੱਕ ਕੇ ਲੈ ਗਏ ਕਿਉਂਕਿ ਅਕਾਲੀ ਦਲ ਕੋਲ ਕਾਂਗਰਸ ਨਾਲੋਂ ਵੱਧ ਕੌਂਸਲਰ ਹਾਜ਼ਰ ਸਨ | ਜਿਸ ਨੂੰ ਵੇਖ ਕੇ ਕਾਂਗਰਸ ਘਬਰਾ ਗਈ ਅਤੇ ਘਟੀਆ ਹਰਕਤਾਂ ਕਰਨ 'ਤੇ ਉਤਰ ਆਈ | ਉਨ੍ਹਾਂ ਕਿਹਾ ਕਿ ਜਿੰਨੀ ਦੇਰ ਪੁਲਿਸ ਕੌਂਸਲਰ ਵਿਨੋਦ ਕਾਲਾ ਨੂੰ ਰਿਹਾਅ ਨਹੀਂ ਕਰਦੀ ਅਕਾਲੀ ਦਲ ਕੌਮੀ ਮਾਰਗ 'ਤੇ ਡਟਿਆ ਹੋਇਆ ਹੈ ਅਤੇ ਅਕਾਲੀ ਦਲ ਦੇ ਆਗੂ ਪੁਲਿਸ ਥਾਣੇ ਅੰਦਰ ਗੱਲਬਾਤ ਕਰ ਰਹੇ ਸਨ ਅਤੇ ਬਾਹਰ ਸੜਕ 'ਤੇ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ 'ਚ ਬੈਠੇ ਸਨ | ਜਦੋਂ ਹਲਕਾ ਇੰਚਾਰਜ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬਰਨਾਲਾ ਤੋਂ ਡੀ.ਐਸ.ਪੀ. ਨੇ ਭਰੋਸਾ ਦਿੱਤਾ ਕਿ ਕੱਲ੍ਹ ਕੌਂਸਲਰ ਵਿਨੋਦ ਕਾਲਾ ਬਾਹਰ ਆ ਜਾਵੇਗਾ, ਜਿਸ ਦੇ ਭਰੋਸੇ ਤੋਂ ਬਾਅਦ ਅਕਾਲੀ ਦਲ ਵਲੋਂ ਧਰਨੇ ਨੂੰ ਚੱੁਕ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਅਗਰ ਕੱਲ੍ਹ ਨੂੰ ਕੌਂਸਲਰ ਬਾਹਰ ਨਾ ਆਇਆ ਤਾਂ ਅਕਾਲੀ ਦਲ ਵਲੋਂ ਸੰਘਰਸ਼ ਕਮੇਟੀ ਬਣਾ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਤੀਨਿਧ ਵੀ ਪਹੁੰਚੇ ਹੋਏ ਸਨ | ਇਸ ਸਬੰਧੀ ਜਦੋਂ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਿਖੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਨੂੰ ਲੈ ਕੇ ਪੁਲਿਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣ ਕਰਵਾਈ ਗਈ ਹੈ | ਇਸ ਸਮੇਂ ਉਗਰ ਸੈਨ ਮੋੜ, ਸੁਖਪਾਲ ਸਿੰਘ ਸਮਰਾ, ਗੁਰਤੇਜ ਸਿੰਘ ਸਰਾਂ, ਤਰਨਜੀਤ ਸਿੰਘ ਦੱੁਗਲ, ਪੰਮੀ ਸਿੰਘ, ਬਲਤੇਜ ਸਿੰਘ ਬੋਘਾ, ਜਸਵੀਰ ਸਿੰਘ ਧੰਮੀ ਭਦੌੜ, ਭਗਵਾਨ ਸਿੰਘ ਭਾਨਾ, ਰਕੇਸ਼ ਟੋਨਾ, ਵਿਕਾਸ ਵਿੱਕੀ, ਸੰਦੀਪ ਵਿੱਕੀ, ਲਵਿੰਦਰ ਕਿੰਦੀ ਤੋਂ ਇਲਾਵਾ ਵਰਕਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹੇ 'ਚ ਕੋਰੋਨਾ ਦੇ ਆਏ 32 ਨਵੇਂ ਕੇਸ, ਇਕ ਔਰਤ ਦੀ ਮੌਤ

ਬਰਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 32 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਕ ਔਰਤ ਦੀ ਮੌਤ ਹੋਈ ਹੈ ਜਦਕਿ 29 ਮਰੀਜ਼ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਧਨੌਲਾ ਦੀ ਇਕ 52 ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ, ਮਾਮਲਾ ਦਰਜ

ਭਦੌੜ, 21 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਦਿਨ ਦਿਹਾੜੇ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਏ.ਐਸ.ਆਈ. ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਜਗਜੀਤ ਸਿੰਘ ਉਰਫ਼ ਜੱਗੀ ਪੁੱਤਰ ਅਮਰਜੀਤ ਸਿੰਘ ਮੱਝੂਕੇ ਵਾਲੇ ਵਾਸੀ ਵਾਰਡ ...

ਪੂਰੀ ਖ਼ਬਰ »

ਕਿਸਾਨਾਂ ਨੂੰ 103 ਕਰੋੜ ਦੀ ਆਨਲਾਈਨ ਅਦਾਇਗੀ ਕੀਤੀ-ਡਿਪਟੀ ਕਮਿਸ਼ਨਰ

ਬਰਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਵਜੋਂ ਆਨਲਾਈਨ ਅਦਾਇਗੀ ਹੋਣੀ ਸ਼ੁਰੂ ਹੋ ਗਈ ਹੈ | ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 103 ਕਰੋੜ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਜਥੇਦਾਰ ਬਚਨ ਸਿੰਘ ਛਾਪਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 21 ਅਪ੍ਰੈਲ (ਅਵਤਾਰ ਸਿੰਘ ਅਣਖੀ)-ਟਕਸਾਲੀ ਅਕਾਲੀ ਆਗੂ ਸਾਬਕਾ ਚੇਅਰਮੈਨ ਜਥੇਦਾਰ ਬਚਨ ਸਿੰਘ ਛਾਪਾ ਸਾਬਕਾ ਸਰਪੰਚ ਨਮਿੱਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ, ਦਿਉਲ ਪੱਤੀ, ਪਿੰਡ ਛਾਪਾ ਵਿਖੇ ਹੋਇਆ | ਇਸ ਮੌਕੇ ਸੰਤ ਬਾਬਾ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਸਟਾਫ਼ ਨੇ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕਰਵਾਇਆ

ਬਰਨਾਲਾ, 21 ਅਪ੍ਰੈਲ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਖੇ ਕੋਰੋਨਾ ਤੋਂ ਬਚਾਅ ਸਬੰਧੀ ਟੀਕਾਕਰਨ ਕੈਂਪ ਐਸ.ਐਮ.ਓ. ਡਾ: ਤਪਿੰਦਰਜੀਤ ਕੌਸ਼ਲ ਦੀ ਅਗਵਾਈ ਹੇਠ ਲਗਾਇਆ ਗਿਆ | ਕੈਂਪ ਦੌਰਾਨ ਮੈਡੀਕਲ ਅਫ਼ਸਰ ਡਾ: ਰਾਹੁਲ ਬਾਂਸਲ ਅਤੇ ...

ਪੂਰੀ ਖ਼ਬਰ »

ਸੂਰਿਆਵੰਸ਼ੀ ਖੱਤਰੀ ਸਭਾ ਦੇ ਮਹਿਲਾ ਵਿੰਗ ਵਲੋਂ ਸਿਲਾਈ ਸੈਂਟਰ ਦਾ ਉਦਘਾਟਨ

ਬਰਨਾਲਾ, 21 ਅਪ੍ਰੈਲ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਦੇ ਮਹਿਲਾ ਵਿੰਗ ਵਲੋਂ ਪ੍ਰੇਮ ਨਗਰ ਧਨੌਲਾ ਰੋਡ ਬਰਨਾਲਾ ਵਿਖੇ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਖੋਲਿ੍ਹਆ ਗਿਆ | ਜਿਸ ਦੇ ਉਦਘਾਟਨ ਦੀ ਰਸਮ ਸਭਾ ਦੇ ਮੁੱਖ ਸਰਪ੍ਰਸਤ ਨੀਰਜ ਬਾਲਾ ...

ਪੂਰੀ ਖ਼ਬਰ »

ਪਿ੍ੰਸੀਪਲ ਉਦਾਸੀ ਨੇ ਖਿਡਾਰੀਆਂ ਲਈ ਬੈਡਮਿੰਟਨ ਦੀ ਗਰਾਊਾਡ ਬਣਾਉਣ ਲਈ ਨੀਂਹ ਰੱਖੀ

ਸ਼ਹਿਣਾ, 21 ਅਪ੍ਰੈਲ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖਾਂ ਸੋਰੀਆ ਚੱਕਰ ਵਿਜੇਤਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ਹਿਣਾ ਵਿਖੇ ਖਿਡਾਰੀਆਂ ਲਈ ਬੈਡਮਿੰਟਨ ਦਾ ਗਰਾਉਂਡ ਬਣਾਉਣ ਲਈ ਨੀਂਹ ਪਿ੍ੰਸੀਪਲ, ਸਕੂਲ ਸਟਾਫ਼ ਅਤੇ ਪਤਵੰਤਿਆਂ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਕੀਤੇ ਮੁਲਤਵੀ

ਬਰਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ 'ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ' ਤਹਿਤ ਜ਼ਿਲ੍ਹਾ ਬਰਨਾਲਾ ਸਮੇਤ ਸੂਬੇ ਭਰ ਵਿਚ 22 ਅਪ੍ਰੈਲ ਤੋਂ 30 ਅਪ੍ਰੈਲ 2021 ਤੱਕ ਲੱਗਣ ਵਾਲੇ ਰੋਜ਼ਗਾਰ ਮੇਲੇ ਸਰਕਾਰ ਦੀਆਂ ਕੋਵਿਡ-19 ਸਬੰਧੀ ਨਵੀਂ ਜਾਰੀ ...

ਪੂਰੀ ਖ਼ਬਰ »

ਖੱੁਡੀ ਕਲਾਂ ਵਿਖੇ ਮੰਡੀ 'ਚ ਬਾਰਦਾਨਾ ਨਾ ਆਉਣ ਕਾਰਨ ਕਿਸਾਨਾਂ ਵਲੋਂ ਨਾਅਰੇਬਾਜ਼ੀ

ਹੰਡਿਆਇਆ, 21 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਕਲਾਂ ਵਿਖੇ ਮੰਡੀ ਵਿਚ ਬਾਰਦਾਨਾ ਨਾ ਪੁੱਜਣ ਕਾਰਨ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਹਰਮੇਲ ਸਿੰਘ, ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਸਮਾਰੋਹ ਕਰਵਾਇਆ

ਧਨੌਲਾ, 21 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਸ੍ਰੀ ਦੁਰਗਾ ਅਸ਼ਟਮੀ ਅਤੇ ਰਾਮ ਨੌਮੀ ਦਾ ਪਵਿੱਤਰ ਦਿਹਾੜਾ ਡੇਰਾ ਬਾਬਾ ਸਿੱਧਾਂ ਦਾ ਪਿੰਡ ਕੋਟਦੂੰਨਾ ਵਿਖੇ ਮਹੰਤ ਸ਼ੰਭੂ ਦਾਸ ਦੀ ਅਗਵਾਈ ਹੇਠ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਸ੍ਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX